ਜੂਨ 2008 ਦੀ ਗੱਲ ਹੈ। ਮੈਂ ਕਿਸੇ ਸਰਕਾਰੀ ਕੰਮ ਲਈ ਰੇਲਗੱਡੀ ਰਾਹੀਂ
ਜਬਲਪੁਰ (ਮੱਧਪ੍ਰਦੇਸ਼) ਜਾ ਰਿਹਾ ਸਾਂ। ਰੇਲਗੱਡੀ ਨਿਜਾਮੂਦੀਨ (ਪੁਰਾਣੀ
ਦਿੱਲੀ) ਰੇਲਵੇ- ਸਟੇਸ਼ਨ ਤੋਂ ਚੱਲਦੀ ਸੀ ਅਤੇ ਮੈਂ ਇੱਥੋਂ ਹੀ ਬੈਠਣਾ ਸੀ
ਕਿਉਂਕਿ ਰੇਲਗੱਡੀ ਦੇ ਏ ਸੀ ਸੈਕਿੰਡ ਕਲਾਸ ਵਿਚ ਮੇਰੀ ਸੀਟ
ਬੁੱਕ ਸੀ। ਨੌਕਰੀ ਦੌਰਾਨ ਮੈਨੂੰ ਅਕਸਰ ਹੀ ਇਸ ਤਰ੍ਹਾਂ ਦੀਆਂ
ਯਾਤਰਾਵਾਂ ’ਤੇ ਜਾਣਾ ਪੈਂਦਾ ਹੈ। ਇਸ ਲਈ ਮੈਂ ਆਪਣੀ ਰੋਟੀ ਘਰ ਤੋਂ ਹੀ
ਬਣਵਾ ਕੇ ਲੈ ਜਾਂਦਾ ਹਾਂ ਕਿਉਂਕਿ ਰੇਲਵੇ-ਸਟੇਸ਼ਨਾਂ ’ਤੇ ਇੰਨਾ
ਵਧੀਆ ਅਤੇ ਸਾਫ਼- ਸੁੱਥਰਾ ਖਾਣਾ ਨਹੀਂ ਮਿਲਦਾ। ਦੂਜੀ ਗੱਲ, ਬਾਹਰ ਦਾ
ਖਾਣਾ ਸਿਹਤ ਲਈ ਵੀ ਨੁਕਸਾਨਦੇਹ ਹੁੰਦਾ ਹੈ। ਇਸ ਲਈ ਮੇਰੀ ਪਤਨੀ ਮੈਨੂੰ ਘਰ
ਤੋਂ ਹੀ ਖਾਣਾ ਤਿਆਰ ਕਰਕੇ ਦਿੰਦੀ ਹੈ।
ਖ਼ੈਰ, ਰੇਲਗੱਡੀ
ਦੇ ਤੈਅ ਵਕਤ ਉੱਪਰ ਮੈਂ ਨਿਜਾਮੂਦੀਨ ਰੇਲਵੇ ਸਟੇਸ਼ਨ ’ਤੇ ਅਪੱੜ
ਗਿਆ। ਰੇਲਗੱਡੀ ਵੀ ਸਹੀ ਵਕਤ ’ਤੇ ਸਟੇਸ਼ਨ ’ਤੇ ਲੱਗ ਗਈ
ਕਿਉਂਕਿ ਇਹ ਰੇਲਗੱਡੀ ਇੱਥੋਂ ਹੀ ਬਣ ਕੇ ਚੱਲਦੀ ਹੈ। ਇਸ ਲਈ ਰੇਲਗੱਡੀ
ਵਿੱਚ ਬੈਠਣ ਲਈ ਕੋਈ ਬਹੁਤੀ ਮਾਰਾ-ਮਾਰੀ ਜਾਂ ਭੀੜ ਨਹੀਂ ਹੁੰਦੀ। ਇਹ
ਰੇਲਗੱਡੀ ਇੱਥੇ ਅੱਧੇ ਘੰਟੇ ਤੋਂ ਵੀ ਵੱਧ ਸਮੇਂ ਲਈ ਖੜ੍ਹੀ ਰਹਿੰਦੀ ਹੈ।
ਮੈਂ ਆਪਣੀ ਸੀਟ ਉੱਪਰ ਜਾ ਕੇ ਬੈਠ ਗਿਆ।
ਕੁਝ ਸਮੇਂ
ਬਾਅਦ ਮੇਰੇ ਸਾਹਮਣੇ ਵਾਲੀ ਸੀਟ ’ਤੇ ਇੱਕ ਲਾਲਾ ਜੀ ਆਪਣੇ
ਪਰਿਵਾਰ ਸਮੇਤ ਆ ਕੇ ਬੈਠ ਗਏ। ਮੈਂ ਕਿਤਾਬ ਪੜ੍ਹਨ ਵਿੱਚ ਮਸਰੂਫ਼ ਸਾਂ। ਨਾ
ਉਹਨਾਂ ਮੇਰੇ ਨਾਲ ਕੋਈ ਗੱਲ ਕੀਤੀ ਅਤੇ ਨਾ ਹੀ ਮੈਂ ਕੁਝ ਬੋਲਣ ਦਾ ਯਤਨ
ਕੀਤਾ। ਲਾਲਾ ਜੀ ਨਾਲ ਉਹਨਾਂ ਦੀ ਪਤਨੀ ਅਤੇ ਬੇਟੀ ਸਨ। ਉਹ ਆਪਸ ਵਿਚ
ਗੱਲਾਂ- ਬਾਤਾਂ ਵਿੱਚ ਰੁੱਝੇ ਹੋਏ ਸਨ। ਗੱਲਾਂ ਤੋਂ ਮਹਿਸੂਸ ਹੁੰਦਾ ਸੀ ਕਿ
ਉਹ ਵੀ ਜਬਲਪੁਰ ਹੀ ਜਾ ਰਹੇ ਸਨ। ਮੈਂ ਹੇਠਲੀ ਸੀਟ
’ਤੇ ਲੇਟਿਆ ਹੋਇਆ ਸਾਂ। ਅੱਧੇ ਕੁ ਘੰਟੇ ਦੇ ਸਫ਼ਰ ਮਗ਼ਰੋਂ ਲਾਲਾ ਜੀ ਨੇ
ਖਾਣਾ ਖਾਣ ਲਈ ਆਪਣਾ ਰੋਟੀ ਵਾਲਾ ਡੱਬਾ ਖੋਲ੍ਹ ਲਿਆ। ਉਹ ਤਿੰਨੇ ਮੇਰੇ
ਸਾਹਮਣੇ ਵਾਲੀ ਇੱਕੋ ਸੀਟ ’ਤੇ ਬਹਿ ਕੇ ਰੋਟੀ ਖਾਣ ਲੱਗੇ। ਮੈਂ ਚੁੱਪਚਾਪ
ਲੇਟਿਆ ਰਿਹਾ। ਦਸ- ਪੰਦਰਾਂ ਮਿੰਟਾਂ ਬਾਅਦ ਉਹਨਾਂ ਖਾਣਾ ਖਾ ਕੇ ਹੱਥ-
ਮੂੰਹ ਧੋ ਲਿਆ ਅਤੇ ਆਪਸ ਵਿੱਚ ਫਿਰ ਗੱਲਾਂ ਵਿੱਚ ਮਸਰੂਫ਼ ਹੋ ਗਏ। ਖ਼ੈਰ,
ਕੋਈ ਡੇਢ- ਦੋ ਘੰਟੇ ਬਾਅਦ ਮੈਨੂੰ ਵੀ ਭੁੱਖ ਲੱਗ ਗਈ।
ਮੈਂ ਆਪਣੀ
ਸੀਟ ਤੋਂ ਉੱਠਿਆ ਅਤੇ ਘਰੋਂ ਬਣਵਾਈ ਰੋਟੀ ਵਾਲਾ ਡੱਬਾ ਕੱਢ ਕੇ
ਆਪਣੀ ਸੀਟ ’ਤੇ ਬਹਿ ਗਿਆ। ਰੋਟੀਆਂ ਵਾਲਾ ਡੱਬਾ ਖੋਲ੍ਹ ਕੇ ਮੈਂ ਲਾਲਾ ਜੀ
ਦੀ ਬੇਟੀ ਨੂੰ (ਜਿਹੜੀ ਮੇਰੀ ਸਾਹਮਣੇ ਵਾਲੀ ਸੀਟ ’ਤੇ ਬੈਠੀ ਫੋਨ ਚਲਾ ਰਹੀ
ਸੀ) ਪੁੱਛਿਆ, ‘ਬੇਟਾ, ਖਾਣਾ ਖਾਓਗੇ?’ ਉਹ ਕਹਿੰਦੀ, ‘ਨਹੀਂ ਅੰਕਲ,
ਹਮਨੇ ਖਾਣਾ ਖਾ ਲੀਆ ਹੈ।’
ਮੈਂ ਕਿਹਾ, ‘ਕੋਈ ਨਾ ਬੇਟਾ, ਹੋਰ ਖਾ
ਲਓ।’ ਉਹ ਕਹਿੰਦੀ, ‘ਨਹੀਂ ਅੰਕਲ, ਥੈਂਕਸ।’
ਇੰਨਾ ਸੁਣ ਲਾਲਾ ਜੀ
ਵੀ ਆਪਣੀ ਸੀਟ ਤੋਂ ਉੱਠ ਪਏ। ਮੈਂ ਲਾਲਾ ਜੀ ਨੂੰ ਵੀ ਮੁਖਾਤਿਬ ਹੁੰਦਿਆਂ
ਕਿਹਾ, ‘ਲਾਲਾ ਜੀ, ਆਪ ਭੋਜਨ ਗ੍ਰਹਿਣ ਕਰੇਂਗੇ?’ ਉਹ ਕਹਿੰਦੇ, ‘ਨਹੀਂ
ਸਰਦਾਰ ਸਾਹਿਬ, ਹਮਨੇ ਅਭੀ ਖਾਇਆ ਹੈ।’
ਮੈਂ ਕਿਹਾ, ‘ਠੀਕ ਹੈ
ਜੀ।’
ਉਹ ਬੋਲੇ, ‘ਸਰਦਾਰ ਜੀ, ਹਮੇ ਮਾਫ਼ ਕਰਨਾ, ਜਬ ਹਮ ਖਾਣਾ ਖਾ
ਰਹੇ ਥੇ ਤੋਂ ਹਮਨੇ ਆਪ ਕੋ ਪੂਛਾ ਤੱਕ ਨਹੀਂ। ਯੇ ਹਮਾਰੀ ਗਲਤੀ ਹੈ।’ ਮੈਂ
ਕਿਹਾ, ‘ਲਾਲਾ ਜੀ, ਕੋਈ ਗੱਲ ਨਹੀਂ। ਇਹ ਕੋਈ ਗਲਤੀ ਨਹੀਂ ਬਲਕਿ ਬਿਰਤੀ
ਹੁੰਦੀ ਹੈ।’
ਉਹ ਕਹਿੰਦਾ, ‘ਬਿਲਕੁਲ ਸਹੀ ਕਹਾ ਆਪਨੇ, ਸਰਦਾਰਾਂ
ਤੋਂ ਬਚਪਣ ਸੇ ਹੀ ਮਿਲ- ਬਾਂਟ ਕਰ ਖਾਣੇ ਕਾ ਪਾਠ ਪੜ੍ਹਾਇਆ ਜਾਤਾ ਹੈ।’
ਮੈਂ ਹਾਂ ਵਿੱਚ ਸਿਰ ਹਿਲਾਇਆ। ਉਹ ਕਹਿੰਦਾ, ‘ਯੇ ਬਹੁਤ ਅੱਛੀ ਸੀਖ
(ਸਿੱਖਿਆ) ਹੈ। ਹਮੇ ਆਪਸ ਮੈਂ ਮਿਲ- ਬਾਂਟ ਕਰ ਭੋਜਨ ਗ੍ਰਹਿਣ ਕਰਨਾ
ਚਾਹੀਏ। ਜਬ ਹਮ ਕਭੀ ਗੁਰਦੁਆਰੇ ਮੇਂ ਜਾਤੇ ਹੈਂ ਤੋਂ ਵਹਾਂ ਪਰ ਸਭ ਲੋਗੋਂ
ਕੋ ਏਕ ਹੀ ਪੰਗਤੀ ਮੈਂ ਬਿਠਾ ਕਰ ਖਾਣਾ ਪਰੋਸਾ ਜਾਤਾ ਹੈ।’
ਮੈਂ
ਕਿਹਾ, ਸਾਡੇ ਗੁਰੂ ਸਾਹਿਬਾਨ ਨੇ ਮਨੁੱਖਤਾ ਨੂੰ ਬਰਾਬਰਤਾ ਦਾ ਸੰਦੇਸ਼ ਦੇਣ
ਹਿੱਤ ‘ਇੱਕ ਪੰਗਤ’ ਦਾ ਸਿਧਾਂਤ ਦਿੱਤਾ ਹੈ।’ ਇਸੇ ਲਈ ਗੁਰੂ ਘਰਾਂ ਵਿੱਚ
ਪ੍ਰਸ਼ਾਦੇ ਲਈ ਇੱਕੋ ਹੀ ਪੰਗਤ ਲਗਾਈ ਜਾਂਦੀ ਹੈ। ਉੱਥੇ ਕੋਈ ਉੱਚਾ- ਨੀਵਾਂ
ਨਹੀਂ ਹੁੰਦਾ ਬਲਕਿ ਸਭ ਬਰਾਬਰ ਹੁੰਦੇ ਹਨ।
ਖ਼ੈਰ! ਲਾਲਾ ਜੀ
ਮੇਰੇ ਸਿਰਫ਼ ‘ਖਾਣਾ ਪੁੱਛਣ’ ਤੋਂ ਬਹੁਤ ਪ੍ਰਭਾਵਿਤ ਹੋਏ ਅਤੇ ਪੂਰੇ ਸਫ਼ਰ
ਦੌਰਾਨ ਸ਼ਰਮ ਜਿਹੀ ਮਹਿਸੂਸ ਕਰਦੇ ਰਹੇ। ਹਾਲਾਂਕਿ ਮੈਂ ਉਹਨਾਂ ਨੂੰ ਪੂਰਾ
ਮਾਣ- ਸਤਿਕਾਰ ਦਿੱਤਾ ਅਤੇ ਇਹ ਗੱਲ ਭੁੱਲਣ ਲਈ ਬੇਨਤੀ ਵੀ ਕੀਤੀ।
ਖ਼ੈਰ, ਜਬਲਪੁਰ ਪਹੁੰਚ ਕੇ ਉਹਨਾਂ ਮੇਰਾ ਸੰਪਰਕ ਨੰਬਰ ਲਿਆ ਅਤੇ
ਮੈਨੂੰ ਆਪਣੇ ਘਰ ਆਉਣ ਦਾ ਸੱਦਾ ਦਿੱਤਾ। ਪਰ ਸਮੇਂ ਦੀ ਘਾਟ ਕਾਰਨ ਮੈਂ
ਬਹੁਤ ਅਦਬ ਸਹਿਤ ਉਹਨਾਂ ਤੋਂ ਖਿ਼ਮਾ ਮੰਗ ਲਈ ਅਤੇ ਕਿਹਾ, ‘ਕਦੇ ਫਿਰ ਸੱਬਬ
ਬਣਿਆ ਤਾਂ ਲਾਜ਼ਮੀ ਆਵਾਂਗਾ, ਲਾਲਾ ਜੀ।’
ਦੋਸਤੋ! ਨਾ ਉਹਨਾਂ ਨੇ
ਮੇਰੇ ਕੋਲੋਂ ਕੁਝ ਲਿਆ ਅਤੇ ਨਾ ਹੀ ਮੈਂ ਉਹਨਾਂ ਨੂੰ ਕੁਝ ਦਿੱਤਾ, ਸਿਰਫ਼
ਪਿਆਰ ਨਾਲ ਬੋਲਣ ਕਰਕੇ ਅਤੇ ਇੱਜ਼ਤ ਕਰਕੇ ਉਹਨਾਂ ਸਮੁੱਚੀ ਕੌਮ ਨੂੰ ਮਾਣ
ਦਿੱਤਾ। ਇਹ ਸਾਡੇ ਇਖ਼ਲਾਕੀ ਫ਼ਰਜ਼ ਹੁੰਦੇ ਹਨ ਕਿ ਜਦੋਂ ਅਸੀਂ ਕਿਸੇ ਦੂਜੇ
ਸੂਬੇ ਹਾਂ ਮੁਲਕ ਵਿੱਚ ਸਫ਼ਰ ਕਰਦੇ ਹਾਂ / ਜਾਂਦੇ ਹਾਂ ਤਾਂ ਅਸੀਂ ਆਪਣੇ
ਪਹਿਰਾਵੇ, ਬੋਲੀ ਅਤੇ ਕਿਰਦਾਰ ਕਰਕੇ ਆਪਣੀ ਕੌਮ ਦੇ ਰਾਜਦੂਤ ਹੁੰਦੇ ਹਾਂ।
ਸਾਡੇ ਕਿਰਦਾਰ, ਕਾਰ- ਵਿਹਾਰ ਜਾਂ ਗੱਲਬਾਤ ਤੋਂ ਉੱਥੋਂ ਦੇ ਲੋਕ
ਸਾਡੇ ਸੂਬੇ, ਧਰਮ, ਇਤਿਹਾਸ ਅਤੇ ਸੱਭਿਆਚਾਰ ਬਾਰੇ ਅੰਦਾਜ਼ਾ ਲਗਾਉਂਦੇ ਹਨ।
ਇਸ ਲਈ ਆਪਣੀ ਇਖ਼ਲਾਕੀ ਜਿ਼ੰਮੇਵਾਰੀ ਸਮਝਦਿਆਂ ਆਪਣੇ ਕਿਰਦਾਰ ਨੂੰ ਉੱਚਾ,
ਸੁੱਚਾ ਰੱਖਣਾ ਚਾਹੀਦਾ ਹੈ। ਇਹ ਗੱਲ ਸਿਰਫ਼ ਦੂਜੇ ਥਾਂ ’ਤੇ ਜਾ ਕੇ ਹੀ
ਚੇਤੇ ਨਹੀਂ ਰੱਖਣੀ ਚਾਹੀਦੀ ਬਲਕਿ ਇਹ ਸਾਡੀ ਆਦਤ ਵਿੱਚ ਸ਼ਾਮਿਲ ਹੋਣੀ
ਚਾਹੀਦੀ ਹੈ ਅਤੇ ਆਪਣੇ ਘਰ, ਗਲੀ ਜਾਂ ਪਿੰਡ ਵਿੱਚ ਵੀ ਸਲੀਕੇ ਨਾਲ ਜੀਵਨ
ਬਤੀਤ ਕਰਨਾ ਚਾਹੀਦਾ ਹੈ ਪਰ! ਦੂਜੇ ਥਾਂ ’ਤੇ ਜਾ ਕੇ ਇਹ ਜਿ਼ੰਮੇਵਾਰ ਹੋਰ
ਵੱਧ ਜਾਂਦੀ ਹੈ।
# 1054/1, ਵਾ[ ਨੰ[ 15-ਏ, ਭਗਵਾਨ
ਨਗਰ ਕਾਲੌਨੀ, ਪਿੱਪਲੀ, ਕੁਰੂਕਸ਼ੇਤਰ (ਹਰਿਆਣਾ) ਸੰਪਰਕ –
90414-98009
|
|
ਰੇਲਗੱਡੀ
ਦੇ ਸਫ਼ਰ ਦੀ ਅਭੁੱਲ ਯਾਦ
ਡਾ: ਨਿਸ਼ਾਨ ਸਿੰਘ ਰਾਠੌਰ |
ਗੁੱਡੀ
ਫੂਕਣਾ ਪੁਰਾਤਨ ਰਸਮ - ਗੁੱਡੀ ਮਰਗੀ ਜਾਣ ਕੇ, ਹਰਾ ਦੁਪੱਟਾ ਤਾਣ
ਕੇ ਉਜਾਗਰ ਸਿੰਘ |
ਗੁਰਮਤਿ
ਦੇ ਰੰਗ ਵਿੱਚ ਰੰਗਿਆ ਸੱਜਣ: ਗਿਆਨੀ ਸੋਢੀ ਨਿਰੰਜਨ ਸਿੰਘ
ਉਜਾਗਰ ਸਿੰਘ |
7
ਜੁਲਾਈ ਨੂੰ 146ਵੇਂ ਜਨਮ ਦਿਵਸ ‘ਤੇ ਵਿਸ਼ੇਸ਼
ਸਾਹਿਤ,
ਸੁਤੰਤਰਤਾ ਸੰਗਰਾਮ ਅਤੇ ਅਧਿਆਤਮ ਦਾ ਸੁਮੇਲ: ਭਾਈ ਸਾਹਿਬ ਰਣਧੀਰ
ਸਿੰਘ ਉਜਾਗਰ ਸਿੰਘ |
ਬੰਗਾਲ
ਰੋਡਵੇਜ਼ ਦਾ ਯਾਦਗਾਰ ਸਫ਼ਰ
ਡਾ: ਨਿਸ਼ਾਨ ਸਿੰਘ ਰਾਠੌਰ |
ਕ੍ਰਾਂਤੀਕਾਰੀ
ਗ਼ਦਰੀ ਬਾਗੀ ਸ਼ਾਇਰ : ਮੁਨਸ਼ਾ ਸਿੰਘ ਦੁਖੀ
ਉਜਾਗਰ ਸਿੰਘ |
ਰੌਲੇ
ਰੱਪੇ ਤੇਰੇ ਘਰ ਦੀ ਕਿਸਮਤ ਹੈ
ਡਾ: ਨਿਸ਼ਾਨ ਸਿੰਘ ਰਾਠੌਰ |
ਗਿਆਨ
ਦਾ ਬੋਝ ਚੁਕੀ ਫਿਰਦੇ ਅਗਿਆਨੀ
ਡਾ: ਨਿਸ਼ਾਨ ਸਿੰਘ ਰਾਠੌਰ |
ਅਖ਼ਬਾਰ
ਪੜ੍ਹਨੀ ਕਭੀ ਮੱਤ ਛੋੜਨਾ!/a>
ਡਾ: ਨਿਸ਼ਾਨ ਸਿੰਘ ਰਾਠੌਰ |
ਬੱਚਿਆਂ
ਨੂੰ ਸਹੀ ਮਾਰਗ- ਦਰਸ਼ਨ ਦੇਣ ਦੀ ਜ਼ਰੂਰਤ
ਡਾ: ਨਿਸ਼ਾਨ ਸਿੰਘ ਰਾਠੌਰ |
ਪੰਜਾਬ
ਦੇ ਸਰਵੋਤਮ ਸਿਆਸੀ ਬੁਲਾਰੇ
ਉਜਾਗਰ ਸਿੰਘ |
ਅਲਵਿਦਾ!
ਬੇਬਾਕ ਪੱਤਰਕਾਰ ਸਰਬਜੀਤ ਸਿੰਘ ਪੰਧੇਰ
ਉਜਾਗਰ ਸਿੰਘ |
ਜੀਵਨ
ਜਿਉਣ ਦਾ ਪੁਰਾਤਨ ਕਾਰਗਰ ਨੁਕਤਾ
ਡਾ: ਨਿਸ਼ਾਨ ਸਿੰਘ ਰਾਠੌਰ |
ਅਲਵਿਦਾ!
ਸਿੱਖੀ ਸੋਚ ਨੂੰ ਪ੍ਰਣਾਈ ਕਵਿਤਰੀ ਗੁਰਦੇਵ ਕੌਰ ਖ਼ਾਲਸਾ ਯੂ.ਐਸ.ਏ. ਉਜਾਗਰ ਸਿੰਘ |
ਅਲਵਿਦਾ!
ਦਲੇਰੀ ਦੇ ਪ੍ਰਤੀਕ ਅਧਿਕਾਰੀ ਵਰਿਆਮ ਸਿੰਘ ਢੋਟੀਆਂ
ਉਜਾਗਰ ਸਿੰਘ |
8
ਮਾਰਚ ਇਸਤਰੀ ਦਿਵਸ ‘ਤੇ ਵਿਸ਼ੇਸ਼
ਸਮਾਜ ਨੂੰ ਇਸਤਰੀਆਂ
ਬਾਰੇ ਸੋਚ ਬਦਲਣ ਦੀ ਲੋੜ
ਉਜਾਗਰ ਸਿੰਘ |
ਗੁਰਮਤਿ
ਤੇ ਸਿੱਖ ਸੋਚ ਦੇ ਪਹਿਰੇਦਾਰ ਗਿਆਨੀ ਗੁਰਦਿਤ ਸਿੰਘ
ਉਜਾਗਰ ਸਿੰਘ |
ਬੇਅੰਤ
ਸਿੰਘ ਦਾ ਪੀ.ਜੀ.ਆਈ.ਦੇ ਮਰੀਜ਼ਾਂ ਲਈ ਸਰਾਂ ਬਣਾਉਣ ਦਾ ਸਪਨਾ
ਅਧਵਾਟੇ ਉਜਾਗਰ ਸਿੰਘ |
ਅਲਵਿਦਾ!
ਇਮਾਨਦਾਰੀ ਦੇ ਪਹਿਰੇਦਾਰ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ |
ਪ੍ਰਧਾਨ
ਮੰਤਰੀ ਨੂੰ ਚਿੱਠੀ ਲਿਖਣ ਵਾਲਾ ਦਸਵੀਂ ਦਾ ਵਿਦਿਆਰਥੀ: ਰਤਨ ਚੰਦ
ਬਾਲੀ ਉਜਾਗਰ ਸਿੰਘ |
ਪੱਲੇ
ਤੈਂਡੇ ਲਾਗੀ ਡਾ.
ਗੁਰਮਿੰਦਰ ਸਿੱਧੂ |
ਪੰਜਾਬ
ਪੁਲਿਸ ਵਿੱਚ ਇਸਤਰੀਆਂ/ਲੜਕੀਆਂ ਵੀ ਮਹੱਤਵਪੂਰਨ ਅਹੁਦਿਆਂ ‘ਤੇ
ਤਾਇਨਾਤ ਉਜਾਗਰ ਸਿੰਘ |
ਅਲਵਿਦਾ!
ਪੰਜਾਬੀਅਤ ਦੇ ਮੁਦਈ ਵਿਕਾਸ ਪੁਰਸ਼ ਡਾ. ਮਨੋਹਰ ਸਿੰਘ ਗਿੱਲ /a>
ਉਜਾਗਰ ਸਿੰਘ |
ਪਟਿਆਲਾ
ਦਾ ਨਾਮ ਰੌਸ਼ਨ ਕਰਨ ਵਾਲੇ ਆਈ.ਏ.ਐਸ. ਅਧਿਕਾਰੀ
ਉਜਾਗਰ ਸਿੰਘ |
31
ਅਗਸਤ ਬਰਸੀ ਤੇ ਵਿਸ਼ੇਸ਼
ਸਿਆਸੀ
ਤਿਗੜਮਬਾਜ਼ੀਆਂ ਬੇਅੰਤ ਸਿੰਘ ਦੀ ਕਾਬਲੀਅਤ ਨੂੰ ਰੋਕਨਾ ਸਕੀਆਂ
ਉਜਾਗਰ ਸਿੰਘ |
ਇਨਸਾਫ
ਪਸੰਦ ਅਤੇ ਇਮਾਨਦਾਰੀ ਦੇ ਪ੍ਰਤੀਕ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ |
ਸਿਆਣਿਆਂ
ਦੀ 'ਸ਼ਹਿਰੀ ਸੱਥ' ਦੀ ਮਹਿਫਲ ਦੀਆਂ ਖ਼ੁਸ਼ਬੋਆਂ
ਉਜਾਗਰ ਸਿੰਘ/span> |
ਅਲਵਿਦਾ!
ਰੌਂਸ਼ਨ ਦਿਮਾਗ ਵਿਦਵਾਨ ਸਿਆਸਤਦਾਨ ਬੀਰ ਦਵਿੰਦਰ ਸਿੰਘ
ਉਜਾਗਰ ਸਿੰਘ |
ਸਾਊ
ਸਿਆਸਤਦਾਨ: ਤੇਜ ਪ੍ਰਕਾਸ਼ ਸਿੰਘ ਕੋਟਲੀ
ਉਜਾਗਰ ਸਿੰਘ |
ਈਮਾਨਦਾਰੀ
ਜਿੰਦਾ ਬਾਦ ਰਵੇਲ ਸਿੰਘ |
ਸਮਾਜ
ਸੇਵਾ ਨੂੰ ਪ੍ਰਣਾਇਆ: ਭਗਵਾਨ ਦਾਸ ਗੁਪਤਾ/a>
ਉਜਾਗਰ ਸਿੰਘ |
ਗਿਆਨੀ
ਜ਼ੈਲ ਸਿੰਘ ਨੇ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਕਿਉਂ ਨਾ
ਦਿੱਤਾ? ਉਜਾਗਰ ਸਿੰਘ |
ਸੀਤੋ
ਮਾਸੀ ਰਵੇਲ ਸਿੰਘ |
1
ਅਪ੍ਰੈਲ ਬਰਸੀ ‘ਤੇ
ਵਿਸ਼ੇਸ਼ ਸਿੱਖੀ ਸਿਦਕ
ਦਾ ਮੁਜੱਸਮਾ: ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ |
ਆਪਣੀਆਂ
ਜੜਾਂ ਨਾਲ ਜੁੜਨ ਦਾ ਵੇਲਾ
ਡਾ. ਨਿਸ਼ਾਨ ਸਿੰਘ ਰਾਠੌਰ |
ਬਿਹਤਰ
ਜ਼ਿੰਦਗੀ ਦਾ ਰਾਹ ਕੇਹਰ
ਸ਼ਰੀਫ਼ |
ਪੰਜਾਬ
ਦੇ ਲੋਕ ਸੰਪਰਕ ਵਿਭਾਗ ਦਾ ਸੰਕਟ ਮੋਚਨ ਅਧਿਕਾਰੀ : ਪਿਆਰਾ ਸਿੰਘ
ਭੂਪਾਲ ਉਜਾਗਰ ਸਿੰਘ |
ਜਦੋਂ
ਮੈਨੂੰ ਨੌਕਰੀ ‘ਚੋਂ ਬਰਖ਼ਾਸਤ ਕਰਨ ਦੀ ਧਮਕੀ ਮਿਲੀ
ਉਜਾਗਰ ਸਿੰਘ |
ਮੇਰੀ
ਵੱਡੀ ਭੈਣ ਰਵੇਲ ਸਿੰਘ |
ਸਿਪਾਹੀ
ਤੋਂ ਪਦਮ ਸ੍ਰੀ ਤੱਕ ਪਹੁੰਚਣ ਵਾਲਾ ਸਿਰੜ੍ਹੀ ਖੋਜੀ ਡਾ. ਰਤਨ ਸਿੰਘ
ਜੱਗੀ ਉਜਾਗਰ ਸਿੰਘ |
ਮਾਮੇ
ਦੇ ਤੁਰ ਜਾਣ ‘ਤੇ ਗਿੜਿਆ ਯਾਦਾਂ ਦਾ ਖੂਹ
ਮਾਲਵਿੰਦਰ ਸਿੰਘ ਮਾਲੀ |
ਬੇਦਾਗ਼
ਚਿੱਟੀ ਚਾਦਰ ਲੈ ਕੇ ਸੇਵਾ ਮੁਕਤ ਹੋਇਆ ਡਾ.ਓਪਿੰਦਰ ਸਿੰਘ ਲਾਂਬਾ
ਉਜਾਗਰ ਸਿੰਘ |
ਡਾ.
ਗੁਰਭਗਤ ਸਿੰਘ ਨੂੰ ਯਾਦ ਕਰਦਿਆਂ
ਕਰਮਜੀਤ ਸਿੰਘ |
ਦੀਵਾਲੀ
ਦੇ ਦਿਨ ਬੁਝਿਆ ਮਾਂ ਦਾ ਚਿਰਾਗ: ਸੁਰਿੰਦਰ ਸਿੰਘ ਮਾਹੀ
ਉਜਾਗਰ ਸਿੰਘ, ਪਟਿਆਲਾ |
ਸਿੱਖ
ਵਿਰਾਸਤੀ ਇਤਿਹਾਸ ਦਾ ਖੋਜੀ ਵਿਦਵਾਨ: ਭੁਪਿੰਦਰ ਸਿੰਘ ਹਾਲੈਂਡ
ਉਜਾਗਰ ਸਿੰਘ, ਪਟਿਆਲਾ |
ਤੁਰ
ਗਿਆ ਪਰਵਾਸ ਵਿੱਚ ਸਿੱਖਾਂ ਦਾ ਰਾਜਦੂਤ ਤੇ ਆੜੂਆਂ ਦਾ ਬਾਦਸ਼ਾਹ:
ਦੀਦਾਰ ਸਿੰਘ ਬੈਂਸ ਉਜਾਗਰ
ਸਿੰਘ, ਪਟਿਆਲਾ |
31
ਅਗਸਤ ਬਰਸੀ ‘ਤੇ ਵਿਸ਼ੇਸ਼
ਜਦੋਂ ਸ੍ਰੀ ਅਟਲ
ਬਿਹਾਰੀ ਵਾਜਪਾਈ ਅਤੇ ਸ੍ਰ ਬੇਅੰਤ ਸਿੰਘ ਨੇ ਕੰਧ ‘ਤੇ ਚੜ੍ਹਕੇ
ਭਾਸ਼ਣ ਦਿੱਤਾ ਉਜਾਗਰ
ਸਿੰਘ, ਪਟਿਆਲਾ |
13
ਅਗਸਤ ਨੂੰ ਬਰਸੀ ‘ਤੇ ਵਿਸ਼ੇਸ਼ ਸਿੱਖ ਪੰਥ ਦੇ ਮਾਰਗ ਦਰਸ਼ਕ: ਸਿਰਦਾਰ
ਕਪੂਰ ਸਿੰਘ ਉਜਾਗਰ
ਸਿੰਘ, ਪਟਿਆਲਾ |
'ਯੰਗ
ਬ੍ਰਿਗੇਡ' ਦਾ ਕੈਪਟਨ: ਜੀ ਐਸ ਸਿੱਧੂ /a>
ਉਜਾਗਰ ਸਿੰਘ, ਪਟਿਆਲਾ |
ਤੁਰ
ਗਿਆ ਕੈਨੇਡਾ ਵਿੱਚ ਸਿੱਖ ਸਿਧਾਂਤਾਂ ਦਾ ਪਹਿਰੇਦਾਰ: ਰਿਪਦੁਮਣ
ਸਿੰਘ ਮਲਿਕ ਉਜਾਗਰ
ਸਿੰਘ, ਪਟਿਆਲਾ |
30
ਮਈ 2022 ਨੂੰ ਭੋਗ ‘ਤੇ ਵਿਸ਼ੇਸ਼
ਮੋਹ ਦੀਆਂ ਤੰਦਾਂ
ਜੋੜਨ ਵਾਲਾ ਤੁਰ ਗਿਆ ਕ੍ਰਿਸ਼ਨ ਲਾਲ ਰੱਤੂ -
ਉਜਾਗਰ ਸਿੰਘ, ਪਟਿਆਲਾ |
ਪ੍ਰੋ.
ਰਤਨ ਲਾਲ ਨਾਲ ਇਹ ਕਿਉਂ ਵਾਪਰਿਆ?
ਰਵੀਸ਼ ਕੁਮਾਰ ( ਅਨੁਵਾਦ: ਕੇਹਰ
ਸ਼ਰੀਫ਼ ਸਿੰਘ) |
1
ਅਪ੍ਰੈਲ 2022 ਨੂੰ ਬਰਸੀ ‘ਤੇ ਵਿਸ਼ੇਸ਼
ਜਥੇਦਾਰ ਗੁਰਚਰਨ
ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ -
ਉਜਾਗਰ ਸਿੰਘ /span> |
ਬਾਬਾ
ਦਰਸ਼ਨ ਸਿੰਘ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ
ਉਜਾਗਰ ਸਿੰਘ |
7
ਫਰਵਰੀ 2022 ਨੂੰ ਭੋਗ ‘ਤੇ ਵਿਸ਼ੇਸ਼
ਪ੍ਰੋ ਇੰਦਰਜੀਤ
ਕੌਰ ਸੰਧੂ: ਵਿਦਿਆ ਦੀ ਰੌਸ਼ਨੀ ਵੰਡਣ ਵਾਲਾ ਚਿਰਾਗ ਬੁਝ ਗਿਆ -
ਉਜਾਗਰ ਸਿੰਘ/span> |
ਗਾਂਧੀਵਾਦੀ
ਸੋਚ ਦਾ ਆਖਰੀ ਪਹਿਰੇਦਾਰ ਵੇਦ ਪ੍ਰਕਾਸ਼ ਗੁਪਤਾ ਅਲਵਿਦਾ ਕਹਿ ਗਏ
ਉਜਾਗਰ ਸਿੰਘ |
ਮਹਾਰਾਸ਼ਟਰ
ਵਿਚ ਪੰਜਾਬੀ ਅਧਿਕਾਰੀਆਂ ਦੀ ਇਮਾਨਦਾਰੀ ਦਾ ਪ੍ਰਤੀਕ ਸੁਖਦੇਵ ਸਿੰਘ
ਪੁਰੀ ਉਜਾਗਰ ਸਿੰਘ |
ਪੱਥਰ
ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ
ਉਜਾਗਰ ਸਿੰਘ |
ਬਾਲੜੀਆਂ
ਦੇ ਵਿਆਹ: ਹਜ਼ਾਰਾਂ ਬੱਚੀਆਂ ਦੀਆਂ ਜਾਨਾਂ ਦਾ ਖੌ
ਬਲਜੀਤ ਕੌਰ |
ਆਸਟਰੇਲੀਆ
ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )
ਉਜਾਗਰ ਸਿੰਘ, ਪਟਿਆਲਾ
|
ਇਨਸਾਨੀਅਤ
ਦਾ ਪੁਜਾਰੀ ਅਤੇ ਪ੍ਰਤੀਬੱਧ ਅਧਿਕਾਰੀ ਡਾ ਮੇਘਾ ਸਿੰਘ
ਉਜਾਗਰ ਸਿੰਘ, ਪਟਿਆਲਾ |
31
ਅਗਸਤ ਬਰਸੀ ‘ਤੇ ਵਿਸ਼ੇਸ਼
ਯਾਦਾਂ ਦੇ ਝਰੋਖੇ
‘ਚੋਂ ਸ੍ਰ ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ
ਉਜਾਗਰ ਸਿੰਘ, ਪਟਿਆਲਾ |
ਜਨੂੰਨੀ
ਆਜ਼ਾਦੀ ਘੁਲਾਟੀਆ ਅਤੇ ਸਮਾਜ ਸੇਵਕ : ਡਾ ਰਵੀ ਚੰਦ ਸ਼ਰਮਾ ਘਨੌਰ
ਉਜਾਗਰ ਸਿੰਘ, ਪਟਿਆਲਾ |
ਵਰਦੀ-ਧਾਰੀਆਂ
ਵਲੋਂ ਢਾਹਿਆ ਕਹਿਰ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਅਲਵਿਦਾ!
ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ/a>
ਉਜਾਗਰ ਸਿੰਘ, ਪਟਿਆਲਾ |
ਮਾਈ
ਜੀਤੋ ਨੇ ਤਪਾਈ ਵੀਹ ਵਰ੍ਹਿਆਂ ਬਾਅਦ ਭੱਠੀ
ਲਖਵਿੰਦਰ ਜੌਹਲ ‘ਧੱਲੇਕੇ’ |
ਮਿਹਰ
ਸਿੰਘ ਕਲੋਨੀ ਦਾ ਹਵਾਈ ਹੀਰੋ
ਡਾ. ਹਰਸ਼ਿੰਦਰ ਕੌਰ, ਪਟਿਆਲਾ |
ਪੰਜਾਬੀ
ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ |
ਹਿੰਦੂ
ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ |
ਸਿੱਖ
ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ ਉਜਾਗਰ
ਸਿੰਘ, ਪਟਿਆਲਾ |
ਮਰਹੂਮ
ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ |
ਸਬਰ,
ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ |
ਦਲਿਤਾਂ
ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ |
ਮਿਹਨਤ,
ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ
ਗੁਪਤਾ ਉਜਾਗਰ ਸਿੰਘ,
ਪਟਿਆਲਾ |
ਅਲਵਿਦਾ:
ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ |
ਬਾਬਾ
ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ |
ਬਿਹਤਰੀਨ
ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ |
ਪੁਲਿਸ
ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ
ਸਿੱਧੂ ਉਜਾਗਰ ਸਿੰਘ,
ਪਟਿਆਲਾ |
ਸਿੰਧੀ
ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’ |
ਸ਼ਰਾਫ਼ਤ,
ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ |
ਦੀਨ
ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ |
ਅਣਖ
ਖ਼ਾਤਰ ਹੋ ਰਹੇ ਕਤਲ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਧੀਆਂ
ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ |
ਕਿੱਥੇ
ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ |
ਫ਼ਿੰਨਲੈਂਡ
ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ |
ਸਿੱਖਿਆ
ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ
ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਮਾਜ
ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਇਹ
ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ |
ਪੰਜਾਬੀ
ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ |
ਕੁੱਖ
‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਜਿੰਦਗੀ
‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਪੰਜਾਬੀਅਤ
ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
ਦੇਸ਼
ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ |
ਮਾਂ–ਬਾਪ
ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ। |
ਸੋ
ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ |
ਨੈਤਿਕ ਸਿੱਖਿਆ
ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ |
“ਸਰਦਾਰ ਸੰਤ ਸਿੰਘ ਧਾਲੀਵਾਲ
ਟਰੱਸਟ”
ਬੀੜ੍ਹ ਰਾਊ
ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ
ਵਾਲਾ(ਸਰੀ)ਕਨੇਡਾ |
ਆਦਰਸ਼ ਪਤੀ
ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ |
‘ਮਾਰੂ’
ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ
ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ |
ਵਿਸ਼ਵ
ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ
ਦੌਰਾਨ ਸਨਮਾਨ |
ਵਿਰਾਸਤ ਭਵਨ
ਵਿਖੇ ਪਾਲ ਗਿੱਲ ਦਾ ਸਨਮਾਨ |
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ |
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ |
ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ
ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ) |
|