WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
ਪੰਜਾਬੀ ਬੋਲੀ ਤੇ ਕਨੇਡਾ ਦੀ 2011 ਦੀ ਮਰਦਮ ਸ਼ੁਮਾਰੀ
ਸਾਧੂ ਬਿਨਿੰਗ, ਕਨੇਡਾ 

 

5_cccccc1.gif (41 bytes)

ਕਨੇਡਾ ਦੀ 2011 ਦੀ ਮਰਦਮ ਸ਼ੁਮਾਰੀ ਤੋਂ ਇਕੱਤਰ ਕੀਤੀ ਜਾਣਕਾਰੀ ਕੁਝ ਦਿਨ ਪਹਿਲਾਂ ਮੀਡੀਏ ਰਾਹੀਂ ਆਮ ਕਨੇਡੀਅਨ ਸ਼ਹਿਰੀਆਂ ਤੱਕ ਪਹੁੰਚੀ। ਕਨੇਡਾ ਵਿਚ ਬੋਲੀਆਂ ਜਾਂਦੀਆਂ 200 ਦੇ ਕਰੀਬ ਭਾਸ਼ਾਵਾਂ ਬਾਰੇ ਜਾਣਕਾਰੀ ਪੰਜਾਬੀ ਭਾਈਚਾਰੇ ਲਈ ਵੀ ਕਾਫੀ ਦਿਲਚਸਪੀ ਵਾਲੀ ਸੀ। ਇਸ ਵਾਰ 460,000 ਪੰਜਾਬੀਆਂ ਨੇ ਆਪਣੀ ਮਾਂ-ਬੋਲੀ ਪੰਜਾਬੀ ਲਿਖਵਾਈ ਜਦ ਕਿ 2006 ਦੀ ਮਰਦਮ ਸ਼ੁਮਾਰੀ ਵਿਚ ਇਹ ਨੰਬਰ 367,000 ਸੀ। ਅੰਗ੍ਰੇਜ਼ੀ ਅਤੇ ਫਰਾਂਸੀਸੀ ਤੋਂ ਬਾਅਦ ਪੰਜਾਬੀ ਤੀਜੇ ਨੰਬਰ ’ਤੇ ਆ ਗਈ ਹੈ। ਕਨੇਡਾ ਵਿਚ ਬੋਲੀਆਂ ਜਾਂਦੀਆਂ ਏਨੀ ਵੱਡੀ ਗਿਣਤੀ ਬੋਲੀਆਂ ਵਿੱਚੋਂ ਤੀਜੇ ਨੰਬਰ ’ਤੇ ਆਉਣਾ ਕੋਈ ਛੋਟੀ ਗੱਲ ਨਹੀਂ। ਇਹ ਸਾਡੇ ਲਈ ਇਕ ਬਹੁਤ ਵਧੀਆ ਖਬਰ ਹੈ ਤੇ ਇਸ ’ਤੇ ਸਾਨੂੰ ਸਾਰਿਆਂ ਨੂੰ ਖੁਸ਼ ਵੀ ਹੋਣਾ ਚਾਹੀਦਾ ਹੈ ਤੇ ਮਾਣ ਵੀ ਮਹਿਸੂਸ ਕਰਨਾ ਚਾਹੀਦਾ ਹੈ।

ਇਹ ਇਕ ਵਧੀਆ ਮੌਕਾ ਹੈ ਕਿ ਅਸੀਂ ਕਨੇਡਾ ਵਿਚ ਪੰਜਾਬੀ ਸੰਬੰਧੀ ਹੋਈ ਇਸ ਵਧੀਆ ਤਬਦੀਲੀ ਨੂੰ ਆਧਾਰ ਬਣਾ ਕੇ ਪੰਜਾਬੀ ਦੇ ਹੁਣ ਤੇ ਭਵਿੱਖ ਬਾਰੇ ਕੁਝ ਵਿਚਾਰ ਚਰਚਾ ਕਰੀਏ। ਸਾਡੇ ਨੰਬਰਾਂ ਵਿਚ ਇਹ ਵਾਧਾ ਦੋ ਗੱਲਾਂ ਕਰਕੇ ਹੋਇਆ ਜਾਪਦਾ ਹੈ। ਇਕ ਤਾਂ ਨਵੇਂ ਇੰਮੀਗਰੈਂਟ ਆ ਰਹੇ ਹਨ ਤੇ ਦੂਜਾ ਕੁਝ ਉਨ੍ਹਾਂ ਲੋਕਾਂ ਨੇ ਵੀ ਪੰਜਾਬੀ ਨੂੰ ਮਾਂ-ਬੋਲੀ ਵਜੋਂ ਦਰਜ ਕਰਵਾਇਆ ਹੈ ਜੋ ਸ਼ਾਇਦ ਪਹਿਲਾਂ ਅਜਿਹਾ ਨਹੀਂ ਸੀ ਕਰ ਰਹੇ। ਇਹ ਗੱਲ ਆਪਣੇ ਆਪ ਵਿਚ ਬਹੁਤ ਹੋਂਸਲਾ ਦੇਣ ਵਾਲੀ ਹੈ। ਇਸ ਨਾਲ ਆਸ ਬੱਝਦੀ ਹੈ ਕਿ ਪੰਜਾਬੀ ਦੇ ਨੰਬਰ ਹੋਰ ਵੀ ਵਧਣਗੇ ਕਿਉਂਕਿ ਅਸਲ ਵਿਚ ਏਥੇ ਪੰਜਾਬੀ ਬੋਲਣ ਵਾਲੇ ਲੋਕ ਚਾਰ ਲੱਖ ਸੱਠ ਹਜ਼ਾਰ ਤੋਂ ਵੱਧ ਹਨ। ਪੰਜਾਬੀ ਜਿਸ ਵੱਡੇ ਗਰੁੱਪ -ਇੰਡੋ-ਇਰਾਨੀਅਨ ਲੈਂਗੁਏਜ - ਦਾ ਹਿੱਸਾ ਹੈ ਉਸ ਵਿਚ ਪੰਜਾਬੀ, ਉਰਦੂ, ਪਰਸ਼ੀਅਨ, ਗੁਜਰਾਤੀ ਤੇ ਹਿੰਦੀ ਜ਼ਬਾਨਾਂ ਸ਼ਾਮਲ ਹਨ। ਇਸ ਗਰੁੱਪ ਵਿਚ ਇਹ ਬੋਲੀਆਂ ਬੋਲਣ ਵਾਲਿਆ ਦਾ ਗਿਣਤੀ 1,179,990 ਹੈ। ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਇਸ ਗਰੁੱਪ ਵਿਚ ਕਾਫੀ ਲੋਕ ਹੋਣਗੇ ਜਿਹੜੇ ਅਸਲ ਵਿਚ ਪੰਜਾਬੀ ਬੋਲਣ ਵਾਲੇ ਹਨ।

ਪੰਜਾਬੀ ਸੰਬੰਧੀ ਇਨ੍ਹਾਂ ਅੰਕੜਿਆਂ ਵਿਚ ਇਕ ਹੋਰ ਵੀ ਵਧੀਆ ਗੱਲ ਸਾਹਮਣੇ ਆਈ ਹੈ। ਉਹ ਇਹ ਕਿ ਕਨੇਡਾ ਵਿਚ ਜਿਹੜੀਆਂ ਬੋਲੀਆਂ ਦੇ ਲੋਕ ਆਪਣੀਆਂ ਬੋਲੀਆਂ ਨੂੰ ਕਾਇਮ ਰੱਖ ਰਹੇ ਹਨ (ਰੀਟੇਨ ਕਰ ਰਹੇ ਹਨ) ਉਨ੍ਹਾਂ ਵਿਚ ਵੀ ਪੰਜਾਬੀ ਸਿਰੇ ’ਤੇ ਹੈ। ਪੰਜਾਬੀ ਨੂੰ ਆਪਣੀ ਮਾਂ-ਬੋਲੀ ਦਰਜ ਕਰਵਾਉਣ ਵਾਲੇ ਲੋਕਾਂ ਵਿੱਚੋਂ 80% ਲੋਕ ਇਸ ਨੂੰ ਬੋਲਚਾਲ ਲਈ ਵਰਤ ਵੀ ਰਹੇ ਹਨ। ਇਹ ਬਹੁਤ ਵਧੀਆ ਗੱਲ ਹੈ। ਪਰ ਸਾਨੂੰ ਇਸ ਅੰਕੜੇ ਦੀ ਖੁਸ਼ੀ ਮੰਨਾਉਂਦਿਆਂ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਜੇ ਆਪਣੀਆਂ ਅਗਲੀਆਂ ਪੀੜ੍ਹੀਆਂ ਨੂੰ ਪੰਜਾਬੀ ਬੋਲਣ ਤੋਂ ਅੱਗੇ ਪੜ੍ਹਨ ਲਿਖਣ ਦੀ ਸਿੱਖਿਆ ਨਾ ਦਿੱਤੀ ਗਈ ਤਾਂ ਇਹ ਖੁਸ਼ੀ ਵੀ ਥੋੜ੍ਹ ਚਿਰੀ ਹੋਵੇਗੀ।
ਗਿਣਤੀ ਦੇ ਸੰਬੰਧ ਵਿਚ ਇਕ ਗੱਲ ਹੋਰ ਨੋਟ ਕਰਨ ਵਾਲੀ ਹੈ ਕਿ ਦੂਜੀਆਂ ਬਹੁਤ ਸਾਰੀਆਂ ਬੋਲੀਆਂ ਵਿਚ ਵਾਧੇ ਦੀ ਦਰ ਪੰਜਾਬੀ ਨਾਲੋਂ ਕਿਤੇ ਜ਼ਿਆਦਾ ਹੈ। ਇਸ ਸੰਬੰਧ ਵਿਚ ਉੱਪਰਲੀਆਂ ਸੱਤ ਬੋਲੀਆਂ ਹਨ ਜਿਨ੍ਹਾਂ ਵਿਚਲਾ ਵਾਧਾ 30% ਤੋਂ ਉੱਪਰ ਹੈ: ਮੈਂਡਾਰਿਨ (+50%), ਅਰਬੀ (+47%), ਹਿੰਦੀ (+44%), ਕਰੀਓਲ ਭਾਸ਼ਾ (+42%), ਬੰਗਾਲੀ (+40%), ਪਰਸ਼ੀਅਨ (+33%) ਅਤੇ ਸਪੇਨੀ (+32%)। ਸਾਨੂੰ ਦੂਜੀਆਂ ਬੋਲੀਆਂ ਦੇ ਵਿਕਾਸ ਦੀ ਵੀ ਖੁਸ਼ੀ ਹੋਣੀ ਚਾਹੀਦੀ ਹੈ। ਪਰ ਨਾਲ ਹੀ ਸਾਨੂੰ ਇਹ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਨੰਬਰਾਂ ਵਿਚਲਾ ਇਹ ਵਾਧਾ ਕੋਈ ਸਦਾ ਰਹਿਣ ਵਾਲੀ ਸਥਿਤੀ ਨਹੀਂ ਹੈ। ਇਸ ਵੇਲੇ ਪੰਜਾਬੀ ਕਨੇਡਾ ਵਿਚ ਤੀਜੇ ਨੰਬਰ ’ਤੇ ਹੈ ਇਹ ਸਥਿਤੀ ਬੜੀ ਛੇਤੀ ਬਦਲ ਸਕਦੀ ਹੈ। ਬਹੁਤ ਕੁਛ ਇਮੀਗਰੇਸ਼ਨ ’ਤੇ ਨਿਰਭਰ ਕਰਦਾ ਹੈ। ਪਹਿਲਾਂ ਵੀ ਪੰਜਾਬੀ ਕਨੇਡਾ ਵਿਚ ਆਪਣੇ 115 ਸਾਲ ਦੇ ਸਮੇਂ ਦੌਰਾਨ ਕਈ ਵਾਧੇ ਘਾਟੇ ਦੇਖ ਚੁੱਕੀ ਹੈ। ਵੀਹਵੀਂ ਸਦੀ ਦੇ ਸ਼ੁਰੂ ਵਿਚ ਸਾਡੀ ਗਿਣਤੀ ਪੰਜ ਹਜ਼ਾਰ ਤੋਂ ਉੱਪਰ ਹੋ ਗਈ ਸੀ ਪਰ ਇਮੀਗਰੇਸ਼ਨ ਵਿਚ ਲੱਗੀਆਂ ਪਾਬੰਦੀਆਂ ਕਾਰਨ ਦੂਜੀ ਵੱਡੀ ਸੰਸਾਰ ਜੰਗ ਦੌਰਾਨ ਇਹ ਗਿਣਤੀ ਇਕ ਹਜ਼ਾਰ ਦੇ ਦੁਆਲੇ ਰਹਿ ਗਈ ਸੀ।

ਹੁਣ ਵਿਚਾਰਨ ਵਾਲੀ ਗੱਲ ਇਹ ਹੈ ਕਿ ਕੀ ਪੰਜਾਬੀ ਦੀ ਬਣੀ ਇਸ ਨਵੀਂ ਪੁਜ਼ੀਸ਼ਨ ਨਾਲ ਆਪਣੀ ਬੋਲੀ ਲਈ ਇਸ ਦੇ ਵਿਕਾਸ ਵਾਸਤੇ ਕੁਝ ਕਰ ਸਕਦੇ ਹਾਂ?

ਪੰਜਾਬੀ ਨੂੰ ਪਹਿਲਾਂ ਵੀ ਜ਼ਿਕਰਯੋਗ ਸਥਾਨ ਹਾਸਲ ਹੋਏ ਹਨ ਇਹ ਗੱਲ ਵੱਖਰੀ ਹੈ ਕਿ ਉਨ੍ਹਾਂ ਦਾ ਇੰਨਾ ਜ਼ਿਕਰ ਨਹੀਂ ਹੋਇਆ। ਜਿਵੇਂ ਕਿ ਬੀ ਸੀ ਦੀ ਲੈਜਿਸਲੇਚਰ ਵਿਚ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਪਿਛੋਕੜ ਦੇ ਵਿਧਾਇਕ ਅੰਗ੍ਰੇਜ਼ੀ ਤੋਂ ਬਾਅਦ ਦੂਜੇ ਨੰਬਰ ’ਤੇ ਹੁੰਦੇ ਹਨ। ਪਰ ਇਸ ਨਾਲ ਪੰਜਾਬੀ ਵਾਸਤੇ ਕੋਈ ਨਵੀਂ (1994 ਵਿੱਚ ਹਾਸਿਲ ਹੋਏ ਹੱਕ ਤੋਂ ਬਾਅਦ) ਪ੍ਰਾਪਤੀ ਨਹੀਂ ਹੋ ਸਕੀ। ਇਸੇ ਤਰ੍ਹਾਂ ਓਟਾਵਾ ਵਿਚ ਵੀ ਕਾਫੀ ਸਮੇਂ ਤੋਂ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ ਸ਼ਾਇਦ ਅੰਗ੍ਰੇਜ਼ੀ ਤੇ ਫਰਾਂਸੀਸੀ ਤੋਂ ਬਾਅਦ ਤੀਜੇ ਨੰਬਰ ’ਤੇ ਹੋਵੇ ਪਰ ਇਸ ਨਾਲ ਪੰਜਾਬੀ ਵਾਸਤੇ ਕੋਈ ਵਿਸ਼ੇਸ਼ ਪ੍ਰਾਪਤੀ ਹੋਈ ਨਹੀਂ ਜਾਪਦੀ।

ਅਸੀਂ ਜਾਣਦੇ ਹਾਂ ਕਿ ਪੰਜਾਬੀ (ਸਣੇ ਬਾਕੀ ਦੀਆਂ 197 ਬੋਲੀਆਂ ਦੇ) ਕਨੇਡਾ ਵਿਚ ਇਕ ਵਿਦੇਸ਼ੀ ਬੋਲੀ ਹੈ। ਕਨੇਡਾ ਵਿਚ ਸਿਰਫ ਦੋ ਆਫੀਸ਼ੀਅਲ ਬੋਲੀਆਂ ਹੀ ਕਨੇਡੀਅਨ ਮੰਨੀਆਂ ਜਾਂਦੀਆਂ ਹਨ। ਬਾਕੀ ਬੋਲੀਆਂ ਬਾਰੇ ਗੱਲ ਕਰਨ ਲਈ ਕਦੇ 'ਫਾਰਨ ਲੈਂਗੂਏਜਜ਼', ਕਦੇ 'ਮਾਡਰਨ ਲੈਂਗੂਏਜਜ਼', ਕਦੇ 'ਇੰਟਰਨੈਸ਼ਨਲ ਲੈਂਗੁਏਜਜ਼', ਕਦੇ 'ਹੋਮ ਲੈਂਗੂਏਜਜ਼', ਕਦੇ 'ਮਦਰ ਟੰਗ' ਅਤੇ ਕਦੇ 'ਹੈਰੀਟੇਜ ਲੈਂਗੁਏਜਜ਼' ਤੇ ਕਦੇ ‘ਇਮੀਗਰੈਂਟ ਲੈਂਗੂਏਜ’ ਦੇ ਨਾਂ ਨਾਲ਼ ਮੁਖਾਤਬ ਕੀਤਾ ਜਾਂਦਾ ਹੈ ਪਰ ਕਨੇਡੀਅਨ ਭਾਸ਼ਾਵਾਂ ਨਹੀਂ। ਕਨੇਡਾ ਵਿਚ ਸਿਰਫ ਉਸੇ ਵਿਅਕਤੀ ਨੂੰ ‘ਆਫੀਸ਼ੀਅਲੀ ਦੋਭਾਸ਼ੀਆ’ ਸਮਝਿਆ ਜਾਂਦਾ ਹੈ ਜੋ ਅੰਗ੍ਰੇਜ਼ੀ ਅਤੇ ਫਰਾਂਸੀਸੀ ਬੋਲਦਾ ਹੋਵੇ। ਇਸ ਤੋਂ ਬਿਨਾਂ ਤੁਸੀਂ ਅੰਗ੍ਰੇਜ਼ੀ ਜਾਂ ਫਰਾਂਸੀਸੀ ਦੇ ਨਾਲ ਭਾਵੇਂ ਦਸ ਬੋਲੀਆਂ ਬੋਲਦੇ ਹੋਵੋ ਕਨੇਡਾ ਦੀਆਂ ਨਜ਼ਰਾਂ ਵਿਚ ਤੁਸੀਂ ਇੱਕੋ ਬੋਲੀ ਬੋਲਦੇ ਹੋ, ਭਾਵ ਕਿ ‘ਯੂਨੀਲਿੰਗੁਅਲ’ ਹੋ।

ਪੰਜਾਬੀ ਨੂੰ ਮਿਲੇ ਤੀਜੇ ਸਥਾਨ ਨਾਲ ਪੰਜਾਬੀਆਂ ਦੀ ਹੁਣ ਇਹ ਪਹਿਲਾਂ ਨਾਲੋਂ ਵੀ ਵਧ ਜ਼ਿੰਮੇਂਦਾਰੀ ਬਣ ਜਾਂਦੀ ਹੈ ਕਿ ਇਸ ਉੱਪਰਲੀ ਸਥਿਤੀ ਨੂੰ ਚੈਲੰਜ ਕਰਨ ਦਾ ਹੌਂਸਲਾ ਕਰਨ। ਅਸੀਂ ਬੀ ਸੀ ਵਿਚ ਪੰਜਾਬੀ ਲੈਂਗੂਏਜ ਐਜੂਕੇਸ਼ਨ ਅਸੋਸੀਏਸ਼ਨ (ਪਲੀ) ਵਲੋਂ ਇਹ ਮਸਲਾ ਪਿਛਲੇ ਅੱਠ ਨੌਂ ਸਾਲ ਤੋਂ ਹਰ ਅੰਤਰਰਾਸ਼ਟਰੀ ਮਾਂ-ਬੋਲੀ ਦਿਨ ’ਤੇ ਉਠਾਉਂਦੇ ਆ ਰਹੇ ਹਾਂ। (ਸਾਲ 2009 ਵਿਚ ਪੰਜਾਬੀ ਲੇਖਕ ਮੰਚ ਵਲੋਂ ਕਰਵਾਈ ਗਈ ਕਾਨਫਰੰਸ ਵਿਚ ਮੈਂ ਪਰਚਾ ਪੇਸ਼ ਕੀਤਾ ਸੀ ‘ਕਨੇਡਾ ਵਿਚ ਪੰਜਾਬੀ ਭਾਸ਼ਾ ਦੀ ਮਾਨਤਾ ਦਾ ਮਸਲਾ’ ਜੋ ਏਥੇ http://plea4punjabi.wordpress.com/documents ਪੜ੍ਹਿਆ ਜਾ ਸਕਦਾ ਹੈ।) ਹੋਰ ਵੀ ਕੁਝ ਵਿਅਕਤੀ ਇਹ ਮਸਲਾ ਉਠਾਲਦੇ ਰਹੇ ਹਨ ਅਤੇ ਇਸ ਦਾ ਮੀਡੀਏ ਵਿਚ ਵੀ ਚਰਚਾ ਚਲਦਾ ਰਿਹਾ ਹੈ। ਪਰ ਅਜੇ ਤੱਕ ਕਿਸੇ ਵੀ ਪੰਜਾਬੀ ਪਿਛੋਕੜ ਦੇ ਸਿਆਸੀ ਨੇਤਾ ਨੇ ਇਹ ਮਸਲਾ ਨਹੀਂ ਉਠਾਇਆ। ਇਸ ਦਾ ਇਕ ਕਾਰਨ ਤਾਂ ਇਹ ਵੀ ਹੈ ਕਿ ਇਹ ਕੋਈ ਸੁਖਾਲਾ ਜਾਂ ਸਾਧਾਰਨ ਮਸਲਾ ਨਹੀਂ ਹੈ। ਦੋਵਾਂ ਸਰਕਾਰੀ ਬੋਲੀਆਂ ਦੇ ਅਧਿਕਾਰ ਕਨੇਡਾ ਦੇ ਸਵਿਧਾਨ ਵਿਚ ਸੁਰੱਖਿਅਤ ਹਨ ਤੇ ਇਸ ਮਸਲੇ ਨੂੰ ਉਠਾਉਣ ਦਾ ਅਰਥ ਹੈ ਕਨੇਡਾ ਦੇ ਸਵਿਧਾਨ ਨੂੰ ਚੈਲੰਜ ਕਰਨਾ। ਦੂਜਾ ਕਾਰਨ ਇਹ ਹੈ ਕਿ ਸਿਆਸੀ ਲੋਕ ਉਹ ਹੀ ਕਰਦੇ ਹਨ ਜੋ ਉਨ੍ਹਾਂ ਨੂੰ ਵੋਟ ਤੇ ਆਰਥਿਕ ਮਦਦ ਦੇਣ ਵਾਲੇ ਲੋਕ ਚਾਹੁੰਦੇ ਹੋਣ। ਪੰਜਾਬੀ ਬੋਲੀ ਲਈ ਕਨੇਡੀਅਨ ਬੋਲੀ ਵਜੋਂ ਮਾਨਤਾ ਦਾ ਮਸਲਾ ਅਜੇ ਤੱਕ ਆਮ ਪੰਜਾਬੀ ਨੇ ਉਠਾਉਣ ਬਾਰੇ ਸੋਚਿਆ ਤੱਕ ਨਹੀਂ। ਸੋ ਜਿੰਨਾ ਚਿਰ ਕਨੇਡਾ ਭਰ ਵਿੱਚੋਂ ਪੰਜਾਬੀਆਂ ਵਲੋਂ ਇਹ ਆਵਾਜ਼ ਨਹੀਂ ਆਉਂਦੀ ਉਨਾਂ ਚਿਰ ਅਸੀਂ ਆਪਣੇ ਸਿਆਸੀ ਆਗੂਆਂ ਨੂੰ ਬੇਵਜਾ ਗਲਤ ਨਹੀਂ ਕਹਿ ਸਕਦੇ।

ਇਸ ਵੱਡੇ ਮਸਲੇ ਦੇ ਨਾਲ ਨਾਲ ਸਾਨੂੰ ਹਰ ਜਗ੍ਹਾ ਅਗਲੀਆਂ ਪੀੜ੍ਹੀਆਂ ਨੂੰ ਪੰਜਾਬੀ ਦੀ ਪੜ੍ਹਨ ਲਿਖਣ ਦੀ ਸਿੱਖਿਆ ਦੇਣ ਬਾਰੇ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ। ਤੇ ਜਿੱਥੇ ਵੀ ਸੰਭਵ ਹੋਵੇ ਇਸ ਨੂੰ ਵਿਦਿਆਰਥੀਆਂ ਦੀ ਰੈਗੂਲਰ ਵਿੱਦਿਆ ਦੇ ਹਿੱਸੇ ਵਜੋਂ ਸਥਾਪਤ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਪੰਜਾਬੀ ਸਾਹਿਤ ਨਾਲ ਸੰਬੰਧਤ ਵੀ ਅਜਿਹੇ ਹੀ ਮਸਲੇ ਹਨ ਜਿਨ੍ਹਾਂ ਵਲ ਸਾਨੂੰ ਇਕ ਭਾਈਚਾਰੇ ਦੇ ਤੌਰ ’ਤੇ ਧਿਆਨ ਦੇਣ ਦੀ ਲੋੜ ਹੈ। ਸਾਡਾ ਸਾਹਿਤ (ਹੁਣ ਹਜ਼ਾਰਾਂ ਦੀ ਗਿਣਤੀ ਵਿਚ ਛਪੀਆਂ ਪੁਸਤਕਾਂ) ਵੀ ਕਨੇਡੀਅਨ ਸਾਹਿਤ ਦਾ ਆਫੀਸ਼ੀਅਲ ਹਿੱਸਾ ਨਹੀਂ ਹਨ। ਨਾ ਕਨੇਡੇ ਦੀ ਕਿਸੇ ਯੂਨੀਵਰਸਿਟੀ ਵਿਚ ਸਾਡਾ ਸਾਹਿਤ ਪੜ੍ਹਾਇਆ ਜਾ ਰਿਹਾ ਹੈ। ਸਿਰਫ ਬੀ ਸੀ ਵਿਚ ਯੂ ਬੀ ਸੀ ਤੇ ਸਰੀ ਸਥਿੱਤ ਕਵਾਂਟਲਿਨ ਯੂਨੀਵਰਸਿਟੀ ਵਿਚ ਹੁਣ ਇਸ ਪਾਸੇ ਇੱਕਾ ਦੁੱਕਾ ਕੋਸ਼ਿਸ਼ਾਂ ਸ਼ੁਰੂ ਹੋਈਆਂ ਹਨ।

ਅਜਿਹੇ ਹੋਰ ਵੀ ਅਨੇਕਾਂ ਮਸਲੇ ਹਨ ਜਿਨ੍ਹਾਂ ਵਲ ਧਿਆਨ ਦੇਣ ਦੀ ਲੋੜ ਹੈ। ਜਿੰਨਾ ਕੁ ਚਿਰ ਪੰਜਾਬੀ ਇਸ ਵਧੀਆ ਪੁਜ਼ੀਸ਼ਨ ਵਿਚ ਹੈ ਸਾਨੂੰ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਅਸੀਂ ਇਸ ਵਾਸਤੇ ਕੋਈ ਚੰਗੀਆਂ ਪ੍ਰਾਪਤੀਆਂ ਕਰਨ ਦੀ ਕੋਸ਼ਿਸ਼ ਕਰੀਏ।

Sadhu Binning - sadhu.binning@gmail.com
Blog : http://sadhubinning.blogspot.ca/

14/11/2012


  ਪੰਜਾਬੀ ਬੋਲੀ ਤੇ ਕਨੇਡਾ ਦੀ 2011 ਦੀ ਮਰਦਮ ਸ਼ੁਮਾਰੀ
ਸਾਧੂ ਬਿਨਿੰਗ, ਕਨੇਡਾ
ਪੰਜਾਬੀ ਬੋਲੀ ਦੇ ਰਾਖੇ ਅਣਪੜ ਲੋਕ
ਗੁਰਚਰਨ ਪੱਖੋਕਲਾਂ, ਪੰਜਾਬ
ਕਿਹਨਾਂ ਤਾਈਂ ਭਾਉਂਦੀਆਂ ਇਹ ਖ਼ੁਸ਼ੀਆਂ-ਦੀਵਾਲੀਆਂ
ਪਰਸ਼ੋਤਮ ਲਾਲ ਸਰੋਏ, ਜਲੰਧਰ
ਭਾਰਤ ਮਹਾਨ ਵਿੱਚ ਦੰਗਾਕਾਰੀਆਂ ਨੂੰ ਸਜ਼ਾ ਦੇਣ ਵਾਲਾ ਕਾਨੂੰਨ ਹੀ ਨਹੀਂ ਹੈ
ਬੀ.ਐਸ. ਢਿੱਲੋਂ, ਐਡਵੋਕੇਟ, ਚੰਡੀਗੜ੍ਹ
ਆਰਥਿਕ ਸੁਧਾਰਾਂ ਤੋਂ ਵੀ ਵੱਧ ਜਰੂਰੀ ਹਨ, ਰਾਜਨੀਤਕ ਸੁਧਾਰ
ਬੀ.ਐਸ. ਢਿੱਲੋਂ, ਐਡਵੋਕੇਟ, ਚੰਡੀਗੜ੍ਹ
ਹੁਣ ਪਿੰਕੀਆਂ ਤਿਆਰ ਹੋ ਜਾਣ ਮੁਫ਼ਤ ਦੀ ‘ਮਸ਼ਹੂਰੀ’ ਲਈ।
ਮਨਦੀਪ ਖੁਰਮੀ ਹਿੰਮਤਪੁਰਾ, ਇੰਗਲੈਂਡ
18 ਅਕਤੂਬਰ ਬਰਸੀ ’ਤੇ
ਬੇ-ਆਸਰਿਆਂ ਦਾ ਆਸਰਾ;ਸੰਤ ਬਾਬਾ ਮੋਹਨ ਸਿੰਘ ਜੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਭੂਤ ਪ੍ਰੇਤ – ਮਨੋਵਿਗਿਆਨ ਦੀ ਨਜ਼ਰ ‘ਤੋਂ
ਰਿਸ਼ੀ ਗੁਲਾਟੀ, ਆਸਟ੍ਰੇਲੀਆ
ਵਿਦਿਆ ਬੇਚਾਰੀ, ਪਰ-ਉਪਕਾਰੀ
ਪਰਸ਼ੋਤਮ ਲਾਲ ਸਰੋਏ, ਜਲੰਧਰ
ਅੰਧੀ ਸ਼ਰਧਾ ਗਿਆਨ ਵਿਹੂਣੀ
ਗਿਆਨੀ ਅਮਰੀਕ ਸਿੰਘ, ਕੁਰੂਕਸ਼ੇਤਰ
ਗੋਲੇ ਕਬੂਤਰਾਂ ਦਾ ਪਰਵਾਸ
ਬੀ.ਐੱਸ. ਢਿੱਲੋਂ ਐਡਵੋਕੇਟ
ਸਾਉਣ ਦੇ ਛਰਾਟੇ ਵਾਂਗੂੰ ਆਜਾ ਪ੍ਰਦੇਸੀਆ ਵੇ ਤਾਰਿਆਂ ਦੀ ਨਿੰਮੀ ਨਿੰਮੀ ਲੋਅ
ਭਵਨਦੀਪ ਸਿੰਘ ਪੁਰਬਾ
ਭਾਰਤ ਦੀ ਮੁੱਖ ਸਮੱਸਿਆ ਹੈ ਵਧ ਰਹੀ ਆਬਾਦੀ
ਬੀ.ਐੱਸ. ਢਿੱਲੋਂ ਐਡਵੋਕੇਟ
ਵਿਗਿਆਨ ਦੀ ਪੜਾਈ, ਪੰਜਾਬੀ ਅਤੇ ਅੰਗਰੇਜ਼ੀ
ਡਾ. ਜੋਗਾ ਸਿੰਘ, ਪੰਜਾਬੀ ਯੂਨੀਵਰਸਿਟੀ, ਪਟਿਆਲਾ
ਦੁਨੀਆਂ ਵਿੱਚ ਅੰਗਰੇਜ਼ੀ ਦੀ ਸਥਿਤੀ
ਡਾ. ਜੋਗਾ ਸਿੰਘ, ਪੰਜਾਬੀ ਯੂਨੀਵਰਸਿਟੀ, ਪਟਿਆਲਾ
ਸਫ਼ਲ ਸਿੱਖਿਆ ਦੀ ਭਾਸ਼ਾ
ਡਾ. ਜੋਗਾ ਸਿੰਘ, ਪੰਜਾਬੀ ਯੂਨੀਵਰਸਿਟੀ, ਪਟਿਆਲਾ
ਪੈਰ ਵਾਲ਼ੇ ਹਾਹੇ ਦੀ ਅਯੋਗ ਵਰਤੋਂ
ਗਿਆਨੀ ਸੰਤੋਖ ਸਿੰਘ, ਆਸਟ੍ਰੇਲੀਆ
ਦੁਨੀਆਂ ਵਿਚ ਅੰਗਰੇਜ਼ੀ ਦਾ ਗ਼ਲਬਾ
ਸੁਖਵੰਤ ਹੁੰਦਲ
ਗਊ ਹੱਤਿਆ ਬਨਾਮ ਨਿਰਦੋਸ਼ ਹੱਤਿਆ
ਰਿਸ਼ੀ ਗੁਲਾਟੀ, ਐਡੀਲੇਡ
ਲੱਚਰ ਗਾਇਕੀ ਲਈ ਜਿੰਮੇਵਾਰ ਲੋਕ
ਰਾਜੂ ਹਠੂਰੀਆ
ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ
ਸਾਧੂ ਬਿਨਿੰਗ
ਸੁਨੇਹਾ ਆਇਆ ਫੁੱਲਾਂ ਦਾ - ੨
ਜਨਮੇਜਾ ਸਿੰਘ ਜੌਹਲ
ਮੇਜਰ ਮਾਂਗਟ ਨਾਲ ਇਕ ਮੁਲਾਕਾਤ
ਡਾ: ਅਮ੍ਰਿਤਪਾਲ ਕੌਰ
ਡੇਰਾਵਾਦ ਵਿਰੋਧੀ ਲਹਿਰ ਦੇ ਵਧਦੇ ਕਦਮ
ਡਾ ਗੁਰਮੀਤ ਸਿੰਘ “ਬਰਸਾਲ”, ਕੈਲੇਫੋਰਨੀਆਂ
ਫਿਰ ਦੇਖਿਆ ਕਸ਼ਮੀਰ
ਸੁਨੇਹਾ ਆਇਆ ਫੁੱਲਾਂ ਦਾ
ਜਨਮੇਜਾ ਸਿੰਘ ਜੌਹਲ
ਕੌਣ, ਕਿਸ ਦਾ ਖਾਂਦਾ
ਪਰਸ਼ੋਤਮ ਲਾਲ ਸਰੋਏ
ਆਨਲਾਈਨ ਵਿਸਾਖੀ ਫਿਲਮ ਮੇਲਾ
ਸੁਖਵੰਤ ਹੁੰਦਲ
ਮੁਕ ਜਾ ਪੂਣੀਏ, ਅਸੀਂ ਜਾਣਾ ਗੁਰਾਂ ਦੇ ਡੇਰੇ
ਹਰਬੀਰ ਸਿੰਘ ਭੰਵਰ
ਹਿੰਮਤ ਤੇ ਦਲੇਰੀ ਮਨੁੱਖੀ ਜੀਵਨ ਦਾ ਅਸਲੀ ਗਹਿਣਾ ਹੈ
ਪਰਸ਼ੋਤਮ ਲਾਲ ਸਰੋਏ
ਵਿੱਚਲੀ ਗੱਲ
ਵਿਆਹਾਂ ਨੂੰ ਵੀ ਉਜੱਡਾਂ ਦੀ ਭੀੜ ਬਣਾ ਦਿੱਤਾ ਹੈ ਪੰਜਾਬੀਆਂ ਨੇ
ਬੀ.ਐੱਸ. ਢਿੱਲੋਂ, ਐਡਵੋਕੇਟ
ਕਾਂਗਰਸ ਨੂੰ ਉਸ ਦਾ ਹੱਦੋਂ ਵੱਧ ਜਿੱਤ ਦਾ ਆਤਮ ਵਿਸ਼ਵਾਸ ਹੀ ਲੈ ਡੁੱਬਿਆ
ਸਰਵਨ ਸਿੰਘ ਰੰਧਾਵਾ
ਓਲੰਪੀਅਨ ਪਰਗਟ ਸਿੰਘ ਨੇ ਹੁਣ ਕੀਤਾ ਸਿਆਸੀ ਗੋਲ
ਰਣਜੀਤ ਸਿੰਘ ਪ੍ਰੀਤ
ਪੰਜਾਬੀ ਦੇ ਮਿਆਰ ਨੂੰ ਨੀਵਾਂ ਕਰਨ ਵਾਲੇ ਇਹ ਲੇਖਕ
ਰਵਿੰਦਰ ਸਿੰਘ ਕੁੰਦਰਾ, ਬੀ ਬੀ ਸੀ ਏਸ਼ੀਅਨ ਨੈੱਟਵਰਕ ਰੇਡੀਓ ਪੇਸ਼ਕਾਰ
ਦਰਦ ਦੇਖ ਦੁੱਖ ਆਉਂਦਾ
ਪਰਸ਼ੋਤਮ ਲਾਲ ਸਰੋਏ
ਆਈ ਬਸੰਤ ਤੇ ਪਾਲਾ ਭਗੰਤ
ਪਰਸ਼ੋਤਮ ਲਾਲ ਸਰੋਏ

ਆਪੋ ਆਪਣਾ ਟੁੱਲ
ਜਨਮੇਜਾ ਸਿੰਘ ਜੌਹਲ

ਉਹ ਫਿਰੇ ਨੱਥ ਕੜ੍ਹਾਉਣ ਨੂੰ, ਤੇ ਦੂਜਾ ਫਿਰੇ ਨੱਕ ਵਢਾਉਣ ਨੂੰ
ਪਰਸ਼ੋਤਮ ਲਾਲ ਸਰੋਏ
...ਭਰੂਣ ਹੱਤਿਆ ਹੁੰਦੀ ਰਹੇਗੀ !
ਸ਼ਿਵਚਰਨ ਜੱਗੀ ਕੁੱਸਾ
ਲੀਡਰਾਂ ਨੂੰ ਚਿੰਬੜੀਆਂ ਜੋਕਾਂ
ਜਨਮੇਜਾ ਸਿੰਘ ਜੌਹਲ
ਬੇਗੈਰਤ ਕਿੱਥੇ ਵਸਦਾ ਏ ?
ਯੁੱਧਵੀਰ ਸਿੰਘ ਆਸਟਰੇਲੀਆ
ਅਮਨ, ਨਿੱਘ ਅਤੇ ਸਾਂਝਾਂ ਦੀ ਪ੍ਰਤੀਕ : ਲੋਹੜੀ
ਰਣਜੀਤ ਸਿੰਘ ਪ੍ਰੀਤ
ਕੁਝ ਇੱਕ ਲਈ ਰੱਬ,ਰੱਬ ਤੇ ਬਾਕੀਆਂ ਲਈ ਉਹੀ ਰੱਬ ਜੱਭ
ਪਰਸ਼ੋਤਮ ਲਾਲ ਸਰੋਏ
ਨਵਾਂ ਸਾਲ, ਨਵਾਂ ਅਹਿਦ
ਕੁਲਜੀਤ ਸਿੰਘ ਜੰਜੂਆ, ਕਨੇਡਾ
ਇਕ ਅਨਾਰ ਸੌ ਬੀਮਾਰ
ਪਰਸ਼ੋਤਮ ਲਾਲ ਸਰੋਏ
ਇਨਸਾਨ ਬਣਨ ਦੀ ਬਜਾਏ 'ਸਿਆਸੀ ਪਿਆਦੇ' ਬਣਿਆਂ ਲਈ ਇੱਕ ਬੇਨਤੀ.....!
ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)
ਉੱਚਾ-ਨੀਵਾਂ, ਛੋਟਾ ਵੱਡਾ, ਮਾਲਕ ਹੈ ਜਾਂ ਗ਼ੁਲਾਮ
ਪਰਸ਼ੋਤਮ ਲਾਲ ਸਰੋਏ
ਪ੍ਰਵਾਸੀ ਪੰਜਾਬੀਆਂ ਦੇ ਰਿਸ਼ਤਿਆਂ ਵਿੱਚ ਟੁੱਟ-ਭੱਜ
ਉਜਾਗਰ ਸਿੰਘ
ਚੌਂਕਾ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’
ਕੁਦਰਤੀ ਸੋਮਿਆਂ ਦੀ ਅੰਨੇਵਾਹ ਵਰਤੋਂ ਤੋਂ ਗੁਰੇਜ ਕਰਨਾ ਚਾਹੀਦਾ ਹੈ
ਉਜਾਗਰ ਸਿੰਘ
ਵਿਹੜਾ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’
ਫੁਲਕਾਰੀ ਤੇ ਬਾਗ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’
ਕੀ ਦੀਵਾਲੀ ਦਾ ਤਿਉਹਾਰ ਅੱਜ ਸੱਚ-ਮੁੱਚ ਖ਼ੁਸ਼ੀਆਂ ਦਾ ਤਿਉਹਾਰ ਹੈ ਪਰਸ਼ੋਤਮ ਲਾਲ ਸਰੋਏ ਚਾਰ ਬੰਦੇ ਰੱਖ ਲੈ ਤੂੰ ਕੰਧਾ ਦੇਣ ਨੂੰ
ਪਰਸ਼ੋਤਮ ਲਾਲ ਸਰੋਏ
ਖੱਦਰ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’
ਦੁਸਹਿਰਾ ਵਿਸ਼ੇਸ਼ ਇੱਕ ਲੇਖ
ਰਾਵਣ ਅਜੇ ਸੜਿਆ ਕਿੱਥੇ ਹੈ!
ਪਰਸ਼ੋਤਮ ਲਾਲ ਸਰੇਏ
ਵੇਖਣ ਵਾਲੀ ਥਾਂ ਹੈ ਕੈਨੇਡਾ ਦੀ ਐਡਮਿੰਟਨ ਮਾਲ
ਬੀਰਿੰਦਰ ਸਿੰਘ ਢਿੱਲੋਂ, ਐਡਵੋਕੇਟ
3 ਅਕਤੂਬਰ, ਜਨਮ ਦਿਨ ਤੇ ਵਿਸ਼ੇਸ਼
ਸ਼ਰਾਫਤ, ਨੇਕਨੀਤੀ, ਇਨਸਾਨੀਅਤ, ਸਹਿਜਤਾ ਅਤੇ ਸਮਾਜ ਸੇਵਾ ਦੇ ਮੁੱਜਸਮਾ: ਮਹਾਰਾਣੀ ਪ੍ਰਨੀਤ ਕੌਰ
- ਉਜਾਗਰ ਸਿੰਘ
ਕੰਜ਼ਿਊਮਰਿਜ਼ਮ ਅਤੇ ਵਾਤਾਵਰਨ ਦਾ ਨੁਕਸਾਨ
ਸੁਖਵੰਤ ਹੁੰਦਲ
ਮੰਜਾ ਤੇ ਨਵਾਰੀ ਪਲੰਘ
ਬਲਵਿੰਦਰ ਸਿੰਘ ਚਾਹਲ “ਮਾਧੋ ਝੰਡਾ”
ਪੱਖੀ
ਬਲਵਿੰਦਰ ਸਿੰਘ ਚਾਹਲ “ਮਾਧੋ ਝੰਡਾ”
ਕੀ ਸ੍ਰੋਮਣੀ ਕਮੇਟੀ ਅਤੇ ਬਾਕੀ ਗੁਰਦੁਆਰਿਆਂ ਵਿੱਚ ਫੈਲਿਆ ਭ੍ਰਿਸ਼ਟਾਚਾਰ ਰੋਕਣ ਲਈ ਵੀ ਕੋਈ ਅੱਨਾ ਹਜਾਰੇ ਉੱਠੇਗਾ?
ਅਵਤਾਰ ਸਿੰਘ ਮਿਸ਼ਨਰੀ
ਸਾਂਝੇ ਪੰਜਾਬ ਦਾ, ਪੰਜਾਬੀ ਦਾ ਅਣਖੀਲਾ ਲੋਕ ਕਵੀ: ਚਿਰਾਗ ਦੀਨ ਦਾਮਨ
ਉਜਾਗਰ ਸਿੰਘ
ਰਾਜ ਵਿੱਚ ਲੋਕਾਂ ਦੀ, ਲੋਕਾਂ ਦੁਆਰਾ, ਲੋਕਾਂ ਲਈ ਸਰਕਾਰ ਦੀ ਧਾਰਨਾ ਕਿੱਥੋਂ ਤੱਕ ਸਹੀ ਸਾਬਤ ਹੋ ਰਹੀ ਹੈ? - ਪਰਸ਼ੋਤਮ ਲਾਲ ਸਰੋਏ
ਚਲ ਜਨਮੇਜੇ ਕਸ਼ਮੀਰ ਵਿਖਾ-3
ਜਨਮੇਜਾ ਸਿੰਘ ਜੌਹਲ
ਆਤੰਕ ਦਾ ਅੰਤ
ਪਾਕਿਸਤਾਨ ਨੇ ਅਮਰੀਕਾ ਦੀ ਮੱਦਦ ਕੀਤੀ ਜਾਂ ਲਾਦੇਨ ਦੀ?

ਭਵਨਦੀਪ ਸਿੰਘ ਪੁਰਬਾ (ਚੀਫ਼ ਐਡੀਟਰ ‘ਮਹਿਕ ਵਤਨ ਦੀ’)
ਕੁਦਰਤੀ ਆਫਤਾਂ, ਭੂਚਾਲ, ਵਿਗਿਆਨ ਅਤੇ ਠੱਗ
ਅਵਤਾਰ ਸਿੰਘ ਮਿਸ਼ਨਰੀ
ਹੋਲੀ ਤੇ ਵਿਸ਼ੇਸ਼ ਸੇਲ
ਸੰਜੀਵ ਸ਼ਰਮਾ, ਫਿਰੋਜਪੁਰ
ਮਿਤੀ: ੨੦/੦੩/੨੦੧੧
ਹਲ਼
ਬਲਵਿੰਦਰ ਸਿੰਘ ਚਾਹਲ “ਮਾਧੋ ਝੰਡਾ”
ਨਿਬੰਧ :
ਅਜਮੇਰ ਰੋਡੇ : ਸ਼ੁਭਚਿੰਤਨ ਦਾ ਵੇਲਾ
ਸੁਖਿੰਦਰ
ਜੱਜੇ ਦੀਆਂ ਲੱਤਾਂ ਵਿਚ ਆ ਅੜੀ ਬੇਲੋੜੀ ਬਿੰਦੀ
ਗਿ। ਸੰਤੋਖ ਸਿੰਘ
ਬਦੇਸ਼ਾਂ ‘ਚ ਕਰੂਪ ਹੋ ਰਹੀ ਪੰਜਾਬੀ ਬੋਲੀ: ਜ਼ਿੰਮੇਵਾਰ ਕੌਣ?
ਇਕਬਾਲ ਰਾਮੂਵਾਲੀਆ, ਕੈਨਡਾ
ਸੰਪਾਦਨਾ ਬਨਾਮ ਵਿਆਕਰਣਿਕ ਦਰੁੱਸਤੀਆਂ
ਡਾ।ਗੁਰਮੀਤ ਸਿੰਘ ਬਰਸਾਲ ਕੈਲੇਫੋਰਨੀਆਂ
ਚਰਨ ਸਿੰਘ : ਦਾਰਸ਼ਨਿਕ ਸੁਭਾਅ ਦੀ ਕਵਿਤਾ
ਸੁਖਿੰਦਰ
ਉਂਕਾਰਪ੍ਰੀਤ : ਜ਼ਿੰਦਗੀ ਦੀਆਂ ਹਕੀਕਤਾਂ ਦਾ ਲੇਖਾ-ਜੋਖਾ ਕਰਦੀ ਕਵਿਤਾ
ਸੁਖਿੰਦਰ
ਵਿਦਵਾਨਾਂ ਨੇ ਸਮੇ ਦੀ ਵੰਡ ਕਿਵੇਂ ਕੀਤੀ? ਅਤੇ ਨਵਾਂ ਸਾਲ
ਅਵਤਾਰ ਸਿੰਘ ਮਿਸ਼ਨਰੀ
ਸੁਰਜੀਤ ਕਲਸੀ : ਔਰਤ ਦੇ ਸਰੋਕਾਰਾਂ ਦੀ ਕਥਾ
ਸੁਖਿੰਦਰ
ਪਹਿਲੀ ਮੁਲਾਕਾਤ
ਜਨਮੇਜਾ ਸਿੰਘ ਜੌਹਲ
ਮਰਦ ਨੂੰ ਸਮਾਜ ਦਾ ਪ੍ਰਧਾਨ, ਕਰਤਾ, ਧਰਤਾ ਸਿਰਜਨਹਾਰ ਸਮਝਇਆਂ ਜਾਂਦਾ ਹੈ
ਸਤਵਿੰਦਰ ਕੌਰ ਸੱਤੀ (ਕੈਲਗਰੀ)
ਕਿ–ਕ–ਕੇ
ਜਨਮੇਜਾ ਸਿੰਘ ਜੌਹਲ
ਬੱਸ ਸਟਾਪ ਦੀ ਤਲਾਸ਼
ਜਨਮੇਜਾ ਸਿੰਘ ਜੌਹਲ
ਦੇਸ ਦਾ ਅੰਨਦਾਤਾ ਪੰਜਾਬ ਦਾ ਕਿਸਾਨ ਖੁਦਕੁਸੀਆਂ ਦੇ ਰਾਹ ਕਿਉਂ ?
ਰਘਵੀਰ ਸਿੰਘ ਚੰਗਾਲ
ਕਲਮਾਂ ਦਾ ਕਲਮਾਂ ਨਾਲ ਟਕਰਾਅ, ਪੰਜਾਬੀ ਸਾਹਿਤ ਲਈ ਵਿਕਾਸਕਾਰੀ ਜਾਂ ਵਿਨਾਸ਼ਕਾਰੀ ?
ਜਰਨੈਲ ਘੁਮਾਣ
ਹਉਮੈਂ ਕਿਥੌਂ ਉਪਜੇ ਕਿਤ ਸੰਜਮ ਇਹ ਜਾਇ॥
ਡਾ: ਮਹਾਂਬੀਰ ਸਿੰਘ
ਇਕ ਯਮਲਾ ਜੱਟ ਸੀ।।।!
ਨਿਸ਼ਾਨ ਰਾਠੌਰ ‘ਮਲਿਕਪੁਰੀ’
ਆਪਣੇ ਬੱਚੇ ਨੂੰ ਆਤਮ-ਵਿਸ਼ਵਾਸੀ ਬਣਾਓ
ਨਿਸ਼ਾਨ ਰਾਠੌਰ ‘ਮਲਿਕਪੁਰੀ’
ਚਲ ਭਗਤਾ ਹੋ ਜਾ ਵਲੈਤੀਆ
ਜਨਮੇਜਾ ਸਿੰਘ ਜੌਹਲ
ਪੜਿਆ-ਲਿਖਿਆ ਤਬਕਾ ਬਨਾਮ ਅੰਧਵਿਸ਼ਵਾਸ
ਨਿਸ਼ਾਨ ਰਾਠੌਰ ‘ਮਲਿਕਪੁਰੀ’
ਦੋਸਤੀਆਂ ਦਾ ਮੇਰਾ ਅਨੁਭਵ
ਜਤਿੰਦਰ ਸਿੰਘ ਔਲ਼ਖ
ਮੇਰੀ ਕੈਨੇਡਾ ਫ਼ੇਰੀ - ਕਿਸ਼ਤ 1
ਸ਼ਿਵਚਰਨ ਜੱਗੀ ਕੁੱਸਾ
ਮੇਰੀ ਕੈਨੇਡਾ ਫ਼ੇਰੀ - ਕਿਸ਼ਤ 2
ਸ਼ਿਵਚਰਨ ਜੱਗੀ ਕੁੱਸਾ
ਮੇਰੀ ਕੈਨੇਡਾ ਫ਼ੇਰੀ - ਕਿਸ਼ਤ 3
ਸ਼ਿਵਚਰਨ ਜੱਗੀ ਕੁੱਸਾ
ਮੇਰੀ ਕੈਨੇਡਾ ਫ਼ੇਰੀ - ਕਿਸ਼ਤ 4
ਸ਼ਿਵਚਰਨ ਜੱਗੀ ਕੁੱਸਾ
ਮੰਗਣ ਨਾਲੋਂ ਮਰਨਾ ਚੰਗਾ ਨਿਸ਼ਾਨ
ਰਾਠੌਰ ‘ਮਲਿਕਪੁਰੀ’
ਜੱਜੇ ਦੇ ਪੈਰ ’ਚ ਬਿੰਦੀ
ਰਵਿੰਦਰ ਸਿੰਘ ਕੁੰਦਰਾ
ਕਿੱਥੇ ਉਡ ਗਈ ਮੇਰੇ ਵਤਨ ਦੀ ਉਹ ਸੋਨੇ ਦੀ ਚਿੜ੍ਹੀ
ਰਵੀ ਸਚਦੇਵਾ
ਕਰਮਾਂ ਵਾਲੀਆਂ ਮਾਂਵਾਂ
ਨਿਸ਼ਾਨ ਰਾਠੌਰ ‘ਮਲਿਕਪੁਰੀ’
…ਜਦੋਂ ਮੈਂ ਪਹਿਲੀ ਵਾਰ ਦਿੱਲੀ ਗਿਆ
ਨਿਸ਼ਾਨ ਰਾਠੌਰ ‘ਮਲਿਕਪੁਰੀ’
ਆਜ਼ਾਦ ਦੇਸ਼ ਦੇ ‘ਗ਼ੁਲਾਮ’
ਹਰਪ੍ਰੀਤ ਲਾਲ ‘ਹੈਰੀ’
ਇੰਝ ਰਿਹਾ ਮੇਰਾ ਜਹਾਜ਼ ਦਾ ਪਹਿਲਾ 'ਹੂਟਾ'.... !
ਮਨਦੀਪ ਖੁਰਮੀ ਹਿੰਮਤਪੁਰਾ(ਇੰਗਲੈਂਡ)

hore-arrow1gif.gif (1195 bytes)


Terms and Conditions
Privacy Policy
© 1999-2012, 5abi।com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2012, 5abi।com