|
ਸਿੱਖਿਆ ਸੰਸਥਾਵਾਂ ਦਾ ਸਿਆਸੀਕਰਨ : ਕਾਰਨ ਅਤੇ
ਨਤੀਜੇ
ਨਿਸ਼ਾਨ ਸਿੰਘ ਰਾਠੌਰ (ਡਾ)
(18/09/2018) |
|
|
|
|
|
ਕਿਸੇ ਵੀ ਸਮਾਜ ਨੂੰ ਸਹੀ ਸੇਧ ਦੇਣ ਲਈ ਉੱਥੋਂ ਦੀਆਂ ਸਿੱਖਿਆ ਸੰਸਥਾਵਾਂ ਦਾ
ਅਹਿਮ ਰੋਲ ਹੁੰਦਾ ਹੈ। ਸਿੱਖਿਆ ਸੰਸਥਾਵਾਂ ਵਿਚੋਂ ਪ੍ਰਾਪਤ ਗਿਆਨ ਅਤੇ ਹੁਨਰ ਸਦਕੇ
ਹੀ ਚੰਗੇ ਅਤੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਉਂਝ ਵੀ ਕਿਹਾ ਜਾਂਦਾ
ਹੈ ਕਿ ਸਿੱਖਿਆ ਤੋਂ ਬਿਨਾਂ ਮਨੁੱਖ ਅਧੂਰਾ ਹੁੰਦਾ ਹੈ/ ਸਿੱਖਿਆ ਪ੍ਰਾਪਤੀ ਉਪਰੰਤ
ਹੀ ਗਿਆਨ ਰੂਪੀ ਤੀਜੀ ਅੱਖ ਖੁੱਲਣ ਦਾ ਜ਼ਿਕਰ ਕੀਤਾ ਜਾਂਦਾ ਹੈ। ਪਰ
ਅਫ਼ਸੋਸ! ਅੱਜ ਕੱਲ ਸਿੱਖਿਆ ਦੇਣ ਵਾਲੀਆਂ ਸੰਸਥਾਵਾਂ 'ਗਿਆਨ ਦੇ ਮੰਦਰ' ਨਾ ਰਹਿ ਕੇ
ਵਪਾਰ ਦੀਆਂ ਦੁਕਾਨਾਂ ਵਿਚ ਤਬਦੀਲ ਹੋ ਕੇ ਰਹਿ ਗਈਆਂ ਹਨ। ਸਿੱਖਿਆ ਦੇ ਨਾਮ ਉੱਤੇ
ਕਾਰੋਬਾਰ ਸਥਾਪਿਤ ਹੋ ਗਏ ਹਨ। ਸਿੱਖਿਆ ਦੇ ਮੰਦਰਾਂ ਨੂੰ ਮੰਦੀ ਸਿਆਸਤ ਨੇ ਮੰਦਾ
ਕਰਕੇ ਰੱਖ ਦਿੱਤਾ ਹੈ। ਇਹਨਾਂ ਸਿੱਖਿਆ ਸੰਸਥਾਵਾਂ ਵਿੱਚੋਂ ਹੁਣ ਵਿਗਿਆਨਕ,
ਸਾਹਿਤਕਾਰ ਅਤੇ ਡਾਕਟਰ ਘੱਟ ਨਿਕਲ ਰਹੇ ਹਨ ਬਲਕਿ ਰਾਜਨੇਤਾ ਜਿਆਦਾ ਗਿਣਤੀ ਵਿਚ
ਪੈਦਾ ਹੋ ਰਹੇ ਹਨ। ਸਿੱਖਿਆ ਦੇ ਇਹਨਾਂ ਪਵਿੱਤਰ ਮੰਦਰਾਂ ਨੂੰ ਸਿਆਸਤ ਦੇ ਅੱਡੇ
ਬਣਾ ਕੇ ਰੱਖ ਦਿੱਤਾ ਗਿਆ ਹੈ, ਜਿਸ ਦੇ ਨਤੀਜੇ ਵੱਜੋਂ ਵਿਦਿਆਰਥੀ ਵਰਗ ਦਾ ਧਿਆਨ
ਸਿਆਸਤ ਵੱਲ ਵਧੇਰੇ ਕੇਂਦਰਿਤ ਹੋ ਗਿਆ ਹੈ। ਇਹ ਬਹੁਤ ਮੰਦਭਾਗਾ ਰੁਝਾਨ ਹੈ।
ਸਕੂਲੀ ਸਿੱਖਿਆ ਉਪਰੰਤ ਉੱਚ ਸਿੱਖਿਆ ਲਈ ਕਾਲਜ/ ਯੂਨੀਵਰਸਿਟੀ ਦਾ ਰਾਹ ਹੁਣ ਸਿਆਸਤ
ਦੀ ਗਲੀ ਵਿੱਚੋਂ ਹੋ ਕੇ ਲੰਘਣ ਲੱਗਾ ਹੈ। ਵਿਦਿਆਰਥੀ ਧੜਿਆਂ ਵਿਚ ਮਾਰ- ਕੁਟਾਈ
ਅਖ਼ਬਾਰਾਂ ਵਿਚ ਆਮ ਜਿਹੀ ਖ਼ਬਰ ਬਣ ਕੇ ਰਹਿ ਗਈ ਹੈ। ਰਾਜਨੀਤਕ ਪਾਰਟੀਆਂ ਦੇ ਆਗੂ
ਇਹਨਾਂ ਵਿਦਿਆਰਥੀ ਗੁਟਾਂ ਨੂੰ ਆਪਣੇ ਸਵਾਰਥ ਲਈ ਇਸਤੇਮਾਲ ਕਰਦੇ ਹਨ। ਇਸ ਕਾਰੇ
ਵਿਚ ਵਿਦਿਆਰਥੀ ਵਰਗ ਦਾ ਸਿੱਖਿਆ ਪ੍ਰਾਪਤੀ ਦਾ ਰੁਝਾਨ ਖ਼ਤਮ ਹੋਣ ਕੰਢੇ ਹੈ ਅਤੇ
ਬਹੁਤੇ ਨੌਜਵਾਨ ਸਿਆਸੀ ਰੰਗਾਂ ਵਿਚ ਰੰਗੇ ਗਏ ਹਨ। ਕਾਰਨ
: ਸਿੱਖਿਆ ਸੰਸਥਾਵਾਂ ਦੇ ਸਿਆਸੀਕਰਨ ਪਿੱਛੇ ਰਾਜਨੀਤਕ ਪਾਰਟੀਆਂ ਦਾ ਸਵਾਰਥ
ਲੁੱਕਿਆ ਹੁੰਦਾ ਹੈ। ਅਸਲ ਵਿਚ ਰਾਜਨੀਤਕ ਪਾਰਟੀਆਂ ਦਾ ਮੁੱਖ ਉਦੇਸ਼ 'ਸੱਤਾ-
ਪ੍ਰਾਪਤੀ' ਹੁੰਦਾ ਹੈ ਅਤੇ ਇਸ ਕਾਰਜ ਲਈ ਉਹਨਾਂ ਨੂੰ ਨੌਜਵਾਨ ਤਬਕੇ ਦੇ ਸਹਿਯੋਗ
ਦੀ ਸਖ਼ਤ ਜ਼ਰੂਰਤ ਹੁੰਦੀ ਹੈ। ਇਸ ਕਰਕੇ ਰਾਜਨੀਤਕ ਪਾਰਟੀਆਂ ਸਿੱਖਿਆ ਸੰਸਥਾਵਾਂ ਵਿਚ
ਆਪਣੇ ਪੈਰ ਪਸਾਰਦੀਆਂ ਹਨ ਅਤੇ ਵਿਦਿਆਰਥੀ ਆਗੂਆਂ ਨੂੰ ਹੱਲਾਸ਼ੇਰੀ ਦਿੰਦੀਆਂ ਹਨ
ਤਾਂ ਕਿ ਉਹ ਆਪਣੇ ਮਕਸਦ ਵਿਚ ਕਾਮਯਾਬ ਹੋ ਸਕਣ ਅਤੇ ਸੁਖਾਲੇ ਢੰਗ ਨਾਲ ਸੱਤਾ 'ਤੇ
ਕਾਬਜ਼ ਹੋਇਆ ਸਕੇ। ਦੂਜੀ ਗੱਲ, ਵਿਦਿਆਰਥੀ ਵਰਗ ਵੀ ਕਾਮਯਾਬੀ ਦੀ ਮਨਸ਼ਾ
ਕਰਕੇ ਅਜਿਹੇ ਲਾਲਚ ਦਾ ਸ਼ਿਕਾਰ ਹੋ ਜਾਂਦਾ ਹੈ ਅਤੇ ਆਪਣੇ ਅਸਲ ਉਦੇਸ਼ (ਸਿੱਖਿਆ-
ਪ੍ਰਾਪਤੀ) ਤੋਂ ਅਵੇਸਲਾ ਹੋ ਜਾਂਦਾ ਹੈ ਅਤੇ ਸਿਆਸਤ ਦੇ ਰਾਹ ਤੁਰ ਪੈਂਦਾ ਹੈ।
ਤੀਜਾ ਅਹਿਮ ਕਾਰਨ ਇਹ ਹੈ ਕਿ ਸਿਆਸਤ ਵਿਚ ਕਾਮਯਾਬ ਹੋਣ ਦਾ ਮੌਕਾ ਦੂਜੇ
ਖੇਤਰਾਂ ਨਾਲੋਂ ਕਿਤੇ ਜਿਆਦਾ ਹੁੰਦਾ ਹੈ। ਇਸ ਲਈ ਵੀ ਨਵੀਂ ਉਮਰ ਦੇ ਮੁੰਡੇ-
ਕੁੜੀਆਂ ਸਿਆਸਤ ਵਿਚ ਪੈਰ ਰੱਖ ਲੈਂਦੇ ਹਨ ਤਾਂ ਕਿ ਜਲਦ ਅਤੇ ਸੁਖਾਲੇ ਤਰੀਕੇ ਨਾਲ
ਕਾਮਯਾਬੀ ਨੂੰ ਪ੍ਰਾਪਤ ਕੀਤਾ ਜਾ ਸਕੇ। ਚੌਥਾ ਕਾਰਨ ਇਹ ਹੈ ਕਿ ਸਿਆਸਤ
ਵਿਚ ਪ੍ਰਸਿੱਧੀ ਬਹੁਤ ਜਲਦ ਮਿਲ ਜਾਂਦੀ ਹੈ ਅਤੇ ਹਰ ਮਨੁੱਖ ਆਪਣੇ ਜੀਵਨ ਵਿਚ
ਮਸ਼ਹੂਰੀ ਪ੍ਰਾਪਤ ਕਰਨਾ ਚਾਹੁੰਦਾ ਹੈ। ਇਸ ਲਈ ਵੀ ਨੌਜਵਾਨ ਤਬਕਾ ਬਹੁਤ ਜਲਦ ਸਿਆਸਤ
ਦੇ ਚੱਕਰਵਿਊ ਵਿਚ ਘਿਰ ਜਾਂਦਾ ਹੈ ਤਾਂ ਕਿ ਪ੍ਰਸਿੱਧੀ ਨੂੰ ਪ੍ਰਾਪਤ ਕੀਤਾ ਜਾ
ਸਕੇ। ਪੰਜਵਾਂ ਕਾਰਨ ਇਹ ਹੈ ਕਿ ਸਿਆਸਤ ਵਿਚ ਭਵਿੱਖ ਦੇ ਸੁਪਨੇ ਪੂਰੇ
ਕਰਨ ਦਾ ਬਹੁਤ ਢੁਕਵਾਂ ਮੌਕਾ ਹੁੰਦਾ ਹੈ। ਇਹ ਉਹ ਖੇਤਰ ਹੈ ਜਿੱਥੇ ਪੈਸਾ ਅਤੇ
ਸ਼ੋਹਰਤ ਦੋਵੇਂ ਜਲਦ ਮਿਲਣ ਦੀ ਆਸ ਹੁੰਦੀ ਹੈ। ਇਸ ਕਰਕੇ ਵੀ ਨੌਜਵਾਨ ਵਰਗ ਆਪਣੇ
ਮੂਲ ਕੰਮ (ਸਿੱਖਿਆ- ਪ੍ਰਾਪਤੀ) ਨੂੰ ਛਿੱਕੇ ਟੰਗ ਕੇ ਸਿਆਸਤ ਦੀਆਂ ਰਾਹਾਂ ਦਾ
ਮੁਸਾਫ਼ਰ ਬਣ ਜਾਂਦਾ ਹੈ। ਨਤੀਜੇ : ਸਿੱਖਿਆ
ਸੰਸਥਾਵਾਂ ਵਿਚ ਨੌਜਵਾਨ ਆਪਣੀ ਪੜ੍ਹਾਈ ਤੋਂ ਜਿਆਦਾ ਸਿਆਸਤ ਦੇ ਕੰਮਾਂ ਵੱਲ ਧਿਆਨ
ਦਿੰਦੇ ਹਨ। ਇਹਨਾਂ ਕਾਰਨਾਂ ਦੀ ਉੱਪਰ ਚਰਚਾ ਕੀਤੀ ਜਾ ਚੁਕੀ ਹੈ ਪਰ, ਇਹਨਾਂ ਦੇ
ਨਤੀਜਿਆਂ ਨੂੰ ਸੰਖੇਪ ਰੂਪ ਵਿਚ ਹੇਠਾਂ ਵਾਚਿਆ ਜਾ ਰਿਹਾ ਹੈ ਤਾਂ ਕਿ ਸਹੀ ਕਾਰਨਾਂ
ਦੀ ਪੜ੍ਹਚੋਲ ਕਰਕੇ ਇਹਨਾਂ ਤੋਂ ਬਚਿਆ ਜਾ ਸਕੇ। ਪਹਿਲੀ ਗੱਲ, ਵਿਦਿਆਰਥੀ
ਵਰਗ ਦੇ ਸਿਆਸਤ ਵਿਚ ਸਰਗਰਮ ਹੋਣ ਨਾਲ ਉਹਨਾਂ ਦੇ ਸਿੱਖਿਅਕ ਜੀਵਨ ਉੱਤੇ ਬਹੁਤ
ਮਾੜਾ ਅਸਰ ਪੈਂਦਾ ਹੈ। ਅਜਿਹਾ ਅਕਸਰ ਹੀ ਦੇਖਿਆ ਗਿਆ ਹੈ ਕਿ ਬਹੁਤ ਸਾਰੇ
ਵਿਦਿਆਰਥੀ ਸਿਆਸਤ ਦੇ ਚੱਕਰ ਕਰਕੇ ਆਪਣੀ ਪੜ੍ਹਾਈ ਅੱਧ- ਵਿਚਾਲੇ ਛੱਡ ਜਾਂਦੇ ਹਨ।
ਦੂਜੀ ਗੱਲ, ਵਿਦਿਆਰਥੀ ਵਰਗ ਦੇ ਸਿਆਸਤ ਵਿਚ ਆਉਣ ਕਰਕੇ ਆਪਸੀ ਭਾਈਚਾਰੇ ਦੀ
ਭਾਵਨਾ ਨੂੰ ਬਹੁਤ ਨੁਕਸਾਨ ਹੁੰਦਾ ਹੈ। ਕਾਲਜਾਂ/ ਯੂਨੀਵਰਸਿਟੀਆਂ ਵਿਚ ਨਿੱਤ ਹੀ
ਲੜਾਈ- ਝਗੜੇ ਦੀਆਂ ਗੱਲਾਂ/ ਖ਼ਬਰਾਂ ਪੜ੍ਹਨ ਨੂੰ ਮਿਲਦੀਆਂ ਹਨ। ਹੈਰਾਨੀ ਤਾਂ ਉਦੋਂ
ਹੁੰਦੀ ਹੈ ਜਦੋਂ ਸਿੱਖਿਆ ਦੇ ਮੰਦਰਾਂ ਵਿਚ ਕਤਲ ਵਰਗੇ ਘਿਨੌਣੇ ਕੰਮ ਵੀ ਕਰ ਦਿੱਤੇ
ਜਾਂਦੇ ਹਨ। ਇਹ ਬਹੁਤ ਮੰਦਭਾਗਾ ਅਤੇ ਗੰਭੀਰ ਰੁਝਾਨ ਹੈ। ਤੀਜੀ ਗੱਲ,
ਵਿਦਿਆਰਥੀਆਂ ਦੇ ਸਰਗਰਮ ਸਿਆਸਤ ਵਿਚ ਆਉਣ ਕਰਕੇ ਸਿੱਖਿਆ ਸੰਸਥਾਵਾਂ ਉੱਤੇ ਮਾੜਾ
ਅਸਰ ਪੈਂਦਾ ਹੈ। ਕੈਂਪਸ ਵਿਚ ਪੜ੍ਹਾਈ ਦਾ ਮਾਹੌਲ ਘੱਟ ਅਤੇ ਸਿਆਸਤ ਦਾ ਮਾਹੌਲ
ਜਿਆਦਾ ਭਾਰੂ ਹੁੰਦਾ ਹੈ। ਗ਼ਰੀਬ ਘਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਤੋਂ ਹੱਥ
ਧੋਣਾ ਪੈਂਦਾ ਹੈ। ਮਾਪੇ ਨਹੀਂ ਚਾਹੁੰਦੇ ਕਿ ਉਹਨਾਂ ਦੇ ਬੱਚੇ ਅਜਿਹੀਆਂ ਸੰਸਥਾਵਾਂ
ਵਿਚ ਪੜ੍ਹਨ ਜਿੱਥੇ ਪੜ੍ਹਾਈ ਨਾਲੋਂ ਸਿਆਸਤ ਵੱਧ ਹੁੰਦੀ ਹੈ। ਸਿੱਖਿਆ
ਸੰਸਥਾਵਾਂ ਵਿਚ ਲੜਾਈ- ਝਗੜੇ ਕਰਕੇ ਬਹੁਤ ਸਾਰੇ ਵਿਦਿਆਰਥੀ ਗਲਤ ਸੰਗਤ ਦਾ ਸ਼ਿਕਾਰ
ਹੋ ਜਾਂਦੇ ਹਨ। ਬਹੁਤ ਸਾਰੇ ਨੌਜਵਾਨ ਗ਼ਲਤ ਰਾਹਾਂ ਉੱਤੇ ਤੁਰ ਪੈਂਦੇ ਹਨ। ਬਹੁਤ
ਸਾਰੇ ਗੈਂਗਸਟਰ ਇਹਨਾਂ ਸਿਆਸੀ ਗਤੀਵਿਧੀਆਂ ਦਾ ਹੀ ਨਤੀਜਾ ਹਨ। ਸਿਆਸੀ ਚੱਕਰਵਿਊ
ਕਰਕੇ ਬਹੁਤ ਸਾਰੇ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਅੰਤ ਵਿਚ
ਕਿਹਾ ਜਾ ਸਕਦਾ ਹੈ ਕਿ ਸਿੱਖਿਆ ਸੰਸਥਾਵਾਂ ਨੂੰ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ
ਹੋਣਾ ਚਾਹੀਦਾ ਹੈ ਅਤੇ ਵਿਦਿਆਰਥੀ ਵਰਗ ਨੂੰ ਸਹੀ ਸੇਧ ਦੇਣੀ ਚਾਹੀਦੀ ਹੈ ਤਾਂ ਕਿ
ਉਹ ਸਿਆਸੀ ਦਲਾਂ ਦੇ ਮਗਰ ਲੱਗ ਕੇ ਆਪਣੇ ਜੀਵਨ ਦਾ ਕੀਮਤੀ ਵਕਤ ਨਾ ਗੁਆਉਣ।
ਸਿੱਖਿਆ ਪ੍ਰਾਪਤੀ ਦਾ ਇਹ ਅਮੁੱਲ ਮੌਕਾ ਮੁੜ ਕਦੇ ਨਹੀਂ ਮਿਲਦਾ। ਵਿਦਿਆਰਥੀ ਜੀਵਨ
ਦਾ ਮੂਲ ਉਦੇਸ਼ ਵਿੱਦਿਆ ਪ੍ਰਾਪਤੀ ਹੁੰਦਾ ਹੈ ਅਤੇ ਇਸ ਉਦੇਸ਼ ਤੋਂ ਭਟਕਣਾ ਮੂਰਖ਼ਤਾ
ਹੈ। ਪਰ, ਇਸ ਮੂਰਖ਼ਤਾ ਤੋਂ ਕਿੰਨੇ ਕੂ ਵਿਦਿਆਰਥੀ ਬਚੇ ਰਹਿੰਦੇ ਹਨ ਇਹ ਅਜੇ ਦੇਖਣ
ਵਾਲੀ ਗੱਲ ਹੈ।
# 1054/1, ਵਾ. ਨੰ. 15- ਏ, ਭਗਵਾਨ
ਨਗਰ ਕਾਲੌਨੀ, ਪਿੱਪਲੀ, ਕੁਰੂਕਸ਼ੇਤਰ। ਮੋਬਾ. 75892- 33437
|
|
|
|
ਸਿੱਖਿਆ
ਸੰਸਥਾਵਾਂ ਦਾ ਸਿਆਸੀਕਰਨ : ਕਾਰਨ ਅਤੇ ਨਤੀਜੇ
ਨਿਸ਼ਾਨ ਸਿੰਘ ਰਾਠੌਰ (ਡਾ), ਕੁਰੂਕਸ਼ੇਤਰ |
ਜਾਂਦੇ
ਜਾਂਦੇ .... ਰਵੇਲ ਸਿੰਘ, ਇਟਲੀ
|
ਸਵਾਲਾਂ
ਹੇਠ ਹੈ ਸੰਚਾਰ ਮਾਧਿਅਮ ਦੀ ਭਰੋਸੇਯੋਗਤਾ
ਨਿਸ਼ਾਨ ਸਿੰਘ ਰਾਠੌਰ (ਡਾ.), ਕੁਰੂਕਸ਼ੇਤਰ |
ਲੋਕ-ਮਾਧਿਅਮ:
ਵਰ ਜਾਂ ਸਰਾਪ ਨਿਸ਼ਾਨ ਸਿੰਘ ਰਾਠੌਰ
(ਡਾ.), ਕੁਰੂਕਸ਼ੇਤਰ |
ਸਿੱਖ
ਰਹੇ ਚਾਹੇ ਨਾ ਰਹੇ ਪ੍ਰੰਤੂ ਸਿੱਖੀ ਨੂੰ ਆਂਚ ਨਾ ਆਵੇ - ਖਾਲਸਾ ਏਡ ਮਿਸ਼ਨ
ਸੰਸਥਾ ਉਜਾਗਰ ਸਿੰਘ, ਪਟਿਆਲਾ |
ਨਵਜੋਤ
ਸਿੰਘ ਸਿੱਧੂ ਨੇ ਪਾਕਿਸਤਾਨ ਦੀ ਫ਼ੌਜ ਦੇ ਮੁੱਖੀ ਨੂੰ ਜੱਫੀ ਪਾਕੇ ਕੀ ਗੁਨਾਹ
ਕੀਤਾ ? ਉਜਾਗਰ ਸਿੰਘ, ਪਟਿਆਲਾ
|
ਦਿੱਲੀ
ਵਿੱਚ ਪੰਜਾਬੀ ਭਾਸ਼ਾ ਦੀ ਦਸ਼ਾ ਤੇ ਉਸਦੇ ਸਨਮਾਨ ਦੀ ਗਲ
ਜਸਵੰਤ ਸਿੰਘ ‘ਅਜੀਤ’, ਦਿੱਲੀ |
ਆਪਣਾ
ਪੰਜਾਬ ਹੋਵੇ . . . ਡਾ. ਨਿਸ਼ਾਨ
ਸਿੰਘ ਰਾਠੌਰ, ਕੁਰੂਕਸ਼ੇਤਰ |
ਆਪ
ਦਾ ਕਾਟੋ ਕਲੇਸ਼
ਯਾਰੀ ਬੇਕਦਰਾਂ ਨਾਲ ਲਾਈ-ਟੁੱਟ ਗਈ ਤੜੱਕ ਕਰਕੇ
ਉਜਾਗਰ ਸਿੰਘ, ਪਟਿਆਲਾ |
ਲੋਕ
ਕਵੀ ਬਾਬਾ ਨਜਮੀ ਸ੍ਰੋਤਿਆਂ ਦੇ ਰੂਬਰੂ ਆਪਣੀਆਂ ਕਵਿਤਾਂਵਾਂ ਸੁਣਾਉਂਦੇ ਹੋਏ
ਰਵੇਲ ਸਿੰਘ, ਇਟਲੀ |
ਗੁਰਦੁਆਰਾ
'ਖਾਲਸਾ ਦਰਬਾਰ' ਡਿਕਸੀ ਰੋਡ ਮਿੱਸੀਸਾਉਗਾ ਦੇ ਦਰਸ਼ਨ
ਰਵੇਲ ਸਿੰਘ, ਇਟਲੀ |
ਵਿਆਹਾਂ
ਤੇ ਫਿਜੂਲਖ਼ਰਚੀ: ਇਕ ਸਮਾਜਕ ਕੁਰੀਤੀ
ਡਾ. ਨਿਸ਼ਾਨ ਸਿੰਘ ਰਾਠੌਰ |
ਘਿਉ
ਦਾ ਘੜਾ ਰਵੇਲ ਸਿੰਘ ਇਟਲੀ |
ਪੰਥਕ
ਸੰਸਥਾਵਾਂ ਵਿਚ ਟਕਰਾਓ ਸਿੱਖ ਧਰਮ ਦੀ ਪ੍ਰਫੁਲਤਾ ਵਿਚ ਰੁਕਾਵਟ ਪਾਉਣ ਦੀ
ਕੋਸ਼ਿਸ਼ ਉਜਾਗਰ ਸਿੰਘ, ਪਟਿਆਲਾ |
ਅੰਧਵਿਸ਼ਵਾਸਾਂ
ਵਿਚ ਜਕੜਿਆ ਮਨੁੱਖ ਡਾ. ਨਿਸ਼ਾਨ ਸਿੰਘ
ਰਾਠੌਰ, ਕੁਰੂਕਸ਼ੇਤਰ |
ਪੰਜਾਬ,
ਪੰਜਾਬੀ ਅਤੇ ਚਿੱਟਾ ਡਾ. ਨਿਸ਼ਾਨ
ਸਿੰਘ ਰਾਠੌਰ, ਕੁਰੂਕਸ਼ੇਤਰ |
ਵੱਧਦੀ
ਆਬਾਦੀ : ਕਾਰਨ, ਪ੍ਰਭਾਵ ਅਤੇ ਬਚਾਓ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਅਮਰੀਕਾ
ਦੇ ਪੁਰਾਤਨ ਵਿਚ ਜਦੋਂ ਇਕ ਗੋਰੀ ਨੇ ਸਤਿ ਸ੍ਰੀ ਅਕਾਲ ਬੁਲਾਈ
ਉਜਾਗਰ ਸਿੰਘ, ਪਟਿਆਲਾ |
ਸ਼ਿਲਾਂਗ
ਦੇ ਸਿੱਖਾਂ ਦੇ ਸਿਰ ’ਤੇ ਉਜਾੜੇ ਦੀ ਤਲਵਾਰ?
ਜਸਵੰਤ ਸਿੰਘ ‘ਅਜੀਤ’, ਦਿੱਲੀ |
ਭਾਰਤੀ
ਰਾਜਨੀਤੀ ਵਿੱਚਲੇ ਆਪੋ-ਆਪਣੇ ਸੱਚ!
ਜਸਵੰਤ ਸਿੰਘ ‘ਅਜੀਤ’, ਦਿੱਲੀ |
ਹੈਰਾਨੀ
ਭਰਿਆ ਹੋ ਸਕਦਾ ਹੈ ਚੋਣ ਵਰ੍ਹਾ ਡਾ
ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਪੰਜਾਬ
ਪ੍ਰਦੇਸ਼ ਕਾਂਗਰਸ ਸਿਆਸੀ ਤਾਕਤ ਦਾ ਆਨੰਦ ਮਾਣਦੀ ਹੋਈ
ਉਜਾਗਰ ਸਿੰਘ, ਪਟਿਆਲਾ |
ਮਨੁੱਖ,
ਮੋਬਾਈਲ ਅਤੇ ਸੋਸ਼ਲ ਮੀਡੀਆ ਡਾ ਨਿਸ਼ਾਨ
ਸਿੰਘ ਰਾਠੌਰ, ਕੁਰੂਕਸ਼ੇਤਰ |
ਪੰਜਾਬ
ਮੰਤਰੀ ਮੰਡਲ ਦੇ ਗਠਨ ਵਿਚ ਕੇਂਦਰੀ ਕਾਂਗਰਸੀ ਨੇਤਾਵਾਂ ਦੀ ਦਖ਼ਲਅੰਦਾਜ਼ੀ
ਵਿਧਾਨਕਾਰਾਂ ਵਿਚ ਨਿਰਾਸ਼ਾ ਦਾ ਕਾਰਨ - ਉਜਾਗਰ
ਸਿੰਘ, ਪਟਿਆਲਾ |
ਭਾਰਤੀ
ਰਾਜਨੀਤੀ, ਤਾਂ ਇਉਂ ਹੀ ਚਲੇਗੀ!
ਜਸਵੰਤ ਸਿੰਘ ‘ਅਜੀਤ’, ਦਿੱਲੀ |
ਜ਼ਿੰਦਗੀ
ਦਾ ਦੂਜਾ ਨਾਂ ਹੈ ਮਾਂ ! ਸੁਰਜੀਤ
ਕੌਰ, ਕਨੇਡਾ |
ਮਨੁੱਖ
ਵਿੱਚੋਂ ਖ਼ਤਮ ਹੁੰਦੀ ਮਨੁੱਖਤਾ ਡਾ
ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਕੀ
ਸਾਡੇ ਪੰਜਾਬੀ, ਇਤਿਹਾਸਕ ਜਾਂ ਸਾਡੇ ਸੂਰਮਿਆਂ ਦੀਆਂ ਫ਼ਿਲਮਾਂ ਦੇਖਣ ਦੇ ਰੌਂਅ
ਵਿੱਚ ਹਨ? ਸ਼ਿਵਚਰਨ ਜੱਗੀ ਕੁੱਸਾ,
ਲੰਡਨ |
ਸਰਵੁੱਚ
ਧਾਰਮਕ ਸਿੱਖ ਸੰਸਥਾਵਾਂ ਦੀ ਸਾਖ ਦਾਅ ’ਤੇ?
ਜਸਵੰਤ ਸਿੰਘ ‘ਅਜੀਤ’, ਦਿੱਲੀ |
ਪ੍ਰੋ.
ਕਿਰਪਾਲ ਸਿੰਘ ਬਡੂੰਗਰ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੇਹਣੋ ਮੇਹਣੀ
ਉਜਾਗਰ ਸਿੰਘ, ਪਟਿਆਲਾ |
ਬਾਦਲ
ਅਕਾਲੀ ਦਲ ਨੇ ਪੰਜਾਬੋਂ ਬਾਹਰ ਪੈਰ ਪਸਾਰੇ?
ਜਸਵੰਤ ਸਿੰਘ ‘ਅਜੀਤ’, ਦਿੱਲੀ |
1
ਅਪ੍ਰੈਲ 2018 ਨੂੰ ਬਰਸੀ ਤੇ ਵਿਸ਼ੇਸ਼
ਹਮੇਸ਼ਾ ਵਾਦਵਿਵਾਦਾਂ ਵਿਚ ਘਿਰੇ
ਰਹੇ: ਕਿੰਗ ਮੇਕਰ ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ, ਪਟਿਆਲਾ |
ਆਮ
ਆਦਮੀ ਪਾਰਟੀ ਪਾਣੀ ਦੇ ਉਬਾਲ ਵਾਂਗੂੰ ਆਈ ਭਾਫ ਬਣਕੇ ਉਡਣ ਲੱਗੀ
ਉਜਾਗਰ ਸਿੰਘ, ਪਟਿਆਲਾ |
ਸਿਆਸਤ
’ਤੇ ਭਾਰੂ ਹੁੰਦਾ ਧਰਮ: ਕਾਰਨ ਅਤੇ ਨਤੀਜੇ
ਡਾ. ਨਿਸ਼ਾਨ ਸਿੰਘ
ਰਾਠੌਰ |
23
ਮਾਰਚ ਸ਼ਹੀਦੀ ਦਿਵਸ ਤੇ ਵਿਸ਼ੇਸ਼
ਭਾਰਤ ਦੀ ਆਜ਼ਾਦੀ
ਸੰਗਰਾਮ ਦਾ ਅਜ਼ੀਮ ਹੀਰੋ: ਸ੍ਰ. ਭਗਤ ਸਿੰਘ -
ਪ੍ਰੋ. ਅਰਚਨਾ, ਬਰਨਾਲਾ |
ਕੈਨੇਡਾ
ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਪੰਜਾਬੀਆਂ ਲਈ ਮਹੱਤਵਪੂਰਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
’ਚ ਘੱਟਦਾ ਸਾਹਿਤ ਪੜ੍ਹਨ ਦਾ ਰੁਝਾਨ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਸਿਆਸਤ
ਦੇ ਰਾਹਾਂ ਤੋਂ ਗਾਇਬ ਹੁੰਦੇ ਅਸਲ ਮੁੱਦੇ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਸ਼ੇਤਰ
|
ਕੋਕੜੂਆਂ ਦੀ ਭਰਮਾਰ ਵੇ
ਮਾਹੀਆ ਸ਼ਿੰਦਰ ਮਾਹਲ, ਯੂ ਕੇ
|
ਨਵੀਂ
ਦੁਨੀਆਂ - ਨਵੇਂ ਨਜ਼ਾਰੇ
ਸ਼ਿੰਦਰ ਮਾਹਲ, ਯੂ ਕੇ
|
ਕੁਝ
ਚਰਚਤ ਖਬਰਾਂ, ਆਮ ਰੁਝਾਨਾਂ ਤੋਂ ਕੁਝ ਹਟ ਕੇ
ਜਸਵੰਤ ਸਿੰਘ ‘ਅਜੀਤ’, ਦਿੱਲੀ |
ਸੁਰੇਸ਼ ਕੁਮਾਰ ਨੂੰ ਇਮਾਨਦਾਰੀ ਤੇ ਪਹਿਰਾ ਦੇਣ ਅਤੇ ਭਰਿਸ਼ਟਾਚਾਰ ਰੋਕਣ ਦੀ
ਸਜਾ ਉਜਾਗਰ ਸਿੰਘ, ਪਟਿਆਲਾ
|
ਸੁੰਦਰ
ਮੁੰਦਰੀਏ ਹੋ
ਕੰਵਲਜੀਤ ਕੌਰ ਢਿੱਲੋਂ, ਤਰਨ ਤਾਰਨ |
ਹੁਣ
ਬਾਪੂ ਕਦੇ ਕਦੇ ਬੜਾ ਯਾਦ ਆਉਂਦੈ
ਰਵੇਲ ਸਿੰਘ ਇਟਲੀ |
ਭਾਰਤ-ਪਾਕ
ਸੰਬੰਧਾਂ ਵਿੱਚ ਸੁਧਾਰ ਕਿਉਂ ਨਹੀਂ ਆਉਂਦਾ?
ਜਸਵੰਤ ਸਿੰਘ ‘ਅਜੀਤ’, ਦਿੱਲੀ |
ਨਸ਼ਾ,
ਸਮਾਜ ਅਤੇ ਦੇਸ਼ ਦੀ ਬਰਬਾਦੀ
ਹਰਜੀਤ ਕਾਤਿਲ, ਸ਼ੇਰਪੁਰ |
|
|
|
|
|
|
|