WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
 
     
 
ਸਵਾਲਾਂ ਹੇਠ ਹੈ ਸੰਚਾਰ ਮਾਧਿਅਮ ਦੀ ਭਰੋਸੇਯੋਗਤਾ
ਨਿਸ਼ਾਨ ਸਿੰਘ ਰਾਠੌਰ (ਡਾ.), ਕੁਰੂਕਸ਼ੇਤਰ    (14/09/2018)

nishan

 
sanchar
 

ਲੋਕਤੰਤਰ ਦੇ ਚਾਰ ਥੰਮਾਂ ਵਿੱਚੋਂ ਮਾਧਿਅਮ ਦੀ ਅਹਿਮ ਜਗ੍ਹਾ ਹੈ। ਇਸ ਦਾ ਮੁੱਖ ਕਾਰਨ ਇਹ ਹੈ ਕਿ ਮਾਧਿਅਮ ਆਮ ਲੋਕਾਂ ਦੀ ਆਵਾਜ਼ ਬਣ ਕੇ ਸਰਕਾਰਾਂ ਦੇ ਕੰਨਾਂ ਤੱਕ ਪਹੁੰਚਦਾ ਹੈ। ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹਕੂਮਤ ਤੱਕ ਪਹੁੰਚਾਉਂਦਾ ਹੈ ਤਾਂ ਕਿ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ। ਪਰ, ਪਿਛਲੇ ਕੁਝ ਵਰ੍ਹਿਆਂ ਤੋਂ ਸੰਚਾਰ ਮਾਧਿਅਮ ਦੀ ਭਰੋਸੇਯੋਗਤਾ ਉੱਪਰ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਇਸ ਸਵਾਲੀਆ ਨਿਸ਼ਾਨ ਦੇ ਬਹੁਤ ਸਾਰੇ ਕਾਰਨ ਉੱਭਰ ਕੇ ਸਾਹਮਣੇ ਆ ਰਹੇ ਹਨ। ਇਸ ਲੇਖ ਵਿਚ ਇਹਨਾਂ ਕਾਰਨਾਂ ਦੀ ਸੰਖੇਪ ਰੂਪ ਵਿਚ
ਵਿਚਾਰ- ਚਰਚਾ ਕੀਤੀ ਜਾ ਰਹੀ ਹੈ ਤਾਂ ਕਿ ਸਹੀ ਕਾਰਨਾਂ ਦੀ ਪੜਚੋਲ ਕੀਤੀ ਜਾ ਸਕੇ।
 
ਮਾਧਿਅਮ ਤੋਂ ਭਾਵ ਕੇਵਲ ਇਲੈਕਟਰੋਨਿੰਗ  ਮਾਧਿਅਮ ਜਾਂ ਟੀ. ਵੀ. ਚੈਨਲ  ਹੀ ਨਹੀਂ ਹਨ ਬਲਕਿ ਛਪਦਾ ਮਾਧਿਅਮ, ਲੋਕ-ਮਾਧਿਅਮ, ਇਸ਼ਤਿਹਾਰ ਮਾਧਿਅਮ, ਡਿਜੀਟਲ ਮਾਧਿਅਮ, ਪ੍ਰਕਾਸ਼ਿਤ ਮਾਧਿਅਮ (ਪੁਸਤਕ ਮਾਧਿਅਮ), ਸਮੂਹਕ- ਮਾਧਿਅਮ , ਰਿਕਾਡਿੰਗ ਮਾਧਿਅਮ ਅਤੇ ਪ੍ਰਸਾਰਨ ਮਾਧਿਅਮ ਸ਼ਾਮਲ ਹਨ। ਇਹਨਾਂ ਸਾਰੇ ਰੂਪਾਂ ਵਿਚ ਕਿਤੇ ਨਾ ਕਿਤੇ ਖਾਮੀਆਂ ਦੇਖੀਆਂ ਗਈਆਂ ਹਨ ਜਿਸ ਕਰਕੇ ਆਮ ਲੋਕਾਂ ਦਾ ਇਹਨਾਂ ਉੱਪਰ ਹੁਣ ਉਹ ਭਰੋਸਾ ਨਹੀਂ ਰਿਹਾ ਜੋ ਪਿਛਲੇ ਸਾਲਾਂ ਵਿਚ ਦੇਖਣ ਨੂੰ ਮਿਲਦਾ ਸੀ। ਉਹ ਭਰੋਸਾ ਹੁਣ ਖੰਡਿਤ ਹੋ ਚੁਕਿਆ ਹੈ।
 
ਮੀਡੀਆ ਹਾਊਸ ਤੇ ਅਸਲ ਮਾਲਕ:
ਖ਼ਾਸ ਗੱਲ ਇਹ ਹੈ ਕਿ ਅੱਜ ਦੇ ਸਮੇਂ ਵਿਚ ਇਲੈਕਟਰੋਨਿੰਗ ਮਾਧਿਅਮ ਭਾਵ ਟੀ. ਵੀ. ਚੈਨਲਾਂ  ਨੇ ਤਾਂ ਹੱਦੋਂ ਵੱਧ ਕੇ ਆਪਣੇ ਮਿਆਰ ਨੂੰ ਹੇਠਾਂ ਸੁੱਟ ਲਿਆ ਹੈ। ਇਸ ਦਾ ਮੁੱਖ ਕਾਰਨ ਇਹ ਹੈ ਕਿ ਬਹੁਤ ਸਾਰੇ ਟੀ. ਵੀ. ਚੈਨਲ ਰਾਜਨੀਤਕ ਪਾਰਟੀਆਂ ਦੇ ਲੋਕਾਂ ਦੇ ਨਿੱਜੀ ਚੈਨਲ ਹਨ। ਇਸ ਕਰਕੇ ਉਹ ਟੀ. ਵੀ. ਚੈਨਲ ਆਪਣੇ ਮਾਲਕ ਦੀ ਰਾਜਨੀਤਕ ਪਾਰਟੀ ਦੇ ਵਿਰੁੱਧ ਕੋਈ ਖ਼ਬਰ ਨਸ਼ਰ ਨਹੀਂ ਕਰਦਾ। ਉਂਝ, ਆਮ ਲੋਕਾਂ ਨੂੰ ਇਹਨਾਂ ਲੁਕੇ ਕਾਰਨਾਂ ਦਾ ਗਿਆਨ ਨਹੀਂ ਹੁੰਦਾ ਪਰ, ਹੁਣ ਲੋਕ- ਮਾਧਿਅਮ ਦੇ ਸਰਗਰਮੀ ਕਰਕੇ ਇਹ ਭੇਦ ਉਜਾਗਰ ਹੋਣੇ ਸ਼ੁਰੂ ਹੋ ਗਏ ਹਨ, ਜਿਸ ਦੇ ਸਿੱਟੇ ਵੱਜੋਂ ਲੋਕਾਂ ਦਾ ਭਰੋਸਾ ਲਗਭਗ ਟੁੱਟ ਗਿਆ ਹੈ। ਰਾਜਨੀਤਕ ਲੋਕਾਂ ਨੇ ਆਪਣੀ ਮਸ਼ਹੂਰੀ ਲਈ ਟੀ. ਵੀ. ਚੈਨਲ ਚਲਾ ਲਏ ਹਨ ਤਾਂ ਕਿ ਆਮ ਲੋਕਾਂ ਦੇ ਮਨਾਂ ਉੱਪਰ ਪ੍ਰਭਾਵ ਬਣਾਇਆ ਜਾ ਸਕੇ। ਇਸ ਕਰਕੇ ਉਹਨਾਂ ਦਾ ਆਪਣਾ ਟੀ. ਵੀ. ਆਪਣੇ ਮਾਲਕ ਦੇ ਖਿਲਾਫ਼ ਕਦੇ ਕੋਈ ਖ਼ਬਰ ਨਸ਼ਰ ਨਹੀਂ ਕਰਦਾ।
 
ਮਾਧਿਅਮ ਅਤੇ ਇਸ਼ਤਿਹਾਰਾਂ ਦਾ ਬੰਦੋਬਸਤ :
ਮਾਧਿਅਮ ਨੂੰ ਆਪਣੀ ਸੰਸਥਾ ਚਲਾਉਣ ਲਈ ਇਸ਼ਤਿਹਾਰਾਂ ਦੀ ਸਖ਼ਤ ਲੋੜ ਹੁੰਦੀ ਹੈ ਕਿਉਂਕਿ ਮਾਧਿਅਮ ਵਿਚ ਕੰਮ ਕਰਕੇ ਲੋਕਾਂ ਨੂੰ ਤਨਖ਼ਾਹ ਦੇਣੀ ਹੁੰਦੀ ਹੈ। ਟੀ. ਵੀ. ਅਤੇ ਅਖ਼ਬਾਰ ਚਲਾਉਣ ਲਈ ਪੈਸਾ ਖ਼ਰਚ ਕਰਨਾ ਪੈਂਦਾ ਹੈ। ਆਮ ਲੋਕਾਂ ਤੱਕ ਪਹੁੰਚ ਕਰਨ ਲਈ ਕਈ ਤਰ੍ਹਾਂ ਦੇ ਇਸ਼ਤਿਹਾਰ ਦੇਣੇ ਪੈਂਦੇ ਹਨ ਤਾਂ ਕਿਤੇ ਆਮ ਲੋਕਾਂ ਤੱਕ ਪਹੁੰਚ ਹੁੰਦੀ ਹੈ। ਇਹਨਾਂ ਸਾਰੇ ਖ਼ਰਚਿਆਂ ਨੂੰ ਕਰਨ ਲਈ ਮਾਧਿਅਮ ਹਾਊਸ ਨੂੰ ਪੈਸੇ ਦੀ ਲੋੜ ਹੁੰਦੀ ਹੈ ਅਤੇ ਇਹ ਪੈਸਾ ਰਾਜਨੀਤਕ ਪਾਰਟੀਆਂ, ਸਰਕਾਰਾਂ ਅਤੇ ਵੱਡੇ ਕਾਰੋਬਾਰੀਆਂ ਕੋਲੋਂ ਮਿਲਦਾ ਹੈ। ਇਸ ਲਈ ਮਾਧਿਅਮ ਹਾਊਸ ਆਪਣੇ ਅੰਨਦਾਤਿਆਂ ਨੂੰ ਬਦਨਾਮ ਕਰਨ ਤੋਂ ਗੁਰੇਜ਼ ਕਰਦੇ ਹਨ ਭਾਵ ਜਿਸ ਸੰਸਥਾ ਨੇ ਮਾਧਿਅਮ ਹਾਊਸ ਨੂੰ ਮੋਟੀ ਰਕਮ ਇਸ਼ਤਿਹਾਰ ਵੱਜੋਂ ਦਿੱਤੀ ਹੁੰਦੀ ਹੈ ਉਸਨੂੰ ਬਦਨਾਮ ਕਰਨ ਵਾਲੀ ਕੋਈ ਖ਼ਬਰ ਚਲਾਉਣ ਤੋਂ ਸੰਕੋਚ ਕੀਤਾ ਜਾਂਦਾ ਹੈ। ਇਸ ਕਰਕੇ ਵੀ ਆਮ ਲੋਕਾਂ ਦੀਆਂ ਨਜ਼ਰਾਂ ਵਿਚ ਮਾਧਿਅਮ ਦੀ ਭਰੋਸੇਯੋਗਤਾ ਖ਼ਤਮ ਹੋ ਰਹੀ ਹੈ।
 
ਮਾਧਿਅਮ ਦੀ ਸ਼ਾਮੂਲੀਅਤ :
ਮਾਧਿਅਮ ਹਾਊਸ ਵਿਚ ਕੰਮ ਕਰਕੇ ਬਹੁਤ ਸਾਰੇ ਕਰਮਚਾਰੀ ਕਈ ਵਾਰ ਕਿਸੇ ਖ਼ਾਸ ਪਾਰਟੀ, ਸਰਕਾਰ ਜਾਂ ਕਾਰੋਬਾਰ ਵਿਚ ਸ਼ਾਮਲ ਹੁੰਦੇ ਹਨ। ਇਸ ਕਰਕੇ ਵੀ ਉਹ ਆਪਣੇ ਕਾਰੋਬਾਰ ਜਾਂ ਸਰਕਾਰ ਦੇ ਵਿਰੁੱਧ ਬੋਲਣ ਤੋਂ ਗੁਰੇਜ਼ ਕਰਦੇ ਹਨ। ਪਿਛਲੇ ਕੁਝ ਸਮੇਂ ਵਿਚ ਦੇਖਣ ਵਿਚ ਆਇਆ ਹੈ ਕਿ ਬਹੁਤ ਸਾਰੇ ਪੱਤਰਕਾਰਾਂ ਨੇ ਆਪਣੀ ਪੱਤਰਕਾਰੀ ਨੂੰ ਅਲਵਿਦਾ ਆਖ ਕੇ ਰਾਜਨੀਤਕ ਪਾਰਟੀਆਂ ਨੂੰ ਅਪਣਾਅ ਲਿਆ ਹੈ। ਉਹ ਰਾਜਨੇਤਾ ਬਣ ਗਏ ਹਨ। ਫੇਰ ਜਦੋਂ ਉਹ ਪੱਤਰਕਾਰ ਵੱਜੋਂ ਆਪਣਾ ਕੰਮ ਕਰ ਰਹੇ ਸਨ ਤਾਂ ਉਹਨਾਂ ਤੋਂ ਨਿਰਪੱਖ ਪੱਤਰਕਾਰੀ ਦੀ ਆਸ ਕਿਵੇਂ ਕੀਤੀ ਜਾ ਸਕਦੀ ਸੀ? ਅਜਿਹੇ ਮਾਧਿਅਮ ਕਰਮੀਆਂ ਨੇ ਤਾਂ ਆਪਣੇ ਕਾਰੋਬਾਰ ਜਾਂ ਸਰਕਾਰ ਨੂੰ ਮੁਨਾਫ਼ਾ ਪਹੁੰਚਾਉਣ ਲਈ ਆਪਣੀ ਪੱਤਰਕਾਰੀ ਦੇ ਕਿਤੇ ਦੀ ਵਰਤੋਂ ਕੀਤੀ ਹੋਣੀ ਹੈ। ਇਸ ਗੱਲ ਤੋਂ ਇਨਕਾਰੀ ਨਹੀਂ ਹੋਇਆ ਜਾ ਸਕਦਾ। ਮਾਧਿਅਮ ਹਾਊਸ ਕਈ ਵਾਰ ਵੱਡੇ ਨੇਤਾਵਾਂ ਨਾਲ ਸੰਬੰਧ ਬਣਾਉਣ ਲਈ ਵੀ ਉਹਨਾਂ ਦੀਆਂ ਤਾਰੀਫ਼ਾਂ ਦੀਆਂ ਝੂਠੀਆਂ ਖ਼ਬਰਾਂ ਨੂੰ ਪ੍ਰਸਾਰਿਤ ਕਰਦੇ ਹਨ ਤਾਂ ਕਿ ਝੂਠੀਆਂ ਤਾਰੀਫ਼ਾਂ ਦੀ ਇਵਜ ਵੱਜੋਂ ਵੱਡੇ ਰਾਜ ਨੇਤਾਵਾਂ ਨਾਲ ਨੇੜਤਾ ਹਾਸਿਲ ਕੀਤੀ ਜਾ ਸਕੇ ਅਤੇ ਮੁਨਾਫ਼ਾ ਕਮਾਇਆ ਜਾ ਸਕੇ।
 
ਸਰਕਾਰੀ ਦਬਾਓ :
ਮਾਧਿਅਮ ਨੂੰ ਪੱਖਪਾਤੀ ਰਵੱਈਆ ਅਪਣਾਉਣ ਲਈ ਕਈ ਵਾਰ ਸਰਕਾਰਾਂ ਦਾ ਦਬਾਓ ਵੀ ਕੰਮ ਕਰਦਾ ਹੈ। ਅਸਲ ਵਿਚ ਸਰਕਾਰਾਂ ਨਹੀਂ ਚਾਹੁੰਦੀਆਂ ਕਿ ਉਹਨਾਂ ਦੀਆਂ ਨਾਕਾਮੀਆਂ ਨੂੰ ਲੋਕਾਂ ਦੇ ਸਾਹਮਣੇ ਨਸ਼ਰ ਕੀਤਾ ਜਾਵੇ। ਇਸ ਲਈ ਹਕੂਮਤਾਂ ਅਕਸਰ ਹੀ ਮਾਧਿਅਮ ਕਰਮੀਆਂ ਨੂੰ ਦਬਾਉਂਦੀਆਂ ਰਹਿੰਦੀਆਂ ਹਨ ਜਿਸ ਨਾਲ ਅਜਿਹੀ ਕੋਈ ਖ਼ਬਰ ਆਮ ਲੋਕਾਂ ਤੱਕ ਨਾ ਪਹੁੰਚੇ ਜਿਸ ਨਾਲ ਉਹਨਾਂ ਦੀ ਦਿੱਖ ਨੂੰ ਕੋਈ ਨੁਕਸਾਨ ਪਹੁੰਚੇ। ਇਸ ਦਬਾਓ ਦੇ ਨਤੀਜੇ ਵੱਜੋਂ ਸਰਕਾਰਾਂ ਦੀਆਂ ਗਲਤ ਕਾਰਗੁਜ਼ਾਰੀਆਂ ਆਮ ਲੋਕਾਂ ਦੀਆਂ ਨਜ਼ਰਾਂ ਤੋਂ ਬਚੀਆਂ ਰਹਿੰਦੀਆਂ ਹਨ। ਪਰ, ਮਾਧਿਅਮ ਦੀ ਭਰੋਸੇਯੋਗਤਾ ਦਾਅ ਤੇ ਲੱਗ ਜਾਂਦੀ ਹੈ। ਪਿਛਲੇ ਕੁਝ ਵਰਿਆਂ ਵਿਚ ਦੇਖਿਆ ਗਿਆ ਹੈ ਕਿ ਬਹੁਤ ਸਾਰੇ ਮਾਧਿਅਮ ਘਰਾਂ ਉੱਪਰ ਹਮਲੇ ਕੀਤੇ ਗਏ ਹਨ ਤਾਂ ਕਿ ਉਹਨਾਂ ਨੂੰ ਡਰਾਇਆ ਜਾ ਸਕੇ। ਮਾਧਿਅਮ ਕਰਮੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਮਾਰਿਆ ਗਿਆ ਹੈ ਤਾਂ ਕਿ ਉਹ ਸਰਕਾਰ ਦੇ ਵਿਰੁੱਧ ਬੋਲਣ ਤੋਂ ਡਰ ਜਾਣ। ਸਰਕਾਰੀ ਨਾਕਾਮੀਆਂ ਨੂੰ ਲੋਕਾਂ ਦੇ ਸਾਹਮਣੇ ਨਸ਼ਰ ਨਾ ਕਰਨ। ਇਸ ਕਰਕੇ ਵੀ ਕਈ ਵਾਰ ਖ਼ਬਰਾਂ ਨੂੰ ਰੋਕ ਲਿਆ ਜਾਂਦਾ ਹੈ।
 
ਖ਼ਬਰ ਪ੍ਰਾਪਤੀ ਦੇ ਵਿਭਿੰਨ ਸਾਧਨ :
ਮਾਧਿਅਮ ਦੀ ਭਰੋਸੇਯੋਗਤਾ ਨੂੰ ਖ਼ਤਰਾ ਇਸ ਲਈ ਵੀ ਪੈਦਾ ਹੋ ਗਿਆ ਹੈ ਕਿਉਂਕਿ ਅੱਜ ਦੇ ਦੌਰ ਵਿਚ ਲੋਕਾਂ ਕੋਲ ਖ਼ਬਰ ਪ੍ਰਾਪਤ ਕਰਨ ਦੇ ਬਹੁਤ ਸਾਰੇ ਸਾਧਨ ਮੌਜੂਦ ਹਨ। ਟੀ. ਵੀ. ਚੈਨਲਾਂ ਤੇ ਪ੍ਰਸਾਰਿਤ ਖ਼ਬਰ ਨੂੰ ਹੀ ਅੰਤਿਮ ਸੱਚ ਨਹੀਂ ਮੰਨਿਆ ਜਾਂਦਾ ਬਲਕਿ ਹੋਰ ਬਹੁਤ ਸਾਰੇ ਸਾਧਨਾਂ ਰਾਹੀਂ ਉਸ ਖ਼ਬਰ ਦੀ ਸੱਚਾਈ ਨੂੰ ਦੇਖਿਆ ਜਾਂਦਾ ਹੈ, ਸਮਝਿਆ ਜਾਂਦਾ ਹੈ ਅਤੇ ਫਿਰ ਮੰਨਿਆ ਜਾਂਦਾ ਹੈ। ਕੁਝ ਵਰ੍ਹੇ ਪਹਿਲਾਂ ਤੱਕ ਟੀ. ਵੀ. ਉੱਪਰ ਚੱਲੀ ਖ਼ਬਰ ਜਾਂ ਅਖ਼ਬਾਰ ਵਿਚ ਛੱਪੀ ਖ਼ਬਰ ਨੂੰ ਹੀ ਅੰਤਿਮ ਸੱਚ ਸਵੀਕਾਰ ਕਰ ਲਿਆ ਜਾਂਦਾ ਸੀ ਪਰ ਹੁਣ ਜ਼ਮਾਨਾ ਬਦਲ ਗਿਆ ਹੈ। ਆਮ ਲੋਕ ਇੱਕੋ ਹੀ ਖ਼ਬਰ ਨੂੰ ਬਹੁਤ ਸਾਰੇ ਸਾਧਨਾਂ ਦੁਆਰਾ ਪਰਖ਼ਦੇ ਹਨ, ਸਮਝਦੇ ਹਨ ਅਤੇ ਫਿਰ ਮੰਨਦੇ ਹਨ। ਕਈ ਵਾਰ ਵੱਖ-ਵੱਖ ਟੀ. ਵੀ. ਚੈਨਲਾਂ ਉੱਪਰ ਇੱਕੋ ਹੀ ਖ਼ਬਰ ਨੂੰ ਵਿਭਿੰਨ ਪੱਖਾਂ ਤੋਂ ਪ੍ਰਸਾਰਿਤ ਕੀਤਾ ਜਾ ਰਿਹਾ ਹੁੰਦਾ ਹੈ। ਇੱਕ ਟੀ. ਵੀ. ਚੈਨਲ ਉਸ ਫੈਸਲਾ ਦੀ ਸ਼ਲਾਘਾ ਕਰ ਰਿਹਾ ਹੁੰਦਾ ਹੈ ਅਤੇ ਦੂਜਾ ਨੁਕਤਾਚੀਨੀ। ਇਸ ਕਰਕੇ ਵੀ ਮਾਧਿਅਮ ਦੀ ਭਰੋਸੇਯੋਗਤਾ ਨੂੰ ਖੋਰਾ ਲੱਗਾ ਹੈ।
 
ਅੰਤ ਵਿਚ :
ਇਸ ਤਰ੍ਹਾਂ ਉੱਪਰ ਕੀਤੀ ਗਈ ਵਿਚਾਰ- ਚਰਚਾ ਦੇ ਆਧਾਰ 'ਤੇ ਕਿਹਾ ਜਾ ਸਕਦਾ ਹੈ ਕਿ ਮਾਧਿਅਮ ਦੀ ਭਰੋਸੇਯੋਗਤਾ ਨੂੰ ਖੋਰਾ ਲਾਉਣ ਵਾਲਾ ਕੋਈ ਹੋਰ ਨਹੀਂ ਬਲਕਿ ਖ਼ੁਦ ਮਾਧਿਅਮ ਹੀ ਹੈ। ਇਸ ਦੇ ਕਾਰਨਾਂ ਦੀ ਪੜਚੋਲ ਉੱਪਰ ਕੀਤੀ ਜਾ ਚੁਕੀ ਹੈ। ਮਾਧਿਅਮ ਲੋਕਤੰਤਰ ਦਾ ਚੌਥਾ ਥੰਮ ਹੈ ਇਸ ਲਈ ਮਾਧਿਅਮ ਨੂੰ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਹੋਣਾ ਚਾਹੀਦਾ ਹੈ ਅਤੇ ਨਿਰਪੱਖਤਾ ਨਾਲ ਆਪਣੀ ਮਹਤੱਵਪੂਰਨ ਜ਼ਿੰਮੇਵਾਰੀ ਨੂੰ ਨਿਭਾਉਣਾ ਚਾਹੀਦਾ ਹੈ ਤਾਂ ਕਿ ਆਮ ਲੋਕਾਂ ਵਿਚ ਮਾਧਿਅਮ ਦੀ ਭਰੋਸੇਯੋਗਤਾ ਨੂੰ ਮੁੜ ਸੁਰਜੀਤ ਕੀਤਾ ਜਾ ਸਕੇ।
# 1054/1, ਵਾ. ਨੰ. 15- ਏ,
ਭਗਵਾਨ ਨਗਰ ਕਾਲੌਨੀ,
ਪਿੱਪਲੀ, ਕੁਰੂਕਸ਼ੇਤਰ।  
ਮੋਬਾ. 75892- 33437

 
 
sancharਸਵਾਲਾਂ ਹੇਠ ਹੈ ਸੰਚਾਰ ਮਾਧਿਅਮ ਦੀ ਭਰੋਸੇਯੋਗਤਾ
ਨਿਸ਼ਾਨ ਸਿੰਘ ਰਾਠੌਰ (ਡਾ.), ਕੁਰੂਕਸ਼ੇਤਰ 
lok madhyiamਲੋਕ-ਮਾਧਿਅਮ: ਵਰ ਜਾਂ ਸਰਾਪ
ਨਿਸ਼ਾਨ ਸਿੰਘ ਰਾਠੌਰ (ਡਾ.), ਕੁਰੂਕਸ਼ੇਤਰ  
khalsaaid2ਸਿੱਖ ਰਹੇ ਚਾਹੇ ਨਾ ਰਹੇ ਪ੍ਰੰਤੂ ਸਿੱਖੀ ਨੂੰ ਆਂਚ ਨਾ ਆਵੇ - ਖਾਲਸਾ ਏਡ ਮਿਸ਼ਨ ਸੰਸਥਾ
ਉਜਾਗਰ ਸਿੰਘ,  ਪਟਿਆਲਾ 
navjotਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੀ ਫ਼ੌਜ ਦੇ ਮੁੱਖੀ ਨੂੰ ਜੱਫੀ ਪਾਕੇ ਕੀ ਗੁਨਾਹ ਕੀਤਾ ?
ਉਜਾਗਰ ਸਿੰਘ,  ਪਟਿਆਲਾ 
punjabiਦਿੱਲੀ ਵਿੱਚ ਪੰਜਾਬੀ ਭਾਸ਼ਾ ਦੀ ਦਸ਼ਾ ਤੇ ਉਸਦੇ ਸਨਮਾਨ ਦੀ ਗਲ
ਜਸਵੰਤ ਸਿੰਘ ‘ਅਜੀਤ’,  ਦਿੱਲੀ
punjabਆਪਣਾ ਪੰਜਾਬ ਹੋਵੇ . . .
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ 
AAPਆਪ ਦਾ ਕਾਟੋ ਕਲੇਸ਼
ਯਾਰੀ ਬੇਕਦਰਾਂ ਨਾਲ ਲਾਈ-ਟੁੱਟ ਗਈ ਤੜੱਕ ਕਰਕੇ
ਉਜਾਗਰ ਸਿੰਘ, ਪਟਿਆਲਾ
najmiਲੋਕ ਕਵੀ ਬਾਬਾ ਨਜਮੀ ਸ੍ਰੋਤਿਆਂ ਦੇ ਰੂਬਰੂ ਆਪਣੀਆਂ ਕਵਿਤਾਂਵਾਂ  ਸੁਣਾਉਂਦੇ ਹੋਏ
ਰਵੇਲ ਸਿੰਘ, ਇਟਲੀ 
dixieਗੁਰਦੁਆਰਾ 'ਖਾਲਸਾ ਦਰਬਾਰ' ਡਿਕਸੀ ਰੋਡ ਮਿੱਸੀਸਾਉਗਾ ਦੇ ਦਰਸ਼ਨ
ਰਵੇਲ ਸਿੰਘ, ਇਟਲੀ  
vivah1ਵਿਆਹਾਂ ਤੇ ਫਿਜੂਲਖ਼ਰਚੀ: ਇਕ ਸਮਾਜਕ ਕੁਰੀਤੀ
ਡਾ. ਨਿਸ਼ਾਨ ਸਿੰਘ ਰਾਠੌਰ   
 
gheoਘਿਉ ਦਾ ਘੜਾ
ਰਵੇਲ ਸਿੰਘ ਇਟਲੀ  
sikhਪੰਥਕ ਸੰਸਥਾਵਾਂ ਵਿਚ ਟਕਰਾਓ ਸਿੱਖ ਧਰਮ ਦੀ ਪ੍ਰਫੁਲਤਾ ਵਿਚ ਰੁਕਾਵਟ ਪਾਉਣ ਦੀ ਕੋਸ਼ਿਸ਼
ਉਜਾਗਰ ਸਿੰਘ, ਪਟਿਆਲਾ 
andhਅੰਧਵਿਸ਼ਵਾਸਾਂ ਵਿਚ ਜਕੜਿਆ ਮਨੁੱਖ
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ 
chittaਪੰਜਾਬ, ਪੰਜਾਬੀ ਅਤੇ ਚਿੱਟਾ
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ 
abadiਵੱਧਦੀ ਆਬਾਦੀ : ਕਾਰਨ, ਪ੍ਰਭਾਵ ਅਤੇ ਬਚਾਓ
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ 
amrikaਅਮਰੀਕਾ ਦੇ ਪੁਰਾਤਨ ਵਿਚ ਜਦੋਂ ਇਕ ਗੋਰੀ ਨੇ ਸਤਿ ਸ੍ਰੀ ਅਕਾਲ ਬੁਲਾਈ
ਉਜਾਗਰ ਸਿੰਘ, ਪਟਿਆਲਾ
shillongਸ਼ਿਲਾਂਗ ਦੇ ਸਿੱਖਾਂ ਦੇ ਸਿਰ ’ਤੇ ਉਜਾੜੇ ਦੀ ਤਲਵਾਰ?
ਜਸਵੰਤ ਸਿੰਘ ‘ਅਜੀਤ’,  ਦਿੱਲੀ
rajnitiਭਾਰਤੀ ਰਾਜਨੀਤੀ ਵਿੱਚਲੇ ਆਪੋ-ਆਪਣੇ ਸੱਚ!
ਜਸਵੰਤ ਸਿੰਘ ‘ਅਜੀਤ’,  ਦਿੱਲੀ
choneਹੈਰਾਨੀ ਭਰਿਆ ਹੋ ਸਕਦਾ ਹੈ ਚੋਣ ਵਰ੍ਹਾ
ਡਾ ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ  
congressਪੰਜਾਬ ਪ੍ਰਦੇਸ਼ ਕਾਂਗਰਸ ਸਿਆਸੀ ਤਾਕਤ ਦਾ ਆਨੰਦ ਮਾਣਦੀ ਹੋਈ
ਉਜਾਗਰ ਸਿੰਘ, ਪਟਿਆਲਾ
manukhਮਨੁੱਖ, ਮੋਬਾਈਲ ਅਤੇ ਸੋਸ਼ਲ ਮੀਡੀਆ
ਡਾ ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
punjabਪੰਜਾਬ ਮੰਤਰੀ ਮੰਡਲ ਦੇ ਗਠਨ ਵਿਚ ਕੇਂਦਰੀ ਕਾਂਗਰਸੀ ਨੇਤਾਵਾਂ ਦੀ ਦਖ਼ਲਅੰਦਾਜ਼ੀ ਵਿਧਾਨਕਾਰਾਂ ਵਿਚ ਨਿਰਾਸ਼ਾ ਦਾ ਕਾਰਨ -  ਉਜਾਗਰ ਸਿੰਘ, ਪਟਿਆਲਾ  
rajnitiਭਾਰਤੀ ਰਾਜਨੀਤੀ, ਤਾਂ ਇਉਂ ਹੀ ਚਲੇਗੀ!
ਜਸਵੰਤ ਸਿੰਘ ‘ਅਜੀਤ’, ਦਿੱਲੀ 
maaਜ਼ਿੰਦਗੀ ਦਾ ਦੂਜਾ ਨਾਂ ਹੈ ਮਾਂ !
ਸੁਰਜੀਤ ਕੌਰ, ਕਨੇਡਾ  
manukhਮਨੁੱਖ ਵਿੱਚੋਂ ਖ਼ਤਮ ਹੁੰਦੀ ਮਨੁੱਖਤਾ
ਡਾ ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ 
filmanਕੀ ਸਾਡੇ ਪੰਜਾਬੀ, ਇਤਿਹਾਸਕ ਜਾਂ ਸਾਡੇ ਸੂਰਮਿਆਂ ਦੀਆਂ ਫ਼ਿਲਮਾਂ ਦੇਖਣ ਦੇ ਰੌਂਅ ਵਿੱਚ ਹਨ?
ਸ਼ਿਵਚਰਨ ਜੱਗੀ ਕੁੱਸਾ, ਲੰਡਨ  
sikhiਸਰਵੁੱਚ ਧਾਰਮਕ ਸਿੱਖ ਸੰਸਥਾਵਾਂ ਦੀ ਸਾਖ ਦਾਅ ’ਤੇ?
ਜਸਵੰਤ ਸਿੰਘ ‘ਅਜੀਤ’, ਦਿੱਲੀ 
badungarਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੇਹਣੋ ਮੇਹਣੀ
ਉਜਾਗਰ ਸਿੰਘ, ਪਟਿਆਲਾ  
sadਬਾਦਲ ਅਕਾਲੀ ਦਲ ਨੇ ਪੰਜਾਬੋਂ ਬਾਹਰ ਪੈਰ ਪਸਾਰੇ?
ਜਸਵੰਤ ਸਿੰਘ ‘ਅਜੀਤ’, ਦਿੱਲੀ 
tohra1 ਅਪ੍ਰੈਲ 2018 ਨੂੰ ਬਰਸੀ ਤੇ ਵਿਸ਼ੇਸ਼
ਹਮੇਸ਼ਾ ਵਾਦਵਿਵਾਦਾਂ ਵਿਚ ਘਿਰੇ ਰਹੇ: ਕਿੰਗ ਮੇਕਰ ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ,  ਪਟਿਆਲਾ 
aapਆਮ ਆਦਮੀ ਪਾਰਟੀ ਪਾਣੀ ਦੇ ਉਬਾਲ ਵਾਂਗੂੰ ਆਈ ਭਾਫ ਬਣਕੇ ਉਡਣ ਲੱਗੀ
ਉਜਾਗਰ ਸਿੰਘ,  ਪਟਿਆਲਾ 
syasatਸਿਆਸਤ ’ਤੇ ਭਾਰੂ ਹੁੰਦਾ ਧਰਮ: ਕਾਰਨ ਅਤੇ ਨਤੀਜੇ
ਡਾ. ਨਿਸ਼ਾਨ ਸਿੰਘ ਰਾਠੌਰ 
bhagat23 ਮਾਰਚ ਸ਼ਹੀਦੀ ਦਿਵਸ ਤੇ ਵਿਸ਼ੇਸ਼
ਭਾਰਤ ਦੀ ਆਜ਼ਾਦੀ ਸੰਗਰਾਮ ਦਾ ਅਜ਼ੀਮ ਹੀਰੋ: ਸ੍ਰ. ਭਗਤ ਸਿੰਘ  - ਪ੍ਰੋ. ਅਰਚਨਾ, ਬਰਨਾਲਾ 
trudeauਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਪੰਜਾਬੀਆਂ ਲਈ ਮਹੱਤਵਪੂਰਨ
ਉਜਾਗਰ ਸਿੰਘ, ਪਟਿਆਲਾ
punjabiਪੰਜਾਬੀਆਂ ’ਚ ਘੱਟਦਾ ਸਾਹਿਤ ਪੜ੍ਹਨ ਦਾ ਰੁਝਾਨ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ 
syasatਸਿਆਸਤ ਦੇ ਰਾਹਾਂ ਤੋਂ ਗਾਇਬ ਹੁੰਦੇ ਅਸਲ ਮੁੱਦੇ
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਸ਼ੇਤਰ
kokru

ਕੋਕੜੂਆਂ ਦੀ ਭਰਮਾਰ ਵੇ ਮਾਹੀਆ
ਸ਼ਿੰਦਰ ਮਾਹਲ, ਯੂ ਕੇ 

naviਨਵੀਂ ਦੁਨੀਆਂ - ਨਵੇਂ ਨਜ਼ਾਰੇ
ਸ਼ਿੰਦਰ ਮਾਹਲ, ਯੂ ਕੇ 
charchitਕੁਝ ਚਰਚਤ ਖਬਰਾਂ, ਆਮ ਰੁਝਾਨਾਂ ਤੋਂ ਕੁਝ ਹਟ ਕੇ
ਜਸਵੰਤ ਸਿੰਘ ‘ਅਜੀਤ’, ਦਿੱਲੀ
suresh

ਸੁਰੇਸ਼ ਕੁਮਾਰ ਨੂੰ ਇਮਾਨਦਾਰੀ ਤੇ ਪਹਿਰਾ ਦੇਣ ਅਤੇ ਭਰਿਸ਼ਟਾਚਾਰ ਰੋਕਣ ਦੀ ਸਜਾ
ਉਜਾਗਰ ਸਿੰਘ, ਪਟਿਆਲਾ

ਸੁੰਦਰ ਮੁੰਦਰੀਏ ਹੋ
ਕੰਵਲਜੀਤ ਕੌਰ ਢਿੱਲੋਂ, ਤਰਨ ਤਾਰਨ
ਹੁਣ ਬਾਪੂ ਕਦੇ ਕਦੇ ਬੜਾ ਯਾਦ ਆਉਂਦੈ
ਰਵੇਲ ਸਿੰਘ ਇਟਲੀ 
ਭਾਰਤ-ਪਾਕ ਸੰਬੰਧਾਂ ਵਿੱਚ ਸੁਧਾਰ ਕਿਉਂ ਨਹੀਂ ਆਉਂਦਾ?
ਜਸਵੰਤ ਸਿੰਘ ‘ਅਜੀਤ’, ਦਿੱਲੀ
ਨਸ਼ਾ, ਸਮਾਜ ਅਤੇ ਦੇਸ਼ ਦੀ ਬਰਬਾਦੀ
ਹਰਜੀਤ ਕਾਤਿਲ, ਸ਼ੇਰਪੁਰ

hore-arrow1gif.gif (1195 bytes)

 
     
   
     
 

Terms and Conditions
Privacy Policy
© 1999-2018, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2018, 5abi.com