|
ਕਰਤਾਰਪੁਰ ਲਾਂਘਾ: ਦੋ ਕ੍ਰਿਕਟਰਾਂ ਦੀ ਦੋਸਤੀ ਦਾ ਸਿੱਖ ਜਗਤ ਨੂੰ ਤੋਹਫ਼ਾ
ਉਜਾਗਰ ਸਿੰਘ, ਪਟਿਆਲਾ (28/11/2018) |
|
|
|
|
|
ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਦੋਹਾਂ ਦੇਸ਼ਾਂ ਭਾਰਤ ਅਤੇ ਪਾਕਿਸਤਾਨ ਵੱਲੋਂ
ਨੀਂਹ ਪੱਥਰ ਰੱਖਣ ਨਾਲ ਨਵੀਆਂ ਸੰਭਾਵਨਾਵਾਂ ਦੇ ਰਸਤੇ ਵੀ ਖੁਲ੍ਹਣ ਲੱਗ ਪਏ ਹਨ।
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫ਼ੈਜ਼ਲ ਨੇ ਇਕ ਬਿਆਨ ਵਿਚ
ਦੱਸਿਆ ਹੈ ਕਿ ਲਾਂਘੇ ਰਾਹੀਂ ਆਉਣ ਵਾਲੇ ਸ਼ਰਧਾਲੂਆਂ ਨੂੰ ਵੀਜਾ ਲੈਣ ਦੀ ਲੋੜ ਨਹੀਂ
ਹੋਵੇਗੀ। ਪਾਕਿਸਤਾਨ ਦੇ ਰੇਲਵੇ ਵਿਭਾਗ ਦੇ ਮੰਤਰੀ ਸ਼ੇਖ਼ ਰਾਸ਼ਿਦ ਨੇ ਕਿਹਾ ਹੈ ਕਿ
ਕਰਤਾਰਪੁਰ ਵਿਚ ਆਧੁਨਿਕ ਰੇਲਵੇ ਸ਼ਟੇਸ਼ਨ ਬਣਾਇਆ ਜਾਵੇਗਾ। ਨਨਕਾਣਾ ਸਾਹਿਬ ਆਉਣ
ਵਾਲੇ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਗੁਰੂਘਰ ਦੇ ਦਰਸ਼ਨਾ ਲਈ ਰੇਲ ਗੱਡੀ ਰਾਹੀਂ
ਲਿਜਾਇਆ ਜਾਵੇਗਾ। ਸਰਕਾਰ 10-10 ਏਕੜ ਜ਼ਮੀਨ ਕਰਤਾਰਪੁਰ ਅਤੇ ਨਨਕਾਣਾ ਸਾਹਿਬ ਵਿਖੇ
ਹੋਟਲ ਬਣਾਉਣ ਲਈ ਦੇਵੇਗੀ ਤਾਂ ਜੋ ਸ਼ਰਧਾਲੂਆਂ ਨੂੰ ਉਥੇ ਠਹਿਰਨ ਦੀ ਦਿਕਤ ਨਾ ਆਵੇ।
ਕੋਈ ਵੀ ਸਿੱਖ ਇਸ ਜ਼ਮੀਨ ਉਪਰ ਹੋਟਲ ਬਣਾ ਸਕਦਾ ਹੈ। ਜੰਗੀ ਕੈਦੀਆਂ ਦੇ ਪਰਿਵਾਰਾਂ
ਨੂੰ ਵੀ ਆਪਣੇ ਸੰਬੰਧੀਆਂ ਦੇ ਵਾਪਸ ਆਉਣ ਦੀ ਉਮੀਦ ਬੱਝ ਗਈ ਹੈ। ਦੋਹਾਂ ਦੇਸ਼ਾਂ ਦੇ
ਸਿਆਸਤਦਾਨ ਭਾਵੇਂ ਖ਼ੁਸ਼ ਹੋਣ ਚਾਹੇ ਨਾ ਹੋਣ ਪ੍ਰੰਤੂ ਦੋਹਾਂ ਦੇਸ਼ਾਂ ਦੀ ਜਨਤਾ ਪੂਰੀ
ਬਾਗੋ ਬਾਗ ਹੋ ਗਈ ਹੈ ਕਿਉਂਕਿ ਸਰਹੱਦ ਉਪਰ ਸ਼ਾਂਤੀ ਸਥਾਪਤ ਹੋਣ ਦੀ ਆਸ ਪੈਦਾ ਹੋ
ਗਈ ਹੈ। ਇਥੋਂ ਤੱਕ ਕਿ ਭਾਰਤੀ ਕਸ਼ਮੀਰ ਦੇ ਲੋਕ ਵੀ ਅਜਿਹੇ ਲਾਂਘੇ ਦੀ ਮੰਗ ਕਰਨ
ਲੱਗ ਪਏ ਹਨ। ਦੋਹਾਂ ਦੇਸ਼ਾਂ ਦੇ ਲੋਕ ਖ਼ੁਸ਼ ਹਨ ਪ੍ਰੰਤੂ ਭਾਰਤ ਅਤੇ ਖਾਸ ਤੌਰ ਤੇ
ਪੰਜਾਬ ਦੀਆਂ ਸਿਆਸੀ ਪਾਰਟੀਆਂ ਵਿਚ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਦੋਹਾਂ ਦੇਸ਼ਾਂ
ਦੀ ਸਹਿਮਤੀ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਦੀ ਦੌੜ ਲੱਗੀ ਹੋਈ ਹੈ।
ਡਾ
ਮਨਮੋਹਨ ਸਿੰਘ ਨੇ ਵੀ ਲਾਂਘਾ ਖੋਲ੍ਹਣ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਅਤੇ
ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਨੂੰ
ਚਿੱਠੀਆਂ ਲਿਖੀਆਂ ਸਨ। ਪਿਛਲੇ 70 ਸਾਲਾਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ
ਪਾਕਿਸਤਾਨ ਸਰਕਾਰ ਨੇ ਕਦੀਂ ਹੁੰਗਾਰਾ ਹੀ ਨਹੀਂ ਭਰਿਆ ਸੀ। ਹੁਣ ਚਾਹੇ ਸਾਰੇ ਨੇਤਾ
ਆਪਣੇ ਮੂੰਹ ਮੀਆਂ ਮਿੱਠੂ ਬਣੀ ਜਾਣ ਪ੍ਰੰਤੂ ਇਸਦੀ ਪਹਿਲਕਦਮੀ ਪੰਜਾਬ ਦੇ ਸਥਾਨਕ
ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਯਤਨਾ ਦਾ ਸਿੱਟਾ ਹੈ। ਜੇ ਇਹ ਕਹਿ
ਲਿਆ ਜਾਵੇ ਕਿ ਦੋ ਕ੍ਰਿਕਟ ਦੇ ਖਿਡਾਰੀਆਂ ਦੀ ਦੋਸਤੀ ਦਾ ਸਿੱਟਾ ਹੈ ਤਾਂ ਇਸ ਵਿਚ
ਵੀ ਕੋਈ ਅਤਕਥਨੀ ਨਹੀਂ ਹੋਵੇਗੀ। ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਵੱਲੋਂ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਪ੍ਰਕਾਸ਼ ਦਿਵਸ ਮੌਕੇ 12 ਕਰੋੜ
ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਨਾਰੋਵਾਲ ਜਿਲ੍ਹੇ ਦੇ ਸ੍ਰੀ ਕਰਤਾਰਪੁਰ
ਸਾਹਿਬ ਦੇ ਗੁਰੂਘਰ ਦੇ ਦਰਸ਼ਨਾ ਲਈ ਜਾਣ ਵਾਸਤੇ ਪ੍ਰਵਾਨਗੀ ਦੇਣਾ ਸ਼ੁਭ ਸ਼ਗਨ ਹੈ।
ਦੇਸ਼ ਦੀ ਵੰਡ ਸਮੇਂ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ
ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਆਖਰੀ 18 ਸਾਲ ਪਿੰਡ ਕਰਤਾਰਪੁਰ ਵਿਚ ਗੁਜ਼ਾਰੇ ਸਨ
ਅਤੇ ਉਥੇ ਹੀ ਜੋਤੀ ਜੋਤਿ ਸਮਾਏ ਸਨ, ਉਹ ਪਾਕਿਸਤਾਨ ਵਿਚ ਰਹਿ ਗਿਆ ਸੀ। ਸਿੱਖ
ਪਿਛਲੇ 70 ਸਾਲਾਂ ਤੋਂ ਹੀ ਅਰਦਾਸ ਕਰਦੇ ਆ ਰਹੇ ਸਨ ਕਿ ਉਨ੍ਹਾਂ ਦੇ ਦਰਸ਼ਨੇ ਦੀਦਾਰ
ਕਰਨ ਦਾ ਮੌਕਾ ਮਿਲੇ। ਹੁਣ ਦੋਹਾਂ ਦੇਸ਼ਾਂ ਵੱਲੋਂ ਆਪਸੀ ਸਹਿਮਤੀ ਨਾਲ ਕਰਤਾਰਪੁਰ
ਸਾਹਿਬ ਲਾਂਘਾ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸਦਾ ਸੰਸਾਰ ਵਿਚ ਰਹਿੰਦੇ
ਸਿੱਖਾਂ ਨੇ ਸਵਾਗਤ ਕੀਤਾ ਹੈ। ਇਕ ਕਿਸਮ ਨਾਲ ਸਿੱਖ ਜਗਤ ਵਿਚ ਖ਼ੁਸ਼ੀ ਦੀ ਲਹਿਰ ਦੌੜ
ਗਈ ਹੈ। ਇਹ ਲਾਂਘਾ ਬਣਾਉਣ ਲਈ ਮੰਗ ਅਕਾਲੀ ਦਲ ਦੇ ਸਾਬਕਾ ਮਰਹੂਮ ਵਿਧਾਇਕ ਕੁਲਦੀਪ
ਸਿੰਘ ਵਡਾਲਾ ਨੇ 18 ਸਾਲ ਪਹਿਲਾਂ ਸਰਹੱਦ ਤੇ ਪਹੁੰਚਕੇ ਅਰਦਾਸ ਕੀਤੀ ਸੀ। ਹੁਣ
ਜਦੋਂ ਦੋਹਾਂ ਦੇਸ਼ਾਂ ਨੇ ਲਾਂਘੇ ਦੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਹਰ ਸਿਆਸੀ
ਲੀਡਰ ਇਸਦਾ ਸਿਹਰਾ ਆਪਣੇ ਸਿਰ ਬੰਨ੍ਹਣ ਦੀ ਕੋਸ਼ਿਸ਼ ਕਰ ਰਿਹਾ ਹੈ। ਅਸਲ ਵਿਚ ਤਾਜ਼ਾ
ਘਟਨਾਕਰਮ ਅਨੁਸਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖਾਨ ਦੇ ਸਹੁੰ
ਚੁੱਕ ਸਮਾਗਮ ਵਿਚ ਨਵਜੋਤ ਸਿੰਘ ਸਿੱਧੂ ਨੂੰ ਬੁਲਾਉਣ ਸਮੇਂ ਨਵਜੋਤ ਸਿੰਘ ਸਿੱਧੂ
ਨੇ ਲਾਂਘੇ ਦੀ ਮੰਗ ਰੱਖੀ ਸੀ, ਜਿਸਦੀ ਪਾਕਿਸਤਾਨ ਸਰਕਾਰ ਨੇ ਸਹਿਮਤੀ ਦੇ ਦਿੱਤੀ
ਸੀ। ਉਦੋਂ ਤਾਂ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਨੇ ਨਵਜੋਤ
ਸਿੰਘ ਸਿੱਧੂ ਨੂੰ ਦੇਸ਼ ਧਰੋਹੀ ਤੱਕ ਕਹਿ ਦਿੱਤਾ ਸੀ। ਅਜੇ ਵੀ "ਆਰ ਐਸ ਐਸ" ਦੇ
ਨੇਤਾਵਾਂ ਦੇ ਤਲੂੰਏ ਲੜਦੇ ਹਨ, ਉਨ੍ਹਾਂ ਦੇ ਨੇਤਾ ਇੰਦਰੇਸ਼ ਕੁਮਾਰ ਨੇ ਚੰਡੀਗੜ੍ਹ
ਵਿਖੇ ਇਕ ਸਮਾਗਮ ਵਿਚ ਬੋਲਦਿਆਂ ਨਵਜੋਤ ਸਿੰਘ ਸਿੱਧੂ ਨੂੰ ਦੇਸ਼ ਧਰੋਹੀ ਤੱਕ ਕਹਿ
ਦਿੱਤਾ। ਨਵਜੋਤ ਸਿੰਘ ਸਿੱਧੂ ਦੇ ਪਾਕਿਸਤਾਨ ਜਾਣ ਤੋਂ ਤਿੰਨ ਮਹੀਨੇ ਬਾਅਦ ਜਦੋਂ
ਭਾਰਤ ਸਰਕਾਰ ਨੇ ਲਾਂਘੇ ਸੰਬੰਧੀ ਕੋਈ ਪ੍ਰਤੀਕ੍ਰਿਆ ਹੀ ਨਹੀਂ ਦਿੱਤੀ ਤਾਂ
ਪਾਕਿਸਤਾਨ ਸਰਕਾਰ ਨੇ ਪਾਕਿਸਤਾਨ ਵਿਚ ਲਾਂਘੇ ਦਾ ਨੀਂਹ ਪੱਥਰ ਰੱਖਣ ਲਈ 28 ਨਵੰਬਰ
ਨਿਸਚਤ ਕਰ ਦਿੱਤੀ ਸੀ। ਜਦੋਂ ਇਸਦੀ ਭਿਣਕ ਭਾਰਤ ਸਰਕਾਰ ਨੂੰ ਪਈ ਤਾਂ ਤੁਰੰਤ ਭਾਰਤ
ਸਰਕਾਰ ਨੇ ਵੀ ਲਾਂਘਾ ਦੇਣ ਦਾ ਫ਼ੈਸਲਾ ਕਰ ਲਿਆ ਕਿਉਂਕਿ ਜੇਕਰ ਉਹ ਇਹ ਪ੍ਰਵਾਨਗੀ
ਨਾ ਦਿੰਦੇ ਤਾਂ ਭਾਰਤੀ ਜਨਤਾ ਪਾਰਟੀ ਦੇ ਸਿੱਖ ਵਿਰੋਧੀ ਹੋਣ ਦਾ ਲੱਗਿਆ ਇਲਜ਼ਾਮ
ਸਾਬਤ ਹੋ ਜਾਣਾ ਸੀ।
ਹੁਣ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਇਸਦਾ ਸਿਹਰਾ
ਉਹ ਆਪਣੇ ਸਿਰ ਬੰਨ੍ਹ ਰਹੇ ਹਨ। ਇਥੇ ਹੀ ਬੱਸ ਨਹੀਂ ਸਗੋਂ ਉਹ 28 ਨਵੰਬਰ ਨੂੰ
ਪਾਕਿਸਤਾਨ ਵਿਚ ਇਸ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ
ਉਪਰ ਇਹ ਕਹਾਵਤ ਢੁਕਦੀ ਹੈ ਕਿ ‘‘ਸੱਦੀ ਨਾ ਬੁਲਾਈ ਮੈਂ ਲਾੜੇ ਦੀ ਤਾਈ’’ ਕਿਉਂਕਿ
ਸੱਦਾ ਪੱਤਰ ਤਾਂ ਸ਼ੁਸ਼ਮਾ ਸਵਰਾਜ ਨੂੰ ਸੀ ਪ੍ਰੰਤੂ ਉਨ੍ਹਾਂ ਨੇ ਇਨ੍ਹਾਂ ਨੂੰ ਭੇਜ
ਦਿੱਤਾ। ਉਹ ਕਿਹੜੇ ਮੂੰਹ ਨਾਲ ਪਾਕਿਸਤਾਨ ਗਏ ਹਨ, ਜਦੋਂ ਕਿ ਨਵਜੋਤ ਸਿੰਘ ਸਿੱਧੂ
ਨੂੰ ਤਾਂ ਉਥੇ ਜਾਣ ਲਈ ਗ਼ਦਾਰ ਤੱਕ ਕਹਿ ਦਿੱਤਾ ਸੀ। ਅਕਾਲੀ ਦਲ ਲਈ ਇਹ ਥੁੱਕ ਕੇ
ਚੱਟਣ ਵਾਲੀ ਗੱਲ ਹੋ ਗਈ ਹੈ ਕਿਉਂਕਿ ਜਦੋਂ ਨਵਜੋਤ ਸਿੰਘ ਸਿੱਧੂ ਸਹੁੰ ਚੁੱਕ
ਸਮਾਗਮ ਵਿਚ ਸ਼ਾਮਲ ਹੋਇਆ ਸੀ ਤਾਂ ਸਾਰੇ ਅਕਾਲੀ ਨੇਤਾਵਾਂ ਨੇ ਇਕ ਦੂਜੇ ਤੋਂ
ਪਹਿਲਾਂ ਬਿਆਨ ਦੇ ਕੇ ਉਸਦੀ ਨਿੰਦਿਆ ਕੀਤੀ ਸੀ।
ਸਿਆਸਤਦਾਨ ਦੂਸ਼ਣਬਾਜੀ
ਲਾਉਣ ਸਮੇਂ ਸ਼ਿਸ਼ਟਾਚਾਰ ਵੀ ਨਹੀਂ ਰੱਖਦੇ। ਦੇਸ਼ ਦੀ ਵੰਡ ਤੋਂ ਬਾਅਦ ਹੀ ਲਗਾਤਾਰ
ਦੋਹਾਂ ਦੇਸ਼ਾਂ ਵਿਚ ਤਣਾਆ ਬਣਿਆਂ ਰਹਿੰਦਾ ਹੈ। ਇਹ ਫੈਸਲਾ ਦੋਹਾਂ ਦੇਸ਼ਾਂ ਵਿਚ ਪੁਲ
ਦਾ ਕੰਮ ਕਰਦਾ ਹੋਇਆ ਅਮਨ ਸ਼ਾਂਤੀ ਅਤੇ ਸਦਭਾਵਨਾ ਪੈਦਾ ਕਰਨ ਵਿਚ ਮਹੱਤਵਪੂਰਨ
ਯੋਗਦਾਨ ਪਾਵੇਗਾ। ਪੰਜਾਬ, ਭਾਰਤ ਦੀ ਖੜਗਭੁਜਾ ਹੈ। ਜੇਕਰ ਪਾਕਿਸਤਾਨ ਵੱਲੋਂ ਠੰਡੀ
ਹਵਾ ਦਾ ਬੁਲਾ ਆਵੇਗਾ ਤਾਂ ਪੰਜਾਬ ਵਿਚ ਸ਼ਾਂਤੀ ਰਹੇਗੀ ਪ੍ਰੰਤੂ ਜੇਕਰ ਗਰਮ ਹਵਾ
ਆਵੇਗੀ ਤਾਂ ਪੰਜਾਬ ਦੀ ਧਰਤੀ ਜੰਗ ਦਾ ਅਖਾੜਾ ਬਣੇਗੀ। ਨੁਕਸਾਨ ਦੇਸ਼ ਨੂੰ ਤਾਂ
ਹੋਵੇਗਾ ਹੀ ਪ੍ਰੰਤੂ ਸਭ ਤੋਂ ਜ਼ਿਆਦਾ ਜਾਨੀ ਤੇ ਮਾਲੀ ਨੁਕਸਾਨ ਪੰਜਾਬੀਆਂ ਦਾ
ਹੋਵੇਗਾ।
ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਹੁੰ
ਚੁੱਕ ਸਮਾਗਮ ਵਿਚ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ
ਦਾ ਇੱਕ ਦੋਸਤ ਦੇ ਤੌਰ ਤੇ ਸ਼ਾਮਲ ਹੋਣਾ, ਪੰਜਾਬੀਆਂ ਅਤੇ ਖਾਸ ਤੌਰ ਤੇ ਸਿੱਖਾਂ ਲਈ
ਕਰਤਾਰਪੁਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰ ਦੀ ਪਿਛਲੇ 50 ਸਾਲਾਂ
ਤੋਂ ਲਟਕਦੀ ਮੰਗ ਨੂੰ ਪੂਰਾ ਕਰਨ ਵਿਚ ਸਹਾਈ ਹੋਈ ਹੈ। ਮੁੱਦਤ ਤੋਂ ਬਾਅਦ
ਪਾਕਿਸਤਾਨ ਵੱਲੋਂ ਠੰਡੀ ਹਵਾ ਦੇ ਬੁਲੇ ਆਉਣ ਦੀ ਉਮੀਦ ਬੱਝੀ ਹੈ। ਇਹ ਵੀ ਹੈਰਾਨੀ
ਦੀ ਗੱਲ ਹੈ ਕਿ ਅਕਾਲੀ ਦਲ ਜਿਹੜਾ ਸਿੱਖਾਂ ਦੀ ਨੁਮਾਇੰਦਾ ਪਾਰਟੀ ਕਹਿੰਦਾ ਹੈ, ਉਹ
ਵੀ ਨਵਜੋਤ ਸਿੰਘ ਸਿੱਧੂ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਵਕਾਲਤ ਦਾ ਵਿਰੋਧ
ਕਰ ਰਹੇ ਸਨ। ਹੁਣ ਜਦੋਂ ਕੇਂਦਰ ਸਰਕਾਰ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਇਜ਼ਾਜਤ
ਦੇ ਦਿੱਤੀ ਹੈ ਤਾਂ ਇਸਦਾ ਸਿਹਰਾ ਆਪਣੇ ਸਿਰ ਬੰਨ੍ਹ ਰਹੇ ਹਨ। ਇਹ ਗੱਲ ਬਿਲਕੁਲ
ਵਾਜਬ ਹੈ ਕਿ ਤਾਲੀ ਹਮੇਸ਼ਾ ਦੋਹਾਂ ਹੱਥਾਂ ਨਾਲ ਵਜਦੀ ਹੈ। ਭਾਵ ਕਿ ਭਾਰਤ ਅਤੇ
ਪਾਕਿਸਤਾਨ ਦੀਆਂ ਦੋਵੇਂ ਸਰਕਾਰਾਂ ਦੀ ਸਹਿਮਤੀ ਤੋਂ ਬਿਨਾ ਇਹ ਲਾਂਘਾ ਖੁਲ੍ਹਣਾ
ਅਸੰਭਵ ਸੀ। ਇਹ ਹੈ ਵੀ ਕੁਦਰਤੀ ਕਿ ਜਦੋਂ ਪਿਛਲੇ ਲੰਮੇ ਸਮੇਂ ਦੀ ਸਿੱਖਾਂ ਦੀ ਮੰਗ
ਪੂਰੀ ਹੋਣ ਜਾ ਰਹੀ ਹੋਵੇ ਤਾਂ ਇਕ ਸਿੱਖ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਹੀਂ ਹੁੰਦਾ।
ਸਿਆਸੀ ਪਾਰਟੀਆਂ ਨੂੰ ਦੂਸ਼ਣਬਾਜ਼ੀ ਨਹੀਂ ਕਰਨੀ ਚਾਹੀਦੀ। ਸਿਆਸੀ ਲੋਕਾਂ ਨੂੰ ਸਿਆਸਤ
ਕਰਨ ਲਈ ਹੋਰ ਬਥੇਰੇ ਮੌਕੇ ਹੁੰਦੇ ਹਨ। ਡੇਰਾ ਬਾਬਾ ਨਾਨਕ ਵਿਖੇ ਲਾਂਘੇ ਦੇ ਨੀਂਹ
ਪੱਥਰ ਸਮਾਗਮ ਵਿਚ ਸਿਆਸਤਦਾਨਾ ਨੇ ਕਿਰਕਰੀ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ।
ਜਿਹੜੇ ਲੋਕ ਸਿੱਧੂ ਬਾਰੇ ਵਾਵਰੋਲਾ ਖੜ੍ਹਾ ਕਰਕੇ ਨਿੰਦਿਆ ਕਰ ਰਹੇ ਸਨ, ਉਹੀ
ਲੋਕ ਹੁਣ ਖ਼ੁਸ਼ੀ ਮਹਿਸੂਸ ਕਰ ਰਹੇ ਹਨ ਅਤੇ ਪੰਜਾਬ ਕਾਂਗਰਸ ਦੇ ਨੇਤਾ ਉਦੋਂ ਦੱਬੀ
ਜ਼ਬਾਨ ਨਾਲ ਸਿੱਧੂ ਦਾ ਵਿਰੋਧ ਕਰ ਰਹੇ ਸਨ ਪ੍ਰੰਤੂ ਹੁਣ ਉਹੀ ਨੇਤਾ ਸਿੱਧੂ ਦੀ
ਪਹਿਲਕਦਮੀ ਦੀ ਖੁਲ੍ਹਕੇ ਸਪੋਰਟ ਕਰ ਰਹੇ ਹਨ। ਭਾਰਤੀ ਜਨਤਾ ਪਾਰਟੀ ਦੇ ਨੇਤਾ ਬਾਤ
ਦਾ ਬਤੰਗੜ ਬਣਾ ਲੈਂਦੇ ਹਨ। ਅਸਲ ਵਿਚ ਨਵਜੋਤ ਸਿੰਘ ਸਿੱਧੂ ਦੀ ਭਾਰਤੀਆਂ,
ਪੰਜਾਬੀਆਂ ਅਤੇ ਖਾਸ ਕਰਕੇ ਪੰਜਾਬ ਦੇ ਸਿੱਖਾਂ ਵਿਚ ਵਾਅਵਾ ਸ਼ਾਹਵਾ ਹੋ ਗਈ। ਇਹ
ਪ੍ਰਸੰਸਾ ਭਾਰਤੀ ਜਨਤਾ ਪਾਰਟੀ ਨੂੰ ਪਚਦੀ ਨਹੀਂ। ਨਵਜੋਤ ਸਿੰਘ ਸਿੱਧੂ ਭਾਰਤੀ
ਜਨਤਾ ਪਾਰਟੀ ਨੂੰ ਛੱਡਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਬੈਠਾ, ਜਿਸ ਕਰਕੇ ਉਹ
ਬੁਖਲਾਏ ਹੋਏ ਹਨ।
ਕਰਤਾਰਪੁਰ ਸਾਹਿਬ ਦਾ ਗੁਰਦੁਆਰਾ ਸਿੱਖ ਸੰਗਤਾਂ
ਲਈ ਸਭ ਤੋਂ ਮੁਕੱਦਸ ਅਤੇ ਪਵਿਤਰ ਸਥਾਨ ਹੈ, ਜਿਥੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ
ਗੁਰੂ ਨਾਨਕ ਦੇਵ ਜੀ 18 ਸਾਲ ਰਹੇ, ਖੇਤੀ ਕੀਤੀ, ਨਾਮ ਜਪੋ, ਕਿਰਤ ਕਰੋ ਅਤੇ
ਵੰਡਕੇ ਛੱਕੋ ਦਾ ਸਿਧਾਂਤ ਦਿੱਤਾ ਅਤੇ ਉਥੇ ਹੀ ਜੋਤੀ ਜੋਤ ਸਮਾਏ। ਇਹ ਗੁਰੂ ਘਰ
ਗੁਰਦਾਸਪੁਰ ਜਿਲ੍ਹੇ ਵਿਚ ਬਾਬਾ ਬਕਾਲਾ ਦੇ ਕੋਲ ਰਾਵੀ ਦਰਿਆ ਦੇ ਕੰਢੇ ਤੇ ਭਾਰਤ
ਪਾਕਿ ਸਰਹੱਦ ਤੋਂ ਪਾਕਿਸਤਾਨ ਵਾਲੇ ਪਾਸੇ 3 ਕਿਲੋਮੀਟਰ ਦੂਰ ਹੈ। ਸਿੱਖ ਸੰਗਤਾਂ
ਹਿੰਦ ਪਾਕਿ ਸਰਹੱਦ ਤੋਂ ਖੜ੍ਹਕੇ ਇਸ ਗੁਰੂ ਘਰ ਦੇ ਦਰਸ਼ਨ ਕਰਦੀਆਂ ਸਨ। ਇਸ ਦੀ
ਮਹੱਤਤਾ ਨੂੰ ਵੇਖਕੇ ਬਾਰਡਰ ਸਕਿਉਰਿਟੀ ਫੋਰਸ ਨੇ 6 ਮਈ 2001ਨੂੰ ਬਾਬਾ ਨਾਨਕ
ਸੈਕਟਰ ਵਿਚ ਕੰਡਿਆਲੀ ਤਾਰ ਦੇ ਨਜ਼ਦੀਕ ‘‘ਕਰਤਾਰਪਰ ਦਰਸ਼ਨ ਅਸਥਾਨ ’’ ਬਣਾ ਦਿੱਤਾ
ਸੀ, ਜਿਥੋਂ ਖੜ੍ਹਕੇ ਗੁਰਦੁਆਰਾ ਸਾਹਿਬ ਕਰਤਾਰਪੁਰ ਦੇ ਦਰਸ਼ਨ ਹੋ ਸਕਣ।
ਮੈਂ ਨਵਜੋਤ ਸਿੰਘ ਸਿੱਧੂ ਨੂੰ ਬਚਪਨ ਤੋਂ ਜਾਣਦਾ ਹਾਂ ਜਦੋਂ ਉਹ ਬਾਰਾਂਦਰੀ ਬਾਗ
ਪਟਿਆਲਾ ਦੇ ਕਰਿਕਟ ਸਟੇਡੀਅਮ ਵਿਚ ਪ੍ਰੈਕਟਿਸ ਕਰਦਾ ਹੁੰਦਾ ਸੀ। ਉਹ ਭਾਵਨਾਵਾਂ
ਵਿਚ ਵਹਿਣ ਵਾਲਾ, ਦਿਲ ਦਾ ਸੱਚਾ ਸੁੱਚਾ, ਪਟਿਆਲਵੀਆਂ ਦਾ ਸ਼ੈਰੀ ਅਤੇ ਖਿਡਾਰੀ
ਸਪਿਰਟ ਨਾਲ ਹਰ ਕੰਮ ਕਰਨ ਵਾਲਾ ਹੈ। ਭਾਰਤੀਓ ਭਾਵੇਂ ਨਵਜੋਤ ਸਿੰਘ ਸਿੱਧੂ ਦੀ
ਸਿਆਸਤ ਨਾਲ ਸਹਿਮਤ ਹੋਵੋ ਭਾਵੇਂ ਨਾ ਹੋਵੋ ਪ੍ਰੰਤੂ ਜਿਹੜਾ ਸੁਖਦ ਸੁਨੇਹਾ ਉਹ
ਸਿੱਖ ਜਗਤ ਲਈ ਪਾਕਿਸਤਾਨ ਤੋਂ ਲੈ ਕੇ ਆਇਆ ਹੈ, ਘੱਟੋ ਘੱਟ ਉਸਦਾ ਸਵਾਗਤ ਕਰਨਾ ਹਰ
ਭਾਰਤੀ, ਪੰਜਾਬੀ ਅਤੇ ਖਾਸ ਤੌਰ ਤੇ ਸਿੱਖ ਦਾ ਬਣਦਾ ਹੈ। ਉਸਨੇ ਭਾਵੇਂ ਹੁਣ ਤੱਕ
ਸਿਆਸਤ ਵਿਚ ਜਿਤਨੀਆਂ ਵੀ ਗਲਤੀਆਂ ਕੀਤੀਆਂ ਹੋਣ ਪ੍ਰੰਤੂ ਉਸਦੇ ਇਸ ਕਦਮ ਨੇ ਉਹ
ਸਾਰੀਆਂ ਧੋ ਦਿੱਤੀਆਂ ਹਨ ਅਤੇ ਸਿੱਖਾਂ ਦੇ ਦਿਲ ਜਿੱਤ ਲਏ ਹਨ। ਜੇਕਰ ਸਰਹੱਦ ਤੇ
ਸ਼ਾਂਤੀ ਰਹੇਗੀ ਤਾਂ ਫੌਜੀ ਪਰਿਵਾਰ ਸੁਖ ਦਾ ਸਾਹ ਲੈਂਦੇ ਰਹਿਣਗੇ। ਜੇ ਉਹ ਪਰਿਵਾਰ
ਸੁਖੀ ਰਹਿਣਗੇ ਤਾਂ ਦੇਸ਼ ਅਤੇ ਪੰਜਾਬ ਵਿਕਾਸ ਦੇ ਰਾਹ ਤੇ ਚਲਦਾ ਰਹੇਗਾ। ਪੰਜਾਬ
ਪ੍ਰਦੇਸ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ, ਲੁਧਿਆਣਾ ਤੋਂ ਲੋਕ ਸਭਾ ਦੇ
ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਗੁਰਜੀਤ ਸਿੰਘ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ
ਸਿੰਘ ਰੰਧਾਵਾ ਸਮੇਤ ਕਾਂਗਰਸ ਦੇ ਬਹੁਤੇ ਵਿਧਾਨਕਾਰਾਂ ਨੇ ਸਿੱਧੂ ਦੀ ਪਹਿਲਕਦਮੀ
ਦੀ ਭਰਪੂਰ ਸ਼ਲਾਘਾ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੂੰ ਵੀ ਪਾਕਿਸਤਾਨ
ਸਰਕਾਰ ਨੇ 28 ਨਵੰਬਰ ਦੇ ਨੀਂਹ ਪੱਥਰ ਰੱਖਣ ਦੇ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ
ਪੱਤਰ ਦਿੱਤਾ ਸੀ ਪ੍ਰੰਤੂ ਉਨ੍ਹਾਂ ਉਥੇ ਨਾ ਜਾਣ ਦਾ ਫੈਸਲਾ ਕੀਤਾ ਹੈ। ਉਹ ਸਾਬਕਾ
ਫ਼ੌਜੀ ਅਧਿਕਾਰੀ ਹਨ, ਦੇਸ਼ ਭਗਤੀ ਦਾ ਜ਼ਜ਼ਬਾ ਉਨ੍ਹਾਂ ਤੇ ਭਾਰੂ ਹੈ। ਇਹ ਉਨ੍ਹਾਂ ਦਾ
ਨਿੱਜੀ ਫੈਸਲਾ ਹੈ ਪ੍ਰੰਤੂ ਇਥੇ ਇਹ ਦੱਸਣਾ ਬਣਦਾ ਹੈ ਕਿ ਉਨ੍ਹਾਂ ਦੇ ਦਾਦਾ
ਮਹਾਰਾਜਾ ਭੁਪਿੰਦਰ ਸਿੰਘ ਨੇ 1923 ਵਿਚ ਜਦੋਂ ਰਾਵੀ ਦਰਿਆ ਵਿਚ ਹੜ੍ਹ ਆਉਣ ਨਾਲ
ਕਰਤਾਰਪੁਰ ਗੁਰਦੁਆਰਾ ਸਾਹਿਬ ਦਾ ਨੁਕਸਾਨ ਹੋ ਗਿਆ ਸੀ, ਉਸਦੀ ਕਾਰ ਸੇਵਾ ਲਈ 1
ਲੱਖ 35 ਹਜ਼ਾਰ 600 ਰੁਪਏ ਦੇ ਕੇ ਮੁਰੰਮਤ ਕਰਵਾਈ ਸੀ। ਕਰਤਾਰਪੁਰ ਗੁਰਦੁਆਰਾ
ਸਾਹਿਬ ਵਿਚ ਅਜੇ ਵੀ ਮਹਾਰਾਜਾ ਭੁਪਿੰਦਰ ਸਿੰਘ ਦੇ ਦਾਨ ਦੇਣ ਦਾ ਪੱਥਰ ਲੱਗਿਆ
ਹੋਇਆ ਹੈ।
ਨਵਜੋਤ ਸਿੰਘ ਸਿੱਧੂ 28 ਨਵੰਬਰ ਨੂੰ ਪਾਕਿਸਤਾਨ ਵਾਲੇ ਪਾਸੇ
ਲਾਂਘੇ ਦੇ ਨੀਂਹ ਪੱਥਰ ਰੱਖਣ ਦੇ ਸਮਾਗਮ ਵਿਚ ਸ਼ਾਮਲ ਹੋ ਗਏ ਹਨ। ਉਮੀਦ ਕੀਤੀ
ਜਾਂਦੀ ਹੈ ਕਿ ਉਸਦੇ ਦੂਜੀ ਵਾਰ ਪਾਕਿਸਤਾਨ ਜਾਣ ਤੋਂ ਬਾਅਦ ਸਰਹੱਦ ਉਪਰ ਸ਼ਾਂਤੀ
ਹੋਣ ਦੀ ਆਸ ਬੱਝੇਗੀ ਕਿਉਂਕਿ ਪਹਿਲੀ ਵਾਰ ਜਾਣ ਤੋਂ ਬਾਅਦ ਦੋਹਾਂ ਦੇਸ਼ਾਂ ਵਿਚ
ਕਰਤਾਰਪੁਰ ਲਾਂਘੇ ਬਾਰੇ ਸਹਿਮਤੀ ਹੋ ਗਈ ਹੈ। ਉਮੀਦ ਹੈ ਕਿ ਦੋਹਾਂ ਦੇਸ਼ਾਂ ਦੇ
ਸੰਬੰਧ ਸਾਜਗਾਰ ਹੋਣਗੇ ਕਿਉਂਕਿ ਧਾਰਮਿਕ ਪ੍ਰੋਗਰਾਮ ਦਾ ਅਸਰ ਜ਼ਰੂਰ ਹੋਵੇਗਾ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
|
|
ਮਹਾਰਾਜਾ ਭੁਪਿੰਦਰ ਸਿੰਘ ਦੇ ਦਾਨ ਦੇਣ ਦਾ ਪੱਥਰ ਜੋ ਗੁਰਦੁਆਰਾ ਕਰਤਾਰਪੁਰ ਸਾਹਿਬ
ਵਿਚ ਲੱਗਿਆ ਹੋਇਆ ਹੈ |
|
|
ਕਰਤਾਰਪੁਰ
ਲਾਂਘਾ: ਦੋ ਕ੍ਰਿਕਟਰਾਂ ਦੀ ਦੋਸਤੀ ਦਾ ਸਿੱਖ ਜਗਤ ਨੂੰ ਤੋਹਫ਼ਾ
ਉਜਾਗਰ ਸਿੰਘ, ਪਟਿਆਲਾ |
ਜਬਰ
ਤੇ ਜ਼ੁਲਮ ਦਾ ਵਿਰੋਧ ਡਾ. ਹਰਸ਼ਿੰਦਰ
ਕੌਰ, ਐਮ. ਡੀ., ਪਟਿਆਲਾ |
ਪੰਜਾਬ
ਸਕੂਲ ਸਿਖਿਆ ਬੋਰਡ ਦੀਆਂ ਪੁਸਤਕਾਂ ਦਾ ਗ਼ੈਰ ਜ਼ਰੂਰੀ ਵਾਦ ਵਿਵਾਦ
ਉਜਾਗਰ ਸਿੰਘ, ਪਟਿਆਲਾ |
ਪਹਿਲੀ
ਨਵੰਬਰ ਤੇ ਵਿਸ਼ੇਸ਼ ਪੰਜਾਂ ਦਹਾਕਿਆਂ ਬਾਅਦ ਆਖ਼ਿਰ ਸੁਣੀ ਗਈ ਪੰਜਾਬੀ ਦੀ
ਸ਼ਿੰਦਰ ਪਾਲ ਸਿੰਘ |
ਅੰਮ੍ਰਿਤਸਰ
ਦੁਸਹਿਰਾ ਹਾਦਸੇ ਪ੍ਰਤੀ ਸਾਡੀ ਸੰਵੇਦਨਸ਼ੀਲਤਾ
ਦਵਿੰਦਰ ਸਿੰਘ ਸੋਮਲ, ਯੂ ਕੇ |
ਡੇਂਗੂ
ਬੁਖ਼ਾਰ ਗੋਬਿੰਦਰ ਸਿੰਘ ਢੀਂਡਸਾ,
ਸੰਗਰੂਰ |
ਸਿੱਖਾਂ
ਦਾ ਅਕਸ ਕਿਉਂ ਤੇ ਕਿਸਨੇ ਵਿਗਾੜਨ ਦੀ ਸ਼ਾਜਸ ਬਣਾਈ ?
ਉਜਾਗਰ ਸਿੰਘ, ਪਟਿਆਲਾ |
ਵਿਦਿਆਰਥਣਾਂ
ਦੀ ਆਵਾਜ਼ ਗੋਬਿੰਦਰ ਸਿੰਘ ਢੀਂਡਸਾ,
ਸੰਗਰੂਰ |
ਸਿੱਖਿਆ
ਸੰਸਥਾਵਾਂ ਦਾ ਸਿਆਸੀਕਰਨ : ਕਾਰਨ ਅਤੇ ਨਤੀਜੇ
ਨਿਸ਼ਾਨ ਸਿੰਘ ਰਾਠੌਰ (ਡਾ), ਕੁਰੂਕਸ਼ੇਤਰ |
ਜਾਂਦੇ
ਜਾਂਦੇ .... ਰਵੇਲ ਸਿੰਘ, ਇਟਲੀ
|
ਸਵਾਲਾਂ
ਹੇਠ ਹੈ ਸੰਚਾਰ ਮਾਧਿਅਮ ਦੀ ਭਰੋਸੇਯੋਗਤਾ
ਨਿਸ਼ਾਨ ਸਿੰਘ ਰਾਠੌਰ (ਡਾ.), ਕੁਰੂਕਸ਼ੇਤਰ |
ਲੋਕ-ਮਾਧਿਅਮ:
ਵਰ ਜਾਂ ਸਰਾਪ ਨਿਸ਼ਾਨ ਸਿੰਘ ਰਾਠੌਰ
(ਡਾ.), ਕੁਰੂਕਸ਼ੇਤਰ |
ਸਿੱਖ
ਰਹੇ ਚਾਹੇ ਨਾ ਰਹੇ ਪ੍ਰੰਤੂ ਸਿੱਖੀ ਨੂੰ ਆਂਚ ਨਾ ਆਵੇ - ਖਾਲਸਾ ਏਡ ਮਿਸ਼ਨ
ਸੰਸਥਾ ਉਜਾਗਰ ਸਿੰਘ, ਪਟਿਆਲਾ |
ਨਵਜੋਤ
ਸਿੰਘ ਸਿੱਧੂ ਨੇ ਪਾਕਿਸਤਾਨ ਦੀ ਫ਼ੌਜ ਦੇ ਮੁੱਖੀ ਨੂੰ ਜੱਫੀ ਪਾਕੇ ਕੀ ਗੁਨਾਹ
ਕੀਤਾ ? ਉਜਾਗਰ ਸਿੰਘ, ਪਟਿਆਲਾ
|
ਦਿੱਲੀ
ਵਿੱਚ ਪੰਜਾਬੀ ਭਾਸ਼ਾ ਦੀ ਦਸ਼ਾ ਤੇ ਉਸਦੇ ਸਨਮਾਨ ਦੀ ਗਲ
ਜਸਵੰਤ ਸਿੰਘ ‘ਅਜੀਤ’, ਦਿੱਲੀ |
ਆਪਣਾ
ਪੰਜਾਬ ਹੋਵੇ . . . ਡਾ. ਨਿਸ਼ਾਨ
ਸਿੰਘ ਰਾਠੌਰ, ਕੁਰੂਕਸ਼ੇਤਰ |
ਆਪ
ਦਾ ਕਾਟੋ ਕਲੇਸ਼
ਯਾਰੀ ਬੇਕਦਰਾਂ ਨਾਲ ਲਾਈ-ਟੁੱਟ ਗਈ ਤੜੱਕ ਕਰਕੇ
ਉਜਾਗਰ ਸਿੰਘ, ਪਟਿਆਲਾ |
ਲੋਕ
ਕਵੀ ਬਾਬਾ ਨਜਮੀ ਸ੍ਰੋਤਿਆਂ ਦੇ ਰੂਬਰੂ ਆਪਣੀਆਂ ਕਵਿਤਾਂਵਾਂ ਸੁਣਾਉਂਦੇ ਹੋਏ
ਰਵੇਲ ਸਿੰਘ, ਇਟਲੀ |
ਗੁਰਦੁਆਰਾ
'ਖਾਲਸਾ ਦਰਬਾਰ' ਡਿਕਸੀ ਰੋਡ ਮਿੱਸੀਸਾਉਗਾ ਦੇ ਦਰਸ਼ਨ
ਰਵੇਲ ਸਿੰਘ, ਇਟਲੀ |
ਵਿਆਹਾਂ
ਤੇ ਫਿਜੂਲਖ਼ਰਚੀ: ਇਕ ਸਮਾਜਕ ਕੁਰੀਤੀ
ਡਾ. ਨਿਸ਼ਾਨ ਸਿੰਘ ਰਾਠੌਰ |
ਘਿਉ
ਦਾ ਘੜਾ ਰਵੇਲ ਸਿੰਘ ਇਟਲੀ |
ਪੰਥਕ
ਸੰਸਥਾਵਾਂ ਵਿਚ ਟਕਰਾਓ ਸਿੱਖ ਧਰਮ ਦੀ ਪ੍ਰਫੁਲਤਾ ਵਿਚ ਰੁਕਾਵਟ ਪਾਉਣ ਦੀ
ਕੋਸ਼ਿਸ਼ ਉਜਾਗਰ ਸਿੰਘ, ਪਟਿਆਲਾ |
ਅੰਧਵਿਸ਼ਵਾਸਾਂ
ਵਿਚ ਜਕੜਿਆ ਮਨੁੱਖ ਡਾ. ਨਿਸ਼ਾਨ ਸਿੰਘ
ਰਾਠੌਰ, ਕੁਰੂਕਸ਼ੇਤਰ |
ਪੰਜਾਬ,
ਪੰਜਾਬੀ ਅਤੇ ਚਿੱਟਾ ਡਾ. ਨਿਸ਼ਾਨ
ਸਿੰਘ ਰਾਠੌਰ, ਕੁਰੂਕਸ਼ੇਤਰ |
ਵੱਧਦੀ
ਆਬਾਦੀ : ਕਾਰਨ, ਪ੍ਰਭਾਵ ਅਤੇ ਬਚਾਓ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਅਮਰੀਕਾ
ਦੇ ਪੁਰਾਤਨ ਵਿਚ ਜਦੋਂ ਇਕ ਗੋਰੀ ਨੇ ਸਤਿ ਸ੍ਰੀ ਅਕਾਲ ਬੁਲਾਈ
ਉਜਾਗਰ ਸਿੰਘ, ਪਟਿਆਲਾ |
ਸ਼ਿਲਾਂਗ
ਦੇ ਸਿੱਖਾਂ ਦੇ ਸਿਰ ’ਤੇ ਉਜਾੜੇ ਦੀ ਤਲਵਾਰ?
ਜਸਵੰਤ ਸਿੰਘ ‘ਅਜੀਤ’, ਦਿੱਲੀ |
ਭਾਰਤੀ
ਰਾਜਨੀਤੀ ਵਿੱਚਲੇ ਆਪੋ-ਆਪਣੇ ਸੱਚ!
ਜਸਵੰਤ ਸਿੰਘ ‘ਅਜੀਤ’, ਦਿੱਲੀ |
ਹੈਰਾਨੀ
ਭਰਿਆ ਹੋ ਸਕਦਾ ਹੈ ਚੋਣ ਵਰ੍ਹਾ ਡਾ
ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਪੰਜਾਬ
ਪ੍ਰਦੇਸ਼ ਕਾਂਗਰਸ ਸਿਆਸੀ ਤਾਕਤ ਦਾ ਆਨੰਦ ਮਾਣਦੀ ਹੋਈ
ਉਜਾਗਰ ਸਿੰਘ, ਪਟਿਆਲਾ |
ਮਨੁੱਖ,
ਮੋਬਾਈਲ ਅਤੇ ਸੋਸ਼ਲ ਮੀਡੀਆ ਡਾ ਨਿਸ਼ਾਨ
ਸਿੰਘ ਰਾਠੌਰ, ਕੁਰੂਕਸ਼ੇਤਰ |
ਪੰਜਾਬ
ਮੰਤਰੀ ਮੰਡਲ ਦੇ ਗਠਨ ਵਿਚ ਕੇਂਦਰੀ ਕਾਂਗਰਸੀ ਨੇਤਾਵਾਂ ਦੀ ਦਖ਼ਲਅੰਦਾਜ਼ੀ
ਵਿਧਾਨਕਾਰਾਂ ਵਿਚ ਨਿਰਾਸ਼ਾ ਦਾ ਕਾਰਨ - ਉਜਾਗਰ
ਸਿੰਘ, ਪਟਿਆਲਾ |
ਭਾਰਤੀ
ਰਾਜਨੀਤੀ, ਤਾਂ ਇਉਂ ਹੀ ਚਲੇਗੀ!
ਜਸਵੰਤ ਸਿੰਘ ‘ਅਜੀਤ’, ਦਿੱਲੀ |
ਜ਼ਿੰਦਗੀ
ਦਾ ਦੂਜਾ ਨਾਂ ਹੈ ਮਾਂ ! ਸੁਰਜੀਤ
ਕੌਰ, ਕਨੇਡਾ |
ਮਨੁੱਖ
ਵਿੱਚੋਂ ਖ਼ਤਮ ਹੁੰਦੀ ਮਨੁੱਖਤਾ ਡਾ
ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਕੀ
ਸਾਡੇ ਪੰਜਾਬੀ, ਇਤਿਹਾਸਕ ਜਾਂ ਸਾਡੇ ਸੂਰਮਿਆਂ ਦੀਆਂ ਫ਼ਿਲਮਾਂ ਦੇਖਣ ਦੇ ਰੌਂਅ
ਵਿੱਚ ਹਨ? ਸ਼ਿਵਚਰਨ ਜੱਗੀ ਕੁੱਸਾ,
ਲੰਡਨ |
ਸਰਵੁੱਚ
ਧਾਰਮਕ ਸਿੱਖ ਸੰਸਥਾਵਾਂ ਦੀ ਸਾਖ ਦਾਅ ’ਤੇ?
ਜਸਵੰਤ ਸਿੰਘ ‘ਅਜੀਤ’, ਦਿੱਲੀ |
ਪ੍ਰੋ.
ਕਿਰਪਾਲ ਸਿੰਘ ਬਡੂੰਗਰ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੇਹਣੋ ਮੇਹਣੀ
ਉਜਾਗਰ ਸਿੰਘ, ਪਟਿਆਲਾ |
ਬਾਦਲ
ਅਕਾਲੀ ਦਲ ਨੇ ਪੰਜਾਬੋਂ ਬਾਹਰ ਪੈਰ ਪਸਾਰੇ?
ਜਸਵੰਤ ਸਿੰਘ ‘ਅਜੀਤ’, ਦਿੱਲੀ |
1
ਅਪ੍ਰੈਲ 2018 ਨੂੰ ਬਰਸੀ ਤੇ ਵਿਸ਼ੇਸ਼
ਹਮੇਸ਼ਾ ਵਾਦਵਿਵਾਦਾਂ ਵਿਚ ਘਿਰੇ
ਰਹੇ: ਕਿੰਗ ਮੇਕਰ ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ, ਪਟਿਆਲਾ |
ਆਮ
ਆਦਮੀ ਪਾਰਟੀ ਪਾਣੀ ਦੇ ਉਬਾਲ ਵਾਂਗੂੰ ਆਈ ਭਾਫ ਬਣਕੇ ਉਡਣ ਲੱਗੀ
ਉਜਾਗਰ ਸਿੰਘ, ਪਟਿਆਲਾ |
ਸਿਆਸਤ
’ਤੇ ਭਾਰੂ ਹੁੰਦਾ ਧਰਮ: ਕਾਰਨ ਅਤੇ ਨਤੀਜੇ
ਡਾ. ਨਿਸ਼ਾਨ ਸਿੰਘ
ਰਾਠੌਰ |
23
ਮਾਰਚ ਸ਼ਹੀਦੀ ਦਿਵਸ ਤੇ ਵਿਸ਼ੇਸ਼
ਭਾਰਤ ਦੀ ਆਜ਼ਾਦੀ
ਸੰਗਰਾਮ ਦਾ ਅਜ਼ੀਮ ਹੀਰੋ: ਸ੍ਰ. ਭਗਤ ਸਿੰਘ -
ਪ੍ਰੋ. ਅਰਚਨਾ, ਬਰਨਾਲਾ |
ਕੈਨੇਡਾ
ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਪੰਜਾਬੀਆਂ ਲਈ ਮਹੱਤਵਪੂਰਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
’ਚ ਘੱਟਦਾ ਸਾਹਿਤ ਪੜ੍ਹਨ ਦਾ ਰੁਝਾਨ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਸਿਆਸਤ
ਦੇ ਰਾਹਾਂ ਤੋਂ ਗਾਇਬ ਹੁੰਦੇ ਅਸਲ ਮੁੱਦੇ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਸ਼ੇਤਰ
|
ਕੋਕੜੂਆਂ ਦੀ ਭਰਮਾਰ ਵੇ
ਮਾਹੀਆ ਸ਼ਿੰਦਰ ਮਾਹਲ, ਯੂ ਕੇ
|
ਨਵੀਂ
ਦੁਨੀਆਂ - ਨਵੇਂ ਨਜ਼ਾਰੇ
ਸ਼ਿੰਦਰ ਮਾਹਲ, ਯੂ ਕੇ
|
ਕੁਝ
ਚਰਚਤ ਖਬਰਾਂ, ਆਮ ਰੁਝਾਨਾਂ ਤੋਂ ਕੁਝ ਹਟ ਕੇ
ਜਸਵੰਤ ਸਿੰਘ ‘ਅਜੀਤ’, ਦਿੱਲੀ |
ਸੁਰੇਸ਼ ਕੁਮਾਰ ਨੂੰ ਇਮਾਨਦਾਰੀ ਤੇ ਪਹਿਰਾ ਦੇਣ ਅਤੇ ਭਰਿਸ਼ਟਾਚਾਰ ਰੋਕਣ ਦੀ
ਸਜਾ ਉਜਾਗਰ ਸਿੰਘ, ਪਟਿਆਲਾ
|
ਸੁੰਦਰ
ਮੁੰਦਰੀਏ ਹੋ
ਕੰਵਲਜੀਤ ਕੌਰ ਢਿੱਲੋਂ, ਤਰਨ ਤਾਰਨ |
ਹੁਣ
ਬਾਪੂ ਕਦੇ ਕਦੇ ਬੜਾ ਯਾਦ ਆਉਂਦੈ
ਰਵੇਲ ਸਿੰਘ ਇਟਲੀ |
ਭਾਰਤ-ਪਾਕ
ਸੰਬੰਧਾਂ ਵਿੱਚ ਸੁਧਾਰ ਕਿਉਂ ਨਹੀਂ ਆਉਂਦਾ?
ਜਸਵੰਤ ਸਿੰਘ ‘ਅਜੀਤ’, ਦਿੱਲੀ |
ਨਸ਼ਾ,
ਸਮਾਜ ਅਤੇ ਦੇਸ਼ ਦੀ ਬਰਬਾਦੀ
ਹਰਜੀਤ ਕਾਤਿਲ, ਸ਼ੇਰਪੁਰ |
|
|
|
|
|
|
|