|
|
|
|
|
‘ਪੰਥ ਵਸੈ ਮੈਂ
ਉਜੜਾਂ ਮਨੁ ਚਾਓ ਘਨੇਰਾ’ ਦੇ ਪਹਿਰੇਦਾਰ: ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ 23/09/2024 |
|
|
|
ਜਥੇਦਾਰ
ਗੁਰਚਰਨ ਸਿੰਘ ਟੌਹੜਾ ਨੂੰ ਇਸ ਫ਼ਾਨੀ ਸੰਸਾਰ ਤੋਂ ਰੁਖਸਤ ਹੋਇਆਂ ਨੂੰ ਸਿਰਫ
20 ਸਾਲ ਹੋ ਗਏ ਹਨ। ਪ੍ਰੰਤੂ ਪੰਥਕ ਸੋਚ ਦੇ ਨਿਘਾਰ ਤੋਂ ਇਉਂ ਮਹਿਸੂਸ
ਹੁੰਦਾ ਹੈ ਜਿਵੇਂ ਸਦੀਆਂ ਬੀਤ ਗਈਆਂ ਹਨ।
ਸ਼੍ਰੋਮਣੀ ਅਕਾਲੀ ਦਲ
ਦੀ ਸਿੱਖ/ ਪੰਥਕ ਲੀਡਰਸ਼ਿਪ ਦਾ ਖਲਾਅ ਪੈਦਾ ਹੋ ਗਿਆ
ਹੈ। ਪੰਥਕ ਸੋਚ ਵਾਲੀ ਲੀਡਰਸ਼ਿਪ ਗਾਇਬ ਹੀ ਹੋ ਗਈ ਜਾਂ ਸਿਆਸੀ
ਤਾਕਤ ਦੇ ਨਸ਼ੇ ਵਿੱਚ ਘੂਕ ਸੁੱਤੀ ਪਈ ਹੈ। ਸਿੱਖ ਜਗਤ ਅਤੇ ਸ਼੍ਰੋਮਣੀ ਅਕਾਲੀ
ਦਲ ਗਹਿਰੇ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ ਤਾਂ ‘‘ਪੰਥ ਵਸੈ ਮੈਂ ਉਜੜਾਂ
ਮਨੁ ਚਾਓ ਘਨੇਰਾ’’ ਦੇ ਸਿਧਾਂਤ ਦੀ ਵਿਚਾਰਧਾਰਾ ‘ਤੇ ਪਹਿਰਾ ਦੇਣ ਵਾਲੇ
ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ ਸਤਾ ਰਹੀ ਹੈ। ਅੱਜ ਦੇ ਅਖੌਤੀ ਪੰਥ
ਹਿਤੈਸ਼ੀ ਇਸ ਵਿਚਾਰਧਾਰਾ ਦੇ ਵਿਰੁੱਧ ਚਲ ਰਹੇ ਹਨ।
ਜਥੇਦਾਰ
ਗੁਰਚਰਨ ਸਿੰਘ ਟੌਹੜਾ ਦੀ ਵਿਰਾਸਤ ਦਾ ਲਾਹਾ ਲੈਣ ਲਈ ਉਨ੍ਹਾਂ ਦਾ 100ਵਾਂ
ਜਨਮ ਦਿਵਸ ਮਨਾਉਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਸੁਧਾਰ ਲਹਿਰ ਦੇ ਨੇਤਾ
ਪੱਬਾਂ ਭਾਰ ਹੋਏ ਪਏ ਹਨ, ਪ੍ਰੰਤੂ ਜਥੇਦਾਰ ਟੌਹੜਾ ਦੀ ਵਿਚਾਰਧਾਰਾ ਦੀ
ਪਹਿਰੇਦਾਰੀ ਨਹੀਂ ਕਰ ਰਹੇ। ਇਹ ਵੀ ਉਨ੍ਹਾਂ ਦਾ ਸਿਆਸੀ ਤਾਕਤ ਹਾਸਲ ਕਰਨ
ਦਾ ਢਕੌਂਸਲਾ ਹੀ ਹੈ। ਸਿੱਖ ਲੀਡਰਸ਼ਿਪ ਪੀਰੀ ਦੀ ਥਾਂ ਮੀਰੀ ਲਈ ਲਲਚਾ ਰਹੀ
ਹੈ। ਸਿੱਖ ਜਗਤ ਦੀ ਤ੍ਰਾਸਦੀ ਹੈ ਕਿ ਉਸ ਦੇ ਬਹੁਤੇ ਸਿਆਸੀ ਤੇ ਧਾਰਮਿਕ
ਰਹਿਬਰਾਂ ਨੇ ਸਿਆਸਤ ਨੂੰ ਵਿਓਪਾਰ ਦੇ ਤੌਰ ‘ਤੇ ਵਰਤਣਾ ਸ਼ੁਰੂ ਕਰ ਦਿੱਤਾ
ਹੈ। ਉਹ ਇਤਨੇ ਖ਼ੁਦਗਰਜ ਹੋ ਗਏ ਹਨ ਕਿ ਉਨ੍ਹਾਂ ਨੇ ਧਰਮ ਨੂੰ ਵੀ ਆਪਣੇ
ਨਿੱਜੀ ਹਿੱਤਾਂ ਦੀ ਪੂਰਤੀ ਦਾ ਸਾਧਨ ਬਣਾ ਲਿਆ ਹੈ। ਆਪਣੇ ਪਰਿਵਾਰਾਂ ਅਤੇ
ਨਜ਼ਦੀਕੀਆਂ ਨੂੰ ਸਿਆਸਤ ਦੇ ਵਾਰਸ ਬਣਾ ਲਿਆ ਹੈ। ਪੰਥ ਦਾ ਕਿਸੇ ਨੂੰ ਫ਼ਿਕਰ
ਨਹੀਂ। ਖ਼ੁਦਗਰਜ ਸਿਆਸਤਦਾਨਾ ਨੇ ਧਾਰਮਿਕ/ਗੁਰਮਤਿ ਦੇ ਧਾਰਨੀ ਪੰਥਕ ਹਿਤੈਸ਼ੀ
ਗੁਰਮੁਖਾਂ ਅਤੇ ਪਾਰਟੀ ਦੇ ਵਫ਼ਾਦਾਰਾਂ ਨੂੰ ਅਣਡਿਠ ਕਰਨਾ ਸ਼ੁਰੂ ਕਰ ਦਿੱਤਾ।
ਜਿਸ ਕਰਕੇ ਪੰਥਕ ਸੋਚ ਨੂੰ ਤਿਲਾਂਜ਼ਲੀ ਦਿੱਤੀ ਗਈ। ਜਿਵੇਂ ਗੁਰਬਾਣੀ ਵਿੱਚ
ਆਉਂਦਾ ਹੈ ‘॥ ਦਾਵਾ ਅਗਨਿ ਬਹੁਤੁ ਤ੍ਰਿਣ ਜਾਲੇ ਕੋਈ ਹਰਿਆ ਬੂਟੁ ਰਹਿਓ
ਰੀ॥’ ਭਾਵ ਭਾਵੇਂ ਸਾਰਾ ਘਾਹ ਅੱਗ ਨਾਲ ਸੜ ਜਾਵੇ ਤਾਂ ਵੀ ਕੁਝ ਬੂਟੇ ਸਹੀ
ਸਲਾਮਤ ਰਹਿ ਜਾਂਦੇ ਹਨ।
ਅਰਥਾਤ ਭਰਿਸ਼ਟ ਧਾਰਮਿਕ ਤੇ ਸਿਆਸੀ
ਨੇਤਾਵਾਂ ਵਿੱਚ ਵੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਵਰਗੇ ਅਧਿਆਤਮਿਕ ਇਨਸਾਨ
ਸਿੱਖ ਧਰਮ ਦੀ ਵਿਚਾਰਧਾਰਾ ‘ਤੇ ਪਹਿਰਾ ਦਿੰਦੇ ਹੋਏ ਨੈਤਿਕਤਾ ਨਾਲ ਵਿਚਰਦੇ
ਰਹੇ। ਉਹ ਭ੍ਰਿਸ਼ਟਾਚਾਰ ਦੇ ਦਾਵਾਨਲ ਵਿੱਚ ਸ਼ਾਮਲ ਨਹੀਂ ਹੋਏ। ਉਨ੍ਹਾਂ ਨੇ
ਸਿਆਸੀ ਤੇ ਧਾਰਮਿਕ ਜੀਵਨ ਵਿੱਚ ਵਿਚਰਦੇ ਹੋਇਆਂ ਨੇ ਆਪਣੀ ਚਿੱਟੀ ਚਾਦਰ
ਨੂੰ ਦਾਗ਼ ਨਹੀਂ ਲੱਗਣ ਦਿੱਤਾ। ਪਾਕਿ ਤੇ ਪਵਿਤਰ ਰਹਿੰਦਿਆਂ ਆਪਣਾ ਜੀਵਨ
ਬਸਰ ਕੀਤਾ। ਭਾਵੇਂ ਉਨ੍ਹਾਂ ਦੇ ਆਲੇ ਦੁਆਲੇ ਵੀ ਖ਼ੁਦਗਰਜ਼ ਸਿਆਸਤਦਾਨਾਂ ਨੇ
ਘੇਰਾਬੰਦੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਪ੍ਰੰਤੂ ਜਥੇਦਾਰ ਟੌਹੜਾ ਨੇ ਉਨ੍ਹਾਂ
ਦੀ ਇੱਕ ਨਹੀਂ ਸੁਣੀ। ਉਨ੍ਹਾਂ ਨੇ ਧਾਰਮਿਕ ਸਿਧਾਂਤਾਂ ਅਤੇ ਸਿਆਸਤ ਵਿੱਚ
ਭਾਈ ਭਤੀਜਾਵਾਦ ਤੋਂ ਦੂਰ ਰਹਿੰਦਿਆਂ ਸਿੱਖ ਪੰਥ ਦੀ ਬਾਂਹ ਫੜੀ ਰੱਖੀ।
ਜਿਤਨੀ ਦੇਰ ਉਹ ਇਸ ਸੰਸਾਰ ਵਿੱਚ ਰਹੇ, ਉਨ੍ਹਾਂ ਸਿੱਖ ਸਿਆਸਤਦਾਨਾ ਨੂੰ
ਪੰਥਕ ਸਿਆਸਤ ਤੋਂ ਕਿਨਾਰਾ ਕਰਨ ਨਹੀਂ ਦਿੱਤਾ। ਜਥੇਦਾਰ ਗੁਰਚਰਨ ਸਿੰਘ
ਟੌਹੜਾ ਦੀ ਬੇਬਾਕੀ ਕਰਕੇ ਉਸ ਸਮੇਂ ਦੇ ਦਿਗਜ ਨੇਤਾ ਵੀ ਤਿਬਕਦੇ ਰਹੇ।
ਉਹ ਸਿੱਖਾਂ ਦੇ ਹੱਕ ਤੇ ਸੱਚ ਦੇ ਮੁੱਦਈ ਬਣਕੇ ਖੜ੍ਹਦੇ ਰਹੇ।
ਅਧਿਆਤਮਿਕਤਾ ਅਤੇ ਸਿਆਸਤ ਦਾ ਸੁਮੇਲ ਟਾਵੇਂ ਟਾਵੇਂ ਵਿਅਕਤੀਆਂ ਵਿਚ ਹੁੰਦਾ
ਹੈ। ਉਹ ਸਿਆਸਤਦਾਨ ਨਾਲੋਂ ਧਾਰਮਿਕ ਵਿਅਕਤੀ ਜ਼ਿਆਦਾ ਸਨ। ਜੱਥੇਦਾਰ ਗੁਰਚਰਨ
ਸਿੰਘ ਟੌਹੜਾ ਅਧਿਆਤਮਵਾਦ ਅਤੇ ਸਿਆਸਤ ਦਾ ਸੁਮੇਲ ਸਨ। ਸਿੱਖ ਧਰਮ ਦੁਨੀਆਂ
ਦੇ ਸਭ ਧਰਮਾਂ ਤੋਂ ਸਰਵੋਤਮ, ਆਧੁਨਿਕ ਅਤੇ ਨਵਾਂ ਧਰਮ ਹੈ। ਇਸਦੇ ਜਨਮ ਨੂੰ
ਮਸਾਂ ਅਜੇ ਸਾਢੇ ਪੰਜ ਕੁ ਸਦੀਆਂ ਹੀ ਹੋਈਆਂ ਹਨ, ਫਿਰ ਵੀ ਸਿੱਖ ਧਰਮ
ਦੁਨੀਆਂ ਵਿਚ ਫੈਲਿਆ ਹੋਇਆ ਹੈ ਪ੍ਰੰਤੂ ਪੰਜਾਬ ਇਸ ਦੀ ਜਨਮ ਭੂਮੀ ਹੈ।
ਦੁੱਖ ਇਸੇ ਗੱਲ ਦਾ ਹੈ ਕਿ ਪੰਜਾਬੀ ਪੰਥਕ ਸੋਚ ਤੋਂ ਥਿੜ੍ਹਕ ਰਹੇ ਹਨ।
ਸਿੱਖ ਧਰਮ ਦੀ ਵਿਚਾਰਧਾਰਾ, ਦਰਸ਼ਨ, ਪਰੰਪਰਾਵਾਂ ਅਤੇ ਦਾਰਸ਼ਨਿਕਤਾ ਮਾਨਵਤਾ
ਅਰਥਾਤ ਸਰਬਤ ਦੇ ਭਲੇ ਦੇ ਅਸੂਲਾਂ ਤੇ ਚਲਣ ਦੀ ਪ੍ਰੇਰਨਾ ਦਿੰਦੀ ਹੈ।
ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਦੀ ਜ਼ਿੰਮੇਵਾਰੀ ਸ਼ਰੋਮਣੀ ਗੁਰਦੁਆਰਾ
ਪ੍ਰਬੰਧਕ ਕਮੇਟੀ ਦੇ ਸਿਰ ਹੈ। ਇਸ ਧਾਰਮਿਕ ਸੰਸਥਾ ਦੀ ਪ੍ਰਧਾਨਗੀ ਹੁਣ ਤੱਕ
ਸਭ ਤੋਂ ਲੰਮਾ ਸਮਾਂ ਕਰਨ ਦਾ ਮਾਣ ਸਿੱਖਾਂ ਦੇ ਰੌਸ਼ਨ ਦਿਮਾਗ਼ ਦੇ ਤੌਰ ਤੇ
ਜਾਣੇ ਜਾਂਦੇ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਜਾਂਦਾ ਹੈ। ਜੇ ਇਉਂ
ਕਹਿ ਲਈਏ ਕਿ ਉਹ ਸਿੱਖੀ ਨੂੰ ਪ੍ਰਣਾਏ ਹੋਏ ਇਨਸਾਨ ਸਨ ਤਾਂ ਇਸ ਵਿਚ ਵੀ
ਕੋਈ ਅਤਕਥਨੀ ਨਹੀਂ, ਜਿਨ੍ਹਾਂ ਆਪਣੀ ਸਾਰੀ ਉਮਰ ਇਮਾਨਦਾਰੀ, ਸਾਦਗੀ ਅਤੇ
ਦਿਆਨਤਦਾਰੀ ਨਾਲ ਸਿੱਖ ਪਰੰਪਰਾਵਾਂ ਤੇ ਪਹਿਰਾ ਹੀ ਨਹੀਂ ਦਿੱਤਾ, ਸਗੋਂ
ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜ ਕੇ ਰੱਖਣ ਵਿਚ ਸਫਲਤਾ ਵੀ ਪ੍ਰਾਪਤ
ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੁੰਦਿਆਂ
ਉਨ੍ਹਾਂ ਸ਼੍ਰੋਮਣੀ ਕਮੇਟੀ ਦੀ ਕਾਰ ਨਹੀਂ ਵਰਤੀ, ਸਗੋਂ ਆਪਣੇ ਭਰੋਸੇਯੋਗ
ਸਹਿਯੋਗੀਆਂ ਦੀ ਕਾਰ ਦੀ ਹੀ ਵਰਤੋਂ ਕਰਦੇ ਰਹੇ। ਉਨ੍ਹਾਂ ਸ਼੍ਰੋਮਣੀ
ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਕਦੀਂ ਵੀ ਟੀ.ਏ.ਡੀ.ਏ.ਨਹੀਂ ਲਿਆ।
ਉਨ੍ਹਾਂ ਨੂੰ ਸਿਆਸਤ ਵਿੱਚ ਇਮਾਨਦਾਰੀ ਦੇ ਪ੍ਰਤੀਕ ਦੇ ਤੌਰ ਤੇ ਜਾਣਿਆਂ
ਜਾਂਦਾ ਹੈ।
ਸੰਸਾਰ ਵਿੱਚ ਬਹੁਤ ਸਾਰੇ ਸਿੱਖ ਸਿਆਸਤਦਾਨ ਹਨ/ਸਨ,
ਉਨ੍ਹਾਂ ਵਿੱਚੋਂ ਕੁਝ ਇਕ ਨੂੰ ਘਾਗ ਸਿਆਸਤਦਾਨ ਵੀ ਕਿਹਾ ਜਾਂਦਾ ਹੈ। ਵੇਖਣ
ਵਾਲੀ ਗੱਲ ਹੈ ਕਿ ਇਨ੍ਹਾਂ ਸਿੱਖ ਸਿਆਸਤਦਾਨਾ ਵਿੱਚੋਂ ਸਟੇਟਸਮੈਨ
ਕਿਤਨੇ ਕੁ ਹਨ/ਸਨ। ਹੋਰ ਵੀ ਕੁਝ ਸਟੇਟਸਮੈਨ ਹੋਣਗੇ ਪ੍ਰੰਤੂ
ਮੈਂ ਸ਼੍ਰੋਮਣੀ ਅਕਾਲੀ ਦਲ ਦੇ ਸਿੱਖ ਸਿਆਸਤਦਾਨਾ ਵਿੱਚੋਂ ਜਥੇਦਾਰ ਗੁਰਚਰਨ
ਸਿੰਘ ਟੌਹੜਾ ਨੂੰ ਬਿਹਤਰੀਨ ਸਟੇਟਸਮੈਨ ਸਮਝਦਾ ਹਾਂ।
ਸਟੇਟਸਮੈਨ ਆਪਣੀ ਕਾਰਗੁਜ਼ਾਰੀ ਨਾਲ ਬਣਦਾ ਹੈ। ਸਟੇਟਸਮੈਨ
ਸਮਾਜ ਵਿੱਚ ਵਿਚਰਦਿਆਂ ਕਦੀਂ ਵੀ ਜ਼ਾਤ ਪਾਤ, ਧਰਮ ਅਤੇ ਸਿਆਸੀ ਪਾਰਟੀ ਨੂੰ
ਤਰਜੀਹ ਨਹੀਂ ਦਿੰਦਾ। ਉਹ ਸਾਰਿਆਂ ਨੂੰ ਬਰਾਬਰ ਸਤਿਕਾਰ ਦਿੰਦਾ ਹੈ। ਹਰ
ਇੱਕ ਦੇ ਦੁੱਖ ਸੁੱਖ ਵਿੱਚ ਸ਼ਾਮਲ ਹੁੰਦਾ ਹੈ।
ਇਥੇ ਮੈਂ ਜਥੇਦਾਰ
ਗੁਰਚਰਨ ਸਿੰਘ ਟੌਹੜਾ ਦੀ ਇੱਕ ਉਦਾਹਰਣ ਦਿੰਦਾ ਹਾਂ, ਜਿਸ ਦਾ ਮੈਂ ਚਸ਼ਮਦੀਦ
ਗਵਾਹ ਹਾਂ। ਇੱਕ ਵਾਰ ਜਦੋਂ ਅਕਾਲੀ ਦਲ ਦੀ ਸਰਕਾਰ ਸੀ ਤੇ ਸ੍ਰ.ਪਰਕਾਸ਼
ਸਿੰਘ ਬਾਦਲ ਮੁੱਖ ਮੰਤਰੀ ਸਨ ਤਾਂ ਮੈਂ ਇਕ ਸਿਆਸਤਦਾਨ ਕੋਲ ਕਿਸੇ ਦੋਸਤ ਦੇ
ਕੰਮ ਲਈ ਗਿਆ ਤਾਂ ਉਸ ਸਿਆਸਤਦਾਨ ਨੇ ਕਿਹਾ ਕਿ ਭਾਵੇਂ ਤੁਹਾਡਾ ਕੰਮ ਜਾਇਜ਼
ਹੈ ਪ੍ਰੰਤੂ ਇਹ ਕੰਮ ਮੁੱਖ ਮੰਤਰੀ ਦੀ ਇਜ਼ਾਜਤ ਤੋਂ ਬਿਨਾ ਸੰਭਵ ਨਹੀਂ। ਇਸ
ਲਈ ਤੁਸੀਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਮਿਲ ਲਵੋ, ਉਹ ਹੀ ਮੁੱਖ
ਮੰਤਰੀ ਤੋਂ ਕਰਵਾ ਸਕਦੇ ਹਨ। ਮੈਂ ਦੂਜੇ ਦਿਨ ਸਵਖਤੇ ਹੀ ਜਿਸ ਦੋਸਤ ਦਾ
ਕੰਮ ਸੀ, ਉਸ ਨੂੰ ਨਾਲ ਲੈ ਕੇ ਟੌਹੜਾ ਪਿੰਡ ਪਹੁੰਚ ਗਿਆ। ਟੌਹੜਾ ਸਾਹਿਬ
ਨੂੰ ਮਿਲਣ ਵਾਲਿਆਂ ਦੀ ਲੰਬੀ ਲਾਈਨ ਲੱਗੀ ਹੋਈ ਸੀ। ਜਦੋਂ ਮੇਰੀ ਵਾਰੀ ਆਈ
ਤਾਂ ਦਰਵਾਜੇ ਤੇ ਖੜ੍ਹੇ ਵਿਅਕਤੀ ਨੇ ਮੈਨੂੰ ਅੰਦਰ ਜਾਣ ਤੋਂ ਰੋਕ ਦਿੱਤਾ
ਕਿਉਂਕਿ ਮੈਨੂੰ ਸ੍ਰ.ਬੇਅੰਤ ਸਿੰਘ ਦਾ ਬੰਦਾ ਸਮਝਿਆ ਜਾਂਦਾ ਸੀ। ਜਦੋਂ ਉਹ
ਵਿਅਕਤੀ ਥੋੜ੍ਹਾ ਐਧਰ ਓਧਰ ਹੋਇਆ ਮੈਂ ਮੌਕਾ ਤਾੜ ਕੇ ਕਮਰੇ ਵਿੱਚ ਦਾਖ਼ਲ ਹੋ
ਗਿਆ। ਟੌਹੜਾ ਸਾਹਿਬ ਉਠ ਕੇ ਖੜ੍ਹੇ ਹੋ ਗਏ ਤੇ ਮੈਨੂੰ ਘੁੱਟ ਕੇ ਜੱਫੀ
ਵਿੱਚ ਲੈ ਲਿਆ। ਉਨ੍ਹਾਂ ਮੈਨੂੰ ਆਪਣੇ ਕੋਲ ਬਿਠਾ ਲਿਆ ਤੇ ਉਸ ਵਿਅਕਤੀ ਨੂੰ
ਚਾਹ ਲਿਆਉਣ ਲਈ ਕਹਿ ਦਿੱਤਾ, ਜਿਹੜਾ ਮੈਨੂੰ ਅੰਦਰ ਦਾਖ਼ਲ ਹੋਣ ਤੋਂ ਰੋਕ
ਰਿਹਾ ਸੀ।
ਮੈਂ ਟੌਹੜਾ ਸਾਹਿਬ ਨੂੰ ਬੇਨਤੀ ਕੀਤੀ ਕਿ ਇਹ ਲੜਕਾ
ਜਿਹੜਾ ਮੇਰੇ ਨਾਲ ਹੈ, ਇਸ ਦਾ ਕੰਮ ਫਲਾਣੇ ਸਿਆਸਤਦਾਨ ਕੋਲ ਹੈ ਪ੍ਰੰਤੂ ਉਸ
ਨੇ ਕਿਹਾ ਹੈ ਕਿ ਮੁੱਖ ਮੰਤਰੀ ਦੀ ਸਿਫ਼ਾਰਸ਼ ਤੋਂ ਬਿਨਾ ਕੰਮ ਨਹੀਂ ਹੋ
ਸਕਦਾ। ਟੌਹੜਾ ਸਾਹਿਬ ਮੈਨੂੰ ਕਹਿਣ ਲੱਗੇ ‘ ਉਸ ਸਿਆਸਦਾਨ ਨੂੰ ਜਾ ਕੇ ਕਹਿ
ਦਿਓ, ਆਪਣੇ ਬਾਦਲ. . . . ਨੂੰ ਕਹਿ ਦੇਣ ਕਿ ਇਹ ਕੰਮ ਮੇਰਾ ਹੈ।’ ਮੈਂ
ਸਮਝਿਆ ਟੌਹੜਾ ਸਾਹਿਬ ਨੇ ਮੈਨੂੰ ਟਰਕਾ ਦਿੱਤਾ ਹੈ। ਮੈਂ ਵਾਪਸ ਆ ਕੇ ਉਸ
ਸਿਆਸਤਦਾਨ ਕੋਲ ਚਲਾ ਗਿਆ ਤੇ ਟੌਹੜਾ ਸਾਹਿਬ ਦਾ ਸੰਦੇਸ਼ਾ ਦੇ ਦਿੱਤਾ। ਬਾਅਦ
ਵਿੱਚ ਉਹ ਕੰਮ ਹੋ ਗਿਆ। ਅੱਜ ਉਹ ਅਧਿਕਾਰੀ ਟੌਹੜਾ ਸਾਹਿਬ ਦੇ ਗੁਣਗਾਨ ਕਰ
ਰਿਹਾ ਹੈ।
ਸ਼ਰੋਮਣੀ
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਤਿਹਾਸ ਵਿਚ ਐਨਾ ਲੰਮਾਂ ਸਮਾਂ ਪ੍ਰਧਾਨ
ਰਹਿਣ ਦਾ ਉਨ੍ਹਾਂ ਦਾ ਬੇਦਾਗ਼ ਰਿਕਾਰਡ ਹੈ। ਉਹ 1969-76, 80-88 ਅਤੇ
98-2004 ਵਿਚ ਰਾਜ ਸਭਾ ਦੇ ਮੈਂਬਰ ਚੁਣੇ ਗਏ ਅਤੇ 1977 ਤੋਂ 79 ਤੱਕ
ਪਟਿਆਲਾ ਤੋਂ ਲੋਕ ਸਭਾ ਦੇ ਮੈਂਬਰ ਰਹੇ। ਮਾਰਚ 2004 ਵਿਚ ਵੀ ਉਹ ਰਾਜ ਸਭਾ
ਦੇ ਮੈਂਬਰ ਚੁਣੇ ਗਏ ਪ੍ਰੰਤੂ ਸਹੁੰ ਚੁਕਣ ਤੋਂ ਪਹਿਲਾਂ ਹੀ ਸਵਰਗ ਸਿਧਾਰ
ਗਏ। ਜਥੇਦਾਰ ਟੌਹੜਾ ਆਮ ਤੌਰ ਤੇ ਕਿਸੇ ਨਾ ਕਿਸੇ ਟਿਪਣੀ ਕਰਕੇ ਵਿਵਾਦਾਂ
ਵਿਚ ਘਿਰੇ ਰਹਿੰਦੇ ਸਨ, ਉਹ ਹਮੇਸ਼ਾ ਵਿਲੱਖਣ ਚਰਚਾ ਹੀ ਛੇੜਦੇ ਸਨ ਪ੍ਰੰਤੂ
ਜਥੇਦਾਰ ਟੌਹੜਾ ਜਿੰਨਾ ਕੋਈ ਵੀ ਸਿਆਸਤਦਾਨ ਸੂਝਵਾਨ ਅਤੇ ਇਮਾਨਦਾਰ ਹੋਣਾ
ਮੁਸ਼ਕਲ ਹੈ। ਇਸੇ ਕਰਕੇ ਉਹਨਾਂ ਨੂੰ ਸਿੱਖਾਂ ਦਾ ਰੌਸ਼ਨ ਦਿਮਾਗ ਨੇਤਾ ਕਿਹਾ
ਜਾਂਦਾ ਸੀ। ਕੋਈ ਵੀ ਗੱਲ ਉਹ ਅਵੇਸਲੇ ਹੋਕੇ ਜਾਂ ਅਚਾਨਕ ਨਹੀਂ ਸਗੋਂ ਜਾਣ
ਬੁਝ ਕੇ ਹੀ ਕਰਦੇ ਸਨ।
ਉਨ੍ਹਾਂ ਦਾ ਵਿਆਹ ਸਰਦਾਰਨੀ
ਜੋਗਿੰਦਰ ਕੌਰ ਨਾਲ ਹੋਇਆ, ਜੋ ਸਿਖ ਵਿਚਾਰਧਾਰਾ ਨਾਲ ਪਰੁਚੀ ਹੋਈ ਸੀ।
ਉਨ੍ਹਾਂ ਦੀ ਇੱਕ ਗੋਦ ਲਈ ਹੋਈ ਲੜਕੀ ਕੁਲਦੀਪ ਕੌਰ ਹੈ ਜੋ ਸ਼ਰੋਮਣੀ
ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਹੈ। ਉਨ੍ਹਾਂ ਦਾ ਜਵਾਈ ਹਰਮੇਲ
ਸਿੰਘ ਪੰਜਾਬ ਦਾ ਮੰਤਰੀ ਰਿਹਾ ਹੈ। ਹਰਮੇਲ ਸਿੰਘ ਟੌਹੜਾ ਦਾ ਲੜਕਾ
ਹਰਿੰਦਰਪਾਲ ਸਿੰਘ ਟੌਹੜਾ ਮਾਰਕੀਟ ਕਮੇਟੀ ਪਟਿਆਲਾ ਦਾ ਚੇਅਰਮੈਨ ਰਿਹਾ ਹੈ।
ਸਿੱਖ ਇਤਿਹਾਸ ਵਿਚ ਜੱਥੇਦਾਰ ਟੌਹੜਾ ਇਮਾਨਦਾਰੀ ਅਤੇ ਸਾਦਗੀ ਦੇ ਪ੍ਰਤੀਕ
ਦੇ ਤੌਰ ਤੇ ਜਾਣੇ ਜਾਂਦੇ ਰਹਿਣਗੇ। ਉਚੇ ਅਹੁਦਿਆਂ ਤੇ ਰਹਿਣ ਦੇ ਬਾਵਜੂਦ
ਵੀ ਇਮਾਨਦਾਰੀ ਦਾ ਪੱਲਾ ਨਹੀਂ ਛੱਡਿਆ, ਜਿਹੜੀ ਜਾਇਦਾਦ ਸਿਆਸਤ ਵਿਚ ਆਉਣ
ਤੋਂ ਪਹਿਲਾਂ ਸੀ, ਉਹੀ ਅਖ਼ੀਰ ਤੱਕ ਰਹੀ। ਅਜਿਹੇ ਵਿਲੱਖਣ ਇਨਸਾਨ ਆਟੇ ਵਿਚ
ਲੂਣ ਦੇ ਬਰਾਬਰ ਹੀ ਮਿਲਦੇ ਹਨ। ਉਹ 1 ਅਪ੍ਰੈਲ 2004 ਨੂੰ ਇਸ ਫਾਨੀ ਸੰਸਾਰ
ਨੂੰ ਅਲਵਿਦਾ ਕਹਿ ਗਏ। ਮਰਨ ਉਪਰੰਤ ਉਨ੍ਹਾਂ ਨੂੰ ਪੰਥ ਰਤਨ ਦਾ ਖ਼ਿਤਾਬ
ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਤਾ ਗਿਆ। ਜਥੇਦਾਰ ਟੌਹੜਾ
ਨੇ ਆਪਣੀ ਲਿਆਕਤ, ਦਿਆਨਤਦਾਰੀ ਅਤੇ ਇਮਾਨਦਾਰੀ ਕਰਕੇ ਆਪਣੀ ਕਰਨੀ ਤੇ
ਕਹਿਣੀ ਦਾ ਸਿੱਕਾ ਆਪਣੇ ਵਿਰੋਧੀਆਂ ਤੇ ਵੀ ਚਲਾਇਆ। ਜਥੇਦਾਰ ਟੌਹੜਾ ਹਮੇਸ਼ਾ
ਹੀ ਕੰਡਿਆਲੇ ਰਾਹਾਂ ਦਾ ਪਾਂਧੀ ਰਿਹਾ ਹੈ ਪ੍ਰੰਤੂ ਕਦੇ ਲੜਖੜਾਇਆ ਨਹੀਂ
ਸਿਰਫ ਆਪਣੀ ਜ਼ਿੰਦਗੀ ਦੇ ਅਖੀਰੀ ਦਿਨਾਂ ਵਿਚ ਪਰਿਵਾਰਕ ਮਜ਼ਬੂਰੀਆਂ ਕਰਕੇ ਉਸ
ਨੂੰ ਥੋੜ੍ਹਾਂ ਥਿੜ੍ਹਕਣਾ ਪਿਆ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਮੋਬਾਈਲ-94178
13072
ujagarsingh48@yahoo.com
|
|
|
‘ਪੰਥ
ਵਸੈ ਮੈਂ ਉਜੜਾਂ ਮਨੁ ਚਾਓ ਘਨੇਰਾ’ ਦੇ ਪਹਿਰੇਦਾਰ: ਗੁਰਚਰਨ ਸਿੰਘ
ਟੌਹੜਾ ਉਜਾਗਰ ਸਿੰਘ |
ਰੇਲਗੱਡੀ
ਦੇ ਸਫ਼ਰ ਦੀ ਅਭੁੱਲ ਯਾਦ
ਡਾ: ਨਿਸ਼ਾਨ ਸਿੰਘ ਰਾਠੌਰ |
ਗੁੱਡੀ
ਫੂਕਣਾ ਪੁਰਾਤਨ ਰਸਮ - ਗੁੱਡੀ ਮਰਗੀ ਜਾਣ ਕੇ, ਹਰਾ ਦੁਪੱਟਾ ਤਾਣ
ਕੇ ਉਜਾਗਰ ਸਿੰਘ |
ਗੁਰਮਤਿ
ਦੇ ਰੰਗ ਵਿੱਚ ਰੰਗਿਆ ਸੱਜਣ: ਗਿਆਨੀ ਸੋਢੀ ਨਿਰੰਜਨ ਸਿੰਘ
ਉਜਾਗਰ ਸਿੰਘ |
7
ਜੁਲਾਈ ਨੂੰ 146ਵੇਂ ਜਨਮ ਦਿਵਸ ‘ਤੇ ਵਿਸ਼ੇਸ਼
ਸਾਹਿਤ,
ਸੁਤੰਤਰਤਾ ਸੰਗਰਾਮ ਅਤੇ ਅਧਿਆਤਮ ਦਾ ਸੁਮੇਲ: ਭਾਈ ਸਾਹਿਬ ਰਣਧੀਰ
ਸਿੰਘ ਉਜਾਗਰ ਸਿੰਘ |
ਬੰਗਾਲ
ਰੋਡਵੇਜ਼ ਦਾ ਯਾਦਗਾਰ ਸਫ਼ਰ
ਡਾ: ਨਿਸ਼ਾਨ ਸਿੰਘ ਰਾਠੌਰ |
ਕ੍ਰਾਂਤੀਕਾਰੀ
ਗ਼ਦਰੀ ਬਾਗੀ ਸ਼ਾਇਰ : ਮੁਨਸ਼ਾ ਸਿੰਘ ਦੁਖੀ
ਉਜਾਗਰ ਸਿੰਘ |
ਰੌਲੇ
ਰੱਪੇ ਤੇਰੇ ਘਰ ਦੀ ਕਿਸਮਤ ਹੈ
ਡਾ: ਨਿਸ਼ਾਨ ਸਿੰਘ ਰਾਠੌਰ |
ਗਿਆਨ
ਦਾ ਬੋਝ ਚੁਕੀ ਫਿਰਦੇ ਅਗਿਆਨੀ
ਡਾ: ਨਿਸ਼ਾਨ ਸਿੰਘ ਰਾਠੌਰ |
ਅਖ਼ਬਾਰ
ਪੜ੍ਹਨੀ ਕਭੀ ਮੱਤ ਛੋੜਨਾ!/a>
ਡਾ: ਨਿਸ਼ਾਨ ਸਿੰਘ ਰਾਠੌਰ |
ਬੱਚਿਆਂ
ਨੂੰ ਸਹੀ ਮਾਰਗ- ਦਰਸ਼ਨ ਦੇਣ ਦੀ ਜ਼ਰੂਰਤ
ਡਾ: ਨਿਸ਼ਾਨ ਸਿੰਘ ਰਾਠੌਰ |
ਪੰਜਾਬ
ਦੇ ਸਰਵੋਤਮ ਸਿਆਸੀ ਬੁਲਾਰੇ
ਉਜਾਗਰ ਸਿੰਘ |
ਅਲਵਿਦਾ!
ਬੇਬਾਕ ਪੱਤਰਕਾਰ ਸਰਬਜੀਤ ਸਿੰਘ ਪੰਧੇਰ
ਉਜਾਗਰ ਸਿੰਘ |
ਜੀਵਨ
ਜਿਉਣ ਦਾ ਪੁਰਾਤਨ ਕਾਰਗਰ ਨੁਕਤਾ
ਡਾ: ਨਿਸ਼ਾਨ ਸਿੰਘ ਰਾਠੌਰ |
ਅਲਵਿਦਾ!
ਸਿੱਖੀ ਸੋਚ ਨੂੰ ਪ੍ਰਣਾਈ ਕਵਿਤਰੀ ਗੁਰਦੇਵ ਕੌਰ ਖ਼ਾਲਸਾ ਯੂ.ਐਸ.ਏ. ਉਜਾਗਰ ਸਿੰਘ |
ਅਲਵਿਦਾ!
ਦਲੇਰੀ ਦੇ ਪ੍ਰਤੀਕ ਅਧਿਕਾਰੀ ਵਰਿਆਮ ਸਿੰਘ ਢੋਟੀਆਂ
ਉਜਾਗਰ ਸਿੰਘ |
8
ਮਾਰਚ ਇਸਤਰੀ ਦਿਵਸ ‘ਤੇ ਵਿਸ਼ੇਸ਼
ਸਮਾਜ ਨੂੰ ਇਸਤਰੀਆਂ
ਬਾਰੇ ਸੋਚ ਬਦਲਣ ਦੀ ਲੋੜ
ਉਜਾਗਰ ਸਿੰਘ |
ਗੁਰਮਤਿ
ਤੇ ਸਿੱਖ ਸੋਚ ਦੇ ਪਹਿਰੇਦਾਰ ਗਿਆਨੀ ਗੁਰਦਿਤ ਸਿੰਘ
ਉਜਾਗਰ ਸਿੰਘ |
ਬੇਅੰਤ
ਸਿੰਘ ਦਾ ਪੀ.ਜੀ.ਆਈ.ਦੇ ਮਰੀਜ਼ਾਂ ਲਈ ਸਰਾਂ ਬਣਾਉਣ ਦਾ ਸਪਨਾ
ਅਧਵਾਟੇ ਉਜਾਗਰ ਸਿੰਘ |
ਅਲਵਿਦਾ!
ਇਮਾਨਦਾਰੀ ਦੇ ਪਹਿਰੇਦਾਰ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ |
ਪ੍ਰਧਾਨ
ਮੰਤਰੀ ਨੂੰ ਚਿੱਠੀ ਲਿਖਣ ਵਾਲਾ ਦਸਵੀਂ ਦਾ ਵਿਦਿਆਰਥੀ: ਰਤਨ ਚੰਦ
ਬਾਲੀ ਉਜਾਗਰ ਸਿੰਘ |
ਪੱਲੇ
ਤੈਂਡੇ ਲਾਗੀ ਡਾ.
ਗੁਰਮਿੰਦਰ ਸਿੱਧੂ |
ਪੰਜਾਬ
ਪੁਲਿਸ ਵਿੱਚ ਇਸਤਰੀਆਂ/ਲੜਕੀਆਂ ਵੀ ਮਹੱਤਵਪੂਰਨ ਅਹੁਦਿਆਂ ‘ਤੇ
ਤਾਇਨਾਤ ਉਜਾਗਰ ਸਿੰਘ |
ਅਲਵਿਦਾ!
ਪੰਜਾਬੀਅਤ ਦੇ ਮੁਦਈ ਵਿਕਾਸ ਪੁਰਸ਼ ਡਾ. ਮਨੋਹਰ ਸਿੰਘ ਗਿੱਲ /a>
ਉਜਾਗਰ ਸਿੰਘ |
ਪਟਿਆਲਾ
ਦਾ ਨਾਮ ਰੌਸ਼ਨ ਕਰਨ ਵਾਲੇ ਆਈ.ਏ.ਐਸ. ਅਧਿਕਾਰੀ
ਉਜਾਗਰ ਸਿੰਘ |
31
ਅਗਸਤ ਬਰਸੀ ਤੇ ਵਿਸ਼ੇਸ਼
ਸਿਆਸੀ
ਤਿਗੜਮਬਾਜ਼ੀਆਂ ਬੇਅੰਤ ਸਿੰਘ ਦੀ ਕਾਬਲੀਅਤ ਨੂੰ ਰੋਕਨਾ ਸਕੀਆਂ
ਉਜਾਗਰ ਸਿੰਘ |
ਇਨਸਾਫ
ਪਸੰਦ ਅਤੇ ਇਮਾਨਦਾਰੀ ਦੇ ਪ੍ਰਤੀਕ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ |
ਸਿਆਣਿਆਂ
ਦੀ 'ਸ਼ਹਿਰੀ ਸੱਥ' ਦੀ ਮਹਿਫਲ ਦੀਆਂ ਖ਼ੁਸ਼ਬੋਆਂ
ਉਜਾਗਰ ਸਿੰਘ/span> |
ਅਲਵਿਦਾ!
ਰੌਂਸ਼ਨ ਦਿਮਾਗ ਵਿਦਵਾਨ ਸਿਆਸਤਦਾਨ ਬੀਰ ਦਵਿੰਦਰ ਸਿੰਘ
ਉਜਾਗਰ ਸਿੰਘ |
ਸਾਊ
ਸਿਆਸਤਦਾਨ: ਤੇਜ ਪ੍ਰਕਾਸ਼ ਸਿੰਘ ਕੋਟਲੀ
ਉਜਾਗਰ ਸਿੰਘ |
ਈਮਾਨਦਾਰੀ
ਜਿੰਦਾ ਬਾਦ ਰਵੇਲ ਸਿੰਘ |
ਸਮਾਜ
ਸੇਵਾ ਨੂੰ ਪ੍ਰਣਾਇਆ: ਭਗਵਾਨ ਦਾਸ ਗੁਪਤਾ/a>
ਉਜਾਗਰ ਸਿੰਘ |
ਗਿਆਨੀ
ਜ਼ੈਲ ਸਿੰਘ ਨੇ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਕਿਉਂ ਨਾ
ਦਿੱਤਾ? ਉਜਾਗਰ ਸਿੰਘ |
ਸੀਤੋ
ਮਾਸੀ ਰਵੇਲ ਸਿੰਘ |
1
ਅਪ੍ਰੈਲ ਬਰਸੀ ‘ਤੇ
ਵਿਸ਼ੇਸ਼ ਸਿੱਖੀ ਸਿਦਕ
ਦਾ ਮੁਜੱਸਮਾ: ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ |
ਆਪਣੀਆਂ
ਜੜਾਂ ਨਾਲ ਜੁੜਨ ਦਾ ਵੇਲਾ
ਡਾ. ਨਿਸ਼ਾਨ ਸਿੰਘ ਰਾਠੌਰ |
ਬਿਹਤਰ
ਜ਼ਿੰਦਗੀ ਦਾ ਰਾਹ ਕੇਹਰ
ਸ਼ਰੀਫ਼ |
ਪੰਜਾਬ
ਦੇ ਲੋਕ ਸੰਪਰਕ ਵਿਭਾਗ ਦਾ ਸੰਕਟ ਮੋਚਨ ਅਧਿਕਾਰੀ : ਪਿਆਰਾ ਸਿੰਘ
ਭੂਪਾਲ ਉਜਾਗਰ ਸਿੰਘ |
ਜਦੋਂ
ਮੈਨੂੰ ਨੌਕਰੀ ‘ਚੋਂ ਬਰਖ਼ਾਸਤ ਕਰਨ ਦੀ ਧਮਕੀ ਮਿਲੀ
ਉਜਾਗਰ ਸਿੰਘ |
ਮੇਰੀ
ਵੱਡੀ ਭੈਣ ਰਵੇਲ ਸਿੰਘ |
ਸਿਪਾਹੀ
ਤੋਂ ਪਦਮ ਸ੍ਰੀ ਤੱਕ ਪਹੁੰਚਣ ਵਾਲਾ ਸਿਰੜ੍ਹੀ ਖੋਜੀ ਡਾ. ਰਤਨ ਸਿੰਘ
ਜੱਗੀ ਉਜਾਗਰ ਸਿੰਘ |
ਮਾਮੇ
ਦੇ ਤੁਰ ਜਾਣ ‘ਤੇ ਗਿੜਿਆ ਯਾਦਾਂ ਦਾ ਖੂਹ
ਮਾਲਵਿੰਦਰ ਸਿੰਘ ਮਾਲੀ |
ਬੇਦਾਗ਼
ਚਿੱਟੀ ਚਾਦਰ ਲੈ ਕੇ ਸੇਵਾ ਮੁਕਤ ਹੋਇਆ ਡਾ.ਓਪਿੰਦਰ ਸਿੰਘ ਲਾਂਬਾ
ਉਜਾਗਰ ਸਿੰਘ |
ਡਾ.
ਗੁਰਭਗਤ ਸਿੰਘ ਨੂੰ ਯਾਦ ਕਰਦਿਆਂ
ਕਰਮਜੀਤ ਸਿੰਘ |
ਦੀਵਾਲੀ
ਦੇ ਦਿਨ ਬੁਝਿਆ ਮਾਂ ਦਾ ਚਿਰਾਗ: ਸੁਰਿੰਦਰ ਸਿੰਘ ਮਾਹੀ
ਉਜਾਗਰ ਸਿੰਘ, ਪਟਿਆਲਾ |
ਸਿੱਖ
ਵਿਰਾਸਤੀ ਇਤਿਹਾਸ ਦਾ ਖੋਜੀ ਵਿਦਵਾਨ: ਭੁਪਿੰਦਰ ਸਿੰਘ ਹਾਲੈਂਡ
ਉਜਾਗਰ ਸਿੰਘ, ਪਟਿਆਲਾ |
ਤੁਰ
ਗਿਆ ਪਰਵਾਸ ਵਿੱਚ ਸਿੱਖਾਂ ਦਾ ਰਾਜਦੂਤ ਤੇ ਆੜੂਆਂ ਦਾ ਬਾਦਸ਼ਾਹ:
ਦੀਦਾਰ ਸਿੰਘ ਬੈਂਸ ਉਜਾਗਰ
ਸਿੰਘ, ਪਟਿਆਲਾ |
31
ਅਗਸਤ ਬਰਸੀ ‘ਤੇ ਵਿਸ਼ੇਸ਼
ਜਦੋਂ ਸ੍ਰੀ ਅਟਲ
ਬਿਹਾਰੀ ਵਾਜਪਾਈ ਅਤੇ ਸ੍ਰ ਬੇਅੰਤ ਸਿੰਘ ਨੇ ਕੰਧ ‘ਤੇ ਚੜ੍ਹਕੇ
ਭਾਸ਼ਣ ਦਿੱਤਾ ਉਜਾਗਰ
ਸਿੰਘ, ਪਟਿਆਲਾ |
13
ਅਗਸਤ ਨੂੰ ਬਰਸੀ ‘ਤੇ ਵਿਸ਼ੇਸ਼ ਸਿੱਖ ਪੰਥ ਦੇ ਮਾਰਗ ਦਰਸ਼ਕ: ਸਿਰਦਾਰ
ਕਪੂਰ ਸਿੰਘ ਉਜਾਗਰ
ਸਿੰਘ, ਪਟਿਆਲਾ |
'ਯੰਗ
ਬ੍ਰਿਗੇਡ' ਦਾ ਕੈਪਟਨ: ਜੀ ਐਸ ਸਿੱਧੂ /a>
ਉਜਾਗਰ ਸਿੰਘ, ਪਟਿਆਲਾ |
ਤੁਰ
ਗਿਆ ਕੈਨੇਡਾ ਵਿੱਚ ਸਿੱਖ ਸਿਧਾਂਤਾਂ ਦਾ ਪਹਿਰੇਦਾਰ: ਰਿਪਦੁਮਣ
ਸਿੰਘ ਮਲਿਕ ਉਜਾਗਰ
ਸਿੰਘ, ਪਟਿਆਲਾ |
30
ਮਈ 2022 ਨੂੰ ਭੋਗ ‘ਤੇ ਵਿਸ਼ੇਸ਼
ਮੋਹ ਦੀਆਂ ਤੰਦਾਂ
ਜੋੜਨ ਵਾਲਾ ਤੁਰ ਗਿਆ ਕ੍ਰਿਸ਼ਨ ਲਾਲ ਰੱਤੂ -
ਉਜਾਗਰ ਸਿੰਘ, ਪਟਿਆਲਾ |
ਪ੍ਰੋ.
ਰਤਨ ਲਾਲ ਨਾਲ ਇਹ ਕਿਉਂ ਵਾਪਰਿਆ?
ਰਵੀਸ਼ ਕੁਮਾਰ ( ਅਨੁਵਾਦ: ਕੇਹਰ
ਸ਼ਰੀਫ਼ ਸਿੰਘ) |
1
ਅਪ੍ਰੈਲ 2022 ਨੂੰ ਬਰਸੀ ‘ਤੇ ਵਿਸ਼ੇਸ਼
ਜਥੇਦਾਰ ਗੁਰਚਰਨ
ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ -
ਉਜਾਗਰ ਸਿੰਘ /span> |
ਬਾਬਾ
ਦਰਸ਼ਨ ਸਿੰਘ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ
ਉਜਾਗਰ ਸਿੰਘ |
7
ਫਰਵਰੀ 2022 ਨੂੰ ਭੋਗ ‘ਤੇ ਵਿਸ਼ੇਸ਼
ਪ੍ਰੋ ਇੰਦਰਜੀਤ
ਕੌਰ ਸੰਧੂ: ਵਿਦਿਆ ਦੀ ਰੌਸ਼ਨੀ ਵੰਡਣ ਵਾਲਾ ਚਿਰਾਗ ਬੁਝ ਗਿਆ -
ਉਜਾਗਰ ਸਿੰਘ/span> |
ਗਾਂਧੀਵਾਦੀ
ਸੋਚ ਦਾ ਆਖਰੀ ਪਹਿਰੇਦਾਰ ਵੇਦ ਪ੍ਰਕਾਸ਼ ਗੁਪਤਾ ਅਲਵਿਦਾ ਕਹਿ ਗਏ
ਉਜਾਗਰ ਸਿੰਘ |
ਮਹਾਰਾਸ਼ਟਰ
ਵਿਚ ਪੰਜਾਬੀ ਅਧਿਕਾਰੀਆਂ ਦੀ ਇਮਾਨਦਾਰੀ ਦਾ ਪ੍ਰਤੀਕ ਸੁਖਦੇਵ ਸਿੰਘ
ਪੁਰੀ ਉਜਾਗਰ ਸਿੰਘ |
ਪੱਥਰ
ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ
ਉਜਾਗਰ ਸਿੰਘ |
ਬਾਲੜੀਆਂ
ਦੇ ਵਿਆਹ: ਹਜ਼ਾਰਾਂ ਬੱਚੀਆਂ ਦੀਆਂ ਜਾਨਾਂ ਦਾ ਖੌ
ਬਲਜੀਤ ਕੌਰ |
ਆਸਟਰੇਲੀਆ
ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )
ਉਜਾਗਰ ਸਿੰਘ, ਪਟਿਆਲਾ
|
ਇਨਸਾਨੀਅਤ
ਦਾ ਪੁਜਾਰੀ ਅਤੇ ਪ੍ਰਤੀਬੱਧ ਅਧਿਕਾਰੀ ਡਾ ਮੇਘਾ ਸਿੰਘ
ਉਜਾਗਰ ਸਿੰਘ, ਪਟਿਆਲਾ |
31
ਅਗਸਤ ਬਰਸੀ ‘ਤੇ ਵਿਸ਼ੇਸ਼
ਯਾਦਾਂ ਦੇ ਝਰੋਖੇ
‘ਚੋਂ ਸ੍ਰ ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ
ਉਜਾਗਰ ਸਿੰਘ, ਪਟਿਆਲਾ |
ਜਨੂੰਨੀ
ਆਜ਼ਾਦੀ ਘੁਲਾਟੀਆ ਅਤੇ ਸਮਾਜ ਸੇਵਕ : ਡਾ ਰਵੀ ਚੰਦ ਸ਼ਰਮਾ ਘਨੌਰ
ਉਜਾਗਰ ਸਿੰਘ, ਪਟਿਆਲਾ |
ਵਰਦੀ-ਧਾਰੀਆਂ
ਵਲੋਂ ਢਾਹਿਆ ਕਹਿਰ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਅਲਵਿਦਾ!
ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ/a>
ਉਜਾਗਰ ਸਿੰਘ, ਪਟਿਆਲਾ |
ਮਾਈ
ਜੀਤੋ ਨੇ ਤਪਾਈ ਵੀਹ ਵਰ੍ਹਿਆਂ ਬਾਅਦ ਭੱਠੀ
ਲਖਵਿੰਦਰ ਜੌਹਲ ‘ਧੱਲੇਕੇ’ |
ਮਿਹਰ
ਸਿੰਘ ਕਲੋਨੀ ਦਾ ਹਵਾਈ ਹੀਰੋ
ਡਾ. ਹਰਸ਼ਿੰਦਰ ਕੌਰ, ਪਟਿਆਲਾ |
ਪੰਜਾਬੀ
ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ |
ਹਿੰਦੂ
ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ |
ਸਿੱਖ
ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ ਉਜਾਗਰ
ਸਿੰਘ, ਪਟਿਆਲਾ |
ਮਰਹੂਮ
ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ |
ਸਬਰ,
ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ |
ਦਲਿਤਾਂ
ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ |
ਮਿਹਨਤ,
ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ
ਗੁਪਤਾ ਉਜਾਗਰ ਸਿੰਘ,
ਪਟਿਆਲਾ |
ਅਲਵਿਦਾ:
ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ |
ਬਾਬਾ
ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ |
ਬਿਹਤਰੀਨ
ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ |
ਪੁਲਿਸ
ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ
ਸਿੱਧੂ ਉਜਾਗਰ ਸਿੰਘ,
ਪਟਿਆਲਾ |
ਸਿੰਧੀ
ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’ |
ਸ਼ਰਾਫ਼ਤ,
ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ |
ਦੀਨ
ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ |
ਅਣਖ
ਖ਼ਾਤਰ ਹੋ ਰਹੇ ਕਤਲ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਧੀਆਂ
ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ |
ਕਿੱਥੇ
ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ |
ਫ਼ਿੰਨਲੈਂਡ
ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ |
ਸਿੱਖਿਆ
ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ
ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਮਾਜ
ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਇਹ
ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ |
ਪੰਜਾਬੀ
ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ |
ਕੁੱਖ
‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਜਿੰਦਗੀ
‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਪੰਜਾਬੀਅਤ
ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
ਦੇਸ਼
ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ |
ਮਾਂ–ਬਾਪ
ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ। |
ਸੋ
ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ |
ਨੈਤਿਕ ਸਿੱਖਿਆ
ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ |
“ਸਰਦਾਰ ਸੰਤ ਸਿੰਘ ਧਾਲੀਵਾਲ
ਟਰੱਸਟ”
ਬੀੜ੍ਹ ਰਾਊ
ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ
ਵਾਲਾ(ਸਰੀ)ਕਨੇਡਾ |
ਆਦਰਸ਼ ਪਤੀ
ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ |
‘ਮਾਰੂ’
ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ
ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ |
ਵਿਸ਼ਵ
ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ
ਦੌਰਾਨ ਸਨਮਾਨ |
ਵਿਰਾਸਤ ਭਵਨ
ਵਿਖੇ ਪਾਲ ਗਿੱਲ ਦਾ ਸਨਮਾਨ |
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ |
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ |
ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ
ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ) |
|
|
|
|
|