ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

   

ਬੇਅੰਤ ਸਿੰਘ ਦਾ ਪੀ.ਜੀ.ਆਈ. ਦੇ ਮਰੀਜ਼ਾਂ ਲਈ ਸਰਾਂ ਬਣਾਉਣ ਦਾ ਸਪਨਾ ਅਧਵਾਟੇ
ਉਜਾਗਰ ਸਿੰਘ       18/02/2024


08819 ਫਰਵਰੀ 2024 ਨੂੰ 102ਵੇਂ ਜਨਮ ਦਿਨ ‘ਤੇ ਵਿਸ਼ੇਸ਼

 ਬੇਅੰਤ ਸਿੰਘ ਮਾਨਵਤਾ ਦੇ ਹਿੱਤਾਂ ਦੇ ਪੁਜਾਰੀ ਸਨ ਕਿਉਂਕਿ ਉਹ ਸਮਝਦੇ ਸਨ ਕਿ ਲੋਕਤੰਤਤਰ ਵਿੱਚ ਲੋਕਾਂ ਦੇ ਦੁੱਖਾਂ-ਸੁੱਖਾਂ ਦੇ ਭਾਈਵਾਲ ਬਣਨ ਤੋਂ ਬਿਨਾ ਸਫਲਤਾ ਸੰਭਵ ਨਹੀਂ। ਇਸ ਲਈ ਉਨ੍ਹਾਂ ਪੀ.ਜੀ.ਆਈ. ਚੰਡੀਗੜ੍ਹ ਵਿੱਚ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜਾਂ ਦੇ ਰਹਿਣ ਲਈ ਸਰਾਂ ਬਣਾਉਣ ਦਾ ਸੁਪਨਾ ਸਿਰਜਿਆ ਸੀ।

ਸਿਆਸਤਦਾਨਾ ਦੇ ਕਿਰਦਾਰ ਅਤੇ ਵਰਤਾਰੇ ਵਿੱਚ ਦਿਨ-ਬਦਿਨ ਨਿਘਾਰ ਵਿਖਾਈ ਦੇ ਰਿਹਾ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਵਿੱਚ ਸਿਆਸਤਦਾਨਾਂ ਨੇ ਸਰਾਂ ਦੀ ਉਸਾਰੀ ਵਿੱਚ ਦਿਲਚਸਪੀ ਹੀ ਨਹੀਂ ਲਈ। ਹੁਣ ਸਿਆਸਤਦਾਨ ਸਿਰਫ ਵੋਟਾਂ ਦੀ ਸਿਆਸਤ ਕਰਦੇ ਹਨ, ਉਨ੍ਹਾਂ ਨੂੰ ਵੋਟਾਂ ਕਿਸ ਢਕਵੰਜ ਕਰਨ ਨਾਲ ਪ੍ਰਾਪਤ ਹੋ ਸਕਦੀਆਂ ਹਨ, ਇਸ ਦੇ ਢੰਗ ਤਰੀਕੇ ਸੋਚਦੇ ਰਹਿੰਦੇ ਹਨ। ਉਹ ਲੋਕਾਂ ਦੀ ਭਲਾਈ ਨੂੰ ਪ੍ਰਮੁੱਖਤਾ ਨਹੀਂ ਦਿੰਦੇ ਸਗੋਂ ਲੰਬਾ ਸਮਾਂ ਰਾਜ ਕਰਨ ਦੀਆਂ ਤਰਕੀਬਾਂ ਸੋਚਦੇ ਰਹਿੰਦੇ ਹਨ। ਵੋਟਾਂ ਵਟੋਰਨ ਦੇ ਨਵੇਂ-ਨਵੇਂ ਢੰਗ ਅਪਣਾ ਰਹੇ ਹਨ। ਹੈਰਾਨੀ ਇਸ ਗੱਲ ਦੀ ਹੈ ਕਿ ਇਸ ਮੰਤਵ ਲਈ ਉਹ ਰਣਨੀਤੀਕਾਰਾਂ ਦੀ ਮਦਦ ਲੈ ਰਹੇ ਹਨ।

ਸਿਆਸਤਦਾਨਾ ਵਿੱਚ ਮਨੁੱਖਤਾ ਦੀ ਸੇਵਾ ਭਾਵਨਾ ਖੰਭ ਲਾ ਕੇ ਉਡ ਗਈ ਹੈ। ਇਸ ਲਈ ਲੋਕਾਂ ਦਾ ਪਰਜਾਤੰਤਰ ਤੋਂ ਵਿਸ਼ਵਾਸ ਉਠਦਾ ਜਾ ਰਿਹਾ ਹੈ। ਸਿਆਸਤਦਾਨਾਂ ਦੀ ਨਵੀਂ ਪੀੜ੍ਹੀ ਨੂੰ ਆਜ਼ਾਦੀ ਪ੍ਰਾਪਤੀ ਲਈ ਜਦੋਜਹਿਦ ਕਰਨ ਵਾਲੇ ਸਵਤੰਤਰਤਾ ਸੈਨਾਨੀਆਂ ਤੋਂ ਪ੍ਰੇਰਨਾ ਲੈ ਕੇ ਸਿਆਸਤ ਕਰਨੀ ਚਾਹੀਦੀ ਹੈ। ਮਨੁੱਖਤਾ ਦੀ ਸੇਵਾ ਨੂੰ ਪਹਿਲ ਦੇਣੀ ਚਾਹੀਦੀ ਹੈ। ਜੇਕਰ ਉਹ ਲੋਕਾਂ ਦੀ ਸੇਵਾ ਭਾਵਨਾ ਨਾਲ ਰਹਿਨੁਮਾਈ ਕਰਨਗੇ ਤਾਂ ਵੋਟਾਂ ਖੁਦ-ਬਖੁਦ ਮਿਲਣਗੀਆਂ।

ਸ੍ਰ.ਬੇਅੰਤ ਸਿੰਘ ਜਦੋਂ ਫ਼ਰਵਰੀ 1992 ਵਿੱਚ ਪੰਜਾਬ ਦੇ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਸਭ ਤੋਂ ਪਹਿਲਾਂ ਪੰਜਾਬ ਕਾਂਗਰਸ ਭਵਨ ਸੈਕਟਰ 15 ਵਿੱਚ ਇੱਕ ਸਰਾਂ ਬਣਾਉਣ ਦਾ ਪ੍ਰਣ ਕੀਤਾ। ਕਾਂਗਰਸ ਭਵਨ ਪੀ.ਜੀ.ਆਈ.ਹਸਪਤਾਲ ਚੰਡੀਗੜ੍ਹ ਦੇ ਬਿਲਕੁਲ ਨਜ਼ਦੀਕ ਹੈ। ਪੀ.ਜੀ.ਆਈ.ਉਤਰੀ ਭਾਰਤ ਦਾ ਸਰਵੋਤਮ ਇਲਾਜ ਕਰਨ ਵਾਲਾ ਹਸਪਤਾਲ ਹੈ। ਏਥੇ ਜੰਮੂ ਕਸ਼ਮੀਰ, ਹਰਿਆਣਾ, ਰਾਜਸਥਾਨ, ਉਤਰ ਪ੍ਰਦੇਸ਼ ਅਤੇ ਪੰਜਾਬ ਵਿੱਚੋਂ ਮਰੀਜ਼ ਆਉਂਦੇ ਹਨ। ਜਦੋਂ ਉਹ ਪੀ.ਜੀ.ਆਈ.ਵਿੱਚ ਇਲਾਜ ਕਰਵਾਉਣ ਲਈ ਦੂਰ ਦੁਰਾਡੇ ਇਲਾਕਿਆਂ ਤੋਂ ਆਉਂਦੇ ਹਨ ਤਾਂ ਮਰੀਜਾਂ ਅਤੇ ਉਨ੍ਹਾਂ ਦੇ ਨਾਲ ਆਏ ਸੰਬੰਧੀਆਂ ਨੂੰ ਇਲਾਜ ਵਾਸਤੇ ਕਈ ਦਿਨ ਰਹਿਣਾ ਪੈਂਦਾ ਹੈ। ਪ੍ਰੰਤੂ ਉਹ ਵਿਚਾਰੇ ਹਸਪਤਾਲ ਦੇ ਵਰਾਂਡਿਆਂ ਵਿੱਚ ਰੁਲਦੇ ਰਹਿੰਦੇ ਹਨ। ਇਸ ਲਈ ਬੇਅੰਤ ਸਿੰਘ ਨੇ ਸਰਾਂ ਦੀ ਉਸਾਰੀ ਦਾ ਪ੍ਰਣ ਕੀਤਾ ਸੀ। ਉਸ ਸਰਾਂ ਵਿੱਚ ਘੱਟ ਦਰਾਂ ਤੇ ਰਹਿਣ ਲਈ ਕਮਰੇ ਅਤੇ ਇਕ ਰਸੋਈ ਬਣਾਉਣੀ ਸੀ, ਜਿਥੇ ਮਰੀਜਾਂ ਦੇ ਵਾਰਸ ਰਹਿ ਸਕਣ ਅਤੇ ਸਸਤਾ ਖਾਣਾ ਮਿਲ ਸਕੇ।

ਪੰਜਾਬ ਕਾਂਗਰਸ ਭਵਨ ਵਿੱਚ ਬਰੈਡਲੇ ਹਾਲ ਬਣਾਉਣ ਲਈ ਥਾਂ ਰਾਖਵੀਂ ਰੱਖੀ ਹੋਈ ਸੀ, ਕਿਉਂਕਿ ਦੇਸ਼ ਦੀ ਵੰਡ ਤੋਂ ਪਹਿਲਾਂ ਲਾਹੌਰ ਵਿੱਚ ਬਰੈਡਲੇ ਹਾਲ ਬਣਿਆਂ ਹੋਇਆ ਸੀ। ਉਨ੍ਹਾਂ ਮੁੱਖ ਮੰਤਰੀ ਬਣਦਿਆਂ ਹੀ ਚੰਡੀਗੜ੍ਹ ਪ੍ਰਸ਼ਾਸ਼ਨ ਨੂੰ ਬੇਨਤੀ ਕੀਤੀ ਕਿ ਬਰੈਡਲੇ ਹਾਲ ਦੀ ਤਜਵੀਜ ਨੂੰ ਬਦਲ ਕੇ ਸਰਾਂ ਬਣਾਉਣ ਦੀ ਇਜ਼ਾਜ਼ਤ ਦਿੱਤੀ ਜਾਵੇ। ਲੰਬੀ ਦਫ਼ਤਰੀ ਕਾਰਵਾਈ ਤੋਂ ਬਾਅਦ ਲੱਖਾਂ ਰੁਪਏ ਸਰਾਂ ਬਣਾਉਣ ਦੀ ਉਸਾਰੀ ਲਈ ਚੰਡੀਗੜ੍ਹ ਪ੍ਰਸ਼ਾਸ਼ਨ ਕੋਲ ਜਮ੍ਹਾਂ ਕਰਵਾਉਣ ਤੇ ਚੰਡੀਗੜ੍ਹ ਪ੍ਰਸ਼ਾਸ਼ਨ ਨੇ ਪ੍ਰਵਾਨਗੀ ਦਿੱਤੀ। ਵੱਡੇ ਆਰਕੀਟੈਕਟ ਤੋਂ ਤਿੰਨ ਮੰਜਲਾ ਇਮਾਰਤ ਦਾ ਨਕਸ਼ਾ ਬਣਵਾਇਆ ਅਤੇ ਦਾਨੀ ਸੱਜਣਾ ਤੋਂ ਪੈਸਾ ਇਕੱਠਾ ਕੀਤਾ। ਨੀਂਹਾਂ ਪੁੱਟੀਆਂ ਗਈਆਂ ਅਤੇ ਦਾਨੀ ਦੋਸਤਾਂ ਮਿਤਰਾਂ ਨੇ ਰੇਤਾ ਬਜਰੀ ਤੇ ਸਰੀਆ ਲਿਆ ਕੇ ਦਿੱਤਾ।

ਸੀਨੀਅਰ ਕਾਂਗਰਸੀ ਨੇਤਾਵਾਂ ਦੀ ਕਮੇਟੀ ਬਣਾ ਕੇ ਉਸਾਰੀ ਦੀ ਵੇਖ ਰੇਖ ਦੀ ਜ਼ਿੰਮੇਵਾਰੀ ਦਿੱਤੀ ਗਈ। ਦਾਨੀ ਸੱਜਣਾ ਦੀ ਰਕਮ ਕਾਂਗਰਸ ਪਾਰਟੀ ਦੇ ਖ਼ਜਾਨਚੀ ਕੋਲ ਜਮ੍ਹਾ ਕਰਵਾਈ ਗਈ। ਠੇਕੇਦਾਰ ਨੂੰ ਉਸਾਰੀ ਦਾ ਠੇਕਾ ਦੇ ਦਿੱਤਾ ਗਿਆ। ਨੀਹਾਂ ਭਰੀਆਂ ਗਈਆਂ, ਇਤਨੀ ਦੇਰ ਨੂੰ ਸ੍ਰ.ਬੇਅੰਤ ਸਿੰਘ ਬੰਬ ਧਮਾਕੇ ਵਿੱਚ ਸਵਰਗਵਾਸ ਹੋ ਗਏ। ਸਰਾਂ ਦੀ ਉਸਾਰੀ ਦਾ ਕੰਮ ਉਨ੍ਹਾਂ ਦੀ ਮੌਤ ਤੋਂ ਬਾਅਦ ਖੂਹ ਖਾਤੇ ਪੈ ਗਿਆ। ਕਾਂਗਰਸ ਪਾਰਟੀ ਦੇ ਕਿਸੇ ਵੀ ਮੁੱਖ ਮੰਤਰੀ ਅਤੇ ਪ੍ਰਦੇਸ਼ ਪ੍ਰਧਾਨ ਨੇ ਸਰਾਂ ਦੀ ਉਸਾਰੀ ਵਿੱਚ ਦਿਲਚਸਪੀ ਨਹੀਂ ਲਈ, ਸਗੋਂ ਜਿਹੜੀ ਦਾਨੀਆਂ ਦੀ ਰਕਮ ਸੀ, ਉਹ ਵੀ ਪਾਰਟੀ ਦੇ ਸਮਾਗਮਾਂ ਵਿੱਚ ਖ਼ਰਚ ਕਰ ਦਿੱਤੀ ਗਈ। ਜਦੋਂ ਉਸ ਸਮੇਂ ਦੇ ਖ਼ਜਾਨਚੀ ਤੋਂ ਉਸ ਰਕਮ ਬਾਰੇ ਜਾਣਕਾਰੀ ਇਕੱਤਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਅਗਲੇ ਪ੍ਰਧਾਨਾ ਨੇ ਸਾਰੀ ਰਕਮ ਕਾਂਗਰਸ ਪਾਰਟੀ ਲਈ ਖ਼ਰਚ ਦਿੱਤੀ।

ਸਰਾਂ ਦੀ ਉਸਾਰੀ ਦੀ ਤਾਂ ਗੱਲ ਹੀ ਛੱਡੋ, ਇਥੋਂ ਤੱਕ ਕਿ ਜਿਹੜਾ ਰੇਤਾ, ਬਜਰੀ, ਸਰੀਆ ਅਤੇ ਸੀਮਿੰਟ ਉਥੇ ਪਿਆ ਸੀ, ਉਹ ਵੀ ਖੁਰਦ-ਬੁਰਦ ਹੋ ਗਿਆ। ਇਹ ਸਿਆਸਤਦਾਨਾਂ ਦੀ ਸੋਚ ਦਾ ਨਤੀਜਾ ਹੈ, ਜਿਸ ਕਰਕੇ ਅੱਜ ਵੀ ਪੀ.ਜੀ.ਆਈ ਵਿੱਚ ਆਉਣ ਵਾਲੇ ਮਰੀਜ ਰੁਲਦੇ ਫਿਰਦੇ ਹਨ ਕਿਉਂਕਿ ਉਹ ਗ਼ਰੀਬ ਲੋਕ ਮਹਿੰਗੇ ਹੋਟਲਾਂ ਵਿੱਚ ਰਹਿ ਨਹੀਂ ਸਕਦੇ। ਰਾਜਨੀਤਕ ਲੋਕ ਤਾਂ ਸਰਕਾਰੀ ਆਰਾਮ ਘਰਾਂ ਅਤੇ ਹੋਟਲਾਂ ਵਿੱਚ ਠਹਿਰਦੇ ਹਨ ਪ੍ਰੰਤੂ ਗ਼ਰੀਬ ਲੋਕਾਂ ਦੀ ਬਾਂਹ ਕੋਈ ਨਹੀਂ ਫੜ੍ਹਦਾ। ਇਹ ਸਾਰਾ ਕਿਰਾਰਡ ਕਾਂਗਰਸ ਭਵਨ ਦੇ ਖੱਲ ਖੂੰਜੇ ਅਤੇ ਚੰਡੀਗੜ੍ਹ ਪ੍ਰਸ਼ਾਸ਼ਨ ਕੋਲ ਮੌਜੂਦ ਪਿਆ ਹੋਵੇਗਾ। ਅੱਜ ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਦੀ ਲੋਕ ਪੱਖੀ ਸੋਚ ਨੂੰ ਸਲਾਮ ਕਰਨ ਨੂੰ ਦਿਲ ਕਰਦਾ ਹੈ। ਜੇਕਰ ਕੋਈ ਸੰਜੀਦਾ ਸਿਆਸਤਦਾਨ ਲੋਕ ਭਲਾਈ ਕਰਨੀ ਚਾਹੁੰਦਾ ਹੈ ਤਾਂ ਉਸ ਨੂੰ ਅੱਗੇ ਆ ਕੇ ਸਰਾਂ ਦੀ ਉਸਾਰੀ ਦਾ ਸ਼ੁਭ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਦਾਨੀ ਸੱਜਣ ਬਹੁਤ ਹਨ ਪ੍ਰੰਤੂ ਕੰਮ ਜਰੂਰ ਸ਼ੁਰੂ ਕਰਨਾ ਚਾਹੀਦਾ ਹੈ। ਸਰਾਂ ਦੀ ਉਸਾਰੀ ਕਰਕੇ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾ ਸਕਦੀ ਹੈ।

 ਅੱਜ 19 ਫਰਵਰੀ 2024 ਨੂੰ ਸ੍ਰ.ਬੇਅੰਤ ਸਿੰਘ ਦੇ ਜਨਮ ਦਿਨ ‘ਤੇ 42 ਸੈਕਟਰ ਚੰਡੀਗੜ੍ਹ ਉਨ੍ਹਾਂ ਦੀ ਸਮਾਧੀ ਤੇ ਪਰਿਵਾਰ ਵੱਲੋਂ ਸਰਵ ਧਰਮ ਪ੍ਰਾਰਥਨਾ ਸਭਾ ਸਵੇਰੇ 9.00 ਵਜੇ ਤੋਂ 11.00 ਵਜੇ ਤੱਕ ਆਯੋਜਤ ਕੀਤੀ ਜਾ ਰਹੀ ਹੈ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
 ਮੋਬਾਈਲ-94178 13072
ujagarsingh48@yahoo.com

 
 
 
088ਬੇਅੰਤ ਸਿੰਘ ਦਾ ਪੀ.ਜੀ.ਆਈ.ਦੇ ਮਰੀਜ਼ਾਂ ਲਈ ਸਰਾਂ ਬਣਾਉਣ ਦਾ ਸਪਨਾ ਅਧਵਾਟੇ
ਉਜਾਗਰ ਸਿੰਘ
087ਅਲਵਿਦਾ! ਇਮਾਨਦਾਰੀ ਦੇ ਪਹਿਰੇਦਾਰ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ
baaliਪ੍ਰਧਾਨ ਮੰਤਰੀ ਨੂੰ ਚਿੱਠੀ ਲਿਖਣ ਵਾਲਾ ਦਸਵੀਂ ਦਾ ਵਿਦਿਆਰਥੀ: ਰਤਨ ਚੰਦ ਬਾਲੀ
ਉਜਾਗਰ ਸਿੰਘ
085ਪੱਲੇ ਤੈਂਡੇ ਲਾਗੀ
ਡਾ. ਗੁਰਮਿੰਦਰ ਸਿੱਧੂ
084ਪੰਜਾਬ ਪੁਲਿਸ ਵਿੱਚ ਇਸਤਰੀਆਂ/ਲੜਕੀਆਂ ਵੀ ਮਹੱਤਵਪੂਰਨ ਅਹੁਦਿਆਂ ‘ਤੇ ਤਾਇਨਾਤ
ਉਜਾਗਰ ਸਿੰਘ
gillਅਲਵਿਦਾ! ਪੰਜਾਬੀਅਤ ਦੇ ਮੁਦਈ ਵਿਕਾਸ ਪੁਰਸ਼ ਡਾ. ਮਨੋਹਰ ਸਿੰਘ ਗਿੱਲ /a>
ਉਜਾਗਰ ਸਿੰਘ
patialaਪਟਿਆਲਾ ਦਾ ਨਾਮ ਰੌਸ਼ਨ ਕਰਨ ਵਾਲੇ ਆਈ.ਏ.ਐਸ. ਅਧਿਕਾਰੀ
ਉਜਾਗਰ ਸਿੰਘ
08131 ਅਗਸਤ ਬਰਸੀ ਤੇ ਵਿਸ਼ੇਸ਼
ਸਿਆਸੀ ਤਿਗੜਮਬਾਜ਼ੀਆਂ ਬੇਅੰਤ ਸਿੰਘ ਦੀ ਕਾਬਲੀਅਤ ਨੂੰ ਰੋਕਨਾ ਸਕੀਆਂ
ਉਜਾਗਰ ਸਿੰਘ
080ਇਨਸਾਫ ਪਸੰਦ ਅਤੇ ਇਮਾਨਦਾਰੀ ਦੇ ਪ੍ਰਤੀਕ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ 
079 ਸਿਆਣਿਆਂ ਦੀ 'ਸ਼ਹਿਰੀ ਸੱਥ' ਦੀ ਮਹਿਫਲ ਦੀਆਂ ਖ਼ੁਸ਼ਬੋਆਂ
ਉਜਾਗਰ ਸਿੰਘ/span>
ਬੀਰਅਲਵਿਦਾ! ਰੌਂਸ਼ਨ ਦਿਮਾਗ ਵਿਦਵਾਨ ਸਿਆਸਤਦਾਨ ਬੀਰ ਦਵਿੰਦਰ ਸਿੰਘ 
ਉਜਾਗਰ ਸਿੰਘ
077ਸਾਊ ਸਿਆਸਤਦਾਨ: ਤੇਜ ਪ੍ਰਕਾਸ਼ ਸਿੰਘ ਕੋਟਲੀ  
ਉਜਾਗਰ ਸਿੰਘ
076ਈਮਾਨਦਾਰੀ ਜਿੰਦਾ ਬਾਦ  
ਰਵੇਲ ਸਿੰਘ
guptaਸਮਾਜ ਸੇਵਾ ਨੂੰ ਪ੍ਰਣਾਇਆ: ਭਗਵਾਨ ਦਾਸ ਗੁਪਤਾ/a> 
ਉਜਾਗਰ ਸਿੰਘ
074ਗਿਆਨੀ ਜ਼ੈਲ ਸਿੰਘ ਨੇ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਕਿਉਂ ਨਾ ਦਿੱਤਾ?
ਉਜਾਗਰ ਸਿੰਘ
073ਸੀਤੋ ਮਾਸੀ
ਰਵੇਲ ਸਿੰਘ
tohra1 ਅਪ੍ਰੈਲ ਬਰਸੀ ‘ਤੇ
ਵਿਸ਼ੇਸ਼ ਸਿੱਖੀ ਸਿਦਕ ਦਾ ਮੁਜੱਸਮਾ: ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ
071ਆਪਣੀਆਂ ਜੜਾਂ ਨਾਲ ਜੁੜਨ ਦਾ ਵੇਲਾ
ਡਾ. ਨਿਸ਼ਾਨ ਸਿੰਘ ਰਾਠੌਰ
070ਬਿਹਤਰ ਜ਼ਿੰਦਗੀ ਦਾ ਰਾਹ
ਕੇਹਰ ਸ਼ਰੀਫ਼
069ਪੰਜਾਬ ਦੇ ਲੋਕ ਸੰਪਰਕ ਵਿਭਾਗ ਦਾ ਸੰਕਟ ਮੋਚਨ ਅਧਿਕਾਰੀ : ਪਿਆਰਾ ਸਿੰਘ ਭੂਪਾਲ
ਉਜਾਗਰ ਸਿੰਘ
068ਜਦੋਂ ਮੈਨੂੰ ਨੌਕਰੀ ‘ਚੋਂ ਬਰਖ਼ਾਸਤ ਕਰਨ ਦੀ ਧਮਕੀ ਮਿਲੀ
ਉਜਾਗਰ ਸਿੰਘ
067ਮੇਰੀ ਵੱਡੀ ਭੈਣ
ਰਵੇਲ ਸਿੰਘ
066ਸਿਪਾਹੀ ਤੋਂ ਪਦਮ ਸ੍ਰੀ ਤੱਕ ਪਹੁੰਚਣ ਵਾਲਾ ਸਿਰੜ੍ਹੀ ਖੋਜੀ ਡਾ. ਰਤਨ ਸਿੰਘ ਜੱਗੀ
ਉਜਾਗਰ ਸਿੰਘ
065ਮਾਮੇ ਦੇ ਤੁਰ ਜਾਣ ‘ਤੇ ਗਿੜਿਆ ਯਾਦਾਂ ਦਾ ਖੂਹ 
ਮਾਲਵਿੰਦਰ ਸਿੰਘ ਮਾਲੀ
064ਬੇਦਾਗ਼ ਚਿੱਟੀ ਚਾਦਰ ਲੈ ਕੇ ਸੇਵਾ ਮੁਕਤ ਹੋਇਆ ਡਾ.ਓਪਿੰਦਰ ਸਿੰਘ ਲਾਂਬਾ 
ਉਜਾਗਰ  ਸਿੰਘ
063ਡਾ. ਗੁਰਭਗਤ ਸਿੰਘ ਨੂੰ ਯਾਦ ਕਰਦਿਆਂ  
ਕਰਮਜੀਤ ਸਿੰਘ
062ਦੀਵਾਲੀ ਦੇ ਦਿਨ ਬੁਝਿਆ ਮਾਂ ਦਾ ਚਿਰਾਗ: ਸੁਰਿੰਦਰ ਸਿੰਘ ਮਾਹੀ  
ਉਜਾਗਰ ਸਿੰਘ, ਪਟਿਆਲਾ
061ਸਿੱਖ ਵਿਰਾਸਤੀ ਇਤਿਹਾਸ ਦਾ ਖੋਜੀ ਵਿਦਵਾਨ: ਭੁਪਿੰਦਰ ਸਿੰਘ ਹਾਲੈਂਡ 
ਉਜਾਗਰ ਸਿੰਘ, ਪਟਿਆਲਾ 
060ਤੁਰ ਗਿਆ ਪਰਵਾਸ ਵਿੱਚ ਸਿੱਖਾਂ ਦਾ ਰਾਜਦੂਤ ਤੇ ਆੜੂਆਂ ਦਾ ਬਾਦਸ਼ਾਹ: ਦੀਦਾਰ ਸਿੰਘ ਬੈਂਸ 
ਉਜਾਗਰ ਸਿੰਘ, ਪਟਿਆਲਾ
05931 ਅਗਸਤ ਬਰਸੀ ‘ਤੇ ਵਿਸ਼ੇਸ਼
ਜਦੋਂ ਸ੍ਰੀ ਅਟਲ ਬਿਹਾਰੀ ਵਾਜਪਾਈ ਅਤੇ ਸ੍ਰ ਬੇਅੰਤ ਸਿੰਘ ਨੇ ਕੰਧ ‘ਤੇ ਚੜ੍ਹਕੇ ਭਾਸ਼ਣ ਦਿੱਤਾ  
ਉਜਾਗਰ ਸਿੰਘ, ਪਟਿਆਲਾ
05813 ਅਗਸਤ ਨੂੰ ਬਰਸੀ ‘ਤੇ ਵਿਸ਼ੇਸ਼ ਸਿੱਖ ਪੰਥ ਦੇ ਮਾਰਗ ਦਰਸ਼ਕ: ਸਿਰਦਾਰ ਕਪੂਰ ਸਿੰਘ  
ਉਜਾਗਰ ਸਿੰਘ, ਪਟਿਆਲਾ
057'ਯੰਗ ਬ੍ਰਿਗੇਡ' ਦਾ ਕੈਪਟਨ: ਜੀ ਐਸ ਸਿੱਧੂ /a> 
ਉਜਾਗਰ ਸਿੰਘ, ਪਟਿਆਲਾ
056ਤੁਰ ਗਿਆ ਕੈਨੇਡਾ ਵਿੱਚ ਸਿੱਖ ਸਿਧਾਂਤਾਂ ਦਾ ਪਹਿਰੇਦਾਰ: ਰਿਪਦੁਮਣ ਸਿੰਘ ਮਲਿਕ   
ਉਜਾਗਰ ਸਿੰਘ, ਪਟਿਆਲਾ
ratu30 ਮਈ 2022 ਨੂੰ ਭੋਗ ‘ਤੇ ਵਿਸ਼ੇਸ਼
ਮੋਹ ਦੀਆਂ ਤੰਦਾਂ  ਜੋੜਨ ਵਾਲਾ ਤੁਰ ਗਿਆ ਕ੍ਰਿਸ਼ਨ ਲਾਲ ਰੱਤੂ    - ਉਜਾਗਰ ਸਿੰਘ, ਪਟਿਆਲਾ
ratan lalਪ੍ਰੋ. ਰਤਨ ਲਾਲ ਨਾਲ ਇਹ ਕਿਉਂ ਵਾਪਰਿਆ?  
ਰਵੀਸ਼ ਕੁਮਾਰ  ( ਅਨੁਵਾਦ: ਕੇਹਰ ਸ਼ਰੀਫ਼ ਸਿੰਘ)
0531 ਅਪ੍ਰੈਲ 2022 ਨੂੰ ਬਰਸੀ ‘ਤੇ ਵਿਸ਼ੇਸ਼
ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ   - ਉਜਾਗਰ ਸਿੰਘ /span>
052ਬਾਬਾ ਦਰਸ਼ਨ ਸਿੰਘ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ
ਉਜਾਗਰ ਸਿੰਘ
517 ਫਰਵਰੀ 2022 ਨੂੰ ਭੋਗ ‘ਤੇ ਵਿਸ਼ੇਸ਼
ਪ੍ਰੋ ਇੰਦਰਜੀਤ ਕੌਰ ਸੰਧੂ: ਵਿਦਿਆ ਦੀ ਰੌਸ਼ਨੀ ਵੰਡਣ ਵਾਲਾ ਚਿਰਾਗ ਬੁਝ ਗਿਆ - ਉਜਾਗਰ ਸਿੰਘ/span>
050ਗਾਂਧੀਵਾਦੀ ਸੋਚ ਦਾ ਆਖਰੀ ਪਹਿਰੇਦਾਰ ਵੇਦ ਪ੍ਰਕਾਸ਼ ਗੁਪਤਾ ਅਲਵਿਦਾ ਕਹਿ ਗਏ  
ਉਜਾਗਰ ਸਿੰਘ
puriਮਹਾਰਾਸ਼ਟਰ ਵਿਚ ਪੰਜਾਬੀ ਅਧਿਕਾਰੀਆਂ ਦੀ ਇਮਾਨਦਾਰੀ ਦਾ ਪ੍ਰਤੀਕ ਸੁਖਦੇਵ ਸਿੰਘ ਪੁਰੀ 
ਉਜਾਗਰ ਸਿੰਘ
048ਪੱਥਰ ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ 
ਉਜਾਗਰ ਸਿੰਘ
047ਬਾਲੜੀਆਂ ਦੇ ਵਿਆਹ: ਹਜ਼ਾਰਾਂ ਬੱਚੀਆਂ ਦੀਆਂ ਜਾਨਾਂ ਦਾ ਖੌ
ਬਲਜੀਤ ਕੌਰ 
046-1ਆਸਟਰੇਲੀਆ ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )
ਉਜਾਗਰ ਸਿੰਘ, ਪਟਿਆਲਾ
045ਇਨਸਾਨੀਅਤ ਦਾ ਪੁਜਾਰੀ ਅਤੇ ਪ੍ਰਤੀਬੱਧ ਅਧਿਕਾਰੀ ਡਾ ਮੇਘਾ ਸਿੰਘ
ਉਜਾਗਰ ਸਿੰਘ, ਪਟਿਆਲਾ
04431 ਅਗਸਤ ਬਰਸੀ ‘ਤੇ ਵਿਸ਼ੇਸ਼
ਯਾਦਾਂ ਦੇ ਝਰੋਖੇ ‘ਚੋਂ ਸ੍ਰ ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ
ਉਜਾਗਰ ਸਿੰਘ, ਪਟਿਆਲਾ
43ਜਨੂੰਨੀ ਆਜ਼ਾਦੀ ਘੁਲਾਟੀਆ ਅਤੇ ਸਮਾਜ ਸੇਵਕ : ਡਾ ਰਵੀ ਚੰਦ ਸ਼ਰਮਾ ਘਨੌਰ
ਉਜਾਗਰ ਸਿੰਘ, ਪਟਿਆਲਾ
042ਵਰਦੀ-ਧਾਰੀਆਂ ਵਲੋਂ ਢਾਹਿਆ ਕਹਿਰ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
041ਅਲਵਿਦਾ! ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ/a>
ਉਜਾਗਰ ਸਿੰਘ, ਪਟਿਆਲਾ
040-2ਮਾਈ ਜੀਤੋ ਨੇ ਤਪਾਈ ਵੀਹ ਵਰ੍ਹਿਆਂ ਬਾਅਦ ਭੱਠੀ
ਲਖਵਿੰਦਰ ਜੌਹਲ ‘ਧੱਲੇਕੇ’
039ਮਿਹਰ ਸਿੰਘ ਕਲੋਨੀ ਦਾ ਹਵਾਈ ਹੀਰੋ
ਡਾ. ਹਰਸ਼ਿੰਦਰ ਕੌਰ, ਪਟਿਆਲਾ
038ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ
037ਹਿੰਦੂ ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ
036ਸਿੱਖ ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ
 ਉਜਾਗਰ ਸਿੰਘ, ਪਟਿਆਲਾ
035ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ
034ਸਬਰ, ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ
bootaਦਲਿਤਾਂ ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ
32ਮਿਹਨਤ, ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ ਗੁਪਤਾ
ਉਜਾਗਰ ਸਿੰਘ, ਪਟਿਆਲਾ
31ਅਲਵਿਦਾ: ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ
030ਪੱਤਰਕਾਰੀ ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ
029ਬਾਬਾ ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ
28ਬਿਹਤਰੀਨ ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ
mnadeepਪੁਲਿਸ ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ ਸਿੱਧੂ
ਉਜਾਗਰ ਸਿੰਘ, ਪਟਿਆਲਾ
26ਸਿੰਧੀ ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’
25ਸ਼ਰਾਫ਼ਤ, ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ
kotliਦੀਨ ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ
katalਅਣਖ ਖ਼ਾਤਰ ਹੋ ਰਹੇ ਕਤਲ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
dheeanਧੀਆਂ ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ
khedanਕਿੱਥੇ ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ
ਫ਼ਿੰਨਲੈਂਡ ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ
ਸਿੱਖਿਆ ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਮਾਜ ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ
ਇਹ ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ
ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ
ਕੁੱਖ ‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਜਿੰਦਗੀ ‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਪੰਜਾਬੀਅਤ ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ
ਦੇਸ਼ ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ
ਮਾਂ–ਬਾਪ ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ।
ਸੋ ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ
ਨੈਤਿਕ ਸਿੱਖਿਆ ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ
“ਸਰਦਾਰ ਸੰਤ ਸਿੰਘ ਧਾਲੀਵਾਲ ਟਰੱਸਟ”
ਬੀੜ੍ਹ ਰਾਊ ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ ਵਾਲਾ(ਸਰੀ)ਕਨੇਡਾ
ਆਦਰਸ਼ ਪਤੀ ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ
‘ਮਾਰੂ’ ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ

ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ
ਵਿਸ਼ਵ ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ ਦੌਰਾਨ ਸਨਮਾਨ
ਵਿਰਾਸਤ ਭਵਨ ਵਿਖੇ ਪਾਲ ਗਿੱਲ ਦਾ ਸਨਮਾਨ ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ

ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)

 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions/a>
Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)