WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
 
     
 
ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੀ ਫ਼ੌਜ ਦੇ ਮੁੱਖੀ ਨੂੰ ਜੱਫੀ ਪਾਕੇ ਕੀ ਗੁਨਾਹ ਕੀਤਾ ?
ਉਜਾਗਰ ਸਿੰਘ,  ਪਟਿਆਲਾ     (25/08/2018)

 

 
navjot
 

ਪੰਜਾਬ ਭਾਰਤ ਦੀ ਖੜਗਭੁਜਾ ਹੈ। ਜੇਕਰ ਪਾਕਿਸਤਾਨ ਵੱਲੋਂ ਠੰਡੀ ਹਵਾ ਦਾ ਬੁਲਾ ਆਵੇਗਾ ਤਾਂ ਪੰਜਾਬ ਵਿਚ ਸ਼ਾਂਤੀ ਰਹੇਗੀ ਪ੍ਰੰਤੂ ਜੇਕਰ ਗਰਮ ਹਵਾ ਆਵੇਗੀ ਤਾਂ ਪੰਜਾਬ ਦੀ ਧਰਤੀ ਜੰਗ ਦਾ ਅਖਾੜਾ ਬਣੇਗੀ। ਨੁਕਸਾਨ ਦੇਸ਼ ਨੂੰ ਤਾਂ ਹੋਵੇਗਾ ਹੀ ਪ੍ਰੰਤੂ ਸਭ ਤੋਂ ਜ਼ਿਆਦਾ ਜਾਨੀ ਤੇ ਮਾਲੀ ਨੁਕਸਾਨ ਪੰਜਾਬੀਆਂ ਦਾ ਹੋਵੇਗਾ।

ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ 'ਇਮਰਾਨ ਖ਼ਾਨ' ਦੇ ਸਹੁੰ ਚੁੱਕ ਸਮਾਗਮ ਵਿਚ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਇੱਕ ਦੋਸਤ ਦੇ ਤੌਰ ਤੇ ਸ਼ਾਮਲ ਹੋਣਾ ਬਿਨਾ ਵਜਾਹ ਵਾਦਵਿਵਾਦ ਅਤੇ ਚੁੰਝ ਚਰਚਾ ਦਾ ਵਿਸ਼ਾ ਬਣਿਆਂ ਹੋਇਆ ਹੈ। ਮੁੱਦਤ ਬਾਅਦ ਪਾਕਿਸਤਾਨ ਵੱਲੋਂ ਠੰਡੀ ਹਵਾ ਆਉਣ ਦੀ ਉਮੀਦ ਜਾਗੀ ਹੈ। ਨਵਜੋਤ ਸਿੰਘ ਸਿੱਧੂ ਵਿਰੁਧ ਰਾਮ ਰੌਲਾ ਪਾਉਣ ਵਾਲੇ 'ਭਾਰਤੀ ਜਨਤਾ ਪਾਰਟੀ' ਦੇ ਨੇਤਾ ਅਤੇ ਵਰਕਰ ਹੀ ਹਨ ਜਿਨ੍ਹਾਂ ਨੇ ਤਾਂ ਦੇਸ਼ ਦੀ ਵੰਡ ਦਾ ਸੰਤਾਪ ਹੰਢਾਇਆ ਅਤੇ ਝੱਲਿਆ ਹੈ ਅਤੇ ਨਾ ਹੀ ਉਨ੍ਹਾਂ ਨੂੰ ਸਿੱਖਾਂ ਦੀ ਭਾਵਨਾਵਾਂ ਦੀ ਕਦਰ ਅਤੇ ਸਮਝ ਹੈ। ਉਹ ਅਜਿਹੇ ਬਿਆਨ ਦੇ ਕੇ ਸਿੱਖ ਮਾਨਸਿਕਤਾ ਨੂੰ ਠੋਕਰ ਮਾਰ ਰਹੇ ਹਨ। ਜੇਕਰ ਨਵਜੋਤ ਸਿੰਘ ਸਿੱਧੂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਨੇ ਇਜ਼ਜਾਤ ਦਿੱਤੀ ਤਾਂ ਹੀ ਉਹ ਪਾਕਿਸਤਾਨ ਜਾ ਸਕਿਆ ਹੈ। ਜਦੋਂ ਉਥੇ ਜਾਣ ਦੀ ਪ੍ਰਵਾਨਗੀ ਕੇਂਦਰ ਸਰਕਾਰ ਨੇ ਦੇ ਦਿੱਤੀ ਤਾਂ ਉਥੇ ਗਏ ਨੂੰ ਤਾਂ ਸਮਾਗਮ ਵਿਚ ਕੋਈ ਵੀ ਵਿਅਕਤੀ ਮਿਲ ਸਕਦਾ ਹੈ। ਮੌਕੇ ਤੇ ਮਿਲਣ ਵਾਲੇ ਵਿਅਕਤੀਆਂ ਨੂੰ ਉਹ ਜਵਾਬ ਥੋੜ੍ਹੇ ਦੇ ਸਕਦਾ ਸੀ। ਇਹ ਤਾਂ ਸ਼ਿਸ਼ਟਾਚਾਰ ਅਤੇ ਸਲੀਕੇ ਦੀ ਗੱਲ ਹੁੰਦੀ ਹੈ। ਜੇਕਰ ਦੁਸ਼ਮਣ ਵੀ ਅਚਾਨਕ ਤੁਹਾਨੂੰ ਮਿਲ ਜਾਵੇ ਤੇ ਉਹ ਤੁਹਾਡੇ ਨਾਲ ਪਿਆਰ ਦਾ ਹੱਥ ਵਧਾ ਲਵੇ ਤਾਂ ਹੱਥ ਮਿਲਾਉਣਾ ਕੋਈ ਗ਼ਲਤ ਗੱਲ ਨਹੀਂ ਹੁੰਦੀ ਕਿਉਂਕਿ ਹੱਥ ਮਿਲਾਉਣ ਨਾਲ ਸਦਭਾਵਨਾ ਦਾ ਮਾਹੌਲ ਬਣ ਸਕਦਾ ਹੈ। ਨਾਲੇ ਪਾਕਿਸਤਾਨ ਦੀ ਫ਼ੌਜ ਦੇ ਮੁੱਖੀ ਜਨਰਲ 'ਕਮਰ ਜੁਵੈਦ ਬਾਜਵਾ' ਤਾਂ ਨਵਜੋਤ ਸਿੰਘ ਸਿੱਧੂ ਦੇ ਕੋਲ ਆਪ ਚਲਕੇ ਆਇਆ ਸੀ।

ਨਵਜੋਤ ਸਿੰਘ ਸਿੱਧੂ ਉਸਨੂੰ ਵਿਸ਼ੇਸ ਤੌਰ ਤੇ ਮਿਲਣ ਨਹੀਂ ਗਿਆ। ਜਦੋਂ ਜਨਰਲ ਬਾਜਵਾ ਨੇ ਸਿੱਧੂ ਨੂੰ ਇਹ ਕਿਹਾ ਕਿ ਪਾਕਿਸਤਾਨ ਸਰਕਾਰ ਕਰਤਾਰਪੁਰ ਲਾਂਘਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਦੇ ਮੌਕੇ ਤੇ ਖੋਹਲਣ ਬਾਰੇ ਵਿਚਾਰ ਕਰ ਰਹੀ ਹੈ ਤਾਂ ਸਿੱਧੂ ਭਾਵਕ ਹੋ ਗਿਆ ਅਤੇ ਉਸਤੋਂ ਰਿਹਾ ਨਹੀਂ ਗਿਆ। ਇਹ ਹੈ ਵੀ ਕੁਦਰਤੀ ਕਿ ਜਦੋਂ ਪਿਛਲੇ ਲੰਮੇ ਸਮੇਂ ਦੀ ਸਿੱਖਾਂ ਦੀ ਮੰਗ ਪੂਰੀ ਹੋਣ ਜਾ ਰਹੀ ਹੋਵੇ ਤਾਂ ਇਕ ਸਿੱਖ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਹੀਂ ਹੁੰਦਾ। ਸਿੱਧੂ ਇਸ ਖ਼ੁਸ਼ੀ ਨੂੰ ਕਾਬੂ ਨਹੀਂ ਕਰ ਸਕਿਆ।

ਜਦੋਂ ਦੋ ਦੇਸਾਂ ਦੇ ਹਿਤਾਂ ਅਤੇ ਸੰਬੰਧਾਂ ਦਾ ਮਸਲਾ ਹੋਵੇ ਤਾਂ ਕਿਸੇ ਵੀ ਸਿਆਸੀ ਨੇਤਾ ਨੂੰ ਬਿਆਨ ਨਹੀਂ ਦੇਣਾ ਚਾਹੀਦਾ। ਕੂਟਨੀਤਕ ਸੰਬੰਧਾਂ ਬਾਰੇ ਤਾਂ ਅਧਿਕਾਰਤ ਅਧਿਕਾਰੀਆਂ ਨੂੰ ਹੀ ਬੋਲਣਾ ਬਣਦਾ ਹੈ। ਸਿਆਸੀ ਪਾਰਟੀਆਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦਾ ਧਿਆਨ ਰੱਖਦਿਆਂ ਦੂਸ਼ਣਬਾਜ਼ੀ ਨਹੀਂ ਕਰਨੀ ਚਾਹੀਦੀ। ਸਿਆਸੀ ਲੋਕਾਂ ਨੂੰ ਸਿਆਸਤ ਕਰਨ ਲਈ ਹੋਰ ਬਥੇਰੇ ਮੌਕੇ ਹੁੰਦੇ ਹਨ। ਏਥੇ ਨਵਜੋਤ ਸਿੰਘ ਸਿੱਧੂ ਥੋੜ੍ਹੀ ਗ਼ਲਤੀ ਕਰ ਗਿਆ, ਉਸਨੂੰ ਇਤਨੀ ਜਲਦੀ ਜਨਰਲ ਬਾਜਵਾ ਨਾਲ ਹੋਈ ਗੱਲ ਨੂੰ ਪ੍ਰੈਸ ਵਿਚ ਦੱਸਣਾ ਨਹੀਂ ਬਣਦਾ ਸੀ। ਜੇ ਉਹ ਪ੍ਰੈਸ ਨੂੰ ਨਾ ਦਸਦਾ ਤਾਂ ਇਹ ਰਾਮ ਰੌਲਾ ਪੈਣਾ ਹੀ ਨਹੀਂ ਸੀ। ਅਜਿਹਾ ਬਿਆਨ ਤਾਂ ਦੋਵੇਂ ਸਰਕਾਰਾਂ ਦੇ ਮਨੋਨੀਤ ਅਧਿਕਾਰੀਆਂ ਵੱਲੋਂ ਆਉਣਾ ਚਾਹੀਦਾ ਸੀ। ਅਸਲ ਵਿਚ ਨਵਜੋਤ ਸਿੰਘ ਸਿੱਧੂ ਖ਼ੁਸ਼ੀ ਦੇ ਆਲਮ ਵਿਚ ਜਲਦੀ ਕਰ ਗਿਆ ਕਿਉਂਕਿ ਇਹ ਕਰਤਾਰਪੁਰ ਦੇ ਲਾਂਘੇ ਦੀ ਤਾਂ ਚਿਰੋਕਣੀ ਮੰਗ ਲਟਕਦੀ ਆ ਰਹੀ ਸੀ। ਸਾਬਕਾ ਪ੍ਰਧਾਨ ਮੰਤਰੀ ਡਾਕਟਰ 'ਮਨਮੋਹਨ ਸਿੰਘ' ਨੇ ਇਸ ਸੰਬੰਧੀ ਪਹਿਲਾਂ ਹੀ ਚਿੱਠੀਆਂ ਲਿਖੀਆਂ ਸਨ। ਪ੍ਰਧਾਨ ਮੰਤਰੀ 'ਨਰਿੰਦਰ ਮੋਦੀ' 'ਨਵਾਜ ਸ਼ਰੀਫ' ਦੇ ਜਨਮ ਦਿਨ ਤੇ ਬਿਨ ਬੁਲਾਏ ਵਧਾਈ ਦੇਣ ਅਤੇ ਬਰਿਆਨੀ ਖਾਣ ਲਈ ਪਾਕਿਸਤਾਨ ਪਹੁੰਚ ਗਏ ਸਨ। ਉਦੋਂ ਤਾਂ ਭਾਰਤੀ ਜਨਤਾ ਪਾਰਟੀ ਨੇ ਪ੍ਰਧਾਨ ਮੰਤਰੀ ਦੇ ਪਾਕਿਸਤਾਨ ਜਾ ਕੇ ਨਵਾਜ ਸ਼ਰੀਫ ਨੂੰ ਜੱਫੀ ਪਾਉਣ ਨੂੰ ਸਦਭਾਵਨਾ ਦਾ ਵਾਤਾਵਰਨ ਪੈਦਾ ਕਰਨ ਦੀ ਗੱਲ ਕਹੀ ਸੀ। ਹੁਣ ਕਿਹੜੀ ਬਿੱਲੀ ਛਿੱਕ ਮਾਰ ਗਈ। ਸਿੱਧੂ ਵੀ ਸਦਭਾਵਨਾ ਲਈ ਹੀ ਗਿਆ ਸੀ।

ਅਟਲ ਬਿਹਾਰੀ ਵਾਜਪਾਈ ਸਾਜਗਾਰ ਸੰਬੰਧ ਬਣਾਉਣ ਦੇ ਇਰਾਦੇ ਨਾਲ ਆਪ ਬਸ ਲੈ ਕੇ ਲਾਹੌਰ ਗਏ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਜਨਾਬ ਇਮਰਾਨ ਖ਼ਾਨ ਨੂੰ ਚਿੱਠੀ ਲਿਖਕੇ ਗੁਆਂਢੀਆਂ ਨਾਲ ਸਾਰਥਕ ਤੇ ਉਸਾਰੂ ਗੱਲਬਾਤ ਦਾ ਸੱਦਾ ਦਿੱਤਾ ਹੈ, ਜਿਸਦਾ ਖੁਲਾਸਾ ਪਾਕਿਸਤਾਨ ਦੇ ਵਿਦੇਸ ਮੰਤਰੀ ਸ਼ਾਹ ਮੁਹੰਮਦ ਕੁਰੈਸ਼ੀ ਨੇ ਕੀਤਾ ਹੈ। ਇਮਰਾਨ ਖਾਨ ਨੇ ਵੀ ਕਿਹਾ ਹੈ ਕਿ ਨਵਜੋਤ ਸਿੱਧੂ ਸ਼ਾਂਤੀ ਦਾ ਦੂਤ ਬਣਕੇ ਆਇਆ ਸੀ, ਜਿਹੜੇ ਲੋਕ ਸਿੱਧੂ ਬਾਰੇ ਵਾਵਰੋਲਾ ਖੜ੍ਹਾ ਕਰਕੇ ਨਿੰਦਿਆ ਕਰ ਰਹੇ ਹਨ, ਉਹ ਲੋਕ ਇਸ ਖਿੱਤੇ ਦੀ ਸ਼ਾਂਤੀ ਦੇ ਦੁਸ਼ਮਣ ਹਨ ਕਿਉਂਕਿ ਸ਼ਾਂਤੀ ਤੋਂ ਬਿਨਾਂ ਵਿਕਾਸ ਨਹੀਂ ਹੋ ਸਕਦਾ। ਪੰਜਾਬੀਆਂ ਨੂੰ ਯਾਦ ਹੋਵੇਗਾ ਕਿ ਉਨ੍ਹਾਂ ਨੇ ਅਸ਼ਾਂਤ ਵਾਤਾਵਰਨ ਦਾ ਸੇਕ ਹੰਢਾਇਆ ਹੈ। ਇਥੇ ਹੀ ਬਸ ਨਹੀਂ ਜਦੋਂ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਸਮੇਂ ਦਸੰਬਰ 1999 ਦੇ ਅਖੀਰ ਵਿਚ ਭਾਰਤੀ ਵਿਦੇਸ ਮੰਤਰੀ 'ਜਸਵੰਤ ਸਿੰਘ' ਭਾਰਤੀ ਜੇਲ੍ਹਾਂ ਵਿਚ ਬੰਦ ਤਿੰਨ ਖੂੰਖਾਰ ਅਤਵਾਦੀਆਂ 'ਮੌਲਾਨਾ ਮਸੂਦ ਅਜਹਰ', 'ਸ਼ੇਖ਼ ਉਮਰ' ਅਤੇ 'ਮੁਸ਼ਤਾਕ ਜਰਗਰ' ਨੂੰ ਵਿਸ਼ੇਸ਼ ਜਹਾਜ ਲੈ ਕੇ ਕੰਧਾਰ ਛੱਡਣ ਗਿਆ ਸੀ ਅਤੇ ਵੱਡੀ ਰਕਮ ਵੀ ਦਿੱਤੀ ਸੀ ਉਦੋਂ ਤਾਂ ਕਿਸੇ ਨੇਤਾ ਨੂੰ ਕੋਈ ਪੀੜ ਨਹੀਂ ਹੋਈ। ਹੁਣ ਤਾਂ ਭਾਰਤੀ ਜਨਤਾ ਪਾਰਟੀ ਦੇ ਨੇਤਾ ਬਾਤ ਦਾ ਬਤੰਗੜ ਬਣਾ ਰਹੇ ਹਨ।

ਨਵਜੋਤ ਸਿੰਘ ਸਿੱਧੂ ਤਾਂ ਭਾਈਚਾਰਕ ਤੌਰ ਤੇ ਗਿਆ ਸੀ। ਸਿੱਧੂ ਨੂੰ ਤਾਂ ਬੁਲਾਇਆ ਗਿਆ ਸੀ। ਭਾਰਤੀ ਜਨਤਾ ਪਾਰਟੀ ਦੇ ਨੇਤਾ ਤਾਂ ਬਿਨ ਬੁਲਾਏ ਮਹਿਮਾਨ ਬਣਦੇ ਰਹੇ। ਅਸਲ ਵਿਚ ਨਵਜੋਤ ਸਿੰਘ ਸਿੱਧੂ ਦੀ ਭਾਰਤੀਆਂ, ਪੰਜਾਬੀਆਂ ਅਤੇ ਖਾਸ ਕਰਕੇ ਪੰਜਾਬ ਦੇ ਸਿੱਖਾਂ ਵਿਚ ਵਾਅਵਾ ਸ਼ਾਹਵਾ ਹੋ ਗਈ। ਇਹ ਪ੍ਰਸੰਸਾ ਭਾਰਤੀ ਜਨਤਾ ਪਾਰਟੀ ਨੂੰ ਪਚਦੀ ਨਹੀਂ। ਨਵਜੋਤ ਸਿੰਘ ਸਿੱਧੂ ਭਾਰਤੀ ਜਨਤਾ ਪਾਰਟੀ ਨੂੰ ਛੱਡਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਬੈਠਾ, ਜਿਸ ਕਰਕੇ ਉਹ ਬੁਖਲਾਏ ਹੋਏ ਹਨ, ਭਾਵੇਂ ਬਹੁਤ ਸਾਰੇ ਲੋਕ ਸਿੱਧੂ ਨੂੰ ਮੌਕਾ ਪ੍ਰਸਤ ਕਹਿ ਰਹੇ ਹਨ। ਇਸ ਵਿਚ ਥੋੜ੍ਹੀ ਸਚਾਈ ਵੀ ਹੈ ਪ੍ਰੰਤੂ ਸਿਆਸਤਦਾਨ ਹੁੰਦੇ ਹੀ ਮੌਕਾ ਪ੍ਰਸਤ ਹਨ। ਸਿਆਸਤ ਤਾਂ ਤਿਗੜਬਾਜ਼ੀ ਦਾ ਦੂਜਾ ਨਾਮ ਹੈ। ਹਰ ਸਿਆਸੀ ਵਿਅਕਤੀ ਆਪਣੇ ਅੰਦਰ ਝਾਤੀ ਮਾਰਕੇ ਵੇਖੇ ਕਿ ਉਹ ਸਿਆਸਤ ਵਿਚ ਕੁਰਸੀ ਕਰਕੇ ਹੀ ਆਉਂਦਾ ਹੈ। ਸਿੱਧੂ ਤੇ ਖਾਮਖਾਹ ਕਿੰਤੂ ਪ੍ਰੰਤੂ ਕਰਨ ਦੀ ਲੋੜ ਨਹੀਂ।

ਕਰਤਾਰਪੁਰ ਸਾਹਿਬ ਦਾ ਗੁਰਦੁਆਰਾ ਸਿੱਖ ਸੰਗਤਾਂ ਲਈ ਸਭ ਤੋਂ ਮੁਕੱਦਸ ਅਤੇ ਪਵਿੱਤਰ ਸਥਾਨ ਹੈ, ਜਿਥੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ 17 ਸਾਲ ਰਹੇ, ਖੇਤੀ ਕੀਤੀ, ਨਾਮ ਜਪੋ, ਕਿਰਤ ਕਰੋ ਅਤੇ ਵੰਡਕੇ ਛੱਕੋ ਦਾ ਸਿਧਾਂਤ ਦਿੱਤਾ ਅਤੇ ਉਥੇ ਹੀ ਜੋਤੀ ਜੋਤ ਸਮਾਏ। ਇਹ ਗੁਰੂਘਰ ਗੁਰਦਾਸਪੁਰ ਜਿਲ੍ਹੇ ਵਿਚ ਬਾਬਾ ਬਕਾਲਾ ਦੇ ਕੋਲ ਰਾਵੀ ਦਰਿਆ ਦੇ ਕੰਢੇ ਤੇ ਭਾਰਤ ਪਾਕਿ ਸਰਹੱਦ ਤੋਂ ਪਾਕਿਸਤਾਨ ਵਾਲੇ ਪਾਸੇ 4 ਕਿਲੋਮੀਟਰ ਦੂਰ ਹੈ। ਸਿੱਖ ਸੰਗਤਾਂ ਹਿੰਦ ਪਾਕਿ ਸਰਹੱਦ ਤੋਂ ਖੜ੍ਹਕੇ ਇਸ ਗੁਰੂ ਘਰ ਦੇ ਦਰਸ਼ਨ ਕਰਦੀਆਂ ਹਨ। ਇਸ ਦੀ ਮਹੱਤਤਾ ਨੂੰ ਵੇਖਕੇ ਬਾਰਡਰ ਸਕਿਉਰਿਟੀ ਫੋਰਸ ਨੇ 6 ਮਈ 2001 ਨੂੰ ਬਾਬਾ ਨਾਨਕ ਸੈਕਟਰ ਵਿਚ ਕੰਡਿਆਲੀ ਤਾਰ ਦੇ ਨਜ਼ਦੀਕ ‘‘ਕਰਤਾਰਪਰ ਦਰਸ਼ਨ ਅਸਥਾਨ ’’ ਬਣਾ ਦਿੱਤਾ, ਜਿਥੋਂ ਖੜ੍ਹਕੇ ਗੁਰਦੁਆਰਾ ਸਾਹਿਬ ਕਰਤਾਰਪੁਰ ਦੇ ਦਰਸ਼ਨ ਹੋ ਸਕਣ। ਹਰ ਮੱਸਿਆ, ਪੁੰਨਿਆਂ ਅਤੇ ਸੰਗਰਾਂਦ ਵਾਲੇ ਦਿਨ ਸੰਗਤਾਂ ਕਰਤਾਰਪੁਰ ਦਰਸ਼ਨ ਅਸਥਾਨ ਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਇਥੇ ਖੜ੍ਹਕੇ ਦਰਸ਼ਨ ਕਰਨ ਆਉਂਦੀਆਂ ਹਨ।

ਗੁਰਦੁਆਰਾ ਕਰਤਾਰਪੁਰ ਲਾਂਘੇ ਦੀ ਮੰਗ ਨੇ 2001 ਵਿਚ ਉਦੋਂ ਜ਼ੋਰ ਫੜਨਾ ਸ਼ੁਰੂ ਕੀਤਾ ਜਦੋਂ ਅਕਾਲੀ ਲੀਡਰ ਸਵਰਗਵਾਸੀ 'ਕੁਲਦੀਪ ਸਿੰਘ ਵਡਾਲਾ' ਨੇ ‘‘ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ’’ ਬਣਾਕੇ ਉਦੋਂ ਤੋਂ ਹੁਣ ਤੱਕ ਲਗਾਤਾਰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਰਦਾਸ ਇਸ ਥਾਂ ਤੇ ਆ ਕੇ ਕਰਨੀ ਸ਼ੁਰੂ ਕਰ ਦਿੱਤੀ। ਹਰ ਗੁਰਦੁਆਰਾ ਸਾਹਿਬ ਵਿਚ ਅਰਦਾਸ ਸਮੇਂ ਭਾਰਤ ਤੋਂ ਬਾਹਰ ਰਹਿ ਗਏ, ਇਨ੍ਹਾਂ ਗੁਰਧਾਮਾਂ ਦੇ ਦਰਸ਼ਨ ਦੀਦਾਰ ਦੀ ਅਰਦਾਸ ਕੀਤੀ ਜਾਂਦੀ ਹੈ। ਜਦੋਂ ਇਹ ਅਰਦਾਸ ਪੂਰੀ ਹੋਣ ਤੇ ਆਈ ਤਾਂ ਭਾਰਤੀ ਜਨਤਾ ਪਾਰਟੀ ਨੇ ਅੜਿਕਾ ਅਟਕਾਉਣਾ ਸ਼ੁਰੂ ਕਰ ਦਿੱਤਾ। ਪੰਜਾਬ ਅਤੇ ਪਾਕਿਸਤਾਨ ਦੇ ਲੋਕ ਖਾਸ ਤੌਰ ਤੇ ਸਾਹਿਤਕ ਸਮਾਜਿਕ ਸਭਿਆਚਾਰਕ ਅਤੇ ਸਵੈ ਇੱਛਤ ਸੰਸਥਾਵਾਂ ਜਿਨ੍ਹਾਂ ਵਿਚ ਹਿੰਦ ਪਾਕਿ ਦੋਸਤੀ ਮੰਚ, 'ਫੋਕ ਲੋਰ ਰਿਸਰਚ ਅਕਾਡਮੀ'  ਅੰਮ੍ਰਿਤਸਰ, 'ਪਾਕਿਸਤਾਨ ਇੰਡੀਆ ਪੀਪਲਜ਼ ਫੋਰਮ ਪੀਸ ਐਂਡ ਡੈਮੋਕਰੇਸੀ' ਅਤੇ 'ਪੰਜਾਬ ਜਾਗ੍ਰਤੀ ਮੰਚ' ਭਾਰਤ ਪਾਕਿ ਵਿਚ ਸਦਭਾਵਨਾ ਪੈਦਾ ਕਰਨ ਲਈ ਉਪਰਾਲੇ ਕਰ ਰਹੇ ਹਨ। ਉਨ੍ਹਾਂ ਸਿੱਧੂ ਦੇ ਇਸ ਕਦਮ ਦਾ ਸਵਾਗਤ ਵੀ ਕੀਤਾ ਹੈ। ਹਿੰਦ ਪਾਕਿ ਦੋਸਤੀ ਮੰਚ ਤਾਂ ਹਰ ਸਾਲ ਸਰਹੱਦ ਤੇ ਸਾਹਿਤਕਾਰਾਂ ਅਤੇ ਪਤਵੰਤੇ ਲੋਕਾਂ ਨਾਲ ਜਾ ਕੇ ਮੋਮਬੱਤੀਆਂ ਜਲਾ ਕੇ ਦੋਸਤੀ ਦਾ ਸੰਦੇਸ ਦਿੰਦਾ ਹੈ।

ਮੈਂ ਨਵਜੋਤ ਸਿੰਘ ਸਿੱਧੂ ਨੂੰ ਬਚਪਨ ਤੋਂ ਜਾਣਦਾ ਹਾਂ ਜਦੋਂ ਉਹ ਬਾਰਾਂਦਰੀ ਬਾਗ ਪਟਿਆਲਾ ਦੇ ਕਰਿਕਟ ਸਟੇਡੀਅਮ ਵਿਚ ਪ੍ਰੈਕਟਿਸ ਕਰਦਾ ਹੁੰਦਾ ਸੀ। ਉਹ ਭਾਵਨਾਵਾਂ ਵਿਚ ਵਹਿਣ ਵਾਲਾ, ਦਿਲ ਦਾ ਸੱਚਾ ਸੁੱਚਾ, ਪਟਿਆਲਵੀਆਂ ਦਾ ਸ਼ੈਰੀ ਅਤੇ ਖਿਡਾਰੀ ਸਪਿਰਟ ਨਾਲ ਹਰ ਕੰਮ ਕਰਨ ਵਾਲਾ ਹੈ। ਭਾਰਤੀਓ ਭਾਵੇਂ ਨਵਜੋਤ ਸਿੰਘ ਸਿੱਧੂ ਦੀ ਸਿਆਸਤ ਨਾਲ ਸਹਿਮਤ ਹੋਵੋ ਭਾਵੇਂ ਨਾ ਹੋਵੋ ਪ੍ਰੰਤੂ ਜਿਹੜਾ ਸੁਖਦ ਸੁਨੇਹਾ ਉਹ ਸਿੱਖ ਜਗਤ ਲਈ ਪਾਕਿਸਤਾਨ ਤੋਂ ਲੈ ਕੇ ਆਇਆ ਹੈ, ਘੱਟੋ ਘੱਟ ਉਸਦਾ ਸਵਾਗਤ ਕਰਨਾ ਹਰ ਭਾਰਤੀ, ਪੰਜਾਬੀ ਅਤੇ ਖਾਸ ਤੌਰ ਤੇ ਸਿੱਖ ਦਾ ਬਣਦਾ ਹੈ। ਉਸਨੇ ਭਾਵੇਂ ਹੁਣ ਤੱਕ ਸਿਆਸਤ ਵਿਚ ਜਿਤਨੀਆਂ ਵੀ ਗਲਤੀਆਂ ਕੀਤੀਆਂ ਹੋਣ ਪ੍ਰੰਤੂ ਉਸਦੇ ਇਸ ਕਦਮ ਨੇ ਉਹ ਸਾਰੀਆਂ ਧੋ ਦਿੱਤੀਆਂ ਹਨ ਅਤੇ ਸਿੱਖਾਂ ਦੇ ਦਿਲ ਜਿੱਤ ਲਏ ਹਨ। ਜੇਕਰ ਸਰਹੱਦ ਤੇ ਸ਼ਾਂਤੀ ਰਹੇਗੀ ਤਾਂ ਫੌਜੀ ਪਰਿਵਾਰ ਸੁਖ ਦਾ ਸਾਹ ਲੈਂਦੇ ਰਹਿਣਗੇ। ਜੇ ਉਹ ਪਰਿਵਾਰ ਸੁਖੀ ਰਹਿਣਗੇ ਤਾਂ ਦੇਸ਼ ਅਤੇ ਪੰਜਾਬ ਵਿਕਾਸ ਦੇ ਰਾਹ ਤੇ ਚਲਦਾ ਰਹੇਗਾ। ਰਹੀ ਗੱਲ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਧੂ ਦੀ ਜਨਰਲ ਬਾਜਵਾ ਨਾਲ ਜੱਫੀ ਦੀ ਆਲੋਚਨਾ ਵਾਰੇ, ਉਨ੍ਹਾਂ ਨੇ ਵਿਦੇਸ਼ ਮੰਤਰੀ ਸ਼ੁਸ਼ਮਾ ਸਵਰਾਜ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਚਿੱਠੀ ਲਿਖਕੇ ਇੱਕ ਕਿਸਮ ਨਾਲ ਸਿੱਧੂ ਦੀ ਸਪੋਰਟ  ਕਰ ਦਿੱਤੀ ਹੈ। ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ 'ਸੁਨੀਲ ਕੁਮਾਰ ਜਾਖੜ' ਅਤੇ ਲੁਧਿਆਣਾ ਤੋਂ ਲੋਕ ਸਭਾ ਦੇ ਮੈਂਬਰ 'ਰਵਨੀਤ ਸਿੰਘ ਬਿੱਟੂ' ਸਿੱਧੂ ਦੀ ਸਪੋਰਟ ਪਹਿਲਾਂ ਹੀ ਕਰ ਚੁੱਕੇ ਹਨ। ਸਵਾਲ ਇਹ ਪੈਦਾ ਹੁੰਦਾ ਹੈ ਕਿ ਜੇ ਅਟਲ ਬਿਹਾਰੀ ਵਾਜਪਾਈ, ਨਰਿੰਦਰ ਮੋਦੀ, ਜਸਵੰਤ ਸਿੰਘ ਅਤੇ ਪਾਕਿਸਤਾਨ ਤੋਂ ਤੋਹਫੇ ਵਿਚ ਭੇਡੂ ਲੈਣ ਵਾਲੇ ਪਰਕਾਸ਼ ਸਿੰਘ ਬਾਦਲ ਦੇਸ਼ ਧਰੋਹੀ ਨਹੀਂ ਤਾਂ ਨਵਜੋਤ ਸਿੰਘ ਸਿੱਧੂ ਕਿਵੇਂ ਦੇਸ਼ ਧਰੋਹੀ ਬਣ ਗਿਆ। ਭਾਰਤੀ ਜਨਤਾ ਪਾਰਟੀ ਨੇ ਹਮੇਸ਼ਾ ਅਜਿਹੇ ਧਾਰਮਿਕ ਮਸਲਿਆਂ ਤੇ ਪੰਜਾਬੀਆਂ ਦਾ ਵਿਰੋਧ ਕੀਤਾ ਹੈ। ਭਾਵੇਂ 'ਬਲਿਊ ਸਟਾਰ ਅਪ੍ਰੇਸ਼ਨ' ਹੋਵੇ ਤੇ ਭਾਵੇਂ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਥਾਪਨਾ ਮੌਕੇ ਗੁਰੂ ਨਾਨਕ ਦੇਵ ਦੇ ਨਾਂ ਤੇ ਯੂਨੀਵਰਸਿਟੀ ਦਾ ਨਾਮ ਰੱਖਣ ਦਾ ਮਸਲਾ ਹੋਵੇ। ਯੂਨੀਵਰਸਿਟੀ ਦੇ ਨਾਮ ਰੱਖਣ ਕਰਕੇ ਉਦੋਂ ਪਰਕਾਸ਼ ਸਿੰਘ ਬਾਦਲ ਦੀ ਸਰਕਾਰ ਵਿਚੋਂ ਭਾਰਤੀ ਜਨਤਾ ਪਾਰਟੀ ਦੇ ਮੰਤਰੀਆਂ ਨੇ ਅਸਤੀਫੇ ਦੇ ਦਿੱਤੇ ਸਨ। ਵਿਰੋਧ ਦੇ ਕਰਕੇ ਵਿਰੋਧ ਨਹੀਂ ਸਗੋਂ ਅਸੂਲਾਂ ਤੇ ਵਿਰੋਧ ਕਰਨਾ ਚਾਹੀਦਾ ਹੈ।

ਆਸ ਕਰਦੇ ਹਾਂ ਕਿ ਪਾਕਿਸਤਾਨ ਸਰਕਾਰ ਦਾ ਨਵਾਂ ਪ੍ਰਧਾਨ ਮੰਤਰੀ ਜਨਾਬ ਇਮਰਾਨ ਖ਼ਾਂ ਖੇਡ ਸਪਿਰਟ ਵਿਖਾਉਂਦਾ ਹੋਇਆ ਪੰਜਾਬੀਆਂ ਅਤੇ ਖਾਸ ਤੌਰ ਤੇ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਦੇ ਮੌਕੇ ਤੇ ਕਰਤਾਰਪੁਰ ਲਾਂਘਾ ਖੋਲ੍ਹਕੇ ਪੰਜਾਬੀਆਂ ਦੇ ਦਿਲ ਜਿੱਤ ਲਵੇਗਾ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072

 
 
 
  navjotਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੀ ਫ਼ੌਜ ਦੇ ਮੁੱਖੀ ਨੂੰ ਜੱਫੀ ਪਾਕੇ ਕੀ ਗੁਨਾਹ ਕੀਤਾ ?
ਉਜਾਗਰ ਸਿੰਘ,  ਪਟਿਆਲਾ 
punjabiਦਿੱਲੀ ਵਿੱਚ ਪੰਜਾਬੀ ਭਾਸ਼ਾ ਦੀ ਦਸ਼ਾ ਤੇ ਉਸਦੇ ਸਨਮਾਨ ਦੀ ਗਲ
ਜਸਵੰਤ ਸਿੰਘ ‘ਅਜੀਤ’,  ਦਿੱਲੀ
punjabਆਪਣਾ ਪੰਜਾਬ ਹੋਵੇ . . .
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ 
AAPਆਪ ਦਾ ਕਾਟੋ ਕਲੇਸ਼
ਯਾਰੀ ਬੇਕਦਰਾਂ ਨਾਲ ਲਾਈ-ਟੁੱਟ ਗਈ ਤੜੱਕ ਕਰਕੇ
ਉਜਾਗਰ ਸਿੰਘ, ਪਟਿਆਲਾ
najmiਲੋਕ ਕਵੀ ਬਾਬਾ ਨਜਮੀ ਸ੍ਰੋਤਿਆਂ ਦੇ ਰੂਬਰੂ ਆਪਣੀਆਂ ਕਵਿਤਾਂਵਾਂ  ਸੁਣਾਉਂਦੇ ਹੋਏ
ਰਵੇਲ ਸਿੰਘ, ਇਟਲੀ 
dixieਗੁਰਦੁਆਰਾ 'ਖਾਲਸਾ ਦਰਬਾਰ' ਡਿਕਸੀ ਰੋਡ ਮਿੱਸੀਸਾਉਗਾ ਦੇ ਦਰਸ਼ਨ
ਰਵੇਲ ਸਿੰਘ, ਇਟਲੀ  
vivah1ਵਿਆਹਾਂ ਤੇ ਫਿਜੂਲਖ਼ਰਚੀ: ਇਕ ਸਮਾਜਕ ਕੁਰੀਤੀ
ਡਾ. ਨਿਸ਼ਾਨ ਸਿੰਘ ਰਾਠੌਰ   
 
gheoਘਿਉ ਦਾ ਘੜਾ
ਰਵੇਲ ਸਿੰਘ ਇਟਲੀ  
sikhਪੰਥਕ ਸੰਸਥਾਵਾਂ ਵਿਚ ਟਕਰਾਓ ਸਿੱਖ ਧਰਮ ਦੀ ਪ੍ਰਫੁਲਤਾ ਵਿਚ ਰੁਕਾਵਟ ਪਾਉਣ ਦੀ ਕੋਸ਼ਿਸ਼
ਉਜਾਗਰ ਸਿੰਘ, ਪਟਿਆਲਾ 
andhਅੰਧਵਿਸ਼ਵਾਸਾਂ ਵਿਚ ਜਕੜਿਆ ਮਨੁੱਖ
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ 
chittaਪੰਜਾਬ, ਪੰਜਾਬੀ ਅਤੇ ਚਿੱਟਾ
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ 
abadiਵੱਧਦੀ ਆਬਾਦੀ : ਕਾਰਨ, ਪ੍ਰਭਾਵ ਅਤੇ ਬਚਾਓ
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ 
amrikaਅਮਰੀਕਾ ਦੇ ਪੁਰਾਤਨ ਵਿਚ ਜਦੋਂ ਇਕ ਗੋਰੀ ਨੇ ਸਤਿ ਸ੍ਰੀ ਅਕਾਲ ਬੁਲਾਈ
ਉਜਾਗਰ ਸਿੰਘ, ਪਟਿਆਲਾ
shillongਸ਼ਿਲਾਂਗ ਦੇ ਸਿੱਖਾਂ ਦੇ ਸਿਰ ’ਤੇ ਉਜਾੜੇ ਦੀ ਤਲਵਾਰ?
ਜਸਵੰਤ ਸਿੰਘ ‘ਅਜੀਤ’,  ਦਿੱਲੀ
rajnitiਭਾਰਤੀ ਰਾਜਨੀਤੀ ਵਿੱਚਲੇ ਆਪੋ-ਆਪਣੇ ਸੱਚ!
ਜਸਵੰਤ ਸਿੰਘ ‘ਅਜੀਤ’,  ਦਿੱਲੀ
choneਹੈਰਾਨੀ ਭਰਿਆ ਹੋ ਸਕਦਾ ਹੈ ਚੋਣ ਵਰ੍ਹਾ
ਡਾ ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ  
congressਪੰਜਾਬ ਪ੍ਰਦੇਸ਼ ਕਾਂਗਰਸ ਸਿਆਸੀ ਤਾਕਤ ਦਾ ਆਨੰਦ ਮਾਣਦੀ ਹੋਈ
ਉਜਾਗਰ ਸਿੰਘ, ਪਟਿਆਲਾ
manukhਮਨੁੱਖ, ਮੋਬਾਈਲ ਅਤੇ ਸੋਸ਼ਲ ਮੀਡੀਆ
ਡਾ ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
punjabਪੰਜਾਬ ਮੰਤਰੀ ਮੰਡਲ ਦੇ ਗਠਨ ਵਿਚ ਕੇਂਦਰੀ ਕਾਂਗਰਸੀ ਨੇਤਾਵਾਂ ਦੀ ਦਖ਼ਲਅੰਦਾਜ਼ੀ ਵਿਧਾਨਕਾਰਾਂ ਵਿਚ ਨਿਰਾਸ਼ਾ ਦਾ ਕਾਰਨ -  ਉਜਾਗਰ ਸਿੰਘ, ਪਟਿਆਲਾ  
rajnitiਭਾਰਤੀ ਰਾਜਨੀਤੀ, ਤਾਂ ਇਉਂ ਹੀ ਚਲੇਗੀ!
ਜਸਵੰਤ ਸਿੰਘ ‘ਅਜੀਤ’, ਦਿੱਲੀ 
maaਜ਼ਿੰਦਗੀ ਦਾ ਦੂਜਾ ਨਾਂ ਹੈ ਮਾਂ !
ਸੁਰਜੀਤ ਕੌਰ, ਕਨੇਡਾ  
manukhਮਨੁੱਖ ਵਿੱਚੋਂ ਖ਼ਤਮ ਹੁੰਦੀ ਮਨੁੱਖਤਾ
ਡਾ ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ 
filmanਕੀ ਸਾਡੇ ਪੰਜਾਬੀ, ਇਤਿਹਾਸਕ ਜਾਂ ਸਾਡੇ ਸੂਰਮਿਆਂ ਦੀਆਂ ਫ਼ਿਲਮਾਂ ਦੇਖਣ ਦੇ ਰੌਂਅ ਵਿੱਚ ਹਨ?
ਸ਼ਿਵਚਰਨ ਜੱਗੀ ਕੁੱਸਾ, ਲੰਡਨ  
sikhiਸਰਵੁੱਚ ਧਾਰਮਕ ਸਿੱਖ ਸੰਸਥਾਵਾਂ ਦੀ ਸਾਖ ਦਾਅ ’ਤੇ?
ਜਸਵੰਤ ਸਿੰਘ ‘ਅਜੀਤ’, ਦਿੱਲੀ 
badungarਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੇਹਣੋ ਮੇਹਣੀ
ਉਜਾਗਰ ਸਿੰਘ, ਪਟਿਆਲਾ  
sadਬਾਦਲ ਅਕਾਲੀ ਦਲ ਨੇ ਪੰਜਾਬੋਂ ਬਾਹਰ ਪੈਰ ਪਸਾਰੇ?
ਜਸਵੰਤ ਸਿੰਘ ‘ਅਜੀਤ’, ਦਿੱਲੀ 
tohra1 ਅਪ੍ਰੈਲ 2018 ਨੂੰ ਬਰਸੀ ਤੇ ਵਿਸ਼ੇਸ਼
ਹਮੇਸ਼ਾ ਵਾਦਵਿਵਾਦਾਂ ਵਿਚ ਘਿਰੇ ਰਹੇ: ਕਿੰਗ ਮੇਕਰ ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ,  ਪਟਿਆਲਾ 
aapਆਮ ਆਦਮੀ ਪਾਰਟੀ ਪਾਣੀ ਦੇ ਉਬਾਲ ਵਾਂਗੂੰ ਆਈ ਭਾਫ ਬਣਕੇ ਉਡਣ ਲੱਗੀ
ਉਜਾਗਰ ਸਿੰਘ,  ਪਟਿਆਲਾ 
syasatਸਿਆਸਤ ’ਤੇ ਭਾਰੂ ਹੁੰਦਾ ਧਰਮ: ਕਾਰਨ ਅਤੇ ਨਤੀਜੇ
ਡਾ. ਨਿਸ਼ਾਨ ਸਿੰਘ ਰਾਠੌਰ 
bhagat23 ਮਾਰਚ ਸ਼ਹੀਦੀ ਦਿਵਸ ਤੇ ਵਿਸ਼ੇਸ਼
ਭਾਰਤ ਦੀ ਆਜ਼ਾਦੀ ਸੰਗਰਾਮ ਦਾ ਅਜ਼ੀਮ ਹੀਰੋ: ਸ੍ਰ. ਭਗਤ ਸਿੰਘ  - ਪ੍ਰੋ. ਅਰਚਨਾ, ਬਰਨਾਲਾ 
trudeauਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਪੰਜਾਬੀਆਂ ਲਈ ਮਹੱਤਵਪੂਰਨ
ਉਜਾਗਰ ਸਿੰਘ, ਪਟਿਆਲਾ
punjabiਪੰਜਾਬੀਆਂ ’ਚ ਘੱਟਦਾ ਸਾਹਿਤ ਪੜ੍ਹਨ ਦਾ ਰੁਝਾਨ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ 
syasatਸਿਆਸਤ ਦੇ ਰਾਹਾਂ ਤੋਂ ਗਾਇਬ ਹੁੰਦੇ ਅਸਲ ਮੁੱਦੇ
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਸ਼ੇਤਰ
kokru

ਕੋਕੜੂਆਂ ਦੀ ਭਰਮਾਰ ਵੇ ਮਾਹੀਆ
ਸ਼ਿੰਦਰ ਮਾਹਲ, ਯੂ ਕੇ 

naviਨਵੀਂ ਦੁਨੀਆਂ - ਨਵੇਂ ਨਜ਼ਾਰੇ
ਸ਼ਿੰਦਰ ਮਾਹਲ, ਯੂ ਕੇ 
charchitਕੁਝ ਚਰਚਤ ਖਬਰਾਂ, ਆਮ ਰੁਝਾਨਾਂ ਤੋਂ ਕੁਝ ਹਟ ਕੇ
ਜਸਵੰਤ ਸਿੰਘ ‘ਅਜੀਤ’, ਦਿੱਲੀ
suresh

ਸੁਰੇਸ਼ ਕੁਮਾਰ ਨੂੰ ਇਮਾਨਦਾਰੀ ਤੇ ਪਹਿਰਾ ਦੇਣ ਅਤੇ ਭਰਿਸ਼ਟਾਚਾਰ ਰੋਕਣ ਦੀ ਸਜਾ
ਉਜਾਗਰ ਸਿੰਘ, ਪਟਿਆਲਾ

ਸੁੰਦਰ ਮੁੰਦਰੀਏ ਹੋ
ਕੰਵਲਜੀਤ ਕੌਰ ਢਿੱਲੋਂ, ਤਰਨ ਤਾਰਨ
ਹੁਣ ਬਾਪੂ ਕਦੇ ਕਦੇ ਬੜਾ ਯਾਦ ਆਉਂਦੈ
ਰਵੇਲ ਸਿੰਘ ਇਟਲੀ 
ਭਾਰਤ-ਪਾਕ ਸੰਬੰਧਾਂ ਵਿੱਚ ਸੁਧਾਰ ਕਿਉਂ ਨਹੀਂ ਆਉਂਦਾ?
ਜਸਵੰਤ ਸਿੰਘ ‘ਅਜੀਤ’, ਦਿੱਲੀ
ਨਸ਼ਾ, ਸਮਾਜ ਅਤੇ ਦੇਸ਼ ਦੀ ਬਰਬਾਦੀ
ਹਰਜੀਤ ਕਾਤਿਲ, ਸ਼ੇਰਪੁਰ

hore-arrow1gif.gif (1195 bytes)

 
     
   
     
 

Terms and Conditions
Privacy Policy
© 1999-2018, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2018, 5abi.com