WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
ਭਾਰਤ ਦੀ ਮੁੱਖ ਸਮੱਸਿਆ ਹੈ ਵਧ ਰਹੀ ਆਬਾਦੀ
ਬੀ.ਐੱਸ. ਢਿੱਲੋਂ ਐਡਵੋਕੇਟ

5_cccccc1.gif (41 bytes)

ਗਿਆਰਾਂ ਜੁਲਾਈ ਦਾ ਦਿਨ ਹਰ ਸਾਲ ਵਿਸ਼ਵ ਅਬਾਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇੱਕ ਵਾਰ ਫਿਰ ਇਹ ਦਿਹਾੜਾ ਆ ਰਿਹਾ ਹੈ। ਭਾਰਤ ਦੇ ਪ੍ਰਧਾਂਨ ਮੰਤਰੀ ਤੋਂ ਲੈ ਕੇ ਜਮੂਰੇ ਕਿਸਮ ਦੇ ਨੇਤਾ ਲੋਕਾਂ ਤੱਕ ਸੱਭ ਇਸ ਦਿਨ ਅਬਾਦੀ ਦੇ ਵਾਧੇ ‘ਤੇ ਚਿੰਤਾ ਪ੍ਰਗਟ ਕਰਨ ਵਾਲੇ ਬਿਆਂਨ ਦਾਗਦੇ ਹਨ। ਪਰ ਅਗਲੇ ਦਿਨ ਸੱਭ ਭੁੱਲ ਜਾਂਦੇ ਹਨ। ਭਾਰਤ ਦੀ ਆਬਾਦੀ ਇਕ ਅਰਬ ਅਤੇ ਬਾਈ ਕਰੋੜ ਹੋ ਗਈ ਹੈ । ਪਰ ਦੇਸ਼ ਅਜੇ ਵੀ ਨਹੀਂ ਜਾਗਿਆ। ਪਿਛਲੇ ਸਾਲਾਂ ਦੌਰਾਂਨ ਪ੍ਰਧਾਨ ਮੰਤਰੀ ਦਾ ਕੌਮ ਦੇ ਨਾਮ ਚਿੰਤਾਪੂਰਵਕ ਸੰਦੇਸ਼ ਆਇਆ ਸੀ ਕਿ ਪਰਿਵਾਰ ਨਿਯੋਜਨ ਨੂੰ ਕੌਮੀ ਮੁਹਿੰਮ ਬਣਾਇਆ ਜਾਵੇ। ਕੌਮੀ ਆਬਾਦੀ ਕਮਿਸ਼ਨ ਵੀ ਸਥਾਪਤ ਕੀਤਾ ਗਿਆ ਹੈ। ਇਸ ਕਮਿਸ਼ਨ ਦੀ ਪਹਿਲੀ ਮੀਟਿੰਗ ਵਿਚ ਪ੍ਰਧਾਂਨ ਮੰਤਰੀ, ਵਿਰੋਧੀ ਧਿਰ ਦੇ ਨੇਤਾ,ਸਮੇਤ ਸਾਰੇ ਹੀ ਮੁੱਖ ਮੰਤਰੀਆਂ ਨੇ ਵਧਦੀ ਆਬਾਦੀ ਨੂੰ ਸਥਿਰ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਸੀ, ਪਰ ਕੋਈ ਸਖਤ ਫੈਸਲਾ ਨਾ ਲਿਆ ਗਿਆ। ਹੁਣ ਭੁੱਲ ਹੀ ਗਏ ।

ਸਿਆਣੇ ਲੋਕ ਹੁਣ ਸੰਜੈ ਗਾਂਧੀ ਦੀ ਐਮਰਜੈਂਸੀ ਵੇਲੇ ਚਲਾਈ ਜਬਰੀ ਪਰਿਵਾਰ ਨਿਯੋਜਨ ਮੁਹਿੰਮ ਨੂੰ ਠੀਕ ਮੁਹਿੰਮ ਕਹਿਣ ਲੱਗੇ ਹਨ। ਓਦੋਂ ਗਲਤੀ ਇਹ ਹੋਈ ਕਿ ਭਾਰਤੀ ਆਦਤ ਅਨੁਸਾਰ ਗਿਣਤੀ ਪੂਰੀ ਕਰਨ ਲਈ, ਹਰ ਕੋਈ ਵਧਾ ਚੜ੍ਹਾਂ ਕੇ ਅੰਕੜੇ ਦੇਣ ਲੱਗਾ। ਪਰ ਇਸ ਦਾ ਵਿਰੋਧੀ ਧਿਰ ਵੱਲੋਂ ਵਧਾ ਚੜ੍ਹਾ ਕੇ ਗਲਤ ਪ੍ਰਚਾਰ ਕੀਤਾ ਗਿਆ। ਵਿਰੋਧੀ ਪਾਰਟੀਆਂ ਵਲੋਂ ਸਿਆਸੀ ਲਾਹਾ ਲੈਣ ਲਈ ਅਜਿਹਾ ਤਵਾ ਲਾਇਆ ਗਿਆ ਕਿ ਮਾਂ ਪੁੱਤ (ਇੰਦਰਾ ਗਾਂਧੀ ਤੇ ਸੰਜੇ ਗਾਂਧੀ) ਵੀ ਚੋਣ ਹਾਰ ਗਏ। ਚੋਣਾਂ ਹਾਰਨ ਤੋਂ ਡਰਦਿਆਂ, ਮੁੜ ਸੈਂਤੀ ਸਾਲ ਕਿਸੇ ਨੇ ਇਸ ਪਾਸੇ ਮੂੰਹ ਨਹੀਂ ਕੀਤਾ। ਅੱਜ ਨਤੀਜਾ ਸਾਹਮਣੇ ਹੈ। ਹੁਣ ਜਦੋਂ ਅਚਾਨਕ ਆਜ਼ਾਦੀ ਤੋਂ ਪਹਿਲਾਂ ਵਾਲੇ ਤੇਤੀ ਕਰੋੜ ਦੇਵੀ-ਦੇਵਤੇ ਸਵਾ ਸੌ ਕਰੋੜ ਹੋਣ ਵਾਲੇ ਹਨ ਤਾਂ ਚਾਰੋਂ ਪਾਸੀ ਇਸ ਬੇ ਰੋਕ ਟੋਕ ਵਧ ਰਹੀ ਅਬਾਦੀ ਨੂੰ ਰੋਕਣ ਦੀਆਂ ਅਵਾਜਾਂ ਆਉਣ ਲੱਗੀਆਂ ਹਨ। ਸਮਾਜ ਦਾ ਚੇਤੰਨ ਵਰਗ ਚਿੰਤਾ ਕਰਨ ਲੱਗਾ ਹੈ।

ਸਾਡੀ ਕੁੱਲ ਧਰਤੀ ਦੁਨੀਆਂ ਦਾ ਢਾਈ ਫੀਸਦੀ ਹੈ ਤੇ ਦੁਨੀਆਂ ਦੇ ਸਿਰਫ ਡੇਢ ਫੀ ਸਦੀ ਕੁਦਰਤੀ ਸਾਧਨ ਹਨ। ਪਰ ਆਬਾਦੀ ਸੋਲਾਂ ਫੀਸਦੀ ਹੈ। ਵਿਸ਼ਵ ਦੇ ਸਾਧਨਾਂ ਅਤੇ ਧਰਤੀ ਅਨੁਪਾਤ ਅਨੁਸਾਰ ਸਾਡੀ ਆਬਾਦੀ ਸਿਰਫ ਵੀਹ ਕਰੋੜ ਹੋਣੀ ਚਾਹੀਦੀ ਸੀ।ਹੋ ਗਈ ਇੱਕ ਸੌ ਬਾਈ।ਫਿਰ ਭਾਰਤ ਵੀ ਵਿਕਸਤ ਦੇਸ਼ ਹੁੰਦਾ। ਸ਼ਾਇਦ ਸੁਪਰ ਪਾਵਰ ਵੀ। ਹਰ ਵਰ੍ਹੇ ਇਥੇ ਪੂਰੇ ਅਸਟਰੇਲੀਆ ਜਿੰਨੀ ਆਬਾਦੀ ਵਧ ਜਾਂਦੀ ਹੈ। ਇਥੇ ਇਕ ਵਰਗ ਕਿਲੋਮੀਟਰ ਵਿਚ 368 ਆਦਮੀ ਰਹਿੰਦੇ ਹਨ, ਜਦੋਂ ਕਿ ਚੀਂਨ ਵਿੱਚ 139, ਅਮਰੀਕਾ ਵਿੱਚ 34, ਰੂਸ ਵਿੱਚ 8, ਕੈਨੇਡਾ ਵਿੱਚ 4, ਅਸਟਰੇਲੀਆ ‘ਚ ਇਹ ਗਿਣਤੀ ਸਿਰਫ 3 ਹੈ। ਇਹ ਵਿਕਸਤ ਦੇਸ਼ ਵਿਦੇਸ਼ਾਂ ਤੋ ਹਰ ਸਾਲ ਲੱਖਾਂ ਵਿਅਕਤੀ ਮੰਗਵਾਉਂਦੇ ਹਨ ।

ਵੱਧ ਅਬਾਦੀ ਹੀ ਕਾਰਨ ਹੈ ਕਿ ਸਾਡੇ ਦੇਸ਼ ਵਿਚ ਅੰਤਾਂ ਦੀ ਗਰੀਬੀ, ਭੁੱਖਮਰੀ, ਬੇਰੁਜ਼ਗਾਰੀ,ਭ੍ਰਿਸ਼ਟਾਚਾਰ,ਅਸੰਤੁਲਤ ਵਿਕਾਸ, ਅਤੇ ਵਾਤਾਵਰਣ ਪ੍ਰਦੂਸ਼ਨ ਹੈ। ਮੁੱਕਦੀ ਗੱਲ ਹਰ ਮਸਲੇ ਦੀ ਮਾਂ ਵੱਧ ਆਬਾਦੀ ਹੈ। ਪਰ ਅਸੀਂ ਬਿਮਾਰੀਆਂ ਦੀ ਮਾਂ ਨੂੰ ਰੋਕਣ ਦੀ ਥਾਂ ਬਿਮਾਰੀਆਂ ਨੂੰ ਕੋਸ ਰਹੇ ਹਾਂ। ਵਿਕਸਤ ਹੋ ਰਿਹਾ ਦੇਸ਼ ਸਾਲਾਨਾ ਲੱਖਾਂ ਨਵੇਂ ਸਕੂਲ, ਹਸਪਤਾਲ, ਮਕਾਂਨ ਬਣਾਉਣ ਤੁਰ ਪਿਆ ਤਾਂ ਰਹਿਣ ਸਹਿਣ ਦਾ ਪੱਧਰ ਗਿਰ ਜਾਵੇਗਾ। ਦੇਸ਼ ਵਿੱਚ ਲੱਖਾਂ ਭਿਖਾਰੀ ਹਨ। ਭਿਖਾਰਣਾਂ ਨੇ ਵੀ ਦੋ ਦੋ ਬੱਚੇ ਚੁੱਕੇ ਹੁੰਦੇ ਹਨ।ਇਨ੍ਹਾਂ ਨੂੰ ਵੋਟ ਬੈਂਕ ਯਾਨੀ ਸਸਤੇ ਤੇ ਵਿਕਾਊ ਵੋਟਰ ਹੋਣ ਕਾਰਨ ਕੋਈ ਨਹੀਂ ਛੇੜਦਾ।ਨੇਤਾ ਲੋਕ ਗਰੀਬਾਂ ਨੂੰ ਗੁਰਬਤ ਵਿੱਚ ਪੈਦਾ ਹੋਣੋ ਰੋਕਣ ਦੀ ਥਾਂ ਸੱਭ ਲਈ ਇੱਕੋ ਜਿਹੀਆਂ ਬੁਨਿਆਦੀ ਸਹੂਲਤਾਂ ਦੇਣ ਦੀ ਗੱਪ ਮਾਰ ਰਹੇ ਹਨ। ਜੋ ਕਿ ਸੰਭਵ ਨਹੀਂ।

ਸੀਮਤ ਸਾਧਨਾਂ ਨਾਲ ਐਨੀ ਖਲਕਤ ਨੂੰ ਹਰ ਸਹੂਲਤ ਦੇਣੀ ਖਾਲਾ ਜੀ ਦਾ ਵਾੜਾ ਨਹੀਂ ਹੈ। ਅੱਧੋਂ ਬਹੁਤੀ ਆਬਾਦੀ ਪਹਿਲਾਂ ਹੀ (ਰੋਟੀ, ਕੱਪੜਾ ਔਰ ਮਕਾਨ) ਮੁੱਢਲੀਆਂ ਲੋੜਾਂ ਤੋਂ ਸੱਖਣੀ ਹੈ। ਮਾਮਲਾ ‘ਅਤੀ ਗੰਭੀਰ‘ ਹੈ। ਜੇ ਇਹੀ ਰਫਤਾਰ ਰਹੀ ਤਾਂ ਦੇਸ਼ ਨੂੰ ਖਤਰਾ ਦਹਿਸ਼ਤਗਰਦੀ ਨਾਲੋਂ ਕਿਤੇ ਵੱਧ ਇਸ ਕੁਰਬਲ ਕੁਰਬਲ ਕਰ ਰਹੀ ਖਲਕਤ ਤੋਂ ਹੈ। ਤੇਜ਼ ਰਫਤਾਰ ਵਿਕਾਸ ਨੂੰ ਵੀ ਆਬਾਦੀ ਦਾ ਵਾਧਾ ਖਾ ਜਾਵੇਗਾ। ਸਮਾਜਵਾਦੀ ਚੀਂਨ ਨੇ ਇਸ ਮਸਲੇ ਨੂੰ ਸਮਝਕੇ ਇੱਕੋ ਬੱਚੇ ਦਾ ਨਾਹਰਾ ਸਖਤੀ ਨਾਲ ਲਾਗੂ ਕੀਤਾ ਸੀ। ਅੱਜ ਉਨ੍ਹਾਂ ਦੀ ਆਬਾਦੀ ਵੀ ਕੰਟਰੋਲ ਹੇਠ ਹੈ ਅਤੇ ਵਿਕਾਸ ਵਿੱਚ ਵੀ ਸਾਥੋਂ ਅੱਗੇ ਲੰਘ ਗਏ ਹਨ।

ਅਗਲੇ ਵੀਹ ਸਾਲਾਂ ਤਕ ਜੰਗਲ ਕੱਟਣ ਕਾਰਨ ਧਰਤੀ ਦੀ ਉਪਜਾਊ ਸ਼ਕਤੀ ਘਟੇਗੀ ਤੇ ਪ੍ਰਦੂਸ਼ਨ ਵਧੇਗਾ। ਬੇਹਿਸਾਬੀ ਵਰਤੋਂ ਕਾਰਨ ਧਰਤੀ ਹੇਠਲਾ ਪਾਣੀ ਹੋਰ ਨੀਵਾਂ ਹੋਵੇਗਾ।ਗਲੇਸੀਅਰ ਪਿਘਲ ਰਹੇ ਹਨ। ਰੋਟੀ ਰੋਜ਼ੀ ਦੀ ਤਲਾਸ਼ ਵਿਚ ਪੇਂਡੂ ਵਸੋਂ ਸ਼ਹਿਰਾਂ ਨੂੰ ਭੱਜੇਗੀ ਤੇ ਸੜਕਾਂ ‘ਤੇ ਟਰੈਫਿਕ ਜ਼ਾਮ ਇਕ ਆਮ ਘਟਨਾ ਹੋਵੇਗੀ। ਸੜਕਾਂ ਪਹਿਲਾਂ ਹੀ ਅਵਾਰਾ ਗਾਵਾਂ,ਸੂਰਾਂ ‘ਤੇ ਕੁੱਤਿਆਂ ਨਾਲ ਬੰਦ ਹੋ ਰਹੀਆਂ ਹਨ। ਮੰਗਤੇ, ਜੇਬ-ਕਤਰੇ, ਵੇਸਵਾਗਮਨੀ ਤੇ ਚੋਰ ਲੁਟੇਰੇ ਕਈ ਕਰੋੜ ਵਧ ਜਾਣਗੇ। ਲੇਖਕਾ ਮੇਨਕਾ ਗਾਂਧੀ ,ਕੁੱਤੇ ਬਿੱਲੀਆਂ ਦਾ ਫਿਕਰ ਕਰਦੀ ਰਹਿੰਦੀ ਹੈ। ਇਹ ਵਿਕਸਤ ਦੇਸ਼ਾਂ ਦੀ ‘ਅੱਯਾਸ਼ੀ‘ ਹੈ। ਇਥੇ ਤਾਂ ਬੰਦੇ ਬੰਦਿਆਂ ਨੂੰ ਖਾਣ ਲੱਗ ਪੈਣਗੇ। ਕਲਕੱਤੇ ਵਰਗੇ ਮਹਾਂਨਗਰਾਂ ਵਿੱਚ ਭੁੱਖੇ ਮਰਦੇ ਭਿਖਾਰੀ ਸ਼ਮਸ਼ਾਂਨ ਘਾਟ ਵਿੱਚੋਂ ਮੁਰਦੇ ਚੋਰੀ ਕਰਕੇ ਖਾ ਜਾਂਦੇ ਹਨ। ਅਬਾਦੀ ਘਟਾਉਣ ਦੀ ਥਾਂ ਕੁੱਝ ਸਿਆਸੀ ਅਤੇ ਧਾਰਮਿਕ ਲੀਡਰ ਕਿਸਮ ਦੇ ਲੋਕ ਕਹਿ ਰਹੇ ਹਨ ਕਿ ਸਾਡੇ ਧਰਮ, ਜਾਤ, ਵਰਗ ਜਾਂ ਕੌਂਮ ਦੀ ਅਬਾਦੀ ਦੂਸਰੇ ਧਰਮ,ਜਾਤ,ਵਰਗ ਜਾਂ ਕੌਂਮ ਨਾਲੋਂ ਕਿਉਂ ਘਟ ਗਈ।ਜਦੋਂ ਕਿ ਕਹਿਣਾ ਇਹ ਚਾਹੀਦਾ ਹੈ ਕਿ ਦੂਸਰੇ ਦੀ ਆਬਾਦੀ ਵਧੀ ਕਿਉਂ ਹੈ?

ਬੇਸ਼ੱਕ ਸਮੇਂ-ਸਮੇਂ ਸਰਕਾਰਾਂ ਵਲੋਂ ਪਰਿਵਾਰ ਨਿਯੋਜਨ ਦੀ ਕੋਸਿ਼ਸ਼ ਕੀਤੀ ਜਾਂਦੀ ਰਹੀ ਹੈ, ਪਰ ਅਸਲ ਵਿਚ ਇਹ ਅਸਫਲ ਰਹੀਆਂ ਹਨ।ਖੁਸ਼ਹਾਲ ਤੇ ਮੱਧ ਵਰਗ ਤਾਂ ਪਹਿਲਾਂ ਹੀ ਸੁਚੇਤ ਹੈ।ਬੇਸ਼ੱਕ ਉਹ ਕਿਸੇ ਵੀ ਧਰਮ, ਜਾਤ ਜਾਂ ਸੂਬੇ ਦੇ ਹੋਣ।ਪਰ ਸਮਾਜ ਦਾ ਗਰੀਬ ਤਬਕਾ ਯਾਣੀ ਹੇਠਲਾ ਵਰਗ ਝੁੱਗੀ-ਝੌਂਪੜੀ ਵਸਨੀਕ, ਮਜ਼ਦੂਰ ਆਦਿ ਇਸ ਮਾਮੂਲੀ ਕਿਸਮ ਦੇ ਪ੍ਰਚਾਰ ਨਾਲ ਕਈ ਦਹਾਕੇ ਜਾਗਰੂਕ ਨਹੀਂ ਹੋ ਸਕਦੇ। ਉਨ੍ਹਾਂ ਦਾ ਫਿਕਰ ਰੋਟੀ ਹੈ ਆਬਾਦੀ ਨਹੀਂ। ਪੋਲੀਓ ਤੇ ਏਡਸ ਦੀ ਤਰ੍ਹਾਂ ਹੀ ਦੇਸ਼ ਪੱਧਰ ‘ਤੇ ‘ਆਬਾਦੀ ਰੋਕੂ‘ ਮੁਹਿੰਮ ਚਲਾਉਣ ਦੀ ਲੋੜ ਹੈ। ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਰਾਹਤ ਅਤੇ ਹੋਰ ਵਿਕਾਸ ਫੰਡ ਉਨ੍ਹਾਂ ਦੇ ਹਲਕਿਆਂ ਵਿਚ ਆਬਾਦੀ ਦੇ ਕੰਟਰੋਲ ਅਨੁਸਾਰ ਹੀ ਦਿੱਤੀ ਜਾਵੇ। ਰਾਜਾਂ ਦੀ ਸਹਾਇਤਾ ਵੀ ਆਬਾਦੀ ਕੰਟਰੋਲ ਆਧਾਰ ‘ਤੇ ਦਿੱਤੀ ਜਾਵੇ। ਪੰਜਾਬ, ਕੇਰਲਾ ਅਤੇ ਤਾਮਿਲਨਾਡੂ ਦੇ ਮੁਕਾਬਲੇ ਬਿਹਾਰ, ਮੱਧ ਪ੍ਰਦੇਸ਼, ਉਤਰ ਪ੍ਰਦੇਸ਼ ਅਤੇ ਰਾਜਸਥਾਨ ਦਾ ਆਬਾਦੀ ਵਾਧਾ ਦੁੱਗਣਾ ਹੈ। ਪਰ ਨਾਂ ਤਾਂ ਪੰਜਾਬ, ਨਾਗਾਲੈਂਡ ਅਤੇ ਕੇਰਲਾ ਵਰਗੇ ਸੂਬਿਆਂ ਨੂੰ ਕੋਈ ਵਿਸ਼ੇਸ਼ ਸਹਾਇਤਾ ਦਿੱਤੀ ਗਈ ਤੇ ਨਾ ਹੀ ਬਿਹਾਰ, ਮੱਧ ਪ੍ਰਦੇਸ਼, ਰਾਜਾਸਥਾਂਨ ਵਰਗੇ ਸੂਬਿਆਂ ਨੂੰ ਸਖਤੀ ਨਾਲ ਆਬਾਦੀ ਕੰਟਰੋਲ ਕਰਣ ਲਈ ਕਿਹਾ ਗਿਆ। ਇਨ੍ਹਾਂ ਚਾਰਾਂ ਸੂਬਿਆਂ ਦੀ ਆਬਾਦੀ ਦੇਸ਼ ਦੀ ਚਾਲੀ ਫੀਸਦੀ ਹੈ। ਭਾਰਤੀ ਸੰਵਿਧਾਂਨ ਅਨੁਸਾਰ ਇਹਨਾ ਨੂੰ ਦੇਸ਼ ਦੇ ਕਿਸੇ ਵੀ ਹਿੱਸੇ ਦਾ ਅਬਾਦੀ ਸੰਤੁਲਨ ਵਿਗਾੜਣ ਦਾ ਹੱਕ ਹੈ। ਸਮਾਜਵਾਦੀ ਸੋਵੀਅਤ ਯੂਨੀਅਨ ਅਤੇ ਚੀਂਨ ਨੇ ਆਬਾਦੀ ਸੰਤੁਲਣ ਕਾਇਮ ਰੱਖਣ ਲਈ,ਆਪਣੇ ਨਾਗਰਿਕਾਂ ਨੂੰ ਵਿਸ਼ੇਸ਼ ਸ਼ਹਿਰਾਂ ਅਤੇ ਇਲਾਕਿਆਂ ਵਿੱਚ ਜਾ ਕੇ ਵੱਸਣ ਤੋਂ ਰੋਕਨ ਲਈ ਕਾਨੂੰਨ ਬਣਾਏ ਹੋਏ ਸਨ। ਅਵਿੱਕਸਤ ਮੁਲਕਾਂ ਵਿੱਚ ਆਬਾਦੀ ਦੀ ਘਣਤਾ ਹੀ ਦੇਸ਼ ਦੇ ਪਛੜੇਪਣ ਤੇ ਲੋਕਾਂ ਦੇ ਜੀਵਨ ਢੰਗ ਦਾ ਫੈਸਲਾ ਕਰਦੀ ਹੈ। ਇਕ ਵਰਗ ਕਿਲੋਮੀਟਰ ਵਿਚ 368 ਵਿਅਕਤੀ ਰਹਿਣ ਵਾਲਾ ਦੇਸ਼, ਇਕ ਵਰਗ ਕਿਲੋਮੀਟਰ ਵਿਚ 4, ਅਤੇ 3 ਵਿਅਕਤੀਆਂ ਵਾਲੇ ਦੇਸ਼ਾਂ(ਕੈਨੇਡਾ,ਅਸਟਰੇਲੀਆ) ਨਾਲ ਕਦੀ ਵੀ ਨਹੀਂ ਰਲ ਸਕਦਾ। ਲੀਡਰ ਲੋਕ ਕੈਲੇਫੋਰਨੀਆਂ ਬਨਾੳੇਣ ਦੀਆ ਗੱਪਾਂ ਮਾਰ ਰਹੇ ਹਨ।

ਪਾਕਿਸਤਾਨ ਬਨਣ ਪਿੱਛੋਂ 1951 ਦੀ ਗਿਣਤੀ ਵੇਲੇ ਭਾਰਤੀ ਲੋਕਾਂ ਦੀ ਗਿਣਤੀ ਛੱਤੀ ਕਰੋੜ ਸੀ, ਸੱਠ ਸਾਲਾਂ ਵਿੱਚ ਇਹ ਸਵਾ ਸੌ ਕਰੋੜ ਤੋਂ ਟੱਪ ਕੇ ਚਾਰ ਗੁਣਾਂ ਦੇ ਨੇੜੇ ਜਾ ਪਹੁੰਚੀ ਸਾਰੇ ਦੇਸ਼ ਵਿੱਚ ਜਨਤਾ ਕੀੜਿਆਂ ਵਾਂਗ ਕੁਰਬਲ ਕੁਰਬਲ ਕਰਦੀ ਫਿਰੇਗੀ। ਇਸਨੂੰ ਦੇਸ਼ ਦੀ ਬਦਕਿਸਮਤੀ ਹੀ ਕਹਾਂਗੇ ਕਿ ਆਬਾਦੀ ਵਿੱਚ ਵਾਧੇ ਉੱਤੇ ਕਾਬੂ ਨਹੀਂ ਪਾਇਆ ਜਾ ਰਿਹਾ।

ਦੇਸ਼ ਦੇ ਸਾਰੇ ਵੱਡੇ ਸ਼ਹਿਰ ਵਹਿ ਪੱਚੀ ਗੁਣਾਂ ਵਧ ਗਏ ਹਨ। ਅਜਾਦੀ ਵੇਲੇ ਦੇ ਸ਼ਹਿਰਾਂ ਤੇ ਹੁਣ ਦੇ ਸ਼ਹਿਰਾਂ ਵਿੱਚ ਜ਼ਮੀਨ-ਅਸਮਾਨ ਦਾ ਫ਼ਰਕ ਹੈ। ਇਨ੍ਹਾ ਦੇ ਨਜਦੀਕ ਦੀਆਂ ਮੰਡੀਆਂ ਤੇ ਛੋਟੇ ਕਸਬੇ ਇਨ੍ਹਾਂ ਵਿੱਚ ਹੀ ਰਲ ਗਏ ਹਨ। ਸਾਰੇ ਪਿੰਡ ਪਿਛਲੇ ਸਮੇਂ ਵਿੱਚ ਦੁੱਗਣੇ ਹੋ ਗਏ ਹਨ। ਹਰ ਪਿੰਡ ਦੀ ਅਬਾਦੀ ਖੇਤਾਂ ਵਿੱਚ ਘਰ ਬਣਾ ਕੇ ਵੀ ਬੈਠੀ ਹੋਈ ਹੈ। ਖੇਤੀ ਹੇਠਲਾ ਰਕਬਾ ਘਟ ਰਿਹਾ ਹੈ ।ਸਾਡੇ ਸਾਰੇ ਨਦੀਆਂ-ਨਾਲੇ ਆਪਣੇ ਅਸਲੀ ਰੂਪ ਗੁਆ ਚੁੱਕੇ ਹਨ। ਜਿਨ੍ਹਾਂ ਨਦੀਆਂ, ਤੇ ਰੋਹੀਆਂ ਵਿੱਚ ਅੱਜ ਤੋਂ ਵੀਹ-ਪੰਝੀ ਸਾਲ ਪਹਿਲਾਂ ਸਾਫ਼-ਸੁਥਰਾ ਪਾਣੀ ਵਗਦਾ ਹੁੰਦਾ ਸੀ, ਅੱਜ ਉਨ੍ਹਾਂ ਸਭਨਾਂ ਵਿੱਚ ਕਾਰਖਾਨਿਆਂ ਦਾ ਗੰਦਾ ਤੇਜ਼ਾਬੀ ਪਾਣੀ ਤੇ ਸ਼ਹਿਰਾਂ ਅਤੇ ਕਸਬਿਆਂ ਦੇ ਸੀਵਰੇਜਾਂ ਦਾ ਸਾਰਾ ਗੰਦ ਉਨ੍ਹਾਂ ਵਿੱਚ ਹੀ ਜਾ ਰਿਹਾ ਹੈ। ਹੁਣ ਤੀਹ ਸਾਲ ਪਹਿਲਾਂ ਵਾਂਗ ਸੂਏ ਕੱਸੀਆਂ ਤੋਂ ਅਸੀਂ ਪਾਣੀ ਨਹੀਂ ਪੀ ਸਕਦੇ। ਇਹੋ ਪਾਣੀ ਧਰਤੀ ਦੇ ਅੰਦਰ ਸਮਾ ਕੇ ਆਪਣੇ ਨਾਲ ਹਰ ਕਿਸਮ ਦਾ ਕੂੜਾ-ਕਰਕਟ ਹੇਠਲੇ ਪਾਣੀ ਤੱਕ ਪਹੰਚਾ ਰਿਹਾ ਹੈ। ਇਸ ਸੱਭ ਕੁੱਝ ਲਈ ਆਬਾਦੀ ਦਾ ਵਾਧਾ ਜਿੰਮੇਵਾਰ ਹੈ।

ਲੀਡਰਾਂ ਨੂੰ ਇਹ ਫਿਕਰ ਹੀ ਨਹੀਂ ਕਿ ਇਸ ਭਾਰਤ ਮਹਾਨ ਦਾ ਕੀ ਬਣੇਗਾ । ਗਰੀਬਾਂ ਵਿੱਚ ਲੋਕ ਚੇਤਨਾ ਪੈਦਾ ਕਰਨ ਦੇ ਨਾਲ-ਨਾਲ ਕਾਨੂੰਨੀ ਸਖਤੀ ਦੀ ਲੋੜ ਹੈ। ਆਬਾਦੀ ਮਸਲੇ ਨੂੰ ਕੌਮੀ ਸੰਕਟ ਐਲਾਨ ਕੇ ਅਜਿਹਾ ਕਰੇ ਬਗੈਰ ਹੋਰ ਕੋਈ ਚਾਰਾ ਵੀ ਨਹੀਂ ਹੈ। ਬਹੁਤ ਦੇਰ ਹੋ ਚੁੱਕੀ ਹੈ। ਆਬਾਦੀ ਨੂੰ ਸਥਿਰ ਕਰਨ ਦੀ ਲੋੜ ਹੀ ਨਹੀਂ ਬਲਕਿ ਘਟਾਉਣ ਦੀ ਲੋੜ ਹੈ। ਲੋਕ ਰਾਜ ਦੀ ਵੱਡੀ ਕਮਜ਼ੋਰੀ ਸਿਆਸੀ ਪਾਰਟੀਆਂ ਦੇ ਵੱਖੋ-ਵੱਖਰੇ ਵੋਟ ਬੈਂਕ ਹੁੰਦੀ ਹੈ।ਜਿਸ ਅਨੁਸਾਰ ਉਹ ਨੀਤੀਆਂ ਘੜਦੇ ਹਨ। ਗਰੀਬ ਦੀ ਵੋਟ ਵੀ ਸਸਤੀ ਮਿਲਦੀ ਹੈ। ਇਸ ਲਈ ਸਿਆਸੀ ਤੋਹਮਤਬਾਜ਼ੀ ਤੋਂ ਬਚਣ ਲਈ ਲੋਕ ਪਾਲ ਬਿੱਲ ਵਾਂਗ,ਪਰਿਵਾਰ ਨਿਯੋਜਨ ਲਈ ਇਕ ਵੱਖਰੀ ਸੰਵਿਧਾਨਿਕ ਵਿਵਸਥਾ ਕੀਤੀ ਜਾਵੇ। ਸੰਵਿਧਾਨਿਕ ਸੋਧ ਰਾਹੀਂ ਕੇਂਦਰੀ ਪਬਲਿਕ ਕਮਿਸ਼ਨ, ਮੁੱਖ ਚੋਣ ਕਮਿਸ਼ਨ ਤੇ ਕੇਂਦਰੀ ਆਜ਼ਾਦ ਟ੍ਰਿਬਿਊਨਲਾਂ ਦੀ ਤਰ੍ਹਾਂ ਪਰਿਵਾਰ ਨਿਯੋਜਨ ਵਿਭਾਗ ਨੂੰ ਖੁਦਮੁਖਤਾਰ ਸੰਸਥਾ ਬਣਾਇਆ ਜਾਵੇ। ਫਿਰ ਸਰਕਾਰ ਐਂਮਰਜੈਂਸੀ ਵਾਂਗ ਕਿਸੇ ਵੀ ਜਿ਼ਆਦਤੀ ਦੇ ਲੱਗੇ ਦੋਸ਼ ਦੇ ਜਵਾਬ ਵਿਚ ਕਹਿ ਸਕੇਗੀ ਕਿ  “ਪਰੀਵਾਰ ਨਿਯੋਜਨ ਮਹਿਕਮਾ ਸਰਕਾਰੀ ਕੰਟਰੋਲ ਵਿੱਚ ਨਹੀਂ ਹੈ। ਸਰਕਾਰ ਦਖਲ ਨਹੀਂ ਦੇ ਸਕਦੀ। ਉਹ ਮਹਿਕਮਾਂ ਤਾਂ ਸਰਕਾਰ ਦੀ ਵੀ ਜਬਰੀ ਨਸਬੰਦੀ ਕਰ ਰਿਹਾ ਹੈ।‘‘ ਤੇ ਇੰਜ ਵੋਟਾਂ ਰੁੱਸਣ ਦਾ ਖਤਰਾ ਨਹੀਂ ਰਹੇਗਾ। ਹੁਣ ਤੱਕ ਇਸੇ ਡਰ ਕਾਰਨ ਹੀ ਤੇਜ਼ ਮੁਹਿੰਮ ਨਹੀਂ ਚਲਾਈ ਜਾ ਸਕੀ। ਉੱਪਰੋਂ ਗਰੀਬਾਂ ਦੀਆਂ ਵੋਟਾਂ ਖਰੀਦਣੀਆਂ ਵੀ ਅਸਾਨ ਹੁੰਦੀਆਂ ਹਨ। ਪਰਿਵਾਰ ਨਿਯੋਜਨ ਲਈ ਪਹਿਲਾਂ ਬਣੇ ਛੋਟੇ-ਮੋਟੇ ਕਾਇਦੇ ਕਾਨੂੰਨ ਬੇਅਸਰ ਰਹੇ ਹਨ। ਹਰ ਔਰਤ-ਮਰਦ ਲਈ ਇਕ ਬੱਚੇ ਤੋਂ ਬਾਅਦ ਅਪਰੇਸ਼ਨ ਕਰਾਉਣਾ ਲਾਜ਼ਮੀ ਕੀਤਾ ਜਾਵੇ। ਵਿਆਹ ਅਤੇ ਸੰਤਾਨ ਉਤਪਤੀ ਨੂੰ ਨਿਰਉਤਸ਼ਾਹ ਕਰਨ ਲਈ ਕੌਮੀ ਜਨਸੰਖਿਆ ਸਥਿਰਤਾ ਫੰਡ ‘ਚੋਂ ਛੜਾ ਪੈਨਸ਼ਨ, ਬੇਔਲਾਦ ਜੋੜਾ ਭੱਤਾ ਅਤੇ ਬੱਚਾ ਗੋਦ ਲੈਣ ਵਾਲਿਆਂ ਲਈ ਪੈਨਸ਼ਨ ਲਾਏ ਜਾਣ।ਵਿਕਸਤ ਮੁਲਕਾਂ ਵਿੱਚ ਵਿਆਹ ਘੱਟ ਹੁੰਦੇ ਹਨ। ਜੇ ਸਾਡੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਛੜੇ ਹੋ ਸਕਦੇ ਹਨ ਤਾਂ ਪਰਜਾ ਨੂੰ ਵੀ ਸਖਤੀ ਨਾਲ ਅਜਿਹੇ ਲੀਡਰਾਂ ਦੇ ਕਦਮਾਂ ਤੇ ਚੱਲਣ ਲਈ ਦੱਸਿਆ ਜਾਣਾ ਚਾਹੀਦਾ। ਹੁਣ ਤਾਂ ਕਈ ਗਵਰਨਰ ਤੇ ਮੁੱਖ ਮੰਤਰੀਆਂ ਨੇ ਵੀ ਵਿਆਹ ਨਹੀਂ ਕਰਵਾਏ । ਰਾਹੁਲ ਗਾਂਧੀ ਅਜੇ ਵੀ ਛੜਾ ਹੈ। ਪਰ ਇੱਕ ਰੇਹੜੀ ਵਾਲਾ ਮਜਦੂਰ ਅਤੇ ਦੋ ਕਿੱਲੇ ਵਾਲਾ ਗਰੀਬ ਕਿਸਾਨ ਵਾਰਸ ਪੈਦਾ ਕਰਨ ਲਈ ਦੂਜਾ ਵਿਆਹ ਕਰਵਾ ਲੈਂਦਾ ਹੈ। ਖਰਬਪਤੀ ਰਤਨ ਟਾਟਾ ਨੇ ਇੱਕ ਵੀ ਨਹੀਂ ਸੀ ਕਰਵਾਇਆ। ਸਖਤੀ ਕਰਕੇ ਅਬਾਦੀ ਨੂੰ ਠੱਲ ਪਾਉਣ ਦੀ ਲੋੜ ਹੈ।

ਇੱਕ ਬੱਚੇ ਤੋਂ ਵੱਧ ਵਾਲੇ ਵਿਅਕਤੀਆਂ ‘ਤੇ ਪੰਚ ਤੋਂ ਲੈ ਕੇ ਸੰਸਦ ਤਕ ਦੀ ਚੋਣ ਲੜਨ ‘ਤੇ ਮਨਾਹੀ ਕੀਤੀ ਜਾਵੇ। ਕਿਸੇ ਵੀ ਕਿਸਮ ਦੀ ਰਿਜ਼ਰਵੇਸ਼ਂਨ ਦੀ ਸਹੂਲਤ ਨਾ ਦਿੱਤੀ ਜਾਵੇ। ਉਨ੍ਹਾ ਦੀ ਵੋਟ ਖਤਮ ਕੀਤੀ ਜਾਵੇ। ਅੰਨ੍ਹੇ, ਮੰਗਤਿਆਂ ਨੂੰ ਕਾਨੂੰਨੀ ਤੌਰ ਤੇ ਬੱਚੇ ਪੈਦਾ ਕਰਨ ਤੋਂ ਮਨਾਹੀ ਕੀਤੀ ਜਾਵੇ। ਇਨ੍ਹਾਂ ਲਈ ਇੰਨਾ ਹੀ ਕਾਫੀ ਹੈ ਕਿ ਸਮਾਜ ਇਨ੍ਹਾਂ ਨੂੰ ਸੰਭਾਲ ਰਿਹਾ ਹੈ।

ਓਸ਼ੋ ਰਜਨੀਸ਼ ਕਿਹਾ ਕਰਦੇ ਸਨ ਕਿ ਜੋ ਖਵਾ ਨਹੀਂ ਸਕਦਾ ਉਸ ਨੂੰ ਬੱਚੇ ਪੈਦਾ ਕਰਨ ਦਾ ਵੀ ਹੱਕ ਨਹੀਂ ਹੈ। ਇੰਜ ਲੋਕ ਰਾਜ ਵੀ ਮਜ਼ਬੂਤ ਹੋਵੇਗਾ। ਵੋਟਾਂ ਖਦੀਦਣ ਦੀ ਪ੍ਰਵਿਰਤੀ ਨੂੰ ਠੱਲ੍ਹ ਪਵੇਗੀ। ਸੱਠ ਸਾਲਾਂ ਦਾ ਤਜਰਬਾ ਗਵਾਹ ਹੈ ਕਿ ਇਸ ਤੋਂ ਘੱਟ ਸਖਤੀ ਨਾਲ ਵਸੋਂ ਛੇਤੀ ਸਥਿਰ ਨਹੀਂ ਹੋ ਸਕਦੀ। ਕੁਦਰਤ ਦਾ ਅਸੂਲ ਹੈ ਕਿ ਅਣਗੌਲੀ ਬਿਮਾਰੀ ਵਧਦੀ ਹੈ। ਜੇ ਸਰਕਾਰਾਂ ਨੇ ਕਾਰਵਾਈ ਨਾਂ ਕੀਤੀ ਤਾਂ ਅਠਾਰਵੀਂ ਸਦੀ ਦੇ ਅੰਗਰੇਜ ਅਰਥਸ਼ਾਸਤਰੀ ਤੇ ਸਮਾਜਸ਼ਾਸਤਰੀ ਮਾਲਥਸ ਰੌਬਰਟ ਦੇ ਜਨਸੰਖਿਆ ਦੇ ਸਿਧਾਂਤ ਅਨੁਸਾਰ ਵਧੀ ਹੋਈ ਅਬਾਦੀ ਨੂੰ ਕਾਲ,ਮਹਾਂਮਾਰੀ,ਲੜਾਈਆਂ ਰਾਹੀਂ ਕੁਦਰਤ ਹੀ ਠੱਲ੍ਹ ਪਾਵੇਗੀ। ਇੰਜ ਲੱਗਦਾ ਹੈ ਕਿ ਭਾਰਤ ਵਿੱਚ ਇਹ ਸਿਧਾਂਤ ਲਾਗੂ ਹੋ ਰਿਹਾ ਹੈ। ਪਿਛਲੇ ਦਹਾਕੇ ਵਿੱਚ ਸੂਰਤ ਵਿੱਚ ਪਲੇਗ, ਭੁੱਜ ਵਿੱਚ ਭੁਚਾਲ, ਦਰਿਆਵਾਂ ਵਿੱਚ ਹੜ੍ਹ, ਰਾਜਸਥਾਨ ਵਿੱਚ ਸੋਕਾ, ਕੇਰਲਾ ਮੁੰਬਈ ਵਿੱਚ ਤੁਫਾਂਨ ਅਤੇ ਮਹਾਂਨਗਰਾਂ ਵਿੱਚ ਏਡਸ,ਸਾਰਸ ਆਦਿ ਕਿਤੇ ਇਹੀ ਇਸ਼ਾਰਾ ਤਾਂ ਨਹੀਂ ਕਰ ਰਹੇ ?

ਬੀ. ਐੱਸ. ਢਿੱਲੋਂ ਐਡਵੋਕੇਟ
Mobile : 9988091463
e-mail: dhillonak@yahoo.com
# 146 Advocate Society ,
Sector 49-A Chandigarh-160047
01/07/2012


  ਭਾਰਤ ਦੀ ਮੁੱਖ ਸਮੱਸਿਆ ਹੈ ਵਧ ਰਹੀ ਆਬਾਦੀ
ਬੀ.ਐੱਸ. ਢਿੱਲੋਂ ਐਡਵੋਕੇਟ
ਵਿਗਿਆਨ ਦੀ ਪੜਾਈ, ਪੰਜਾਬੀ ਅਤੇ ਅੰਗਰੇਜ਼ੀ
ਡਾ. ਜੋਗਾ ਸਿੰਘ, ਪੰਜਾਬੀ ਯੂਨੀਵਰਸਿਟੀ, ਪਟਿਆਲਾ
ਦੁਨੀਆਂ ਵਿੱਚ ਅੰਗਰੇਜ਼ੀ ਦੀ ਸਥਿਤੀ
ਡਾ. ਜੋਗਾ ਸਿੰਘ, ਪੰਜਾਬੀ ਯੂਨੀਵਰਸਿਟੀ, ਪਟਿਆਲਾ
ਸਫ਼ਲ ਸਿੱਖਿਆ ਦੀ ਭਾਸ਼ਾ
ਡਾ. ਜੋਗਾ ਸਿੰਘ, ਪੰਜਾਬੀ ਯੂਨੀਵਰਸਿਟੀ, ਪਟਿਆਲਾ
ਪੈਰ ਵਾਲ਼ੇ ਹਾਹੇ ਦੀ ਅਯੋਗ ਵਰਤੋਂ
ਗਿਆਨੀ ਸੰਤੋਖ ਸਿੰਘ, ਆਸਟ੍ਰੇਲੀਆ
ਦੁਨੀਆਂ ਵਿਚ ਅੰਗਰੇਜ਼ੀ ਦਾ ਗ਼ਲਬਾ
ਸੁਖਵੰਤ ਹੁੰਦਲ
ਗਊ ਹੱਤਿਆ ਬਨਾਮ ਨਿਰਦੋਸ਼ ਹੱਤਿਆ
ਰਿਸ਼ੀ ਗੁਲਾਟੀ, ਐਡੀਲੇਡ
ਲੱਚਰ ਗਾਇਕੀ ਲਈ ਜਿੰਮੇਵਾਰ ਲੋਕ
ਰਾਜੂ ਹਠੂਰੀਆ
ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ
ਸਾਧੂ ਬਿਨਿੰਗ
ਸੁਨੇਹਾ ਆਇਆ ਫੁੱਲਾਂ ਦਾ - ੨
ਜਨਮੇਜਾ ਸਿੰਘ ਜੌਹਲ
ਮੇਜਰ ਮਾਂਗਟ ਨਾਲ ਇਕ ਮੁਲਾਕਾਤ
ਡਾ: ਅਮ੍ਰਿਤਪਾਲ ਕੌਰ
ਡੇਰਾਵਾਦ ਵਿਰੋਧੀ ਲਹਿਰ ਦੇ ਵਧਦੇ ਕਦਮ
ਡਾ ਗੁਰਮੀਤ ਸਿੰਘ “ਬਰਸਾਲ”, ਕੈਲੇਫੋਰਨੀਆਂ
ਫਿਰ ਦੇਖਿਆ ਕਸ਼ਮੀਰ
ਸੁਨੇਹਾ ਆਇਆ ਫੁੱਲਾਂ ਦਾ
ਜਨਮੇਜਾ ਸਿੰਘ ਜੌਹਲ
ਕੌਣ, ਕਿਸ ਦਾ ਖਾਂਦਾ
ਪਰਸ਼ੋਤਮ ਲਾਲ ਸਰੋਏ
ਆਨਲਾਈਨ ਵਿਸਾਖੀ ਫਿਲਮ ਮੇਲਾ
ਸੁਖਵੰਤ ਹੁੰਦਲ
ਮੁਕ ਜਾ ਪੂਣੀਏ, ਅਸੀਂ ਜਾਣਾ ਗੁਰਾਂ ਦੇ ਡੇਰੇ
ਹਰਬੀਰ ਸਿੰਘ ਭੰਵਰ
ਹਿੰਮਤ ਤੇ ਦਲੇਰੀ ਮਨੁੱਖੀ ਜੀਵਨ ਦਾ ਅਸਲੀ ਗਹਿਣਾ ਹੈ
ਪਰਸ਼ੋਤਮ ਲਾਲ ਸਰੋਏ
ਵਿੱਚਲੀ ਗੱਲ
ਵਿਆਹਾਂ ਨੂੰ ਵੀ ਉਜੱਡਾਂ ਦੀ ਭੀੜ ਬਣਾ ਦਿੱਤਾ ਹੈ ਪੰਜਾਬੀਆਂ ਨੇ
ਬੀ.ਐੱਸ. ਢਿੱਲੋਂ, ਐਡਵੋਕੇਟ
ਕਾਂਗਰਸ ਨੂੰ ਉਸ ਦਾ ਹੱਦੋਂ ਵੱਧ ਜਿੱਤ ਦਾ ਆਤਮ ਵਿਸ਼ਵਾਸ ਹੀ ਲੈ ਡੁੱਬਿਆ
ਸਰਵਨ ਸਿੰਘ ਰੰਧਾਵਾ
ਓਲੰਪੀਅਨ ਪਰਗਟ ਸਿੰਘ ਨੇ ਹੁਣ ਕੀਤਾ ਸਿਆਸੀ ਗੋਲ
ਰਣਜੀਤ ਸਿੰਘ ਪ੍ਰੀਤ
ਪੰਜਾਬੀ ਦੇ ਮਿਆਰ ਨੂੰ ਨੀਵਾਂ ਕਰਨ ਵਾਲੇ ਇਹ ਲੇਖਕ
ਰਵਿੰਦਰ ਸਿੰਘ ਕੁੰਦਰਾ, ਬੀ ਬੀ ਸੀ ਏਸ਼ੀਅਨ ਨੈੱਟਵਰਕ ਰੇਡੀਓ ਪੇਸ਼ਕਾਰ
ਦਰਦ ਦੇਖ ਦੁੱਖ ਆਉਂਦਾ
ਪਰਸ਼ੋਤਮ ਲਾਲ ਸਰੋਏ
ਆਈ ਬਸੰਤ ਤੇ ਪਾਲਾ ਭਗੰਤ
ਪਰਸ਼ੋਤਮ ਲਾਲ ਸਰੋਏ

ਆਪੋ ਆਪਣਾ ਟੁੱਲ
ਜਨਮੇਜਾ ਸਿੰਘ ਜੌਹਲ

ਉਹ ਫਿਰੇ ਨੱਥ ਕੜ੍ਹਾਉਣ ਨੂੰ, ਤੇ ਦੂਜਾ ਫਿਰੇ ਨੱਕ ਵਢਾਉਣ ਨੂੰ
ਪਰਸ਼ੋਤਮ ਲਾਲ ਸਰੋਏ
...ਭਰੂਣ ਹੱਤਿਆ ਹੁੰਦੀ ਰਹੇਗੀ !
ਸ਼ਿਵਚਰਨ ਜੱਗੀ ਕੁੱਸਾ
ਲੀਡਰਾਂ ਨੂੰ ਚਿੰਬੜੀਆਂ ਜੋਕਾਂ
ਜਨਮੇਜਾ ਸਿੰਘ ਜੌਹਲ
ਬੇਗੈਰਤ ਕਿੱਥੇ ਵਸਦਾ ਏ ?
ਯੁੱਧਵੀਰ ਸਿੰਘ ਆਸਟਰੇਲੀਆ
ਅਮਨ, ਨਿੱਘ ਅਤੇ ਸਾਂਝਾਂ ਦੀ ਪ੍ਰਤੀਕ : ਲੋਹੜੀ
ਰਣਜੀਤ ਸਿੰਘ ਪ੍ਰੀਤ
ਕੁਝ ਇੱਕ ਲਈ ਰੱਬ,ਰੱਬ ਤੇ ਬਾਕੀਆਂ ਲਈ ਉਹੀ ਰੱਬ ਜੱਭ
ਪਰਸ਼ੋਤਮ ਲਾਲ ਸਰੋਏ
ਨਵਾਂ ਸਾਲ, ਨਵਾਂ ਅਹਿਦ
ਕੁਲਜੀਤ ਸਿੰਘ ਜੰਜੂਆ, ਕਨੇਡਾ
ਇਕ ਅਨਾਰ ਸੌ ਬੀਮਾਰ
ਪਰਸ਼ੋਤਮ ਲਾਲ ਸਰੋਏ
ਇਨਸਾਨ ਬਣਨ ਦੀ ਬਜਾਏ 'ਸਿਆਸੀ ਪਿਆਦੇ' ਬਣਿਆਂ ਲਈ ਇੱਕ ਬੇਨਤੀ.....!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)
ਉੱਚਾ-ਨੀਵਾਂ, ਛੋਟਾ ਵੱਡਾ, ਮਾਲਕ ਹੈ ਜਾਂ ਗ਼ੁਲਾਮ
ਪਰਸ਼ੋਤਮ ਲਾਲ ਸਰੋਏ
ਪ੍ਰਵਾਸੀ ਪੰਜਾਬੀਆਂ ਦੇ ਰਿਸ਼ਤਿਆਂ ਵਿੱਚ ਟੁੱਟ-ਭੱਜ
ਉਜਾਗਰ ਸਿੰਘ
ਚੌਂਕਾ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’
ਕੁਦਰਤੀ ਸੋਮਿਆਂ ਦੀ ਅੰਨੇਵਾਹ ਵਰਤੋਂ ਤੋਂ ਗੁਰੇਜ ਕਰਨਾ ਚਾਹੀਦਾ ਹੈ
ਉਜਾਗਰ ਸਿੰਘ
ਵਿਹੜਾ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’
ਫੁਲਕਾਰੀ ਤੇ ਬਾਗ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’
ਕੀ ਦੀਵਾਲੀ ਦਾ ਤਿਉਹਾਰ ਅੱਜ ਸੱਚ-ਮੁੱਚ ਖ਼ੁਸ਼ੀਆਂ ਦਾ ਤਿਉਹਾਰ ਹੈ ਪਰਸ਼ੋਤਮ ਲਾਲ ਸਰੋਏ ਚਾਰ ਬੰਦੇ ਰੱਖ ਲੈ ਤੂੰ ਕੰਧਾ ਦੇਣ ਨੂੰ
ਪਰਸ਼ੋਤਮ ਲਾਲ ਸਰੋਏ
ਖੱਦਰ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’
ਦੁਸਹਿਰਾ ਵਿਸ਼ੇਸ਼ ਇੱਕ ਲੇਖ
ਰਾਵਣ ਅਜੇ ਸੜਿਆ ਕਿੱਥੇ ਹੈ!
ਪਰਸ਼ੋਤਮ ਲਾਲ ਸਰੇਏ
ਵੇਖਣ ਵਾਲੀ ਥਾਂ ਹੈ ਕੈਨੇਡਾ ਦੀ ਐਡਮਿੰਟਨ ਮਾਲ
ਬੀਰਿੰਦਰ ਸਿੰਘ ਢਿੱਲੋਂ, ਐਡਵੋਕੇਟ
3 ਅਕਤੂਬਰ, ਜਨਮ ਦਿਨ ਤੇ ਵਿਸ਼ੇਸ਼
ਸ਼ਰਾਫਤ, ਨੇਕਨੀਤੀ, ਇਨਸਾਨੀਅਤ, ਸਹਿਜਤਾ ਅਤੇ ਸਮਾਜ ਸੇਵਾ ਦੇ ਮੁੱਜਸਮਾ: ਮਹਾਰਾਣੀ ਪ੍ਰਨੀਤ ਕੌਰ
- ਉਜਾਗਰ ਸਿੰਘ
ਕੰਜ਼ਿਊਮਰਿਜ਼ਮ ਅਤੇ ਵਾਤਾਵਰਨ ਦਾ ਨੁਕਸਾਨ
ਸੁਖਵੰਤ ਹੁੰਦਲ
ਮੰਜਾ ਤੇ ਨਵਾਰੀ ਪਲੰਘ
ਬਲਵਿੰਦਰ ਸਿੰਘ ਚਾਹਲ “ਮਾਧੋ ਝੰਡਾ”
ਪੱਖੀ
ਬਲਵਿੰਦਰ ਸਿੰਘ ਚਾਹਲ “ਮਾਧੋ ਝੰਡਾ”
ਕੀ ਸ੍ਰੋਮਣੀ ਕਮੇਟੀ ਅਤੇ ਬਾਕੀ ਗੁਰਦੁਆਰਿਆਂ ਵਿੱਚ ਫੈਲਿਆ ਭ੍ਰਿਸ਼ਟਾਚਾਰ ਰੋਕਣ ਲਈ ਵੀ ਕੋਈ ਅੱਨਾ ਹਜਾਰੇ ਉੱਠੇਗਾ?
ਅਵਤਾਰ ਸਿੰਘ ਮਿਸ਼ਨਰੀ
ਸਾਂਝੇ ਪੰਜਾਬ ਦਾ, ਪੰਜਾਬੀ ਦਾ ਅਣਖੀਲਾ ਲੋਕ ਕਵੀ: ਚਿਰਾਗ ਦੀਨ ਦਾਮਨ
ਉਜਾਗਰ ਸਿੰਘ
ਰਾਜ ਵਿੱਚ ਲੋਕਾਂ ਦੀ, ਲੋਕਾਂ ਦੁਆਰਾ, ਲੋਕਾਂ ਲਈ ਸਰਕਾਰ ਦੀ ਧਾਰਨਾ ਕਿੱਥੋਂ ਤੱਕ ਸਹੀ ਸਾਬਤ ਹੋ ਰਹੀ ਹੈ? - ਪਰਸ਼ੋਤਮ ਲਾਲ ਸਰੋਏ
ਚਲ ਜਨਮੇਜੇ ਕਸ਼ਮੀਰ ਵਿਖਾ-3
ਜਨਮੇਜਾ ਸਿੰਘ ਜੌਹਲ
ਆਤੰਕ ਦਾ ਅੰਤ
ਪਾਕਿਸਤਾਨ ਨੇ ਅਮਰੀਕਾ ਦੀ ਮੱਦਦ ਕੀਤੀ ਜਾਂ ਲਾਦੇਨ ਦੀ?

ਭਵਨਦੀਪ ਸਿੰਘ ਪੁਰਬਾ (ਚੀਫ਼ ਐਡੀਟਰ ‘ਮਹਿਕ ਵਤਨ ਦੀ’)
ਕੁਦਰਤੀ ਆਫਤਾਂ, ਭੂਚਾਲ, ਵਿਗਿਆਨ ਅਤੇ ਠੱਗ
ਅਵਤਾਰ ਸਿੰਘ ਮਿਸ਼ਨਰੀ
ਹੋਲੀ ਤੇ ਵਿਸ਼ੇਸ਼ ਸੇਲ
ਸੰਜੀਵ ਸ਼ਰਮਾ, ਫਿਰੋਜਪੁਰ
ਮਿਤੀ: ੨੦/੦੩/੨੦੧੧
ਹਲ਼
ਬਲਵਿੰਦਰ ਸਿੰਘ ਚਾਹਲ “ਮਾਧੋ ਝੰਡਾ”
ਨਿਬੰਧ :
ਅਜਮੇਰ ਰੋਡੇ : ਸ਼ੁਭਚਿੰਤਨ ਦਾ ਵੇਲਾ
ਸੁਖਿੰਦਰ
ਜੱਜੇ ਦੀਆਂ ਲੱਤਾਂ ਵਿਚ ਆ ਅੜੀ ਬੇਲੋੜੀ ਬਿੰਦੀ
ਗਿ। ਸੰਤੋਖ ਸਿੰਘ
ਬਦੇਸ਼ਾਂ ‘ਚ ਕਰੂਪ ਹੋ ਰਹੀ ਪੰਜਾਬੀ ਬੋਲੀ: ਜ਼ਿੰਮੇਵਾਰ ਕੌਣ?
ਇਕਬਾਲ ਰਾਮੂਵਾਲੀਆ, ਕੈਨਡਾ
ਸੰਪਾਦਨਾ ਬਨਾਮ ਵਿਆਕਰਣਿਕ ਦਰੁੱਸਤੀਆਂ
ਡਾ।ਗੁਰਮੀਤ ਸਿੰਘ ਬਰਸਾਲ ਕੈਲੇਫੋਰਨੀਆਂ
ਚਰਨ ਸਿੰਘ : ਦਾਰਸ਼ਨਿਕ ਸੁਭਾਅ ਦੀ ਕਵਿਤਾ
ਸੁਖਿੰਦਰ
ਉਂਕਾਰਪ੍ਰੀਤ : ਜ਼ਿੰਦਗੀ ਦੀਆਂ ਹਕੀਕਤਾਂ ਦਾ ਲੇਖਾ-ਜੋਖਾ ਕਰਦੀ ਕਵਿਤਾ
ਸੁਖਿੰਦਰ
ਵਿਦਵਾਨਾਂ ਨੇ ਸਮੇ ਦੀ ਵੰਡ ਕਿਵੇਂ ਕੀਤੀ? ਅਤੇ ਨਵਾਂ ਸਾਲ
ਅਵਤਾਰ ਸਿੰਘ ਮਿਸ਼ਨਰੀ
ਸੁਰਜੀਤ ਕਲਸੀ : ਔਰਤ ਦੇ ਸਰੋਕਾਰਾਂ ਦੀ ਕਥਾ
ਸੁਖਿੰਦਰ
ਪਹਿਲੀ ਮੁਲਾਕਾਤ
ਜਨਮੇਜਾ ਸਿੰਘ ਜੌਹਲ
ਮਰਦ ਨੂੰ ਸਮਾਜ ਦਾ ਪ੍ਰਧਾਨ, ਕਰਤਾ, ਧਰਤਾ ਸਿਰਜਨਹਾਰ ਸਮਝਇਆਂ ਜਾਂਦਾ ਹੈ
ਸਤਵਿੰਦਰ ਕੌਰ ਸੱਤੀ (ਕੈਲਗਰੀ)
ਕਿ–ਕ–ਕੇ
ਜਨਮੇਜਾ ਸਿੰਘ ਜੌਹਲ
ਬੱਸ ਸਟਾਪ ਦੀ ਤਲਾਸ਼
ਜਨਮੇਜਾ ਸਿੰਘ ਜੌਹਲ
ਦੇਸ ਦਾ ਅੰਨਦਾਤਾ ਪੰਜਾਬ ਦਾ ਕਿਸਾਨ ਖੁਦਕੁਸੀਆਂ ਦੇ ਰਾਹ ਕਿਉਂ ?
ਰਘਵੀਰ ਸਿੰਘ ਚੰਗਾਲ
ਕਲਮਾਂ ਦਾ ਕਲਮਾਂ ਨਾਲ ਟਕਰਾਅ, ਪੰਜਾਬੀ ਸਾਹਿਤ ਲਈ ਵਿਕਾਸਕਾਰੀ ਜਾਂ ਵਿਨਾਸ਼ਕਾਰੀ ?
ਜਰਨੈਲ ਘੁਮਾਣ
ਹਉਮੈਂ ਕਿਥੌਂ ਉਪਜੇ ਕਿਤ ਸੰਜਮ ਇਹ ਜਾਇ॥
ਡਾ: ਮਹਾਂਬੀਰ ਸਿੰਘ
ਇਕ ਯਮਲਾ ਜੱਟ ਸੀ।।।!
ਨਿਸ਼ਾਨ ਰਾਠੌਰ ‘ਮਲਿਕਪੁਰੀ’
ਆਪਣੇ ਬੱਚੇ ਨੂੰ ਆਤਮ-ਵਿਸ਼ਵਾਸੀ ਬਣਾਓ
ਨਿਸ਼ਾਨ ਰਾਠੌਰ ‘ਮਲਿਕਪੁਰੀ’
ਚਲ ਭਗਤਾ ਹੋ ਜਾ ਵਲੈਤੀਆ
ਜਨਮੇਜਾ ਸਿੰਘ ਜੌਹਲ
ਪੜਿਆ-ਲਿਖਿਆ ਤਬਕਾ ਬਨਾਮ ਅੰਧਵਿਸ਼ਵਾਸ
ਨਿਸ਼ਾਨ ਰਾਠੌਰ ‘ਮਲਿਕਪੁਰੀ’
ਦੋਸਤੀਆਂ ਦਾ ਮੇਰਾ ਅਨੁਭਵ
ਜਤਿੰਦਰ ਸਿੰਘ ਔਲ਼ਖ
ਮੇਰੀ ਕੈਨੇਡਾ ਫ਼ੇਰੀ - ਕਿਸ਼ਤ 1
ਸ਼ਿਵਚਰਨ ਜੱਗੀ ਕੁੱਸਾ
ਮੇਰੀ ਕੈਨੇਡਾ ਫ਼ੇਰੀ - ਕਿਸ਼ਤ 2
ਸ਼ਿਵਚਰਨ ਜੱਗੀ ਕੁੱਸਾ
ਮੇਰੀ ਕੈਨੇਡਾ ਫ਼ੇਰੀ - ਕਿਸ਼ਤ 3
ਸ਼ਿਵਚਰਨ ਜੱਗੀ ਕੁੱਸਾ
ਮੇਰੀ ਕੈਨੇਡਾ ਫ਼ੇਰੀ - ਕਿਸ਼ਤ 4
ਸ਼ਿਵਚਰਨ ਜੱਗੀ ਕੁੱਸਾ
ਮੰਗਣ ਨਾਲੋਂ ਮਰਨਾ ਚੰਗਾ ਨਿਸ਼ਾਨ
ਰਾਠੌਰ ‘ਮਲਿਕਪੁਰੀ’
ਜੱਜੇ ਦੇ ਪੈਰ ’ਚ ਬਿੰਦੀ
ਰਵਿੰਦਰ ਸਿੰਘ ਕੁੰਦਰਾ
ਕਿੱਥੇ ਉਡ ਗਈ ਮੇਰੇ ਵਤਨ ਦੀ ਉਹ ਸੋਨੇ ਦੀ ਚਿੜ੍ਹੀ
ਰਵੀ ਸਚਦੇਵਾ
ਕਰਮਾਂ ਵਾਲੀਆਂ ਮਾਂਵਾਂ
ਨਿਸ਼ਾਨ ਰਾਠੌਰ ‘ਮਲਿਕਪੁਰੀ’
…ਜਦੋਂ ਮੈਂ ਪਹਿਲੀ ਵਾਰ ਦਿੱਲੀ ਗਿਆ
ਨਿਸ਼ਾਨ ਰਾਠੌਰ ‘ਮਲਿਕਪੁਰੀ’
ਆਜ਼ਾਦ ਦੇਸ਼ ਦੇ ‘ਗ਼ੁਲਾਮ’
ਹਰਪ੍ਰੀਤ ਲਾਲ ‘ਹੈਰੀ’
ਇੰਝ ਰਿਹਾ ਮੇਰਾ ਜਹਾਜ਼ ਦਾ ਪਹਿਲਾ 'ਹੂਟਾ'.... !
ਮਨਦੀਪ ਖੁਰਮੀ ਹਿੰਮਤਪੁਰਾ(ਇੰਗਲੈਂਡ)

hore-arrow1gif.gif (1195 bytes)


Terms and Conditions
Privacy Policy
© 1999-2012, 5abi।com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2012, 5abi।com