WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
 
     
 
ਹੱਸਦਿਆਂ ਦੇ ਘਰ ਵੱਸਦੇ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ   (17/12/2018)

nishan

 
hasday
 

ਮਨੁੱਖ ਦਾ ਜੀਵਨ ਕਈ ਰੰਗਾਂ- ਰੁੱਤਾਂ ਵਿਚੋਂ ਲੰਘਦਾ ਹੈ। ਹਰ ਰੰਗ- ਰੁੱਤ ਦਾ ਵੱਖਰਾ ਹੀ ਆਨੰਦ ਹੁੰਦਾ ਹੈ। ਕੁਝ ਲੋਕ ਇਨਾਂ ਦਾ ਭਰਪੂਰ ਲੁਤਫ਼ ਲੈਂਦੇ ਹਨ ਅਤੇ ਕੁਝ ਜ਼ਿੰਦਗੀ ਦੀਆਂ ਤੰਗੀਆਂ- ਤੁਰਸ਼ੀਆਂ ਨੂੰ ਆਪਣੇ ਨਿੱਤ ਦੇ ਕਾਰ- ਵਿਹਾਰ ਦਾ ਅੰਗ ਬਣਾ ਕੇ, ਦੁੱਖ ਭੋਗਦੇ ਰਹਿੰਦੇ ਹਨ/ ਦੁਖੀ ਹੁੰਦੇ ਰਹਿੰਦੇ ਹਨ।
 
ਹੱਸਣਾ- ਖੇਡਣਾ ਮਨੁੱਖੀ ਮਨ ਦੀ ਸਭ ਤੋਂ ਕੋਮਲ ਸੰਵੇਦਨਾ ਮੰਨੀ ਜਾਂਦੀ ਹੈ। ਇਸ ਸੰਵੇਦਨਾ ਦਾ ਜਿੱਥੇ ਸਰੀਰਕ ਤੰਦਰੁਸਤੀ ਨਾਲ ਸੰਬੰਧ ਮੰਨਿਆ ਜਾਂਦਾ ਹੈ ਉੱਥੇ ਹੀ ਮਾਨਸਿਕ ਸਕੂਨ ਵੀ ਪ੍ਰਾਪਤ ਹੁੰਦਾ ਹੈ। ਇਸ ਕਰਕੇ ਯੋਗ ਵਿਚ ਹੱਸਣ ਦਾ ਆਸਣ ਸ਼ਾਮਿਲ ਕੀਤਾ ਗਿਆ ਹੈ। ਸਵੇਰੇ- ਸ਼ਾਮ ਯੋਗ ਕਰਨ ਵਾਲੇ ਲੋਕ ਉੱਚੀ- ਉੱਚੀ ਹੱਸ ਕੇ ਮਾਨਸਿਕ ਸਕੂਨ ਪ੍ਰਾਪਤ ਕਰਨ ਦਾ ਯਤਨ ਕਰਦੇ ਹਨ।

ਅਜੋਕਾ ਸਮਾਂ ਪਰੇਸ਼ਾਨੀਆਂ ਦਾ ਸਮਾਂ ਹੈ। ਮਨੁੱਖ ਆਪਣੇ ਰੋਜ਼ਾਨਾ ਦੇ ਕੰਮਾਂਕਾਰਾਂ ਤੋਂ ਕੁਝ ਸਮੇਂ ਲਈ ਰਾਹਤ ਚਾਹੁੰਦਾ ਹੈ ਤਾਂ ਕਿ ਸਕੂਨ ਦਾ ਸਮਾਂ ਮਿਲ ਸਕੇ। ਸ਼ਹਿਰਾਂ ਵਿਚ ਰਹਿੰਦੇ ਬਹੁਤ ਸਾਰੇ ਲੋਕ ਸਕੂਨ ਭਾਲਣ ਆਪਣੇ ਘਰਾਂ/ ਪਿੰਡਾਂ ਨੂੰ ਜਾਂਦੇ ਹਨ। ਹੱਸਣਾ- ਖੇਡਣਾ ਵੱਸਦੇ ਘਰਾਂ ਦੀ ਨਿਸ਼ਾਨੀ ਹੈ। ਉਨਾਂ ਘਰਾਂ ਦੇ ਲੋਕ ਵੱਧ ਖੁਸ਼ ਅਤੇ ਤੰਦਰੁਸਤ ਹੁੰਦੇ ਹਨ ਜਿੱਥੇ ਹਾਸਾ- ਠੱਠਾ ਹੁੰਦਾ ਹੈ। ਲੋਕਾਂ ਵਿਚ ਆਪਸੀ ਪ੍ਰੇਮ- ਪਿਆਰ ਦੀ ਭਾਵਨਾ ਪ੍ਰਬਲ ਰੂਪ ਵਿਚ ਵਿਦਮਾਨ ਹੁੰਦੀ ਹੈ। ਅਜਿਹੇ ਘਰ ਕਿਸੇ ਸਵਰਗ ਨਾਲੋਂ ਘੱਟ ਨਹੀਂ ਹੁੰਦੇ।

ਪੰਜਾਬੀ ਸਾਹਿਤ ਵਿਚ ਆਮ ਹੀ ਇਹ ਅਖਾਣ ਬੋਲਿਆ ਜਾਂਦਾ ਹੈ 'ਹੱਸਦਿਆਂ ਦੇ ਘਰ ਵੱਸਦੇ' ਇਹ ਅਖਾਣ ਆਪਣੀ ਮਹੱਤਤਾ ਦਾ ਬਖ਼ਿਆਨ ਆਪ ਹੀ ਕਰ ਰਿਹਾ ਹੈ। ਉਨਾਂ ਲੋਕਾਂ ਦੇ ਘਰਾਂ ਵਿਚ ਰੌਣਕ ਹੁੰਦੀ ਹੈ/ ਹਾਸੇ ਹੁੰਦੇ ਹਨ/ ਖੁਸ਼ੀਆਂ ਹੁੰਦੀਆਂ ਹਨ ਜਿੱਥੇ ਹਾਸੇ ਹੁੰਦੇ ਹਨ। ਪਰ! ਅਫ਼ਸੋਸ ਅੱਜ ਕੱਲ ਲੋਕ ਆਪਣੇ ਆਲੇ- ਦੁਆਲੇ ਹਾਸੇ ਨਹੀਂ ਲੱਭਦੇ ਬਲਕਿ ਨਕਾਰਤਮਕਤਾ ਨੂੰ ਲੱਭਦੇ ਹਨ। ਇਸ ਕਰਕੇ ਬਹੁਤ ਸਾਰੇ ਲੋਕ ਮਾਨਸਿਕ ਰੂਪ ਵਿਚ ਪਰੇਸ਼ਾਨ ਹੋ ਜਾਂਦੇ ਹਨ। ਇਨਾਂ ਦੁੱਖਾਂ- ਤਕਲੀਫ਼ਾਂ ਤੋਂ ਪਾਰ ਪਾਉਣ ਲਈ ਆਪਣਿਆਂ ਨਾਲ ਹੱਸੋ। ਉਨਾਂ ਦੇ ਦਿਲਾਂ ਦੀਆਂ ਗੱਲਾਂ ਸੁਣੋ ਅਤੇ ਆਪਣੇ ਦਿਲ ਦੀਆਂ ਗੱਲ ਉਨਾਂ ਨਾਲ ਸਾਂਝੀਆਂ ਕਰੋ। 

ਮਨੁੱਖ ਦਾ ਸਭ ਤੋਂ ਵੱਡਾ ਰੋਗ ਇਹ ਹੈ ਕਿ ਉਹ ਆਪਣੇ ਵਿਅਕਤੀਗਤ ਜੀਵਨ ਅਤੇ ਆਪਣੇ ਕਿੱਤੇ ਦੇ ਜੀਵਨ ਨੂੰ ਆਪਸ ਵਿਚ ਗਲਗੱਡ ਕਰ ਦਿੰਦਾ ਹੈ। ਬਹੁਤ ਸਾਰੇ ਲੋਕ ਸ਼ਾਮੀਂ ਘਰ ਤਾਂ ਆਉਂਦੇ ਹਨ ਪਰ ਅਫ਼ਸਰ ਬਣ ਕੇ/ ਵਪਾਰੀ ਬਣ ਕੇ ਜਾਂ ਫਿਰ ਆਪਣੇ ਕਿੱਤੇ ਮੁਤਾਬਕ ਵਿਅਕਤੀ ਬਣ ਕੇ। ਕਦੇ ਆਪਣੇ ਘਰ ਪਿਤਾ ਬਣ ਕੇ ਆਓ/ ਪਤੀ ਬਣ ਕੇ ਆਓ/ ਪੁੱਤਰ ਬਣ ਕੇ ਆਓ ਤਾਂ ਜ਼ਿੰਦਗੀ ਦਾ ਆਨੰਦ ਵੱਖਰਾ ਹੀ ਮਹਿਸੂਸ ਹੋਵੇਗਾ।

ਹਾਸਾ ਜਿੱਥੇ ਰੂਹ ਦੀ ਖ਼ੁਰਾਕ ਹੈ ਉੱਥੇ ਸਰੀਰ ਦੀ ਖ਼ੁਰਾਕ ਵੀ ਮੰਨਿਆ ਜਾਂਦਾ ਹੈ। ਮਨੋਵਿਗਿਆਨੀਆਂ ਦਾ ਕਥਨ ਹੈ ਕਿ 'ਦੁਨੀਆਂ ਵਿਚ ਹਰ ਮੁਸੀਬਤ ਦਾ ਹੱਲ ਹੈ।' ਜਦੋਂ ਅਸੀ ਇਸ ਵਾਕ ਨੂੰ ਆਪਣੇ ਧੁਰ ਅੰਦਰ ਵਸਾ ਲਿਆ ਤਾਂ ਪੇਰਸ਼ਾਨੀ/ ਦੁਖ ਸਾਨੂੰ ਵਿਚਲਿਤ ਨਹੀਂ ਕਰ ਸਕਦਾ। ਅਸੀਂ ਇਹ ਹਕੀਕਤ ਜਾਣਦੇ ਹਾਂ ਕਿ ਸਾਡੀ ਮੁਸੀਬਤ ਦਾ ਵੀ ਹੱਲ ਨਿਕਲ ਆਵੇਗਾ। ਇਸ ਲਈ ਪਰੇਸ਼ਾਨ ਹੋਣ ਦੀ ਲੋੜ ਨਹੀਂ। ਹਾਂ, ਸਖ਼ਤ ਮਿਹਨਤ ਕਰਨ ਦੀ ਜ਼ਰੂਰਤ ਹੈ ਜਿਸ ਨਾਲ ਅਸੀਂ ਮੁੜ ਆਪਣੇ ਮਕਸਦ ਵਿਚ ਸਫ਼ਲ ਹੋ ਜਾਵਾਂਗੇ।
ਇਸ ਕਰਕੇ ਜ਼ਿੰਦਗੀ ਦੇ ਹਰ ਮੋੜ ਉੱਤੇ ਆਪਣੇ ਲੋਕਾਂ ਨਾਲ ਹੱਸਦੇ ਰਹੋ/ ਖੁਸ਼ ਰਹੋ ਤਾਂ ਕਿ ਜੀਵਨ ਦੀਆਂ ਮੁਸੀਬਤਾਂ ਬਿਨਾਂ ਰੁਕੇ ਲੰਘ ਜਾਣ ਅਤੇ ਅਸੀਂ ਆਪਣੀ ਅਮੁੱਲ ਜ਼ਿੰਦਗੀ ਦਾ ਆਨੰਦ ਮਾਣ ਸਕੀਏ।

ਮੋਬਾ. 075892- 33437

 
 
 
hasdayਹੱਸਦਿਆਂ ਦੇ ਘਰ ਵੱਸਦੇ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
kangrasਕਾਂਗਰਸ ਪਾਰਟੀ ਦੇ ਨੇਤਾ ਆਪਣੀਆਂ ਅਸਫਲਤਾਵਾਂ ਤੋਂ ਸਬਕ ਨਹੀਂ ਸਿਖਦੇ
ਉਜਾਗਰ ਸਿੰਘ, ਪਟਿਆਲਾ
58ਅਰਦਾਸਾਂ ਹੋਈਆਂ ਪੂਰੀਆਂ ਜੀ
ਮਿੰਟੂ ਬਰਾੜ, ਆਸਟ੍ਰੇਲੀਆ  
harshਹਰਸ਼ ਮਾਸੀ ਦਾ ਜਿੱਤ ਦਾ ਮੰਤਰ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
unicef

ਸਥਾਪਨਾ ਦਿਵਸ ਤੇ ਵਿਸ਼ੇਸ਼
ਯੂਨੀਸੇਫ (UNICEF)
ਗੋਬਿੰਦਰ ਸਿੰਘ ਢੀਂਡਸਾ, ਸੰਗਰੂਰ

55ਪੰਜਾਬੀ ਗੀਤਕਾਰੀ : ਸਮਝਣ ਅਤੇ ਸੰਭਲਣ ਦੀ ਲੋੜ
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ
kartarpurਕਰਤਾਰਪੁਰ ਲਾਂਘਾ: ਦੋ ਕ੍ਰਿਕਟਰਾਂ ਦੀ ਦੋਸਤੀ ਦਾ ਸਿੱਖ ਜਗਤ ਨੂੰ ਤੋਹਫ਼ਾ
ਉਜਾਗਰ ਸਿੰਘ,  ਪਟਿਆਲਾ 
jabbarਜਬਰ ਤੇ ਜ਼ੁਲਮ ਦਾ ਵਿਰੋਧ
ਡਾ. ਹਰਸ਼ਿੰਦਰ ਕੌਰ, ਐਮ. ਡੀ.,  ਪਟਿਆਲਾ 
sikhya1ਪੰਜਾਬ ਸਕੂਲ ਸਿਖਿਆ ਬੋਰਡ ਦੀਆਂ ਪੁਸਤਕਾਂ ਦਾ ਗ਼ੈਰ ਜ਼ਰੂਰੀ ਵਾਦ ਵਿਵਾਦ
ਉਜਾਗਰ ਸਿੰਘ, ਪਟਿਆਲਾ  
punjabiਪਹਿਲੀ ਨਵੰਬਰ ਤੇ ਵਿਸ਼ੇਸ਼  ਪੰਜਾਂ ਦਹਾਕਿਆਂ ਬਾਅਦ ਆਖ਼ਿਰ ਸੁਣੀ ਗਈ ਪੰਜਾਬੀ ਦੀ 
ਸ਼ਿੰਦਰ ਪਾਲ ਸਿੰਘ 
railਅੰਮ੍ਰਿਤਸਰ ਦੁਸਹਿਰਾ ਹਾਦਸੇ ਪ੍ਰਤੀ ਸਾਡੀ ਸੰਵੇਦਨਸ਼ੀਲਤਾ
ਦਵਿੰਦਰ ਸਿੰਘ ਸੋਮਲ, ਯੂ ਕੇ
denguਡੇਂਗੂ ਬੁਖ਼ਾਰ
ਗੋਬਿੰਦਰ ਸਿੰਘ ਢੀਂਡਸਾ, ਸੰਗਰੂਰ
sikhਸਿੱਖਾਂ ਦਾ ਅਕਸ ਕਿਉਂ ਤੇ ਕਿਸਨੇ ਵਿਗਾੜਨ ਦੀ ਸ਼ਾਜਸ ਬਣਾਈ ?
ਉਜਾਗਰ ਸਿੰਘ, ਪਟਿਆਲਾ
vidiarthananਵਿਦਿਆਰਥਣਾਂ ਦੀ ਆਵਾਜ਼
ਗੋਬਿੰਦਰ ਸਿੰਘ ਢੀਂਡਸਾ, ਸੰਗਰੂਰ  
sikhyaਸਿੱਖਿਆ ਸੰਸਥਾਵਾਂ ਦਾ ਸਿਆਸੀਕਰਨ : ਕਾਰਨ ਅਤੇ ਨਤੀਜੇ
ਨਿਸ਼ਾਨ ਸਿੰਘ ਰਾਠੌਰ (ਡਾ), ਕੁਰੂਕਸ਼ੇਤਰ
jandeਜਾਂਦੇ ਜਾਂਦੇ ....
ਰਵੇਲ ਸਿੰਘ, ਇਟਲੀ  
sancharਸਵਾਲਾਂ ਹੇਠ ਹੈ ਸੰਚਾਰ ਮਾਧਿਅਮ ਦੀ ਭਰੋਸੇਯੋਗਤਾ
ਨਿਸ਼ਾਨ ਸਿੰਘ ਰਾਠੌਰ (ਡਾ.), ਕੁਰੂਕਸ਼ੇਤਰ 
lok madhyiamਲੋਕ-ਮਾਧਿਅਮ: ਵਰ ਜਾਂ ਸਰਾਪ
ਨਿਸ਼ਾਨ ਸਿੰਘ ਰਾਠੌਰ (ਡਾ.), ਕੁਰੂਕਸ਼ੇਤਰ  
khalsaaid2ਸਿੱਖ ਰਹੇ ਚਾਹੇ ਨਾ ਰਹੇ ਪ੍ਰੰਤੂ ਸਿੱਖੀ ਨੂੰ ਆਂਚ ਨਾ ਆਵੇ - ਖਾਲਸਾ ਏਡ ਮਿਸ਼ਨ ਸੰਸਥਾ
ਉਜਾਗਰ ਸਿੰਘ,  ਪਟਿਆਲਾ 
navjotਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੀ ਫ਼ੌਜ ਦੇ ਮੁੱਖੀ ਨੂੰ ਜੱਫੀ ਪਾਕੇ ਕੀ ਗੁਨਾਹ ਕੀਤਾ ?
ਉਜਾਗਰ ਸਿੰਘ,  ਪਟਿਆਲਾ 
punjabiਦਿੱਲੀ ਵਿੱਚ ਪੰਜਾਬੀ ਭਾਸ਼ਾ ਦੀ ਦਸ਼ਾ ਤੇ ਉਸਦੇ ਸਨਮਾਨ ਦੀ ਗਲ
ਜਸਵੰਤ ਸਿੰਘ ‘ਅਜੀਤ’,  ਦਿੱਲੀ
punjabਆਪਣਾ ਪੰਜਾਬ ਹੋਵੇ . . .
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ 
AAPਆਪ ਦਾ ਕਾਟੋ ਕਲੇਸ਼
ਯਾਰੀ ਬੇਕਦਰਾਂ ਨਾਲ ਲਾਈ-ਟੁੱਟ ਗਈ ਤੜੱਕ ਕਰਕੇ
ਉਜਾਗਰ ਸਿੰਘ, ਪਟਿਆਲਾ
najmiਲੋਕ ਕਵੀ ਬਾਬਾ ਨਜਮੀ ਸ੍ਰੋਤਿਆਂ ਦੇ ਰੂਬਰੂ ਆਪਣੀਆਂ ਕਵਿਤਾਂਵਾਂ  ਸੁਣਾਉਂਦੇ ਹੋਏ
ਰਵੇਲ ਸਿੰਘ, ਇਟਲੀ 
dixieਗੁਰਦੁਆਰਾ 'ਖਾਲਸਾ ਦਰਬਾਰ' ਡਿਕਸੀ ਰੋਡ ਮਿੱਸੀਸਾਉਗਾ ਦੇ ਦਰਸ਼ਨ
ਰਵੇਲ ਸਿੰਘ, ਇਟਲੀ  
vivah1ਵਿਆਹਾਂ ਤੇ ਫਿਜੂਲਖ਼ਰਚੀ: ਇਕ ਸਮਾਜਕ ਕੁਰੀਤੀ
ਡਾ. ਨਿਸ਼ਾਨ ਸਿੰਘ ਰਾਠੌਰ   
 
gheoਘਿਉ ਦਾ ਘੜਾ
ਰਵੇਲ ਸਿੰਘ ਇਟਲੀ  
sikhਪੰਥਕ ਸੰਸਥਾਵਾਂ ਵਿਚ ਟਕਰਾਓ ਸਿੱਖ ਧਰਮ ਦੀ ਪ੍ਰਫੁਲਤਾ ਵਿਚ ਰੁਕਾਵਟ ਪਾਉਣ ਦੀ ਕੋਸ਼ਿਸ਼
ਉਜਾਗਰ ਸਿੰਘ, ਪਟਿਆਲਾ 
andhਅੰਧਵਿਸ਼ਵਾਸਾਂ ਵਿਚ ਜਕੜਿਆ ਮਨੁੱਖ
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ 
chittaਪੰਜਾਬ, ਪੰਜਾਬੀ ਅਤੇ ਚਿੱਟਾ
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ 
abadiਵੱਧਦੀ ਆਬਾਦੀ : ਕਾਰਨ, ਪ੍ਰਭਾਵ ਅਤੇ ਬਚਾਓ
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ 
amrikaਅਮਰੀਕਾ ਦੇ ਪੁਰਾਤਨ ਵਿਚ ਜਦੋਂ ਇਕ ਗੋਰੀ ਨੇ ਸਤਿ ਸ੍ਰੀ ਅਕਾਲ ਬੁਲਾਈ
ਉਜਾਗਰ ਸਿੰਘ, ਪਟਿਆਲਾ
shillongਸ਼ਿਲਾਂਗ ਦੇ ਸਿੱਖਾਂ ਦੇ ਸਿਰ ’ਤੇ ਉਜਾੜੇ ਦੀ ਤਲਵਾਰ?
ਜਸਵੰਤ ਸਿੰਘ ‘ਅਜੀਤ’,  ਦਿੱਲੀ
rajnitiਭਾਰਤੀ ਰਾਜਨੀਤੀ ਵਿੱਚਲੇ ਆਪੋ-ਆਪਣੇ ਸੱਚ!
ਜਸਵੰਤ ਸਿੰਘ ‘ਅਜੀਤ’,  ਦਿੱਲੀ
choneਹੈਰਾਨੀ ਭਰਿਆ ਹੋ ਸਕਦਾ ਹੈ ਚੋਣ ਵਰ੍ਹਾ
ਡਾ ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ  
congressਪੰਜਾਬ ਪ੍ਰਦੇਸ਼ ਕਾਂਗਰਸ ਸਿਆਸੀ ਤਾਕਤ ਦਾ ਆਨੰਦ ਮਾਣਦੀ ਹੋਈ
ਉਜਾਗਰ ਸਿੰਘ, ਪਟਿਆਲਾ
manukhਮਨੁੱਖ, ਮੋਬਾਈਲ ਅਤੇ ਸੋਸ਼ਲ ਮੀਡੀਆ
ਡਾ ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
punjabਪੰਜਾਬ ਮੰਤਰੀ ਮੰਡਲ ਦੇ ਗਠਨ ਵਿਚ ਕੇਂਦਰੀ ਕਾਂਗਰਸੀ ਨੇਤਾਵਾਂ ਦੀ ਦਖ਼ਲਅੰਦਾਜ਼ੀ ਵਿਧਾਨਕਾਰਾਂ ਵਿਚ ਨਿਰਾਸ਼ਾ ਦਾ ਕਾਰਨ -  ਉਜਾਗਰ ਸਿੰਘ, ਪਟਿਆਲਾ  
rajnitiਭਾਰਤੀ ਰਾਜਨੀਤੀ, ਤਾਂ ਇਉਂ ਹੀ ਚਲੇਗੀ!
ਜਸਵੰਤ ਸਿੰਘ ‘ਅਜੀਤ’, ਦਿੱਲੀ 
maaਜ਼ਿੰਦਗੀ ਦਾ ਦੂਜਾ ਨਾਂ ਹੈ ਮਾਂ !
ਸੁਰਜੀਤ ਕੌਰ, ਕਨੇਡਾ  
manukhਮਨੁੱਖ ਵਿੱਚੋਂ ਖ਼ਤਮ ਹੁੰਦੀ ਮਨੁੱਖਤਾ
ਡਾ ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ 
filmanਕੀ ਸਾਡੇ ਪੰਜਾਬੀ, ਇਤਿਹਾਸਕ ਜਾਂ ਸਾਡੇ ਸੂਰਮਿਆਂ ਦੀਆਂ ਫ਼ਿਲਮਾਂ ਦੇਖਣ ਦੇ ਰੌਂਅ ਵਿੱਚ ਹਨ?
ਸ਼ਿਵਚਰਨ ਜੱਗੀ ਕੁੱਸਾ, ਲੰਡਨ  
sikhiਸਰਵੁੱਚ ਧਾਰਮਕ ਸਿੱਖ ਸੰਸਥਾਵਾਂ ਦੀ ਸਾਖ ਦਾਅ ’ਤੇ?
ਜਸਵੰਤ ਸਿੰਘ ‘ਅਜੀਤ’, ਦਿੱਲੀ 
badungarਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੇਹਣੋ ਮੇਹਣੀ
ਉਜਾਗਰ ਸਿੰਘ, ਪਟਿਆਲਾ  
sadਬਾਦਲ ਅਕਾਲੀ ਦਲ ਨੇ ਪੰਜਾਬੋਂ ਬਾਹਰ ਪੈਰ ਪਸਾਰੇ?
ਜਸਵੰਤ ਸਿੰਘ ‘ਅਜੀਤ’, ਦਿੱਲੀ 
tohra1 ਅਪ੍ਰੈਲ 2018 ਨੂੰ ਬਰਸੀ ਤੇ ਵਿਸ਼ੇਸ਼
ਹਮੇਸ਼ਾ ਵਾਦਵਿਵਾਦਾਂ ਵਿਚ ਘਿਰੇ ਰਹੇ: ਕਿੰਗ ਮੇਕਰ ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ,  ਪਟਿਆਲਾ 
aapਆਮ ਆਦਮੀ ਪਾਰਟੀ ਪਾਣੀ ਦੇ ਉਬਾਲ ਵਾਂਗੂੰ ਆਈ ਭਾਫ ਬਣਕੇ ਉਡਣ ਲੱਗੀ
ਉਜਾਗਰ ਸਿੰਘ,  ਪਟਿਆਲਾ 
syasatਸਿਆਸਤ ’ਤੇ ਭਾਰੂ ਹੁੰਦਾ ਧਰਮ: ਕਾਰਨ ਅਤੇ ਨਤੀਜੇ
ਡਾ. ਨਿਸ਼ਾਨ ਸਿੰਘ ਰਾਠੌਰ 
bhagat23 ਮਾਰਚ ਸ਼ਹੀਦੀ ਦਿਵਸ ਤੇ ਵਿਸ਼ੇਸ਼
ਭਾਰਤ ਦੀ ਆਜ਼ਾਦੀ ਸੰਗਰਾਮ ਦਾ ਅਜ਼ੀਮ ਹੀਰੋ: ਸ੍ਰ. ਭਗਤ ਸਿੰਘ  - ਪ੍ਰੋ. ਅਰਚਨਾ, ਬਰਨਾਲਾ 
trudeauਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਪੰਜਾਬੀਆਂ ਲਈ ਮਹੱਤਵਪੂਰਨ
ਉਜਾਗਰ ਸਿੰਘ, ਪਟਿਆਲਾ
punjabiਪੰਜਾਬੀਆਂ ’ਚ ਘੱਟਦਾ ਸਾਹਿਤ ਪੜ੍ਹਨ ਦਾ ਰੁਝਾਨ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ 
syasatਸਿਆਸਤ ਦੇ ਰਾਹਾਂ ਤੋਂ ਗਾਇਬ ਹੁੰਦੇ ਅਸਲ ਮੁੱਦੇ
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਸ਼ੇਤਰ
kokru

ਕੋਕੜੂਆਂ ਦੀ ਭਰਮਾਰ ਵੇ ਮਾਹੀਆ
ਸ਼ਿੰਦਰ ਮਾਹਲ, ਯੂ ਕੇ 

naviਨਵੀਂ ਦੁਨੀਆਂ - ਨਵੇਂ ਨਜ਼ਾਰੇ
ਸ਼ਿੰਦਰ ਮਾਹਲ, ਯੂ ਕੇ 
charchitਕੁਝ ਚਰਚਤ ਖਬਰਾਂ, ਆਮ ਰੁਝਾਨਾਂ ਤੋਂ ਕੁਝ ਹਟ ਕੇ
ਜਸਵੰਤ ਸਿੰਘ ‘ਅਜੀਤ’, ਦਿੱਲੀ
suresh

ਸੁਰੇਸ਼ ਕੁਮਾਰ ਨੂੰ ਇਮਾਨਦਾਰੀ ਤੇ ਪਹਿਰਾ ਦੇਣ ਅਤੇ ਭਰਿਸ਼ਟਾਚਾਰ ਰੋਕਣ ਦੀ ਸਜਾ
ਉਜਾਗਰ ਸਿੰਘ, ਪਟਿਆਲਾ

ਸੁੰਦਰ ਮੁੰਦਰੀਏ ਹੋ
ਕੰਵਲਜੀਤ ਕੌਰ ਢਿੱਲੋਂ, ਤਰਨ ਤਾਰਨ
ਹੁਣ ਬਾਪੂ ਕਦੇ ਕਦੇ ਬੜਾ ਯਾਦ ਆਉਂਦੈ
ਰਵੇਲ ਸਿੰਘ ਇਟਲੀ 
ਭਾਰਤ-ਪਾਕ ਸੰਬੰਧਾਂ ਵਿੱਚ ਸੁਧਾਰ ਕਿਉਂ ਨਹੀਂ ਆਉਂਦਾ?
ਜਸਵੰਤ ਸਿੰਘ ‘ਅਜੀਤ’, ਦਿੱਲੀ
ਨਸ਼ਾ, ਸਮਾਜ ਅਤੇ ਦੇਸ਼ ਦੀ ਬਰਬਾਦੀ
ਹਰਜੀਤ ਕਾਤਿਲ, ਸ਼ੇਰਪੁਰ

hore-arrow1gif.gif (1195 bytes)

 
     
   
     
 

Terms and Conditions
Privacy Policy
© 1999-2018, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2018, 5abi.com