ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

   

ਅਲਵਿਦਾ! ਇਮਾਨਦਾਰੀ ਦੇ ਪਹਿਰੇਦਾਰ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ       04/02/2024


087ਬਿਕਰਮ ਸਿੰਘ ਗਰੇਵਾਲ ਸਾਬਕਾ ਮੁੱਖ ਇੰਜਿਨੀਅਰ ਲੋਕ ਨਿਰਮਾਣ (ਬੀ.ਐਂਡ.ਆਰ.) ਵਿਭਾਗ ਪੰਜਾਬ 31 ਜਨਵਰੀ 2024 ਨੂੰ ਆਪਣਾ 101ਵਾਂ ਜਨਮ ਦਿਨ ਮਨਾਉਣ ਤੋਂ 15 ਦਿਨ ਪਹਿਲਾਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ।

2023 ਵਿੱਚ ਉਨ੍ਹਾਂ ਦਾ 100ਵਾਂ ਜਨਮ ਦਿਨ ਧੂਮ ਧਾਮ ਨਾਲ ਪੰਜਾਬ ਇੰਜਿਨੀਅਰਿੰਗ ਕਾਲਜ ਚੰਡੀਗੜ੍ਹ ਵਿਖੇ ਇੰਜਿਨੀਅਰਜ਼ ਅਲੂਮਨੀ ਨੇ ਬਿਕਰਮ ਸਿੰਘ ਗਰੇਵਾਲ ਨੂੰ ਬਿਹਤਰੀਨ ਜ਼ਿੰਦਗੀ ਦੇ 100 ਸਾਲ ਪੂਰੇ ਕਰਨ ਲਈ ‘ਲਾਈਫ਼ ਟਾਈਮ ਅਚੀਵਮੈਂਟ ਅਵਾਰਡ’ ਦੇ ਕੇ ਸਨਮਾਨਤ ਕਰਦਿਆਂ ਤੇ ਮਨਾਉਂਦਿਆਂ ਕਿਹਾ ਸੀ ‘‘ਬਿਕਰਮ ਸਿੰਘ ਗਰੇਵਾਲ ਇੰਜਿਨੀਅਰਿੰਗ ਜਗਤ ਲਈ ਰੋਲ ਮਾਡਲ ਹਨ। ਬਿਕਰਮ ਸਿੰਘ ਗਰੇਵਾਲ ਮੈਕਲਾਗਨ ਇੰਜੀਨੀਅਰਿੰਗ ਕਾਲਜ ਲਾਹੌਰ ਦਾ ਮਾਣ ਸਨ, ਜਿਨ੍ਹਾਂ ਦਿਆਨਤਦਾਰੀ ਨਾਲ ਨੌਕਰੀ ਕਰਦਿਆਂ ਜ਼ਿੰਦਗੀ ਦੇ 10 ਦਹਾਕਿਆਂ ਦਾ ਲੁਤਫ਼ ਲਿਆ ’’।

ਅੱਜ ਦੇ ਇੰਜਿਨੀਅਰਜ਼ ਨੂੰ ਉਨ੍ਹਾਂ ਦੀ ਕਾਰਗੁਜ਼ਾਰੀ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਤਾਂ ਜੋ ਭਰਿਸ਼ਟਾਚਾਰ ਵਰਗੀ ਸਮਾਜਿਕ ਲਾਹਣਤ ਜੋ ਕੈਂਸਰ ਦੀ ਬਿਮਾਰੀ ਦੀ ਤਰ੍ਹਾਂ ਸਮਾਜ ਵਿੱਚ ਫੈਲ ਗਈ ਹੈ, ਤੋਂ ਖਹਿੜਾ ਛੁਡਾਇਆ ਜਾ ਸਕੇ। ਉਨ੍ਹਾਂ ਨੂੰ ਲਹਿੰਦੇ ਅਤੇ ਚੜ੍ਹਦੇ ਪੰਜਾਬ ਵਿੱਚ ਇਮਾਨਦਾਰੀ ਦੇ ਪਹਿਰੇਦਾਰ ਦੇ ਤੌਰ ‘ਤੇ ਜਾਣਿਆਂ ਜਾਂਦਾ ਸੀ। ਉਨ੍ਹਾਂ ਦੇ ਜਾਣ ਨਾਲ ਇਮਾਨਦਾਰੀ ਦੀ ਪੁਰਾਤਨ ਵਿਰਾਸਤ ਦੀ ਇੱਕ ਪੁਸ਼ਤ ਦਾ ਇੱਕ ਥੰਮ ਗਿਰ ਗਿਆ ਹੈ। ਉਨ੍ਹਾਂ ਆਪਣੀ ਸਰਕਾਰੀ ਨੌਕਰੀ ਲੋਕ ਸੇਵਕ ਦੇ ਤੌਰ ‘ਤੇ ਮਿਸ਼ਨਰੀ ਸਪਿਰਿਟ ਨਾਲ ਕੀਤੀ ਸੀ। ਵਰਤਮਾਨ ਸਰਕਾਰੀ ਅਧਿਕਾਰੀਆਂ ਕਰਮਚਾਰੀਆਂ ਲਈ ਉਹ ਚਾਨਣ ਮੁਨਾਰਾ ਸਨ। ਉਨ੍ਹਾਂ ਸਾਰੀ ਉਮਰ ਮਨੁੱਖੀ ਜੀਵਨ ਨੂੰ ਪਰਮਾਤਮਾ ਵੱਲੋਂ ਇੱਕ ਵਾਰ ਦਿੱਤਾ ਤੋਹਫ਼ਾ ਸਮਝਦਿਆਂ ਹਮੇਸ਼ਾ ਇਨਸਾਫ਼ ਦੀ ਤਰਾਜੂ ਦਾ ਪੱਲਾ ਫੜੀ ਰੱਖਿਆ। ਉਹ ਦ੍ਰਿੜ੍ਹ ਇਰਾਦੇ ਦੇ ਮਾਲਕ ਸਨ। ਉਹ 1981 ਵਿੱਚ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ ਹੋਏ ਸਨ ਪ੍ਰੰਤੂ ਸੇਵਾ ਮੁਕਤੀ ਤੋਂ ਬਾਅਦ ਆਪਣੀ ਕਾਰ ਆਪ ਚਲਾ ਕੇ 98 ਸਾਲ ਦੀ ਉਮਰ ਤੱਕ ਗੋਲਫ ਕਲੱਬ ਚੰਡੀਗੜ੍ਹ ਵਿੱਚ ਗੋਲਫ ਖੇਡਦੇ ਰਹੇ। ਸਿਰਫ ਪਿਛਲੇ ਦੋ ਸਾਲਾਂ ਤੋਂ ਗੋਲਫ਼ ਖੇਡਣਾ ਛੱਡਿਆ ਸੀ। ਅਜੇ ਵੀ ਉਹ ਚੁਸਤ ਫਰੁਸਤ, ਤੰਦਰੁਸਤ ਅਤੇ ਤੁਰਦੇ ਫਿਰਦੇ ਸਨ। ਉਨ੍ਹਾਂ ਦੀ ਯਾਦਾਸ਼ਤ ਅਖ਼ੀਰ ਤੱਕ ਬਰਕਰਾਰ ਰਹੀ ਹੈ। ਇਮਾਨਦਾਰੀ ਦੀ ਆਵਾਜ਼ ਉਸੇ ਤਰ੍ਹਾਂ ਗੜ੍ਹਕਦੀ ਰਹੀ।
 
ਉਹ ਸਾਰੀ ਉਮਰ ਸਚਾਈ ਅਤੇ ਇਮਾਨਦਾਰੀ ਤੇ ਪਹਿਰਾ ਦਿੰਦੇ ਰਹੇ, ਉਨ੍ਹਾਂ ਆਪਣੀ ਨੌਕਰੀ  ਧੜੱਲੇ ਅਤੇ ਖ਼ੁਦਦਾਰੀ ਨਾਲ ਆਪਣੀਆਂ ਸ਼ਰਤਾਂ ‘ਤੇ ਕੀਤੀ ਅਤੇ ਨਾ ਹੀ ਕਿਸੇ ਦੀ ਈਨ ਮੰਨੀ ਅਤੇ ਨਾ ਮਨਵਾਈ ਹੈ। ਆਪਣੇ ਸਰਕਾਰੀ ਅਹੁਦੇ ਦੇ ਫ਼ਰਜਾਂ ਦੀ ਪਹਿਰੇਦਾਰੀ ਕੀਤੀ। ਇਨਸਾਫ ਦੀ ਤਰਾਜੂ ਨੂੰ ਕਦੇ ਵੀ ਡੋਲਣ ਨਹੀਂ ਦਿੱਤਾ। ਹਮੇਸ਼ਾ ਹੱਕ ਤੇ ਸੱਚ ‘ਤੇ ਪਹਿਰਾ ਦਿੱਤਾ। ਕਦੀਂ ਵੀ ਕਿਸੇ ਸੀਨੀਅਰ ਅਧਿਕਾਰੀ ਜਾਂ ਸਿਆਸਤਦਾਨ ਦੇ ਕਹਿਣ ‘ਤੇ ਗ਼ਲਤ ਕੰਮ ਨਹੀਂ ਕੀਤਾ ਅਤੇ ਨਾ ਹੀ ਕਰਨ ਦਿੱਤਾ ਭਾਵੇਂ ਉਸ ਨੂੰ ਇਸ ਕਰਕੇ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ। ਸੀਨੀਅਰ ਅਧਿਕਾਰੀਆਂ ਦੀ ਤਾਂ ਛੱਡੋ ਉਹ ਤਾਂ ਪੰਜਾਬ ਦੇ ਮੁੱਖ ਮੰਤਰੀ ਦੇ ਵੀ ਗ਼ਲਤ ਹੁਕਮਾ ਨੂੰ ਅਣਡਿਠ ਕਰ ਦਿੰਦੇ ਸਨ। ਕੋਈ ਵੀ ਵਿਅਕਤੀ ਛੇਤੀ ਕੀਤਿਆਂ ਉਨ੍ਹਾਂ ਕੋਲ ਕਿਸੇ ਕਿਸਮ ਦੀ ਸ਼ਿਫਾਰਸ਼ ਕਰਨ ਦੀ ਤਾਂ ਦੂਰ ਦੀ ਗੱਲ ਹੈ, ਉਨ੍ਹਾਂ ਕੋਲ ਜਾਣ ਤੋਂ ਹੀ ਤਿਬਕਦਾ ਸੀ ਕਿਉਂਕਿ ਉਨ੍ਹਾਂ ਨੂੰ ਪਤਾ ਹੁੰਦਾ ਸੀ ਕਿ ਉਹ ਸਹੀ ਕੰਮ ਹੀ ਕਰਨਗੇ। ਜੇਕਰ ਕਿਸੇ ਕਰਮਚਾਰੀ ਜਾਂ ਅਧਿਕਾਰੀ ਦੀ ਕੋਈ ਸਮੱਸਿਆ ਹੁੰਦੀ ਤਾਂ ਉਹ ਉਨ੍ਹਾਂ ਨੂੰ ਸਿੱਧਾ ਆ ਕੇ ਮਿਲ ਸਕਦਾ ਸੀ ਪ੍ਰੰਤੂ ਕੰਮ ਉਹ ਤਾਂ ਹੀ ਕਰਦੇ ਸਨ ਜੇਕਰ ਜ਼ਾਇਜ ਅਤੇ ਸਰਕਾਰੀ ਨਿਯਮਾਂ ਦੇ ਅਨੁਸਾਰ ਹੋ ਸਕਦਾ ਹੁੰਦਾ ਸੀ। ਵਿਭਾਗ ਵਿੱਚ ਉਹ ਕਿਸੇ ਨਾਲ ਨਾ ਬੇਇਨਸਾਫੀ ਕਰਦੇ ਸਨ ਅਤੇ ਨਾ ਹੀ ਕਰਨ ਦਿੰਦੇ ਸਨ। ਉਨ੍ਹਾਂ ਨੇ ਵਿਭਾਗ ਦੇ ਮੁੱਖੀ ਹੁੰਦਿਆਂ ਭਰਿਸ਼ਟਾਚਾਰ ਨਹੀਂ ਹੋਣ ਦਿੱਤਾ। ਉਨ੍ਹਾਂ ਦੀ ਸਰਕਾਰੀ ਅਧਿਕਾਰੀ ਦੇ ਤੌਰ ‘ਤੇ  ਵੱਖ-ਵੱਖ ਅਹੁਦਿਆਂ ਸਬ ਡਵੀਜਨਲ ਇੰਜੀਨੀਅਰ ਤੋਂ ਮੁੱਖ ਇੰਜੀਨੀਅਰ ਤੱਕ ਦੀ 37 ਸਾਲ ਦਾ ਕੈਰੀਅਰ ਬੇਦਾਗ਼ ਰਿਹਾ। ਲੋਕ ਨਿਰਮਾਣ ਵਿੱਚ ਸੜਕਾਂ, ਪੁਲਾਂ ਅਤੇ ਉਸਾਰੀ ਦੇ ਕੰਮ ਚਲਦੇ ਰਹਿੰਦੇ ਸਨ, ਜਦੋਂ ਉਹ ਦੌਰੇ ਤੇ ਜਾਂਦੇ ਸਨ ਤਾਂ ਆਪਣਾ ਖਾਣਾ ਨਾਲ ਹੀ ਲੈ ਜਾਂਦੇ ਸਨ। ਦੇਸ਼ ਦੀ ਵੰਡ ਤੋਂ ਪਹਿਲਾਂ ਅਤੇ ਵੰਡ ਤੋਂ ਬਾਅਦ ਸਾਂਝਾ ਪੰਜਾਬ ਬਹੁਤ ਵੱਡਾ ਸੀ, ਕਈ ਵਾਰ ਕਈ ਰਾਤਾਂ ਬਾਹਰ ਕੱਟਣੀਆਂ ਪੈਂਦੀਆਂ ਸਨ ਤਾਂ ਉਹ ਆਪਣਾ ਬਿਸਤਰਾ, ਖਾਣੇ ਦਾ ਸਾਰਾ ਸਾਮਾਨ, ਸਟੋਵ, ਦਾਲਾਂ, ਸਬਜ਼ੀਆਂ ਅਤੇ ਆਟਾ ਨਾਲ ਹੀ ਲੈ ਜਾਂਦੇ ਸਨ। ਕਿਸੇ ਦਫ਼ਤਰ ਦੇ ਅਧਿਕਾਰੀ ਕੋਲੋਂ ਚਾਹ ਤੱਕ ਨਹੀਂ ਪੀਂਦੇ ਸਨ। ਉਨ੍ਹਾਂ ਦਾ ਪਰਿਵਾਰ ਸਰਦਾਰ ਬਿਕਰਮ ਸਿੰਘ ਗਰੇਵਾਲ ਦੀ ਵਿਰਾਸਤ ‘ਤੇ ਪਹਿਰਾ ਦੇ ਰਿਹਾ ਹੈ।

ਬਿਕਰਮ ਸਿੰਘ ਗਰੇਵਾਲ ਦਾ ਸਿਖਿਆ ਪ੍ਰਾਪਤ ਕਰਨ ਦਾ ਰਿਕਾਰਡ ਵੀ ਬਿਹਤਰੀਨ ਰਿਹਾ ਹੈ। ਉਹ ਹਮੇਸ਼ਾ ਹਰ ਕਲਾਸ ਵਿੱਚੋਂ ਪਹਿਲੇ ਦਰਜੇ ਵਿੱਚ ਪਾਸ ਹੁੰਦੇ ਰਹੇ। ਉਨ੍ਹਾਂ ਨੇ ਅੱਠਵੀਂ 1936 ਤੇ ਦਸਵੀਂ 1938 ਵਿੱਚ ਮਾਲਵਾ ਹਾਈ ਸਕੂਲ ਲੁਧਿਆਣਾ ਤੋਂ ਫਸਟ ਡਵੀਜਨ ਵਿੱਚ ਪਾਸ ਕਰਕੇ 1940 ਵਿੱਚ ਫੈਕਿਲਿਟੀ ਆਫ ਸਾਇੰਸ (ਐਫ.ਐਸ.ਸੀ) ਖਾਲਸਾ ਕਾਲਜ ਅੰਮਿ੍ਰਤਸਰ ਤੋਂ ਪਾਸ ਕੀਤੀ। ਫਿਰ ਉਨ੍ਹਾਂ ਸਿਵਲ ਇੰਜੀਨੀਅਰਿੰਗ ਦੀ ਡਿਗਰੀ ਕਰਨ ਲਈ ਮੈਕਲਾਗਨ ਇੰਜੀਨੀਅਰਿੰਗ ਕਾਲਜ ਲਾਹੌਰ ਵਿੱਚ ਦਾਖ਼ਲਾ ਲੈ ਲਿਆ। ਉਨ੍ਹਾਂ 1943 ਵਿੱਚ ਸਿਵਲ ਇੰਜੀਨੀਅਰਿੰਗ ਦੀ ਡਿਗਰੀ ਪ੍ਰਾਪਤ ਕੀਤੀ। ਡਿਗਰੀ ਕਰਨ ਤੋਂ ਤੁਰੰਤ ਬਾਅਦ 1944 ਵਿੱਚ ਉਨ੍ਹਾਂ ਦੀ ਸਾਂਝੇ ਪੰਜਾਬ ਦੇ ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ) ਵਿੱਚ ਬਤੌਰ ਸਬ ਡਵੀਜਨਲ ਇੰਜੀਨੀਅਰ ਦੀ ਚੋਣ ਹੋ ਗਈ।

ਉਨ੍ਹਾਂ ਦੀ ਸਭ ਤੋਂ ਪਹਿਲੀ ਪੋਸਟਿੰਗ ਰਾਵਲਪਿੰਡੀ ਵਿੱਚ ਹੋਈ, ਉਸ ਤੋਂ ਬਾਅਦ ਜਲੰਧਰ ਅਤੇ 1951 ਵਿੱਚ ਉਨ੍ਹਾਂ ਦੀ ਤਰੱਕੀ ਕਾਰਜਕਾਰੀ ਇਜੀਨੀਅਰ ਦੀ ਹੋ ਗਈ ਤੇ ਫੀਰੋਜਪੁਰ ਵਿਖੇ ਤਾਇਨਾਤ ਕਰ ਦਿੱਤੇ ਗਏ। ਇਸ ਤੋਂ ਬਾਅਦ 1963 ਵਿੱਚ ਸੁਪਰਇਟੈਂਡੈਂਟ ਇੰਜੀਨੀਅਰ ਅਤੇ 1966 ਵਿੱਚ ਪੰਜਾਬ ਦੀ ਵੰਡ ਹੋਣ ਤੋਂ ਬਾਅਦ 1971 ਵਿੱਚ ਮੁੱਖ ਇਜੀਨੀਅਰ ਦੀ ਤਰੱਕੀ ਹੋ ਗਈ, ਉਨ੍ਹਾਂ ਨੂੰ ਵਿਭਾਗ ਦੇ ਮੁੱਖੀ ਨਿਯੁਕਤ ਕਰ ਦਿੱਤਾ ਗਿਆ।  10 ਸਾਲ ਵਿਭਾਗ ਦੇ ਮੁੱਖੀ ਰਹਿਣ ਸਮੇਂ ਉਨ੍ਹਾਂ ਨੇ ਵਿਭਾਗ ਦੀ ਕਾਰਜ਼ ਪ੍ਰਣਾਲੀ ਵਿੱਚ ਵਿਲੱਖਣ ਤਬਦੀਲੀਆਂ ਲਿਆਂਦੀਆਂ। ਉਨ੍ਹਾਂ ਦੇ ਸਮੇਂ ਬਹੁਤ ਸਾਰੇ ਵਿਭਾਗੀ ਪੁਲਾਂ ਅਤੇ ਸਰਕਾਰੀ ਇਮਾਰਤਾਂ ਦੀ ਉਸਾਰੀ ਹੋਈ। ਇਸ ਤੋਂ ਇਲਾਵਾ ਉਨ੍ਹਾਂ ਨੇ ਪਟਿਆਲਾ ਰਾਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਅਤੇ ਅੰਮਿ੍ਰਤਸਰ ਮੈਡੀਕਲ ਕਾਲਜ ਦੇ ਨਵੇਂ ਬਲਾਕਾਂ ਅਤੇ ਰੋਹਤਕ ਵਿਖੇ ਨਿਊ ਮੈਡੀਕਲ ਕਾਲਜ ਰੋਹਤਕ ਦੀਆਂ ਇਮਾਰਤਾਂ ਦੀ ਉਸਾਰੀ ਕਰਵਾਈ, ਜਿਹੜੀ ਅੱਜ ਤੱਕ ਬਿਹਤਰੀਨ ਉਸਾਰੀ ਦੀ ਤਕਨੀਕ ਦਾ ਨਮੂਨਾ ਹਨ।

ਉਨ੍ਹਾਂ ਇੰਜਿਨੀਅਰਿੰਗ ਕਾਲਜ ਚੰਡੀਗੜ੍ਹ ਦੀ ਉਸਾਰੀ ਵੀ ਕਰਵਾਈ ਸੀ। ਪਿੰਡਾਂ ਨੂੰ ਦਿਹਾਤੀ ਸੜਕਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਉਹ 37 ਸਾਲ ਦੀ ਬੇਦਾਗ਼ ਨੌਕਰੀ ਕਰਨ ਤੋਂ ਬਾਅਦ ਫਰਵਰੀ 1981 ਵਿੱਚ ਸੇਵਾ ਮੁਕਤ ਹੋਏ ਸਨ। ਬਿਕਰਮ ਸਿੰਘ ਗਰੇਵਾਲ ਦਾ ਜਨਮ ਪਿਤਾ ਸ੍ਰ.ਬੂਟਾ ਸਿੰਘ ਗਰੇਵਾਲ ਦੇ ਘਰ ਮਾਤਾ ਹਰਨਾਮ ਕੌਰ ਦੀ ਕੁੱਖੋਂ ਲੁਧਿਆਣਾ ਜਿਲ੍ਹੇ ਦੇ ਪਿੰਡ ਲਲਤੋਂ ਵਿਖੇ 15 ਫਰਵਰੀ 1923 ਨੂੰ ਹੋਇਆ। ਬੂਟਾ ਸਿੰਘ ਗਰੇਵਾਲ ਪੰਜਾਬ ਦੇ ਮੰਨੇ ਪ੍ਰਮੰਨੇ ਠੇਕੇਦਾਰ ਸਨ। ਉਨ੍ਹਾਂ ਦਾ ਵੱਡਾ ਸਪੁੱਤਰ ਹਰਜੀਤ ਇੰਦਰ ਸਿੰਘ ਗਰੇਵਾਲ ਆਈ.ਏ.ਐਸ.ਅਧਿਕਾਰੀ ਭਰ ਜਵਾਨੀ ਵਿੱਚ ਸਵਰਗ ਸਿਧਾਰ ਗਏ ਸਨ। ਬਿਕਰਮ ਸਿੰਘ ਗਰੇਵਾਲ ਆਪਣੇ ਪਿੱਛੇ ਪਤਨੀ ਨਿਰਮਲਜੀਤ ਕੌਰ ਗਰੇਵਾਲ, ਸਪੁੱਤਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਅਨੂਪਇੰਦਰ ਸਿੰਘ ਗਰੇਵਾਲ, ਸਪੁੱਤਰੀ ਨੀਨਾ ਸਿੰਘ, ਪੋਤਰੇ- ਪੋਤਰੀਆਂ, ਦੋਹਤੇ-ਦੋਹਤਰੀਆਂ ਅਤੇ ਪੜਪੋਤਰੇ-ਪੜਪੋਤਰੀਆਂ ਛੱਡ ਗਏ ਹਨ।
 
ਬਿਕਰਮ ਸਿੰਘ ਗਰੇਵਾਲ ਦੀ ਅੰਤਮ ਅਰਦਾਸ ਅਤੇ ਕੀਰਤਨ 5 ਫ਼ਰਵਰੀ 2024 ਸੋਮਵਾਰ ਨੂੰ ਗੁਰਦੁਆਰਾ ਸਾਹਿਬ ਸੈਕਟਰ 8 ਚੰਡੀਗੜ੍ਹ ਵਿਖੇ ਬਾਅਦ ਦੁਪਹਿਰ 12.30 ਤੋਂ 1.30 ਵਜੇ ਤੱਕ ਹੋਵੇਗਾ।

ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ
ujagarsingh48@yahoo.com 
ਮੋਬਾਈਲ 94178 13072

 
 
 
  087ਅਲਵਿਦਾ! ਇਮਾਨਦਾਰੀ ਦੇ ਪਹਿਰੇਦਾਰ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ
baaliਪ੍ਰਧਾਨ ਮੰਤਰੀ ਨੂੰ ਚਿੱਠੀ ਲਿਖਣ ਵਾਲਾ ਦਸਵੀਂ ਦਾ ਵਿਦਿਆਰਥੀ: ਰਤਨ ਚੰਦ ਬਾਲੀ
ਉਜਾਗਰ ਸਿੰਘ
085ਪੱਲੇ ਤੈਂਡੇ ਲਾਗੀ
ਡਾ. ਗੁਰਮਿੰਦਰ ਸਿੱਧੂ
084ਪੰਜਾਬ ਪੁਲਿਸ ਵਿੱਚ ਇਸਤਰੀਆਂ/ਲੜਕੀਆਂ ਵੀ ਮਹੱਤਵਪੂਰਨ ਅਹੁਦਿਆਂ ‘ਤੇ ਤਾਇਨਾਤ
ਉਜਾਗਰ ਸਿੰਘ
gillਅਲਵਿਦਾ! ਪੰਜਾਬੀਅਤ ਦੇ ਮੁਦਈ ਵਿਕਾਸ ਪੁਰਸ਼ ਡਾ. ਮਨੋਹਰ ਸਿੰਘ ਗਿੱਲ /a>
ਉਜਾਗਰ ਸਿੰਘ
patialaਪਟਿਆਲਾ ਦਾ ਨਾਮ ਰੌਸ਼ਨ ਕਰਨ ਵਾਲੇ ਆਈ.ਏ.ਐਸ. ਅਧਿਕਾਰੀ
ਉਜਾਗਰ ਸਿੰਘ
08131 ਅਗਸਤ ਬਰਸੀ ਤੇ ਵਿਸ਼ੇਸ਼
ਸਿਆਸੀ ਤਿਗੜਮਬਾਜ਼ੀਆਂ ਬੇਅੰਤ ਸਿੰਘ ਦੀ ਕਾਬਲੀਅਤ ਨੂੰ ਰੋਕਨਾ ਸਕੀਆਂ
ਉਜਾਗਰ ਸਿੰਘ
080ਇਨਸਾਫ ਪਸੰਦ ਅਤੇ ਇਮਾਨਦਾਰੀ ਦੇ ਪ੍ਰਤੀਕ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ 
079 ਸਿਆਣਿਆਂ ਦੀ 'ਸ਼ਹਿਰੀ ਸੱਥ' ਦੀ ਮਹਿਫਲ ਦੀਆਂ ਖ਼ੁਸ਼ਬੋਆਂ
ਉਜਾਗਰ ਸਿੰਘ/span>
ਬੀਰਅਲਵਿਦਾ! ਰੌਂਸ਼ਨ ਦਿਮਾਗ ਵਿਦਵਾਨ ਸਿਆਸਤਦਾਨ ਬੀਰ ਦਵਿੰਦਰ ਸਿੰਘ 
ਉਜਾਗਰ ਸਿੰਘ
077ਸਾਊ ਸਿਆਸਤਦਾਨ: ਤੇਜ ਪ੍ਰਕਾਸ਼ ਸਿੰਘ ਕੋਟਲੀ  
ਉਜਾਗਰ ਸਿੰਘ
076ਈਮਾਨਦਾਰੀ ਜਿੰਦਾ ਬਾਦ  
ਰਵੇਲ ਸਿੰਘ
guptaਸਮਾਜ ਸੇਵਾ ਨੂੰ ਪ੍ਰਣਾਇਆ: ਭਗਵਾਨ ਦਾਸ ਗੁਪਤਾ/a> 
ਉਜਾਗਰ ਸਿੰਘ
074ਗਿਆਨੀ ਜ਼ੈਲ ਸਿੰਘ ਨੇ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਕਿਉਂ ਨਾ ਦਿੱਤਾ?
ਉਜਾਗਰ ਸਿੰਘ
073ਸੀਤੋ ਮਾਸੀ
ਰਵੇਲ ਸਿੰਘ
tohra1 ਅਪ੍ਰੈਲ ਬਰਸੀ ‘ਤੇ
ਵਿਸ਼ੇਸ਼ ਸਿੱਖੀ ਸਿਦਕ ਦਾ ਮੁਜੱਸਮਾ: ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ
071ਆਪਣੀਆਂ ਜੜਾਂ ਨਾਲ ਜੁੜਨ ਦਾ ਵੇਲਾ
ਡਾ. ਨਿਸ਼ਾਨ ਸਿੰਘ ਰਾਠੌਰ
070ਬਿਹਤਰ ਜ਼ਿੰਦਗੀ ਦਾ ਰਾਹ
ਕੇਹਰ ਸ਼ਰੀਫ਼
069ਪੰਜਾਬ ਦੇ ਲੋਕ ਸੰਪਰਕ ਵਿਭਾਗ ਦਾ ਸੰਕਟ ਮੋਚਨ ਅਧਿਕਾਰੀ : ਪਿਆਰਾ ਸਿੰਘ ਭੂਪਾਲ
ਉਜਾਗਰ ਸਿੰਘ
068ਜਦੋਂ ਮੈਨੂੰ ਨੌਕਰੀ ‘ਚੋਂ ਬਰਖ਼ਾਸਤ ਕਰਨ ਦੀ ਧਮਕੀ ਮਿਲੀ
ਉਜਾਗਰ ਸਿੰਘ
067ਮੇਰੀ ਵੱਡੀ ਭੈਣ
ਰਵੇਲ ਸਿੰਘ
066ਸਿਪਾਹੀ ਤੋਂ ਪਦਮ ਸ੍ਰੀ ਤੱਕ ਪਹੁੰਚਣ ਵਾਲਾ ਸਿਰੜ੍ਹੀ ਖੋਜੀ ਡਾ. ਰਤਨ ਸਿੰਘ ਜੱਗੀ
ਉਜਾਗਰ ਸਿੰਘ
065ਮਾਮੇ ਦੇ ਤੁਰ ਜਾਣ ‘ਤੇ ਗਿੜਿਆ ਯਾਦਾਂ ਦਾ ਖੂਹ 
ਮਾਲਵਿੰਦਰ ਸਿੰਘ ਮਾਲੀ
064ਬੇਦਾਗ਼ ਚਿੱਟੀ ਚਾਦਰ ਲੈ ਕੇ ਸੇਵਾ ਮੁਕਤ ਹੋਇਆ ਡਾ.ਓਪਿੰਦਰ ਸਿੰਘ ਲਾਂਬਾ 
ਉਜਾਗਰ  ਸਿੰਘ
063ਡਾ. ਗੁਰਭਗਤ ਸਿੰਘ ਨੂੰ ਯਾਦ ਕਰਦਿਆਂ  
ਕਰਮਜੀਤ ਸਿੰਘ
062ਦੀਵਾਲੀ ਦੇ ਦਿਨ ਬੁਝਿਆ ਮਾਂ ਦਾ ਚਿਰਾਗ: ਸੁਰਿੰਦਰ ਸਿੰਘ ਮਾਹੀ  
ਉਜਾਗਰ ਸਿੰਘ, ਪਟਿਆਲਾ
061ਸਿੱਖ ਵਿਰਾਸਤੀ ਇਤਿਹਾਸ ਦਾ ਖੋਜੀ ਵਿਦਵਾਨ: ਭੁਪਿੰਦਰ ਸਿੰਘ ਹਾਲੈਂਡ 
ਉਜਾਗਰ ਸਿੰਘ, ਪਟਿਆਲਾ 
060ਤੁਰ ਗਿਆ ਪਰਵਾਸ ਵਿੱਚ ਸਿੱਖਾਂ ਦਾ ਰਾਜਦੂਤ ਤੇ ਆੜੂਆਂ ਦਾ ਬਾਦਸ਼ਾਹ: ਦੀਦਾਰ ਸਿੰਘ ਬੈਂਸ 
ਉਜਾਗਰ ਸਿੰਘ, ਪਟਿਆਲਾ
05931 ਅਗਸਤ ਬਰਸੀ ‘ਤੇ ਵਿਸ਼ੇਸ਼
ਜਦੋਂ ਸ੍ਰੀ ਅਟਲ ਬਿਹਾਰੀ ਵਾਜਪਾਈ ਅਤੇ ਸ੍ਰ ਬੇਅੰਤ ਸਿੰਘ ਨੇ ਕੰਧ ‘ਤੇ ਚੜ੍ਹਕੇ ਭਾਸ਼ਣ ਦਿੱਤਾ  
ਉਜਾਗਰ ਸਿੰਘ, ਪਟਿਆਲਾ
05813 ਅਗਸਤ ਨੂੰ ਬਰਸੀ ‘ਤੇ ਵਿਸ਼ੇਸ਼ ਸਿੱਖ ਪੰਥ ਦੇ ਮਾਰਗ ਦਰਸ਼ਕ: ਸਿਰਦਾਰ ਕਪੂਰ ਸਿੰਘ  
ਉਜਾਗਰ ਸਿੰਘ, ਪਟਿਆਲਾ
057'ਯੰਗ ਬ੍ਰਿਗੇਡ' ਦਾ ਕੈਪਟਨ: ਜੀ ਐਸ ਸਿੱਧੂ /a> 
ਉਜਾਗਰ ਸਿੰਘ, ਪਟਿਆਲਾ
056ਤੁਰ ਗਿਆ ਕੈਨੇਡਾ ਵਿੱਚ ਸਿੱਖ ਸਿਧਾਂਤਾਂ ਦਾ ਪਹਿਰੇਦਾਰ: ਰਿਪਦੁਮਣ ਸਿੰਘ ਮਲਿਕ   
ਉਜਾਗਰ ਸਿੰਘ, ਪਟਿਆਲਾ
ratu30 ਮਈ 2022 ਨੂੰ ਭੋਗ ‘ਤੇ ਵਿਸ਼ੇਸ਼
ਮੋਹ ਦੀਆਂ ਤੰਦਾਂ  ਜੋੜਨ ਵਾਲਾ ਤੁਰ ਗਿਆ ਕ੍ਰਿਸ਼ਨ ਲਾਲ ਰੱਤੂ    - ਉਜਾਗਰ ਸਿੰਘ, ਪਟਿਆਲਾ
ratan lalਪ੍ਰੋ. ਰਤਨ ਲਾਲ ਨਾਲ ਇਹ ਕਿਉਂ ਵਾਪਰਿਆ?  
ਰਵੀਸ਼ ਕੁਮਾਰ  ( ਅਨੁਵਾਦ: ਕੇਹਰ ਸ਼ਰੀਫ਼ ਸਿੰਘ)
0531 ਅਪ੍ਰੈਲ 2022 ਨੂੰ ਬਰਸੀ ‘ਤੇ ਵਿਸ਼ੇਸ਼
ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ   - ਉਜਾਗਰ ਸਿੰਘ /span>
052ਬਾਬਾ ਦਰਸ਼ਨ ਸਿੰਘ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ
ਉਜਾਗਰ ਸਿੰਘ
517 ਫਰਵਰੀ 2022 ਨੂੰ ਭੋਗ ‘ਤੇ ਵਿਸ਼ੇਸ਼
ਪ੍ਰੋ ਇੰਦਰਜੀਤ ਕੌਰ ਸੰਧੂ: ਵਿਦਿਆ ਦੀ ਰੌਸ਼ਨੀ ਵੰਡਣ ਵਾਲਾ ਚਿਰਾਗ ਬੁਝ ਗਿਆ - ਉਜਾਗਰ ਸਿੰਘ/span>
050ਗਾਂਧੀਵਾਦੀ ਸੋਚ ਦਾ ਆਖਰੀ ਪਹਿਰੇਦਾਰ ਵੇਦ ਪ੍ਰਕਾਸ਼ ਗੁਪਤਾ ਅਲਵਿਦਾ ਕਹਿ ਗਏ  
ਉਜਾਗਰ ਸਿੰਘ
puriਮਹਾਰਾਸ਼ਟਰ ਵਿਚ ਪੰਜਾਬੀ ਅਧਿਕਾਰੀਆਂ ਦੀ ਇਮਾਨਦਾਰੀ ਦਾ ਪ੍ਰਤੀਕ ਸੁਖਦੇਵ ਸਿੰਘ ਪੁਰੀ 
ਉਜਾਗਰ ਸਿੰਘ
048ਪੱਥਰ ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ 
ਉਜਾਗਰ ਸਿੰਘ
047ਬਾਲੜੀਆਂ ਦੇ ਵਿਆਹ: ਹਜ਼ਾਰਾਂ ਬੱਚੀਆਂ ਦੀਆਂ ਜਾਨਾਂ ਦਾ ਖੌ
ਬਲਜੀਤ ਕੌਰ 
046-1ਆਸਟਰੇਲੀਆ ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )
ਉਜਾਗਰ ਸਿੰਘ, ਪਟਿਆਲਾ
045ਇਨਸਾਨੀਅਤ ਦਾ ਪੁਜਾਰੀ ਅਤੇ ਪ੍ਰਤੀਬੱਧ ਅਧਿਕਾਰੀ ਡਾ ਮੇਘਾ ਸਿੰਘ
ਉਜਾਗਰ ਸਿੰਘ, ਪਟਿਆਲਾ
04431 ਅਗਸਤ ਬਰਸੀ ‘ਤੇ ਵਿਸ਼ੇਸ਼
ਯਾਦਾਂ ਦੇ ਝਰੋਖੇ ‘ਚੋਂ ਸ੍ਰ ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ
ਉਜਾਗਰ ਸਿੰਘ, ਪਟਿਆਲਾ
43ਜਨੂੰਨੀ ਆਜ਼ਾਦੀ ਘੁਲਾਟੀਆ ਅਤੇ ਸਮਾਜ ਸੇਵਕ : ਡਾ ਰਵੀ ਚੰਦ ਸ਼ਰਮਾ ਘਨੌਰ
ਉਜਾਗਰ ਸਿੰਘ, ਪਟਿਆਲਾ
042ਵਰਦੀ-ਧਾਰੀਆਂ ਵਲੋਂ ਢਾਹਿਆ ਕਹਿਰ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
041ਅਲਵਿਦਾ! ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ/a>
ਉਜਾਗਰ ਸਿੰਘ, ਪਟਿਆਲਾ
040-2ਮਾਈ ਜੀਤੋ ਨੇ ਤਪਾਈ ਵੀਹ ਵਰ੍ਹਿਆਂ ਬਾਅਦ ਭੱਠੀ
ਲਖਵਿੰਦਰ ਜੌਹਲ ‘ਧੱਲੇਕੇ’
039ਮਿਹਰ ਸਿੰਘ ਕਲੋਨੀ ਦਾ ਹਵਾਈ ਹੀਰੋ
ਡਾ. ਹਰਸ਼ਿੰਦਰ ਕੌਰ, ਪਟਿਆਲਾ
038ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ
037ਹਿੰਦੂ ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ
036ਸਿੱਖ ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ
 ਉਜਾਗਰ ਸਿੰਘ, ਪਟਿਆਲਾ
035ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ
034ਸਬਰ, ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ
bootaਦਲਿਤਾਂ ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ
32ਮਿਹਨਤ, ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ ਗੁਪਤਾ
ਉਜਾਗਰ ਸਿੰਘ, ਪਟਿਆਲਾ
31ਅਲਵਿਦਾ: ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ
030ਪੱਤਰਕਾਰੀ ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ
029ਬਾਬਾ ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ
28ਬਿਹਤਰੀਨ ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ
mnadeepਪੁਲਿਸ ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ ਸਿੱਧੂ
ਉਜਾਗਰ ਸਿੰਘ, ਪਟਿਆਲਾ
26ਸਿੰਧੀ ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’
25ਸ਼ਰਾਫ਼ਤ, ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ
kotliਦੀਨ ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ
katalਅਣਖ ਖ਼ਾਤਰ ਹੋ ਰਹੇ ਕਤਲ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
dheeanਧੀਆਂ ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ
khedanਕਿੱਥੇ ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ
ਫ਼ਿੰਨਲੈਂਡ ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ
ਸਿੱਖਿਆ ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਮਾਜ ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ
ਇਹ ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ
ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ
ਕੁੱਖ ‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਜਿੰਦਗੀ ‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਪੰਜਾਬੀਅਤ ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ
ਦੇਸ਼ ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ
ਮਾਂ–ਬਾਪ ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ।
ਸੋ ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ
ਨੈਤਿਕ ਸਿੱਖਿਆ ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ
“ਸਰਦਾਰ ਸੰਤ ਸਿੰਘ ਧਾਲੀਵਾਲ ਟਰੱਸਟ”
ਬੀੜ੍ਹ ਰਾਊ ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ ਵਾਲਾ(ਸਰੀ)ਕਨੇਡਾ
ਆਦਰਸ਼ ਪਤੀ ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ
‘ਮਾਰੂ’ ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ

ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ
ਵਿਸ਼ਵ ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ ਦੌਰਾਨ ਸਨਮਾਨ
ਵਿਰਾਸਤ ਭਵਨ ਵਿਖੇ ਪਾਲ ਗਿੱਲ ਦਾ ਸਨਮਾਨ ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ

ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)

 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions/a>
Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)