|
ਦਿੱਲੀ ਵਿੱਚ ਪੰਜਾਬੀ ਭਾਸ਼ਾ ਦੀ ਦਸ਼ਾ ਤੇ ਉਸਦੇ
ਸਨਮਾਨ ਦੀ ਗਲ
ਜਸਵੰਤ ਸਿੰਘ ‘ਅਜੀਤ’, ਦਿੱਲੀ (15/08/2018) |
|
|
|
|
|
ਦਿੱਲੀ ਪ੍ਰਦੇਸ਼ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਦੇਸ਼ ਦੀ ਦੂਜੀ ਰਾਜ
ਭਾਸ਼ਾ ਹੋਣ ਦਾ ਸੰਵਿਧਾਨਕ ਅਧਿਕਾਰ ਤੇ ਸਨਮਾਨ ਮਿਲਿਆਂ ਕਈ ਦਹਾਕੇ ਬੀਤ ਗਏ ਹੋਏ ਹਨ।
ਪ੍ਰੰਤੂ ਅਜੇ ਤਕ ਉਹ ਪਹਿਲਾਂ ਵਾਂਗ ਹੀ ਅਣਗੌਲੀ ਕੀਤੀ ਜਾਂਦੀ ਭਟਕਦੀ ਵਿਖਾਈ ਦੇ
ਰਹੀ ਹੈ। ਇਸਦਾ ਕਾਰਣ ਸ਼ਾਇਦ ਇਹੀ ਹੈ ਕਿ ਸੰਵਿਧਾਨਕ ਸਨਮਾਨ ਅਤੇ ਅਧਿਕਰ ਮਿਲਿਆਂ
ਦਹਾਕੇ ਬੀਤ ਜਾਣ ਦੇ ਬਾਅਦ ਵੀ ਉਸਨੂੰ ਮਿਲੇ ਹੋਏ ਅਧਿਕਾਰ ਤੇ ਸਨਮਾਨ ਤੋਂ ਵਾਝਿਆਂ
ਰਖਿਆ ਗਿਆ ਹੋਇਆ ਹੈ। ਮਤਲਬ ਇਹ ਕਿ ਅਜੇ ਤਕ ਨਾ ਤਾਂ ਦਿੱਲੀ ਸਰਕਾਰ ਦੇ ਸਕਤਰੇਤ
ਵਿੱਚ ਪੰਜਾਬੀ ਨੂੰ ਉਸਦਾ ਬਣਦਾ ਅਧਿਕਾਰ ਦਿੱਤਾ ਗਿਆ ਹੈ ਅਤੇ ਨਾ ਹੀ ਦਿੱਲੀ ਦੇ
ਸਰਕਾਰੀ ਦਫਤਰਾਂ ਵਿੱਚ ਪੰਜਾਬੀ ਵਿੱਚ ਲਿਖੇ ਪਤੱਰ ਸਵੀਕਾਰ ਕਰਨ ਅਤੇ ਉਨ੍ਹਾਂ ਦਾ
ਪੰਜਾਬੀ ਵਿੱਚ ਜਵਾਬ ਦੇਣ ਦੇ ਲਈ ਲੋੜੀਂਦੇ ਸਟਾਫ ਦਾ ਕੋਈ ਪ੍ਰਬੰਧ ਕੀਤਾ ਗਿਆ ਹੇ,
ਜਦਕਿ ਅਜਿਹਾ ਕਰਨਾ ਦੂਜੀ ਰਾਜ ਭਾਸਾ ਹੋਣ ਦੇ ਮਿਲੇ ਅਧਿਕਾਰ ਨੂੰ ਅਮਲ ਵਿੱਚ
ਲਿਆਉਣ ਲਈ ਬਹੁਤ ਹੀ ਜ਼ਰੂਰੀ ਹੈ। ਇਥੋਂ ਤਕ ਕਿ ਦਿੱਲੀ ਸਰਕਾਰ
ਵਲੋਂ ਪੰਜਾਬੀ ਭਾਸ਼ਾ ਦਾ ਪ੍ਰਚਾਰ ਤੇ ਪਸਾਰ ਕਰਨ ਦੇ ਨਾਂ ’ਤੇ ਗਠਤ ਕੀਤੀ ਗਈ ਹੋਈ
ਪੰਜਾਬੀ ਅਕਾਦਮੀ ਵਲੋਂ ਵੀ ਆਪਣੀ ਸਰਕਾਰ ਨੂੰ ਇਸ ਪਾਸੇ ਸਾਰਥਕ ਕਦਮ ਚੁਕਣ ਲਈ
ਪ੍ਰੇਰਤ ਕਰਨ ਦੇ ਉਦੇਸ਼ ਨਾਲ ਕੋਈ ਪਹਿਲ ਨਹੀਂ ਕੀਤੀ ਗਈ। ਉਸਨੇ ਆਪਣੇ ਆਪਨੂੰ ਵੀ
ਕੇਵਲ ਸੈਮੀਨਾਰਾਂ, ਅਜ਼ਾਦੀ ਦਿਵਸ ਤੇ ਗਣਤੰਤਰਤਾ ਦਿਵਸ ’ਤੇ ਕਵੀ ਦਰਬਾਰ ਆਯੋਜਿਤ
ਕਰਨ, ਛੁਟੀਆਂ ਵਿੱਚ ਪੰਜਾਬੀ ਪੜ੍ਹਾਉਣ ਦੀਆਂ ਕੁਝ ਕਲਾਸਾਂ ਲਗਾਣ, (ਜਦਕਿ ਛੁਟੀਆਂ
ਵਿੱਚ ਇਸ ਅਕਾਦਮੀ ਨਾਲੋਂ ਕਿਤੇ ਬਹੁਤ ਹੀ ਵੱਧ ਪੰਜਾਬੀ ਪੜ੍ਹਾਉਣ ਦੀਆਂ ਕਲਾਸਾਂ
ਲਾਉਣ ਦੀ ਜ਼ਿਮੇਂਦਾਰੀ ਪੰਜਾਬੀ ਪ੍ਰੋਮੋਸ਼ਨ ਫੋਰਮ ਵਲੋਂ ਨਿਭਾਈ ਜਾ ਰਹੀ ਹੈ) ਤੇ
ਮਾਸਿਕ ਬੈਠਕਾਂ ਕਰਨ ਆਦਿ ਤਕ ਦੇ ਰੂਟੀਨ ਕੰਮ ਕਰਨ ਤਕ ਹੀ ਸੀਮਤ ਕਰ ਰਖਿਆ ਹੈ।
ਹਾਂ, ਕੁਝ ਹੀ ਦਿਨ ਪਹਿਲਾਂ ਇਕ ਖਬਰ ਨਜ਼ਰਾਂ ਵਿਚੋਂ ਗੁਜ਼ਰੀ ਹੈ, ਜਿਸ
ਅਨੁਸਾਰ ਇਸ ਅਕਾਦਮੀ ਵਲੋਂ ਦਿੱਲੀ ਦੇ ਸਮੂਹ ਸਕੁਲਾਂ ’ਚ ਪੰਜਾਬੀ ਭਾਸ਼ਾ ਵਿੱਚ
ਇੰਟਰ-ਸਕੂਲ ਲੇਖ ਮੁਕਾਬਲੇ ਆਯੋਜਿਤ ਕਰਵਾਉਣ ਦਾ ਐਲਾਨ ਕੀਤਾ ਦਸਿਆ ਗਿਆ ਹੇ। ਇਹ
ਵੀ ਦਸਿਆ ਗਿਆ ਹੈ ਕਿ ਇਸ ਸਬੰਧ ਵਿੱਚ ਐਜੂਕੇਸ਼ਨਲ ਡਾਇਰੈਕਟੋਰੇਟ (ਡੀਓਈ)
ਦੀ ਸਕੂਲ
ਬ੍ਰਾਂਚ ਵਲੋਂ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਹੋਰ ਮਾਨਤਾ ਪ੍ਰਾਪਤ
ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਪੰਜਾਬੀ ਲੇਖ ਮੁਕਾਬਲੇ ਦਾ ਆਯੋਜਨ ਕਰਨ ਦੀ
ਜਾਣਕਾਰੀ ਦਿਤੀ ਗਈ ਹੈ। ਦਸਿਆ ਗਿਆ ਹੈ ਕਿ 16, 17, 20, 21 ਅਤੇ 23 ਅਗਸਤ ਨੂੰ
ਆਯੋਜਿਤ ਹੋਣ ਜਾ ਰਹੇ ਇਸ ਮੁਕਾਬਲੇ ਵਿੱਚ ਹਿਸਾ ਲੈਣ ਲਈ ਬਚਿਆਂ ਨੂੰ ਪ੍ਰੇਰਿਤ
ਕਰਨ ਲਈ ਵੀ ਪ੍ਰਿੰਸੀਪਲਾਂ ਨੂੰ ਕਿਹਾ ਗਿਆ ਹੈ। ਸੁਆਲ ਉਠਦਾ ਹੈ ਕਿ ਜਿਨ੍ਹਾਂ
ਸਕੂਲਾਂ ਵਿੱਚ ਪੰਜਾਬੀ ਭਾਸ਼ਾ ਪੜ੍ਹਾਏ ਜਾਣ ਦਾ ਕੋਈ ਪ੍ਰਬੰਧ ਹੀ ਨਹੀਂ, ਉਨ੍ਹਾਂ
ਸਕੂਲਾਂ ਦੇ ਕਿਹੜੇ ਬੱਚੇ ਇਸ ਪੰਜਾਬੀ ਭਾਸ਼ਾ ਦੇ ਲੇਖ ਮੁਕਾਬਲੇ ਵਿੱਚ ਹਿਸਾ ਲੈਣਗੇ
ਜਾਂ ਹਿਸਾ ਲੈਣ ਲਈ ਤਿਆਰ ਹੋਣਗੇ?
ਇੱਥੇ ਇਹ ਗਲ ਵੀ ਵਰਨਣਯੋਗ ਹੈ ਕਿ ਇਸ
ਪੰਜਾਬੀ ਅਕਾਦਮੀ ਦੇ ਮੁਖੀ ਸ. ਜਰਨੈਲ ਸਿੰਘ ਅਤੇ ਉਨ੍ਹਾਂ ਦੇ ਕਈ ਸਾਥੀ ਮੈਂਬਰ
ਬਹੁਤ ਹੀ ਉਤਸਾਹੀ ਹਨ, ਪ੍ਰੰਤੂ ਜਾਪਦਾ ਹੈ ਕਿ ਉਹ ਵੀ ਲੂਣ ਦੀ ਖਾਣ ਵਿੱਚ ਦਾਖਲ
ਹੋ, ਲੂਣ ਹੀ ਬਣ ਕੇ ਰਹਿ ਗਏ ਹਨ। ਇਸਤੋਂ ਇਲਾਵਾਂ ਦਿੱਲੀ ਦੀਆਂ ਹੋਰ ਪੰਜਾਬੀ
ਭਾਸ਼ਾਈ ਸਭਾਵਾਂ ਵੀ, ਆਪਣੇ ਮਾਸਕ ਸਮਾਗਮਾਂ ਦੇ ਆਯੋਜਨ ਕਰਨ ਵਿੱਚ ਰੁੱਝੀਆਂ ਹੋਣ ਦੇ
ਨਾਲ ਪੰਜਾਬੀ ਦੇ ਅਧਿਅਪਕਾਂ ਦੀ ਲੋੜੀਂਦੀ ਭਰਤੀ ਨਾ ਹੋਣ ਅਤੇ ਕੰਮ ਕਰ ਰਹੇ
ਅਧਿਆਪਕਾਂ ਦੇ ਸੇਵਾ-ਮੁਕਤ ਜਾਂ ਬਦਲੀਆਂ ਹੋਣ ਕਾਰਣ ਖਾਲੀ ਹੋਣ ਵਾਲੀਆਂ ਪੋਸਟਾਂ
ਨਾ ਭਰੇ ਜਾਣ ਵਿਰੁਧ ਅਵਾਜ਼ ਤਾਂ ਉਠਾਂਦੀਆਂ ਹਨ, ਪ੍ਰੰਤੂ ਪੰਜਾਬੀ ਭਾਸ਼ਾਂ ਨੂੰ
ਦੂਸਰੀ ਰਾਜ ਭਾਸ਼ਾ ਹੋਣ ਦੇ ਮਿਲੇ ਹੋਏ ਅਧਿਕਾਰ ਪੁਰ ਅਮਲ ਕਰਵਾਏ ਜਾਣ ਪ੍ਰਤੀ ਆਪਣੀ
ਜ਼ਿਮੇਂਦਾਰੀ ਨਿਭਾਉਣ ਦੇ ਮਾਮਲੇ ਵਿੱਚ ਬਿਲਕੁਲ ਹੀ ਉਦਾਸੀਨ ਨਜ਼ਰ ਆਉਂਦੀਆਂ ਹਨ। ਉਹ
ਇਹ ਗਲ ਸੋਚਣ ਤੇ ਸਮਝਣ ਲਈ ਤਿਆਰ ਨਹੀਂ ਕਿ ਜੇ ਪੰਜਾਬੀ ਭਾਸ਼ਾ ਨੂੰ ਰਾਜ ਦੀ ਦੂਸਰੀ
ਰਾਜ ਭਾਸ਼ਾ ਹੋਣ ਦੇ ਮਿਲੇ ਸੰਵਿਧਾਨਕ ਅਧਿਕਾਰ ਪੁਰ ਅਮਲ ਸ਼ੁਰੂ ਹੁੰਦਾ ਹੈ ਤਾਂ
ਸਰਕਾਰੀ ਅਦਾਰਿਆਂ ਵਿੱਚ ਪੰਜਾਬੀ ਭਾਸ਼ਾ ਜਾਨਣ ਵਾਲਿਆਂ ਦੀ ਮੰਗ ਲਗਾਤਾਰ ਵਧਣੀ
ਸ਼ੁਰੂ ਹੋ ਜਾਇਗੀ ਅਤੇ ਫਲਸਰੂਪ ਇਸ ਮੰਗ ਨੂੰ ਪੂਰਿਆਂ ਕਰਨ ਲਈ, ਪੰਜਾਬੀ ਪੜ੍ਹਾਉਣ
ਵਾਲੇ ਅਧਿਆਪਕਾਂ ਦੀ ਮੰਗ ਵੀ ਵਧੇਗੀ।
ਫਲਸਰੂਪ ਇਸ ਵਧਣ ਵਾਲੀ ਮੰਗ ਨੂੰ ਪੂਰਿਆਂ
ਕਰਨ ਲਈ ਦਿੱਲੀ ਸਰਕਾਰ ਨੂੰ ਲੋੜੀਂਦੇ ਪੰਜਾਬੀ ਅਧਿਆਪਕਾਂ ਦੀ ਭਰਤੀ ਕਰਨ ’ਤੇ
ਮਜਬੂਰ ਹੋਣਾ ਪਵੇਗਾ। ਜਿਸ ਨਾਲ ਪੰਜਾਬੀ ਅਧਿਆਪਕਾਂ ਦੀ ਘਾਟ ਦੀ ਸ਼ਿਕਾਇਤ ਕਰਨ
ਵਾਲਿਆਂ ਦੀ ਸ਼ਿਕਾਇਤ ਦੂਰ ਹੋਣੀ ਸ਼ੁਰੂ ਹੋ ਜਾਇਗੀ।
Mobile : + 91 95 82 71 98 90
E-mail :
jaswantsinghajit@gmail.com Address : Jaswant Singh ‘Ajit’,
Flat No. 51, Sheetal Apartment, Plot No. 12, Sector – 14,
Rohini, DELHI-110085
|
|
|
|
|
ਦਿੱਲੀ
ਵਿੱਚ ਪੰਜਾਬੀ ਭਾਸ਼ਾ ਦੀ ਦਸ਼ਾ ਤੇ ਉਸਦੇ ਸਨਮਾਨ ਦੀ ਗਲ
ਜਸਵੰਤ ਸਿੰਘ ‘ਅਜੀਤ’, ਦਿੱਲੀ |
ਆਪਣਾ
ਪੰਜਾਬ ਹੋਵੇ . . . ਡਾ. ਨਿਸ਼ਾਨ
ਸਿੰਘ ਰਾਠੌਰ, ਕੁਰੂਕਸ਼ੇਤਰ |
ਆਪ
ਦਾ ਕਾਟੋ ਕਲੇਸ਼
ਯਾਰੀ ਬੇਕਦਰਾਂ ਨਾਲ ਲਾਈ-ਟੁੱਟ ਗਈ ਤੜੱਕ ਕਰਕੇ
ਉਜਾਗਰ ਸਿੰਘ, ਪਟਿਆਲਾ |
ਲੋਕ
ਕਵੀ ਬਾਬਾ ਨਜਮੀ ਸ੍ਰੋਤਿਆਂ ਦੇ ਰੂਬਰੂ ਆਪਣੀਆਂ ਕਵਿਤਾਂਵਾਂ ਸੁਣਾਉਂਦੇ ਹੋਏ
ਰਵੇਲ ਸਿੰਘ, ਇਟਲੀ |
ਗੁਰਦੁਆਰਾ
'ਖਾਲਸਾ ਦਰਬਾਰ' ਡਿਕਸੀ ਰੋਡ ਮਿੱਸੀਸਾਉਗਾ ਦੇ ਦਰਸ਼ਨ
ਰਵੇਲ ਸਿੰਘ, ਇਟਲੀ |
ਵਿਆਹਾਂ
ਤੇ ਫਿਜੂਲਖ਼ਰਚੀ: ਇਕ ਸਮਾਜਕ ਕੁਰੀਤੀ
ਡਾ. ਨਿਸ਼ਾਨ ਸਿੰਘ ਰਾਠੌਰ |
ਘਿਉ
ਦਾ ਘੜਾ ਰਵੇਲ ਸਿੰਘ ਇਟਲੀ |
ਪੰਥਕ
ਸੰਸਥਾਵਾਂ ਵਿਚ ਟਕਰਾਓ ਸਿੱਖ ਧਰਮ ਦੀ ਪ੍ਰਫੁਲਤਾ ਵਿਚ ਰੁਕਾਵਟ ਪਾਉਣ ਦੀ
ਕੋਸ਼ਿਸ਼ ਉਜਾਗਰ ਸਿੰਘ, ਪਟਿਆਲਾ |
ਅੰਧਵਿਸ਼ਵਾਸਾਂ
ਵਿਚ ਜਕੜਿਆ ਮਨੁੱਖ ਡਾ. ਨਿਸ਼ਾਨ ਸਿੰਘ
ਰਾਠੌਰ, ਕੁਰੂਕਸ਼ੇਤਰ |
ਪੰਜਾਬ,
ਪੰਜਾਬੀ ਅਤੇ ਚਿੱਟਾ ਡਾ. ਨਿਸ਼ਾਨ
ਸਿੰਘ ਰਾਠੌਰ, ਕੁਰੂਕਸ਼ੇਤਰ |
ਵੱਧਦੀ
ਆਬਾਦੀ : ਕਾਰਨ, ਪ੍ਰਭਾਵ ਅਤੇ ਬਚਾਓ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਅਮਰੀਕਾ
ਦੇ ਪੁਰਾਤਨ ਵਿਚ ਜਦੋਂ ਇਕ ਗੋਰੀ ਨੇ ਸਤਿ ਸ੍ਰੀ ਅਕਾਲ ਬੁਲਾਈ
ਉਜਾਗਰ ਸਿੰਘ, ਪਟਿਆਲਾ |
ਸ਼ਿਲਾਂਗ
ਦੇ ਸਿੱਖਾਂ ਦੇ ਸਿਰ ’ਤੇ ਉਜਾੜੇ ਦੀ ਤਲਵਾਰ?
ਜਸਵੰਤ ਸਿੰਘ ‘ਅਜੀਤ’, ਦਿੱਲੀ |
ਭਾਰਤੀ
ਰਾਜਨੀਤੀ ਵਿੱਚਲੇ ਆਪੋ-ਆਪਣੇ ਸੱਚ!
ਜਸਵੰਤ ਸਿੰਘ ‘ਅਜੀਤ’, ਦਿੱਲੀ |
ਹੈਰਾਨੀ
ਭਰਿਆ ਹੋ ਸਕਦਾ ਹੈ ਚੋਣ ਵਰ੍ਹਾ ਡਾ
ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਪੰਜਾਬ
ਪ੍ਰਦੇਸ਼ ਕਾਂਗਰਸ ਸਿਆਸੀ ਤਾਕਤ ਦਾ ਆਨੰਦ ਮਾਣਦੀ ਹੋਈ
ਉਜਾਗਰ ਸਿੰਘ, ਪਟਿਆਲਾ |
ਮਨੁੱਖ,
ਮੋਬਾਈਲ ਅਤੇ ਸੋਸ਼ਲ ਮੀਡੀਆ ਡਾ ਨਿਸ਼ਾਨ
ਸਿੰਘ ਰਾਠੌਰ, ਕੁਰੂਕਸ਼ੇਤਰ |
ਪੰਜਾਬ
ਮੰਤਰੀ ਮੰਡਲ ਦੇ ਗਠਨ ਵਿਚ ਕੇਂਦਰੀ ਕਾਂਗਰਸੀ ਨੇਤਾਵਾਂ ਦੀ ਦਖ਼ਲਅੰਦਾਜ਼ੀ
ਵਿਧਾਨਕਾਰਾਂ ਵਿਚ ਨਿਰਾਸ਼ਾ ਦਾ ਕਾਰਨ - ਉਜਾਗਰ
ਸਿੰਘ, ਪਟਿਆਲਾ |
ਭਾਰਤੀ
ਰਾਜਨੀਤੀ, ਤਾਂ ਇਉਂ ਹੀ ਚਲੇਗੀ!
ਜਸਵੰਤ ਸਿੰਘ ‘ਅਜੀਤ’, ਦਿੱਲੀ |
ਜ਼ਿੰਦਗੀ
ਦਾ ਦੂਜਾ ਨਾਂ ਹੈ ਮਾਂ ! ਸੁਰਜੀਤ
ਕੌਰ, ਕਨੇਡਾ |
ਮਨੁੱਖ
ਵਿੱਚੋਂ ਖ਼ਤਮ ਹੁੰਦੀ ਮਨੁੱਖਤਾ ਡਾ
ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਕੀ
ਸਾਡੇ ਪੰਜਾਬੀ, ਇਤਿਹਾਸਕ ਜਾਂ ਸਾਡੇ ਸੂਰਮਿਆਂ ਦੀਆਂ ਫ਼ਿਲਮਾਂ ਦੇਖਣ ਦੇ ਰੌਂਅ
ਵਿੱਚ ਹਨ? ਸ਼ਿਵਚਰਨ ਜੱਗੀ ਕੁੱਸਾ,
ਲੰਡਨ |
ਸਰਵੁੱਚ
ਧਾਰਮਕ ਸਿੱਖ ਸੰਸਥਾਵਾਂ ਦੀ ਸਾਖ ਦਾਅ ’ਤੇ?
ਜਸਵੰਤ ਸਿੰਘ ‘ਅਜੀਤ’, ਦਿੱਲੀ |
ਪ੍ਰੋ.
ਕਿਰਪਾਲ ਸਿੰਘ ਬਡੂੰਗਰ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੇਹਣੋ ਮੇਹਣੀ
ਉਜਾਗਰ ਸਿੰਘ, ਪਟਿਆਲਾ |
ਬਾਦਲ
ਅਕਾਲੀ ਦਲ ਨੇ ਪੰਜਾਬੋਂ ਬਾਹਰ ਪੈਰ ਪਸਾਰੇ?
ਜਸਵੰਤ ਸਿੰਘ ‘ਅਜੀਤ’, ਦਿੱਲੀ |
1
ਅਪ੍ਰੈਲ 2018 ਨੂੰ ਬਰਸੀ ਤੇ ਵਿਸ਼ੇਸ਼
ਹਮੇਸ਼ਾ ਵਾਦਵਿਵਾਦਾਂ ਵਿਚ ਘਿਰੇ
ਰਹੇ: ਕਿੰਗ ਮੇਕਰ ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ, ਪਟਿਆਲਾ |
ਆਮ
ਆਦਮੀ ਪਾਰਟੀ ਪਾਣੀ ਦੇ ਉਬਾਲ ਵਾਂਗੂੰ ਆਈ ਭਾਫ ਬਣਕੇ ਉਡਣ ਲੱਗੀ
ਉਜਾਗਰ ਸਿੰਘ, ਪਟਿਆਲਾ |
ਸਿਆਸਤ
’ਤੇ ਭਾਰੂ ਹੁੰਦਾ ਧਰਮ: ਕਾਰਨ ਅਤੇ ਨਤੀਜੇ
ਡਾ. ਨਿਸ਼ਾਨ ਸਿੰਘ
ਰਾਠੌਰ |
23
ਮਾਰਚ ਸ਼ਹੀਦੀ ਦਿਵਸ ਤੇ ਵਿਸ਼ੇਸ਼
ਭਾਰਤ ਦੀ ਆਜ਼ਾਦੀ
ਸੰਗਰਾਮ ਦਾ ਅਜ਼ੀਮ ਹੀਰੋ: ਸ੍ਰ. ਭਗਤ ਸਿੰਘ -
ਪ੍ਰੋ. ਅਰਚਨਾ, ਬਰਨਾਲਾ |
ਕੈਨੇਡਾ
ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਪੰਜਾਬੀਆਂ ਲਈ ਮਹੱਤਵਪੂਰਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
’ਚ ਘੱਟਦਾ ਸਾਹਿਤ ਪੜ੍ਹਨ ਦਾ ਰੁਝਾਨ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਸਿਆਸਤ
ਦੇ ਰਾਹਾਂ ਤੋਂ ਗਾਇਬ ਹੁੰਦੇ ਅਸਲ ਮੁੱਦੇ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਸ਼ੇਤਰ
|
ਕੋਕੜੂਆਂ ਦੀ ਭਰਮਾਰ ਵੇ
ਮਾਹੀਆ ਸ਼ਿੰਦਰ ਮਾਹਲ, ਯੂ ਕੇ
|
ਨਵੀਂ
ਦੁਨੀਆਂ - ਨਵੇਂ ਨਜ਼ਾਰੇ
ਸ਼ਿੰਦਰ ਮਾਹਲ, ਯੂ ਕੇ
|
ਕੁਝ
ਚਰਚਤ ਖਬਰਾਂ, ਆਮ ਰੁਝਾਨਾਂ ਤੋਂ ਕੁਝ ਹਟ ਕੇ
ਜਸਵੰਤ ਸਿੰਘ ‘ਅਜੀਤ’, ਦਿੱਲੀ |
ਸੁਰੇਸ਼ ਕੁਮਾਰ ਨੂੰ ਇਮਾਨਦਾਰੀ ਤੇ ਪਹਿਰਾ ਦੇਣ ਅਤੇ ਭਰਿਸ਼ਟਾਚਾਰ ਰੋਕਣ ਦੀ
ਸਜਾ ਉਜਾਗਰ ਸਿੰਘ, ਪਟਿਆਲਾ
|
ਸੁੰਦਰ
ਮੁੰਦਰੀਏ ਹੋ
ਕੰਵਲਜੀਤ ਕੌਰ ਢਿੱਲੋਂ, ਤਰਨ ਤਾਰਨ |
ਹੁਣ
ਬਾਪੂ ਕਦੇ ਕਦੇ ਬੜਾ ਯਾਦ ਆਉਂਦੈ
ਰਵੇਲ ਸਿੰਘ ਇਟਲੀ |
ਭਾਰਤ-ਪਾਕ
ਸੰਬੰਧਾਂ ਵਿੱਚ ਸੁਧਾਰ ਕਿਉਂ ਨਹੀਂ ਆਉਂਦਾ?
ਜਸਵੰਤ ਸਿੰਘ ‘ਅਜੀਤ’, ਦਿੱਲੀ |
ਨਸ਼ਾ,
ਸਮਾਜ ਅਤੇ ਦੇਸ਼ ਦੀ ਬਰਬਾਦੀ
ਹਰਜੀਤ ਕਾਤਿਲ, ਸ਼ੇਰਪੁਰ |
|
|
|
|
|
|
|