ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

   

ਅਲਵਿਦਾ! ਦਲੇਰੀ ਦੇ ਪ੍ਰਤੀਕ ਅਧਿਕਾਰੀ ਵਰਿਆਮ ਸਿੰਘ ਢੋਟੀਆਂ
ਉਜਾਗਰ ਸਿੰਘ       14/03/2024


091ਪੰਜਾਬੀ ਦੇ ਮੁੱਦਈ ਮਾਂ ਬੋਲੀ ਨੂੰ ਸਮਰਪਤ ਆਪਣੇ ਸਮੇਂ ਦੇ ਸਮਰੱਥ ਕਹਾਣੀਕਾਰ ਵਰਿਆਮ ਸਿੰਘ ਢੋਟੀਆਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। 

1 ਫਰਵਰੀ 2024 ਨੂੰ ਉਨ੍ਹਾਂ ਆਪਣਾ 93ਵਾਂ ਜਨਮ ਦਿਨ ਪਰਿਵਾਰ ਨਾਲ ਮਨਾਇਆ ਸੀ। ਉਨ੍ਹਾਂ ਦੀਆਂ ਕਹਾਣੀਆਂ ਦੀਆਂ ਦੋ ਪੁਸਤਕਾਂ ‘ਜਦੋਂ ਹੱਦ ਹੋ ਗਈ’ ਅਤੇ ਸੁਪਨੇ ਅਤੇ ਪਰਛਾਵੇਂ’ ਪ੍ਰਕਾਸ਼ਤ ਹੋਈਆਂ,  ਜੋ ਉਸ ਸਮੇਂ ਬੜੀਆਂ ਚਰਚਿਤ ਰਹੀਆਂ ਸਨ। ਉਹ ਬੜੇ ਦਲੇਰ ਅਤੇ ਦਬੰਗ ਅਧਿਕਾਰੀ ਅਤੇ ਕਹਾਣੀਕਾਰ ਸਨ। ਨਿਯਮਾਂ ਅਨੁਸਾਰ ਕੰਮ ਕਰਦਿਆਂ ਉਨ੍ਹਾਂ ਕਦੀਂ ਕਿਸੇ ਸੀਨੀਅਰ ਅਧਿਕਾਰੀ ਦੀ ਈਨ ਨਹੀਂ ਮੰਨੀ। ਉਨ੍ਹਾਂ ਸਾਰੀ ਨੌਕਰੀ ਆਪਣੀਆਂ ਸ਼ਰਤਾਂ ‘ਤੇ ਕੀਤੀ। 

ਉਨ੍ਹਾਂ ਦੀ ਦਲੇਰੀ ਦਾ ਇਸ ਗੱਲ ਤੋਂ ਪਤਾ ਚਲਦਾ ਹੈ ਕਿ ਪੰਜਾਬ ਦੇ ਮੁੱਖ ਸਕੱਤਰ ਦੇ ਵਿਰੁੱਧ ਵੀ ਪੰਜਾਬੀ ਵਿਰੋਧੀ ਹੋਣ ਬਾਰੇ ਪੰਜਾਬੀ ਦੇ ਇੱਕ ਅਖ਼ਬਾਰ ਵਿੱਚ ਆਪਣਾ ਲੇਖ ਪ੍ਰਕਾਸ਼ਤ ਕਰਵਾ ਦਿੱਤਾ ਸੀ। ਪੰਜਾਬੀ ਸਰੋਕਾਰਾਂ ਨਾਲ ਸੰਬੰਧ ਲੇਖ ਅਖ਼ਬਾਰਾਂ ਵਿੱਚ ਪ੍ਰਕਾਸ਼ਤ ਕਰਵਾਉਂਦੇ ਰਹਿੰਦੇ ਹਨ। ਉਸ ਦੇ ਲੇਖ ਛਪਣ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਸਰਕਾਰ ਨੇ ਯੂ.ਟੀ.ਚੰਡੀਗੜ੍ਹ ਵਿੱਚ ਡੈਪੂਟੇਸ਼ਨ ‘ਤੇ ਭੇਜ ਦਿੱਤਾ ਸੀ।

ਵਰਿਆਮ ਸਿੰਘ ਢੋਟੀਆਂ ਚੰਡੀਗੜ੍ਹ ਪ੍ਰਸ਼ਾਸ਼ਨ ਨੇ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਵਿੱਚ ਡਾਇਰੈਕਟਰ ਹਾਸਪੀਟੈਲਿਟੀ ਟੂਰਿਜ਼ਮ ਅਤੇ ਡਾਇਰੈਕਟਰ ਲੋਕ ਸੰਪਰਕ ਵਜੋਂ ਨਿਯੁਕਤ ਕਰ ਦਿੱਤਾ। ਉਥੇ ਉਨ੍ਹਾਂ ਮਾਅਰਕੇ ਦੇ ਕੰਮ ਕੀਤੇ। ਯੂ.ਟੀ.ਗੈਸਟ ਹਾਊਸ ਵਿੱਚ ਆਧੁਨਿਕ ਸਹੂਲਤਾਂ ਅਤੇ ਉਸ ਨੂੰ ਨਵਾਂ ਰੂਪ ਦੇਣ ਦਾ ਸਿਹਰਾ ਵਰਿਆਮ ਸਿੰਘ ਢੋਟੀਆਂ ਨੂੰ ਜਾਂਦਾ ਹੈ। ਗੈਸਟ ਹਾਊਸ ਦੇ ਪਹਿਲੇ 9 ਕਮਰਿਆਂ ਵਿੱਚ ਵਾਧਾ ਕਰਕੇ 9 ਕਮਰੇ ਹੋਰ ਬਣਵਾ ਦਿੱਤੇ। ਇਸ ਤੋਂ ਪਹਿਲਾਂ ਸਿਰਫ ਦੋ ਕਮਰਿਆਂ ਵਿੱਚ ਵਿੰਡੋ ਏ.ਸੀ. ਸਨ। ਇਕ ਕਾਨਫਰੰਸ ਹਾਲ ਬਣਵਾਇਆ ਅਤੇ ਸਾਰਾ ਗੈਸਟ ਹਾਊਸ ਸੈਂਟਰਲੀ ਏਅਰ ਕੰਡੀਸ਼ਨਡ ਕਰਵਾਇਆ। ਸਾਰੇ ਗੈਸਟ ਹਾਊਸ ਦੀ ਮੁਰੰਮਤ ਕਰਵਾ ਕੇ ਨਵੀਂ ਦਿੱਖ ਬਣਵਾਈ।

ਸੁਖਨਾ ਝੀਲ ‘ਤੇ ਕੈਫੇਟੇਰੀਆ ਅਤੇ ਟੂਰਿਸਟ ਕੈਂਪਸ ਸਾਈਟ ਬਣਵਾਈ। ਰਾਕ ਗਾਰਡਨ ਵਿੱਚ ਇਕ ਸੈਨਿਕ ਬਾਰ ਖੁਲ੍ਹਵਾਈ। ਸੈਰ ਸਪਾਟਾ ਕਰਨ ਵਾਲਿਆਂ ਲਈ ਇਕ ਟੂਰਿਸਟ ਕੋਚ ਬਣਵਾਈ ਅਤੇ ਇਕ ਟਿਓਟਾ ਕਾਰ ਵਿਦੇਸ਼ ਤੋਂ ਮੰਗਵਾਈ। ਹੋਟਲ ਸ਼ਿਵਾਲਿਕ ਪਾਸ ਕਰਵਾਇਆ ਅਤੇ ਹੋਟਲ ਅੰਬੈਸਡਰ ਓਬਰਾਏ ਗਰੁਪ ਤੋਂ ਖਾਲ੍ਹੀ ਕਰਵਾਇਆ। ਪੰਚਾਇਤ ਭਵਨ ਵਿੱਚ ਆਧੁਨਿਕ ਸਹੂਲਤਾਂ ਦਾ ਪ੍ਰਬੰਧ ਕੀਤਾ। ਇਨ੍ਹਾਂ ਸਾਰੇ ਕਾਰਜ਼ਾਂ ਨੂੰ ਇਮਾਨਦਾਰੀ ਨਾਲ ਸਿਰੇ ਚੜ੍ਹਾਉਣ ਨਾਲ ਵਰਿਆਮ ਸਿੰਘ ਢੋਟੀਆਂ ਦੀ ਧਾਂਕ ਜੰਮ ਗਈ।

ਉਨ੍ਹਾਂ ਨੂੰ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਕਿਹਾ ਗਿਆ। ਸਰਕਾਰੀ ਕੰਮ ਉਹ ਨਿਯਮਾਂ ਅਨੁਸਾਰ ਹੀ ਕਰਦੇ ਸਨ, ਕਿਸੇ ਵੀ ਸਿਆਸਤਦਾਨ ਤੇ ਅਧਿਕਾਰੀ ਦੇ ਗ਼ਲਤ ਹੁਕਮਾ ਨੂੰ ਮੰਨਦੇ ਨਹੀਂ ਸਨ। ਇਥੋਂ ਤੱਕ ਕਿ ਛੇਤੀ ਕੀਤਿਆਂ ਕੋਈ ਅਧਿਕਾਰੀ ਜਾਂ ਸਿਆਸਤਦਾਨ ਸਿਫ਼ਾਰਸ਼ ਹੀ ਨਹੀਂ ਕਰਦਾ ਸੀ। ਉਸ ਦੇ ਸਖ਼ਤ ਸੁਭਾਅ ਅਤੇ ਆਪਣੀ ਮਰਜ਼ੀ ਨਾਲ ਸਰਕਾਰੀ ਕੰਮ ਕਰਨ ਕਰਕੇ ਉਸ ਦੀਆਂ ਦੂਰ ਦੁਰਾਡੇ ਥਾਵਾਂ ‘ਤੇ ਬਦਲੀਆਂ ਹੁੰਦੀਆਂ ਰਹੀਆਂ ਪ੍ਰੰਤੂ ਉਹ ਆਪਣੇ ਅਸੂਲਾਂ ਤੇ ਅੜੇ ਰਹੇ। 1971 ਵਿੱਚ ਭਾਰਤ ਪਾਕਿ ਜੰਗ ਸਮੇਂ ਉਹ ਫੀਰੋਜਪੁਰ ਵਿਖੇ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਸਨ। ਇਸ ਦੌਰਾਨ ਚੰਡੀਗੜ੍ਹ ਤੋਂ ਲੋਕ ਸੰਪਰਕ ਵਿਭਾਗ ਦਾ ਸਕੱਤਰ ਇਕ ਆਈ.ਏ.ਐਸ.ਅਧਿਕਾਰੀ ਪ੍ਰੈਸ ਪਾਰਟੀ ਲੈ ਕੇ ਬਾਰਡਰ ਸਕਿਉਰਿਟੀ ਫੋਰਸ ਦੇ ਹੈਡ ਕੁਆਰਟਰ ਮਮਦੋਟ ਵਿਖੇ ਆ ਗਏ ਪ੍ਰੰਤੂ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਨੂੰ ਸੂਚਿਤ ਨਾ ਕੀਤਾ ਗਿਆ। ਅਗਲੇ ਦਿਨ ਉਸ ਅਧਿਕਾਰੀ ਦੀ ਗੱਡੀ ਦੀ ਮੁਰੰਮਤ ਕਰਵਾਉਣ ਲਈ  ਡਰਾਇਵਰ ਉਨ੍ਹਾਂ ਦੇ ਦਫਤਰ ਆ ਗਿਆ। ਸਰਕਾਰੀ ਨਿਯਮਾ ਅਨੁਸਾਰ ਉਸ ਗੱਡੀ ਦੀ ਮੁਰੰਮਤ ਉਹ ਨਹੀਂ ਕਰਵਾ ਸਕਦੇ ਸਨ। ਵਰਿਆਮ ਸਿੰਘ ਢੋਟੀਆਂ ਨੇ ਗੱਡੀ ਦੀ ਮੁਰੰਮਤ ਕਰਵਾਉਣ ਤੋਂ ਕੋਰਾ ਜਵਾਬ ਦੇ ਦਿੱਤਾ। ਫਿਰ ਉਨ੍ਹਾਂ ਦੀ ਬਦਲੀ ਕਰ ਦਿੱਤੀ ਗਈ। 1976 ਵਿੱਚ ਉਹ ਡਿਪਟੀ ਡਾਇਰੈਕਟਰ ਬਣ ਗਏ। ਆਪਣੇ ਵਿਭਾਗ ਵਿੱਚ ਉਸ ਨੂੰ ਕੰਮ ਨਹੀਂ ਕਰਨ ਦਿੱਤਾ ਗਿਆ ਤੇ ਵਾਰ ਵਾਰ ਡੈਪੂਟੇਸ਼ਨ ਤੇ ਦੂਜੇ ਵਿਭਾਗਾਂ ਵਿੱਚ ਭੇਜਦੇ ਰਹੇ। 1978 ਵਿੱਚ ਉਨ੍ਹਾਂ ਨੂੰ ਸਨਅਤ ਵਿਭਾਗ ਵਿੱਚ ਐਕਸਪੋਰਟ ਪ੍ਰਮੋਸ਼ਨ ਅਧਿਕਾਰੀ ਡੈਪੂਟੇਸ਼ਨ ‘ਤੇ ਭੇਜ ਦਿੱਤਾ ਗਿਆ। ਉਨ੍ਹਾਂ 34 ਸਾਲ ਵਿਭਾਗ ਵਿੱਚ ਨੌਕਰੀ ਧੜੱਲੇਦਾਰੀ ਨਾਲ ਕੀਤੀ  ਇਮਾਨਦਾਰੀ ਦਾ ਪੱਲਾ ਨਹੀਂ ਛੱਡਿਆ ਭਾਵੇਂ ਅਨੇਕਾਂ ਦਬਾਅ ਪੈਂਦੇ ਰਹੇ। ਰਾਜਪਾਲ ਪੰਜਾਬ ਦੇ ਉਦੋਂ ਦੇ ਸਲਾਹਕਾਰ ਜੇ.ਐਫ.ਰਿਬੇਰੋ ਵਰਿਆਮ ਸਿੰਘ ਢੋਟੀਆਂ ਦੀ ਕਾਰਜਕੁਸ਼ਲਤਾ ਅਤੇ ਇਮਾਨਦਾਰੀ ਦੇ ਮੁੱਦਈ ਸਨ।  28 ਅਪ੍ਰੈਲ 1983 ਨੂੰ ਵਾਪਸ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਆ ਕੇ ਸੰਯੁਕਤ ਡਾਇਰੈਕਟਰ ਦਾ ਚਾਰਜ ਸੰਭਾਲਿਆ।

ਵਰਿਆਮ ਸਿੰਘ ਢੋਟੀਆਂ ਦਾ ਜਨਮ ਅੰਮਿ੍ਰਤਸਰ ਜਿਲ੍ਹੇ ਦੇ ਪਿੰਡ ਢੋਟੀਆਂ ਵਿਖੇ ਪਿਤਾ ਕਿਸ਼ਨ ਸਿੰਘ ਅਤੇ ਮਾਤਾ ਭਾਨੀ ਦੇ ਘਰ 1 ਫਰਵਰੀ 1932 ਨੂੰ ਹੋਇਆ। ਕਿਸ਼ਨ ਸਿੰਘ ਭਾਵੇਂ ਆਪ ਬਹੁਤਾ ਪੜ੍ਹਿਆ ਲਿਖਿਆ ਨਹੀਂ ਸੀ ਪ੍ਰੰਤੂ ਉਸ ਨੇ ਵਰਿਆਮ ਸਿੰਘ ਢੋਟੀਆਂ ਨੂੰ ਪੜ੍ਹਾਈ ਦਾ ਹਰ ਮੌਕਾ ਪ੍ਰਦਾਨ ਕੀਤਾ। ਵਰਿਆਮ ਸਿੰਘ ਢੋਟੀਆਂ ਨੇ ਪ੍ਰਾਇਮਰੀ ਤੱਕ ਦੀ ਪੜ੍ਹਾਈ ਪਿੰਡ ਦੇ ਸਕੂਲ ਅਤੇ ਦਸਵੀਂ ਤੱਕ ਦੀ ਡੇਰਾ ਬਾਬਾ ਨਾਨਕ ਹਾਈ ਸਕੂਲ ਵਿੱਚੋਂ ਕੀਤੀ। 6ਵੀਂ ਅਤੇ ਸਤਵੀਂ ਵਿੱਚ ਪਿੰਡ ਤੋਂ ਪੈਦਲ ਸਕੂਲ ਪੜ੍ਹਨ ਜਾਂਦੇ ਸਨ। ਦਸਵੀਂ ਵਿੱਚ ਜਾ ਕੇ ਸਾਈਕਲ ਜੁੜਿਆ ਸੀ, ਦਿੱਲੀ ਰਾਮਜਸ ਕਾਲਜ ਤੋਂ ਬੀ.ਏ.ਦੀ ਡਿਗਰੀ ਪਾਸ ਕੀਤੀ। 

1955 ਵਿੱਚ ਲੋਕ ਸੰਪਰਕ ਵਿਭਾਗ ਵਿੱਚ ਅਨੁਵਾਦਕ ਅਤੇ 1961 ਵਿੱਚ ਭਾਸ਼ਾ ਵਿਭਾਗ ਪੰਜਾਬ ਵਿੱਚ ਸੀਨੀਅਰ ਅਨੁਵਾਦਕ ਚੁਣੇ ਗਏੇ। ਨੌਕਰੀ ਦੌਰਾਨ ਹੀ ਉਨ੍ਹਾਂ ਗਿਆਨੀ ਅਤੇ ਐਮ.ਏ.ਪੰਜਾਬੀ ਪ੍ਰਾਈਵੇਟਲੀ ਪਾਸ ਕਰ ਲਈਆਂ। ਫਿਰ ਉਹ ਪਬਲਿਕ ਸਰਵਿਸ ਕਮਿਸ਼ਨ ਰਾਹੀਂ  ਜਿਲ੍ਹਾ ਭਾਸ਼ਾ ਅਧਿਕਾਰੀ ਚੁਣੇ ਗਏ। ਉਹ  ਅਤੇ 1 ਅਪ੍ਰੈਲ 1964 ਨੂੰ ਲੋਕ ਸੰਪਰਕ ਅਧਿਕਾਰੀ ਚੁਣੇ ਗਏ। 7 ਅਕਤੂਬਰ 1964 ਨੂੰ ਉਨ੍ਹਾਂ ਨੂੰ ਗੁਰਦਾਸਪੁਰ ਵਿਖੇ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਲਗਾ ਦਿੱਤਾ ਗਿਆ। ਵਰਿਆਮ ਸਿੰਘ ਢੋਟੀਆਂ ਸੰਯੁਕਤ ਡਾਇਰੈਕਟਰ ਦੇ ਅਹੁਦੇ ਤੋਂ1 ਜਨਵਰੀ 1990 ਨੂੰ ਸੇਵਾ ਮੁਕਤ ਹੋਏ ਸਨ। ਉਹ 13 ਮਾਰਚ 2024 ਨੂੰ ਸਵਰਗ ਸਿਧਾਰ ਗਏ। ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਲਈ ਉਹ ਪ੍ਰੇਰਨਾ ਸ੍ਰੋਤ ਦੇ ਤੌਰ ‘ਤੇ ਕੰਮ ਕਰਦੇ ਰਹਿਣਗੇ।

 ਉਨ੍ਹਾਂ ਦਾ ਵਿਆਹ ਮਹਿੰਦਰ ਕੌਰ ਨਾਲ ਹੋਇਆ ਸੀ। ਉਹ ਆਪਣੇ ਪਿੱਛੇ ਦੋ ਸਪੁਤਰੀਆਂ  ਪਰਮਜੀਤ ਕੌਰ ਐਮ.ਏ.ਹਿਸਟਰੀ ਅਧਿਆਪਕਾ, ਹਰਪ੍ਰੀਤ ਕੌਰ (ਡਾ.) ਪ੍ਰੋਫ਼ੈਸਰ ਜੂਆਲੋਜੀ  ਵਿਭਾਗ ਤੇ ਚੇਅਰਪਰਸਨ ਯੂਨੀਵਰਸਿਟੀ ਅਤੇ ਇਕ ਸਪੁੱਤਰ ਹਰਮਨਜੀਤ ਸਿੰਘ ਮੋਹਾਲੀ ਵਿਖੇ ਸਨਅਤਕਾਰ ਹੈ, ਨੂੰ ਛੱਡ ਗਏ ਹਨ।  ਉਨ੍ਹਾਂ ਦਾ ਸਸਕਾਰ ਚੰਡੀਗੜ੍ਹ ਵਿਖੇ ਧਾਰਮਿਕ ਰਹੁ ਰੀਤਾਂ ਅਨੁਸਾਰ ਕਰ ਦਿੱਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸਮਾਜ ਦੇ ਵੱਖ ਵੱਖ ਵਰਗਾਂ ਅਤੇ ਲੋਕ ਸੰਪਰਕ ਦੇ ਸੇਵਾ ਮੁਕਤ ਅਧਿਕਾਰੀ ਸ਼ਾਮਲ ਹੋਏ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
 ਮੋਬਾਈਲ-94178 13072
   ujagarsingh480yahoo.com

 
 
  091ਅਲਵਿਦਾ! ਦਲੇਰੀ ਦੇ ਪ੍ਰਤੀਕ ਅਧਿਕਾਰੀ ਵਰਿਆਮ ਸਿੰਘ ਢੋਟੀਆਂ
ਉਜਾਗਰ ਸਿੰਘ
0908 ਮਾਰਚ ਇਸਤਰੀ ਦਿਵਸ ‘ਤੇ ਵਿਸ਼ੇਸ਼
ਸਮਾਜ ਨੂੰ ਇਸਤਰੀਆਂ ਬਾਰੇ ਸੋਚ ਬਦਲਣ ਦੀ ਲੋੜ
ਉਜਾਗਰ ਸਿੰਘ
gurditਗੁਰਮਤਿ ਤੇ ਸਿੱਖ ਸੋਚ ਦੇ ਪਹਿਰੇਦਾਰ ਗਿਆਨੀ ਗੁਰਦਿਤ ਸਿੰਘ
ਉਜਾਗਰ ਸਿੰਘ
088ਬੇਅੰਤ ਸਿੰਘ ਦਾ ਪੀ.ਜੀ.ਆਈ.ਦੇ ਮਰੀਜ਼ਾਂ ਲਈ ਸਰਾਂ ਬਣਾਉਣ ਦਾ ਸਪਨਾ ਅਧਵਾਟੇ
ਉਜਾਗਰ ਸਿੰਘ
087ਅਲਵਿਦਾ! ਇਮਾਨਦਾਰੀ ਦੇ ਪਹਿਰੇਦਾਰ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ
baaliਪ੍ਰਧਾਨ ਮੰਤਰੀ ਨੂੰ ਚਿੱਠੀ ਲਿਖਣ ਵਾਲਾ ਦਸਵੀਂ ਦਾ ਵਿਦਿਆਰਥੀ: ਰਤਨ ਚੰਦ ਬਾਲੀ
ਉਜਾਗਰ ਸਿੰਘ
085ਪੱਲੇ ਤੈਂਡੇ ਲਾਗੀ
ਡਾ. ਗੁਰਮਿੰਦਰ ਸਿੱਧੂ
084ਪੰਜਾਬ ਪੁਲਿਸ ਵਿੱਚ ਇਸਤਰੀਆਂ/ਲੜਕੀਆਂ ਵੀ ਮਹੱਤਵਪੂਰਨ ਅਹੁਦਿਆਂ ‘ਤੇ ਤਾਇਨਾਤ
ਉਜਾਗਰ ਸਿੰਘ
gillਅਲਵਿਦਾ! ਪੰਜਾਬੀਅਤ ਦੇ ਮੁਦਈ ਵਿਕਾਸ ਪੁਰਸ਼ ਡਾ. ਮਨੋਹਰ ਸਿੰਘ ਗਿੱਲ /a>
ਉਜਾਗਰ ਸਿੰਘ
patialaਪਟਿਆਲਾ ਦਾ ਨਾਮ ਰੌਸ਼ਨ ਕਰਨ ਵਾਲੇ ਆਈ.ਏ.ਐਸ. ਅਧਿਕਾਰੀ
ਉਜਾਗਰ ਸਿੰਘ
08131 ਅਗਸਤ ਬਰਸੀ ਤੇ ਵਿਸ਼ੇਸ਼
ਸਿਆਸੀ ਤਿਗੜਮਬਾਜ਼ੀਆਂ ਬੇਅੰਤ ਸਿੰਘ ਦੀ ਕਾਬਲੀਅਤ ਨੂੰ ਰੋਕਨਾ ਸਕੀਆਂ
ਉਜਾਗਰ ਸਿੰਘ
080ਇਨਸਾਫ ਪਸੰਦ ਅਤੇ ਇਮਾਨਦਾਰੀ ਦੇ ਪ੍ਰਤੀਕ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ 
079 ਸਿਆਣਿਆਂ ਦੀ 'ਸ਼ਹਿਰੀ ਸੱਥ' ਦੀ ਮਹਿਫਲ ਦੀਆਂ ਖ਼ੁਸ਼ਬੋਆਂ
ਉਜਾਗਰ ਸਿੰਘ/span>
ਬੀਰਅਲਵਿਦਾ! ਰੌਂਸ਼ਨ ਦਿਮਾਗ ਵਿਦਵਾਨ ਸਿਆਸਤਦਾਨ ਬੀਰ ਦਵਿੰਦਰ ਸਿੰਘ 
ਉਜਾਗਰ ਸਿੰਘ
077ਸਾਊ ਸਿਆਸਤਦਾਨ: ਤੇਜ ਪ੍ਰਕਾਸ਼ ਸਿੰਘ ਕੋਟਲੀ  
ਉਜਾਗਰ ਸਿੰਘ
076ਈਮਾਨਦਾਰੀ ਜਿੰਦਾ ਬਾਦ  
ਰਵੇਲ ਸਿੰਘ
guptaਸਮਾਜ ਸੇਵਾ ਨੂੰ ਪ੍ਰਣਾਇਆ: ਭਗਵਾਨ ਦਾਸ ਗੁਪਤਾ/a> 
ਉਜਾਗਰ ਸਿੰਘ
074ਗਿਆਨੀ ਜ਼ੈਲ ਸਿੰਘ ਨੇ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਕਿਉਂ ਨਾ ਦਿੱਤਾ?
ਉਜਾਗਰ ਸਿੰਘ
073ਸੀਤੋ ਮਾਸੀ
ਰਵੇਲ ਸਿੰਘ
tohra1 ਅਪ੍ਰੈਲ ਬਰਸੀ ‘ਤੇ
ਵਿਸ਼ੇਸ਼ ਸਿੱਖੀ ਸਿਦਕ ਦਾ ਮੁਜੱਸਮਾ: ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ
071ਆਪਣੀਆਂ ਜੜਾਂ ਨਾਲ ਜੁੜਨ ਦਾ ਵੇਲਾ
ਡਾ. ਨਿਸ਼ਾਨ ਸਿੰਘ ਰਾਠੌਰ
070ਬਿਹਤਰ ਜ਼ਿੰਦਗੀ ਦਾ ਰਾਹ
ਕੇਹਰ ਸ਼ਰੀਫ਼
069ਪੰਜਾਬ ਦੇ ਲੋਕ ਸੰਪਰਕ ਵਿਭਾਗ ਦਾ ਸੰਕਟ ਮੋਚਨ ਅਧਿਕਾਰੀ : ਪਿਆਰਾ ਸਿੰਘ ਭੂਪਾਲ
ਉਜਾਗਰ ਸਿੰਘ
068ਜਦੋਂ ਮੈਨੂੰ ਨੌਕਰੀ ‘ਚੋਂ ਬਰਖ਼ਾਸਤ ਕਰਨ ਦੀ ਧਮਕੀ ਮਿਲੀ
ਉਜਾਗਰ ਸਿੰਘ
067ਮੇਰੀ ਵੱਡੀ ਭੈਣ
ਰਵੇਲ ਸਿੰਘ
066ਸਿਪਾਹੀ ਤੋਂ ਪਦਮ ਸ੍ਰੀ ਤੱਕ ਪਹੁੰਚਣ ਵਾਲਾ ਸਿਰੜ੍ਹੀ ਖੋਜੀ ਡਾ. ਰਤਨ ਸਿੰਘ ਜੱਗੀ
ਉਜਾਗਰ ਸਿੰਘ
065ਮਾਮੇ ਦੇ ਤੁਰ ਜਾਣ ‘ਤੇ ਗਿੜਿਆ ਯਾਦਾਂ ਦਾ ਖੂਹ 
ਮਾਲਵਿੰਦਰ ਸਿੰਘ ਮਾਲੀ
064ਬੇਦਾਗ਼ ਚਿੱਟੀ ਚਾਦਰ ਲੈ ਕੇ ਸੇਵਾ ਮੁਕਤ ਹੋਇਆ ਡਾ.ਓਪਿੰਦਰ ਸਿੰਘ ਲਾਂਬਾ 
ਉਜਾਗਰ  ਸਿੰਘ
063ਡਾ. ਗੁਰਭਗਤ ਸਿੰਘ ਨੂੰ ਯਾਦ ਕਰਦਿਆਂ  
ਕਰਮਜੀਤ ਸਿੰਘ
062ਦੀਵਾਲੀ ਦੇ ਦਿਨ ਬੁਝਿਆ ਮਾਂ ਦਾ ਚਿਰਾਗ: ਸੁਰਿੰਦਰ ਸਿੰਘ ਮਾਹੀ  
ਉਜਾਗਰ ਸਿੰਘ, ਪਟਿਆਲਾ
061ਸਿੱਖ ਵਿਰਾਸਤੀ ਇਤਿਹਾਸ ਦਾ ਖੋਜੀ ਵਿਦਵਾਨ: ਭੁਪਿੰਦਰ ਸਿੰਘ ਹਾਲੈਂਡ 
ਉਜਾਗਰ ਸਿੰਘ, ਪਟਿਆਲਾ 
060ਤੁਰ ਗਿਆ ਪਰਵਾਸ ਵਿੱਚ ਸਿੱਖਾਂ ਦਾ ਰਾਜਦੂਤ ਤੇ ਆੜੂਆਂ ਦਾ ਬਾਦਸ਼ਾਹ: ਦੀਦਾਰ ਸਿੰਘ ਬੈਂਸ 
ਉਜਾਗਰ ਸਿੰਘ, ਪਟਿਆਲਾ
05931 ਅਗਸਤ ਬਰਸੀ ‘ਤੇ ਵਿਸ਼ੇਸ਼
ਜਦੋਂ ਸ੍ਰੀ ਅਟਲ ਬਿਹਾਰੀ ਵਾਜਪਾਈ ਅਤੇ ਸ੍ਰ ਬੇਅੰਤ ਸਿੰਘ ਨੇ ਕੰਧ ‘ਤੇ ਚੜ੍ਹਕੇ ਭਾਸ਼ਣ ਦਿੱਤਾ  
ਉਜਾਗਰ ਸਿੰਘ, ਪਟਿਆਲਾ
05813 ਅਗਸਤ ਨੂੰ ਬਰਸੀ ‘ਤੇ ਵਿਸ਼ੇਸ਼ ਸਿੱਖ ਪੰਥ ਦੇ ਮਾਰਗ ਦਰਸ਼ਕ: ਸਿਰਦਾਰ ਕਪੂਰ ਸਿੰਘ  
ਉਜਾਗਰ ਸਿੰਘ, ਪਟਿਆਲਾ
057'ਯੰਗ ਬ੍ਰਿਗੇਡ' ਦਾ ਕੈਪਟਨ: ਜੀ ਐਸ ਸਿੱਧੂ /a> 
ਉਜਾਗਰ ਸਿੰਘ, ਪਟਿਆਲਾ
056ਤੁਰ ਗਿਆ ਕੈਨੇਡਾ ਵਿੱਚ ਸਿੱਖ ਸਿਧਾਂਤਾਂ ਦਾ ਪਹਿਰੇਦਾਰ: ਰਿਪਦੁਮਣ ਸਿੰਘ ਮਲਿਕ   
ਉਜਾਗਰ ਸਿੰਘ, ਪਟਿਆਲਾ
ratu30 ਮਈ 2022 ਨੂੰ ਭੋਗ ‘ਤੇ ਵਿਸ਼ੇਸ਼
ਮੋਹ ਦੀਆਂ ਤੰਦਾਂ  ਜੋੜਨ ਵਾਲਾ ਤੁਰ ਗਿਆ ਕ੍ਰਿਸ਼ਨ ਲਾਲ ਰੱਤੂ    - ਉਜਾਗਰ ਸਿੰਘ, ਪਟਿਆਲਾ
ratan lalਪ੍ਰੋ. ਰਤਨ ਲਾਲ ਨਾਲ ਇਹ ਕਿਉਂ ਵਾਪਰਿਆ?  
ਰਵੀਸ਼ ਕੁਮਾਰ  ( ਅਨੁਵਾਦ: ਕੇਹਰ ਸ਼ਰੀਫ਼ ਸਿੰਘ)
0531 ਅਪ੍ਰੈਲ 2022 ਨੂੰ ਬਰਸੀ ‘ਤੇ ਵਿਸ਼ੇਸ਼
ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ   - ਉਜਾਗਰ ਸਿੰਘ /span>
052ਬਾਬਾ ਦਰਸ਼ਨ ਸਿੰਘ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ
ਉਜਾਗਰ ਸਿੰਘ
517 ਫਰਵਰੀ 2022 ਨੂੰ ਭੋਗ ‘ਤੇ ਵਿਸ਼ੇਸ਼
ਪ੍ਰੋ ਇੰਦਰਜੀਤ ਕੌਰ ਸੰਧੂ: ਵਿਦਿਆ ਦੀ ਰੌਸ਼ਨੀ ਵੰਡਣ ਵਾਲਾ ਚਿਰਾਗ ਬੁਝ ਗਿਆ - ਉਜਾਗਰ ਸਿੰਘ/span>
050ਗਾਂਧੀਵਾਦੀ ਸੋਚ ਦਾ ਆਖਰੀ ਪਹਿਰੇਦਾਰ ਵੇਦ ਪ੍ਰਕਾਸ਼ ਗੁਪਤਾ ਅਲਵਿਦਾ ਕਹਿ ਗਏ  
ਉਜਾਗਰ ਸਿੰਘ
puriਮਹਾਰਾਸ਼ਟਰ ਵਿਚ ਪੰਜਾਬੀ ਅਧਿਕਾਰੀਆਂ ਦੀ ਇਮਾਨਦਾਰੀ ਦਾ ਪ੍ਰਤੀਕ ਸੁਖਦੇਵ ਸਿੰਘ ਪੁਰੀ 
ਉਜਾਗਰ ਸਿੰਘ
048ਪੱਥਰ ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ 
ਉਜਾਗਰ ਸਿੰਘ
047ਬਾਲੜੀਆਂ ਦੇ ਵਿਆਹ: ਹਜ਼ਾਰਾਂ ਬੱਚੀਆਂ ਦੀਆਂ ਜਾਨਾਂ ਦਾ ਖੌ
ਬਲਜੀਤ ਕੌਰ 
046-1ਆਸਟਰੇਲੀਆ ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )
ਉਜਾਗਰ ਸਿੰਘ, ਪਟਿਆਲਾ
045ਇਨਸਾਨੀਅਤ ਦਾ ਪੁਜਾਰੀ ਅਤੇ ਪ੍ਰਤੀਬੱਧ ਅਧਿਕਾਰੀ ਡਾ ਮੇਘਾ ਸਿੰਘ
ਉਜਾਗਰ ਸਿੰਘ, ਪਟਿਆਲਾ
04431 ਅਗਸਤ ਬਰਸੀ ‘ਤੇ ਵਿਸ਼ੇਸ਼
ਯਾਦਾਂ ਦੇ ਝਰੋਖੇ ‘ਚੋਂ ਸ੍ਰ ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ
ਉਜਾਗਰ ਸਿੰਘ, ਪਟਿਆਲਾ
43ਜਨੂੰਨੀ ਆਜ਼ਾਦੀ ਘੁਲਾਟੀਆ ਅਤੇ ਸਮਾਜ ਸੇਵਕ : ਡਾ ਰਵੀ ਚੰਦ ਸ਼ਰਮਾ ਘਨੌਰ
ਉਜਾਗਰ ਸਿੰਘ, ਪਟਿਆਲਾ
042ਵਰਦੀ-ਧਾਰੀਆਂ ਵਲੋਂ ਢਾਹਿਆ ਕਹਿਰ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
041ਅਲਵਿਦਾ! ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ/a>
ਉਜਾਗਰ ਸਿੰਘ, ਪਟਿਆਲਾ
040-2ਮਾਈ ਜੀਤੋ ਨੇ ਤਪਾਈ ਵੀਹ ਵਰ੍ਹਿਆਂ ਬਾਅਦ ਭੱਠੀ
ਲਖਵਿੰਦਰ ਜੌਹਲ ‘ਧੱਲੇਕੇ’
039ਮਿਹਰ ਸਿੰਘ ਕਲੋਨੀ ਦਾ ਹਵਾਈ ਹੀਰੋ
ਡਾ. ਹਰਸ਼ਿੰਦਰ ਕੌਰ, ਪਟਿਆਲਾ
038ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ
037ਹਿੰਦੂ ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ
036ਸਿੱਖ ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ
 ਉਜਾਗਰ ਸਿੰਘ, ਪਟਿਆਲਾ
035ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ
034ਸਬਰ, ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ
bootaਦਲਿਤਾਂ ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ
32ਮਿਹਨਤ, ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ ਗੁਪਤਾ
ਉਜਾਗਰ ਸਿੰਘ, ਪਟਿਆਲਾ
31ਅਲਵਿਦਾ: ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ
030ਪੱਤਰਕਾਰੀ ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ
029ਬਾਬਾ ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ
28ਬਿਹਤਰੀਨ ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ
mnadeepਪੁਲਿਸ ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ ਸਿੱਧੂ
ਉਜਾਗਰ ਸਿੰਘ, ਪਟਿਆਲਾ
26ਸਿੰਧੀ ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’
25ਸ਼ਰਾਫ਼ਤ, ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ
kotliਦੀਨ ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ
katalਅਣਖ ਖ਼ਾਤਰ ਹੋ ਰਹੇ ਕਤਲ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
dheeanਧੀਆਂ ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ
khedanਕਿੱਥੇ ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ
ਫ਼ਿੰਨਲੈਂਡ ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ
ਸਿੱਖਿਆ ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਮਾਜ ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ
ਇਹ ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ
ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ
ਕੁੱਖ ‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਜਿੰਦਗੀ ‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਪੰਜਾਬੀਅਤ ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ
ਦੇਸ਼ ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ
ਮਾਂ–ਬਾਪ ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ।
ਸੋ ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ
ਨੈਤਿਕ ਸਿੱਖਿਆ ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ
“ਸਰਦਾਰ ਸੰਤ ਸਿੰਘ ਧਾਲੀਵਾਲ ਟਰੱਸਟ”
ਬੀੜ੍ਹ ਰਾਊ ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ ਵਾਲਾ(ਸਰੀ)ਕਨੇਡਾ
ਆਦਰਸ਼ ਪਤੀ ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ
‘ਮਾਰੂ’ ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ

ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ
ਵਿਸ਼ਵ ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ ਦੌਰਾਨ ਸਨਮਾਨ
ਵਿਰਾਸਤ ਭਵਨ ਵਿਖੇ ਪਾਲ ਗਿੱਲ ਦਾ ਸਨਮਾਨ ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ

ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)

 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions/a>
Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)