WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
 
     
 
ਸਿੱਖਾਂ ਦਾ ਅਕਸ ਕਿਉਂ ਤੇ ਕਿਸਨੇ ਵਿਗਾੜਨ ਦੀ ਸ਼ਾਜਸ ਬਣਾਈ ?
ਉਜਾਗਰ ਸਿੰਘ, ਪਟਿਆਲਾ    (17/10/2018)

 

 
sikh
 

ਸਿੱਖ ਕੌਮ ਸੰਸਾਰ ਵਿਚ ਬਹਾਦਰ, ਦੇਸ ਭਗਤ, ਗ਼ਰੀਬ ਅਤੇ ਗਊ ਗੁਰਬੇ ਦੀ ਰੱਖਿਅਕ, ਸਰਬਤ ਦਾ ਭਲਾ ਮੰਗਣ ਵਾਲੀ, ਮਨੁੱਖੀ ਹੱਕਾਂ ਦੀ ਪਹਿਰੇਦਾਰ, ਹੱਕ ਸੱਚ ਦੀ ਮੁੱਦਈ, ਸੰਗਤ ਤੇ ਪੰਗਤ ਵਿਚ ਵਿਸਵਾਸ ਰੱਖਣ ਵਾਲੀ, ਮਿਹਨਤੀ, ਮਾਨਵਤਾ ਦੇ ਦੁੱਖ ਸੁੱਖ ਦਾ ਸਾਥ ਦੇਣ ਵਾਲੀ ਅਤੇ ਵੰਡ ਕੇ ਛੱਕਣ ਵਾਲੀ ਦੇ ਤੌਰ ਤੇ ਜਾਣੀ ਜਾਂਦੀ ਹੈ।

ਭਾਰਤ ਦਾ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਦੋਂ ਮੁਗਲਾਂ ਨੇ ਧੀਆਂ ਭੈਣਾਂ ਦੀ ਇੱਜ਼ਤ ਨੂੰ ਹੱਥ ਪਾਉਣ ਦੀ ਕੋਸਿਸ਼ ਕੀਤੀ ਤਾਂ ਉਦੋਂ ਸਿੱਖ ਭਾਈਚਾਰੇ ਨੇ ਮੋਹਰੀ ਦੀ ਭੂਮਿਕਾ ਨਿਭਾਉਂਦਿਆਂ, ਉਨ੍ਹਾਂ ਲੜਕੀਆਂ ਨੂੰ ਸਿਰਫ ਜ਼ਾਲਮਾਂ ਦੇ ਚੁੰਗਲ ਵਿਚੋਂ ਛੁਡਵਾਕੇ ਹੀ ਨਹੀਂ ਲਿਆਂਦਾ ਸਗੋਂ ਮੁਗਲਾਂ ਦੇ ਦੰਦ ਖੱਟੇ ਕਰਕੇ ਭਜਾਇਆ। ਸ੍ਰੀ ਗੁਰੂ ਤੇਗ ਬਹਾਦਰ ਨੇ ਹਿੰਦੂ ਧਰਮ ਦੀ ਰੱਖਿਆ ਲਈ ਕੁਰਬਾਨੀ ਦਿੱਤੀ। ਜੇ ਗੁਰੂ ਤੇਗ ਬਹਾਦਰ ਕੁਰਬਾਨੀ ਨਾ ਦਿੰਦੇ ਤਾਂ ਸਮੁੱਚੇ ਭਾਰਤ ਵਿਚ ਰਾਜ ਉਸ ਕੌਮ ਦਾ ਹੁੰਦਾ, ਜਿਸਤੋਂ ਉਨ੍ਹਾਂ ਦੀਆਂ ਧੀਆਂ ਭੈਣਾਂ ਸਿੱਖਾਂ ਨੇ ਬਚਾਈਆਂ ਸਨ। ਬਾਬਾ ਬੰਦਾ ਸਿੰਘ ਬਹਾਦਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਹੁਕਮਾਂ ਤੇ ਫੁਲ ਚੜ੍ਹਾਉਂਦਿਆਂ ਮੁਗਲਾਂ ਦੀਆਂ ਵਧੀਕੀਆਂ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਕੰਧਾਂ ਵਿਚ ਚਿਣਕੇ ਸ਼ਹੀਦ ਕਰਨ ਦਾ ਬਦਲਾ ਸਰਹੰਦ ਦੀ ਇੱਟ ਨਾਲ ਇੱਟ ਖੜਕਾਕੇ ਲਿਆ। ਦੇਸ ਭਗਤੀ ਦਾ ਸਬੂਤ ਦਿੰਦਿਆਂ ਮੁਗਲਾਂ ਨਾਲ ਲੜਾਈਆਂ ਲੜੀਆਂ ਅਤੇ ਸ਼ਹਾਦਤ ਦੇ ਕੇ ਕਿਸਾਨਾ ਨੂੰ ਉਨ੍ਹਾਂ ਦੀਆਂ ਜ਼ਮੀਨਾ ਦੀ ਮਾਲਕੀਅਤ ਦੇ ਹੱਕ ਦਿਵਾਏ। ਦੇਸ ਦੀ ਆਜ਼ਾਦੀ ਦੀ ਪਹਿਲੀ ਲੜਾਈ ਸਿੱਖਾਂ ਨੇ ਲੜੀ। ਗਦਰੀ ਬਾਬਿਆਂ ਨੇ ਆਜ਼ਾਦੀ ਦੀ ਲੜਾਈ ਵਿਚ ਮੋਹਰੀ ਦੀ ਭੂਮਿਕਾ ਨਿਭਾਉਂਦਿਆਂ ਕੁਰਬਾਨੀਆਂ ਦਿੱਤੀਆਂ। ਭਾਰਤ ਦੇ ਇਤਿਹਾਸ ਵਿਚ ਦਰਜ ਹੈ ਕਿ ਆਜ਼ਾਦੀ ਦੇ ਸੰਗਰਾਮ ਵਿਚ ਸਭ ਤੋਂ ਵੱਧ ਸਿੱਖ ਜੇਲ੍ਹਾਂ ਵਿਚ ਡੱਕੇ ਗਏ ਅਤੇ ਸ਼ਹੀਦੀਆਂ ਸਿੱਖਾਂ ਨੇ ਹੀ ਦਿੱਤੀਆਂ, ਫਿਰ ਸਿੱਖ ਕੌਮ ਨਾਲ ਵਿਤਕਰਾ ਕਿਉਂ ਕੀਤਾ ਜਾਂਦਾ ਹੈ?

ਜਦੋਂ ਕਿਸੇ ਵਿਅਕਤੀ ਨਾਲ ਕੋਈ ਜ਼ਿਆਦਤੀ ਹੁੰਦੀ ਸੀ, ਜੇਕਰ ਸਿੱਖ ਆ ਜਾਂਦਾ ਤਾਂ ਕਿਹਾ ਜਾਂਦਾ ਸੀ ਕਿ ਹੁਣ ਕਿਸੇ ਨੂੰ ਕੋਈ ਖ਼ਤਰਾ ਨਹੀਂ। ਸਿੱਖ, ਬਚਾਓ ਦੀ ਛਤਰੀ ਗਿਣਿਆਂ ਜਾਂਦਾ ਸੀ। ਹੁਣ ਅਜ਼ਾਦ ਭਾਰਤ ਵਿਚ ਸਿੱਖਾਂ ਦੀਆਂ ਕੁਰਬਾਨੀਆਂ ਨੂੰ ਅਣਡਿਠ ਕਿਉਂ ਕੀਤਾ ਜਾਂਦਾ ਹੈ? ਉਹੀ ਲੋਕ ਜਿਨ੍ਹਾਂ ਦੀਆਂ ਧੀਆਂ ਭੈਣਾਂ ਨੂੰ ਸਿੱਖਾਂ ਨੇ ਬਚਾਇਆ, ਉਹੀ ਉਨ੍ਹਾਂ ਦੇ ਦੁਸ਼ਮਣ ਕਿਉਂ ਬਣੇ ਬੈਠੇ ਹਨ? ਇਸ ਬਾਰੇ ਸਿੱਖ ਕੌਮ ਨੂੰ ਸੰਬਾਦ ਕਰਨਾ ਚਾਹੀਦਾ ਹੈ ਕਿ ਗ਼ਲਤੀ ਕਿਥੇ ਹੋਈ ਹੈ ਕਿ ਸਿੱਖਾਂ ਦਾ ਸਤਿਕਾਰ ਤੇ ਮਾਣ ਕਿਉਂ ਘਟਿਆ ਹੈ? ਸਿੱਖ ਧਰਮ ਦਾ ਪ੍ਰਚਾਰ ਤੇ ਪਾਸਾਰ ਕਰਨ ਲਈ ਸੰਵਿਧਾਨਿਕ ਸੰਸਥਾ "ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ", ਅਨੇਕਾਂ ਸੰਤ, ਬਾਬੇ, ਡੇਰੇ ਅਤੇ ਧਾਰਮਿਕ ਸੰਸਥਾਵਾਂ ਕੰਮ ਕਰ ਰਹੀਆਂ ਹਨ। ਫਿਰ ਸਿੱਖਾਂ ਦੇ ਵਕਾਰ ਨੂੰ ਆਂਚ ਕਿਵੇਂ ਅਤੇ ਕਿਉਂ ਆਈ? ਇਥੋਂ ਤੱਕ ਕਿ ਸਿੱਖਾਂ ਨੂੰ ਦੇਸ ਵਿਰੋਧੀ ਅਤੇ ਅਤਵਾਦੀ ਕਿਉਂ ਕਿਹਾ ਜਾਣ ਲੱਗਿਆ ਹੈ? ਕਿਤੇ ਨਾ ਕਿਤੇ ਕੋਈ ਗੜਬੜ ਤਾਂ ਹੈ।

ਕੁਝ ਸਿੱਖਾਂ ਦਾ ਵੀ ਕਸੂਰ ਹੋ ਸਕਦਾ ਹੈ।

ਜਦੋਂ ਦੇਸ ਅਜ਼ਾਦ ਹੋਇਆ ਸੀ, ਉਸ ਸਮੇਂ ਸਿੱਖ ਕੌਮ ਨੇ ਜੋ ਫੈਸਲਾ ਭਾਰਤ ਵਿਚ ਰਹਿਣ ਦਾ ਕੀਤਾ ਸੀ। ਉਹ ਸਮਾਂ ਸੋਚ ਸਮਝ ਕੇ ਫੈਸਲਾ ਕਰਨ ਦਾ ਸੀ। ਸਿੱਖ ਲੀਡਰਸ਼ਿਪ ਨੇ ਜੋ ਵੀ ਫੈਸਲਾ ਕੀਤਾ ਸਹੀ ਜਾਂ ਗ਼ਲਤ, ਹੁਣ ਉਸ ਤੇ ਕਿੰਤੂ ਪ੍ਰੰਤੂ ਕਰਨ ਦੀ ਲੋੜ ਨਹੀਂ, ਈਦ ਮਗਰੋਂ ਰੋਜੇ ਰੱਖਣ ਦੀ ਕੋਈ ਤੁਕ ਨਹੀਂ ਸਗੋਂ ਸਿੱਖ ਕੌਮ ਨੂੰ ਉਸ ਤੇ ਫੁੱਲ ਚੜ੍ਹਾਉਣੇ ਚਾਹੀਦੇ ਹਨ। ਅਜਿਹੇ ਫੈਸਲੇ ਕੋਈ ਬੱਚਿਆਂ ਦੀ ਖੇਡ ਨਹੀਂ ਹੁੰਦੇ। ਅਸਲ ਵਿਚ ਕੁਝ ਲੋਕਾਂ ਨੇ ਸਿੱਖ ਕੌਮ ਵਿਚ ਘੁਸਪੈਠ ਕਰਕੇ ਸਿੱਖ ਭਾਈਚਾਰੇ ਨੂੰ ਨੁਕਸਾਨ ਪਹੁੰਚਾਇਆ ਹੈ।

ਸਿੱਖ ਭਾਈਚਾਰਾ ਬਹੁਤ ਜਲਦੀ ਭਾਵਨਾਤਮਿਕ ਹੋ ਜਾਂਦਾ ਹੈ। ਧਰਮ ਦੇ ਨਾਂ ਤੇ ਨੇਤਾਵਾਂ ਵੱਲੋਂ ਗ਼ਲਤ ਬਿਆਨੀ ਕਰਨ ਨਾਲ ਗੁਮਰਾਹ ਹੋ ਜਾਂਦਾ ਹੈ। ਕੁਝ ਧਾਰਮਿਕ ਅਤੇ ਰਾਜਨੀਤਕ ਨੇਤਾ ਲੋਕ ਭਾਵਨਾਤਮਕ ਭਾਸ਼ਣ ਦੇ ਕੇ ਸਿੱਖ ਕੌਮ ਨੂੰ ਗ਼ਲਤ ਬਿਆਨੀ ਕਰਨ ਲਈ ਉਤਸ਼ਾਹਤ ਕਰ ਜਾਂਦੇ ਹਨ। ਇਸ ਬਾਰੇ ਸਿੱਖ ਵਿਦਵਾਨਾ ਨੂੰ ਗੰਭੀਰਤਾ ਨਾਲ ਸੰਬਾਦ ਕਰਨਾ ਚਾਹੀਦਾ ਹੈ, ਜਿਵੇਂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਧਾਂ ਨਾਲ ਸੰਬਾਦ ਕਰਕੇ, ਉਨ੍ਹਾਂ ਨੂੰ ਸਿੱਧੇ ਰਸਤੇ ਪਾਇਆ ਸੀ। ਦੁੱਖ ਇਸ ਗੱਲ ਦਾ ਹੈ ਕਿ ਸਾਡੇ ਵਿਦਵਾਨ ਇਕੱਠੇ ਹੋ ਕੇ ਬੈਠਦੇ ਨਹੀਂ ਸਗੋਂ ਆਪੋ ਆਪਣੀ ਡਫਲੀ ਵਜਾਉਂਦੇ ਹਨ ਅਤੇ ਉਹ ਇੱਕ ਦੂਜੇ ਨਾਲੋਂ ਆਪਣੇ ਆਪ ਨੂੰ ਜ਼ਿਆਦਾ ਗਿਆਨਵਾਨ ਸਮਝਦੇ ਹਨ। ਸਿੱਖ ਕੌਮ ਨੂੰ ਹਓਮੈ ਤੋਂ ਖਹਿੜਾ ਛੁਡਾਉਣਾ ਪਵੇਗਾ ਤਾਂ ਕਿਤੇ ਜਾ ਕੇ ਅਸੀਂ ਮਿਲ ਬੈਠ ਸਕਾਂਗੇ। ਜਦੋਂ ਭਾਰਤ ਦਾ ਸੰਵਿਧਾਨ ਬਣਾਇਆ ਗਿਆ ਤਾਂ ਸਿੱਖ ਮੈਂਬਰਾਂ ਨੇ ਦਸਤਖਤ ਨਹੀਂ ਕੀਤੇ। ਚਾਹੀਦਾ ਤਾਂ ਇਹ ਸੀ ਕਿ ਦਲੀਲਾਂ ਨਾਲ ਸੰਵਿਧਾਨ ਬਣਾਉਣ ਵਾਲੀ ਕਮੇਟੀ ਨੂੰ ਆਪਣੀ ਗੱਲ ਮਨਾਉਂਦੇ। ਕਿਸੇ ਵੀ ਫੈਸਲੇ ਨਾਲ ਸਹਿਮਤ ਨਾ ਹੋਣ ਤੇ ਵਾਕ ਆਊਟ ਕਰਨਾ ਕਿਸੇ ਸਮੱਸਿਆ ਦਾ ਕੋਈ ਹੱਲ ਨਹੀਂ ਹੁੰਦਾ। ਜਦੋਂ ਅਸੀਂ ਅਹੁਦਿਆਂ ਦੀ ਪ੍ਰਾਪਤੀ ਲਈ ਭਾਰਤ ਦੇ ਸੰਵਿਧਾਨ ਨੂੰ ਮੰਨ ਹੀ ਲਿਆ ਫਿਰ ਕਿੰਤੂ ਪ੍ਰੰਤੂ ਕਾਹਦਾ। ਜਾਂ ਫਿਰ ਸੰਵਿਧਾਨ ਵਿਚ ਤਰਮੀਮ ਕਰਵਾਈ ਜਾਵੇ।

ਤਰਮੀਮ ਦੋ ਤਿਹਾਈ ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰਾਂ ਦੀ ਸਹਿਮਤੀ ਤੋਂ ਬਿਨਾ ਨਹੀਂ ਹੋ ਸਕਦੀ। ਸਿੱਖ ਦੇਸ ਵਿਚ ਘੱਟ ਗਿਣਤੀ ਵਿਚ ਹਨ। ਤਰਮੀਮ ਕਰਵਾਉਣ ਦੀ ਸਮਰੱਥਾ ਵਿਚ ਨਹੀਂ ਹਨ। ਇਸ ਲਈ ਸਿੱਖਾਂ ਦੇ ਜੋ ਧੜੇ ਲੋੜ ਤੋਂ ਵੱਧ ਗ਼ਲਤਬਿਆਨੀ ਕਰਦੇ ਹਨ, ਉਨ੍ਹਾਂ ਨੂੰ ਸੰਜਮ ਤੋਂ ਕੰਮ ਲੈਣਾ ਚਾਹੀਦਾ ਹੈ। ਅਜ਼ਾਦ ਭਾਰਤ ਵਿਚ ਸਿੱਖ ਹਮੇਸ਼ਾ ਮਹੱਤਵਪੂਰਨ ਅਹੁਦਿਆਂ ਤੇ ਰਹੇ, ਜਿਨ੍ਹਾਂ ਵਿਚ ਭਾਰਤ ਦਾ ਪਹਿਲਾ ਡਿਫੈਸ ਮਨਿਸਟਰ ਬਲਦੇਵ ਸਿੰਘ ਸਮੇਤ ਅੰਮ੍ਰਿਤ ਕੌਰ, ਹੁਕਮ ਸਿੰਘ, ਗੁਰਦਿਆਲ ਸਿੰਘ ਢਿਲੋਂ, ਸਵਰਨ ਸਿੰਘ ਅਤੇ ਬੂਟਾ ਸਿੰਘ ਆਦਿ ਸ਼ਾਮਲ ਹਨ। ਗਿਆਨੀ ਜ਼ੈਲ ਸਿੰਘ ਭਾਰਤ ਦੇ ਰਾਸ਼ਟਰਪਤੀ ਬਣੇ। ਇਥੋਂ ਤੱਕ ਕਿ ਭਾਰਤੀ ਫੌਜਾਂ ਦੇ ਮੁੱਖੀ ਸਿੱਖ ਰਹੇ। ਹੁਣ ਸੋਚੋ ਕਿ ਇਹ ਵਾਦਵਿਵਾਦ ਖੜ੍ਹਾ ਕਿਸਨੇ ਕੀਤਾ।

ਜਦੋਂ ਤਥਾਕਥਿਤ ਖਾਲਿਸਤਾਨ ਦੀ ਮੰਗ ਹੋਣ ਲੱਗੀ ਤਾਂ ਅਕਾਲੀ ਦਲ ਨੇ ਸਿੱਖਾਂ ਵਿਚ ਸਹਿਮਤੀ ਬਣਾਉਣ ਲਈ ਅਕਾਲੀ ਦਲ ਦੇ ਸਾਰੇ ਧੜਿਆਂ ਨਾਲ ਵਿਚਾਰ ਵਟਾਂਦਰਾ ਕੀਤਾ, ਜਿਸਦੇ ਸਿੱਟੇ ਵੱਜੋਂ ਕੁਝ ਵਿਦਵਾਨਾ ਵੱਲੋਂ ਮਤਾ ਤਿਆਰ ਕੀਤਾ ਗਿਆ ਜੋ ਆਨੰਦਪੁਰ ਸਾਹਿਬ ਦੇ ਮਤੇ ਦੇ ਨਾਂ ਨਾਲ ਮਸ਼ਹੂਰ ਹੋਇਆ। ਭਾਵੇਂ ਉਸ ਮਤੇ ਨਾਲ ਸਾਰੇ ਧੜੇ ਸਹਿਮਤ ਨਹੀਂ ਸਨ ਤਾਂ ਵੀ ਕਾਫੀ ਚਰਚਾ ਤੋਂ ਬਾਅਦ ਉਸ ਮਤੇ ਤੇ ਇਹ ਸਹਿਮਤੀ ਹੋਈ ਕਿ ਸਿੱਖ ਹੋਮ ਲੈਂਡ ਦੀ ਮੰਗ ਰੱਖੀ ਜਾਵੇ ਪ੍ਰੰਤੂ ਉਹ ਹੋਵੇ ਭਾਰਤ ਦੇ ਸੰਵਿਧਾਨ ਅਧੀਨ ਹੀ। ਖਾਲਿਸਤਾਨ ਦੀ ਥਾਂ ਸਿੱਖ ਹੋਮ ਲੈਂਡ ਕਹਿ ਦਿੱਤਾ। ਸੰਵਿਧਾਨ ਦੇ ਅਧੀਨ ਇਹ ਹੋਮ ਲੈਂਡ ਸੰਭਵ ਨਹੀਂ ਸੀ ਕਿਉਂਕਿ ਆਨੰਦਪੁਰ ਸਾਹਿਬ ਦਾ ਸਮੁੱਚਾ ਮਤਾ ਤਾਂ ਖੁਦਮੁਖਤਿਆਰੀ ਦੀ ਗੱਲ ਕਰਦਾ ਸੀ। ਜਦੋਂ ਸਿੱਖ ਭਾਰਤ ਦੇ ਸੰਵਿਧਾਨ ਵਿਚ ਤਰਮੀਮ ਨਹੀਂ ਕਰਵਾ ਸਕਦੇ ਫਿਰ ਅਜਿਹੀਆਂ ਮੰਗਾਂ ਸੋਚ ਸਮਝਕੇ ਕਰਨੀਆਂ ਚਾਹੀਦੀਆਂ ਹਨ। ਇਹ ਵੀ ਕਿਹਾ ਜਾਂਦਾ ਹੈ ਕਿ ਇਸ ਮਤੇ ਨੂੰ ਸਰਬਪ੍ਰਵਾਨਤ ਸਿੱਖ ਬੁੱਧੀਜੀਵੀ ਵਿਦਵਾਨ, ਜਿਸਨੂੰ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰੋਫੈਸਰ ਆਫ ਸਿੱਖਿਜ਼ਮ ਦਾ ਖ਼ਿਤਾਬ ਦਿੱਤਾ ਸੀ, ਸਿਰਦਾਰ ਕਪੂਰ ਸਿੰਘ ਨੇ ਤਿਆਰ ਕੀਤਾ ਸੀ। ਕੁਝ ਹੋਰ ਵਿਦਵਾਨ ਜਿਨ੍ਹਾਂ ਵਿਚ ਜਸਵੀਰ ਸਿੰਘ ਆਹਲੂਵਾਲੀਆ ਵੀ ਸ਼ਾਮਲ ਹੈ , ਉਹ ਇਸ ਮਤੇ ਨੂੰ ਬਨਾਉਣ ਦਾ ਸਿਹਰਾ ਆਪਣੇ ਸਿਰ ਤੇ ਬੰਨ੍ਹਦੇ ਹਨ। ਜਦੋਂ ਆਨੰਦਪੁਰ ਸਾਹਿਬ ਦਾ ਮਤਾ ਅਕਾਲੀ ਦਲ ਦੇ ਸਾਰੇ ਧੜਿਆਂ ਨੇ ਪਾਸ ਕਰ ਦਿੱਤਾ, ਉਸ ਦਿਨ ਤੋਂ ਬਾਅਦ ਹੀ ਭਾਰਤ ਸਰਕਾਰ ਦੇ ਮਨ ਵਿਚ ਸਿੱਖ ਕੌਮ ਦੀ ਨੀਯਤ ਤੇ ਸ਼ੱਕ ਦੀ ਸੂਈ ਘੁੰਮਣ ਲੱਗ ਗਈ।

ਸਾਰੇ ਪੁਆੜੇ ਦੀ ਜੜ੍ਹ ਆਨੰਦਪੁਰ ਸਾਹਿਬ ਦਾ ਮਤਾ ਹੀ ਬਣ ਗਿਆ।

ਅਸਿਧੇ ਤੌਰ ਤੇ ਇਹ ਤੂਹਮਤ ਸਿਰਦਾਰ ਕਪੂਰ ਸਿੰਘ ਤੇ ਲੱਗਾਈ ਜਾਂਦੀ ਹੈ। ਇਹ ਹਾਲਾਤ ਪੈਦਾ ਕਰਨ ਦਾ ਜ਼ਿੰਮੇਵਾਰ ਕੁਝ ਵਿਦਵਾਨ ਆਨੰਦਪੁਰ ਸਾਹਿਬ ਦੇ ਮਤੇ ਨੂੰ ਸਮਝਦੇ ਹਨ। ਇਸ ਮਤੇ ਤੋਂ ਬਾਅਦ ਸਿੱਖ ਕੌਮ ਨੇ ਖੱਟਿਆ ਕੁਝ ਨਹੀਂ ਸਗੋਂ ਗੁਆ ਸਭ ਕੁਝ ਲਿਆ ਹੈ। ਹੁਣ ਹਰ ਸਿੱਖ ਵੱਲ ਸ਼ੱਕ ਦੀ ਨਿਗਾਹ ਨਾਲ ਵੇਖਿਆ ਜਾਂਦਾ ਹੈ। ਕੇਂਦਰ ਵਿਚ ਸਰਕਾਰ ਭਾਵੇਂ ਕਿਸੇ ਪਾਰਟੀ ਦੀ ਹੋਵੇ, ਉਹ ਸਿੱਖ ਕੌਮ ਨੂੰ ਹਮੇਸ਼ਾ ਟੇਡੀ ਨਿਗਾਹ ਨਾਲ ਵੇਖਦੀ ਹੈ। ਸਿੱਖਾਂ ਤੇ ਵਿਸਾਹ ਹੀ ਨਹੀਂ ਕੀਤਾ ਜਾਂਦਾ। ਕੇਂਦਰੀ ਗੁਪਤਚਰ ਏਜੰਸੀਆਂ ਨੇ ਸਿੱਖਾਂ ਦੀਆਂ ਸਰਗਰਮੀਆਂ ਤੇ ਨਜ਼ਰਸਾਨੀ ਕਰਨੀ ਸ਼ੁਰੂ ਕਰ ਦਿੱਤੀ। ਇਥੋਂ ਤੱਕ ਕਿ ਗੁਪਤਚਰ ਏਜੰਸੀਆਂ ਨੇ ਆਪਣੇ ਸੂਹੀਏ ਸਿਆਸੀ ਪਾਰਟੀਆਂ ਅਤੇ ਸਿੱਖ ਸੰਸਥਾਵਾਂ ਵਿਚ ਘੁਸਪੈਠ ਕਰਾ ਦਿੱਤੇ। ਇਹ ਏਜੰਸੀਆਂ ਸਿੱਖ ਕੌਮ ਦੀ ਆਭਾ ਨੂੰ ਘਟਾਉਣ ਲਈ ਤਰਕੀਬਾਂ ਸੋਚਣ ਲੱਗ ਗਈਆਂ ਸਨ। ਰਹਿੰਦੀ ਖੂੰਹਦੀ ਕਸਰ "ਰਾਸ਼ਟਰੀ ਸਿੱਖ ਸੰਗਤ" ਨੇ ਕੱਢ ਦਿੱਤੀ। ਅਖ਼ੀਰ ਵਿਚ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਉਪਰ ਫੌਜ ਦਾ ਹਮਲਾ ਇਨ੍ਹਾਂ ਗੁਪਤਚਰ ਏਜੰਸੀਆਂ ਦੀ ਸਾਜਸ਼ ਦਾ ਨਤੀਜਾ ਬਣਕੇ ਹੋਇਆ ਸੀ। ਸੋਚਣ ਵਾਲੀ ਗੱਲ ਹੈ ਕਿ ਜਦੋਂ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਸੁਰੱਖਿਆ ਏਜੰਸੀਆਂ ਦੇ ਆਦਮੀ ਨਿਯੁਕਤ ਸਨ ਤਾਂ ਅਸਲਾ ਹਰਿਮੰਦਰ ਸਾਹਿਬ ਦੇ ਅੰਦਰ ਅਤੇ ਅਕਾਲ ਤਖ਼ਤ ਸਾਹਿਬ ਵਿਖੇ ਕਿਵੇਂ ਪਹੁੰਚ ਗਿਆ। ਉਥੇ ਅੰਦਰ ਅਸਲਾ ਪਹੁੰਚਣ ਤੋਂ ਸਾਫ ਹੋ ਜਾਂਦਾ ਹੈ ਕਿ ਗੁਪਤਚਰ ਏਜੰਸੀਆਂ ਦੀ ਮਿਲੀ ਭੁਗਤ ਨਾਲ ਸਾਰਾ ਘਾਲਾਮਾਲਾ ਹੋਇਆ ਹੈ। ਸਿੱਖਾਂ/ਪੰਜਾਬੀਆਂ ਤੋਂ ਸਿੱਖਾਂ/ਪੰਜਾਬੀਆਂ ਨੂੰ ਮਰਵਾਇਆ ਗਿਆ।

ਹੁਣ ਇਕ ਨਵਾਂ ਸ਼ਗਫੂਾ ਇੰਗਲੈਂਡ ਵਿਚ ‘‘ ਰਾਇਸ਼ੁਮਾਰੀ 2020’’ ਦਾ ਨਾਅਰਾ ਲਾ ਕੇ ਛੱਡਿਆ ਗਿਆ। ਜਿਨ੍ਹਾਂ ਲੋਕਾਂ ਨੇ ਨਾ ਭਾਰਤ ਵਿਚ ਆਉਣਾ ਹੈ ਅਤੇ ਨਾ ਹੀ ਰਹਿਣਾ ਹੈ। ਉਹ ਰੈਫਰੈਂਡਮ ਦੀ ਗੱਲ ਕਰਦੇ ਹਨ। ਪੰਜਾਬੀਆਂ ਲਈ ਨਵੀਂ ਮੁਸੀਬਤ ਖੜ੍ਹੀ ਕਰਨੀ ਜਾਇਜ ਨਹੀਂ। ਅੱਗ ਲਾਈ ਡੱਬੂ ਕੰਧ ਤੇ ਵਾਲੀ ਗੱਲ ਹੈ। ਅੱਸੀਵਿਆਂ ਵਿਚ ਜੋ ਪੰਜਾਬੀਆਂ ਨੇ ਸੰਤਾਪ ਹੰਢਾਇਆ ਹੈ, ਉਹ ਉਹੀ ਜਾਣਦੇ ਹਨ। ਦੂਰ ਦੇ ਢੋਲ ਸੁਹਾਵਣੇ ਹੁੰਦੇ ਹਨ। ਮਰਨ ਵਾਲੇ ਵੀ ਸਿੱਖ/ ਪੰਜਾਬੀ ਅਤੇ ਮਾਰਨ ਵਾਲੇ ਵੀ ਸਿੱਖ/ ਪੰਜਾਬੀ। ਉਨ੍ਹਾਂ ਲੋਕਾਂ ਤੋਂ ਸੁਚੇਤ ਰਹੋ, ਜਿਨ੍ਹਾਂ ਸਾਡੇ ਗੁਰੂਆਂ ਅਤੇ ਸਾਹਿਬਜ਼ਾਦਿਆਂ ਨੂੰ ਸ਼ਹੀਦ ਕੀਤਾ, ਦੇਸ਼ ਦੀ ਵੰਡ ਸਮੇਂ ਸਾਡੀਆਂ ਧੀਆਂ ਭੈਣਾਂ ਦੀ ਇੱਜ਼ਤ ਲੁੱਟੀ ਅਤੇ ਲੁੱਟ ਮਾਰ ਕਰਕੇ ਕਤਲੇਆਮ ਕੀਤਾ। ਵਿਗਾਨੀ ਛਹਿ ਤੇ ਮੁੱਛਾਂ ਨਾ ਮੁਨਾਓ। ਦੁਸ਼ਮਣ ਤੇ ਦੋਸਤ ਦਾ ਫਰਕ ਸਮਝੋ। ਦੁਸ਼ਮਣ ਦੋਸਤੀ ਵਿਚ ਵੀ ਦੁਸ਼ਮਣੀ ਕਰਦਾ ਹੈ। ਉਸ ਦਾ ਦੋਸਤੀ ਲਈ ਵਧਾਇਆ ਹੱਥ ਖ਼ਤਰੇ ਤੋਂ ਖਾਲੀ ਨਹੀਂ ਜਾਵੇਗਾ। ਸ੍ਰੀ ਹਰਿਮੰਦਰ ਸਾਹਿਬ ਤੇ ਫੌਜ ਦੇ ਹਮਲੇ ਸਮੇਂ ਪਿੱਠ ਵਿਖਾਉਣ ਵਾਲਿਆਂ ਤੋਂ ਕੀ ਆਸ ਕੀਤੀ ਜਾ ਸਕਦੀ ਹੈ।

ਸਿੱਖ ਭਰਾਵੋ ਅਤੇ ਭੈਣੋ ਅਜੇ ਵੀ ਡੁਲ੍ਹੇ ਬੇਰਾਂ ਦਾ ਕੁਝ ਨਹੀਂ ਵਿਗੜਿਆ। ਸ੍ਰੀ ਗੁਰੂ ਗੋਬਿੰਦ ਸਿੰਘ ਦੀ ਦਿੱਤੀ ਸਰਦਾਰੀ ਨੂੰ ਬਰਕਰਾਰ ਰੱਖੋ। ਧਰਮ ਦੇ ਠੇਕੇਦਾਰਾਂ ਤੋਂ ਬਚੋ। ਤੁਹਾਡੀਆਂ ਭਾਵਨਾਵਾਂ ਨਾਲ ਖੇਡਣ ਵਾਲਿਆਂ ਦੀ ਪਛਾਣ ਕਰੋ। ਰਾਜ ਭਾਗ ਧਰਮ ਦੀ ਪ੍ਰਫੁਲਤਾ ਵਿਚ ਸਹਾਈ ਹੋਣਾ ਚਾਹੀਦਾ ਹੈ। ਰਾਜ ਭਾਗ ਨਾਲ ਆਨੰਦ ਦੀ ਪ੍ਰਾਪਤੀ ਕੋਈ ਮਾਇਨੇ ਨਹੀਂ ਰੱਖਦੀ। ਰਾਜ ਭਾਗ ਤਾਂ ਆਉਂਦੇ ਜਾਂਦੇ ਰਹਿਣਗੇ ਪ੍ਰੰਤੂ ਵੇਲਾ ਹੱਥੋਂ ਨਿਕਲਿਆ ਹੱਥ ਨਹੀਂ ਆਉਣਾ। ਪਦਾਰਥਵਾਦੀ ਰੁੱਚੀਆਂ ਦਾ ਤਿਆਗ ਕਰੋ। ਅਧਿਆਤਮਕਤਾ ਦਾ ਪੱਲਾ ਫੜੋ। ਪੰਥਕ ਮੁਖੌਟੇ ਵਿਚਲੇ ਪੰਥ ਵਿਰੋਧੀਆਂ ਦੀਆਂ ਗੁਮਰਾਹਕੁਨ ਚਾਲਾਂ ਤੋਂ ਸੁਚੇਤ ਰਹੋ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ941781307

 
 
sikhਸਿੱਖਾਂ ਦਾ ਅਕਸ ਕਿਉਂ ਤੇ ਕਿਸਨੇ ਵਿਗਾੜਨ ਦੀ ਸ਼ਾਜਸ ਬਣਾਈ ?
ਉਜਾਗਰ ਸਿੰਘ, ਪਟਿਆਲਾ
vidiarthananਵਿਦਿਆਰਥਣਾਂ ਦੀ ਆਵਾਜ਼
ਗੋਬਿੰਦਰ ਸਿੰਘ ਢੀਂਡਸਾ, ਸੰਗਰੂਰ  
sikhyaਸਿੱਖਿਆ ਸੰਸਥਾਵਾਂ ਦਾ ਸਿਆਸੀਕਰਨ : ਕਾਰਨ ਅਤੇ ਨਤੀਜੇ
ਨਿਸ਼ਾਨ ਸਿੰਘ ਰਾਠੌਰ (ਡਾ), ਕੁਰੂਕਸ਼ੇਤਰ
jandeਜਾਂਦੇ ਜਾਂਦੇ ....
ਰਵੇਲ ਸਿੰਘ, ਇਟਲੀ  
sancharਸਵਾਲਾਂ ਹੇਠ ਹੈ ਸੰਚਾਰ ਮਾਧਿਅਮ ਦੀ ਭਰੋਸੇਯੋਗਤਾ
ਨਿਸ਼ਾਨ ਸਿੰਘ ਰਾਠੌਰ (ਡਾ.), ਕੁਰੂਕਸ਼ੇਤਰ 
lok madhyiamਲੋਕ-ਮਾਧਿਅਮ: ਵਰ ਜਾਂ ਸਰਾਪ
ਨਿਸ਼ਾਨ ਸਿੰਘ ਰਾਠੌਰ (ਡਾ.), ਕੁਰੂਕਸ਼ੇਤਰ  
khalsaaid2ਸਿੱਖ ਰਹੇ ਚਾਹੇ ਨਾ ਰਹੇ ਪ੍ਰੰਤੂ ਸਿੱਖੀ ਨੂੰ ਆਂਚ ਨਾ ਆਵੇ - ਖਾਲਸਾ ਏਡ ਮਿਸ਼ਨ ਸੰਸਥਾ
ਉਜਾਗਰ ਸਿੰਘ,  ਪਟਿਆਲਾ 
navjotਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੀ ਫ਼ੌਜ ਦੇ ਮੁੱਖੀ ਨੂੰ ਜੱਫੀ ਪਾਕੇ ਕੀ ਗੁਨਾਹ ਕੀਤਾ ?
ਉਜਾਗਰ ਸਿੰਘ,  ਪਟਿਆਲਾ 
punjabiਦਿੱਲੀ ਵਿੱਚ ਪੰਜਾਬੀ ਭਾਸ਼ਾ ਦੀ ਦਸ਼ਾ ਤੇ ਉਸਦੇ ਸਨਮਾਨ ਦੀ ਗਲ
ਜਸਵੰਤ ਸਿੰਘ ‘ਅਜੀਤ’,  ਦਿੱਲੀ
punjabਆਪਣਾ ਪੰਜਾਬ ਹੋਵੇ . . .
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ 
AAPਆਪ ਦਾ ਕਾਟੋ ਕਲੇਸ਼
ਯਾਰੀ ਬੇਕਦਰਾਂ ਨਾਲ ਲਾਈ-ਟੁੱਟ ਗਈ ਤੜੱਕ ਕਰਕੇ
ਉਜਾਗਰ ਸਿੰਘ, ਪਟਿਆਲਾ
najmiਲੋਕ ਕਵੀ ਬਾਬਾ ਨਜਮੀ ਸ੍ਰੋਤਿਆਂ ਦੇ ਰੂਬਰੂ ਆਪਣੀਆਂ ਕਵਿਤਾਂਵਾਂ  ਸੁਣਾਉਂਦੇ ਹੋਏ
ਰਵੇਲ ਸਿੰਘ, ਇਟਲੀ 
dixieਗੁਰਦੁਆਰਾ 'ਖਾਲਸਾ ਦਰਬਾਰ' ਡਿਕਸੀ ਰੋਡ ਮਿੱਸੀਸਾਉਗਾ ਦੇ ਦਰਸ਼ਨ
ਰਵੇਲ ਸਿੰਘ, ਇਟਲੀ  
vivah1ਵਿਆਹਾਂ ਤੇ ਫਿਜੂਲਖ਼ਰਚੀ: ਇਕ ਸਮਾਜਕ ਕੁਰੀਤੀ
ਡਾ. ਨਿਸ਼ਾਨ ਸਿੰਘ ਰਾਠੌਰ   
 
gheoਘਿਉ ਦਾ ਘੜਾ
ਰਵੇਲ ਸਿੰਘ ਇਟਲੀ  
sikhਪੰਥਕ ਸੰਸਥਾਵਾਂ ਵਿਚ ਟਕਰਾਓ ਸਿੱਖ ਧਰਮ ਦੀ ਪ੍ਰਫੁਲਤਾ ਵਿਚ ਰੁਕਾਵਟ ਪਾਉਣ ਦੀ ਕੋਸ਼ਿਸ਼
ਉਜਾਗਰ ਸਿੰਘ, ਪਟਿਆਲਾ 
andhਅੰਧਵਿਸ਼ਵਾਸਾਂ ਵਿਚ ਜਕੜਿਆ ਮਨੁੱਖ
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ 
chittaਪੰਜਾਬ, ਪੰਜਾਬੀ ਅਤੇ ਚਿੱਟਾ
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ 
abadiਵੱਧਦੀ ਆਬਾਦੀ : ਕਾਰਨ, ਪ੍ਰਭਾਵ ਅਤੇ ਬਚਾਓ
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ 
amrikaਅਮਰੀਕਾ ਦੇ ਪੁਰਾਤਨ ਵਿਚ ਜਦੋਂ ਇਕ ਗੋਰੀ ਨੇ ਸਤਿ ਸ੍ਰੀ ਅਕਾਲ ਬੁਲਾਈ
ਉਜਾਗਰ ਸਿੰਘ, ਪਟਿਆਲਾ
shillongਸ਼ਿਲਾਂਗ ਦੇ ਸਿੱਖਾਂ ਦੇ ਸਿਰ ’ਤੇ ਉਜਾੜੇ ਦੀ ਤਲਵਾਰ?
ਜਸਵੰਤ ਸਿੰਘ ‘ਅਜੀਤ’,  ਦਿੱਲੀ
rajnitiਭਾਰਤੀ ਰਾਜਨੀਤੀ ਵਿੱਚਲੇ ਆਪੋ-ਆਪਣੇ ਸੱਚ!
ਜਸਵੰਤ ਸਿੰਘ ‘ਅਜੀਤ’,  ਦਿੱਲੀ
choneਹੈਰਾਨੀ ਭਰਿਆ ਹੋ ਸਕਦਾ ਹੈ ਚੋਣ ਵਰ੍ਹਾ
ਡਾ ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ  
congressਪੰਜਾਬ ਪ੍ਰਦੇਸ਼ ਕਾਂਗਰਸ ਸਿਆਸੀ ਤਾਕਤ ਦਾ ਆਨੰਦ ਮਾਣਦੀ ਹੋਈ
ਉਜਾਗਰ ਸਿੰਘ, ਪਟਿਆਲਾ
manukhਮਨੁੱਖ, ਮੋਬਾਈਲ ਅਤੇ ਸੋਸ਼ਲ ਮੀਡੀਆ
ਡਾ ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
punjabਪੰਜਾਬ ਮੰਤਰੀ ਮੰਡਲ ਦੇ ਗਠਨ ਵਿਚ ਕੇਂਦਰੀ ਕਾਂਗਰਸੀ ਨੇਤਾਵਾਂ ਦੀ ਦਖ਼ਲਅੰਦਾਜ਼ੀ ਵਿਧਾਨਕਾਰਾਂ ਵਿਚ ਨਿਰਾਸ਼ਾ ਦਾ ਕਾਰਨ -  ਉਜਾਗਰ ਸਿੰਘ, ਪਟਿਆਲਾ  
rajnitiਭਾਰਤੀ ਰਾਜਨੀਤੀ, ਤਾਂ ਇਉਂ ਹੀ ਚਲੇਗੀ!
ਜਸਵੰਤ ਸਿੰਘ ‘ਅਜੀਤ’, ਦਿੱਲੀ 
maaਜ਼ਿੰਦਗੀ ਦਾ ਦੂਜਾ ਨਾਂ ਹੈ ਮਾਂ !
ਸੁਰਜੀਤ ਕੌਰ, ਕਨੇਡਾ  
manukhਮਨੁੱਖ ਵਿੱਚੋਂ ਖ਼ਤਮ ਹੁੰਦੀ ਮਨੁੱਖਤਾ
ਡਾ ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ 
filmanਕੀ ਸਾਡੇ ਪੰਜਾਬੀ, ਇਤਿਹਾਸਕ ਜਾਂ ਸਾਡੇ ਸੂਰਮਿਆਂ ਦੀਆਂ ਫ਼ਿਲਮਾਂ ਦੇਖਣ ਦੇ ਰੌਂਅ ਵਿੱਚ ਹਨ?
ਸ਼ਿਵਚਰਨ ਜੱਗੀ ਕੁੱਸਾ, ਲੰਡਨ  
sikhiਸਰਵੁੱਚ ਧਾਰਮਕ ਸਿੱਖ ਸੰਸਥਾਵਾਂ ਦੀ ਸਾਖ ਦਾਅ ’ਤੇ?
ਜਸਵੰਤ ਸਿੰਘ ‘ਅਜੀਤ’, ਦਿੱਲੀ 
badungarਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੇਹਣੋ ਮੇਹਣੀ
ਉਜਾਗਰ ਸਿੰਘ, ਪਟਿਆਲਾ  
sadਬਾਦਲ ਅਕਾਲੀ ਦਲ ਨੇ ਪੰਜਾਬੋਂ ਬਾਹਰ ਪੈਰ ਪਸਾਰੇ?
ਜਸਵੰਤ ਸਿੰਘ ‘ਅਜੀਤ’, ਦਿੱਲੀ 
tohra1 ਅਪ੍ਰੈਲ 2018 ਨੂੰ ਬਰਸੀ ਤੇ ਵਿਸ਼ੇਸ਼
ਹਮੇਸ਼ਾ ਵਾਦਵਿਵਾਦਾਂ ਵਿਚ ਘਿਰੇ ਰਹੇ: ਕਿੰਗ ਮੇਕਰ ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ,  ਪਟਿਆਲਾ 
aapਆਮ ਆਦਮੀ ਪਾਰਟੀ ਪਾਣੀ ਦੇ ਉਬਾਲ ਵਾਂਗੂੰ ਆਈ ਭਾਫ ਬਣਕੇ ਉਡਣ ਲੱਗੀ
ਉਜਾਗਰ ਸਿੰਘ,  ਪਟਿਆਲਾ 
syasatਸਿਆਸਤ ’ਤੇ ਭਾਰੂ ਹੁੰਦਾ ਧਰਮ: ਕਾਰਨ ਅਤੇ ਨਤੀਜੇ
ਡਾ. ਨਿਸ਼ਾਨ ਸਿੰਘ ਰਾਠੌਰ 
bhagat23 ਮਾਰਚ ਸ਼ਹੀਦੀ ਦਿਵਸ ਤੇ ਵਿਸ਼ੇਸ਼
ਭਾਰਤ ਦੀ ਆਜ਼ਾਦੀ ਸੰਗਰਾਮ ਦਾ ਅਜ਼ੀਮ ਹੀਰੋ: ਸ੍ਰ. ਭਗਤ ਸਿੰਘ  - ਪ੍ਰੋ. ਅਰਚਨਾ, ਬਰਨਾਲਾ 
trudeauਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਪੰਜਾਬੀਆਂ ਲਈ ਮਹੱਤਵਪੂਰਨ
ਉਜਾਗਰ ਸਿੰਘ, ਪਟਿਆਲਾ
punjabiਪੰਜਾਬੀਆਂ ’ਚ ਘੱਟਦਾ ਸਾਹਿਤ ਪੜ੍ਹਨ ਦਾ ਰੁਝਾਨ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ 
syasatਸਿਆਸਤ ਦੇ ਰਾਹਾਂ ਤੋਂ ਗਾਇਬ ਹੁੰਦੇ ਅਸਲ ਮੁੱਦੇ
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਸ਼ੇਤਰ
kokru

ਕੋਕੜੂਆਂ ਦੀ ਭਰਮਾਰ ਵੇ ਮਾਹੀਆ
ਸ਼ਿੰਦਰ ਮਾਹਲ, ਯੂ ਕੇ 

naviਨਵੀਂ ਦੁਨੀਆਂ - ਨਵੇਂ ਨਜ਼ਾਰੇ
ਸ਼ਿੰਦਰ ਮਾਹਲ, ਯੂ ਕੇ 
charchitਕੁਝ ਚਰਚਤ ਖਬਰਾਂ, ਆਮ ਰੁਝਾਨਾਂ ਤੋਂ ਕੁਝ ਹਟ ਕੇ
ਜਸਵੰਤ ਸਿੰਘ ‘ਅਜੀਤ’, ਦਿੱਲੀ
suresh

ਸੁਰੇਸ਼ ਕੁਮਾਰ ਨੂੰ ਇਮਾਨਦਾਰੀ ਤੇ ਪਹਿਰਾ ਦੇਣ ਅਤੇ ਭਰਿਸ਼ਟਾਚਾਰ ਰੋਕਣ ਦੀ ਸਜਾ
ਉਜਾਗਰ ਸਿੰਘ, ਪਟਿਆਲਾ

ਸੁੰਦਰ ਮੁੰਦਰੀਏ ਹੋ
ਕੰਵਲਜੀਤ ਕੌਰ ਢਿੱਲੋਂ, ਤਰਨ ਤਾਰਨ
ਹੁਣ ਬਾਪੂ ਕਦੇ ਕਦੇ ਬੜਾ ਯਾਦ ਆਉਂਦੈ
ਰਵੇਲ ਸਿੰਘ ਇਟਲੀ 
ਭਾਰਤ-ਪਾਕ ਸੰਬੰਧਾਂ ਵਿੱਚ ਸੁਧਾਰ ਕਿਉਂ ਨਹੀਂ ਆਉਂਦਾ?
ਜਸਵੰਤ ਸਿੰਘ ‘ਅਜੀਤ’, ਦਿੱਲੀ
ਨਸ਼ਾ, ਸਮਾਜ ਅਤੇ ਦੇਸ਼ ਦੀ ਬਰਬਾਦੀ
ਹਰਜੀਤ ਕਾਤਿਲ, ਸ਼ੇਰਪੁਰ

hore-arrow1gif.gif (1195 bytes)

 
     
   
     
 

Terms and Conditions
Privacy Policy
© 1999-2018, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2018, 5abi.com