ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

   

7 ਜੁਲਾਈ ਨੂੰ 146ਵੇਂ ਜਨਮ ਦਿਵਸ ‘ਤੇ ਵਿਸ਼ੇਸ਼
ਸਾਹਿਤ, ਸੁਤੰਤਰਤਾ ਸੰਗਰਾਮ ਅਤੇ ਅਧਿਆਤਮ ਦਾ ਸੁਮੇਲ: ਭਾਈ ਸਾਹਿਬ ਰਣਧੀਰ ਸਿੰਘ

ਉਜਾਗਰ ਸਿੰਘ       06/07/2024


 randhirਸਿੱਖ ਵਿਰਾਸਤ ਬਹੁਤ ਅਮੀਰ ਹੈ, ਕਿਉਂਕਿ ਦਸ ਗੁਰੂ ਸਾਹਿਬਾਨ ਅਤੇ ਅਨੇਕ ਸੰਤਾਂ ਭਗਤਾਂ ਨੇ ਬਾਣੀ ਰਚਕੇ ਪੰਜਾਬੀ ਸਭਿਅਚਾਰ ਨੂੰ ਅਮੀਰ ਕੀਤਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਵਿਰਾਸਤ ਦਾ ਨਚੋੜ ਹੈ। ਸਮੁੱਚਾ ਸਿੱਖ ਭਾਈਚਾਰ ਗੁਰਬਾਣੀ ਦੀ ਵਿਚਾਰਧਾਰਾ ਤੋਂ ਪ੍ਰੇਰਨਾ ਲੈ ਕੇ ਜੀਵਨ ਬਸਰ ਕਰ ਰਿਹਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਵਿਚਾਰਧਾਰਾ ‘ਤੇ ਪਹਿਰਾ ਦਿੰਦਿਆਂ ਉਸ ਦੀ ਸੁਚੱਜੇ ਢੰਗ ਨਾਲ ਵਿਆਖਿਆ ਕਰਕੇ ਲੋਕਾਈ ਨੂੰ ਵਿਚਾਰਧਾਰਾ ਤੋਂ ਸੇਧ ਲੈਣ ਦੀ ਪ੍ਰੇਰਨਾ ਦੇਣ ਵਾਲੇ ਭਾਈ ਰਣਧੀਰ ਸਿੰਘ ਅਜਿਹੇ ਵਿਦਵਾਨ ਤੇ ਰੌਸ਼ਨ ਦਿਮਾਗ ਇਨਸਾਨ ਸਨ, ਜਿਨ੍ਹਾਂ ਨੇ ਗੁਰਬਾਣੀ ਤੇ ਗੁਰਮਤਿ ਨੂੰ ਸਮਰਪਤ ਹੋ ਕੇ ਜੀਵਨ ਬਸਰ ਕੀਤਾ।

ਭਾਈ ਸਾਹਿਬ ਭਾਈ ਰਣਧੀਰ ਸਿੰਘ ਸਿੱਖ ਕੌਮ ਦੀ ਮਾਇਆਨਾਜ਼ ਹਸਤੀ ਸਨ। ਇੱਕ ਰੱਜੇ-ਪੁੱਜੇ ਘਰਾਣੇ ਦੇ ਲਾਡਲੇ ਦਾ ਗੁਰਸਿੱਖੀ ਮਾਰਗ ਤੇ ਚਲਣਾ ਤੇ ਫਿਰ ਸੰਸਾਰਿਕ ਸੁੱਖਾਂ ਨੂੰ ਤਿਆਗਣਾ ਅਚੰਭਤ ਗੱਲ ਸੀ। ਰਾਜ ਭਾਗ ਦੇ ਹਿੱਸੇਦਾਰ ਹੋਣ ਦੇ ਬਾਵਜੂਦ ਤਲਵਾਰ ਦੀ ਨੋਕ ‘ਤੇ ਚਲਣਾ ਹਰ ਵਿਅਕਤੀ ਦੇ ਵਸ ਦੀ ਗੱਲ ਨਹੀਂ ਹੁੰਦੀ। ਉਨ੍ਹਾਂ ਦੇ ਪਿਤਾ ਨੱਥਾ ਸਿੰਘ, ਨਾਭਾ ਰਿਆਸਤ ਵਿੱਚ ਹਾਈ ਕੋਰਟ ਦੇ ਜੱਜ ਸਨ। ਪਿਤਾ ਵੱਲੋਂ ਨਾਭਾ ਰਿਆਸਤ ਦੇ ਰਾਜਾ ਰਿਪੁਦਮਨ ਸਿੰਘ ਦੇ ਰਾਜ ਵਿੱਚ ਤਹਿਸੀਲਦਾਰ ਦੀ ਦਿਵਾਈ ਨੌਕਰੀ ਨੂੰ ਲੱਤ ਮਾਰਕੇ ਗੁਰਮਤਿ ਨੂੰ ਸਮਰਪਤ ਹੋ ਗਏ। ਸਿੱਖੀ ਦੇ ਰੰਗ ਵਿੱਚ ਰੰਗੇ ਹੋਏ ਗੁਰਮਤਿ ਮਾਰਗ ਦੇ ਪਾਂਧੀ, ਸਿਦਕ ਸਿਰੜ੍ਹ ਦੀ ਮੂਰਤ, ਸੁਤੰਤਰਤਾ ਸੰਗਰਾਮ ਦੀ ਗ਼ਦਰ ਲਹਿਰ ਦੇ ਨਾਇਕ, ਗੁਰਦੁਆਰਾ ਸੁਧਾਰ ਲਹਿਰ ਦੇ ਮੋਢੀ ਅਤੇ ਸਿੱਖ ਚਿੰਤਕ ਵਿਦਵਾਨ ਸਨ।

ਭਾਈ ਰਣਧੀਰ ਸਿੰਘ ਦਾ ਸਰਕਾਰ ਪ੍ਰਸਤ ਘਰਾਣੇ ਵਿੱਚੋਂ ਫਰੰਗੀ ਵਿਰੋਧੀ ਬਗ਼ਾਵਤ ਦੀ ਮਿਸ਼ਾਲ ਲੈ ਕੇ ਚਲਣਾ ਇੱਕ ਕਰਾਂਤੀਕਾਰੀ ਕਦਮ ਸੀ। ਇੱਕ ਪ੍ਰਕਾਰ ਉਹ ਯੁਗ ਪਲਟਾਊ ਵਿਦਰੋਹ ਦੇ ਨਾਇਕ ਸਨ, ਇਸ ਕਰਕੇ ਉਨ੍ਹਾਂ ਨੂੰ ਸ਼੍ਰੋਮਣੀ ਦੇਸ਼ ਭਗਤ ਕਿਹਾ ਜਾ ਸਕਦਾ ਹੈ । ਨੌਕਰੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਸ਼ਾਮ ਸਿੰਘ ਅਟਾਰੀ ਦੇ ਪੋਤਰੇ ਦੇ ਕਹਿਣ ‘ਤੇ ਖਾਲਸਾ ਕਾਲਜ ਅੰਮ੍ਰਿਤਸਰ ਵਿੱਚ ਬਤੌਰ ਹੋਸਟਲ ਸੁਪ੍ਰਇਨਟੈਂਟ ਲੱਗ ਗਏ। ਉਹ ਕਰਾਂਤੀਕਾਰੀ ਲਹਿਰ ਦੇ ਉਸਰਈਆਂ ਦੀ ਪਹਿਲੀ ਕਤਾਰ ਵਿੱਚ ਸਨ। ਸਿੰਘ ਸਭਾ ਲਹਿਰ ਨੂੰ ਗੁਰਦੁਆਰਾ ਸੁਧਾਰ ਲਹਿਰ ਦੀ ਪਿਉਂਦ ਦੇ ਕੇ ਗੁਰਦੁਆਰਾ ਲਹਿਰ ਵਿੱਚ ਰੂਹ ਫੂਕੀ ਸੀ।  ਉਨ੍ਹਾਂ ਨੇ ਸਾਰੀ ਉਮਰ ਇੱਕ ਫਕੀਰ ਦਾ ਜੀਵਨ ਜੀਵਿਆ।

ਭਾਈ ਰਣਧੀਰ ਸਿੰਘ ਸੰਤ ਸਰੂਪ ਬਹੁਗੁਣੀ ਮਹਾਨ ਮਹਾਂ ਪੁਰਸ਼ ਸਨ। ਉਹ ਬਹੁ-ਪੱਖੀ ਪ੍ਰਤਿਭਾ ਦੇ ਮਾਲਕ ਤੇ ਨਾਮ ਬਾਣੀ ਦੇ ਰਸੀਏ ਸਨ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਪੰਥ ਦੀ ਚੜ੍ਹਦੀ ਕਲਾ ਲਈ ਸਮਰਪਤ ਕਰ ਦਿੱਤਾ ਸੀ। ਉਨ੍ਹਾਂ ਦਾ ਸਮੁੱਚਾ ਜੀਵਨ ਇੱਕ ‘ਗੁਰਮੁੱਖ ਗੁਰਸਿੱਖ’ ਵਾਲਾ ਸੱਚਾ ਸੁੱਚਾ, ਸੱਚ ਨੂੰ ਕਮਾਉਣ ਵਾਲਾ ਪਰਉਪਕਾਰੀ ਸੀ। ਉਹ ਅਧਿਆਤਮਿਕ ਅਨੁਭਵ ਵਾਲੇ ਜਗਿਆਸੂ ਮਹਾਂ ਪਰਖ ਸਨ ਤੇ ਉਨ੍ਹਾਂ ਦਾ ਜੀਵਨ ਅੰਤਰਮੁਖੀ ਸੀ। ਉਨ੍ਹਾਂ ਦੀ ਜ਼ਿੰਦਗੀ ਦਾ ਮੁੱਖ ਮੰਤਵ ਤੇ ਸਿਧਾਂਤ ਗੁਰਬਾਣੀ ਦੀ ਵਿਆਖਿਆ, ਕੀਰਤਨ ਅਤੇ ਚਿੰਤਨ ਸੀ। ਉਨ੍ਹਾਂ ਨੇ ਅਖੰਡ ਕੀਰਤਨ ਜੱਥੇ ਦੀ ਟਕਸਾਲ ਦੀ ਸਥਾਪਨਾ ਕੀਤੀ ਤਾਂ ਜੋ ਸਿੱਖ ਜਗਤ ਗੁਰਬਾਣੀ ਦੇ ਕੀਰਤਨ ਨਾਲ ਲਿਵ ਲਾ ਕੇ ਆਪਣਾ ਜੀਵਨ ਸਫ਼ਲ ਕਰ ਸਕੇ। ਜੇਲ੍ਹ ਵਿੱਚੋਂ ਰਿਹਾ ਹੋਣ ਤੋਂ ਬਾਅਦ ਉਹ 30 ਸਾਲ ਤੋਂ ਥੋੜ੍ਹਾ ਵੱਧ ਸਮਾਂ  ਇਸ ਸੰਸਾਰ ਵਿੱਚ ਸਰੀਰਕ ਜਾਮੇ ਵਿੱਚ ਰਹੇ। ਸਮੁੱਚੇ ਦੇਸ਼ ਵਿੱਚ ਅੰਮ੍ਰਿਤ ਪ੍ਰਚਾਰ ਕਰਦੇ ਰਹੇ ਅਤੇ ਅਖੰਡ ਕੀਰਤਨ ਜਥੇ ਦੀਆਂ ਇਕਾਈਆਂ ਸਥਾਪਤ ਕਰਕੇ ਉਨ੍ਹਾਂ ਰਾਹੀਂ ਸਿੱਖ ਧਰਮ ਦੀ ਵਿਚਾਰਧਾਰਾ ਦਾ ਪ੍ਰਚਾਰ ਤੇ ਪ੍ਰਸਾਰ ਕਰਦੇ ਰਹੇ। ਅੱਜ ਵੀ ਅਖੰਡ ਕੀਰਤਨੀ ਜਥੇ ਧਰਮ ਪ੍ਰਚਾਰ ਕਰ ਰਹੇ ਹਨ। ਉਹ ਉਤਮ ਦਰਜੇ ਦੇ ਨਾਮ ਅਭਿਆਸੀ, ਚੋਟੀ ਦੇ ਅਣਥੱਕ ਤੇ ਨਿਸ਼ਕਾਮ ਕੀਰਤਨੀਏ, ਮਹਾਨ ਕਵੀ ਤੇ ਲੇਖਕ, ਨਿਧੜਕ ਜਰਨੈਲ, ਪੂਰਨ ਗ੍ਰਹਿਸਤੀ, ਨਿਮਰਤਾ, ਸ਼ਹਿਨਸੀਲਤਾ, ਧੀਰਜ ਤੇ ਦਇਆ ਦੇ ਪੁੰਜ ਸਨ।

ਉਨ੍ਹਾਂ ਨੇ ਲਗਪਗ ਦੋ ਦਰਜਨ ਪੁਸਤਕਾਂ/ਟ੍ਰੈਕਟ/ਪੈਂਫਲਿਟ, ਜਿਨ੍ਹਾਂ ਵਿੱਚ ਜੇਲ੍ਹ ਚਿੱਠੀਆਂ (ਸਵੈ ਜੀਵਨੀ), ਗੁਰਮਤਿ ਨਾਮ ਅਭਿਆਸ ਕਮਾਈ, ਚਰਨ ਕੰਵਲ ਦੀ ਮਉਜ, ਗੁਰਮਤਿ ਸੱਚ ਨਿਰਣੈ, ਗੁਰਮਤਿ ਬਿਬੇਕ, ਗੁਰਮਤਿ ਗੌਰਵਤਾ, ਅਣਡਿਠੀ ਦੁਨੀਆਂ, ਗੁਰਮਤਿ ਅਧਿਆਤਮ ਕਰਮ ਫਿਲਾਸਫੀ, ਅਨਹਦ ਸ਼ਬਦ ਦਸਮ ਦੁਆਰ, ਸਚਖੰਡ ਦਰਸ਼ਨ, ਕਥਾ ਕੀਰਤਨ, ਨਾਮ ਤੇ ਨਾਮ ਦਾ ਦਾਤਾ ਸਤਿਗੁਰ, ਜੋਤਿ ਵਿਗਾਸ (1944), ਦਰਸ਼ਨ ਝਲਕਾਂ (1938), ਸਿੱਖ ਇਤਿਹਾਸ ਦੇ ਪ੍ਰਤੱਖ ਦਰਸ਼ਨ, ਜ਼ਾਹਿਰ ਜ਼ਹੂਰ ਗੁਰੂ ਗੋਬਿੰਦ ਸਿੰਘ, ਅੰਮ੍ਰਿਤ ਕੀ ਹੈ?, ਤੱਤ ਗੁਰਮਤਿ ਨਿਰਣਯ, ਬਾਬਾ ਵੈਦ ਰੋਗੀਆਂ ਦਾ, ਸੰਤ ਪਦ ਨਿਰਣੈ। ਗੁਰਮਤਿ ਰਮਜ਼ਾਂ,  ਹਓਮੈ ਨਾਲ ਵਿਰੋਧ, ਸਿੱਖ ਕੌਣ ਹੈ?, ਆਸਤਕ ਤੇ ਨਾਸਤਕ, ਅੰਮ੍ਰਿਤ ਕਲਾ, ਗਗਨ ਉਡਾਰੀ ਆਦਿ ਸ਼ਾਮਲ ਹਨ। ਉਨ੍ਹਾਂ ਵੱਲੋਂ ਰਚਿਆ ਗਿਆ ਸਾਹਿਤ ਪੰਥ ਨੂੰ ਇੱਕ ਮਹਾਨ ਦੇਣ ਹੈ। ਹਰ ਪੁਸਤਕ ਗੁਰਮਤਿ ਦੇ ਕਿਸੇ ਨਾ ਕਿਸੇ ਸਿਧਾਂਤ  ਉਤੇ ਗੁਰਬਾਣੀ ਰਾਹੀਂ ਰੌਸ਼ਨੀ ਪਾ ਕੇ, ਭਰਮ ਭੁਲੇਖੇ ਦੂਰ ਕਰਦੀ ਅਤੇ ਉਸ ਦਾ ਸਿੱਕਾ ਸਾਡੇ ਮਨਾ ‘ਤੇ ਬਿਠਾ ਦਿੰਦੀ ਹੈ। ਸਿੱਖ ਇਤਿਹਾਸ ਵਿੱਚ ਕਿਸੇ ਸਿਮਰਨ-ਸਰੂਪ ਹੋਈ ਸ਼ਖ਼ਸੀਅਤ ਨੇ ਏਨਾ ਬਹੁ-ਪੱਖੀ ਧਾਰਮਿਕ ਸਾਹਿਤ ਨਹੀਂ ਰਚਿਆ।

ਕਰਤਾਰ ਸਿੰਘ ਸਰਾਭਾ ਦੇ ਨਾਲ ਉਨ੍ਹਾਂ ਆਜ਼ਾਦੀ ਦੇ ਸੰਗਰਾਮ ਦੀ ਲੜੀ ਵਿੱਚ ਕੀਤੀਆਂ ਜਾਂਦੀਆਂ ਸਰਗਰਮੀਆਂ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਗ਼ਦਰੀਆਂ ਨੇ ਫ਼ੌਜੀ ਛਾਉਣੀਆਂ ਵਿੱਚ ਬਗ਼ਾਬਤ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਸੀ। ਭਾਈ ਰਣਧੀਰ ਸਿੰਘ ਦੀ ਡਿਊਟੀ ਫ਼ੀਰੋਜਪੁਰ ਛਾਉਣੀ ਜਾਣ ਦੀ ਲੱਗੀ ਸੀ। ਪੁਲਿਸ ਨੂੰ ਭਿਣਕ ਪੈ ਗਈ। ਬਗ਼ਾਬਤ ਨੂੰ ਰੋਕਣ ਲਈ ਅੰਗਰੇਜ਼ ਸਰਕਾਰ ਨੇ ਗ੍ਰਿਫ਼ਤਾਰੀਆਂ ਸ਼ੁਰੂ ਕਰ ਦਿੱਤੀਆਂ। ਮੁੱਲਾਂਪੁਰ ਤੋਂ ਭਾਈ ਰਣਧੀਰ ਸਿੰਘ ਰੇਲ ਗੱਡੀ ਵਿੱਚ 60 ਵਿਅਕਤੀਆਂ ਦੇ ਜਥੇ ਨਾਲ ਕੀਰਤਨ ਕਰਦੇ ਜਾ ਰਹੇ ਸਨ ਤਾਂ ਜੋ ਪੁਲਿਸ ਨੂੰ ਉਨ੍ਹਾਂ ‘ਤੇ ਸ਼ੱਕ ਨਾ ਹੋਵੇ। ਕਰਤਾਰ ਸਿੰਘ ਸਰਾਭਾ ਨੇ ਮੌਕੇ ‘ਤੇ ਹੀ ਭਾਈ ਸਾਹਿਬ ਦੇ ਜੱਥੇ ਨੂੰ ਗ੍ਰਿਫ਼ਤਾਰੀਆਂ ਦੀ ਜਾਣਕਾਰੀ ਦੇ ਦਿੱਤੀ, ਇਸ ਕਰਕੇ ਉਦੋਂ ਉਹ ਗ੍ਰਿਫ਼ਤਾਰੀ ਤੋਂ ਬਚ ਗਏ।

ਇਸ ਤੋਂ ਪਹਿਲਾਂ ਉਨ੍ਹਾਂ ਛਾਉਣੀਆਂ ਵਿੱਚ ਬਗਾਬਤ ਕਰਵਾਉਣ ਲਈ ਗੁਜਰਵਾਲ ਪਿੰਡ ਵਿਖੇ ਮਾਲਵੇ ਦੇ ਗ਼ਦਰੀਆਂ ਦਾ ਵੱਡਾ ਇਕੱਠ 14 ਫ਼ਰਵਰੀ 1915 ਨੂੰ ਕੀਤਾ ਸੀ, ਜਿਸ ਵਿੱਚ ਵੱਡੇ ਗ਼ਦਰੀ ਬਾਬਿਆਂ ਨੇ ਹਿੱਸਾ ਲਿਆ ਸੀ। ਬਾਅਦ ਵਿੱਚ ਭਾਈ ਰਣਧੀਰ ਸਿੰਘ ਨੂੰ 9 ਮਈ 1915 ਨੂੰ ਨਾਭਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਨ੍ਹਾਂ ਨੂੰ  4 ਅਪ੍ਰੈਲ 1916 ਨੂੰ ਮੁਲਤਾਨ ਜੇਲ੍ਹ , ਜੁਲਾਈ 1917 ਹਜ਼ਾਰੀ ਬਾਗ, ਅਕਤੂਬਰ 1921 ਵਿੱਚ ਰਾਜਮੁੰਦਰੀ ਜੇਲ੍ਹ ਅਤੇ 1 ਦਸੰਬਰ 1922 ਨੂੰ ਨਾਗਪੁਰ ਆਦਿ ਕਈ ਥਾਵਾਂ ਤੇ ਰੱਖਿਆ ਗਿਆ।  ਮੁਲਤਾਨ ਜੇਲ੍ਹ ਦੇ ਸਮੇਂ ਉਨ੍ਹਾਂ ਨੇ ਜੇਲ੍ਹ ਸੁਧਾਰਾਂ ਲਈ ਵੀ ਜਦੋਜਹਿਦ ਕੀਤੀ ਅਤੇ ਸਿੱਖੀ ਸਰੂਪ ਅਨੁਸਾਰ ਜੇਲ੍ਹ ਵਿੱਚ ਰਹਿਣ ਸਮੇਂ ਉਨ੍ਹਾਂ ਨੇ 40 ਦਿਨ ਭੁੱਖ ਹੜਤਾਲ ਕਰਕੇ ਆਪਣੀਆਂ ਮੰਗਾਂ ਮਨਵਾਈਆਂ ਸਨ। ਜੇਲ੍ਹ ਵਿੱਚ ਹੀ ਉਨ੍ਹਾਂ ਦੀ ਮੁਲਾਕਾਤ ਸ਼ਹੀਦ ਭਗਤ ਸਿੰਘ ਨਾਲ ਹੋਈ ਸੀ। ਇਥੇ ਹੀ ਆ ਕੇ ਉਨ੍ਹਾਂ ਗ਼ਦਰੀ ਕਰਾਂਤੀਕਾਰ ਕਵੀ ਮੁਨਸ਼ਾ ਸਿੰਘ ਦੁਖੀ ਆ ਕੇ ਮਿਲੇ ਸਨ। ਇਨ੍ਹਾਂ ‘ਤੇ ਦੂਜਾ ਲਾਹੌਰ ਸਾਜ਼ਸ ਕੇਸ ਅਧੀਨ 29 ਅਕਤੂਬਰ 1929 ਨੂੰ ਮੁਕੱਦਮਾ ਚਲਾਇਆ ਗਿਆ। ਭਾਈ ਰਣਧੀਰ ਸਿੰਘ ਨੂੰ 30 ਮਾਰਚ 1916 ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਤੇ ਜੇਲ੍ਹ ਵਿੱਚ ਭੇਜ ਦਿੱਤਾ ਗਿਆ, ਜਿਥੇ ਅਨੇਕਾਂ ਤਸੀਹੇ ਦਿੱਤੇ ਗਏ।

ਸਾਰੀ ਪਰਿਵਾਰਿਕ ਜਾਇਦਾਦ ਜਬਤ ਕਰ ਲਈ। ਆਜ਼ਾਦੀ ਤੋਂ ਬਾਅਦ ਵੀ ਉਨ੍ਹਾਂ ਸਰਕਾਰ ਤੋਂ ਜਾਇਦਾਦ ਵਾਪਸ ਨਹੀਂ ਮੰਗੀ ਸੀ। 14 ਜਨਵਰੀ 1914 ਨੂੰ ਜਦੋਂ ਦਿੱਲੀ ਸਥਿਤ ਗੁਰਦੁਆਰਾ ਰਕਾਬਗੰਜ ਦੀ ਕੰਧ ਢਾਹੀ ਗਈ ਤਾਂ ਉਹ ਇੱਕ ਸ਼ਹੀਦੀ ਜੱਥਾ ਲੈ ਕੇ 3 ਮਈ 1914 ਨੂੰ ਲਾਹੌਰ ਗਏ ਸਨ, ਜਿਥੇ ਰੋਸ ਵਜੋਂ ਸਿੱਖਾਂ ਦਾ ਭਾਰੀ ਸਮਾਗਮ ਹੋ ਰਿਹਾ ਸੀ। 'ਚੀਫ਼ ਖਾਲਸਾ ਦੀਵਾਨ' ਜੋ ਸਿੱਖਾਂ ਦੀ ਨੁਮਾਇੰਦਾ ਜਮਾਤ ਸੀ, ਉਸ ਨੇ 1914 ਵਿੱਚ ਸਰਕਾਰ ਦੇ ਕੰਧ ਢਾਹੁਣ ਦੇ ਫ਼ੈਸਲੇ ਦੇ ਹੱਕ ਵਿੱਚ ਮਤਾ ਪਾਸ ਕਰ ਦਿੱਤਾ। ਹਰਚੰਦ ਸਿੰਘ ਲਾਇਲਪੁਰ ਅਤੇ ਹਰਬੰਸ ਸਿੰਘ ਅਟਾਰੀ ਮਤੇ ਦੇ ਵਿਰੋਧ ਵਿੱਚ ਮੀਟਿੰਗ ਵਿੱਚੋਂ ਬਾਈਕਾਟ ਕਰਕੇ ਬਾਹਰ ਆ ਗਏ। ਭਾਈ ਰਣਧੀਰ ਸਿੰਘ ਨੇ ਹਰਚੰਦ ਸਿੰਘ ਲਾਇਲਪੁਰ ਨਾਲ ਮਿਲਕੇ ਵਿਰੋਧ ਕਰਨ ਦਾ ਸਾਰਾ ਕੰਮ ਆਪਣੇ ਹੱਥ ਲੈ ਲਿਆ। ਉਨ੍ਹਾਂ ਜ਼ਮਾਨੇ ਦੀ ਵੰਗਾਰ ਸੁਣੀ ਤੇ ਗੁਰਧਾਮਾ ਦੇ ਰਾਹ ਤੁਰ ਪਏ। ਉਹ ਆਧੁਨਿਕ ਯੁਗ ਦੇ ਮਹਾਨ ਤਪੱਸਵੀ, ਰਹੱਸਵਾਦੀ ਸੰਤ, ਕਵੀ ਤੇ ਵਾਰਤਕਕਾਰ ਸਨ। ਛੂਤ ਛਾਤ, ਵਹਿਮ ਭਰਮ ਅਤੇ ਊਚ ਨੀਚ ਦੇ ਸਖ਼ਤ ਵਿਰੋਧੀ ਸਨ। ਖਾਲਸਾ ਪੰਥ ਵੱਲੋਂ ਉਨ੍ਹਾਂ ਨੂੰ ਸਿੱਖ ਧਰਮ ਦੀ ਸੋਨ ਚਿੜੀ ਦਾ ਖਿਤਾਬ ਦੇ ਕੇ ਨਿਵਾਜਿਆ ਗਿਆ। ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਭਾਈ ਰਣਧੀਰ ਸਿੰਘ ਨੂੰ 15 ਸਤੰਬਰ 1931 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਸਾਹਿਬ ਤੋਂ ਅਡੋਲ ਦ੍ਰਿੜ੍ਹਤਾ, ਨਿਸ਼ਕਾਮ ਕੁਰਬਾਨੀ ਅਤੇ ਗੁਰੂ ਪੰਥ ਦੀ ਉਘੀ ਸੇਵਾ ਲਈ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਤੋਂ ਵੀ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ ਗਈ। ਉਨ੍ਹਾਂ ਦਾ ਸਾਰਾ ਜੀਵਨ ਆਦਰਸ਼ਕ ਸੀ। ਉਹ ਕਹਿਣੀ ਤੇ ਕਰਨੀ ਦੇ ਪੱਕੇ ਸਨ।  ਉਹ ਐਫ.ਸੀ.ਕਾਲਜ ਲਾਹੌਰ ਦੀ ਹਾਕੀ ਟੀਮ ਦੇ ਕਪਤਾਨ ਵੀ ਸਨ।
 
ਭਾਈ ਸਾਹਿਬ ਭਾਈ ਰਣਧੀਰ ਸਿੰਘ ਦਾ ਜਨਮ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਨਾਰੰਗਵਾਲ ਵਿਖੇ 7 ਜੁਲਾਈ 1878 ਨੂੰ ਪਿਤਾ ਸ੍ਰ. ਨੱਥਾ ਸਿੰਘ ਅਤੇ ਮਾਤਾ ਪੰਜਾਬ ਕੌਰ ਦੀ ਕੁੱਖੋਂ ਹੋਇਆ। ਉਨ੍ਹਾਂ ਨੇ ਆਪਣੀ ਮੁੱਢਲੀ ਸਿਖਿਆ ਮਾਲਵਾ ਖਾਲਸਾ ਸਕੂਲ ਲੁਧਿਆਣਾ ਤੋਂ ਪ੍ਰਾਪਤ ਕੀਤੀ। ਸਕੂਲ ਵਿੱਚ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿੱਖ ਧਰਮ ਨਾਲ ਜੋੜਨ ਲਈ ਸਕੂਲ ਵਿੱਚ ‘ਭੁਝੰਗੀ ਸਭਾ’ ਬਣਾਈ ਜਿਸ ਦੇ ਉਹ ਪ੍ਰਧਾਨ ਸਨ। ਸਾਰੇ ਵਿਦਿਆਰਥੀਆਂ ਨੂੰ ਖੰਡੇ ਬਾਟੇ ਦੀ ਪਾਹੁਲ ਦੇ ਕੇ ਅੰਮ੍ਰਿਤਧਾਰੀ ਬਣਾਇਆ ਗਿਆ। ਫਿਰ ਉਨ੍ਹਾਂ ਨੂੰ ਉਚ ਪੜ੍ਹਾਈ ਲਈ ਲਾਹੌਰ ਭੇਜ ਦਿੱਤਾ ਗਿਆ। ਭਾਈ ਰਣਧੀਰ ਸਿੰਘ ਨੇ 1900 ਵਿੱਚ ਬੀ.ਏ., ਐਫ.ਸੀ.ਕਾਲਜ ਲਾਹੌਰ ਤੋਂ ਪਾਸ ਕੀਤੀ। ਉਨ੍ਹਾਂ ਦਾ ਨਾਮ ਬਸੰਤ ਸਿੰਘ ਸੀ ਪ੍ਰੰਤੂ ਅੰਮ੍ਰਿਤ ਛੱਕਣ ਤੋਂ ਬਾਅਦ ਰਣਧੀਰ ਸਿੰਘ ਰੱਖਿਆ ਗਿਆ। ਉਨ੍ਹਾਂ ਦਾ ਵਿਆਹ ਬੀਬੀ ਕਰਤਾਰ ਕੌਰ ਨਾਲ ਹੋਇਆ। ਉਨ੍ਹਾਂ ਦਾ ਇੱਕ ਲੜਕਾ ਬਲਬੀਰ ਸਿੰਘ ਅਤੇ  ਇੱਕ ਲੜਕੀ ਪੰਜਾਬ ਕੌਰ  ਸਨ। ਭਾਈ ਰਣਧੀਰ ਦੀ ਵਿਰਾਸਤ ਨੂੰ ਬਲਬੀਰ ਸਿੰਘ ਦਾ ਦੋਹਤਾ ਜੁਝਾਰ ਸਿੰਘ ਸੰਭਾਲ ਰਿਹਾ ਹੈ। ਭਾਈ ਰਣਧੀਰ ਸਿੰਘ 16 ਅਪ੍ਰੈਲ 1961 ਨੂੰ ਸਵਰਗਵਾਸ ਹੋ ਗਏ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
  ਮੋਬਾਈਲ-94178 13072
   ujagarsingh48@yahoo.com

 
1027 ਜੁਲਾਈ ਨੂੰ 146ਵੇਂ ਜਨਮ ਦਿਵਸ ‘ਤੇ ਵਿਸ਼ੇਸ਼
ਸਾਹਿਤ, ਸੁਤੰਤਰਤਾ ਸੰਗਰਾਮ ਅਤੇ ਅਧਿਆਤਮ ਦਾ ਸੁਮੇਲ: ਭਾਈ ਸਾਹਿਬ ਰਣਧੀਰ ਸਿੰਘ
ਉਜਾਗਰ ਸਿੰਘ
bengalਬੰਗਾਲ ਰੋਡਵੇਜ਼ ਦਾ ਯਾਦਗਾਰ ਸਫ਼ਰ
ਡਾ: ਨਿਸ਼ਾਨ ਸਿੰਘ ਰਾਠੌਰ
munshaਕ੍ਰਾਂਤੀਕਾਰੀ ਗ਼ਦਰੀ ਬਾਗੀ ਸ਼ਾਇਰ : ਮੁਨਸ਼ਾ ਸਿੰਘ ਦੁਖੀ
ਉਜਾਗਰ ਸਿੰਘ
gharਰੌਲੇ ਰੱਪੇ ਤੇਰੇ ਘਰ ਦੀ ਕਿਸਮਤ ਹੈ
ਡਾ: ਨਿਸ਼ਾਨ ਸਿੰਘ ਰਾਠੌਰ
098ਗਿਆਨ ਦਾ ਬੋਝ ਚੁਕੀ ਫਿਰਦੇ ਅਗਿਆਨੀ
ਡਾ: ਨਿਸ਼ਾਨ ਸਿੰਘ ਰਾਠੌਰ
097ਅਖ਼ਬਾਰ ਪੜ੍ਹਨੀ ਕਭੀ ਮੱਤ ਛੋੜਨਾ!/a>
ਡਾ: ਨਿਸ਼ਾਨ ਸਿੰਘ ਰਾਠੌਰ
096ਬੱਚਿਆਂ ਨੂੰ ਸਹੀ ਮਾਰਗ- ਦਰਸ਼ਨ ਦੇਣ ਦੀ ਜ਼ਰੂਰਤ
ਡਾ: ਨਿਸ਼ਾਨ ਸਿੰਘ ਰਾਠੌਰ
sarbotamਪੰਜਾਬ ਦੇ ਸਰਵੋਤਮ ਸਿਆਸੀ ਬੁਲਾਰੇ
ਉਜਾਗਰ ਸਿੰਘ
094ਅਲਵਿਦਾ! ਬੇਬਾਕ ਪੱਤਰਕਾਰ ਸਰਬਜੀਤ ਸਿੰਘ ਪੰਧੇਰ
ਉਜਾਗਰ ਸਿੰਘ
093ਜੀਵਨ ਜਿਉਣ ਦਾ ਪੁਰਾਤਨ ਕਾਰਗਰ ਨੁਕਤਾ
ਡਾ: ਨਿਸ਼ਾਨ ਸਿੰਘ ਰਾਠੌਰ
gurdevਅਲਵਿਦਾ! ਸਿੱਖੀ ਸੋਚ ਨੂੰ ਪ੍ਰਣਾਈ ਕਵਿਤਰੀ ਗੁਰਦੇਵ ਕੌਰ ਖ਼ਾਲਸਾ ਯੂ.ਐਸ.ਏ.
ਉਜਾਗਰ ਸਿੰਘ
091ਅਲਵਿਦਾ! ਦਲੇਰੀ ਦੇ ਪ੍ਰਤੀਕ ਅਧਿਕਾਰੀ ਵਰਿਆਮ ਸਿੰਘ ਢੋਟੀਆਂ
ਉਜਾਗਰ ਸਿੰਘ
0908 ਮਾਰਚ ਇਸਤਰੀ ਦਿਵਸ ‘ਤੇ ਵਿਸ਼ੇਸ਼
ਸਮਾਜ ਨੂੰ ਇਸਤਰੀਆਂ ਬਾਰੇ ਸੋਚ ਬਦਲਣ ਦੀ ਲੋੜ
ਉਜਾਗਰ ਸਿੰਘ
gurditਗੁਰਮਤਿ ਤੇ ਸਿੱਖ ਸੋਚ ਦੇ ਪਹਿਰੇਦਾਰ ਗਿਆਨੀ ਗੁਰਦਿਤ ਸਿੰਘ
ਉਜਾਗਰ ਸਿੰਘ
088ਬੇਅੰਤ ਸਿੰਘ ਦਾ ਪੀ.ਜੀ.ਆਈ.ਦੇ ਮਰੀਜ਼ਾਂ ਲਈ ਸਰਾਂ ਬਣਾਉਣ ਦਾ ਸਪਨਾ ਅਧਵਾਟੇ
ਉਜਾਗਰ ਸਿੰਘ
087ਅਲਵਿਦਾ! ਇਮਾਨਦਾਰੀ ਦੇ ਪਹਿਰੇਦਾਰ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ
baaliਪ੍ਰਧਾਨ ਮੰਤਰੀ ਨੂੰ ਚਿੱਠੀ ਲਿਖਣ ਵਾਲਾ ਦਸਵੀਂ ਦਾ ਵਿਦਿਆਰਥੀ: ਰਤਨ ਚੰਦ ਬਾਲੀ
ਉਜਾਗਰ ਸਿੰਘ
085ਪੱਲੇ ਤੈਂਡੇ ਲਾਗੀ
ਡਾ. ਗੁਰਮਿੰਦਰ ਸਿੱਧੂ
084ਪੰਜਾਬ ਪੁਲਿਸ ਵਿੱਚ ਇਸਤਰੀਆਂ/ਲੜਕੀਆਂ ਵੀ ਮਹੱਤਵਪੂਰਨ ਅਹੁਦਿਆਂ ‘ਤੇ ਤਾਇਨਾਤ
ਉਜਾਗਰ ਸਿੰਘ
gillਅਲਵਿਦਾ! ਪੰਜਾਬੀਅਤ ਦੇ ਮੁਦਈ ਵਿਕਾਸ ਪੁਰਸ਼ ਡਾ. ਮਨੋਹਰ ਸਿੰਘ ਗਿੱਲ /a>
ਉਜਾਗਰ ਸਿੰਘ
patialaਪਟਿਆਲਾ ਦਾ ਨਾਮ ਰੌਸ਼ਨ ਕਰਨ ਵਾਲੇ ਆਈ.ਏ.ਐਸ. ਅਧਿਕਾਰੀ
ਉਜਾਗਰ ਸਿੰਘ
08131 ਅਗਸਤ ਬਰਸੀ ਤੇ ਵਿਸ਼ੇਸ਼
ਸਿਆਸੀ ਤਿਗੜਮਬਾਜ਼ੀਆਂ ਬੇਅੰਤ ਸਿੰਘ ਦੀ ਕਾਬਲੀਅਤ ਨੂੰ ਰੋਕਨਾ ਸਕੀਆਂ
ਉਜਾਗਰ ਸਿੰਘ
080ਇਨਸਾਫ ਪਸੰਦ ਅਤੇ ਇਮਾਨਦਾਰੀ ਦੇ ਪ੍ਰਤੀਕ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ 
079 ਸਿਆਣਿਆਂ ਦੀ 'ਸ਼ਹਿਰੀ ਸੱਥ' ਦੀ ਮਹਿਫਲ ਦੀਆਂ ਖ਼ੁਸ਼ਬੋਆਂ
ਉਜਾਗਰ ਸਿੰਘ/span>
ਬੀਰਅਲਵਿਦਾ! ਰੌਂਸ਼ਨ ਦਿਮਾਗ ਵਿਦਵਾਨ ਸਿਆਸਤਦਾਨ ਬੀਰ ਦਵਿੰਦਰ ਸਿੰਘ 
ਉਜਾਗਰ ਸਿੰਘ
077ਸਾਊ ਸਿਆਸਤਦਾਨ: ਤੇਜ ਪ੍ਰਕਾਸ਼ ਸਿੰਘ ਕੋਟਲੀ  
ਉਜਾਗਰ ਸਿੰਘ
076ਈਮਾਨਦਾਰੀ ਜਿੰਦਾ ਬਾਦ  
ਰਵੇਲ ਸਿੰਘ
guptaਸਮਾਜ ਸੇਵਾ ਨੂੰ ਪ੍ਰਣਾਇਆ: ਭਗਵਾਨ ਦਾਸ ਗੁਪਤਾ/a> 
ਉਜਾਗਰ ਸਿੰਘ
074ਗਿਆਨੀ ਜ਼ੈਲ ਸਿੰਘ ਨੇ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਕਿਉਂ ਨਾ ਦਿੱਤਾ?
ਉਜਾਗਰ ਸਿੰਘ
073ਸੀਤੋ ਮਾਸੀ
ਰਵੇਲ ਸਿੰਘ
tohra1 ਅਪ੍ਰੈਲ ਬਰਸੀ ‘ਤੇ
ਵਿਸ਼ੇਸ਼ ਸਿੱਖੀ ਸਿਦਕ ਦਾ ਮੁਜੱਸਮਾ: ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ
071ਆਪਣੀਆਂ ਜੜਾਂ ਨਾਲ ਜੁੜਨ ਦਾ ਵੇਲਾ
ਡਾ. ਨਿਸ਼ਾਨ ਸਿੰਘ ਰਾਠੌਰ
070ਬਿਹਤਰ ਜ਼ਿੰਦਗੀ ਦਾ ਰਾਹ
ਕੇਹਰ ਸ਼ਰੀਫ਼
069ਪੰਜਾਬ ਦੇ ਲੋਕ ਸੰਪਰਕ ਵਿਭਾਗ ਦਾ ਸੰਕਟ ਮੋਚਨ ਅਧਿਕਾਰੀ : ਪਿਆਰਾ ਸਿੰਘ ਭੂਪਾਲ
ਉਜਾਗਰ ਸਿੰਘ
068ਜਦੋਂ ਮੈਨੂੰ ਨੌਕਰੀ ‘ਚੋਂ ਬਰਖ਼ਾਸਤ ਕਰਨ ਦੀ ਧਮਕੀ ਮਿਲੀ
ਉਜਾਗਰ ਸਿੰਘ
067ਮੇਰੀ ਵੱਡੀ ਭੈਣ
ਰਵੇਲ ਸਿੰਘ
066ਸਿਪਾਹੀ ਤੋਂ ਪਦਮ ਸ੍ਰੀ ਤੱਕ ਪਹੁੰਚਣ ਵਾਲਾ ਸਿਰੜ੍ਹੀ ਖੋਜੀ ਡਾ. ਰਤਨ ਸਿੰਘ ਜੱਗੀ
ਉਜਾਗਰ ਸਿੰਘ
065ਮਾਮੇ ਦੇ ਤੁਰ ਜਾਣ ‘ਤੇ ਗਿੜਿਆ ਯਾਦਾਂ ਦਾ ਖੂਹ 
ਮਾਲਵਿੰਦਰ ਸਿੰਘ ਮਾਲੀ
064ਬੇਦਾਗ਼ ਚਿੱਟੀ ਚਾਦਰ ਲੈ ਕੇ ਸੇਵਾ ਮੁਕਤ ਹੋਇਆ ਡਾ.ਓਪਿੰਦਰ ਸਿੰਘ ਲਾਂਬਾ 
ਉਜਾਗਰ  ਸਿੰਘ
063ਡਾ. ਗੁਰਭਗਤ ਸਿੰਘ ਨੂੰ ਯਾਦ ਕਰਦਿਆਂ  
ਕਰਮਜੀਤ ਸਿੰਘ
062ਦੀਵਾਲੀ ਦੇ ਦਿਨ ਬੁਝਿਆ ਮਾਂ ਦਾ ਚਿਰਾਗ: ਸੁਰਿੰਦਰ ਸਿੰਘ ਮਾਹੀ  
ਉਜਾਗਰ ਸਿੰਘ, ਪਟਿਆਲਾ
061ਸਿੱਖ ਵਿਰਾਸਤੀ ਇਤਿਹਾਸ ਦਾ ਖੋਜੀ ਵਿਦਵਾਨ: ਭੁਪਿੰਦਰ ਸਿੰਘ ਹਾਲੈਂਡ 
ਉਜਾਗਰ ਸਿੰਘ, ਪਟਿਆਲਾ 
060ਤੁਰ ਗਿਆ ਪਰਵਾਸ ਵਿੱਚ ਸਿੱਖਾਂ ਦਾ ਰਾਜਦੂਤ ਤੇ ਆੜੂਆਂ ਦਾ ਬਾਦਸ਼ਾਹ: ਦੀਦਾਰ ਸਿੰਘ ਬੈਂਸ 
ਉਜਾਗਰ ਸਿੰਘ, ਪਟਿਆਲਾ
05931 ਅਗਸਤ ਬਰਸੀ ‘ਤੇ ਵਿਸ਼ੇਸ਼
ਜਦੋਂ ਸ੍ਰੀ ਅਟਲ ਬਿਹਾਰੀ ਵਾਜਪਾਈ ਅਤੇ ਸ੍ਰ ਬੇਅੰਤ ਸਿੰਘ ਨੇ ਕੰਧ ‘ਤੇ ਚੜ੍ਹਕੇ ਭਾਸ਼ਣ ਦਿੱਤਾ  
ਉਜਾਗਰ ਸਿੰਘ, ਪਟਿਆਲਾ
05813 ਅਗਸਤ ਨੂੰ ਬਰਸੀ ‘ਤੇ ਵਿਸ਼ੇਸ਼ ਸਿੱਖ ਪੰਥ ਦੇ ਮਾਰਗ ਦਰਸ਼ਕ: ਸਿਰਦਾਰ ਕਪੂਰ ਸਿੰਘ  
ਉਜਾਗਰ ਸਿੰਘ, ਪਟਿਆਲਾ
057'ਯੰਗ ਬ੍ਰਿਗੇਡ' ਦਾ ਕੈਪਟਨ: ਜੀ ਐਸ ਸਿੱਧੂ /a> 
ਉਜਾਗਰ ਸਿੰਘ, ਪਟਿਆਲਾ
056ਤੁਰ ਗਿਆ ਕੈਨੇਡਾ ਵਿੱਚ ਸਿੱਖ ਸਿਧਾਂਤਾਂ ਦਾ ਪਹਿਰੇਦਾਰ: ਰਿਪਦੁਮਣ ਸਿੰਘ ਮਲਿਕ   
ਉਜਾਗਰ ਸਿੰਘ, ਪਟਿਆਲਾ
ratu30 ਮਈ 2022 ਨੂੰ ਭੋਗ ‘ਤੇ ਵਿਸ਼ੇਸ਼
ਮੋਹ ਦੀਆਂ ਤੰਦਾਂ  ਜੋੜਨ ਵਾਲਾ ਤੁਰ ਗਿਆ ਕ੍ਰਿਸ਼ਨ ਲਾਲ ਰੱਤੂ    - ਉਜਾਗਰ ਸਿੰਘ, ਪਟਿਆਲਾ
ratan lalਪ੍ਰੋ. ਰਤਨ ਲਾਲ ਨਾਲ ਇਹ ਕਿਉਂ ਵਾਪਰਿਆ?  
ਰਵੀਸ਼ ਕੁਮਾਰ  ( ਅਨੁਵਾਦ: ਕੇਹਰ ਸ਼ਰੀਫ਼ ਸਿੰਘ)
0531 ਅਪ੍ਰੈਲ 2022 ਨੂੰ ਬਰਸੀ ‘ਤੇ ਵਿਸ਼ੇਸ਼
ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ   - ਉਜਾਗਰ ਸਿੰਘ /span>
052ਬਾਬਾ ਦਰਸ਼ਨ ਸਿੰਘ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ
ਉਜਾਗਰ ਸਿੰਘ
517 ਫਰਵਰੀ 2022 ਨੂੰ ਭੋਗ ‘ਤੇ ਵਿਸ਼ੇਸ਼
ਪ੍ਰੋ ਇੰਦਰਜੀਤ ਕੌਰ ਸੰਧੂ: ਵਿਦਿਆ ਦੀ ਰੌਸ਼ਨੀ ਵੰਡਣ ਵਾਲਾ ਚਿਰਾਗ ਬੁਝ ਗਿਆ - ਉਜਾਗਰ ਸਿੰਘ/span>
050ਗਾਂਧੀਵਾਦੀ ਸੋਚ ਦਾ ਆਖਰੀ ਪਹਿਰੇਦਾਰ ਵੇਦ ਪ੍ਰਕਾਸ਼ ਗੁਪਤਾ ਅਲਵਿਦਾ ਕਹਿ ਗਏ  
ਉਜਾਗਰ ਸਿੰਘ
puriਮਹਾਰਾਸ਼ਟਰ ਵਿਚ ਪੰਜਾਬੀ ਅਧਿਕਾਰੀਆਂ ਦੀ ਇਮਾਨਦਾਰੀ ਦਾ ਪ੍ਰਤੀਕ ਸੁਖਦੇਵ ਸਿੰਘ ਪੁਰੀ 
ਉਜਾਗਰ ਸਿੰਘ
048ਪੱਥਰ ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ 
ਉਜਾਗਰ ਸਿੰਘ
047ਬਾਲੜੀਆਂ ਦੇ ਵਿਆਹ: ਹਜ਼ਾਰਾਂ ਬੱਚੀਆਂ ਦੀਆਂ ਜਾਨਾਂ ਦਾ ਖੌ
ਬਲਜੀਤ ਕੌਰ 
046-1ਆਸਟਰੇਲੀਆ ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )
ਉਜਾਗਰ ਸਿੰਘ, ਪਟਿਆਲਾ
045ਇਨਸਾਨੀਅਤ ਦਾ ਪੁਜਾਰੀ ਅਤੇ ਪ੍ਰਤੀਬੱਧ ਅਧਿਕਾਰੀ ਡਾ ਮੇਘਾ ਸਿੰਘ
ਉਜਾਗਰ ਸਿੰਘ, ਪਟਿਆਲਾ
04431 ਅਗਸਤ ਬਰਸੀ ‘ਤੇ ਵਿਸ਼ੇਸ਼
ਯਾਦਾਂ ਦੇ ਝਰੋਖੇ ‘ਚੋਂ ਸ੍ਰ ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ
ਉਜਾਗਰ ਸਿੰਘ, ਪਟਿਆਲਾ
43ਜਨੂੰਨੀ ਆਜ਼ਾਦੀ ਘੁਲਾਟੀਆ ਅਤੇ ਸਮਾਜ ਸੇਵਕ : ਡਾ ਰਵੀ ਚੰਦ ਸ਼ਰਮਾ ਘਨੌਰ
ਉਜਾਗਰ ਸਿੰਘ, ਪਟਿਆਲਾ
042ਵਰਦੀ-ਧਾਰੀਆਂ ਵਲੋਂ ਢਾਹਿਆ ਕਹਿਰ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
041ਅਲਵਿਦਾ! ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ/a>
ਉਜਾਗਰ ਸਿੰਘ, ਪਟਿਆਲਾ
040-2ਮਾਈ ਜੀਤੋ ਨੇ ਤਪਾਈ ਵੀਹ ਵਰ੍ਹਿਆਂ ਬਾਅਦ ਭੱਠੀ
ਲਖਵਿੰਦਰ ਜੌਹਲ ‘ਧੱਲੇਕੇ’
039ਮਿਹਰ ਸਿੰਘ ਕਲੋਨੀ ਦਾ ਹਵਾਈ ਹੀਰੋ
ਡਾ. ਹਰਸ਼ਿੰਦਰ ਕੌਰ, ਪਟਿਆਲਾ
038ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ
037ਹਿੰਦੂ ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ
036ਸਿੱਖ ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ
 ਉਜਾਗਰ ਸਿੰਘ, ਪਟਿਆਲਾ
035ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ
034ਸਬਰ, ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ
bootaਦਲਿਤਾਂ ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ
32ਮਿਹਨਤ, ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ ਗੁਪਤਾ
ਉਜਾਗਰ ਸਿੰਘ, ਪਟਿਆਲਾ
31ਅਲਵਿਦਾ: ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ
030ਪੱਤਰਕਾਰੀ ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ
029ਬਾਬਾ ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ
28ਬਿਹਤਰੀਨ ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ
mnadeepਪੁਲਿਸ ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ ਸਿੱਧੂ
ਉਜਾਗਰ ਸਿੰਘ, ਪਟਿਆਲਾ
26ਸਿੰਧੀ ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’
25ਸ਼ਰਾਫ਼ਤ, ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ
kotliਦੀਨ ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ
katalਅਣਖ ਖ਼ਾਤਰ ਹੋ ਰਹੇ ਕਤਲ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
dheeanਧੀਆਂ ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ
khedanਕਿੱਥੇ ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ
ਫ਼ਿੰਨਲੈਂਡ ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ
ਸਿੱਖਿਆ ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਮਾਜ ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ
ਇਹ ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ
ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ
ਕੁੱਖ ‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਜਿੰਦਗੀ ‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਪੰਜਾਬੀਅਤ ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ
ਦੇਸ਼ ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ
ਮਾਂ–ਬਾਪ ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ।
ਸੋ ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ
ਨੈਤਿਕ ਸਿੱਖਿਆ ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ
“ਸਰਦਾਰ ਸੰਤ ਸਿੰਘ ਧਾਲੀਵਾਲ ਟਰੱਸਟ”
ਬੀੜ੍ਹ ਰਾਊ ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ ਵਾਲਾ(ਸਰੀ)ਕਨੇਡਾ
ਆਦਰਸ਼ ਪਤੀ ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ
‘ਮਾਰੂ’ ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ

ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ
ਵਿਸ਼ਵ ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ ਦੌਰਾਨ ਸਨਮਾਨ
ਵਿਰਾਸਤ ਭਵਨ ਵਿਖੇ ਪਾਲ ਗਿੱਲ ਦਾ ਸਨਮਾਨ ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ

ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)

 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions/a>br> Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)