ਸੁਖਦੇਵ
ਸਿੰਘ ਢੀਂਡਸਾ ਦੇ ਤੁਰ ਜਾਣ ਨਾਲ ਸਿਆਸਤ ਵਿੱਚ ਸ਼ਾਲੀਨਤਾ ਦੀ ਸਿਆਸਤ ਦਾ
ਇੱਕ ਯੁੱਗ ਖ਼ਤਮ ਹੋ ਗਿਆ ਹੈ। ਵਿਦਿਆਰਥੀ ਜੀਵਨ ਵਿੱਚੋਂ ਸਿਆਸਤ ਵਿੱਚ ਆ ਕੇ
ਸਾਰੀ ਉਮਰ ਸਹਿਜਤਾ ਦਾ ਪੱਲਾ ਨਾ ਛੱਡਣਾ ਆਪਣੇ ਆਪ ਵਿੱਚ ਵਿਲੱਖਣ
ਕੀਰਤੀਮਾਨ ਹੈ, ਕਿਉਂਕਿ ਵਿਦਿਆਰਥੀ ਸਿਆਸਤ ਵਾਲੇ ਸਿਆਸਤਦਾਨ
ਅਗਰੈਸਿਵ ਹੁਜਾਂ ਮਾਰਦੇ ਰਹਿੰਦੇ ਹਨ।
ਸੁਖਦੇਵ ਸਿੰਘ ਢੀਂਡਸਾ ਨੇ ਨਮਰਤਾ ਨਾਲ ਸਿਆਸਤ ਕੀਤੀ ਹੈ। ਮੇਰੀ ਵਾਕਫ਼ੀ
ਹਰਕੇਸ਼ ਸਿੰਘ ਸਿੱਧੂ ਨੇ ਢੀਂਡਸਾ ਸਾਹਿਬ ਨਾਲ ਕਰਵਾਈ ਸੀ। ਮੈਨੂੰ ਲੋਕ
ਸੰਪਰਕ ਦੀ ਨੌਕਰੀ ਕਰਕੇ ਬਹੁਤ ਸਾਰੇ ਸਿਆਸਤਦਾਨਾਂ ਨਾਲ ਮਿਲਣ ਦਾ ਇਤਫ਼ਾਕ
ਹੋਇਆੇ, ਉਨ੍ਹਾਂ ਵਿੱਚੋਂ ਸੁਖਦੇਵ ਸਿੰਘ ਢੀਂਡਸਾ ਇੱਕ ਬਿਹਤਰੀਨ ਇਨਸਾਨ
ਸਨ। ਮੈਂ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਨੇੜੇ ਤੋਂ ਵੇਖਿਆੇ, ਉਸ
ਆਧਾਰ ‘ਤੇ ਉਨ੍ਹਾਂ ਬਾਰੇ ਲਿਖ ਰਿਹਾ ਹਾਂ।
ਅਕਾਲੀ ਦਲ ਦੀ ਸਿਆਸਤ
ਵਿੱਚ ਦਿਗਜ਼ ਸਿਆਸਤਦਾਨ ਪਦਮ ਭੂਸ਼ਣ ਸੁਖਦੇਵ ਸਿੰਘ ਢੀਂਡਸਾ 89 ਸਾਲ ਦੀ ਉਮਰ
ਵਿੱਚ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ‘ਨਾ ਕਾਹੂ ਸੇ
ਦੇਸੋਤੀ ਨਾ ਕਾਹੂ ਸੇ ਵੈਰ’ ਦੇ ਅਸੂਲ ‘ਤੇ ਚਲਣ ਕਰਕੇ, ਉਨ੍ਹਾਂ ਨੂੰ ਸਾਊ
ਸਿਆਸਤਦਾਨ ਕਿਹਾ ਜਾ ਸਕਦਾ ਹੈ। ਉਹ ਧੀਮੀ ਆਵਾਜ਼ ਵਿੱਚ ਘੱਟ ਬੋਲਦੇ ਸਨ,
ਪ੍ਰੰਤੂ ਜੋ ਬੋਲਦੇ ਉਹ ਤੋਲ ਕੇ ਸਹਿਜਤਾ ਨਾਲ ਬੋਲਦੇ ਸਨ।
1962
ਵਿੱਚ ਸੰਗਰੂਰ ਜ਼ਿਲ੍ਹੇ ਦੇ ਆਪਣੇ ਜੱਦੀ ਪਿੰਡ ਉਭਾਵਾਲ ਦੇ ਸਰਪੰਚ
ਬਣਨ ਤੋਂ ਬਾਅਦ ਉਨ੍ਹਾਂ ਨੇ ਮੁੜਕੇ ਪਿੱਛੇ ਨਹੀਂ ਵੇਖਿਆ, ਸਗੋਂ ਪੌੜੀ ਦਰ
ਪੌੜੀ ਉਹ ਸਿਆਸਤ ਵਿੱਚ ਅਕਾਲੀ ਦਲ ਦੇ ਵੱਖ-ਵੱਖ ਅਹੁਦਿਆਂ ਤੇ ਪਹੁੰਚਕੇ
ਪਿੰਡ, ਦੇਸ਼ ਅਤੇ ਪੰਜਾਬ ਦੀ ਉਨਤੀ ਲਈ ਵਚਨਬੱਧਤਾ ਨਾਲ ਸਰਗਰਮ ਰਹੇ। ਅਜੋਕੇ
ਸਿਆਸਤਦਾਨਾ ਦੇ ਕਿਰਦਾਰ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਸ਼ੱਕ ਦੀ
ਨਿਗਾਹ ਨਾਲ ਵੇਖਿਆ ਜਾਂਦਾ ਹੈ। ਸਿਆਸਤ ਵਿਚ ਜੁਮਲੇਬਾਜ਼ੀ ਭਾਰੂ ਹੋ ਰਹੀ
ਹੈ। ਚੋਣਾਂ ਜਿੱਤਣ ਅਤੇ ਆਪਣੀਆਂ ਹੀ ਪਾਰਟੀਆਂ ਵਿਚ ਆਪਣੀ ਜਗ੍ਹਾ ਬਣਾਉਣ
ਲਈ ਉਨ੍ਹਾਂ ਨੂੰ ਕਈ ਕਿਸਮ ਦੇ ਵੇਲਣ ਵੇਲਣੇ ਪੈਂਦੇ ਹਨ। ਜਿਹੜਾ ਸਿਆਸਤਦਾਨ
ਸਾਥੀਆਂ ਨੂੰ ਠਿੱਬੀ ਲਾਉਣ ਦਾ ਮਾਹਰ ਹੁੰਦਾ ਹੈ, ਉਸਨੂੰ ਸਫਲ ਸਿਆਸਤਦਾਨ
ਗਿਣਿਆਂ ਜਾਂਦਾ ਹੈ ਪ੍ਰੰਤੂ ਸੁਖਦੇਵ ਸਿੰਘ ਢੀਂਡਸਾ ਇਕ ਪ੍ਰਬੁੱਧ, ਸ਼ਰੀਫ,
ਸੁਲਝਿਆ ਹੋਇਆ, ਸਿਆਣਾ, ਸ਼ਹਿਣਸ਼ੀਲ, ਸਹਿਯੋਗੀ, ਨਮਰਤਾ ਤੇ ਸਬਰ ਸੰਤੋਖ਼
ਵਾਲਾ, ਸੰਜਮੀ, ਮਿਠਬੋਲੜਾ ਅਤੇ ਸਾਧਾਰਣਤਾ ਦਾ ਪ੍ਰਤੀਕ ਦਰਵੇਸ਼ ਸਿਆਤਦਾਨ
ਸੀ। ਉਸਦੇ ਵਿਅਕਤਤਿਵ ਨਾਲ ਜਿਤਨੇ ਵੀ ਵਿਸ਼ੇਸ਼ਣ ਲਗਾ ਲਏ ਜਾਣ ਉਤਨੇ ਹੀ
ਥੋੜ੍ਹੇ ਹਨ। ਸਿਆਸਤ ਵਿਚ ਆਪਣਾ ਸਥਾਨ ਆਪਣੀ ਹਿੰਮਤ, ਦਲੇਰੀ ਅਤੇ ਹਲੀਮੀ
ਨਾਲ ਬਣਾਇਆ ਹੈ।
ਇਕ ਆਮ ਜੱਟ ਸਿੱਖ ਦਿਹਾਤੀ ਖੇਤੀਬਾੜੀ ਕਰਨ
ਵਾਲੇ ਪਰਿਵਾਰ ਵਿਚੋਂ ਉਠਕੇ ਭਾਰਤ ਦੀ ਸਿਆਸਤ ਵਿਚ ਆਪਣਾ ਵਿਲੱਖਣ ਸਥਾਨ
ਬਣਾਇਆ ਸੀ। ਉਹ ਪਹਿਲੀ ਵਾਰ ਆਪਣੇ ਦਮ ਨਾਲ ਆਜ਼ਾਦ ਉਮੀਦਵਾਰ ਦੇ ਤੌਰ ਤੇ
ਸਫਲ ਹੋਇਆ ਸੀ ਕਿਉਂਕਿ ਅਕਾਲੀ ਦਲ ਉਸਨੂੰ ਟਿਕਟ ਦੇਣ ਤੋਂ ਕੰਨੀ ਕਤਰਾਉਂਦਾ
ਸੀ, ਹਾਲਾਂਕਿ ਉਹ ਸ਼੍ਰੋਮਣੀ ਅਕਾਲੀ ਦਲ ਦਾ ਸਰਗਰਮ ਵਰਕਰ, ਬਲਾਕ
ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਮੈਂਬਰ ਵੀ ਰਹੇ ਸਨ।
ਉਸਨੇ ਆਪਣੀ ਕਾਰਗੁਜ਼ਾਰੀ ਤੇ ਕਾਬਲੀਅਤ ਦਾ ਸਬੂਤ ਦੇਣ ਲਈ ਆਜ਼ਾਦ ਉਮੀਦਵਾਰ
ਦੇ ਤੌਰ ਤੇ ਚੋਣ ਲੜਨ ਦਾ ਫ਼ੈਸਲਾ ਕੀਤਾ ਅਤੇ ਚੋਣ ਜਿੱਤਕੇ 1972 ਵਿੱਚ
ਪਹਿਲੀ ਵਾਰ ਐਮ.ਐਲ.ਏ. ਬਣ ਗਏ। ਚੋਣ ਜਿੱਤਣ ਤੋਂ ਬਾਅਦ
ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਸ ਤੋਂ ਬਾਦ ਉਹ ਪੰਜਾਬ ਵਿਧਾਨ
ਸਭਾ ਲਈ 1977, 80 ਅਤੇ 85 ਵਿੱਚ ਚੋਣ ਵੀ ਲੜੇ ਅਤੇ ਐਮ.ਐਲ.ਏ
ਬਣ ਗਏ। ਉਨ੍ਹਾਂ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਦਿਆਨਤਦਾਰੀ ਨਾਲ ਕੰਮ
ਕਰਨ ਕਰਕੇ 1973 ਵਿੱਚ ਸ਼ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਬਣਾ ਦਿੱਤਾ
ਗਿਆੇ, ਕਿਉਂਕਿ ਉਹ ਸ੍ਰ.ਪ੍ਰਕਾਸ਼ ਸਿੰਘ ਬਾਦਲ ਦੀ ਸੱਜੀ ਬਾਂਹ ਬਣਕੇ ਹਮੇਸ਼ਾ
ਦੁੱਖ ਸੁੱਖ ਦੇ ਸਾਥੀ ਰਹੇ ਹਨ।
ਉਹ 1977 ਤੋਂ 80 ਤੱਕ ਪ੍ਰਕਾਸ਼
ਸਿੰਘ ਬਾਦਲ ਮੁੱਖ ਮੰਤਰੀ ਦੀ ਸਰਕਾਰ ਵਿੱਚ ਖੇਡਾਂ, ਸਭਿਆਚਾਰਕ ਮਾਮਲੇ,
ਸ਼ਹਿਰੀ ਹਵਾਬਾਜੀ ਅਤੇ ਟ੍ਰਾਂਸਪੋਰਟ ਵਿਭਾਗਾਂ ਦੇ ਮੰਤਰੀ ਰਹੇ। ਸ਼੍ਰੋਮਣੀ
ਅਕਾਲੀ ਦਲ ਦੀ ਸਿਆਸਤ ਵਿਚ ਸੰਤ ਹਰਚੰਦ ਸਿੰਘ ਲੌਂਗੋਵਾਲ ਅਤੇ ਸੁਰਜੀਤ
ਸਿੰਘ ਬਰਨਾਲਾ ਵਰਗੇ ਘਾਗ ਨੇਤਾਵਾਂ ਦੇ ਜ਼ਿਲ੍ਹੇ ਵਿਚ ਸਥਾਪਤ ਹੋਣਾ ਬਹੁਤ
ਮੁਸ਼ਕਲ ਸੀ, ਪ੍ਰੰਤੂ ਸੁਖਦੇਵ ਸਿੰਘ ਢੀਂਡਸਾ ਨੇ ਹੌਸਲਾ ਨਹੀਂ ਹਾਰਿਆ। ਉਹ
ਚੁੱਪ ਚੁਪੀਤੇ ਲੋਕਾਂ ਵਿੱਚ ਵਿਚਰਦੇ ਹੋਏ ਲੋਕ ਭਲਾਈ ਦੇ ਕੰਮ ਕਰਦੇ ਰਹੇ।
ਸੁਖਦੇਵ ਸਿੰਘ ਢੀਂਡਸਾ ਗੁਰਬਾਣੀ ਦੇ ‘ਮਿਠਤੁ ਨੀਵੀਂ ਨਾਨਕਾ ਗੁਣ
ਚੰਗਿਆਈਆਂ ਤੱਤ’ ਦੇ ਸਿਧਾਂਤ ਤੇ ਪਹਿਰਾ ਦਿੰਦੇ ਹੋਏ ਨਮਰਤਾ ਨਾਲ ਸਮਾਜਿਕ
ਤੇ ਸਿਆਸੀ ਦਾਇਰੇ ਵਿੱਚ ਆਪਣਾ ਯੋਗਦਾਨ ਪਾਉਂਦੇ ਰਹੇ। ਅਕਾਲੀ ਦਲ ਦੀ
ਸਿਆਸਤ ਵਿਚ ਕਈ ਵਾਰ ਉਤਰਾਅ ਚੜ੍ਹਾਅ ਆਏ, ਜਿਸ ਕਰਕੇ ਫਿਰ ਉਨ੍ਹਾਂ
ਨੂੰ 1997 ਵਿੱਚ ਪੰਜਾਬ ਰਾਜ ਬਿਜਲੀ ਬੋਰਡ ਦਾ ਚੇਅਰਮੈਨ ਲਗਾਇਆ
ਗਿਆ, ਜਿਸ ਅਹੁਦੇ ਤੇ ਉਹ 1998 ਤੱਕ ਰਹੇ।
1998 ਵਿੱਚ ਹੀ ਉਹ
ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ। ਉਹ 1999 ਤੋਂ 2004 ਤੱਕ ਪ੍ਰਧਾਨ
ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਵਿੱਚ ਯੁਵਕ ਮਾਮਲੇ, ਖੇਡਾਂ
ਅਤੇ ਖਾਦ ਤੇ ਰਸਾਇਣ ਵਿਭਾਗਾਂ ਦੇ ਕੇਂਦਰੀ ਮੰਤਰੀ ਰਹੇ। ਸ਼੍ਰੋਮਣੀ ਅਕਾਲੀ
ਦਲ ਪੰਥਕ ਵਿਚਾਰਧਾਰਾ ਵਾਲੀ ਧਾਰਮਿਕ ਪਾਰਟੀ ਹੈ, ਅਜਿਹੀ ਪਾਰਟੀ ਵਿਚ ਧਰਮ
ਨਿਰਪੱਖ ਰਹਿਣਾ ਅਤੇ ਪਾਰਟੀ ਦੀ ਸਿਖਰਲੀ ਪੌੜੀ ਦੇ ਨਜ਼ਦੀਕ ਪਹੁੰਚਣਾ ਖਾਲਾ
ਜੀ ਦਾ ਵਾੜਾ ਨਹੀਂ, ਪ੍ਰੰਤੂ ਸੁਖਦੇਵ ਸਿੰਘ ਢੀਂਡਸਾ ਦੀ ਹਲੀਮੀ ਅਤੇ ਸਭੇ
ਸਾਂਝੀਵਾਲ ਸਦਾਇਨ ਵਿਚ ਵਿਸ਼ਵਾਸ਼ ਰੱਖਣ ਦੀ ਪ੍ਰਵਿਰਤੀ ਨੇ ਪਾਰਟੀ ਦੇ ਸਕੱਤਰ
ਜਨਰਲ ਦੇ ਅਹੁਦੇ ਤੇ ਪਹੁੰਚਾਇਆ। ਇਹ ਅਹੁਦਾ ਵੀ ਸੁਖਦੇਵ ਸਿੰਘ ਢੀਂਡਸਾ ਲਈ
ਵਿਸ਼ੇਸ਼ ਤੌਰ ‘ਤੇ ਬਣਾਇਆ ਗਿਆ ਸੀ।
ਅਹੁਦੇ ਪ੍ਰਾਪਤ ਕਰਨੇ ਔਖੇ
ਨਹੀਂ ਹੁੰਦੇ ਪ੍ਰੰਤੂ ਇਨ੍ਹਾਂ ਅਹੁਦਿਆਂ ਦੀ ਸ਼ਾਲੀਨਤਾ ਨੂੰ ਬਣਾਈ ਰੱਖਣਾ
ਅਸੰਭਵ ਹੁੰਦਾ ਹੈ। ਉਨ੍ਹਾਂ ਇਨ੍ਹਾਂ ਅਹੁਦਿਆਂ ਦੀ ਮਾਣਤਾ ਵਧਾਈ। ਸਿਆਸਤ
ਵਿੱਚ ਵਾਦ-ਵਿਵਾਦ ਸਿਆਸਤਦਾਨਾ ਦਾ ਖਹਿੜਾ ਨਹੀਂ ਛੱਡਦੇ, ਪ੍ਰੰਤੂ ਸੁਖਦੇਵ
ਸਿੰਘ ਢੀਂਡਸਾ ਆਪਣੇ ਲੰਬੇ 65 ਸਾਲ ਦੇ ਸਿਆਸੀ ਕੈਰੀਅਰ ਵਿੱਚ
ਸਾਰੀ ਉਮਰ ਕਿਸੇ ਵਾਦ-ਵਿਵਾਦ ਵਿਚ ਨਹੀਂ ਪਏ। ਉਨ੍ਹਾਂ ਦੀ ਵਿਲੱਖਣਤਾ ਇਹ
ਹੈ ਕਿ ਇਤਨੇ ਲੰਮੇ ਸਿਆਸੀ ਕੈਰੀਅਰ ਵਿਚ ਜਦੋਂ ਕਿ ਉਹ ਪੰਜਾਬ ਅਤੇ ਕੇਂਦਰ
ਸਰਕਾਰ ਵਿਚ ਵੀ ਮੰਤਰੀ ਰਹੇ ਅਤੇ ਮਹੱਤਵਪੂਰਨ ਖੇਡ ਸੰਸਥਾਵਾਂ ਦੇ ਮੁਖੀ
ਰਹੇ, ਪ੍ਰੰਤੂ ਅੱਜ ਤੱਕ ਭਰਿਸ਼ਟਾਚਾਰ ਦਾ ਕੋਈ ਇਲਜ਼ਾਮ ਨਹੀਂ ਲੱਗਿਆ, ਭਾਵ
ਆਪਣੀ ਸਿਆਸੀ ਚਿੱਟੀ ਚਾਦਰ ਨੂੰ ਕੋਈ ਦਾਗ਼ ਨਹੀਂ ਲੱਗਣ ਦਿੱਤਾ।
ਉਨ੍ਹਾਂ ਨੂੰ ਖੇਡਾਂ ਵਿੱਚ ਵਿਸ਼ੇਸ਼ ਦਿਲਚਸਪੀ ਸੀ ਅਤੇ ਉਹ ਪੰਜਾਬ
ਓਲੰਪਿਕ ਐਸੋਸੀਏਸ਼ਨ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਖੇਡ ਸੰਸਥਾਵਾਂ
ਦੇ ਪ੍ਰਧਾਨ ਸਨ, ਜਿਨ੍ਹਾਂ ਵਿੱਚ ਸਾਈਕਲੰਗ ਫੈਡਰੇਸ਼ਨ ਆਫ਼ ਇੰਡੀਆ,
ਓਲੰਪਿਕ ਐਸੋਸੀਏਸ਼ਨ ਅਤੇ ਪੰਜਾਬ ਬਾਕਸਿੰਗ ਤੇ ਰੋਇੰਗ
ਐਸੋਸੀਏਸ਼ਨ ਸ਼ਾਮਲ ਹਨ।
ਸੁਖਦੇਵ ਸਿੰਘ ਢੀਂਡਸਾ ਨੂੰ
ਪਾਰਟੀਬਾਜ਼ੀ ਤੋਂ ਉਪਰ ਉਠਕੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੇਤਾ ਹਲੀਮੀ ਦਾ
ਪੁਜਾਰੀ ਹੋਣ ਕਰਕੇ ਸਤਿਕਾਰ ਦਿੰਦੇ ਹਨ। ਕਾਂਗਰਸ ਦੀਆਂ ਸਰਕਾਰਾਂ ਸਮੇਂ ਵੀ
ਉਨ੍ਹਾਂ ਨੂੰ ਖੇਡ ਸੰਸਥਾਵਾਂ ਦੇ ਮੁੱਖੀ ਚੁਣਿਆਂ ਜਾਂਦਾ ਰਿਹਾ ਹੈ। ਉਸ ਨੇ
ਬਹੁਤ ਸਾਰੇ ਖਿਡਾਰੀਆਂ ਨੂੰ ਸਰਪ੍ਰਸਤੀ ਦਿੱਤੀ ਤੇ ਉਨ੍ਹਾਂ ਖਿਡਾਰੀਆਂ ਨੇ
ਦੇਸ਼ ਦਾ ਨਾਮ ਰੌਸ਼ਨ ਕੀਤਾ। ਅਕਾਲੀ ਦਲ ਦੇ ਸਕੱਤਰ ਜਨਰਲ ਹੁੰਦੇ ਹੋਏ, ਉਸਨੇ
ਕਈ ਮਹੱਤਵਪੂਰਨ ਫ਼ੈਸਲਿਆਂ ਤੇ ਪਾਰਟੀ ਦੀਆਂ ਮੀਟਿੰਗਾਂ ਵਿਚ ਸਰਕਾਰ ਦੀਆਂ
ਪੰਥ ਵਿਰੋਧੀ ਨੀਤੀਆਂ ਬਾਰੇ ਕਿੰਤੂ ਪ੍ਰੰਤੂ ਕੀਤਾ, ਬਰਗਾੜੀ ਕਾਂਡ ਅਕਾਲੀ
ਦਲ ਦੀ ਸਰਕਾਰ ਸਮੇਂ ਹੋਇਆ ਜਦੋਂ ਇਹ ਸਾਫ਼ ਹੋ ਗਿਆ ਕਿ ਇਸ ਕਾਂਡ ਵਿਚ
ਸਰਕਾਰ ਦੀ ਅਣਗਹਿਲੀ ਹੋਈ ਹੈ ਅਤੇ ਸਿੱਖ ਸੰਸਥਾਵਾਂ ਦੇ ਵਕਾਰ ਨੂੰ ਸੱਟ
ਵੱਜੀ ਹੈ ਤਾਂ ਉਸਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ
ਦਿੱਤਾ। ਸੁਖਦੇਵ ਸਿੰਘ ਢੀਂਡਸਾ ਦੇ ਪਾਰਟੀ ਅਹੁਦਿਆਂ ਤੋਂ ਅਸਤੀਫਾ ਦੇਣ
ਤੋਂ ਬਾਅਦ ਹੀ ਬਰਗਾੜੀ ਕਾਂਡ ਵਿਚ ਉਦੋਂ ਦੀ ਸਰਕਾਰ ਅਤੇ ਪਾਰਟੀ ਦੀ
ਅਣਗਹਿਲੀ ਦੇ ਇਲਜ਼ਾਮ ਲਗਾਕੇ ਅਕਾਲੀ ਦਲ ਦੇ ਸੀਨੀਅਰ ਮਾਝੇ ਦੇ ਨੇਤਾਵਾਂ ਨੇ
ਅਸਤੀਫੇ ਦਿੱਤੇ ਸਨ। ਜਿਸਦੇ ਸਿੱਟੇ ਵਜੋਂ ਅਕਾਲੀ ਦਲ ਦੋਫ਼ਾੜ ਹੋ ਗਿਆ ਹੈ।
ਇਸ ਸਮੇਂ ਉਹ ਸ਼੍ਰੋਮਣੀ ਅਕਾਲੀ ਦਲ ਦੀ ਸੁਧਾਰ ਲਹਿਰ ਦੀ ਸਰਪ੍ਰਸਤੀ ਕਰ ਰਹੇ
ਸਨ।
ਸ੍ਰ.ਸੁਖਦੇਵ ਸਿੰਘ ਢੀਂਡਸਾ ਦਾ ਜਨਮ ਪਟਿਆਲਾ ਰਿਆਸਤ ਦੇ
ਸੰਗਰੂਰ ਜ਼ਿਲ੍ਹੇ ਦੇ ਪਿੰਡ ਉਭਾਵਾਲ ਵਿਖੇ ਇਕ ਸਾਧਾਰਨ ਜੱਟ ਸਿੱਖ ਪਰਿਵਾਰ
ਵਿੱਚ ਸ੍ਰ.ਰਤਨ ਸਿੰਘ ਅਤੇ ਮਾਤਾ ਸ਼੍ਰੀਮਤੀ ਲਾਭ ਕੌਰ ਦੇ ਘਰ 9 ਅਪ੍ਰੈਲ
1936 ਨੂੰ ਹੋਇਆ ਸੀ। ਉਸ ਨੇ ਮੁੱਢਲੀ ਸਿੱਖਿਆ ਗੁਰੂ ਨਾਨਕ ਹਾਈ ਸਕੂਲ
ਸੰਗਰੂਰ ਅਤੇ ਬੀ.ਏ ਦੀ ਡਿਗਰੀ ਰਣਬੀਰ ਕਾਲਜ ਸੰਗਰੂਰ ਤੋਂ ਪਾਸ
ਕੀਤੀ।
ਕਾਲਜ ਦੀ ਪੜ੍ਹਾਈ ਦੌਰਾਨ ਹੀ ਉਸ ਨੇ ਸਿਆਸਤ ਵਿੱਚ
ਦਿਲਚਸਪੀ ਲੈਣੀ ਸ਼ੁਰੂ ਕਰ ਦਿੱਤੀ ਤੇ ਉਹ ਕਾਲਜ ਦੀ ਸਟੂਡੈਂਟਸ ਯੂਨੀਅਨ
ਦੇ ਵੀ ਪ੍ਰਧਾਨ ਰਹੇ। ਬੀ.ਏ ਕਰਨ ਤੋਂ ਬਾਅਦ ਥੋੜ੍ਹੀ ਦੇਰ ਲਈ ਰਣਬੀਰ ਕਾਲਜ
ਦੀ ਲਾਇਬਰੇਰੀ ਵਿੱਚ ਕੰਮ ਕੀਤਾ।
ਸੁਖਦੇਵ ਸਿੰਘ ਢੀਂਡਸਾ ਦਾ
ਵਿਆਹ 1962 ਵਿੱਚ ਸ਼੍ਰੀਮਤੀ ਹਰਜੀਤ ਕੌਰ ਨਾਲ ਹੋਇਆ। ਉਨ੍ਹਾਂ ਦਾ ਇੱਕ
ਲੜਕਾ ਪ੍ਰਮਿੰਦਰ ਸਿੰਘ ਢੀਂਡਸਾ ਅਤੇ ਦੋ ਲੜਕੀਆਂ ਹਨ। ਉਨ੍ਹਾਂ ਦਾ ਲੜਕਾ
ਪ੍ਰਮਿੰਦਰ ਸਿੰਘ ਢੀਂਡਸਾ ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਅਤੇ ਸੁਨਾਮ
ਹਲਕੇ ਤੋਂ ਵਿਧਾਨਕਾਰ ਰਿਹਾ ਹੈ। ਉਹ ਪਰਕਾਸ਼ ਸਿੰਘ ਬਾਦਲ ਦੀ ਸਰਕਾਰ ਵਿੱਚ
ਵਿਤ ਮੰਤਰੀ ਵੀ ਰਿਹਾ ਹੈ ਅਤੇ ਹੁਣ ਅਕਾਲੀ ਦਲ ਦੀ ਸੁਧਾਰ ਲਹਿਰ ਦਾ ਸਰਗਰਮ
ਨੇਤਾ ਹੈ। ਉਨ੍ਹਾਂ ਦਾ ਇਕ ਜਵਾਈ ਤੇਜਿੰਦਰਪਾਲ ਸਿੰਘ ਸਿੱਧੂ
ਆਈ.ਏ.ਐਸ.ਅਧਿਕਾਰੀ ਸੇਵਾ ਮੁਕਤ ਹੋਇਆ ਹੈ। ਉਹ ਆਪਣੇ ਪਿੱਛੇ ਪਤਨੀ ਹਰਜੀਤ
ਕੌਰ, ਸਪੁੱਤਰ ਪ੍ਰਮਿੰਦਰ ਸਿੰਘ ਢੀਂਡਸਾ ਅਤੇ ਦੋ ਲੜਕੀਆਂ ਛੱਡ ਗਏ ਹਨ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com
|
|
ਅਲਵਿਦਾ:
ਸਾਊ ਸਿਆਸਤਦਾਨ ਸੁਖਦੇਵ ਸਿੰਘ ਢੀਂਡਸਾ
ਉਜਾਗਰ ਸਿੰਘ |
ਭਾਰਤੀ
ਮੂਲ ਦੀ ਨਾਰੀ ਅਮਰੀਕਾ ਵਿੱਚ ਸਰਦਾਰੀ: ਤੁਲਸੀ ਗਵਾਰਡ
ਉਜਾਗਰ ਸਿੰਘ |
ਕੋਟ
ਫੱਤੇ ਦੇ ਟਿੱਬਿਆਂ ਦੀ ਕੰਡਿਆਈ ਵਿੱਚੋਂ ਉਗਿਆ ਗੁਲਾਬ ਦਾ ਫ਼ੁੱਲ:
ਗੋਪਾਲ ਸਿੰਘ ਉਜਾਗਰ ਸਿੰਘ |
ਕਾਲਮ
ਨਵੀਸ ਸਿੱਖਿਆ ਸ਼ਾਸ਼ਤਰੀ: ਡਾ.ਸਰਬਜੀਤ ਸਿੰਘ ਛੀਨਾ
ਉਜਾਗਰ ਸਿੰਘ |
ਅਕਲਾਂ
ਬਾਝੋਂ ਖੂਹ ਖਾਲੀ ਡਾ.
ਨਿਸ਼ਾਨ ਸਿੰਘ ਰਾਠੌਰ |
ਪੰਜਾਬੀ
ਸਾਹਿਤਕ ਵਿਰਾਸਤ ਦਾ ਪਹਿਰੇਦਾਰ: ਕਰਮਜੀਤ ਸਿੰਘ ਗਠਵਾਲ
ਉਜਾਗਰ ਸਿੰਘ |
14
ਅਕਤੂਬਰ ਬਰਸੀ ‘ਤੇ ਵਿਸ਼ੇਸ਼
ਸਫ਼ਲ ਪ੍ਰਬੰਧਕ ਤੇ
ਵਿਦਿਅਕ ਮਾਹਰ: ਮਰਹੂਮ ਉਪ ਕੁਲਪਤੀ ਡਾ. ਜੋਗਿੰਦਰ ਸਿੰਘ ਪੁਆਰ
ਉਜਾਗਰ ਸਿੰਘ |
‘ਪੰਥ
ਵਸੈ ਮੈਂ ਉਜੜਾਂ ਮਨੁ ਚਾਓ ਘਨੇਰਾ’ ਦੇ ਪਹਿਰੇਦਾਰ: ਗੁਰਚਰਨ ਸਿੰਘ
ਟੌਹੜਾ ਉਜਾਗਰ ਸਿੰਘ |
ਰੇਲਗੱਡੀ
ਦੇ ਸਫ਼ਰ ਦੀ ਅਭੁੱਲ ਯਾਦ
ਡਾ: ਨਿਸ਼ਾਨ ਸਿੰਘ ਰਾਠੌਰ |
ਗੁੱਡੀ
ਫੂਕਣਾ ਪੁਰਾਤਨ ਰਸਮ - ਗੁੱਡੀ ਮਰਗੀ ਜਾਣ ਕੇ, ਹਰਾ ਦੁਪੱਟਾ ਤਾਣ
ਕੇ ਉਜਾਗਰ ਸਿੰਘ |
ਗੁਰਮਤਿ
ਦੇ ਰੰਗ ਵਿੱਚ ਰੰਗਿਆ ਸੱਜਣ: ਗਿਆਨੀ ਸੋਢੀ ਨਿਰੰਜਨ ਸਿੰਘ
ਉਜਾਗਰ ਸਿੰਘ |
7
ਜੁਲਾਈ ਨੂੰ 146ਵੇਂ ਜਨਮ ਦਿਵਸ ‘ਤੇ ਵਿਸ਼ੇਸ਼
ਸਾਹਿਤ,
ਸੁਤੰਤਰਤਾ ਸੰਗਰਾਮ ਅਤੇ ਅਧਿਆਤਮ ਦਾ ਸੁਮੇਲ: ਭਾਈ ਸਾਹਿਬ ਰਣਧੀਰ
ਸਿੰਘ ਉਜਾਗਰ ਸਿੰਘ |
ਬੰਗਾਲ
ਰੋਡਵੇਜ਼ ਦਾ ਯਾਦਗਾਰ ਸਫ਼ਰ
ਡਾ: ਨਿਸ਼ਾਨ ਸਿੰਘ ਰਾਠੌਰ |
ਕ੍ਰਾਂਤੀਕਾਰੀ
ਗ਼ਦਰੀ ਬਾਗੀ ਸ਼ਾਇਰ : ਮੁਨਸ਼ਾ ਸਿੰਘ ਦੁਖੀ
ਉਜਾਗਰ ਸਿੰਘ |
ਰੌਲੇ
ਰੱਪੇ ਤੇਰੇ ਘਰ ਦੀ ਕਿਸਮਤ ਹੈ
ਡਾ: ਨਿਸ਼ਾਨ ਸਿੰਘ ਰਾਠੌਰ |
ਗਿਆਨ
ਦਾ ਬੋਝ ਚੁਕੀ ਫਿਰਦੇ ਅਗਿਆਨੀ
ਡਾ: ਨਿਸ਼ਾਨ ਸਿੰਘ ਰਾਠੌਰ |
ਅਖ਼ਬਾਰ
ਪੜ੍ਹਨੀ ਕਭੀ ਮੱਤ ਛੋੜਨਾ!/a>
ਡਾ: ਨਿਸ਼ਾਨ ਸਿੰਘ ਰਾਠੌਰ |
ਬੱਚਿਆਂ
ਨੂੰ ਸਹੀ ਮਾਰਗ- ਦਰਸ਼ਨ ਦੇਣ ਦੀ ਜ਼ਰੂਰਤ
ਡਾ: ਨਿਸ਼ਾਨ ਸਿੰਘ ਰਾਠੌਰ |
ਪੰਜਾਬ
ਦੇ ਸਰਵੋਤਮ ਸਿਆਸੀ ਬੁਲਾਰੇ
ਉਜਾਗਰ ਸਿੰਘ |
ਅਲਵਿਦਾ!
ਬੇਬਾਕ ਪੱਤਰਕਾਰ ਸਰਬਜੀਤ ਸਿੰਘ ਪੰਧੇਰ
ਉਜਾਗਰ ਸਿੰਘ |
ਜੀਵਨ
ਜਿਉਣ ਦਾ ਪੁਰਾਤਨ ਕਾਰਗਰ ਨੁਕਤਾ
ਡਾ: ਨਿਸ਼ਾਨ ਸਿੰਘ ਰਾਠੌਰ |
ਅਲਵਿਦਾ!
ਸਿੱਖੀ ਸੋਚ ਨੂੰ ਪ੍ਰਣਾਈ ਕਵਿਤਰੀ ਗੁਰਦੇਵ ਕੌਰ ਖ਼ਾਲਸਾ ਯੂ.ਐਸ.ਏ. ਉਜਾਗਰ ਸਿੰਘ |
ਅਲਵਿਦਾ!
ਦਲੇਰੀ ਦੇ ਪ੍ਰਤੀਕ ਅਧਿਕਾਰੀ ਵਰਿਆਮ ਸਿੰਘ ਢੋਟੀਆਂ
ਉਜਾਗਰ ਸਿੰਘ |
8
ਮਾਰਚ ਇਸਤਰੀ ਦਿਵਸ ‘ਤੇ ਵਿਸ਼ੇਸ਼
ਸਮਾਜ ਨੂੰ ਇਸਤਰੀਆਂ
ਬਾਰੇ ਸੋਚ ਬਦਲਣ ਦੀ ਲੋੜ
ਉਜਾਗਰ ਸਿੰਘ |
ਗੁਰਮਤਿ
ਤੇ ਸਿੱਖ ਸੋਚ ਦੇ ਪਹਿਰੇਦਾਰ ਗਿਆਨੀ ਗੁਰਦਿਤ ਸਿੰਘ
ਉਜਾਗਰ ਸਿੰਘ |
ਬੇਅੰਤ
ਸਿੰਘ ਦਾ ਪੀ.ਜੀ.ਆਈ.ਦੇ ਮਰੀਜ਼ਾਂ ਲਈ ਸਰਾਂ ਬਣਾਉਣ ਦਾ ਸਪਨਾ
ਅਧਵਾਟੇ ਉਜਾਗਰ ਸਿੰਘ |
ਅਲਵਿਦਾ!
ਇਮਾਨਦਾਰੀ ਦੇ ਪਹਿਰੇਦਾਰ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ |
ਪ੍ਰਧਾਨ
ਮੰਤਰੀ ਨੂੰ ਚਿੱਠੀ ਲਿਖਣ ਵਾਲਾ ਦਸਵੀਂ ਦਾ ਵਿਦਿਆਰਥੀ: ਰਤਨ ਚੰਦ
ਬਾਲੀ ਉਜਾਗਰ ਸਿੰਘ |
ਪੱਲੇ
ਤੈਂਡੇ ਲਾਗੀ ਡਾ.
ਗੁਰਮਿੰਦਰ ਸਿੱਧੂ |
ਪੰਜਾਬ
ਪੁਲਿਸ ਵਿੱਚ ਇਸਤਰੀਆਂ/ਲੜਕੀਆਂ ਵੀ ਮਹੱਤਵਪੂਰਨ ਅਹੁਦਿਆਂ ‘ਤੇ
ਤਾਇਨਾਤ ਉਜਾਗਰ ਸਿੰਘ |
ਅਲਵਿਦਾ!
ਪੰਜਾਬੀਅਤ ਦੇ ਮੁਦਈ ਵਿਕਾਸ ਪੁਰਸ਼ ਡਾ. ਮਨੋਹਰ ਸਿੰਘ ਗਿੱਲ /a>
ਉਜਾਗਰ ਸਿੰਘ |
ਪਟਿਆਲਾ
ਦਾ ਨਾਮ ਰੌਸ਼ਨ ਕਰਨ ਵਾਲੇ ਆਈ.ਏ.ਐਸ. ਅਧਿਕਾਰੀ
ਉਜਾਗਰ ਸਿੰਘ |
31
ਅਗਸਤ ਬਰਸੀ ਤੇ ਵਿਸ਼ੇਸ਼
ਸਿਆਸੀ
ਤਿਗੜਮਬਾਜ਼ੀਆਂ ਬੇਅੰਤ ਸਿੰਘ ਦੀ ਕਾਬਲੀਅਤ ਨੂੰ ਰੋਕਨਾ ਸਕੀਆਂ
ਉਜਾਗਰ ਸਿੰਘ |
ਇਨਸਾਫ
ਪਸੰਦ ਅਤੇ ਇਮਾਨਦਾਰੀ ਦੇ ਪ੍ਰਤੀਕ: ਬਿਕਰਮ ਸਿੰਘ ਗਰੇਵਾਲ
ਉਜਾਗਰ ਸਿੰਘ |
ਸਿਆਣਿਆਂ
ਦੀ 'ਸ਼ਹਿਰੀ ਸੱਥ' ਦੀ ਮਹਿਫਲ ਦੀਆਂ ਖ਼ੁਸ਼ਬੋਆਂ
ਉਜਾਗਰ ਸਿੰਘ/span> |
ਅਲਵਿਦਾ!
ਰੌਂਸ਼ਨ ਦਿਮਾਗ ਵਿਦਵਾਨ ਸਿਆਸਤਦਾਨ ਬੀਰ ਦਵਿੰਦਰ ਸਿੰਘ
ਉਜਾਗਰ ਸਿੰਘ |
ਸਾਊ
ਸਿਆਸਤਦਾਨ: ਤੇਜ ਪ੍ਰਕਾਸ਼ ਸਿੰਘ ਕੋਟਲੀ
ਉਜਾਗਰ ਸਿੰਘ |
ਈਮਾਨਦਾਰੀ
ਜਿੰਦਾ ਬਾਦ ਰਵੇਲ ਸਿੰਘ |
ਸਮਾਜ
ਸੇਵਾ ਨੂੰ ਪ੍ਰਣਾਇਆ: ਭਗਵਾਨ ਦਾਸ ਗੁਪਤਾ/a>
ਉਜਾਗਰ ਸਿੰਘ |
ਗਿਆਨੀ
ਜ਼ੈਲ ਸਿੰਘ ਨੇ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਕਿਉਂ ਨਾ
ਦਿੱਤਾ? ਉਜਾਗਰ ਸਿੰਘ |
ਸੀਤੋ
ਮਾਸੀ ਰਵੇਲ ਸਿੰਘ |
1
ਅਪ੍ਰੈਲ ਬਰਸੀ ‘ਤੇ
ਵਿਸ਼ੇਸ਼ ਸਿੱਖੀ ਸਿਦਕ
ਦਾ ਮੁਜੱਸਮਾ: ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ |
ਆਪਣੀਆਂ
ਜੜਾਂ ਨਾਲ ਜੁੜਨ ਦਾ ਵੇਲਾ
ਡਾ. ਨਿਸ਼ਾਨ ਸਿੰਘ ਰਾਠੌਰ |
ਬਿਹਤਰ
ਜ਼ਿੰਦਗੀ ਦਾ ਰਾਹ ਕੇਹਰ
ਸ਼ਰੀਫ਼ |
ਪੰਜਾਬ
ਦੇ ਲੋਕ ਸੰਪਰਕ ਵਿਭਾਗ ਦਾ ਸੰਕਟ ਮੋਚਨ ਅਧਿਕਾਰੀ : ਪਿਆਰਾ ਸਿੰਘ
ਭੂਪਾਲ ਉਜਾਗਰ ਸਿੰਘ |
ਜਦੋਂ
ਮੈਨੂੰ ਨੌਕਰੀ ‘ਚੋਂ ਬਰਖ਼ਾਸਤ ਕਰਨ ਦੀ ਧਮਕੀ ਮਿਲੀ
ਉਜਾਗਰ ਸਿੰਘ |
ਮੇਰੀ
ਵੱਡੀ ਭੈਣ ਰਵੇਲ ਸਿੰਘ |
ਸਿਪਾਹੀ
ਤੋਂ ਪਦਮ ਸ੍ਰੀ ਤੱਕ ਪਹੁੰਚਣ ਵਾਲਾ ਸਿਰੜ੍ਹੀ ਖੋਜੀ ਡਾ. ਰਤਨ ਸਿੰਘ
ਜੱਗੀ ਉਜਾਗਰ ਸਿੰਘ |
ਮਾਮੇ
ਦੇ ਤੁਰ ਜਾਣ ‘ਤੇ ਗਿੜਿਆ ਯਾਦਾਂ ਦਾ ਖੂਹ
ਮਾਲਵਿੰਦਰ ਸਿੰਘ ਮਾਲੀ |
ਬੇਦਾਗ਼
ਚਿੱਟੀ ਚਾਦਰ ਲੈ ਕੇ ਸੇਵਾ ਮੁਕਤ ਹੋਇਆ ਡਾ.ਓਪਿੰਦਰ ਸਿੰਘ ਲਾਂਬਾ
ਉਜਾਗਰ ਸਿੰਘ |
ਡਾ.
ਗੁਰਭਗਤ ਸਿੰਘ ਨੂੰ ਯਾਦ ਕਰਦਿਆਂ
ਕਰਮਜੀਤ ਸਿੰਘ |
ਦੀਵਾਲੀ
ਦੇ ਦਿਨ ਬੁਝਿਆ ਮਾਂ ਦਾ ਚਿਰਾਗ: ਸੁਰਿੰਦਰ ਸਿੰਘ ਮਾਹੀ
ਉਜਾਗਰ ਸਿੰਘ, ਪਟਿਆਲਾ |
ਸਿੱਖ
ਵਿਰਾਸਤੀ ਇਤਿਹਾਸ ਦਾ ਖੋਜੀ ਵਿਦਵਾਨ: ਭੁਪਿੰਦਰ ਸਿੰਘ ਹਾਲੈਂਡ
ਉਜਾਗਰ ਸਿੰਘ, ਪਟਿਆਲਾ |
ਤੁਰ
ਗਿਆ ਪਰਵਾਸ ਵਿੱਚ ਸਿੱਖਾਂ ਦਾ ਰਾਜਦੂਤ ਤੇ ਆੜੂਆਂ ਦਾ ਬਾਦਸ਼ਾਹ:
ਦੀਦਾਰ ਸਿੰਘ ਬੈਂਸ ਉਜਾਗਰ
ਸਿੰਘ, ਪਟਿਆਲਾ |
31
ਅਗਸਤ ਬਰਸੀ ‘ਤੇ ਵਿਸ਼ੇਸ਼
ਜਦੋਂ ਸ੍ਰੀ ਅਟਲ
ਬਿਹਾਰੀ ਵਾਜਪਾਈ ਅਤੇ ਸ੍ਰ ਬੇਅੰਤ ਸਿੰਘ ਨੇ ਕੰਧ ‘ਤੇ ਚੜ੍ਹਕੇ
ਭਾਸ਼ਣ ਦਿੱਤਾ ਉਜਾਗਰ
ਸਿੰਘ, ਪਟਿਆਲਾ |
13
ਅਗਸਤ ਨੂੰ ਬਰਸੀ ‘ਤੇ ਵਿਸ਼ੇਸ਼ ਸਿੱਖ ਪੰਥ ਦੇ ਮਾਰਗ ਦਰਸ਼ਕ: ਸਿਰਦਾਰ
ਕਪੂਰ ਸਿੰਘ ਉਜਾਗਰ
ਸਿੰਘ, ਪਟਿਆਲਾ |
'ਯੰਗ
ਬ੍ਰਿਗੇਡ' ਦਾ ਕੈਪਟਨ: ਜੀ ਐਸ ਸਿੱਧੂ /a>
ਉਜਾਗਰ ਸਿੰਘ, ਪਟਿਆਲਾ |
ਤੁਰ
ਗਿਆ ਕੈਨੇਡਾ ਵਿੱਚ ਸਿੱਖ ਸਿਧਾਂਤਾਂ ਦਾ ਪਹਿਰੇਦਾਰ: ਰਿਪਦੁਮਣ
ਸਿੰਘ ਮਲਿਕ ਉਜਾਗਰ
ਸਿੰਘ, ਪਟਿਆਲਾ |
30
ਮਈ 2022 ਨੂੰ ਭੋਗ ‘ਤੇ ਵਿਸ਼ੇਸ਼
ਮੋਹ ਦੀਆਂ ਤੰਦਾਂ
ਜੋੜਨ ਵਾਲਾ ਤੁਰ ਗਿਆ ਕ੍ਰਿਸ਼ਨ ਲਾਲ ਰੱਤੂ -
ਉਜਾਗਰ ਸਿੰਘ, ਪਟਿਆਲਾ |
ਪ੍ਰੋ.
ਰਤਨ ਲਾਲ ਨਾਲ ਇਹ ਕਿਉਂ ਵਾਪਰਿਆ?
ਰਵੀਸ਼ ਕੁਮਾਰ ( ਅਨੁਵਾਦ: ਕੇਹਰ
ਸ਼ਰੀਫ਼ ਸਿੰਘ) |
1
ਅਪ੍ਰੈਲ 2022 ਨੂੰ ਬਰਸੀ ‘ਤੇ ਵਿਸ਼ੇਸ਼
ਜਥੇਦਾਰ ਗੁਰਚਰਨ
ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ -
ਉਜਾਗਰ ਸਿੰਘ /span> |
ਬਾਬਾ
ਦਰਸ਼ਨ ਸਿੰਘ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ
ਉਜਾਗਰ ਸਿੰਘ |
7
ਫਰਵਰੀ 2022 ਨੂੰ ਭੋਗ ‘ਤੇ ਵਿਸ਼ੇਸ਼
ਪ੍ਰੋ ਇੰਦਰਜੀਤ
ਕੌਰ ਸੰਧੂ: ਵਿਦਿਆ ਦੀ ਰੌਸ਼ਨੀ ਵੰਡਣ ਵਾਲਾ ਚਿਰਾਗ ਬੁਝ ਗਿਆ -
ਉਜਾਗਰ ਸਿੰਘ/span> |
ਗਾਂਧੀਵਾਦੀ
ਸੋਚ ਦਾ ਆਖਰੀ ਪਹਿਰੇਦਾਰ ਵੇਦ ਪ੍ਰਕਾਸ਼ ਗੁਪਤਾ ਅਲਵਿਦਾ ਕਹਿ ਗਏ
ਉਜਾਗਰ ਸਿੰਘ |
ਮਹਾਰਾਸ਼ਟਰ
ਵਿਚ ਪੰਜਾਬੀ ਅਧਿਕਾਰੀਆਂ ਦੀ ਇਮਾਨਦਾਰੀ ਦਾ ਪ੍ਰਤੀਕ ਸੁਖਦੇਵ ਸਿੰਘ
ਪੁਰੀ ਉਜਾਗਰ ਸਿੰਘ |
ਪੱਥਰ
ਪਾੜਕੇ ਉਗਿਆ ਖ਼ੁਸ਼ਬੂਦਾਰ ਫੁੱਲ
ਉਜਾਗਰ ਸਿੰਘ |
ਬਾਲੜੀਆਂ
ਦੇ ਵਿਆਹ: ਹਜ਼ਾਰਾਂ ਬੱਚੀਆਂ ਦੀਆਂ ਜਾਨਾਂ ਦਾ ਖੌ
ਬਲਜੀਤ ਕੌਰ |
ਆਸਟਰੇਲੀਆ
ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )
ਉਜਾਗਰ ਸਿੰਘ, ਪਟਿਆਲਾ
|
ਇਨਸਾਨੀਅਤ
ਦਾ ਪੁਜਾਰੀ ਅਤੇ ਪ੍ਰਤੀਬੱਧ ਅਧਿਕਾਰੀ ਡਾ ਮੇਘਾ ਸਿੰਘ
ਉਜਾਗਰ ਸਿੰਘ, ਪਟਿਆਲਾ |
31
ਅਗਸਤ ਬਰਸੀ ‘ਤੇ ਵਿਸ਼ੇਸ਼
ਯਾਦਾਂ ਦੇ ਝਰੋਖੇ
‘ਚੋਂ ਸ੍ਰ ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ
ਉਜਾਗਰ ਸਿੰਘ, ਪਟਿਆਲਾ |
ਜਨੂੰਨੀ
ਆਜ਼ਾਦੀ ਘੁਲਾਟੀਆ ਅਤੇ ਸਮਾਜ ਸੇਵਕ : ਡਾ ਰਵੀ ਚੰਦ ਸ਼ਰਮਾ ਘਨੌਰ
ਉਜਾਗਰ ਸਿੰਘ, ਪਟਿਆਲਾ |
ਵਰਦੀ-ਧਾਰੀਆਂ
ਵਲੋਂ ਢਾਹਿਆ ਕਹਿਰ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਅਲਵਿਦਾ!
ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ/a>
ਉਜਾਗਰ ਸਿੰਘ, ਪਟਿਆਲਾ |
ਮਾਈ
ਜੀਤੋ ਨੇ ਤਪਾਈ ਵੀਹ ਵਰ੍ਹਿਆਂ ਬਾਅਦ ਭੱਠੀ
ਲਖਵਿੰਦਰ ਜੌਹਲ ‘ਧੱਲੇਕੇ’ |
ਮਿਹਰ
ਸਿੰਘ ਕਲੋਨੀ ਦਾ ਹਵਾਈ ਹੀਰੋ
ਡਾ. ਹਰਸ਼ਿੰਦਰ ਕੌਰ, ਪਟਿਆਲਾ |
ਪੰਜਾਬੀ
ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਉਜਾਗਰ ਸਿੰਘ, ਪਟਿਆਲਾ |
ਹਿੰਦੂ
ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ
ਉਜਾਗਰ ਸਿੰਘ, ਪਟਿਆਲਾ |
ਸਿੱਖ
ਵਿਰਾਸਤ ਦਾ ਪਹਿਰੇਦਾਰ: ਨਰਪਾਲ ਸਿੰਘ ਸ਼ੇਰਗਿਲ ਉਜਾਗਰ
ਸਿੰਘ, ਪਟਿਆਲਾ |
ਮਰਹੂਮ
ਕੈਪਟਨ ਕੰਵਲਜੀਤ ਸਿੰਘ ਦੀ ਸਫ਼ਲਤਾ ਦੇ ਪ੍ਰਤੱਖ ਪ੍ਰਮਾਣ
ਉਜਾਗਰ ਸਿੰਘ, ਪਟਿਆਲਾ |
ਸਬਰ,
ਸੰਤੋਖ, ਸੰਤੁਸ਼ਟੀ ਅਤੇ ਇਮਾਨਦਾਰੀ ਦਾ ਪ੍ਰਤੀਕ ਦਲਜੀਤ ਸਿੰਘ ਭੰਗੂ
ਉਜਾਗਰ ਸਿੰਘ, ਪਟਿਆਲਾ |
ਦਲਿਤਾਂ
ਦੇ ਮਸੀਹਾ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਸਵਰਗਵਾਸ
ਉਜਾਗਰ ਸਿੰਘ, ਪਟਿਆਲਾ |
ਮਿਹਨਤ,
ਦ੍ਰਿੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ
ਗੁਪਤਾ ਉਜਾਗਰ ਸਿੰਘ,
ਪਟਿਆਲਾ |
ਅਲਵਿਦਾ:
ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ
ਉਜਾਗਰ ਸਿੰਘ, ਪਟਿਆਲਾ |
ਬਾਬਾ
ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ
ਉਜਾਗਰ ਸਿੰਘ, ਪਟਿਆਲਾ |
ਬਿਹਤਰੀਨ
ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ
ਉਜਾਗਰ ਸਿੰਘ, ਪਟਿਆਲਾ |
ਪੁਲਿਸ
ਵਿਭਾਗ ਵਿਚ ਇਮਾਨਦਾਰੀ ਅਤੇ ਕਾਰਜ਼ਕੁਸ਼ਲਤਾ ਦਾ ਪ੍ਰਤੀਕ ਮਨਦੀਪ ਸਿੰਘ
ਸਿੱਧੂ ਉਜਾਗਰ ਸਿੰਘ,
ਪਟਿਆਲਾ |
ਸਿੰਧੀ
ਲੋਕ ਗਾਥਾ - ਉਮਰ ਮਾਰਵੀ
ਲਖਵਿੰਦਰ ਜੌਹਲ ‘ਧੱਲੇਕੇ’ |
ਸ਼ਰਾਫ਼ਤ,
ਨਮਰਤਾ, ਸਲੀਕਾ ਅਤੇ ਇਮਾਨਦਾਰੀ ਦਾ ਮੁਜੱਸਮਾ ਅਮਰਦੀਪ ਸਿੰਘ ਰਾਏ
ਉਜਾਗਰ ਸਿੰਘ, ਪਟਿਆਲਾ |
ਦੀਨ
ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ
ਉਜਾਗਰ ਸਿੰਘ, ਪਟਿਆਲਾ |
ਅਣਖ
ਖ਼ਾਤਰ ਹੋ ਰਹੇ ਕਤਲ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਧੀਆਂ
ਵਰਗੀ ਧੀ ਮੇਰੀ ਦੋਹਤੀ ਕਿੱਥੇ ਗਈਆ ਮੇਰੀਆ ਖੇਡਾ...?
ਰਵੇਲ ਸਿੰਘ ਇਟਲੀ |
ਕਿੱਥੇ
ਗਈਆ ਮੇਰੀਆ ਖੇਡਾ...?
ਗੁਰਲੀਨ ਕੌਰ, ਇਟਲੀ |
ਫ਼ਿੰਨਲੈਂਡ
ਵਿੱਚ ਪੰਜਾਬੀ ਮੂਲ ਦੀ ਲੜਕੀ ਯੂਥ ਕੌਂਸਲ ਲਈ ਉਮੀਦਵਾਰ ਚੁਣੀ ਗਈ
ਬਿਕਰਮਜੀਤ ਸਿੰਘ ਮੋਗਾ, ਫ਼ਿੰਨਲੈਂਡ |
ਸਿੱਖਿਆ
ਅਤੇ ਸਮਾਜ-ਸੇਵੀ ਖੇਤਰਾਂ ਵਿਚ ਚਮਕਦਾ ਮੀਲ-ਪੱਥਰ - ਬੀਬੀ ਗੁਰਨਾਮ
ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਮਾਜ
ਅਤੇ ਸਿੱਖਿਆ-ਖੇਤਰ ਦਾ ਰਾਹ-ਦਸੇਰਾ - ਜਸਵੰਤ ਸਿੰਘ ਸਰਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਇਹ
ਹਨ ਸ. ਬਲਵੰਤ ਸਿੰਘ ਉੱਪਲ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ |
ਪੰਜਾਬੀ
ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਉਜਾਗਰ ਸਿੰਘ, ਪਟਿਆਲਾ |
ਕੁੱਖ
‘ਚ ਧੀ ਦਾ ਕਤਲ, ਕਿਉਂ ?
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਜਿੰਦਗੀ
‘ਚ ਇਕ ਵਾਰ ਮਿਲਦੇ ‘ਮਾਪੇ’
ਰਾਜਵਿੰਦਰ ਸਿੰਘ ‘ਰਾਜਾ’, ਸ੍ਰੀ ਮੁਕਤਸਰ
ਸਾਹਿਬ |
ਪੰਜਾਬੀਅਤ
ਦਾ ਰਾਜਦੂਤ : ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
ਦੇਸ਼
ਕੀ ਬੇਟੀ ‘ਗੀਤਾ’
ਮਿੰਟੂ ਬਰਾੜ , ਆਸਟ੍ਰੇਲੀਆ |
ਮਾਂ–ਬਾਪ
ਦੀ ਬੱਚਿਆਂ ਪ੍ਰਤੀ ਕੀ ਜ਼ਿੰਮੇਵਾਰੀ ਹੈ?
ਸੰਜੀਵ ਝਾਂਜੀ, ਜਗਰਾਉਂ। |
ਸੋ
ਕਿਉ ਮੰਦਾ ਆਖੀਐ...
ਗੁਰਪ੍ਰੀਤ ਸਿੰਘ, ਤਰਨਤਾਰਨ |
ਨੈਤਿਕ ਸਿੱਖਿਆ
ਦਾ ਮਹੱਤਵ
ਡਾ. ਜਗਮੇਲ ਸਿੰਘ ਭਾਠੂਆਂ, ਦਿੱਲੀ |
“ਸਰਦਾਰ ਸੰਤ ਸਿੰਘ ਧਾਲੀਵਾਲ
ਟਰੱਸਟ”
ਬੀੜ੍ਹ ਰਾਊ
ਕੇ (ਮੋਗਾ) ਦਾ ਸੰਚਾਲਕ ਸ: ਕੁਲਵੰਤ ਸਿੰਘ ਧਾਲੀਵਾਲ (ਯੂ ਕੇ )
ਗੁਰਚਰਨ ਸਿੰਘ ਸੇਖੋਂ ਬੌੜਹਾਈ
ਵਾਲਾ(ਸਰੀ)ਕਨੇਡਾ |
ਆਦਰਸ਼ ਪਤੀ
ਪਤਨੀ ਦੇ ਗੁਣ
ਪੇਸ਼ਕਰਤਾ: ਹਰਦੀਪ ਸਿੰਘ ਮਾਨ, ਅਸਟਰੀਆ |
‘ਮਾਰੂ’
ਸਾਬਤ ਹੋ ਰਿਹਾ ਹੈ ਸੜਕ ਦੁਰਘਟਣਾ ਨਾਲ ਸਬੰਧਤ ਕਨੂੰਨ
1860 ਵਿੱਚ ਬਣੇ ਕਨੂੰਨ ਵਿੱਚ ਤੁਰੰਤ ਸੋਧ ਦੀ ਲੋੜ
ਸੁਰਿੰਦਰ ਭਾਰਤੀ ਤਿਵਾੜੀ, ਫਰੀਦਕੋਟ |
ਵਿਸ਼ਵ
ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦਾ ਰੂਬਰੂ ਸਮਾਗਮ
ਦੌਰਾਨ ਸਨਮਾਨ |
ਵਿਰਾਸਤ ਭਵਨ
ਵਿਖੇ ਪਾਲ ਗਿੱਲ ਦਾ ਸਨਮਾਨ |
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ |
ਗੰਗਾ‘ਚ ਵਧ ਰਿਹਾ ਪ੍ਰਦੂਸ਼ਨ ਕੇਂਦਰ ਲਈ ਚਿੰਤਾ ਦਾ ਵਿਸ਼ਾ: ਬਾਂਸਲ
ਧਰਮ ਲੂਨਾ |
ਆਓ ਮਦਦ ਕਰੀਏ ਕਿਉਂਕਿ......
3 ਜੰਗਾਂ ਲੜਨ ਵਾਲਾ 'ਜ਼ਿੰਦਗੀ ਨਾਲ ਜੰਗ' ਹਾਰਨ ਕਿਨਾਰੇ
ਹੈ!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ) |
|