|
ਲੋਕ-ਮਾਧਿਅਮ: ਵਰ ਜਾਂ ਸਰਾਪ
ਨਿਸ਼ਾਨ ਸਿੰਘ ਰਾਠੌਰ (ਡਾ.),
ਕੁਰੂਕਸ਼ੇਤਰ (09/09/2018) |
|
|
|
|
|
ਅਜੋਕਾ ਯੁਗ ਤਕਨੀਕ ਦਾ ਯੁਗ ਹੈ। ਹਰ ਪਾਸੇ ਵਿਗਿਆਨਕ ਕਾਢਾਂ ਦੀ ਝੰਡੀ ਹੈ।
ਖ਼ਾਸ ਗੱਲ ਇਹ ਹੈ ਕਿ ਅੱਜ ਦੇ ਸਮੇਂ ਵਿਚ ਵਿਗਿਆਨਕ ਕਾਢਾਂ ਤੋਂ ਬਿਨਾਂ ਮਨੁੱਖੀ
ਜੀਵਨ ਦੀ ਕਲਪਣਾ ਵੀ ਨਹੀਂ ਕੀਤੀ ਜਾ ਸਕਦੀ। ਮਨੁੱਖ ਦਾ ਜੀਵਨ ਇਹਨਾਂ ਵਿਗਿਆਨਕ
ਕਾਢਾਂ ਉੱਪਰ ਨਿਰਭਰ ਹੋ ਗਿਆ ਹੈ। ਇਹਨਾਂ ਕਾਢਾਂ ਵਿੱਚੋਂ ਹੀ ਇੱਕ ਕਾਢ ਹੈ
'ਮੋਬਾਈਲ'। ਮੋਬਾਈਲ ਤੋਂ ਬਾਅਦ ਇੰਟਰਨੈੱਟ ਅਤੇ ਇੰਟਰਨੈੱਟ ਤੋਂ
ਮਗਰੋਂ ਲੋਕ-ਮਾਧਿਅਮ (ਸੋਸ਼ਲ- ਮੀਡੀਆ)।
ਲੋਕ-ਮਾਧਿਅਮ ਦਾ ਪ੍ਰਯੋਗ ਕਰਨਾ
ਅੱਜ ਦੇ ਵਕਤ ਵਿਚ ਹਰ ਮਨੁੱਖ ਲਈ ਲਾਜ਼ਮੀ ਹੋ ਗਿਆ ਹੈ। ਸ਼ਾਇਦ ਇਸੇ ਕਰਕੇ ਨਿੱਕੇ
ਜੁਆਕਾਂ ਤੋਂ ਲੈ ਕੇ ਬਜ਼ੁਰਗਾਂ ਤੱਕ ਸਭ ਲੋਕ-ਮਾਧਿਅਮ ਦੀ ਵਰਤੋਂ ਕਰਦੇ ਆਮ ਹੀ
ਦੇਖੇ ਜਾ ਸਕਦੇ ਹਨ। ਇੱਕ ਹੱਦ ਤੱਕ ਇਹ ਕਾਰਜ ਵਰਦਾਨ ਦਾ ਰੂਪ ਲੱਗਦਾ ਹੈ ਪਰ
ਹੱਦੋਂ ਵੱਧ ਇਹ 'ਵਰਦਾਨ' ਵੀ ਸਰਾਪ ਦਾ ਰੂਪ ਧਾਰਨ ਕਰਨ ਲੱਗਦਾ ਹੈ। ਸਾਡੇ ਹੱਥਲੇ
ਲੇਖ ਦਾ ਮੂਲ ਮਨੋਰਥ ਲੋਕ-ਮਾਧਿਅਮ ਦੇ ਨਫ਼ੇ ਅਤੇ ਨੁਕਸਾਨ ਦੀ ਗੱਲ ਕਰਨਾ ਹੈ। ਇਸ
ਲਈ ਲੇਖ ਦੀ ਸੰਖੇਪਤਾ ਨੂੰ ਦੇਖਦਿਆਂ ਵਿਚਾਰ- ਚਰਚਾ ਨੂੰ ਸੰਖੇਪ ਸ਼ਬਦਾਂ ਵਿਚ ਬਿਆਨ
ਕੀਤਾ ਜਾਵੇਗਾ ਤਾਂ ਕਿ ਲੇਖ ਨੂੰ ਸਹੀ ਆਕਾਰ ਵਿਚ ਸਮਾਪਤ ਕੀਤਾ ਜਾ ਸਕੇ।
ਲੋਕ-ਮਾਧਿਅਮ ਰਾਹੀਂ ਇੱਕੋ ਸਮੇਂ ਬਹੁਤ ਸਾਰੇ ਲੋਕਾਂ ਨਾਲ ਸੰਪਰਕ ਸਥਾਪਿਤ ਕੀਤਾ
ਜਾ ਸਕਦਾ ਹੈ। ਸਮੁੱਚੀ ਦੁਨੀਆਂ ਵਿਚ ਰਹਿੰਦੇ ਲੋਕਾਂ ਬਾਰੇ ਜਾਣਕਾਰੀ ਪ੍ਰਾਪਤ
ਕੀਤੀ ਜਾ ਸਕਦੀ ਹੈ/ ਸਮੁੱਚੀ ਦੁਨੀਆਂ ਦੀਆਂ ਖ਼ਬਰਾਂ ਤੋਂ ਜਾਣੂ ਹੋਇਆ ਜਾ ਸਕਦਾ
ਹੈ। ਲੋਕ-ਮਾਧਿਅਮ ਹੀ ਇੱਕ ਅਜਿਹਾ ਜ਼ਰੀਆ ਹੈ ਜਿਸ ਦੁਆਰਾ ਆਪਣੀ ਆਵਾਜ਼ ਨੂੰ ਦੂਜੇ
ਲੋਕਾਂ ਤੱਕ ਆਸਾਨੀ ਨਾਲ ਪਹੁੰਚਾਇਆ ਜਾ ਸਕਦਾ ਹੈ। ਅੱਜ ਕੱਲ ਦੇਖਣ ਵਿਚ ਆ ਰਿਹਾ
ਹੈ ਕਿ ਬਹੁਤ ਸਾਰੇ ਲੋਕ ਆਪਣੇ ਕਾਰੋਬਾਰ ਨੂੰ ਲੋਕ-ਮਾਧਿਅਮ ਦੇ ਰਾਹੀਂ ਪ੍ਰਚਾਰਿਤ
ਕਰਦੇ ਹਨ/ ਪ੍ਰਫੁਲਿਤ ਕਰਦੇ ਹਨ। ਅੱਜ ਦੇ ਜ਼ਮਾਨੇ ਵਿਚ ਲੋਕਾਂ ਕੋਲ ਵਕਤ ਦੀ ਘਾਟ
ਹੈ ਇਸ ਲਈ ਲੋਕ-ਮਾਧਿਅਮ ਦੇ ਰਾਹੀਂ ਇੱਕ- ਦੂਜੇ ਦੀ ਜਾਣਕਾਰੀ ਮਿਲਦੀ ਰਹਿੰਦੀ ਹੈ।
ਖ਼ਾਸ ਗੱਲ ਇਹ ਹੈ ਕਿ ਅੱਜ ਦੇ ਦੌਰ ਵਿਚ ਇੱਕ- ਦੂਜੇ ਦੇ ਸੁੱਖ- ਦੁੱਖ ਦੀ ਜਾਣਕਾਰੀ
ਵੀ ਲੋਕ-ਮਾਧਿਅਮ ਦੇ ਜ਼ਰੀਏ ਹੀ ਮਿਲ ਜਾਂਦੀ ਹੈ। ਵਤਨੋਂ ਦੂਰ ਗਏ ਪਿਆਰਿਆਂ ਦੀ
ਖ਼ੈਰ- ਸੁਖ ਵੀ ਇਸ 'ਵਰਦਾਨ' ਦੇ ਰਾਹੀਂ ਬਹੁਤ ਆਸਾਨੀ ਨਾਲ ਪ੍ਰਾਪਤ ਹੋ ਜਾਂਦੀ ਹੈ।
ਕਿਸੇ ਬੰਦੇ ਕੋਲ ਜੇਕਰ ਕੋਈ ਖ਼ਾਸ ਗੁਣ ਹੈ; ਜਿਵੇਂ ਗਾਉਣਾ, ਗੀਤਕਾਰੀ, ਪੇਂਟਿੰਗ,
ਕਵਿਤਾ ਅਤੇ ਹੋਰ ਕੋਈ ਰੱਬੀ ਸੁਗਾਤ ਤਾਂ ਉਹ ਲੋਕ-ਮਾਧਿਅਮ ਰਾਹੀਂ ਆਪਣੀ ਆਵਾਜ਼ ਨੂੰ
ਸਮੁੱਚੀ ਦੁਨੀਆਂ ਦੇ ਲੋਕਾਂ ਤੱਕ ਪਹੁੰਚਾ ਸਕਦਾ ਹੈ। ਲੋਕ-ਮਾਧਿਅਮ ਆਮ ਲੋਕਾਂ ਲਈ
ਬਹੁਤ ਵੱਡਾ 'ਮੰਚ' ਬਣ ਕੇ ਉੱਭਰਿਆ ਹੈ ਜਿਸ ਦੇ ਰਾਹੀਂ ਆਮ ਗ਼ਰੀਬ ਲੋਕਾਂ ਨੂੰ
ਮੌਕਾ ਮਿਲ ਸਕਦਾ ਹੈ। ਲੰਘੇ ਸਮੇਂ ਬਹੁਤ ਸਾਰੀਆਂ ਅਜਿਹੀਆਂ ਮਿਸਾਲਾਂ ਦੇਖਣ ਨੂੰ
ਮਿਲੀਆਂ ਹਨ ਜਿਹਨਾਂ ਵਿਚ ਕੋਈ ਬੰਦਾ ਰਾਤੋ- ਰਾਤ ਦੁਨੀਆਂ ਦੀ ਨਜ਼ਰਾਂ ਵਿਚ ਸਟਾਰ
ਬਣ ਕੇ ਉੱਭਰਿਆ ਹੈ। ਇਹ ਸਭ ਲੋਕ-ਮਾਧਿਅਮ ਕਰਕੇ ਹੀ ਸੰਭਵ ਹੋਇਆ ਹੈ।
ਲੋਕ-ਮਾਧਿਅਮ ਜਿੱਥੇ ਮਨੁੱਖ ਨੂੰ ਸਹੂਲਤ ਦੇਣ ਲਈ ਆਪਣੀ ਜਿੰਮੇਵਾਰੀ ਬਹੁਤ ਵਧੀਆ
ਢੰਗ ਨਾਲ ਨਿਭਾ ਰਿਹਾ ਹੈ ਉੱਥੇ ਮਨੁੱਖ ਦੀ ਅਣਗਹਿਲੀ ਕਰਕੇ ਇਹ ਇੱਕ ਸਰਾਪ ਦਾ ਰੂਪ
ਵੀ ਧਾਰਨ ਕਰਦਾ ਜਾ ਰਿਹਾ ਹੈ। ਇੰਟਰਨੈੱਟ ਦੀ ਹੱਦੋਂ ਵੱਧ ਵਰਤੋਂ ਨੇ ਮਨੁੱਖ
ਨਾਲੋਂ ਮਨੁੱਖ ਨੂੰ ਤੋੜ ਕੇ ਰੱਖ ਦਿੱਤਾ ਹੈ। ਮਨੁੱਖ ਇਕਲਾਪੇ ਦਾ ਸ਼ਿਕਾਰ ਹੋ ਗਿਆ
ਹੈ। ਨਿੱਕੇ ਬੱਚਿਆਂ ਤੋਂ ਲੈ ਕੇ ਵੱਡੀ ਉਮਰ ਦੇ ਲੋਕਾਂ ਤੱਕ ਇਸਦੇ ਵੱਸ ਵਿਚ ਹਨ/
ਪ੍ਰਭਾਵ ਵਿਚ ਹਨ। ਲੋਕ-ਮਾਧਿਅਮ ਦੀ ਦੁਰਵਰਤੋਂ ਕਰਕੇ ਦੇਸ਼ ਦੀ ਸੁਰੱਖਿਆ ਨਾਲ ਜੁੜੇ
ਕਈ ਦਸਤਾਵੇਜ਼ ਲੀਕ ਕੀਤੇ ਜਾ ਚੁਕੇ ਹਨ। ਦੁਸ਼ਮਣ ਮੁਲਕਾਂ ਦੇ ਖੁਫ਼ੀਆਂ ਅਫ਼ਸਰ
ਲੋਕ-ਮਾਧਿਅਮ ਦੇ ਰਾਹੀਂ ਨੌਜਵਾਨਾਂ ਨੂੰ ਆਪਣੇ ਜਾਲ਼ ਵਿਚ ਫਸਾਉਂਦੇ ਹਨ ਅਤੇ ਦੇਸ਼
ਦੀਆਂ ਖੁਫ਼ੀਆਂ ਜਾਣਕਾਰੀਆਂ ਹਾਸਿਲ ਕਰਨ ਦੀਆਂ ਕੋਸ਼ਿਸ਼ਾਂ ਕਰਦੇ ਹਨ। ਕਈ ਵਾਰ ਭੋਲੇ-
ਭਾਲੇ ਨੌਜਵਾਨ ਇਹਨਾਂ ਦੀਆਂ ਚਾਲਾਂ ਦਾ ਸ਼ਿਕਾਰ ਹੋ ਜਾਂਦੇ ਹਨ।
ਲੋਕ-ਮਾਧਿਅਮ ਉੱਪਰ ਸਰਗਰਮ ਲੋਕ ਸਰੀਰਕ ਕੰਮਾਂ ਨੂੰ ਲਗਭਗ ਭੁੱਲ ਹੀ ਜਾਂਦੇ ਹਨ।
ਉਹ ਲੋਕ ਦਿਨ- ਰਾਤ "ਮੋਬਾਈਲ" ਦੀ ਟੱਚ ਉੱਪਰ ਆਪਣੇ ਸਮੇਂ ਨੂੰ ਬਤੀਤ ਕਰਦੇ ਹਨ।
ਇਸ ਕਰਕੇ ਕਈ ਪ੍ਰਕਾਰ ਦੀਆਂ ਬੀਮਾਰੀਆਂ ਨੇ ਅਜਿਹੇ ਲੋਕਾਂ ਨੂੰ ਘੇਰਾ ਪਾ ਗਿਆ ਹੈ।
ਅੱਖਾਂ ਦੀ ਨਿਗਾਹ ਕਮਜ਼ੋਰ ਹੋ ਗਈ ਹੈ, ਮੋਟਾਪੇ ਦੇ ਸ਼ਿਕਾਰ ਹੋ ਗਏ ਹਨ ਅਤੇ ਇਕਲਾਪੇ
ਕਰਕੇ ਮਾਨਸਿਕ ਰੋਗੀ ਵੀ ਬਣਦੇ ਜਾ ਰਹੇ ਹਨ। ਅੱਜ ਕੱਲ ਖੁਦਕੁਸ਼ੀਆਂ ਦਾ ਰੁਝਾਨ
ਬਹੁਤ ਵੱਧ ਗਿਆ ਹੈ। ਮਾਨਸਿਕ ਰੋਗੀਆਂ ਦੀ ਗਿਣਤੀ ਦਿਨੋਂ- ਦਿਨ ਵੱਧਦੀ ਜਾ ਰਹੀ
ਹੈ। ਇਹਨਾਂ ਦਾ ਮੂਲ ਕਾਰਨ ਹੈ
ਲੋਕ-ਮਾਧਿਅਮ ਦੀ ਹੱਦੋਂ ਵੱਧ ਵਰਤੋਂ'
ਮਨੁੱਖ ਦੇ ਕੋਲ ਆਪਣੇ ਦੁੱਖ- ਸੁੱਖ ਨੂੰ ਦੱਸਣ ਲਈ ਵਕਤ ਹੀ ਨਹੀਂ ਹੈ। ਇਸ ਲਈ ਉਹ
ਪੂਰਾ ਦਿਨ ਇੰਟਰਨੈੱਟ ਦੀ ਦੁਨੀਆਂ ਵਿਚ ਗੁਆਚਿਆ ਰਹਿੰਦਾ ਹੈ। ਇਸ ਕਰਕੇ ਉਹ ਆਪਣੇ
ਆਸ- ਪਾਸ ਦੀ ਅਸਲ ਦੁਨੀਆਂ ਤੋਂ ਟੁੱਟ ਜਾਂਦਾ ਹੈ ਅਤੇ ਕਲਪਣਾ ਦੇ ਸੰਸਾਰ ਵਿਚ
ਗੁਆਚ ਜਾਂਦਾ ਹੈ। ਇਸ ਕਲਪਣਾ ਦੇ ਸੰਸਾਰ ਕਰਕੇ ਉਹ ਕਈ ਤਰਾਂ ਦੀ ਬੀਮਾਰੀਆ ਦਾ
ਸ਼ਿਕਾਰ ਹੋ ਜਾਂਦਾ ਹੈ। ਹੈਰਾਨੀ ਤਾਂ ਉਦੋਂ ਹੁੰਦੀ ਹੈ ਜਦੋਂ ਨਿੱਕੇ ਬੱਚੇ ਵੀ
ਖੁਦਕੁਸ਼ੀ ਵਰਗੇ ਸਖ਼ਤ ਕਦਮ ਚੁੱਕ ਲੈਂਦੇ ਹਨ। ਅੱਜ ਕੱਲ ਅਖ਼ਬਾਰਾਂ ਵਿਚ ਆਮ ਹੀ
ਖ਼ਬਰਾਂ ਪੜ੍ਹਨ ਨੂੰ ਮਿਲਦੀਆਂ ਹਨ ਕਿ ਦੱਸਵੀਂ ਦੇ ਇਮਤਿਹਾਨ ਵਿਚੋਂ ਫੇਲ ਹੋਏ
ਵਿਦਿਆਰਥੀ ਨੇ ਆਤਮ- ਹੱਤਿਆ ਕਰ ਲਈ। ਅਸਲ ਵਿਚ ਉਹ ਵਿਦਿਆਰਥੀ ਜਾਂ ਉਸ ਵਿਦਿਆਰਥੀ
ਦੇ ਮਾਂ- ਬਾਪ ਇੰਟਰਨੈੱਟ ਦੀ ਦੁਨੀਆਂ ਵਿਚ ਅਜਿਹੇ ਗੁਆਚੇ ਹੁੰਦੇ ਹਨ ਕਿ ਉਹ ਆਪਣੇ
ਬੱਚੇ ਦੀਆਂ ਤੰਗੀਆਂ- ਖੂਬੀਆਂ ਨੂੰ ਦੇਖ ਹੀ ਨਹੀਂ ਪਾਉਂਦੇ। ਦੂਜੇ ਪਾਸੇ ਬੱਚਾ ਵੀ
ਇੰਟਰਨੈੱਟ ਦੇ ਜਾਲ਼ ਵਿਚ ਫੱਸਿਆ ਹੁੰਦਾ ਹੈ ਉਹ ਆਪਣੀ ਮਨੋ- ਸਥਿਤੀ ਨੂੰ ਆਪਣੇ
ਮਾਪਿਆਂ ਸਾਹਮਣੇ ਬਿਆਨ ਹੀ ਨਹੀਂ ਕਰ ਪਾਉਂਦਾ। ਇਸ ਦੇ ਨਤੀਜੇ ਵੱਜੋਂ ਆਤਮ- ਹੱਤਿਆ
ਵਰਗੀ ਘਟਨਾ ਵਾਪਰ ਜਾਂਦੀ ਹੈ। ਇਹ ਬਹੁਤ ਮੰਦਭਾਗਾ ਰੁਝਾਨ ਹੈ। ਇਸ ਤੋਂ ਬਚਣ ਦੀ
ਲੋੜ ਹੈ। ਲੋਕ-ਮਾਧਿਅਮ ਦੇ ਮੰਦੇ ਪ੍ਰਭਾਵਾਂ ਤੋਂ ਬਚਣ ਲਈ ਇਸਦਾ ਪ੍ਰਯੋਗ
ਸੀਮਤ ਸਮੇਂ ਲਈ ਕਰੋ ਭਾਵ ਦਿਨ ਵਿਚ ਕੁਝ ਵਕਤ ਮਿੱਥ ਲਓ ਕਿ ਇਸ ਸਮੇਂ ਦੇ ਦੌਰਾਨ
ਹੀ ਲੋਕ-ਮਾਧਿਅਮ ਉੱਪਰ ਸਰਗਰਮ ਹੋਣਾ ਹੈ, ਬਾਕੀ ਪੂਰਾ ਦਿਨ ਆਪਣੇ ਪਰਿਵਾਰ ਨਾਲ
ਸਮਾਂ ਬਿਤਾਓ। ਲੋਕ-ਮਾਧਿਅਮ ਉੱਪਰ ਵਾਧੂ ਦੀਆਂ ਕਾਰਵਾਈਆਂ ਤੋਂ ਬਚੋ ਭਾਵ ਜਿਹੜੀ
ਚੀਜ਼ ਤੁਹਾਡੇ ਨਾਲ ਸੰਬੰਧਿਤ ਹੈ ਉਸ ਨੂੰ ਦੇਖੋ ਜਾਂ ਕਰੋ। ਵਾਧੂ ਦੀਆਂ ਚੀਜ਼ਾਂ
ਉੱਪਰ ਆਪਣੇ ਧਿਆਨ ਨੂੰ ਕੇਂਰਦਿਤ ਨਾ ਕਰੋ। ਵਿਅਕਤੀਗਤ ਜਾਣਕਾਰੀ ਘੱਟ ਤੋਂ ਘੱਟ
ਸਾਂਝੀ ਕਰੋ। ਆਪਣੇ ਬਾਰੇ, ਆਪਣੇ ਪਰਿਵਾਰ ਬਾਰੇ ਅਤੇ ਆਪਣੇ ਕਾਰੋਬਾਰ ਬਾਰੇ।
ਲੋਕ-ਮਾਧਿਅਮ ਉੱਪਰ ਉੱਡਦੀਆਂ ਅਫ਼ਵਾਹਾਂ ਤੋਂ ਬਚੋ ਅਤੇ ਅਫ਼ਵਾਹਾਂ ਨੂੰ ਫੈਲਾਉਣ ਤੋਂ
ਗੁਰੇਜ਼ ਕਰੋ। ਜਿਸ ਗੱਲ ਦਾ ਤੁਹਾਨੂੰ ਪੱਕਾ ਯਕੀਨ ਨਹੀਂ ਉਸ ਨੂੰ ਅੱਗੇ ਭੇਜਣ ਤੋਂ
ਸੰਕੋਚ ਕਰੋ। ਕਈ ਵਾਰ ਬਹੁਤ ਸਾਰੀਆਂ ਝੂਠੀਆਂ ਖ਼ਬਰਾਂ ਵੀ ਲੋਕਾਂ ਨੂੰ ਗੁੰਮਰਾਹ
ਕਰਨ ਲਈ ਫੈਲਾਈਆਂ ਜਾਂਦੀਆਂ ਹਨ ਤਾਂ ਕਿ ਸਮਾਜਿਕ ਮਾਹੌਲ ਨੂੰ ਵਿਗਾੜਿਆ ਜਾ ਸਕੇ।
ਇਸ ਲਈ ਅਫ਼ਵਾਹਾਂ ਨੂੰ ਫੈਲਾਉਣ ਵਿਚ ਹਿੱਸੇਦਾਰ ਨਾ ਬਣੋ। ਇਸ ਤਰ੍ਹਾਂ ਉੱਪਰ ਕੀਤੀ
ਗਈ ਵਿਚਾਰ- ਚਰਚਾ ਦੇ ਆਧਾਰ ਤੇ ਕਿਹਾ ਜਾ ਸਕਦਾ ਹੈ ਕਿ ਸੀਮਤ ਸਮੇਂ ਲਈ ਕੀਤਾ ਗਿਆ
ਸੋਸ਼ਲ- ਮੀਡੀਆ ਦਾ ਪ੍ਰਯੋਗ ਵਰਦਾਨ ਸਿੱਧ ਹੁੰਦਾ ਹੈ ਪਰ, ਹੱਦੋਂ ਵੱਧ ਕੇ
ਇਸੇਤਿਮਾਲ ਸਰਾਪ ਦਾ ਰੂਪ ਧਾਰਨ ਕਰ ਜਾਂਦਾ ਹੈ। ਇਸ ਲਈ ਲੋਕ-ਮਾਧਿਅਮ ਦਾ ਪ੍ਰਯੋਗ
ਕਰੋ ਪਰ, ਸੀਮਤ ਸਮੇਂ ਲਈ ਲਈ ਜਾਂ ਸਮਾਂ ਮਿੱਥ ਕੇ। ਇਸ ਨਾਲ ਲੋਕ-ਮਾਧਿਅਮ ਵਰਦਾਨ
ਸਿੱਧ ਹੋਵੇਗਾ। # 1054/1,
ਵਾ. ਨੰ. 15-ਏ, ਭਗਵਾਨ ਨਗਰ ਕਲੌਨੀ, ਪਿੱਪਲੀ, ਕੁਰੂਕਸ਼ੇਤਰ। ਮੋਬਾ.
075892- 33437
|
|
|
|
|
ਲੋਕ-ਮਾਧਿਅਮ:
ਵਰ ਜਾਂ ਸਰਾਪ ਨਿਸ਼ਾਨ ਸਿੰਘ ਰਾਠੌਰ
(ਡਾ.), ਕੁਰੂਕਸ਼ੇਤਰ |
ਸਿੱਖ
ਰਹੇ ਚਾਹੇ ਨਾ ਰਹੇ ਪ੍ਰੰਤੂ ਸਿੱਖੀ ਨੂੰ ਆਂਚ ਨਾ ਆਵੇ - ਖਾਲਸਾ ਏਡ ਮਿਸ਼ਨ
ਸੰਸਥਾ ਉਜਾਗਰ ਸਿੰਘ, ਪਟਿਆਲਾ |
ਨਵਜੋਤ
ਸਿੰਘ ਸਿੱਧੂ ਨੇ ਪਾਕਿਸਤਾਨ ਦੀ ਫ਼ੌਜ ਦੇ ਮੁੱਖੀ ਨੂੰ ਜੱਫੀ ਪਾਕੇ ਕੀ ਗੁਨਾਹ
ਕੀਤਾ ? ਉਜਾਗਰ ਸਿੰਘ, ਪਟਿਆਲਾ
|
ਦਿੱਲੀ
ਵਿੱਚ ਪੰਜਾਬੀ ਭਾਸ਼ਾ ਦੀ ਦਸ਼ਾ ਤੇ ਉਸਦੇ ਸਨਮਾਨ ਦੀ ਗਲ
ਜਸਵੰਤ ਸਿੰਘ ‘ਅਜੀਤ’, ਦਿੱਲੀ |
ਆਪਣਾ
ਪੰਜਾਬ ਹੋਵੇ . . . ਡਾ. ਨਿਸ਼ਾਨ
ਸਿੰਘ ਰਾਠੌਰ, ਕੁਰੂਕਸ਼ੇਤਰ |
ਆਪ
ਦਾ ਕਾਟੋ ਕਲੇਸ਼
ਯਾਰੀ ਬੇਕਦਰਾਂ ਨਾਲ ਲਾਈ-ਟੁੱਟ ਗਈ ਤੜੱਕ ਕਰਕੇ
ਉਜਾਗਰ ਸਿੰਘ, ਪਟਿਆਲਾ |
ਲੋਕ
ਕਵੀ ਬਾਬਾ ਨਜਮੀ ਸ੍ਰੋਤਿਆਂ ਦੇ ਰੂਬਰੂ ਆਪਣੀਆਂ ਕਵਿਤਾਂਵਾਂ ਸੁਣਾਉਂਦੇ ਹੋਏ
ਰਵੇਲ ਸਿੰਘ, ਇਟਲੀ |
ਗੁਰਦੁਆਰਾ
'ਖਾਲਸਾ ਦਰਬਾਰ' ਡਿਕਸੀ ਰੋਡ ਮਿੱਸੀਸਾਉਗਾ ਦੇ ਦਰਸ਼ਨ
ਰਵੇਲ ਸਿੰਘ, ਇਟਲੀ |
ਵਿਆਹਾਂ
ਤੇ ਫਿਜੂਲਖ਼ਰਚੀ: ਇਕ ਸਮਾਜਕ ਕੁਰੀਤੀ
ਡਾ. ਨਿਸ਼ਾਨ ਸਿੰਘ ਰਾਠੌਰ |
ਘਿਉ
ਦਾ ਘੜਾ ਰਵੇਲ ਸਿੰਘ ਇਟਲੀ |
ਪੰਥਕ
ਸੰਸਥਾਵਾਂ ਵਿਚ ਟਕਰਾਓ ਸਿੱਖ ਧਰਮ ਦੀ ਪ੍ਰਫੁਲਤਾ ਵਿਚ ਰੁਕਾਵਟ ਪਾਉਣ ਦੀ
ਕੋਸ਼ਿਸ਼ ਉਜਾਗਰ ਸਿੰਘ, ਪਟਿਆਲਾ |
ਅੰਧਵਿਸ਼ਵਾਸਾਂ
ਵਿਚ ਜਕੜਿਆ ਮਨੁੱਖ ਡਾ. ਨਿਸ਼ਾਨ ਸਿੰਘ
ਰਾਠੌਰ, ਕੁਰੂਕਸ਼ੇਤਰ |
ਪੰਜਾਬ,
ਪੰਜਾਬੀ ਅਤੇ ਚਿੱਟਾ ਡਾ. ਨਿਸ਼ਾਨ
ਸਿੰਘ ਰਾਠੌਰ, ਕੁਰੂਕਸ਼ੇਤਰ |
ਵੱਧਦੀ
ਆਬਾਦੀ : ਕਾਰਨ, ਪ੍ਰਭਾਵ ਅਤੇ ਬਚਾਓ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਅਮਰੀਕਾ
ਦੇ ਪੁਰਾਤਨ ਵਿਚ ਜਦੋਂ ਇਕ ਗੋਰੀ ਨੇ ਸਤਿ ਸ੍ਰੀ ਅਕਾਲ ਬੁਲਾਈ
ਉਜਾਗਰ ਸਿੰਘ, ਪਟਿਆਲਾ |
ਸ਼ਿਲਾਂਗ
ਦੇ ਸਿੱਖਾਂ ਦੇ ਸਿਰ ’ਤੇ ਉਜਾੜੇ ਦੀ ਤਲਵਾਰ?
ਜਸਵੰਤ ਸਿੰਘ ‘ਅਜੀਤ’, ਦਿੱਲੀ |
ਭਾਰਤੀ
ਰਾਜਨੀਤੀ ਵਿੱਚਲੇ ਆਪੋ-ਆਪਣੇ ਸੱਚ!
ਜਸਵੰਤ ਸਿੰਘ ‘ਅਜੀਤ’, ਦਿੱਲੀ |
ਹੈਰਾਨੀ
ਭਰਿਆ ਹੋ ਸਕਦਾ ਹੈ ਚੋਣ ਵਰ੍ਹਾ ਡਾ
ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਪੰਜਾਬ
ਪ੍ਰਦੇਸ਼ ਕਾਂਗਰਸ ਸਿਆਸੀ ਤਾਕਤ ਦਾ ਆਨੰਦ ਮਾਣਦੀ ਹੋਈ
ਉਜਾਗਰ ਸਿੰਘ, ਪਟਿਆਲਾ |
ਮਨੁੱਖ,
ਮੋਬਾਈਲ ਅਤੇ ਸੋਸ਼ਲ ਮੀਡੀਆ ਡਾ ਨਿਸ਼ਾਨ
ਸਿੰਘ ਰਾਠੌਰ, ਕੁਰੂਕਸ਼ੇਤਰ |
ਪੰਜਾਬ
ਮੰਤਰੀ ਮੰਡਲ ਦੇ ਗਠਨ ਵਿਚ ਕੇਂਦਰੀ ਕਾਂਗਰਸੀ ਨੇਤਾਵਾਂ ਦੀ ਦਖ਼ਲਅੰਦਾਜ਼ੀ
ਵਿਧਾਨਕਾਰਾਂ ਵਿਚ ਨਿਰਾਸ਼ਾ ਦਾ ਕਾਰਨ - ਉਜਾਗਰ
ਸਿੰਘ, ਪਟਿਆਲਾ |
ਭਾਰਤੀ
ਰਾਜਨੀਤੀ, ਤਾਂ ਇਉਂ ਹੀ ਚਲੇਗੀ!
ਜਸਵੰਤ ਸਿੰਘ ‘ਅਜੀਤ’, ਦਿੱਲੀ |
ਜ਼ਿੰਦਗੀ
ਦਾ ਦੂਜਾ ਨਾਂ ਹੈ ਮਾਂ ! ਸੁਰਜੀਤ
ਕੌਰ, ਕਨੇਡਾ |
ਮਨੁੱਖ
ਵਿੱਚੋਂ ਖ਼ਤਮ ਹੁੰਦੀ ਮਨੁੱਖਤਾ ਡਾ
ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਕੀ
ਸਾਡੇ ਪੰਜਾਬੀ, ਇਤਿਹਾਸਕ ਜਾਂ ਸਾਡੇ ਸੂਰਮਿਆਂ ਦੀਆਂ ਫ਼ਿਲਮਾਂ ਦੇਖਣ ਦੇ ਰੌਂਅ
ਵਿੱਚ ਹਨ? ਸ਼ਿਵਚਰਨ ਜੱਗੀ ਕੁੱਸਾ,
ਲੰਡਨ |
ਸਰਵੁੱਚ
ਧਾਰਮਕ ਸਿੱਖ ਸੰਸਥਾਵਾਂ ਦੀ ਸਾਖ ਦਾਅ ’ਤੇ?
ਜਸਵੰਤ ਸਿੰਘ ‘ਅਜੀਤ’, ਦਿੱਲੀ |
ਪ੍ਰੋ.
ਕਿਰਪਾਲ ਸਿੰਘ ਬਡੂੰਗਰ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੇਹਣੋ ਮੇਹਣੀ
ਉਜਾਗਰ ਸਿੰਘ, ਪਟਿਆਲਾ |
ਬਾਦਲ
ਅਕਾਲੀ ਦਲ ਨੇ ਪੰਜਾਬੋਂ ਬਾਹਰ ਪੈਰ ਪਸਾਰੇ?
ਜਸਵੰਤ ਸਿੰਘ ‘ਅਜੀਤ’, ਦਿੱਲੀ |
1
ਅਪ੍ਰੈਲ 2018 ਨੂੰ ਬਰਸੀ ਤੇ ਵਿਸ਼ੇਸ਼
ਹਮੇਸ਼ਾ ਵਾਦਵਿਵਾਦਾਂ ਵਿਚ ਘਿਰੇ
ਰਹੇ: ਕਿੰਗ ਮੇਕਰ ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ, ਪਟਿਆਲਾ |
ਆਮ
ਆਦਮੀ ਪਾਰਟੀ ਪਾਣੀ ਦੇ ਉਬਾਲ ਵਾਂਗੂੰ ਆਈ ਭਾਫ ਬਣਕੇ ਉਡਣ ਲੱਗੀ
ਉਜਾਗਰ ਸਿੰਘ, ਪਟਿਆਲਾ |
ਸਿਆਸਤ
’ਤੇ ਭਾਰੂ ਹੁੰਦਾ ਧਰਮ: ਕਾਰਨ ਅਤੇ ਨਤੀਜੇ
ਡਾ. ਨਿਸ਼ਾਨ ਸਿੰਘ
ਰਾਠੌਰ |
23
ਮਾਰਚ ਸ਼ਹੀਦੀ ਦਿਵਸ ਤੇ ਵਿਸ਼ੇਸ਼
ਭਾਰਤ ਦੀ ਆਜ਼ਾਦੀ
ਸੰਗਰਾਮ ਦਾ ਅਜ਼ੀਮ ਹੀਰੋ: ਸ੍ਰ. ਭਗਤ ਸਿੰਘ -
ਪ੍ਰੋ. ਅਰਚਨਾ, ਬਰਨਾਲਾ |
ਕੈਨੇਡਾ
ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਪੰਜਾਬੀਆਂ ਲਈ ਮਹੱਤਵਪੂਰਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
’ਚ ਘੱਟਦਾ ਸਾਹਿਤ ਪੜ੍ਹਨ ਦਾ ਰੁਝਾਨ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਸਿਆਸਤ
ਦੇ ਰਾਹਾਂ ਤੋਂ ਗਾਇਬ ਹੁੰਦੇ ਅਸਲ ਮੁੱਦੇ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਸ਼ੇਤਰ
|
ਕੋਕੜੂਆਂ ਦੀ ਭਰਮਾਰ ਵੇ
ਮਾਹੀਆ ਸ਼ਿੰਦਰ ਮਾਹਲ, ਯੂ ਕੇ
|
ਨਵੀਂ
ਦੁਨੀਆਂ - ਨਵੇਂ ਨਜ਼ਾਰੇ
ਸ਼ਿੰਦਰ ਮਾਹਲ, ਯੂ ਕੇ
|
ਕੁਝ
ਚਰਚਤ ਖਬਰਾਂ, ਆਮ ਰੁਝਾਨਾਂ ਤੋਂ ਕੁਝ ਹਟ ਕੇ
ਜਸਵੰਤ ਸਿੰਘ ‘ਅਜੀਤ’, ਦਿੱਲੀ |
ਸੁਰੇਸ਼ ਕੁਮਾਰ ਨੂੰ ਇਮਾਨਦਾਰੀ ਤੇ ਪਹਿਰਾ ਦੇਣ ਅਤੇ ਭਰਿਸ਼ਟਾਚਾਰ ਰੋਕਣ ਦੀ
ਸਜਾ ਉਜਾਗਰ ਸਿੰਘ, ਪਟਿਆਲਾ
|
ਸੁੰਦਰ
ਮੁੰਦਰੀਏ ਹੋ
ਕੰਵਲਜੀਤ ਕੌਰ ਢਿੱਲੋਂ, ਤਰਨ ਤਾਰਨ |
ਹੁਣ
ਬਾਪੂ ਕਦੇ ਕਦੇ ਬੜਾ ਯਾਦ ਆਉਂਦੈ
ਰਵੇਲ ਸਿੰਘ ਇਟਲੀ |
ਭਾਰਤ-ਪਾਕ
ਸੰਬੰਧਾਂ ਵਿੱਚ ਸੁਧਾਰ ਕਿਉਂ ਨਹੀਂ ਆਉਂਦਾ?
ਜਸਵੰਤ ਸਿੰਘ ‘ਅਜੀਤ’, ਦਿੱਲੀ |
ਨਸ਼ਾ,
ਸਮਾਜ ਅਤੇ ਦੇਸ਼ ਦੀ ਬਰਬਾਦੀ
ਹਰਜੀਤ ਕਾਤਿਲ, ਸ਼ੇਰਪੁਰ |
|
|
|
|
|
|
|