WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
23 ਨਵੰਬਰ ,ਬਰਸ਼ੀ ਮੌਕੇ ਵਿਸ਼ੇਸ਼
ਸਰਦਾਰ ਬਹਾਦੁਰ ਭਾਈ ਕਾਨ ਸਿੰਘ ਨਾਭਾ
ਡਾ. ਰਵਿੰਦਰ ਕੌਰ ਰਵੀ, ਪਟਿਆਲਾ


  

ਪੰਜਾਬੀ ਸਾਹਿਤ ਦੇ ਪਰਿਵਰਤਨ ਕਾਲ (1900 ਤੋਂ 1930 ਈ.) ਵਿੱਚ ਯੁੱਗ ਪੁਰਸ਼ ਭਾਈ ਕਾਨ ਸਿੰਘ ਨਾਭਾ ਦਾ ਸਥਾਨ ਮਹੱਤਵਪੂਰਣ ਹੈ। ਪੰਜਾਬੀ ਸਾਹਿਤ ਜਗਤ ਅਤੇ ਧਾਰਮਿਕ ਖੇਤਰ ’ਚ ਆਪਣੇ ਵਿਲੱਖਣ ਯੋਗਦਾਨ ਸਦਕਾ,  ਉਨਾਂ ਦਾ ਨਾਂਅ ,ਸ਼ਿਰੋਮਣੀ ਵਿਦਵਾਨਾਂ ਦੀ ਸੂਚੀ ਵਿਚ ਪਹਿਲੇ ਨੰਬਰ ਤੇ ਗਿਣਿਆ ਜਾਂਦਾ ਹੈ ।

ਆਪ ਦਾ ਪਿਛੋਕੜ ਜਿਲਾ ਬਠਿੰਡਾ ਦੇ ਪਿੰਡ ਪਿੱਥੋਂ ਦੇ ਵਸਨੀਕ ਢਿੱਲੋਂ ਜੱਟ, ਬਾਬਾ ਨੌਧ ਸਿੰਘ ਜੀ ਨਾਲ ਸੰਬੰਧਿਤ ਹੈ ਜੋ ਕਿ ਕਿਸੇ ਸਮੇਂ ਮਹਾਰਾਜਾ ਰਣਜੀਤ ਸਿੰਘ ਦੇ ਮੁਸਾਹਿਬ ਰਹੇ ਹਨ। ਵੀਹਵੀਂ ਸਦੀ ਦੇ ਇਸ ਪ੍ਰਮੁੱਖ ਵਿਦਵਾਨ ਕੋਸ਼ਕਾਰ, ਟੀਕਾਕਾਰ, ਛੰਦ ਸ਼ਾਸਤਰੀ ਅਤੇ ਸਫ਼ਰਨਾਮਾਕਾਰ ਦਾ ਜਨਮ ਉਨਾਂ ਦੇ ਨਾਨਕੇ ਘਰ ਰਿਆਸਤ ਪਟਿਆਲਾ ਦੇ ਪਿੰਡ ਬਨੇਰਾ ਖੁਰਦ ਵਿਚ ਮਾਤਾ ਹਰਿ ਕੌਰ ਦੀ ਕੁੱਖੋਂ 30 ਅਗਸਤ 1861 ਈਂ ਨੂੰ ਹੋਇਆ। ਭਾਈ ਕਾਨ ਸਿੰਘ ਨਾਭਾ ਦੇ ਪਿਤਾ ਬਾਬਾ ਨਰਾਇਣ ਆਪਣੇ ਸਮੇਂ ਦੇ ਪ੍ਰਮੁੱਖ ਵਿਦਵਾਨ ਤੇ ਸੰਤ ਪੁਰਸ਼ ਸਨ, ਜਿਨਾਂ ਲੰਮਾ ਸਮਾਂ ਨਾਭੇ ਦੇ ਇਤਿਹਾਸਕ ਗੁਰ ਅਸਥਾਨ ‘ਡੇਰਾ ਬਾਬਾ ਅਜਪਾਲ ਸਿੰਘ’ ਵਿਖੇ ਰਹਿਕੇ ਸਿੱਖੀ ਪ੍ਰਚਾਰ ਲਈ ਵੱਡੀ ਸੇਵਾ ਕੀਤੀ। ਇੱਥੇ ਹੀ ਪਿਤਾ ਜੀ ਦੇ ਆਸ਼ੀਰਵਾਦ ਨਾਲ ਭਾਈ ਕਾਨ ਸਿੰਘ ਨਾਭਾ ਨੇ ਉਸ ਮੌਕੇ ਦੇ ਪ੍ਰਸਿੱਧ ਵਿਦਵਾਨਾਂ ਭਾਈ ਭੂਪ ਸਿੰਘ, ਭਾਈ ਰਾਮ, ਭਾਈ ਭਗਵਾਨ ਸਿੰਘ ਦੁੱਗ, ਜਵਾਹਰ ਸਿੰਘ, ਪੰਡਿਤ ਸ਼੍ਰੀਧਰ, ਬੰਸੀਧਰ, ਭਾਈ ਵੀਰ ਸਿੰਘ ਜਲਾਲਕੇ, ਬਾਵਾ ਕਲਿਆਣ ਦਾਸ ਅਤੇ ਮਹੰਤ ਗੱਜਾ ਸਿੰਘ ਆਦਿ ਦੇਸੀ ਵਿਦਵਾਨਾਂ ਪਾਸੋਂ ਵੱਖ ਵੱਖ ਵਿਸ਼ਿਆਂ ’ਚ ਬਹੁ-ਪੱਖੀ ਵਿਦਿਆ ਹਾਸਿਲ ਕੀਤੀ। ਦਿੱਲੀ ਅਤੇ ਲਖਨਊ ਦੇ ਵਿਦਵਾਨਾਂ ਪਾਸੋਂ ਫਾਰਸੀ ਦੀ ਸਿੱਖਿਆ ਗ੍ਰਹਿਣ ਕੀਤੀ। ਲਾਹੌਰ ਵਿਖੇ ਓਰੀਐਂਟਲ ਕਾਲਿਜ  ਦੇ ਪ੍ਰੋਫੈਸਰ ਗੁਰਮੁਖ ਸਿੰਘ ਦੀ ਸੁਚੱਜੀ ਸੰਗਤ ਵਿਚ ਰਹਿੰਦਿਆਂ, ਆਪ ਦੀ ਰੁਚੀ ਸਮਾਜ ਸੁਧਾਰ ਅਤੇ ਧਰਮ ਅਧਿਐਨ ਲਈ ਹੋਰ ਪਰਿਪੱਕ ਹੋਈ।

ਆਪ ਨੂੰ ਸੈਰ, ਬਾਗਬਾਨੀ ਅਤੇ ਸ਼ਿਕਾਰ ਤੋਂ ਇਲਾਵਾ ਸੰਗੀਤ ਦਾ ਵੀ ਬੇਹੱਦ ਸ਼ੌਕ ਸੀ। ਜਵਾਨੀ ਦੀ ਉਮਰੇ ਵਿਦਿਆ ਦੇ ਸਾਗਰ ਬਣਕੇ ਜਦੋਂ ਭਾਈ ਸਾਹਿਬ ਨਾਲੋਂ ਆਕੇ ਮਹਾਰਾਜਾ ਹੀਰਾ ਸਿੰਘ ਨੂੰ ਮਿਲੇ ਤਾਂ ਉਹ ਆਪਦੀ ਸੂਝ ਤੇ ਵਿਦਿਆ ਤੋਂ ਏਨੇ ਪ੍ਰਭਾਵਿਤ ਹੋਏ ਕਿ ਝੱਟ ਭਾਈ ਸਾਹਿਬ ਨੂੰ ਆਪਣਾ ਮੁਸਾਹਿਬ ਬਣਾ ਲਿਆ ਤੇ ਬਾਅਦ ਵਿੱਚ ਆਪ ਨੇ ਰਾਜਕੁਮਾਰ ਰਿਪੁਦਮਨ ਸਿੰਘ ਦਾ ਨਿਗਰਾਨ ਤੇ ਅਧਿਆਪਕ ਵੀ ਨਿਯੁਕਤ ਕੀਤਾ। ਆਪਣੀ ਵਿਦਵਤਾ ਦੇ ਜਾਦੂ ਨਾਲ ਭਾਈ ਕਾਨ ਸਿੰਘ ਨੇ ਨਾਭਾ ਤੇ ਪਟਿਆਲਾ ਰਿਆਸਤਾਂ ਵਿੱਚ ਕਈ ਉੱਚ ਅਹੁਦਿਆਂ ਤੇ ਰਹਿੰਦਿਆਂ ਨਾਲੋਂ ਨਾਲ ਸਾਹਿਤ ਸਿਰਜਨਾ ਕਰਦਿਆਂ ਮਾਂ ਬੋਲੀ ਪੰਜਾਬੀ ਦੀ ਸੇਵਾ ਲਈ ਵੱਡਾ ਯੋਗਦਾਨ ਪਾਇਆ। ਭਾਈ ਕਾਨ ਸਿੰਘ ਦੇ ਇਕਲੌਤੇ ਬੇਟੇ ਭਗਵੰਤ ਸਿੰਘ ਹਰੀ ਅਤੇ ਭਾਈ ਸਾਹਿਬ ਦੀ ਪੋਤ ਨੂੰਹ ਡਾ. ਰਛਪਾਲ ਕੌਰ ਨੇ ਵੀ ਪੰਜਾਬੀ ਸਾਹਿਤ ਸੇਵਾ ਲਈ ਆਪੋ ਆਪਣਾ ਯੋਗਦਾਨ ਪਾਇਆ।

ਉਨੀਂਵੀ ਸਦੀ ਦੇ ਅਖੀਰਲੇ ਦਹਾਕੇ ’ਚ ਲਿਖੇ ਗ੍ਰੰਥ ‘ਰਾਜ ਧਰਮ’ (1884 ਈ.) ਤੋਂ ਆਪ ਦਾ ਸਾਹਿੱਤਕ ਸਫ਼ਰ ਆਰੰਭ ਹੋਇਆ। ਟੀਕਾ ਜੈਮਨੀ ਅਸਵਮੇਧ, ਨਾਨਕ ਭਾਵਾਰਥ ਦੀਪਿਕਾ ਤੇ ਟੀਕਾ ਵਿਸ਼ਨੂੰ ਪੁਰਾਣ ਆਦਿ ਇਸੇ ਦੌਰ ਦੀਆਂ ਕੁਝ ਹੋਰ ਮਹੱਤਵਪੂਰਣ ਰਚਨਾਵਾਂ ਹਨ। ਉਸ ਵੇਲੇ ਦੀ ਜਾਗ੍ਰਿਤ ਸਿੱਖ ਚੇਤਨਾ ਦੇ ਪ੍ਰਭਾਵ ਅਧੀਨ ਆਪ ਦੀ ਸਾਹਿਤ ਰਚਨਾ ਦਾ ਦੂਜਾ ਦੌਰ ਆਰੰਭ ਹੁੰਦਾ ਹੈ। ਉਨਾਂ ਦੇ ਦਿਲ ਵਿੱਚ ਤਾਂਘ ਪੈਦਾ ਹੋਈ ਕਿ ਸਿੱਖੀ ਦੀ ਨਿਰੋਲਤਾ ਜਾਂ ਇਸਦੀ ਸੁਤੰਤਰ ਸਖਸ਼ੀਅਤ ਨੂੰ ਉਜਾਗਰ ਕੀਤਾ ਜਾਵੇ। ਸਿੱਖ ਧਰਮ ਦੀਆਂ ਸਾਰੀਆਂ ਰੀਤੀਆਂ ਇਕਸਾਰ ਹੋਣ, ਸਿੱਖ ਧਰਮ ਤੇ ਇਤਿਹਾਸ ਨੂੰ ਵਹਿਮਾਂ ਭਰਮਾਂ ਤੋਂ ਨਿਖੇੜਿਆ ਜਾਵੇ, ਸਿੱਖ ਧਰਮ ਦੀਆਂ ਪੁਸਤਕਾਂ ਤਤਕਾਲੀ ਮਿਆਰਾਂ ਤੇ ਪੂਰੀਆਂ ਉਤਰਨ ਵਾਲੀਆ ਹੋਣ ਆਦਿ, ਵਰਗੀਆਂ ਸਿਧਾਂਤਕ ਤੇ ਸਾਹਿੱਤਕ ਸਮੱਸਿਆਵਾਂ ਦੇ ਹੱਲ ਲਈ ਆਪ ਨੇ ‘ਹਮ ਹਿੰਦੂ ਨਹੀਂ’, ਗੁਰੁਮਤ ਪ੍ਰਭਾਕਰ, ਗੁਰੁਮਤ ਸੁਧਾਕਰ, ਸੱਦ ਕਾ ਪਰਮਾਰਥ, ਅਤੇ ਗੁਰੁ ਗਿਰਾ ਕਸੌਟੀ ਵਰਗੀਆਂ ਅਨਮੋਲ ਪੁਸਤਕਾਂ ਦੀ ਰਚਨਾ ਕੀਤੀ। ਸਮਾਜ ਸੁਧਾਰ ਦੀ ਅਭਿਲਾਸ਼ਾ ਨਾਲ ਨਸ਼ਾ ਮੁਕਤ ਸਮਾਜ ਲਈ ‘ਸ਼ਰਾਬ ਨਿਸੇਧ’ (1907 ਈ.) ਵਰਗੀਆਂ ਵਡਮੁੱਲੀਆਂ ਪੁਸਤਕਾਂ ਦੀ ਵੀ ਰਚਨਾ ਕੀਤੀ। ਜਿਸ ਸਦਕਾ ਉਸ ਸਮੇਂ ਦੀਆਂ ਸੁਧਾਰਕ ਸਿੱਖ ਲਹਿਰਾਂ ਦੇ ਵਿਦਵਾਨ ਆਪ ਦੇ ਬੇਹੱਦ ਕਦਰਦਾਨ ਬਣ ਚੁੱਕੇ ਸਨ।

ਮਹਾਰਾਜਾ ਹੀਰਾ ਸਿੰਘ ਨੇ ਆਪ ਦਾ ਨਾਮ ਨੀਤੀ ਜੀ ਰੱਖਿਆ ਹੋਇਆ ਸੀ। ਉਸ ਸਮੇਂ ਦੇ ਪੁਲੀਟੀਕਲ ਏਜੰਟ  ਕਰਨਲ ਡਨਲਪ ਸਮਿੱਥ ਆਪ ਦੀ ਸੂਝ-ਬੂਝ ਅਤੇ ਵਫ਼ਾਦਾਰੀ ਦੇ ਬੇਹੱਦ ਕਦਰਦਾਨ ਅਤੇ ਆਪ ਦੇ ਪਰਮ ਮਿੱਤਰ ਸਨ। ਨਾਭਾ ਅਤੇ ਪਟਿਆਲਾ ਰਿਆਸਤ ਦੇ ਆਪਸੀ ਝਗੜਿਆਂ ਨੂੰ ਮਿਟਾਉਣ ਲਈ ਭਾਈ ਕਾਨ ਸਿੰਘ ਜੀਵਨ ਭਰ ਯਤਨਸ਼ੀਲ ਰਹੇ। ਵਿਦਵਤਾ ਦੇ ਅਜਿਹੇ ਸਜੀਵ ਤੇ ਸਾਕਾਰ ਸਰੂਪ ਕਿਸੇ ਕੌਮ ਨੂੰ ਕਦੇ ਕਦਾਈ ਹੀ ਨਸੀਬ ਹੋਇਆ ਕਰਦੇ ਹਨ। ਮਿਸਟਰ ਮੈਕਸ ਆਰਥਰ ਮੈਕਾਲਫ਼ ਵਰਗੇ ਅੰਗਰੇਜ਼ ਸੱਜਣ ਨੂੰ ਸਿੱਖ ਧਰਮ ਤੇ ਇਤਿਹਾਸ ਤੋਂ ਜਾਣੂ ਕਰਾਕੇ ‘ਸਿੱਖ ਰਿਲੀਜਨ’ ਵਰਗਾ ਅੰਗਰੇਜ਼ੀ ਭਾਸ਼ਾ ’ਚ ਅਨੁਪਮ ਗ੍ਰੰਥ ਲਿਖਾਉਣਾ ਆਪ ਦੀ ਸੁਯੋਗਤਾ ਸੀ।

ਆਪ ਨੇ ਉਮਰ ਭਰ ਦਰਜਨਾਂ ਪੁਸਤਕਾਂ ਦੀ ਰਚਨਾ ਕੀਤੀ। ‘ਗੁਰਛੰਦ-ਦਿਵਾਕਰ’ ਤੇ ਗੁਰੁਸ਼ਬਦਾਲੰਕਾਰ’ ਵਰਗੀਆਂ ਪੁਸਤਕਾਂ ਦੀ ਰਚਨਾ ਨਾਲ ਜਿਥੇ ਆਪ ਮਹਾਨ ਛੰਦ ਸ਼ਾਸਤਰੀ ਅਤੇ ਅਲੰਕਾਰ ਸ਼ਾਸਤਰੀ ਵਜੋਂ ਸਥਾਪਿਤ ਹੋਏ, ਉਥੇ ਭਾਈ ਸਾਹਿਬ ਵੱਲੋਂ ਸੰਪਾਦਿਤ ਕੋਸ਼ ‘ਅਨੇਕਾਰਥ ਕੋਸ਼’ ਤੇ ‘ਨਾਮਮਾਲਾ ਕੋਸ਼’ ਨਾਲ ਪੰਜਾਬੀ ਸਾਹਿਤ ਪ੍ਰੇਮੀਆਂ ਨੂੰ ਹਿੰਦੀ ਤੇ ਬ੍ਰਜ ਭਾਸ਼ਾ ਦੇ ਕਾਵਯ ਗ੍ਰੰਥਾਂ ਦੇ ਸ਼ਬਦਾਰਥ ਸਮਝਣ ਵਿੱਚ ਆਸਾਨੀ ਹੋਈ। ਆਪਣੀ ਜੀਵਨ ਭਰ ਦੀ ਤਪੱਸਿਆ ਦਾ ਫਲ ‘ਗੁਰੂਸ਼ਬਦ ਰਤਨਾਕਰ ਮਹਾਨ ਕੋਸ਼’ ਦੀ ਰਚਨਾ ਕਰਕੇ ਇਹ ਸਿੱਧ ਕੀਤਾ ਕਿ ਮਾਂ ਬੋਲੀ ਪੰਜਾਬੀ ਵਿਚ ਕੋਈ ਵੀ ਵੱਡੇ ਤੋਂ ਵੱਡਾ ਕਾਰਜ ਕੀਤਾ ਜਾ ਸਕਦੈ। ਪੰਜਾਬੀ ਭਾਸ਼ਾ ’ਚ ਆਪ ਵੱਲੋਂ ਰਚਿਆ ‘ਮਹਾਨ ਕੋਸ਼’ ਇੱਕ ਅਜਿਹਾ ਅਨੁਪਮ ਗ੍ਰੰਥ ਹੈ ਜਿਸਦੇ ਘੇਰੇ ’ਚ ਧਰਮ, ਭੁਗੋਲ, ਇਤਿਹਾਸ, ਚਕਿਤਸਾ ਦੇ ਨਾਲ ਨਾਲ ਭਾਰਤੀ ਸ਼ਾਸਤਰੀ ਸੰਗੀਤ ਅਤੇ ਗੁਰਮਤਿ ਸੰਗੀਤ ਆਦਿ ਵਿਸ਼ੇ ਵੀ ਆਉਂਦੇ ਹਨ। ਪੰਜਾਬੀ ਸਾਹਿਤ ਪ੍ਰੇਮੀਆ ਲਈ ਬੇਹੱਦ ਖੁਸ਼ੀ ਦੀ ਗੱਲ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਇਸ ਲਾਸ਼ਾਨੀ ਕੋਸ਼ ਦਾ ਅੰਗਰੇਜ਼ੀ ਭਾਸ਼ਾ ‘ਚ ਉਲਥਾ ਕੀਤਾ ਗਿਆ ਹੈ। ਪੰਜਾਬੀ ਸੇਵੀ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਦੇ ਸੁਚੱਜੇ ਉੱਦਮ ਸਦਕਾ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਮਹਾਨ ਕੋਸ਼ ਪੰਜਾਬੀ ਤੇ ਹਿੰਦੀ ਭਾਸ਼ਾ ਵਿੱਚ ਵੀ ਉੱਤਮ ਢੰਗ ਨਾਲ ਛਾਪਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਿੱਖ ਸਿਧਾਤਾਂ ਬਾਰੇ ਵਡਮੁੱਲੀ ਜਾਣਕਾਰੀ ਪ੍ਰਦਾਨ ਕਰਨ ਵਾਲੀ ਭਾਈ ਕਾਨ ਸਿੰਘ ਨਾਭਾ ਦੀ ਇਕ ਹੋਰ ਉੱਤਮ ਰਚਨਾ ‘ਗੁਰੁਮਤ ਮਾਰਤੰਡ’ ਵੀ ਪੰਜਾਬੀ ਯੂਨੀਵਰਸਿਟੀ ਵੱਲੋਂ ਹਿੰਦੀ ਭਾਸ਼ਾ ‘ਚ ਛਾਪੀ ਜਾ ਰਹੀ ਹੈ।

ਆਪ ਦਾ ਮੁੱਖ ਮੰਤਵ ਵਿਦਿਆ ਦੇ ਪ੍ਰਚਾਰ ਦੁਆਰਾ ਭਾਰਤੀ ਲੋਕਾਂ ਦਾ ਉਥਾਨ ਸੁਧਾਰ ਤੇ ਕਲਿਆਣ ਕਰਨਾ ਸੀ। ਖਾਲਸਾ ਕਾਲਜ ਅੰਮ੍ਰਿਤਸਰ ’ਚ 4 ਅਪ੍ਰੈਲ 1931 ਈ: ਦੌਰਾਨ ਇੱਕ ਵਿਦਿਅਕ ਕਾਨਫਰੰਸ ਦੇ ਪ੍ਰਧਾਨਗੀ ਭਾਸ਼ਣ ਰਾਹੀਂ ਭਾਈ ਸਾਹਿਬ ਨੇ ਦੱਸਿਆ ਸੀ ਕਿ ‘‘ਭਾਰਤ ਦੇਸ਼ ਜਦ ਤੱਕ ਵਿਦਿਆ ਦਾ ਕੇਂਦਰ ਰਿਹਾ ਤਾਂ ਵਿਦੇਸ਼ੀ ਲੋਕ ਇਸਨੂੰ ਆਪਣਾ ਗੁਰੂ ਮੰਨਕੇ, ਵਿਦਿਆ ਪਾਉਣ ਲਈ ਵਿਦਿਆਰਥੀ ਹੋ ਕੇ ਇੱਥੇ ਆਉਂਦੇ ਰਹੇ, ਅਰ ਜਦ ਵਿਦਿਆ ਤੋਂ ਖਾਲੀ ਹੋ ਗਿਆ ਤਾਂ ਸਾਰੀ ਮਹਿਮਾ ਖੋ ਬੈਠਾ। ਅੱਜ ਜ਼ਰੂਰਤ ਹੈ ਕਿ ਉਨਾਂ ਵੱਲੋਂ ਸੰਚਿਤ ਕੀਤੀ ਵਿਦਿਆ ਬਾਰੇ ਨਵੀਂ ਪਨੀਰੀ ਨੂੰ ਵੱਧ ਤੋਂ ਵੱਧ ਜੋੜਿਆ ਜਾਵੇ ਤਾਂ ਜੋ ਉਨਾਂ ਵੱਲੋਂ ਆਰੰਭ ਪੰਜਾਬ ਅੰਦਰ ਸ਼ਬਦ ਚਿਤੰਨ ਦਾ ਇਹ ਸਿਲਸਿਲਾ ਨਿਰੰਤਰ ਬਣਿਆ ਰਹੇ।

ਆਪ 23 ਨਵੰਬਰ 1938 ਈ. ਦੇ ਦਿਨ ਨਾਭੇ ਵਿਖੇ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ। ਜੀਵਨ ਭਰ ਮਾਂ ਬੋਲੀ ਪੰਜਾਬੀ ਦੀ ਅਥਾਹ ਸੇਵਾ ਕਰਨ ਵਾਲੇ ਭਾਈ ਕਾਨ ਸਿੰਘ ਨਾਭਾ ਨੂੰ ਸਰਵਪੱਖੀ ਵਿਦਵਤਾ ਅਤੇ ਸਰਬਾਂਗੀ ਸਖਸ਼ੀਅਤ ਕਰਕੇ ਸਿੱਖ ਕੌਮ ਵਿੱਚ ‘ਪੰਥ ਰਤਨ’, ‘ਭਾਈ ਸਾਹਿਬ’ ਅਤੇ ‘ਸਰਦਾਰ ਬਹਾਦੁਰ’ ਦੀ ਉਪਾਧੀ ਨਾਲ ਯਾਦ ਕੀਤਾ ਜਾਂਦਾ ਹੈ।

ਡਾ. ਰਵਿੰਦਰ ਕੌਰ ਰਵੀ
ਅਸਿਸਟੈਂਟ ਪ੍ਰੋਫੈਸਰ
ਸੰਗੀਤ ਵਿਭਾਗ,
ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੋ: 84378-22296

21/11/2015

23 ਨਵੰਬਰ ,ਬਰਸ਼ੀ ਮੌਕੇ ਵਿਸ਼ੇਸ਼
ਸਰਦਾਰ ਬਹਾਦੁਰ ਭਾਈ ਕਾਨ ਸਿੰਘ ਨਾਭਾ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
ਭੈਣ ਤੇ ਭਰਾ ਦਾ ਪ੍ਰਤੀਕ..ਟਿੱਕਾ ਭਾਈ ਦੂਜ
ਸੰਜੀਵ ਝਾਂਜੀ, ਜਗਰਾਉਂ
ਵੱਖ–ਵੱਖ ਧਰਮਾਂ ‘ਚ ਦੀਵਾਲੀ ਦੀ ਮਹੱਤਤਾ
ਸਰਬ–ਸਾਝਾਂ ਤਿਉਹਾਰ ਹੈ ਦੀਵਾਲੀ

ਸੰਜੀਵ ਝਾਂਜੀ, ਜਗਰਾਉਂ
ਨਹੀ ਗੂੰਜਦੀ ਹੁਣ ਲੈਲੋ ਤੱਕਲੇ ਖੁਰਚਨੇ ਵਾਲੀ ਅਵਾਜ ਸਾਡੀਆਂ ਗਲੀਆਂ ਵਿੱਚ
ਜਸਵਿੰਦਰ ਪੂਹਲੀ, ਬਠਿੰਡਾ
ਮਿੱਡੀਆਂ ਨਾਸਾਂ ‘ਤੇ ਲੌਂਗ ਚਾਬੜਾਂ ਪਾਵੇ
ਸੰਜੀਵ ਝਾਂਜੀ, ਜਗਰਾਉਂ
ਸਿੱਖਾਂ ਦੇ ਹਿਰਦੇ ਵਲੂੰਧਰੇ ਗਏ
ਸੰਤੋਖ ਸਿੰਘ, ਆਸਟ੍ਰੇਲੀਆ
ਕੀ ਹੋ ਸਕਦਾ ਹੈ? ਆਉਣ ਵਾਲੇ ਦਿਨਾਂ ਵਿਚ ਪੰਜਾਬ ਦੀ ਧਰਤੀ ਤੇ!
ਬਲਜਿੰਦਰ ਸੰਘਾ, ਕਨੇਡਾ
ਲੱਗੀ ਨਜ਼ਰ ਪੰਜਾਬ ਨੂੰ ਕੋਈ ਮਿਰਚਾਂ ਵਾਰੋ
ਉਜਾਗਰ ਸਿੰਘ, ਪਟਿਆਲਾ
ਸਿਸਕਦਾ ਸੱਭਿਆਚਾਰ : ਗਹਿਣਿਆਂ ’ਚੋਂ ਲੋਪ ਹੋਈ ਮਛਲੀ
ਮਛਲੀ ਗੋਤਾ ਮਾਰ ਗਈ, ਗਹਿਣਿਆਂ ਦਿਆਂ ਸਮੁੰਦਰਾਂ ’ਚੋ
ਸੰਜੀਵ ਝਾਂਜੀ, ਜਗਰਾਉਂ
ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ ਵਲੋਂ ਆਯੋਜਿਤ ਭਾਸ਼ਾ ਸੰਮੇਲਨ ਦੇ ਸੰਦਰਭ ਵਿੱਚ ਵਿਚਾਰ
ਪੰਜਾਬੀ ਭਾਸ਼ਾ - ਦੁਰਦਸ਼ਾ ਦੀ ਦਾਸਤਾਨ

ਏਕਮ.ਦੀਪ, ਯੂ ਕੇ 
ਕਨੇਡਾ ਦੀਆਂ ਫੈਡਰਲ ਚੋਣਾਂ ਅਤੇ ਪੰਜਾਬੀ ਬੋਲੀ
ਸਾਧੂ ਬਿਨਿੰਗ, ਕਨੇਡਾ
ਪੰਜਾਬੀ ਦੀਆਂ ਦੁਸ਼ਵਾਰੀਆਂ ਤੇ ਆਸ ਦੀ ਕਿਰਨ
ਏਕਮ.ਦੀਪ, ਯੂ ਕੇ
ਯੂਰਪ ਦੀ ਸਾਂਝੀ ਮੰਡੀ ਦੇ ਟੁੱਟਣ ਦੇ ਅਸਾਰ
ਡਾ. ਸਾਥੀ ਲੁਧਿਆਣਵੀ, ਲੰਡਨ
ਜਿਹੀ ਤੇਰੀ ਗੁੱਤ ਦੇਖ ਲਈ, ਜਿਹਾ ਦੇਖ ਲਿਆ ਰੌਸ਼ਨੀ ਦਾ ਮੇਲਾ
ਸੰਜੀਵ ਝਾਂਜੀ, ਜਗਰਾਉਂ
ਬਰਤਾਨੀਆਂ ਦੀ ਲੇਬਰ ਪਾਰਟੀ ਦੇ ਭਵਿੱਖ ਉਤੇ ਪ੍ਰਸ਼ਨ ਚਿੰਨ੍ਹ
ਡਾ.ਸਾਥੀ ਲੁਧਿਆਣਵੀ, ਲੰਡਨ
ਕੈਂਚੀ ਸਾਈਕਲ ਚਲਾਉਣ ਦਾ ਵੱਖਰਾ ਈ ਨਜ਼ਾਰਾ ਸੀ
ਸੰਜੀਵ ਝਾਂਜੀ ਜਗਰਾਉਂ
ਸਿਸਕਦਾ ਸੱਭਿਆਚਾਰ : ਗਹਿਣਿਆਂ ’ਚੋਂ ਲੋਪ ਹੋਈ ‘ਬਘਿਆੜੀ’
ਸੰਜੀਵ ਝਾਂਜੀ ਜਗਰਾਉਂ
ਯੂਰਪ ਵਿਚ ਆ ਰਹੇ ਸ਼ਰਨਾਰਥੀ ਅਤੇ ਇਕਨੌਮਿਕ ਇੱਲੀਗਲ ਇਮੀਗਰਾਂਟਸ
ਡਾ. ਸਾਥੀ ਲੁਧਿਆਣਵੀ, ਲੰਡਨ
ਵਿਆਪਮ ਵਰਗੇ ਘੁਟਾਲੇ ਪੰਜਾਬ ਵਿਚ ਹੁੰਦੇ ਰਹੇ ਹਨ
ਉਜਾਗਰ ਸਿੰਘ, ਪਟਿਆਲਾ
ਛਿੰਗ ਤਵੀਤ: ਅੱਜ ਦੇ ਗਹਿਣਿਆਂ ’ਚੋਂ ਹੋਇਆ ਅਲੋਪ
ਸੰਜੀਵ ਝਾਂਜੀ ਜਗਰਾਉਂ
ਆਧੁਨਿਕਤਾ ਤੇ ਸ਼ੋਸ਼ੇਬਾਜ਼ੀ ’ਚ ਰੁਲ ਕੇ ਰਹਿ ਗਿਆ ਪ੍ਰਾਇਮਰੀ ਬਚਪਨ
ਸੰਜੀਵ ਝਾਂਜੀ ਜਗਰਾਉਂ
ਰੱਖੜੀਆਂ ਬਣਾਉਣ ਵਾਲੇ ਗੁੱਟ ਚੜ ਰਹੇ ਨੇ ਨਸ਼ੇ ਦੀ ਭੇਟ
ਜਸਵਿੰਦਰ ਪੂਹਲੀ, ਬਠਿੰਡਾ
ਕਿਥੇ ਹੈ ਅਜ਼ਾਦੀ ’ਤੇ ਲੋਕਤੰਤਰ : ਜਿਨ੍ਹਾਂ ਪੁਰ ਦੇਸ਼ ਨੂੰ ਮਾਣ ਹੈ?
ਜਸਵੰਤ ਸਿੰਘ ‘ਅਜੀਤ’, ਦਿੱਲੀ
ਜਸ਼ਨ-ਏ-ਆਜ਼ਾਦੀ
ਡਾ. ਹਰਸ਼ਿੰਦਰ ਕੌਰ, ਐਮ. ਡੀ. , ਪਟਿਆਲਾ
ਆਰਕੋ ਬਾਲੀਨੋ
ਰਵੇਲ ਸਿੰਘ ਇਟਲੀ
ਫੇਸਬੁੱਕ ਕਿ ਫਸੇਬੁੱਕ?
ਗਿਆਨੀ ਸੰਤੋਖ ਸਿੰਘ, ਆਸਟ੍ਰੇਲੀਆ
ਪੰਜਾਬੀਓ ਜ਼ੋਸ਼ ਨਾਲੋਂ ਹੋਸ਼ ਟਿਕਾਣੇ ਰੱਖੋ
ਉਜਾਗਰ ਸਿੰਘ, ਪਟਿਆਲਾ
ਅਕਾਲੀਓ ਪੰਜਾਬ ਵਿਚ ਅਕਸ ਸੁਧਾਰ ਲਵੋ ਪ੍ਰਵਾਸ ਵਿਚ ਆਪੇ ਸੁਧਰ ਜਾਵੇਗਾ
ਉਜਾਗਰ ਸਿੰਘ, ਪਟਿਆਲਾ
2050 ਵਿੱਚ ਭਾਰਤ ਚੀਨ ਨੂੰ ਪਿਛਾੜਦੇ ਹੋਏ ਅਬਾਦੀ ਦੇ ਮਾਮਲੇ ਵਿੱਚ ਦੁਨੀਆਂ ਵਿੱਚ ਪਹਿਲੇ ਨੰਬਰ ਤੇ ਆ ਜਾਵੇਗਾ - ਅਕੇਸ਼ ਕੁਮਾਰ, ਬਰਨਾਲਾ ਇਸ ਵਾਰੀ ਵਾਲ਼ੀ ਪੰਜਾਬ ਦੀ ਫੇਰੀ (12 ਜਨਵਰੀ ਤੋਂ 14 ਅਪ੍ਰੈਲ 2015)
ਗਿਆਨੀ ਸੰਤੋਖ ਸਿੰਘ, ਆਸਟ੍ਰੇਲੀਆ
ਯੂਨਾਨ - ਜਿਹੜੀ ਗੱਲ ਮੀਡੀਆ ਤੁਹਾਨੂੰ ਦੱਸ ਨਹੀਂ ਰਿਹਾ
ਕ੍ਰਿਸ ਕੰਥਨ (ਅਨੁ: ਸਾਧੂ ਬਿਨਿੰਗ)
ਪ੍ਰਵਾਸੀ ਲੜਕੀ ਨਾਲ ਛੇੜ ਛਾੜ ਦੀ ਘਟਨਾ ਸਿੱਖੀ ਵਕਾਰ ਤੇ ਧੱਬਾ
ਉਜਾਗਰ ਸਿੰਘ, ਪਟਿਆਲਾ
ਕਾਮਰੇਡ ਜਗਜੀਤ ਸਿੰਘ ਆਨੰਦ ਅਤੇ ਗੁਰਬਚਨ ਸਿੰਘ ਦੀ ਮੌਤ ਉਤੇ ਪੰਜਾਬੀ ਸਾਹਿਤ ਕਲਾ ਕੇਂਦਰ ਵਲ੍ਹੋਂ ਸ਼ੋਕ ਦਾ ਮਤਾ
ਸਾਥੀ ਲੁਧਿਆਣਵੀ, ਲੰਡਨ
ਮੋਦੀ ਸਰਕਾਰ ਦੇ 365 ਦਿਨ
ਕੌਂਸਲਰ ਮੋਤਾ ਸਿੰਘ, ਇੰਗਲੈਂਡ
ਸਮਾਰਟ ਸਿਟੀ ਯੋਜਨਾ:ਮੁੰਗੇਰੀ ਲਾਲ ਦਾ ਸਪਨਾ
ਉਜਾਗਰ ਸਿੰਘ, ਪਟਿਆਲਾ
ਸਿੱਖ ਮਾਨਸਿਕਤਾ ਦਾ ਸੰਤਾਪ ਬਲਿਊ ਸਟਾਰ ਅਪ੍ਰੇਸ਼ਨ
ਉਜਾਗਰ ਸਿੰਘ, ਪਟਿਆਲਾ
ਚੋਰ ਉਚੱਕੇ ਚੌਧਰੀ ਗੁੰਡੀ ਰਨ ਪ੍ਰਧਾਨ
ਡਾ. ਹਰਸ਼ਿੰਦਰ ਕੌਰ, ਪਟਿਆਲਾ
ਸਾਡੇ ਪੰਜਾਬ ਵਿੱਚ ਵਧ ਰਹੇ ਅਪਰਾਧਾ ਲਈ ਜਿੰਮੇਵਾਰ ਕੌਣ?
ਜਸਵਿੰਦਰ ਪੂਹਲੀ, ਬਠਿੰਡਾ
ਮਈ-ਦਿਵਸ
ਕੌਂਸਲਰ ਮੋਤਾ ਸਿੰਘ, ਇੰਗਲੈਂਡ
ਪ੍ਰਿਥਵੀ ਦਿਵਸ - 22 ਅਪ੍ਰੈਲ
ਅਮਨਦੀਪ ਸਿੰਘ, ਅਮਰੀਕਾ
ਪਿਸਤੌਲ ਵਾਲਾ ਭਗਤ ਸਿੰਘ ਬਨਾਮ ਕਿਤਾਬਾਂ ਹਿੱਕ ਨੂੰ ਲਾਈ ਖੜ੍ਹਾ “ਦ ਰੀਅਲ ਭਗਤ ਸਿੰਘ”
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ
ਵਿਦੇਸ਼ਾਂ ਵਿਚ ਪ੍ਰਧਾਨ ਮੰਤਰੀ ਦੀਆਂ ਰੈਲੀਆਂ ਇੱਕ ਪੜਚੋਲ
ਉਜਾਗਰ ਸਿੰਘ, ਪਟਿਆਲਾ
ਭੁੱਲਗੀਆਂ ਖੇਡਾਂ ਰੁਲ ਗਿਆ ਬਚਪਨ, ਸਾਡੀ ਬਾਲ ਲੋਕ–ਖੇਡ : ਗੁੱਲੀ ਡੰਡਾ
ਸੰਜੀਵ ਝਾਂਜੀ, ਜਗਰਾਉਂ 
ਫ਼ਿੰਨਲੈਂਡ ਵਿੱਚ ਵਿਸਾਖੀ ਮੇਲਾ 18 ਅਪ੍ਰੈਲ ਨੂੰ ਮਨਾਇਆ ਜਾਵੇਗਾ
ਵਿੱਕੀ ਮੋਗਾ, ਫ਼ਿੰਨਲੈਂਡ
ਯੂ ਕੇ ਦੀਆਂ ਪਾਰਲੀਮੈਂਟ ਚੋਣਾਂ
ਕੌਂਸਲਰ ਮੋਤਾ ਸਿੰਘ, ਯੂ ਕੇ
ਅੱਜ ਦੀ ਰਾਜਨੀਤੀ
ਸੁਖਵਿੰਦਰ ਕੌਰ 'ਹਰਿਆਓ', ਸੰਗਰੂਰ
ਪਰਵਾਸੀ ਸੰਮੇਲਨ ’ਤੇ ਐਨ.ਆਰ.ਆਈ. ਸਭਾ ਅਸਫਲ -ਨਵਾਂ ਰਾਹ ਲੱਭਣ ਦੀ ਲੋੜ
ਉਜਾਗਰ ਸਿੰਘ, ਪਟਿਆਲਾ
ਆਮ ਆਦਮੀ ਪਾਰਟੀ ਦੇ ਕਾਟੇ ਕਲੇਸ਼ ਕਰਕੇ ਪਾਰਟੀ ਦਾ ਭਵਿਖ ਖ਼ਤਰੇ ਵਿਚ
ਉਜਾਗਰ ਸਿੰਘ, ਪਟਿਆਲਾ
ਪੰਜਾਬ ਦੀ ਅਰਥਿਕਤਾ ਤਬਾਹੀ ਦੇ ਕੰਢੇ ਤੇ
ਉਜਾਗਰ ਸਿੰਘ, ਪਟਿਆਲਾ
ਪੰਜਾਬ ਕਾਂਗਰਸ ਦੀ ਲੜਾਈ ਵਿਚ ਕੈਪਟਨ ਅਮਰਿੰਦਰ ਸਿੰਘ ਦਾ ਵਿਅਕਤੀਤਿਵ ਹੋਰ ਉਭਰਿਆ
ਉਜਾਗਰ ਸਿੰਘ, ਪਟਿਆਲਾ

ਯੂਨੇਸਕੋ ਦੇ ਪ੍ਰਧਾਨ ਦਾ
ਮਾਤ ਭਾਸ਼ਾ ਦਿਹਾੜੇ ਤੇ ਸੰਦੇਸ਼

ਮਾਂ-ਬੋਲੀ ਅਧਾਰਤ ਬਹੁਭਾਸ਼ਾਈ ਸਿੱਖਿਆ
- ਯੁਨੈਸਕੋ ਦਸਤਾਵੇਜ਼
 

21 ਫਰਵਰੀ ਲਈ ਵਿਸ਼ੇਸ਼
ਅੰਤਰ-ਰਾਸ਼ਟਰੀ ਮਾਂ-ਬੋਲੀ ਦਿਵਸ ਦਾ ਪਿਛੋਕੜ
ਹਰਬੀਰ ਸਿੰਘ ਭੰਵਰ, ਲੁਧਿਆਣਾ
ਇਹ ਕਲਮ ਦੀ ਤਾਕਤ ਹੈ ਜਾਂ ਇੰਟਰਨੈੱਟ ਦਾ ਕਮਾਲ
ਬੀ ਐਸ ਢਿੱਲੋਂ ਐਡਵੋਕੇਟ, ਚੰਡੀਗੜ੍ਹ
ਨਿਊਰਨਬਰਗ
ਡਾ: ਹਰਸ਼ਿੰਦਰ ਕੌਰ, ਪਟਿਆਲਾ
ਦੇਸ਼ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਅਸੰਜਮ ਵਿਚ
ਉਜਾਗਰ ਸਿੰਘ, ਪਟਿਆਲਾ
ਵਲੈਤ ਵਾਲੀ ਭੂਆ
ਬਲਵਿੰਦਰ ਸਿੰਘ ਚਾਹਲ “ਮਾਧੋ ਝੰਡਾ”, ਇਟਲੀ
ਸਾਲ 2014 ਦੌਰਾਨ ਧਾਰਮਿਕ ਸਰਗਰਮੀਆਂ
ਹਰਬੀਰ ਸਿੰਘ ਭੰਵਰ, ਲੁਧਿਆਣਾ

hore-arrow1gif.gif (1195 bytes)


Terms and Conditions
Privacy Policy
© 1999-2015, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2015, 5abi.com