WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀਆਂ ਅਸਲ ਤਾਰੀਖ਼ਾਂ
ਸਰਵਜੀਤ ਸਿੰਘ ਸੈਕਰਾਮੈਂਟੋ

 


 

ਸਿੱਖ ਇਤਿਹਾਸ ਵਿੱਚ ਸ਼ਹੀਦੀਆਂ, ਇਕ ਖਾਸ ਮੁਕਾਮ ਰੱਖਦੀਆਂ ਹਨ। ਗੁਰੂ ਸਾਹਿਬਾਨ ਨੇ ਬਾਣੀ ਰਾਹੀ ਸਿਰਫ ਉਪਦੇਸ ਹੀ ਨਹੀ ਦਿੱਤਾ ਸਗੋਂ ਉਸ ਤੇ ਖ਼ੁਦ ਅਮਲ ਕਰਕੇ ਇਹ ਸਬਕ ਦ੍ਰਿੜ ਵੀ ਕਰਵਾਇਆਂ ਹੈ। ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਤੋਂ ਆਰੰਭ ਹੋ ਕਿ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਮੇਂ ਧਰਮ ਦੀ ਰੱਖਿਆ ਕਰਦਿਆਂ ਸਿੱਖਾਂ ਵੱਲੋਂ ਦਿੱਤੀਆਂ ਗਈਆਂ ਸ਼ਹੀਦੀਆਂ, ਗੁਰੂ ਤੇਗ ਬਹਾਦਰ ਜੀ ਦੀ ਮਨੁੱਖੀ ਅਧਿਕਾਰਾਂ ਦੀ ਖਾਤਰ ਲਾਸਾਨੀ ਸ਼ਹਾਦਤ, ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਅਨੇਕਾਂ ਸਿੰਘਾਂ ਸਮੇਤ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਾ ਇਹ ਸਿਲਸਿਲਾ ਬਾਬਾ ਬੰਦਾ ਬਹਾਦਰ, ਛੋਟੇ ਅਤੇ ਵੱਡੇ ਘਲੂਘਾਰੇ ਰਾਹੀਂ ਹੁੰਦਾ ਹੋਇਆ ਅੱਜ ਦੇ ਆਧੁਨਿਕ ਸਮੇਂ ਤਾਈਂ ਨਿਰੰਤਰ ਜਾਰੀ ਹੈ। ਅੱਜ ਅਸੀਂ ਇਸੇ ਲੜੀ ਦੇ ਅਣਮੋਲ ਹੀਰੇ, ਨਿੱਕੀਆਂ ਉਮਰਾਂ `ਚ ਵੱਡੇ ਸਾਕੇ ਕਰਨ ਵਾਲੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹੀਦੀ ਨੂੰ ਕੋਟ-ਕੋਟ ਪ੍ਰਣਾਮ ਕਰਦੇ ਹਾਂ। ਜਿਥੇ ਸਾਹਿਬਜ਼ਾਦਿਆਂ ਵੱਲੋਂ ਨਿੱਕੀਆਂ ਉਮਰਾਂ `ਚ ਕੀਤੇ ਗਏ ਵੱਡੇ ਸਾਕਿਆਂ ਦਾ ਇਤਿਹਾਸ ਅਤੇ ਇਤਿਹਾਸ ਅਸਥਾਨ ਸਾਡੇ ਪ੍ਰੇਰਨਾ ਸਰੋਤ ਹੈ। ਚਾਹੀਦਾ ਤਾਂ ਇਹ ਸੀ ਕਿ ਅਸੀਂ ਆਪਣੇ ਪ੍ਰੇਰਣਾ ਸਰੋਤਾਂ ਦੀ ਉਸੇ ਰੂਪ `ਚ ਸਾਂਭ-ਸੰਭਾਲ ਕਰਦੇ ਪਰ ਕਾਰ ਸੇਵਾ ਵਾਲੇ ਬਾਬਿਆਂ ਨੇ ਜਿਥੇ ਇਤਿਹਾਸਕ ਯਾਦਗਾਰਾਂ ਨੂੰ ਸੰਗਮਰਮਰ ਦੇ ਥੱਲੇ ਦੱਬ ਦਿੱਤਾ ਹੈ ਉਥੇ ਹੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੀ ਇਤਿਹਾਸਕ ਤਾਰੀਖ਼ਾਂ ਨੂੰ ਵਿਗਾੜਨ `ਚ ਆਪਣਾ ਯੋਗਦਾਨ ਪਾ ਰਹੀ ਹੈ।

ਗੁਰੂ ਗੋਬਿੰਦ ਸਿੰਘ ਜੀ ਦੇ ਸੰਘਰਸ਼ ਮਈ ਜੀਵਨ `ਚ ਇਕ ਸਮਾ ਅਜੇਹਾ ਵੀ ਆਇਆ ਜਦੋਂ ਗੁਰੂ ਸਾਹਿਬ ਜੀ ਨੂੰ ਅਨੰਦਪੁਰ ਦਾ ਕਿਲਾ ਖਾਲੀ ਕਰਨਾ ਪਿਆ। ਪਹਾੜੀ ਰਾਜਿਆਂ ਅਤੇ ਸ਼ਾਹੀ ਫੌਜਾਂ ਵੱਲੋਂ ਦਿਵਾਏ ਭਰੋਸੇ ਅਤੇ ਕਿਲੇ ਦੇ ਅੰਦਰੂਨੀ ਹਾਲਾਤ ਨੂੰ ਮੁਖ ਰੱਖ ਕੇ ਗੁਰੂ ਜੀ ਨੇ 6 ਪੋਹ ਸੰਮਤ 1761 ਬਿਕ੍ਰਮੀ (5 ਦਸੰਬਰ 1704 ਈ: ਜੂਲੀਅਨ) ਦੀ ਰਾਤ ਨੂੰ ਕਿਲਾ ਖਾਲੀ ਕਰ ਦਿੱਤਾ। ਵੈਰੀ ਦੀਆਂ ਫੌਜਾਂ ਨੇ ਖਾਧੀਆਂ ਕਸਮਾਂ ਨੂੰ ਭੁੱਲਾ ਕੇ, ਸਿੱਖਾਂ ਦਾ ਪਿੱਛਾ ਕਰਨਾ ਅਰੰਭ ਦਿੱਤਾ। ਬਹੁਤ ਸਾਰੇ ਸਿੰਘ, ਬਹਾਦਰੀ ਨਾਲ ਦੁਸ਼ਮਣਾਂ ਦਾ ਮੁਕਾਬਲਾ ਕਰਦੇ ਹੋਏ ਸ਼ਹੀਦੀਆਂ ਪ੍ਰਾਪਤ ਕਰ ਗਏ। ਇਸੇ ਦੌਰਾਨ ਗੁਰੂ ਜੀ ਸਰਸਾ ਨਦੀ ਨੂੰ ਪਾਰ ਕਰ ਨੇ ਚਮਕੌਰ ਦੇ ਚੌਧਰੀ ਦੀ ਇੱਕ ਕੱਚੀ ਗੜੀ ਵਿੱਚ ਮੋਰਚੇ ਸੰਭਾਲ ਲਏ। ਮੁਗਲਾਂ ਨੇ ਰਾਤ ਦੇ ਸਮੇ ਹਜ਼ਾਰਾਂ ਦੀ ਗਿਣਤੀ `ਚ ਫੌਜ ਨਾਲ ਗੜੀ ਨੂੰ ਘੇਰਾ ਪਾ ਲਿਆ। ਗੁਰੂ ਸਾਹਿਬ ਜੀ, ਦੋ ਵੱਡੇ ਸਾਹਿਬਜ਼ਾਦੇ ਤੇ 40 ਸਿੰਘਾਂ ਨੇ ਮੁਗਲ ਫੌਜ ਦਾ ਡਟ ਕੇ ਟਾਕਰਾ ਕੀਤਾ। ਪੰਜ–ਪੰਜ ਸਿੰਘਾਂ ਦਾ ਜਥਾ ਮੈਦਾਨ `ਚ ਜਾਂਦਾ ਅਤੇ ਵੈਰੀ ਦੇ ਸੱਥਰ ਵਿਛਾਉਂਦਾ ਹੋਇਆ ਸ਼ਹੀਦ ਹੋ ਜਾਂਦਾ। ਸਾਹਿਬਜ਼ਾਦਾ ਅਜੀਤ ਸਿੰਘ ਵੀ ਗੁਰੂ ਜੀ ਤੋਂ ਆਗਿਆ ਲੈ ਕੇ ਮੈਦਾਨ `ਚ ਜਾ ਗੱਜਿਆ। ਕਈਆਂ ਨੂੰ ਪਾਰ ਬੁਲਾ ਕੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਸ਼ਹੀਦ ਹੋ ਗਏ। ਸਾਹਿਬਜ਼ਾਦਾ ਜੁਝਾਰ ਸਿੰਘ ਜੀ ਵੀ ਵੈਰੀਆਂ ਦੇ ਆਹੂ ਲਾਉਂਦੇ ਹੋਏ ਅੱਗੇ ਵੱਧਦੇ-ਵੱਧਦੇ ਸ਼ਹੀਦੀ ਪ੍ਰਾਪਤ ਕਰ ਗਏ। ਇਹ ਯੁੱਧ 8 ਪੋਹ ਸੰਮਤ 1761 ਬਿਕ੍ਰਮੀ (7 ਦਸੰਬਰ 1704 ਈ: ਜੂਲੀਅਨ) ਦਿਨ ਵੀਰਵਾਰ ਨੂੰ ਹੋਇਆ ਸੀ। ਸਰਸਾ ਨਦੀ ਤੇ ਪਏ ਵਿਛੋੜੇ ਕਾਰਨ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਜੀ, ਮਾਤਾ ਗੁਜਰੀ ਜੀ, ਗੰਗੂ ਬ੍ਰਾਹਮਣ ਦੇ ਘਰ, ਉਸ ਦੇ ਪਿੰਡ ਖੇੜੀ ਪੁਜ ਗਏ ਸਨ। ਲੂਣ ਹਰਾਮੀ ਗੰਗੂ ਨੇ ਲਾਲਚ ਵੱਸ ਮੋਰਿੰਡਾ ਦੇ ਥਾਣੇ ਜਾ ਖ਼ਬਰ ਕਰ ਦਿੱਤੀ। ਅਹਿਲਕਾਰਾਂ ਨੇ ਮਾਤਾ ਗੁਜਰੀ ਅਤੇ ਦੋਵੇਂ ਮਾਸੂਮਾਂ ਨੂੰ ਗ੍ਰਿਫਤਾਰ ਕਰਕੇ ਸਰਹਿੰਦ ਦੇ ਸੂਬੇਦਾਰ ਵਜ਼ੀਰ ਖਾਂ ਦੇ ਸਪੁਰਦ ਕਰ ਦਿੱਤਾ। ਕਚਹਿਰੀ `ਚ 11 ਅਤੇ 12 ਪੋਹ ਨੂੰ ਪੇਸ਼ੀਆਂ ਉਪ੍ਰੰਤ ਕਾਜ਼ੀ ਵੱਲੋਂ ਸੁਣਾਏ ਫ਼ਤਵੇ ਤੇ ਅਮਲ ਕਰਦਿਆਂ, ਸਾਹਿਬਜ਼ਾਦਿਆਂ ਨੂੰ ਦੀਵਾਰ `ਚ ਚਿਣ ਕੇ ਸ਼ਹੀਦ ਕਰ ਦਿੱਤਾ ਗਿਆ। ਇਹ ਸ਼ਹੀਦੀ ਸਾਕਾ 13 ਪੋਹ ਸੰਮਤ 1761 ਬਿਕ੍ਰਮੀ (12 ਦਸੰਬਰ 1704 ਈ: ਜੂਲੀਅਨ) ਦਿਨ ਮੰਗਲਵਾਰ ਨੂੰ ਵਾਪਰਿਆ ਸੀ।

ਭਾਵੇ ਕਈ ਇਤਿਹਾਸਿਕ ਤਾਰੀਖ਼ਾਂ ਬਾਰੇ ਵਿਦਵਾਨਾਂ ਵਿੱਚ ਮਤਭੇਦ ਹਨ ਪਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀਆਂ ਤਾਰੀਖ਼ਾਂ ਬਾਰੇ ਕੋਈ ਮੱਤ ਭੇਦ ਨਹੀ ਹੈ। ਇਹ ਦੋਵੇਂ ਤਾਰੀਖ਼ਾਂ ਸੂਰਜੀ ਬਿਕ੍ਰਮੀ ਕੈਲੰਡਰ ਦੀਆਂ ਹਨ ਅਤੇ ਇਸੇ ਮੁਤਾਬਕ ਹੀ ਇਹ ਦਿਹਾੜੇ ਮਨਾਏ ਜਾਂਦੇ ਰਹੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਛਾਪੀ ਗਈ 1992 ਈ: ਦੀ ਜੰਤਰੀ ਵਿੱਚ ਵੀ ਇਹ ਦਿਹਾੜੇ 8 ਪੋਹ ਅਤੇ 13 ਪੋਹ ਦੇ ਹੀ ਦਰਜ ਹਨ। ਨਾਨਕਸ਼ਾਹੀ ਕੈਲੰਡਰ ਵਿੱਚ ਵੀ ਇਹ ਤਾਰੀਖ਼ਾਂ ਹੀ ਭਾਵ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਤਾਰੀਖ 8, ਪੋਹ ਜੋ ਹਰ ਸਾਲ 21 ਦਸੰਬਰ (ਸੀ: ਈ:) ਨੂੰ ਆਉਂਦੀ ਹੈ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਤਾਰੀਖ 13 ਪੋਹ ਜੋ ਹਰ ਸਾਲ 26 ਦਸੰਬਰ (ਸੀ: ਈ:) ਨੂੰ ਆਉਂਦੀ ਹੈ, ਦਰਜ ਕੀਤੀ ਗਈ ਹੈ। 2003 ਈ: ਤੋਂ 2009 ਈ: ਤਾਈ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਸਮੇਤ ਸੰਸਾਰ ਭਰ ਵਿੱਚ ਇਨ੍ਹਾਂ ਤਾਰੀਖ਼ਾਂ ਤੇ ਹੀ ਇਹ ਦਿਹਾੜੇ ਮਨਾਏ ਜਾਂਦੇ ਰਹੇ ਹਨ। ਸ਼੍ਰੋਮਣੀ ਕਮੇਟੀ ਨੇ ਬਿਨਾ ਕਿਸੇ ਠੋਸ ਕਾਰਨ ਦੇ, 2010 ਈ: ਇਨ੍ਹਾਂ ਦੋਵਾਂ ਦਿਹਾੜਿਆਂ ਦੀਆਂ ਤਾਰੀਖ਼ਾਂ ਨੂੰ ਬਦਲ ਦਿੱਤਾ; ਜੋ ਕਿ ਚਾਰਟ ਵਿੱਚ ਵੇਖ ਸਕਦੇ ਹੋ।

ਪਰ ਬੜੇ ਦੁੱਖ ਨਾਲ ਲਿਖਣਾ ਪੈ ਰਿਹਾ ਹੈ ਕਿ ਅੱਜ ਸਾਡੇ ਮੁੱਖੀਆਂ ਵੱਲੋਂ, ਸਾਹਿਬਜ਼ਾਦਿਆਂ ਵੱਲੋਂ ਪਾਏ ਪੂਰਨਿਆਂ ਤੇ ਚਲਣਾ ਤਾ ਇਕ ਪਾਸੇ, ਚੰਦ ਵੋਟਾਂ ਦੀ ਖਾਤਰ, ਸਿੱਖਾਂ ਦੇ ਦਿਲਾਂ ਤੇ ਉਕਰੀਆਂ ਹੋਈਆਂ ਇਤਿਹਾਸਕ ਤਾਰੀਖ਼ਾਂ, 8 ਪੋਹ ਅਤੇ 13 ਪੋਹ ਨਾਲ ਜਾਣ ਬੁਝ ਕੇ ਛੇੜ ਛਾੜ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਵਲੋ ਰਾਸ਼ਟਰੀ ਸੰਤ ਸਮਾਜ ਨੂੰ ਖੁਸ਼ ਕਰਨ ਲਈ ‘ਨਾਨਕ ਸ਼ਾਹੀ ਕੈਲੰਡਰ’ ਨੂੰ ਵਿਗਾੜ ਕੇ ਜਾਰੀ ਕੀਤੇ ਗਏ ਧੁਮੱਕੜਸ਼ਾਹੀ ਕੈਲੰਡਰ `ਚ ਇਹ ਇਤਿਹਾਸਿਕ ਦਿਹਾੜੇ, ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ 8 ਪੋਹ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ 13 ਪੋਹ, ਹਰ ਸਾਲ ਬਦਲ ਦਿੱਤੀ ਜਾਂਦੀ ਹੈ। ਕੀ ਸ਼੍ਰੋਮਣੀ ਕਮੇਟੀ ਸਾਡੇ ਇਤਿਹਾਸ ਨੂੰ ਵਿਗਾੜ ਨਹੀ ਰਹੀ? ਕੀ ਸ਼੍ਰੋਮਣੀ ਕਮੇਟੀ ਇਹ ਸਪੱਸ਼ਟ ਕਰੇਗੀ ਕਿ ਹਰ ਸਾਲ ਅਜੇਹਾ ਕਿਉਂ ਕੀਤਾ ਜਾ ਰਿਹਾ ਹੈ? ਜੇ ਹਰ ਸਾਲ ਇਹ ਦਿਹਾੜੇ ਅਸਲ ਤਾਰੀਖ਼ਾਂ ਭਾਵ 8 ਪੋਹ ਅਤੇ 13 ਪੋਹ ਨੂੰ ਮਨਾਏ ਜਾਣ ਤਾਂ ਕੀ ਨੁਕਸਾਨ ਹੋਵੇਗਾ? ਖਾਲਸਾ ਜੀ ਜਾਗੋ! ਕੀ ਅਸੀਂ ਸਿਰਫ ਬੀਤੇ ਬਾਰੇ ਪਛਤਾਵਾ ਹੀ ਕਰਦੇ ਰਹਾਂਗੇ ਜਾਂ ਵਰਤਮਾਨ ਨੂੰ ਸਾਂਭਣ ਦਾ ਵੀ ਕੋਈ ਯਤਨ ਕਰਾਂਗੇ? ਆਓ, ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹੀਦੀ ਦਿਹਾੜੇ ਤੋਂ ਪ੍ਰੇਰਣਾ ਲੈਂਦੇ ਹੋਏ ਆਪਣੇ ਇਤਿਹਾਸ ਨੂੰ ਨਿਰਮਲ ਰੱਖਣ ਦਾ ਯਤਨ ਅਰੰਭੀਏ।

21/12/2016

  ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀਆਂ ਅਸਲ ਤਾਰੀਖ਼ਾਂ
ਸਰਵਜੀਤ ਸਿੰਘ ਸੈਕਰਾਮੈਂਟੋ
ਨੋਟ ਬੰਦੀ ਦੇ ਰੋਲ ਘਚੋਲੇ ਨੇ ਆਮ ਲੋਕਾਂ ਦਾ ਕਚੂਮਰ ਕੱਢ ਦਿੱਤਾ
ਉਜਾਗਰ ਸਿੰਘ, ਪਟਿਆਲਾ
ਇੱਕ ਡਾਂਸਰ ਦੀ ਮੌਤ
ਡਾ. ਹਰਸ਼ਿੰਦਰ ਕੌਰ, ਪਟਿਆਲਾ
ਬ੍ਰਤਾਨੀਆ ਵਿੱਚ ਪੰਜਾਬੀ ਭਾਸ਼ਾ ਲਈ ਸੰਘਰਸ਼
ਸ਼ਿੰਦਰ ਮਾਹਲ, ਯੂ ਕੇ
ਕੌਮੀ ਤਰਾਨਾ ਬਨਾਮ ਦੇਹ ਸ਼ਿਵਾ ਵਰ ਮੋਹਿ ਇਹੈ
ਸਰਵਜੀਤ ਸਿੰਘ ਸੈਕਰਾਮੈਂਟੋ
ਸਾਲ 2016 ਦੌਰਾਨ ਮਹੱਤਵਪੂਰਨ ਰਹੀਆਂ ਸਿੱਖ ਸਰਗਰਮੀਆਂ
ਹਰਬੀਰ ਸਿੰਘ ਭੰਵਰ, ਲੁਧਿਆਣਾ
ਅਮਰੀਕਾ ਵਿਚ ਡੋਨਲਡ ਟਰੰਪ ਦੀ ਜਿੱਤ ਅਤੇ ਇਸ ਦੇ ਸਿੱਟੇ
ਡਾ. ਸਾਥੀ ਲੁਧਿਆਣਵੀ, ਲੰਡਨ
ਰਾਜ ਕਰੇਗਾ ਖਾਲਸਾ
ਸਰਵਜੀਤ ਸਿੰਘ ਸੈਕਰਾਮੈਂਟੋ
ਵੱਖ-ਵੱਖ ਕੈਲੰਡਰਾਂ ਦੀ ਸਮੱਸਿਆ
ਸਰਵਜੀਤ ਸਿੰਘ ਸੈਕਰਾਮੈਂਟੋ
'ਘੁੱਤੀ ਪਾ'
ਮਿੰਟੂ ਬਰਾੜ, ਆਸਟ੍ਰੇਲੀਆ
ਪੰਜਾਬ ਤੇ ਹਰਿਆਣਾ ਦੇ ਭਾਈਚਾਰਕ ਸੰਬੰਧਾਂ ਦੀ ਡੋਰ ਕੇਂਦਰ ਸਰਕਾਰ ਦੇ ਹੱਥ
ਉਜਾਗਰ ਸਿੰਘ, ਪਟਿਆਲਾ
ਨੇਤਾਵਾਂ ਵੱਲੋਂ ਇੱਕ ਦੂਜੇ ਨੂੰ ਜਨਤਕ ਬਹਿਸ ਦੀਆਂ ਵੰਗਾਰਾਂ ਬਨਾਮ ਕਹਿਣੀ-ਕਰਨੀ ਇੱਕ ਕਰਨ ਦੀ ਲੋੜ
ਮਨਦੀਪ ਖੁਰਮੀ ਹਿੰਮਤਪੁਰਾ, ਇੰਗਲੈਂਡ
ਜੰਗ ਤੇ ਭੁੱਖ ਮਰੀ
ਮੇਘ ਰਾਜ ਮਿੱਤਰ, ਬਰਨਾਲਾ
ਅਮਰੀਕਾ ਦੀਆਂ ਪ੍ਰਧਾਨਗੀ ਚੋਣਾਂ
ਸਾਰਾ ਦੇਸ ਬੁਰੀ ਤਰ੍ਹਾਂ ਦੋ ਹਿੱਸਿਆਂ ਵਿਚ ਵੰਡਿਆ ਗਿਆ

ਡਾ. ਸਾਥੀ ਲੁਧਿਆਣਵੀ-ਲੰਡਨ
ਹੁਣ ਤੱਕ ਦੇ ਆਰਬਿਟ ਬੱਸਾਂ ਦੇ ਕਾਰਿਆਂ ਤੋਂ ਕੀ ਸਬਕ ਸਿੱਖਿਆ ‘ਸਰਕਾਰ‘ ਨੇ?
ਮਨਦੀਪ ਖੁਰਮੀ ਹਿੰਮਤਪੁਰਾ
ਦੀਵਾਲੀ ਦੇ ਤਿਉਹਾਰ ਤੇ ਪਿਆਰ, ਮਿਲਾਪ, ਆਪਸੀ ਭਾਈਚਾਰਾ ਅਤੇ ਖੁਸ਼ੀਆਂ ਦੇ ਦੀਪ ਹਮੇਸ਼ਾ ਜਗਦੇ ਰਹਿਣ…
ਭਵਨਦੀਪ ਸਿੰਘ ਪੁਰਬਾ
ਮਸਲਾ ਪੰਜਾਬੀ ਯੂਨੀ ਕੋਡ ਵਿੱਚ ਲਿਖਣ ਦਾ
ਰਵੇਲ ਸਿੰਘ, ਇਟਲੀ
ਯਾਦਾਂ ਦੀ ਪਟਾਰੀ ਵਿੱਚੋਂ
ਨਲਕੇ ਵਾਲੀ ਦੁਕਾਨ
ਰਵੇਲ ਸਿੰਘ, ਇਟਲੀ
ਔਖੇ ਕਹੇ ਜਾਣ ਵਾਲੇ ਗਣਿਤ ਦਾ ਇੱਕ ਦਿਲਚਸਪ ਨੁਕਤਾ ਇਹ ਵੀ
ਸੰਜੀਵ ਝਾਂਜੀ, ਜਗਰਾਉਂ
ਸਾਡੀ ਬਾਲ ਲੋਕ–ਖੇਡ : ਕੋਟਲਾ–ਛਪਾਕੀ
ਸੰਜੀਵ ਝਾਂਜੀ, ਜਗਰਾਉਂ
ਬਚਪਨ ਦੀ ਇਕ ਖੇਡ: ਭੰਡਾ ਭੰਡਾਰੀਆ
ਸੰਜੀਵ ਝਾਂਜੀ, ਜਗਰਾਉਂ
ਮਿੰਟੂ ਦੀ ਬੱਲੇ ਬੱਲੇ!!
ਔਕਾਤੋਂ ਬਾਹਰ ਦੇ ਸੁਪਨੇ
ਮਿੰਟੂ ਬਰਾੜ, ਆਸਟ੍ਰੇਲੀਆ
ਪੰਜਾਬੀ ਸਾਹਿਤ ਕਲਾ ਕੇਂਦਰ ਯੂ ਕੇ ਵਲ੍ਹੋਂ ਨਾਵਲਿਸਟ ਗੁਰਦਿਆਲ ਸਿੰਘ ਅਤੇ ਸਤਵਿੰਦਰ ਕੌਰ ਉੱਪਲ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ
ਅਜ਼ੀਮ ਸ਼ੇਖ਼ਰ, ਲੰਡਨ
ਮੇਰੇ ਪਿੰਡ ਦਾ ਪਹਿਲਾ ਗੁਰਦੁਆਰਾ
ਰਵੇਲ ਸਿੰਘ, ਇਟਲੀ
ਕੀ ਅਸੀਂ ਬੇਮੁਖ ਹੋ ਚੁੱਕੇ ਹਾਂ ?
ਡਾ. ਹਰਸ਼ਿੰਦਰ ਕੌਰ, ਐਮ. ਡੀ, ਪਟਿਆਲਾ
ਮੇਰੀ ਐਮਸਟਰਡੈਮ ਯਾਤਰਾ - ਜੂਨ 2015
ਅਮਨਦੀਪ ਸਿੰਘ, ਅਮਰੀਕਾ
ਇੰਗਲੈਂਡ ਦੀ ਧਰਤੀ ‘ਤੇ ਵਸਦੇ ਸਰਵਣ ਪੁੱਤ ਪਲਵਿੰਦਰ ਸਿੰਘ ਭੰਮਰਾ ਦੀ ਗੱਲ ਕਰਦਿਆਂ
ਮਨਦੀਪ ਖੁਰਮੀ ਹਿੰਮਤਪੁਰਾ
ਟਕਸਾਲੀ ਅਕਾਲੀ ਪਰਿਵਾਰ ਅਕਾਲੀ ਦਲ ਤੋਂ ਦਰਕਿਨਾਰ
ਉਜਾਗਰ ਸਿੰਘ, ਪਟਿਆਲਾ
ਛੇ ਜੂਨ ਦੇ ਸਾਕੇ ਵਾਲੇ ਦਿਨਾਂ ਦੀਆਂ ਕੁੱਝ ਯਾਦਾਂ
ਰਵੇਲ ਸਿੰਘ, ਇਟਲੀ
ਸੰਘਰਸ਼ੀ ਬਾਪੂ
ਰਵੇਲ ਸਿੰਘ, ਇਟਲੀ
'ਕੁੱਤੀ ਭੇਡ'
ਮਿੰਟੂ ਬਰਾੜ, ਆਸਟ੍ਰੇਲੀਆ
ਸਿੱਖ ਧਰਮ ਦੇ ਵਾਰਸੋ ਅਤਿ ਨਾਜ਼ੁਕ ਮਸਲਿਆਂ ਵਿਚ ਸੰਜੀਦਗੀ ਤੋਂ ਕੰਮ ਲਓ
ਉਜਾਗਰ ਸਿੰਘ, ਪਟਿਆਲਾ
ਅੰਨਦਾਤਾ ਜਾਂ ਬਿਲਕਦਾ ਕਿਸਾਨ ਅਤੇ ਰੁਲਦੀ ਕਿਸਾਨੀ
ਗੋਬਿੰਦਰ ਸਿੰਘ ਢੀਂਡਸਾ, ਸੰਗਰੂਰ
ਕਲਮ ਤੋਂ ਕੰਪਿਊਟਰ ਤੀਕ
ਰਵੇਲ ਸਿੰਘ, ਇਟਲੀ
ਸਹਿਜਧਾਰੀ ਸਿੱਖਾਂ ਤੋਂ ਵੋਟ ਦਾ ਹੱਕ ਖੋਹਣਾ : ਅਕਾਲੀ ਦਲ ਲਈ ਦੋਧਾਰੀ ਤਲਵਾਰ
ਉਜਾਗਰ ਸਿੰਘ, ਪਟਿਆਲਾ
ਮੇਰਾ ਕਸਾਈ ਪਿਓ ਮੈਨੂੰ ਹਲਾਲ ਕਰਦਾ ਰਿਹਾ
ਡਾ. ਹਰਸ਼ਿੰਦਰ ਕੌਰ, ਐਮ. ਡੀ, ਪਟਿਆਲਾ
‘ਪਨਾਮਾ ਲੀਕਸ’ : ਜਿਨ੍ਹਾਂ ਸਾਰੀ ਦੁਨੀਆ ਹਿਲਾ ਕੇ ਰੱਖ ਦਿੱਤੀ
ਜਸਵੰਤ ਸਿੰਘ ਅਜੀਤ, ਦਿੱਲੀ
ਨੈਤਿਕ ਕਦਰਾਂ ਕੀਮਤਾਂ ਨੂੰ ਵੀ ਸਮਝਣਾਂ ਚਾਹੀਦਾ
ਚੰਦ ਸਿੰਘ, ਸ੍ਰੀ ਮੁਕਤਸਰ ਸਾਹਿਬ
ਜਦੋਂ ਔਖੇ ਵੇਲੇ ਮੇਰੀ ਪੱਗ ਅਤੇ ਦਾੜ੍ਹੀ ਦੀ ਪਛਾਣ ਮੇਰੇ ਕੰਮ ਆਈ
ਰਵੇਲ ਸਿੰਘ, ਇਟਲੀ
ਵੈਸਾਖੀ ਦੀ ਸਾਖੀ ਭਾਈ ਜੀਵਨ ਸਿੰਘ (ਭਾਈ ਜੈਤਾ) ਦੀ ਜ਼ਬਾਨੀ
ਗਿਆਨੀ ਸੰਤੋਖ ਸਿੰਘ, ਆਸਟ੍ਰੇਲੀਆ
ਸਫਰ ਜਾਰੀ ਹੈ
ਰਵੇਲ ਸਿੰਘ,  ਇਟਲੀ
ਕਿਸਾਨ ਵਿਚਾਰਾ ਕੀ ਕਰੇ? ਜ਼ਹਿਰੀਲੀ ਸਲਫਾਸ ਖਾ. .
ਜਸਪ੍ਰੀਤ ਸਿੰਘ, ਬਠਿੰਡਾ
ਜ਼ਬਾਨ ਦੀ ਮਹੱਤਾ ਤੇ ਪਸਾਰ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
ਅਕਾਲੀ ਦਲ ਨੇ ਆਪਣਾ ਸੰਕਟ ਮੋਚਨ ਨੇਤਾ ਵਿਸਾਰਿਆ
ਉਜਾਗਰ ਸਿੰਘ, ਪਟਿਆਲਾ
ਮੇਰਾ ਪੰਜਾਬੀ ਫੋਂਟਾਂ ਤੋਂ ਯੂਨੀ ਕੋਡ ਤੱਕ ਦਾ ਸਫਰ
ਰਵੇਲ ਸਿੰਘ,  ਇਟਲੀ
ਮੇਰਾ ਕਸੂਰ ਕੀ ਸੀ?
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
ਸੰਸਦ, ਕਾਨੂੰਨ ਘਾੜਨੀ ਸੰਸਥਾ ਜਾਂ ਕੁਸ਼ਤੀਆਂ ਲੜਨ ਦਾ ਅਖਾੜਾ?
ਜਸਵੰਤ ਸਿੰਘ ‘ਅਜੀਤ’, ਦਿੱਲੀ
ਮਾਂ ਦੀ ਇੱਜ਼ਤ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
ਪੰਜਾਬ ਵਿਚ ਮਨੁੱਖੀ ਹੱਕਾਂ ਦਾ ਘਾਣ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
ਪੰਜਾਬ ਸਿਆਂ ਹੁਣ ਤੇਰਾ ਅੱਲਾ ਵੀ ਨੀ ਬੇਲੀ
ਬਲਵਿੰਦਰ ਸਿੰਘ ਚਾਹਲ “ਮਾਧੋ ਝੰਡਾ”, ਇਟਲੀ
ਪੰਜਾਬ 'ਚ ਮਹਾਂਗਠਜੋੜ ਦੇ ਸਮੀਕਰਣ
ਜਸਵੀਰ ਸਿੰਘ ਗੜ੍ਹੀਕਾਨੂੰਗੋ, ਪੰਜਾਬ
ਵੇਖੀ ਸੁਣੀ
ਰਵੇਲ ਸਿੰਘ,  ਇਟਲੀ
ਬੰਦਾ ਸਿੰਘ ਬਹਾਦਰ-ਮਨੋਵਿਗਿਆਨਿਕ ਪੱਖ
ਡਾ. ਹਰਸ਼ਿੰਦਰ ਕੌਰ, ਐਮ. ਡੀ, ਪਟਿਆਲਾ
ਜੇਕਰ ਧੀਆਂ ਦੀ ਲੋਹੜੀ ਮਨਾਵਾਂਗੇ ਤਾਹੀਓਂ ਪੁੱਤਾਂ ਦੀ ਘੋੜੀ ਗਾਵਾਂਗੇ
ਸੰਜੀਵ ਝਾਂਜੀ, ਜਗਰਾਉਂ
ਭਾਪਾ ਜੀ ਤੇ ਮਿਸਤਰੀ
ਡਾ. ਹਰਸ਼ਿੰਦਰ ਕੌਰ, ਐਮ. ਡੀ, ਪਟਿਆਲਾ
ਮੋਹਿਣੀ ਮਾਲਣ
ਰਵੇਲ ਸਿੰਘ, ਇਟਲੀ
ਆਓ ਨਵੇਂ ਪੈਂਡੇ ਤਹਿ ਕਰੀਏ
ਐਸ ਸੁਰਿੰਦਰ, ਇਟਲੀ

hore-arrow1gif.gif (1195 bytes)


Terms and Conditions
Privacy Policy
© 1999-2016, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2016, 5abi.com