WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
ਆਨਲਾਈਨ ਵਿਸਾਖੀ ਫਿਲਮ ਮੇਲਾ
ਸੁਖਵੰਤ ਹੁੰਦਲ

 

5_cccccc1.gif (41 bytes)

ਸਦੀਆਂ ਤੋਂ ਪੰਜਾਬ ਦੇ ਕਿਸਾਨ ਫਸਲਾਂ ਪੱਕਣ ਦੇ ਚਾਅ ਵਿੱਚ ਵਿਸਾਖੀ ਦਾ ਤਿਉਹਾਰ ਖੁਸ਼ੀਆਂ ਨਾਲ ਮਨਾਉਂਦੇ ਆਏ ਹਨ। ਪਰ ਪਿਛਲੇ ਕੁਝ ਦਹਾਕਿਆਂ ਤੋਂ ਵੱਧ ਰਹੇ ਕਰਜ਼ੇ ਦੇ ਭਾਰ ਨੇ ਕਿਸਾਨਾਂ ਦੇ ਜੀਵਨ ਨੂੰ ਦੁੱਖਾਂ ਅਤੇ ਉਦਾਸੀਆਂ ਨਾਲ ਭਰ ਦਿੱਤਾ ਹੈ। ਸਥਿਤੀ ਇਸ ਹੱਦ ਤੱਕ ਗੰਭੀਰ ਹੋ ਚੁੱਕੀ ਹੈ ਕਿ ਪਿਛਲੇ ਕੁੱਝ ਦਹਾਕਿਆਂ ਵਿੱਚ ਪੰਜਾਬ ਅਤੇ ਹਿੰਦੁਸਤਾਨ ਦੇ ਹੋਰ ਹਿੱਸਿਆਂ ਵਿੱਚ ਹਜ਼ਾਰਾਂ ਕਿਸਾਨਾਂ ਨੂੰ ਖੁਦਕਸ਼ੀਆਂ ਕਰਨ ‘ਤੇ ਮਜ਼ਬੂਰ ਹੋਣਾ ਪਿਆ ਹੈ।

ਇਸ ਸਥਿਤੀ ਨੂੰ ਬਦਲਣ ਲਈ ਜ਼ਰੂਰੀ ਹੈ ਕਿ ਅਸੀਂ ਇਸ ਸਮੱਸਿਆ ਦੇ ਕਾਰਨਾਂ ਨੂੰ ਬਰੀਕੀ ਨਾਲ ਘੋਖੀਏ ਅਤੇ ਇਸ ਨੂੰ ਪੈਦਾ ਕਰਨ ਵਾਲੇ ਸਥਾਨਕ ਅਤੇ ਵਿਸ਼ਵ ਪੱਧਰ ਦੇ ਕਾਰਨਾਂ ਨੂੰ ਸਮਝੀਏ। ਸਾਡੇ ਖਿਆਲ ਵਿੱਚ ਹੇਠ ਲਿਖੀਆਂ ਫਿਲਮਾਂ ਇਸ ਬਾਰੇ ਸਮਝ ਬਣਾਉਣ ਵਿੱਚ ਕੁਝ ਮਦਦ ਕਰ ਸਕਦੀਆਂ ਹਨ। ਇਹ ਫਿਲਮਾਂ ਆਨਲਾਈਨ ਮਿਲਦੀਆ ਹਨ ਅਤੇ ਤੁਸੀਂ ਇਹਨਾਂ ਨੂੰ ਨਾਲ ਦਿੱਤੇ ਲਿੰਕਾਂ ਉੱਤੇ ਕਲਿੱਕ ਕਰਕੇ ਆਨਲਾਈਨ ਦੇਖ ਸਕਦੇ ਹੋ। ਦਰਅਸਲ ਵਿਸਾਖੀ ਦੇ ਮੌਕੇ ਤੁਸੀਂ ਕਿਸਾਨੀ ਜ਼ਿੰਦਗੀ ਨਾਲ ਸੰਬੰਧਤ ਫਿਲਮਾਂ ਨੂੰ ਇਕੱਠਿਆਂ ਦੇਖ ਆਪੋ ਆਪਣੀ ਥਾਂ ਵਿਸਾਖੀ ਦੇ ਮੌਕੇ ‘ਤੇ ਆਨਲਾਈਨ ਵਿਸਾਖੀ ਫਿਲਮ ਮੇਲਾ ਮਨਾ ਸਕਦੇ ਹੋ।

ਹਾਰਵੈਸਟ ਆਫ ਗਰੀਫ (ਗਮਾਂ ਦੀ ਫਸਲ): ਪੰਜਾਬ ਵਿੱਚ ਕਿਸਾਨਾਂ ਅਤੇ ਬੇਜ਼ਮੀਨੇ ਲੋਕਾਂ ਦੀਆਂ ਖੁਦਕਸ਼ੀਆਂ ਬਾਰੇ ਬਣੀ ਡਾਕੂਮੈਂਟਰੀ, “ਹਾਰਵੈਸਟ ਆਫ ਗਰੀਫ”  ਇਕ ਦਿਲ ਨੂੰ ਟੁੰਬਣ ਵਾਲੀ ਡਾਕੂਮੈਂਟਰੀ ਹੈ। ਇਸ ਡਾਕੂਮੈਂਟਰੀ ਦਾ ਸਭ ਤੋਂ ਸ਼ਕਤੀਸ਼ਾਲੀ ਹਿੱਸਾ ਉਹਨਾਂ ਲੋਕਾਂ ਦੇ ਪਰਿਵਾਰਾਂ ਨਾਲ ਕੀਤੀਆਂ ਗਈਆਂ ਇੰਟਰਵੀਊ ਹਨ ਜਿਹੜੇ ਲੋਕਾਂ ਨੇ ਕਰਜ਼ੇ ਦਾ ਭਾਰ ਨਾ ਸਹਾਰਦਿਆਂ ਹੋਇਆਂ ਪਿਛਲੇ ਕੁਝ ਸਾਲਾਂ ਦੌਰਾਨ ਖੁਦਕਸ਼ੀਆਂ ਕਰ ਲਈਆਂ ਸਨ। ਖੁਦਕਸ਼ੀਆਂ ਕਰਨ ਵਾਲੇ ਇਹਨਾਂ ਲੋਕਾਂ ਵਿੱਚ ਕਿਸਾਨ ਅਤੇ ਬੇਜ਼ਮੀਨੇ ਲੋਕ ਸ਼ਾਮਲ ਹਨ। ਇਹ ਇੰਟਰਵੀਊਆਂ ਇਕ ਦਰਸ਼ਕ ਨੂੰ ਇਹਨਾਂ ਪਰਿਵਾਰਾਂ ਦੇ ਅਥਾਹ ਦੁੱਖ ਦਾ ਅਹਿਸਾਸ ਪੂਰੀ ਸ਼ਿੱਦਤ ਨਾਲ ਕਰਵਾਉਂਦੀਆਂ ਹਨ। ਇਹਨਾਂ ਪਰਿਵਾਰਾਂ ਦੀ ਪੀੜ ਨੂੰ ਦਰਸ਼ਕਾਂ ਤੱਕ ਪਹੁੰਚਾਉਣ ਲਈ ਫਿਲਮ ਨਿਰਦੇਸ਼ਕ ਨੇ ਸੰਗੀਤ ਅਤੇ ਪੰਜਾਬੀ ਕਵਿਤਾਵਾਂ ਅਤੇ ਗੀਤਾਂ ਦੇ ਟੋਟਿਆਂ ਦੀ ਵਰਤੋਂ ਬਹੁਤ ਖੂਬਸੂਰਤੀ ਨਾਲ ਕੀਤੀ ਹੈ।

ਇਸ ਤੋਂ ਬਿਨਾਂ ਖੇਤੀਬਾੜੀ ਨਾਲ ਸੰਬੰਧਤ ਵੱਖ ਵੱਖ ਮਾਹਰਾਂ ਅਤੇ ਕਾਰਕੁੰਨਾਂ ਨਾਲ ਕੀਤੀਆਂ ਇੰਟਰਵੀਊਆਂ ਰਾਹੀਂ ਪੰਜਾਬ ਵਿੱਚ ਵਾਪਰ ਰਹੇ ਇਸ ਦੁਖਾਂਤ ਨੂੰ ਆਲੋਚਨਾਤਮਕ ਨਜ਼ਰ ਨਾਲ ਦੇਖਣ ਦੀ ਵੀ ਕੋਸ਼ਿਸ ਕੀਤੀ ਗਈ ਹੈ। ਸਮੁੱਚੇ ਰੂਪ ਵਿੱਚ ਇਹ ਡਾਕੂਮੈਂਟਰੀ ਪੰਜਾਬ ਵਿੱਚ ਖੇਤੀਬਾੜੀ ਦੇ ਸੈਕਟਰ ਨਾਲ ਸੰਬੰਧਤ ਸੰਕਟ ਨੂੰ ਸਮਝਣ ਲਈ ਪਹਿਲਾਂ ਤੋਂ ਮੌਜੂਦ ਸਮੱਗਰੀ ਵਿੱਚ ਇਕ ਹੋਰ ਗੌਲ੍ਹਣਯੋਗ ਵਾਧਾ ਹੈ। ਇਸ ਡਾਕੂਮੈਂਟਰੀ ਨੂੰ http://wp.me/pWeKG-aG ਉੱਤੇ ਦੇਖਿਆ ਜਾ ਸਕਦਾ ਹੈ।

ਨੀਰੋ‘ਜ਼ ਗੈੱਸਟ (ਨੀਰੋ ਦੇ ਮਹਿਮਾਨ): ਹਿੰਦੁਸਤਾਨ ਦੇ ਪੇਂਡੂ ਖੇਤਰ ਬਾਰੇ ਸ਼ਿੱਦਤ, ਇਮਾਨਦਾਰੀ ਅਤੇ ਦ੍ਰਿੜਤਾ ਨਾਲ ਲਿਖਣ ਵਾਲੇ ਪੱਤਰਕਾਰ ਪੀ ਸਾਈਨਾਥ ਦੇ ਕੰਮ ਉੱਤੇ ਬਣੀ ਇਹ ਡਾਕੂਮੈਂਟਰੀ ਹਿੰਦੁਸਤਾਨ ਵਿੱਚ ਪੈਦਾ ਹੋਏ ਖੇਤੀਬਾੜੀ ਸੰਕਟ ਕਾਰਨ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖੁਦਕਸ਼ੀਆਂ ਬਾਰੇ ਬਹੁਪੱਖੀ ਜਾਣਕਾਰੀ ਪ੍ਰਦਾਨ ਕਰਦੀ ਹੈ। ਇਸ ਡਾਕੂਮੈਂਟਰੀ ਵਿੱਚ ਸਾਈਨਾਥ ਬਹੁਤ ਹੀ ਸਪਸ਼ਟ ਅਤੇ ਸ਼ਕਤੀਸ਼ਾਲੀ ਢੰਗ ਨਾਲ ਇਹ ਦਰਸਾਉਂਦਾ ਹੈ ਕਿ ਹਿੰਦੁਸਤਾਨ ਦੇ ਪੇਂਡੂ ਇਲਾਕਿਆਂ ਵਿੱਚ ਵਾਪਰ ਰਹੀਆਂ ਇਹਨਾਂ ਖੁਦਕਸ਼ੀਆਂ ਦੀ ਅਸਲ ਜੜ੍ਹ ਵਿਸ਼ਵ ਪੱਧਰ ‘ਤੇ ਕੰਮ ਕਰ ਰਿਹਾ ਆਰਥਿਕ ਅਤੇ ਸਿਆਸੀ ਪ੍ਰਬੰਧ ਹੈ।

ਮਹਾਰਾਸ਼ਟਰ ਦੇ ਪੇਂਡੂ ਇਲਾਕਿਆਂ ਵਿੱਚ ਖੁਦਕਸ਼ੀਆਂ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨਾਲ ਕੀਤੀਆਂ ਮੁਲਾਕਾਤਾਂ ਉਹਨਾਂ ਪਰਿਵਾਰਾਂ ਦੇ ਦੁੱਖ ਦਰਦ ਨੂੰ ਪੇਸ਼ ਕਰਨ ਦੇ ਨਾਲ ਨਾਲ ਹਿੰਦੁਸਤਾਨ ਦੇ ਪੇਂਡੂ ਇਲਾਕਿਆਂ ਵਿਚਲੀ ਬੇਵਸੀ, ਮਜ਼ਬੂਰੀ ਅਤੇ ਲਾਚਾਰੀ ਨੂੰ ਵੀ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਦੀਆਂ ਹਨ। ਪੇਂਡੂ ਖੇਤਰ ਦੀ ਪੱਤਰਕਾਰੀ ਦੇ ਆਪਣੇ ਲੰਮੇ ਤਜਰਬੇ ਦੇ ਆਧਾਰ ‘ਤੇ ਪੀ ਸਾਈਨਾਥ ਵਲੋਂ ਇਹਨਾਂ ਖੁਦਕਸ਼ੀਆਂ ਬਾਰੇ ਕੀਤਾ ਵਿਸ਼ਲੇਸ਼ਣ ਇਹਨਾਂ ਖੁਦਕਸ਼ੀਆਂ ਨੂੰ ਵੱਡੇ ਸੰਦਰਭ ਵਿੱਚ ਦੇਖਣ ਵਿੱਚ ਸਹਾਈ ਹੁੰਦਾ ਹੈ। ਇਹ ਡਾਕੂਮੈਂਟਰੀ http://wp.me/pWeKG-bW  ‘ਤੇ ਦੇਖੀ ਜਾ ਸਕਦੀ ਹੈ।

ਸਲੋਅ ਪੁਆਇਜ਼ਨਿੰਗ ਆਫ ਇੰਡਿਆ: ਹਿੰਦੁਸਤਾਨ ਵਿੱਚ ਕੀੜੇਮਾਰ ਦਵਾਈਆਂ (ਪੈਸਟੀਸਾਈਡਜ਼) ਦੀ ਦੁਰਵਰਤੋਂ ਕਾਰਨ ਵਾਤਾਵਰਨ ਵਿੱਚ ਫੈਲ ਰਹੇ ਜ਼ਹਿਰ ਬਾਰੇ ਇਕ ਡਾਕੂਮੈਂਟਰੀ। ਇਸ ਵਿੱਚ ਕੇਰਲਾ ਅਤੇ ਪੰਜਾਬ ਬਾਰੇ ਗੱਲ ਕੀਤੀ ਗਈ ਹੈ। ਫਸਲਾਂ ਉੱਤੇ ਵਰਤੀਆਂ ਜਾਂਦੀਆਂ ਲੋੜ ਤੋਂ ਵੱਧ ਕੀੜੇਮਾਰ ਦਵਾਈਆਂ ਇਕ ਪਾਸੇ ਕਿਸਾਨਾਂ ਲਈ ਵਾਧੂ ਖਰਚੇ ਦਾ ਕਾਰਨ ਬਣਦੀਆਂ ਹਨ, ਦੂਸਰੇ ਪਾਸੇ ਇਹ ਖੇਤਾਂ ਵਿੱਚ ਪੈਦਾ ਹੋਣ ਵਾਲੀਆਂ ਸਬਜ਼ੀਆਂ ਆਦਿ ਵਿੱਚ ਜਜ਼ਬ ਹੋ ਕੇ ਲੋਕਾਂ ਦੇ ਸਰੀਰਾਂ ਅੰਦਰ ਪਹੁੰਚਦੀਆਂ ਹਨ ਅਤੇ ਉਹਨਾਂ ਦੀ ਸਿਹਤ ਲਈ ਗੰਭੀਰ ਖਤਰਾ ਬਣਦੀਆਂ ਹਨ। ਇਹ ਡਾਕੂਮੈਂਟਰੀ ਦੇਖਣ ਲਈ: http://wp.me/pWeKG-aZ ‘ਤੇ ਜਾਉ।


  ਆਨਲਾਈਨ ਵਿਸਾਖੀ ਫਿਲਮ ਮੇਲਾ
ਸੁਖਵੰਤ ਹੁੰਦਲ
ਮੁਕ ਜਾ ਪੂਣੀਏ, ਅਸੀਂ ਜਾਣਾ ਗੁਰਾਂ ਦੇ ਡੇਰੇ
ਹਰਬੀਰ ਸਿੰਘ ਭੰਵਰ
ਹਿੰਮਤ ਤੇ ਦਲੇਰੀ ਮਨੁੱਖੀ ਜੀਵਨ ਦਾ ਅਸਲੀ ਗਹਿਣਾ ਹੈ
ਪਰਸ਼ੋਤਮ ਲਾਲ ਸਰੋਏ
ਵਿੱਚਲੀ ਗੱਲ
ਵਿਆਹਾਂ ਨੂੰ ਵੀ ਉਜੱਡਾਂ ਦੀ ਭੀੜ ਬਣਾ ਦਿੱਤਾ ਹੈ ਪੰਜਾਬੀਆਂ ਨੇ
ਬੀ.ਐੱਸ. ਢਿੱਲੋਂ, ਐਡਵੋਕੇਟ
ਕਾਂਗਰਸ ਨੂੰ ਉਸ ਦਾ ਹੱਦੋਂ ਵੱਧ ਜਿੱਤ ਦਾ ਆਤਮ ਵਿਸ਼ਵਾਸ ਹੀ ਲੈ ਡੁੱਬਿਆ
ਸਰਵਨ ਸਿੰਘ ਰੰਧਾਵਾ
ਓਲੰਪੀਅਨ ਪਰਗਟ ਸਿੰਘ ਨੇ ਹੁਣ ਕੀਤਾ ਸਿਆਸੀ ਗੋਲ
ਰਣਜੀਤ ਸਿੰਘ ਪ੍ਰੀਤ
ਪੰਜਾਬੀ ਦੇ ਮਿਆਰ ਨੂੰ ਨੀਵਾਂ ਕਰਨ ਵਾਲੇ ਇਹ ਲੇਖਕ
ਰਵਿੰਦਰ ਸਿੰਘ ਕੁੰਦਰਾ, ਬੀ ਬੀ ਸੀ ਏਸ਼ੀਅਨ ਨੈੱਟਵਰਕ ਰੇਡੀਓ ਪੇਸ਼ਕਾਰ
ਦਰਦ ਦੇਖ ਦੁੱਖ ਆਉਂਦਾ
ਪਰਸ਼ੋਤਮ ਲਾਲ ਸਰੋਏ
ਆਈ ਬਸੰਤ ਤੇ ਪਾਲਾ ਭਗੰਤ
ਪਰਸ਼ੋਤਮ ਲਾਲ ਸਰੋਏ

ਆਪੋ ਆਪਣਾ ਟੁੱਲ
ਜਨਮੇਜਾ ਸਿੰਘ ਜੌਹਲ

ਉਹ ਫਿਰੇ ਨੱਥ ਕੜ੍ਹਾਉਣ ਨੂੰ, ਤੇ ਦੂਜਾ ਫਿਰੇ ਨੱਕ ਵਢਾਉਣ ਨੂੰ
ਪਰਸ਼ੋਤਮ ਲਾਲ ਸਰੋਏ
...ਭਰੂਣ ਹੱਤਿਆ ਹੁੰਦੀ ਰਹੇਗੀ !
ਸ਼ਿਵਚਰਨ ਜੱਗੀ ਕੁੱਸਾ
ਲੀਡਰਾਂ ਨੂੰ ਚਿੰਬੜੀਆਂ ਜੋਕਾਂ
ਜਨਮੇਜਾ ਸਿੰਘ ਜੌਹਲ
ਬੇਗੈਰਤ ਕਿੱਥੇ ਵਸਦਾ ਏ ?
ਯੁੱਧਵੀਰ ਸਿੰਘ ਆਸਟਰੇਲੀਆ
ਅਮਨ, ਨਿੱਘ ਅਤੇ ਸਾਂਝਾਂ ਦੀ ਪ੍ਰਤੀਕ : ਲੋਹੜੀ
ਰਣਜੀਤ ਸਿੰਘ ਪ੍ਰੀਤ
ਕੁਝ ਇੱਕ ਲਈ ਰੱਬ,ਰੱਬ ਤੇ ਬਾਕੀਆਂ ਲਈ ਉਹੀ ਰੱਬ ਜੱਭ
ਪਰਸ਼ੋਤਮ ਲਾਲ ਸਰੋਏ
ਨਵਾਂ ਸਾਲ, ਨਵਾਂ ਅਹਿਦ
ਕੁਲਜੀਤ ਸਿੰਘ ਜੰਜੂਆ, ਕਨੇਡਾ
ਇਕ ਅਨਾਰ ਸੌ ਬੀਮਾਰ
ਪਰਸ਼ੋਤਮ ਲਾਲ ਸਰੋਏ
ਇਨਸਾਨ ਬਣਨ ਦੀ ਬਜਾਏ 'ਸਿਆਸੀ ਪਿਆਦੇ' ਬਣਿਆਂ ਲਈ ਇੱਕ ਬੇਨਤੀ.....!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)
ਉੱਚਾ-ਨੀਵਾਂ, ਛੋਟਾ ਵੱਡਾ, ਮਾਲਕ ਹੈ ਜਾਂ ਗ਼ੁਲਾਮ
ਪਰਸ਼ੋਤਮ ਲਾਲ ਸਰੋਏ
ਪ੍ਰਵਾਸੀ ਪੰਜਾਬੀਆਂ ਦੇ ਰਿਸ਼ਤਿਆਂ ਵਿੱਚ ਟੁੱਟ-ਭੱਜ
ਉਜਾਗਰ ਸਿੰਘ
ਚੌਂਕਾ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’
ਕੁਦਰਤੀ ਸੋਮਿਆਂ ਦੀ ਅੰਨੇਵਾਹ ਵਰਤੋਂ ਤੋਂ ਗੁਰੇਜ ਕਰਨਾ ਚਾਹੀਦਾ ਹੈ
ਉਜਾਗਰ ਸਿੰਘ
ਵਿਹੜਾ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’
ਫੁਲਕਾਰੀ ਤੇ ਬਾਗ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’
ਕੀ ਦੀਵਾਲੀ ਦਾ ਤਿਉਹਾਰ ਅੱਜ ਸੱਚ-ਮੁੱਚ ਖ਼ੁਸ਼ੀਆਂ ਦਾ ਤਿਉਹਾਰ ਹੈ ਪਰਸ਼ੋਤਮ ਲਾਲ ਸਰੋਏ ਚਾਰ ਬੰਦੇ ਰੱਖ ਲੈ ਤੂੰ ਕੰਧਾ ਦੇਣ ਨੂੰ
ਪਰਸ਼ੋਤਮ ਲਾਲ ਸਰੋਏ
ਖੱਦਰ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’
ਦੁਸਹਿਰਾ ਵਿਸ਼ੇਸ਼ ਇੱਕ ਲੇਖ
ਰਾਵਣ ਅਜੇ ਸੜਿਆ ਕਿੱਥੇ ਹੈ!
ਪਰਸ਼ੋਤਮ ਲਾਲ ਸਰੇਏ
ਵੇਖਣ ਵਾਲੀ ਥਾਂ ਹੈ ਕੈਨੇਡਾ ਦੀ ਐਡਮਿੰਟਨ ਮਾਲ
ਬੀਰਿੰਦਰ ਸਿੰਘ ਢਿੱਲੋਂ, ਐਡਵੋਕੇਟ
3 ਅਕਤੂਬਰ, ਜਨਮ ਦਿਨ ਤੇ ਵਿਸ਼ੇਸ਼
ਸ਼ਰਾਫਤ, ਨੇਕਨੀਤੀ, ਇਨਸਾਨੀਅਤ, ਸਹਿਜਤਾ ਅਤੇ ਸਮਾਜ ਸੇਵਾ ਦੇ ਮੁੱਜਸਮਾ: ਮਹਾਰਾਣੀ ਪ੍ਰਨੀਤ ਕੌਰ
- ਉਜਾਗਰ ਸਿੰਘ
ਕੰਜ਼ਿਊਮਰਿਜ਼ਮ ਅਤੇ ਵਾਤਾਵਰਨ ਦਾ ਨੁਕਸਾਨ
ਸੁਖਵੰਤ ਹੁੰਦਲ
ਮੰਜਾ ਤੇ ਨਵਾਰੀ ਪਲੰਘ
ਬਲਵਿੰਦਰ ਸਿੰਘ ਚਾਹਲ “ਮਾਧੋ ਝੰਡਾ”
ਪੱਖੀ
ਬਲਵਿੰਦਰ ਸਿੰਘ ਚਾਹਲ “ਮਾਧੋ ਝੰਡਾ”
ਕੀ ਸ੍ਰੋਮਣੀ ਕਮੇਟੀ ਅਤੇ ਬਾਕੀ ਗੁਰਦੁਆਰਿਆਂ ਵਿੱਚ ਫੈਲਿਆ ਭ੍ਰਿਸ਼ਟਾਚਾਰ ਰੋਕਣ ਲਈ ਵੀ ਕੋਈ ਅੱਨਾ ਹਜਾਰੇ ਉੱਠੇਗਾ?
ਅਵਤਾਰ ਸਿੰਘ ਮਿਸ਼ਨਰੀ
ਸਾਂਝੇ ਪੰਜਾਬ ਦਾ, ਪੰਜਾਬੀ ਦਾ ਅਣਖੀਲਾ ਲੋਕ ਕਵੀ: ਚਿਰਾਗ ਦੀਨ ਦਾਮਨ
ਉਜਾਗਰ ਸਿੰਘ
ਰਾਜ ਵਿੱਚ ਲੋਕਾਂ ਦੀ, ਲੋਕਾਂ ਦੁਆਰਾ, ਲੋਕਾਂ ਲਈ ਸਰਕਾਰ ਦੀ ਧਾਰਨਾ ਕਿੱਥੋਂ ਤੱਕ ਸਹੀ ਸਾਬਤ ਹੋ ਰਹੀ ਹੈ? - ਪਰਸ਼ੋਤਮ ਲਾਲ ਸਰੋਏ
ਚਲ ਜਨਮੇਜੇ ਕਸ਼ਮੀਰ ਵਿਖਾ-3
ਜਨਮੇਜਾ ਸਿੰਘ ਜੌਹਲ
ਆਤੰਕ ਦਾ ਅੰਤ
ਪਾਕਿਸਤਾਨ ਨੇ ਅਮਰੀਕਾ ਦੀ ਮੱਦਦ ਕੀਤੀ ਜਾਂ ਲਾਦੇਨ ਦੀ?

ਭਵਨਦੀਪ ਸਿੰਘ ਪੁਰਬਾ (ਚੀਫ਼ ਐਡੀਟਰ ‘ਮਹਿਕ ਵਤਨ ਦੀ’)
ਕੁਦਰਤੀ ਆਫਤਾਂ, ਭੂਚਾਲ, ਵਿਗਿਆਨ ਅਤੇ ਠੱਗ
ਅਵਤਾਰ ਸਿੰਘ ਮਿਸ਼ਨਰੀ
ਹੋਲੀ ਤੇ ਵਿਸ਼ੇਸ਼ ਸੇਲ
ਸੰਜੀਵ ਸ਼ਰਮਾ, ਫਿਰੋਜਪੁਰ
ਮਿਤੀ: ੨੦/੦੩/੨੦੧੧
ਹਲ਼
ਬਲਵਿੰਦਰ ਸਿੰਘ ਚਾਹਲ “ਮਾਧੋ ਝੰਡਾ”
ਨਿਬੰਧ :
ਅਜਮੇਰ ਰੋਡੇ : ਸ਼ੁਭਚਿੰਤਨ ਦਾ ਵੇਲਾ
ਸੁਖਿੰਦਰ
ਜੱਜੇ ਦੀਆਂ ਲੱਤਾਂ ਵਿਚ ਆ ਅੜੀ ਬੇਲੋੜੀ ਬਿੰਦੀ
ਗਿ। ਸੰਤੋਖ ਸਿੰਘ
ਬਦੇਸ਼ਾਂ ‘ਚ ਕਰੂਪ ਹੋ ਰਹੀ ਪੰਜਾਬੀ ਬੋਲੀ: ਜ਼ਿੰਮੇਵਾਰ ਕੌਣ?
ਇਕਬਾਲ ਰਾਮੂਵਾਲੀਆ, ਕੈਨਡਾ
ਸੰਪਾਦਨਾ ਬਨਾਮ ਵਿਆਕਰਣਿਕ ਦਰੁੱਸਤੀਆਂ
ਡਾ।ਗੁਰਮੀਤ ਸਿੰਘ ਬਰਸਾਲ ਕੈਲੇਫੋਰਨੀਆਂ
ਚਰਨ ਸਿੰਘ : ਦਾਰਸ਼ਨਿਕ ਸੁਭਾਅ ਦੀ ਕਵਿਤਾ
ਸੁਖਿੰਦਰ
ਉਂਕਾਰਪ੍ਰੀਤ : ਜ਼ਿੰਦਗੀ ਦੀਆਂ ਹਕੀਕਤਾਂ ਦਾ ਲੇਖਾ-ਜੋਖਾ ਕਰਦੀ ਕਵਿਤਾ
ਸੁਖਿੰਦਰ
ਵਿਦਵਾਨਾਂ ਨੇ ਸਮੇ ਦੀ ਵੰਡ ਕਿਵੇਂ ਕੀਤੀ? ਅਤੇ ਨਵਾਂ ਸਾਲ
ਅਵਤਾਰ ਸਿੰਘ ਮਿਸ਼ਨਰੀ
ਸੁਰਜੀਤ ਕਲਸੀ : ਔਰਤ ਦੇ ਸਰੋਕਾਰਾਂ ਦੀ ਕਥਾ
ਸੁਖਿੰਦਰ
ਪਹਿਲੀ ਮੁਲਾਕਾਤ
ਜਨਮੇਜਾ ਸਿੰਘ ਜੌਹਲ
ਮਰਦ ਨੂੰ ਸਮਾਜ ਦਾ ਪ੍ਰਧਾਨ, ਕਰਤਾ, ਧਰਤਾ ਸਿਰਜਨਹਾਰ ਸਮਝਇਆਂ ਜਾਂਦਾ ਹੈ
ਸਤਵਿੰਦਰ ਕੌਰ ਸੱਤੀ (ਕੈਲਗਰੀ)
ਕਿ–ਕ–ਕੇ
ਜਨਮੇਜਾ ਸਿੰਘ ਜੌਹਲ
ਬੱਸ ਸਟਾਪ ਦੀ ਤਲਾਸ਼
ਜਨਮੇਜਾ ਸਿੰਘ ਜੌਹਲ
ਦੇਸ ਦਾ ਅੰਨਦਾਤਾ ਪੰਜਾਬ ਦਾ ਕਿਸਾਨ ਖੁਦਕੁਸੀਆਂ ਦੇ ਰਾਹ ਕਿਉਂ ?
ਰਘਵੀਰ ਸਿੰਘ ਚੰਗਾਲ
ਕਲਮਾਂ ਦਾ ਕਲਮਾਂ ਨਾਲ ਟਕਰਾਅ, ਪੰਜਾਬੀ ਸਾਹਿਤ ਲਈ ਵਿਕਾਸਕਾਰੀ ਜਾਂ ਵਿਨਾਸ਼ਕਾਰੀ ?
ਜਰਨੈਲ ਘੁਮਾਣ
ਹਉਮੈਂ ਕਿਥੌਂ ਉਪਜੇ ਕਿਤ ਸੰਜਮ ਇਹ ਜਾਇ॥
ਡਾ: ਮਹਾਂਬੀਰ ਸਿੰਘ
ਇਕ ਯਮਲਾ ਜੱਟ ਸੀ।।।!
ਨਿਸ਼ਾਨ ਰਾਠੌਰ ‘ਮਲਿਕਪੁਰੀ’
ਆਪਣੇ ਬੱਚੇ ਨੂੰ ਆਤਮ-ਵਿਸ਼ਵਾਸੀ ਬਣਾਓ
ਨਿਸ਼ਾਨ ਰਾਠੌਰ ‘ਮਲਿਕਪੁਰੀ’
ਚਲ ਭਗਤਾ ਹੋ ਜਾ ਵਲੈਤੀਆ
ਜਨਮੇਜਾ ਸਿੰਘ ਜੌਹਲ
ਪੜਿਆ-ਲਿਖਿਆ ਤਬਕਾ ਬਨਾਮ ਅੰਧਵਿਸ਼ਵਾਸ
ਨਿਸ਼ਾਨ ਰਾਠੌਰ ‘ਮਲਿਕਪੁਰੀ’
ਦੋਸਤੀਆਂ ਦਾ ਮੇਰਾ ਅਨੁਭਵ
ਜਤਿੰਦਰ ਸਿੰਘ ਔਲ਼ਖ
ਮੇਰੀ ਕੈਨੇਡਾ ਫ਼ੇਰੀ - ਕਿਸ਼ਤ 1
ਸ਼ਿਵਚਰਨ ਜੱਗੀ ਕੁੱਸਾ
ਮੇਰੀ ਕੈਨੇਡਾ ਫ਼ੇਰੀ - ਕਿਸ਼ਤ 2
ਸ਼ਿਵਚਰਨ ਜੱਗੀ ਕੁੱਸਾ
ਮੇਰੀ ਕੈਨੇਡਾ ਫ਼ੇਰੀ - ਕਿਸ਼ਤ 3
ਸ਼ਿਵਚਰਨ ਜੱਗੀ ਕੁੱਸਾ
ਮੇਰੀ ਕੈਨੇਡਾ ਫ਼ੇਰੀ - ਕਿਸ਼ਤ 4
ਸ਼ਿਵਚਰਨ ਜੱਗੀ ਕੁੱਸਾ
ਮੰਗਣ ਨਾਲੋਂ ਮਰਨਾ ਚੰਗਾ ਨਿਸ਼ਾਨ
ਰਾਠੌਰ ‘ਮਲਿਕਪੁਰੀ’
ਜੱਜੇ ਦੇ ਪੈਰ ’ਚ ਬਿੰਦੀ
ਰਵਿੰਦਰ ਸਿੰਘ ਕੁੰਦਰਾ
ਕਿੱਥੇ ਉਡ ਗਈ ਮੇਰੇ ਵਤਨ ਦੀ ਉਹ ਸੋਨੇ ਦੀ ਚਿੜ੍ਹੀ
ਰਵੀ ਸਚਦੇਵਾ
ਕਰਮਾਂ ਵਾਲੀਆਂ ਮਾਂਵਾਂ
ਨਿਸ਼ਾਨ ਰਾਠੌਰ ‘ਮਲਿਕਪੁਰੀ’
…ਜਦੋਂ ਮੈਂ ਪਹਿਲੀ ਵਾਰ ਦਿੱਲੀ ਗਿਆ
ਨਿਸ਼ਾਨ ਰਾਠੌਰ ‘ਮਲਿਕਪੁਰੀ’
ਆਜ਼ਾਦ ਦੇਸ਼ ਦੇ ‘ਗ਼ੁਲਾਮ’
ਹਰਪ੍ਰੀਤ ਲਾਲ ‘ਹੈਰੀ’
ਇੰਝ ਰਿਹਾ ਮੇਰਾ ਜਹਾਜ਼ ਦਾ ਪਹਿਲਾ 'ਹੂਟਾ'.... !
ਮਨਦੀਪ ਖੁਰਮੀ ਹਿੰਮਤਪੁਰਾ(ਇੰਗਲੈਂਡ)

hore-arrow1gif.gif (1195 bytes)


Terms and Conditions
Privacy Policy
© 1999-2012, 5abi।com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2012, 5abi।com