WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
 
     
 
ਅਕਾਲ ਤਖਤ ਅਤੇ ਪੰਜ ਪਿਆਰਿਆਂ ਦੀ ਦੀ ਸੰਸਥਾ
ਜਸਵੰਤ ਸਿੰਘ ‘ਅਜੀਤ’, ਦਿੱਲੀ  (02/12/2017)


 

ਅਕਾਲ ਤਖ਼ਤ ਤੇ ਉਸਦਾ ਸੰਕਲਪ : ਸਿੱਖ ਇਤਿਹਾਸ ਅਨੁਸਾਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਬਾਬਾ ਬੁੱਢਾ ਜੀ ਅਤੇ ਭਾਈ ਗੁਰਦਾਸ ਜੀ ਵਰਗੀਆਂ ਮਹਾਨ ਸ਼ਖਸੀਅਤਾਂ ਦੇ ਸਹਿਯੋਗ ਨਾਲ, ਸ੍ਰੀ ਅਕਾਲ ਤਖਤ ਦੀ ਸਿਰਜਣਾ ਆਪਣੇ ਕਰ-ਕਮਲਾਂ ਨਾਲ, ਇਸ ਉਦੇਸ਼ ਅਤੇ ਆਸ਼ੇ ਨਾਲ ਕੀਤੀ, ਕਿ ਇਥੋਂ ਮਿਲਣ ਵਾਲਾ ਸੰਦੇਸ਼, ਸਮੁਚੇ ਦੇਸ-ਵਾਸੀਆਂ ਵਿਚ ਆਤਮ-ਵਿਸ਼ਵਾਸ ਤੇ ਆਤਮ-ਸਨਮਾਨ ਦੀ ਭਾਵਨਾ ਪੈਦਾ ਕਰ ਸਕੇਗਾ ਜਿਸਦੇ ਸਹਾਰੇ ਉਹ ਆਤਮ-ਸਨਮਾਨ ਦੀ ਰਖਿਆ ਲਈ ਜ਼ਾਲਮ ਹਕੂਮਤ ਦੇ ਜਬਰ-ਜ਼ੁਲਮ ਦਾ ਖਾਤਮਾ ਕਰ ਸਕਣ ਦੇ ਜਜ਼ਬੇ ਦੇ ਨਾਲ ਸਰਸ਼ਾਰ ਹੋ ਸਕਣਗੇ।

ਸਿੱਖ ਇਤਿਹਾਸ ਵਿਚ ਆਉਂਦਾ ਹੈ ਕਿ ਜਿਨ੍ਹਾਂ ਦਿਨਾਂ ਵਿੱਚ ਮੁਗ਼ਲਾਂ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪੁਰ ਪਹਿਲਾ ਹਮਲਾ ਕੀਤਾ, ਉਨ੍ਹਾਂ ਦਿਨਾਂ ਵਿੱਚ ਉਹ ਸ੍ਰੀ ਅੰਮ੍ਰਿਤਸਰ ਵਿਖੇ ਹੀ ਸਨ ਅਤੇ ਨਿਤ ਸ੍ਰੀ ਦਰਬਾਰ ਸਾਹਿਬ (ਹਰਿਮੰਦਿਰ ਸਾਹਿਬ) ਵਿਖੇ ਪਾਠ ਅਤੇ ਕੀਰਤਨ ਸ੍ਰਵਣ ਕਰਨ ਉਪ੍ਰੰਤ, ਸ੍ਰੀ ਅਕਾਲ ਤਖਤ ਪੁਰ ਪੁਜ, ਸੰਗਤਾਂ ਨੂੰ ਧਾਰਮਕ, ਸਮਾਜਕ ਅਤੇ ਰਾਜਨੀਤਕ ਸੇਧ ਦਿਤਾ ਕਰਦੇ ਸਨ।

ਜਦੋਂ ਮੁਗ਼ਲ ਫੌਜ ਦਾ ਹਮਲਾ ਹੋਇਆ ਤਾਂ ਉਸ ਸਮੇਂ ਕੁਝ ਮੁਖੀ ਸਿੱਖਾਂ ਨੇ ਗੁਰੂ ਸਾਹਿਬ ਨੂੰ ਸਲਾਹ ਦਿਤੀ ਕਿ ਸ੍ਰੀ ਦਰਬਾਰ ਸਾਹਿਬ ਕੰਪਲੈਕਸ  ਦੇ ਅੰਦਰੋਂ ਹੀ ਦੁਸ਼ਮਣ ਦੇ ਹਮਲੇ ਦਾ ਸਾਹਮਣਾ ਕਰ ਉਸਨੂੰ ਮੂੰਹ ਤੋੜਵਾਂ ਉੱਤਰ ਦਿੱਤਾ ਜਾਏ। ‘ਗੁਰ ਬਿਲਾਸ ਛੇਵੀਂ ਪਾਤਸ਼ਾਹੀ’ ਅਨੁਸਾਰ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਕਿਹਾ ਕਿ ‘ਸੁਰ ਸਰ ਹਮ ਜੁਧ ਨਾ ਚਾਹਿੰ, ਆਵਹਿ ਤੁਰਕ ਅਦਬ ਰਹ ਨਾਹਿੰ। ਅਸ ਇਹਾਂ ਸੇ ਨਿਕਸ ਕੇ, ਲਰੋਂ ਮੈਦਾਨ ਸੁ ਜਾਇ’।

ਇਤਿਹਾਸ ਇਸ ਗਲ ਦਾ ਗੁਆਹ ਹੈ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਆਪਣੇ ਸਾਰੇ ਹੀ ਯੁੱਧ ਸ੍ਰੀ ਦਰਬਾਰ ਸਾਹਿਬ ਕੰਪਲੈਕਸ  ਤੋਂ ਬਾਹਰ ਹੀ ਲੜੇ, ਕਿਉਂਕਿ ਉਹ ਸਮਝਦੇ ਸਨ ਕਿ ਦੁਸ਼ਮਣ ਵਲੋਂ ਹਮਲਾ ਕੀਤੇ ਜਾਣ ਨਾਲ, ਸ੍ਰੀ ਦਰਬਾਰ ਸਾਹਿਬ ਦੀ ਪਵਿਤ੍ਰਤਾ ਤੇ ਮਾਣ-ਸਤਿਕਾਰ ਕਾਇਮ ਨਹੀਂ ਰਹਿ ਸਕੇਗਾ, ਜਿਸ ਨਾਲ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਹੋਵੇਗੀ।

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਮੁਗ਼ਲਾਂ ਨਾਲ ਹੋਏ ਪਹਿਲੇ ਯੁੱਧ ਪਿਛੋਂ ਸ੍ਰੀ ਅੰਮ੍ਰਿਤਸਰ ਛਡ ਦਿਤਾ। ਉਨ੍ਹਾਂ ਤੋਂ ਬਾਅਦ ਕੇਵਲ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਹੀ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਸ੍ਰੀ ਅੰਮ੍ਰਿਤਸਰ ਪੁਜੇ, ਪਰ ਸ੍ਰੀ ਦਰਬਾਰ ਸਾਹਿਬ ਤੇ ਕਾਬਜ਼ ਮਹੰਤਾਂ ਨੇ ਉਨ੍ਹਾਂ ਨੂੰ ਅੰਦਰ ਦਾਖਲ ਨਹੀਂ ਹੋਣ ਦਿਤਾ, ਜਿਸ ਕਾਰਣ ਉਹ ਸ੍ਰੀ ਦਰਬਾਰ ਸਾਹਿਬ ਦੇ ਬਾਹਰੋਂ ਹੀ ਦਰਸ਼ਨ ਕਰ ਮੁੜ ਗਏ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ-ਜੋਤ ਸਮਾ ਜਾਣ ਤੋਂ ਬਾਅਦ, ਸਮੇਂ-ਸਮੇਂ ਸਿੱਖਾਂ ਦੇ ਇਕੱਠ ਸ੍ਰੀ ਅਕਾਲ ਤਖਤ ਸਾਹਿਬ ’ਤੇ ਹੁੰਦੇ ਰਹਿੰਦੇ ਸਨ ਜਿਨ੍ਹਾਂ ਵਿੱਚ ਪੰਥਕ ਹਿਤਾਂ ਦੀ ਰਖਿਆ, ਗ਼ਰੀਬ-ਮਜ਼ਲੂਮਾਂ ਦੀ ਹਿਫਾਜ਼ਤ ਅਤੇ ਜ਼ੁਲਮ ਦਾ ਨਾਸ਼ ਕਰਨ ਲਈ ਵਿਉਂਤਾਂ ਸੋਚੀਆਂ ਅਤੇ ਰਣਨੀਤੀਆਂ ਘੜੀਆਂ ਜਾਂਦੀਆਂ ਸਨ। ਭਵਿਖ ਦੇ ਸਾਂਝੇ ਪ੍ਰੋਗਰਾਮਾਂ ਲਈ ਗੁਰਮਤੇ ਵੀ ਕੀਤੇ ਜਾਂਦੇ। ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤਕ ਅਤੇ ੳਨ੍ਹਾਂ ਤੋਂ ਬਾਅਦ ਗੁਰੂ ਮਹਿਲਾਂ ਵਲੋਂ ਜੋ ਹੁਕਮਨਾਮੇ ਜਾਰੀ ਹੁੰਦੇ ਰਹੇ, ਉਨ੍ਹਾਂ ਵਿਚ ਮੁਖ ਰੂਪ ਵਿਚ ਗੁਰਸਿਖਾਂ ਅਤੇ ਸੰਗਤਾਂ ਲਈ ਆਸ਼ੀਰਵਾਦ, ਸਿੱਖੀ ਦੇ ਪ੍ਰਚਾਰ ਲਈ ਪ੍ਰੇਰਣਾ, ਸਹਿਯੋਗ ਦੇਣ ਅਤੇ ਦਸਵੰਧ ਭੇਂਟ ਕਰਨ ਦਾ ਹੀ ਜ਼ਿਕਰ ਹੁੰਦਾ ਸੀ ਜਾਂ ਫਿਰ ਕਿਸੇ ਲੋੜਵੰਦ ਦੀ ਸਹਾਇਤਾ ਕਰਨ ਲਈ ਆਦੇਸ਼ ਦਿਤਾ ਗਿਆ ਹੁੰਦਾ ਸੀ।

ਸਿੱਖ ਮਾਨਤਾ ਅਨੁਸਾਰ ਸ੍ਰੀ ਅਕਾਲ ਤਖ਼ਤ, ਗੁਰੂ ਦਾ ਉਹ ਦਰ ਹੈ, ਜਿਥੇ ਹਰ ਕੋਈ ਸਹਿਮਿਆ-ਡਰਿਆ ਨਹੀਂ, ਸਗੋਂ ਇਸ ਵਿਸ਼ਵਾਸ ਦੇ ਨਾਲ ਆਉਂਦਾ ਹੈ ਕਿ ਉਸ ਕੋਲੋਂ ਜਾਣੇ-ਅਨਜਾਣੇ ਜੇ ਕੋਈ ਭੁਲ ਹੋ ਗਈ ਹੈ ਤਾਂ ਉਹ ਇਥੋਂ ਬਖ਼ਸ਼ੀ ਜਾਇਗੀ। ਗੁਰੂ ਬਖ਼ਸ਼ਣਹਾਰ ਹੈ, ਗੁਰੂ ਘਰ ਤੋਂ ਦੋਸ਼ ਨਹੀਂ ਲਗਦੇ, ਸਜ਼ਾ ਨਹੀਂ ਮਿਲਦੀ। ਸਗੋਂ ਸੱਚੇ ਦਿਲੋਂ ਭੁਲ ਸਵੀਕਾਰ ਕਰਦਿਆਂ ਹੀ, ਉਹ ਬਖ਼ਸ਼ੀ ਜਾਂਦੀ ਹੈ। ਗੁਰੂ ਦੇ ਦਰ ਤੇ ਇਹੀ ਇਕੋ-ਇਕ ਸਿਧਾਂਤ ਕੰਮ ਕਰਦਾ ਹੈ: ‘ਨਾਨਕ ਬਖਸੇ ਪੂਛ ਨ ਹੋਇ’। ਹੋਰ : ‘ਪਿਛਲੇ ਅਉਗਣ ਬਖਸਿ ਲਏ, ਪ੍ਰਭੁ ਆਗੈ ਮਾਰਗਿ ਪਾਵੈ’। ਗੁਰੂ ਸਾਹਿਬ ਦੇ ਇਹ ਬਚਨ ਇਸ ਗਲ ਦੇ ਸਾਖੀ ਹਨ ਕਿ ਗੁਰੂ ਅਤੇ ਗੁਰੂ ਦਾ ਦਰ ਸਦਾ ਹੀ ਬਖਸ਼ਣਹਾਰ ਹੈ, ਜੇ ਕੋਈ ਗੁਰੂ ਦਾ ਨਾਂ ਲੈ ਕਿਸੇ ਨੂੰ ਦੋਸ਼ੀ ਠਹਿਰਾ, ਉਸਨੂੰ ਸਜ਼ਾ ਦਿੰਦਾ ਹੈ, ਤਾਂ ਉਹ ਗੁਰੂ ਸਾਹਿਬਾਨ ਵਲੋਂ ਸਥਾਪਤ ਸਿਧਾਂਤ ਅਤੇ ਆਦਰਸ਼ ਦੀ ਉਲੰਘਣਾ ਕਰਨ ਦਾ ਦੋਸ਼ੀ ਹੈ ਅਤੇ ਜੋ ਇਸ ਡਰੋਂ ਗੁਰੂ ਦਰ ਤੇ ਜਾ ਭੁਲ ਸਵੀਕਾਰ ਕਰਨ ਤੋਂ ਸੰਕੋਚ ਕਰਦਾ ਹੈ, ਕਿ ਜੇ ਉਸਨੇ ਭੁੱਲ ਸਵੀਕਾਰ ਕਰ ਲਈ ਤਾਂ ਉਸਨੂੰ ਲੋਕਾਂ ਸਾਹਮਣੇ ਸ਼ਰਮਿੰਦਿਆਂ ਹੋਣਾ ਪਵੇਗਾ, ਤਾਂ ਉਹ ਕਦੀ ਵੀ ਕੀਤੀ ਭੁੱਲ ਦੇ ਦੋਸ਼ ਤੋਂ ਮੁਕਤ ਨਹੀਂ ਹੋ ਸਕਦਾ। ਉਸਦੀ ਆਪਣੀ ਹੀ ਆਤਮਾ ਉਸਨੂੰ ਕੀਤੀ ਗਈ ਭੁਲ ਦੇ ਲਈ ਸਦਾ ਕਚੋਟਦੀ ਰਹੇਗੀ।

ਪੰਜ ਪਿਆਰਿਆਂ ਦਾ ਸੰਕਲਪ : ਸਿੱਖ ਵਿਦਵਾਨਾਂ ਦੀ ਮਾਨਤਾ ਹੈ ਕਿ ਸਿੱਖ ਪਰੰਪਰਾ ਅਨੁਸਾਰ, ਪੰਜ ਪਿਆਰੇ ਲੋਕਤਾਂਤ੍ਰਿਕ ਸੱਤਾ ਵਿਧਾਨ ਦੇ ਪ੍ਰਤੀਕ ਹਨ। ਪਰ ਧਿਆਨ ਰਖਣ ਵਾਲੀ ਗਲ ਇਹ ਵੀ ਹੈ ਕਿ ਨਾ ਤਾਂ ਪੰਜ ਪਿਆਰੇ ਨਾਮਜ਼ਦ ਹੋ ਸਕਦੇ ਹਨ ਅਤੇ ਨਾ ਹੀ ਲੋਕਾਂ ਰਾਹੀਂ ਚੁਣੇ ਜਾ ਸਕਦੇ ਹਨ ਕਿਉਂਕਿ ਜਿਨ੍ਹਾਂ ਨੇ ਗੁਰੂ ਦੇ ਪਿਆਰੇ ਹੋਣ ਦਾ ਮਾਣ ਪ੍ਰਾਪਤ ਕੀਤਾ ਸੀ, ਉਹ ਨਿਜੀ ਗੁਣਾ ਕਾਰਣ ਅਤਿ-ਕਠਨ ਪ੍ਰੀਖਿਆ ਵਿਚੋਂ ਖਰੇ ਉਤਰੇ ਸਨ ਅਤੇ ਸਿਰ ਅਰਪਣ ਕਰਕੇ ਹੀ ਉਹ ਪਿਆਰੇ ਬਣਨ ਦਾ ਮਾਣ ਪ੍ਰਾਪਤ ਕਰ ਸਕੇ ਸਨ। ਇਸਤਰ੍ਹਾਂ ਗੁਰੂ ਸਾਹਿਬ ਨੇ ਇਹ ਗਲ ਨਿਸ਼ਚਿਤ ਕਰ ਦਿਤੀ ਕਿ ਸੱਤਾ ਉਸਦੇ ਪਾਸ ਹੀ ਰਹਿਣੀ ਚਾਹੀਦੀ ਹੈ ਜਾਂ ਰਹੇਗੀ, ਜਿਸ ਕੋਲ ਲੋਕ-ਹਿਤ ਵਿਚ ਸਿਰ ਦੇਣ ਦੀ ਸਮਰਥਾ ਹੋਵੇਗੀ।

ਰਾਜਸੱਤਾ ਦਾ ਸਿੱਖ ਸੰਕਲਪ : ਸਿੱਖ ਵਿਦਵਾਨ ਰਾਜਸੱਤਾ ਦੇ ਸਿੱਖ ਸੰਕਲਪ ਦੇ ਮੁੱਦੇ ਤੇ ਇਕ ਮਤ ਨਹੀਂ। ਇਕ ਵਰਗ ਦਾ ਪੱਖ ਤਾਂ ਇਹ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ, ਲੱਖਾ ਸਿੰਘ ਅਨੁਸਾਰ: ‘ਰਾਜ ਜੋਗ ਤੁਮ ਕਹ ਮੈ ਦੀਨਾ। ਪਰਮ ਜੋਤਿ ਸੰਗ ਪਰਚੋ ਕੀਨਾ। ਸੰਤ ਸਮੂਹਨ ਕੋ ਸੁਖ ਦੀਜੈ। ਅਚਲ ਰਾਜ ਧਰਨੀ ਮਹਿ ਕੀਜੈ’, ਸਿੱਖਾਂ ਨੂੰ ਰਾਜੇ ਹੋਣ ਦਾ ਵਰ ਦਿੱਤਾ ਹੋਇਆ ਹੈ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਗੁਰੂ ਜੀ ਦਾ ਨਿਸ਼ਾਨਾ ਗ਼ਰੀਬ ਸਿੱਖਾਂ ਨੂੰ ਪਾਤਸ਼ਾਹੀ ਦੇਣਾ ਸੀ। ਆਪਣੇ ਇਸ ਦਾਅਵੇ ਦੀ ਪੁਸ਼ਟੀ ਵਿਚ ਉਹ ਭਾਈ ਕੋਇਰ ਸਿੰਘ ਲਿਖਤ ‘ਗੁਰਬਿਲਾਸ’ ਵਿਚੋਂ ਇਹ ਟੂਕ ਦਿੰਦੇ ਹਨ : ‘ਮੈਂ ਅਸਿਪਾਨਜ (ਖੜਗਧਾਰੀ) ਤਦ ਸੁ ਕਹਾਊਂ, ਚਿੜੀਅਨ ਪੈ ਜੋ ਬਾਜ ਤੁੜਾਊਂ। ਕਿਰਸਾਨੀ ਜਗ ਮੈ ਭਏ ਰਾਜਾ’। ਹੋਰ: ‘ਅਬ ਦਯੈ ਪਾਤਸਾਹੀ ਗਰੀਬਨ ਉਠਾਇ, ਵੈ ਜਾਨੈ ਗੁਰ ਦਈ ਮਾਹਿ’।

ਜਦਕਿ ਦੁਜੇ ਵਰਗ ਦੀ ਮਾਨਤਾ ਇਹ ਦਸੀ ਜਾਂਦੀ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਿਰਜਨਾ ਜਬਰ-ਜ਼ੁਲਮ ਅਤੇ ਉਸ ਵਿਰੁਧ ਸਦੀਵੀ ਸੰਘਰਸ਼ ਜਾਰੀ ਰਖਣ ਤੇ ਗ਼ਰੀਬ-ਮਜ਼ਲੂਮ ਦੀ ਰਖਿਆ ਕਰਨ ਲਈ ਕੀਤੀ ਹੈ। ਇਸਦੇ ਵਿਰੁਧ ਰਾਜਸੱਤਾ ਇਸਤੋਂ ਬਿਨਾਂ ਨਾ ਤਾਂ ਕਾਇਮ ਹੋ ਸਕਦੀ ਹੈ, ਅਤੇ ਨਾ ਹੀ ਕਾਇਮ ਰਖੀ ਜਾ ਸਕਦੀ ਹੈ ਜਿਸ ਕਾਰਣ ਰਾਜਸੱਤਾ ਅਤੇ ਖਾਲਸੇ ਵਿਚਕਾਰ ਅਰੰਭ ਤੋਂ ਹੀ ਟਕਰਾਉ ਬਣਿਆ ਚਲਿਆ ਆ ਰਿਹਾ ਹੈ। ਉਹ ਕਹਿੰਦੇ ਹਨ ਕਿ ਗੁਰੂ ਸਾਹਿਬ ਵਲੋਂ ਸਿੱਖਾਂ ਨੂੰ ਬਖ਼ਸ਼ੀ ਗਈ ਪਾਤਸਾਹੀ ਨੂੰ ‘ਮਹਿਮਾ ਪ੍ਰਕਾਸ਼’ ਦੇ ਇਨ੍ਹਾਂ ਸ਼ਬਦਾਂ-‘ਐਸਾ ਪੰਥ ਸਤਿਗੁਰ ਰਚਾ, ਸਗਲ ਜਗਤ ਹੈਰਾਨ। ਬਿਨ ਧਨ ਭੂਮ ਰਾਜਾ ਬਨੈ, ਬਿਨ ਪਦ ਬਢੇ ਮਹਾਨ’ ਦੀ ਰੋਸ਼ਨੀ ਵਿਚ ਲਿਆ ਜਾਣਾ ਚਾਹੀਦਾ ਹੇ।

…ਅਤੇ ਅੰਤ ਵਿਚ : ਜਿਉਂ-ਜਿਉਂ ਸ੍ਰੀ ਅਕਾਲ ਤਖ਼ਤ ਤੋਂ ਜਾਰੀ ਆਦੇਸ਼ਾਂ ਦੇ ਸਬੰਧ ਵਿਚ ਵਿਵਾਦ ਉਭਰਦੇ ਚਲੇ ਜਾ ਰਹੇ ਹਨ, ਤਿਉਂ-ਤਿਉਂ ਆਮ ਸਿੱਖਾਂ ਵਿਚ ਲਗਾਤਾਰ ਇਹ ਧਾਰਣਾ ਦ੍ਰਿੜ੍ਹ ਹੁੰਦੀ ਜਾ ਰਹੀ ਹੈ ਕਿ ਸ੍ਰੀ ਅਕਾਲ ਤਖ਼ਤ ਪੁਰ ਵਿਵਾਦਤ ਮੁੱਦਿਆਂ ਪੁਰ ਵਿਚਾਰ ਕੀਤੀ ਜਾਣੀ ਹੋਵੇ ਤਾਂ ਉਨ੍ਹਾਂ ਪੁਰ ਵਿਚਾਰ ਕਰਨ ਲਈ ਦੋਹਾਂ ਧਿਰਾਂ ਦੇ ਪ੍ਰਵਾਨਤ ਪੰਜ ਪਿਆਰੇ ਹੋਣੇ ਚਾਹੀਦੇ ਹਨ। ਇਕ ਵਿਚਾਰ ਇਹ ਵੀ ਸਾਹਮਣੇ ਆ ਰਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਪੁਰ ਰਾਜਸੀ ਮੁੱਦੇ ਬਿਲਕੁਲ ਹੀ ਨਹੀਂ ਵਿਚਾਰੇ ਜਾਣੇ ਚਾਹੀਦੇ, ਕੇਵਲ ਧਾਰਮਕ ਮੁੱਦੇ ਹੀ ਵਿਚਾਰ-ਅਧੀਨ ਲਿਆਏ ਜਾਣੇ ਚਾਹੀਦੇ ਹਨ। ਇਸਦੇ ਨਾਲ ਇਹ ਵੀ ਕਿਹਾ ਜਾ ਰਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਦੇ ਨਾਲ ਇਕ ਸਕ੍ਰੀਨਿੰਗ  ਕਮੇਟੀ ਹੋਣੀ ਚਾਹੀਦੀ ਹੈ, ਜੋ ਸ੍ਰੀ ਅਕਾਲ ਤਖ਼ਤ ਪੁਰ ਵਿਚਾਰ ਲਈ ਆਉਣ ਵਾਲੇ ਮੁੱਦਿਆਂ ਦੇ ਸਬੰਧ ਵਿਚ ਪੁਣ-ਛਾਣ ਕਰੇ ਤੇ ਬਹੁਤ ਮਹਤੱਵਪੂਰਣ ਮੁੱਦੇ ਹੀ ਸਿੰਘ ਸਾਹਿਬਾਨ ਦੇ ਸਾਹਮਣੇ ਵਿਚਾਰ ਲਈ ਪੇਸ਼ ਕਰੇ। ਜਿਨ੍ਹਾਂ ਦਾ ਆਧਾਰ ਜਾਤੀ ਵਿਰੋਧ ਅਤੇ ਰਾਜਨੀਤੀ ਹੋਵੇ ਉਨ੍ਹਾਂ ਨੂੰ ਹੇਠਲੀ ਪੱਧਰ ਤੇ ਹੀ ਵਾਪਸ ਜਾਂ ਰੱਦ ਕਰ ਦਿੱਤਾ ਜਾਇਆ ਕਰੇ।000

Mobile : + 91 95 82 71 98 90
jaswantsinghajit@gmail.com

02/12/2017 

  ਅਕਾਲ ਤਖਤ ਅਤੇ ਪੰਜ ਪਿਆਰਿਆਂ ਦੀ ਦੀ ਸੰਸਥਾ
ਜਸਵੰਤ ਸਿੰਘ ‘ਅਜੀਤ’, ਦਿੱਲੀ

ਧਾਰਮਕ-ਇਤਿਹਾਸਕ ਮਾਨਤਾਵਾਂ : ਫੈਸਲੇ ਅਦਾਲਤਾਂ ਕਰਿਆ ਕਰਨਗੀਆਂ?
ਜਸਵੰਤ ਸਿੰਘ ‘ਅਜੀਤ’, ਦਿੱਲੀ

30 ਨਵੰਬਰ ਬਰਸੀ ‘ਤੇ ਵਿਸ਼ੇਸ਼
ਤੁਰ ਗਏ ਦੀ ਉਦਾਸੀ ਏ…ਐ ਬਾਈ ਮਾਣਕ! ਅਲਵਿਦਾ ਤੇ ਆਖਰੀ ਸਲਾਮ!!
ਜੱਗੀ ਕੁੱਸਾ, ਲੰਡਨ
ਅਕਾਲੀ-ਭਾਜਪਾ ਗਠਜੋੜ ਪੁਰ ਖਤਰੇ ਦੇ ਬਾਦਲ?
ਜਸਵੰਤ ਸਿੰਘ ‘ਅਜੀਤ’, ਦਿੱਲੀ
ਅੰਕਲ- ਅੰਟੀ ਨੇ ਮਾਰ ’ਤੇ ਚਾਚੇ ਤਾਏ ਭੂਆ ਫੁੱਫੜ
ਡਾ. ਨਿਸ਼ਾਨ ਸਿੰਘ ਰਾਠੌਰ
ਪ੍ਰਦੂਸ਼ਣ ਬੱਚਿਆਂ ਦੇ ਭਵਿਖ ਲਈ ਖ਼ਤਰਨਾਕ ਲੋਕਾਂ ਨੂੰ ਸੁਚੇਤ ਹੋਣ ਦੀ ਲੋੜ
ਉਜਾਗਰ ਸਿੰਘ, ਪਟਿਆਲਾ
ਪੰਜਾਬੀ ਸਾਹਿਤ ਕਲਾ ਕੇਂਦਰ (ਲੰਡਨ) ਵਲ੍ਹੋਂ ਸਾਵੀ ਤੂਰ ਦੇ ਦੇਹਾਂਤ ਉਤੇ ਸ਼ੋਕ ਮਤਾ
ਸਾਥੀ ਲੁਧਿਆਣਵੀ, ਲੰਡਨ
ਗੁਰਦਾਸਪੁਰ ਉਪ ਚੋਣ ਜਿੱਤਣ ਨਾਲ ਕੈ. ਅਮਰਿੰਦਰ ਸਿੰਘ ਦੀ ਸਰਦਾਰੀ ਬਰਕਰਾਰ
ਉਜਾਗਰ ਸਿੰਘ, ਪਟਿਆਲਾ
‘ਵੇ ਮੈਂ ਤੇਰੀ ਮਾਂ ਦੀ ਬੋਲੀ ਆਂ’: ਇੱਕ ਸੁਨੇਹਾ ਪੰਜਾਬੀਆਂ ਦੇ ਨਾਮ
ਭਿੰਦਰ ਜਲਾਲਾਬਾਦੀ, ਲੰਡਨ
ਸਿਆਣਪ , ਵਫ਼ਾਦਾਰੀ, ਸਮਾਜ ਸੇਵਾ ਅਤੇ ਸਫਲਤਾਵਾਂ ਦਾ ਮੁਜੱਸਮਾ ਏਅਰ ਚੀਫ਼ ਮਾਰਸ਼ਲ ਅਰਜਨ ਸਿੰਘ
ਉਜਾਗਰ ਸਿੰਘ, ਪਟਿਆਲਾ
ਇੱਕ ਅਪੀਲ ਡੇਰਾ ਪ੍ਰੇਮੀਆਂ ਦੇ ਨਾਂ
ਮੇਘ ਰਾਜ ਮਿੱਤਰ, ਬਟਾਲਾ
2 ਸਤੰਬਰ ਨੂੰ ਸਾਰਾਗੜੀ ਦੀ ਜੰਗ ਦੀ 120ਵੀਂ ਬਰਸੀ ਹੈ
ਸਾਰਾਗੜੀ ਦੀ ਜੰਗ ਸਿੱਖ ਫ਼ੌਜੀਆਂ ਦੀ ਲਾਸਾਨੀ ਬਹਾਦਰੀ ਦਾ ਨਮੂਨਾ
ਉਜਾਗਰ ਸਿੰਘ, ਪਟਿਆਲਾ
ਨੋਟਬੰਦੀ : ਸਫਲ ਜਾਂ ਅਸਫਲ : ਦਾਅਵੇ ਆਪੋ-ਆਪਣੇ
ਜਸਵੰਤ ਸਿੰਘ ‘ਅਜੀਤ’, ਦਿੱਲੀ
ਨਾਬਾਲਗ ਗੋਰੀਆਂ ਕੁੜੀਆਂ ਨਾਲ ਖੇਹ ਖਰਾਬੀ ਕਰਨ ਵਾਲੇ ਮੁਸਲਮਾਨਾਂ ਤੋਂ ਸੁਚੇਤ ਰਹਿਣ ਦੀ ਤੁਰੰਤ ਲੋੜ
ਡਾ.ਸਾਥੀ ਲੁਧਿਆਣਵੀ, ਲੰਡਨ
ਖਬਰਾਂ, ਜੋ ਮਿਸਾਲ ਬਣ ਸਕਦੀਆਂ ਹਨ…
ਜਸਵੰਤ ਸਿੰਘ ‘ਅਜੀਤ’, ਦਿੱਲੀ
31 ਅਗਸਤ ਬਰਸੀ 'ਤੇ ਵਿਸ਼ੇਸ਼
ਇੱਕ ਸੀ ਰਾਣੀ...
ਸ਼ਿਵਚਰਨ ਜੱਗੀ ਕੁੱਸਾ, ਲੰਡਨ
ਸਿੱਖ ਆਗੂਆਂ ਦੀ ਕਥਨੀ ਅਤੇ ਕਰਨੀ ਵਿੱਚ ਅੰਤਰ?
ਸਵੰਤ ਸਿੰਘ ‘ਅਜੀਤ’, ਦਿੱਲੀ
....ਭਰੂਣ ਹੱਤਿਆ ਹੁੰਦੀ ਰਹੇਗੀ!
ਸ਼ਿਵਚਰਨ ਜੱਗੀ ਕੁੱਸਾ, ਲੰਡਨ
ਦਾਣਾਂ ਪਾਣੀਂ ਖਿੱਚ ਕੇ ਲਿਆਉਂਦਾ.....
ਸ਼ਿਵਚਰਨ ਜੱਗੀ ਕੁੱਸਾ, ਲੰਡਨ
ਕਸ਼ਮੀਰ ਘਾਟੀ ਦੇ ਵਿਗੜ ਰਹੇ ਹਾਲਾਤ ਲਈ ਕੋਣ ਜ਼ਿਮੇਂਦਾਰ?
ਜਸਵੰਤ ਸਿੰਘ ‘ਅਜੀਤ’, ਦਿੱਲੀ
ਇੱਕੋ ਪਰਿਵਾਰ ਨੇ 40 ਲੋਕਾਂ ਨੂੰ ਦਿੱਤੀ ਅੱਖਾਂ ਦੀ ਰੋਸ਼ਨੀ!
ਜਸਵੰਤ ਸਿੰਘ ‘ਅਜੀਤ’, ਦਿੱਲੀ
ਪੰਜਾਬੀ ਸੱਭਿਅਤਾ ਉੱਤੇ ਮੰਡਰਾ ਰਿਹਾ ਖ਼ਤਰਾ
ਡਾ. ਹਰਸ਼ਿੰਦਰ ਕੌਰ, ਪਟਿਆਲਾ
…ਤੇ ਪੰਜਾਬ ਵਿਧਾਨ ਸਭਾ ਵਿੱਚ ਲੱਥ ਗਈਆਂ ਪੱਗਾਂ?
ਜਸਵੰਤ ਸਿੰਘ ‘ਅਜੀਤ’, ਦਿੱਲੀ
ਦਿੱਲੀ ਵਿੱਚ ਪੰਜਾਬੀ ਭਾਸ਼ਾ ਤੇ ਉਸਦੇ ਸਨਮਾਨ ਦੀ ਗਲ
ਜਸਵੰਤ ਸਿੰਘ ‘ਅਜੀਤ’, ਦਿੱਲੀ
ਸਿੱਖੀ ਵਿੱਚ ਮੀਰੀ ਅਤੇ ਪੀਰੀ ਦਾ ਸਿਧਾਂਤ
ਜਸਵੰਤ ਸਿੰਘ ‘ਅਜੀਤ’
ਘਲੂਘਾਰਾ ਦਿਵਸ ਦੇ ਸਮਾਗਮ ਨੂੰ ਸ਼ਾਂਤੀਪੂਰਬਕ ਰੱਖਣ ਵਿਚ ਸ਼ਰੋਮਣੀ ਕਮੇਟੀ ਸਫਲ
ਉਜਾਗਰ ਸਿੰਘ, ਪਟਿਆਲਾ
ਬਰਤਾਨੀਆਂ ਵਿਚ ਹੋਈਆਂ ਆਮ ਚੋਣਾ ਦਾ ਲੇਖਾ ਜੋਖਾ
ਸਾਥੀ ਲੁਧਿਆਣਵੀ, ਲੰਡਨ
ਕੈਲਾਸ਼ ਪੁਰੀ ਨਹੀਂ ਰਹੇ - ਪੰਜਾਬੀ ਸਾਹਿਤ ਕਲਾ ਕੇਂਦਰ, ਯੂ ਕੇ ਵਲੋਂ ਸ਼ੋਕ ਦਾ ਮਤਾ
ਸਾਥੀ ਲੁਧਿਆਣਵੀ, ਲੰਡਨ
ਗਿਆਰਾਂ ਸਾਲ ਪਹਿਲਾਂ ਵਿਛੜੀ ਮਾਣਮੱਤੀ ਹਸਤੀ ਇਕਬਾਲ ਅਰਪਨ ਨੂੰ ਜੂਨ ਮਹੀਨੇ ਬਰਸੀ ਤੇ ਯਾਦ ਕਰਦਿਆਂ
ਬਲਜਿੰਦਰ ਸੰਘਾ, ਕੈਲਗਰੀ
ਦੂਜੀ ਇੰਟਰਨੈਸ਼ਨਲ ਵੋਮੈਨ ਕਾਨਫਰੰਸ ਬਾਰੇ ਮੀਟਿੰਗ
ਸੁਰਜੀਤ ਕੌਰ, ਟਰਾਂਟੋ
ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਸ਼ਿਵਚਰਨ ਗਿੱਲ ਨਹੀਂ ਰਹੇ
ਡਾ. ਸਾਥੀ ਲੁਧਿਆਣਵੀ, ਲੰਡਨ
ਟਰੰਪ ਦੇ ਸੌ ਦਿਨਾ ਦਾ ਲੇਖਾ ਜੋਖਾ
ਡਾ. ਸਾਥੀ ਲੁਧਿਆਣਵੀ, ਲੰਡਨ
ਮਾਂ ਨੂੰ ਦਿਓ ਪਿਆਰ ਅਤੇ ਸਤਿਕਾਰ ਦਾ ਤੋਹਫ਼ਾਂ
ਕੰਵਲਜੀਤ ਕੌਰ ਢਿੱਲੋਂ, ਤਰਨ ਤਾਰਨ।
ਕਰਮਾਂ ਵਾਲੀਆਂ ਮਾਂਵਾਂ
ਡਾ. ਨਿਸ਼ਾਨ ਸਿੰਘ ਰਾਠੌਰ*
ਬਰਤਾਨੀਆਂ ਵਿਚ ਅਚਾਨਕ ਆਮ ਚੋਣਾ ਦਾ ਬਿਗਲ ਵੱਜ ਗਿਆ
ਡਾ. ਸਾਥੀ ਲੁਧਿਆਣਵੀ, ਲੰਡਨ
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਸਾਜ਼ਿਸ਼
ਸਰਵਜੀਤ ਸਿੰਘ ਸੈਕਰਾਮੈਂਟੋ
ਪੰਜਾਬ ਚੋਣਾਂ 'ਤੇ ਨਵੀਂ ਸਰਕਾਰ
ਗੋਬਿੰਦਰ ਸਿੰਘ ਢੀਂਡਸਾ, ਸੰਗਰੂਰ
ਹੋਣਹਾਰ ਵਿਦਿਆਰਥੀ ਗੁਰਿੰਦਰ ਸਿੰਘ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਦਿੱਲੀ ਗੁਰਦੁਆਰਾ ਚੋਣਾਂ : ਆਖਰੀ ਪੜਾਅ ’ਤੇ
ਜਸਵੰਤ ਸਿੰਘ ‘ਅਜੀਤ’, ਦਿੱਲੀ
ਵਿਅੰਗ
"ਕੋਈ ਹੋਰ ਸਕੀਮ ਨ੍ਹੀ ਤਿਆਰ ਕੀਤੀ...?"
ਸ਼ਿਵਚਰਨ ਜੱਗੀ ਕੁੱਸਾ, ਲੰਡਨ
''ਕੁਝ ਵੀ ਹੋ ਸਕਦੈ..''
ਮਿੰਟੂ ਬਰਾੜ, ਆਸਟ੍ਰੇਲੀਆ
ਜ਼ਮੀਨੀ ਸੱਚਾਈ ਅਤੇ ਦੇਸ਼ ਦੀ ਆਰਥਕਤਾ
ਜਸਵੰਤ ਸਿੰਘ ‘ਅਜੀਤ’, ਦਿੱਲੀ
ਦਾਅਵਿਆਂ ਦੀ ਰੋਸ਼ਨੀ ਵਿੱਚ ਜ਼ਮੀਨੀ ਸੱਚਾਈਆਂ
ਜਸਵੰਤ ਸਿੰਘ ‘ਅਜੀਤ’, ਦਿੱਲੀ
ਪਿਆਰ ਤੇ ਸਿਆਸਤ 'ਚ ਸਭ ਜਾਇਜ਼
ਮਿੰਟੂ ਬਰਾੜ, ਆਸਟ੍ਰੇਲੀਆ
ਪੰਥਕ ਸੰਸਥਾਵਾਂ ਦਾ ਵਕਾਰ ਬਹਾਲ ਕਰਨਾ ਸਿੱਖ ਪੰਥ ਅੱਗੇ ਇੱਕ ਵੱਡੀ ਚੁਣੌਤੀ
ਉਜਾਗਰ ਸਿੰਘ, ਪਟਿਆਲਾ
ਸੁੰਦਰੀ ਅਤੇ ਮੁੰਦਰੀ ਦਾ ਵਿਆਹ ਕਰਨ ਕਾਰਨ ਦੁੱਲਾਂ ਭੱਟੀ ਅਮਰ ਹੋ ਗਿਆ
ਸੰਜੀਵ ਝਾਂਜੀ, ਜਗਰਾਉਂ
ਪੁੱਤਾਂ ਦੀ ਘੋੜੀ ਗਾਉਂਣ ਲਈ ਧੀਆਂ ਦੀ ਲੋਹੜੀ ਮਨਾਉਣੀ ਜ਼ਰੂਰੀ ਹੈ
ਸੰਜੀਵ ਝਾਂਜੀ, ਜਗਰਾਉਂ

hore-arrow1gif.gif (1195 bytes)

 
   
 
 
 

Terms and Conditions
Privacy Policy
© 1999-2017, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2017, 5abi.com