|
ਸੰਤ ਬਾਬਾ ਮੋਹਨ ਸਿੰਘ ਜੀ |
ਇਸ ਦੁਨੀਆਂ ਉੱਤੇ ਬਹੁ-ਗਿਣਤੀ ਲੋਕ ਅਜਿਹੇ ਹਨ,
ਜੋ ਖਾ-ਪੀ ਕੇ ਸੌਂ ਜਾਂਦੇ ਹਨ,ਸੁਪਨੇ ਵੇਖ ਲੈਂਦੇ ਹਨ । ਇਹ ਲੋਕ ਇਸ
ਧਰਤੀ ਲਈ ਬੋਝ ਹਨ। ਪਰ ਇਹਨਾਂ ਤੋਂ ਉਲਟ ਕੁੱਝ ਅਜਿਹੇ ਵਿਅਕਤੀ ਵੀ ਹਨ,ਜੋ
ਦੀਨ-ਦੁਖੀਆਂ ਦੀ ਸੇਵਾ ਸੰਭਾਲ ਕਰਦੇ ਅਤੇ ਆਪ ਭੁੱਖੇ-ਪਿਆਸੇ ਰਹਿ ਕੇ, ਨਿੱਜ ਤੋਂ
ਸਮੂਹਕ ਵੱਲ ਤੱਕਣ ਵਾਲੇ ਹਨ,ਇਹੀ ਬਾਬਾ,ਸੰਤ ਜਾਂ ਮਹਾਂਪੁਰਸ਼ ਅਖਵਾਉਦੇ ਹਨ ਅਤੇ
ਇਹੋ-ਜਿਹੀ ਸ਼ਖ਼ਸ਼ੀਅਤ ਦੇ ਮਾਲਿਕ ਹੀ ਸਨ ਬੇ ਸਹਾਰਿਆਂ ਦੇ ਸਹਾਰਾ ਬਾਬਾ ਮੋਹਨ ਸਿੰਘ
ਜੀ ।
ਜਿਹਨਾਂ ਨੇ ਭਗਤ ਪੂਰਨ ਸਿੰਘ ਜੀ ਵਾਂਗ ਹੀ ਦੇਸ਼ ਦੀ ਵੰਡ ਅਤੇ ਖ਼ੂਨ-ਖ਼ਰਾਬੇ
ਨੂੰ ਅੱਖ਼ੀ ਵੇਖਿਆ ਅਤੇ ਪਿੰਡੇ ‘ਤੇ ਹੰਢਾਇਆ ਸੀ । ਮਾਤਾ ਕਰਮ ਕੌਰ ਅਤੇ ਪਿਤਾ
ਕੱਥਾ ਸਿੰਘ ਦੇ ਘਰ 1891 ਨੂੰ ਪਾਕਿਸਤਾਨ ਵਿੱਚ ਜਨਮੇ ਸੰਤ ਬਾਬਾ ਮੋਹਣ ਸਿੰਘ ਜੀ
ਨੇ ਮਾਪਿਆਂ ਦੇ ਵਿਛੋੜੇ ਵਾਲੇ ਦਰਦ ਦੀ ਕਸਕ ਨੂੰ ਦਿਲ-ਦਿਮਾਗ ਵਿੱਚ ਸਾਂਭਦਿਆਂ
ਭਗਤ ਪੂਰਨ ਸਿੰਘ ਵਾਂਗ ਹੀ ਦੀਨ-ਦੁਖੀਆਂ,ਬਿਮਾਰ-ਅਪਾਹਜ ਸ਼ਰਨਾਰਥੀਆਂ ਦੀ ਕੈਪਾਂ
ਵਿੱਚ ਸੇਵਾ ਸੰਭਾਲ ਕੀਤੀ । ਫਿਰ ਕੁੱਝ ਸਮਾਂ ਜ਼ਿਲ੍ਹਾ ਕਪੂਰਥਲਾ ਦੇ ਗੁਰਦੁਆਰਾ
ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵੀ ਸੇਵਾ ਕਾਰਜਾਂ ਵਿੱਚ ਜੁਟੇ ਰਹੇ । ਭਗਤ
ਪੂਰਨ ਸਿੰਘ ਜੀ ਨਾਲ ਹੋਈ ਮੁਲਾਕਾਤ ਨੇ ਉਹਨਾਂ ਦੀ ਜ਼ਿੰਦਗੀ ਦੇ ਅਰਥ ਹੀ ਬਦਲ
ਦਿੱਤੇ ਅਤੇ ਉਹ ਪਟਿਆਲਾ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਰਹਿਣ ਸਮੇ,
ਜਦੋਂ ਕਿਸੇ ਲਾ-ਵਾਰਸ ਨੂੰ ਜਾਂ ਦਿਮਾਗੀ ਮਰੀਜ਼ ਨੂੰ ਅੰਮ੍ਰਿਤਸਰ ਸਾਹਿਬ
ਵਿਖੇ ਭਗਤ ਜੀ ਕੋਲ ਲਿਜਾਂਦੇ,ਅਤੇ ਉੱਥੇ ਜਗ੍ਹਾ ਦੀ ਘਾਟ ਹੋਣ ਸਦਕਾ, ਵਾਪਸ
ਲਿਆਉਂਣਾ ਪੈਂਦਾ,ਤਾਂ ਬੜੀ ਮੁਸ਼ਕਲ ਹੁੰਦੀ । ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ
ਵੀ ਅਪਾਹਜ,ਲਾ-ਵਾਰਸ ਆਉਂਦੇ,ਬਾਬਾ ਜੀ ਉਹਨਾਂ ਨੂੰ ਸੰਭਾਲਦੇ ਅਤੇ ਆਪ ਲੰਗਰ
ਛਕਾਉਂਦੇ । ਇਹ ਵੇਖ,ਗੁਰਦੁਆਰਾ ਸਾਹਿਬ ਦੇ ਤਤਕਲੀਨ ਮੈਨੇਜਰ ਨੇ ਸੁਝਾਅ ਦਿੱਤਾ ਕਿ
ਉਹ ਏਥੇ ਪਟਿਆਲਾ ਵਿਖੇ ਹੀ ਅਜਿਹੇ ਲੋਕਾਂ ਨੂੰ ਸੰਭਾਲਣਾ ਸ਼ੁਰੂ ਕਰ ਲੈਣ ।
ਇਸ ਸੁਝਾਅ ਦੇ ਨਾਲ ਹੀ ਪਾਸੀ ਰੋਡ ‘ਤੇ 1983 ਨੂੰ ਐਲਾਟ ਕੀਤੀ ਜਗ੍ਹਾ ਵਿੱਚ
ਤੰਬੂਨੁਮਾ ਝੌਂਪੜੀ ਜਿਹੀ ਬਣਾਕੇ ਉਹ ਲੋੜਵੰਦਾਂ ਨੂੰ ਰੱਖਣ ਅਤੇ ਸੰਭਾਲਣ ਲੱਗੇ
ਅਤੇ ਨਾਅ ਵੀ ਪਿੰਗਲਾ ਆਸ਼ਰਮ ਪੈ ਗਿਆ । ਏਥੋਂ ਤੱਕ ਕਿ ਮਸ਼ਰੂਫੀਅਤ ਦਰਮਿਆਂਨ ਬਾਬਾ
ਜੀ ਦੀ ਪੱਤਨੀ ਦਾ ਵੀ ਦਿਹਾਂਤ ਹੋ ਗਿਆ ਅਤੇ ਉਹਨਾਂ ਦੇ ਛੋਟੇ ਬੇਟੇ ਬਲਬੀਰ ਸਿੰਘ
ਨੂੰ ਪਟਿਆਲਾ ਦੇ ਰਾਜਿੰਦਰਾ ਦੇਵਾ ਯਤੀਮਖਾਨੇ ਵਿੱਚ ਹੀ ਬਚਪਨ ਬਿਤਾਉਂਣਾ ਪਿਆ ।
ਬਾਬਾ ਮੋਹਨ ਸਿੰਘ ਜੀ ਲੋੜਾਂ ਦੀ ਪੂਰਤੀ ਲਈ ਮੰਗਣ ਲਈ ਜਾਂਦੇ ਅਤੇ ਇਸ ਦਾਨ ਨਾਲ
ਅਪਾਹਜ ਪਰਿਵਾਰ ਨੂੰ ਪਾਲਦੇ । ਬਿਮਾਰਾਂ ਨੂੰ ਹਸਪਤਾਲ ਲਿਜਾਣ ਲਈ ਰਿਕਸ਼ਾ ਵੀ ਆਪ
ਹੀ ਚਲਾ ਕੇ ਲਿਜਾਂਦੇ ਅਤੇ ਇਸ ਤੰਬੂ ਵਿੱਚ ਹੀ ਗਰਮੀਆਂ-ਸਰਦੀਆਂ-ਬਰਸਾਤਾਂ-ਝੱਖੜਾਂ
ਦਾ ਸਾਹਮਣਾ ਕਰਦੇ ।
ਲੋੜਵੰਦਾਂ ਦੀ ਗਿਣਤੀ ਤਾਂ ਵੱਧ ਗਈ,ਪਰ ਜਗ੍ਹਾ ਘਟ ਗਈ,ਤਾਂ ਮੌਕੇ ਦੇ ਡਿਪਟੀ
ਕਮਿਸ਼ਨਰ ਐਸ ਕੇ ਸਿਨਾਹ ਨੇ ਸਨੌਰ ਸੜਕ ‘ਤੇ ਜਗ੍ਹਾ ਅਲਾਟ ਕਰ ਦਿੱਤੀ । ਜਿੱਥੇ
ਦਾਨੀਆਂ ਦੀ ਮਦਦ ਨਾਲ ਉਸਾਰੇ ਆਸ਼ਰਮ ਨੂੰ ਆਲ ਇੰਡੀਆ ਪਿੰਗਲਾ ਆਸ਼ਰਮ ਦੇ ਨਾਅ ਤਹਿਤ
ਰਜਿਸਟਰਡ ਕਰਵਾਇਆ ਗਿਆ । ਪਰ ਸੰਤ ਬਾਬਾ ਮੋਹਨ ਸਿੰਘ ਜੀ 18 ਅਕਤੂਬਰ 1994 ਨੂੰ
ਗੁਰਪੁਰੀ ਜਾ ਬਿਰਾਜੇ । ਉਹਨਾਂ ਦੀ ਬਰਸੀ ਹਰ ਸਾਲ 16 ਤੋਂ 18 ਅਕਤੂਬਰ ਤੱਕ ਮਨਾਈ
ਜਾਂਦੀ ਹੈ ਅਤੇ ਉਹਨਾ ਦੇ ਨਾਅ ਉੱਤੇ ਸਮਾਜ ਸੇਵੀ ਸ਼ਖ਼ਸ਼ੀਅਤ ਨੂੰ ਸਨਮਾਨਿਤ ਵੀ
ਕੀਤਾ ਜਾਂਦਾ ਹੈ । ਇਹ ਸਾਰਾ ਪ੍ਰਬੰਧ ਆਪਣੇ ਪਿਤਾ ਜੀ ਦੇ ਕਦਮ ਚਿੰਨ੍ਹਾ ‘ਤੇ
ਚਲਦਿਆਂ ਮੌਜੂਦਾ ਮੁਖੀ ਬਾਬਾ ਬਲਬੀਰ ਸਿੰਘ ਜੀ ਚਲਾ ਰਹੇ ਹਨ । ਜਿੰਨ੍ਹਾਂ ਵਿੱਚ
ਪਿਤਾ ਵਾਲੀਆਂ ਭਾਵਨਾਵਾਂ ਬਰਕਰਾਰ ਹਨ । (ਇਹ ਸਾਰਾ ਕੁੱਝ ਮੈਂ ਖ਼ੁਦ 10 ਅਕਤੂਬਰ
ਨੂੰ ਅੱਖੀਂ ਵੇਖ ਕਿ ਆਇਆ ਹਾਂ)
ਬਾਬਾ ਬਲਬੀਰ ਸਿੰਘ ਜੀ ਕਈ ਵਾਰ ਮੱਥੇ ‘ਤੇ ਹੱਥ ਰੱਖ ਸੋਚੀਂ ਪੈ ਜਾਂਦੇ ਹਨ,ਕਿ
ਪਰਿਵਾਰ ਬਹੁਤ ਵਧ ਗਿਆ ਹੈ, ਇਮਾਰਤ ਦੀ ਘਾਟ ਹੋ ਗਈ ਹੈ,ਐਂਬੂਲੈਂਸ ਦੀ ਵਿਸ਼ੇਸ਼ ਲੋੜ
ਹੈ । ਜੇ ਕਰ ਵੱਡੇ ਘਰਾਣੇ ਇਧਰ ਧਿਆਂਨ ਦੇਣ ਤਾਂ ਇਸ ਆਸ਼ਰਮ ਦੇ ਪਰਿਵਾਰ ਨੂੰ ਹੋਰ
ਸਹੂਲਤਾਂ ਦਿੱਤੀਆਂ ਜਾ ਸਕਦੀਆਂ ਹਨ । ਦਿੱਤਾ ਦਾਨ 80 ਜੀ ਤਹਿਤ ਟੈਕਸ ਛੋਟ ਵਿੱਚ
ਸ਼ਾਮਲ ਹੈ । ਏਥੇ ਰਹਿੰਦੇ ਛੋਟੇ ਛੋਟੇ ਲਾ-ਵਾਰਸ ਬੱਚੇ,ਅਤੇ ਝੁਗੀਆਂ-ਝੌਂਪੜੀਆਂ
ਵਾਲੇ ਬੱਚਿਆਂ ਲਈ ਚਲਦਾ ਸਕੂਲ,ਪਾਗਲ (ਪੁਰਸ਼,ਔਰਤਾਂ),ਅਪਾਹਜਾਂ,ਲਾ-ਵਰਸਾਂ ਦਾ ਭੀੜ
ਭੜੱਕਾ ਹੈ । ਸਰਕਾਰਾਂ ਖ਼ੁਲ੍ਹੇ ਦਰਬਾਰਾਂ ਵਿੱਚ ਨੋਟਾਂ ਦੀਆਂ ਬੋਰੀਆਂ ਵੰਡ
ਰਹੀਆਂ ਹਨ । ਪਰ ਇਹਨਾਂ ਲਾਚਾਰ ਅਤੇ ਲੋੜਵੰਦਾਂ ਨੂੰ ਭੁੱਖਿਆਂ ਮਰਨ ਲਈ
ਬੇ-ਧਿਆਂਨਾ ਕੀਤਾ ਹੋਇਆ ਹੈ । ਐਨ ਆਰ ਆਈ ਵੀਰਾਂ ਨੂੰ ਇਸ ਆਸ਼ਰਮ ਵੱਲ ਸੁਵੱਲੀ
ਨਿਗ੍ਹਾ ਕਰਨ ਦੀ ਬਹੁਤ ਜ਼ਰੂਰਤ ਹੈ । ਕਿਓਂਕਿ ਮਜ਼ਬੂਰੀ ਵੱਸ ਜੋ ਉਹ ਖ਼ੁਦ ਨਹੀਂ
ਕਰ ਸਕਦੇ,ਉਹ ਅਜਿਹਾ ਕਰਨ ਵਾਲਿਆਂ ਦੇ ਮਦਦਗਾਰ ਬਣਕੇ ਇਹਨਾਂ ਲਾਵਾਰਸਾਂ ਦੇ ਵਾਰਸ
ਬਣ ਸਕਦੇ ਹਨ ਜਿਸ ਵਿੱਚ ਪੁੰਨ ਵੀ ਸ਼ਾਮਲ ਹੈ,ਮਨ ਦੀ ਤਸੱਲੀ ਵੀ ਅਤੇ ਫ਼ਲ ਵੀ ।
ਅਜਿਹਾ ਕਰਕੇ ਤੁਸੀਂ ਵੇਖੋਗੇ ਕਿ ਕਿੰਨਾ ਮਾਨਸਿਕ ਸਕੂਨ ਮਿਲਦਾ ਹੈ ਅਤੇ ਕਿੰਨੀ
ਵਧੀਆ ਨੀਂਦ ਆਉਂਦੀ ਹੈ ।
ਰਣਜੀਤ ਸਿੰਘ ਪ੍ਰੀਤ
ਭਗਤਾ(ਬਠਿੰਡਾ)-151206
ਮੁਬਾਇਲ ਸੰਪਰਕ; 98157-07232
|
|
18 ਅਕਤੂਬਰ ਬਰਸੀ ’ਤੇ
ਬੇ-ਆਸਰਿਆਂ ਦਾ ਆਸਰਾ;ਸੰਤ
ਬਾਬਾ ਮੋਹਨ ਸਿੰਘ ਜੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਭੂਤ ਪ੍ਰੇਤ –
ਮਨੋਵਿਗਿਆਨ ਦੀ ਨਜ਼ਰ ‘ਤੋਂ
ਰਿਸ਼ੀ ਗੁਲਾਟੀ, ਆਸਟ੍ਰੇਲੀਆ |
ਵਿਦਿਆ ਬੇਚਾਰੀ, ਪਰ-ਉਪਕਾਰੀ
ਪਰਸ਼ੋਤਮ ਲਾਲ ਸਰੋਏ, ਜਲੰਧਰ |
ਅੰਧੀ ਸ਼ਰਧਾ ਗਿਆਨ
ਵਿਹੂਣੀ
ਗਿਆਨੀ ਅਮਰੀਕ ਸਿੰਘ, ਕੁਰੂਕਸ਼ੇਤਰ |
ਗੋਲੇ
ਕਬੂਤਰਾਂ ਦਾ ਪਰਵਾਸ
ਬੀ.ਐੱਸ. ਢਿੱਲੋਂ ਐਡਵੋਕੇਟ |
ਸਾਉਣ ਦੇ ਛਰਾਟੇ
ਵਾਂਗੂੰ ਆਜਾ ਪ੍ਰਦੇਸੀਆ ਵੇ ਤਾਰਿਆਂ ਦੀ ਨਿੰਮੀ ਨਿੰਮੀ ਲੋਅ
ਭਵਨਦੀਪ ਸਿੰਘ ਪੁਰਬਾ |
ਭਾਰਤ ਦੀ ਮੁੱਖ ਸਮੱਸਿਆ ਹੈ ਵਧ
ਰਹੀ ਆਬਾਦੀ
ਬੀ.ਐੱਸ. ਢਿੱਲੋਂ ਐਡਵੋਕੇਟ |
ਵਿਗਿਆਨ ਦੀ ਪੜਾਈ, ਪੰਜਾਬੀ ਅਤੇ ਅੰਗਰੇਜ਼ੀ
ਡਾ. ਜੋਗਾ ਸਿੰਘ, ਪੰਜਾਬੀ ਯੂਨੀਵਰਸਿਟੀ, ਪਟਿਆਲਾ |
ਦੁਨੀਆਂ
ਵਿੱਚ ਅੰਗਰੇਜ਼ੀ ਦੀ ਸਥਿਤੀ
ਡਾ. ਜੋਗਾ ਸਿੰਘ, ਪੰਜਾਬੀ ਯੂਨੀਵਰਸਿਟੀ, ਪਟਿਆਲਾ |
ਸਫ਼ਲ ਸਿੱਖਿਆ
ਦੀ ਭਾਸ਼ਾ
ਡਾ. ਜੋਗਾ ਸਿੰਘ, ਪੰਜਾਬੀ ਯੂਨੀਵਰਸਿਟੀ, ਪਟਿਆਲਾ |
ਪੈਰ ਵਾਲ਼ੇ ਹਾਹੇ ਦੀ ਅਯੋਗ
ਵਰਤੋਂ
ਗਿਆਨੀ ਸੰਤੋਖ ਸਿੰਘ, ਆਸਟ੍ਰੇਲੀਆ |
ਦੁਨੀਆਂ ਵਿਚ
ਅੰਗਰੇਜ਼ੀ ਦਾ ਗ਼ਲਬਾ
ਸੁਖਵੰਤ ਹੁੰਦਲ |
ਗਊ ਹੱਤਿਆ ਬਨਾਮ ਨਿਰਦੋਸ਼
ਹੱਤਿਆ
ਰਿਸ਼ੀ ਗੁਲਾਟੀ, ਐਡੀਲੇਡ |
ਲੱਚਰ ਗਾਇਕੀ ਲਈ
ਜਿੰਮੇਵਾਰ ਲੋਕ
ਰਾਜੂ ਹਠੂਰੀਆ |
ਪੰਜਾਬੀ ਲੈਂਗੂਏਜ
ਐਜੂਕੇਸ਼ਨ ਐਸੋਸੀਏਸ਼ਨ
ਸਾਧੂ ਬਿਨਿੰਗ |
ਸੁਨੇਹਾ ਆਇਆ
ਫੁੱਲਾਂ ਦਾ - ੨
ਜਨਮੇਜਾ ਸਿੰਘ ਜੌਹਲ |
ਮੇਜਰ ਮਾਂਗਟ ਨਾਲ ਇਕ
ਮੁਲਾਕਾਤ
ਡਾ: ਅਮ੍ਰਿਤਪਾਲ ਕੌਰ |
ਡੇਰਾਵਾਦ ਵਿਰੋਧੀ ਲਹਿਰ ਦੇ
ਵਧਦੇ ਕਦਮ
ਡਾ ਗੁਰਮੀਤ ਸਿੰਘ “ਬਰਸਾਲ”,
ਕੈਲੇਫੋਰਨੀਆਂ |
ਫਿਰ ਦੇਖਿਆ ਕਸ਼ਮੀਰ
ਸੁਨੇਹਾ ਆਇਆ ਫੁੱਲਾਂ ਦਾ
ਜਨਮੇਜਾ ਸਿੰਘ ਜੌਹਲ |
ਕੌਣ, ਕਿਸ ਦਾ ਖਾਂਦਾ
ਪਰਸ਼ੋਤਮ ਲਾਲ ਸਰੋਏ |
ਆਨਲਾਈਨ ਵਿਸਾਖੀ ਫਿਲਮ ਮੇਲਾ
ਸੁਖਵੰਤ ਹੁੰਦਲ |
ਮੁਕ ਜਾ ਪੂਣੀਏ,
ਅਸੀਂ ਜਾਣਾ ਗੁਰਾਂ ਦੇ ਡੇਰੇ
ਹਰਬੀਰ ਸਿੰਘ ਭੰਵਰ |
ਹਿੰਮਤ ਤੇ ਦਲੇਰੀ ਮਨੁੱਖੀ ਜੀਵਨ
ਦਾ ਅਸਲੀ ਗਹਿਣਾ ਹੈ
ਪਰਸ਼ੋਤਮ ਲਾਲ ਸਰੋਏ |
ਵਿੱਚਲੀ ਗੱਲ
ਵਿਆਹਾਂ ਨੂੰ ਵੀ
ਉਜੱਡਾਂ ਦੀ ਭੀੜ ਬਣਾ ਦਿੱਤਾ ਹੈ ਪੰਜਾਬੀਆਂ ਨੇ
ਬੀ.ਐੱਸ. ਢਿੱਲੋਂ, ਐਡਵੋਕੇਟ |
ਕਾਂਗਰਸ ਨੂੰ ਉਸ ਦਾ
ਹੱਦੋਂ ਵੱਧ ਜਿੱਤ ਦਾ ਆਤਮ ਵਿਸ਼ਵਾਸ ਹੀ ਲੈ ਡੁੱਬਿਆ
ਸਰਵਨ ਸਿੰਘ ਰੰਧਾਵਾ |
ਓਲੰਪੀਅਨ
ਪਰਗਟ ਸਿੰਘ ਨੇ ਹੁਣ ਕੀਤਾ ਸਿਆਸੀ ਗੋਲ
ਰਣਜੀਤ ਸਿੰਘ ਪ੍ਰੀਤ |
ਪੰਜਾਬੀ ਦੇ ਮਿਆਰ ਨੂੰ
ਨੀਵਾਂ ਕਰਨ ਵਾਲੇ ਇਹ ਲੇਖਕ
ਰਵਿੰਦਰ ਸਿੰਘ ਕੁੰਦਰਾ,
ਬੀ ਬੀ ਸੀ ਏਸ਼ੀਅਨ ਨੈੱਟਵਰਕ ਰੇਡੀਓ ਪੇਸ਼ਕਾਰ |
ਦਰਦ ਦੇਖ ਦੁੱਖ ਆਉਂਦਾ
ਪਰਸ਼ੋਤਮ ਲਾਲ ਸਰੋਏ |
ਆਈ ਬਸੰਤ ਤੇ ਪਾਲਾ ਭਗੰਤ
ਪਰਸ਼ੋਤਮ ਲਾਲ ਸਰੋਏ |
|
ਉਹ ਫਿਰੇ ਨੱਥ ਕੜ੍ਹਾਉਣ ਨੂੰ,
ਤੇ ਦੂਜਾ ਫਿਰੇ ਨੱਕ ਵਢਾਉਣ ਨੂੰ
ਪਰਸ਼ੋਤਮ ਲਾਲ ਸਰੋਏ |
...ਭਰੂਣ ਹੱਤਿਆ
ਹੁੰਦੀ ਰਹੇਗੀ !
ਸ਼ਿਵਚਰਨ ਜੱਗੀ ਕੁੱਸਾ |
ਲੀਡਰਾਂ ਨੂੰ
ਚਿੰਬੜੀਆਂ ਜੋਕਾਂ
ਜਨਮੇਜਾ ਸਿੰਘ ਜੌਹਲ |
ਬੇਗੈਰਤ ਕਿੱਥੇ ਵਸਦਾ ਏ ?
ਯੁੱਧਵੀਰ ਸਿੰਘ ਆਸਟਰੇਲੀਆ |
ਅਮਨ,
ਨਿੱਘ ਅਤੇ ਸਾਂਝਾਂ ਦੀ
ਪ੍ਰਤੀਕ : ਲੋਹੜੀ
ਰਣਜੀਤ ਸਿੰਘ ਪ੍ਰੀਤ
|
ਕੁਝ ਇੱਕ ਲਈ ਰੱਬ,ਰੱਬ ਤੇ
ਬਾਕੀਆਂ ਲਈ ਉਹੀ ਰੱਬ ਜੱਭ
ਪਰਸ਼ੋਤਮ ਲਾਲ ਸਰੋਏ |
ਨਵਾਂ
ਸਾਲ, ਨਵਾਂ ਅਹਿਦ
ਕੁਲਜੀਤ ਸਿੰਘ ਜੰਜੂਆ, ਕਨੇਡਾ |
ਇਕ ਅਨਾਰ ਸੌ ਬੀਮਾਰ
ਪਰਸ਼ੋਤਮ ਲਾਲ ਸਰੋਏ |
ਇਨਸਾਨ ਬਣਨ ਦੀ
ਬਜਾਏ 'ਸਿਆਸੀ ਪਿਆਦੇ' ਬਣਿਆਂ ਲਈ ਇੱਕ ਬੇਨਤੀ.....!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ) |
ਉੱਚਾ-ਨੀਵਾਂ, ਛੋਟਾ ਵੱਡਾ, ਮਾਲਕ ਹੈ ਜਾਂ ਗ਼ੁਲਾਮ
ਪਰਸ਼ੋਤਮ ਲਾਲ ਸਰੋਏ
|
ਪ੍ਰਵਾਸੀ ਪੰਜਾਬੀਆਂ ਦੇ ਰਿਸ਼ਤਿਆਂ ਵਿੱਚ ਟੁੱਟ-ਭੱਜ
ਉਜਾਗਰ ਸਿੰਘ |
ਚੌਂਕਾ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’ |
ਕੁਦਰਤੀ
ਸੋਮਿਆਂ ਦੀ ਅੰਨੇਵਾਹ ਵਰਤੋਂ ਤੋਂ ਗੁਰੇਜ ਕਰਨਾ ਚਾਹੀਦਾ ਹੈ
ਉਜਾਗਰ ਸਿੰਘ |
ਵਿਹੜਾ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’ |
ਫੁਲਕਾਰੀ ਤੇ ਬਾਗ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’ |
ਕੀ ਦੀਵਾਲੀ ਦਾ ਤਿਉਹਾਰ ਅੱਜ
ਸੱਚ-ਮੁੱਚ ਖ਼ੁਸ਼ੀਆਂ ਦਾ ਤਿਉਹਾਰ ਹੈ ਪਰਸ਼ੋਤਮ ਲਾਲ
ਸਰੋਏ |
ਚਾਰ ਬੰਦੇ ਰੱਖ ਲੈ ਤੂੰ ਕੰਧਾ
ਦੇਣ ਨੂੰ
ਪਰਸ਼ੋਤਮ ਲਾਲ ਸਰੋਏ |
ਖੱਦਰ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’ |
ਦੁਸਹਿਰਾ ਵਿਸ਼ੇਸ਼ ਇੱਕ ਲੇਖ
ਰਾਵਣ ਅਜੇ
ਸੜਿਆ ਕਿੱਥੇ ਹੈ!
ਪਰਸ਼ੋਤਮ ਲਾਲ ਸਰੇਏ |
ਵੇਖਣ
ਵਾਲੀ ਥਾਂ ਹੈ ਕੈਨੇਡਾ ਦੀ ਐਡਮਿੰਟਨ ਮਾਲ
ਬੀਰਿੰਦਰ ਸਿੰਘ ਢਿੱਲੋਂ, ਐਡਵੋਕੇਟ |
3 ਅਕਤੂਬਰ, ਜਨਮ ਦਿਨ ਤੇ ਵਿਸ਼ੇਸ਼
ਸ਼ਰਾਫਤ,
ਨੇਕਨੀਤੀ, ਇਨਸਾਨੀਅਤ, ਸਹਿਜਤਾ ਅਤੇ ਸਮਾਜ ਸੇਵਾ ਦੇ ਮੁੱਜਸਮਾ: ਮਹਾਰਾਣੀ
ਪ੍ਰਨੀਤ ਕੌਰ
-
ਉਜਾਗਰ ਸਿੰਘ |
ਕੰਜ਼ਿਊਮਰਿਜ਼ਮ ਅਤੇ ਵਾਤਾਵਰਨ ਦਾ ਨੁਕਸਾਨ
ਸੁਖਵੰਤ ਹੁੰਦਲ |
ਮੰਜਾ ਤੇ ਨਵਾਰੀ
ਪਲੰਘ
ਬਲਵਿੰਦਰ ਸਿੰਘ ਚਾਹਲ “ਮਾਧੋ ਝੰਡਾ” |
ਪੱਖੀ
ਬਲਵਿੰਦਰ ਸਿੰਘ ਚਾਹਲ “ਮਾਧੋ ਝੰਡਾ” |
ਕੀ
ਸ੍ਰੋਮਣੀ ਕਮੇਟੀ ਅਤੇ ਬਾਕੀ ਗੁਰਦੁਆਰਿਆਂ ਵਿੱਚ ਫੈਲਿਆ ਭ੍ਰਿਸ਼ਟਾਚਾਰ ਰੋਕਣ
ਲਈ ਵੀ ਕੋਈ ਅੱਨਾ ਹਜਾਰੇ ਉੱਠੇਗਾ?
ਅਵਤਾਰ ਸਿੰਘ ਮਿਸ਼ਨਰੀ |
ਸਾਂਝੇ ਪੰਜਾਬ ਦਾ,
ਪੰਜਾਬੀ ਦਾ ਅਣਖੀਲਾ ਲੋਕ ਕਵੀ: ਚਿਰਾਗ ਦੀਨ ਦਾਮਨ
ਉਜਾਗਰ ਸਿੰਘ |
ਰਾਜ ਵਿੱਚ ਲੋਕਾਂ ਦੀ, ਲੋਕਾਂ ਦੁਆਰਾ, ਲੋਕਾਂ ਲਈ ਸਰਕਾਰ ਦੀ ਧਾਰਨਾ ਕਿੱਥੋਂ
ਤੱਕ ਸਹੀ ਸਾਬਤ ਹੋ ਰਹੀ ਹੈ?
-
ਪਰਸ਼ੋਤਮ ਲਾਲ ਸਰੋਏ |
ਚਲ ਜਨਮੇਜੇ ਕਸ਼ਮੀਰ ਵਿਖਾ-3
ਜਨਮੇਜਾ ਸਿੰਘ ਜੌਹਲ |
ਆਤੰਕ ਦਾ ਅੰਤ
ਪਾਕਿਸਤਾਨ ਨੇ ਅਮਰੀਕਾ ਦੀ ਮੱਦਦ ਕੀਤੀ ਜਾਂ ਲਾਦੇਨ ਦੀ?
ਭਵਨਦੀਪ ਸਿੰਘ ਪੁਰਬਾ (ਚੀਫ਼ ਐਡੀਟਰ ‘ਮਹਿਕ ਵਤਨ ਦੀ’)
|
ਕੁਦਰਤੀ ਆਫਤਾਂ,
ਭੂਚਾਲ, ਵਿਗਿਆਨ ਅਤੇ ਠੱਗ
ਅਵਤਾਰ ਸਿੰਘ ਮਿਸ਼ਨਰੀ |
ਹੋਲੀ ਤੇ ਵਿਸ਼ੇਸ਼ ਸੇਲ
ਸੰਜੀਵ ਸ਼ਰਮਾ, ਫਿਰੋਜਪੁਰ
ਮਿਤੀ: ੨੦/੦੩/੨੦੧੧ |
ਹਲ਼
ਬਲਵਿੰਦਰ ਸਿੰਘ ਚਾਹਲ “ਮਾਧੋ ਝੰਡਾ” |
ਨਿਬੰਧ :
ਅਜਮੇਰ ਰੋਡੇ : ਸ਼ੁਭਚਿੰਤਨ ਦਾ ਵੇਲਾ
ਸੁਖਿੰਦਰ |
ਜੱਜੇ ਦੀਆਂ ਲੱਤਾਂ ਵਿਚ ਆ ਅੜੀ ਬੇਲੋੜੀ ਬਿੰਦੀ
ਗਿ। ਸੰਤੋਖ ਸਿੰਘ |
ਬਦੇਸ਼ਾਂ ‘ਚ ਕਰੂਪ ਹੋ ਰਹੀ ਪੰਜਾਬੀ ਬੋਲੀ: ਜ਼ਿੰਮੇਵਾਰ ਕੌਣ?
ਇਕਬਾਲ ਰਾਮੂਵਾਲੀਆ, ਕੈਨਡਾ |
ਸੰਪਾਦਨਾ ਬਨਾਮ ਵਿਆਕਰਣਿਕ ਦਰੁੱਸਤੀਆਂ
ਡਾ।ਗੁਰਮੀਤ ਸਿੰਘ ਬਰਸਾਲ ਕੈਲੇਫੋਰਨੀਆਂ |
ਚਰਨ ਸਿੰਘ :
ਦਾਰਸ਼ਨਿਕ ਸੁਭਾਅ ਦੀ ਕਵਿਤਾ
ਸੁਖਿੰਦਰ |
ਉਂਕਾਰਪ੍ਰੀਤ : ਜ਼ਿੰਦਗੀ ਦੀਆਂ ਹਕੀਕਤਾਂ ਦਾ ਲੇਖਾ-ਜੋਖਾ ਕਰਦੀ ਕਵਿਤਾ
ਸੁਖਿੰਦਰ |
ਵਿਦਵਾਨਾਂ ਨੇ ਸਮੇ ਦੀ ਵੰਡ ਕਿਵੇਂ ਕੀਤੀ? ਅਤੇ ਨਵਾਂ ਸਾਲ
ਅਵਤਾਰ ਸਿੰਘ ਮਿਸ਼ਨਰੀ |
ਸੁਰਜੀਤ ਕਲਸੀ :
ਔਰਤ ਦੇ ਸਰੋਕਾਰਾਂ ਦੀ ਕਥਾ
ਸੁਖਿੰਦਰ |
ਪਹਿਲੀ ਮੁਲਾਕਾਤ
ਜਨਮੇਜਾ ਸਿੰਘ ਜੌਹਲ |
ਮਰਦ ਨੂੰ ਸਮਾਜ ਦਾ
ਪ੍ਰਧਾਨ, ਕਰਤਾ, ਧਰਤਾ ਸਿਰਜਨਹਾਰ ਸਮਝਇਆਂ ਜਾਂਦਾ ਹੈ
ਸਤਵਿੰਦਰ ਕੌਰ ਸੱਤੀ (ਕੈਲਗਰੀ) |
ਕਿ–ਕ–ਕੇ
ਜਨਮੇਜਾ ਸਿੰਘ ਜੌਹਲ |
ਬੱਸ
ਸਟਾਪ ਦੀ ਤਲਾਸ਼
ਜਨਮੇਜਾ ਸਿੰਘ ਜੌਹਲ |
ਦੇਸ ਦਾ
ਅੰਨਦਾਤਾ ਪੰਜਾਬ ਦਾ ਕਿਸਾਨ ਖੁਦਕੁਸੀਆਂ ਦੇ ਰਾਹ ਕਿਉਂ ?
ਰਘਵੀਰ ਸਿੰਘ ਚੰਗਾਲ |
ਕਲਮਾਂ ਦਾ ਕਲਮਾਂ ਨਾਲ ਟਕਰਾਅ, ਪੰਜਾਬੀ ਸਾਹਿਤ ਲਈ ਵਿਕਾਸਕਾਰੀ ਜਾਂ
ਵਿਨਾਸ਼ਕਾਰੀ ?
ਜਰਨੈਲ ਘੁਮਾਣ |
ਹਉਮੈਂ
ਕਿਥੌਂ ਉਪਜੇ ਕਿਤ ਸੰਜਮ ਇਹ ਜਾਇ॥
ਡਾ: ਮਹਾਂਬੀਰ ਸਿੰਘ |
ਇਕ ਯਮਲਾ
ਜੱਟ ਸੀ।।।!
ਨਿਸ਼ਾਨ ਰਾਠੌਰ ‘ਮਲਿਕਪੁਰੀ’ |
ਆਪਣੇ ਬੱਚੇ ਨੂੰ ਆਤਮ-ਵਿਸ਼ਵਾਸੀ ਬਣਾਓ
ਨਿਸ਼ਾਨ ਰਾਠੌਰ ‘ਮਲਿਕਪੁਰੀ’ |
ਚਲ
ਭਗਤਾ ਹੋ ਜਾ ਵਲੈਤੀਆ
ਜਨਮੇਜਾ ਸਿੰਘ ਜੌਹਲ |
ਪੜਿਆ-ਲਿਖਿਆ ਤਬਕਾ ਬਨਾਮ ਅੰਧਵਿਸ਼ਵਾਸ
ਨਿਸ਼ਾਨ ਰਾਠੌਰ ‘ਮਲਿਕਪੁਰੀ’ |
ਦੋਸਤੀਆਂ
ਦਾ ਮੇਰਾ ਅਨੁਭਵ
ਜਤਿੰਦਰ ਸਿੰਘ ਔਲ਼ਖ |
ਮੇਰੀ ਕੈਨੇਡਾ
ਫ਼ੇਰੀ -
ਕਿਸ਼ਤ 1
ਸ਼ਿਵਚਰਨ ਜੱਗੀ ਕੁੱਸਾ |
ਮੇਰੀ ਕੈਨੇਡਾ
ਫ਼ੇਰੀ -
ਕਿਸ਼ਤ 2
ਸ਼ਿਵਚਰਨ ਜੱਗੀ ਕੁੱਸਾ |
ਮੇਰੀ ਕੈਨੇਡਾ
ਫ਼ੇਰੀ -
ਕਿਸ਼ਤ 3
ਸ਼ਿਵਚਰਨ ਜੱਗੀ ਕੁੱਸਾ |
ਮੇਰੀ ਕੈਨੇਡਾ
ਫ਼ੇਰੀ -
ਕਿਸ਼ਤ 4
ਸ਼ਿਵਚਰਨ ਜੱਗੀ ਕੁੱਸਾ |
ਮੰਗਣ ਨਾਲੋਂ ਮਰਨਾ ਚੰਗਾ ਨਿਸ਼ਾਨ
ਰਾਠੌਰ ‘ਮਲਿਕਪੁਰੀ’ |
ਜੱਜੇ ਦੇ ਪੈਰ ’ਚ ਬਿੰਦੀ
ਰਵਿੰਦਰ ਸਿੰਘ ਕੁੰਦਰਾ |
ਕਿੱਥੇ
ਉਡ ਗਈ ਮੇਰੇ ਵਤਨ ਦੀ ਉਹ ਸੋਨੇ ਦੀ ਚਿੜ੍ਹੀ
ਰਵੀ ਸਚਦੇਵਾ |
ਕਰਮਾਂ ਵਾਲੀਆਂ
ਮਾਂਵਾਂ
ਨਿਸ਼ਾਨ ਰਾਠੌਰ ‘ਮਲਿਕਪੁਰੀ’ |
…ਜਦੋਂ ਮੈਂ ਪਹਿਲੀ ਵਾਰ ਦਿੱਲੀ ਗਿਆ
ਨਿਸ਼ਾਨ ਰਾਠੌਰ ‘ਮਲਿਕਪੁਰੀ’ |
ਆਜ਼ਾਦ ਦੇਸ਼ ਦੇ ‘ਗ਼ੁਲਾਮ’
ਹਰਪ੍ਰੀਤ ਲਾਲ ‘ਹੈਰੀ’ |
ਇੰਝ
ਰਿਹਾ ਮੇਰਾ ਜਹਾਜ਼ ਦਾ ਪਹਿਲਾ 'ਹੂਟਾ'.... !
ਮਨਦੀਪ ਖੁਰਮੀ ਹਿੰਮਤਪੁਰਾ(ਇੰਗਲੈਂਡ)
|
|