WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
2 ਸਤੰਬਰ ਨੂੰ ਸਾਰਾਗੜੀ ਦੀ ਜੰਗ ਦੀ 120ਵੀਂ ਬਰਸੀ ਹੈ
ਸਾਰਾਗੜੀ ਦੀ ਜੰਗ ਸਿੱਖ ਫ਼ੌਜੀਆਂ ਦੀ ਲਾਸਾਨੀ ਬਹਾਦਰੀ ਦਾ ਨਮੂਨਾ
ਉਜਾਗਰ ਸਿੰਘ, ਪਟਿਆਲਾ


 

ਸਾਰਾਗੜੀ ਦੀ ਲੜਾਈ ਵਿਚ ਸਿੱਖ ਫ਼ੌਜੀਆਂ ਦੀ ਬਹਾਦਰੀ ਦੇ ਕਾਰਨਾਮਿਆਂ ਨੇ ਇੱਕ ਨਵਾਂ ਇਤਿਹਾਸ ਰਚ ਦਿੱਤਾ। ਘੱਟ ਗਿਣਤੀ ਵਿਚ ਹੋਣ ਦੇ ਬਾਵਜੂਦ, ਜਿਸ ਦਲੇਰੀ ਅਤੇ ਬਹਾਦਰੀ ਨਾਲ ਸਿੱਖ ਫ਼ੌਜੀਆਂ ਨੇ ਅਫ਼ਗਾਨੀ ਕਬਾਇਲੀਆਂ ਦੇ ਦੰਦ ਖੱਟੇ ਕੀਤੇ ਉਸ ਨਾਲ ਸਿੱਖਾਂ ਦੀ ਆਭਾ ਵਿਚ ਵਾਧਾ ਹੀ ਨਹੀਂ ਹੋਇਆ ਸਗੋਂ ਅੰਗਰੇਜ਼ ਜਰਨੈਲਾਂ ਨੂੰ ਸਿੱਖਾਂ ਦੀ ਬਹਾਦਰੀ ਦੀ ਈਨ ਮੰਨਣ ਲਈ ਮਜ਼ਬੂਰ ਹੋਣਾ ਪਿਆ। 'ਪੰਜਾਬ ਦੇ ਜੰਮਿਆਂ ਨੂੰ ਨਿੱਤ ਮੁਹਿੰਮਾਂ' ਦੀ ਅਖਾਣ ਸੱਚੀ ਸਾਬਤ ਹੋਈ ਕਿਉਂਕਿ ਅੰਗਰੇਜ਼ ਸਿੱਖ ਫ਼ੌਜਾਂ ਨੂੰ ਹਮੇਸ਼ਾ ਸਭ ਤੋਂ ਔਖੀ ਅਤੇ ਖ਼ਤਰਨਾਕ ਚੌਕੀ ਉਪਰ ਭੇਜਦੇ ਰਹੇ ਅਤੇ ਸਿੱਖ ਫ਼ੌਜੀ ਹਮੇਸਾ ਸਫਲਤਾ ਪ੍ਰਾਪਤ ਕਰਦੇ ਰਹੇ। ਸਿੱਖ ਕੌਮ ਦਾ ਸਿਰ ਮਾਣ ਨਾਲ ਉਦੋਂ ਉਚਾ ਹੋਰ ਹੋ ਗਿਆ ਜਦੋਂ ਯੂਨੈਸਕੋ ਨੇ ਪਿਛਲੇ 2500 ਸਾਲਾਂ ਵਿਚ ਲੜੀਆਂ ਗਈਆਂ ਲੜਾਈਆਂ ਵਿਚੋਂ 6 ਮਹੱਤਵਪੂਰਣ ਲੜਾਈਆਂ ਦੀ ਸੂਚੀ ਵਿਚ ਸਾਰਾਗੜੀ ਦੀ ਲੜਾਈ ਨੂੰ ਸ਼ਾਮਲ ਕੀਤਾ ਗਿਆ। ਸਿੱਖ ਧਰਮ ਦੇ ਅਨੁਆਈਆਂ ਵਿਚ ਇੱਕ ਗੁਣ ਹੈ ਕਿ ਉਹ ਜਿਸ ਵੀ ਅਦਾਰੇ ਵਿਚ ਨੌਕਰੀ ਕਰਦੇ ਹਨ, ਹਮੇਸ਼ਾ ਉਸ ਅਦਾਰੇ ਦੇ ਵਫ਼ਦਾਰ ਰਹਿੰਦੇ ਹਨ, ਭਾਵੇਂ ਉਨਾਂ ਨੂੰ ਆਪਣੀ ਜਾਨ ਦੀ ਵੀ ਆਹੂਤੀ ਦੇਣੀ ਪਵੇ। ਸਾਰਾਗੜੀ ਦੀ ਲੜਾਈ ਵਿਚ ਵੀ ਉਨਾਂ ਉਸੇ ਵਫ਼ਦਾਰੀ ਦਾ ਸਬੂਤ ਦਿੱਤਾ ਸੀ।

ਇਸ ਸਾਲ ਸਾਰਾਗੜੀ ਦੀ ਜੰਗ ਦੀ 120ਵੀਂ ਬਰਸੀ ਮਨਾਈ ਜਾ ਰਹੀ ਹੈ।

ਸਿੱਖ ਧਰਮ ਦੁਨੀਆਂ ਦਾ ਸਰਵੋਤਮ ਅਤੇ ਆਧੁਨਿਕ ਧਰਮ ਹੈ, ਜਿਹੜਾ ਪਰਜਾਤੰਤਰਿਕ ਪ੍ਰਣਾਲੀ, ਇਨਸਾਫ, ਬਰਾਬਰਤਾ, ਸਰਬੱਤ ਦਾ ਭਲਾ, ਜਬਰ ਅਤੇ ਜ਼ੁਲਮ ਵਿਰੁਧ ਅਵਾਜ਼ ਬੁਲੰਦ ਕਰਨ ਵਾਲਾ ਅਤੇ ਕਲਿਆਣਕਾਰੀ ਰਾਜ ਪ੍ਰਬੰਧ ਦੇਣ ਦੀ ਵਕਾਲਤ ਕਰਦਾ ਹੈ। ਸਿੱਖ ਕੌਮ ਸੰਸਾਰ ਵਿਚ ਮਾਰਸ਼ਲ ਕੌਮ ਦੇ ਤੌਰ ਤੇ ਜਾਣੀ ਜਾਂਦੀ ਹੈ। ਜਦੋਂ ਤੋਂ ਗੁਰੂ ਨਾਨਕ ਦੇਵ ਜੀ ਨੇ ਮਾਨਵਤਾ ਦਾ ਸੰਦੇਸ਼ ਦਿੱਤਾ ਅਤੇ ਬਾਬਰ ਦੇ ਜ਼ੁਲਮ ਦੀ ਦਾਸਤਾਨ ਦਾ ਪ੍ਰਗਟਾਵਾ ਗੁਰਬਾਣੀ ਰਾਹੀਂ ਕੀਤਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਹੱਕ ਤੇ ਸੱਚ ਤੇ ਪਹਿਰਾ ਦਿੰਦਿਆਂ ਜ਼ੁਲਮ ਦਾ ਮੁਕਾਬਲਾ ਕਰਨ ਲਈ ਤਲਵਾਰ ਚੁੱਕਣ ਲਈ ਸਿੱਖ ਕੌਮ ਨੂੰ ਵੰਗਾਰਿਆ ਤੇ ਕਿਹਾ ਕਿ ਸਵਾ ਲੱਖ ਨਾਲ ਇੱਕੋ ਖਾਲਸਾ ਲੜਾਵਾਂਗਾ ਤਦ ਤੋਂ ਹੀ ਸਿੱਖ ਕੌਮ ਮਾਰਸ਼ਲ ਕੌਮ ਵਿਚ ਬਦਲ ਗਈ। ਸਿੱਖ ਕੌਮ ਵਿਚ ਭਾਵੇਂ ਗਦਾਰ ਵੀ ਪੈਦਾ ਹੋਏ ਪ੍ਰੰਤੂ ਬਹੁਤੇ ਸਿੱਖ ਆਪਣੀ ਜ਼ਿੰਮੇਵਾਰੀ, ਕੌਮ ਅਤੇ ਫ਼ਰਜਾਂ ਪ੍ਰਤੀ ਹਮੇਸ਼ਾ ਵਫ਼ਾਦਾਰ ਰਹੇ।

ਮਹਾਰਾਜਾ ਰਣਜੀਤ ਸਿੰਘ ਦੇ ਰਾਜ ਤੋਂ ਬਾਅਦ ਪੰਜਾਬ ਵਿਚ ਅੰਗਰੇਜ਼ਾਂ ਦਾ ਰਾਜ ਹੋ ਗਿਆ ਤਾਂ ਜਿਹੜੇ ਸਿੱਖ ਅੰਗਰੇਜ਼ਾਂ ਦੀ ਫ਼ੌਜ ਵਿਚ ਨੌਕਰੀ ਕਰਦੇ ਸਨ, ਉਨਾਂ ਨੇ ਬਹਾਦਰੀ ਨਾਲ ਸਰਹੱਦਾਂ ਉਪਰ ਦੁਸ਼ਮਣਾ ਦਾ ਮੁਕਾਬਲਾ ਕਰਦਿਆਂ ਸ਼ਹੀਦੀਆਂ ਪ੍ਰਾਪਤ ਕੀਤੀਆਂ ਪ੍ਰੰਤੂ ਕਦੀਂ ਵੀ ਪਿੱਠ ਨਹੀਂ ਵਿਖਾਈ। ਸਿੱਖ ਕੌਮ ਦੀ ਤਰਾਸਦੀ ਇਹੋ ਰਹੀ ਕਿ ਅੰਗਰੇਜ਼ਾਂ ਨੇ ਉਨਾਂ ਦੀ ਕਾਬਲੀਅਤ, ਦਲੇਰੀ, ਹਿੰਮਤ ਅਤੇ ਦ੍ਰਿੜਤਾ ਦਾ ਆਪਣੇ ਲਾਭ ਆਪਣੇ ਹਿੱਤਾਂ ਦੀ ਪੂਰਤੀ ਲਈ ਕੀਤਾ। ਸਿੱਖ ਪਹਿਲੇ ਅਤੇ ਦੂਜੇ ਸੰਸਾਰ ਜੰਗ ਵਿਚ ਵੀ ਅੰਗਰੇਜ਼ਾਂ ਵੱਲੋਂ ਲੜਦੇ ਰਹੇ ਹਾਲਾਂ ਕਿ ਉਨਾਂ ਨੂੰ ਆਪਣੇ ਘਰਾਂ ਤੋਂ ਹਜ਼ਾਰਾਂ ਮੀਲ ਦੂਰ ਜਾ ਕੇ ਅਣਸੁਖਾਵੇਂ ਹਾਲਾਤਾਂ ਦਾ ਵੀ ਸਾਹਮਣਾ ਕਰਨਾ ਪਿਆ।

ਸਿੱਖਾਂ ਵਿਚ ਇਹ ਬਹਾਦਰੀ ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਖਾਲਸਾ ਪੰਥ ਦੀ ਸਿਰਜਣਾ ਕਰਨ ਤੋਂ ਹੀ ਪੈਦਾ ਹੋਈ। ਬਾਬਾ ਬੰਦਾ ਸਿੰਘ ਬਹਾਦਰ ਨੇ ਸਿੱਖਾਂ ਨੂੰ ਲਾਮਬੰਦ ਕਰਕੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਦਿੱਤੀ ਸ਼ਕਤੀ ਨਾਲ ਦੁਸ਼ਮਣਾ ਦੇ ਦੰਦ ਖੱਟੇ ਕਰਕੇ ਸਰਹੰਦ ਦੀ ਇੱਟ ਨਾਲ ਇੱਟ ਖੜਕਾ ਦਿੱਤੀ ਅਤੇ ਖਾਲਸਾ ਰਾਜ ਦੀ ਸਥਾਪਨਾ ਕੀਤੀ।

ਸਾਰਾਗੜੀ ਦਾ ਕਿਲਾ ਪਿਸ਼ਾਵਰ ਅਤੇ ਅਫ਼ਗਾਨਿਸਤਾਨ ਦੇ ਦਰਮਿਆਨ ਹੈ। ਏਥੇ ਹੀ ਅੰਗਰੇਜ਼ਾਂ ਨੇ ਇਕ ਪਹਾੜੀ ਉਪਰ ਚੌਕੀ ਬਣਾਈ ਹੋਈ ਸੀ, ਜਿਹੜੀ ਲੋਕਹਾਰਟ ਅਤੇ ਗੁਲਿਸਤਾਂ ਦੇ ਕਿਲਿਆਂ ਤੋਂ ਥੋੜੀ ਦੂਰ ਸੀ। ਉਸ ਚੌਕੀ ਵਿਚ 36ਵੀਂ ਸਿੱਖ ਬਟਾਲੀਅਨ ਦੇ 21 ਸਿੱਖ ਫ਼ੌਜੀ ਤਾਇਨਾਤ ਸਨ। ਇਸ ਬਟਾਲੀਅਨ ਵਿਚ ਸਾਬਤ ਸੂਰਤ ਕੇਸਸਧਾਰੀ ਸਿੱਖ ਹੀ ਭਰਤੀ ਕੀਤੇ ਜਾਂਦੇ ਸਨ। 12 ਸਤੰਬਰ 1897 ਨੂੰ ਅਚਾਨਕ 12, 000 ਅਫ਼ਗਾਨੀ ਕਬਾਇਲੀਆਂ ਨੇ ਸਾਰਾਗੜੀ ਦੀ ਚੌਕੀ ਉਪਰ ਹਮਲਾ ਕਰ ਦਿੱਤਾ। ਚੌਕੀ ਦੇ ਮੁੱਖ ਦਰਵਾਜੇ ਉਪਰ ਉਸ ਸਮੇਂ ਲਾਭ ਸਿੰਘ ਅਤੇ ਭਗਵਾਨ ਸਿੰਘ ਤਾਇਨਾਤ ਸਨ। ਜਦੋਂ ਇਨਾਂ ਜਾਂਬਾਜ਼ ਫ਼ੌਜੀਆਂ ਨੇ ਮੁੱਖ ਦਰਵਾਜੇ ਰਾਹੀਂ ਗੜੀ ਵਿਚ ਦਾਖ਼ਲ ਹੋਣ ਨਾ ਦਿੱਤਾ ਤਾਂ ਕਬਾਇਲੀ ਅਫਗਾਨਾ ਨੇ ਗੜੀ ਦੀ ਦੀਵਾਰ ਤੋੜਨ ਦੀ ਕੋਸ਼ਿਸ਼ ਕੀਤੀ ਜਿਸਨੂੰ ਵੀ ਅਸਫਲ ਬਣਾ ਦਿੱਤਾ। ਕਬਾਇਲੀਆਂ ਨੂੰ ਸ਼ੱਕ ਹੋ ਗਿਆ ਕਿ ਇਸ ਗੜੀ ਵਿਚ ਵਧੇਰੇ ਫ਼ੌਜਾਂ ਹਨ। ਇਸ ਗੜੀ ਤੇ ਕਬਜ਼ਾ ਕਰਕੇ ਅਫਗਾਨੀ ਗੁਲਿਸਤਾਂ ਅਤੇ ਲੋਕ ਹਾਰਟ ਦੇ ਕਿਲਿਆਂ ਉਪਰ ਕਬਜ਼ਾ ਕਰਨਾ ਚਾਹੁੰਦੇ ਸਨ। ਲੋਕਹਾਰਟ ਕਿਲੇ ਵਿਚੋਂ ਹੋਰ ਫ਼ੌਜ ਮੰਗਵਾਉਣ ਲਈ ਸੰਦੇਸ਼ ਪਹੁੰਚਾਉਣਾ ਬਹੁਤ ਮੁਸ਼ਕਲ ਸੀ। ਸਿੱਖ ਰਜਮੈਂਟ ਦੇ 21 ਸਿੱਖ ਫ਼ੌਜੀਆਂ ਦੀ ਟੁਕੜੀ ਦੀ ਅਗਵਾਈ ਹਵਾਲਦਾਰ ਈਸ਼ਰ ਸਿੰਘ ਕਰ ਰਿਹਾ ਸੀ। ਅਖ਼ੀਰ ਉਨਾਂ ਫ਼ੈਸਲਾ ਕੀਤਾ ਕਿ ਇਕੱਲਾ-ਇਕੱਲਾ ਫ਼ੌਜੀ ਜਵਾਨ ਚੌਕੀ ਤੋਂ ਬਾਹਰ ਜਾ ਕੇ ਦੁਸ਼ਮਣਾਂ ਨਾਲ ਲੋਹਾ ਲਵੇਗਾ ਤਾਂ ਜੋ ਲੜਾਈ ਲੰਮੇ ਸਮੇਂ ਤੱਕ ਲੜੀ ਜਾ ਸਕੇ ਅਤੇ ਦੁਸ਼ਮਣ ਸਾਰਾਗੜੀ ਉਪਰ ਕਬਜ਼ਾ ਨਾ ਕਰ ਸਕਣ ਅਤੇ ਇਤਨੀ ਦੇਰ ਨੂੰ ਪਿਛਿਓਂ ਹੋਰ ਫ਼ੌਜ ਦੀ ਟੁਕੜੀ ਪਹੁੰਚ ਸਕੇ। 'ਬੋਲੇ ਸੌ ਨਿਹਾਲ ਸਤਿ ਸ੍ਰੀ ਅਕਾਲ' ਦੇ ਜੈਕਾਰੇ ਲਾ ਕੇ ਸਿੱਖ ਫ਼ੌਜੀ ਮੁਕਾਬਲਾ ਕਰਦੇ ਰਹੇ। ਦੁਸ਼ਮਣਾ ਦੇ ਛੱਕੇ ਛੁਡਾ ਦਿੱਤੇ। ਇਕੱਲਾ ਫ਼ੌਜੀ ਜਦੋਂ ਕਬਾਇਲੀਆਂ ਤੇ ਟੁੱਟ ਕੇ ਪੈ ਜਾਂਦਾ ਤਾਂ ਉਨਾਂ ਵਿਚ ਇੱਕ ਵਾਰ ਤਾਂ ਘਬਰਾਹਟ ਪੈਦਾ ਹੋ ਜਾਂਦੀ ਤੇ ਕਈ ਵਾਰ ਉਨਾਂ ਨੂੰ ਪਿੱਛੇ ਹੱਟਣਾ ਪੈਂਦਾ ਸੀ। ਇਸ ਲੜਾਈ ਵਿਚ 1400 ਕਬਾਇਲੀਆਂ ਦਾ ਜਾਨੀ ਨੁਕਸਾਨ ਹੋਇਆ, ਜਿਸ ਕਰਕੇ ਅਫਗਾਨੀਆਂ ਵਿਚ ਹੜਕੰਪ ਮੱਚ ਗਿਆ। ਪ੍ਰੰਤੂ 21 ਸਿੱਖ ਫ਼ੌਜੀਆਂ ਨੇ ਸਵੇਰ ਤੋਂ ਸ਼ਾਮ ਤੱਕ ਅਫ਼ਗਾਨੀ ਕਬਾਇਲੀਆਂ ਨੂੰ ਅੱਗੇ ਵੱਧਣ ਤੋਂ ਰੋਕੀ ਰੱਖਿਆ। ਜਦੋਂ ਅਸਲਾ ਖ਼ਤਮ ਹੋ ਗਿਆ ਤਾਂ ਤਲਵਾਰਾਂ ਨਾਲ ਲੜਾਈ ਸ਼ੁਰੂ ਕਰ ਦਿੱਤੀ ਗਈ ਜਿਸ ਕਰਕੇ ਕਬਾਇਲੀ ਅੱਗੇ ਵੱਧਣੋ ਰੁਕ ਗਏ। ਸਭ ਤੋਂ ਅਖ਼ੀਰ ਵਿਚ ਮੈਦਾਨੇ ਜੰਗ ਵਿਚ ਹਵਾਲਦਾਰ ਈਸ਼ਰ ਸਿੰਘ ਉਤਰਿਆ ਜਿਸਨੇ ਦੁਸ਼ਮਣਾ ਦੇ ਆਹੂ ਲਾਹ ਸੁੱਟੇ ਅਤੇ ਸ਼ਹੀਦੀ ਪ੍ਰਾਪਤ ਕਰ ਗਿਆ।

ਐਨੀ ਘੱਟ ਗਿਣਤੀ ਵਿਚ ਹੋਣ ਦੇ ਬਾਵਜੂਦ ਵੀ ਸਿੱਖ ਫ਼ੌਜੀਆਂ ਨੇ ਆਤਮ ਸਮਰਪਣ ਕਰਨ ਦੀ ਥਾਂ ਸ਼ਹੀਦੀ ਪ੍ਰਾਪਤ ਕਰਨ ਨੂੰ ਠੀਕ ਸਮਝਿਆ। ਜਦੋਂ ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਖ਼ਬਰ ਇੰਗਲੈਂਡ ਪਹੁੰਚੀ ਤਾਂ ਉਸ ਸਮੇਂ ਦੇ ਇੰਗਲੈਂਡ ਦੇ ਪ੍ਰਧਾਨ ਮੰਤਰੀ ਨੇ ਬਰਤਾਨੀਆਂ ਦੀ ਸੰਸਦ ਵਿਚ ਜਦੋਂ ਇਨਾਂ ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਜਾਣਕਾਰੀ ਦਿੱਤੀ ਤਾਂ ਮੈਂਬਰਾਂ ਨੇ ਖੜੇ ਹੋ ਕੇ ਸਾਰਾਗੜੀ ਦੇ ਸ਼ਹੀਦਾਂ ਦੇ ਸਤਿਕਾਰ ਵਜੋਂ ਸਟੈਂਡਿੰਗ ਓਬੇਸ਼ਨ  ਦਿੱਤੀ। ਇਨਾਂ ਸਾਰੇ ਸਿੱਖ ਫ਼ੌਜੀਆਂ ਨੂੰ ਮਰਨ ਉਪਰੰਤ ਉਸ ਸਮੇਂ ਦਾ ਸਭ ਤੋਂ ਵੱਡਾ ਅਵਾਰਡ ‘‘ਇੰਡੀਅਨ ਆਰਡਰ ਆਫ਼ ਮੈਰਿਟ’’ ਪ੍ਰਦਾਨ ਕੀਤਾ ਗਿਆ। ਉਦੋਂ ਅਜੇ ਵਿਕਟੋਰੀਆ ਕਰਾਸ ਸ਼ੁਰੂ ਨਹੀਂ ਸੀ ਹੋਇਆ। ਇਹ ਅਵਾਰਡ ਵਿਕਟੋਰੀਆ ਕਰਾਸ ਅਤੇ ਭਾਰਤੀ ਅਵਾਰਡ ਪਰਮਵੀਰ ਚਕਰ ਦੇ ਬਰਾਬਰ ਹੈ। ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਇੱਕ ਚੌਕੀ ਦੇ ਸਾਰੇ ਦੇ ਸਾਰੇ 21 ਫ਼ੌਜੀਆਂ ਨੂੰ ਅਜਿਹਾ ਅਵਾਰਡ ਦਿੱਤਾ ਗਿਆ ਹੋਵੇ। ਇਹ ਸਾਰੇ ਫ਼ੌਜੀ ਫਿਰੋਜਪੁਰ ਜਿਲੇ ਦੇ ਸਨ। ਬੜੇ ਅਫਸੋਸ ਨਾਲ ਲਿਖਣਾ ਪੈ ਰਿਹਾ ਹੈ ਕਿ ਸਿੱਖਾਂ ਨੇ ਆਪਣੀ ਅਮੀਰ ਵਿਰਾਸਤ ਉਪਰ ਪੂਰੀ ਤਰਾਂ ਪਹਿਰਾ ਨਹੀਂ ਦਿੱਤਾ ਅਤੇ ਨਾ ਹੀ ਸਿੱਖਾਂ ਨੂੰ ਇਨਾਂ ਕੁਰਬਾਨੀਆਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਹੈ।

ਕੈਪਟਨ ਅਮਰਿੰਦਰ ਸਿੰਘ

ਯੂਰਪ ਵਿਚ ਸਾਰੇ ਸਕੂਲਾਂ ਵਿਚ ਸਾਰਾਗੜੀ ਦੇ ਸਿੱਖ ਫ਼ੌਜੀਆਂ ਦੀ ਕੁਰਬਾਨੀ ਨੂੰ ਸਲੇਬਸ ਵਿਚ ਸ਼ਾਮਲ ਕਰਕੇ ਸਕੂਲਾਂ ਵਿਚ ਪੜਾਇਆ ਜਾਂਦਾ ਹੈ। ਹੁਣ ਤੱਕ ਜਿਤਨੀਆਂ ਵੀ ਲੜਾਈਆਂ ਵਿਚ ਸਿੱਖ ਫ਼ੌਜੀਆਂ ਦੀ ਸ਼ਮੂਲੀਅਤ ਹੋਈ ਹੈ, ਉਨਾਂ ਵਿਚ ਸਭ ਤੋਂ ਵੱਧ ਸ਼ਹੀਦੀਆਂ ਪਾ ਕੇ ਸ਼ਲਾਘਾਯੋਗ ਯੋਗਦਾਨ ਸਿੱਖਾਂ ਦਾ ਰਿਹਾ ਹੈ। ਸਿੱਖ ਸਿਰਫ ਆਪਣੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰੇ ਹੀ ਉਸਾਰਦੇ ਰਹੇ ਹਨ ਪ੍ਰੰਤੂ ਕੋਈ ਅਜਿਹੀ ਯਾਦਗਾਰ ਨਹੀਂ ਬਣਾਉਂਦੇ ਜਿਸ ਤੋਂ ਸਾਡੀ ਆਉਣ ਵਾਲੀ ਨੌਜਵਾਨੀ ਪ੍ਰੇਰਨਾ ਲੈ ਕੇ ਆਪਣੀ ਵਿਰਾਸਤ ਤੇ ਮਾਣ ਕਰ ਸਕੇ ਅਤੇ ਨਾ ਹੀ ਇਨਾਂ ਦੀਆਂ ਕੁਰਬਾਨੀਆਂ ਨੂੰ ਸਕੂਲਾਂ ਵਿਚ ਪੜਾਇਆ ਜਾਂਦਾ ਹੈ। ਗਿਆਨੀ ਜ਼ੈਲ ਸਿੰਘ ਨੇ ਫਿਰੋਜਪੁਰ ਵਿਚ ਪਹਿਲੀ ਵਿਸ਼ਵ ਜੰਗ ਸੰਬੰਧੀ ‘‘ਐਂਗਲੋ ਸਿੱਖ ਮਿਊਜ਼ੀਅਮ’’ ਬਣਵਾਇਆ ਸੀ, ਉਹ ਵੀ ਅਣਵੇਖੀ ਦਾ ਸ਼ਿਕਾਰ ਹੈ। ਕੈਪਟਨ ਅਮਰਿੰਦਰ ਸਿੰਘ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਸਕੂਲਾਂ ਦੇ ਸਲੇਬਸ ਵਿਚ ਇਹ ਲੜਾਈ ਦੀ ਪੜਾਈ ਕਰਵਾਉਣਗੇ।

ਜਦੋਂ ਅੰਗਰੇਜ਼ਾਂ ਨੇ ਇਨਾਂ ਬਹਾਦਰ ਫ਼ੌਜੀਆਂ ਦੀ ਯਾਦਗਾਰ ਬਣਾਉਣ ਦਾ ਫੈਸਲਾ ਕੀਤਾ ਤਾਂ ਸਿੱਖਾਂ ਨੇ ਗੁਰਦੁਆਰਾ ਬਣਾਉਣ ਦੀ ਸਲਾਹ ਦਿੱਤੀ ਜਿਸ ਕਰਕੇ ਫਿਰੋਜਪੁਰ ਅਤੇ ਅੰਮ੍ਰਿਤਸਰ ਵਿਖੇ ਦੋ ਗੁਰਦੁਆਰੇ ਉਸਾਰੇ ਗਏ। ਚਾਹੀਦਾ ਤਾਂ ਇਹ ਹੈ ਕਿ ਆਧੁਨਿਕ ਤਕਨੀਕ ਵਾਲੇ ਅਜਾਇਬ ਘਰ ਬਣਾਏ ਜਾਂਦੇ ਜਿਨਾਂ ਵਿਚ ਇਨਾਂ ਸ਼ਹੀਦਾਂ ਦੀਆਂ ਤਸਵੀਰਾਂ ਅਤੇ ਬਹਾਦਰੀ ਦੀਆਂ ਕਹਾਣੀਆਂ ਇਲੈਕਟਰਾਨਿਕ  ਪ੍ਰਣਾਲੀ ਰਾਹੀਂ ਦਰਸਾਈਆਂ ਜਾਣ। ਹੁਣ ਜ਼ਮਾਨਾ ਤਕਨਾਲੋਜੀ ਦਾ ਹੈ। ਹੁਣ ਤੱਕ ਦੋ ਦਰਜਨ ਯਾਦਗਾਰਾਂ ਪੰਜਾਬ ਵਿਚ ਬਣਾਈਆਂ ਗਈਆਂ ਹਨ ਜਿਹੜੀਆਂ ਸਰਕਾਰਾਂ ਦੀ ਅਣਵੇਖੀ ਕਰਕੇ ਗਰਦਸ਼ ਵਿਚ ਹਨ। ਸਿਰਫ ਇੱਕ ਯਾਦਗਾਰ ਵਿਰਾਸਤ-ਏ-ਖਾਲਸਾ ਦੀ ਵੇਖ ਭਾਲ ਸਰਕਾਰ ਸੁਚੱਜੇ ਢੰਗ ਨਾਲ ਕਰ ਰਹੀ ਹੈ। ਸਰਕਾਰਾਂ ਉਹ ਕੰਮ ਕਰਦੀਆਂ ਹਨ ਜਿਨਾਂ ਨਾਲ ਵੋਟਾਂ ਵਟੋਰੀਆਂ ਜਾ ਸਕਣ। ਬਾਬਾ ਬੰਦਾ ਬਹਾਦਰ ਅਤੇ ਛੋਟੇ ਤੇ ਵੱਡੇ ਘਲੂਘਾਰੇ ਦੀਆਂ ਯਾਦਗਾਰਾਂ ਬਣਾਉਣਾ ਵੀ ਚੰਗੀ ਗੱਲ ਹੈ ਪ੍ਰੰਤੂ ਇਹ ਆਧੁਨਿਕ ਤਕਨੀਕ ਨਾਲ ਨਹੀਂ ਬਣਾਈਆਂ ਗਈਆਂ। ਜੇਕਰ ਇਤਿਹਾਸ ਉਪਰ ਨਜ਼ਰ ਮਾਰੀਏ ਤਾਂ ਸਿੱਖਾਂ ਦੀਆਂ ਕੁਰਬਾਨੀਆਂ ਨਾਲ ਭਰਿਆ ਪਿਆ ਹੈ ਪ੍ਰੰਤੂ ਸਿੱਖ ਇਤਿਹਾਸਕਾਰ ਇਸ ਪ੍ਰਤੀ ਅਵੇਸਲੇ ਹਨ। ਇਹ ਖ਼ੁਸ਼ੀ ਦੀ ਗੱਲ ਹੈ ਕਿ ਅੰਗਰੇਜ਼ ਇਤਿਹਾਸਕਾਰਾਂ ਨੇ ਸਿੱਖਾਂ ਦੇ ਯੋਗਦਾਨ ਦੀ ਪ੍ਰਸੰਸਾ ਕੀਤੀ ਹੈ। ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਸੰਸਥਾਵਾਂ ਅਤੇ ਪੰਜਾਬ ਦੀਆਂ ਸਰਕਾਰਾਂ ਨੂੰ ਚਾਹੀਦਾ ਹੈ ਕਿ ਸਿੱਖਾਂ ਦੀਆਂ ਕੁਰਬਾਨੀਆਂ ਤੋਂ ਨੌਜਵਾਨ ਪੀੜੀ ਨੂੰ ਜਾਗਰਤ ਕੀਤਾ ਜਾਵੇ ਕਿਉਂਕਿ ਪੰਜਾਬ ਵਿਚ ਬਹੁਤੇ ਪੰਜਾਬੀਆਂ ਅਤੇ ਖਾਸ ਤੌਰ ਤੇ ਸਿੱਖਾਂ ਨੂੰ ਸਾਰਾਗੜੀ ਦੀ ਜੰਗ ਵਿਚ ਸਿੱਖਾਂ ਦੀ ਬਹਾਦਰੀ ਬਾਰੇ ਜਾਣਕਾਰੀ ਹੀ ਨਹੀਂ ਹੈ। ਹੁਣ ਪਰਵਾਸ ਵਿਚ ਇਟਲੀ, ਇੰਗਲੈਂਡ ਅਤੇ ਕੈਨੇਡਾ ਵਿਚ ਉਥੋਂ ਦੀਆਂ ਸਰਕਾਰਾਂ ਨੇ ਸਿੱਖ ਫ਼ੌਜੀਆਂ ਦੇ ਯੋਗਦਾਨ ਨੂੰ ਮੁੱਖ ਰਖਦਿਆਂ ਯਾਦਗਾਰਾਂ ਉਸਾਰੀਆਂ ਹਨ ਜੋ ਕਿ ਸਿੱਖ ਜਗਤ ਲਈ ਸ਼ੁਭ ਸੰਕੇਤ ਹਨ।

ਸਾਡੀਆਂ ਸਰਕਾਰਾਂ ਅਤੇ ਸਿੱਖ ਜਗਤ ਕਿਉਂ ਇਸ ਪਾਸੇ ਧਿਆਨ ਨਹੀਂ ਦੇ ਰਿਹਾ ਇਹ ਸਮਝ ਤੋਂ ਬਾਹਰ ਹੈ?

ਪੰਜਾਬ ਵਿਚ ਇਕ ਕਿਸਮ ਨਾਲ ਸਿੱਖ ਰਾਜ ਹੀ ਰਿਹਾ ਹੈ। ਫੀਰੋਜਪੁਰ ਵਿਖੇ ਸਾਰਾਗੜੀ ਯਾਦਗਾਰ ਟਰੱਸਟ ਡਿਪਟੀ ਕਮਿਸ਼ਨਰ ਦੀ ਅਗਵਾਈ ਵਿਚ ਬਣੀ ਹੋਈ ਹੈ ਜਿਥੇ ਹਰ ਸਾਲ 12 ਸਤੰਬਰ ਨੂੰ ਸਾਬਕਾ ਫ਼ੌਜੀ ਇਕੱਤਰ ਹੋ ਕੇ ਆਪਣੇ ਸ਼ਹੀਦਾਂ ਨੂੰ ਯਾਦ ਕਰਦੇ ਹਨ। ਇਥੇ ਸਿੱਖ ਰੈਜਮੈਂਟ ਵੱਲੋਂ ਇਸ ਦਿਵਸ ਨੂੰ ‘‘ ਰੈਜੀਮੈਂਟਲ ਬੈਟਲ ਆਨਰਜ਼ ਡੇ’’ ਦੇ ਤੌਰ ਤੇ ਮਨਾਇਆ ਜਾਂਦਾ ਹੈ। ਇਸ ਵਾਰ ਫਿਰੋਜਪੁਰ ਅਤੇ ਅੰਮ੍ਰਿਤਸਰ ਵਿਖੇ ਸਾਰਾਗੜੀ ਦੇ ਸ਼ਹੀਦਾਂ ਦੀ ਯਾਦਗਾਰ ਦੇ ਸਮਾਗਮਾਂ ਵਿਚ ਇੰਗਲੈਂਡ ਅਤੇ ਫਰਾਂਸ ਤੋਂ ਰਾਇਲ ਆਰਮੀ ਦੇ 14 ਅਧਿਕਾਰੀ ਡੁਨਕੈਨ ਕੈਂਪਸ ਦੀ ਅਗਵਾਈ ਵਿਚ ਹਿੱਸਾ ਲੈ ਰਹੇ ਹਨ। ਪੰਜਾਬ ਅਤੇ ਲੰਦਨ ਵਿਚ ਸਾਰਾਗੜੀ ਫਾਊਂਡੇਸ਼ਨ ਬਣੀ ਹੋਈ ਹੈ ਜਿਸਦੇ 5 ਸਰਪਰਸਤ ਹਨ ਜਿਨਾਂ ਵਿਚੋਂ 3 ਸਰਪਰਸਤ ਪੰਜਾਬੀ ਸਿੱਖ ਹਨ ਅਤੇ 2 ਅੰਗਰੇਜ਼ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੰਦਨ ਵਾਲੀ ਫਾਊਂਡੇਸ਼ਨ ਦੇ ਸਰਪਰਸਤ ਹਨ ਜਿਹੜੇ 1965 ਦੀ ਭਾਰਤ ਪਾਕਿ ਜੰਗ ਦੌਰਾਨ ਸਿੱਖ ਰਜਮੈਂਟ ਵਿਚ ਸੇਵਾ ਕਰ ਰਹੇ ਸਨ। ਇਸ ਸਾਲ ਉਨਾਂ ਨੇ ਇੰਗਲੈਂਡ ਦੀਆਂ ਸੰਸਥਾਵਾਂ ਦੇ ਸਹਿਯੋਗ ਨਾਲ 3 ਦਿਨਾ ਦੇ ਸਾਰਾਗੜੀ ਯਾਦਗਾਰੀ ਸਮਾਗਮ ਰੱਖੇ ਹਨ। ਇਨਾਂ ਤਿੰਨਾਂ ਸਮਾਗਮਾ ਵਿਚ ਕੈਪਟਨ ਅਮਰਿੰਦਰ ਸਿੰਘ ਹਿੱਸਾ ਲੈਣਗੇ ਅਤੇ 12 ਸਤੰਬਰ ਨੂੰ ਲੰਦਨ ਵਿਖੇ ਉਨਾਂ ਵਲੋਂ ਸਾਰਾਗੜੀ ਦੀ ਜੰਗ ਬਾਰੇ ਅੰਗਰੇਜ਼ੀ ਵਿਚ ਲਿਖੀ ਪੁਸਤਕ‘‘ਦੀ 36 ਸਿੱਖਸ ਇਨ ਦਾ ਤਿਹਰਾ ਕੰਪੇਨ 1897-98 ਸਾਰਾਗੜੀ ਐਂਡ ਦੀ ਡਿਫੈਂਸ ਆਫ ਦਾ ਸਮਾਨਾ ਫੋਰਟਸ’’ ਜਾਰੀ ਕੀਤੀ ਜਾਵੇਗੀ। 9 ਸਤੰਬਰ ਨੂੰ ਇੱਕ ਪੋਲੋ ਮੈਚ ‘ ਰੁਆਇਲ ਸਾਰਾਗੜੀ ਚੈਲੰਜ ਕੱਪ-2017’ ਖੇਡਿਆ ਗਿਆ ਅਤੇ 10 ਸਤੰਬਰ ਨੂੰ ਸਾਰਾਗੜੀ ਦੇ ਫ਼ੌਜੀਆਂ ਦੀ ਯਾਦਗਾਰ ਤੇ ਸਮਾਗਮ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਹੈ। ਇਹ ਕਦਮ ਚੁੱਕਣਾ ਸਿੱਖ ਫ਼ੌਜੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਅਤੇ ਸੰਸਾਰ ਵਿਚ ਸਿੱਖ ਫ਼ੌਜੀਆਂ ਦੀ ਬਹਾਦਰੀ ਦੇ ਸੋਹਲੇ ਗਾਏ ਜਾਣਗੇ। ਕੈਪਟਨ ਅਮਰਿੰਦਰ ਸਿੰਘ ਵਧਾਈ ਦੇ ਪਾਤਰ ਹਨ। ਪੰਜਾਬ ਸਰਕਾਰ ਨੇ 12 ਸਤੰਬਰ ਦੀ ਛੁੱਟੀ ਕਰਨ ਦਾ ਜੋ ਫੈਸਲਾ ਕੀਤਾ ਹੈ, ਉਹ ਵੀ ਸ਼ਲਾਘਾਯੋਗ ਹੈ।

ਸਾਬਕਾ ਜਿਲਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072

ਸਾਰਾਗੜੀ ਦੇ 21 ਸਿੱਖ ਯੋਧੇ
ਜਸਪ੍ਰੀਤ ਸਿੰਘ, ਲੁਧਿਆਣਾ |

 ਸਾਰਾਗੜੀ ਗੁਰਦੁਆਰਾ ਫੀਰੋਜਪੁਰ

11/09/2017

2 ਸਤੰਬਰ ਨੂੰ ਸਾਰਾਗੜੀ ਦੀ ਜੰਗ ਦੀ 120ਵੀਂ ਬਰਸੀ ਹੈ
ਸਾਰਾਗੜੀ ਦੀ ਜੰਗ ਸਿੱਖ ਫ਼ੌਜੀਆਂ ਦੀ ਲਾਸਾਨੀ ਬਹਾਦਰੀ ਦਾ ਨਮੂਨਾ
ਉਜਾਗਰ ਸਿੰਘ, ਪਟਿਆਲਾ
ਨੋਟਬੰਦੀ : ਸਫਲ ਜਾਂ ਅਸਫਲ : ਦਾਅਵੇ ਆਪੋ-ਆਪਣੇ
ਜਸਵੰਤ ਸਿੰਘ ‘ਅਜੀਤ’, ਦਿੱਲੀ
ਨਾਬਾਲਗ ਗੋਰੀਆਂ ਕੁੜੀਆਂ ਨਾਲ ਖੇਹ ਖਰਾਬੀ ਕਰਨ ਵਾਲੇ ਮੁਸਲਮਾਨਾਂ ਤੋਂ ਸੁਚੇਤ ਰਹਿਣ ਦੀ ਤੁਰੰਤ ਲੋੜ
ਡਾ.ਸਾਥੀ ਲੁਧਿਆਣਵੀ, ਲੰਡਨ
ਖਬਰਾਂ, ਜੋ ਮਿਸਾਲ ਬਣ ਸਕਦੀਆਂ ਹਨ…
ਜਸਵੰਤ ਸਿੰਘ ‘ਅਜੀਤ’, ਦਿੱਲੀ
31 ਅਗਸਤ ਬਰਸੀ 'ਤੇ ਵਿਸ਼ੇਸ਼
ਇੱਕ ਸੀ ਰਾਣੀ...
ਸ਼ਿਵਚਰਨ ਜੱਗੀ ਕੁੱਸਾ, ਲੰਡਨ
ਸਿੱਖ ਆਗੂਆਂ ਦੀ ਕਥਨੀ ਅਤੇ ਕਰਨੀ ਵਿੱਚ ਅੰਤਰ?
ਸਵੰਤ ਸਿੰਘ ‘ਅਜੀਤ’, ਦਿੱਲੀ
....ਭਰੂਣ ਹੱਤਿਆ ਹੁੰਦੀ ਰਹੇਗੀ!
ਸ਼ਿਵਚਰਨ ਜੱਗੀ ਕੁੱਸਾ, ਲੰਡਨ
ਦਾਣਾਂ ਪਾਣੀਂ ਖਿੱਚ ਕੇ ਲਿਆਉਂਦਾ.....
ਸ਼ਿਵਚਰਨ ਜੱਗੀ ਕੁੱਸਾ, ਲੰਡਨ
ਕਸ਼ਮੀਰ ਘਾਟੀ ਦੇ ਵਿਗੜ ਰਹੇ ਹਾਲਾਤ ਲਈ ਕੋਣ ਜ਼ਿਮੇਂਦਾਰ?
ਜਸਵੰਤ ਸਿੰਘ ‘ਅਜੀਤ’, ਦਿੱਲੀ
ਇੱਕੋ ਪਰਿਵਾਰ ਨੇ 40 ਲੋਕਾਂ ਨੂੰ ਦਿੱਤੀ ਅੱਖਾਂ ਦੀ ਰੋਸ਼ਨੀ!
ਜਸਵੰਤ ਸਿੰਘ ‘ਅਜੀਤ’, ਦਿੱਲੀ
ਪੰਜਾਬੀ ਸੱਭਿਅਤਾ ਉੱਤੇ ਮੰਡਰਾ ਰਿਹਾ ਖ਼ਤਰਾ
ਡਾ. ਹਰਸ਼ਿੰਦਰ ਕੌਰ, ਪਟਿਆਲਾ
…ਤੇ ਪੰਜਾਬ ਵਿਧਾਨ ਸਭਾ ਵਿੱਚ ਲੱਥ ਗਈਆਂ ਪੱਗਾਂ?
ਜਸਵੰਤ ਸਿੰਘ ‘ਅਜੀਤ’, ਦਿੱਲੀ
ਦਿੱਲੀ ਵਿੱਚ ਪੰਜਾਬੀ ਭਾਸ਼ਾ ਤੇ ਉਸਦੇ ਸਨਮਾਨ ਦੀ ਗਲ
ਜਸਵੰਤ ਸਿੰਘ ‘ਅਜੀਤ’, ਦਿੱਲੀ
ਸਿੱਖੀ ਵਿੱਚ ਮੀਰੀ ਅਤੇ ਪੀਰੀ ਦਾ ਸਿਧਾਂਤ
ਜਸਵੰਤ ਸਿੰਘ ‘ਅਜੀਤ’
ਘਲੂਘਾਰਾ ਦਿਵਸ ਦੇ ਸਮਾਗਮ ਨੂੰ ਸ਼ਾਂਤੀਪੂਰਬਕ ਰੱਖਣ ਵਿਚ ਸ਼ਰੋਮਣੀ ਕਮੇਟੀ ਸਫਲ
ਉਜਾਗਰ ਸਿੰਘ, ਪਟਿਆਲਾ
ਬਰਤਾਨੀਆਂ ਵਿਚ ਹੋਈਆਂ ਆਮ ਚੋਣਾ ਦਾ ਲੇਖਾ ਜੋਖਾ
ਸਾਥੀ ਲੁਧਿਆਣਵੀ, ਲੰਡਨ
ਕੈਲਾਸ਼ ਪੁਰੀ ਨਹੀਂ ਰਹੇ - ਪੰਜਾਬੀ ਸਾਹਿਤ ਕਲਾ ਕੇਂਦਰ, ਯੂ ਕੇ ਵਲੋਂ ਸ਼ੋਕ ਦਾ ਮਤਾ
ਸਾਥੀ ਲੁਧਿਆਣਵੀ, ਲੰਡਨ
ਗਿਆਰਾਂ ਸਾਲ ਪਹਿਲਾਂ ਵਿਛੜੀ ਮਾਣਮੱਤੀ ਹਸਤੀ ਇਕਬਾਲ ਅਰਪਨ ਨੂੰ ਜੂਨ ਮਹੀਨੇ ਬਰਸੀ ਤੇ ਯਾਦ ਕਰਦਿਆਂ
ਬਲਜਿੰਦਰ ਸੰਘਾ, ਕੈਲਗਰੀ
ਦੂਜੀ ਇੰਟਰਨੈਸ਼ਨਲ ਵੋਮੈਨ ਕਾਨਫਰੰਸ ਬਾਰੇ ਮੀਟਿੰਗ
ਸੁਰਜੀਤ ਕੌਰ, ਟਰਾਂਟੋ
ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਸ਼ਿਵਚਰਨ ਗਿੱਲ ਨਹੀਂ ਰਹੇ
ਡਾ. ਸਾਥੀ ਲੁਧਿਆਣਵੀ, ਲੰਡਨ
ਟਰੰਪ ਦੇ ਸੌ ਦਿਨਾ ਦਾ ਲੇਖਾ ਜੋਖਾ
ਡਾ. ਸਾਥੀ ਲੁਧਿਆਣਵੀ, ਲੰਡਨ
ਮਾਂ ਨੂੰ ਦਿਓ ਪਿਆਰ ਅਤੇ ਸਤਿਕਾਰ ਦਾ ਤੋਹਫ਼ਾਂ
ਕੰਵਲਜੀਤ ਕੌਰ ਢਿੱਲੋਂ, ਤਰਨ ਤਾਰਨ।
ਕਰਮਾਂ ਵਾਲੀਆਂ ਮਾਂਵਾਂ
ਡਾ. ਨਿਸ਼ਾਨ ਸਿੰਘ ਰਾਠੌਰ*
ਬਰਤਾਨੀਆਂ ਵਿਚ ਅਚਾਨਕ ਆਮ ਚੋਣਾ ਦਾ ਬਿਗਲ ਵੱਜ ਗਿਆ
ਡਾ. ਸਾਥੀ ਲੁਧਿਆਣਵੀ, ਲੰਡਨ
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਸਾਜ਼ਿਸ਼
ਸਰਵਜੀਤ ਸਿੰਘ ਸੈਕਰਾਮੈਂਟੋ
ਪੰਜਾਬ ਚੋਣਾਂ 'ਤੇ ਨਵੀਂ ਸਰਕਾਰ
ਗੋਬਿੰਦਰ ਸਿੰਘ ਢੀਂਡਸਾ, ਸੰਗਰੂਰ
ਹੋਣਹਾਰ ਵਿਦਿਆਰਥੀ ਗੁਰਿੰਦਰ ਸਿੰਘ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਦਿੱਲੀ ਗੁਰਦੁਆਰਾ ਚੋਣਾਂ : ਆਖਰੀ ਪੜਾਅ ’ਤੇ
ਜਸਵੰਤ ਸਿੰਘ ‘ਅਜੀਤ’, ਦਿੱਲੀ
ਵਿਅੰਗ
"ਕੋਈ ਹੋਰ ਸਕੀਮ ਨ੍ਹੀ ਤਿਆਰ ਕੀਤੀ...?"
ਸ਼ਿਵਚਰਨ ਜੱਗੀ ਕੁੱਸਾ, ਲੰਡਨ
''ਕੁਝ ਵੀ ਹੋ ਸਕਦੈ..''
ਮਿੰਟੂ ਬਰਾੜ, ਆਸਟ੍ਰੇਲੀਆ
ਜ਼ਮੀਨੀ ਸੱਚਾਈ ਅਤੇ ਦੇਸ਼ ਦੀ ਆਰਥਕਤਾ
ਜਸਵੰਤ ਸਿੰਘ ‘ਅਜੀਤ’, ਦਿੱਲੀ
ਦਾਅਵਿਆਂ ਦੀ ਰੋਸ਼ਨੀ ਵਿੱਚ ਜ਼ਮੀਨੀ ਸੱਚਾਈਆਂ
ਜਸਵੰਤ ਸਿੰਘ ‘ਅਜੀਤ’, ਦਿੱਲੀ
ਪਿਆਰ ਤੇ ਸਿਆਸਤ 'ਚ ਸਭ ਜਾਇਜ਼
ਮਿੰਟੂ ਬਰਾੜ, ਆਸਟ੍ਰੇਲੀਆ
ਪੰਥਕ ਸੰਸਥਾਵਾਂ ਦਾ ਵਕਾਰ ਬਹਾਲ ਕਰਨਾ ਸਿੱਖ ਪੰਥ ਅੱਗੇ ਇੱਕ ਵੱਡੀ ਚੁਣੌਤੀ
ਉਜਾਗਰ ਸਿੰਘ, ਪਟਿਆਲਾ
ਸੁੰਦਰੀ ਅਤੇ ਮੁੰਦਰੀ ਦਾ ਵਿਆਹ ਕਰਨ ਕਾਰਨ ਦੁੱਲਾਂ ਭੱਟੀ ਅਮਰ ਹੋ ਗਿਆ
ਸੰਜੀਵ ਝਾਂਜੀ, ਜਗਰਾਉਂ
ਪੁੱਤਾਂ ਦੀ ਘੋੜੀ ਗਾਉਂਣ ਲਈ ਧੀਆਂ ਦੀ ਲੋਹੜੀ ਮਨਾਉਣੀ ਜ਼ਰੂਰੀ ਹੈ
ਸੰਜੀਵ ਝਾਂਜੀ, ਜਗਰਾਉਂ

hore-arrow1gif.gif (1195 bytes)


Terms and Conditions
Privacy Policy
© 1999-2017, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2017, 5abi.com