|
|
ਪੰਜਾਬ ਪੁਲਿਸ
ਵਿੱਚ ਇਸਤਰੀਆਂ/ਲੜਕੀਆਂ ਵੀ ਮਹੱਤਵਪੂਰਨ ਅਹੁਦਿਆਂ ‘ਤੇ ਤਾਇਨਾਤ
ਉਜਾਗਰ ਸਿੰਘ
16/10/2023 |
|
|
|
ਬੇਟੀ ਪੜ੍ਹਾਓ, ਬੇਟੀ ਬਚਾਓ ਦਾ ਪ੍ਰਚਾਰ ਤਾਂ ਥੋੜ੍ਹਾ ਸਮਾਂ
ਪਹਿਲਾਂ ਹੀ ਸ਼ੁਰੂ ਕੀਤਾ ਗਿਆ ਹੈ ਪ੍ਰੰਤੂ ਪੰਜਾਬ ਵਿੱਚ ਬੇਟੀਆਂ ਨੂੰ
ਪਹਿਲਾਂ ਹੀ ਪੜ੍ਹਾਇਆ ਜਾਂਦਾ ਹੈ, ਜਿਸ ਕਰਕੇ ਬੇਟੀਆਂ ਸਮਾਜ ਦੇ ਹਰ ਖੇਤਰ
ਵਿੱਚ ਮਾਹਰਕੇ ਮਾਰ ਰਹੀਆਂ ਹਨ।
ਬੇਸ਼ਕ
ਪੰਜਾਬ ਪੁਲਿਸ ਵਿੱਚ ਇਸਤਰੀਆਂ/ਲੜਕੀਆਂ ਦੀ ਗਿਣਤੀ ਮਰਦਾਂ ਦੇ ਮੁਕਾਬਲੇ
ਆਟੇ ਵਿੱਚ ਲੂਣ ਦੇ ਬਰਾਬਰ ਹੈ ਪ੍ਰੰਤੂ ਉਹ ਦਿਨ ਦੂਰ ਨਹੀਂ ਜਦੋਂ
ਇਸਤਰੀਆਂ/ਲੜਕੀਆਂ ਇਸ ਵਿਭਾਗ ਦੇ ਪੁਲਿਸ ਮੁੱਖੀ ਦੇ ਅਹੁਦੇ ‘ਤੇ ਪਹੁੰਚਕੇ
ਅਗਵਾਈ ਕਰਨਗੀਆਂ। ਭਾਵੇਂ ਅੱਜ ਦਿਨ ਵੀ ਗੁਰਪ੍ਰੀਤ ਕੌਰ ਦਿਓ, ਸ਼ਸ਼ੀ ਪ੍ਰਭਾ
ਦਿਵੇਦੀ ਦੋਵੇਂ ਡੀ.ਜੀ.ਪੀ.ਰੈਂਕ ਅਤੇ ਤਿੰਨ ਹੋਰ ਐਡੀਸ਼ਨਲ
ਡੀ.ਜੀ.ਪੀ.ਰੈਂਕ ਵਿੱਚ ਹਨ ਪ੍ਰੰਤੂ ਉਨ੍ਹਾਂ ਨੂੰ ਪੁਲਿਸ ਵਿਭਾਗ ਦੇ
ਵੱਖ-ਵੱਖ ਵਿੰਗਾਂ ਦੇ ਮੁੱਖੀ ਬਣਾਇਆ ਗਿਆ ਹੈ ਪ੍ਰੰਤੂ ਪੂਰੇ ਪੁਲਿਸ ਵਿਭਾਗ
ਦੇ ਮੁੱਖੀ ਨਹੀਂ ਬਣਾਈਆਂ ਗਈਆਂ।
ਇਸ ਤੋਂ ਇਲਾਵਾ ਹੋਰ ਵੀ ਕਈ
ਪ੍ਰਮੁਖ ਮਹੱਤਵਪੂਰਨ ਖੇਤਰੀ ਅਤੇ ਪ੍ਰਬੰਧਕੀ ਅਹੁਦਿਆਂ ‘ਤੇ
ਇਸਤਰੀਆਂ/ਲੜਕੀਆਂ ਕੰਮ ਕਰ ਰਹੀਆਂ ਹਨ। ਆਈ.ਏ.ਐਸ. ਇਸਤਰੀ ਵਿੰਨੀ ਮਹਾਜਨ
ਪਹਿਲੀ ਪੰਜਾਬ ਦੀ ਮੁੱਖ ਸਕੱਤਰ ਰਹੀ ਹੈ। ਸੁਰਜੀਤ ਕੌਰ ਬਾਰੇ ਵੀ ਕਿਹਾ
ਜਾਂਦਾ ਹੈ ਕਿ ਉਹ ਪਹਿਲੀ ਇਸਤਰੀ ਆਈ.ਪੀ.ਐਸ.ਅਧਿਕਾਰੀ ਸੀ। ਕਿਰਨ ਬੇਦੀ
ਅੰਮਿ੍ਰਤਸਰ ਨਾਲ ਸੰਬੰਧ ਰੱਖਦੀ ਹੈ, ਉਹ ਇਸਤਰੀ ਆਈ.ਪੀ.ਐਸ.ਅਧਿਕਾਰੀ ਸੀ।
ਉਹ ਡਾਇਰੈਕਟਰ ਜਨਰਲ ਬਿਓਰੋ ਆਫ਼ ਪੁਲਿਸ, ਕੇਂਦਰੀ ਸ਼ਾਸ਼ਤ ਪ੍ਰਦੇਸ਼ ਦਿੱਲੀ,
ਗੋਆ, ਚੰਡੀਗੜ੍ਹ ਅਤੇ ਮੀਜੋਰਾਮ ਦੀ ਡੀ.ਜੀ.ਪੀ.ਅਤੇ ਉਪ ਰਾਜਪਾਲ ਵਰਗੇ
ਮਹੱਤਵਪੂਰਨ ਅਹੁਦਿਆਂ ‘ਤੇ ਰਹੀ ਹੈ।
ਪੁਲਿਸ ਵਿਭਾਗ ਦੇ ਕੰਮ ਨੂੰ ਜੋਖ਼ਮ ਭਰਿਆ ਗਿਣਿਆਂ ਜਾਂਦਾ ਹੈ
ਕਿਉਂਕਿ ਇਸ ਨੇ ਸਮਾਜ ਵਿਰੋਧੀ ਅਨਸਰਾਂ ਦੀਆਂ ਸਰਗਰਮੀਆਂ ਨੂੰ ਰੋਕਣਾ
ਹੁੰਦਾ ਹੈ। ਕਰਿਮੀਨਲ ਕਿਸਮ ਦੇ ਅਨਸਰਾਂ ਨਾਲ ਨਿਪਟਣਾ ਹੁੰਦਾ
ਹੈ। ਇਸ ਮੰਤਵ ਦੀ ਪ੍ਰਾਪਤੀ ਲਈ ਸਖ਼ਤੀ ਵਰਤਣੀ ਪੈਂਦੀ ਹੈ। ਇਹ ਆਮ ਪ੍ਰਭਾਵ
ਪਾਇਆ ਜਾਂਦਾ ਹੈ ਕਿ ਮਰਦ ਹੀ ਅਜਿਹੇ ਕੰਮ ਕਰਨ ਵਿੱਚ ਜ਼ਿਆਦਾ ਪ੍ਰਭਾਵਸ਼ਾਲੀ
ਹੋ ਸਕਦੇ ਹਨ। ਇਸਤਰੀਆਂ/ਲੜਕੀਆਂ ਬਾਰੇ ਮਹਿਸੂਸ ਕੀਤਾ ਜਾਂਦਾ ਹੈ ਕਿ ਉਹ
ਅਜਿਹੇ ਕਰਿਮੀਨਲ ਮੁਜ਼ਰਮਾ ਵਿਰੁੱਧ ਕਾਰਵਾਈ ਮਰਦਾਂ ਦੀ ਤਰ੍ਹਾਂ
ਨਹੀਂ ਕਰ ਸਕਦੀਆਂ। ਪ੍ਰੰਤੂ ਆਧੁਨਿਕ ਸਮੇਂ ਵਿੱਚ ਬਹੁਤ ਸਾਰੀਆਂ ਤਬਦੀਲੀਆਂ
ਆਉਣ ਅਤੇ ਪੜ੍ਹਾਈ ਦੀਆਂ ਸਹੂਲਤਾਂ ਮਿਲਣ ਕਰਕੇ ਲੋਕਾਂ ਵਿੱਚ ਜਾਗ੍ਰਤੀ ਆ
ਗਈ ਹੈ, ਜਿਸ ਕਰਕੇ ਮਨੁੱਖੀ ਹੱਕਾਂ ਦੀ ਰਖਵਾਲੀ ਮੁੱਖ ਵਿਸ਼ਾ ਬਣਦਾ ਜਾ
ਰਿਹਾ ਹੈ।
ਅਜਿਹੇ
ਹਾਲਾਤ ਵਿੱਚ ਪੁਲਿਸ ਵਿਭਾਗ ਵਿੱਚ ਵੀ ਗ਼ੈਰ ਮਨੁੱਖੀ ਕਾਰਵਾਈਆਂ ਨੂੰ ਵੀ
ਰੋਕਦੀ ਲੱਗਦੀ ਨਜ਼ਰ ਆ ਰਹੀ ਹੈ। ਸ਼ੋਸ਼ਲ ਮੀਡੀਆ ਦਾ ਯੁਗ ਹੋਣ ਕਰਕੇ ਗ਼ੈਰ ਮਨੁੱਖੀ ਤਸੀਹਿਆਂ ਨੂੰ ਨਜ਼ਰਅੰਦਾਜ਼
ਨਹੀਂ ਕੀਤਾ ਜਾ ਸਕਦਾ। ਇੱਕ ਹੋਰ ਮਹੱਤਵਪੂਰਨ ਪਹਿਲੂ ਹੈ ਕਿ ਅਜੋਕੇ ਅਜਿਹੇ
ਅਖੌਤੀ ਆਧੁਨਿਕਤਾ ਦੇ ਸਮੇਂ ਵਿੱਚ ਕੁਝ ਇਸਤਰੀਆਂ/ਲੜਕੀਆਂ ਵੀ ਜਰਾਇਮ ਪੇਸ਼ੇ
ਵਿੱਚ ਸ਼ਾਮਲ ਹੋ ਗਈਆਂ ਹਨ। ਉਨ੍ਹਾਂ ਨੂੰ ਵਰਗਲਾ ਕੇ ਨਸ਼ਿਆਂ ਆਦਿ ਵਿੱਚ
ਕੋਰੀਅਰ ਦੇ ਰੂਪ ਵਿੱਚ ਵਰਤਿਆ ਜਾ ਰਿਹਾ ਹੈ। ਇਸ ਲਈ ਅਜਿਹੀਆਂ
ਜਰਾਇਮ ਪੇਸ਼ਾ ਇਸਤਰੀਆਂ/ਲੜਕੀਆਂ ਦੇ ਕੇਸਾਂ ਦੀ ਪੜਤਾਲ ਕਰਨ ਵਿੱਚ
ਇਸਤਰੀਆਂ/ਲੜਕੀਆਂ ਸਹਾਈ ਸਾਬਤ ਹੁੰਦੀਆਂ ਹਨ ਕਿਉਂਕਿ ਉਨ੍ਹਾਂ ਨਾਲ ਇਸਤਰੀ
ਅਧਿਕਾਰੀਆਂ ਨੂੰ ਹੀ ਲਗਾਇਆ ਜਾ ਸਕਦਾ ਹੈ। ਨਵੇਂ ਹਾਲਾਤਾਂ ਕਰਕੇ
ਇਸਤਰੀਆਂ/ਲੜਕੀਆਂ ਦਾ ਪੁਲਿਸ ਵਿਭਾਗ ਦੇ ਅਹਿਮ ਅਹੁਦਿਆਂ ‘ਤੇ ਤਾਇਨਾਤ
ਹੋਣਾ ਜ਼ਰੂਰੀ ਬਣ ਗਿਆ ਹੈ ਕਿਉਂਕਿ ਉਨ੍ਹਾਂ ਨੂੰ ਸੁਹਜਾਤਮਿਕ ਪ੍ਰਵਿਰਤੀ
ਵਾਲੀਆਂ ਨਰਮ ਦਿਲ ਸਮਝਿਆ ਜਾਂਦਾ ਹੈ।
ਸੰਸਾਰ ਵਿੱਚ ਇਸਤਰੀਆਂ
ਨੂੰ ਬਰਾਬਰਤਾ ਦੇ ਅਧਿਕਾਰ ਦਿੱਤੇ ਗਏ ਹਨ। ਜ਼ਿੰਦਗੀ ਦੇ ਹਰ ਖੇਤਰ ਵਿੱਚ
ਇਸਤਰੀਆਂ/ਲੜਕੀਆਂ ਮਹੱਤਵਪੂਰਨ ਭੂਮਿਕਾਵਾਂ ਨਿਭਾਅ ਰਹੀਆਂ ਹਨ। ਭਾਰਤ ਵਿੱਚ
ਵੀ ਸਰੋਜਨੀ ਨਾਇਡੂ ਤੋਂ ਲੈ ਕੇ ਇੰਦਰਾ ਗਾਂਧੀ ਤੱਕ ਸਿਆਸੀ ਖੇਤਰ ਵਿੱਚ
ਨਾਮਣਾ ਖੱਟਿਆ ਹੈ। ਪਹਿਲਾਂ ਸ਼੍ਰੀਮਤੀ ਪ੍ਰਤਿਭਾ ਪਾਟਿਲ ਹੁਣ ਸ਼੍ਰੀਮਤੀ
ਦਰੋਪਦੀ ਮੂਰਮੂ ਭਾਰਤ ਦੇ ਰਾਸ਼ਟਰਪਤੀ ਹਨ।
ਮਰਹੂਮ ਪ੍ਰਧਾਨ ਮੰਤਰੀ
ਰਾਜੀਵ ਗਾਂਧੀ ਨੇ ਪੰਚਾਇਤੀ ਰਾਜ ਪ੍ਰਣਾਲੀ ਵਿੱਚ ਇਸਤਰੀਆਂ/ਲੜਕੀਆਂ ਲਈ
ਰਾਖਵਾਂਕਰਨ ਦੀ ਪ੍ਰਣਾਲੀ ਸ਼ੁਰੂ ਕੀਤੀ ਸੀ। ਹੁਣ ਪ੍ਰਧਾਨ ਮੰਤਰੀ ਨਰਿੰਦਰ
ਮੋਦੀ ਦੀ ਸਰਕਾਰ ਨੇ ਵਿਧਾਨ ਸਭਾਵਾਂ ਅਤੇ ਲੋਕ ਸਭਾ ਵਿੱਚ 33 ਫ਼ੀ ਸਦੀ
ਰਾਖਵਾਂ ਕਰਨ ਦਾ ਕਾਨੂੰਨ ਬਣਾਇਆ ਹੈ। ਪੰਜਾਬ ਵਿੱਚ ਸਰਕਾਰੀ ਨੌਕਰੀਆਂ
ਵਿੱਚ ਅਜੇ ਤੱਕ ਵੀ ਇਸਤਰੀਆਂ/ਲੜਕੀਆਂ ਲਈ ਰਾਖਵਾਂਕਰਨ ਨਹੀਂ ਕੀਤਾ ਗਿਆ,
ਇਸ ਦੀ ਲੋੜ ਵੀ ਨਹੀਂ ਕਿਉਂਕਿ ਮੁਕਾਬਲੇ ਦੇ ਸਮੇਂ ਵਿੱਚ, ਜਿਸ ਵਿਅਕਤੀ
ਕੋਲ ਕਾਬਲੀਅਤ ਹੋਵੇਗੀ ਉਹ ਉਚ ਅਹੁਦਿਆਂ ਦੇ ਇਮਤਿਹਾਨ ਪਾਸ ਕਰਕੇ ਨੌਕਰੀ
ਪ੍ਰਾਪਤ ਕਰ ਸਕਦੇ ਹਨ।
ਅੱਜ ਕਲ੍ਹ ਲੜਕੀਆਂ ਦੇ ਹਰ ਖੇਤਰ ਵਿੱਚ
ਲੜਕਿਆਂ ਤੋਂ ਮੋਹਰੀ ਹੋਣ ਦੇ ਨਤੀਜੇ ਆ ਰਹੇ ਹਨ, ਜਿਸ ਕਰਕੇ ਬਹੁਤ ਸਾਰੇ
ਵਿਭਾਗਾਂ ਵਿੱਚ ਉਚ ਅਹੁਦਿਆਂ ‘ਤੇ ਇਸਤਰੀਆਂ/ਲੜਕੀਆਂ ਕੰਮ ਕਰ ਰਹੀਆਂ ਹਨ।
ਸਰਕਾਰੀ ਵਿਭਾਗਾਂ ਖਾਸ ਤੌਰ ਤੇ ਵਿਦਿਆ ਵਿਭਾਗ ਵਿੱਚ ਅਧਿਆਪਕ
ਇਸਤਰੀਆਂ/ਲੜਕੀਆਂ ਦੀ ਬਹੁਤਾਤ ਹੈ। ਆਈ.ਏ.ਐਸ., ਆਈ.ਪੀ.ਐਸ.,
ਪੀ.ਸੀ.ਐਸ. ਅਤੇ ਪੀ.ਪੀ.ਐਸ.ਵਵਿੱਚ ਭਾਵੇਂ ਰਾਖਵਾਂ
ਕਰਨ ਨਹੀਂ ਹੈ ਪ੍ਰੰਤੂ ਇਸਤਰੀਆਂ/ਲੜਕੀਆਂ ਹੁਣ ਇਨ੍ਹਾਂ ਮੁਕਾਬਲਿਆਂ ਵਿੱਚ
ਆਪਣੀ ਕਾਬਲੀਅਤ ਨਾਲ ਨਾਮਣਾ ਖੱਟ ਰਹੀਆਂ ਹਨ।
ਪੰਜਾਬ
ਦੇ 23 ਜਿਲਿ੍ਹਆਂ ਵਿੱਚੋਂ 10 ਜਿਲਿ੍ਹਆਂ ਵਿੱਚ ਇਸਤਰੀਆਂ/ਲੜਕੀਆਂ
ਡਿਪਟੀ ਕਮਿਸ਼ਨਰ ਹਨ ਪ੍ਰੰਤੂ ਪੁਲਿਸ ਦੇ 24 ਜਿਲਿ੍ਹਆਂ ਵਿੱਚੋਂ ਸਿਰਫ਼ 5
ਵਿੱਚ ਇਸਤਰੀਆਂ/ਲੜਕੀਆਂ ਐਸ.ਐਸ.ਪੀ. ਹਨ। ਭਾਵੇਂ ਹੋਰ ਉਚ
ਅਹੁਦਿਆਂ ‘ਤੇ ਉਹ ਬਿਰਾਜਮਾਨ ਹਨ।
ਪੰਜਾਬ ਪੁਲਿਸ ਵਿੱਚ ਲਗਪਗ 82
ਹਜ਼ਾਰ ਦੀ ਨਫਰੀ ਹੈ, ਜਿਸ ਵਿੱਚ ਇਸਤਰੀਆਂ/ਲੜਕੀਆਂ 5500 ਦੇ ਲਗਪਗ ਹਨ। ਇਹ
ਕੁਲ ਨਫਰੀ ਦਾ 3 ਫ਼ੀ ਸਦੀ ਭਾਵ ਨਾ ਮਾਤਰ ਪ੍ਰਤੀਨਿਧਤਾ ਬਣਦੀ ਹੈ। ਜਦੋਂ ਕਿ
ਇਸਤਰੀਆਂ ਦੀ ਆਬਾਦੀ ਮਰਦਾਂ ਦੇ ਬਰਾਬਰ ਹੈ। ਦੇਸ਼ ਵਿੱਚ ਪੁਲਿਸ ਵਿਭਾਗ
ਵਿੱਚ ਇਨ੍ਹਾਂ ਦੀ ਪ੍ਰਤੀਨਿਧਤਾ 7.28 ਫ਼ੀ ਸਦੀ ਹੈ। ਸੀਨੀਅਰ ਅਹੁਦਿਆਂ ‘ਤੇ
ਇਸਤਰੀਆਂ/ਲੜਕੀਆਂ ਦੀ ਗਿਣਤੀ ਬਹੁਤ ਘੱਟ ਹੈ। ਪ੍ਰੰਤੂ ਇਹ ਵੀ ਮਾਣ ਵਾਲੀ
ਗੱਲ ਹੈ ਕਿ ਗੁਰਪ੍ਰੀਤ ਕੌਰ ਦਿਓ ਅਤੇ ਸ਼ਸ਼ੀ ਪ੍ਰਭਾ ਦਿਵੇਦੀ
ਡੀ.ਜੀ.ਪੀ.ਰੈਂਕ ਅਤੇ 7 ਏ.ਡੀ.ਜੀ.ਪੀ.ਵਿੱਚੋਂ ਤਿੰਨ
ਨੀਰਜਾ ਵੋਰੂਗੁਰੂ, ਅਨੀਤਾ ਪੁੰਜ ਅਤੇ ਵਿਭੂ ਰਾਜ
ਏ.ਡੀ.ਜੀ.ਪੀ. ਦੇ ਅਹੁਦੇ ‘ਤੇ ਤਾਇਨਾਤ ਹਨ। ਰੇਂਜ
ਵਿੱਚੋਂ ਧੰਨਵੰਤ ਕੌਰ ਲੁਧਿਆਣਾ ਡੀ.ਆਈ.ਜੀ. ਹਨ।
ਐਸ.ਐਸ.ਪੀ ਦੇ ਅਹੁਦੇ ‘ਤੇ ਡਾ.ਰਵਜੋਤ ਕੌਰ ਗਰੇਵਾਲ ਫ਼ਤਿਹਗੜ੍ਹ
ਸਾਹਿਬ, ਅਮਨੀਤ ਕੌਂਡਲ ਖੰਨਾ, ਅਸ਼ਵਨੀ ਗੋਟਿਆਲ ਬਟਾਲਾ, ਵਤਸਾਲਾ
ਗੁਪਤਾ ਐਸ.ਐਸ.ਪੀ.ਕਪੂਰਥਲਾ, ਅਵਨੀਤ ਕੌਰ ਫ਼ਾਜਿਲਕਾ ਤੇ
ਮਾਲੇਰਕੋਟਲਾ ਐਸ.ਐਸ.ਪੀ.ਰਹੀ ਹੈ।
ਕੰਵਰਦੀਪ ਕੌਰ
ਫੀਰੋਜਪੁਰ ਸਨ ਪ੍ਰੰਤੂ ਹੁਣ ਚੰਡੀਗੜ੍ਹ ਐਸ.ਐਸ.ਪੀ. ਹੈ। ਸੁਮਈਆ
ਮਿਸ਼ਰਾ ਆਈ.ਪੀ.ਐਸ.ਜਾਇੰਟ ਕਮਿਸ਼ਨਰ ਪੁਲਿਸ ਲੁਧਿਆਣਾ, ਜਸਰੂਪ
ਬਾਠ ਆਈ.ਪੀ.ਐਸ. ਏ.ਸੀ.ਪੀ. ਸਿਵਿਲ ਲਾਈਨ ਲੁਧਿਆਣਾ, ਹਰਵੰਤ
ਕੌਰ ਐਸ.ਪੀ.ਹੈਡ ਕੁਆਟਰ ਪਟਿਆਲਾ ਹਨ।
15
ਐਸ.ਪੀ., 7 ਏ.ਐਸ.ਪੀ., 24 ਡੀ.ਐਸ.ਪੀ., 9
ਇਨਸਪੈਕਟਰ, 16 ਸਬ ਇਨਸਪੈਕਟਰ ਅਤੇ 2 ਏ.ਐਸ.ਆਈ.
ਤੇ ਕੁਝ ਸਹਾਇਕ ਡਾਇਰੈਕਟਰ ਦੇ ਅਹੁਦਿਆਂ ‘ਤੇ ਕੰਮ ਕਰ ਰਹੀਆਂ
ਹਨ। ਪ੍ਰੰਤੂ ਅਜੇ ਵੀ ਸੀਨੀਅਰ ਅਹੁਦਿਆਂ ‘ਤੇ ਇਸਤਰੀਆਂ/ਲੜਕੀਆਂ ਦੀ ਘਾਟ
ਮਹਿਸੂਸ ਹੋ ਰਹੀ ਹੈ। ਜਦੋਂ ਮੁਕਾਬਲੇ ਦੇ ਇਮਤਿਹਾਨ ਪਾਸ ਕਰਕੇ ਇਹ
ਇਸਤਰੀਆਂ/ਲੜਕੀਆਂ ਪੁਲਿਸ ਵਿੱਚ ਭਰਤੀ ਹੁੰਦੀਆਂ ਹਨ, ਇਨ੍ਹਾਂ ਦੀ ਕਾਬਲੀਅਤ
ਵਿੱਚ ਕਿਹੜੀ ਘਾਟ ਹੈ।
ਪਿਛੇ
ਜਹੇ ਲੁਧਿਆਣਾ ਵਿਖੇ ਪੁਲਿਸ ਵਿਭਾਗ ਦੀ ਵਿਮੈਨ ਕਾਨਫ਼ਰੰਸ ਹੋਈ ਸੀ, ਜਿਸ ਵਿੱਚ ਏ.ਐਸ.ਪੀ. ਸ਼੍ਰੀਮਤੀ
ਰੁਪਿੰਦਰ ਕੌਰ ਭੱਟੀ ਨੇ ਦੱਸਿਆ ਸੀ ਕਿ ਪੰਜਾਬ ਦੇ 399 ਥਾਣਿਆਂ ਵਿੱਚੋਂ
ਸਿਰਫ਼ 10 ਥਾਣਿਆਂ ਵਿੱਚ ਇਸਤਰੀਆਂ/ਲੜਕੀਆਂ ਨੂੰ ਥਾਣੇਦਾਰ ਲਗਾਇਆ ਗਿਆ ਹੈ।
ਇਸ ਤੋਂ ਇਲਾਵਾ ਵਿਆਹਾਂ ਨਾਲ ਸੰਬੰਧਤ ਝਗੜਿਆਂ ਦੇ ਹਲ ਲਈ ਇਸਤਰੀਆਂ ਤੇ
ਕੇਸਾਂ ਨਾਲ ਸੰਬੰਧਤ ਥਾਣਿਆਂ ਵਿੱਚ ਇਸਤਰੀਆਂ/ਲੜਕੀਆਂ ਨੂੰ ਲਗਾਇਆ ਹੋਇਆ
ਹੈ। ਇਨ੍ਹਾਂ ਨੂੰ ਪੜਤਾਲ ਕਰਨ ਦੇ ਯੋਗ ਹੀ ਨਹੀਂ ਸਮਝਿਆ ਜਾਂਦਾ। ਇਨ੍ਹਾਂ
ਨੂੰ ਪੜਤਾਲੀਆ ਅਧਿਕਾਰੀ ਸਿਰਫ਼ ਬਲਾਤਕਾਰ ਅਤੇ ਇਸਤਰੀ ਮਰਦ ਦੇ ਵਿਆਹਾਂ
ਸੰਬੰਧੀ ਝਗੜਿਆਂ ਵਿੱਚ ਲਗਾਇਆ ਜਾਂਦਾ ਹੈ। ਹੋਰ ਕਿਸੇ ਵੀ ਮਹੱਤਵਪੂਰਨ ਕੇਸ
ਦੀ ਪੜਤਾਲ ਕਰਨ ਦੀ ਜ਼ਿੰਮੇਵਾਰੀ ਨਹੀਂ ਦਿੱਤੀ ਜਾਂਦੀ, ਜਦੋਂ ਕਿ ਇਹ
ਮੁਕਾਬਲੇ ਦੇ ਇਮਤਿਹਾਨ ਪਾਸ ਕਰਕੇ ਆਉਂਦੀਆਂ ਹਨ ਤਾਂ ਇਨ੍ਹਾਂ ਨੂੰ ਕਿਉਂ
ਜ਼ਿੰਮੇਵਾਰੀ ਨਹੀਂ ਦਿੱਤੀ ਜਾਂਦੀ?
5500 ਇਸਤਰੀਆਂ/ਲੜਕੀਆਂ
ਵਿੱਚੋਂ ਇਕ ਵੀ ਥਾਣੇ ਦੀ ਮੁਣਸ਼ੀ ਨਹੀਂ ਲਗਾਈ ਗਈ। ਇਨ੍ਹਾਂ ਤੋਂ ਕੰਪਿਊਟਰ ਅਪ੍ਰੇਟਰ ਦਾ ਕੰਮ ਲਿਆ ਜਾਂਦਾ ਹੈ। ਪੰਜਾਬ ਵਿੱਚ ਤਿੰਨ
ਪੁਲਿਸ ਕਮਿਸ਼ਨਰਟੇਟ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਹਨ, 8
ਰੇਂਜ ਡੀ.ਆਈ.ਜੀ. ਅਤੇ 24 ਪੁਲਿਸ ਜਿਲ੍ਹੇ ਹਨ, ਇਨ੍ਹਾਂ
ਵਿੱਚੋਂ ਇੱਕ ਡੀ.ਆਈ.ਜੀ.ਅਤੇ 5 ਐਸ.ਐਸ.ਪੀ. ਨਿਯੁਕਤ
ਹਨ। ਹੋਰ ਕਈ ਮਹੱਤਵਪੂਰਨ ਅਹੁਦਿਆਂ ਜਿਵੇਂ ਡੀ.ਸੀ.ਪੀ., ਜਾਇੰਟ
ਕਮਿਸ਼ਨਰ, ਏ.ਆਈ.ਜੀ., ਐਸ.ਪੀ., ਡੀ.ਐਸ.ਪੀ.ਤੇ ਇਨਸਪੈਕਟਰ
ਆਦਿ ਇਸਤਰੀਆਂ/ਲੜਕੀਆਂ ਹਨ। ਇਹ ਕਹਿਕੇ ਇਨ੍ਹਾਂ ਨੂੰ ਲਗਾਇਆ ਨਹੀਂ ਜਾਂਦਾ
ਕਿ ਫੀਲਡ ਦਾ ਕੰਮ ਔਖਾ ਤੇ ਰਾਤ ਬਰਾਤੇ ਹੁੰਦਾ ਹੈ। ਜੇਕਰ
ਇਨ੍ਹਾਂ ਵਿੱਚੋਂ ਕੁਝ ਜੋ ਡੀ.ਆਈ.ਜੀ., ਐਸ.ਐਸ.ਪੀ., ਡੀ.ਸੀ.ਪੀ. ਅਤੇ
ਏ.ਸੀ.ਪੀ. ਲੱਗੀਆਂ ਹੋਈਆਂ ਹਨ, ਉਹ ਖੇਤਰੀ ਕੰਮ ਕਰ ਰਹੀਆਂ ਹਨ ਤਾਂ
ਹੋਰ ਬਾਕੀ ਕਿਉਂ ਨਹੀਂ ਕਰ ਸਕਦੀਆਂ? ਇਸ ਲਈ ਉਨ੍ਹਾਂ ਨੂੰ ਵੀ ਜਿਲਿ੍ਹਆਂ
ਵਿੱਚ ਲਗਾਉਣਾ ਬਣਦਾ ਹੈ, ਜਿਵੇਂ ਡੀ.ਸੀ. ਕੰਮ ਕਰ ਰਹੀਆਂ ਹਨ।
ਇਸਤਰੀਆਂ/ਲੜਕੀਆਂ
ਦੀ ਕਾਬਲੀਅਤ ਦਾ ਇਮਤਿਹਾਨ ਉਨ੍ਹਾਂ ਨੂੰ ਖੇਤਰੀ ਅਹੁਦਿਆਂ ‘ਤੇ ਲਗਾਉਣ ਨਾਲ
ਹੀ ਪਤਾ ਚਲੇਗਾ। ਜੇਕਰ ਕਿਸੇ ਨੂੰ ਕੋਈ ਅਜਿਹਾ ਕੰਮ ਦਿੱਤਾ ਹੀ ਨਹੀਂ
ਜਾਂਦਾ ਤਾਂ ਉਨ੍ਹਾਂ ਬਾਰੇ ਇਹ ਸੋਚਣਾ ਕਿ ਉਹ ਖੇਤਰੀ ਕੰਮ ਕਰ ਨਹੀਂ
ਸਕਦੀਆਂ ਜ਼ਾਇਜ਼ ਨਹੀਂ ਹੈ। ਕਿਸੇ ਇੱਕ ਅਧਿਕਾਰੀ ਵੱਲੋਂ ਅਸਫਲ ਹੋਣ ਕਰਕੇ
ਸਾਰਿਆਂ ਨੂੰ ਇੱਕੋ ਰੱਸੇ ਬੰਨਿ੍ਹਆਂ ਨਹੀਂ ਜਾ ਸਕਦਾ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072 ujagarsingh48@yahoo.com
|
|
|
|
ਪੰਜਾਬ
ਪੁਲਿਸ ਵਿੱਚ ਇਸਤਰੀਆਂ/ਲੜਕੀਆਂ ਵੀ ਮਹੱਤਵਪੂਰਨ ਅਹੁਦਿਆਂ ‘ਤੇ
ਤਾਇਨਾਤ ਉਜਾਗਰ ਸਿੰਘ |
ਅਲਵਿਦਾ!
ਪੰਜਾਬੀਅਤ ਦੇ ਮੁਦਈ ਵਿਕਾਸ ਪੁਰਸ਼ ਡਾ. ਮਨੋਹਰ ਸਿੰਘ ਗਿੱਲ /a>
ਉਜਾਗਰ ਸਿੰਘ |
ਪਟਿਆਲਾ
ਦਾ ਨਾਮ ਰੌਸ਼ਨ ਕਰਨ ਵਾਲੇ ਆਈ.ਏ.ਐਸ. ਅਧਿਕਾਰੀ
ਉਜਾਗਰ ਸਿੰਘ |
31
ਅਗਸਤ ਬਰਸੀ ਤੇ ਵਿਸ਼ੇਸ਼
ਸਿਆਸੀ
ਤਿਗੜਮਬਾਜ਼ੀਆਂ ਬੇਅੰਤ ਸਿੰਘ ਦੀ ਕਾਬਲੀਅਤ ਨੂੰ ਰੋਕਨਾ ਸਕੀਆਂ
ਉਜਾਗਰ ਸਿੰਘ |
ਇਨਸਾਫ
ਪਸੰਦ ਅਤੇ ਇਮਾਨਦਾਰੀ ਦੇ ਪ੍ਰਤੀਕ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ |
ਸਿਆਣਿਆਂ
ਦੀ 'ਸ਼ਹਿਰੀ ਸੱਥ' ਦੀ ਮਹਿਫਲ ਦੀਆਂ ਖ਼ੁਸ਼ਬੋਆਂ
ਉਜਾਗਰ ਸਿੰਘ/span> |
ਅਲਵਿਦਾ!
ਰੌਂਸ਼ਨ ਦਿਮਾਗ ਵਿਦਵਾਨ ਸਿਆਸਤਦਾਨ ਬੀਰ ਦਵਿੰਦਰ ਸਿੰਘ
ਉਜਾਗਰ ਸਿੰਘ |
ਸਾਊ
ਸਿਆਸਤਦਾਨ: ਤੇਜ ਪ੍ਰਕਾਸ਼ ਸਿੰਘ ਕੋਟਲੀ
ਉਜਾਗਰ ਸਿੰਘ |
ਈਮਾਨਦਾਰੀ
ਜਿੰਦਾ ਬਾਦ ਰਵੇਲ ਸਿੰਘ |
ਸਮਾਜ
ਸੇਵਾ ਨੂੰ ਪ੍ਰਣਾਇਆ: ਭਗਵਾਨ ਦਾਸ ਗੁਪਤਾ/a>
ਉਜਾਗਰ ਸਿੰਘ |
ਗਿਆਨੀ
ਜ਼ੈਲ ਸਿੰਘ ਨੇ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਕਿਉਂ ਨਾ
ਦਿੱਤਾ? ਉਜਾਗਰ ਸਿੰਘ |
ਸੀਤੋ
ਮਾਸੀ ਰਵੇਲ ਸਿੰਘ |
1
ਅਪ੍ਰੈਲ ਬਰਸੀ ‘ਤੇ
ਵਿਸ਼ੇਸ਼ ਸਿੱਖੀ ਸਿਦਕ
ਦਾ ਮੁਜੱਸਮਾ: ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ |
ਆਪਣੀਆਂ
ਜੜਾਂ ਨਾਲ ਜੁੜਨ ਦਾ ਵੇਲਾ
ਡਾ. ਨਿਸ਼ਾਨ ਸਿੰਘ ਰਾਠੌਰ |
ਬਿਹਤਰ
ਜ਼ਿੰਦਗੀ ਦਾ ਰਾਹ ਕੇਹਰ
ਸ਼ਰੀਫ਼ |
ਪੰਜਾਬ
ਦੇ ਲੋਕ ਸੰਪਰਕ ਵਿਭਾਗ ਦਾ ਸੰਕਟ ਮੋਚਨ ਅਧਿਕਾਰੀ : ਪਿਆਰਾ ਸਿੰਘ
ਭੂਪਾਲ ਉਜਾਗਰ ਸਿੰਘ |
ਜਦੋਂ
ਮੈਨੂੰ ਨੌਕਰੀ ‘ਚੋਂ ਬਰਖ਼ਾਸਤ ਕਰਨ ਦੀ ਧਮਕੀ ਮਿਲੀ
ਉਜਾਗਰ ਸਿੰਘ |
ਮੇਰੀ
ਵੱਡੀ ਭੈਣ ਰਵੇਲ ਸਿੰਘ |
ਸਿਪਾਹੀ
ਤੋਂ ਪਦਮ ਸ੍ਰੀ ਤੱਕ ਪਹੁੰਚਣ ਵਾਲਾ ਸਿਰੜ੍ਹੀ ਖੋਜੀ ਡਾ. ਰਤਨ ਸਿੰਘ
ਜੱਗੀ ਉਜਾਗਰ ਸਿੰਘ |
ਮਾਮੇ
ਦੇ ਤੁਰ ਜਾਣ ‘ਤੇ ਗਿੜਿਆ ਯਾਦਾਂ ਦਾ ਖੂਹ
ਮਾਲਵਿੰਦਰ ਸਿੰਘ ਮਾਲੀ |
ਬੇਦਾਗ਼
ਚਿੱਟੀ ਚਾਦਰ ਲੈ ਕੇ ਸੇਵਾ ਮੁਕਤ ਹੋਇਆ ਡਾ.ਓਪਿੰਦਰ ਸਿੰਘ ਲਾਂਬਾ
ਉਜਾਗਰ ਸਿੰਘ |
ਡਾ.
ਗੁਰਭਗਤ ਸਿੰਘ ਨੂੰ ਯਾਦ ਕਰਦਿਆਂ
ਕਰਮਜੀਤ ਸਿੰਘ |
ਦੀਵਾਲੀ
ਦੇ ਦਿਨ ਬੁਝਿਆ ਮਾਂ ਦਾ ਚਿਰਾਗ: ਸੁਰਿੰਦਰ ਸਿੰਘ ਮਾਹੀ
ਉਜਾਗਰ ਸਿੰਘ, ਪਟਿਆਲਾ |
ਸਿੱਖ
ਵਿਰਾਸਤੀ ਇਤਿਹਾਸ ਦਾ ਖੋਜੀ ਵਿਦਵਾਨ: ਭੁਪਿੰਦਰ ਸਿੰਘ ਹਾਲੈਂਡ
ਉਜਾਗਰ ਸਿੰਘ, ਪਟਿਆਲਾ |
ਤੁਰ
ਗਿਆ ਪਰਵਾਸ ਵਿੱਚ ਸਿੱਖਾਂ ਦਾ ਰਾਜਦੂਤ ਤੇ ਆੜੂਆਂ ਦਾ ਬਾਦਸ਼ਾਹ:
ਦੀਦਾਰ ਸਿੰਘ ਬੈਂਸ ਉਜਾਗਰ
ਸਿੰਘ, ਪਟਿਆਲਾ |
31
ਅਗਸਤ ਬਰਸੀ ‘ਤੇ ਵਿਸ਼ੇਸ਼
ਜਦੋਂ ਸ੍ਰੀ ਅਟਲ
ਬਿਹਾਰੀ ਵਾਜਪਾਈ ਅਤੇ ਸ੍ਰ ਬੇਅੰਤ ਸਿੰਘ ਨੇ ਕੰਧ ‘ਤੇ ਚੜ੍ਹਕੇ
ਭਾਸ਼ਣ ਦਿੱਤਾ ਉਜਾਗਰ
ਸਿੰਘ, ਪਟਿਆਲਾ |
13
ਅਗਸਤ ਨੂੰ ਬਰਸੀ ‘ਤੇ ਵਿਸ਼ੇਸ਼ ਸਿੱਖ ਪੰਥ ਦੇ ਮਾਰਗ ਦਰਸ਼ਕ: ਸਿਰਦਾਰ
ਕਪੂਰ ਸਿੰਘ ਉਜਾਗਰ
ਸਿੰਘ, ਪਟਿਆਲਾ |
'ਯੰਗ
ਬ੍ਰਿਗੇਡ' ਦਾ ਕੈਪਟਨ: ਜੀ ਐਸ ਸਿੱਧੂ /a>
ਉਜਾਗਰ ਸਿੰਘ, ਪਟਿਆਲਾ |
ਤੁਰ
ਗਿਆ ਕੈਨੇਡਾ ਵਿੱਚ ਸਿੱਖ ਸਿਧਾਂਤਾਂ ਦਾ ਪਹਿਰੇਦਾਰ: ਰਿਪਦੁਮਣ
ਸਿੰਘ ਮਲਿਕ ਉਜਾਗਰ
ਸਿੰਘ, ਪਟਿਆਲਾ |
30
ਮਈ 2022 ਨੂੰ ਭੋਗ ‘ਤੇ ਵਿਸ਼ੇਸ਼
ਮੋਹ ਦੀਆਂ ਤੰਦਾਂ
ਜੋੜਨ ਵਾਲਾ ਤੁਰ ਗਿਆ ਕ੍ਰਿਸ਼ਨ ਲਾਲ ਰੱਤੂ -
ਉਜਾਗਰ ਸਿੰਘ, ਪਟਿਆਲਾ |
ਪ੍ਰੋ.
ਰਤਨ ਲਾਲ ਨਾਲ ਇਹ ਕਿਉਂ ਵਾਪਰਿਆ?
ਰਵੀਸ਼ ਕੁਮਾਰ ( ਅਨੁਵਾਦ: ਕੇਹਰ
ਸ਼ਰੀਫ਼ ਸਿੰਘ) |
1
ਅਪ੍ਰੈਲ 2022 ਨੂੰ ਬਰਸੀ ‘ਤੇ ਵਿਸ਼ੇਸ਼
ਜਥੇਦਾਰ ਗੁਰਚਰਨ
ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ -
ਉਜਾਗਰ ਸਿੰਘ /span> |
ਬਾਬਾ
ਦਰਸ਼ਨ ਸਿੰਘ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ
ਉਜਾਗਰ ਸਿੰਘ |
7
ਫਰਵਰੀ 2022 ਨੂੰ ਭੋਗ ‘ਤੇ ਵਿਸ਼ੇਸ਼
ਪ੍ਰੋ ਇੰਦਰਜੀਤ
ਕੌਰ ਸੰਧੂ: ਵਿਦਿਆ ਦੀ ਰੌਸ਼ਨੀ ਵੰਡਣ ਵਾਲਾ ਚਿਰਾਗ ਬੁਝ ਗਿਆ -
ਉਜਾਗਰ ਸਿੰਘ/span> |
ਗਾਂਧੀਵਾਦੀ
ਸੋਚ ਦਾ ਆਖਰੀ ਪਹਿਰੇਦਾਰ ਵੇਦ ਪ੍ਰਕਾਸ਼ ਗੁਪਤਾ ਅਲਵਿਦਾ ਕਹਿ ਗਏ
ਉਜਾਗਰ ਸਿੰਘ |
ਮਹਾਰਾਸ਼ਟਰ
ਵਿਚ ਪੰਜਾਬੀ ਅਧਿਕਾਰੀਆਂ ਦੀ ਇਮਾਨਦਾਰੀ ਦਾ ਪ੍ਰਤੀਕ ਸੁਖਦੇਵ ਸਿੰਘ
ਪੁਰੀ ਉਜਾਗਰ ਸਿੰਘ |
ਪੱਥਰ
ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ
ਉਜਾਗਰ ਸਿੰਘ |
ਬਾਲੜੀਆਂ
ਦੇ ਵਿਆਹ: ਹਜ਼ਾਰਾਂ ਬੱਚੀਆਂ ਦੀਆਂ ਜਾਨਾਂ ਦਾ ਖੌ
ਬਲਜੀਤ ਕੌਰ |
ਆਸਟਰੇਲੀਆ
ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )
ਉਜਾਗਰ ਸਿੰਘ, ਪਟਿਆਲਾ
|
ਇਨਸਾਨੀਅਤ
ਦਾ ਪੁਜਾਰੀ ਅਤੇ ਪ੍ਰਤੀਬੱਧ ਅਧਿਕਾਰੀ ਡਾ ਮੇਘਾ ਸਿੰਘ
ਉਜਾਗਰ ਸਿੰਘ, ਪਟਿਆਲਾ |
31
ਅਗਸਤ ਬਰਸੀ ‘ਤੇ ਵਿਸ਼ੇਸ਼
ਯਾਦਾਂ ਦੇ ਝਰੋਖੇ
‘ਚੋਂ ਸ੍ਰ ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ
ਉਜਾਗਰ ਸਿੰਘ, ਪਟਿਆਲਾ |
ਜਨੂੰਨੀ
ਆਜ਼ਾਦੀ ਘੁਲਾਟੀਆ ਅਤੇ ਸਮਾਜ ਸੇਵਕ : ਡਾ ਰਵੀ ਚੰਦ ਸ਼ਰਮਾ ਘਨੌਰ
ਉਜਾਗਰ ਸਿੰਘ, ਪਟਿਆਲਾ |
ਵਰਦੀ-ਧਾਰੀਆਂ
ਵਲੋਂ ਢਾਹਿਆ ਕਹਿਰ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਅਲਵਿਦਾ!
ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ/a>
ਉਜਾਗਰ ਸਿੰਘ, ਪਟਿਆਲਾ |
ਮਾਈ
ਜੀਤੋ ਨੇ ਤਪਾਈ ਵੀਹ ਵਰ੍ਹਿਆਂ ਬਾਅਦ ਭੱਠੀ
ਲਖਵਿੰਦਰ ਜੌਹਲ ‘ਧੱਲੇਕੇ’ |
ਮਿਹਰ
ਸਿੰਘ ਕਲੋਨੀ ਦਾ ਹਵਾਈ ਹੀਰੋ
ਡਾ. ਹਰਸ਼ਿੰਦਰ ਕੌਰ, ਪਟਿਆਲਾ |
ਪੰਜਾਬੀ
ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ |
ਹਿੰਦੂ
ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ |
ਸਿੱਖ
ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ ਉਜਾਗਰ
ਸਿੰਘ, ਪਟਿਆਲਾ |
ਮਰਹੂਮ
ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ |
ਸਬਰ,
ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ |
ਦਲਿਤਾਂ
ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ |
ਮਿਹਨਤ,
ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ
ਗੁਪਤਾ ਉਜਾਗਰ ਸਿੰਘ,
ਪਟਿਆਲਾ |
ਅਲਵਿਦਾ:
ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ |
ਬਾਬਾ
ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ |
ਬਿਹਤਰੀਨ
ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ |
ਪੁਲਿਸ
ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ
ਸਿੱਧੂ ਉਜਾਗਰ ਸਿੰਘ,
ਪਟਿਆਲਾ |
ਸਿੰਧੀ
ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’ |
ਸ਼ਰਾਫ਼ਤ,
ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ |
ਦੀਨ
ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ |
ਅਣਖ
ਖ਼ਾਤਰ ਹੋ ਰਹੇ ਕਤਲ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਧੀਆਂ
ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ |
ਕਿੱਥੇ
ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ |
ਫ਼ਿੰਨਲੈਂਡ
ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ |
ਸਿੱਖਿਆ
ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ
ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਮਾਜ
ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਇਹ
ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ |
ਪੰਜਾਬੀ
ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ |
ਕੁੱਖ
‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਜਿੰਦਗੀ
‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਪੰਜਾਬੀਅਤ
ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
ਦੇਸ਼
ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ |
ਮਾਂ–ਬਾਪ
ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ। |
ਸੋ
ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ |
ਨੈਤਿਕ ਸਿੱਖਿਆ
ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ |
“ਸਰਦਾਰ ਸੰਤ ਸਿੰਘ ਧਾਲੀਵਾਲ
ਟਰੱਸਟ”
ਬੀੜ੍ਹ ਰਾਊ
ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ
ਵਾਲਾ(ਸਰੀ)ਕਨੇਡਾ |
ਆਦਰਸ਼ ਪਤੀ
ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ |
‘ਮਾਰੂ’
ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ
ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ |
ਵਿਸ਼ਵ
ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ
ਦੌਰਾਨ ਸਨਮਾਨ |
ਵਿਰਾਸਤ ਭਵਨ
ਵਿਖੇ ਪਾਲ ਗਿੱਲ ਦਾ ਸਨਮਾਨ |
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ |
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ |
ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ
ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ) |
|
|
|
|