|
|
|
|
|
ਅਲਵਿਦਾ!
ਪੰਜਾਬੀਅਤ ਦੇ ਮੁਦਈ ਵਿਕਾਸ ਪੁਰਸ਼ ਡਾ. ਮਨੋਹਰ ਸਿੰਘ ਗਿੱਲ
ਉਜਾਗਰ ਸਿੰਘ
16/10/2023 |
|
|
|
ਪੰਜਾਬੀਆਂ
ਦਾ ਮੋਹਵੰਤਾ, ਪੰਜਾਬ ਦਾ ਵਿਕਾਸ ਪੁਰਸ਼, ਪ੍ਰਸ਼ਾਸ਼ਕੀ ਕਾਰਜ਼ਕੁਸ਼ਤਾ ਦਾ ਮਾਹਿਰ
ਅਤੇ ਪੰਜਾਬੀ ਸਭਿਆਚਾਰ ਦਾ ਪ੍ਰਤੀਕ ਡਾ.ਮਨੋਹਰ ਸਿੰਘ ਗਿੱਲ ਇਸ ਫ਼ਾਨੀ
ਸੰਸਾਰ ਨੂੰ ਅਲਵਿਦਾ ਕਹਿ ਗਏ ਹਨ।
ਉਨ੍ਹਾਂ ਦੇ ਜਾਣ ਨਾਲ ਪੰਜਾਬ
ਦੇ ਸੁਨਹਿਰੇ ਭਵਿਖ ਦੀ ਕਾਮਨਾ ਕਰਨ ਵਾਲਾ ਹਰ ਪੰਜਾਬੀ ਆਪਣੇ ਆਪ ਨੂੰ
ਲਾਵਾਰਸ ਮਹਿਸੂਸ ਕਰ ਰਿਹਾ ਹੈ। ਕਲਾਕਾਰਾਂ, ਸਾਹਿਤਕਾਰਾਂ, ਖਿਡਾਰੀਆਂ,
ਕਿਸਾਨਾ ਤੇ ਸੰਗੀਤਕਾਰਾਂ ਦਾ ਪ੍ਰੇਮੀ ਅਤੇ ਪੰਜਾਬੀ ਵਿਰਾਸਤ ਦਾ ਪਹਿਰੇਦਾਰ
ਦਾ ਜਾਣਾ ਪੰਜਾਬੀਆਂ ਲਈ ਅਸਿਹ ਤੇ ਅਕਿਹ ਸਦਮਾ ਹੈ। ਭਾਰਤ ਅਤੇ ਖਾਸ ਤੌਰ
‘ਤੇ ਪੰਜਾਬ ਦੇ ਵਿਕਾਸ ਵਿੱਚ ਉਨ੍ਹਾਂ ਦੇ ਪਾਏ ਗਏ ਵਿਲੱਖਣ ਯੋਗਦਾਨ ਕਰਕੇ
ਉਨ੍ਹਾਂ ਨੂੰ ਵਿਕਾਸ ਪੁਰਸ਼ ਕਿਹਾ ਜਾਂਦਾ ਸੀ।
ਉਹ
ਬਹੁ-ਪੱਖੀ ਸ਼ਖ਼ਸ਼ੀਅਤ ਦੇ ਮਾਲਕ ਸਨ। ਉਹ ਸਫ਼ਲ ਪ੍ਰਸ਼ਾਸ਼ਨਿਕ ਅਧਿਕਾਰੀ,
ਪ੍ਰਬੁੱਧ ਸਿਆਸਤਦਾਨ, ਸੁਚੇਤ ਕੂਟਨੀਤਕ, ਵਿਦਵਾਨ ਲੇਖਕ , ਸੱਚੇ-ਸੁੱਚੇ,
ਇਮਾਨਦਾਰ ਅਤੇ ਵਿਕਾਸਮੁੱਖੀ ਬਿਹਤਰੀਨ ਇਨਸਾਨ ਸਨ।
ਡਾ. ਮਨੋਹਰ
ਸਿੰਘ ਗਿੱਲ ਦੀ ਖਾਸੀਅਤ ਸੀ ਕਿ ਵਿਕਾਸ ਮੁੱਖੀ ਹੋਣ ਕਰਕੇ ਜਿਥੇ ਵੀ
ਉਨ੍ਹਾਂ ਦੀ ਤਾਇਨਾਤੀ ਹੋਈ, ਉਨ੍ਹਾਂ ਹਰ ਖੇਤਰ ਵਿੱਚ ਆਪਣੀ ਸੋਚ ਅਨੁਸਾਰ
ਨਵੀਂ ਯੋਜਨਾ ਬਣਾਕੇ ਲਾਗੂ ਕਰਕੇ ਉਸ ਨੂੰ ਨੇਪਰੇ ਚਾੜ੍ਹਿਆ। ਪੰਜਾਬ ਦੇ
ਪਿੰਡਾਂ ਨੂੰ ਪਹੁੰਚ ਸੜਕਾਂ ਰਾਹੀਂ ਜੋੜ ਕੇ ਪਿੰਡਾਂ ਦੇ ਲੋਕਾਂ ਦਾ ਜੀਵਨ
ਪੱਧਰ ਉਚਾ ਕਰਨ ਦੀ ਸੋਚ ਪਿੱਛੇ ਪੰਜਾਬ ਮੰਡੀ ਬੋਰਡ ਦੇ ਸਕੱਤਰ ਹੁੰਦਿਆਂ
ਮਨੋਹਰ ਸਿੰਘ ਗਿੱਲ ਦੀ ਸੋਚ ਕੰਮ ਕਰ ਰਹੀ ਸੀ। ਉਨ੍ਹਾਂ ਦਾ ਸ਼ੁਰੂ ਕੀਤਾ ਇਹ
ਕੰਮ ਲਛਮਣ ਸਿੰਘ ਗਿੱਲ ਦੇ ਮੁੱਖ ਮੰਤਰੀ ਹੁੰਦਿਆਂ ਪੂਰਾ ਹੋਇਆ ਸੀ।
ਪੰਜਾਬ ਦੇ ਵਿਕਾਸ ਕਮਿਸ਼ਨਰ ਹੁੰਦਿਆਂ ਉਨ੍ਹਾਂ ਪਹੁੰਚ ਸੜਕਾਂ ‘ਤੇ
ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਨੇ ਹਮੇਸ਼ਾ ਨਵੀਂ
ਤਕਨੀਕ ਨੂੰ ਪਹਿਲ ਦੇ ਆਧਾਰ ‘ਤੇ ਲਾਗੂ ਕੀਤਾ। ਉਹ ਦਬੰਗ ਪ੍ਰਸ਼ਾਸ਼ਕ ਅਤੇ
ਨਿਡਰ ਸਿਆਸਤਦਾਨ ਸਨ। ਭਾਰਤ ਦੇ ਮੁੱਖ ਇਲੈਕਸ਼ਨ ਕਮਿਸ਼ਨਰ
ਹੁੰਦਿਆਂ ਉਨ੍ਹਾਂ ਨੇ ਚੋਣ ਪ੍ਰਣਾਲੀ ਵਿੱਚ ਇਨਕਲਾਬੀ ਤਬਦੀਲੀਆਂ
ਲਿਆਂਦੀਆਂ। ਉਨ੍ਹਾਂ ਦੀ ਇਮਾਨਦਾਰੀ ਅਤੇ ਪ੍ਰਸ਼ਾਸ਼ਕੀ ਕਾਰਜ਼ਕੁਸ਼ਲਤਾ ਨੂੰ
ਮੁੱਖ ਰਖਦਿਆਂ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ 2004 ਵਿੱਚ
ਡਾ.ਮਨੋਹਰ ਸਿੰਘ ਗਿੱਲ ਨੂੰ ਸਿਆਸਤ ਵਿੱਚ ਲਿਆਕੇ ਆਪਣੇ ਮੰਤਰੀ ਮੰਡਲ ਵਿੱਚ
ਪਹਿਲਾਂ ਰਾਜ ਮੰਤਰੀ ਆਜ਼ਾਦਾਨਾ ਚਾਰਜ ਅਤੇ ਬਾਅਦ ਵਿੱਚ ਕੈਬਨਿਟ
ਮੰਤਰੀ ਬਣਾਇਆ।
2010 ਵਿੱਚ ਭਾਰਤ ਵਿੱਚ ਹੋਣ ਵਾਲੀਆਂ
ਕਾਮਨਵੈਲਥ ਖੇਡਾਂ ਨੂੰ ਸਫਲਤਾ ਪੂਰਬਕ ਮੁਕੰਮਲ ਕਰਨ ਦੀ ਜ਼ਿੰਮੇਵਾਰੀ
ਦਿੱਤੀ ਪ੍ਰੰਤੂ ਕਾਂਗਰਸੀ ਦਿਗਜ਼ ਸਿਆਸਤਦਾਨਾਂ ਨੇ ਡਾ.ਮਨੋਹਰ ਸਿੰਘ ਗਿੱਲ
ਦੀ ਕਾਬਲੀਅਤ ਨੂੰ ਆਪਣੇ ਰਸਤੇ ਵਿੱਚ ਰੋੜਾ ਮਹਿਸੂਸ ਕਰਦਿਆਂ ਖੇਡਾਂ ਵਿੱਚ
ਕੁਝ ਲੋਕਾਂ ਵੱਲੋਂ ਕੀਤੇ ਗਏ ਭਰਿਸ਼ਟਾਚਾਰ ਦਾ ਭਾਂਡਾ ਉਨ੍ਹਾਂ ਦੇ ਸਿਰ
ਮੜ੍ਹਕੇ ਦੁਬਾਰਾ ਮੰਤਰੀ ਨਹੀਂ ਬਣਨ ਦਿੱਤਾ।
ਡਾ.ਮਨੋਹਰ ਸਿੰਘ
ਗਿੱਲ ਦੀ ਕਾਬਲੀਅਤ ਸਰਾਪ ਬਣਕੇ ਰਹਿ ਗਈ। ਉਨ੍ਹਾਂ ਦੇ ਪਿਤਾ ਕਰਨਲ ਪ੍ਰਤਾਪ
ਸਿੰਘ ਗਿੱਲ ਅਕਾਲੀ ਨੇਤਾ ਸਨ, ਉਨ੍ਹਾਂ ਨਾਲ ਵੀ ਅਕਾਲੀ ਦਲ ਨੇ ਇਸੇ
ਤਰ੍ਹਾਂ ਕੀਤਾ ਸੀ। ਅਕਾਲੀ ਦਲ ਦੇ ਅੰਦੋਲਨਾਂ ਵਿੱਚ ਉਨ੍ਹਾਂ ਨੂੰ ਜੇਲ੍ਹ
ਯਾਤਰਾ ਵੀ ਕਰਨੀ ਪਈ। ਇਕ ਕਿਸਮ ਨਾਲ ਅਕਾਲੀ ਦਲ ਦੇ ਸੰਕਟਮੋਚਨ ਸਨ ਪ੍ਰੰਤੂ
ਅਕਾਲੀ ਦਲ ਨੇ ਵੀ ਉਨ੍ਹਾਂ ਤੋਂ ਡਰਦਿਆਂ ਕਦੀਂ ਵੀ ਵਿਧਾਨ ਸਭਾ ਜਾਂ ਲੋਕ
ਸਭਾ ਦੀ ਟਿਕਟ ਨਹੀਂ ਦਿੱਤੀ ਸੀ।
ਡਾ.ਮਨੋਹਰ ਸਿੰਘ ਗਿੱਲ ਭਾਰਤ
ਸਰਕਾਰ ਦੇ ਮਹੱਤਵਪੂਰਨ ਵਿਭਾਗਾਂ ਦੇ ਮੁੱਖੀ ਅਤੇ ਹੋਰ ਕਈ ਮਹੱਤਵਪੂਰਨ
ਅਹੁਦਿਆਂ ਤੇ ਰਹੇ। ਲਾਹੁਲ ਸਪਿਤੀ ਦੇ ਡਿਪਟੀ ਕਮਿਸ਼ਨਰ ਹੁੰਦਿਆਂ
ਇਸ ਪਛੜੇ ਤੇ ਪਹਾੜੀ ਇਲਾਕੇ ਵਿੱਚ ਵਿਕਾਸ ਲਈ ਬਹੁਪੱਖੀ ਯਤਨ ਕੀਤੇ, ਜਿਹਨਾ
ਵਿੱਚ ਅਨਪੜ੍ਹਤਾ ਦੂਰ ਕਰਨ, ਪੀਣ ਵਾਲੇ ਸਾਫ ਸੁਥਰੇ ਪਾਣੀ ਦਾ ਪ੍ਰਬੰਧ
ਕਰਨਾ, ਪਹਾੜੀ ਸੜਕਾਂ ਦਾ ਨਿਰਮਾਣ ਅਤੇ ਬਰਫਾਨੀ ਗਲੇਸ਼ੀਅਰ
ਤੋਂ ਸਿੰਜਾਈ ਲਈ ਪੁਲਾਂ ਦਾ ਨਿਰਮਾਣ ਕਰਨਾ ਸ਼ਾਮਲ ਹੈ। ਕਣਕ ਅਤੇ ਟਮਾਟਰਾਂ
ਦੇ ਉਤਮ ਬੀਜ ਤਿਆਰ ਕਰਵਾਕੇ ਇਸ ਇਲਾਕੇ ਦੀ ਆਰਥਿਕਤਾ ਨੂੰ ਸਮੁੱਚੇ ਪੰਜਾਬ
ਦੀ ਖੇਤੀ ਪ੍ਰਧਾਨ ਆਰਥਿਕਤਾ ਨਾਲ ਇੱਕਸੁਰ ਕੀਤਾ ਅਤੇ ਸਥਾਨਕ ਲੋਕਾਂ ਦੀ
ਆਰਥਿਕਤਾ ਮਜ਼ਬੂਤ ਹੋਈ।
ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦੇ
ਰਜਿਸਟਰਾਰ ਵਜੋਂ ਸ਼ਲਾਘਾਯੋਗ ਕੰਮ ਕੀਤਾ। ਇਸ ਵਿਭਾਗ ਦਾ ਵਿਆਪਕ
ਢਾਂਚਾ ਵਿਕਸਤ ਕੀਤਾ। ਪੰਜਾਬ ਦੇ ਸਹਿਕਾਰਤਾ ਖੇਤਰ ਵਿੱਚ ਡਾ.ਮਨੋਹਰ ਸਿੰਘ
ਗਿੱਲ ਦੇ ਯੋਗਦਾਨ ਨੂੰ ਵੇਖਦਿਆਂ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ 'ਕੌਮੀ
ਸਹਿਕਾਰਤਾ ਵਿਕਾਸ ਨਿਗਮ' ਦਾ ਮੈਨੇਜਿੰਗ ਡਾਇਰੈਕਟਰ ਨਿਯੁਕਤ
ਕੀਤਾ। ਫਿਰ ਉਨ੍ਹਾਂ ਦੇ ਕੰਮ ਦੀ ਕਾਰਜਕੁਸ਼ਲਤਾ ਨੂੰ ਵੇਖਦੇ ਹੋਏ ਵਿਸ਼ਵ
ਬੈਂਕ ਨਾਈਜੇਰੀਆ ਦੇ ਸਕੇਟੋ ਖੇਤੀਬਾੜੀ ਵਿਕਾਸ ਯੋਜਨਾ ਦਾ ਮੈਨੇਜਰ ਲਗਾਇਆ
ਗਿਆ। ਇਸ ਪ੍ਰੋਗਰਾਮ ਦੇ ਘੇਰੇ ਵਿੱਚ ਕਾਨੂੰ, ਬਾਅਚੀ ਅਤੇ ਸਕੇਟੋ
ਦੇ ਖੇਤਰ ਆਉਂਦੇ ਸਨ। ਇਸ ਪ੍ਰਾਜੈਕਟ ਦੀ ਮੈਨੇਜਰੀ ਤੇ ਨਿਯੁਕਤ ਹੋਣ ਵਾਲੇ
ਉਹ ਪਹਿਲੇ ਅਵਿਸ਼ੇਤ (ਗੋਰਾ) ਅਧਿਕਾਰੀ ਸਨ। ਇੱਕ ਕਿਸਮ ਨਾਲ ਉਹ ਨਾਈਜੇਰੀਆ
ਦੇ ਵਿਸ਼ਾਲ ਖੇਤਰ ਦਾ ਸੁਪਰ ਵਿਕਾਸ ਕਮਿਸ਼ਨਰ ਸਨ।
ਉਨ੍ਹਾਂ ਨੇ ਨਾਈਜੇਰੀਆ ਵਰਗੇ ਗ਼ਰੀਬ ਦੇਸ਼ ਲਈ ਬਹੁਤ ਹੀ ਢੁਕਵੀਂ ਤੇ ਸਸਤੀ
ਭਾਰਤੀ ਤਕਨੀਕ ਦੀ ਵਰਤੋਂ ਕੀਤੀ, ਜਿਸ ਨਾਲ ਵਿਤੀ ਫ਼ਜੂਲ ਖ਼ਰਚੀ ਤੋਂ ਬਚਾਓ
ਹੋ ਸਕਿਆ। ਵਿਸ਼ਵ ਬੈਂਕ ਨੇ ਉਨ੍ਹਾਂ ਵਲੋਂ ਲਾਗੂ ਕੀਤੇ ਮਾਡਲ
ਨੂੰ ਫਾਦਮਾ ਦਰਿਆਈ ਵਾਦੀ ਵਿੱਚ ਵੀ ਲਾਗੂ ਕੀਤਾ। ਮਨੋਹਰ
ਸਿੰਘ ਗਿੱਲ ਦਾ ਜਨਮ 14 ਜੂਨ 1936 ਨੂੰ ਕਰਨਲ ਪ੍ਰਤਾਪ ਸਿੰਘ ਗਿੱਲ ਅਤੇ
ਸ੍ਰੀਮਤੀ ਨਿਰੰਜਨ ਕੌਰ ਦੇ ਘਰ ਤਰਨਤਾਰਨ ਜਿਲ੍ਹੇ ਦੇ ਛੋਟੇ ਜਿਹੇ ਪਿੰਡ
ਅਲਾਦੀਨਪੁਰ ਵਿੱਚ ਹੋਇਆ। ਉਨ੍ਹਾਂ ਨੇ ਮੁੱਢਲੀ ਸਿੱਖਿਆ ਸੇਂਟ
ਫੀਡੈਲਿਸ ਹਾਈ ਸਕੂਲ ਮਸੂਰੀ ਅਤੇ ਸੇਂਟ ਜਾਰਜ ਕਾਲਜ ਤੋਂ
ਪ੍ਰਾਪਤ ਕੀਤੀ। ਬੀ.ਏ. ਸਰਕਾਰੀ ਕਾਲਜ ਲੁਧਿਆਣਾ ਅਤੇ ਐਮ.ਏ. ਅੰਗਰੇਜ਼ੀ,
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਪਾਸ ਕੀਤੀ।
ਵਿਦਿਆਰਥੀ
ਜੀਵਨ ਵਿੱਚ ਖੇਡਾਂ ਅਤੇ ਵਿਦਿਅਕ ਪ੍ਰਤੀਯੋਗਤਾਵਾਂ ਵਿੱਚ ਤਮਗੇ ਜਿੱਤੇ ਅਤੇ
ਅਨੇਕਾਂ ਮਾਣ ਸਨਮਾਨ ਪ੍ਰਾਪਤ ਕੀਤੇ। ਐਮ.ਏ. ਦੀ ਡਿਗਰੀ ਕਰਨ ਤੋਂ ਉਪਰੰਤ
ਉਹ 1958 ਵਿੱਚ ਆਈ.ਏ.ਐਸ ਵਿੱਚ ਚੁਣੇ ਗਏ। ਨੌਕਰੀ ਦੌਰਾਨ
ਉਨ੍ਹਾਂ ਨੂੰ ਭਾਰਤ ਸਰਕਾਰ ਨੇ ਕੂਈਨਜ ਕਾਲਜ ਕੈਂਬਰਿਜ ਯੂਨਾਈਟਡ
ਕਿੰਗਡਮ ਵਿੱਚ ਵਿਕਾਸ, ਅਰਥ ਸ਼ਾਸ਼ਤਰ ਅਤੇ ਮਾਨਵ ਵਿਗਿਆਨ ਦਾ ਅਧਿਐਨ ਕਰਨ ਲਈ
ਭੇਜਿਆ ਗਿਆ। ਉਹ ਆਪਣੀ ਸਰਵਿਸ ਦੌਰਾਨ ਸਾਂਝੇ ਪੰਜਾਬ ਦੇ ਕਈ ਜਿਲਿ੍ਹਆਂ ਦੇ
ਡਿਪਟੀ ਕਮਿਸ਼ਨਰ ਰਹੇ। ਉਨ੍ਹਾਂ ਨੇ ਕਈ ਹੋਰ ਮਹੱਤਵਪੂਰਨ
ਅਹੁਦਿਆਂ ਤੇ ਰਹਿੰਦਿਆਂ ਕਈ ਮਹੱਤਵਪੂਰਨ ਫੈਸਲੇ ਕਰਕੇ ਪੰਜਾਬ ਦੇ ਵਿਕਾਸ
ਵਿੱਚ ਯੋਗਦਾਨ ਪਾਇਆ।
ਉਹ 1977 ਵਿੱਚ ਪੰਜਾਬ ਦੇ ਤਤਕਾਲੀ ਦੇ
ਮੁੱਖ ਮੰਤਰੀ ਸ੍ਰ ਪਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸਕੱਤਰ ਵੀ ਰਹੇ।
ਉਸ ਸਮੇਂ ਆਪਣੀ ਪ੍ਰਬੰਧਕੀ ਕਾਬਲੀਅਤ ਦਾ ਸਬੂਤ ਦਿੰਦਿਆਂ ਪੰਜਾਬ ਦੇ ਵਿਕਾਸ
ਨੂੰ ਨਵੀਂਆਂ ਲੀਹਾਂ ‘ਤੇ ਲਿਆਉਣ ਵਿੱਚ ਬਿਹਤਰੀਨ ਫ਼ਰਜ਼ ਨਿਭਾਏ। 1985 ਵਿੱਚ
ਉਨ੍ਹਾਂ ਖੇਤੀਬਾੜੀ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਪੰਜਾਬ ਦੇ
ਵਿਕਾਸ ਕਮਿਸ਼ਨਰ ਦੇ ਅਹੁਦੇ ਤੇ ਹੁੰਦਿਆਂ ਸਹਿਕਾਰੀ ਰਿਣ ਪ੍ਰਬੰਧ ਦਾ ਵਿਕਾਸ
ਵਿੱਚ ਯੋਗਦਾਨ ਦੇ ਵਿਸ਼ੇ ਉਪਰ ਪ੍ਰਕਰਣ ਲਿਖਿਆ, ਜਿਸ ਕਰਕੇ
ਪੰਜਾਬ ਯੂਨੀਵਰਸਿਟੀ ਵਲੋਂ ਉਨ੍ਹਾਂ ਨੂੰ ਡਾਕਟਰੇਟ ਦੀ ਡਿਗਰੀ ਦਿੱਤੀ
ਗਈ।
ਉਨ੍ਹਾਂ ਨੇ ਪੰਜਾਬ ਵਿੱਚ ਪਹਿਲੀ ਖੰਡ ਮਿਲ ਬਟਾਲਾ ਵਿਖੇ
ਲਗਵਾਈ ਸੀ। ਡਾ.ਮਨੋਹਰ ਸਿੰਘ ਗਿੱਲ ਨੇ ਪੰਜਾਬ ਵਿੱਚ ਸੜਕਾਂ ਤੇ
ਪ੍ਰੀਮਿਕਸ ਦੀ ਵਰਤੋਂ ਲਾਜਮੀ ਕੀਤੀ। ਕਿਸਾਨਾਂ ਨੂੰ ਵਿਚੋਲਿਆਂ ਦੀ
ਲੁਟ ਤੋਂ ਬਚਾਉਣ ਲਈ ਆਪਣੀ ਮੰਡੀ ਦੀ ਪ੍ਰਣਾਲੀ ਪੰਜਾਬ ਵਿੱਚ ਲਾਗੂ ਕੀਤੀ।
ਉਹ ਇੱਕ ਸੁਲਝੇ ਹੋਏ ਵਿਦਵਾਨ ਲੇਖਕ ਵੀ ਸਨ। ਉਹ ਲੇਖਕ ਦੇ
ਤੌਰ ‘ਤੇ ਉਨ੍ਹਾਂ ਨੇ ਅੰਗਰੇਜ਼ੀ ਵਿੱਚ ਪੁਸਤਕਾਂ ‘ਹਿਮਾਲੀਅਨ
ਵੰਡਰਲੈਂਡ-ਟ੍ਰੈਵਲਜ਼ ਇਨ ਲਾਹੁਲ-ਸਪਿਤੀ’ ‘ਐਨ ਇੰਡੀਅਨ ਸਕਸੈਸ
ਸਟੋਰੀ:ਐਗਰੀਕਲਚਰ ਐਂਡ ਕੋ-ਆਪ੍ਰੇਟਿਵ’, ‘ਪੁਟਿੰਗ ਭਗਤ ਸਿੰਘ
ਸਟੈਚੂ ਇਨ ਪਾਰਲੀਮੈਂਟ’, ਅਤੇ ‘ਐਗਰੀਕਲਚਰ ਕੋਆਪ੍ਰੇਟਿਵਜ਼:ਏ
ਕੇਸ ਸਟੱਡੀ ਆਫ ਪੰਜਾਬ’ ਲਿਖੀਆਂ। ਕੁਝ ਪੁਸਤਕਾਂ ਦਾ ਪੰਜਾਬੀ ਵਿੱਚ
ਅਨੁਵਾਦ ਜਗਵਿੰਦਰ ਜੋਧਾ ਅਤੇ ਪਵਨ ਗੁਲਾਟੀ ਨੇ ਵੀ ਕੀਤਾ ਹੈ। ਪੰਜਾਬੀ
ਵਿੱਚ ‘ਲਾਹੌਲ-ਸਪਿਤੀ ਦੀਆਂ ਕਹਾਣੀਆਂ’, ‘ਕਿਵੇਂ ਲੱਗਿਆ ਭਗਤ ਸਿੰਘ ਦਾ
ਬੁੱਤ’ ਅਤੇ ਭਾਰਤ ਵਿੱਚ ਸਫ਼ਲਤਾ ਦੀ ਗਾਥਾ, ਖੇਤੀਬਾੜੀ ਤੇ ਸਹਿਕਾਰੀ
ਸੰਸਥਾਵਾਂ’ ਵੀ ਪ੍ਰਕਾਸ਼ਤ ਹੋਈਆਂ ਹਨ। ਸਤੀਸ਼ ਗੁਲਾਟੀ ਅਨੁਸਾਰ ਦੋ ਹੋਰ
ਪੁਸਤਕਾਂ ‘ਨਾਈਜੇਰੀਅਨ ਯਾਤਰਾ’ ਤੇ ਨਾਈਜੇਰੀਅਨ ਸਫਰਨਾਵਾਂ’ ਪ੍ਰਕਾਸ਼ਨ
ਅਧੀਨ ਹਨ। ਉਨ੍ਹਾਂ ਨੇ ਆਪਣੇ ਐਮ.ਪੀ. ਲੈਡ.ਫੰਡ ਵਿੱਚੋਂ ਬਹੁਤੇ ਖਰਚੇ ਖੇਡ
ਸਟੇਡੀਅਮ, ਵਿਦਿਅਕ ਸੰਸਥਾਵਾਂ, ਪੰਜਾਬੀ ਸਾਹਿਤ ਅਕਾਡਮੀ ਅਤੇ ਸਾਹਿਤਕ
ਭਵਨਾ ਦੀ ਉਸਾਰੀ ਲਈ ਖ਼ਰਚੇ। ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ਭਵਨ ਦੀ
ਉਸਾਰੀ ਲਈ ਵੀ ਗ੍ਰਾਂਟ ਦਿੱਤੀ। ਆਈ.ਏ.ਐਸ.
ਵਿੱਚੋਂ ਸੇਵਾ ਮੁਕਤ ਹੋਣ ਉਪਰੰਤ ਉਨ੍ਹਾਂ ਨੂੰ 1993 ਵਿੱਚ ਭਾਰਤ ਦਾ ਚੋਣ
ਕਮਿਸ਼ਨਰ ਲਗਾਇਆ ਗਿਆ ਅਤੇ 1996 ਵਿੱਚ ਮੁੱਖ ਚੋਣ ਕਮਿਸ਼ਨਰ ਬਣਾਇਆ ਗਿਆ ਅਤੇ
2001 ਤੱਥ ਇਸ ਅਹੁਦੇ ‘ਤੇ ਰਹੇ। ਇਸ ਪਦਵੀ ਉਪਰ ਉਨ੍ਹਾਂ ਨੇ ਬੜੇ ਠਰੰਮੇ,
ਦ੍ਰਿੜ੍ਹਤਾ ਅਤੇ ਧੜੱਲੇਦਾਰੀ ਨਾਲ ਲਗਾਤਾਰ ਚੋਣ ਦੇ ਬੁਨਿਆਦੀ ਸੁਧਾਰਾਂ ਦਾ
ਸਿਲਸਿਲਾ ਜਾਰੀ ਰੱਖਿਆ।
ਭਾਰਤ ਦੇ ਕਰੋੜਾਂ ਵੋਟਰਾਂ ਨੂੰ ਵੋਟਰ
ਸ਼ਨਾਖਤੀ ਕਾਰਡ ਬਣਵਾਕੇ ਦਿੱਤੇ ਅਤੇ ਇਲੈਕਟਰੌਨਿਕ ਵੋਟਿੰਗ ਮਸ਼ੀਨਾ
ਦੀ ਵਰਤੋਂ ਚਾਲੂ ਕਰਵਾਈ ਗਈ। ਵੋਟਾਂ ਦੌਰਾਨ ਧਨ ਦੀ ਵਰਤੋਂ ਰੋਕਣ ਲਈ ਚੋਣ
ਪ੍ਰਚਾਰ ਦਾ ਸਮਾਂ ਘਟਾ ਦਿੱਤਾ ਗਿਆ। ਚੋਣਾਂ ਦੇ ਐਲਾਨ ਵਾਲੇ ਦਿਨ ਤੋਂ ਹੀ
ਚੋਣ ਜਾਬਤਾ ਲਾਗੂ ਕਰਨਾ ਲਾਜ਼ਮੀ ਕੀਤਾ। ਰਾਜਨੀਤਕ ਦਲਾਂ ਦੀਆਂ ਅੰਦਰੂਨੀ
ਚੋਣਾਂ ਵੀ ਜ਼ਰੂਰੀ ਕੀਤੀਆਂ। ਚੋਣ ਸੁਧਾਰਾਂ ਤੋਂ ਬਾਅਦ ਉਨ੍ਹਾਂ ਨੇ 12ਵੀਂ
ਲੋਕ ਸਭਾ 1998, 13ਵੀਂ ਲੋਕ ਸਭਾ 1999, 11ਵੇਂ ਰਾਸ਼ਟਰਪਤੀ ਅਤੇ ਉਪ
ਰਾਸ਼ਟਰਪਤੀ 1997 ਅਤੇ 20 ਵਿਧਾਨ ਸਭਾਵਾਂ ਦੀਆਂ ਜਨਰਲ ਚੋਣਾ ਸਫਲਤਾ ਪੂਰਬਕ
ਕਰਵਾਈਆਂ ਸਨ।
ਉਨ੍ਹਾਂ ਦੇ ਪਿਤਾ ਕਰਨਲ ਪ੍ਰਤਾਪ ਸਿੰਘ ਗਿੱਲ ਗੋਆ
ਦੇ ਉਪ ਰਾਜਪਾਲ ਰਹੇ ਹਨ। ਉਨ੍ਹਾਂ ਦੇ ਵੱਡੇ ਵਡੇਰੇ ਮਾਝੇ ਦੇ ਪ੍ਰਸਿਧ
ਪਿੰਡ ਜਾਤੀ ਉਮਰ ਜਿਲ੍ਹਾ ਅੰਮ੍ਰਿਤਸਰ ਦੇ ਨਿਵਾਸੀ ਸਨ। ਉਨ੍ਹਾਂ ਨੂੰ
ਫਰਵਰੀ 2000 ਵਿੱਚ 'ਪਦਮ ਵਿਭੂਸ਼ਨ' ਨਾਲ ਵੀ ਪੁਰਸਕਾਰਤ ਕੀਤਾ ਗਿਆ ਸੀ।
ਉਨ੍ਹਾਂ ਦੀ ਪ੍ਰਬੰਧਕੀ ਕਾਬਲੀਅਤ ਨੂੰ ਮੁੱਖ ਰਖਦਿਆਂ 2004 ਵਿੱਚ
ਰਾਜ ਸਭਾ ਦਾ ਮੈਂਬਰ ਬਣਾਇਆ ਗਿਆ। 22 ਮਈ 2009 ਨੂੰ ਡਾਕਟਰ ਮਨਮੋਹਨ ਸਿੰਘ
ਪ੍ਰਧਾਨ ਮੰਤਰੀ ਦੇ ਮੰਤਰੀ ਮੰਡਲ ਵਿੱਚ ਰਾਜ ਮੰਤਰੀ ਆਜ਼ਾਦ ਚਾਰਜ
ਬਣਾਇਆ ਗਿਆ। ਉਹ ਯੂਥ ਅਫੇਅਰਜ, ਸਪੋਰਟਸ ਅਤੇ 20 ਨੁਕਾਤੀ
ਪ੍ਰੋਗਰਾਮ ਵਿਭਾਗਾਂ ਦੇ ਮੰਤਰੀ ਰਹੇ। ਉਹ ਸੰਸਦ ਦੀਆਂ ਬਹੁਤ ਸਾਰੀਆਂ
ਕਮੇਟੀਆਂ ਦੇ ਮੈਂਬਰ ਵੀ ਰਹੇ।
ਉਨ੍ਹਾਂ ਨੂੰ ਦਾਦਾ ਭਾਈ
ਨਾਰੋਜੀ ਨਿਊ ਮਿਲੇਨੀਅਮ ਅੰਤਰਰਾਸ਼ਟਰੀ ਅਵਾਰਡ ਜਨਵਰੀ 2000 ਵਿੱਚ
ਲਾਈਫ ਟਾਈਮ ਭਾਰਤ ਦੀ ਸੇਵਾ ਲਈ ਦਿੱਤਾ ਗਿਆ। ਖਾਲਸਾ ਸਾਜਨਾ ਦੇ
300 ਸਾਲਾ ਸਮਾਗਮਾ ਮੌਕੇ ਮਨੋਹਰ ਸਿੰਘ ਗਿੱਲ ਨੂੰ ਨਿਸ਼ਾਨੇ ਖਾਲਸਾ ਦਾ
ਅਵਾਰਡ ਦਿੱਤਾ ਗਿਆ।
ਉਨ੍ਹਾਂ ਦਾ ਵਿਆਹ 1965 ਵਿੱਚ ਵਿੰਨੀ ਗਿੱਲ
ਨਾਲ ਹੋਇਆ। ਡਾ.ਮਨੋਹਰ ਸਿੰਘ ਗਿੱਲ ਦੇ ਤਿੰਨ ਧੀਆਂ ਹਨ।
ਉਹ 15
ਅਕਤੂਬਰ 2023 ਨੂੰ ਸੰਖੇਪ ਬਿਮਾਰੀ ਤੋਂ ਬਾਅਦ ਦਿੱਲੀ ਵਿਖੇ 87 ਸਾਲ ਦੀ
ਉਮਰ ਵਿੱਚ ਸਵਰਗ ਸਿਧਾਰ ਗਏ ਹਨ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਮੋਬਾਈਲ-94178 13072
ujagarsingh48@yahoo.com
|
|
|
|
|
ਅਲਵਿਦਾ!
ਪੰਜਾਬੀਅਤ ਦੇ ਮੁਦਈ ਵਿਕਾਸ ਪੁਰਸ਼ ਡਾ. ਮਨੋਹਰ ਸਿੰਘ ਗਿੱਲ
ਉਜਾਗਰ ਸਿੰਘ |
ਪਟਿਆਲਾ
ਦਾ ਨਾਮ ਰੌਸ਼ਨ ਕਰਨ ਵਾਲੇ ਆਈ.ਏ.ਐਸ. ਅਧਿਕਾਰੀ
ਉਜਾਗਰ ਸਿੰਘ |
31
ਅਗਸਤ ਬਰਸੀ ਤੇ ਵਿਸ਼ੇਸ਼
ਸਿਆਸੀ
ਤਿਗੜਮਬਾਜ਼ੀਆਂ ਬੇਅੰਤ ਸਿੰਘ ਦੀ ਕਾਬਲੀਅਤ ਨੂੰ ਰੋਕਨਾ ਸਕੀਆਂ
ਉਜਾਗਰ ਸਿੰਘ |
ਇਨਸਾਫ
ਪਸੰਦ ਅਤੇ ਇਮਾਨਦਾਰੀ ਦੇ ਪ੍ਰਤੀਕ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ |
ਸਿਆਣਿਆਂ
ਦੀ 'ਸ਼ਹਿਰੀ ਸੱਥ' ਦੀ ਮਹਿਫਲ ਦੀਆਂ ਖ਼ੁਸ਼ਬੋਆਂ
ਉਜਾਗਰ ਸਿੰਘ/span> |
ਅਲਵਿਦਾ!
ਰੌਂਸ਼ਨ ਦਿਮਾਗ ਵਿਦਵਾਨ ਸਿਆਸਤਦਾਨ ਬੀਰ ਦਵਿੰਦਰ ਸਿੰਘ
ਉਜਾਗਰ ਸਿੰਘ |
ਸਾਊ
ਸਿਆਸਤਦਾਨ: ਤੇਜ ਪ੍ਰਕਾਸ਼ ਸਿੰਘ ਕੋਟਲੀ
ਉਜਾਗਰ ਸਿੰਘ |
ਈਮਾਨਦਾਰੀ
ਜਿੰਦਾ ਬਾਦ ਰਵੇਲ ਸਿੰਘ |
ਸਮਾਜ
ਸੇਵਾ ਨੂੰ ਪ੍ਰਣਾਇਆ: ਭਗਵਾਨ ਦਾਸ ਗੁਪਤਾ/a>
ਉਜਾਗਰ ਸਿੰਘ |
ਗਿਆਨੀ
ਜ਼ੈਲ ਸਿੰਘ ਨੇ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਕਿਉਂ ਨਾ
ਦਿੱਤਾ? ਉਜਾਗਰ ਸਿੰਘ |
ਸੀਤੋ
ਮਾਸੀ ਰਵੇਲ ਸਿੰਘ |
1
ਅਪ੍ਰੈਲ ਬਰਸੀ ‘ਤੇ
ਵਿਸ਼ੇਸ਼ ਸਿੱਖੀ ਸਿਦਕ
ਦਾ ਮੁਜੱਸਮਾ: ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ |
ਆਪਣੀਆਂ
ਜੜਾਂ ਨਾਲ ਜੁੜਨ ਦਾ ਵੇਲਾ
ਡਾ. ਨਿਸ਼ਾਨ ਸਿੰਘ ਰਾਠੌਰ |
ਬਿਹਤਰ
ਜ਼ਿੰਦਗੀ ਦਾ ਰਾਹ ਕੇਹਰ
ਸ਼ਰੀਫ਼ |
ਪੰਜਾਬ
ਦੇ ਲੋਕ ਸੰਪਰਕ ਵਿਭਾਗ ਦਾ ਸੰਕਟ ਮੋਚਨ ਅਧਿਕਾਰੀ : ਪਿਆਰਾ ਸਿੰਘ
ਭੂਪਾਲ ਉਜਾਗਰ ਸਿੰਘ |
ਜਦੋਂ
ਮੈਨੂੰ ਨੌਕਰੀ ‘ਚੋਂ ਬਰਖ਼ਾਸਤ ਕਰਨ ਦੀ ਧਮਕੀ ਮਿਲੀ
ਉਜਾਗਰ ਸਿੰਘ |
ਮੇਰੀ
ਵੱਡੀ ਭੈਣ ਰਵੇਲ ਸਿੰਘ |
ਸਿਪਾਹੀ
ਤੋਂ ਪਦਮ ਸ੍ਰੀ ਤੱਕ ਪਹੁੰਚਣ ਵਾਲਾ ਸਿਰੜ੍ਹੀ ਖੋਜੀ ਡਾ. ਰਤਨ ਸਿੰਘ
ਜੱਗੀ ਉਜਾਗਰ ਸਿੰਘ |
ਮਾਮੇ
ਦੇ ਤੁਰ ਜਾਣ ‘ਤੇ ਗਿੜਿਆ ਯਾਦਾਂ ਦਾ ਖੂਹ
ਮਾਲਵਿੰਦਰ ਸਿੰਘ ਮਾਲੀ |
ਬੇਦਾਗ਼
ਚਿੱਟੀ ਚਾਦਰ ਲੈ ਕੇ ਸੇਵਾ ਮੁਕਤ ਹੋਇਆ ਡਾ.ਓਪਿੰਦਰ ਸਿੰਘ ਲਾਂਬਾ
ਉਜਾਗਰ ਸਿੰਘ |
ਡਾ.
ਗੁਰਭਗਤ ਸਿੰਘ ਨੂੰ ਯਾਦ ਕਰਦਿਆਂ
ਕਰਮਜੀਤ ਸਿੰਘ |
ਦੀਵਾਲੀ
ਦੇ ਦਿਨ ਬੁਝਿਆ ਮਾਂ ਦਾ ਚਿਰਾਗ: ਸੁਰਿੰਦਰ ਸਿੰਘ ਮਾਹੀ
ਉਜਾਗਰ ਸਿੰਘ, ਪਟਿਆਲਾ |
ਸਿੱਖ
ਵਿਰਾਸਤੀ ਇਤਿਹਾਸ ਦਾ ਖੋਜੀ ਵਿਦਵਾਨ: ਭੁਪਿੰਦਰ ਸਿੰਘ ਹਾਲੈਂਡ
ਉਜਾਗਰ ਸਿੰਘ, ਪਟਿਆਲਾ |
ਤੁਰ
ਗਿਆ ਪਰਵਾਸ ਵਿੱਚ ਸਿੱਖਾਂ ਦਾ ਰਾਜਦੂਤ ਤੇ ਆੜੂਆਂ ਦਾ ਬਾਦਸ਼ਾਹ:
ਦੀਦਾਰ ਸਿੰਘ ਬੈਂਸ ਉਜਾਗਰ
ਸਿੰਘ, ਪਟਿਆਲਾ |
31
ਅਗਸਤ ਬਰਸੀ ‘ਤੇ ਵਿਸ਼ੇਸ਼
ਜਦੋਂ ਸ੍ਰੀ ਅਟਲ
ਬਿਹਾਰੀ ਵਾਜਪਾਈ ਅਤੇ ਸ੍ਰ ਬੇਅੰਤ ਸਿੰਘ ਨੇ ਕੰਧ ‘ਤੇ ਚੜ੍ਹਕੇ
ਭਾਸ਼ਣ ਦਿੱਤਾ ਉਜਾਗਰ
ਸਿੰਘ, ਪਟਿਆਲਾ |
13
ਅਗਸਤ ਨੂੰ ਬਰਸੀ ‘ਤੇ ਵਿਸ਼ੇਸ਼ ਸਿੱਖ ਪੰਥ ਦੇ ਮਾਰਗ ਦਰਸ਼ਕ: ਸਿਰਦਾਰ
ਕਪੂਰ ਸਿੰਘ ਉਜਾਗਰ
ਸਿੰਘ, ਪਟਿਆਲਾ |
'ਯੰਗ
ਬ੍ਰਿਗੇਡ' ਦਾ ਕੈਪਟਨ: ਜੀ ਐਸ ਸਿੱਧੂ /a>
ਉਜਾਗਰ ਸਿੰਘ, ਪਟਿਆਲਾ |
ਤੁਰ
ਗਿਆ ਕੈਨੇਡਾ ਵਿੱਚ ਸਿੱਖ ਸਿਧਾਂਤਾਂ ਦਾ ਪਹਿਰੇਦਾਰ: ਰਿਪਦੁਮਣ
ਸਿੰਘ ਮਲਿਕ ਉਜਾਗਰ
ਸਿੰਘ, ਪਟਿਆਲਾ |
30
ਮਈ 2022 ਨੂੰ ਭੋਗ ‘ਤੇ ਵਿਸ਼ੇਸ਼
ਮੋਹ ਦੀਆਂ ਤੰਦਾਂ
ਜੋੜਨ ਵਾਲਾ ਤੁਰ ਗਿਆ ਕ੍ਰਿਸ਼ਨ ਲਾਲ ਰੱਤੂ -
ਉਜਾਗਰ ਸਿੰਘ, ਪਟਿਆਲਾ |
ਪ੍ਰੋ.
ਰਤਨ ਲਾਲ ਨਾਲ ਇਹ ਕਿਉਂ ਵਾਪਰਿਆ?
ਰਵੀਸ਼ ਕੁਮਾਰ ( ਅਨੁਵਾਦ: ਕੇਹਰ
ਸ਼ਰੀਫ਼ ਸਿੰਘ) |
1
ਅਪ੍ਰੈਲ 2022 ਨੂੰ ਬਰਸੀ ‘ਤੇ ਵਿਸ਼ੇਸ਼
ਜਥੇਦਾਰ ਗੁਰਚਰਨ
ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ -
ਉਜਾਗਰ ਸਿੰਘ /span> |
ਬਾਬਾ
ਦਰਸ਼ਨ ਸਿੰਘ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ
ਉਜਾਗਰ ਸਿੰਘ |
7
ਫਰਵਰੀ 2022 ਨੂੰ ਭੋਗ ‘ਤੇ ਵਿਸ਼ੇਸ਼
ਪ੍ਰੋ ਇੰਦਰਜੀਤ
ਕੌਰ ਸੰਧੂ: ਵਿਦਿਆ ਦੀ ਰੌਸ਼ਨੀ ਵੰਡਣ ਵਾਲਾ ਚਿਰਾਗ ਬੁਝ ਗਿਆ -
ਉਜਾਗਰ ਸਿੰਘ/span> |
ਗਾਂਧੀਵਾਦੀ
ਸੋਚ ਦਾ ਆਖਰੀ ਪਹਿਰੇਦਾਰ ਵੇਦ ਪ੍ਰਕਾਸ਼ ਗੁਪਤਾ ਅਲਵਿਦਾ ਕਹਿ ਗਏ
ਉਜਾਗਰ ਸਿੰਘ |
ਮਹਾਰਾਸ਼ਟਰ
ਵਿਚ ਪੰਜਾਬੀ ਅਧਿਕਾਰੀਆਂ ਦੀ ਇਮਾਨਦਾਰੀ ਦਾ ਪ੍ਰਤੀਕ ਸੁਖਦੇਵ ਸਿੰਘ
ਪੁਰੀ ਉਜਾਗਰ ਸਿੰਘ |
ਪੱਥਰ
ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ
ਉਜਾਗਰ ਸਿੰਘ |
ਬਾਲੜੀਆਂ
ਦੇ ਵਿਆਹ: ਹਜ਼ਾਰਾਂ ਬੱਚੀਆਂ ਦੀਆਂ ਜਾਨਾਂ ਦਾ ਖੌ
ਬਲਜੀਤ ਕੌਰ |
ਆਸਟਰੇਲੀਆ
ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )
ਉਜਾਗਰ ਸਿੰਘ, ਪਟਿਆਲਾ
|
ਇਨਸਾਨੀਅਤ
ਦਾ ਪੁਜਾਰੀ ਅਤੇ ਪ੍ਰਤੀਬੱਧ ਅਧਿਕਾਰੀ ਡਾ ਮੇਘਾ ਸਿੰਘ
ਉਜਾਗਰ ਸਿੰਘ, ਪਟਿਆਲਾ |
31
ਅਗਸਤ ਬਰਸੀ ‘ਤੇ ਵਿਸ਼ੇਸ਼
ਯਾਦਾਂ ਦੇ ਝਰੋਖੇ
‘ਚੋਂ ਸ੍ਰ ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ
ਉਜਾਗਰ ਸਿੰਘ, ਪਟਿਆਲਾ |
ਜਨੂੰਨੀ
ਆਜ਼ਾਦੀ ਘੁਲਾਟੀਆ ਅਤੇ ਸਮਾਜ ਸੇਵਕ : ਡਾ ਰਵੀ ਚੰਦ ਸ਼ਰਮਾ ਘਨੌਰ
ਉਜਾਗਰ ਸਿੰਘ, ਪਟਿਆਲਾ |
ਵਰਦੀ-ਧਾਰੀਆਂ
ਵਲੋਂ ਢਾਹਿਆ ਕਹਿਰ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਅਲਵਿਦਾ!
ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ/a>
ਉਜਾਗਰ ਸਿੰਘ, ਪਟਿਆਲਾ |
ਮਾਈ
ਜੀਤੋ ਨੇ ਤਪਾਈ ਵੀਹ ਵਰ੍ਹਿਆਂ ਬਾਅਦ ਭੱਠੀ
ਲਖਵਿੰਦਰ ਜੌਹਲ ‘ਧੱਲੇਕੇ’ |
ਮਿਹਰ
ਸਿੰਘ ਕਲੋਨੀ ਦਾ ਹਵਾਈ ਹੀਰੋ
ਡਾ. ਹਰਸ਼ਿੰਦਰ ਕੌਰ, ਪਟਿਆਲਾ |
ਪੰਜਾਬੀ
ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ |
ਹਿੰਦੂ
ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ |
ਸਿੱਖ
ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ ਉਜਾਗਰ
ਸਿੰਘ, ਪਟਿਆਲਾ |
ਮਰਹੂਮ
ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ |
ਸਬਰ,
ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ |
ਦਲਿਤਾਂ
ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ |
ਮਿਹਨਤ,
ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ
ਗੁਪਤਾ ਉਜਾਗਰ ਸਿੰਘ,
ਪਟਿਆਲਾ |
ਅਲਵਿਦਾ:
ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ |
ਬਾਬਾ
ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ |
ਬਿਹਤਰੀਨ
ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ |
ਪੁਲਿਸ
ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ
ਸਿੱਧੂ ਉਜਾਗਰ ਸਿੰਘ,
ਪਟਿਆਲਾ |
ਸਿੰਧੀ
ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’ |
ਸ਼ਰਾਫ਼ਤ,
ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ |
ਦੀਨ
ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ |
ਅਣਖ
ਖ਼ਾਤਰ ਹੋ ਰਹੇ ਕਤਲ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਧੀਆਂ
ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ |
ਕਿੱਥੇ
ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ |
ਫ਼ਿੰਨਲੈਂਡ
ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ |
ਸਿੱਖਿਆ
ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ
ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਮਾਜ
ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਇਹ
ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ |
ਪੰਜਾਬੀ
ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ |
ਕੁੱਖ
‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਜਿੰਦਗੀ
‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਪੰਜਾਬੀਅਤ
ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
ਦੇਸ਼
ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ |
ਮਾਂ–ਬਾਪ
ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ। |
ਸੋ
ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ |
ਨੈਤਿਕ ਸਿੱਖਿਆ
ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ |
“ਸਰਦਾਰ ਸੰਤ ਸਿੰਘ ਧਾਲੀਵਾਲ
ਟਰੱਸਟ”
ਬੀੜ੍ਹ ਰਾਊ
ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ
ਵਾਲਾ(ਸਰੀ)ਕਨੇਡਾ |
ਆਦਰਸ਼ ਪਤੀ
ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ |
‘ਮਾਰੂ’
ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ
ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ |
ਵਿਸ਼ਵ
ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ
ਦੌਰਾਨ ਸਨਮਾਨ |
ਵਿਰਾਸਤ ਭਵਨ
ਵਿਖੇ ਪਾਲ ਗਿੱਲ ਦਾ ਸਨਮਾਨ |
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ |
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ |
ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ
ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ) |
|
|
|
|
|