|
|
|
ਦੀਵਾਲੀ ਦੇ ਤਿਉਹਾਰ ਤੇ ਪਿਆਰ, ਮਿਲਾਪ, ਆਪਸੀ ਭਾਈਚਾਰਾ
ਅਤੇ ਖੁਸ਼ੀਆਂ ਦੇ ਦੀਪ ਹਮੇਸ਼ਾ ਜਗਦੇ ਰਹਿਣ…
ਭਵਨਦੀਪ ਸਿੰਘ ਪੁਰਬਾ |
|
|
|
ਦੀਵਾਲੀ ਸ਼ਬਦ ਦੀਪਾਵਾਲੀ ਤੋਂ ਬਣਿਆ ਹੈ ਜਿਸ ਦਾ ਅਰਥ ਹੈ ਦੀਵਿਆਂ ਦੀਆਂ
ਮਾਲਾਵਾਂ ਜਾਂ ਕਤਾਰਾਂ। ਦੀਵਾਲੀ ਰੋਸ਼ਨੀਆਂ ਦਾ ਤਿਉਹਾਰ ਹੈ ਪਹਿਲਾਂ ਲੋਕ ਦੀਵਾਲੀ
ਵਾਲੀ ਰਾਤ ਆਪਣੇ ਘਰਾਂ ਦੀਆਂ ਕੰਧਾਂ, ਬਨੇਰਿਆਂ ਤੇ ਗੇਟਾਂ ਉੱਤੇ ਦੀਵੇ,
ਮੋਮਬੱਤੀਆਂ ਤੇ ਬਿਜਲੀ ਦੇ ਬਲਬ ਆਦਿ ਜਗਾਉਂਦੇ ਸਨ। ਪਰ ਪਿਛਲੇ ਕੁਝ ਸਾਲਾਂ ਤੋਂ
ਚੀਨ ਦੀਆਂ ਬਣੀਆਂ ਲੜੀਆਂ ਨੇ ਦੀਵੇ ਤੇ ਮੋਮਬੱਤੀਆਂ ਖ਼ਤਮ ਹੀ ਕਰ ਦਿੱਤੀਆਂ ਹਨ।
ਸਿਰਫ਼ ਰਸਮ ਪੂਰੀ ਕਰਨ ਲਈ ਹੀ ਕੁਝ ਘਰਾਂ ਵਿਚ ਪੰਜ ਸੱਤ ਦੀਵੇ ਜਗਾਏ ਜਾਂਦੇ ਹਨ।
ਦੀਵਾਲੀ ਵਾਲੇ ਦਿਨ ਦੀਵੇ ਰੌਸ਼ਨ ਕਰਨੇ ਜਿੱਤ ਜਾਂ ਖੁਸ਼ੀ ਦਾ ਪ੍ਰਗਟਾਵਾ ਕਰਨ ਵਾਂਗ
ਹੈ। ਦੀਵੇ ਆਪ ਜਲ ਕੇ ਦੂਸਰਿਆਂ ਦਾ ਮਾਰਗ ਰੋਸ਼ਨ ਕਰਦੇ ਹਨ ਜੋ ਸਾਨੂੰ ਆਪਣਾ ਆਪ
ਵਾਰ ਕੇ ਦੂਸਰਿਆਂ ਦੇ ਕੰਮ ਆਉਣ ਦੀ ਪ੍ਰੇਰਨਾ ਦਿੰਦੇ ਹਨ।
ਵੈਸੇ ਦੀਵਾਲੀ ਦਾ ਸਬੰਧ ਪੰਜਾਬੀਆਂ ਨਾਲ ਸ੍ਰੀ ਹਰਿਮੰਦਰ ਸਾਹਿਬ ਦੀ ਸਥਾਪਨਾ
ਮੌਕੇ ਤੋਂ ਹੀ ਜੁੜਿਆ ਹੋਇਆ ਹੈ ਪਰ ਇਸ ਦਾ ਵਿਸ਼ੇਸ਼ ਮਹੱਤਵ ਉਦੋਂ ਹੋਰ ਬਣਿਆ ਹੈ
ਜਦੋਂ ਸਿੱਖਾਂ ਦੇ 6ਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮੁਗ਼ਲਾਂ ਦੀ ਕੈਦ
ਤੋਂ ਮੁਕਤ ਹੋ ਕੇ ਅਤੇ 52 ਰਾਜਪੂਤ ਰਾਜਿਆਂ ਨੂੰ ਗਵਾਲੀਅਰ ਦੇ ਕਿਲੇ ਵਿਚੋਂ ਆਪਣੇ
ਨਾਲ ਮੁਕਤ ਕਰਵਾ ਕੇ ਬਾਹਰ ਆਏ। ਇਸ ਖੁਸ਼ੀ ਵਿਚ ਲੋਕਾਂ ਨੇ ਦੀਪਮਾਲਾ ਕੀਤੀ।
ਪ੍ਰਸਿੱਧ ਇਤਿਹਾਸਕਾਰ ਬਾਬਾ ਕਾਹਨ ਸਿੰਘ ਮਹਾਨ ਕੋਸ਼ ਅਨੁਸਾਰ ਦੀਵੇ ਜਗਾਉਣ ਦੀ ਰਸਮ
ਬਾਬਾ ਬੁੱਢਾ ਸਿੰਘ ਜੀ ਨੇ ਸ਼ੁਰੂ ਕੀਤੀ ਸੀ।
ਹਿੰਦੂ ਧਰਮ ਅਨੁਸਾਰ ਇਸ ਦਿਨ ਸ੍ਰੀ ਰਾਮ ਚੰਦਰ ਜੀ ਚੌਦਾਂ ਸਾਲ ਬਨਵਾਸ ਕੱਢਕੇ
ਲੰਕੇਸ਼ਵਰ ਰਾਵਣ ਤੇ ਉਸਦੀ ਸੈਨਾ ਨੂੰ ਮਾਰ ਕੇ ਸੀਤਾ ਨੂੰ ਆਜ਼ਾਦ ਕਰਾ ਕੇ ਅਯੁੱਧਿਆ
ਆਏ। ਉਨਾਂ ਦੀ ਆਮਦ ਦੀ ਖੁਸ਼ੀ ਵਿਚ ਘਰਾਂ ਦੀਆਂ ਛੱਤਾਂ ਉੱਤੇ ਦੀਵੇ ਜਗਾਏ ਗਏ।
ਆਰੀਆ ਸਮਾਜ ਦੇ ਨੇਤਾ ਸਵਾਮੀ ਦਇਆ ਨੰਦ ਅਤੇ ਜੈਨੀਆਂ ਦੇ ਨੇਤਾ ਮਹਾਂਵੀਰ ਜੀ ਨੂੰ
ਏਸੇ ਦਿਨ ਨਿਰਵਾਣ ਪ੍ਰਾਪਤ ਹੋਇਆ। ਵੈਸੇ ਇਹ ਤਿਉਹਾਰ ਸਰਦੀ ਰੁੱਤ ਦੇ ਆਗਮਨ ਦਾ ਵੀ
ਸੂਚਕ ਹੈ। ਦੀਵਾਲੀ ਵੈਸੇ ਤਾਂ ਹਰ ਸ਼ਹਿਰ ਵਿਚ ਮਨਾਈ ਜਾਂਦੀ ਹੈ ਪਰ ਅੰਮ੍ਰਿਤਸਰ ਦੀ
ਦੀਵਾਲੀ ਦੀ ਸ਼ਾਨ ਵੱਖਰੀ ਹੈ। ਲੱਖਾਂ ਲੋਕ ਇਥੇ ਦੀਵਾਲੀ ਦਾ ਤਿਉਹਾਰ ਮਨਾਉਣ ਲਈ
ਆਉਂਦੇ ਹਨ। ਅੰਮ੍ਰਿਤਸਰ ਵਿਚ ਇਹ ਤਿਉਹਾਰ ਇਕ ਹਫ਼ਤਾ ਮਨਾਇਆ ਜਾਂਦਾ ਹੈ। ਦੀਵਾਲੀ
ਵਾਲੇ ਦਿਨ ਦਰਬਾਰ ਸਾਹਿਬ ਉੱਤੇ ਰੌਸ਼ਨੀ ਦੀ ਸਜਾਵਟ ਦਾ ਬੜਾ ਸੁਹਾਵਣਾ ਦ੍ਰਿਸ਼
ਹੁੰਦਾ ਹੈ। ਰਾਤ ਨੂੰ ਆਤਸ਼ਬਾਜੀ ਚਲਾਈ ਜਾਂਦੀ ਹੈ। ਆਤਸ਼ਬਾਜੀ ਵੇਖਣ ਵਾਲਿਆਂ ਦੀ
ਰੌਣਕ ਇੰਨੀ ਜ਼ਿਆਦਾ ਹੁੰਦੀ ਹੈ ਕਿ ਪਰਕਰਮਾ ਵਿਚ ਖੜੇ ਹੋਣ ਦੀ ਥਾਂ ਨਹੀਂ ਮਿਲਦੀ।
ਬਜ਼ਾਰਾਂ ਦੀ ਸਜਾਵਟ ਬੜੀ ਦਿਲ ਖਿੱਚਵੀਂ ਹੁੰਦੀ ਹੈ ਇਸੇ ਲਈ ਕਿਹਾ ਜਾਂਦਾ ਹੈ।
ਦਾਲ ਰੋਟੀ ਘਰ ਦੀ, ਦੀਵਾਲੀ ਅੰਮ੍ਰਿਤਸਰ ਦੀ।
ਹਰ ਇਨਸਾਨ ਦੀ ਇਹੀ ਕੋਸ਼ਿਸ਼ ਹੁੰਦੀ ਹੈ ਕਿ ਦੀਪਾਂ ਦੇ ਇਸ ਤਿਉਹਾਰ ਦੀਵਾਲੀ ਦਾ
ਨਿੱਘ ਆਪਣਿਆਂ ਦੇ ਨਾਲ ਮਨਾਇਆ ਜਾਵੇ। ਸਾਡੇ ਬੰਧਨ, ਸਾਡੇ ਰਿਸ਼ਤੇ-ਨਾਤੇ ਭਾਵੇਂ ਉਹ
ਭੈਣ-ਭਰਾ ਦਾ ਹੋਵੇ, ਮਾਂ-ਬਾਪ, ਬੇਟੇ ਜਾਂ ਬੇਟੀ ਦਾ ਹੋਵੇ, ਦੋਸਤੀ ਦਾ, ਪਿਆਰ
ਦਾ, ਮੁਹੱਬਤ ਦਾ ਹੋਵੇ। ਇਨਾਂ ਵਿਚਲੇ ਨਿੱਘ ਨੂੰ ਪੂਰੀ ਤਰਾਂ ਮਾਨਣ ਅਤੇ ਹੋਰ
ਵਧਾਉਣ ਦਾ ਯਤਨ ਕੀਤਾ ਜਾਂਦਾ ਹੈ। ਮੱਸਿਆ ਦੀ ਕਾਲੀ ਰਾਤ ਨੂੰ ਰੁਸ਼ਨਾਉਣਾ, ਪਿਆਰ
ਦੇ ਅਹਿਸਾਸਾਂ ਨੂੰ ਜਗਾਉਂਦਾ ਇਹ ਤਿਉਹਾਰ ਕੱਤਕ ਦੀ ਮੱਸਿਆ ਨੂੰ ਹੁੰਦਾ ਹੈ, ਆਮ
ਤੌਰ ’ਤੇ ਇਹ ਨਵੰਬਰ ਵਿਚ ਆਉਂਦਾ ਹੈ। ਵੈਸੇ ਇਸ ਤਿਉਹਾਰ ਪਿੱਛੇ ਸਾਡੀਆਂ ਧਾਰਮਿਕ
ਭਾਵਨਾਵਾਂ ਜੁੜੀਆਂ ਹੋਈਆਂ ਹਨ ਹਰ ਧਰਮ ਦੇ ਲੋਕ ਆਪਣੇ-ਆਪਣੇ ਪੈਰੋਕਾਰਾਂ ਦੇ ਦੱਸੇ
ਅਨੁਸਾਰ ਇਹ ਤਿਉਹਾਰ ਮਨਾਉਂਦੇ ਆ ਰਹੇ ਹਨ। ਇਸ ਤਿਉਹਾਰ ਸਮੇਂ ਆਪਣੇ-ਆਪਣੇ ਸੱਜਣਾਂ
ਮਿੱਤਰਾਂ, ਸਕੇ-ਸਬੰਧੀਆਂ, ਛੋਟੇ ਭੈਣ ਭਰਾਵਾਂ ਨੂੰ ਤੋਹਫ਼ੇ ਦਿੱਤੇ ਜਾਂਦੇ ਹਨ।
ਤੋਹਫ਼ੇ ਹਾਸਲ ਕਰਕੇ ਖੁਸ਼ੀ ਮਹਿਸੂਸ ਹੁੰਦੀ ਹੈ। ਇਹ ਖੁਸ਼ੀ ਉਸ ਸਮੇਂ ਹੋਰ ਵੀ
ਦੁੱਗਣੀ ਹੋ ਜਾਂਦੀ ਹੈ ਜਦੋਂ ਕੋਈ ਸਾਡਾ ਪਿਆਰਾ ਸਿਰਫ਼ ਸਾਡੇ ਲਈ ਤੋਹਫ਼ਾ ਲੈ ਕੇ
ਆਉਂਦਾ ਹੈ। ਵੈਸੇ ਤਾਂ ਹਰ ਕੋਈ ਇਹੀ ਕੋਸ਼ਿਸ਼ ਕਰਦਾ ਹੈ ਕਿ ਆਪਣਿਆਂ ਨੂੰ ਕੀਮਤੀ
ਤੋਹਫ਼ੇ ਦਿੱਤੇ ਜਾਣ। ਇਹ ਜ਼ਰੂਰੀ ਨਹੀਂ ਕਿ ਤੋਹਫ਼ੇ ਦੀ ਕੀਮਤ ਪੈਸੇ ਵਿਚ ਜ਼ਿਆਦਾ
ਹੋਵੇ। ਕੀਮਤ ਤਾਂ ਭਾਵਨਾਵਾਂ ਦੀ ਚਾਹੀਦੀ ਹੈ, ਕਦਰ ਦੀ ਚਾਹੀਦੀ ਹੈ, ਪਿਆਰ ਦੀ
ਚਾਹੀਦੀ ਹੈ। ਸਾਡੇ ਸਮਾਜ ਵਿਚ ਬਹੁਤ ਲੋਕ ਅਜਿਹੇ ਹਨ ਜਿਹੜੇ ਤੋਹਫ਼ੇ ਦਾ ਮਤਲਬ
ਨਹੀਂ ਸਮਝਦੇ। ਤੋਹਫ਼ੇ ਨੂੰ ਇਕ ਆੜ ਸਮਝਦੇ ਹਨ।
ਇਕ ਸਾਲ ਦੀਵਾਲੀ ਵਾਲੇ ਦਿਨ ਦੀ ਗੱਲ ਹੈ ਮੈਂ ਆਪਣੇ ਗੁਆਂਢ ਕਿਸੇ ਦੇ ਘਰ ਗਿਆ
ਉਨਾਂ ਦੀ ਬਜ਼ੁਰਗ ਮਾਤਾ ਆਪਣੀ ਧੀ ਨੂੰ ਆਖ ਰਹੀ ਸੀ, ‘‘ਕੁੜੀਏ ਖਿਆਲ ਰੱਖੀ, ਕੌਣ
ਕੀ ਦੇ ਕੇ ਗਿਆ ਏ, ਆਪਾਂ ਕਿਸੇ ਦੀ ਆੜ ਨਹੀਂ ਰੱਖਣੀ।’’ ਜੇਕਰ ਪਿਆਰ ਦੇ ਇਸ
ਤੋਹਫ਼ੇ ਨੂੰ ਆੜ ਸਮਝਿਆ ਜਾਵੇ, ਤੋਹਫ਼ੇ ਦਿੰਦੇ ਸਮੇਂ ਜਾਂ ਲੈਣ ਸਮੇਂ ਹੋਠਾਂ ਤੇ
ਪਿਆਰ ਭਰੀ ਮੁਸਕਾਨ ਨਾ ਹੋਵੇ ਤਾਂ ਤੋਹਫ਼ਾ ਅਰਥਹੀਣ ਹੋ ਜਾਂਦਾ ਹੈ। ਜਦੋਂ ਕੋਈ
ਸਾਨੂੰ ਤੋਹਫ਼ਾ ਦਿੰਦਾ ਹੈ ਤਾਂ ਉਹ ਤੋਹਫ਼ੇ ਦੀ ਕੀਮਤ ਪੈਸੇ ਵਿਚ ਦੇਖਣ ਦੀ ਬਜਾਏ ਉਸ
ਦੀ ਕੀਮਤ ਭਾਵਨਾ ਤੇ ਪਿਆਰ ਵਿਚ ਦੇਖੀ ਜਾਵੇ ਤਾਂ ਉਹ ਜ਼ਿਆਦਾ ਖੁਸ਼ੀ ਪ੍ਰਦਾਨ
ਕਰੇਗਾ। ਜੇਕਰ ਪੈਸੇ ਵਿਚ ਕੀਮਤੀ ਤੋਹਫ਼ੇ ਜ਼ਿਆਦਾ ਖੁਸ਼ੀ ਦਿੰਦੇ ਤਾਂ ਤੋਹਫ਼ਿਆਂ ਦਾ
ਅਦਾਨ-ਪ੍ਰਦਾਨ ਸਿਰਫ਼ ਅਮੀਰ ਲੋਕਾਂ ਤੱਕ ਹੀ ਸੀਮਤ ਰਹਿ ਜਾਣਾ ਸੀ। ਵੈਸੇ ਤਾਂ ਪਿਆਰ
ਨਾਲ ਦਿੱਤਾ ਹਰ ਤੋਹਫ਼ਾ ਕਦਰਦਾਨ ਦਿਲ ਨਾਲ ਲਾ ਕੇ ਰੱਖਦਾ ਹੈ ਪਰ ਫੇਰ ਸਾਨੂੰ
ਤੋਹਫ਼ਾ ਖਰੀਦਣ ਸਮੇਂ ਇਹ ਦੇਖਣਾ ਚਾਹੀਦਾ ਹੈ ਕਿ ਅਸੀਂ ਤੋਹਫ਼ਾ ਜਿਸ ਨੂੰ ਦੇ ਰਹੇ
ਹਾਂ ਇਹ ਤੋਹਫ਼ਾ ਉਸ ਵਾਸਤੇ ਕਿੰਨੀ ਕੁ ਅਹਿਮੀਅਤ ਰੱਖਦਾ ਹੈ।
ਅੱਜ ਕੱਲ ਮਹਿੰਗਾਈ ਦਾ ਜ਼ਮਾਨਾ ਹੈ ਇਸ ਲਈ ਘਰੇਲ ਬੱਜਟ ਨੂੰ ਦੇਖਦੇ ਹੋਏ ਹੀ
ਖਰਚਾ ਕਰਨਾ ਚਾਹੀਦਾ ਹੈ। ਤੁਹਾਡਾ ਪਿਆਰ ਨਾਲ ਦਿੱਤਾ ਹੋਇਆ ਕਾਗਜ਼ ਦਾ ਇਕ ਟੁਕੜਾ
ਵੀ ਤੁਹਾਡੇ ਆਪਣਿਆਂ ਨੂੰ ਅਜਿਹੀ ਖੁਸ਼ੀ ਦੇ ਸਕਦਾ ਹੈ ਜਿਸ ਦੀ ਤੁਸੀਂ ਕਾਮਨਾ ਵੀ
ਨਹੀਂ ਕਰ ਸਕਦੇ। ਪਰ ਜੇ ਤੋਹਫ਼ਾ ਲੈਣ ਵਾਲਾ ਬੇਕਦਰਾ ਹੈ ਫੇਰ ਤੁਹਾਡਾ
ਹਜ਼ਾਰਾਂ-ਲੱਖਾਂ ਦਾ ਤੋਹਫ਼ਾ ਵੀ ਉਸ ਨੂੰ ਖੁਸ਼ੀ ਨਹੀਂ ਦੇ ਸਕਦਾ।
ਦੇਸ਼ ਦੇ ਕੋਨੇ-ਕੋਨੇ ਕੁਝ ਵਿਦੇਸ਼ਾਂ ਵਿਚ ਮਨਾਏ ਜਾਣ ਵਾਲੇ ਪੰਜਾਬ ਦੇ ਸਭ ਤੋਂ
ਵੱਡੇ ਤਿਉਹਾਰ ਦੀਵਾਲੀ ਤੇ ਚਾਹੇ ਕਰੋੜਾਂ ਰੁਪਏ ਖਰਚ ਹੋ ਜਾਂਦੇ ਹਨ। ਪਰ ਇਸ ਦੇ
ਬਦਲੇ ਜੋ ਬੇਅੰਤ ਖੁਸ਼ੀ ਪ੍ਰਾਪਤ ਹੁੰਦੀ ਹੈ ਉਸ ਦਾ ਮੁੱਲ ਹੀ ਨਹੀਂ ਪਾਇਆ ਜਾ
ਸਕਦਾ। ਸਮੂਹ ਪਾਠਕਾਂ ਦੇ ਘਰ ਮਿਲਾਪ, ਪਿਆਰ, ਖੁਸ਼ੀਆਂ, ਆਪਸੀ ਭਾਈਚਾਰਾ ਅਤੇ
ਉੱਚੀ-ਸੁੱਚੀ ਸੋਚ ਦੇ ਦੀਪ ਹਮੇਸ਼ਾ ਜਗਦੇ ਰਹਿਣ। ਸਭ ਦੇ ਦਿਲਾਂ ਦੀ ਨਫ਼ਰਤ ਦੂਰ
ਹੋਵੇ ਤੇ ਪਿਆਰ ਦਾ ਦੀਵਾ ਹਮੇਸ਼ਾ ਜਗਦਾ ਰਹੇ।
|
28/10/2016 |
|
|
ਦੀਵਾਲੀ
ਦੇ ਤਿਉਹਾਰ ਤੇ ਪਿਆਰ, ਮਿਲਾਪ, ਆਪਸੀ ਭਾਈਚਾਰਾ ਅਤੇ ਖੁਸ਼ੀਆਂ ਦੇ ਦੀਪ ਹਮੇਸ਼ਾ
ਜਗਦੇ ਰਹਿਣ…
ਭਵਨਦੀਪ ਸਿੰਘ ਪੁਰਬਾ |
ਮਸਲਾ
ਪੰਜਾਬੀ ਯੂਨੀ ਕੋਡ ਵਿੱਚ ਲਿਖਣ ਦਾ
ਰਵੇਲ ਸਿੰਘ, ਇਟਲੀ |
ਯਾਦਾਂ
ਦੀ ਪਟਾਰੀ ਵਿੱਚੋਂ
ਨਲਕੇ ਵਾਲੀ
ਦੁਕਾਨ
ਰਵੇਲ ਸਿੰਘ, ਇਟਲੀ |
ਔਖੇ
ਕਹੇ ਜਾਣ ਵਾਲੇ ਗਣਿਤ ਦਾ ਇੱਕ ਦਿਲਚਸਪ ਨੁਕਤਾ ਇਹ ਵੀ
ਸੰਜੀਵ ਝਾਂਜੀ, ਜਗਰਾਉਂ |
ਸਾਡੀ
ਬਾਲ ਲੋਕ–ਖੇਡ : ਕੋਟਲਾ–ਛਪਾਕੀ
ਸੰਜੀਵ ਝਾਂਜੀ, ਜਗਰਾਉਂ |
ਬਚਪਨ
ਦੀ ਇਕ ਖੇਡ: ਭੰਡਾ ਭੰਡਾਰੀਆ
ਸੰਜੀਵ ਝਾਂਜੀ, ਜਗਰਾਉਂ |
ਮਿੰਟੂ
ਦੀ ਬੱਲੇ ਬੱਲੇ!!
ਔਕਾਤੋਂ ਬਾਹਰ ਦੇ ਸੁਪਨੇ
ਮਿੰਟੂ ਬਰਾੜ, ਆਸਟ੍ਰੇਲੀਆ |
ਪੰਜਾਬੀ
ਸਾਹਿਤ ਕਲਾ ਕੇਂਦਰ ਯੂ ਕੇ ਵਲ੍ਹੋਂ ਨਾਵਲਿਸਟ ਗੁਰਦਿਆਲ ਸਿੰਘ ਅਤੇ ਸਤਵਿੰਦਰ
ਕੌਰ ਉੱਪਲ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ
ਅਜ਼ੀਮ ਸ਼ੇਖ਼ਰ, ਲੰਡਨ |
ਮੇਰੇ
ਪਿੰਡ ਦਾ ਪਹਿਲਾ ਗੁਰਦੁਆਰਾ
ਰਵੇਲ ਸਿੰਘ, ਇਟਲੀ |
ਕੀ
ਅਸੀਂ ਬੇਮੁਖ ਹੋ ਚੁੱਕੇ ਹਾਂ ?
ਡਾ. ਹਰਸ਼ਿੰਦਰ ਕੌਰ, ਐਮ. ਡੀ, ਪਟਿਆਲਾ |
ਮੇਰੀ
ਐਮਸਟਰਡੈਮ ਯਾਤਰਾ - ਜੂਨ 2015
ਅਮਨਦੀਪ ਸਿੰਘ, ਅਮਰੀਕਾ |
ਇੰਗਲੈਂਡ
ਦੀ ਧਰਤੀ ‘ਤੇ ਵਸਦੇ ਸਰਵਣ ਪੁੱਤ ਪਲਵਿੰਦਰ ਸਿੰਘ ਭੰਮਰਾ ਦੀ ਗੱਲ ਕਰਦਿਆਂ
ਮਨਦੀਪ ਖੁਰਮੀ ਹਿੰਮਤਪੁਰਾ |
ਟਕਸਾਲੀ
ਅਕਾਲੀ ਪਰਿਵਾਰ ਅਕਾਲੀ ਦਲ ਤੋਂ ਦਰਕਿਨਾਰ
ਉਜਾਗਰ ਸਿੰਘ, ਪਟਿਆਲਾ |
ਛੇ
ਜੂਨ ਦੇ ਸਾਕੇ ਵਾਲੇ ਦਿਨਾਂ ਦੀਆਂ ਕੁੱਝ ਯਾਦਾਂ
ਰਵੇਲ ਸਿੰਘ, ਇਟਲੀ |
ਸੰਘਰਸ਼ੀ
ਬਾਪੂ
ਰਵੇਲ ਸਿੰਘ, ਇਟਲੀ |
'ਕੁੱਤੀ
ਭੇਡ'
ਮਿੰਟੂ ਬਰਾੜ, ਆਸਟ੍ਰੇਲੀਆ |
ਸਿੱਖ
ਧਰਮ ਦੇ ਵਾਰਸੋ ਅਤਿ ਨਾਜ਼ੁਕ ਮਸਲਿਆਂ ਵਿਚ ਸੰਜੀਦਗੀ ਤੋਂ ਕੰਮ ਲਓ
ਉਜਾਗਰ ਸਿੰਘ, ਪਟਿਆਲਾ |
ਅੰਨਦਾਤਾ
ਜਾਂ ਬਿਲਕਦਾ ਕਿਸਾਨ ਅਤੇ ਰੁਲਦੀ ਕਿਸਾਨੀ
ਗੋਬਿੰਦਰ ਸਿੰਘ ਢੀਂਡਸਾ, ਸੰਗਰੂਰ |
ਕਲਮ
ਤੋਂ ਕੰਪਿਊਟਰ ਤੀਕ
ਰਵੇਲ ਸਿੰਘ, ਇਟਲੀ |
ਸਹਿਜਧਾਰੀ
ਸਿੱਖਾਂ ਤੋਂ ਵੋਟ ਦਾ ਹੱਕ ਖੋਹਣਾ : ਅਕਾਲੀ ਦਲ ਲਈ ਦੋਧਾਰੀ ਤਲਵਾਰ
ਉਜਾਗਰ ਸਿੰਘ, ਪਟਿਆਲਾ |
ਮੇਰਾ
ਕਸਾਈ ਪਿਓ ਮੈਨੂੰ ਹਲਾਲ ਕਰਦਾ ਰਿਹਾ
ਡਾ. ਹਰਸ਼ਿੰਦਰ ਕੌਰ, ਐਮ. ਡੀ, ਪਟਿਆਲਾ |
‘ਪਨਾਮਾ
ਲੀਕਸ’ : ਜਿਨ੍ਹਾਂ ਸਾਰੀ ਦੁਨੀਆ ਹਿਲਾ ਕੇ ਰੱਖ ਦਿੱਤੀ
ਜਸਵੰਤ ਸਿੰਘ ਅਜੀਤ, ਦਿੱਲੀ |
ਨੈਤਿਕ
ਕਦਰਾਂ ਕੀਮਤਾਂ ਨੂੰ ਵੀ ਸਮਝਣਾਂ ਚਾਹੀਦਾ
ਚੰਦ ਸਿੰਘ, ਸ੍ਰੀ ਮੁਕਤਸਰ ਸਾਹਿਬ |
ਜਦੋਂ
ਔਖੇ ਵੇਲੇ ਮੇਰੀ ਪੱਗ ਅਤੇ ਦਾੜ੍ਹੀ ਦੀ ਪਛਾਣ ਮੇਰੇ ਕੰਮ ਆਈ
ਰਵੇਲ ਸਿੰਘ, ਇਟਲੀ |
ਵੈਸਾਖੀ
ਦੀ ਸਾਖੀ ਭਾਈ ਜੀਵਨ ਸਿੰਘ (ਭਾਈ ਜੈਤਾ) ਦੀ ਜ਼ਬਾਨੀ
ਗਿਆਨੀ ਸੰਤੋਖ ਸਿੰਘ, ਆਸਟ੍ਰੇਲੀਆ |
ਸਫਰ
ਜਾਰੀ ਹੈ
ਰਵੇਲ ਸਿੰਘ, ਇਟਲੀ |
ਕਿਸਾਨ
ਵਿਚਾਰਾ ਕੀ ਕਰੇ? ਜ਼ਹਿਰੀਲੀ ਸਲਫਾਸ ਖਾ. .
ਜਸਪ੍ਰੀਤ ਸਿੰਘ, ਬਠਿੰਡਾ |
ਜ਼ਬਾਨ
ਦੀ ਮਹੱਤਾ ਤੇ ਪਸਾਰ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਅਕਾਲੀ
ਦਲ ਨੇ ਆਪਣਾ ਸੰਕਟ ਮੋਚਨ ਨੇਤਾ ਵਿਸਾਰਿਆ
ਉਜਾਗਰ ਸਿੰਘ, ਪਟਿਆਲਾ |
ਮੇਰਾ
ਪੰਜਾਬੀ ਫੋਂਟਾਂ ਤੋਂ ਯੂਨੀ ਕੋਡ ਤੱਕ ਦਾ ਸਫਰ
ਰਵੇਲ ਸਿੰਘ, ਇਟਲੀ |
ਮੇਰਾ
ਕਸੂਰ ਕੀ ਸੀ?
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਸੰਸਦ,
ਕਾਨੂੰਨ ਘਾੜਨੀ ਸੰਸਥਾ ਜਾਂ ਕੁਸ਼ਤੀਆਂ ਲੜਨ ਦਾ ਅਖਾੜਾ?
ਜਸਵੰਤ ਸਿੰਘ ‘ਅਜੀਤ’, ਦਿੱਲੀ |
ਮਾਂ
ਦੀ ਇੱਜ਼ਤ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਪੰਜਾਬ
ਵਿਚ ਮਨੁੱਖੀ ਹੱਕਾਂ ਦਾ ਘਾਣ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਪੰਜਾਬ
ਸਿਆਂ ਹੁਣ ਤੇਰਾ ਅੱਲਾ ਵੀ ਨੀ ਬੇਲੀ
ਬਲਵਿੰਦਰ ਸਿੰਘ ਚਾਹਲ “ਮਾਧੋ ਝੰਡਾ”, ਇਟਲੀ |
ਪੰਜਾਬ
'ਚ ਮਹਾਂਗਠਜੋੜ ਦੇ ਸਮੀਕਰਣ
ਜਸਵੀਰ ਸਿੰਘ ਗੜ੍ਹੀਕਾਨੂੰਗੋ, ਪੰਜਾਬ |
ਵੇਖੀ
ਸੁਣੀ
ਰਵੇਲ ਸਿੰਘ, ਇਟਲੀ |
ਬੰਦਾ
ਸਿੰਘ ਬਹਾਦਰ-ਮਨੋਵਿਗਿਆਨਿਕ ਪੱਖ
ਡਾ. ਹਰਸ਼ਿੰਦਰ ਕੌਰ, ਐਮ. ਡੀ, ਪਟਿਆਲਾ |
ਜੇਕਰ
ਧੀਆਂ ਦੀ ਲੋਹੜੀ ਮਨਾਵਾਂਗੇ ਤਾਹੀਓਂ ਪੁੱਤਾਂ ਦੀ ਘੋੜੀ ਗਾਵਾਂਗੇ
ਸੰਜੀਵ ਝਾਂਜੀ, ਜਗਰਾਉਂ
|
ਭਾਪਾ
ਜੀ ਤੇ ਮਿਸਤਰੀ
ਡਾ. ਹਰਸ਼ਿੰਦਰ ਕੌਰ, ਐਮ. ਡੀ, ਪਟਿਆਲਾ |
ਮੋਹਿਣੀ
ਮਾਲਣ
ਰਵੇਲ ਸਿੰਘ, ਇਟਲੀ |
ਆਓ
ਨਵੇਂ ਪੈਂਡੇ ਤਹਿ ਕਰੀਏ
ਐਸ ਸੁਰਿੰਦਰ, ਇਟਲੀ |
|
|
|
|
|
|
|