|
|
|
|
|
14 ਅਕਤੂਬਰ ਬਰਸੀ ‘ਤੇ ਵਿਸ਼ੇਸ਼
ਸਫ਼ਲ ਪ੍ਰਬੰਧਕ ਤੇ ਵਿਦਿਅਕ ਮਾਹਰ: ਮਰਹੂਮ ਉਪ ਕੁਲਪਤੀ ਡਾ. ਜੋਗਿੰਦਰ ਸਿੰਘ
ਪੁਆਰ
ਉਜਾਗਰ ਸਿੰਘ
12/10/2024 |
|
|
|
ਜੋਗਿੰਦਰ
ਸਿੰਘ ਪੁਆਰ, ਮਾਹਿਰ ਭਾਸ਼ਾ ਵਿਗਿਆਨੀ ਸੀ। ਉਸ ਦਾ ਪੰਜਾਬੀ ਭਾਸ਼ਾ ਦੇ ਸ਼ਬਦ
ਜੋੜਾਂ ਬਾਰੇ ਆਪਣਾ ਸਥਾਪਤ ਕੀਤਾ ਹੋਇਆ ਦ੍ਰਿਸ਼ਟੀਕੋਣ ਸੀ। ਉਸਦੀ ਜ਼ਿੰਦਗੀ
ਜਦੋਜਹਿਦ ਵਾਲੀ ਸੀ।
ਉਪ ਕੁਲਪਤੀ ਬਣਨਾਂ ਉਸ ਦਾ ਨਿਸ਼ਾਨਾ ਸੀ,
ਜਿਸਦੀ ਪ੍ਰਾਪਤੀ ਦਾ ਬਿਖੜਾ ਪੈਂਡਾ ਇਸ ਪ੍ਰਕਾਰ ਸੀ "ਆਹ ਜਿਹੜਾ ਝੋਲਾ
ਜਿਹਾ ਚੁੱਕੀ ਫਿਰਦੈਂ, ਇਸ ਨੇ ਇਨਕਲਾਬ ਨਹੀਂ ਲਿਆਉਣਾ ਜੁਗਿੰਦਰ ਸਿਆਂ।
ਇਨਕਲਾਬ ਲਿਆਉਣ ਲਈ ਤੁਹਾਡੇ ਵਰਗੇ ਯੂਨੀਵਰਸਿਟੀਆਂ ਦੇ ਪ੍ਰੋਫ਼ੈਸਰਾਂ,
ਕਾਲਜਾਂ ਅਤੇ ਸਕੂਲਾਂ ਦੇ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਨਕਲ ਮਾਰ ਕੇ
ਪਾਸ ਹੋਣ ਤੋਂ ਰੋਕਣਾ ਪਵੇਗਾ। ਜਿਹੜੇ ਵਿਦਿਆਰਥੀ ਨਕਲ ਮਾਰਕੇ ਪਾਸ ਹੋਣਗੇ,
ਉਹ ਦੇਸ਼ ਦਾ ਭਵਿਖ ਤਹਿ ਨਹੀਂ ਕਰ ਸਕਦੇ। ਖਾਸ ਤੌਰ ‘ਤੇ ਪੰਜਾਬ ਦੇ
ਵਿਦਿਆਰਥੀਆਂ ਦਾ ਭਵਿਖ ਤੁਹਾਡੇ ਹੱਥ ਵਿੱਚ ਹੈ ਕਿਉਂਕਿ ਪੰਜਾਬ ਵਿੱਚ
ਹਾਲਾਤ ਸਾਜ਼ਗਾਰ ਨਹੀਂ ਹਨ। ਨੌਜਵਾਨ ਗੁਮਰਾਹ ਹੋ ਕੇ ਭੱਟਕੇ ਹੋਏ ਹਨ।
ਪੰਜਾਬ ਦੇ ਬੱਚਿਆਂ ਨੂੰ ਸਿੱਧੇ ਰਸਤੇ ਤੁਸੀਂ ਹੀ ਪਾਉਣਾ ਹੈ। ਮਾਪਿਆਂ ਨੂੰ
ਸਮਝੌਣਾ ਵੀ ਅਧਿਆਪਕਾਂ ਨੇ ਹੀ ਹੈ, ਨਕਲ ਮਾਰ ਕੇ ਪਾਸ ਹੋਣ ਤੋਂ ਬਾਅਦ ਪੀ.ਸੀ.ਐਸ., ਆਈ.ਏ.ਐਸ.
ਅਤੇ ਆਈ.ਪੀ.ਐਸ. ਨਹੀਂ ਬਣ ਸਕਦੇ। ਪੰਜਾਬ ਦਾ ਭਵਿਖ ਨੌਜਵਨਾ
‘ਤੇ ਨਿਰਭਰ ਕਰਦਾ ਹੈ।"
ਇਹ ਗੱਲਾਂ 1980-81 ਦੀਆਂ ਹਨ, ਜਦੋਂ
ਤਤਕਾਲੀ ਮਾਲ ਮੰਤਰੀ ਪੰਜਾਬ ਸ੍ਰ. ਬੇਅੰਤ ਸਿੰਘ ਨੇ ਪਟਿਆਲਾ 'ਸਰਕਟ ਹਾਊਸ'
ਵਿੱਚ ਉਨ੍ਹਾਂ ਨੂੰ ਮਿਲਣ ਲਈ ਆਏ ਡਾ. ਜੋਗਿੰਦਰ ਸਿੰਘ ਪੁਆਰ ਨੂੰ ਕਹੀਆਂ
ਸਨ।
ਡਾ. ਜੋਗਿੰਦਰ ਸਿੰਘ ਪੁਆਰ ਕਹਿਣ ਲੱਗਿਆ ‘ਮੈਂ ਵਿਦਿਅਕ
ਇਨਕਲਾਬ ਤਾਂ ਲਿਆਵਾਂਗਾ ਪ੍ਰੰਤੂ ਜਦੋਂ ਤੁਸੀਂ ਪੰਜਾਬ ਦੇ ਮੁੱਖ ਮੰਤਰੀ
ਅਤੇ ਮੈਂ ਪੰਜਾਬੀ ਯੂਨੀਵਰਸਿਟੀ ਦਾ ਉਪ ਕੁਲਪਤੀ ਬਣਾਂਗਾ’ ਸ੍ਰ. ਬੇਅੰਤ
ਸਿੰਘ ਕਹਿਣ ਲੱਗੇ ਮੈਨੂੰ ਸਾਧਾਰਨ ਕਿਸਾਨ ਨੂੰ ਕਿਸ ਨੇ ਮੁੱਖ ਮੰਤਰੀ
ਬਣਾਉਣੈ, ਐਵੇਂ ਖਿਆਲੀ ਪੁਲਾਓ ਨਾ ਬਣਾਓ, ‘‘ਨਾ ਮੈਂ ਮੁੱਖ ਮੰਤਰੀ ਬਣਨਾ
ਅਤੇ ਨਾ ਹੀ ਜੋਗਿੰਦਰ ਸਿਆਂ ਤੂੰ ਉਪ ਕੁਲਪਤੀ ਬਣਨੈ।’’ ਡਾ.ਜੋਗਿੰਦਰ ਸਿੰਘ
ਪੁਆਰ ਵਾਰ-ਵਾਰ ਕਹਿ ਰਹੇ ਸੀ ਕਿ ‘‘ਮੇਰਾ ਮਨ ਕਹਿੰਦਾ ਇੱਕ-ਨਾ-ਇੱਕ ਦਿਨ
ਤੁਸੀਂ ਮੁੱਖ ਮੰਤਰੀ ਜ਼ਰੂਰ ਬਣੋਗੇ। ਮੈਨੂੰ ਤਾਂ ਉਪ ਕੁਲਪਤੀ ਤੁਸੀਂ ਹੀ
ਬਨਾਉਣਾ ਹੈ। ਮੇਰੀਆਂ ਆਸਾਂ ‘ਤੇ ਪਾਣੀ ਨਾ ਫੇਰੋ, ਤੁਹਾਡੇ ਤੋਂ ਬਿਨਾ ਹੋਰ
ਤਾਂ ਮੈਨੂੰ ਕਿਸੇ ਨੇ ਬਣਾਉਣਾ ਹੀ ਨਹੀਂ’’।
ਸ੍ਰ. ਬੇਅੰਤ ਸਿੰਘ
ਕਹਿਣ ਲੱਗੇ ਚਲੋ ਛੱਡੋ ਇਨ੍ਹਾਂ ਗੱਲਾਂ ਨੂੰ ਤੁਸੀਂ ਕੰਮ ਦੱਸੋ ਕੀ ਹੈ?
ਡਾ.ਜੋਗਿੰਦਰ ਸਿੰਘ ਪੁਆਰ ਕਹਿੰਦਾ ਮੈਨੂੰ ਕੋਈ ਕੰਮ ਨਹੀਂ, ਮੈਂ ਤਾਂ
ਤੁਹਾਨੂੰ ਮਿਲਣ ਹੀ ਆਇਆ ਹਾਂ। ਇਸ ਤੋਂ ਪਹਿਲਾਂ ਮੈਂ ਡਾ. ਪੁਆਰ ਨੂੰ
ਜਾਣਦਾ ਨਹੀਂ ਸੀ। ਮੈਂ ਉਨ੍ਹਾਂ ਦੇ ਕੋਲ ਬੈਠਾ ਸੋਚੀ ਜਾ ਰਿਹਾ ਸੀ ਕਿ ਇਹ
ਬਾਬੂ ਕੌਣ ਹੋ ਸਕਦੈ, ਜਿਹੜਾ ਐਨੀ ਅਪਣੱਤ ਨਾਲ ਗੱਲਾਂ ਕਰ ਰਿਹਾ ਹੈ, ਉਦੋਂ
ਡਾ. ਪੁਆਰ ਕਲੀਨ ਸ਼ੇਵਨ ਹੁੰਦੇ ਸਨ।
ਫਰਵਰੀ 1992
ਵਿੱਚ ਸ੍ਰ. ਬੇਅੰਤ ਸਿੰਘ ਪੰਜਾਬ ਦੇ ਮੁੱਖ ਮੰਤਰੀ ਬਣ ਗਏ। ਥੋੜ੍ਹੇ ਦਿਨਾ
ਬਾਅਦ ਸ੍ਰ. ਬੇਅੰਤ ਸਿੰਘ ਦਾ ਪੁਰਾਣਾ ਸਾਥੀ ਅਤੇ ਗਰਾਈਂ ਮਹਿੰਗਾ ਸਿੰਘ
ਜਲੰਧਰ ਤੋਂ ਮੁੱਖ ਮੰਤਰੀ ਨੂੰ ਮਿਲਣ ਲਈ ਆਏ ਤਾਂ ਉਨ੍ਹਾਂ ਦੇ ਨਾਲ ਉਹੀ
ਬਾਬੂ ਜਿਹੜਾ ਪਟਿਆਲਾ ਸਰਕਟ ਹਾਊਸ ਵਿੱਚ ਸ੍ਰ. ਬੇਅੰਤ ਸਿੰਘ
ਨੂੰ ਮਿਲਿਆ ਸੀ ਆਇਆ। ਮੇਰੀਆਂ ਅੱਖਾਂ ਅੱਗੇ ਸਰਕਟ ਹਾਊਸ ਵਾਲਾ
ਸੀਨ ਘੁੰਮਣ ਲੱਗ ਪਿਆ। ਮਹਿੰਗਾ ਸਿੰਘ ਨੇ ਕੁੱਝ ਕਾਗਜ਼ ਮੁੱਖ
ਮੰਤਰੀ ਨੂੰ ਦੇ ਕੇ ਕਹਿਣ ਲੱਗਾ ਜੋਗਿੰਦਰ ਸਿੰਘ ਨੂੰ ਵੀ.ਸੀ.
ਬਣਾ ਦਿਓ। ਸ੍ਰ. ਬੇਅੰਤ ਸਿੰਘ ਕਾਗਜ਼ ਵੇਖਣ ਲੱਗ ਪਏ, ਪ੍ਰੰਤੂ ਬੋਲੇ ਕੁਝ
ਨਹੀਂ ਤੇ ਕਾਗਜ਼ ਮੈਨੂੰ ਪਕੜਾ ਦਿੱਤੇ। ਉਨ੍ਹਾਂ ਦੀ ਚੰਗੀ ਆਓ ਭਗਤ ਕੀਤੀ
ਗਈ। ਜਦੋਂ ਉਹ ਦੋਵੇਂ ਚਲੇ ਗਏ ਤਾਂ ਮੈਂ ਮੁੱਖ ਮੰਤਰੀ ਨੂੰ ਕਿਹਾ
ਇਹ ਤਾਂ ਉਹੀ ਬਾਬੂ ਹੈ, ਜਿਹੜਾ ਪਟਿਆਲਾ ਸਰਕਟ ਹਾਊਸ ਵਿੱਚ
ਤੁਹਾਨੂੰ ਮਿਲਿਆ ਸੀ, ਜਦੋਂ ਤੁਸੀਂ ਦਰਬਾਰਾ ਸਿੰਘ ਦੀ ਸਰਕਾਰ ਵਿੱਚ ਮਾਲ
ਮੰਤਰੀ ਸੀ। ਇਸ ਦੀ ਗੱਲ ਤਾਂ ਸੱਚੀ ਹੋ ਗਈ, ਬੜਾ ਦੂਰ ਅੰਦੇਸ਼ ਵਿਅਕਤੀ
ਲੱਗਦਾ ਹੈ, ਤੁਸੀਂ ਮੁੱਖ ਮੰਤਰੀ ਬਣ ਗਏ। ਫਿਰ ਉਨ੍ਹਾਂ ਮੈਨੂੰ ਦੱਸਿਆ
ਆਜ਼ਾਦੀ ਤੋਂ ਪਹਿਲਾਂ ਜਦੋਂ ਮੇਰੇ ਪਿਤਾ ਕੈਪਟਨ ਹਜ਼ੂਰਾ ਸਿੰਘ ਫ਼ੌਜ ਵਿੱਚ
ਨੌਕਰੀ ਕਰਦੇ ਸਨ, ਅਸੀਂ ਮਿੰਟਗੁਮਰੀ ਜ਼ਿਲ੍ਹੇ ਵਿੱਚ ਓਕਾੜੇ ਨੇੜੇ 53-L
(ਵਰਤਮਾਨ ਪਾਕਿਸਤਾਨ) ਵਿੱਚ ਰਹਿੰਦੇ ਸੀ। ਇਹ ਦੋਵੇਂ ਸਾਡੇ ਪਿੰਡ ਦੇ ਹਨ।
ਮਹਿੰਗਾ ਸਿੰਘ ਮੇਰਾ ਦੋਸਤ ਹੈ, ਜੋਗਿੰਦਰ ਸਿੰਘ ਛੋਟਾ ਹੈ, ਜਦੋਂ ਅਸੀਂ
ਫੁੱਟਬਾਲ ਖੇਡਦੇ ਸੀ ਤਾਂ ਜੋਗਿੰਦਰ ਗਰਾਊਂਡ ਤੋਂ ਬਾਹਰੋਂ ਫੁਟਬਾਲ ਚੁੱਕ
ਕੇ ਲਿਆਉਂਦਾ ਹੁੰਦਾ ਸੀ। ਇਸ ਨੂੰ ਆਪਾਂ ਉਪ ਕੁਲਪਤੀ ਬਣਾਉਣਾ ਹੈ।
ਡਾ. ਐਚ.ਕੇ. ਮਨਮੋਹਨ ਸਿੰਘ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਸਨ।
ਉਨ੍ਹਾਂ ਦੀ ਉਪ ਕੁਲਪਤੀ ਦੀ ਮਿਆਦ ਖ਼ਤਮ ਹੋ ਗਈ। ਉਨ੍ਹਾਂ ਦੇ ਅਹੁਦੇ ਦੀ
ਮਿਆਦ ਟਿਲ ਫਰਦਰ ਆਰਡਰ ਤੱਕ ਵਧਾ ਕੇ ਡਾ. ਜੋਗਿੰਦਰ
ਸਿੰਘ ਪੁਆਰ ਨੂੰ ਪ੍ਰੋ. ਵਾਈਸ ਚਾਂਸਲਰ ਲਗਾ ਦਿੱਤਾ ਗਿਆ। ਸ੍ਰ.
ਬੇਅੰਤ ਸਿੰਘ ਨੇ ਡਾ. ਪੁਆਰ ਨੂੰ ਕਿਹਾ ‘ਹੁਣ ਵਿਦਿਆਰਥੀਆਂ ਦੇ ਨਾਲ ਤੇਰਾ
ਇਮਤਿਹਾਨ ਵੀ ਹੈ। ਵੇਖਾਂਗੇ ਤੂੰ ਕਿਹੜਾ ਇਨਕਲਾਬ ਲਿਆਵੇਂਗਾ।’
ਉਨ੍ਹਾਂ ਦਿਨਾਂ ਵਿੱਚ ਯੂਨੀਵਰਸਿਟੀ ਦੇ ਹਾਲਾਤ ਬਹੁਤ ਮਾੜੇ ਸਨ। ਵਿਦਿਆਰਥੀ
ਆਪਣੇ ਡੱਬ ਵਿੱਚ ਪਸਤੌਲ ਰਖਦੇ ਸਨ ਤੇ ਇਮਤਿਹਾਨ ਸਮੇਂ ਮੇਜਾਂ ‘ਤੇ ਪਸਤੌਲ
ਰੱਖ ਕੇ ਨਕਲ ਮਾਰਦੇ ਸਨ। ਇਮਤਿਹਾਨ ਲੈਣ ਵਾਲੇ ਅਧਿਆਪਕ ਡਰੇ ਹੋਏ ਸਨ।
ਇਮਤਿਹਾਨ ਨਾਮ ਦੇ ਹੀ ਸਨ। ਕੋਈ ਵੀ ਅਧਿਆਪਕ ਵਿਦਿਆਰਥੀਆਂ ਅੱਗੇ ਕੁਸਕਦਾ
ਨਹੀਂ ਸੀ। ਯੂਨੀਵਰਸਿਟੀ ਵਿੱਚ ਡਰ ਦਾ ਵਾਤਾਵਰਨ ਸੀ। ਡਾ. ਜੋਗਿੰਦਰ ਸਿੰਘ
ਪੁਆਰ ਪ੍ਰੋ. ਵਾਈਸ ਚਾਂਸਲਰ ਨੂੰ ਇਮਤਿਹਾਨ ਕਰਵਾਉਣ ਦਾ
ਚਾਰਜ ਦਿੱਤਾ ਗਿਆ।
ਡਾ. ਜੋਗਿੰਦਰ ਸਿੰਘ ਪੁਆਰ ਨੇ ਥੋੜ੍ਹੇ ਸਮੇਂ
ਵਿੱਚ ਹੀ ਵਿਖਾ ਦਿੱਤਾ ਕਿ ਉਹ ਸਖ਼ਤ ਅਤੇ ਸਫ਼ਲ ਪ੍ਰਬੰਧਕ ਹੈ। ਇਮਤਿਹਾਨਾ
ਵਿੱਚ ਨਕਲ ਨੂੰ ਨਕੇਲ ਪਾ ਦਿੱਤੀ। ਅਧਿਆਪਕਾਂ ਨੂੰ ਵੰਗਾਰ ਦਿੱਤਾ ਕਿ
ਤੁਸੀਂ ਨਕਲ ਕਿਸੇ ਕੀਮਤ ‘ਤੇ ਨਹੀਂ ਮਾਰਨ ਦੇਣੀ ਤੁਹਾਡੀ ਹਿਫ਼ਾਜ਼ਤ ਦਾ ਮੈਂ
ਜ਼ਿੰਮੇਵਾਰ ਹੋਵਾਂਗਾ। ਅਧਿਆਪਕ ਅਤੇ ਵਿਦਿਆਰਥੀ ਯੂਨੀਵਰਸਿਟੀ ਆਉਂਦੇ ਹੀ
ਨਹੀਂ ਸਨ, ਜਿਹੜੇ ਆਉਂਦੇ ਸੀ ਦੁਪਹਿਰ ਨੂੰ ਘਰ ਚਲੇ ਜਾਂਦੇ ਸਨ। ਅਧਿਆਪਕਾਂ
ਅਤੇ ਵਿਦਿਆਰਥੀਆਂ ਦੀ ਹਾਜ਼ਰੀ ਜ਼ਰੂਰੀ ਕਰ ਦਿੱਤੀ। ਸਵੇਰੇ ਯੂਨੀਵਰਸਿਟੀ ਦੇ
ਗੇਟ ਬੰਦ ਕਰ ਦਿੰਦੇ ਸਨ ਤੇ ਸ਼ਾਮ ਨੂੰ ਪੰਜ ਵਜੇ ਖੋਲ੍ਹਦੇ ਸਨ।
ਰਾਜਪਾਲ ਸੁਰਿੰਦਰ ਨਾਥ ਦੀ ਇਕ ਹਵਾਈ ਹਾਦਸੇ ਵਿੱਚ ਮੌਤ ਹੋ ਗਈ। ਉਸ ਤੋਂ
ਬਾਅਦ ਡਾ. ਜੋਗਿੰਦਰ ਸਿੰਘ ਪੁਆਰ ਨੂੰ ਉਪ ਕੁਲਪਤੀ ਬਣਾ ਦਿੱਤਾ ਗਿਆ। ਉਪ
ਕੁਲਪਤੀ ਬਣਦਿਆਂ ਹੀ ਡਾ. ਪੁਆਰ ਦੇ ਤੇਵਰ ਬਦਲ ਗਏ। ਉਸ ਦੇ ਦੋਸਤ ਵੀ ਨਰਾਜ਼
ਹੋ ਗਏ। ਯੂਨੀਵਰਸਿਟੀ ਦੇ ਅਧਿਆਪਕਾਂ ਦੀ ਧੜੇਬੰਦੀ ਬਹੁਤ ਸੀ। ਅਧਿਆਪਕਾਂ
ਦੇ ਕਈ ਧੜੇ ਸਨ। ਖੱਬੇ ਪੱਖੀ ਅਧਿਆਪਕ ਉਸ ਨੂੰ ਆਪਣਾ ਹੀ ਸਮਝਦੇ ਸਨ। ਉਹ
ਆਪਣੀ ਮਰਜੀ ਨਾਲ ਚਲਾਉਣਾ ਚਾਹੁੰਦੇ ਸਨ। ਪ੍ਰੰਤੂ ਹੁਣ ਡਾ. ਪੁਆਰ ਇੱਕ ਧੜੇ
ਨਾਲ ਚਲ ਨਹੀਂ ਸਕਦੇ ਸਨ। ਇਸ ਦਾ ਨਤੀਜਾ ਇਹ ਹੋਇਆ ਕਿ ਉਸ ਦਾ ਧੜਾ ਵੀ ਦੋ
ਗਰੁਪਾਂ ਵਿੱਚ ਵੰਡਿਆ ਗਿਆ। ਡਾ. ਪੁਆਰ ਨੇ ਵਿਦਿਆਰਥੀਆਂ ਅਤੇ ਪ੍ਰੋਫ਼ੈਸਰਾਂ
‘ਤੇ ਸਿਕੰਜਾ ਕਸ ਦਿੱਤਾ। ਪ੍ਰੋਫ਼ੈਸਰ ਡਾ.ਪੁਆਰ ਨੂੰ ਥਾਣੇਦਾਰ ਕਹਿਣ ਲੱਗ
ਪਏ ਪ੍ਰੰਤੂ ਥਾਣੇਦਾਰ ਨੇ ਯੂਨੀਵਰਸਿਟੀ ਲੀਹ ‘ਤੇ ਪਾ ਦਿੱਤੀ। ਜਿਥੇ ਡਾ.
ਪੁਆਰ ਵਿਦਿਅਕ ਮਾਹਿਰ ਪ੍ਰਸਿੱਧ ਭਾਸ਼ਾ ਵਿਗਿਆਨੀ ਸਨ, ਉਥੇ ਹੀ ਪ੍ਰਬੰਧਕ ਵੀ
ਕਮਾਲ ਦੇ ਸਨ। ਡੰਡੇ ਦੇ ਜ਼ੋਰ ਨਾਲ ਅਨੁਸ਼ਾਸ਼ਨ ਬਣਾ ਕੇ ਰੱਖਦੇ ਸਨ।
ਅਧਿਆਪਕਾਂ ਦੀਆਂ ਪ੍ਰਾਗਰੈਸ ਰਿਪੋਰਟਾਂ ਲੈਣ ਲੱਗ ਪਏ।
ਡਾ. ਜੋਗਿੰਦਰ ਸਿੰਘ ਪੁਆਰ ਦੇ ਉਪ ਕੁਲਪਤੀ ਬਣਨ ਦੀ ਵੀ ਅਜ਼ੀਬ ਕਹਾਣੀ
ਹੈ।
ਜਦੋਂ ਜੋਗਿੰਦਰ ਸਿੰਘ ਪੁਆਰ ਦੀ ਉਪ ਕੁਲਪਤੀ ਬਣਾਉਣ ਦੀ
ਫਾਈਲ ਰਾਜਪਾਲ ਨੂੰ ਭੇਜੀ ਤਾਂ ਉਦੋਂ ਰਾਜਪਾਲ ਸੁਰਿੰਦਰ ਨਾਥ ਕਹਿਣ ਲੱਗੇ
ਪੁਆਰ ਤਾਂ ਬਹੁਤੇ ਪ੍ਰੋਫ਼ੈਸਰਾਂ ਤੋਂ ਜੂਨੀਅਰ ਹੈ, ਤਿੰਨ ਪ੍ਰੋਫ਼ੈਸਰਾਂ ਦਾ
ਪੈਨਲ ਭੇਜੋ। ਅਸਲ ਵਿੱਚ ਉਹ ਡਾ. ਜਸਵੀਰ ਸਿੰਘ ਆਹਲੂਵਾਲੀਆ ਨੂੰ ਉਪ
ਕੁਲਪਤੀ ਬਣਾਉਣਾ ਚਾਹੁੰਦੇ ਸਨ ਕਿਉਂਕਿ ਆਹਲੂਵਾਲੀਆ ਰਾਜ ਭਵਨ ਵਿੱਚ
ਜਾਇੰਟ ਸਕੱਤਰ ਸਨ। ਰਾਜਪਾਲ ਪੈਨਲ ਵਿੱਚੋਂ ਕਿਸੇ ਇੱਕ ਨੂੰ ਉਪ
ਕੁਲਪਤੀ ਬਣਾ ਸਕਦੇ ਸਨ। ਡਾ. ਪੁਆਰ ਨੂੰ ਪ੍ਰੋ. ਵਾਈਸ ਚਾਂਸਲਰ ਬਣਨ ਲਈ
ਕਿਹਾ ਗਿਆ ਪ੍ਰੰਤੂ ਉਹ ਪੈਰਾਂ ‘ਤੇ ਪਾਣੀ ਨਾ ਪੈਣ ਦੇਵੇ, ਕਹੇ ਮੈਂ ਤਾਂ
ਜੇ ਬਣਨਾ ਤਾਂ ਉਪ ਕੁਲਪਤੀ ਹੀ ਬਣਨਾ ਹੈ। ਮੁੱਖ ਮੰਤਰੀ ਮੈਨੂੰ ਕਹਿਣ ਲੱਗੇ
ਜੋਗਿੰਦਰ ਸਿੰਘ ਨੂੰ ਮਨਾਓ ਕਿ ਉਸ ਨੂੰ ਪ੍ਰੋ. ਵਾਈਸ ਚਾਂਸਲਰ
ਬਣਾ ਦਿੰਦੇ ਹਾਂ, ਥੋੜ੍ਹੀ ਦੇਰ ਬਾਅਦ ਜਦੋਂ ਉਸ ਦੀ ਸੀਨੀਅਰਿਟੀ
ਬਣ ਜਾਵੇਗੀ ਫਿਰ ਉਪ ਕੁਲਪਤੀ ਬਣਾ ਦੇਵਾਂਗੇ। ਇਸ ਦੇ ਨਾਲ ਹੀ ਉਸ ਨੂੰ ਕਹੋ
ਕਿ ਉਹ ਦਸਤਾਰ ਸਜਾਉਣ ਲੱਗ ਜਾਵੇ। ਡਾ. ਪੁਆਰ ਨੂੰ ਬੜਾ ਔਖਾ ਮਨਾਇਆ।
ਡਾ. ਜੋਗਿੰਦਰ ਸਿੰਘ ਪੁਆਰ ਦਾ ਪਰਿਵਾਰ ਦੇਸ਼ ਦੀ ਵੰਡ ਸਮੇਂ ਜਲੰਧਰ
ਕੋਲ ਲੱਧੇਵਾਲੀ ਪਿੰਡ ਆ ਕੇ ਵਸ ਗਿਆ। ਪੁਆਰ ਨੇ ਸਕੂਲੀ ਪੜ੍ਹਾਈ ਪਿੰਡ ਦੇ
ਸਕੂਲ ਤੋਂ ਕੀਤੀ ਅਤੇ ਉਚ ਪੜ੍ਹਾਈ ਲਈ ਬਰਤਾਨੀਆਂ ਚਲਾ ਗਿਆ। ਉਥੇ ਬਹੁਤ
ਮਿਹਨਤ ਕੀਤੀ, ਭੱਠੇ ‘ਤੇ ਮਜ਼ਦੂਰੀ ਕਰਦਾ ਰਿਹਾ ਅਤੇ ਨਾਲ ਹੀ ਪੜ੍ਹਦਾ
ਰਿਹਾ। ਬਰਤਾਨੀਆਂ ਤੋਂ ਆਪਣੀ ਵਿਰਾਸਤ ਦਾ ਹੇਜ ਉਸ ਨੂੰ ਮੁੜ ਪੰਜਾਬ ਲੈ
ਆਇਆ। ਇਥੇ ਆ ਕੇ ਪੀ.ਐਚ.ਡੀ. ਭਾਸ਼ਾ ਵਿਗਿਆਨ ਵਿੱਚ ਕੀਤੀ ਅਤੇ
1972 ਵਿੱਚ ਪੰਜਾਬੀ ਯੂਨੀਵਰਸਿਟੀ ਵਿੱਚ ਲੈਕਚਰਾਰ ਲੱਗ ਗਿਆ ਤੇ
ਫਿਰ ਰੀਡਰ ਬਣ ਗਿਆ।
1986 ਵਿੱਚ ਪ੍ਰੋਫ਼ੈਸਰ
ਬਣਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਚਲਾ ਗਿਆ। 1993 ਵਿੱਚ
ਵਾਈਸ ਚਾਂਸਲਰ ਬਣਕੇ ਪੰਜਾਬੀ ਯੂਨੀਵਰਸਿਟੀ ਵਿੱਚ ਆ ਗਿਆ। 1996
ਵਿੱਚ ਉਸ ਦੇ ਅਹੁਦੇ ਦੀ ਮਿਆਦ ਖ਼ਤਮ ਹੋ ਗਈ। ਸ੍ਰ. ਬੇਅੰਤ ਸਿੰਘ ਦੀ ਮੌਤ
ਤੋਂ ਬਾਅਦ ਹਰਚਰਨ ਸਿੰਘ ਬਰਾੜ ਮੁੱਖ ਮੰਤਰੀ ਬਣ ਗਏ। ਹਰਕਿਸ਼ਨ ਸਿੰਘ
ਸੁਰਜੀਤ ਨੇ ਉਨ੍ਹਾਂ ਨੂੰ ਐਕਟੈਨਸ਼ਨ ਦੇਣ ਲਈ ਸਿਫਾਰਸ਼ ਕੀਤੀ।
ਹਰਚਰਨ ਸਿੰਘ ਬਰਾੜ ਨੇ ਫਾਈਲ ‘ਤੇ ਇਕ ਸਾਲ ਦੀ ਐਕਸਟੈਨਸ਼ਨ ਦੇ
ਦਿੱਤੀ ਪ੍ਰੰਤੂ ਡਾ. ਪੁਆਰ ਨੇ ਇਕ ਸਾਲ ਦੀ ਐਕਸਟੈਨਸ਼ਨ ਲੈਣ ਤੋਂ
ਇਨਕਾਰ ਕਰ ਦਿੱਤਾ। ਫਿਰ ਦੁਬਾਰਾ ਫਾਈਲ ਮੁੱਖ ਮੰਤਰੀ ਨੇ ਮੰਗਵਾ ਕੇ
ਐਕਸਟੈਨਸ਼ਨ ਦਿੱਤੀ।
ਉਹ 1999 ਤੱਕ ਪੰਜਾਬੀ ਯੂਨੀਵਰਸਿਟੀ
ਦੇ ਉਪ ਕੁਲਪਤੀ ਰਹੇ।
ਡਾ.ਜੋਗਿੰਦਰ ਸਿੰਘ ਪੁਆਰ ਦਲੇਰ, ਮਿਹਨਤੀ,
ਦ੍ਰਿੜ੍ਹ ਇਰਾਦੇ ਵਾਲੇ ਜਿੱਦੀ ਕਿਸਮ ਦੇ ਇਨਸਾਨ ਸਨ। ਉਹ ਜੋ ਫ਼ੈਸਲਾ ਕਰ
ਲੈਂਦੇ ਕਦੇ ਵੀ ਪਿੱਛੇ ਨਹੀਂ ਹੱਟਦੇ ਸਨ, ਭਾਵੇਂ ਉਸ ਦੇ ਦੋਸਤ ਮਿੱਤਰ ਵੀ
ਨਰਾਜ਼ ਹੋ ਜਾਣ। ਫਿਰ ਵੀ ਉਹ ਯਾਰਾਂ ਦੇ ਯਾਰ ਸਨ। ਉਪ ਕੁਲਪਤੀ ਦੇ ਅਹੁਦੇ
ਤੋਂ ਸੇਵਾ ਮੁਕਤ ਹੋਣ ਤੋਂ ਬਾਅਦ ਉਹ ਰੋਜ਼ਾਨਾ 'ਦੇਸ਼ ਸੇਵਕ' ਅਖ਼ਬਾਰ
ਚੰਡੀਗੜ੍ਹ ਦੇ ਸੰਪਾਦਕ ਰਹੇ।
ਉਨ੍ਹਾਂ ਦਾ ਜਨਮ 12 ਨਵੰਬਰ 1934
ਨੂੰ ਹੋਇਆ। ਡਾ. ਜੋਗਿੰਦਰ ਸਿੰਘ ਪੁਆਰ 87 ਸਾਲ ਦੀ ਉਮਰ ਵਿੱਚ 14 ਅਕਤੂਬਰ
2020 ਨੂੰ ਸਵਰਗ ਸਿਧਾਰ ਗਏ। ਉਨ੍ਹਾਂ ਦੀ ਪਤਨੀ ਡਾ. ਰਤਨੇਸ਼ ਪੁਆਰ ਅਤੇ
ਲੜਕੀ ਮਨਿੰਦਰ ਪੁਆਰ ਪਿੰਡ ਲੱਧੇਵਾਲੀ ਜਲੰਧਰ ਰਹਿ ਰਹੇ ਹਨ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com
|
|
|
|
14
ਅਕਤੂਬਰ ਬਰਸੀ ‘ਤੇ ਵਿਸ਼ੇਸ਼
ਸਫ਼ਲ ਪ੍ਰਬੰਧਕ ਤੇ
ਵਿਦਿਅਕ ਮਾਹਰ: ਮਰਹੂਮ ਉਪ ਕੁਲਪਤੀ ਡਾ. ਜੋਗਿੰਦਰ ਸਿੰਘ ਪੁਆਰ
ਉਜਾਗਰ ਸਿੰਘ |
‘ਪੰਥ
ਵਸੈ ਮੈਂ ਉਜੜਾਂ ਮਨੁ ਚਾਓ ਘਨੇਰਾ’ ਦੇ ਪਹਿਰੇਦਾਰ: ਗੁਰਚਰਨ ਸਿੰਘ
ਟੌਹੜਾ ਉਜਾਗਰ ਸਿੰਘ |
ਰੇਲਗੱਡੀ
ਦੇ ਸਫ਼ਰ ਦੀ ਅਭੁੱਲ ਯਾਦ
ਡਾ: ਨਿਸ਼ਾਨ ਸਿੰਘ ਰਾਠੌਰ |
ਗੁੱਡੀ
ਫੂਕਣਾ ਪੁਰਾਤਨ ਰਸਮ - ਗੁੱਡੀ ਮਰਗੀ ਜਾਣ ਕੇ, ਹਰਾ ਦੁਪੱਟਾ ਤਾਣ
ਕੇ ਉਜਾਗਰ ਸਿੰਘ |
ਗੁਰਮਤਿ
ਦੇ ਰੰਗ ਵਿੱਚ ਰੰਗਿਆ ਸੱਜਣ: ਗਿਆਨੀ ਸੋਢੀ ਨਿਰੰਜਨ ਸਿੰਘ
ਉਜਾਗਰ ਸਿੰਘ |
7
ਜੁਲਾਈ ਨੂੰ 146ਵੇਂ ਜਨਮ ਦਿਵਸ ‘ਤੇ ਵਿਸ਼ੇਸ਼
ਸਾਹਿਤ,
ਸੁਤੰਤਰਤਾ ਸੰਗਰਾਮ ਅਤੇ ਅਧਿਆਤਮ ਦਾ ਸੁਮੇਲ: ਭਾਈ ਸਾਹਿਬ ਰਣਧੀਰ
ਸਿੰਘ ਉਜਾਗਰ ਸਿੰਘ |
ਬੰਗਾਲ
ਰੋਡਵੇਜ਼ ਦਾ ਯਾਦਗਾਰ ਸਫ਼ਰ
ਡਾ: ਨਿਸ਼ਾਨ ਸਿੰਘ ਰਾਠੌਰ |
ਕ੍ਰਾਂਤੀਕਾਰੀ
ਗ਼ਦਰੀ ਬਾਗੀ ਸ਼ਾਇਰ : ਮੁਨਸ਼ਾ ਸਿੰਘ ਦੁਖੀ
ਉਜਾਗਰ ਸਿੰਘ |
ਰੌਲੇ
ਰੱਪੇ ਤੇਰੇ ਘਰ ਦੀ ਕਿਸਮਤ ਹੈ
ਡਾ: ਨਿਸ਼ਾਨ ਸਿੰਘ ਰਾਠੌਰ |
ਗਿਆਨ
ਦਾ ਬੋਝ ਚੁਕੀ ਫਿਰਦੇ ਅਗਿਆਨੀ
ਡਾ: ਨਿਸ਼ਾਨ ਸਿੰਘ ਰਾਠੌਰ |
ਅਖ਼ਬਾਰ
ਪੜ੍ਹਨੀ ਕਭੀ ਮੱਤ ਛੋੜਨਾ!/a>
ਡਾ: ਨਿਸ਼ਾਨ ਸਿੰਘ ਰਾਠੌਰ |
ਬੱਚਿਆਂ
ਨੂੰ ਸਹੀ ਮਾਰਗ- ਦਰਸ਼ਨ ਦੇਣ ਦੀ ਜ਼ਰੂਰਤ
ਡਾ: ਨਿਸ਼ਾਨ ਸਿੰਘ ਰਾਠੌਰ |
ਪੰਜਾਬ
ਦੇ ਸਰਵੋਤਮ ਸਿਆਸੀ ਬੁਲਾਰੇ
ਉਜਾਗਰ ਸਿੰਘ |
ਅਲਵਿਦਾ!
ਬੇਬਾਕ ਪੱਤਰਕਾਰ ਸਰਬਜੀਤ ਸਿੰਘ ਪੰਧੇਰ
ਉਜਾਗਰ ਸਿੰਘ |
ਜੀਵਨ
ਜਿਉਣ ਦਾ ਪੁਰਾਤਨ ਕਾਰਗਰ ਨੁਕਤਾ
ਡਾ: ਨਿਸ਼ਾਨ ਸਿੰਘ ਰਾਠੌਰ |
ਅਲਵਿਦਾ!
ਸਿੱਖੀ ਸੋਚ ਨੂੰ ਪ੍ਰਣਾਈ ਕਵਿਤਰੀ ਗੁਰਦੇਵ ਕੌਰ ਖ਼ਾਲਸਾ ਯੂ.ਐਸ.ਏ. ਉਜਾਗਰ ਸਿੰਘ |
ਅਲਵਿਦਾ!
ਦਲੇਰੀ ਦੇ ਪ੍ਰਤੀਕ ਅਧਿਕਾਰੀ ਵਰਿਆਮ ਸਿੰਘ ਢੋਟੀਆਂ
ਉਜਾਗਰ ਸਿੰਘ |
8
ਮਾਰਚ ਇਸਤਰੀ ਦਿਵਸ ‘ਤੇ ਵਿਸ਼ੇਸ਼
ਸਮਾਜ ਨੂੰ ਇਸਤਰੀਆਂ
ਬਾਰੇ ਸੋਚ ਬਦਲਣ ਦੀ ਲੋੜ
ਉਜਾਗਰ ਸਿੰਘ |
ਗੁਰਮਤਿ
ਤੇ ਸਿੱਖ ਸੋਚ ਦੇ ਪਹਿਰੇਦਾਰ ਗਿਆਨੀ ਗੁਰਦਿਤ ਸਿੰਘ
ਉਜਾਗਰ ਸਿੰਘ |
ਬੇਅੰਤ
ਸਿੰਘ ਦਾ ਪੀ.ਜੀ.ਆਈ.ਦੇ ਮਰੀਜ਼ਾਂ ਲਈ ਸਰਾਂ ਬਣਾਉਣ ਦਾ ਸਪਨਾ
ਅਧਵਾਟੇ ਉਜਾਗਰ ਸਿੰਘ |
ਅਲਵਿਦਾ!
ਇਮਾਨਦਾਰੀ ਦੇ ਪਹਿਰੇਦਾਰ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ |
ਪ੍ਰਧਾਨ
ਮੰਤਰੀ ਨੂੰ ਚਿੱਠੀ ਲਿਖਣ ਵਾਲਾ ਦਸਵੀਂ ਦਾ ਵਿਦਿਆਰਥੀ: ਰਤਨ ਚੰਦ
ਬਾਲੀ ਉਜਾਗਰ ਸਿੰਘ |
ਪੱਲੇ
ਤੈਂਡੇ ਲਾਗੀ ਡਾ.
ਗੁਰਮਿੰਦਰ ਸਿੱਧੂ |
ਪੰਜਾਬ
ਪੁਲਿਸ ਵਿੱਚ ਇਸਤਰੀਆਂ/ਲੜਕੀਆਂ ਵੀ ਮਹੱਤਵਪੂਰਨ ਅਹੁਦਿਆਂ ‘ਤੇ
ਤਾਇਨਾਤ ਉਜਾਗਰ ਸਿੰਘ |
ਅਲਵਿਦਾ!
ਪੰਜਾਬੀਅਤ ਦੇ ਮੁਦਈ ਵਿਕਾਸ ਪੁਰਸ਼ ਡਾ. ਮਨੋਹਰ ਸਿੰਘ ਗਿੱਲ /a>
ਉਜਾਗਰ ਸਿੰਘ |
ਪਟਿਆਲਾ
ਦਾ ਨਾਮ ਰੌਸ਼ਨ ਕਰਨ ਵਾਲੇ ਆਈ.ਏ.ਐਸ. ਅਧਿਕਾਰੀ
ਉਜਾਗਰ ਸਿੰਘ |
31
ਅਗਸਤ ਬਰਸੀ ਤੇ ਵਿਸ਼ੇਸ਼
ਸਿਆਸੀ
ਤਿਗੜਮਬਾਜ਼ੀਆਂ ਬੇਅੰਤ ਸਿੰਘ ਦੀ ਕਾਬਲੀਅਤ ਨੂੰ ਰੋਕਨਾ ਸਕੀਆਂ
ਉਜਾਗਰ ਸਿੰਘ |
ਇਨਸਾਫ
ਪਸੰਦ ਅਤੇ ਇਮਾਨਦਾਰੀ ਦੇ ਪ੍ਰਤੀਕ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ |
ਸਿਆਣਿਆਂ
ਦੀ 'ਸ਼ਹਿਰੀ ਸੱਥ' ਦੀ ਮਹਿਫਲ ਦੀਆਂ ਖ਼ੁਸ਼ਬੋਆਂ
ਉਜਾਗਰ ਸਿੰਘ/span> |
ਅਲਵਿਦਾ!
ਰੌਂਸ਼ਨ ਦਿਮਾਗ ਵਿਦਵਾਨ ਸਿਆਸਤਦਾਨ ਬੀਰ ਦਵਿੰਦਰ ਸਿੰਘ
ਉਜਾਗਰ ਸਿੰਘ |
ਸਾਊ
ਸਿਆਸਤਦਾਨ: ਤੇਜ ਪ੍ਰਕਾਸ਼ ਸਿੰਘ ਕੋਟਲੀ
ਉਜਾਗਰ ਸਿੰਘ |
ਈਮਾਨਦਾਰੀ
ਜਿੰਦਾ ਬਾਦ ਰਵੇਲ ਸਿੰਘ |
ਸਮਾਜ
ਸੇਵਾ ਨੂੰ ਪ੍ਰਣਾਇਆ: ਭਗਵਾਨ ਦਾਸ ਗੁਪਤਾ/a>
ਉਜਾਗਰ ਸਿੰਘ |
ਗਿਆਨੀ
ਜ਼ੈਲ ਸਿੰਘ ਨੇ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਕਿਉਂ ਨਾ
ਦਿੱਤਾ? ਉਜਾਗਰ ਸਿੰਘ |
ਸੀਤੋ
ਮਾਸੀ ਰਵੇਲ ਸਿੰਘ |
1
ਅਪ੍ਰੈਲ ਬਰਸੀ ‘ਤੇ
ਵਿਸ਼ੇਸ਼ ਸਿੱਖੀ ਸਿਦਕ
ਦਾ ਮੁਜੱਸਮਾ: ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ |
ਆਪਣੀਆਂ
ਜੜਾਂ ਨਾਲ ਜੁੜਨ ਦਾ ਵੇਲਾ
ਡਾ. ਨਿਸ਼ਾਨ ਸਿੰਘ ਰਾਠੌਰ |
ਬਿਹਤਰ
ਜ਼ਿੰਦਗੀ ਦਾ ਰਾਹ ਕੇਹਰ
ਸ਼ਰੀਫ਼ |
ਪੰਜਾਬ
ਦੇ ਲੋਕ ਸੰਪਰਕ ਵਿਭਾਗ ਦਾ ਸੰਕਟ ਮੋਚਨ ਅਧਿਕਾਰੀ : ਪਿਆਰਾ ਸਿੰਘ
ਭੂਪਾਲ ਉਜਾਗਰ ਸਿੰਘ |
ਜਦੋਂ
ਮੈਨੂੰ ਨੌਕਰੀ ‘ਚੋਂ ਬਰਖ਼ਾਸਤ ਕਰਨ ਦੀ ਧਮਕੀ ਮਿਲੀ
ਉਜਾਗਰ ਸਿੰਘ |
ਮੇਰੀ
ਵੱਡੀ ਭੈਣ ਰਵੇਲ ਸਿੰਘ |
ਸਿਪਾਹੀ
ਤੋਂ ਪਦਮ ਸ੍ਰੀ ਤੱਕ ਪਹੁੰਚਣ ਵਾਲਾ ਸਿਰੜ੍ਹੀ ਖੋਜੀ ਡਾ. ਰਤਨ ਸਿੰਘ
ਜੱਗੀ ਉਜਾਗਰ ਸਿੰਘ |
ਮਾਮੇ
ਦੇ ਤੁਰ ਜਾਣ ‘ਤੇ ਗਿੜਿਆ ਯਾਦਾਂ ਦਾ ਖੂਹ
ਮਾਲਵਿੰਦਰ ਸਿੰਘ ਮਾਲੀ |
ਬੇਦਾਗ਼
ਚਿੱਟੀ ਚਾਦਰ ਲੈ ਕੇ ਸੇਵਾ ਮੁਕਤ ਹੋਇਆ ਡਾ.ਓਪਿੰਦਰ ਸਿੰਘ ਲਾਂਬਾ
ਉਜਾਗਰ ਸਿੰਘ |
ਡਾ.
ਗੁਰਭਗਤ ਸਿੰਘ ਨੂੰ ਯਾਦ ਕਰਦਿਆਂ
ਕਰਮਜੀਤ ਸਿੰਘ |
ਦੀਵਾਲੀ
ਦੇ ਦਿਨ ਬੁਝਿਆ ਮਾਂ ਦਾ ਚਿਰਾਗ: ਸੁਰਿੰਦਰ ਸਿੰਘ ਮਾਹੀ
ਉਜਾਗਰ ਸਿੰਘ, ਪਟਿਆਲਾ |
ਸਿੱਖ
ਵਿਰਾਸਤੀ ਇਤਿਹਾਸ ਦਾ ਖੋਜੀ ਵਿਦਵਾਨ: ਭੁਪਿੰਦਰ ਸਿੰਘ ਹਾਲੈਂਡ
ਉਜਾਗਰ ਸਿੰਘ, ਪਟਿਆਲਾ |
ਤੁਰ
ਗਿਆ ਪਰਵਾਸ ਵਿੱਚ ਸਿੱਖਾਂ ਦਾ ਰਾਜਦੂਤ ਤੇ ਆੜੂਆਂ ਦਾ ਬਾਦਸ਼ਾਹ:
ਦੀਦਾਰ ਸਿੰਘ ਬੈਂਸ ਉਜਾਗਰ
ਸਿੰਘ, ਪਟਿਆਲਾ |
31
ਅਗਸਤ ਬਰਸੀ ‘ਤੇ ਵਿਸ਼ੇਸ਼
ਜਦੋਂ ਸ੍ਰੀ ਅਟਲ
ਬਿਹਾਰੀ ਵਾਜਪਾਈ ਅਤੇ ਸ੍ਰ ਬੇਅੰਤ ਸਿੰਘ ਨੇ ਕੰਧ ‘ਤੇ ਚੜ੍ਹਕੇ
ਭਾਸ਼ਣ ਦਿੱਤਾ ਉਜਾਗਰ
ਸਿੰਘ, ਪਟਿਆਲਾ |
13
ਅਗਸਤ ਨੂੰ ਬਰਸੀ ‘ਤੇ ਵਿਸ਼ੇਸ਼ ਸਿੱਖ ਪੰਥ ਦੇ ਮਾਰਗ ਦਰਸ਼ਕ: ਸਿਰਦਾਰ
ਕਪੂਰ ਸਿੰਘ ਉਜਾਗਰ
ਸਿੰਘ, ਪਟਿਆਲਾ |
'ਯੰਗ
ਬ੍ਰਿਗੇਡ' ਦਾ ਕੈਪਟਨ: ਜੀ ਐਸ ਸਿੱਧੂ /a>
ਉਜਾਗਰ ਸਿੰਘ, ਪਟਿਆਲਾ |
ਤੁਰ
ਗਿਆ ਕੈਨੇਡਾ ਵਿੱਚ ਸਿੱਖ ਸਿਧਾਂਤਾਂ ਦਾ ਪਹਿਰੇਦਾਰ: ਰਿਪਦੁਮਣ
ਸਿੰਘ ਮਲਿਕ ਉਜਾਗਰ
ਸਿੰਘ, ਪਟਿਆਲਾ |
30
ਮਈ 2022 ਨੂੰ ਭੋਗ ‘ਤੇ ਵਿਸ਼ੇਸ਼
ਮੋਹ ਦੀਆਂ ਤੰਦਾਂ
ਜੋੜਨ ਵਾਲਾ ਤੁਰ ਗਿਆ ਕ੍ਰਿਸ਼ਨ ਲਾਲ ਰੱਤੂ -
ਉਜਾਗਰ ਸਿੰਘ, ਪਟਿਆਲਾ |
ਪ੍ਰੋ.
ਰਤਨ ਲਾਲ ਨਾਲ ਇਹ ਕਿਉਂ ਵਾਪਰਿਆ?
ਰਵੀਸ਼ ਕੁਮਾਰ ( ਅਨੁਵਾਦ: ਕੇਹਰ
ਸ਼ਰੀਫ਼ ਸਿੰਘ) |
1
ਅਪ੍ਰੈਲ 2022 ਨੂੰ ਬਰਸੀ ‘ਤੇ ਵਿਸ਼ੇਸ਼
ਜਥੇਦਾਰ ਗੁਰਚਰਨ
ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ -
ਉਜਾਗਰ ਸਿੰਘ /span> |
ਬਾਬਾ
ਦਰਸ਼ਨ ਸਿੰਘ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ
ਉਜਾਗਰ ਸਿੰਘ |
7
ਫਰਵਰੀ 2022 ਨੂੰ ਭੋਗ ‘ਤੇ ਵਿਸ਼ੇਸ਼
ਪ੍ਰੋ ਇੰਦਰਜੀਤ
ਕੌਰ ਸੰਧੂ: ਵਿਦਿਆ ਦੀ ਰੌਸ਼ਨੀ ਵੰਡਣ ਵਾਲਾ ਚਿਰਾਗ ਬੁਝ ਗਿਆ -
ਉਜਾਗਰ ਸਿੰਘ/span> |
ਗਾਂਧੀਵਾਦੀ
ਸੋਚ ਦਾ ਆਖਰੀ ਪਹਿਰੇਦਾਰ ਵੇਦ ਪ੍ਰਕਾਸ਼ ਗੁਪਤਾ ਅਲਵਿਦਾ ਕਹਿ ਗਏ
ਉਜਾਗਰ ਸਿੰਘ |
ਮਹਾਰਾਸ਼ਟਰ
ਵਿਚ ਪੰਜਾਬੀ ਅਧਿਕਾਰੀਆਂ ਦੀ ਇਮਾਨਦਾਰੀ ਦਾ ਪ੍ਰਤੀਕ ਸੁਖਦੇਵ ਸਿੰਘ
ਪੁਰੀ ਉਜਾਗਰ ਸਿੰਘ |
ਪੱਥਰ
ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ
ਉਜਾਗਰ ਸਿੰਘ |
ਬਾਲੜੀਆਂ
ਦੇ ਵਿਆਹ: ਹਜ਼ਾਰਾਂ ਬੱਚੀਆਂ ਦੀਆਂ ਜਾਨਾਂ ਦਾ ਖੌ
ਬਲਜੀਤ ਕੌਰ |
ਆਸਟਰੇਲੀਆ
ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )
ਉਜਾਗਰ ਸਿੰਘ, ਪਟਿਆਲਾ
|
ਇਨਸਾਨੀਅਤ
ਦਾ ਪੁਜਾਰੀ ਅਤੇ ਪ੍ਰਤੀਬੱਧ ਅਧਿਕਾਰੀ ਡਾ ਮੇਘਾ ਸਿੰਘ
ਉਜਾਗਰ ਸਿੰਘ, ਪਟਿਆਲਾ |
31
ਅਗਸਤ ਬਰਸੀ ‘ਤੇ ਵਿਸ਼ੇਸ਼
ਯਾਦਾਂ ਦੇ ਝਰੋਖੇ
‘ਚੋਂ ਸ੍ਰ ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ
ਉਜਾਗਰ ਸਿੰਘ, ਪਟਿਆਲਾ |
ਜਨੂੰਨੀ
ਆਜ਼ਾਦੀ ਘੁਲਾਟੀਆ ਅਤੇ ਸਮਾਜ ਸੇਵਕ : ਡਾ ਰਵੀ ਚੰਦ ਸ਼ਰਮਾ ਘਨੌਰ
ਉਜਾਗਰ ਸਿੰਘ, ਪਟਿਆਲਾ |
ਵਰਦੀ-ਧਾਰੀਆਂ
ਵਲੋਂ ਢਾਹਿਆ ਕਹਿਰ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਅਲਵਿਦਾ!
ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ/a>
ਉਜਾਗਰ ਸਿੰਘ, ਪਟਿਆਲਾ |
ਮਾਈ
ਜੀਤੋ ਨੇ ਤਪਾਈ ਵੀਹ ਵਰ੍ਹਿਆਂ ਬਾਅਦ ਭੱਠੀ
ਲਖਵਿੰਦਰ ਜੌਹਲ ‘ਧੱਲੇਕੇ’ |
ਮਿਹਰ
ਸਿੰਘ ਕਲੋਨੀ ਦਾ ਹਵਾਈ ਹੀਰੋ
ਡਾ. ਹਰਸ਼ਿੰਦਰ ਕੌਰ, ਪਟਿਆਲਾ |
ਪੰਜਾਬੀ
ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ |
ਹਿੰਦੂ
ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ |
ਸਿੱਖ
ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ ਉਜਾਗਰ
ਸਿੰਘ, ਪਟਿਆਲਾ |
ਮਰਹੂਮ
ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ |
ਸਬਰ,
ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ |
ਦਲਿਤਾਂ
ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ |
ਮਿਹਨਤ,
ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ
ਗੁਪਤਾ ਉਜਾਗਰ ਸਿੰਘ,
ਪਟਿਆਲਾ |
ਅਲਵਿਦਾ:
ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ |
ਬਾਬਾ
ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ |
ਬਿਹਤਰੀਨ
ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ |
ਪੁਲਿਸ
ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ
ਸਿੱਧੂ ਉਜਾਗਰ ਸਿੰਘ,
ਪਟਿਆਲਾ |
ਸਿੰਧੀ
ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’ |
ਸ਼ਰਾਫ਼ਤ,
ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ |
ਦੀਨ
ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ |
ਅਣਖ
ਖ਼ਾਤਰ ਹੋ ਰਹੇ ਕਤਲ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਧੀਆਂ
ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ |
ਕਿੱਥੇ
ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ |
ਫ਼ਿੰਨਲੈਂਡ
ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ |
ਸਿੱਖਿਆ
ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ
ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਮਾਜ
ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਇਹ
ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ |
ਪੰਜਾਬੀ
ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ |
ਕੁੱਖ
‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਜਿੰਦਗੀ
‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਪੰਜਾਬੀਅਤ
ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
ਦੇਸ਼
ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ |
ਮਾਂ–ਬਾਪ
ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ। |
ਸੋ
ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ |
ਨੈਤਿਕ ਸਿੱਖਿਆ
ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ |
“ਸਰਦਾਰ ਸੰਤ ਸਿੰਘ ਧਾਲੀਵਾਲ
ਟਰੱਸਟ”
ਬੀੜ੍ਹ ਰਾਊ
ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ
ਵਾਲਾ(ਸਰੀ)ਕਨੇਡਾ |
ਆਦਰਸ਼ ਪਤੀ
ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ |
‘ਮਾਰੂ’
ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ
ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ |
ਵਿਸ਼ਵ
ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ
ਦੌਰਾਨ ਸਨਮਾਨ |
ਵਿਰਾਸਤ ਭਵਨ
ਵਿਖੇ ਪਾਲ ਗਿੱਲ ਦਾ ਸਨਮਾਨ |
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ |
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ |
ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ
ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ) |
|
|
|
|
|