ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

   

ਕਾਲਮ ਨਵੀਸ ਸਿੱਖਿਆ ਸ਼ਾਸ਼ਤਰੀ: ਡਾ.ਸਰਬਜੀਤ ਸਿੰਘ ਛੀਨਾ
ਉਜਾਗਰ ਸਿੰਘ       12/01/2025


 sheenaਆਮ ਤੌਰ ‘ਤੇ ਕਿਹਾ ਜਾਂਦਾ ਹੈ ਕਿ ਸ਼ਹਿਰੀ ਵਿਦਿਆਰਥੀ ਪੜ੍ਹਾਈ ਵਿੱਚ ਮੱਲਾਂ ਮਾਰਦੇ ਹਨ ਕਿਉਂਕਿ ਉਨ੍ਹਾਂ ਨੂੰ ਪੜ੍ਹਾਈ ਕਰਨ ਦੀਆਂ ਪੂਰੀਆਂ ਆਧੁਨਿਕ ਸਹੂਲਤਾਂ ਉਪਲਭਧ ਹੁੰਦੀਆਂ ਹਨ। ਇਹ ਵੀ ਸਮਝਿਆ ਜਾਂਦਾ ਹੈ ਕਿ ਸ਼ਹਿਰੀਆਂ ਵਿੱਚ ਪ੍ਰਤਿੱਭਾ ਵੀ ਜ਼ਿਆਦਾ ਹੁੰਦੀ ਹੈ।

ਇਹ ਬਿਲਕੁਲ ਸਚਾਈ ਹੈ ਕਿ ਪਿੰਡਾਂ ਦੇ ਵਿਦਿਆਰਥੀਆਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਨਹੀਂ ਮਿਲਦੀਆਂ ਪ੍ਰੰਤੂ ਇਸ ਵਿੱਚ ਕੋਈ ਸਚਾਈ ਨਹੀਂ ਕਿ ਪਿੰਡਾਂ ਦੇ ਵਿਦਿਆਰਥੀਆਂ ਵਿੱਚ ਪ੍ਰਤਿਭਾ ਨਹੀਂ ਹੁੰਦੀ। ਪ੍ਰਤਿਭਾ ਪਿੰਡਾਂ ਦੇ ਵਿਦਿਆਰਥੀਆਂ ਵਿੱਚ ਸ਼ਹਿਰਾਂ ਦੇ ਵਿਦਿਆਰਥੀਆਂ ਦੇ ਬਰਾਬਰ ਹੁੰਦੀ ਹੈ ਪ੍ਰੰਤੂ ਪੜ੍ਹਾਈ ਦੇ ਚੰਗੇ ਮੌਕੇ ਨਾ ਮਿਲਣ ਕਰਕੇ ਕਈ ਵਾਰ ਪਿੰਡਾਂ ਦੇ ਬੱਚੇ ਪਛੜ ਜਾਂਦੇ ਹਨ ਕਿਉਂਕਿ ਉਨ੍ਹਾਂ ਨੂੰ ਆਪੋ ਆਪਣੇ ਪਰਿਵਾਰਾਂ ਨਾਲ ਘਰੇਲੂ ਕੰਮ ਵੀ ਕਰਵਾਉਂਣੇ ਪੈਂਦੇ ਹਨ। ਪਿੰਡਾਂ ਦੇ ਕਈ ਵਿਦਿਆਰਥੀਆਂ ਨੇ ਸ਼ਹਿਰਾਂ ਦੇ ਵਿਦਿਆਰਥੀਆਂ ਨਾਲੋਂ ਵਧੇਰੇ ਸਫਲਤਾ ਪ੍ਰਾਪਤ ਕੀਤੀ ਹੈ। ਏਥੇ ਮੈਂ ਤੁਹਾਨੂੰ  ਇੱਕ ਅਜਿਹੇ ਵਿਅਕਤੀ ਨੂੰ ਮਿਲਾਉਣ ਜਾ ਰਿਹਾ ਹਾਂ, ਜਿਸ ਦੀ ਕਾਬਲੀਅਤ ਦੀ ਧਾਂਕ ਸੰਸਰ ਵਿੱਚ ਖੇਤੀਬਾੜੀ ਖੇਤਰ ਦੇ ਮਾਹਿਰ ਵਿਗਿਆਨੀ/ਅਧਿਆਪਕ ਅਤੇ ਕਾਲਮ ਨਵੀਸ ਦੇ ਤੌਰ ‘ਤੇ ਪਈ ਹੋਈ ਹੈ। ਉਨ੍ਹਾਂ ਨੂੰ ਖੇਤੀਬਾੜੀ ਅਧਿਆਪਕ/ਵਿਗਿਆਨੀ ਦੇ ਤੌਰ ‘ਤੇ ਸੰਸਾਰ ਵਿੱਚ ਯੂਨੈਸਕੋ ਵਰਗੀਆਂ ਸੰਸਥਾਵਾਂ ਦੇ ਸਮਾਗਮਾ ਵਿੱਚ ਵਿਸ਼ੇਸ਼ ਤੌਰ ‘ਤੇ ਬੁਲਾਇਆ ਜਾਂਦਾ ਰਿਹਾ ਹੈ। ਉਹ ਲਗਪਗ ਇਕ ਦਰਜਨ ਸੰਸਾਰ ਦੇ ਦੇਸ਼ਾਂ ਵਿੱਚ ਆਪਣੀ ਕਾਬਲੀਅਤ ਦਾ ਸਿੱਕਾ ਜਮ੍ਹਾ ਚੁੱਕੇ ਹਨ। ਉਹ ਮਹਾਨ ਮਾਹਿਰ ਖੇਤੀਬਾੜੀ/ਵਿਗਿਆਨੀ/ਅਧਿਆਪਕ ਡਾ.ਸਰਬਜੀਤ ਸਿੰਘ ਛੀਨਾ ਹਨ, ਜਿਨ੍ਹਾਂ ਦਾ ਪਿਛੋਕੜ ਗੁਰਦਾਸਪੁਰ ਜ਼ਿਲ੍ਹੇ ਦੀ ਧਾਰੀਵਾਲ ਤਹਿਸੀਲ ਦੇ ਪਿੰਡ  ਲਹਿਲ ਕਲਾਂ ਦਾ ਹੈ।

ਉਹ ਇੱਕ ਨਹੀਂ ਸਗੋਂ ਤਿੰਨ ਵਿਸ਼ਿਆਂ ਅਰਥ ਸ਼ਾਸ਼ਤਰ, ਸਮਾਜ ਵਿਗਿਆਨ ਅਤੇ ਖੇਤੀਬਾੜੀ ਦੇ ਮਾਹਿਰ ਹਨ। ਉਹ ਅਜੇ ਵੀ ਇਸ ਵਡੇਰੀ ਉਮਰ ਵਿੱਚ ਕਾਰਜਸ਼ੀਲ ਹਨ। ਇਨ੍ਹਾਂ ਤਿੰਨਾ ਵਿਸ਼ਿਆਂ ‘ਤੇ ਉਨ੍ਹਾਂ ਦੇ ਅਰਥ ਭਰਪੂਰ ਲੇਖ ਅਖ਼ਬਾਰਾਂ ਦਾ ਸ਼ਿੰਗਾਰ ਬਣਦੇ ਹਨ। ਉਹ ਆਪਣੀ ਉਮਰ ਤੋਂ ਵੀ ਵੱਧ 81 ਪੁਸਤਕਾਂ ਪ੍ਰਕਾਸ਼ਤ ਕਰਵਾ ਚੁੱਕੇ ਹਨ। ਉਨ੍ਹਾਂ ਦੀਆਂ ਬਹੁਤੀਆਂ ਪੁਸਤਕਾਂ ਅੰਗਰੇਜ਼ੀ ਵਿੱਚ ਹਨ ਪ੍ਰੰਤੂ ਕਈ ਪੁਸਤਕਾਂ ਪੰਜਾਬੀ ਅਤੇ ਹੋਰ ਭਾਰਤੀ ਭਾਸ਼ਾਵਾਂ ਵਿੱਚ ਅਨੁਵਾਦ ਕਰਕੇ ਪ੍ਰਕਾਸ਼ਤ ਕੀਤੀਆਂ ਗਈਆਂ ਹਨ। ਉਨ੍ਹਾਂ ਦੀ ਇੱਕ ਅੰਗਰੇਜ਼ੀ ਦੀ ਪੁਸਤਕ “Sikh Martyrs of eighteenth century” ਪਾਠਕਾਂ ਖਾਸ ਤੌਰ ‘ਤੇ ਸਿੱਖ ਜਗਤ ਵਿੱਚ ਬਹੁਤ ਹੀ ਹਰਮਨ ਪਿਆਰੀ ਹੋਈ ਹੈ।

ਇਹ ਪੁਸਤਕ ਉਨ੍ਹਾਂ ਨੇ ਹਰਬੰਸ ਕੌਰ ਸੰਧੂ ਦੀ ‘ਅਠਾਰਵੀਂ ਸਦੀ ਦੇ ਸ਼ਹੀਦ’ ਪੁਸਤਕ ਦਾ ਅੰਗਰੇਜ਼ੀ ਵਿੱਚ ਅਨੁਵਾਦ ਕੀਤਾ ਹੈ। ਪ੍ਰਵਾਸ ਵਿੱਚ ਪੰਜਾਬੀਆਂ ਦੀ ਨਵੀਂ ਪੀੜ੍ਹੀ ਜਿਹੜੀ ਪੰਜਾਬੀ ਭਾਸ਼ਾ ਦੀ ਬਹੁਤੀ ਮਾਹਿਰ ਨਹੀਂ ਹੈ, ਉਨ੍ਹਾਂ ਨੂੰ ਆਪਣੀ ਵਿਰਾਸਤ ਨਾਲ ਜੋੜਨ ਲਈ ਇਹ ਪੁਸਤਕ ਲਾਭਦਾਇਕ ਸਾਬਤ ਹੋਵੇਗੀ। ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਰਗੀਆਂ ਸੰਸਥਾਵਾਂ ਨੂੰ ਇਹ ਪੁਸਤਕ ਪ੍ਰਵਾਸ ਵਿਚਲੀਆਂ ਲਾਇਬਰੇਰੀਆਂ ਅਤੇ ਖਾਸ ਕਰਕੇ ਗੁਰੂ ਘਰਾਂ ਦੀਆਂ ਲਾਇਬਰੇਰੀਆਂ ਵਿੱਚ ਭੇਜਣੀ ਚਾਹੀਦੀ ਹੈ ਤਾਂ ਜੋ ਨੌਜਵਾਨ ਪੀੜ੍ਹੀ ਇਸ ਦਾ ਲਾਭ ਉਠਾ ਸਕੇ।

ਡਾ. ਸਰਬਜੀਤ ਸਿੰਘ ਛੀਨਾ ਪੰਜਾਬ ਦੀ ਸਭ ਤੋਂ ਪੁਰਾਣੀ ਤੇ ਸਰਵੋਤਮ ਵਿਦਿਅਕ ਸੰਸਥਾ  'ਖਾਲਸਾ ਕਾਲਜ ਅੰਮ੍ਰਿਤਸਰ' ਵਿੱਚੋਂ ਡੀਨ ਫੈਕਲਿਟੀ ਆਫ਼ ਐਗਰੀਕਲਚਰ ਅਤੇ ਮੁੱਖੀ ਇਕਨਾਮਿਕਸ ਤੇ ਸੋਸ਼ਿਆਲੋਜੀ ਵਿਭਾਗ 2004 ਵਿੱਚ ਸੇਵਾ ਮੁਕਤ ਹੋਏ ਹਨ। ਉਹ ਬਹੁ-ਪੱਖੀ ਅਤੇ ਬਹੁ-ਦਿਸ਼ਾਵੀ ਸ਼ਖਸੀਅਤ ਦੇ ਮਾਲਕ ਹਨ।

ਡਾ. ਸਰਬਜੀਤ ਸਿੰਘ ਛੀਨਾ ਪਹਿਲੇ ਕਾਲਜ ਅਧਿਆਪਕ ਹਨ ਜਿਨ੍ਹਾਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸੈਨਟ ਤੇ ਸਿੰਡੀਕੇਟ ਦੇ ਮੈਂਬਰ ਬਣਾਇਆ ਗਿਆ। ਆਮ ਤੌਰ ‘ਤੇ ਯੂਨੀਵਰਸਿਟੀ ਦੇ ਪ੍ਰੋਫ਼ੈਸਰਾਂ ਨੂੰ ਹੀ ਸਿੰਡੀਕੇਟ ਦੇ ਮੈਂਬਰ ਬਣਾਇਆ ਜਾਂਦਾ ਹੈ। ਉਹ ਚੀਫ਼ ਖਾਲਸਾ ਦੀਵਾਨ  ਦੀ ਐਜੂਕੇਸ਼ਨ ਕਮੇਟੀ ਦੇ ਆਨਰੇਰੀ ਸਕੱਤਰ ਵੀ ਹਨ।  ਉਹ ਅਜਿਹੇ ਪਹਿਲੇ ਖੇਤੀਬਾੜੀ ਵਿਦਿਅਕ ਮਾਹਿਰ ਹਨ, ਜਿਨ੍ਹਾਂ ਨੂੰ ਲਗਪਗ ਦੇਸ਼ ਅਤੇ ਵਿਦੇਸ਼ ਦੀਆਂ ਵਿਦਿਅਕ ਸੰਸਥਾਵਾਂ ਨੇ ਮਹੱਤਵਪੂਰਨ ਅਹੁਦੇ ਦੇ ਕੇ ਮਾਨ ਸਨਮਾਨ ਦਿੱਤਾ ਹੋਇਆ ਹੈ।

ਯੂਨੈਸਕੋ ਦੀਆਂ ਅੱਧੀ ਦਰਜਨ ਸੰਸਥਾਵਾਂ ਦੇ ਸੈਮੀਨਾਰਾਂ ਵਿੱਚ ਹਿੱਸਾ ਲਿਆ, ਜਿਨ੍ਹਾਂ ਵਿੱਚ ਕਲਚਰਲ ਹੈਰੀਟੇਜ ਐਂਡ ਪੀਸ ਐਜੂਕੇਸ਼ਨ ਵਰਣਨਯੋਗ ਹੈ। ਉਨ੍ਹਾਂ ਦੀ ਪ੍ਰਤਿਭਾ ਦਾ ਪ੍ਰਗਟਾਵਾ ਇਸ ਗੱਲ ਤੋਂ ਵੀ ਹੁੰਦਾ ਹੈ ਕਿ 2018 ਵਿੱਚ ਉਨ੍ਹਾਂ ਨੂੰ ਗਰੀਸ ਦੇ ਸ਼ਹਿਰ 'ਏਥਨਜ਼' ਵਿੱਚ ‘ਕਨਫ਼ੈਡਰੇਸ਼ਨ ਆਫ਼ ਯੂਨੈਸਕੋ ਕਲੱਬਜ਼’ ਦੀ ਕਾਨਫ਼ਰੰਸ ਵਿੱਚ ਬੁਲਾਇਆ ਗਿਆ ਸੀ। 2017 ਵਿੱਚ ਉਹ ਭਾਰਤ ਵਿੱਚ ‘ਕਨਫ਼ੈਡਰੇਸ਼ਨ ਆਫ਼ ਯੂਨੈਸਕੋ ਕਲੱਬਜ਼’ ਦੇ ਪ੍ਰਧਾਨ ਚੁਣੇ ਗਏ ਸਨ। 2015 ਵਿੱਚ ਉਹ 'ਰੋਮਾਨੀਆ' ਵਿੱਚ ‘ਸਸਟੇਨੇਬਲ ਡਿਵੈਲਪਮੈਂਟ’ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਗਏ ਸਨ।

ਇਨਸਟੀਚਿਊਟ ਆਫ਼  ਸੋਸ਼ਲ ਸਾਇੰਸਜ਼ ਨਿਊ ਦਿੱਲੀ ਵੱਲੋਂ ਉਨ੍ਹਾਂ ਨੂੰ  2008 ਵਿੱਚ ਪੰਜਾਬ ਦੀਆਂ ਪੰਚਾਇਤੀ ਚੋਣਾਂ ਦੀ ਰਿਸਰਚ ਸਟੱਡੀ ਕਰਨ ਲਈ ਨਿਯੁਕਤ ਕੀਤਾ ਗਿਆ। 2023 ਵਿੱਚ ਉਹ 'ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ' ਦੇ ਹਿਊਮੈਨਟੀਜ਼ ਅਤੇ ਸੋਸ਼ਲ ਸਾਇੰਸਜ਼ ਦੀ ਫੈਕਲਟੀ ਦੇ ਬਤੌਰ ਪ੍ਰੋਫ਼ੈਸਰ ਐਮਰੇਟਿਸ ਸਨ। 2019 ਵਿੱਚ ਸਾਹਿਤ ਕੇਂਦਰ ਗੁਰਦਾਸਪੁਰ ਨੇ ਉਨ੍ਹਾਂ ਦੀ ਸੇਵਾਵਾਂ ਦੀ ਕਦਰ ਕਰਦੇ ਹੋਏ ‘ਲਾਈਫ਼ ਟਾਈਮ ਅਚੀਵਮੈਂਟ ਅਵਾਰਡ’ ਦੇ ਕੇ ਸਨਮਾਨਤ ਕੀਤਾ ਸੀ। 2016 ਵਿੱਚ ਪੰਜਾਬ ਦੇ ਦਿਹਾਤੀ ਇਲਾਕਿਆਂ ਵਿੱਚ ਖੇਤੀ ਤੇ ਅਧਾਰਤ ਫਸਲਾਂ ਦੀ ਪ੍ਰਾਸੈਸਿੰਗ ਨੂੰ ਸਥਾਪਤ ਕਰਨ ਦੇ ਰਸਤੇ ਵਿੱਚ ਆਉਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰਨ ਦੀ ਸਟੱਡੀ ਕਰਨ ਕਰਕੇ ਇੰਡੀਅਨ ਕਾਊਂਸਲ ਆਫ਼ ਸੋਸ਼ਲ ਸਾਇੰਸਜ਼ ਰਿਸਰਚ ਨਿਊ ਦਿੱਲੀ ਨੇ ‘ਸੀਨੀਅਰ ਫ਼ੈਲੋਸ਼ਿਪ’ ਅਤੇ 2013 ਵਿੱਚ ‘ਪ੍ਰਾਜੈਕਟ  ਡਾਇਰੈਕਟਰ ਆਫ ਦਾ ਪ੍ਰੋਜੈਕਟ ਆਫ਼ ਡੇਅਰੀ ਕੋਆਪ੍ਰੇਟਿਵਜ਼ ਇਨ ਪੰਜਾਬ’ ਬਣਾ ਕੇ ਸਨਮਾਨਤ ਕੀਤਾ।

ਵਿਦਿਅਕ ਮਾਹਿਰ ਹੋਣ ਕਰਕੇ ਉਨ੍ਹਾਂ ਨੇ ਦਿਹਾਤੀ ਬੱਚਿਆਂ ਦੀ ਬਿਹਤਰੀ ਲਈ ਇੱਕ ਹਾਈ ਸਕੂਲ ਅਤੇ ਇੱਕ ਆਈ.ਟੀ.ਆਈ. ਵਿਦਿਅਕ ਸੰਸਥਾਵਾਂ ਸਥਾਪਤ ਕੀਤੀਆਂ ਜਿਹੜੀਆਂ  ‘ਯੂਨੀਵਰਸਲ ਗਰੁਪ ਆਫ਼  ਇਨਸਟੀਚਿਊਟਸ’ ਅਧੀਨ ਕੰਮ ਕਰ ਰਹੀਆਂ ਹਨ।

ਡਾ.ਸਰਬਜੀਤ ਸਿੰਘ ਛੀਨਾ ਇਸ ਸੰਸਥਾ ਦੇ ਚੇਅਰਮੈਨ ਹਨ।  ਵਰਤਮਾਨ ਸਮੇਂ ਜਦੋਂ ਭਾਰਤ ਵਿੱਚ ਖੇਤੀਬਾੜੀ ਦਾ ਕਿੱਤਾ ਘਾਟੇ ਵਿੱਚ ਜਾ ਰਿਹਾ ਹੈ ਅਤੇ ਸਰਕਾਰਾਂ ਵੱਲੋਂ ਕਿਸਾਨਾ ਦੀ ਬਾਂਹ ਨਹੀਂ ਫੜੀ ਜਾ ਰਹੀ, ਸਗੋਂ ਕਿਸਾਨੀ ਨੂੰ ਖ਼ਤਮ  ਕਰਨ ਦੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ ਤਾਂ ਅਜਿਹੇ ਨਾਜ਼ਕ ਸਮੇਂ ਡਾ.ਸਰਬਜੀਤ ਸਿੰਘ ਛੀਨਾ ਵਰਗੇ ਖੇਤੀਬਾੜੀ ਮਾਹਿਰ ਦੀਆਂ ਸੇਵਾਵਾਂ ਦਾ ਲਾਭ ਫਸਲੀ ਵਿਭਿੰਨਤਾ ਲਈ ਸੁਝਾਅ ਲੈ ਕੇ ਅਗਵਾਈ ਲੈਣ ਦੀ ਲੋੜ ਹੈ। ਆਪਣੇ ਤੌਰ ‘ਤੇ ਉਹ ਖੇਤੀਬਾੜੀ ਅਤੇ ਹੋਰ ਸਮਾਜਿਕ ਸਰੋਕਾਰਾਂ ਨਾਲ ਸੰਬੰਧਿਤ ਲੇਖ ਲਿਖਕੇ ਅਖ਼ਬਾਰਾਂ ਵਿੱਚ ਪ੍ਰਕਾਸ਼ਤ ਕਰਵਾਉਂਦੇ ਰਹਿੰਦੇ ਹਨ। ਪੰਜਾਬ ਸਰਕਾਰ ਨੂੰ ਅਜਿਹੇ ਖੇਤੀਬਾੜੀ ਵਿਗਿਆਨੀਆਂ ਦੀ ਕਾਬਲੀਅਤ ਦਾ ਲਾਭ ਉਠਾਉਣ ਦੇ ਉਪਰਾਲੇ ਕਰਨੇ ਚਾਹੀਦੇ ਹਨ ਕਿਉਂਕਿ ਸਰਕਾਰੀ ਸਹਿਯੋਗ ਤੋਂ ਬਿਨਾ ਕਿਸਾਨੀ ਪ੍ਰਫੁਲਤ ਨਹੀਂ ਹੋ ਸਕਦੀ।

ਸਰਬਜੀਤ ਸਿੰਘ ਛੀਨਾ ਦਾ ਜਨਮ 20 ਮਾਰਚ 1944 ਨੂੰ ਚੱਕ ਨੰਬਰ 96, ਜ਼ਿਲ੍ਹਾ ਸਰਗੋਧਾ ਸਾਂਝੇ ਪੰਜਾਬ (ਅੱਜ ਕਲ੍ਹ ਪਾਕਿਸਤਾਨ) ਵਿੱਚ ਮਾਤਾ ਰਣਜੀਤ ਕੌਰ ਛੀਨਾ ਤੇ ਪਿਤਾ ਰਛਪਾਲ ਸਿੰਘ ਛੀਨਾ ਦੇ ਘਰ ਹੋਇਆ। ਦੇਸ਼ ਦੀ ਵੰਡ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਗੁਰਦਾਸਪੁਰ ਜ਼ਿਲ੍ਹੇ ਦੀ ਧਾਰੀਵਾਲ ਤਹਿਸੀਲ ਦੇ ਪਿੰਡ ਲਹਿਲ ਕਲਾਂ ਵਿੱਚ ਆ ਕੇ ਵਸ ਗਿਆ। ਉਨ੍ਹਾਂ ਨੇ ਮੁੱਢਲੀ ਦਸਵੀਂ ਤੱਕ ਦੀ ਪੜ੍ਹਾਈ  ਮਿਸ਼ਨ ਹਾਈ ਸਕੂਲ ਧਾਰੀਵਾਲ, ਬੀ.ਏ.ਸਰਕਾਰੀ ਕਾਲਜ ਗੁਰਦਾਸਪੁਰ ਅਤੇ ਐਮ.ਏ.ਖਾਲਸਾ ਕਾਲਜ ਅੰਮ੍ਰਿਤਸਰ ਤੋਂ ਪਾਸ ਕੀਤੀ। ਪੜ੍ਹਨ ਜਾਣ ਲਈ ਉਹ ਆਪਣੇ ਪਿੰਡ ਤੋਂ ਪੈਦਲ ਤੁਰ ਕੇ ਜਾਂਦੇ ਸਨ। ਅਧਿਆਪਕਾਂ ਦੀ ਮਾਰ ਵੀ ਬਰਦਾਸ਼ਤ ਕਰਨੀ ਪਈ। ਉਹ ਸਕੂਲ ਜਾਣ ਤੋਂ ਡਰਦੇ ਰਹਿੰਦੇ ਸਨ।

ਉਨ੍ਹਾਂ ਦਾ ਜੀਵਨ ਵੀ ਜਦੋਜਹਿਦ ਵਾਲਾ ਹੈ ਕਿਉਂਕਿ ਪਰਿਵਾਰ ਨੂੰ ਸਾਂਝੇ ਪੰਜਾਬ ਤੋਂ ਵਰਤਮਾਨ ਭਾਰਤ (ਪੰਜਾਬ) ਵਿੱਚ ਆ ਕੇ ਸੈਟਲ ਹੋਣ ਲਈ ਸਖ਼ਤ ਮਿਹਨਤ ਕਰਨੀ ਪਈ। ਪੜ੍ਹਾਈ ਦੌਰਾਨ ਉਨ੍ਹਾਂ ਨੂੰ ਆਪਣੇ ਪਰਿਵਾਰ ਦੇ ਨਾਲ ਖੇਤੀਬਾੜੀ ਦਾ ਕੰਮ ਵੀ ਕਰਨਾ ਪੈਂਦਾ ਸੀ। ਉਹ ਖੁਦ ਹਲ ਵੀ ਵਾਹੁੰਦੇ ਅਤੇ ਗੋਡੀ ਕਰਦੇ ਰਹੇ। ਉਨ੍ਹਾਂ ਨੂੰ ਆਪਣਾ ਕੈਰੀਅਰ ਬਣਾਉਣ ਲਈ ਬੜੀ ਸਖ਼ਤ ਮਿਹਨਤ ਕਰਨੀ ਪਈ। 

ਪ੍ਰੋ.ਸਰਬਜੀਤ ਸਿੰਘ ਛੀਨਾ ਦੀਆਂ ਪ੍ਰਾਪਤੀਆਂ ਤੋਂ ਸਪਸ਼ਟ ਹੁੰਦਾ ਹੈ ਕਿ ਮਿਹਨਤ, ਲਗਨ ਅਤੇ ਦ੍ਰਿੜ੍ਹਤਾ ਇਨਸਾਨ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਵਿੱਚ ਵੱਡਾ ਯੋਗਦਾਨ ਪਾਉਂਦੀ ਹੈ। ਅੱਜ ਦੀ ਨੌਜਵਾਨ ਪੀੜ੍ਹੀ ਜਿਹੜੀ ਵਾਈਟ ਕਾਲਰ ਨੌਕਰੀਆਂ ਦੇ ਪਿੱਛੇ ਭੱਜੀ ਫਿਰਦੀ ਹੈ ਤੇ ਵਿਦੇਸ਼ ਦੇ ਵਿੱਚ ਸੈਟਲ ਹੋਣ ਲਈ ਤਤਪਰ ਹੈ, ਉਨ੍ਹਾਂ ਨੂੰ ਡਾ.ਸਰਬਜੀਤ ਸਿੰਘ ਛੀਨਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਪੰਜਾਬ ਵਿੱਚ ਆਪਣੇ ਕਾਰੋਬਾਰ ਸਥਾਪਤ ਕਰਨ ਦੀ ਲੋੜ ਹੈ।

ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਧਿਕਾਰ
 ਮੋਬਾਈਲ-94178 13072
      ujagarsingh48@yahoo.com

 
 
sheenaਕਾਲਮ ਨਵੀਸ ਸਿੱਖਿਆ ਸ਼ਾਸ਼ਤਰੀ: ਡਾ.ਸਰਬਜੀਤ ਸਿੰਘ ਛੀਨਾ
ਉਜਾਗਰ ਸਿੰਘ
109ਅਕਲਾਂ ਬਾਝੋਂ ਖੂਹ ਖਾਲੀ
ਡਾ. ਨਿਸ਼ਾਨ ਸਿੰਘ ਰਾਠੌਰ
108ਪੰਜਾਬੀ ਸਾਹਿਤਕ ਵਿਰਾਸਤ ਦਾ ਪਹਿਰੇਦਾਰ: ਕਰਮਜੀਤ ਸਿੰਘ ਗਠਵਾਲ
ਉਜਾਗਰ ਸਿੰਘ
puar14 ਅਕਤੂਬਰ ਬਰਸੀ ‘ਤੇ ਵਿਸ਼ੇਸ਼
ਸਫ਼ਲ ਪ੍ਰਬੰਧਕ ਤੇ ਵਿਦਿਅਕ ਮਾਹਰ: ਮਰਹੂਮ ਉਪ ਕੁਲਪਤੀ ਡਾ. ਜੋਗਿੰਦਰ ਸਿੰਘ ਪੁਆਰ
ਉਜਾਗਰ ਸਿੰਘ
tohra‘ਪੰਥ ਵਸੈ ਮੈਂ ਉਜੜਾਂ ਮਨੁ ਚਾਓ ਘਨੇਰਾ’ ਦੇ ਪਹਿਰੇਦਾਰ: ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ
105ਰੇਲਗੱਡੀ ਦੇ ਸਫ਼ਰ ਦੀ ਅਭੁੱਲ ਯਾਦ
ਡਾ: ਨਿਸ਼ਾਨ ਸਿੰਘ ਰਾਠੌਰ
guddi1ਗੁੱਡੀ ਫੂਕਣਾ ਪੁਰਾਤਨ ਰਸਮ - ਗੁੱਡੀ ਮਰਗੀ ਜਾਣ ਕੇ, ਹਰਾ ਦੁਪੱਟਾ ਤਾਣ ਕੇ
ਉਜਾਗਰ ਸਿੰਘ
103ਗੁਰਮਤਿ ਦੇ ਰੰਗ ਵਿੱਚ ਰੰਗਿਆ ਸੱਜਣ: ਗਿਆਨੀ ਸੋਢੀ ਨਿਰੰਜਨ ਸਿੰਘ
ਉਜਾਗਰ ਸਿੰਘ
1027 ਜੁਲਾਈ ਨੂੰ 146ਵੇਂ ਜਨਮ ਦਿਵਸ ‘ਤੇ ਵਿਸ਼ੇਸ਼
ਸਾਹਿਤ, ਸੁਤੰਤਰਤਾ ਸੰਗਰਾਮ ਅਤੇ ਅਧਿਆਤਮ ਦਾ ਸੁਮੇਲ: ਭਾਈ ਸਾਹਿਬ ਰਣਧੀਰ ਸਿੰਘ
ਉਜਾਗਰ ਸਿੰਘ
bengalਬੰਗਾਲ ਰੋਡਵੇਜ਼ ਦਾ ਯਾਦਗਾਰ ਸਫ਼ਰ
ਡਾ: ਨਿਸ਼ਾਨ ਸਿੰਘ ਰਾਠੌਰ
munshaਕ੍ਰਾਂਤੀਕਾਰੀ ਗ਼ਦਰੀ ਬਾਗੀ ਸ਼ਾਇਰ : ਮੁਨਸ਼ਾ ਸਿੰਘ ਦੁਖੀ
ਉਜਾਗਰ ਸਿੰਘ
gharਰੌਲੇ ਰੱਪੇ ਤੇਰੇ ਘਰ ਦੀ ਕਿਸਮਤ ਹੈ
ਡਾ: ਨਿਸ਼ਾਨ ਸਿੰਘ ਰਾਠੌਰ
098ਗਿਆਨ ਦਾ ਬੋਝ ਚੁਕੀ ਫਿਰਦੇ ਅਗਿਆਨੀ
ਡਾ: ਨਿਸ਼ਾਨ ਸਿੰਘ ਰਾਠੌਰ
097ਅਖ਼ਬਾਰ ਪੜ੍ਹਨੀ ਕਭੀ ਮੱਤ ਛੋੜਨਾ!/a>
ਡਾ: ਨਿਸ਼ਾਨ ਸਿੰਘ ਰਾਠੌਰ
096ਬੱਚਿਆਂ ਨੂੰ ਸਹੀ ਮਾਰਗ- ਦਰਸ਼ਨ ਦੇਣ ਦੀ ਜ਼ਰੂਰਤ
ਡਾ: ਨਿਸ਼ਾਨ ਸਿੰਘ ਰਾਠੌਰ
sarbotamਪੰਜਾਬ ਦੇ ਸਰਵੋਤਮ ਸਿਆਸੀ ਬੁਲਾਰੇ
ਉਜਾਗਰ ਸਿੰਘ
094ਅਲਵਿਦਾ! ਬੇਬਾਕ ਪੱਤਰਕਾਰ ਸਰਬਜੀਤ ਸਿੰਘ ਪੰਧੇਰ
ਉਜਾਗਰ ਸਿੰਘ
093ਜੀਵਨ ਜਿਉਣ ਦਾ ਪੁਰਾਤਨ ਕਾਰਗਰ ਨੁਕਤਾ
ਡਾ: ਨਿਸ਼ਾਨ ਸਿੰਘ ਰਾਠੌਰ
gurdevਅਲਵਿਦਾ! ਸਿੱਖੀ ਸੋਚ ਨੂੰ ਪ੍ਰਣਾਈ ਕਵਿਤਰੀ ਗੁਰਦੇਵ ਕੌਰ ਖ਼ਾਲਸਾ ਯੂ.ਐਸ.ਏ.
ਉਜਾਗਰ ਸਿੰਘ
091ਅਲਵਿਦਾ! ਦਲੇਰੀ ਦੇ ਪ੍ਰਤੀਕ ਅਧਿਕਾਰੀ ਵਰਿਆਮ ਸਿੰਘ ਢੋਟੀਆਂ
ਉਜਾਗਰ ਸਿੰਘ
0908 ਮਾਰਚ ਇਸਤਰੀ ਦਿਵਸ ‘ਤੇ ਵਿਸ਼ੇਸ਼
ਸਮਾਜ ਨੂੰ ਇਸਤਰੀਆਂ ਬਾਰੇ ਸੋਚ ਬਦਲਣ ਦੀ ਲੋੜ
ਉਜਾਗਰ ਸਿੰਘ
gurditਗੁਰਮਤਿ ਤੇ ਸਿੱਖ ਸੋਚ ਦੇ ਪਹਿਰੇਦਾਰ ਗਿਆਨੀ ਗੁਰਦਿਤ ਸਿੰਘ
ਉਜਾਗਰ ਸਿੰਘ
088ਬੇਅੰਤ ਸਿੰਘ ਦਾ ਪੀ.ਜੀ.ਆਈ.ਦੇ ਮਰੀਜ਼ਾਂ ਲਈ ਸਰਾਂ ਬਣਾਉਣ ਦਾ ਸਪਨਾ ਅਧਵਾਟੇ
ਉਜਾਗਰ ਸਿੰਘ
087ਅਲਵਿਦਾ! ਇਮਾਨਦਾਰੀ ਦੇ ਪਹਿਰੇਦਾਰ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ
baaliਪ੍ਰਧਾਨ ਮੰਤਰੀ ਨੂੰ ਚਿੱਠੀ ਲਿਖਣ ਵਾਲਾ ਦਸਵੀਂ ਦਾ ਵਿਦਿਆਰਥੀ: ਰਤਨ ਚੰਦ ਬਾਲੀ
ਉਜਾਗਰ ਸਿੰਘ
085ਪੱਲੇ ਤੈਂਡੇ ਲਾਗੀ
ਡਾ. ਗੁਰਮਿੰਦਰ ਸਿੱਧੂ
084ਪੰਜਾਬ ਪੁਲਿਸ ਵਿੱਚ ਇਸਤਰੀਆਂ/ਲੜਕੀਆਂ ਵੀ ਮਹੱਤਵਪੂਰਨ ਅਹੁਦਿਆਂ ‘ਤੇ ਤਾਇਨਾਤ
ਉਜਾਗਰ ਸਿੰਘ
gillਅਲਵਿਦਾ! ਪੰਜਾਬੀਅਤ ਦੇ ਮੁਦਈ ਵਿਕਾਸ ਪੁਰਸ਼ ਡਾ. ਮਨੋਹਰ ਸਿੰਘ ਗਿੱਲ /a>
ਉਜਾਗਰ ਸਿੰਘ
patialaਪਟਿਆਲਾ ਦਾ ਨਾਮ ਰੌਸ਼ਨ ਕਰਨ ਵਾਲੇ ਆਈ.ਏ.ਐਸ. ਅਧਿਕਾਰੀ
ਉਜਾਗਰ ਸਿੰਘ
08131 ਅਗਸਤ ਬਰਸੀ ਤੇ ਵਿਸ਼ੇਸ਼
ਸਿਆਸੀ ਤਿਗੜਮਬਾਜ਼ੀਆਂ ਬੇਅੰਤ ਸਿੰਘ ਦੀ ਕਾਬਲੀਅਤ ਨੂੰ ਰੋਕਨਾ ਸਕੀਆਂ
ਉਜਾਗਰ ਸਿੰਘ
080ਇਨਸਾਫ ਪਸੰਦ ਅਤੇ ਇਮਾਨਦਾਰੀ ਦੇ ਪ੍ਰਤੀਕ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ 
079 ਸਿਆਣਿਆਂ ਦੀ 'ਸ਼ਹਿਰੀ ਸੱਥ' ਦੀ ਮਹਿਫਲ ਦੀਆਂ ਖ਼ੁਸ਼ਬੋਆਂ
ਉਜਾਗਰ ਸਿੰਘ/span>
ਬੀਰਅਲਵਿਦਾ! ਰੌਂਸ਼ਨ ਦਿਮਾਗ ਵਿਦਵਾਨ ਸਿਆਸਤਦਾਨ ਬੀਰ ਦਵਿੰਦਰ ਸਿੰਘ 
ਉਜਾਗਰ ਸਿੰਘ
077ਸਾਊ ਸਿਆਸਤਦਾਨ: ਤੇਜ ਪ੍ਰਕਾਸ਼ ਸਿੰਘ ਕੋਟਲੀ  
ਉਜਾਗਰ ਸਿੰਘ
076ਈਮਾਨਦਾਰੀ ਜਿੰਦਾ ਬਾਦ  
ਰਵੇਲ ਸਿੰਘ
guptaਸਮਾਜ ਸੇਵਾ ਨੂੰ ਪ੍ਰਣਾਇਆ: ਭਗਵਾਨ ਦਾਸ ਗੁਪਤਾ/a> 
ਉਜਾਗਰ ਸਿੰਘ
074ਗਿਆਨੀ ਜ਼ੈਲ ਸਿੰਘ ਨੇ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਕਿਉਂ ਨਾ ਦਿੱਤਾ?
ਉਜਾਗਰ ਸਿੰਘ
073ਸੀਤੋ ਮਾਸੀ
ਰਵੇਲ ਸਿੰਘ
tohra1 ਅਪ੍ਰੈਲ ਬਰਸੀ ‘ਤੇ
ਵਿਸ਼ੇਸ਼ ਸਿੱਖੀ ਸਿਦਕ ਦਾ ਮੁਜੱਸਮਾ: ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ
071ਆਪਣੀਆਂ ਜੜਾਂ ਨਾਲ ਜੁੜਨ ਦਾ ਵੇਲਾ
ਡਾ. ਨਿਸ਼ਾਨ ਸਿੰਘ ਰਾਠੌਰ
070ਬਿਹਤਰ ਜ਼ਿੰਦਗੀ ਦਾ ਰਾਹ
ਕੇਹਰ ਸ਼ਰੀਫ਼
069ਪੰਜਾਬ ਦੇ ਲੋਕ ਸੰਪਰਕ ਵਿਭਾਗ ਦਾ ਸੰਕਟ ਮੋਚਨ ਅਧਿਕਾਰੀ : ਪਿਆਰਾ ਸਿੰਘ ਭੂਪਾਲ
ਉਜਾਗਰ ਸਿੰਘ
068ਜਦੋਂ ਮੈਨੂੰ ਨੌਕਰੀ ‘ਚੋਂ ਬਰਖ਼ਾਸਤ ਕਰਨ ਦੀ ਧਮਕੀ ਮਿਲੀ
ਉਜਾਗਰ ਸਿੰਘ
067ਮੇਰੀ ਵੱਡੀ ਭੈਣ
ਰਵੇਲ ਸਿੰਘ
066ਸਿਪਾਹੀ ਤੋਂ ਪਦਮ ਸ੍ਰੀ ਤੱਕ ਪਹੁੰਚਣ ਵਾਲਾ ਸਿਰੜ੍ਹੀ ਖੋਜੀ ਡਾ. ਰਤਨ ਸਿੰਘ ਜੱਗੀ
ਉਜਾਗਰ ਸਿੰਘ
065ਮਾਮੇ ਦੇ ਤੁਰ ਜਾਣ ‘ਤੇ ਗਿੜਿਆ ਯਾਦਾਂ ਦਾ ਖੂਹ 
ਮਾਲਵਿੰਦਰ ਸਿੰਘ ਮਾਲੀ
064ਬੇਦਾਗ਼ ਚਿੱਟੀ ਚਾਦਰ ਲੈ ਕੇ ਸੇਵਾ ਮੁਕਤ ਹੋਇਆ ਡਾ.ਓਪਿੰਦਰ ਸਿੰਘ ਲਾਂਬਾ 
ਉਜਾਗਰ  ਸਿੰਘ
063ਡਾ. ਗੁਰਭਗਤ ਸਿੰਘ ਨੂੰ ਯਾਦ ਕਰਦਿਆਂ  
ਕਰਮਜੀਤ ਸਿੰਘ
062ਦੀਵਾਲੀ ਦੇ ਦਿਨ ਬੁਝਿਆ ਮਾਂ ਦਾ ਚਿਰਾਗ: ਸੁਰਿੰਦਰ ਸਿੰਘ ਮਾਹੀ  
ਉਜਾਗਰ ਸਿੰਘ, ਪਟਿਆਲਾ
061ਸਿੱਖ ਵਿਰਾਸਤੀ ਇਤਿਹਾਸ ਦਾ ਖੋਜੀ ਵਿਦਵਾਨ: ਭੁਪਿੰਦਰ ਸਿੰਘ ਹਾਲੈਂਡ 
ਉਜਾਗਰ ਸਿੰਘ, ਪਟਿਆਲਾ 
060ਤੁਰ ਗਿਆ ਪਰਵਾਸ ਵਿੱਚ ਸਿੱਖਾਂ ਦਾ ਰਾਜਦੂਤ ਤੇ ਆੜੂਆਂ ਦਾ ਬਾਦਸ਼ਾਹ: ਦੀਦਾਰ ਸਿੰਘ ਬੈਂਸ 
ਉਜਾਗਰ ਸਿੰਘ, ਪਟਿਆਲਾ
05931 ਅਗਸਤ ਬਰਸੀ ‘ਤੇ ਵਿਸ਼ੇਸ਼
ਜਦੋਂ ਸ੍ਰੀ ਅਟਲ ਬਿਹਾਰੀ ਵਾਜਪਾਈ ਅਤੇ ਸ੍ਰ ਬੇਅੰਤ ਸਿੰਘ ਨੇ ਕੰਧ ‘ਤੇ ਚੜ੍ਹਕੇ ਭਾਸ਼ਣ ਦਿੱਤਾ  
ਉਜਾਗਰ ਸਿੰਘ, ਪਟਿਆਲਾ
05813 ਅਗਸਤ ਨੂੰ ਬਰਸੀ ‘ਤੇ ਵਿਸ਼ੇਸ਼ ਸਿੱਖ ਪੰਥ ਦੇ ਮਾਰਗ ਦਰਸ਼ਕ: ਸਿਰਦਾਰ ਕਪੂਰ ਸਿੰਘ  
ਉਜਾਗਰ ਸਿੰਘ, ਪਟਿਆਲਾ
057'ਯੰਗ ਬ੍ਰਿਗੇਡ' ਦਾ ਕੈਪਟਨ: ਜੀ ਐਸ ਸਿੱਧੂ /a> 
ਉਜਾਗਰ ਸਿੰਘ, ਪਟਿਆਲਾ
056ਤੁਰ ਗਿਆ ਕੈਨੇਡਾ ਵਿੱਚ ਸਿੱਖ ਸਿਧਾਂਤਾਂ ਦਾ ਪਹਿਰੇਦਾਰ: ਰਿਪਦੁਮਣ ਸਿੰਘ ਮਲਿਕ   
ਉਜਾਗਰ ਸਿੰਘ, ਪਟਿਆਲਾ
ratu30 ਮਈ 2022 ਨੂੰ ਭੋਗ ‘ਤੇ ਵਿਸ਼ੇਸ਼
ਮੋਹ ਦੀਆਂ ਤੰਦਾਂ  ਜੋੜਨ ਵਾਲਾ ਤੁਰ ਗਿਆ ਕ੍ਰਿਸ਼ਨ ਲਾਲ ਰੱਤੂ    - ਉਜਾਗਰ ਸਿੰਘ, ਪਟਿਆਲਾ
ratan lalਪ੍ਰੋ. ਰਤਨ ਲਾਲ ਨਾਲ ਇਹ ਕਿਉਂ ਵਾਪਰਿਆ?  
ਰਵੀਸ਼ ਕੁਮਾਰ  ( ਅਨੁਵਾਦ: ਕੇਹਰ ਸ਼ਰੀਫ਼ ਸਿੰਘ)
0531 ਅਪ੍ਰੈਲ 2022 ਨੂੰ ਬਰਸੀ ‘ਤੇ ਵਿਸ਼ੇਸ਼
ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ   - ਉਜਾਗਰ ਸਿੰਘ /span>
052ਬਾਬਾ ਦਰਸ਼ਨ ਸਿੰਘ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ
ਉਜਾਗਰ ਸਿੰਘ
517 ਫਰਵਰੀ 2022 ਨੂੰ ਭੋਗ ‘ਤੇ ਵਿਸ਼ੇਸ਼
ਪ੍ਰੋ ਇੰਦਰਜੀਤ ਕੌਰ ਸੰਧੂ: ਵਿਦਿਆ ਦੀ ਰੌਸ਼ਨੀ ਵੰਡਣ ਵਾਲਾ ਚਿਰਾਗ ਬੁਝ ਗਿਆ - ਉਜਾਗਰ ਸਿੰਘ/span>
050ਗਾਂਧੀਵਾਦੀ ਸੋਚ ਦਾ ਆਖਰੀ ਪਹਿਰੇਦਾਰ ਵੇਦ ਪ੍ਰਕਾਸ਼ ਗੁਪਤਾ ਅਲਵਿਦਾ ਕਹਿ ਗਏ  
ਉਜਾਗਰ ਸਿੰਘ
puriਮਹਾਰਾਸ਼ਟਰ ਵਿਚ ਪੰਜਾਬੀ ਅਧਿਕਾਰੀਆਂ ਦੀ ਇਮਾਨਦਾਰੀ ਦਾ ਪ੍ਰਤੀਕ ਸੁਖਦੇਵ ਸਿੰਘ ਪੁਰੀ 
ਉਜਾਗਰ ਸਿੰਘ
048ਪੱਥਰ ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ 
ਉਜਾਗਰ ਸਿੰਘ
047ਬਾਲੜੀਆਂ ਦੇ ਵਿਆਹ: ਹਜ਼ਾਰਾਂ ਬੱਚੀਆਂ ਦੀਆਂ ਜਾਨਾਂ ਦਾ ਖੌ
ਬਲਜੀਤ ਕੌਰ 
046-1ਆਸਟਰੇਲੀਆ ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )
ਉਜਾਗਰ ਸਿੰਘ, ਪਟਿਆਲਾ
045ਇਨਸਾਨੀਅਤ ਦਾ ਪੁਜਾਰੀ ਅਤੇ ਪ੍ਰਤੀਬੱਧ ਅਧਿਕਾਰੀ ਡਾ ਮੇਘਾ ਸਿੰਘ
ਉਜਾਗਰ ਸਿੰਘ, ਪਟਿਆਲਾ
04431 ਅਗਸਤ ਬਰਸੀ ‘ਤੇ ਵਿਸ਼ੇਸ਼
ਯਾਦਾਂ ਦੇ ਝਰੋਖੇ ‘ਚੋਂ ਸ੍ਰ ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ
ਉਜਾਗਰ ਸਿੰਘ, ਪਟਿਆਲਾ
43ਜਨੂੰਨੀ ਆਜ਼ਾਦੀ ਘੁਲਾਟੀਆ ਅਤੇ ਸਮਾਜ ਸੇਵਕ : ਡਾ ਰਵੀ ਚੰਦ ਸ਼ਰਮਾ ਘਨੌਰ
ਉਜਾਗਰ ਸਿੰਘ, ਪਟਿਆਲਾ
042ਵਰਦੀ-ਧਾਰੀਆਂ ਵਲੋਂ ਢਾਹਿਆ ਕਹਿਰ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
041ਅਲਵਿਦਾ! ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ/a>
ਉਜਾਗਰ ਸਿੰਘ, ਪਟਿਆਲਾ
040-2ਮਾਈ ਜੀਤੋ ਨੇ ਤਪਾਈ ਵੀਹ ਵਰ੍ਹਿਆਂ ਬਾਅਦ ਭੱਠੀ
ਲਖਵਿੰਦਰ ਜੌਹਲ ‘ਧੱਲੇਕੇ’
039ਮਿਹਰ ਸਿੰਘ ਕਲੋਨੀ ਦਾ ਹਵਾਈ ਹੀਰੋ
ਡਾ. ਹਰਸ਼ਿੰਦਰ ਕੌਰ, ਪਟਿਆਲਾ
038ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ
037ਹਿੰਦੂ ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ
036ਸਿੱਖ ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ
 ਉਜਾਗਰ ਸਿੰਘ, ਪਟਿਆਲਾ
035ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ
034ਸਬਰ, ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ
bootaਦਲਿਤਾਂ ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ
32ਮਿਹਨਤ, ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ ਗੁਪਤਾ
ਉਜਾਗਰ ਸਿੰਘ, ਪਟਿਆਲਾ
31ਅਲਵਿਦਾ: ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ
030ਪੱਤਰਕਾਰੀ ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ
029ਬਾਬਾ ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ
28ਬਿਹਤਰੀਨ ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ
mnadeepਪੁਲਿਸ ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ ਸਿੱਧੂ
ਉਜਾਗਰ ਸਿੰਘ, ਪਟਿਆਲਾ
26ਸਿੰਧੀ ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’
25ਸ਼ਰਾਫ਼ਤ, ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ
kotliਦੀਨ ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ
katalਅਣਖ ਖ਼ਾਤਰ ਹੋ ਰਹੇ ਕਤਲ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
dheeanਧੀਆਂ ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ
khedanਕਿੱਥੇ ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ
ਫ਼ਿੰਨਲੈਂਡ ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ
ਸਿੱਖਿਆ ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਮਾਜ ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ
ਇਹ ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ
ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ
ਕੁੱਖ ‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਜਿੰਦਗੀ ‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ ਸਾਹਿਬ
ਪੰਜਾਬੀਅਤ ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ
ਦੇਸ਼ ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ
ਮਾਂ–ਬਾਪ ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ।
ਸੋ ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ
ਨੈਤਿਕ ਸਿੱਖਿਆ ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ
“ਸਰਦਾਰ ਸੰਤ ਸਿੰਘ ਧਾਲੀਵਾਲ ਟਰੱਸਟ”
ਬੀੜ੍ਹ ਰਾਊ ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ ਵਾਲਾ(ਸਰੀ)ਕਨੇਡਾ
ਆਦਰਸ਼ ਪਤੀ ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ
‘ਮਾਰੂ’ ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ

ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ
ਵਿਸ਼ਵ ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ ਦੌਰਾਨ ਸਨਮਾਨ
ਵਿਰਾਸਤ ਭਵਨ ਵਿਖੇ ਪਾਲ ਗਿੱਲ ਦਾ ਸਨਮਾਨ ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ

ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)

 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions/a>br> Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)