WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
 
     
 
ਪੰਜਾਬੀਆਂ ’ਚ ਘੱਟਦਾ ਸਾਹਿਤ ਪੜ੍ਹਨ ਦਾ ਰੁਝਾਨ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ  (11/02/2018)

ਨਿਸ਼ਾਨ

 
punjabi

ਪੰਜਾਬ ਦੀ ਧਰਤੀ ਤੇ ਗੁਰੂ ਅਰਜਨ ਦੇਵ ਜੀ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਨੂੰ ਸੰਪਾਦਤ ਕੀਤਾ। ਸੰਸਾਰ ਭਰ ਵਿਚ ਗਾਈ ਜਾਣ ਵਾਲੀ ਆਰਤੀ ‘ਓਮ ਜੈ ਜਗਦੀਸ਼ ਹਰੇ’ ਪੰਜਾਬ ਦੇ ਰਹਿਣ ਵਾਲੇ ਪੰਡਿਤ ਸ਼ਰਧਾ ਰਾਮ ਫਿਲੌਰੀ ਦੀ ਰਚਨਾ ਹੈ। ਗੁਰੂ ਨਾਨਕ ਦੇਵ, ਬਾਬਾ ਫ਼ਰੀਦ, ਸ਼ਾਹ ਹੁਸੈਨ, ਬੁੱਲ੍ਹੇ ਸ਼ਾਹ, ਵਾਰਿਸ ਸ਼ਾਹ, ਦਮੋਦਰ, ਭਾਈ ਵੀਰ ਸਿੰਘ, ਪ੍ਰੋ. ਪੂਰਨ ਸਿੰਘ, ਧਨੀਰਾਮ ਚਾਤ੍ਰਿਕ, ਸਿ਼ਵਕੁਮਾਰ ਬਟਾਲਵੀ, ਅੰਮ੍ਰਿਤਾ ਪ੍ਰੀਤਮ ਅਤੇ ਸੁਰਜੀਤ ਪਾਤਰ ਤੱਕ ਪੰਜਾਬ ਦੀ ਧਰਤੀ ਦੇ ਉਹ ਕਲਮਵੀਰ ਹਨ, ਜਿਨ੍ਹਾਂ ਨੇ ਆਪਣੀ ਕਲਮ ਦੀ ਆਵਾਜ਼ ਰਾਹੀਂ ਸਾਰੀ ਕਾਇਨਾਤ ਨੂੰ ਜਾਗ੍ਰਤ ਕੀਤਾ ਹੈ। ਪਰ, ਅਫ਼ਸੋਸ ਅਜੋਕੇ ਸਮੇਂ ਇਸੇ ਧਰਤੀ ਦੇ ਬਸਿ਼ੰਦਿਆਂ ਦਾ ਸਾਹਿਤ ਪੜ੍ਹਨ- ਪੜਾਉਣ ਦਾ ਰੁਝਾਨ ਲਗਭਗ ਅਲੋਪ ਹੁੰਦਾ ਜਾ ਰਿਹਾ ਹੈ।

ਪੰਜਾਬੀ ਦੀਆਂ ਪੁਸਤਕਾਂ ਬਾਜ਼ਾਰ ’ਚ ਵਿਕਦੀਆਂ ਨਹੀਂ ਅਤੇ ਨਾ ਹੀਂ ਸਾਡਾ ਪੜ੍ਹਿਆ- ਲਿਖਿਆ ਤਬਕਾ ਪੁਸਤਕਾਂ ਖਰੀਦਣ ਤੇ ਆਪਣੇ ਪੈਸੇ ਨੂੰ ਖ਼ਰਚ ਕਰਦਾ ਹੈ। ਪੰਜਾਬ ਦੇ ਲਗਭਗ ਸਾਰੇ ਪੁਸਤਕ ਪ੍ਰਕਾਸ਼ਕ ਇਹ ਗੱਲ ਆਖਦੇ ਹਨ ਕਿ ਪੰਜਾਬੀ ਪੁਸਤਕਾਂ ਨੂੰ ਖ਼ਰੀਦ ਕੇ ਪੜ੍ਹਨ ਦਾ ਜ਼ਮਾਨਾ ਹੁਣ ਖ਼ਤਮ ਹੋ ਚੁਕਿਆ ਹੈ। ਇਸ ਲਈ ਉਹ ਲੇਖਕ ਦੁਆਰਾ ਦਿੱਤੇ ਗਏ ਪੈਸਿਆਂ ਦੇ ਮੁਤਾਬਕ ਹੀ ਪੁਸਤਕਾਂ ਪ੍ਰਕਾਸ਼ਤ ਕਰਦੇ ਹਨ ਤਾਂ ਕਿ ਲੇਖਕ ਤੋਂ ਹੀ ਖ਼ਰਚ ਅਤੇ ਮੁਨਾਫ਼ਾ ਕੱਢਿਆ ਜਾ ਸਕੇ। ਇਸ ਤੋਂ ਇਲਾਵਾ ਆਮ ਕਰਕੇ ਪੰਜਾਬੀ ਪ੍ਰਕਾਸ਼ਕ ਇੱਕ ਵੀ ਕਾਪੀ ਵਾਧੂ ਨਹੀਂ ਛਾਪਦੇ, ਜਿਸ ਨਾਲ ਉਹਨਾਂ ਨੂੰ ਨੁਕਸਾਨ ਹੋਵੇ।

ਪੰਜਾਬੀ ਦੇ ਨਵੇਂ ਲੇਖਕਾਂ ਤੋਂ ਲੈ ਕੇ ਨਾਮਵਰ ਸ਼ਾਇਰਾਂ ਤੱਕ, ਆਪਣੀਆਂ ਕਿਤਾਬ ਨੂੰ ਆਪਣੇ ਖ਼ਰਚੇ ਤੇ ਛਪਵਾ ਕੇ ਮੁਫ਼ਤ ਵੰਡਦੇ ਤਾਂ ਆਮ ਹੀਂ ਨਜ਼ਰੀਂ ਪੈ ਜਾਂਦੇ ਹਨ ਪਰ, ਖ਼ਰੀਦ ਕੇ ਪੜ੍ਹਨ ਵਾਲਾ ਪਾਠਕ ਕਿਤੇ ਨਜ਼ਰ ਨਹੀਂ ਆਉਂਦਾ। ਹੈਰਾਨੀ ਦੀ ਹੱਦ ਤਾਂ ਉਦੋਂ ਹੁੰਦੀ ਹੈ ਜਦੋਂ ਸਾਡੀਆਂ ਯੂਨੀਵਰਸਿਟੀਆਂ/ਕਾਲਜਾਂ ਵਿਚ ਸਾਹਿਤ ਦੇ ਵਿਦਿਆਰਥੀ, ਜਿਹੜੇ ਸਾਹਿਤ ਤੇ ਖੋਜ- ਕਾਰਜ ਕਰ ਰਹੇ ਹਨ, ਉਹ ਵੀ ਕਿਤਾਬਾਂ ਨੂੰ ਖ਼ਰੀਦ ਕੇ ਨਹੀਂ ਪੜ੍ਹਦੇ। ਉਂਝ ਇਸ ਗੱਲ ਨੂੰ ਆਰਥਕ ਤੰਗੀ ਦਾ ਬਹਾਨਾ ਬਣਾ ਕੇ ਝੁਠਲਾਇਆ ਵੀ ਜਾ ਸਕਦਾ ਹੈ ਪਰ, ਪੰਜਾਬੀਆਂ ਦੇ ਵਿਆਹਾਂ- ਸ਼ਾਦੀਆਂ ਤੇ ਹੁੰਦੇ ਖ਼ਰਚੇ ਨੂੰ ਦੇਖ ਕੇ ਇਹ ਦਾਅਵਾ ਵੀ ਗਲਤ ਹੀ ਸਾਬਤ ਹੁੰਦਾ ਹੈ।

ਪੰਜਾਬੀ ਪੁਸਤਕਾਂ ਦੇ ਪ੍ਰਕਾਸ਼ਕਾਂ ਨੇ ਤਾਂ ਵਿਉਪਾਰਕ ਦ੍ਰਿਸ਼ਟੀ ਨਾਲ ਕਿਤਾਬਾਂ ਨੂੰ ਛਾਪਣਾ ਹੁੰਦਾ ਹੈ ਪਰ ਜਦੋਂ ਪੰਜਾਬੀ ਪਾਠਕ, ਪੁਸਤਕ ਖਰੀਦਣ ਤੋਂ ਹੀਂ ਮੁਨਕਰ ਹਨ ਤਾਂ ਉਹ ਵੀ ਆਪਣਾ ਪੂਰਾ ਖਰਚ/ਮੁਨਾਫ਼ਾ ਲੇਖਕ ਤੋਂ ਹੀ ਵਸੂਲ ਕਰਦੇ ਹਨ। ਇਸ ਨਾਲ ਵੱਡਾ ਨੁਕਸਾਨ ਇਹ ਹੁੰਦਾ ਹੈ ਕਿ ਆਰਥਕ ਪੱਖੋਂ ਕਮਜ਼ੋਰ ਲੇਖਕ ਆਪਣੇ ਜੀਵਨ ਵਿਚ ਪੁਸਤਕ ਪ੍ਰਕਾਸ਼ਤ ਕਰਵਾਉਣ ਦਾ ਕਦੇ ਹੌਸਲਾ ਹੀ ਨਹੀਂ ਕਰ ਪਾਉਂਦੇ। ਇਸ ਨਾਲ ਪੰਜਾਬੀ ਸਾਹਿਤ ਵਿਚ ਮਿਆਰੀ ਪੁਸਤਕਾਂ ਦੀ ਆਮਦ ਨਹੀਂ ਹੋ ਪਾਉਂਦੀ। ਇਹ ਵੀ ਬਹੁਤ ਮੰਦਭਾਗਾ ਹੈ।

ਪੰਜਾਬੀ ਸਾਹਿਤਿਕ ਹਲਕਿਆਂ ’ਚ ਇਹ ਗੱਲ ਆਮ ਹੀ ਆਖੀ ਜਾਂਦੀ ਹੈ ਕਿ ਤੁਸੀਂ ਲਿਖਾਰੀ ਭਾਵੇਂ ਕਿੰਨੇ ਵੀ ਵੱਡੇ ਹੋ ਪਰ ਜਦੋਂ ਤੱਕ ਤੁਹਾਡੀ ਜ਼ੇਬ ਵਿਚ ਪੈਸੇ ਨਹੀਂ, ਤੁਹਾਡੀ ਪੁਸਤਕ ਪ੍ਰਕਾਸ਼ਤ ਨਹੀਂ ਹੋ ਸਕਦੀ। ਇਸ ਦਾ ਕਾਰਨ ਵੀ ਪੰਜਾਬੀਆਂ ’ਚ ਘੱਟਦੇ ਸਾਹਿਤ ਪੜ੍ਹਨ ਦੇ ਰੁਝਾਨ ਨੂੰ ਹੀ ਮੰਨਿਆ ਜਾ ਸਕਦਾ ਹੈ। ਪੰਜਾਬੀ ਸਮਾਜ ਜੇਕਰ ਪੰਜਾਬੀ ਪੁਸਤਕਾਂ ਨੂੰ ਖ਼ਰੀਦ ਕੇ ਪੜ੍ਹਨ ਦਾ ਹੀਲਾ ਕਰ ਲਵੇ ਤਾਂ ਪੰਜਾਬੀ ਦੇ ਲਗਭਗ ਸਾਰੇ ਹੀ ਪ੍ਰਕਾਸ਼ਕ, ਲੇਖਕ ਤੋਂ ਖ਼ਰਚਾ/ਮੁਨਾਫ਼ਾ ਲੈਣਾ ਘੱਟ/ਬੰਦ ਕਰ ਦੇਣਗੇ ਅਤੇ ਆਰਥਕ ਪੱਖੋਂ ਕਮਜ਼ੋਰ ਲੇਖਕ ਵੀ ਚੰਗੇ ਸਾਹਿਤ ਨਾਲ ਪੰਜਾਬੀ ਮਾਂ- ਬੋਲੀ ਦੀ ਸੇਵਾ ਕਰ ਸਕਣਗੇ। ਪਰ, ਇਹ ਹੁੰਦਾ ਕਦੋਂ ਹੈ ਇਹ ਭਵਿੱਖ ਦੀ ਕੁੱਖ ਵਿਚ ਹੈ। (11/02/2018)

ਕੋਠੀ ਨੰ. 1054/1, ਵਾ. ਨੰ. 15- ਏ,
ਭਗਵਾਨ ਨਗਰ ਕਾਲੌਨੀ,
ਪਿੱਪਲੀ, ਜਿ਼ਲ੍ਹਾ ਕੁਰੂਕਸ਼ੇਤਰ।
ਮੋ. 075892- 33437

 

 
punjabiਪੰਜਾਬੀਆਂ ’ਚ ਘੱਟਦਾ ਸਾਹਿਤ ਪੜ੍ਹਨ ਦਾ ਰੁਝਾਨ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ 
syasatਸਿਆਸਤ ਦੇ ਰਾਹਾਂ ਤੋਂ ਗਾਇਬ ਹੁੰਦੇ ਅਸਲ ਮੁੱਦੇ
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਸ਼ੇਤਰ
kokru

ਕੋਕੜੂਆਂ ਦੀ ਭਰਮਾਰ ਵੇ ਮਾਹੀਆ
ਸ਼ਿੰਦਰ ਮਾਹਲ, ਯੂ ਕੇ 

naviਨਵੀਂ ਦੁਨੀਆਂ - ਨਵੇਂ ਨਜ਼ਾਰੇ
ਸ਼ਿੰਦਰ ਮਾਹਲ, ਯੂ ਕੇ 
charchitਕੁਝ ਚਰਚਤ ਖਬਰਾਂ, ਆਮ ਰੁਝਾਨਾਂ ਤੋਂ ਕੁਝ ਹਟ ਕੇ
ਜਸਵੰਤ ਸਿੰਘ ‘ਅਜੀਤ’, ਦਿੱਲੀ
suresh

ਸੁਰੇਸ਼ ਕੁਮਾਰ ਨੂੰ ਇਮਾਨਦਾਰੀ ਤੇ ਪਹਿਰਾ ਦੇਣ ਅਤੇ ਭਰਿਸ਼ਟਾਚਾਰ ਰੋਕਣ ਦੀ ਸਜਾ
ਉਜਾਗਰ ਸਿੰਘ, ਪਟਿਆਲਾ

ਸੁੰਦਰ ਮੁੰਦਰੀਏ ਹੋ
ਕੰਵਲਜੀਤ ਕੌਰ ਢਿੱਲੋਂ, ਤਰਨ ਤਾਰਨ
ਹੁਣ ਬਾਪੂ ਕਦੇ ਕਦੇ ਬੜਾ ਯਾਦ ਆਉਂਦੈ
ਰਵੇਲ ਸਿੰਘ ਇਟਲੀ 
ਭਾਰਤ-ਪਾਕ ਸੰਬੰਧਾਂ ਵਿੱਚ ਸੁਧਾਰ ਕਿਉਂ ਨਹੀਂ ਆਉਂਦਾ?
ਜਸਵੰਤ ਸਿੰਘ ‘ਅਜੀਤ’, ਦਿੱਲੀ
ਨਸ਼ਾ, ਸਮਾਜ ਅਤੇ ਦੇਸ਼ ਦੀ ਬਰਬਾਦੀ
ਹਰਜੀਤ ਕਾਤਿਲ, ਸ਼ੇਰਪੁਰ

hore-arrow1gif.gif (1195 bytes)

 
     
   
     
 

Terms and Conditions
Privacy Policy
© 1999-2018, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2018, 5abi.com