ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

   

ਗੁਰਮਤਿ ਤੇ ਸਿੱਖ ਸੋਚ ਦੇ ਪਹਿਰੇਦਾਰ ਗਿਆਨੀ ਗੁਰਦਿਤ ਸਿੰਘ
ਉਜਾਗਰ ਸਿੰਘ       24/02/2024


gurditਗਿਆਨੀ ਗੁਰਦਿਤ ਸਿੰਘ ਦੇ ਕੋਤਰ ਸੌਵੇਂ ਜਨਮ ਦਿਵਸ ‘ਤੇ ਵਿਸ਼ੇਸ਼
ਸੰਸਾਰ ਵਿੱਚ ਬਹੁਤ ਸਾਰੇ ਇਨਸਾਨ ਆਪੋ ਆਪਣੇ ਖੇਤਰਾਂ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ ਪ੍ਰੰਤੂ ਕੁਝ ਅਜਿਹੇ ਮਹਾਨ ਤੇ ਨਿਵੇਕਲੀ ਕਿਸਮ ਦੇ ਇਨਸਾਨ ਹੁੰਦੇ ਹਨ, ਜਿਹੜੇ ਆਪਣੀ ਵਿਦਵਤਾ ਦੇ ਅਨੇਕਾਂ ਰੰਗ ਬਿਖ਼ੇਰਦੇ ਹੋਏ ਆਪਣੇ ਸਮਾਜ ਦੇ ਸਭਿਅਚਾਰ ਨੂੰ ਅਮੀਰ ਕਰਦੇ ਰਹਿੰਦੇ ਹਨ। ਅਜਿਹੇ ਵਿਅਕਤੀਆਂ ਵਿੱਚ ਪੰਜਾਬੀ ਅਤੇ ਸਿੱਖੀ ਦੇ ਮੁੱਦਈ ਗਿਆਨੀ ਗੁਰਦਿੱਤ ਸਿੰਘ ਬਹੁ-ਪੱਖੀ, ਬਹੁਰੰਗੀ, ਗਿਆਨਵਾਨ ਅਤੇ ਪ੍ਰਬੁੱਧ ਵਿਦਵਾਨ ਸ਼ਾਮਲ ਹਨ।

ਉਨ੍ਹਾਂ ਨੇ ਆਪਣਾ ਸਾਰਾ ਜੀਵਨ ਪੰਜਾਬੀ ਸਾਹਿਤ, ਸਭਿਅਚਾਰ ਅਤੇ ਸਿੱਖੀ ਸੋਚ ਨੂੰ ਸਮਰਪਤ ਕਰਦਿਆਂ ਬਸਰ ਕਰ ਦਿੱਤਾ। ਭਾਵੇਂ ਉਹ ਬਹੁਤੇ ਪੜ੍ਹੇ ਲਿਖੇ ਨਹੀਂ ਸਨ ਪ੍ਰੰਤੂ ਗਿਆਨਵਾਨ ਉਹ ਅਨੋਖੀ ਕਿਸਮ ਦੇ ਸਨ। ਉਨ੍ਹਾਂ ਨੇ ਆਪਣੇ ਗਿਆਨ ਨੂੰ ਸਿੱਖ ਸਮਾਜ ਦੀ ਬਿਹਤਰੀ ਲਈ ਵਰਤਿਆ, ਜਿਸ ਨੂੰ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਹੈਰਾਨੀ ਇਸ ਗੱਲ ਦੀ ਹੈ ਕਿ ਉਨ੍ਹਾਂ ਦੀ ਦਿਹਾਤੀ ਰਹਿਤਲ ਹੋਣ ਦੇ ਬਾਵਜੂਦ ਸ਼ਹਿਰੀ ਵਿਦਵਾਨਾ ਤੋਂ ਕਿਸੇ ਗੱਲੋਂ ਵੀ ਘੱਟ ਨਹੀਂ ਸੀ। ਉਨ੍ਹਾਂ ਨੂੰ ਵਿਦਵਤਾ ਦਾ ਮੁਜੱਸਮਾ ਕਿਹਾ ਜਾ ਸਕਦਾ ਹੈ। ਉਨ੍ਹਾਂ ਦਾ ਯੋਗਦਾਨ ਚੋਟੀ ਦੇ ਸਿੱਖ ਵਿਦਵਾਨਾ ਤੋਂ ਵਧੇਰੇ ਸੀ, ਸਗੋਂ ਉਨ੍ਹਾਂ ਦੀ ਵਿਦਵਤਾ ਤੇ ਦ੍ਰਿੜ੍ਹਤਾ ਨੇ ਪੰਜਾਬੀ ਅਤੇ ਸਿੱਖ ਵਿਰਾਸਤ ਨੂੰ ਅਮੀਰ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।

ਗਿਆਨੀ ਗੁਰਦਿੱਤ ਸਿੰਘ ਨੇ ਅਜਿਹੇ ਕੀਰਤੀਮਾਨ ਸਥਾਪਤ ਕੀਤੇ ਜਿਨ੍ਹਾਂ ‘ਤੇ ਸਿੱਖ ਸਮਾਜ ਹਮੇਸ਼ਾ ਮਾਣ ਕਰਦਾ ਹੋਇਆ ਅਗਵਾਈ ਲੈਂਦਾ ਰਹੇਗਾ। ਉਨ੍ਹਾਂ ਨੇ ਆਪਣੇ ਵਿਲੱਖਣ ਯੋਗਦਾਨ ਨਾਲ ਸਿੱਖ ਸਮਾਜ ਵਿੱਚ ਆਪਣੀ ਨਿਵੇਕਲੀ ਪਛਾਣ ਬਣਾ ਲਈ ਸੀ। ਗਿਆਨੀ ਗੁਰਦਿੱਤ ਸਿੰਘ ਸਿੱਖ ਧਰਮ ਦੇ ਖੋਜੀ ਵਿਦਵਾਨ ਸਨ, ਜਿਨ੍ਹਾਂ ਆਪਣੀ ਸਾਰੀ ਉਮਰ ਸਿੱਖੀ ਸੋਚ ‘ਤੇ ਪਹਿਰਾ ਦਿੰਦਿਆਂ ਬਤੀਤ ਕੀਤੀ। ਗਿਆਨੀ ਗੁਰਦਿੱਤ ਸਿੰਘ ਦੇ ਸਿੱਖੀ ਸਿਦਕ, ਪੰਜਾਬੀ ਸਭਿਅਚਾਰ, ਸਾਹਿਤ ਅਤੇ ਪੱਤਰਕਾਰੀ ਵਿੱਚ ਪਾਏ ਵਿਲੱਖਣ ਯੋਗਦਾਨ ਦੀ ਕਦਰ ਕਰਦਿਆਂ ਉਨ੍ਹਾਂ ਨੂੰ 1956 ਵਿੱਚ ਪੰਜਾਬ ਵਿਧਾਨ ਪ੍ਰੀਸ਼ਦ ਦਾ ਮੈਂਬਰ ਨਾਮਜਦ ਕੀਤਾ ਗਿਆ।

ਵਿਧਾਨ ਪ੍ਰੀਸ਼ਦ ਵਿੱਚ ਵੀ ਉਨ੍ਹਾਂ ਸਿੱਖ ਵਿਚਾਰਧਾਰਾ, ਸਾਹਿਤ ਅਤੇ ਸਭਿਅਚਾਰ ਦੀ ਪ੍ਰਫੁਲਤਾ ਲਈ ਆਪਣੇ ਕੀਮਤੀ ਵਿਚਾਰ ਸਰਕਾਰ ਗੋਚਰੇ ਕੀਤੇ ਤਾਂ ਜੋ ਪੰਜਾਬ ਸਰਕਾਰ ਨੂੰ ਸੁਚੱਜੀ ਅਗਵਾਈ ਦਿੱਤੀ ਜਾ ਸਕੇ। ਉਨ੍ਹਾਂ ਆਪਣੀ ਲਿਆਕਤ ਨਾਲ ਕਈ ਅਜਿਹੇ ਕਾਰਜ ਕੀਤੇ ਜਿਸ ਨਾਲ ਉਨ੍ਹਾਂ ਦੀ ਦੇਣ ਇਤਿਹਾਸ ਦਾ ਹਿੱਸਾ ਬਣ ਗਈ। ਉਨ੍ਹਾਂ ਵਿਧਾਨ ਪ੍ਰੀਸ਼ਦ ਵਿੱਚ ਸਿੱਖਾਂ ਦੇ ਪੰਜਵੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਸਥਾਪਨਾ ਲਈ ਮਤਾ ਪੇਸ਼ ਕਰਕੇ ਪੁਰਜ਼ੋਰ ਸਿਫ਼ਾਰਸ਼ ਨਾਲ ਮੈਂਬਰਾਂ ਨੂੰ ਪ੍ਰਭਾਵਤ ਕੀਤਾ, ਜਿਸਦੇ ਸਿੱਟੇ ਵਜੋਂ ਪੰਜਵੇਂ ਤਖ਼ਤ ਦੀ ਸਥਪਨਾ ਹੋਈ। ਉਹ ਪਹਿਲੇ ਸਿੱਖ ਵਿਦਵਾਨ ਸਨ, ਜਿਨ੍ਹਾਂ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਹੀ ਸਿੱਖਾਂ ਦਾ ਪੰਜਵਾਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਹੋਂਦ ਵਿੱਚ ਆਇਆ ਸੀ। ਪੰਜਾਬੀ ਯੂਨੀਵਰਸਿਟੀ ਦੀ ਸਥਾਪਨਾ ਅਤੇ ਸਿੱਖ ਵਿਦਿਅਕ ਕਾਨਫਰੰਸਾਂ ਕਰਵਾਉਣ ਵਿੱਚ ਵੀ ਉਨ੍ਹਾਂ ਦਾ ਮਹੱਤਵਪੂਰਨ ਯੋਗਦਾਨ ਯਾਦ ਕੀਤਾ ਜਾਂਦਾ ਰਹੇਗਾ। ਉਨ੍ਹਾਂ ਦੀ ਦੇਣ ਦਾ ਸਿੱਖ ਜਗਤ ਇਵਜਾਨਾ ਨਹੀਂ ਮੋੜ ਸਕਦਾ ਪ੍ਰੰਤੂ ਊਨ੍ਹਾਂ ਦੀ ਯਾਦ ਨੂੰ ਤਾਜਾ ਰੱਖਣ ਲਈ 2023 ਵਿੱਚ ਉਨ੍ਹਾਂ ਦੀ ਜਨਮ ਸ਼ਤਾਬਦੀ ਦੇ ਸਮਾਗਮ ਦੇਸ਼ ਵਿਦੇਸ਼ ਵਿੱਚ ਆਯੋਜਤ ਕੀਤੇ ਗਏ।

ਭਾਈ ਜੈਤੇਗ ਸਿੰਘ ਅਨੰਤ ਨੇ ਗੁਰਦੁਆਰਾ ਬਰੁਕ ਸਾਈਡ ਸਰੀ, ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਕੈਨੇਡਾ ਅਤੇ  ਗੁਰਦਆਰਾ ਸਿੰਘ ਸਭਾ ਵਾਸ਼ਿੰਗਟਨ, ਰੈਨਟਨ ਸਿਆਟਲ ਅਮਰੀਕਾ  ਵਿੱਚ ਸਮਾਗਮ ਆਯੋਜਤ ਕੀਤੇ।  ਸਿੱਖ ਨੈਸ਼ਨਲ ਆਰਕਾਈਵ ਆਫ ਟਰਾਂਟੋ ਕੈਨੇਡਾ ਨੇ  ਇਕ ਸ਼ੈਕਸ਼ਨ ਗਿਆਨੀ ਗੁਰਦਿਤ ਸਿੰਘ ਦੇ ਨਾਮ ‘ਤੇ ਸਥਾਪਤ ਕੀਤਾ ਹੈ। ਸ਼ਤਾਬਦੀ ਸਮਾਗਮਾ ਦੀ ਲੜੀ ਵਿੱਚ ਪੰਜਾਬੀ ਯੂਨੀਵਰਸਿਟੀ ਨੇ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਦੇ ਮੌਕੇ ‘ਤੇ ਡਾ.ਜੀਤ ਸਿੰਘ ਜੋਸ਼ੀ ਵੱਲੋਂ ਲਿਖੀ ਗਿਆਨੀ ਗੁਰਦਿੱਤ ਸਿੰਘ ਜੀ ਦੀ ਜੀਵਨੀ ‘ ਗਿਆਨੀ ਗੁਰਦਿੱਤ ਸਿੰਘ  ਜੀਵਨ ਤੇ ਰਚਨਾ’ ਪ੍ਰਕਾਸ਼ਤ ਕਰਵਾਈ, ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕ ਅਰਪਨ ਕੀਤਾ। ਗਿਆਨੀ ਗੁਰਦਿੱਤ ਸਿੰਘ ਦੀ ਤਸਵੀਰ ਸੈਂਟਰਲ  ਸਿੱਖ ਅਜਾਇਬ ਘਰ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਲਗਾਈ ਜਾ ਰਹੀ ਹੈ।

ਗਿਆਨੀ ਗੁਰਦਿੱਤ ਸਿੰਘ ਦਾ ਵਿਆਹ ਵਿਦਿਅਕ ਮਾਹਿਰ ਇੰਦਰਜੀਤ ਕੌਰ ਸੰਧੂ ਨਾਲ ਹੋਣਾ ਸੋਨੇ ਤੇ ਸੁਹਾਗੇ ਵਾਲੀ ਗੱਲ ਹੋਈ। ਦੋਹਾਂ  ਵਿਦਵਾਨਾਂ ਦੇ ਸਾਥ ਨੇ ਸਿੱਖ ਜਗਤ ਨੂੰ ਸ਼ਾਹਕਾਰ ਰਚਨਾਵਾਂ ਦਿੱਤੀਆਂ ਜਿਹੜੀਆਂ ਹਮੇਸ਼ਾ ਮਾਰਗ ਦਰਸ਼ਨ ਕਰਦੀਆਂ ਰਹਿਣਗੀਆਂ। ਉਹ ਸਰਵਪੱਖੀ ਤੇ ਪ੍ਰਤਿਭਾਵਾਨ ਗੁਰਮਤਿ ਦੇ ਧਾਰਨੀ, ਸਿੱਖ ਸੋਚ ਦੇ ਮੁੱਦਈ, ਸਿੱਖ ਧਰਮ ਦੇ ਪ੍ਰਤੀਬੱਧ ਅਤੇ ਗੁਰਬਾਣੀ ਦੇ ਖੋਜੀ ਵਿਆਖਿਆਕਾਰ ਸਨ। ਉਨ੍ਹਾਂ ਨੂੰ ਸਿੱਖ ਧਰਮ ਦਾ ਡੂੰਘਾ ਗਿਆਨ ਸੀ। ਆਪਣੇ ਧਰਮ ਦੀ ਪ੍ਰਫੁਲਤਾ ਲਈ ਉਹ ਹਮੇਸ਼ ਤੱਤਪਰ ਰਹਿੰਦੇ ਸਨ। ਉਹ ਸਹੀ ਅਰਥਾਂ ਵਿੱਚ ਸਿੱਖ ਧਰਮ ਦੇ ਚੇਤੰਨ ਚਿੰਤਕ ਸਨ। ਗਿਆਨੀ ਗੁਰਦਿੱਤ ਸਿੰਘ ਦੀ ਜ਼ਿੰਦਗੀ ਦਾ ਮੁੱਖ ਮੰਤਵ ਸਿੱਖ ਕੌਮ ਦੇ ਭਵਿਖ ਨੂੰ ਬਿਹਤਰੀਨ ਅਤੇ ਸੁਨਹਿਰਾ ਬਣਾਉਣਾ ਸੀ। ਉਹ ਬਹੁਰੰਗੀ ਅਤੇ ਬਹੁਮੰਤਵੀ ਸ਼ਖ਼ਸੀਅਤ ਦੇ ਮਾਲਕ ਸਨ। ਉਹ ਗੁਰਮਤਿ ਤੇ ਸਿੱਖ ਇਤਿਹਾਸ ਦੇ ਆਲ੍ਹਾ ਦਰਜੇ ਦੇ ਖੋਜੀ ਵਿਦਵਾਨ ਮੰਨੇ ਜਾਂਦੇ ਸਨ। ਉਨ੍ਹਾਂ ਨੇ ਮੋਹਾਲੀ, ਚੰਡੀਗੜ੍ਹ ਅਤੇ ਦਿੱਲੀ ਵਿਖੇ ਗੁਰੂ ਗ੍ਰੰਥ ਸਾਹਿਬ ਵਿਦਿਆ ਕੇਂਦਰ ਸਥਾਪਤ ਕੀਤੇ। ਗਿਆਨੀ ਗੁਰਦਿੱਤ ਸਿੰਘ ਦੀ ਰਹਿਨੁਮਾਈ ਹੇਠ ਕੇਂਦਰੀ ਸ੍ਰੀ ਗੁਰੂ ਗੋਬਿੰਦ ਸਿੰਘ ਸਭਾ ਦੀ ਸਥਾਪਨਾ ਕੀਤੀ ਗਈ ਅਤੇ ਫਿਰ ਇਸ ਸੰਸਥਾ ਵੱਲੋਂ ਦੇਸ਼-ਵਿਦੇਸ਼ ਵਿੱਚ ਗੁਰਮਤਿ ਟ੍ਰੇਨਿੰਗ ਕੈਂਪ ਲਗਾ ਕੇ ਨੌਜਵਾਨਾ ਵਿੱਚ ਸਿੱਖੀ ਦਾ ਪ੍ਰਚਾਰ ਕੀਤਾ ਗਿਆ। ਪਾਠ ਬੋਧ ਸਮਾਗਮ ਕਰਵਾਉਣ ਦਾ ਸਿਹਰਾ ਵੀ ਗਿਆਨੀ ਗੁਰਦਿੱਤ ਸਿੰਘ ਜੀ ਨੂੰ ਜਾਂਦਾ ਹੈ।

ਗਿਆਨੀ ਗੁਰਦਿੱਤ ਸਿੰਘ ਦੀ ਸਾਰੀ ਖੋਜ ਸਿੱਕੇਬੰਦ ਹੈ ਕਿਉਂਕਿ ਉਹ ਤੱਥਾਂ ‘ਤੇ ਅਧਾਰਤ ਖੋਜ ਕਰਕੇ ਲਿਖਦੇ ਸਨ। ਖੋਜ ਕਾਰਜ ਲਈ ਉਨ੍ਹਾਂ ਨੇ ਦੇਸ਼ ਦੇ ਕੋਨੇ ਕੋਨੇ ਵਿੱਚ ਜਾ ਕੇ ਜਿਸ ਇਤਿਹਾਸਕ ਸਥਾਨ ਬਾਰੇ ਉਨ੍ਹਾਂ ਨੂੰ ਜਾਣਕਾਰੀ ਮਿਲੀ, ਜਿਥੇ ਗੁਰੂ ਸਾਹਿਬ ਗਏ ਹੋਣ ਉਥੋਂ ਤੱਥ ਇਕੱਤਰ ਕੀਤੇ। ਸਿੱਖ ਧਰਮ ਵਿੱਚ ਬਹੁਤ ਸਾਰੇ ਨੁਕਤਿਆਂ ‘ਤੇ ਵਾਦਵਿਵਾਦ ਹੋਏ ਹਨ ਅਤੇ ਇਸ ਸਮੇਂ ਵੀ ਹੋ ਰਹੇ ਹਨ ਪ੍ਰੰਤੂ ਗਿਆਨੀ ਗੁਰਦਿੱਤ ਸਿੰਘ ਦੀਆਂ ਖੋਜਾਂ ਨੇ ਉਨ੍ਹਾਂ ਵਾਦ ਵਿਵਾਦਾਂ ਨੂੰ ਖ਼ਤਮ ਕਰਨ ਵਿੱਚ ਵਿਲੱਖਣ ਯੋਗਦਾਨ ਪਾਇਆ ਕਿਉਂਕਿ ਉਨ੍ਹਾਂ ਹਰ ਪੁਸਤਕ, ਲੇਖ ਅਤੇ ਕਿਤਾਬਚਿਆਂ ਨੂੰ ਲਿਖਣ ਸਮੇਂ ਪੁਰਾਤਨ ਖਰੜਿਆਂ ਵਿੱਚੋਂ ਉਦਾਹਰਣਾ ਦੇ ਕੇ ਸਹੀ ਤੱਥ ਸਾਹਮਣੇ ਲਿਆਂਦੇ ਸਨ। ਉਨ੍ਹਾਂ ਦੂਜੀਆਂ ਭਾਸ਼ਾਵਾਂ ਦਾ ਵੀ ਤੁਲਨਾਤਮਿਕ ਅਧਿਐਨ ਕਰਕੇ ਇਤਿਹਾਸਕ ਤੱਥਾਂ ਦੀ ਪੁਸ਼ਟੀ ਕੀਤੀ। ਉਨ੍ਹਾਂ ਕੋਈ ਵੀ ਪੁਸਤਕ ਜਲਦਬਾਜ਼ੀ ਵਿੱਚ ਨਹੀਂ ਪ੍ਰਕਾਸ਼ਤ ਕਰਵਾਈ। ਪੁਸਤਕਾਂ ਲਈ ਮੈਟਰ ਇਕੱਤਰ ਕਰਨ ਨੂੰ ਉਹ ਵਰ੍ਹੇ ਲਗਾ ਦਿੰਦੇ ਸਨ ਤਾਂ ਜੋ ਸਿੱਖ ਜਗਤ ਨੂੰ ਸਹੀ ਰਸਤਾ ਵਿਖਾਇਆ ਜਾ ਸਕੇ।

ਸ੍ਰੀ ਗੁਰੂ ਗ੍ਰੰਥ ਸਾਹਿਬ ਗਿਆਨੀ ਜੀ ਦੇ ਜੀਵਨ ਦਾ ਕੇਂਦਰੀ ਧੁਰਾ ਰਿਹਾ ਹੈ। ਉਹ ਗਿਆਨ ਦੇ ਭੰਡਾਰ ਅਤੇ ਸਿੱਖ ਧਰਮ ਦੇ ਪਹਿਰੇਦਾਰ ਬਣਕੇ ਨਿਤਰੇ ਸਨ। ਉਹ ਇਕ ਅਜਾਇਬ ਘਰ ਬਣਾਉਣਾ ਚਾਹੁੰਦੇ ਸਨ, ਜਿਸ ਵਿੱਚ ਪੁਰਾਤਨ ਬੀੜਾਂ, ਦੁਰਲਭ ਵਸਤਾਂ, ਗੁਰੂ ਸਾਹਿਬਾਨ ਨਾਲ ਸੰਬੰਧਤ ਵਸਤੂਆਂ ਆਦਿ ਨੂੰ ‘ਸਿੱਖ ਵਿਰਸਾ ਟਰੱਸਟ’ ਦੇ ਰੂਪ ਵਿੱਚ ਪੰਥ ਲਈ ਸੰਭਾਲਿਆ ਜਾ ਸਕੇ ਪ੍ਰੰਤੂ ਪਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਉਹ ਮਾਲਵੇ ਦੇ ਦਿਹਾਤੀ ਇਲਾਕੇ ਨਾਲ ਸੰਬੰਧ ਰੱਖਦੇ ਸਨ, ਜਿਸ ਕਰਕੇ ਉਨ੍ਹਾਂ ਨੇ ਦਿਹਾਤੀ ਪੰਜਾਬੀ ਸਭਿਆਚਾਰ, ਸਭਿਅਤਾ ਅਤੇ ਪੰਜਾਬੀ ਪੇਂਡੂ ਰਹਿਣੀ ਬਹਿਣੀ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਦ੍ਰਿਸ਼ਟਮਾਨ ਕੀਤਾ। ਉਨ੍ਹਾਂ ਦੀ ਇਹ ਲੇਖਣੀ ਦ੍ਰਿਸ਼ਟਾਂਤਿਕ ਹੈ। ਪਾਠਕ ਨੂੰ ਪੜ੍ਹਦਿਆਂ ਹੀ ਪਿੰਡ ਦੀ ਰਹਿਤਲ ਵਿਖਾਈ ਦੇਣ ਲੱਗ ਜਾਂਦੀ ਹੈ। ਉਹ ਬੁੱਧੀਜੀਵੀ ਤੇ ਵਿਦਵਾਨ ਲੇਖਕ ਹੋਏ ਹਨ। ਪੰਜਾਬੀ ਸਭਿਆਚਾਰ ਨਾਲ ਉਨ੍ਹਾਂ ਨੂੰ ਅਥਾਹ ਪਿਆਰ ਸੀ, ਇਸ ਕਰਕੇ ਹਮੇਸ਼ਾ ਪੰਜਾਬੀਅਤ ਵਿੱਚ ਗੜੁੱਚ ਰਹਿੰਦੇ ਸਨ।

ਗਿਆਨੀ ਜੀ ਨੇ ਲੋਕ ਵਿਰਸੇ ਦੀ ਵਫ਼ਦਾਰੀ ਨਿਭਾਉਂਦਿਆਂ ਹਮੇਸ਼ਾ ਆਪਣੀ ਲੇਖਣੀ ਰਾਹੀਂ ਪੰਜਾਬੀ ਤੇ ਸਿੱਖੀ ਰਵਾਇਤਾਂ, ਰਸਮੋ ਰਿਵਾਜ ਅਤੇ ਸਰੂਪ ਨੂੰ ਆਪਣੀਆਂ ਲਿਖਤਾਂ ਦਾ ਅਟੁੱਟ ਅੰਗ ਬਣਾਇਆ। ਉਹ ਇੱਕ ਸੁਲਝੇ ਹੋਏ ਸਿੱਖ ਵਿਦਵਾਨ ਸਨ, ਜਿਹਨਾਂ ਦੀ ਅੱਜ ਤੱਕ ਦੀ ਪੰਜਾਬੀ ਦੀ ਸਭ ਤੋਂ ਸਰਵੋਤਮ 1961 ਵਿੱਚ ਪ੍ਰਕਾਸ਼ਤ ਹੋਈ ਸ਼ਾਹਕਾਰ ਪੁਸਤਕ ‘ਮੇਰਾ ਪਿੰਡ’ ਨੂੰ ਗਿਣਿਆ ਜਾਂਦਾ ਹੈ। ਹੁਣ ਤੱਕ ਇਸ ਪੁਸਤਕ ਦੇ 14 ਐਡੀਸ਼ਨ ਪ੍ਰਕਾਸ਼ਤ ਹੋ ਚੁੱਕੇ ਹਨ। ਉਨ੍ਹਾਂ ਤੋਂ ਪਹਿਲਾਂ ਵੀ ਬਹੁਤ ਸਾਰੇ ਸਾਹਿਤਕਾਰਾਂ ਨੇ ਪੰਜਾਬੀ ਭਾਸ਼ਾ ਦੀ ਸੇਵਾ ਆਪਣੀਆਂ ਪੁਸਤਕਾਂ ਰਾਹੀਂ ਕੀਤੀ ਹੈ ਪ੍ਰੰਤੂ ਉਨ੍ਹਾਂ ਦੀ ਪੁਸਤਕ ਮੇਰਾ ਪਿੰਡ ਸ਼ਾਹਕਾਰ ਪੁਸਤਕ ਦੇ ਤੌਰ ਤੇ ਪ੍ਰਵਾਣਿਤ ਕੀਤੀ ਜਾਂਦੀ ਹੈ। ਪੰਜਾਬ ਦੇ ਸਭਿਆਚਾਰਕ ਇਤਿਹਾਸ ਵਿੱਚ ‘ਮੇਰਾ ਪਿੰਡ’ ਪੁਸਤਕ ਇਕ ਮੀਲ ਪੱਥਰ ਸਾਬਤ ਹੋਈ ਹੈ।

ਗਿਆਨੀ ਗੁਰਦਿੱਤ ਸਿੰਘ ਚੋਟੀ ਦੇ ਪੱਤਰਕਾਰ ਅਤੇ ਸੰਪਾਦਕ ਸਨ। ਉਨ੍ਹਾਂ ਨੇ ਬਹੁਤ ਹੀ ਛੋਟੀ  24 ਸਾਲ ਦੀ ਉਮਰ ਵਿੱਚ ਪੱਤਰਕਾਰੀ ਦਾ ਆਪਣਾ ਕੈਰੀਅਰ ਸ਼ੁਰੂ ਕੀਤਾ ਸੀ। ਉਹ ਉਚ ਕੋਟੀ ਦੇ ਨਿੱਡਰ ਪੱਤਰਕਾਰ ਤੇ ਸੰਪਾਦਕ ਸਨ। ਉਨ੍ਹਾਂ ਦੀ ਪੱਤਰਕਾਰੀ ਦੀ ਦਿਲਚਸਪੀ ਕਰਕੇ ਉਹਨਾਂ ਨੇ 1947 ਵਿੱਚ ਪਟਿਆਲੇ ਤੋਂ ਪੰਜਾਬੀ ਦਾ ‘ਪ੍ਰਕਾਸ਼’ ਨਾਂ ਦਾ ਰੋਜ਼ਾਨਾ ਅਖ਼ਬਾਰ ਪ੍ਰਕਾਸ਼ਤ ਕਰਨਾ ਸ਼ੁਰੂ ਕੀਤਾ। ਉਹ ਇਸ ਅਖ਼ਬਾਰ ਦੇ ਮੁੱਖ ਸੰਪਾਦਕ ਸਨ। ਵਿਤੀ ਮੁਸ਼ਕਲਾਂ ਕਰਕੇ ਉਨ੍ਹਾਂ ਇਸ ਅਖ਼ਬਾਰ ਨੂੰ ਸਪਤਾਹਿਕ ਬਣਾ ਦਿੱਤਾ। ਉਹ ਇਸ ਅਖ਼ਬਾਰ ਨੂੰ 1961 ਤੱਕ ਰੋਜ਼ਾਨਾ ਅਤੇ ਫਿਰ 1978 ਤੱਕ ਸਪਤਾਹਿਕ ਪ੍ਰਕਾਸ਼ਤ ਕਰਦੇ ਰਹੇ। ਉਨ੍ਹਾਂ ਨੂੰ ਮਾਣ ਜਾਂਦਾ ਹੈ ਕਿ ਉਨ੍ਹਾਂ ਦੀ ਰਹਿਨੁਮਾਈ ਵਿੱਚ ਕੰਮ ਕਰਨ ਵਾਲੇ ਪੱਤਰਕਾਰ ਇਸ ਖੇਤਰ ਵਿੱਚ ਬੁਲੰਦੀਆਂ ‘ਤੇ ਪਹੁੰਚ ਗਏ।

ਪ੍ਰਸਿੱਧ ਵਿਅੰਗਕਾਰ ਸੂਬਾ ਸਿੰਘ ਉਨ੍ਹਾਂ ਕੋਲ ਕੰਮ ਕਰਦੇ ਸਨ। ਪੱਤਰਕਾਰੀ ਦਾ ਮੱਸ ਉਹਨਾਂ ਨੂੰ ਸਤਾਉਂਦਾ ਰਿਹਾ, ਇਸ ਕਰਕੇ ਜੀਵਨ ਸੰਦੇਸ਼ ਅਖ਼ਬਾਰ 1949 ਵਿੱਚ ਸ਼ੁਰੂ ਕੀਤਾ ਜਿਸ ਦੇ ਉਹ ਸੰਪਾਦਕ ਸਨ। 1973 ਤੋਂ 1978 ਤੱਕ ਸਿੰਘ ਸਭਾ ਪਤ੍ਰਿਕਾ ਦੇ ਸੰਪਾਦਕ ਰਹੇ। ਗਿਆਨੀ ਗੁਰਦਿੱਤ ਸਿੰਘ ਦੀ ਖੋਜ ਦਾ ਭੰਡਾਰ ਸ਼੍ਰੇਸ਼ਟ ਸੀ। ਉਨ੍ਹਾਂ ਦੀ ਲਾਇਬਰੇਰੀ ਵਿੱਚ ਖੋਜੀ ਪੁਸਤਕਾਂ ਦੀ ਭਰਮਾਰ ਸੀ। ਉਨ੍ਹਾਂ ਨੇ ਆਪਣੀ 83 ਸਾਲ ਦੀ ਉਮਰ ਤੋਂ ਵੀ ਵੱਧ ਲਗਪਗ 100 ਪੁਸਤਕਾਂ, ਕਿਤਾਬਚੇ, ਲੇਖ ਅਤੇ ਟਰੈਕਟ ਖੁਦ ਲਿਖੇ/ਸੰਪਾਦਤ ਕੀਤੇ। ਜਥੇਦਾਰ ਗੁਰਚਰਨ ਸਿੰਘ ਟੌਹੜਾ ਪ੍ਰਧਾਨ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਸੰਬੰਧੀ ਗਿਆਨੀ ਗੁਰਦਿੱਤ ਸਿੰਘ ਦੀਆਂ ਤਜਵੀਜਾਂ ਅਨੁਸਾਰ ਕਾਰਵਾਈ ਕਰਦੇ ਸਨ। ਉਨ੍ਹਾਂ ਨੂੰ ਗੁਰਮਤਿ ਸਾਹਿਤ ਅਤੇ ਪੱਤਰਕਾਰੀ ਦਾ ਸੁਮੇਲ ਕਿਹਾ ਜਾ ਸਕਦਾ ਹੈ। ਸਾਹਿਤ ਦਾ ਕੋਈ ਅਜਿਹਾ ਰੂਪ ਨਹੀਂ, ਜਿਸ ‘ਤੇ ਗਿਆਨੀ ਗੁਰਦਿੱਤ ਸਿੰਘ ਨੇ ਹੱਥ ਨਾ ਅਜਮਾਇਆ ਹੋਵੇ।  ਪੰਜਾਬੀ ਦੇ ਸਿਰਕੱਢ ਵਿਦਵਾਨਾਂ ਦੀਆਂ ਜੀਵਨੀਆਂ ਲਿਖਕੇ ਪੰਜਾਬੀ ਸਾਹਿਤ ਦੀ ਵਿਰਾਸਤ ਵਿੱਚ ਵਾਧਾ ਕੀਤਾ। ਉਹ ਸਿਰੜ੍ਹੀ ਅਤੇ ਆਪਣੀ ਧੁਨ ਦੇ ਪੱਕੇ, ਦਰਵੇਸ਼ ਵਿਦਵਾਨ ਸਨ।

ਉਨ੍ਹਾਂ ਦੇ ਵਿਅਕਤਿਤਵ ਵਿੱਚ ਲੋਕ ਵਿਰਸੇ ਅਤੇ ਧਰਮ-ਚਿੰਤਨ ਦਾ ਅਜਿਹਾ ਸੁਮੇਲ ਪੰਜਾਬੀ ਸਾਹਿਤ ਅਤੇ ਪੰਜਾਬੀਆਂ ਲਈ ਸੁਭਾਗਾ ਸਿੱਧ ਹੋਇਆ ਹੈ। ‘ਇਤਿਹਾਸ ਸ੍ਰੀ ਗੁਰੂ ਗ੍ਰੰਥ ਸਾਹਿਬ’ ਉਨ੍ਹਾਂ ਛੇ ਜਿਲਦਾਂ ਵਿੱਚ ਸੰਪੂਰਨ ਕੀਤਾ। ਉਨ੍ਹਾਂ ਨੇ ਲੋਕ ਸਾਹਿਤ ਦੀ ਰਚਨਾ ਕੀਤੀ, ਜੋ ਲੋਕ ਸਾਹਿਤ ਲੋਕਧਾਰਾ ਦਾ ਅਨਿਖੜ ਅੰਗ ਹੁੰਦਾ ਹੈ। ਸਿੱਖ ਜਗਤ ਗਿਆਨੀ ਗੁਰਦਿੱਤ ਸਿੰਘ ਦਾ ਹਮੇਸ਼ਾ ਰਿਣੀ ਰਹੇਗਾ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
 ਮੋਬਾਈਲ-94178 13072
ujagarsingh48@yahoo.com

gurdit
gurdit
 
 
 
  gurditਗੁਰਮਤਿ ਤੇ ਸਿੱਖ ਸੋਚ ਦੇ ਪਹਿਰੇਦਾਰ ਗਿਆਨੀ ਗੁਰਦਿਤ ਸਿੰਘ
ਉਜਾਗਰ ਸਿੰਘ
088ਬੇਅੰਤ ਸਿੰਘ ਦਾ ਪੀ.ਜੀ.ਆਈ.ਦੇ ਮਰੀਜ਼ਾਂ ਲਈ ਸਰਾਂ ਬਣਾਉਣ ਦਾ ਸਪਨਾ ਅਧਵਾਟੇ
ਉਜਾਗਰ ਸਿੰਘ
087ਅਲਵਿਦਾ! ਇਮਾਨਦਾਰੀ ਦੇ ਪਹਿਰੇਦਾਰ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ
baaliਪ੍ਰਧਾਨ ਮੰਤਰੀ ਨੂੰ ਚਿੱਠੀ ਲਿਖਣ ਵਾਲਾ ਦਸਵੀਂ ਦਾ ਵਿਦਿਆਰਥੀ: ਰਤਨ ਚੰਦ ਬਾਲੀ
ਉਜਾਗਰ ਸਿੰਘ
085ਪੱਲੇ ਤੈਂਡੇ ਲਾਗੀ
ਡਾ. ਗੁਰਮਿੰਦਰ ਸਿੱਧੂ
084ਪੰਜਾਬ ਪੁਲਿਸ ਵਿੱਚ ਇਸਤਰੀਆਂ/ਲੜਕੀਆਂ ਵੀ ਮਹੱਤਵਪੂਰਨ ਅਹੁਦਿਆਂ ‘ਤੇ ਤਾਇਨਾਤ
ਉਜਾਗਰ ਸਿੰਘ
gillਅਲਵਿਦਾ! ਪੰਜਾਬੀਅਤ ਦੇ ਮੁਦਈ ਵਿਕਾਸ ਪੁਰਸ਼ ਡਾ. ਮਨੋਹਰ ਸਿੰਘ ਗਿੱਲ /a>
ਉਜਾਗਰ ਸਿੰਘ
patialaਪਟਿਆਲਾ ਦਾ ਨਾਮ ਰੌਸ਼ਨ ਕਰਨ ਵਾਲੇ ਆਈ.ਏ.ਐਸ. ਅਧਿਕਾਰੀ
ਉਜਾਗਰ ਸਿੰਘ
08131 ਅਗਸਤ ਬਰਸੀ ਤੇ ਵਿਸ਼ੇਸ਼
ਸਿਆਸੀ ਤਿਗੜਮਬਾਜ਼ੀਆਂ ਬੇਅੰਤ ਸਿੰਘ ਦੀ ਕਾਬਲੀਅਤ ਨੂੰ ਰੋਕਨਾ ਸਕੀਆਂ
ਉਜਾਗਰ ਸਿੰਘ
080ਇਨਸਾਫ ਪਸੰਦ ਅਤੇ ਇਮਾਨਦਾਰੀ ਦੇ ਪ੍ਰਤੀਕ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ 
079 ਸਿਆਣਿਆਂ ਦੀ 'ਸ਼ਹਿਰੀ ਸੱਥ' ਦੀ ਮਹਿਫਲ ਦੀਆਂ ਖ਼ੁਸ਼ਬੋਆਂ
ਉਜਾਗਰ ਸਿੰਘ/span>
ਬੀਰਅਲਵਿਦਾ! ਰੌਂਸ਼ਨ ਦਿਮਾਗ ਵਿਦਵਾਨ ਸਿਆਸਤਦਾਨ ਬੀਰ ਦਵਿੰਦਰ ਸਿੰਘ 
ਉਜਾਗਰ ਸਿੰਘ
077ਸਾਊ ਸਿਆਸਤਦਾਨ: ਤੇਜ ਪ੍ਰਕਾਸ਼ ਸਿੰਘ ਕੋਟਲੀ  
ਉਜਾਗਰ ਸਿੰਘ
076ਈਮਾਨਦਾਰੀ ਜਿੰਦਾ ਬਾਦ  
ਰਵੇਲ ਸਿੰਘ
guptaਸਮਾਜ ਸੇਵਾ ਨੂੰ ਪ੍ਰਣਾਇਆ: ਭਗਵਾਨ ਦਾਸ ਗੁਪਤਾ/a> 
ਉਜਾਗਰ ਸਿੰਘ
074ਗਿਆਨੀ ਜ਼ੈਲ ਸਿੰਘ ਨੇ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਕਿਉਂ ਨਾ ਦਿੱਤਾ?
ਉਜਾਗਰ ਸਿੰਘ
073ਸੀਤੋ ਮਾਸੀ
ਰਵੇਲ ਸਿੰਘ
tohra1 ਅਪ੍ਰੈਲ ਬਰਸੀ ‘ਤੇ
ਵਿਸ਼ੇਸ਼ ਸਿੱਖੀ ਸਿਦਕ ਦਾ ਮੁਜੱਸਮਾ: ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ
071ਆਪਣੀਆਂ ਜੜਾਂ ਨਾਲ ਜੁੜਨ ਦਾ ਵੇਲਾ
ਡਾ. ਨਿਸ਼ਾਨ ਸਿੰਘ ਰਾਠੌਰ
070ਬਿਹਤਰ ਜ਼ਿੰਦਗੀ ਦਾ ਰਾਹ
ਕੇਹਰ ਸ਼ਰੀਫ਼
069ਪੰਜਾਬ ਦੇ ਲੋਕ ਸੰਪਰਕ ਵਿਭਾਗ ਦਾ ਸੰਕਟ ਮੋਚਨ ਅਧਿਕਾਰੀ : ਪਿਆਰਾ ਸਿੰਘ ਭੂਪਾਲ
ਉਜਾਗਰ ਸਿੰਘ
068ਜਦੋਂ ਮੈਨੂੰ ਨੌਕਰੀ ‘ਚੋਂ ਬਰਖ਼ਾਸਤ ਕਰਨ ਦੀ ਧਮਕੀ ਮਿਲੀ
ਉਜਾਗਰ ਸਿੰਘ
067ਮੇਰੀ ਵੱਡੀ ਭੈਣ
ਰਵੇਲ ਸਿੰਘ
066ਸਿਪਾਹੀ ਤੋਂ ਪਦਮ ਸ੍ਰੀ ਤੱਕ ਪਹੁੰਚਣ ਵਾਲਾ ਸਿਰੜ੍ਹੀ ਖੋਜੀ ਡਾ. ਰਤਨ ਸਿੰਘ ਜੱਗੀ
ਉਜਾਗਰ ਸਿੰਘ
065ਮਾਮੇ ਦੇ ਤੁਰ ਜਾਣ ‘ਤੇ ਗਿੜਿਆ ਯਾਦਾਂ ਦਾ ਖੂਹ 
ਮਾਲਵਿੰਦਰ ਸਿੰਘ ਮਾਲੀ
064ਬੇਦਾਗ਼ ਚਿੱਟੀ ਚਾਦਰ ਲੈ ਕੇ ਸੇਵਾ ਮੁਕਤ ਹੋਇਆ ਡਾ.ਓਪਿੰਦਰ ਸਿੰਘ ਲਾਂਬਾ 
ਉਜਾਗਰ  ਸਿੰਘ
063ਡਾ. ਗੁਰਭਗਤ ਸਿੰਘ ਨੂੰ ਯਾਦ ਕਰਦਿਆਂ  
ਕਰਮਜੀਤ ਸਿੰਘ
062ਦੀਵਾਲੀ ਦੇ ਦਿਨ ਬੁਝਿਆ ਮਾਂ ਦਾ ਚਿਰਾਗ: ਸੁਰਿੰਦਰ ਸਿੰਘ ਮਾਹੀ  
ਉਜਾਗਰ ਸਿੰਘ, ਪਟਿਆਲਾ
061ਸਿੱਖ ਵਿਰਾਸਤੀ ਇਤਿਹਾਸ ਦਾ ਖੋਜੀ ਵਿਦਵਾਨ: ਭੁਪਿੰਦਰ ਸਿੰਘ ਹਾਲੈਂਡ 
ਉਜਾਗਰ ਸਿੰਘ, ਪਟਿਆਲਾ 
060ਤੁਰ ਗਿਆ ਪਰਵਾਸ ਵਿੱਚ ਸਿੱਖਾਂ ਦਾ ਰਾਜਦੂਤ ਤੇ ਆੜੂਆਂ ਦਾ ਬਾਦਸ਼ਾਹ: ਦੀਦਾਰ ਸਿੰਘ ਬੈਂਸ 
ਉਜਾਗਰ ਸਿੰਘ, ਪਟਿਆਲਾ
05931 ਅਗਸਤ ਬਰਸੀ ‘ਤੇ ਵਿਸ਼ੇਸ਼
ਜਦੋਂ ਸ੍ਰੀ ਅਟਲ ਬਿਹਾਰੀ ਵਾਜਪਾਈ ਅਤੇ ਸ੍ਰ ਬੇਅੰਤ ਸਿੰਘ ਨੇ ਕੰਧ ‘ਤੇ ਚੜ੍ਹਕੇ ਭਾਸ਼ਣ ਦਿੱਤਾ  
ਉਜਾਗਰ ਸਿੰਘ, ਪਟਿਆਲਾ
05813 ਅਗਸਤ ਨੂੰ ਬਰਸੀ ‘ਤੇ ਵਿਸ਼ੇਸ਼ ਸਿੱਖ ਪੰਥ ਦੇ ਮਾਰਗ ਦਰਸ਼ਕ: ਸਿਰਦਾਰ ਕਪੂਰ ਸਿੰਘ  
ਉਜਾਗਰ ਸਿੰਘ, ਪਟਿਆਲਾ
057'ਯੰਗ ਬ੍ਰਿਗੇਡ' ਦਾ ਕੈਪਟਨ: ਜੀ ਐਸ ਸਿੱਧੂ /a> 
ਉਜਾਗਰ ਸਿੰਘ, ਪਟਿਆਲਾ
056ਤੁਰ ਗਿਆ ਕੈਨੇਡਾ ਵਿੱਚ ਸਿੱਖ ਸਿਧਾਂਤਾਂ ਦਾ ਪਹਿਰੇਦਾਰ: ਰਿਪਦੁਮਣ ਸਿੰਘ ਮਲਿਕ   
ਉਜਾਗਰ ਸਿੰਘ, ਪਟਿਆਲਾ
ratu30 ਮਈ 2022 ਨੂੰ ਭੋਗ ‘ਤੇ ਵਿਸ਼ੇਸ਼
ਮੋਹ ਦੀਆਂ ਤੰਦਾਂ  ਜੋੜਨ ਵਾਲਾ ਤੁਰ ਗਿਆ ਕ੍ਰਿਸ਼ਨ ਲਾਲ ਰੱਤੂ    - ਉਜਾਗਰ ਸਿੰਘ, ਪਟਿਆਲਾ
ratan lalਪ੍ਰੋ. ਰਤਨ ਲਾਲ ਨਾਲ ਇਹ ਕਿਉਂ ਵਾਪਰਿਆ?  
ਰਵੀਸ਼ ਕੁਮਾਰ  ( ਅਨੁਵਾਦ: ਕੇਹਰ ਸ਼ਰੀਫ਼ ਸਿੰਘ)
0531 ਅਪ੍ਰੈਲ 2022 ਨੂੰ ਬਰਸੀ ‘ਤੇ ਵਿਸ਼ੇਸ਼
ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ   - ਉਜਾਗਰ ਸਿੰਘ /span>
052ਬਾਬਾ ਦਰਸ਼ਨ ਸਿੰਘ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ
ਉਜਾਗਰ ਸਿੰਘ
517 ਫਰਵਰੀ 2022 ਨੂੰ ਭੋਗ ‘ਤੇ ਵਿਸ਼ੇਸ਼
ਪ੍ਰੋ ਇੰਦਰਜੀਤ ਕੌਰ ਸੰਧੂ: ਵਿਦਿਆ ਦੀ ਰੌਸ਼ਨੀ ਵੰਡਣ ਵਾਲਾ ਚਿਰਾਗ ਬੁਝ ਗਿਆ - ਉਜਾਗਰ ਸਿੰਘ/span>
050ਗਾਂਧੀਵਾਦੀ ਸੋਚ ਦਾ ਆਖਰੀ ਪਹਿਰੇਦਾਰ ਵੇਦ ਪ੍ਰਕਾਸ਼ ਗੁਪਤਾ ਅਲਵਿਦਾ ਕਹਿ ਗਏ  
ਉਜਾਗਰ ਸਿੰਘ
puriਮਹਾਰਾਸ਼ਟਰ ਵਿਚ ਪੰਜਾਬੀ ਅਧਿਕਾਰੀਆਂ ਦੀ ਇਮਾਨਦਾਰੀ ਦਾ ਪ੍ਰਤੀਕ ਸੁਖਦੇਵ ਸਿੰਘ ਪੁਰੀ 
ਉਜਾਗਰ ਸਿੰਘ
048ਪੱਥਰ ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ 
ਉਜਾਗਰ ਸਿੰਘ
047ਬਾਲੜੀਆਂ ਦੇ ਵਿਆਹ: ਹਜ਼ਾਰਾਂ ਬੱਚੀਆਂ ਦੀਆਂ ਜਾਨਾਂ ਦਾ ਖੌ
ਬਲਜੀਤ ਕੌਰ 
046-1ਆਸਟਰੇਲੀਆ ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )
ਉਜਾਗਰ ਸਿੰਘ, ਪਟਿਆਲਾ
045ਇਨਸਾਨੀਅਤ ਦਾ ਪੁਜਾਰੀ ਅਤੇ ਪ੍ਰਤੀਬੱਧ ਅਧਿਕਾਰੀ ਡਾ ਮੇਘਾ ਸਿੰਘ
ਉਜਾਗਰ ਸਿੰਘ, ਪਟਿਆਲਾ
04431 ਅਗਸਤ ਬਰਸੀ ‘ਤੇ ਵਿਸ਼ੇਸ਼
ਯਾਦਾਂ ਦੇ ਝਰੋਖੇ ‘ਚੋਂ ਸ੍ਰ ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ
ਉਜਾਗਰ ਸਿੰਘ, ਪਟਿਆਲਾ
43ਜਨੂੰਨੀ ਆਜ਼ਾਦੀ ਘੁਲਾਟੀਆ ਅਤੇ ਸਮਾਜ ਸੇਵਕ : ਡਾ ਰਵੀ ਚੰਦ ਸ਼ਰਮਾ ਘਨੌਰ
ਉਜਾਗਰ ਸਿੰਘ, ਪਟਿਆਲਾ
042ਵਰਦੀ-ਧਾਰੀਆਂ ਵਲੋਂ ਢਾਹਿਆ ਕਹਿਰ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
041ਅਲਵਿਦਾ! ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ/a>
ਉਜਾਗਰ ਸਿੰਘ, ਪਟਿਆਲਾ
040-2ਮਾਈ ਜੀਤੋ ਨੇ ਤਪਾਈ ਵੀਹ ਵਰ੍ਹਿਆਂ ਬਾਅਦ ਭੱਠੀ
ਲਖਵਿੰਦਰ ਜੌਹਲ ‘ਧੱਲੇਕੇ’
039ਮਿਹਰ ਸਿੰਘ ਕਲੋਨੀ ਦਾ ਹਵਾਈ ਹੀਰੋ
ਡਾ. ਹਰਸ਼ਿੰਦਰ ਕੌਰ, ਪਟਿਆਲਾ
038ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ
037ਹਿੰਦੂ ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ
036ਸਿੱਖ ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ
 ਉਜਾਗਰ ਸਿੰਘ, ਪਟਿਆਲਾ
035ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ
034ਸਬਰ, ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ
bootaਦਲਿਤਾਂ ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ
32ਮਿਹਨਤ, ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ ਗੁਪਤਾ
ਉਜਾਗਰ ਸਿੰਘ, ਪਟਿਆਲਾ
31ਅਲਵਿਦਾ: ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ
030ਪੱਤਰਕਾਰੀ ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ
029ਬਾਬਾ ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ
28ਬਿਹਤਰੀਨ ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ
mnadeepਪੁਲਿਸ ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ ਸਿੱਧੂ
ਉਜਾਗਰ ਸਿੰਘ, ਪਟਿਆਲਾ
26ਸਿੰਧੀ ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’
25ਸ਼ਰਾਫ਼ਤ, ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ
kotliਦੀਨ ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ
katalਅਣਖ ਖ਼ਾਤਰ ਹੋ ਰਹੇ ਕਤਲ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
dheeanਧੀਆਂ ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ
khedanਕਿੱਥੇ ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ
ਫ਼ਿੰਨਲੈਂਡ ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ
ਸਿੱਖਿਆ ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਮਾਜ ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ
ਇਹ ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ
ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ
ਕੁੱਖ ‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਜਿੰਦਗੀ ‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਪੰਜਾਬੀਅਤ ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ
ਦੇਸ਼ ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ
ਮਾਂ–ਬਾਪ ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ।
ਸੋ ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ
ਨੈਤਿਕ ਸਿੱਖਿਆ ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ
“ਸਰਦਾਰ ਸੰਤ ਸਿੰਘ ਧਾਲੀਵਾਲ ਟਰੱਸਟ”
ਬੀੜ੍ਹ ਰਾਊ ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ ਵਾਲਾ(ਸਰੀ)ਕਨੇਡਾ
ਆਦਰਸ਼ ਪਤੀ ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ
‘ਮਾਰੂ’ ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ

ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ
ਵਿਸ਼ਵ ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ ਦੌਰਾਨ ਸਨਮਾਨ
ਵਿਰਾਸਤ ਭਵਨ ਵਿਖੇ ਪਾਲ ਗਿੱਲ ਦਾ ਸਨਮਾਨ ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ

ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)

 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions/a>
Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)