WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
ਵੱਖ-ਵੱਖ ਕੈਲੰਡਰਾਂ ਦੀ ਸਮੱਸਿਆ
ਸਰਵਜੀਤ ਸਿੰਘ ਸੈਕਰਾਮੈਂਟੋ

 


 

ਸਿੱਖ ਮਾਨਸਿਕਤਾ `ਚ ਘਰ ਕਰ ਚੁੱਕੀਆਂ ਇਹ ਦੋ ਵੱਖ-ਵੱਖ ਕੈਲੰਡਰਾਂ ਦੀਆਂ ਤਾਰੀਖ਼ਾਂ, 23 ਪੋਹ ਅਤੇ ਪੋਹ ਸੁਦੀ 7 ਭਾਵੇਂ ਅੱਜ ਤੋਂ 350 ਸਾਲ ਪਹਿਲਾ ਇਕੋ ਦਿਨ ਹੀ ਆਈਆਂ ਸਨ ਪਰ ਹਰ ਸਾਲ ਅਜੇਹਾ ਨਹੀਂ ਹੁੰਦਾ। 1666 ਈ: ਤੋਂ ਪਿਛੋਂ ਇਹ 1685, 1704 ਅਤੇ 1742 ਈ: ਇਕੱਠੀਆਂ ਆਈਆਂ ਸਨ। ਹਰ ਸਾਲ ਦੋਵਾਂ ਤਾਰੀਖ਼ਾਂ ਦਾ ਇਕੱਠੇ ਨਾ ਆਉਣ ਦਾ ਕਾਰਨ ਇਹ ਹੈ ਕਿ, ਇਨ੍ਹਾਂ ਵਿਚੋਂ ਇਕ ਤਾਰੀਖ 23 ਪੋਹ, ਸੂਰਜੀ ਬ੍ਰਿਕਮੀ (Solar) ਕੈਲੰਡਰ ਦੀ ਹੈ ਅਤੇ ਦੂਜੀ ਪੋਹ ਸੁਦੀ 7, ਚੰਦਰ ਸੂਰਜੀ (Lunisolar) ਬ੍ਰਿਕਮੀ ਕੈਲੰਡਰ ਦੀ ਹੈ। ਅੱਜ ਇਨ੍ਹਾਂ ਦੋ ਤਾਰੀਖ਼ਾਂ `ਚ ਇਕ ਤਾਰੀਖ ਦੀ ਚੋਣ ਕਰਨੀ ਸਾਡੇ ਲਈ ਸਭ ਤੋਂ ਵੱਡੀ ਚੁਣੌਤੀ ਬਣਦੀ ਜਾਂ ਰਹੀ। ਇਹ ਚੁਣੌਤੀ, ਕਿਸੇ ਹੋਰ ਨੇ ਨਹੀ ਦਿੱਤੀ ਸਗੋਂ ਸਾਡੇ ਧਾਰਮਿਕ ਮੁਖੀਆਂ ਵੱਲੋਂ ਹੀ ਦਿੱਤੀ ਗਈ ਹੈ। ਆਓ, ਦਿਨੋ-ਦਿਨ ਗੰਭੀਰ ਹੁੰਦੀ ਜਾਂ ਰਹੀ ਇਸ ਸਮੱਸਿਆ ਬਾਰੇ ਮੁਢਲੀ ਜਾਣਕਾਰੀ ਸਾਂਝੀ ਕਰੀਏ।

ਕੈਲੰਡਰ ਵਿਗਿਆਨ ਦਾ ਅਰੰਭ ਵੀ, ਇਸ ਧਰਤੀ ਤੇ ਇਨਸਾਨ ਦੇ ਹੋਸ਼ ਸੰਭਾਲਣ ਨਾਲ ਹੀ ਹੋ ਗਿਆ ਸੀ। ਸਭ ਤੋਂ ਪਹਿਲਾ ਦਿਨ ਦੇ ਚਾਨਣ ਅਤੇ ਰਾਤ ਦੇ ਅੰਧੇਰੇ ਦਾ ਹੀ ਗਿਆਨ ਸੀ। ਖਿਆਲ ਕਰੋ ਕਿ ਜਦੋਂ ਕਿਸੇ ਵਿਦਵਾਨ ਨੇ ਚੰਦ ਦੇ ਮੱਸਿਆ ਤੋਂ ਪੁੰਨਿਆ ਤੱਕ ਚਾਨਣੇ ਪੱਖ (ਸੁਦੀ ਪੱਖ) ਅਤੇ ਪੁੰਨਿਆ ਤੋਂ ਮੱਸਿਆ ਦੇ ਹਨੇਰੇ ਪੱਖ (ਵਦੀ ਪੱਖ) ਦੀ ਗਿਣਤੀ ਕਰਕੇ ਕੈਲੰਡਰ ਦਾ ਮੁੱਢ ਬੰਨਿਆਂ ਹੋਵੇਗਾ ਤਾਂ ਇਨਸਾਨ ਦੇ ਜੀਵਨ ਵਿਚ ਕਿੰਨੀ ਇਨਕਲਾਬੀ ਤਬਦੀਲੀ ਆਈ ਹੋਏਗੀ। ਇਸ ਵਿਚ ਕੋਈ ਸ਼ੱਕ ਨਹੀ ਕਿ ਸਭ ਤੋਂ ਪਹਿਲਾ ਚੰਦ ਅਧਾਰਤ ਕੈਲੰਡਰ ਹੀ ਹੋਂਦ ਵਿਚ ਆਇਆ ਸੀ। ਜਿਓ-ਜਿਓ ਮਨੁੱਖ ਨੇ ਤਰੱਕੀ ਕੀਤੀ ਅਤੇ ਮੌਸਮ ਸਬੰਧੀ ਜਾਣਕਾਰੀ ਵਿਚ ਵਾਧਾ ਹੋਇਆ ਤਾਂ ਸੂਰਜੀ ਕੈਲੰਡਰ ਹੋਂਦ ਵਿਚ ਆ ਗਏ। ਅੱਜ ਵੀ ਚੰਦ ਅਧਾਰਿਤ ਕੈਲੰਡਰ ਦਾ ਸੁਧ ਰੂਪ ਹਿਜਰੀ ਕੈਲੰਡਰ, ਇਸਲਾਮ ਧਰਮ ਵਿਚ ਪ੍ਰਚਲਤ ਹੈ। ਹਿੰਦੂ ਧਰਮ ਵਿਚ ਚੰਦਰ-ਸੂਰਜੀ ਬ੍ਰਿਕਮੀ ਕੈਲੰਡਰ ਪ੍ਰਚਲਤ ਹੈ ਅਤੇ ਸਿਖ ਧਰਮ ਚੰਦਰ-ਸੂਰਜੀ ਬ੍ਰਿਕਮੀ, ਸੂਰਜੀ ਬ੍ਰਿਕਮੀ ਅਤੇ ਗਰੈਗੋਰੀਅਨ ਕੈਲੰਡਰ ਜਿਸ ਨੂੰ ਸੀ: ਈ: ਕੈਲੰਡਰ ਵੀ ਕਹਿੰਦੇ ਹਨ, ਪ੍ਰਚਲਤ ਹੈ। ਭਾਵੇਂ ਇਹ ਕੋਈ ਧਾਰਮਿਕ ਵਿਸ਼ਾ ਨਹੀ ਹੈ ਫਿਰ ਵੀ ਇਸ ਦਾ ਧਰਮ ਨਾਲ ਗੂੜਾ ਸਬੰਧ ਹੈ। ਕੈਲੰਡਰ ਦਾ ਮੁੱਖ ਮੰਤਵ ਤਾਂ ਸਮੇਂ ਦੀ ਗਿਣਤੀ-ਮਿਣਤੀ ਦੇ ਨਾਲ-ਨਾਲ ਕੌਮ ਲਈ ਮਹੱਤਵਪੂਰਨ ਦਿਹਾੜਿਆਂ ਦੀ ਸਹੀ ਨਿਸ਼ਾਨ ਦੇਹੀ ਕਰਨਾ ਹੁੰਦਾ ਹੈ।

ਧਰਤੀ ਆਪਣੇ ਧੁਰੇ ਦੁਵਾਲੇ ਘੁੰਮਦੀ ਹੈ ਇਸ ਦਾ ਇਕ ਚੱਕਰ, ਜਿਸ ਨੂੰ ਦਿਨ ਅਤੇ ਰਾਤ ਕਿਹਾ ਜਾਂਦਾ ਹੈ, 24 ਘੰਟੇ ਵਿਚ ਪੂਰਾ ਹੁੰਦਾ ਹੈ। ਧਰਤੀ ਸੂਰਜ ਦੇ ਦੁਵਾਲੇ ਵੀ ਘੁੰਮਦੀ ਹੈ, ਇਹ ਚੱਕਰ 365.2422 ਦਿਨਾਂ (365 ਦਿਨ, 5 ਘੰਟੇ, 48 ਮਿੰਟ ਅਤੇ 45 ਸੈਕੰਡ) ਵਿਚ ਪੂਰਾ ਹੁੰਦਾ ਹੈ। ਇਸ ਨੂੰ ਰੁੱਤੀ ਸਾਲ ਕਿਹਾ ਜਾਂਦਾ ਹੈ। ਧਰਤੀ ਉਪਰ ਰੁਤਾਂ ਇਸ ਮੁਤਾਬਕ ਬਦਲਦੀਆਂ ਹਨ। ਚੰਦ, ਧਰਤੀ ਦੇ ਦੁਵਾਲੇ ਘੁੰਮਦਾ ਹੈ। ਇਸਦਾ ਇਕ ਚੱਕਰ 29.53 ਦਿਨਾਂ ਵਿੱਚ ਪੂਰਾ ਹੁੰਦਾ ਹੈ। ਚੰਦ ਦੇ ਸਾਲ ਵਿੱਚ 12 ਮਹੀਨੇ ਹੁੰਦੇ ਹਨ। ਇਸ ਮੁਤਾਬਕ ਚੰਦ ਦੇ ਇਕ ਸਾਲ ਵਿਚ 354.37 ਦਿਨ (354 ਦਿਨ, 8 ਘੰਟੇ, 52 ਮਿੰਟ ਅਤੇ 48 ਸੈਕੰਡ) ਬਣਦੇ ਹਨ। ਚੰਦ ਦਾ ਇਕ ਸਾਲ ਰੁੱਤੀ ਸਾਲ ਤੋਂ ਲੱਗ-ਭੱਗ 11 ਦਿਨ ਛੋਟਾ ਹੁੰਦਾ ਹੈ। ਇਹ ਹੈ ਸਾਡੀ ਸਮੱਸਿਆ ਦੀ ਅਸਲ ਜੜ੍ਹ। ਹੁਣ ਜੇ ਹਿਜਰੀ ਕੈਲੰਡਰ ਵਾਂਗੂ ਹੀ ਸਾਰੇ ਦਿਹਾੜੇ ਮਨਾਏ ਜਾਣ ਤਾਂ ਹਰ ਸਾਲ ਉਹ ਦਿਹਾੜਾ ਪਹਿਲੇ ਸਾਲ ਨਾਲੋਂ 11 ਦਿਨ ਪਹਿਲਾ ਆ ਜਾਵੇਗਾ ਅਤੇ 33 ਸਾਲ ਪਿਛੋਂ ਮੁੜ ਉਸੇ ਤਾਰੀਖ ਦੇ ਨੇੜੇ-ਤੇੜੇ ਆ ਜਾਵੇਗਾ। ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਪੋਹ ਸੁਦੀ 7 ਮੁਤਾਬਕ 2016 ਈ: ਵਿਚ 16 ਜਨਵਰੀ ਆਇਆ ਸੀ ਅਤੇ ਹੁਣ 2017 ਵਿੱਚ 5 ਜਨਵਰੀ ਨੂੰ। ਇਸ ਤੋਂ ਅਗਲਾ ਦਿਹਾੜਾ ਇਸੇ ਸਾਲ 25 ਦਸੰਬਰ (2017 ਈ:) ਨੂੰ ਆਵੇਗਾ। ਇਸ ਹਿਸਾਬ ਨਾਲ ਤਾਂ ਉਸ ਤੋਂ ਅਗਲਾ ਦਿਹਾੜਾ 14 ਦਸੰਬਰ 2018 ਈ: ਨੂੰ ਆਉਣਾ ਚਾਹੀਦਾ ਹੈ ਪਰ ਅਜੇਹਾ ਨਹੀ ਹੋਵੇਗਾ। ਹੁਣ ਇਹ ਦਿਹਾੜਾ 29 ਪੋਹ/13 ਜਨਵਰੀ 2019 ਈ: ਦਿਨ ਐਤਵਾਰ ਨੂੰ ਆਵੇਗਾ। ਅਜੇਹਾ ਕਿਉਂ?

ਜਿਵੇ ਕਿ ਉਪਰ ਪੜ੍ਹ ਚੁੱਕੇ ਹੋ, ਚੰਦ ਦਾ ਸਾਲ ਸੂਰਜੀ ਸਾਲ ਨਾਲੋਂ ਲੱਗ-ਭੱਗ 11 ਦਿਨ ਛੋਟਾ ਹੁੰਦਾ ਹੈ। ਜਦੋਂ ਚੰਦ ਦਾ ਸਾਲ, ਇਕ ਸਾਲ ਵਿੱਚ 11 ਦਿਨ, ਦੋ ਸਾਲਾਂ ਵਿੱਚ 22 ਦਿਨ ਸੂਰਜੀ ਸਾਲ ਤੋਂ ਪਿਛੇ ਰਹਿ ਜਾਵੇ ਤਾਂ ਇਸ ਨੂੰ ਸੂਰਜੀ ਸਾਲ ਦੇ ਨੇੜੇ ਤੇੜੇ ਰੱਖਣ ਲਈ ਇਸ ਵਿੱਚ ਇਕ ਹੋਰ ਮਹੀਨਾ ਜੋੜ ਦਿੱਤਾ ਜਾਂਦਾ ਹੈ। 2018 ਈ: ਵਿਚ ਚੰਦ ਦੇ ਕੈਲੰਡਰ ਵਿੱਚ ਜੇਠ ਦਾ ਮਹੀਨਾ ਦੋ ਵਾਰੀ ਆਵੇਗਾ। 19 ਸਾਲਾਂ ਵਿਚ ਚੰਦ ਦੇ 7 ਸਾਲ, 13 ਮਹੀਨਿਆਂ ਦੇ ਹੁੰਦੇ ਹਨ। ਇਹ ਤੇਰਵਾਂ ਮਹੀਨਾ ਜਿਸ ਨੂੰ ਮਲਮਾਸ ਜਾਂ ਲੌਂਦ ਦਾ ਮਹੀਨਾ ਕਿਹਾ ਜਾਂਦਾ ਹੈ। ਹਿੰਦੂ ਮਤ ਅਨੁਸਾਰ ਇਸ ਮਹੀਨੇ ਨੂੰ ਅਸ਼ੁਭ ਮੰਨਿਆ ਜਾਂਦਾ ਹੈ। ਇਸ ਵਿੱਚ ਕੋਈ ਸ਼ੁਭ ਕੰਮ ਨਹੀਂ ਕੀਤਾ ਜਾ ਸਕਦਾ। ਨਤੀਜੇ ਵੱਜੋਂ, ਮਲਮਾਸ ਤੋਂ ਪਿਛੋਂ ਆਉਣ ਵਾਲੇ ਗੁਰਪੁਰਬ ਪਿਛਲੇ ਸਾਲ ਨਾਲੋਂ 18/19 ਦਿਨ ਪਛੜ ਜਾਂਦੇ ਹਨ। 2018 ਈ: ਵਿਚ ਚੰਦ ਦੇ ਸਾਲ ਦੇ 13 ਮਹੀਨੇ ਅਤੇ 383/84 ਦਿਨ ਹੋਣਗੇ। ਚੰਦ ਦਾ ਸਾਲ ਜੋ ਆਮ ਤੌਰ ਤੇ ਸੂਰਜੀ ਸਾਲ ਤੋਂ 11 ਦਿਨ ਛੋਟਾ ਹੁੰਦਾ ਹੈ, ਇਸ ਸਾਲ 18/19 ਦਿਨ ਵੱਡਾ ਹੋਵੇਗਾ। ਇਸ ਕਾਰਨ ਜਿਹੜਾ ਦਿਹਾੜਾ 14 ਦਸੰਬਰ 2018 ਈ: ਨੂੰ ਆਉਣਾ ਚਾਹੀਦਾ ਸੀ ਹੁਣ ਉਹ 2019 ਵਿਚ 13 ਜਨਵਰੀ ਨੂੰ ਆਵੇਗਾ। ਹੁਣ ਫੇਰ ਚੰਦ ਦੇ ਸਾਲ ਲੰਬਾਈ ਮੁਤਾਬਕ ਗੁਰਪੁਰਬ 11 ਦਿਨ ਪਹਿਲਾ ਭਾਵ 2 ਜਨਵਰੀ 2020 ਈ: ਨੂੰ ਆਵੇਗਾ। ਇਹ ਹੈ ਚੰਦਰ ਸੂਰਜੀ ਬਿਕ੍ਰਮੀ ਕੈਲੰਡਰ ਦੀ ਸਮੱਸਿਆ। ਹੁਣ ਵਿਚਾਰਨ ਵਾਲਾ ਨੁਕਤਾ ਇਹ ਹੈ ਕਿ ਜੇ ਚੰਦ ਦੇ ਕੈਲੰਡਰ ਨੂੰ ਵੀ ਖਿੱਚ-ਧੂਹ ਕੇ ਸੂਰਜੀ ਕੈਲੰਡਰ ਦੇ ਨੇੜੇ ਤੇੜੇ ਹੀ ਰੱਖਣਾ ਹੈ ਤਾਂ ਕਿਉ ਨਾ ਸੂਰਜੀ ਕੈਲੰਡਰ ਹੀ ਅਪਨਾ ਲਿਆ ਜਾਵੇ?

ਜਿਸ ਦਿਨ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਹੋਇਆ ਸੀ ਉਸ ਦਿਨ ਚੰਦਰ ਸੂਰਜੀ ਬਿਕ੍ਰਮੀ ਕੈਲੰਡਰ ਦੀ ਪੋਹ ਸੁਦੀ 7 ਦੇ ਨਾਲ-ਨਾਲ ਸੂਰਜੀ ਬਿਕ੍ਰਮੀ ਕੈਲੰਡਰ ਦੀ 23 ਪੋਹ ਸੀ। ਜਦੋਂ ਇਸੇ ਤਾਰੀਖ ਨੂੰ ਜੂਲੀਅਨ ਕੈਲੰਡਰ ਵਿੱਚ ਲਿਖਿਆ ਗਿਆ ਤਾਂ ਇਹ 22 ਦਸੰਬਰ 1666 ਈ: ਲਿਖੀ ਗਈ ਸੀ। ਯਾਦ ਰਹੇ ਸਾਡੇ ਦੇਸ਼ ਵਿੱਚ ਇਹ ਕੈਲੰਡਰ ਗੋਰਿਆਂ ਦੇ ਆਉਣ ਨਾਲ ਹੀ ਆਇਆ ਸੀ। 1666 ਈ: ਤੋਂ ਪਿਛੋਂ 1685 ਅਤੇ 1704 ਈ: ਵਿੱਚ ਇਹ ਤਿੰਨੇ ਤਾਰੀਖ਼ਾਂ ਇਕੱਠੀਆਂ ਆਈਆਂ ਸਨ। ਪਰ ਹੁਣ ਮੁੜ ਇਹ ਤਿੰਨੇ ਤਾਰੀਖ਼ਾਂ ਹਜ਼ਾਰਾਂ ਸਾਲ ਇਕੱਠੀਆਂ ਨਹੀ ਆਉਣਗੀਆਂ ਕਿਉਂਕਿ ਇੰਗਲੈਂਡ ਵਾਲਿਆਂ ਨੇ 1752 ਈ: `ਚ 3 ਸਤੰਬਰ ਨੂੰ 14 ਸਤੰਬਰ ਮੰਨ ਕੇ ਜੂਲੀਅਨ ਨੂੰ ਗਰੈਗੋਰੀਅਨ ਬਣਾ ਦਿੱਤਾ ਗਿਆ ਸੀ। 1753 ਈ: ਵਿੱਚ 23 ਪੋਹ 2 ਜਨਵਰੀ ਨੂੰ ਆਈ ਸੀ। ਫਰਜ਼ ਕਰੋ ਕਿ ਇੰਗਲੈਂਡ ਵੀ ਜੂਲੀਅਨ ਕੈਲੰਡਰ ਦੀ ਸੋਧ ਨੂੰ ਅਕਤੂਬਰ 1582 ਈ: ਵਿੱਚ ਹੀ ਮਾਨਤਾ ਦੇ ਦਿੰਦਾ ਤਾਂ ਇਹ ਤਾਰੀਖ ਗਰੈਗੋਰੀਅਨ ਕੈਲੰਡਰ ਵਿੱਚ ਲਿਖੀ ਜਾਣੀ ਸੀ, ਜੋ 1 ਜਨਵਰੀ 1667 ਈ: ਹੋਣੀ ਸੀ। ਹੁਣ ਸਵਾਲ ਪੈਦਾ ਹੁੰਦਾ ਹੈ ਕਿ ਜੇ ਅਸੀਂ ਇਹ ਦਿਹਾੜਾ ਪੋਹ ਸੁਦੀ 7 ਦੀ ਬਜਾਏ 23 ਪੋਹ ਨੂੰ ਮਨਾਉਂਦੇ ਹਾਂ ਤਾਂ ਸਾਡਾ ਕੀ ਨੁਕਸਾਨ ਹੁੰਦਾ ਹੈ? ਨਹੀ! ਇਸ ਨਾਲ ਸਾਡਾ ਕੋਈ ਨੁਕਸਾਨ ਨਹੀ ਹੁੰਦਾ। ਇਸ ਨਾਲ ਤਾਂ ਸਾਨੂੰ ਲਾਭ ਹੀ ਲਾਭ ਹੈ। ਅਸੀਂ ਵਦੀ-ਸੁਦੀ ਦੇ ਮੱਕੜ ਜਾਲ `ਚ ਨਿਕਲ ਜਾਂਦੇ ਹਾਂ ਅਤੇ ਇਹ ਤਾਰੀਖ ਵੀ ਸਭ ਨੂੰ ਯਾਦ ਹੋ ਜਾਵੇਗੀ। ਸਾਡਾ ਇਹ ਨਫ਼ਾ ਸ਼ਾਇਦ ਕਿਸੇ (?) ਹੋਰ ਲਈ ਨੁਕਸਾਨ ਦਾਇਕ ਹੋ ਸਕਦਾ ਹੋਵੇ। ਹੈਰਾਨੀ ਦੀ ਗੱਲ ਹੈ ਕਿ ਸਾਡੇ ਧਾਰਮਿਕ ਮੁਖੀਆਂ ਨੂੰ ਸਾਡੇ ਲਾਭ ਨਾਲੋਂ ਕਿਸੇ (?) ਹੋਰ ਦੇ ਹੋਣ ਵਾਲੇ ਸੰਭਾਵੀ ਨੁਕਸਾਨ ਦਾ ਜਿਆਦਾ ਫਿਕਰ ਹੈ।

ਹੁਣ ਜਦੋਂ ਅਸੀਂ ਇਹ ਦਿਹਾੜਾ ਪੋਹ ਸੁਦੀ 7 ਦੀ ਬਜਾਏ 23 ਪੋਹ ਨੂੰ ਮਨਾਉਂਦੇ ਹਾਂ ਤਾਂ ਇਹ ਦਿਨ ਹਰ ਸਾਲ ਤਕਰੀਬਨ ਇਕ ਹੀ ਤਾਰੀਖ ਨੂੰ ਆਉਂਦਾ ਹੈ। 1666 ਤੋਂ 1751 ਤਾਈਂ 23 ਪੋਹ 22 ਦਸੰਬਰ ( ਜੂਲੀਅਨ) ਨੂੰ ਹੀ ਆਉਂਦਾ ਰਿਹਾ ਹੈ। ਬਿਕ੍ਰਮੀ ਸਾਲ ਦੀ ਲੰਬਾਈ ਦੇ ਫਰਕ ਕਾਰਨ ਕਦੇ-ਕਦੇ 21 ਜਾਂ 23 ਦਸੰਬਰ ਨੂੰ ਵੀ ਆਇਆ ਸੀ। 1753 ਈ: ਵਿਚ 23 ਪੋਹ 2 ਜਨਵਰੀ ਦਿਨ ਮੰਗਲਵਾਰ ਨੂੰ ਸੀ। ਹੁਣ ਇਥੇ ਇਕ ਹੋਰ ਸਮੱਸਿਆ ਆ ਜਾਂਦੀ ਹੈ। ਉਹ ਹੈ ਸੂਰਜੀ ਬਿਕ੍ਰਮੀ ਕੈਲੰਡਰ ਅਤੇ ਰੁੱਤੀ ਕੈਲੰਡਰ ਦੀ ਲੰਬਾਈ ਵਿਚ ਅੰਤਰ। 1964 ਈ: ਤੋਂ ਪਹਿਲਾ ਸਾਰੇ ਭਾਰਤ ਵਿਚ ਸੂਰਜੀ ਸਿਧਾਂਤ ਤੇ ਅਧਾਰਤ ਬਿਕ੍ਰਮੀ ਕੈਲੰਡਰ ਲਾਗੂ ਸੀ। ਜਿਸ ਦੀ ਲੰਬਾਈ 365.2587 ਦਿਨ ਸੀ। ਇਹ ਲੰਬਾਈ ਰੁੱਤੀ ਸਾਲ ਤੋਂ ਲੱਗ ਭੱਗ 24 ਮਿੰਟ ਵੱਧ ਹੋਣ ਕਾਰਨ ਇਨ੍ਹਾਂ ਦੋਵਾਂ ਵਿੱਚ 60 ਸਾਲਾਂ ਵਿਚ ਇਕ ਦਿਨ ਦਾ ਫਰਕ ਪੈ ਜਾਂਦਾ ਸੀ। ਇਸ ਵਿਚ ਸੋਧ ਕਰਨ ਉਪਰੰਤ ਦ੍ਰਿਕਗਿਣਤ ਸਿਧਾਂਤ ਮੁਤਾਬਕ ਬਿਕ੍ਰਮੀ ਕੈਲੰਡਰ ਹੋਂਦ ਵਿਚ ਆਇਆ, ਜਿਸ ਦੀ ਲੰਬਾਈ 365. 2563 ਦਿਨ ਮੰਨੀ ਗਈ ਹੈ। ਸਾਲ ਦੀ ਇਹ ਲੰਬਾਈ ਵੀ ਰੁੱਤੀ ਸਾਲ ਤੋਂ ਲੱਗ ਭੱਗ 20 ਮਿੰਟ ਵੱਧ ਹੈ। ਇਕ ਕਾਰਨ ਰੁੱਤੀ ਸਾਲ ਨਾਲੋਂ 72 ਸਾਲਾਂ ਪਿਛੋਂ ਇਕ ਦਿਨ ਦਾ ਫਰਕ ਪੈ ਜਾਂਦਾ ਹੈ।

ਇਥੋਂ ਸ਼ੁਰੂ ਹੁੰਦੀ ਹੈ ਨਾਨਕਸ਼ਾਹੀ ਕੈਲੰਡਰ ਦੀ ਕਹਾਣੀ। ਜਦੋਂ ਵਿਦਵਾਨਾਂ ਨੇ ਇਹ ਸੋਚਿਆ ਕਿ ਇਹ ਫਰਕ ਤਾਂ ਵੱਧਦਾ ਹੀ ਰਹੇਗਾ ਤਾਂ ਸੂਰਜੀ ਬਿਕ੍ਰਮੀ ਸਾਲ ਦੀ ਲੰਬਾਈ, ਜੋ ਦ੍ਰਿਕਗਿਣਤ ਸਿਧਾਂਤ ਅਨੁਸਾਰ 365.2563 ਦਿਨ ਹੈ, ਨੂੰ ਰੁੱਤੀ ਸਾਲ ਦੀ ਲੰਬਾਈ ਦੇ ਬਰਾਬਰ ਭਾਵ 365.2425 ਦਿਨ ਅਤੇ ਵਦੀ-ਸਦੀ ਦੀ ਥਾਂ ਪ੍ਰਵਿਸ਼ਟਿਆਂ ਨੂੰ ਮੁਖ ਰੱਖਿਆ ਗਿਆ ਤਾਂ ਜੋ ਹਰ ਸਾਲ ਇਹ ਦਿਹਾੜਾ, 11 ਦਿਨ ਪਹਿਲਾਂ ਜਾਂ 18/19 ਦਿਨ ਪਿਛੋਂ ਆਉਣ ਦੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕੇ। ਇਸ ਦਾ ਲਾਭ ਇਹ ਹੋਇਆ ਕਿ ਹਰ ਸਾਲ ਜਦੋਂ ਗੁਰੂ ਜੀ ਦਾ ਪ੍ਰਕਾਸ਼ ਦਿਹਾੜਾ ਭਾਵ 23 ਪੋਹ ਆਵੇਗੀ ਤਾਂ ਗਰੈਗੋਰੀਅਨ ਕੈਲੰਡਰ ਦੀ 5 ਜਨਵਰੀ ਹੀ ਹੋਵੇਗੀ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ 2003 ਈ: ਵਿਚ ਇਸ ਕੈਲੰਡਰ ਨੂੰ ਮਾਨਤਾ ਦੇ ਦਿੱਤੀ। ਪਰ ਅਚਾਨਕ ਹੀ ਬਿਨਾ ਕਿਸੇ ਕਾਰਨ ਦੇ 2010 ਈ: ਵਿੱਚ 23 ਪੋਹ ਨੂੰ ਰੱਦ ਕਰਕੇ, ਮੁੜ ਪੋਹ ਸੁਦੀ 7 ਨੂੰ ਮੁਖ ਰੱਖ ਲਿਆ ਗਿਆ। 2017 ਈ: ਵਿੱਚ ਜਦੋਂ ਅਸੀਂ 350 ਵਾਂ ਪ੍ਰਕਾਸ਼ ਦਿਹਾੜਾ ਮਨਾ ਰਹੇ ਹਾਂ ਤਾਂ ਇਸ ਸਾਲ ਪੋਹ ਸੁਦੀ 7, ਨਾਨਕਸ਼ਾਹੀ ਕੈਲੰਡਰ ਦੀ ਤਾਰੀਖ ਮੁਤਾਬਕ 23 ਪੋਹ/5 ਜਨਵਰੀ ਨੂੰ ਹੀ ਆ ਗਈ ਹੈ। ਕਿੰਨਾ ਚੰਗਾ ਹੋਵੇ ਕਿ ਅਸੀਂ ਹਰ ਸਾਲ ੨੩ ਪੋਹ (ਨਾਨਕਸ਼ਾਹੀ) ਨੂੰ ਹੀ ਇਹ ਗੁਰਪੁਰਬ ਮਨਾਇਆ ਕਰੀਏ ਤਾਂ ਕਿ ਈਸਾਈ ਜਗਤ ਦੀ ਕ੍ਰਿਸਮਿਸ ਵਾਂਗ ਹੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਤਾਰੀਖ ਵੀ, ਸਾਰੇ ਜਗਤ ਨੂੰ ਯਾਦ ਹੋ ਜਾਵੇ।

30/11/2016

 
  ਵੱਖ-ਵੱਖ ਕੈਲੰਡਰਾਂ ਦੀ ਸਮੱਸਿਆ
ਸਰਵਜੀਤ ਸਿੰਘ ਸੈਕਰਾਮੈਂਟੋ
'ਘੁੱਤੀ ਪਾ'
ਮਿੰਟੂ ਬਰਾੜ, ਆਸਟ੍ਰੇਲੀਆ
ਪੰਜਾਬ ਤੇ ਹਰਿਆਣਾ ਦੇ ਭਾਈਚਾਰਕ ਸੰਬੰਧਾਂ ਦੀ ਡੋਰ ਕੇਂਦਰ ਸਰਕਾਰ ਦੇ ਹੱਥ
ਉਜਾਗਰ ਸਿੰਘ, ਪਟਿਆਲਾ
ਨੇਤਾਵਾਂ ਵੱਲੋਂ ਇੱਕ ਦੂਜੇ ਨੂੰ ਜਨਤਕ ਬਹਿਸ ਦੀਆਂ ਵੰਗਾਰਾਂ ਬਨਾਮ ਕਹਿਣੀ-ਕਰਨੀ ਇੱਕ ਕਰਨ ਦੀ ਲੋੜ
ਮਨਦੀਪ ਖੁਰਮੀ ਹਿੰਮਤਪੁਰਾ, ਇੰਗਲੈਂਡ
ਜੰਗ ਤੇ ਭੁੱਖ ਮਰੀ
ਮੇਘ ਰਾਜ ਮਿੱਤਰ, ਬਰਨਾਲਾ
ਅਮਰੀਕਾ ਦੀਆਂ ਪ੍ਰਧਾਨਗੀ ਚੋਣਾਂ
ਸਾਰਾ ਦੇਸ ਬੁਰੀ ਤਰ੍ਹਾਂ ਦੋ ਹਿੱਸਿਆਂ ਵਿਚ ਵੰਡਿਆ ਗਿਆ

ਡਾ. ਸਾਥੀ ਲੁਧਿਆਣਵੀ-ਲੰਡਨ
ਹੁਣ ਤੱਕ ਦੇ ਆਰਬਿਟ ਬੱਸਾਂ ਦੇ ਕਾਰਿਆਂ ਤੋਂ ਕੀ ਸਬਕ ਸਿੱਖਿਆ ‘ਸਰਕਾਰ‘ ਨੇ?
ਮਨਦੀਪ ਖੁਰਮੀ ਹਿੰਮਤਪੁਰਾ
ਦੀਵਾਲੀ ਦੇ ਤਿਉਹਾਰ ਤੇ ਪਿਆਰ, ਮਿਲਾਪ, ਆਪਸੀ ਭਾਈਚਾਰਾ ਅਤੇ ਖੁਸ਼ੀਆਂ ਦੇ ਦੀਪ ਹਮੇਸ਼ਾ ਜਗਦੇ ਰਹਿਣ…
ਭਵਨਦੀਪ ਸਿੰਘ ਪੁਰਬਾ
ਮਸਲਾ ਪੰਜਾਬੀ ਯੂਨੀ ਕੋਡ ਵਿੱਚ ਲਿਖਣ ਦਾ
ਰਵੇਲ ਸਿੰਘ, ਇਟਲੀ
ਯਾਦਾਂ ਦੀ ਪਟਾਰੀ ਵਿੱਚੋਂ
ਨਲਕੇ ਵਾਲੀ ਦੁਕਾਨ
ਰਵੇਲ ਸਿੰਘ, ਇਟਲੀ
ਔਖੇ ਕਹੇ ਜਾਣ ਵਾਲੇ ਗਣਿਤ ਦਾ ਇੱਕ ਦਿਲਚਸਪ ਨੁਕਤਾ ਇਹ ਵੀ
ਸੰਜੀਵ ਝਾਂਜੀ, ਜਗਰਾਉਂ
ਸਾਡੀ ਬਾਲ ਲੋਕ–ਖੇਡ : ਕੋਟਲਾ–ਛਪਾਕੀ
ਸੰਜੀਵ ਝਾਂਜੀ, ਜਗਰਾਉਂ
ਬਚਪਨ ਦੀ ਇਕ ਖੇਡ: ਭੰਡਾ ਭੰਡਾਰੀਆ
ਸੰਜੀਵ ਝਾਂਜੀ, ਜਗਰਾਉਂ
ਮਿੰਟੂ ਦੀ ਬੱਲੇ ਬੱਲੇ!!
ਔਕਾਤੋਂ ਬਾਹਰ ਦੇ ਸੁਪਨੇ
ਮਿੰਟੂ ਬਰਾੜ, ਆਸਟ੍ਰੇਲੀਆ
ਪੰਜਾਬੀ ਸਾਹਿਤ ਕਲਾ ਕੇਂਦਰ ਯੂ ਕੇ ਵਲ੍ਹੋਂ ਨਾਵਲਿਸਟ ਗੁਰਦਿਆਲ ਸਿੰਘ ਅਤੇ ਸਤਵਿੰਦਰ ਕੌਰ ਉੱਪਲ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ
ਅਜ਼ੀਮ ਸ਼ੇਖ਼ਰ, ਲੰਡਨ
ਮੇਰੇ ਪਿੰਡ ਦਾ ਪਹਿਲਾ ਗੁਰਦੁਆਰਾ
ਰਵੇਲ ਸਿੰਘ, ਇਟਲੀ
ਕੀ ਅਸੀਂ ਬੇਮੁਖ ਹੋ ਚੁੱਕੇ ਹਾਂ ?
ਡਾ. ਹਰਸ਼ਿੰਦਰ ਕੌਰ, ਐਮ. ਡੀ, ਪਟਿਆਲਾ
ਮੇਰੀ ਐਮਸਟਰਡੈਮ ਯਾਤਰਾ - ਜੂਨ 2015
ਅਮਨਦੀਪ ਸਿੰਘ, ਅਮਰੀਕਾ
ਇੰਗਲੈਂਡ ਦੀ ਧਰਤੀ ‘ਤੇ ਵਸਦੇ ਸਰਵਣ ਪੁੱਤ ਪਲਵਿੰਦਰ ਸਿੰਘ ਭੰਮਰਾ ਦੀ ਗੱਲ ਕਰਦਿਆਂ
ਮਨਦੀਪ ਖੁਰਮੀ ਹਿੰਮਤਪੁਰਾ
ਟਕਸਾਲੀ ਅਕਾਲੀ ਪਰਿਵਾਰ ਅਕਾਲੀ ਦਲ ਤੋਂ ਦਰਕਿਨਾਰ
ਉਜਾਗਰ ਸਿੰਘ, ਪਟਿਆਲਾ
ਛੇ ਜੂਨ ਦੇ ਸਾਕੇ ਵਾਲੇ ਦਿਨਾਂ ਦੀਆਂ ਕੁੱਝ ਯਾਦਾਂ
ਰਵੇਲ ਸਿੰਘ, ਇਟਲੀ
ਸੰਘਰਸ਼ੀ ਬਾਪੂ
ਰਵੇਲ ਸਿੰਘ, ਇਟਲੀ
'ਕੁੱਤੀ ਭੇਡ'
ਮਿੰਟੂ ਬਰਾੜ, ਆਸਟ੍ਰੇਲੀਆ
ਸਿੱਖ ਧਰਮ ਦੇ ਵਾਰਸੋ ਅਤਿ ਨਾਜ਼ੁਕ ਮਸਲਿਆਂ ਵਿਚ ਸੰਜੀਦਗੀ ਤੋਂ ਕੰਮ ਲਓ
ਉਜਾਗਰ ਸਿੰਘ, ਪਟਿਆਲਾ
ਅੰਨਦਾਤਾ ਜਾਂ ਬਿਲਕਦਾ ਕਿਸਾਨ ਅਤੇ ਰੁਲਦੀ ਕਿਸਾਨੀ
ਗੋਬਿੰਦਰ ਸਿੰਘ ਢੀਂਡਸਾ, ਸੰਗਰੂਰ
ਕਲਮ ਤੋਂ ਕੰਪਿਊਟਰ ਤੀਕ
ਰਵੇਲ ਸਿੰਘ, ਇਟਲੀ
ਸਹਿਜਧਾਰੀ ਸਿੱਖਾਂ ਤੋਂ ਵੋਟ ਦਾ ਹੱਕ ਖੋਹਣਾ : ਅਕਾਲੀ ਦਲ ਲਈ ਦੋਧਾਰੀ ਤਲਵਾਰ
ਉਜਾਗਰ ਸਿੰਘ, ਪਟਿਆਲਾ
ਮੇਰਾ ਕਸਾਈ ਪਿਓ ਮੈਨੂੰ ਹਲਾਲ ਕਰਦਾ ਰਿਹਾ
ਡਾ. ਹਰਸ਼ਿੰਦਰ ਕੌਰ, ਐਮ. ਡੀ, ਪਟਿਆਲਾ
‘ਪਨਾਮਾ ਲੀਕਸ’ : ਜਿਨ੍ਹਾਂ ਸਾਰੀ ਦੁਨੀਆ ਹਿਲਾ ਕੇ ਰੱਖ ਦਿੱਤੀ
ਜਸਵੰਤ ਸਿੰਘ ਅਜੀਤ, ਦਿੱਲੀ
ਨੈਤਿਕ ਕਦਰਾਂ ਕੀਮਤਾਂ ਨੂੰ ਵੀ ਸਮਝਣਾਂ ਚਾਹੀਦਾ
ਚੰਦ ਸਿੰਘ, ਸ੍ਰੀ ਮੁਕਤਸਰ ਸਾਹਿਬ
ਜਦੋਂ ਔਖੇ ਵੇਲੇ ਮੇਰੀ ਪੱਗ ਅਤੇ ਦਾੜ੍ਹੀ ਦੀ ਪਛਾਣ ਮੇਰੇ ਕੰਮ ਆਈ
ਰਵੇਲ ਸਿੰਘ, ਇਟਲੀ
ਵੈਸਾਖੀ ਦੀ ਸਾਖੀ ਭਾਈ ਜੀਵਨ ਸਿੰਘ (ਭਾਈ ਜੈਤਾ) ਦੀ ਜ਼ਬਾਨੀ
ਗਿਆਨੀ ਸੰਤੋਖ ਸਿੰਘ, ਆਸਟ੍ਰੇਲੀਆ
ਸਫਰ ਜਾਰੀ ਹੈ
ਰਵੇਲ ਸਿੰਘ,  ਇਟਲੀ
ਕਿਸਾਨ ਵਿਚਾਰਾ ਕੀ ਕਰੇ? ਜ਼ਹਿਰੀਲੀ ਸਲਫਾਸ ਖਾ. .
ਜਸਪ੍ਰੀਤ ਸਿੰਘ, ਬਠਿੰਡਾ
ਜ਼ਬਾਨ ਦੀ ਮਹੱਤਾ ਤੇ ਪਸਾਰ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
ਅਕਾਲੀ ਦਲ ਨੇ ਆਪਣਾ ਸੰਕਟ ਮੋਚਨ ਨੇਤਾ ਵਿਸਾਰਿਆ
ਉਜਾਗਰ ਸਿੰਘ, ਪਟਿਆਲਾ
ਮੇਰਾ ਪੰਜਾਬੀ ਫੋਂਟਾਂ ਤੋਂ ਯੂਨੀ ਕੋਡ ਤੱਕ ਦਾ ਸਫਰ
ਰਵੇਲ ਸਿੰਘ,  ਇਟਲੀ
ਮੇਰਾ ਕਸੂਰ ਕੀ ਸੀ?
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
ਸੰਸਦ, ਕਾਨੂੰਨ ਘਾੜਨੀ ਸੰਸਥਾ ਜਾਂ ਕੁਸ਼ਤੀਆਂ ਲੜਨ ਦਾ ਅਖਾੜਾ?
ਜਸਵੰਤ ਸਿੰਘ ‘ਅਜੀਤ’, ਦਿੱਲੀ
ਮਾਂ ਦੀ ਇੱਜ਼ਤ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
ਪੰਜਾਬ ਵਿਚ ਮਨੁੱਖੀ ਹੱਕਾਂ ਦਾ ਘਾਣ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
ਪੰਜਾਬ ਸਿਆਂ ਹੁਣ ਤੇਰਾ ਅੱਲਾ ਵੀ ਨੀ ਬੇਲੀ
ਬਲਵਿੰਦਰ ਸਿੰਘ ਚਾਹਲ “ਮਾਧੋ ਝੰਡਾ”, ਇਟਲੀ
ਪੰਜਾਬ 'ਚ ਮਹਾਂਗਠਜੋੜ ਦੇ ਸਮੀਕਰਣ
ਜਸਵੀਰ ਸਿੰਘ ਗੜ੍ਹੀਕਾਨੂੰਗੋ, ਪੰਜਾਬ
ਵੇਖੀ ਸੁਣੀ
ਰਵੇਲ ਸਿੰਘ,  ਇਟਲੀ
ਬੰਦਾ ਸਿੰਘ ਬਹਾਦਰ-ਮਨੋਵਿਗਿਆਨਿਕ ਪੱਖ
ਡਾ. ਹਰਸ਼ਿੰਦਰ ਕੌਰ, ਐਮ. ਡੀ, ਪਟਿਆਲਾ
ਜੇਕਰ ਧੀਆਂ ਦੀ ਲੋਹੜੀ ਮਨਾਵਾਂਗੇ ਤਾਹੀਓਂ ਪੁੱਤਾਂ ਦੀ ਘੋੜੀ ਗਾਵਾਂਗੇ
ਸੰਜੀਵ ਝਾਂਜੀ, ਜਗਰਾਉਂ
ਭਾਪਾ ਜੀ ਤੇ ਮਿਸਤਰੀ
ਡਾ. ਹਰਸ਼ਿੰਦਰ ਕੌਰ, ਐਮ. ਡੀ, ਪਟਿਆਲਾ
ਮੋਹਿਣੀ ਮਾਲਣ
ਰਵੇਲ ਸਿੰਘ, ਇਟਲੀ
ਆਓ ਨਵੇਂ ਪੈਂਡੇ ਤਹਿ ਕਰੀਏ
ਐਸ ਸੁਰਿੰਦਰ, ਇਟਲੀ

hore-arrow1gif.gif (1195 bytes)


Terms and Conditions
Privacy Policy
© 1999-2016, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2016, 5abi.com