ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

   

1 ਜੁਲਾਈ 2024 ਨੂੰ 134ਵੇਂ ਜਨਮ ਦਿਵਸ ‘ਤੇ
ਕ੍ਰਾਂਤੀਕਾਰੀ ਗ਼ਦਰੀ ਬਾਗੀ ਸ਼ਾਇਰ : ਮੁਨਸ਼ਾ ਸਿੰਘ ਦੁਖੀ

ਉਜਾਗਰ ਸਿੰਘ       01/07/2024


munsha1ਦੇਸ਼ ਦੀ ਆਜ਼ਾਦੀ ਦੀ ਮੁਹਿੰਮ ਵਿੱਚ ਸਭ ਤੋਂ ਵਧੇਰੇ ਯੋਗਦਾਨ ਪੰਜਾਬੀਆਂ/ਸਿੱਖਾਂ ਨੇ ਪਾਇਆ ਹੈ। ਉਹ ਫ਼ਾਂਸੀਆਂ ਤੇ ਚੜ੍ਹੇ ਅਤੇ ਕਾਲੇ ਪਾਣੀ ਦੀਆਂ ਸਜਾਵਾਂ ਭੁਗਤੀਆਂ ਪ੍ਰੰਤੂ ਉਹ ਆਪਣੇ ਨਿਸ਼ਾਨੇ ਤੋਂ ਪਿੱਛੇ ਨੀਂ ਹਟੇ, ਸਗੋਂ ਹਰ ਜ਼ਿਆਦਤੀ ਤੋਂ ਬਾਅਦ ਅੰਦੋਲਨ ਨੂੰ ਹੋਰ ਗਰਮਜੋਸ਼ੀ ਨਾਲ ਤੇਜ ਕਰ ਦਿੰਦੇ ਸਨ।

ਸਮਾਜ ਦੇ ਹਰ ਵਰਗ ਨੇ ਤਨੋ ਮਨੋ ਆਜ਼ਾਦੀ ਦੀ ਜਦੋਜਹਿਦ ਨੂੰ ਸਫ਼ਲ ਬਣਾਉਣ ਦੇ ਉਪਰਾਲੇ ਕੀਤੇ ਹਨ ਪ੍ਰੰਤੂ ਗ਼ਦਰੀ ਕ੍ਰਾਂਤੀਕਾਰੀਆਂ ਦਾ ਯੋਗਦਾਨ ਸਾਰਿਆਂ ਨਾਲੋਂ ਵਧੇਰੇ ਤੇ ਵੱਖਰੀ ਕਿਸਮ ਦਾ ਹੈ। ਉਨ੍ਹਾਂ ਕ੍ਰਾਂਤੀਕਾਰੀ ਗ਼ਦਰੀ ਬਾਬਿਆਂ ਵਿੱਚੋਂ ਜਝਾਰੂ ਇਨਕਲਾਬੀ ਕਵੀ ਮੁਨਸ਼ਾ ਸਿੰਘ ਦੁਖੀ ਦਾ ਯੋਗਦਾਨ ਬਹੁਪੱਖੀ ਤੇ ਬਹੁਪ੍ਰਤੀ ਹੈ। ਉਹ ਨਿਡਰ, ਬੇਪ੍ਰਵਾਹ, ਦ੍ਰਿੜ੍ਹ ਇਰਾਦੇ ਵਾਲਾ ਕ੍ਰਾਂਤੀਕਾਰੀ ਸੀ, ਜਿਸ ਨੇ ਆਪਣੀਆਂ ਬੀਰ ਰਸੀ ਕਵਿਤਾਵਾਂ ਅਤੇ ਜ਼ਜ਼ਬਾਤੀ ਲੇਖਾਂ ਰਾਹੀਂ ਪੰਜਾਬੀਆਂ/ਸਿੱਖਾਂ ਨੂੰ ਆਜ਼ਾਦੀ ਦੀ ਲੜਾਈ ਵਿੱਚ ਮੋਹਰੀ ਬਣਨ ਲਈ ਪ੍ਰੇਰਿਤ ਹੀ ਨਹੀਂ ਕੀਤਾ ਸਗੋਂ ਮਰ ਮਿਟਣ ਲਈ ਤਿਆਰ ਕੀਤਾ। ਉਸ ਦੇ ਜੋਸ਼ੀਲੇ ਭਾਸ਼ਣ ਅਤੇ ਕਵਿਤਾਵਾਂ ਨੌਜਵਾਨਾ ਨੂੰ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕਰਨ ਲਈ ਉਤਸ਼ਾਹਤ ਕਰਦੀਆਂ ਸਨ।

ਉਹ 1913 ਵਿੱਚ ਗ਼ਦਰ ਲਹਿਰ ਦੀ ਨੀਂਹ ਰੱਖਣ ਵਾਲੇ ਗ਼ਦਰੀ ਮੋਢੀਆਂ ਵਿੱਚੋਂ ਇੱਕ ਸਨ। ਉਨ੍ਹਾਂ ਨੂੰ 'ਕਾਮਾ ਗਾਟਾ ਮਾਰੂ' ਜਹਾਜ ਕਾਂਡ ਦੇ ਨਾਇਕ ਵੀ ਕਿਹਾ ਜਾਂਦਾ ਹੈ।  ਉਹ ਹਰਫ਼ਨ ਮੌਲਾ ਸਖ਼ਸ਼ੀਅਤ ਦਾ ਮਾਲਕ ਸੀ। ਮੁਨਸ਼ਾ ਸਿੰਘ ਦੁਖੀ ਨੂੰ ਤੀਜੇ ਲਾਹੌਰ ਸ਼ਾਜ਼ਸ਼ ਕੇਸ ਵਿੱਚ ਉਮਰ ਕੈਦ ਦੀ ਸਜਾ ਹੋਈ ਸੀ। ਉਨ੍ਹਾਂ ਨੂੰ ਬਿਹਾਰ ਦੀ ਹਜ਼ਾਰੀ ਬਾਗ ਜੇਲ੍ਹ ਵਿੱਚ ਰੱਖਿਆ ਗਿਆ ਅਤੇ ਅਨੇਕਾਂ ਅਣਮਨੁਖੀ ਤਸੀਹੇ ਦਿੱਤੇ ਗਏ ਸਨ। ਗ਼ਦਰੀ ਬਾਬਿਆਂ ਵਿੱਚੋਂ ਮੁਨਸ਼ਾ ਸਿੰਘ ਦੁਖੀ ਸਭ ਤੋਂ ਵਧੇਰੇ ਵਿਦੇਸ਼ਾਂ ਹਾਂਗਕਾਂਗ, ਚੀਨ, ਜਰਮਨੀ, ਇੰਗਲੈਂਡ, ਕੀਨੀਆ, ਤਨਜਾਨੀਆਂ, ਜਾਪਾਨ, ਕੈਨੇਡਾ ਅਤੇ ਅਮਰੀਕਾ ਵਿੱਚ ਜਾ ਕੇ ਭਾਰਤੀਆਂ/ਪੰਜਾਬੀਆਂ/ਸਿੱਖਾਂ ਵਿੱਚ ਦੇਸ਼ ਭਗਤੀ ਦਾ ਜ਼ਜਬਾ ਪੈਦਾ ਕਰਦਾ ਹੋਇਆ ਲਾਮਬੰਦ ਕਰਦਾ ਰਿਹਾ।

ਮੁਨਸ਼ਾ ਸਿੰਘ ਦੁਖੀ ਅਲੌਕਿਕ ਪ੍ਰਤਿਭਾ ਦਾ ਮਾਲਕ ਸੀ। ਉਸ ਦੀ ਕਾਬਲੀਅਤ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ, ਉਹ ਸਿਰਫ਼ ਪ੍ਰਾਇਮਰੀ ਤੱਕ ਦੀ ਪੜ੍ਹਾਈ ਕਰਨ ਦੇ ਬਾਵਜੂਦ ਵੀ ਪੰਜਾਬੀ, ਹਿੰਦੀ, ਬੰਗਾਲੀ, ਚੀਨੀ, ਜਪਾਨੀ ਅਤੇ ਅੰਗਰੇਜ਼ੀ ਭਾਸ਼ਾਵਾਂ ਦਾ ਗਿਆਤਾ ਸੀ। ਰੂਹਪੋਸ਼ ਹੋਣ ਸਮੇਂ ਜਿਥੇ ਵੀ ਉਹ ਜਾਂਦਾ ਸੀ, ਸਭ ਤੋਂ ਪਹਿਲਾਂ ਉਥੋਂ ਦੀ ਭਾਸ਼ਾ ਸਿੱਖਦਾ ਸੀ, ਜਿਸ ਕਰਕੇ ਉਸ ਨੂੰ ਆਪਣੀ ਇਲਕਲਾਬੀ ਜਦੋਜਹਿਦ ਵਿੱਚ ਕਦੀਂ ਕੋਈ ਮੁਸ਼ਕਲ ਪੇਸ਼ ਨਹੀਂ ਆਈ। ਕਿਸੇ ਵੀ ਦੇਸ਼ ਵਿੱਚ ਸਥਾਨਕ ਬੋਲੀ ਉਸ ਦੀਆਂ ਸਰਗਰਮੀਆਂ ਵਿੱਚ ਰੁਕਾਵਟ ਨਹੀਂ ਪਾ ਸਕੀ। ਉਸ ਨੇ ਕੁਝ ਸਮਾਂ ਵਿਦੇਸ਼ ਵਿੱਚ ਦੋਭਾਸ਼ੀਆ ਦਾ ਕੰਮ ਵੀ ਕੀਤਾ। 15 ਸਾਲ ਦੀ ਉਮਰ ਵਿੱਚ 1905 ਵਿੱਚ ਉਹ ਬਗਾਬਤੀ ਸੁਰਾਂ ਅਲਾਪਣ ਲੱਗ ਗਿਆ ਸੀ। ਹਾਲਾਂ ਕਿ ਉਸ ਦਾ ਪਿਤਾ ਬਰਤਾਨਵੀ ਫ਼ੌਜ ਵਿੱਚ ਸੂਬੇਦਾਰ ਸੀ।

ਅੰਗਰੇਜ਼ਾਂ ਦੀ ਪੁਲਿਸ ਤੋਂ ਬਚਣ ਲਈ ਉਹ 5 ਮਈ 1908 ਨੂੰ 18 ਸਾਲ ਦੀ ਅਲ੍ਹੜ੍ਹ ਉਮਰ ਵਿੱਚ ਹੀ ਅਮਰੀਕਾ ਜਾਣ ਲਈ ਕਲਕੱਤੇ ਤੋਂ ਆਪਣੇ ਭਰਾ ਦੇ ਨਾਲ ਜਹਾਜ ਚੜ੍ਹਿਆ ਸੀ ਪ੍ਰੰਤੂ ਰਾਹ ਵਿੱਚ ਹੀ ਪਹਿਲਾਂ ਹਾਂਗਕਾਂਗ ਆਪਣੇ ਭਰਾ ਪਾਲਾ ਸਿੰਘ ਨਾਲ ਤੇ ਫਿਰ ਹੋਨੋਲੁਲੂ ਵਿੱਚ ਠਹਿਰ ਗਿਆ ਕਿਉਂਕਿ ਉਸ ਨੂੰ ਦੱਸਿਆ ਗਿਆ, ਸ਼ਾਇਦ ਅਮਰੀਕਾ ਵੜਨ ਨਾ ਦਿੱਤਾ ਜਾਵੇ। ਉਥੇ ਉਸ ਨੇ ਪਹਿਲਾਂ ਗੰਨਾ ਫਾਰਮ ਵਿੱਚ ਥੋੜ੍ਹੀ ਤਨਖ਼ਾਹ ‘ਤੇ ਅਤਿ ਕਠਨ ਕੰਮ ਕੀਤਾ ਅਤੇ ਫਿਰ 'ਰਹਿਣ' ਹੋਣ ਲਈ ਕਈ ਪਾਪੜ ਵੇਲੇ। ਅਖ਼ੀਰ 1910 ਵਿੱਚ ਅਮਰੀਕਾ ਦੇ 'ਸਾਨਫਰਾਂਸਿਸਕੋ' ਸ਼ਹਿਰ ਵਿੱਚ ਪਹੁੰਚ ਗਿਆ। ਉਥੇ ਦੋਭਾਸ਼ੀਏ ਦਾ ਕੰਮ ਕਰਦਾ ਰਿਹਾ। ਪਰਵਾਸ ਵਿੱਚ ਉਹ ਆਪਣੀ ਰੋਜੀ ਰੋਟੀ ਕਮਾਉਣ ਦੇ ਨਾਲ ਹੀ ਗਦਰੀ ਲਹਿਰ ਵਿੱਚ ਕੰਮ ਕਰਦਾ ਰਿਹਾ।

ਪਰਵਾਸ ਵਿੱਚ ਰਹਿੰਦਿਆਂ ਉਹ ਗੁਰੂ ਘਰਾਂ ਵਿੱਚ ਜੋਸ਼ੀਲੇ ਭਾਸ਼ਣ ਦਿੰਦਾ ਰਿਹਾ।  ਉਹ ਤਿੰਨ ਵਾਰ 1908, 1951 ਅਤੇ 1969 ਵਿੱਚ ਵਿਦੇਸ਼ ਵਿੱਚ ਗਿਆ ਸੀ। ਉਹ ਲਗਪਗ 12 ਸਾਲ ਵਿਦੇਸ਼ ਵਿੱਚ ਰਿਹਾ। ਉਸ ਦਾ ਭਰਾ ਪਾਲਾ ਸਿੰਘ ਕੈਨੇਡਾ ਚਲਾ ਗਿਆ ਤੇ 1912 ਵਿੱਚ ਮੁਨਸ਼ਾ ਸਿੰਘ ਪਾਲਾ ਸਿੰਘ ਕੋਲ ਵੈਨਕੂਵਰ ਪਹੁੰਚ ਗਿਆ। 1914 ਵਿੱਚ ਕਾਮਾਗਾਟਾ ਮਾਰੂ ਜਹਾਜ ਵਿੱਚ ਵਾਪਸ ਭਾਰਤ ਆ ਗਿਆ ਸੀ। ਉਹ ਚੁਸਤ ਚਲਾਕ ਤੇ ਤੇਜ਼ ਤਰਾਰ ਬਹੁਤ ਸੀ, ਇਸ ਕਰਕੇ ਕਿਸੇ ਪੁਲਿਸ ਦੇ ਸੂਹੀਏ ਨੂੰ ਆਪਣੇ ਆਪ ਨੂੰ ਬਰਤਾਨੀਆਂ ਦੀ ਪੁਲਿਸ ਦਾ ਸੂਹੀਆ ਦੱਸਕੇ ਕਾਮਾਗਾਟਾ ਮਾਰੂ ਜਹਾਜ ਵਿੱਚੋਂ ਬਚਕੇ ਨਿਕਲਣ ਵਿੱਚ ਸਫਲ ਹੋ ਗਿਆ ਸੀ। ਪ੍ਰੰਤੂ 1915 ਵਿੱਚ ਉਹ ਗ੍ਰਿਫ਼ਤਾਰ ਹੋ ਗਿਆ ਅਤੇ 1920 ਵਿੱਚ ਰਿਹਾ ਹੋਇਆ।
  
ਸਾਹਿਤਕ ਸਫ਼ਰ: ਅਜ਼ਾਦੀ ਜਦੋਜਹਿਦ ਵਿੱਚ ਉਹ ਦੇਸ਼ ਭਗਤੀ ਦੀਆਂ ਬੀਰ ਰਸੀ ਕਵਿਤਾਵਾਂ ਲਿਖਦਾ ਰਿਹਾ, ਜਿਹੜੀਆਂ ਭਾਰਤੀਆਂ /ਪੰਜਾਬੀਆਂ/ਸਿੱਖਾਂ ਨੂੰ ਦੇਸ਼ ਆਜ਼ਾਦੀ ਦੀ ਚਲ ਰਹੀ ਲਹਿਰ ਵਿੱਚ ਸ਼ਾਮਲ ਹੋਣ ਦੀ ਪ੍ਰੇਰਨਾ ਦਿੰਦੀਆਂ ਸਨ। ਉਸ ਦਾ ਸਾਰਾ ਸਾਹਿਤ ਇਨਕਲਾਬੀ ਸੀ। ਨੌਜਵਾਨਾ ਨੂੰ ਕੁਰੇਦਦਾ ਹੋਇਆ ਲਿਖਦਾ ਹੈ:

ਵਤਨ ਦੀ ਆਪਣੀ ਅਣਖ਼ ਆਨ ਨਾ ਢਾ, ਕਦੀਮੀ ਚਮਕ ਸ਼ਾਨ ‘ਤੇ ਖਾਕ ਨਾ ਪਾ।
ਓ ਭਾਰਤ ਦਿਆ ਕਮਲਿਆ ਨੌਜਵਾਨਾ, ਦੁਖੀ ਦੇਸ਼ ਨੂੰ ਕੌਮ ਨੂੰ ਦਾਗ਼ ਨਾ ਲਾ।
ਦਿਲ ‘ਚ ਇਹੀ ਠਾਣੀ ਵਿਤੋਂ ਵਧ ਵਧ ਕੇ, ਕੌਮ ਲਈ ਕਰਬਾਨੀਆਂ ਕਰਾਂਗਾ ਮੈਂ।
ਦੁਖੀ ਦੇਸ਼ ਵਾਸਤੇ ਜੀਆਂਗਾ ਮੈਂ, ਦੇਸ਼ ਵਾਸਤੇ ਮਰਾਂਗਾ ਮੈਂ।


ਦੇਸ਼ ਦੀ ਆਜ਼ਾਦੀ ਤੋਂ ਬਾਅਦ ਉਸ ਦੀਆਂ ਕਵਿਤਾਵਾਂ, ਕਹਾਣੀਆਂ, ਨਾਵਲ ਅਤੇ ਹੋਰ ਵਾਰਤਕ ਦੀਆਂ ਪੁਸਤਕਾਂ ਦੇ ਵਿਸ਼ੇ ਰਾਜਨੀਤਕ, ਸਮਾਜਿਕ, ਧਾਰਮਿਕ ਅਤੇ ਸੁਧਾਰਵਾਦੀ ਹੋ ਗਏ ਸਨ। ਉਸ ਸਮੇਂ ਮੁੱਖ ਤੌਰ ‘ਤੇ ਧਾਰਮਿਕ ਵਿਸ਼ਿਆਂ ਉਪਰ ਲਿਖਦਾ ਰਿਹਾ। 'ਗਦਰ' ਅਖ਼ਬਾਰ ਵਿੱਚ ਉਹ ਹਮੇਸ਼ਾ ਆਪਣੀਆਂ ਕਵਿਤਾਵਾਂ ਪ੍ਰਕਾਸ਼ਤ ਕਰਵਾਉਂਦਾ ਰਹਿੰਦਾ ਸੀ। 'ਗਦਰ ਪਾਰਟੀ' ਦਾ ਸਰਗਰਮ ਮੈਂਬਰ ਸੀ। ਸਪਤਾਹਿਕ ਗਦਰ ਅਖ਼ਬਾਰ ਵਿੱਚ ਉਸ ਦੇ ਲੇਖ ਅਤੇ ਕਵਿਤਾਵਾਂ ਛਪਦੀਆਂ ਰਹਿੰਦੀਆਂ ਸਨ। ਉਸ ਦੀਆਂ ਸਾਹਿਤਕ ਚੋਭਾਂ ਆਜ਼ਾਦੀ ਦੀ ਪ੍ਰਾਪਤੀ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਰਹੀਆਂ ਸਨ। ਸਮਾਜਿਕ ਕੁਰੀਤੀਆਂ ਅਤੇ ਵਹਿਮਾਂ ਭਰਮਾ ਦਾ ਉਸ ਦੀਆਂ ਕਵਿਤਾਵਾਂ ਖੰਡਨ ਕਰਦੀਆਂ ਸਨ। ਇੱਕ ਕਵਿਤਾ ਵਿੱਚ ਉਹ ਲਿਖਦਾ ਹੈ:
ਜੇ ਕੁਰੀਤਾਂ ਦਾ ਫਾਹਾ ਗਲ ਪਾਇੰਗਾ, ਵਹਿਮਾ ਭਰਮਾ ਦੀ ਜ਼ਹਿਰ ਜੋ ਖਾਇੰਗਾ।

ਕਿਸੇ ਨਹੀਂ ਸੁਣਨੀ ਤੇਰੀ ਫਰਿਆਦ ਕੂਕ, ਬਸ ‘ਦੁਖੀ’ ਫਿਰ ਰੋਂਦਿਆਂ ਮਰ ਜਾਇੰਗਾ।

ਮੁਨਸ਼ਾ ਸਿੰਘ ਦੁਖੀ ਨੇ ਆਪਣੇ ਜੀਵਨ ਵਿੱਚ 35 ਛੋਟੀਆਂ ਤੇ ਵੱਡੀਆਂ ਪੁਸਤਕਾਂ ਪੰਜਾਬੀ ਮਾਂ ਬੋਲੀ ਦੀ ਝੋਲੀ ਪਾਈਆਂ, ਜਿਨ੍ਹਾਂ ਵਿੱਚੋਂ 17 ਕਾਵਿ ਸੰਗ੍ਰਹਿ ਪ੍ਰੇਮ ਕਾਂਗਾਂ, ਪ੍ਰੇਮ ਬਾਂਗਾਂ, ਪ੍ਰੇਮ ਚਾਂਗਾਂ, ਦੁੱਖ ਹਰਨ, ਦੁੱਖ ਹਰਨ ਪ੍ਰਕਾਸ਼, ਸਾਕਾ ਆਨੰਦਪੁਰ, ਕਲਗੀਵਾਲਾ, ਬੀਰ ਪ੍ਰਕਾਸ਼, ਕਲਗੀਧਰ ਨੂਰ, ਸੁਭਾਗ ਵੈਸਾਖੀ, ਰੱਬੀ ਨੂਰ, ਵੈਸਾਖੀ, ਜੀਵਨ ਲਹਿਰਾਂ, ਸ਼ਹੀਦ, ਦੋ ਨਾਂ ਰਹਿਤ ਖਰੜੇ ਅਤੇ ਵਾਰਤਕ ਸੰਗ੍ਰਹਿ ਗੋਰੇ ਸ਼ਾਹੀ ਜ਼ੁਲਮ, ਦੁਸ਼ਮਣ ਦੀ ਖੋਜ ਭਾਲ, ਜੀਵਨ ਭਾਈ ਅਮਰ ਸਿੰਘ, ਜੀਵਨ ਭਾਈ ਮੋਹਨ ਸਿੰਘ ਵੈਦ, ਸ਼ਹੀਦੀ ਜੀਵਨ, ਸੱਚੇ ਸਿੱਖ ਬਣੋ, ਜੀਵਨ ਭਾਈ ਸੋਭਾ ਸਿੰਘ, ਜੀਵਨ ਜਾਚ, ਨੌਂ ਰਸ, ਤ੍ਰੰਗਣ, ਜੀਵਨ ਸੱਧਰਾਂ, ਖਾਲਸਾਈ ਸ਼ਾਨ, ਅਨੁਵਾਦਿਤ ਕਹਾਣੀਆਂ, ਦੇਸ਼ ਭਗਤੀ (ਨਾਵਲ), ਪਰਾਧੀਨ ਜੀਵਨ ਅਤੇ ਤੁਰਕੀ ਹੂਰ ਸ਼ਾਮਲ ਹਨ।  ਗ਼ਦਰ ਲਹਿਰ ਦੇ ਇਤਿਹਾਸ ਦਾ ਦੂਜਾ ਭਾਗ ਉਹ ਲਿਖ ਰਹੇ ਸਨ ਪ੍ਰੰਤੂ ਮੁਕੰਮਲ ਨਹੀਂ ਕਰ ਸਕੇ।

ਉਹ ਸਫਲ ਪੱਤਰਕਾਰ ਵੀ ਸੀ। ਉਸ ਨੇ 7 ਮਾਸਿਕ/ ਸਪਤਾਹਿਕ  ਰਸਾਲਿਆਂ ਦੀ ਸੰਪਾਦਨਾ ਕੀਤੀ, ਜਿਨ੍ਹਾਂ ਵਿੱਚ ‘ਮਾਸਿਕ ਕਵੀ’ ਕਲਕੱਤੇ ਤੋਂ , ‘ਸਪਤਾਹਿਕ ਸਿੰਡੀਕੇਟ’ ਨਵੰਬਰ 1928, ‘ਸਪਤਾਹਿਕ ਸਾਂਝੀਵਾਲ’ ਜੂਨ 1929, ‘ਮਾਸਿਕ ਵਿਹਾਰ ਸੁਧਾਰ’ 1934, ‘ਮਾਸਿਕ ਜੀਵਨ’ ਬੰਬਈ ਤੋਂ ਦਸੰਬਰ 1950, ‘ਮਾਸਿਕ ਕੌਮੀ ਸੰਦੇਸ਼’ 1960 ਅਤੇ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੇ ਰਸਾਲੇ ‘ਦੇਸ਼ ਭਗਤ ਯਾਦਾਂ’ 1966 ਆਦਿ ਹਨ।

ਮੁਨਸ਼ਾ ਸਿੰਘ ਦੁਖੀ ਦਾ ਜਨਮ 1 ਜੁਲਾਈ 1890 ਨੂੰ ਬਰਤਾਨਵੀ ਪੰਜਾਬ ਦੇ ਪਿੰਡ ਜੰਡਿਆਲਾ ਮੰਜਕੀ ਜ਼ਿਲ੍ਹਾ ਜਲੰਧਰ ਵਿਖੇ ਰਾਮਗੜ੍ਹੀਆ ਪਰਿਵਾਰ ਵਿੱਚ ਮਾਤਾ ਮਹਿਤਾਬ ਕੌਰ ਪਿਤਾ ਸੂਬੇਦਾਰ ਨਿਹਾਲ ਸਿੰਘ ਦੇ ਘਰ ਹੋਇਆ। ਉਸ ਦੇ ਪਿਤਾ ਦਾ ਜੱਦੀ ਪਿੰਡ ਨਕੋਦਰ ਨੇੜੇ ਪੰਡੋਰੀ ਸੀ ਪ੍ਰੰਤੂ ਪਰਿਵਾਰਿਕ ਕਾਰਨਾ ਕਰਕੇ ਉਸ ਦਾ ਪਿਤਾ ਆਪਣੇ ਨਾਨਕਾ ਪਿੰਡ ਜੰਡਿਆਲਾ ਮੰਜਕੀ ਆ ਕੇ ਵਸ ਗਿਆ ਸੀ। ਉਹ ਪੰਜ ਭਰਾ ਸਨ, ਵੱਡੇ ਬਾਵਾ ਸਿੰਘ ਤੇ ਪਾਲਾ ਸਿੰਘ ਉਸ ਦਾ ਸਾਥ ਨਿਭਾਉਂਦੇ ਰਹੇ ਸਨ। ਮੁੱਢਲੀ ਪੜ੍ਹਾਈ ਉਸ ਨੇ ਪਿੰਡ ਤੋਂ ਪੰਜਵੀਂ ਜਮਾਤ ਤੱਕ ਪ੍ਰਾਪਤ ਕੀਤੀ। ਪੜ੍ਹਾਈ ਵਿੱਚ ਉਹ ਬਹੁਤ ਹੁਸ਼ਿਆਰ ਅਤੇ ਆਪਣੀ ਕਲਾਸ ਦਾ ਮੁਹਰੀ ਹੁੰਦਾ ਸੀ। ਉਹ ਚੰਚਲ ਅਤੇ ਸ਼ਰਾਰਤੀ ਸੁਭਾਅ ਦਾ ਸੀ। ਉਰਦੂ ਅਤੇ ਫਾਰਸੀ ਮੌਲਵੀ ਕੋਲੋਂ ਸਿੱਖੀਆਂ। ਗਗੜਾਂ ਦੀ ਧਰਮਸ਼ਾਲਾ ਵਿੱਚ ਭਾਈ ਸੋਭਾ ਸਿੰਘ ਰਹਿੰਦੇ ਸਨ। ਮੁਨਸ਼ਾ ਸਿੰਘ ਨੇ ਉਸ ਕੋਲੋਂ ਬਹੁਤ ਸਾਰੀ ਸਿੱਖਿਆ ਪ੍ਰਾਪਤ ਕੀਤੀ, ਜਿਹੜੀ ਸਾਰੀ ਜ਼ਿੰਦਗੀ ਉਸ ਦੇ ਕੰਮ ਆਈ। ਉਹ ਭਾਈ ਸੋਭਾ ਸਿੰਘ ਨੂੰ ਆਪਣਾ ਮਾਰਗ ਦਰਸ਼ਕ ਸਮਝਦਾ ਸੀ। ਉਸ ਕੋਲੋਂ ਹੀ ਬਹੁਤ ਸਾਰੀਆਂ ਭਾਸ਼ਾਵਾਂ ਦੀ ਜਾਣਕਾਰੀ ਪ੍ਰਾਪਤ ਕੀਤੀ।

ਮੁਨਸ਼ਾ ਸਿੰਘ ਨੇ ਗੁਰਬਾਣੀ ਤੋਂ ਇਲਾਵਾ, ਤੁਲਸੀ ਰਾਮਾਇਣ ਅਤੇ ਹੋਰ ਹਿੰਦੂ ਧਾਰਮਿਕ ਗ੍ਰੰਥਾਂ ਤੋਂ ਵੀ ਸਿਖਿਆ ਪ੍ਰਾਪਤ ਕੀਤੀ। 30 ਜੂਨ 2024 ਨੂੰ ਮੁਨਸ਼ਾ ਸਿੰਘ ਦੁਖੀ ਦਾ 134ਵਾਂ ਜਨਮ ਦਿਵਸ ਕੈਨੇਡਾ ਦੇ 'ਸਰੀ' ਸ਼ਹਿਰ ਦੇ ਗੁਰਦੁਆਰਾ 'ਬਰੁਕ ਸਾਈਡ' ਵਿੱਚ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਡਾ. ਗੁਰਦੇਵ ਸਿੰਘ ਸਿੱਧੂ, ਭਾਈ ਜੈਤੇਗ ਸਿੰਘ ਅਨੰਤ ਅਤੇ ਸੁਰਿੰਦਰ ਸਿੰਘ ਜੱਬਲ ਵਿਚਾਰ ਚਰਚਾ ਕਰਨਗੇ।

ਪੰਜਵੀਂ ਤੋਂ ਬਾਅਦ ਉਹ ਪੜ੍ਹਾਈ ਜਾਰੀ ਨਹੀਂ ਰੱਖ ਸਕਿਆ। ਉਸ ਦਾ ਵਿਆਹ 1925 ਵਿੱਚ ਰਾਜ ਕੌਰ ਨਾਲ ਉਦੋਂ ਹੋਇਆ ਜਦੋਂ ਉਹ  ਰੂਹਪੋਸ਼ ਹੋ ਕੇ ਕਲਕੱਤੇ ਰਹਿ ਰਿਹਾ ਸੀ। ਉਸ ਦੀਆਂ ਤਿੰਨ ਲੜਕੀਆਂ ਅਤੇ ਦੋ ਲੜਕੇ ਸਨ। 1969 ਵਿੱਚ ਉਹ ਇੰਗਲੈਂਡ ਗਿਆ ਸੀ, ਉਥੇ ਹੀ ਉਸ ਨੂੰ ਅਧਰੰਗ ਦਾ ਦੌਰਾ ਪਿਆ ਸੀ। ਉਸ ਤੋਂ ਬਾਅਦ 26 ਜਨਵਰੀ 1971 ਨੂੰ ਉਹ ਅਧਰੰਗ ਦੀ ਬੀਮਾਰੀ ਤੋਂ ਬਾਅਦ ਲੰਬਾ ਸਮਾਂ ਬਿਮਾਰ ਰਹਿਣ ਕਰਕੇ 80 ਸਾਲ ਦੀ ਉਮਰ ਵਿੱਚ ਸਵਰਗ ਸਿਧਾਰ ਗਿਆ।
 
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
  ਮੋਬਾਈਲ-94178 13072
   ujagarsingh48@yahoo.com

 
munshaਕ੍ਰਾਂਤੀਕਾਰੀ ਗ਼ਦਰੀ ਬਾਗੀ ਸ਼ਾਇਰ : ਮੁਨਸ਼ਾ ਸਿੰਘ ਦੁਖੀ
ਉਜਾਗਰ ਸਿੰਘ
gharਰੌਲੇ ਰੱਪੇ ਤੇਰੇ ਘਰ ਦੀ ਕਿਸਮਤ ਹੈ
ਡਾ: ਨਿਸ਼ਾਨ ਸਿੰਘ ਰਾਠੌਰ
098ਗਿਆਨ ਦਾ ਬੋਝ ਚੁਕੀ ਫਿਰਦੇ ਅਗਿਆਨੀ
ਡਾ: ਨਿਸ਼ਾਨ ਸਿੰਘ ਰਾਠੌਰ
097ਅਖ਼ਬਾਰ ਪੜ੍ਹਨੀ ਕਭੀ ਮੱਤ ਛੋੜਨਾ!/a>
ਡਾ: ਨਿਸ਼ਾਨ ਸਿੰਘ ਰਾਠੌਰ
096ਬੱਚਿਆਂ ਨੂੰ ਸਹੀ ਮਾਰਗ- ਦਰਸ਼ਨ ਦੇਣ ਦੀ ਜ਼ਰੂਰਤ
ਡਾ: ਨਿਸ਼ਾਨ ਸਿੰਘ ਰਾਠੌਰ
sarbotamਪੰਜਾਬ ਦੇ ਸਰਵੋਤਮ ਸਿਆਸੀ ਬੁਲਾਰੇ
ਉਜਾਗਰ ਸਿੰਘ
094ਅਲਵਿਦਾ! ਬੇਬਾਕ ਪੱਤਰਕਾਰ ਸਰਬਜੀਤ ਸਿੰਘ ਪੰਧੇਰ
ਉਜਾਗਰ ਸਿੰਘ
093ਜੀਵਨ ਜਿਉਣ ਦਾ ਪੁਰਾਤਨ ਕਾਰਗਰ ਨੁਕਤਾ
ਡਾ: ਨਿਸ਼ਾਨ ਸਿੰਘ ਰਾਠੌਰ
gurdevਅਲਵਿਦਾ! ਸਿੱਖੀ ਸੋਚ ਨੂੰ ਪ੍ਰਣਾਈ ਕਵਿਤਰੀ ਗੁਰਦੇਵ ਕੌਰ ਖ਼ਾਲਸਾ ਯੂ.ਐਸ.ਏ.
ਉਜਾਗਰ ਸਿੰਘ
091ਅਲਵਿਦਾ! ਦਲੇਰੀ ਦੇ ਪ੍ਰਤੀਕ ਅਧਿਕਾਰੀ ਵਰਿਆਮ ਸਿੰਘ ਢੋਟੀਆਂ
ਉਜਾਗਰ ਸਿੰਘ
0908 ਮਾਰਚ ਇਸਤਰੀ ਦਿਵਸ ‘ਤੇ ਵਿਸ਼ੇਸ਼
ਸਮਾਜ ਨੂੰ ਇਸਤਰੀਆਂ ਬਾਰੇ ਸੋਚ ਬਦਲਣ ਦੀ ਲੋੜ
ਉਜਾਗਰ ਸਿੰਘ
gurditਗੁਰਮਤਿ ਤੇ ਸਿੱਖ ਸੋਚ ਦੇ ਪਹਿਰੇਦਾਰ ਗਿਆਨੀ ਗੁਰਦਿਤ ਸਿੰਘ
ਉਜਾਗਰ ਸਿੰਘ
088ਬੇਅੰਤ ਸਿੰਘ ਦਾ ਪੀ.ਜੀ.ਆਈ.ਦੇ ਮਰੀਜ਼ਾਂ ਲਈ ਸਰਾਂ ਬਣਾਉਣ ਦਾ ਸਪਨਾ ਅਧਵਾਟੇ
ਉਜਾਗਰ ਸਿੰਘ
087ਅਲਵਿਦਾ! ਇਮਾਨਦਾਰੀ ਦੇ ਪਹਿਰੇਦਾਰ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ
baaliਪ੍ਰਧਾਨ ਮੰਤਰੀ ਨੂੰ ਚਿੱਠੀ ਲਿਖਣ ਵਾਲਾ ਦਸਵੀਂ ਦਾ ਵਿਦਿਆਰਥੀ: ਰਤਨ ਚੰਦ ਬਾਲੀ
ਉਜਾਗਰ ਸਿੰਘ
085ਪੱਲੇ ਤੈਂਡੇ ਲਾਗੀ
ਡਾ. ਗੁਰਮਿੰਦਰ ਸਿੱਧੂ
084ਪੰਜਾਬ ਪੁਲਿਸ ਵਿੱਚ ਇਸਤਰੀਆਂ/ਲੜਕੀਆਂ ਵੀ ਮਹੱਤਵਪੂਰਨ ਅਹੁਦਿਆਂ ‘ਤੇ ਤਾਇਨਾਤ
ਉਜਾਗਰ ਸਿੰਘ
gillਅਲਵਿਦਾ! ਪੰਜਾਬੀਅਤ ਦੇ ਮੁਦਈ ਵਿਕਾਸ ਪੁਰਸ਼ ਡਾ. ਮਨੋਹਰ ਸਿੰਘ ਗਿੱਲ /a>
ਉਜਾਗਰ ਸਿੰਘ
patialaਪਟਿਆਲਾ ਦਾ ਨਾਮ ਰੌਸ਼ਨ ਕਰਨ ਵਾਲੇ ਆਈ.ਏ.ਐਸ. ਅਧਿਕਾਰੀ
ਉਜਾਗਰ ਸਿੰਘ
08131 ਅਗਸਤ ਬਰਸੀ ਤੇ ਵਿਸ਼ੇਸ਼
ਸਿਆਸੀ ਤਿਗੜਮਬਾਜ਼ੀਆਂ ਬੇਅੰਤ ਸਿੰਘ ਦੀ ਕਾਬਲੀਅਤ ਨੂੰ ਰੋਕਨਾ ਸਕੀਆਂ
ਉਜਾਗਰ ਸਿੰਘ
080ਇਨਸਾਫ ਪਸੰਦ ਅਤੇ ਇਮਾਨਦਾਰੀ ਦੇ ਪ੍ਰਤੀਕ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ 
079 ਸਿਆਣਿਆਂ ਦੀ 'ਸ਼ਹਿਰੀ ਸੱਥ' ਦੀ ਮਹਿਫਲ ਦੀਆਂ ਖ਼ੁਸ਼ਬੋਆਂ
ਉਜਾਗਰ ਸਿੰਘ/span>
ਬੀਰਅਲਵਿਦਾ! ਰੌਂਸ਼ਨ ਦਿਮਾਗ ਵਿਦਵਾਨ ਸਿਆਸਤਦਾਨ ਬੀਰ ਦਵਿੰਦਰ ਸਿੰਘ 
ਉਜਾਗਰ ਸਿੰਘ
077ਸਾਊ ਸਿਆਸਤਦਾਨ: ਤੇਜ ਪ੍ਰਕਾਸ਼ ਸਿੰਘ ਕੋਟਲੀ  
ਉਜਾਗਰ ਸਿੰਘ
076ਈਮਾਨਦਾਰੀ ਜਿੰਦਾ ਬਾਦ  
ਰਵੇਲ ਸਿੰਘ
guptaਸਮਾਜ ਸੇਵਾ ਨੂੰ ਪ੍ਰਣਾਇਆ: ਭਗਵਾਨ ਦਾਸ ਗੁਪਤਾ/a> 
ਉਜਾਗਰ ਸਿੰਘ
074ਗਿਆਨੀ ਜ਼ੈਲ ਸਿੰਘ ਨੇ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਕਿਉਂ ਨਾ ਦਿੱਤਾ?
ਉਜਾਗਰ ਸਿੰਘ
073ਸੀਤੋ ਮਾਸੀ
ਰਵੇਲ ਸਿੰਘ
tohra1 ਅਪ੍ਰੈਲ ਬਰਸੀ ‘ਤੇ
ਵਿਸ਼ੇਸ਼ ਸਿੱਖੀ ਸਿਦਕ ਦਾ ਮੁਜੱਸਮਾ: ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ
071ਆਪਣੀਆਂ ਜੜਾਂ ਨਾਲ ਜੁੜਨ ਦਾ ਵੇਲਾ
ਡਾ. ਨਿਸ਼ਾਨ ਸਿੰਘ ਰਾਠੌਰ
070ਬਿਹਤਰ ਜ਼ਿੰਦਗੀ ਦਾ ਰਾਹ
ਕੇਹਰ ਸ਼ਰੀਫ਼
069ਪੰਜਾਬ ਦੇ ਲੋਕ ਸੰਪਰਕ ਵਿਭਾਗ ਦਾ ਸੰਕਟ ਮੋਚਨ ਅਧਿਕਾਰੀ : ਪਿਆਰਾ ਸਿੰਘ ਭੂਪਾਲ
ਉਜਾਗਰ ਸਿੰਘ
068ਜਦੋਂ ਮੈਨੂੰ ਨੌਕਰੀ ‘ਚੋਂ ਬਰਖ਼ਾਸਤ ਕਰਨ ਦੀ ਧਮਕੀ ਮਿਲੀ
ਉਜਾਗਰ ਸਿੰਘ
067ਮੇਰੀ ਵੱਡੀ ਭੈਣ
ਰਵੇਲ ਸਿੰਘ
066ਸਿਪਾਹੀ ਤੋਂ ਪਦਮ ਸ੍ਰੀ ਤੱਕ ਪਹੁੰਚਣ ਵਾਲਾ ਸਿਰੜ੍ਹੀ ਖੋਜੀ ਡਾ. ਰਤਨ ਸਿੰਘ ਜੱਗੀ
ਉਜਾਗਰ ਸਿੰਘ
065ਮਾਮੇ ਦੇ ਤੁਰ ਜਾਣ ‘ਤੇ ਗਿੜਿਆ ਯਾਦਾਂ ਦਾ ਖੂਹ 
ਮਾਲਵਿੰਦਰ ਸਿੰਘ ਮਾਲੀ
064ਬੇਦਾਗ਼ ਚਿੱਟੀ ਚਾਦਰ ਲੈ ਕੇ ਸੇਵਾ ਮੁਕਤ ਹੋਇਆ ਡਾ.ਓਪਿੰਦਰ ਸਿੰਘ ਲਾਂਬਾ 
ਉਜਾਗਰ  ਸਿੰਘ
063ਡਾ. ਗੁਰਭਗਤ ਸਿੰਘ ਨੂੰ ਯਾਦ ਕਰਦਿਆਂ  
ਕਰਮਜੀਤ ਸਿੰਘ
062ਦੀਵਾਲੀ ਦੇ ਦਿਨ ਬੁਝਿਆ ਮਾਂ ਦਾ ਚਿਰਾਗ: ਸੁਰਿੰਦਰ ਸਿੰਘ ਮਾਹੀ  
ਉਜਾਗਰ ਸਿੰਘ, ਪਟਿਆਲਾ
061ਸਿੱਖ ਵਿਰਾਸਤੀ ਇਤਿਹਾਸ ਦਾ ਖੋਜੀ ਵਿਦਵਾਨ: ਭੁਪਿੰਦਰ ਸਿੰਘ ਹਾਲੈਂਡ 
ਉਜਾਗਰ ਸਿੰਘ, ਪਟਿਆਲਾ 
060ਤੁਰ ਗਿਆ ਪਰਵਾਸ ਵਿੱਚ ਸਿੱਖਾਂ ਦਾ ਰਾਜਦੂਤ ਤੇ ਆੜੂਆਂ ਦਾ ਬਾਦਸ਼ਾਹ: ਦੀਦਾਰ ਸਿੰਘ ਬੈਂਸ 
ਉਜਾਗਰ ਸਿੰਘ, ਪਟਿਆਲਾ
05931 ਅਗਸਤ ਬਰਸੀ ‘ਤੇ ਵਿਸ਼ੇਸ਼
ਜਦੋਂ ਸ੍ਰੀ ਅਟਲ ਬਿਹਾਰੀ ਵਾਜਪਾਈ ਅਤੇ ਸ੍ਰ ਬੇਅੰਤ ਸਿੰਘ ਨੇ ਕੰਧ ‘ਤੇ ਚੜ੍ਹਕੇ ਭਾਸ਼ਣ ਦਿੱਤਾ  
ਉਜਾਗਰ ਸਿੰਘ, ਪਟਿਆਲਾ
05813 ਅਗਸਤ ਨੂੰ ਬਰਸੀ ‘ਤੇ ਵਿਸ਼ੇਸ਼ ਸਿੱਖ ਪੰਥ ਦੇ ਮਾਰਗ ਦਰਸ਼ਕ: ਸਿਰਦਾਰ ਕਪੂਰ ਸਿੰਘ  
ਉਜਾਗਰ ਸਿੰਘ, ਪਟਿਆਲਾ
057'ਯੰਗ ਬ੍ਰਿਗੇਡ' ਦਾ ਕੈਪਟਨ: ਜੀ ਐਸ ਸਿੱਧੂ /a> 
ਉਜਾਗਰ ਸਿੰਘ, ਪਟਿਆਲਾ
056ਤੁਰ ਗਿਆ ਕੈਨੇਡਾ ਵਿੱਚ ਸਿੱਖ ਸਿਧਾਂਤਾਂ ਦਾ ਪਹਿਰੇਦਾਰ: ਰਿਪਦੁਮਣ ਸਿੰਘ ਮਲਿਕ   
ਉਜਾਗਰ ਸਿੰਘ, ਪਟਿਆਲਾ
ratu30 ਮਈ 2022 ਨੂੰ ਭੋਗ ‘ਤੇ ਵਿਸ਼ੇਸ਼
ਮੋਹ ਦੀਆਂ ਤੰਦਾਂ  ਜੋੜਨ ਵਾਲਾ ਤੁਰ ਗਿਆ ਕ੍ਰਿਸ਼ਨ ਲਾਲ ਰੱਤੂ    - ਉਜਾਗਰ ਸਿੰਘ, ਪਟਿਆਲਾ
ratan lalਪ੍ਰੋ. ਰਤਨ ਲਾਲ ਨਾਲ ਇਹ ਕਿਉਂ ਵਾਪਰਿਆ?  
ਰਵੀਸ਼ ਕੁਮਾਰ  ( ਅਨੁਵਾਦ: ਕੇਹਰ ਸ਼ਰੀਫ਼ ਸਿੰਘ)
0531 ਅਪ੍ਰੈਲ 2022 ਨੂੰ ਬਰਸੀ ‘ਤੇ ਵਿਸ਼ੇਸ਼
ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ   - ਉਜਾਗਰ ਸਿੰਘ /span>
052ਬਾਬਾ ਦਰਸ਼ਨ ਸਿੰਘ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ
ਉਜਾਗਰ ਸਿੰਘ
517 ਫਰਵਰੀ 2022 ਨੂੰ ਭੋਗ ‘ਤੇ ਵਿਸ਼ੇਸ਼
ਪ੍ਰੋ ਇੰਦਰਜੀਤ ਕੌਰ ਸੰਧੂ: ਵਿਦਿਆ ਦੀ ਰੌਸ਼ਨੀ ਵੰਡਣ ਵਾਲਾ ਚਿਰਾਗ ਬੁਝ ਗਿਆ - ਉਜਾਗਰ ਸਿੰਘ/span>
050ਗਾਂਧੀਵਾਦੀ ਸੋਚ ਦਾ ਆਖਰੀ ਪਹਿਰੇਦਾਰ ਵੇਦ ਪ੍ਰਕਾਸ਼ ਗੁਪਤਾ ਅਲਵਿਦਾ ਕਹਿ ਗਏ  
ਉਜਾਗਰ ਸਿੰਘ
puriਮਹਾਰਾਸ਼ਟਰ ਵਿਚ ਪੰਜਾਬੀ ਅਧਿਕਾਰੀਆਂ ਦੀ ਇਮਾਨਦਾਰੀ ਦਾ ਪ੍ਰਤੀਕ ਸੁਖਦੇਵ ਸਿੰਘ ਪੁਰੀ 
ਉਜਾਗਰ ਸਿੰਘ
048ਪੱਥਰ ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ 
ਉਜਾਗਰ ਸਿੰਘ
047ਬਾਲੜੀਆਂ ਦੇ ਵਿਆਹ: ਹਜ਼ਾਰਾਂ ਬੱਚੀਆਂ ਦੀਆਂ ਜਾਨਾਂ ਦਾ ਖੌ
ਬਲਜੀਤ ਕੌਰ 
046-1ਆਸਟਰੇਲੀਆ ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )
ਉਜਾਗਰ ਸਿੰਘ, ਪਟਿਆਲਾ
045ਇਨਸਾਨੀਅਤ ਦਾ ਪੁਜਾਰੀ ਅਤੇ ਪ੍ਰਤੀਬੱਧ ਅਧਿਕਾਰੀ ਡਾ ਮੇਘਾ ਸਿੰਘ
ਉਜਾਗਰ ਸਿੰਘ, ਪਟਿਆਲਾ
04431 ਅਗਸਤ ਬਰਸੀ ‘ਤੇ ਵਿਸ਼ੇਸ਼
ਯਾਦਾਂ ਦੇ ਝਰੋਖੇ ‘ਚੋਂ ਸ੍ਰ ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ
ਉਜਾਗਰ ਸਿੰਘ, ਪਟਿਆਲਾ
43ਜਨੂੰਨੀ ਆਜ਼ਾਦੀ ਘੁਲਾਟੀਆ ਅਤੇ ਸਮਾਜ ਸੇਵਕ : ਡਾ ਰਵੀ ਚੰਦ ਸ਼ਰਮਾ ਘਨੌਰ
ਉਜਾਗਰ ਸਿੰਘ, ਪਟਿਆਲਾ
042ਵਰਦੀ-ਧਾਰੀਆਂ ਵਲੋਂ ਢਾਹਿਆ ਕਹਿਰ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
041ਅਲਵਿਦਾ! ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ/a>
ਉਜਾਗਰ ਸਿੰਘ, ਪਟਿਆਲਾ
040-2ਮਾਈ ਜੀਤੋ ਨੇ ਤਪਾਈ ਵੀਹ ਵਰ੍ਹਿਆਂ ਬਾਅਦ ਭੱਠੀ
ਲਖਵਿੰਦਰ ਜੌਹਲ ‘ਧੱਲੇਕੇ’
039ਮਿਹਰ ਸਿੰਘ ਕਲੋਨੀ ਦਾ ਹਵਾਈ ਹੀਰੋ
ਡਾ. ਹਰਸ਼ਿੰਦਰ ਕੌਰ, ਪਟਿਆਲਾ
038ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ
037ਹਿੰਦੂ ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ
036ਸਿੱਖ ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ
 ਉਜਾਗਰ ਸਿੰਘ, ਪਟਿਆਲਾ
035ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ
034ਸਬਰ, ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ
bootaਦਲਿਤਾਂ ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ
32ਮਿਹਨਤ, ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ ਗੁਪਤਾ
ਉਜਾਗਰ ਸਿੰਘ, ਪਟਿਆਲਾ
31ਅਲਵਿਦਾ: ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ
030ਪੱਤਰਕਾਰੀ ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ
029ਬਾਬਾ ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ
28ਬਿਹਤਰੀਨ ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ
mnadeepਪੁਲਿਸ ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ ਸਿੱਧੂ
ਉਜਾਗਰ ਸਿੰਘ, ਪਟਿਆਲਾ
26ਸਿੰਧੀ ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’
25ਸ਼ਰਾਫ਼ਤ, ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ
kotliਦੀਨ ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ
katalਅਣਖ ਖ਼ਾਤਰ ਹੋ ਰਹੇ ਕਤਲ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
dheeanਧੀਆਂ ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ
khedanਕਿੱਥੇ ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ
ਫ਼ਿੰਨਲੈਂਡ ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ
ਸਿੱਖਿਆ ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਮਾਜ ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ
ਇਹ ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ
ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ
ਕੁੱਖ ‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਜਿੰਦਗੀ ‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਪੰਜਾਬੀਅਤ ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ
ਦੇਸ਼ ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ
ਮਾਂ–ਬਾਪ ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ।
ਸੋ ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ
ਨੈਤਿਕ ਸਿੱਖਿਆ ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ
“ਸਰਦਾਰ ਸੰਤ ਸਿੰਘ ਧਾਲੀਵਾਲ ਟਰੱਸਟ”
ਬੀੜ੍ਹ ਰਾਊ ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ ਵਾਲਾ(ਸਰੀ)ਕਨੇਡਾ
ਆਦਰਸ਼ ਪਤੀ ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ
‘ਮਾਰੂ’ ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ

ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ
ਵਿਸ਼ਵ ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ ਦੌਰਾਨ ਸਨਮਾਨ
ਵਿਰਾਸਤ ਭਵਨ ਵਿਖੇ ਪਾਲ ਗਿੱਲ ਦਾ ਸਨਮਾਨ ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ

ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)

 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions/a>br> Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)