|
|
|
|
|
ਗੁਰਮਤਿ ਦੇ ਰੰਗ
ਵਿੱਚ ਰੰਗਿਆ ਸੱਜਣ: ਗਿਆਨੀ ਸੋਢੀ ਨਿਰੰਜਨ ਸਿੰਘ
ਉਜਾਗਰ ਸਿੰਘ 01/08/2024 |
|
|
|
ਅਧਿਆਪਨ
ਦਾ ਕਿੱਤਾ ਬੜਾ ਪਵਿਤਰ ਹੈ, ਪ੍ਰੰਤੂ ਜੇਕਰ ਅਧਿਆਪਕ ਗੁਰਮਤਿ ਦੇ ਰੰਗ ਵਿੱਚ
ਰੰਗਿਆ ਹੋਵੇ ਤਾਂ ਸੋਨੇ ‘ਤੇ ਸੁਹਾਗੇ ਵਾਲੀ ਗੱਲ ਬਣ ਜਾਂਦੀ ਹੈ। ਜਿਹੜਾ
ਅਧਿਆਪਕ ਮੁਲਤਾਨ ਜ਼ਿਲ੍ਹੇ ਦਾ ਜੰਮਪਲ ਤੇ ਸੋਢੀ ਵੰਸ਼ ਦਾ ਵਾਰਸ ਹੋਵੇ ਤਾਂ
ਉਸ ਦੇ ਵਿਅਕਤਿਤਵ ਨੂੰ ਚਾਰ ਚੰਨ ਲੱਗ ਜਾਂਦੇ ਹਨ। ਵਿਦਿਆਰਥੀਆਂ ਨੂੰ ਆਪਣਾ
ਸਰਮਾਇਆ ਸਮਝਦਾ ਹੋਇਆ, ਉਨ੍ਹਾਂ ਨੂੰ ਗੁਰਮਤਿ ਦੇ ਰੰਗ ਵਿੱਚ ਰੰਗਕੇ
ਪੜ੍ਹਾਈ ਕਰਨ ਲਈ ਪ੍ਰੇਰਦਾ ਹੋਵੇ ਤਾਂ ਕੁਦਰਤੀ ਹੈ ਕਿ ਵਿਦਿਆਰਥੀ ਦੇਸ਼ ਤੇ
ਕੌਮ ਲਈ ਮਰ ਮਿਟਣ ਵਾਲੇ ਦੇਸ਼ ਭਗਤ ਬਣਨਗੇ।
ਅਜਿਹਾ ਹੀ ਇਕ
ਅਧਿਆਪਕ ਗਿਆਨੀ ਸੋਢੀ ਨਿਰੰਜਨ ਸਿੰਘ ਸੀ, ਜਿਸ ਦੇ ਵਿਦਿਆਰਥੀ ਸਮਾਜ ਦੇ
ਵੱਖ-ਵੱਖ ਸ਼ੋਹਬਿਆਂ ਵਿੱਚ ਆਪਣੀ ਲਿਆਕਤ ਦਾ ਪ੍ਰਗਟਾਵਾ ਕਰਦੇ ਹੋਏ, ਆਪਣੀ
ਸਫਲਤਾ ਦਾ ਸਿਹਰਾ ਆਪਣੇ ਗੁਰੂ ਦੇਵ ਸੋਢੀ ਨਿਰੰਜਨ ਸਿੰਘ ਨੂੰ ਦਿੰਦੇ ਨਹੀਂ
ਥੱਕਦੇ। ਉਨ੍ਹਾਂ ਦੇ ਸਵਰਗਵਾਸ ਹੋਣ ਦੇ 51 ਸਾਲ ਬੀਤ ਜਾਣ ਦੇ ਬਾਅਦ ਵੀ
ਗਿਆਨੀ ਸੋਢੀ ਨਿਰੰਜਨ ਸਿੰਘ ਦੀ ਵਿਦਵਤਾ ਤੇ ਸਿਆਣਪ ਦੇ ਝੰਡੇ ਝੂਲ ਰਹੇ
ਹਨ। ਉਨ੍ਹਾਂ ਦੇ ਵਿਦਿਆਰਥੀਆਂ ਦੇ ਚਹੇਤਾ ਹੋਣ ਦਾ ਸਬੂਤ ਇਥੋਂ ਮਿਲਦਾ ਹੈ
ਕਿ ਪੰਜਾਬੀ ਵਿਦਵਾਨ ਲੇਖਕ ਵਰਿਆਮ ਸਿੰਘ ਸੰਧੂ ਉਨ੍ਹਾਂ ਦੀ ਕਾਬਲੀਅਤ ਦਾ
ਜ਼ਿਕਰ ਕਰਦਾ ਹੋਇਆ ਭਾਵਕ ਹੋ ਜਾਂਦਾ ਹੈ।
ਸਕੂਲ
ਪੱਧਰ ਦੇ ਪੰਜਾਬੀ ਅਧਿਆਪਕ ਨੂੰ ਬਹੁਤਾ ਮਹੱਤਵ ਨਹੀਂ ਦਿੱਤਾ ਜਾਂਦਾ,
ਪ੍ਰੰਤੂ ਗਿਆਨੀ ਸੋਢੀ ਨਿਰੰਜਨ ਸਿੰਘ ਦਾ ਪੰਜਾਬੀ ਪੜ੍ਹਾਉਣ ਦੇ ਢੰਗ ਦੀ
ਪ੍ਰਸੰਸਾ ਕੀਤੀ ਜਾ ਰਹੀ ਹੈ ਕਿ ਉਹ ਉਸ ਸਮੇਂ ਸ਼ਬਦ ਜੋੜ ਦਾ ਖਾਸ ਧਿਆਨ
ਰੱਖਦੇ ਸਨ, ਜਦੋਂ ਕਿ ਅਜੋਕੇ ਕਾਲਜਾਂ ਅਤੇ ਯੂਨੀਵਰਸਿਟੀ ਦੇ ਕੁਝ ਵਿਦਵਾਨਾ
ਨੂੰ ਖੁਦ ਵੀ ਸ਼ਬਦ ਜੋੜਾਂ ਦੀ ਸਹੀ ਜਾਣਕਾਰੀ ਨਹੀਂ ਹੈ। ਉਹ ਗੁਰਬਾਣੀ ਦੇ
ਗਿਆਤਾ ਸਨ। ਬਹੁਤੀ ਗੁਰਬਾਣੀ ਉਨ੍ਹਾਂ ਨੂੰ ਮੂੰਹ ਜ਼ੁਬਾਨੀ ਯਾਦ ਸੀ।
ਗਿਆਨੀ ਸੋਢੀ ਨਿਰੰਜਨ ਸਿੰਘ ਸਾਹਿਤ ਪ੍ਰੇਮੀ ਸਨ, ਉਨ੍ਹਾਂ ਦੀ ਵਿਰਾਸਤ
ਅਰਥਾਤ ਉਨ੍ਹਾਂ ਦੇ ਪਿਤਾ ਸੋਢੀ ਫ਼ਕੀਰ ਦਾਸ ਸਾਹਿਤ ਦੇ ਪਾਠਕ ਸਨ,
ਜਿਨ੍ਹਾਂ ਤੋਂ ਉਨ੍ਹਾਂ ਨੂੰ ਪੰਜਾਬੀ ਦਾ ਸਾਹਿਤ ਪੜ੍ਹਨ ਦੀ ਪ੍ਰੇਰਨਾ
ਮਿਲੀ। ਗਿਆਨੀ ਨਿਰੰਜਨ ਸਿੰਘ ਅੱਖਰੀ ਪੜ੍ਹਾਈ ਦੇ ਨਾਲ ਵਿਦਿਆਰਥੀਆਂ ਨੂੰ
ਸਫ਼ਲ ਜ਼ਿੰਦਗੀ ਬਸਰ ਕਰਨ ਦੇ ਗੁਰ ਦੱਸਦੇ ਸਨ। ਉਹ ਸਮਝਦੇ ਸਨ, ਅੱਖਰੀ
ਪੜ੍ਹਾਈ ਨੌਕਰੀਆਂ ਪ੍ਰਾਪਤ ਕਰਨ ਲਈ ਤਾਂ ਲਾਹੇਬੰਦ ਹੁੰਦੀ ਹੈ ਪ੍ਰੰਤੂ
ਜ਼ਿੰਦਗੀ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਸਮਾਜਿਕ ਅਤੇ ਨੈਤਿਕ ਕਦਰਾਂ
ਕੀਮਤਾਂ ਦੀ ਜਾਣਕਾਰੀ ਹੋਣੀ ਅਤਿ ਜ਼ਰੂਰੀ ਹੁੰਦੀ ਹੈ।
ਗਿਆਨੀ
ਨਿਰੰਜਨ ਸਿੰਘ ਦੀ ਵੇਸ਼ਭੂਸ਼ਾ ਇਕ ਫ਼ਕੀਰ ਯੋਗੀ ਦੀ ਹੋਣ ਕਰਕੇ ਵਿਦਿਆਰਥੀਆਂ
ਨੂੰ ਉਨ੍ਹਾਂ ਦੇ ਵਿਅਤਿਤਵ ਵਿੱਚੋਂ ਅਲਾਹੀ ਅਧਿਆਤਮਿਕ ਵਿਦਵਤਾ ਦਾ ਖ਼ਜਾਨਾ
ਵਿਖਾਈ ਦਿੰਦਾ ਸੀ। ਦੁੱਧ ਵਰਗਾ ਚਿੱਟਾ ਪਹਿਰਾਵਾ ਅਤੇ ਜੋਗੀਆ ਰੰਗ ਦੀ
ਗੋਲਦਾਰ ਦਸਤਾਰ ਗਿਆਨੀ ਨਿਰੰਜਨ ਸਿੰਘ ਦੇ ਇੱਕ ਧਾਰਮਿਕ ਬੁੱਧੀਮਾਨ
ਵਿਅਤਿਤਵ ਦਾ ਪ੍ਰਗਟਾਵਾ ਕਰਦੀ ਸੀ। ਪੜ੍ਹਾਈ ਕਰਨ ਲਈ ਲਗਾਤਾਰ ਮਿਹਨਤ ਕਰਨ
ਦੀ ਪ੍ਰੇਰਨਾ ਦਿੰਦੇ ਹੋਏ, ਉਹ ਅਜਿਹੀਆਂ ਉਦਾਹਰਨਾ ਦਿੰਦੇ ਸਨ, ਜਿਹੜੀਆਂ
ਵਿਦਿਆਰਥੀਆਂ ਦੇ ਦਿਲ ਅਤੇ ਦਿਮਾਗ਼ ਵਿੱਚ ਬੈਠ ਜਾਂਦੀਆਂ ਸਨ। ਉਨ੍ਹਾਂ ਦੀਆਂ
ਉਦਾਹਰਨਾਂ ਦ੍ਰਿਸ਼ਟਾਂਤਿਕ ਸੀਨ ਪੈਦਾ ਕਰ ਦਿੰਦੀਆਂ ਸਨ। ਉਹ ਵਿਦਿਆਰਥੀਆਂ
ਨੂੰ ਅਨੁਸ਼ਾਸਤ ਜੀਵਨ ਬਸਰ ਕਰਨ ਦੀ ਜ਼ਰੂਰਤ ਨੂੰ ਮਹਿਸੂਸ ਕਰਵਾ ਦਿੰਦੇ ਸਨ
ਕਿਉਂਕਿ ਕਿਸੇ ਖੇਤਰ ਵਿੱਚ ਸਫਲਤਾ ਲਈ ਕਿਸੇ ਕਾਇਦੇ ਕਾਨੂੰਨ ਨਾਲ ਵਿਚਰਣਾ
ਜ਼ਰੂਰੀ ਹੁੰਦਾ ਹੈ।
ਬੱਚੇ ਆਮ ਤੌਰ ‘ਤੇ ਕਿਸੇ ਕਿਸਮ ਦੇ ਉਪਦੇਸ਼
ਲੈਣ ਤੋਂ ਇਨਕਾਰੀ ਹੁੰਦੇ ਹਨ ਪ੍ਰੰਤੂ ਸੋਢੀ ਨਿਰੰਜਨ ਸਿੰਘ ਗੁਰਬਾਣੀ ਦੀਆਂ
ਤੁਕਾਂ ਦੀਆਂ ਉਦਾਹਰਣਾ ਦੇ ਕੇ ਬੱਚਿਆਂ ਨੂੰ ਉਪਦੇਸ਼ ਦਿੰਦੇ ਸਨ। ਇਸ ਤੋਂ
ਇਲਾਵਾ ਉਹ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਦਾ ਨਿਸ਼ਾਨਾ ਮਿਥ ਕੇ ਉਸ ਦੀ
ਪ੍ਰਾਪਤੀ ਲਈ ਕੋਸ਼ਿਸ਼ ਕਰਨ ਦੀ ਸਲਾਹ ਦਿੰਦੇ ਸਨ। ਜਿਹੜੇ ਵਿਦਿਆਰਥੀ ਉਚਾ
ਨਿਸ਼ਾਨਾ ਨਹੀਂ ਮਿਥਦੇ ਸਨ, ਉਨ੍ਹਾਂ ਨੂੰ ਵੱਡੇ ਨਿਸ਼ਾਨੇ ਨਿਸਚਤ ਕਰਨ ਦੀ
ਵਿਅੰਗ ਨਾਲ ਸਲਾਹ ਦੇਣ ਸਮੇਂ ਇਸ ਗੱਲ ਦਾ ਧਿਆਨ ਰੱਖਦੇ ਸਨ ਕਿ ਬੱਚਿਆਂ
ਵਿੱਚ ਹੀਣ ਭਾਵਨਾ ਪੈਦਾ ਨਾ ਹੋ ਜਾਵੇ। ਉਹ ਗੁਰਮੁੱਖ ਵਿਅਕਤੀ ਸਨ। ਉਨ੍ਹਾਂ
ਦੀ ਲਿਖਾਈ ਬਹੁਤ ਖੁਸ਼ਕਤ ਸੀ। ਉਹ ਸਕੂਲ ਦੀਆਂ ਕੰਧਾਂ ‘ਤੇ ਕਲਾਤਮਿਕ ਢੰਗ
ਨਾਲ ਗੁਰਬਾਣੀ ਦੀਆਂ ਤੁੱਕਾਂ ਮੋਟੇ ਚਾਰਟਾਂ ‘ਤੇ ਲਿਖਕੇ ਟੰਗ ਦਿੰਦੇ ਸਨ
ਤਾਂ ਜੋ ਵਿਦਿਆਰਥੀ ਸਿੱਖੀ ਸੋਚ ਨਾਲ ਜੁੜੇ ਰਹਿਣ ਅਤੇ ਸਦਾਚਾਰ ਦੀਆਂ
ਕਦਰਾਂ ਕੀਮਤਾਂ ‘ਤੇ ਪਹਿਰਾ ਦਿੰਦੇ ਰਹਿਣ। ਉਨ੍ਹਾਂ ਦੀ ਦੂਰ ਅੰਦੇਸ਼ੀ ਦਾ
ਪਤਾ ਲਗਦਾ ਹੈ, ਜਦੋਂ ਅੱਜ ਕਲ੍ਹ ਉਸੇ ਤਰਜ ‘ਤੇ ਸਕੂਲਾਂ ਵਿੱਚ ਇਹ ਤੁਕਾਂ
ਲਿਖੀਆਂ ਜਾਂਦੀਆਂ ਹਨ। ਗਿਆਨੀ ਨਿਰੰਜਨ ਸਿੰਘ ਦੀ ਸਰੀਰਕ ਸਿਖਿਆ ਦੀ ਨਸੀਅਤ
ਵੀ ਕਮਾਲ ਦੀ ਹੁੰਦੀ ਸੀ।
ਉਹ ਵਿਦਿਆਰਥੀਆਂ ਨੂੰ ਉਸ ਸਮੇਂ ਸਰੀਰਕ
ਕਸਰਤਾਂ ਦੇ ਨਾਲ ਸੈਰ ਕਰਨ ਦੀ ਤਾਕੀਦ ਵੀ ਕਰਦੇ ਸਨ। ਉਹ ਕੁਦਰਤ ਦੇ ਕਾਦਰ
ਦੇ ਪ੍ਰਸੰਸਕ ਸਨ, ਇਸ ਲਈ ਵਿਦਿਆਰਥੀਆਂ ਨੂੰ ਕੁਦਰਤ ਨਾਲ ਪਿਆਰ ਕਰਨ ਅਤੇ
ਕੁਦਰਤ ਦੀਆਂ ਰਹਿਮਤਾਂ ਦਾ ਲਾਭ ਉਠਾਉਣ ਦੀ ਪ੍ਰੇਰਨਾ ਦਿੰਦੇ ਰਹਿੰਦੇ ਸਨ।
ਗੁਰਬਾਣੀ ਅਤੇ ਗੁਰਮਤਿ ਦੇ ਪ੍ਰੇਮੀ ਹੋਣ ਕਰਕੇ ਦਸਾਂ ਨਹੁੰਆਂ ਦੀ ਕਿਰਤ
ਕਰਨ ਨੂੰ ਸੁਭਾਗ ਸਮਝਦੇ ਸਨ। ਉਹ ਬੱਚਿਆਂ ਨੂੰ ਆਪਣੇ ਮਾਪਿਆਂ ਨਾਲ
ਪਰਿਵਾਰਿਕ ਕੰਮ ਕਰਨ ਲਈ ਵੀ ਉਤਸ਼ਾਹਤ ਕਰਦੇ ਸਨ ਤਾਂ ਜੋ ਬੱਚਿਆਂ ਵਿੱਚ
ਕਿਰਤ ਕਰਨ ਦੀ ਰੁਚੀ ਪੈਦਾ ਹੋ ਸਕੇ। ਉਹ ਇਹ ਵੀ ਸਮਝਾਉਂਦੇ ਸਨ ਕਿ ਕਿਰਤ
ਕਰਨ ਵਾਲਾ ਵਿਅਕਤੀ ਕਦੀਂ ਵੀ ਅਸਫਲ ਨਹੀਂ ਹੁੰਦਾ। ਕਿਰਤ ਕਰੋ ਤੇ ਵੰਡ
ਛੱਕੋ ਦੇ ਸਿਧਾਂਤ ਤੇ ਪਹਿਰਾ ਦੇਣ ਵਿੱਚ ਖ਼ੁਸ਼ੀ ਮਹਿਸੂਸ ਕਰਦੇ ਸਨ, ਜਿਸ
ਕਰਕੇ ਉਨ੍ਹਾਂ ਦੇ ਵਿਦਿਆਰਥੀ ਅੱਜ ਵੀ ਕਿਰਤ ਦੀ ਪ੍ਰਵਿਰਤੀ ‘ਤੇ ਪਹਿਰਾ ਦੇ
ਰਹੇ ਹਨ। ਛੁੱਟੀਆਂ ਵਿੱਚ ਉਹ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਦੇ
ਦਰਸ਼ਨ ਕਰਵਾਉਣ ਲਈ ਤਰਨਤਾਰਨ ਸਾਹਿਬ ਅਤੇ ਦਰਬਾਰ ਸਾਹਿਬ ਸ੍ਰੀ ਅੰਮ੍ਰਿਸਰ
ਲੈ ਕੇ ਜਾਂਦੇ, ਓਥੇ ਦੁਰਗਿਆਨਾ ਮੰਦਰ ਅਤੇ ਜਲਿ੍ਹਆਂ ਵਾਲਾ ਬਾਗ ਜ਼ਰੂਰ ਲੈ
ਕੇ ਜਾਂਦੇ ਸਨ ਤਾਂ ਜੋ ਬੱਚਿਆਂ ਵਿੱਚ ਧਾਰਮਿਕ ਸਦਭਾਵਨਾ ਤੇ ਦੇਸ਼ ਭਗਤੀ ਦੀ
ਜੋਤੀ ਪ੍ਰਜਵਲਿਤ ਹੋ ਸਕੇ। ਉਹ ਸਾਰੇ ਧਰਮਾ ਦਾ ਇੱਕੋ ਜਿਹਾ ਸਤਿਕਾਰ ਕਰਦੇ
ਸਨ। ਉਨ੍ਹਾਂ ਵਿੱਚ ਇੱਕ ਸੱਚੀ ਸੁੱਚੀ ਰੂਹ ਦਾ ਵਾਸਾ ਸੀ। ਉਹ ਸਮਾਜ ਦੇ
ਲੋਕਾਂ ਨਾਲ ਜ਼ਮੀਨੀ ਪੱਧਰ ‘ਤੇ ਜੁੜੇ ਹੋਏ ਸਨ, ਉਹ ਸਿਰਫ਼ ਬੱਚਿਆਂ ਨੂੰ
ਪੜ੍ਹਾਉਣ ਦੀ ਜ਼ਿੰਮੇਵਾਰੀ ਹੀ ਨਹੀਂ ਸਗੋਂ ਸਮਾਜ ਨੂੰ ਵੀ ਪੜ੍ਹਾਉਂਦੇ ਸਨ।
ਗਿਆਨੀ ਜੀ ਦੀ ਸ਼ਖ਼ਸੀਅਤ ਬਹੁ-ਰੰਗੀ ਸੀ। ਵਿਦਿਆਰਥੀਆਂ ਨੂੰ ਪਿਆਰ ਅਤੇ ਡਾਂਟ
ਦੋਵੇਂ ਬਰਾਬਰ ਕਰਦੇ ਸਨ। ਉਨ੍ਹਾਂ ਦੇ ਸ਼ਬਦਾਂ ਵਿੱਚ ਗੁਰਮੁੱਖਾਂ ਵਾਲਾ
ਸਹਿਜ ਤੇ ਸੁਹਜ ਅਤੇ ਖਾਸ ਮੌਕਿਆਂ ‘ਤੇ ਭਾਸ਼ਾ ਦਾ ਰੰਗ ਵੀ ਮਾਨਣ ਯੋਗ
ਹੁੰਦਾ ਸੀ। ਬੱਚਿਆਂ ਨੂੰ ਝਿੜਕਦੇ ਸਮੇਂ ਅਜੀਬ ਰੰਗੀਨੀ ਅਤੇ ਹਾਸ ਵਿਅੰਗ
ਹੁੰਦਾ ਸੀ। ਉਨ੍ਹਾਂ ਦਾ ਸਾਰਾ ਜੀਵਨ ਜਿਥੇ ਗੁਰਮੁਖ ਰੁਚੀਆਂ ਵਾਲਾ ਸੀ,
ਓਥੇ ਨਿਰੰਤਰ ਸੰਘਰਸ਼ ਦਾ ਪ੍ਰਤੀਕ ਵੀ ਸੀ।
ਢੀ ਨਿਰੰਜਣ ਸਿੰਘ ਦਾ
ਜਨਮ 11 ਨਵੰਬਰ 1904 ਈ ਨੂੰ ਲਹਿੰਦੇ ਪੰਜਾਬ ਦੇ ਜ਼ਿਲ੍ਹਾ ਮੁਲਤਾਨ
ਦੀ ਲੋਧਰਾਂ ਤਹਿਸੀਲ ਦੇ ਪਿੰਡ ਗੋਗੜਾ ਵਿੱਚ ਪਿਤਾ ਸੋਢੀ ਫ਼ਕੀਰ ਦਾਸ ਅਤੇ
ਮਾਤਾ ਪ੍ਰਸਿੰਨੀ ਦੇਵੀ ਦੀ ਕੁੱਖੋਂ ਹੋਇਆ ਸੀ। ਜਦੋਂ ਉਹ ਪ੍ਰਾਇਮਰੀ ਸਕੂਲ
ਵਿੱਚ ਪੜ੍ਹ ਰਿਹਾ ਸੀ, ਉਦੋਂ ਉਸ ਦੇ ਪਿਤਾ ਸਵਰਗਵਾਸ ਹੋ ਗਏ। ਉਨ੍ਹਾਂ
ਦਿਨਾਂ ਵਿੱਚ ਅੰਗਰੇਜ਼ਾਂ ਨੂੰ ਪਹਿਲੇ ਸੰਸਾਰ ਯੁਧ ਲਈ ਸਿਪਾਹੀਆਂ ਦੀ ਭਰਤੀ
ਦੀ ਲੋੜ ਸੀ। ਪੁਲਿਸ ਇੰਸਪੈਕਟਰ ਅਨੂਪ ਸਿੰਘ ਪਿੰਡ ਵਿੱਚ ਭਰਤੀ ਕਰਨ ਲਈ
ਪੁੱਜੇ। ਮਾਤਾ ਨੇ ਵੱਡਾ ਲੜਕਾ ਅਮਰੀਕ ਸਿੰਘ ਖੇਤਾਂ ਵਿੱਚ ਲੁਕੋ ਦਿੱਤਾ ਤੇ
ਕਿਹਾ ਮੇਰਾ ਤਾਂ ਇਕੋ ਛੋਟਾ ਬੇਟਾ ਹੈ ਤੇ ਮੇਰੇ ਪਤੀ ਦੀ ਮੌਤ ਹੋ ਚੁੱਕੀ
ਹੈ। ਬੇਟਾ ਪੜ੍ਹਨਾ ਚਾਹੁੰਦਾ ਹੈ। ਰਹਿਮ ਦਿਲ ਪੁਲਿਸ ਇੰਸਪੈਕਟਰ ਨਿਰੰਜਨ
ਸਿੰਘ ਨੂੰ ਆਪਣੇ ਨਾਲ ਤਰਨਤਾਰਨ ਨੇੜੇ ਖੱਬੇ ਰਾਜਪੂਤਾਂ ਲੈ ਆਇਆ। ਉਸ ਦੇ
ਆਪਣੇ ਕੋਈ ਪੁੱਤਰ ਨਹੀਂ ਸੀ। ਨਿਰੰਜਨ ਸਿੰਘ ਨੂੰ ਤਰਨਤਾਰਨ ਗੁਰਮਤਿ
ਵਿਦਿਆਲੇ ਵਿੱਚ ਦਾਖ਼ਲ ਕਰਵਾਕੇ ਪੜ੍ਹਾਇਆ। ਫਿਰ ਉਨ੍ਹਾਂ ਨੇ 1926-27 ਵਿੱਚ
ਗਿਆਨੀ ਅਤੇ ਓ ਟੀ ਪਾਸ ਕਰਨ ਲਈ ਖਾਲਸਾ ਕਾਲਜ ਅੰਮ੍ਰਿਤਸਰ ਵਿੱਚ
ਦਾਖ਼ਲ ਕਰਵਾ ਦਿੱਤਾ ਅਤੇ ਸਾਰਾ ਖ਼ਰਚਾ ਆਪ ਕਰਦੇ ਰਹੇ।
ਓ ਟੀ
ਉਨ੍ਹਾਂ ਦਿਨਾਂ ਵਿੱਚ ਅਧਿਆਪਕ ਸਿਖਿਆ ਨੂੰ ਕਿਹਾ ਜਾਂਦਾ ਸੀ। ਖਾਲਸਾ ਕਾਲਜ
ਅੰਮ੍ਰਿਤਸਰ ਵਿੱਚ ਉਨ੍ਹਾਂ ਪ੍ਰਿੰਸੀਪਲ ਮਨਮੋਹਨ ਸਿੰਘ ਐਮ.ਏ., ਪ੍ਰੋ.ਤੇਜਾ
ਸਿੰਘ, ਪ੍ਰੋ.ਨਿਰੰਜਣ ਸਿੰਘ ਐਮ.ਐਸ.ਸੀ. ਅਤੇ ਬਿਸ਼ਨ ਸਿੰਘ ਵਰਗੇ ਵਿਦਵਾਨਾਂ
ਤੋਂ ਸਿਖਿਆ ਹਾਸਲ ਕੀਤੀ, ਜਿਸ ਕਰਕੇ ਉਨ੍ਹਾਂ ਦੇ ਵਿਅਤਿਤਵ ਵਿੱਚ ਨਿਖ਼ਾਰ
ਆਇਆ। ਸਾਂਝੇ ਪੰਜਾਬ ਦੇ ਪਹਿਲਾਂ ਗੁਜਰਾਂਵਾਲਾ ਦੇ ਕਿਸੇ ਸਕੂਲ ਵਿੱਚ
ਪੜ੍ਹਾਉਂਦੇ ਰਹੇ। ਫਿਰ ਉਸ ਦੀ ਚੋਣ ਪੰਜਾਬੀ ਅਧਿਆਪਕ ਦੀ ਹੋ ਗਈ, ਪਹਿਲਾਂ
ਨੌਸ਼ਹਿਰਾ ਪੰਨੂਆਂ, ਝਬਾਲ (1933), ਲੋਪੋਕੇ (1942), ਅਟਾਰੀ (1947) ਤੇ
ਆਖਰੀ ਸਟੇਸ਼ਨ ਪਿੰਡ ਸੁਰ ਸਿੰਘ ਵਿਖੇ ਸੇਵਾ ਕਰਦੇ ਰਹੇ। ਉਹ 11 ਨਵੰਬਰ
1959 ਨੂੰ ਨੌਕਰੀ ਵਿੱਚੋਂ ਸੇਵਾ ਮੁਕਤ ਹੋਏ ਸਨ। ਗਿਆਨੀ ਨਿਰੰਜਨ ਸਿੰਘ ਦਾ
ਵਿਆਹ 1931 ਵਿੱਚ ਬੀਬੀ ਰਾਮ ਕੌਰ ਨਾਲ ਹੋਇਆ। ਉਨ੍ਹਾਂ ਦੇ ਘਰ ਤਿੰਨ ਧੀਆਂ
ਚਰਨਜੀਤ ਕੌਰ, ਗੁਰਵੰਤਜੀਤ ਕੌਰ, ਗੁਰਦੀਪ ਕੌਰ ਅਤੇ ਚਾਰ ਪੁੱਤਰਾਂ ਸਵਰਨ
ਸਿੰਘ ਸੋਢੀ ਸੇਵਾ ਮੁਕਤ ਕਾਲਜ ਪ੍ਰਿੰਸੀਪਲ, ਗੁਰਚਰਨ ਸਿੰਘ ਸੋਢੀ ਸੇਵਾ
ਮੁਕਤ ਜਾਇੰਟ ਡਾਇਰੈਕਟਰ ਲੋਕ ਸੰਪਰਕ ਪੰਜਾਬ, ਕ੍ਰਿਸ਼ਨ ਕ੍ਰਿਪਾਲ
ਸਿੰਘ ਸੋਢੀ, ਸੇਵਾ ਮੁਕਤ ਇੰਜਿਨੀਅਰ ਅਤੇ ਮਰਹੂਮ ਰਵਿੰਦਰਪਾਲ ਸਿੰਘ ਸੋਢੀ,
ਪੁਲਸ ਇੰਸਪੈਕਟਰ ਨੇ ਜਨਮ ਲਿਆ। ਗਿਆਨੀ ਨਿਰੰਜਨ ਸਿੰਘ ਨੇ ਸਾਰੇ
ਬੱਚਿਆਂ ਨੂੰ ਉਚ ਤੇ ਬਿਹਤਰੀਨ ਵਿਦਿਆ ਦਿਵਾਈ, ਜਿਸ ਕਰਕੇ ਸਾਰਾ ਪਰਿਵਾਰ
ਪੜ੍ਹਿਆ ਲਿਖਿਆ ਅਤੇ ਉਚ ਅਹੁਦਿਆਂ ‘ਤੇ ਬਿਰਾਜਮਾਨ ਰਿਹਾ। ਮੁਲਤਾਨ ਵਾਲੇ
ਘਰ ਦੇ ਬਦਲੇ ਮਿਲੇ ਕਲੇਮ ਨਾਲ ਉਨ੍ਹਾਂ ਨੇ ਫਿਲੌਰ ਸਰਕਾਰੀ ਬੋਲੀ ਦੇ ਕੇ
ਮਕਾਨ ਖ੍ਰੀਦ ਲਿਆ ਸੀ। ਨੌਕਰੀ ਵਿੱਚੋਂ ਸੇਵਾ ਮੁਕਤੀ ਤੋਂ ਬਾਅਦ ਉਹ ਫਿਲੌਰ
ਵਿਖੇ ਹੀ ਰਹੇ।
25 ਜੂਨ 1963 ਨੂੰ ਉਹ ਸਵਰਗਵਾਸ ਹੋ ਗਏ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com
|
|
& |
|
ਗੁਰਮਤਿ
ਦੇ ਰੰਗ ਵਿੱਚ ਰੰਗਿਆ ਸੱਜਣ: ਗਿਆਨੀ ਸੋਢੀ ਨਿਰੰਜਨ ਸਿੰਘ
ਉਜਾਗਰ ਸਿੰਘ |
7
ਜੁਲਾਈ ਨੂੰ 146ਵੇਂ ਜਨਮ ਦਿਵਸ ‘ਤੇ ਵਿਸ਼ੇਸ਼
ਸਾਹਿਤ,
ਸੁਤੰਤਰਤਾ ਸੰਗਰਾਮ ਅਤੇ ਅਧਿਆਤਮ ਦਾ ਸੁਮੇਲ: ਭਾਈ ਸਾਹਿਬ ਰਣਧੀਰ
ਸਿੰਘ ਉਜਾਗਰ ਸਿੰਘ |
ਬੰਗਾਲ
ਰੋਡਵੇਜ਼ ਦਾ ਯਾਦਗਾਰ ਸਫ਼ਰ
ਡਾ: ਨਿਸ਼ਾਨ ਸਿੰਘ ਰਾਠੌਰ |
ਕ੍ਰਾਂਤੀਕਾਰੀ
ਗ਼ਦਰੀ ਬਾਗੀ ਸ਼ਾਇਰ : ਮੁਨਸ਼ਾ ਸਿੰਘ ਦੁਖੀ
ਉਜਾਗਰ ਸਿੰਘ |
ਰੌਲੇ
ਰੱਪੇ ਤੇਰੇ ਘਰ ਦੀ ਕਿਸਮਤ ਹੈ
ਡਾ: ਨਿਸ਼ਾਨ ਸਿੰਘ ਰਾਠੌਰ |
ਗਿਆਨ
ਦਾ ਬੋਝ ਚੁਕੀ ਫਿਰਦੇ ਅਗਿਆਨੀ
ਡਾ: ਨਿਸ਼ਾਨ ਸਿੰਘ ਰਾਠੌਰ |
ਅਖ਼ਬਾਰ
ਪੜ੍ਹਨੀ ਕਭੀ ਮੱਤ ਛੋੜਨਾ!/a>
ਡਾ: ਨਿਸ਼ਾਨ ਸਿੰਘ ਰਾਠੌਰ |
ਬੱਚਿਆਂ
ਨੂੰ ਸਹੀ ਮਾਰਗ- ਦਰਸ਼ਨ ਦੇਣ ਦੀ ਜ਼ਰੂਰਤ
ਡਾ: ਨਿਸ਼ਾਨ ਸਿੰਘ ਰਾਠੌਰ |
ਪੰਜਾਬ
ਦੇ ਸਰਵੋਤਮ ਸਿਆਸੀ ਬੁਲਾਰੇ
ਉਜਾਗਰ ਸਿੰਘ |
ਅਲਵਿਦਾ!
ਬੇਬਾਕ ਪੱਤਰਕਾਰ ਸਰਬਜੀਤ ਸਿੰਘ ਪੰਧੇਰ
ਉਜਾਗਰ ਸਿੰਘ |
ਜੀਵਨ
ਜਿਉਣ ਦਾ ਪੁਰਾਤਨ ਕਾਰਗਰ ਨੁਕਤਾ
ਡਾ: ਨਿਸ਼ਾਨ ਸਿੰਘ ਰਾਠੌਰ |
ਅਲਵਿਦਾ!
ਸਿੱਖੀ ਸੋਚ ਨੂੰ ਪ੍ਰਣਾਈ ਕਵਿਤਰੀ ਗੁਰਦੇਵ ਕੌਰ ਖ਼ਾਲਸਾ ਯੂ.ਐਸ.ਏ. ਉਜਾਗਰ ਸਿੰਘ |
ਅਲਵਿਦਾ!
ਦਲੇਰੀ ਦੇ ਪ੍ਰਤੀਕ ਅਧਿਕਾਰੀ ਵਰਿਆਮ ਸਿੰਘ ਢੋਟੀਆਂ
ਉਜਾਗਰ ਸਿੰਘ |
8
ਮਾਰਚ ਇਸਤਰੀ ਦਿਵਸ ‘ਤੇ ਵਿਸ਼ੇਸ਼
ਸਮਾਜ ਨੂੰ ਇਸਤਰੀਆਂ
ਬਾਰੇ ਸੋਚ ਬਦਲਣ ਦੀ ਲੋੜ
ਉਜਾਗਰ ਸਿੰਘ |
ਗੁਰਮਤਿ
ਤੇ ਸਿੱਖ ਸੋਚ ਦੇ ਪਹਿਰੇਦਾਰ ਗਿਆਨੀ ਗੁਰਦਿਤ ਸਿੰਘ
ਉਜਾਗਰ ਸਿੰਘ |
ਬੇਅੰਤ
ਸਿੰਘ ਦਾ ਪੀ.ਜੀ.ਆਈ.ਦੇ ਮਰੀਜ਼ਾਂ ਲਈ ਸਰਾਂ ਬਣਾਉਣ ਦਾ ਸਪਨਾ
ਅਧਵਾਟੇ ਉਜਾਗਰ ਸਿੰਘ |
ਅਲਵਿਦਾ!
ਇਮਾਨਦਾਰੀ ਦੇ ਪਹਿਰੇਦਾਰ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ |
ਪ੍ਰਧਾਨ
ਮੰਤਰੀ ਨੂੰ ਚਿੱਠੀ ਲਿਖਣ ਵਾਲਾ ਦਸਵੀਂ ਦਾ ਵਿਦਿਆਰਥੀ: ਰਤਨ ਚੰਦ
ਬਾਲੀ ਉਜਾਗਰ ਸਿੰਘ |
ਪੱਲੇ
ਤੈਂਡੇ ਲਾਗੀ ਡਾ.
ਗੁਰਮਿੰਦਰ ਸਿੱਧੂ |
ਪੰਜਾਬ
ਪੁਲਿਸ ਵਿੱਚ ਇਸਤਰੀਆਂ/ਲੜਕੀਆਂ ਵੀ ਮਹੱਤਵਪੂਰਨ ਅਹੁਦਿਆਂ ‘ਤੇ
ਤਾਇਨਾਤ ਉਜਾਗਰ ਸਿੰਘ |
ਅਲਵਿਦਾ!
ਪੰਜਾਬੀਅਤ ਦੇ ਮੁਦਈ ਵਿਕਾਸ ਪੁਰਸ਼ ਡਾ. ਮਨੋਹਰ ਸਿੰਘ ਗਿੱਲ /a>
ਉਜਾਗਰ ਸਿੰਘ |
ਪਟਿਆਲਾ
ਦਾ ਨਾਮ ਰੌਸ਼ਨ ਕਰਨ ਵਾਲੇ ਆਈ.ਏ.ਐਸ. ਅਧਿਕਾਰੀ
ਉਜਾਗਰ ਸਿੰਘ |
31
ਅਗਸਤ ਬਰਸੀ ਤੇ ਵਿਸ਼ੇਸ਼
ਸਿਆਸੀ
ਤਿਗੜਮਬਾਜ਼ੀਆਂ ਬੇਅੰਤ ਸਿੰਘ ਦੀ ਕਾਬਲੀਅਤ ਨੂੰ ਰੋਕਨਾ ਸਕੀਆਂ
ਉਜਾਗਰ ਸਿੰਘ |
ਇਨਸਾਫ
ਪਸੰਦ ਅਤੇ ਇਮਾਨਦਾਰੀ ਦੇ ਪ੍ਰਤੀਕ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ |
ਸਿਆਣਿਆਂ
ਦੀ 'ਸ਼ਹਿਰੀ ਸੱਥ' ਦੀ ਮਹਿਫਲ ਦੀਆਂ ਖ਼ੁਸ਼ਬੋਆਂ
ਉਜਾਗਰ ਸਿੰਘ/span> |
ਅਲਵਿਦਾ!
ਰੌਂਸ਼ਨ ਦਿਮਾਗ ਵਿਦਵਾਨ ਸਿਆਸਤਦਾਨ ਬੀਰ ਦਵਿੰਦਰ ਸਿੰਘ
ਉਜਾਗਰ ਸਿੰਘ |
ਸਾਊ
ਸਿਆਸਤਦਾਨ: ਤੇਜ ਪ੍ਰਕਾਸ਼ ਸਿੰਘ ਕੋਟਲੀ
ਉਜਾਗਰ ਸਿੰਘ |
ਈਮਾਨਦਾਰੀ
ਜਿੰਦਾ ਬਾਦ ਰਵੇਲ ਸਿੰਘ |
ਸਮਾਜ
ਸੇਵਾ ਨੂੰ ਪ੍ਰਣਾਇਆ: ਭਗਵਾਨ ਦਾਸ ਗੁਪਤਾ/a>
ਉਜਾਗਰ ਸਿੰਘ |
ਗਿਆਨੀ
ਜ਼ੈਲ ਸਿੰਘ ਨੇ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਕਿਉਂ ਨਾ
ਦਿੱਤਾ? ਉਜਾਗਰ ਸਿੰਘ |
ਸੀਤੋ
ਮਾਸੀ ਰਵੇਲ ਸਿੰਘ |
1
ਅਪ੍ਰੈਲ ਬਰਸੀ ‘ਤੇ
ਵਿਸ਼ੇਸ਼ ਸਿੱਖੀ ਸਿਦਕ
ਦਾ ਮੁਜੱਸਮਾ: ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ |
ਆਪਣੀਆਂ
ਜੜਾਂ ਨਾਲ ਜੁੜਨ ਦਾ ਵੇਲਾ
ਡਾ. ਨਿਸ਼ਾਨ ਸਿੰਘ ਰਾਠੌਰ |
ਬਿਹਤਰ
ਜ਼ਿੰਦਗੀ ਦਾ ਰਾਹ ਕੇਹਰ
ਸ਼ਰੀਫ਼ |
ਪੰਜਾਬ
ਦੇ ਲੋਕ ਸੰਪਰਕ ਵਿਭਾਗ ਦਾ ਸੰਕਟ ਮੋਚਨ ਅਧਿਕਾਰੀ : ਪਿਆਰਾ ਸਿੰਘ
ਭੂਪਾਲ ਉਜਾਗਰ ਸਿੰਘ |
ਜਦੋਂ
ਮੈਨੂੰ ਨੌਕਰੀ ‘ਚੋਂ ਬਰਖ਼ਾਸਤ ਕਰਨ ਦੀ ਧਮਕੀ ਮਿਲੀ
ਉਜਾਗਰ ਸਿੰਘ |
ਮੇਰੀ
ਵੱਡੀ ਭੈਣ ਰਵੇਲ ਸਿੰਘ |
ਸਿਪਾਹੀ
ਤੋਂ ਪਦਮ ਸ੍ਰੀ ਤੱਕ ਪਹੁੰਚਣ ਵਾਲਾ ਸਿਰੜ੍ਹੀ ਖੋਜੀ ਡਾ. ਰਤਨ ਸਿੰਘ
ਜੱਗੀ ਉਜਾਗਰ ਸਿੰਘ |
ਮਾਮੇ
ਦੇ ਤੁਰ ਜਾਣ ‘ਤੇ ਗਿੜਿਆ ਯਾਦਾਂ ਦਾ ਖੂਹ
ਮਾਲਵਿੰਦਰ ਸਿੰਘ ਮਾਲੀ |
ਬੇਦਾਗ਼
ਚਿੱਟੀ ਚਾਦਰ ਲੈ ਕੇ ਸੇਵਾ ਮੁਕਤ ਹੋਇਆ ਡਾ.ਓਪਿੰਦਰ ਸਿੰਘ ਲਾਂਬਾ
ਉਜਾਗਰ ਸਿੰਘ |
ਡਾ.
ਗੁਰਭਗਤ ਸਿੰਘ ਨੂੰ ਯਾਦ ਕਰਦਿਆਂ
ਕਰਮਜੀਤ ਸਿੰਘ |
ਦੀਵਾਲੀ
ਦੇ ਦਿਨ ਬੁਝਿਆ ਮਾਂ ਦਾ ਚਿਰਾਗ: ਸੁਰਿੰਦਰ ਸਿੰਘ ਮਾਹੀ
ਉਜਾਗਰ ਸਿੰਘ, ਪਟਿਆਲਾ |
ਸਿੱਖ
ਵਿਰਾਸਤੀ ਇਤਿਹਾਸ ਦਾ ਖੋਜੀ ਵਿਦਵਾਨ: ਭੁਪਿੰਦਰ ਸਿੰਘ ਹਾਲੈਂਡ
ਉਜਾਗਰ ਸਿੰਘ, ਪਟਿਆਲਾ |
ਤੁਰ
ਗਿਆ ਪਰਵਾਸ ਵਿੱਚ ਸਿੱਖਾਂ ਦਾ ਰਾਜਦੂਤ ਤੇ ਆੜੂਆਂ ਦਾ ਬਾਦਸ਼ਾਹ:
ਦੀਦਾਰ ਸਿੰਘ ਬੈਂਸ ਉਜਾਗਰ
ਸਿੰਘ, ਪਟਿਆਲਾ |
31
ਅਗਸਤ ਬਰਸੀ ‘ਤੇ ਵਿਸ਼ੇਸ਼
ਜਦੋਂ ਸ੍ਰੀ ਅਟਲ
ਬਿਹਾਰੀ ਵਾਜਪਾਈ ਅਤੇ ਸ੍ਰ ਬੇਅੰਤ ਸਿੰਘ ਨੇ ਕੰਧ ‘ਤੇ ਚੜ੍ਹਕੇ
ਭਾਸ਼ਣ ਦਿੱਤਾ ਉਜਾਗਰ
ਸਿੰਘ, ਪਟਿਆਲਾ |
13
ਅਗਸਤ ਨੂੰ ਬਰਸੀ ‘ਤੇ ਵਿਸ਼ੇਸ਼ ਸਿੱਖ ਪੰਥ ਦੇ ਮਾਰਗ ਦਰਸ਼ਕ: ਸਿਰਦਾਰ
ਕਪੂਰ ਸਿੰਘ ਉਜਾਗਰ
ਸਿੰਘ, ਪਟਿਆਲਾ |
'ਯੰਗ
ਬ੍ਰਿਗੇਡ' ਦਾ ਕੈਪਟਨ: ਜੀ ਐਸ ਸਿੱਧੂ /a>
ਉਜਾਗਰ ਸਿੰਘ, ਪਟਿਆਲਾ |
ਤੁਰ
ਗਿਆ ਕੈਨੇਡਾ ਵਿੱਚ ਸਿੱਖ ਸਿਧਾਂਤਾਂ ਦਾ ਪਹਿਰੇਦਾਰ: ਰਿਪਦੁਮਣ
ਸਿੰਘ ਮਲਿਕ ਉਜਾਗਰ
ਸਿੰਘ, ਪਟਿਆਲਾ |
30
ਮਈ 2022 ਨੂੰ ਭੋਗ ‘ਤੇ ਵਿਸ਼ੇਸ਼
ਮੋਹ ਦੀਆਂ ਤੰਦਾਂ
ਜੋੜਨ ਵਾਲਾ ਤੁਰ ਗਿਆ ਕ੍ਰਿਸ਼ਨ ਲਾਲ ਰੱਤੂ -
ਉਜਾਗਰ ਸਿੰਘ, ਪਟਿਆਲਾ |
ਪ੍ਰੋ.
ਰਤਨ ਲਾਲ ਨਾਲ ਇਹ ਕਿਉਂ ਵਾਪਰਿਆ?
ਰਵੀਸ਼ ਕੁਮਾਰ ( ਅਨੁਵਾਦ: ਕੇਹਰ
ਸ਼ਰੀਫ਼ ਸਿੰਘ) |
1
ਅਪ੍ਰੈਲ 2022 ਨੂੰ ਬਰਸੀ ‘ਤੇ ਵਿਸ਼ੇਸ਼
ਜਥੇਦਾਰ ਗੁਰਚਰਨ
ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ -
ਉਜਾਗਰ ਸਿੰਘ /span> |
ਬਾਬਾ
ਦਰਸ਼ਨ ਸਿੰਘ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ
ਉਜਾਗਰ ਸਿੰਘ |
7
ਫਰਵਰੀ 2022 ਨੂੰ ਭੋਗ ‘ਤੇ ਵਿਸ਼ੇਸ਼
ਪ੍ਰੋ ਇੰਦਰਜੀਤ
ਕੌਰ ਸੰਧੂ: ਵਿਦਿਆ ਦੀ ਰੌਸ਼ਨੀ ਵੰਡਣ ਵਾਲਾ ਚਿਰਾਗ ਬੁਝ ਗਿਆ -
ਉਜਾਗਰ ਸਿੰਘ/span> |
ਗਾਂਧੀਵਾਦੀ
ਸੋਚ ਦਾ ਆਖਰੀ ਪਹਿਰੇਦਾਰ ਵੇਦ ਪ੍ਰਕਾਸ਼ ਗੁਪਤਾ ਅਲਵਿਦਾ ਕਹਿ ਗਏ
ਉਜਾਗਰ ਸਿੰਘ |
ਮਹਾਰਾਸ਼ਟਰ
ਵਿਚ ਪੰਜਾਬੀ ਅਧਿਕਾਰੀਆਂ ਦੀ ਇਮਾਨਦਾਰੀ ਦਾ ਪ੍ਰਤੀਕ ਸੁਖਦੇਵ ਸਿੰਘ
ਪੁਰੀ ਉਜਾਗਰ ਸਿੰਘ |
ਪੱਥਰ
ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ
ਉਜਾਗਰ ਸਿੰਘ |
ਬਾਲੜੀਆਂ
ਦੇ ਵਿਆਹ: ਹਜ਼ਾਰਾਂ ਬੱਚੀਆਂ ਦੀਆਂ ਜਾਨਾਂ ਦਾ ਖੌ
ਬਲਜੀਤ ਕੌਰ |
ਆਸਟਰੇਲੀਆ
ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )
ਉਜਾਗਰ ਸਿੰਘ, ਪਟਿਆਲਾ
|
ਇਨਸਾਨੀਅਤ
ਦਾ ਪੁਜਾਰੀ ਅਤੇ ਪ੍ਰਤੀਬੱਧ ਅਧਿਕਾਰੀ ਡਾ ਮੇਘਾ ਸਿੰਘ
ਉਜਾਗਰ ਸਿੰਘ, ਪਟਿਆਲਾ |
31
ਅਗਸਤ ਬਰਸੀ ‘ਤੇ ਵਿਸ਼ੇਸ਼
ਯਾਦਾਂ ਦੇ ਝਰੋਖੇ
‘ਚੋਂ ਸ੍ਰ ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ
ਉਜਾਗਰ ਸਿੰਘ, ਪਟਿਆਲਾ |
ਜਨੂੰਨੀ
ਆਜ਼ਾਦੀ ਘੁਲਾਟੀਆ ਅਤੇ ਸਮਾਜ ਸੇਵਕ : ਡਾ ਰਵੀ ਚੰਦ ਸ਼ਰਮਾ ਘਨੌਰ
ਉਜਾਗਰ ਸਿੰਘ, ਪਟਿਆਲਾ |
ਵਰਦੀ-ਧਾਰੀਆਂ
ਵਲੋਂ ਢਾਹਿਆ ਕਹਿਰ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਅਲਵਿਦਾ!
ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ/a>
ਉਜਾਗਰ ਸਿੰਘ, ਪਟਿਆਲਾ |
ਮਾਈ
ਜੀਤੋ ਨੇ ਤਪਾਈ ਵੀਹ ਵਰ੍ਹਿਆਂ ਬਾਅਦ ਭੱਠੀ
ਲਖਵਿੰਦਰ ਜੌਹਲ ‘ਧੱਲੇਕੇ’ |
ਮਿਹਰ
ਸਿੰਘ ਕਲੋਨੀ ਦਾ ਹਵਾਈ ਹੀਰੋ
ਡਾ. ਹਰਸ਼ਿੰਦਰ ਕੌਰ, ਪਟਿਆਲਾ |
ਪੰਜਾਬੀ
ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ |
ਹਿੰਦੂ
ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ |
ਸਿੱਖ
ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ ਉਜਾਗਰ
ਸਿੰਘ, ਪਟਿਆਲਾ |
ਮਰਹੂਮ
ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ |
ਸਬਰ,
ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ |
ਦਲਿਤਾਂ
ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ |
ਮਿਹਨਤ,
ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ
ਗੁਪਤਾ ਉਜਾਗਰ ਸਿੰਘ,
ਪਟਿਆਲਾ |
ਅਲਵਿਦਾ:
ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ |
ਬਾਬਾ
ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ |
ਬਿਹਤਰੀਨ
ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ |
ਪੁਲਿਸ
ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ
ਸਿੱਧੂ ਉਜਾਗਰ ਸਿੰਘ,
ਪਟਿਆਲਾ |
ਸਿੰਧੀ
ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’ |
ਸ਼ਰਾਫ਼ਤ,
ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ |
ਦੀਨ
ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ |
ਅਣਖ
ਖ਼ਾਤਰ ਹੋ ਰਹੇ ਕਤਲ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਧੀਆਂ
ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ |
ਕਿੱਥੇ
ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ |
ਫ਼ਿੰਨਲੈਂਡ
ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ |
ਸਿੱਖਿਆ
ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ
ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਮਾਜ
ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਇਹ
ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ |
ਪੰਜਾਬੀ
ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ |
ਕੁੱਖ
‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਜਿੰਦਗੀ
‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਪੰਜਾਬੀਅਤ
ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
ਦੇਸ਼
ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ |
ਮਾਂ–ਬਾਪ
ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ। |
ਸੋ
ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ |
ਨੈਤਿਕ ਸਿੱਖਿਆ
ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ |
“ਸਰਦਾਰ ਸੰਤ ਸਿੰਘ ਧਾਲੀਵਾਲ
ਟਰੱਸਟ”
ਬੀੜ੍ਹ ਰਾਊ
ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ
ਵਾਲਾ(ਸਰੀ)ਕਨੇਡਾ |
ਆਦਰਸ਼ ਪਤੀ
ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ |
‘ਮਾਰੂ’
ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ
ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ |
ਵਿਸ਼ਵ
ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ
ਦੌਰਾਨ ਸਨਮਾਨ |
ਵਿਰਾਸਤ ਭਵਨ
ਵਿਖੇ ਪਾਲ ਗਿੱਲ ਦਾ ਸਨਮਾਨ |
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ |
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ |
ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ
ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ) |
|
|
|
|
|