WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
 
     
 
ਨਵਾਂ ਸਾਲ-ਨਵਾਂ ਖ਼ਿਆਲ
ਡਮ ਡਮ ਖੜਕਦੇ ਖਾਲੀ ਖ਼ਜ਼ਾਨੇ 'ਚ ਲੋਕਾਂ ਦਾ ਕੀ ਦੋਸ਼?
ਮਨਦੀਪ ਖੁਰਮੀ ਹਿੰਮਤਪੁਰਾ   (17/12/2018)

khurmi

 
damdam
 

ਸਿਆਸਤ, ਦੇਖਣ ਸੁਣਨ ਨੂੰ ਮਹਿਜ਼ ਇੱਕ ਸ਼ਬਦ ਹੈ। ਪਰ ਇਸ ਸ਼ਬਦ ਦੇ ਦਿਮਾਗ ਅੱਗੇ ਆਮ ਲੋਕ ਸਿਰਫ਼ ਇੱਕ ਵੋਟ ਹਨ। ਇਸ ਸ਼ਬਦ ਦੇ ਬੇਸ਼ੱਕ ਪੇਟ ਨਹੀਂ ਲੱਗਾ ਹੋਇਆ ਪਰ ਇਹ ਅਦਿੱਖ ਪੇਟ ਸਭ ਕੁਝ ਹਜ਼ਮ ਕਰਨ ਦੀ ਸਮਰੱਥਾ ਰੱਖਦੈ। ਇਹ ਸ਼ਬਦ ਜੇ ਧੁੱਪ ਕਹਿੰਦਾ ਹੈ ਤਾਂ ਹੋ ਸਕਦਾ ਹੈ ਕਿ ਉਸ ਧੁੱਪ ਦਾ ਮਤਲਬ ਛਾਂ ਹੋਵੇ। ਕਹਿਣ ਦਾ ਭਾਵ ਕਿ ਸਿਆਸਤ 'ਚ ਜੋ ਕੁਝ ਦਿਸਦਾ ਹੈ, ਅਕਸਰ ਓਹ ਹੁੰਦਾ ਨਹੀਂ ਤੇ ਜੋ ਹੁੰਦਾ ਹੈ, ਅਕਸਰ ਓਹ ਦਿਸਦਾ ਨਹੀਂ। ਰੋਜ਼ਾਨਾ ਮੀਡੀਆ ਸਾਧਨਾਂ ਰਾਂਹੀਂ ਅਸੀਂ ਵੱਖ ਵੱਖ ਰਾਜਨੀਤਕ ਧੜਿਆਂ ਦੇ ਆਗੂਆਂ ਦੀ ਤੂੰ-ਤੂੰ ਮੈਂ-ਮੈਂ ਸੁਣਦੇ ਦੇਖਦੇ ਰਹਿੰਦੇ ਹਾਂ। ਖ਼ਬਰਾਂ ਪੜ੍ਹਦੇ ਸੁਣਦੇ ਆਮ ਨਾਗਰਿਕ ਦਾ ਦਿਲ ਡਰ ਨਾਲ ਦਿੱਲੀਉਂ ਹੋ ਹੋ ਮੁੜਦਾ ਹੈ ਕਿ "ਕਿਧਰੇ ਸਾਡੇ ਨੇਤਾ ਜੀ ਆਪਸ 'ਚ ਲੜ ਕੇ "ਸ਼ਹੀਦ" ਨਾ ਹੋ ਜਾਣ, ਫਿਰ ਦੇਸ਼ ਨੂੰ ਕੌਣ ਚਲਾਵੇਗਾ?" ਪਰ ਅਜਿਹਾ ਹੁੰਦਾ ਨਹੀਂ, ਸਗੋਂ ਅਜਿਹੀ ਕੁੱਕੜ-ਖੇਹ ਤਾਂ ਸਿਆਸਤ ਦੀ ਲਗਾਤਾਰਤਾ ਬਣਾਈ ਰੱਖਣ, ਲੋਕਾਂ ਦਾ ਹੋਰ ਮੁੱਦਿਆਂ ਵੱਲੋਂ ਧਿਆਨ ਭਟਕਾਉਣ ਲਈ ਹੁੰਦੀ ਹੈ। ਅਜਿਹੀ ਬਿਆਨਬਾਜ਼ੀ ਦਾ ਆਮ ਲੋਕਾਂ ਦੇ ਜੀਵਨ ਪੱਧਰ ਸੁਧਾਰ ਨਾਲ ਦੂਰ ਦਾ ਰਿਸ਼ਤਾ ਵੀ ਨਹੀਂ ਹੁੰਦਾ। ਵਿਧਾਨ ਸਭਾ ਜਾਂ ਲੋਕ ਸਭਾ ਸਾਡੇ ਨੇਤਾਵਾਂ ਲਈ ਓਸ ਕੁੱਕੜਾਂ ਦੇ ਖੁੱਡੇ ਵਾਂਗ ਹਨ, ਜਿਸ ਵਿੱਚੋਂ ਬਾਹਰ ਹਨ ਤਾਂ ਹਮੇਸ਼ਾ ਲੜਦੇ ਦਿਖਾਈ ਦੇਣਗੇ ਪਰ ਅੰਦਰ ਹਨ ਤਾਂ ਆਪਣੇ ਫਾਇਦੇ ਲਈ ਇੱਕਮੁੱਠ ਹੋ ਜਾਂਦੇ ਹਨ। ਇਸਦੀ ਤਾਜ਼ਾ ਉਦਾਹਰਨ ਬੀਤੇ ਦਿਨੀਂ ਦੇਖਣ ਨੂੰ ਮਿਲੀ ਜਦੋਂ ਵਿਧਾਇਕਾਂ ਦੇ ਤਨਖਾਹ ਵਾਧੇ ਦੇ ਮਾਮਲੇ 'ਚ ਸੱਤਾ ਧਿਰ ਤੇ ਵਿਰੋਧੀ ਧਿਰ ਘਿਓ ਖਿਚੜੀ ਨਜ਼ਰ ਆਏ। ਇੱਕ ਦੋ ਵਿਧਾਇਕਾਂ ਨੂੰ ਛੱਡ ਕੇ ਕਿਸੇ ਨੇ ਇਹ ਨਹੀਂ ਕਿਹਾ ਕਿ ਸਾਨੂੰ ਵੱਧ ਤਨਖਾਹ ਨਹੀਂ ਚਾਹੀਦੀ। ਸਗੋਂ ਹਾਸੋਹੀਣਾ ਬਿਆਨ ਇਹ ਵੀ ਸੁਣਨ ਨੂੰ ਮਿਲਿਆ ਕਿ ਵਿਧਾਇਕਾਂ ਨੂੰ ਲੋਕਾਂ ਦੇ ਖੁਸ਼ੀ ਗ਼ਮੀ ਦੇ ਸਮਾਗਮਾਂ 'ਚ ਵੀ ਜਾਣਾ ਪੈਂਦਾ ਹੈ, ਸੋ ਤਨਖਾਹ ਵਾਧਾ ਜ਼ਰੂਰੀ ਹੈ। ਇਸਤੋਂ ਪਹਿਲਾਂ ਇਸ ਨਾਲ ਰਲਵਾਂ ਮਿਲਵਾਂ ਬਿਆਨ ਵਿਰੋਧੀ ਧਿਰ ਦਾ ਨੌਜਵਾਨ ਵਿਧਾਇਕ ਵੀ ਦੇ ਚੁੱਕਾ ਹੈ। 

ਸੋਚਣ ਵਿਚਾਰਨ ਵਾਲੀ ਗੱਲ ਇਹ ਹੈ ਕਿ ਇੱਕ ਪਾਸੇ ਤਾਂ ਚੋਣਾਂ ਵੇਲੇ ਲੋਕਾਂ ਨੂੰ ਇਹ ਅਹਿਸਾਸ ਕਰਵਾਇਆ ਜਾਂਦਾ ਹੈ ਕਿ ਉਹ ਤਾਂ ਸਿਆਸਤ ਵਿੱਚ ਲੋਕਾਂ ਦੀ ਸੇਵਾ ਕਰਨ ਲਈ ਆਏ ਹਨ। ਫਿਰ ਅਜਿਹੀ ਕਿਹੜੀ ਸੇਵਾ ਹੈ, ਜਿਹੜੀ ਲੋਕਾਂ ਦੇ ਸਿਰੋਂ ਪਲ ਕੇ ਹੀ ਹੁੰਦੀ ਹੈ? ਇੱਕ ਆਮ ਬੇਰੁਜ਼ਗਾਰ ਇਨਸਾਨ ਆਪਣੀ ਸਵੇਰ ਦੀ ਚਾਹ ਤੋਂ ਲੈ ਕੇ ਰਾਤ ਦੀ ਬੁਰਕੀ ਤੱਕ ਅਤੇ ਪੂਰੇ ਦਿਨ 'ਚ ਕੀਤੀ ਹਰ ਗਤੀਵਿਧੀ ਲਈ ਟੈਕਸ ਅਦਾ ਕਰਦਾ ਹੈ। ਆਪਣੇ ਭਲੇ ਦਿਨਾਂ ਦੀ ਉਮੀਦ ਅਤੇ ਯੋਗ ਸਰਕਾਰੀ ਨੀਤੀਆਂ ਦੀ ਘਾੜ੍ਹਤ ਦੀ ਚਾਹਨਾ ਵਿੱਚ ਆਪਣਾ ਨੁਮਾਇੰਦਾ ਚੁਣਦਾ ਹੈ। ਉਸ ਨੁਮਾਇੰਦੇ ਕੋਲੋਂ ਇਹ ਤਵੱਕੋਂ ਕੀਤੀ ਜਾਂਦੀ ਹੈ ਕਿ ਉਹ ਸਿਹਤ, ਵਿੱਦਿਆ ਤੇ ਰੁਜ਼ਗਾਰ ਦੇ ਬੁਨਿਆਦੀ ਹੱਕ ਦੀ ਪ੍ਰਾਪਤੀ ਲਈ ਉਹਨਾਂ ਦੀ ਆਵਾਜ਼ ਬੁਲੰਦ ਕਰੇਗਾ ਪਰ ਹੁੰਦਾ ਇਸਤੋਂ ਉਲਟ ਹੈ। ਵਿਧਾਨ ਸਭਾ ਜਾਂ ਲੋਕ ਸਭਾ ਤੋਂ ਬਾਹਰ ਲੋਕ ਹਿਤਾਂ ਦੇ ਰਾਖੇ ਹੋਣ ਦੇ ਬਿਆਨ ਛਾਲਾਂ ਮਾਰ ਮਾਰ ਦਿੱਤੇ ਜਾਂਦੇ ਹਨ, ਪਰ ਨੀਤੀਆਂ ਘੜ੍ਹਨ ਵਾਲੀ ਜਗ੍ਹਾ 'ਤੇ ਜਾ ਕੇ ਆਪਣੀਆਂ ਤਨਖਾਹਾਂ ਵਧਾਉਣ ਲਈ ਕਲਿੰਗੜੀ ਪਾ ਲਈ ਜਾਂਦੀ ਹੈ। ਅਧਿਆਪਕ ਨੂੰ ਦੇਸ਼ ਦਾ ਨਿਰਮਾਤਾ ਕਿਹਾ ਜਾਂਦਾ ਹੈ। ਆਪਣੀ ਯੋਗਤਾ ਨਾਲੋਂ ਲੱਖ ਗੁਣਾ ਵੱਡਾ ਅਹੁਦਾ ਮੱਲੀ ਬੈਠਾ ਮੰਤਰੀ ਤੇ ਉਸਦੀ ਮੰਡਲੀ ਅਧਿਆਪਕਾਂ ਦੀ ਤਨਖਾਹ 'ਤੇ ਸੱਤਰ ਫੀਸਦੀ ਦਾ ਕੱਟ ਇਹ ਕਹਿ ਕੇ ਮਾਰ ਦਿੰਦੀ ਹੈ ਕਿ ਸਰਕਾਰੀ ਖ਼ਜ਼ਾਨਾ ਖਾਲੀ ਹੈ। ਫਿਰ ਅਚਾਨਕ ਹੀ ਖ਼ਜਾਨੇ ਵਿੱਚ ਅਜਿਹੀ ਕਿਹੜੀ ਸੋਨੇ ਦੇ ਅੰਡੇ ਦੇਣ ਵਾਲੀ ਮੁਰਗੀ ਬੈਠ ਗਈ ਕਿ ਵਿਧਾਇਕਾਂ ਦੀ ਮੌਜੂਦਾ ਤਨਖਾਹ ਨੂੰ ਢਾਈ ਗੁਣਾ ਤੋਂ ਵਧੇਰੇ ਵਧਾ ਦੇਣ ਲਈ ਕਮੇਟੀ ਦਾ ਗਠਨ ਕਰਨਾ ਪਿਆ? ਉਹਨਾਂ ਅਧਿਆਪਕਾਂ ਨੂੰ ਤਾਂ ਜ਼ਲੀਲ ਕੀਤਾ ਜਾ ਰਿਹਾ ਹੈ, ਜਿਹੜੇ ਵਰ੍ਹਿਆਂਬੱਧੀ ਘਾਲਣਾ ਕਰਕੇ ਆਪਣੀ ਵਿੱਦਿਅਕ ਯੋਗਤਾ ਕਰਕੇ ਨੌਕਰੀ ਹਾਸਲ ਕਰਨ ਦੇ ਲਾਇਕ ਹੋਏ ਹਨ। ਕਿਸੇ ਦੇਸ਼ ਜਾਂ ਸੂਬੇ ਦੀ ਇਸ ਤੋਂ ਵੱਡੀ ਬਦਕਿਸਮਤੀ ਕੀ ਹੋਵੇਗੀ ਕਿ ਜਿਸ ਇਨਸਾਨ ਨੇ ਕਦੇ ਕਾਲਜ਼ ਹੀ ਨਾ ਦੇਖਿਆ ਹੋਵੇ ਤੇ ਉਸਨੂੰ ਉੱਚ-ਸਿੱਖਿਆ ਮੰਤਰੀ ਦੀ ਕੁਰਸੀ, ਬਾਰ੍ਹਵੀਂ ਪਾਸ ਵਿਅਕਤੀ ਨੂੰ ਸੂਬੇ ਦਾ ਸਿੱਖਿਆ ਮੰਤਰੀ? ਉੱਪਰੋਂ ਓਹਨਾਂ ਹੀ ਲੋਕਾਂ ਸਿਰ ਅਹਿਸਾਨ ਕੀਤਾ ਜਾ ਰਿਹਾ ਹੈ ਕਿ ਅਸੀਂ ਤੁਹਾਡੇ ਵਿਆਹਾਂ, ਮਰਨਿਆਂ 'ਤੇ ਹਾਜ਼ਰੀ ਭਰਨ ਆਉਂਦੇ ਹਾਂ ਤਾਂ ਕਰਕੇ ਸਾਡੀ ਤਨਖਾਹ ਦਾ "ਉਜਾੜਾ" ਹੁੰਦਾ ਹੈ। ਪਰ ਮੰਤਰੀ ਵਿਧਾਇਕ ਇਹ ਨਹੀਂ ਸਮਝਦੇ ਕਿ ਤੁਸੀਂ ਵਿਆਹ 'ਚ 200 ਜਾਂ 500 ਦਾ ਸ਼ਗਨ ਪਾ ਕੇ ਜਾਂ ਗ਼ਮੀ ਮੌਕੇ 50-100 ਰੁਪਏ ਦਾ ਮੱਥਾ ਟੇਕ ਕੇ ਸੁਰਖਰੂ ਹੋ ਜਾਂਦੇ ਹੋ ਪਰ ਤੁਹਾਡੇ ਨਾਲ ਆਈ 50-50 ਬੰਦਿਆਂ ਦੀ ਧਾੜ ਮਠਿਆਈ ਦਾ ਜੋ ਚਾਰਾ ਕਰਦੀ ਹੈ, ਕਦੇ ਉਸ ਦਾ ਹਿਸਾਬ ਵੀ ਲਾਇਆ ਹੈ? 

ਆਮ ਇਨਸਾਨ ਆਪਣੇ ਜੁਆਕ ਦੇ ਜਨਮ ਸਰਟੀਫਿਕੇਟ ਤੋਂ ਲੈ ਕੇ ਮੌਤ ਦੇ ਸਰਟੀਫਿਕੇਟ ਤੱਕ ਨੂੰ ਹਾਸਲ ਕਰਨ ਲਈ ਵੀ ਫੀਸ ਅਦਾ ਕਰਦਾ ਹੈ। ਹਰ ਟੈਕਸ ਨੂੰ ਵਿੱਤ ਅਨੁਸਾਰ ਅਦਾ ਕਰਕੇ ਖ਼ਜ਼ਾਨੇ ਨੂੰ ਭਰਨ 'ਚ ਸਾਥ ਦਿੰਦਾ ਹੈ। ਫਿਰ ਖਾਲੀ ਦੱਸੇ ਜਾਂਦੇ ਖ਼ਜ਼ਾਨੇ ਨੂੰ ਖ਼ਾਲੀ ਕਰ ਕੌਣ ਜਾਂਦਾ ਹੈ? ਪਿਛਲੀਆਂ ਦੋ ਵਾਰੀਆਂ ਦੀ ਸੱਤਾ ਕੁਰਸੀ ਅਕਾਲੀ ਦਲ ਕੋਲ ਸੀ। ਦਸ ਸਾਲ ਹੀ ਅਕਾਲੀ ਇਹ ਕਹਿੰਦੇ ਰਹੇ ਕਿ ਪਿਛਲੀ ਕਾਂਗਰਸ ਸਰਕਾਰ ਖ਼ਜ਼ਾਨਾ ਖਾਲੀ ਕਰਕੇ ਤੁਰਦੀ ਬਣੀ। ਹੁਣ ਇਹੀ ਬੰਸਰੀ ਕਾਂਗਰਸ ਸਰਕਾਰ ਵਜਾ ਰਹੀ ਹੈ ਕਿ ਪਿਛਲੇ ਦਸ ਸਾਲਾਂ 'ਚ ਅਕਾਲੀਆਂ ਨੇ ਖਜ਼ਾਨੇ ਵਿੱਚ ਮੋਰੀਆਂ ਕਰ ਦਿੱਤੀਆਂ ਹਨ। ਲੋਕਾਂ ਨੇ ਆਪਣੀ ਵੋਟ ਰਾਂਹੀਂ ਸਰਕਾਰਾਂ ਚੁਣ ਕੇ ਨੀਤੀਆਂ ਘੜ੍ਹਨ ਲਈ ਤੁਹਾਨੂੰ ਸੱਤਾ ਬਖ਼ਸ਼ੀ ਹੈ, ਫਿਰ ਇਹ ਤਾਂ ਸੱਤਾਧਾਰੀ ਧਿਰ ਦਾ ਫ਼ਰਜ਼ ਬਣ ਜਾਂਦਾ ਹੈ ਕਿ ਉਹ "ਯੋਗ" ਨੀਤੀਆਂ ਘੜ੍ਹ ਕੇ ਖ਼ਜ਼ਾਨੇ ਨੂੰ ਭਰਨ ਦੇ ਰਾਹ ਤੁਰੇ ਤਾਂ ਕਿ ਲੋਕਾਂ ਦੀ ਜੂਨ ਸੁਖਾਲੀ ਕੀਤੀ ਜਾ ਸਕੇ। ਨਾ ਕਿ ਲੋਕਾਂ ਸਿਰੋਂ ਵਿਧਾਇਕਾਂ ਮੰਤਰੀਆਂ ਦੀਆਂ ਪੁਸ਼ਤਾਂ ਦੇ ਖ਼ਜ਼ਾਨੇ ਨੱਕੋ ਨੱਕ ਭਰਨ ਦਾ ਬੰਦੋਬਸਤ ਕਰ ਦਿੱਤਾ ਜਾਵੇ। ਮਾਣਯੋਗ ਮਨਪ੍ਰੀਤ ਸਿੰਘ ਬਾਦਲ ਨੂੰ ਇੱਕ "ਨਿਪੁੰਨ" ਖ਼ਜ਼ਾਨਾ ਮੰਤਰੀ ਵਜੋਂ ਆਂਕਿਆ ਜਾ ਰਿਹਾ ਸੀ। ਪਰ ਹੁਣ ਜਦੋਂ ਓਹ ਜਾਂ ਤਾਂ ਉਰਦੂ ਹੀ ਬੋਲਦੇ ਨਜ਼ਰ ਆਉਂਦੇ ਹਨ ਜਾਂ ਚੁੱਪ ਹੀ ਦਿਸਦੇ ਹਨ। ਉਹਨਾਂ ਕੋਲੋਂ ਸਵਾਲ ਇਹ ਪੁੱਛਣਾ ਬਣਦੈ ਕਿ ਕੀ ਵਿਧਾਇਕਾਂ ਦੀਆਂ ਤਨਖਾਹਾਂ ਦੇ ਢਾਈ ਗੁਣਾ ਤੋਂ ਵਧੇਰੇ ਵਾਧੇ ਨਾਲ ਖ਼ਜ਼ਾਨਾ ਭਰ ਜਾਵੇਗਾ? ਵਧੀ ਤਨਖਾਹ ਤੋਂ ਬਾਅਦ ਕੀ ਵਿਧਾਇਕ ਲੋਕਾਂ ਦੇ ਵਿਆਹਾਂ ਸ਼ਾਦੀਆਂ, ਭੋਗਾਂ 'ਤੇ ਖੁੱਲਦਿਲੀ ਨਾਲ ਹਾਜ਼ਰੀ ਭਰ ਕੇ ਸਿਹਤ ਵਿੱਦਿਆ ਤੇ ਰੁਜਗਾਰ ਦੇ ਮਸਲੇ ਹੱਲ ਕਰ ਦੇਣਗੇ? 

ਉੱਡ ਰਹੇ ਮਜ਼ਾਕ ਵੱਲ ਧਿਆਨ ਦੇਣ ਦੀ ਲੋੜ
ਹੈਰਾਨੀ ਦੀ ਗੱਲ ਇਹ ਹੈ ਕਿ ਸਾਰੇ ਵਿਧਾਇਕ ਹੋਰਨਾਂ ਭੱਤਿਆਂ ਦੇ ਨਾਲ ਨਾਲ 15,000 ਰੁਪਏ ਟੈਲੀਫੋਨ ਭੱਤਾ ਖੁਸ਼ੀ ਖੁਸ਼ੀ ਹਾਸਲ ਕਰ ਅਤੇ ਕਰਦੇ ਆ ਰਹੇ ਹਨ। ਅੱਜ ਜਦੋਂ ਲੈਂਡਲਾਈਨ ਟੈਲੀਫੋਨ ਡਾਇਨਾਸੋਰ ਵਾਂਗ ਅਲੋਪ ਹੋ ਗਏ ਹਨ ਤਾਂ 117 ਵਿਧਾਇਕਾਂ ਵਿੱਚੋਂ ਕਿੰਨੇ ਕੁ ਵਿਧਾਇਕ ਹਨ, ਜਿਹਨਾਂ ਦੇ ਘਰ ਜਾਂ ਦਫ਼ਤਰ ਟੈਲੀਫੋਨ ਅਜੇ ਵੀ ਲੱਗਾ ਹੋਇਆ ਹੈ? ਤਕਨੀਕੀ ਯੁਗ 'ਚ ਵਿਚਰਦਿਆਂ ਕਿਉਂ ਨਹੀਂ ਕਿਸੇ ਮੋਬਾਈਲ ਫੋਨ ਰਾਹੀਂ 500-700 ਰੁਪਏ ਪ੍ਰਤੀ ਮਹੀਨਾ ਅਦਾ ਕਰਕੇ ਅਮੁੱਕ ਸੇਵਾਵਾਂ ਹਾਸਲ ਕੀਤੀਆਂ ਜਾਂਦੀਆਂ? ਬਿਨਾਂ ਗੱਲੋਂ ਹਰ ਮਹੀਨੇ 17 ਲੱਖ 55 ਹਜ਼ਾਰ ਰੁਪਏ ਲੋਕਾਂ ਦਾ ਟੈਕਸ ਦਾ ਪੈਸਾ ਟੈਲੀਫੋਨ ਭੱਤੇ ਦੇ ਨਾਂ 'ਤੇ ਉਡਾਇਆ ਜਾ ਰਿਹਾ ਹੈ। ਸਾਰੇ ਵਿਧਾਇਕ ਆਪਣੇ 60 ਮਹੀਨੇ ਦੇ ਕਾਰਜਕਾਲ 'ਚ 10 ਕਰੋੜ 53 ਲੱਖ ਰੁਪਏ ਸਿਰਫ ਟੈਲੀਫੋਨ ਭੱਤੇ ਰਾਹੀਂ ਹੀ ਲੋਕਾਂ ਦੀਆਂ ਜੇਬਾਂ 'ਚੋਂ ਕਢਵਾ ਕੇ ਆਪਣੀਆਂ ਜੇਬਾਂ 'ਚ ਪਾ ਲੈਂਦੇ ਹਨ। ਇਸ ਤਨਖਾਹ ਵਾਧੇ ਦੀ ਤਜਵੀਜ਼ ਨੂੰ ਬੇਸ਼ੱਕ ਹਰੀ ਝੰਡੀ ਨਹੀਂ ਮਿਲੀ ਪਰ ਲੋਕਾਂ ਵਿੱਚ ਇਹ ਖਿਆਲ ਹੋਰ ਪਕੇਰਾ ਹੋ ਗਿਆ ਹੈ ਕਿ ਸਿਆਸੀ ਲੋਕ ਆਮ ਲੋਕਾਂ ਦੇ ਕਦੇ ਵੀ ਸਕੇ ਨਹੀਂ ਹੋ ਸਕਦੇ। ਕਾਂਗਰਸ ਸਰਕਾਰ ਦਾ ਹਰ ਜਗ੍ਹਾ ਮਜ਼ਾਕ ਉੱਡਦਾ ਦਿਖਾਈ ਦੇ ਰਿਹਾ ਹੈ। ਨਵਾਂਸ਼ਹਿਰ ਦੇ ਨੌਜਵਾਨ ਪਰਵਿੰਦਰ ਸਿੰਘ ਕਿੱਤਣਾ ਨੇ ਵਿਅੰਗ ਰੂਪ 'ਚ 500 ਰੁਪਏ ਦਾ ਮਨੀਆਰਡਰ "ਵਿਧਾਇਕਾਂ ਦੀ ਆਰਥਿਕ ਸਹਾਇਤਾ" ਵਜੋਂ ਭੇਜਿਆ ਹੈ। ਉਸ ਨੇ ਮੁੱਖ ਮੰਤਰੀ ਪੰਜਾਬ ਨੂੰ ਲਿਖੀ ਚਿੱਠੀ 'ਚ ਜ਼ਿਕਰ ਕੀਤਾ ਹੈ ਕਿ ਵਿਧਾਇਕਾਂ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਲਈ ਇਕੱਠੀ ਕੀਤੀ ਇਸ ਰਾਸ਼ੀ ਵਿੱਚ ਉਸਨੇ ਪੜ੍ਹਾਈ ਦੌਰਾਨ ਛੁੱਟੀ ਵਾਲੇ ਦਿਨ ਦਿਹਾੜੀ ਕਰਨ ਲਈ ਮਜ਼ਬੂਰ ਬੀ. ਟੈੱਕ. ਦੇ ਵਿਦਿਆਰਥੀ, ਚਾਹ ਦੀ ਰੇਹੜੀ ਲਾਉਂਦੇ ਅਸ਼ੋਕ, ਗੰਨੇ ਦਾ ਰਸ ਵੇਚਦੀ ਗੈਰ ਪੰਜਾਬਣ ਬੀਬੀ, ਇੱਕ ਰਿਕਸ਼ਾ ਚਾਲਕ ਅਤੇ ਪੈਂਚਰਾਂ ਦੀ ਦੁਕਾਨ ਵਾਲੇ ਇੱਕ ਕਿਰਤੀ ਦਾ ਵੀ ਯੋਗਦਾਨ ਪੁਆਇਆ ਹੈ। ਉਹਨਾਂ ਟਕੋਰ ਕੀਤੀ ਹੈ ਕਿ ਲੋਕਾਂ ਦਾ ਕੀ ਐ? ਵਿਧਾਇਕ ਖੁਸ਼ ਰਹਿਣੇ ਚਾਹੀਦੇ ਹਨ, ਉਹਨਾਂ ਦੀ ਆਰਥਿਕ ਸਹਾਇਤਾ ਲਈ ਅਸੀਂ ਖੁਦਕੁਸ਼ੀਆਂ ਦਾ ਸੰਤਾਪ ਭੋਗ ਰਹੇ ਲੋਕਾਂ ਦੇ ਪਰਿਵਾਰਾਂ ਕੋਲੋਂ ਵੀ ਰਾਸੀਂ ਇਕੱਠੀ ਕਰਕੇ ਵਿਧਾਇਕਾਂ ਲਈ ਜਲਦੀ ਭੇਜਾਂਗੇ।

ਮੁੱਕਦੀ ਗੱਲ ਇਹ ਕਿ ਲੋਕਾਂ ਨੂੰ ਹੁਣੇ ਤੋਂ ਅਗਲੀ ਸਰਕਾਰ ਦੇ ਬਿਆਨ ਸੁਣਨੇ ਸ਼ੁਰੂ ਹੋ ਗਏ ਹਨ, ਜਿਸ ਵਿੱਚ (ਉਸ ਵੇਲੇ ਦੇ) ਵਿਧਾਇਕ ਅਜੋਕੀ ਕਾਂਗਰਸ ਸਰਕਾਰ ਨੂੰ ਖ਼ਜ਼ਾਨਾ ਖਾਲੀ ਕਰਨ ਦੇ ਦੋਸ਼ੀ ਗਰਦਾਨ ਰਹੇ ਹੋਣਗੇ। ਲੋਕ ਤਾਂ ਵਿਚਾਰੇ ਸਿਰਫ ਵੋਟਾਂ ਹਨ, ਲੋਕਾਂ ਦਾ ਕੀ ਐ? ਇਹ ਤਾਂ ਰੋਂਦੇ, ਕੁਰਲਾਉਂਦੇ, ਫਾਹੇ ਲੈਂਦੇ, ਬੀਮਾਰੀਆਂ ਨਾਲ ਜੂਝਦੇ ਜੂਨ ਭੋਗ ਲੈਂਦੇ ਹਨ। ਸਿਰਫ ਇਹਨਾਂ ਲੋਕਾਂ ਦੇ ਚੁਣੇ ਨੁਮਾਇੰਦੇ ਹਰ ਹਾਲ ਖੁਸ਼ ਰਹਿਣੇ ਚਾਹੀਦੇ ਹਨ, ਲੋਕਾਂ ਦਾ ਕੀ ਐ?  

 
 
 
  damdamਡਮ ਡਮ ਖੜਕਦੇ ਖਾਲੀ ਖ਼ਜ਼ਾਨੇ 'ਚ ਲੋਕਾਂ ਦਾ ਕੀ ਦੋਸ਼?
 ਮਨਦੀਪ ਖੁਰਮੀ ਹਿੰਮਤਪੁਰਾ
hasdayਹੱਸਦਿਆਂ ਦੇ ਘਰ ਵੱਸਦੇ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
kangrasਕਾਂਗਰਸ ਪਾਰਟੀ ਦੇ ਨੇਤਾ ਆਪਣੀਆਂ ਅਸਫਲਤਾਵਾਂ ਤੋਂ ਸਬਕ ਨਹੀਂ ਸਿਖਦੇ
ਉਜਾਗਰ ਸਿੰਘ, ਪਟਿਆਲਾ
58ਅਰਦਾਸਾਂ ਹੋਈਆਂ ਪੂਰੀਆਂ ਜੀ
ਮਿੰਟੂ ਬਰਾੜ, ਆਸਟ੍ਰੇਲੀਆ  
harshਹਰਸ਼ ਮਾਸੀ ਦਾ ਜਿੱਤ ਦਾ ਮੰਤਰ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
unicef

ਸਥਾਪਨਾ ਦਿਵਸ ਤੇ ਵਿਸ਼ੇਸ਼
ਯੂਨੀਸੇਫ (UNICEF)
ਗੋਬਿੰਦਰ ਸਿੰਘ ਢੀਂਡਸਾ, ਸੰਗਰੂਰ

55ਪੰਜਾਬੀ ਗੀਤਕਾਰੀ : ਸਮਝਣ ਅਤੇ ਸੰਭਲਣ ਦੀ ਲੋੜ
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ
kartarpurਕਰਤਾਰਪੁਰ ਲਾਂਘਾ: ਦੋ ਕ੍ਰਿਕਟਰਾਂ ਦੀ ਦੋਸਤੀ ਦਾ ਸਿੱਖ ਜਗਤ ਨੂੰ ਤੋਹਫ਼ਾ
ਉਜਾਗਰ ਸਿੰਘ,  ਪਟਿਆਲਾ 
jabbarਜਬਰ ਤੇ ਜ਼ੁਲਮ ਦਾ ਵਿਰੋਧ
ਡਾ. ਹਰਸ਼ਿੰਦਰ ਕੌਰ, ਐਮ. ਡੀ.,  ਪਟਿਆਲਾ 
sikhya1ਪੰਜਾਬ ਸਕੂਲ ਸਿਖਿਆ ਬੋਰਡ ਦੀਆਂ ਪੁਸਤਕਾਂ ਦਾ ਗ਼ੈਰ ਜ਼ਰੂਰੀ ਵਾਦ ਵਿਵਾਦ
ਉਜਾਗਰ ਸਿੰਘ, ਪਟਿਆਲਾ  
punjabiਪਹਿਲੀ ਨਵੰਬਰ ਤੇ ਵਿਸ਼ੇਸ਼  ਪੰਜਾਂ ਦਹਾਕਿਆਂ ਬਾਅਦ ਆਖ਼ਿਰ ਸੁਣੀ ਗਈ ਪੰਜਾਬੀ ਦੀ 
ਸ਼ਿੰਦਰ ਪਾਲ ਸਿੰਘ 
railਅੰਮ੍ਰਿਤਸਰ ਦੁਸਹਿਰਾ ਹਾਦਸੇ ਪ੍ਰਤੀ ਸਾਡੀ ਸੰਵੇਦਨਸ਼ੀਲਤਾ
ਦਵਿੰਦਰ ਸਿੰਘ ਸੋਮਲ, ਯੂ ਕੇ
denguਡੇਂਗੂ ਬੁਖ਼ਾਰ
ਗੋਬਿੰਦਰ ਸਿੰਘ ਢੀਂਡਸਾ, ਸੰਗਰੂਰ
sikhਸਿੱਖਾਂ ਦਾ ਅਕਸ ਕਿਉਂ ਤੇ ਕਿਸਨੇ ਵਿਗਾੜਨ ਦੀ ਸ਼ਾਜਸ ਬਣਾਈ ?
ਉਜਾਗਰ ਸਿੰਘ, ਪਟਿਆਲਾ
vidiarthananਵਿਦਿਆਰਥਣਾਂ ਦੀ ਆਵਾਜ਼
ਗੋਬਿੰਦਰ ਸਿੰਘ ਢੀਂਡਸਾ, ਸੰਗਰੂਰ  
sikhyaਸਿੱਖਿਆ ਸੰਸਥਾਵਾਂ ਦਾ ਸਿਆਸੀਕਰਨ : ਕਾਰਨ ਅਤੇ ਨਤੀਜੇ
ਨਿਸ਼ਾਨ ਸਿੰਘ ਰਾਠੌਰ (ਡਾ), ਕੁਰੂਕਸ਼ੇਤਰ
jandeਜਾਂਦੇ ਜਾਂਦੇ ....
ਰਵੇਲ ਸਿੰਘ, ਇਟਲੀ  
sancharਸਵਾਲਾਂ ਹੇਠ ਹੈ ਸੰਚਾਰ ਮਾਧਿਅਮ ਦੀ ਭਰੋਸੇਯੋਗਤਾ
ਨਿਸ਼ਾਨ ਸਿੰਘ ਰਾਠੌਰ (ਡਾ.), ਕੁਰੂਕਸ਼ੇਤਰ 
lok madhyiamਲੋਕ-ਮਾਧਿਅਮ: ਵਰ ਜਾਂ ਸਰਾਪ
ਨਿਸ਼ਾਨ ਸਿੰਘ ਰਾਠੌਰ (ਡਾ.), ਕੁਰੂਕਸ਼ੇਤਰ  
khalsaaid2ਸਿੱਖ ਰਹੇ ਚਾਹੇ ਨਾ ਰਹੇ ਪ੍ਰੰਤੂ ਸਿੱਖੀ ਨੂੰ ਆਂਚ ਨਾ ਆਵੇ - ਖਾਲਸਾ ਏਡ ਮਿਸ਼ਨ ਸੰਸਥਾ
ਉਜਾਗਰ ਸਿੰਘ,  ਪਟਿਆਲਾ 
navjotਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੀ ਫ਼ੌਜ ਦੇ ਮੁੱਖੀ ਨੂੰ ਜੱਫੀ ਪਾਕੇ ਕੀ ਗੁਨਾਹ ਕੀਤਾ ?
ਉਜਾਗਰ ਸਿੰਘ,  ਪਟਿਆਲਾ 
punjabiਦਿੱਲੀ ਵਿੱਚ ਪੰਜਾਬੀ ਭਾਸ਼ਾ ਦੀ ਦਸ਼ਾ ਤੇ ਉਸਦੇ ਸਨਮਾਨ ਦੀ ਗਲ
ਜਸਵੰਤ ਸਿੰਘ ‘ਅਜੀਤ’,  ਦਿੱਲੀ
punjabਆਪਣਾ ਪੰਜਾਬ ਹੋਵੇ . . .
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ 
AAPਆਪ ਦਾ ਕਾਟੋ ਕਲੇਸ਼
ਯਾਰੀ ਬੇਕਦਰਾਂ ਨਾਲ ਲਾਈ-ਟੁੱਟ ਗਈ ਤੜੱਕ ਕਰਕੇ
ਉਜਾਗਰ ਸਿੰਘ, ਪਟਿਆਲਾ
najmiਲੋਕ ਕਵੀ ਬਾਬਾ ਨਜਮੀ ਸ੍ਰੋਤਿਆਂ ਦੇ ਰੂਬਰੂ ਆਪਣੀਆਂ ਕਵਿਤਾਂਵਾਂ  ਸੁਣਾਉਂਦੇ ਹੋਏ
ਰਵੇਲ ਸਿੰਘ, ਇਟਲੀ 
dixieਗੁਰਦੁਆਰਾ 'ਖਾਲਸਾ ਦਰਬਾਰ' ਡਿਕਸੀ ਰੋਡ ਮਿੱਸੀਸਾਉਗਾ ਦੇ ਦਰਸ਼ਨ
ਰਵੇਲ ਸਿੰਘ, ਇਟਲੀ  
vivah1ਵਿਆਹਾਂ ਤੇ ਫਿਜੂਲਖ਼ਰਚੀ: ਇਕ ਸਮਾਜਕ ਕੁਰੀਤੀ
ਡਾ. ਨਿਸ਼ਾਨ ਸਿੰਘ ਰਾਠੌਰ   
 
gheoਘਿਉ ਦਾ ਘੜਾ
ਰਵੇਲ ਸਿੰਘ ਇਟਲੀ  
sikhਪੰਥਕ ਸੰਸਥਾਵਾਂ ਵਿਚ ਟਕਰਾਓ ਸਿੱਖ ਧਰਮ ਦੀ ਪ੍ਰਫੁਲਤਾ ਵਿਚ ਰੁਕਾਵਟ ਪਾਉਣ ਦੀ ਕੋਸ਼ਿਸ਼
ਉਜਾਗਰ ਸਿੰਘ, ਪਟਿਆਲਾ 
andhਅੰਧਵਿਸ਼ਵਾਸਾਂ ਵਿਚ ਜਕੜਿਆ ਮਨੁੱਖ
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ 
chittaਪੰਜਾਬ, ਪੰਜਾਬੀ ਅਤੇ ਚਿੱਟਾ
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ 
abadiਵੱਧਦੀ ਆਬਾਦੀ : ਕਾਰਨ, ਪ੍ਰਭਾਵ ਅਤੇ ਬਚਾਓ
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ 
amrikaਅਮਰੀਕਾ ਦੇ ਪੁਰਾਤਨ ਵਿਚ ਜਦੋਂ ਇਕ ਗੋਰੀ ਨੇ ਸਤਿ ਸ੍ਰੀ ਅਕਾਲ ਬੁਲਾਈ
ਉਜਾਗਰ ਸਿੰਘ, ਪਟਿਆਲਾ
shillongਸ਼ਿਲਾਂਗ ਦੇ ਸਿੱਖਾਂ ਦੇ ਸਿਰ ’ਤੇ ਉਜਾੜੇ ਦੀ ਤਲਵਾਰ?
ਜਸਵੰਤ ਸਿੰਘ ‘ਅਜੀਤ’,  ਦਿੱਲੀ
rajnitiਭਾਰਤੀ ਰਾਜਨੀਤੀ ਵਿੱਚਲੇ ਆਪੋ-ਆਪਣੇ ਸੱਚ!
ਜਸਵੰਤ ਸਿੰਘ ‘ਅਜੀਤ’,  ਦਿੱਲੀ
choneਹੈਰਾਨੀ ਭਰਿਆ ਹੋ ਸਕਦਾ ਹੈ ਚੋਣ ਵਰ੍ਹਾ
ਡਾ ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ  
congressਪੰਜਾਬ ਪ੍ਰਦੇਸ਼ ਕਾਂਗਰਸ ਸਿਆਸੀ ਤਾਕਤ ਦਾ ਆਨੰਦ ਮਾਣਦੀ ਹੋਈ
ਉਜਾਗਰ ਸਿੰਘ, ਪਟਿਆਲਾ
manukhਮਨੁੱਖ, ਮੋਬਾਈਲ ਅਤੇ ਸੋਸ਼ਲ ਮੀਡੀਆ
ਡਾ ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
punjabਪੰਜਾਬ ਮੰਤਰੀ ਮੰਡਲ ਦੇ ਗਠਨ ਵਿਚ ਕੇਂਦਰੀ ਕਾਂਗਰਸੀ ਨੇਤਾਵਾਂ ਦੀ ਦਖ਼ਲਅੰਦਾਜ਼ੀ ਵਿਧਾਨਕਾਰਾਂ ਵਿਚ ਨਿਰਾਸ਼ਾ ਦਾ ਕਾਰਨ -  ਉਜਾਗਰ ਸਿੰਘ, ਪਟਿਆਲਾ  
rajnitiਭਾਰਤੀ ਰਾਜਨੀਤੀ, ਤਾਂ ਇਉਂ ਹੀ ਚਲੇਗੀ!
ਜਸਵੰਤ ਸਿੰਘ ‘ਅਜੀਤ’, ਦਿੱਲੀ 
maaਜ਼ਿੰਦਗੀ ਦਾ ਦੂਜਾ ਨਾਂ ਹੈ ਮਾਂ !
ਸੁਰਜੀਤ ਕੌਰ, ਕਨੇਡਾ  
manukhਮਨੁੱਖ ਵਿੱਚੋਂ ਖ਼ਤਮ ਹੁੰਦੀ ਮਨੁੱਖਤਾ
ਡਾ ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ 
filmanਕੀ ਸਾਡੇ ਪੰਜਾਬੀ, ਇਤਿਹਾਸਕ ਜਾਂ ਸਾਡੇ ਸੂਰਮਿਆਂ ਦੀਆਂ ਫ਼ਿਲਮਾਂ ਦੇਖਣ ਦੇ ਰੌਂਅ ਵਿੱਚ ਹਨ?
ਸ਼ਿਵਚਰਨ ਜੱਗੀ ਕੁੱਸਾ, ਲੰਡਨ  
sikhiਸਰਵੁੱਚ ਧਾਰਮਕ ਸਿੱਖ ਸੰਸਥਾਵਾਂ ਦੀ ਸਾਖ ਦਾਅ ’ਤੇ?
ਜਸਵੰਤ ਸਿੰਘ ‘ਅਜੀਤ’, ਦਿੱਲੀ 
badungarਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੇਹਣੋ ਮੇਹਣੀ
ਉਜਾਗਰ ਸਿੰਘ, ਪਟਿਆਲਾ  
sadਬਾਦਲ ਅਕਾਲੀ ਦਲ ਨੇ ਪੰਜਾਬੋਂ ਬਾਹਰ ਪੈਰ ਪਸਾਰੇ?
ਜਸਵੰਤ ਸਿੰਘ ‘ਅਜੀਤ’, ਦਿੱਲੀ 
tohra1 ਅਪ੍ਰੈਲ 2018 ਨੂੰ ਬਰਸੀ ਤੇ ਵਿਸ਼ੇਸ਼
ਹਮੇਸ਼ਾ ਵਾਦਵਿਵਾਦਾਂ ਵਿਚ ਘਿਰੇ ਰਹੇ: ਕਿੰਗ ਮੇਕਰ ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ,  ਪਟਿਆਲਾ 
aapਆਮ ਆਦਮੀ ਪਾਰਟੀ ਪਾਣੀ ਦੇ ਉਬਾਲ ਵਾਂਗੂੰ ਆਈ ਭਾਫ ਬਣਕੇ ਉਡਣ ਲੱਗੀ
ਉਜਾਗਰ ਸਿੰਘ,  ਪਟਿਆਲਾ 
syasatਸਿਆਸਤ ’ਤੇ ਭਾਰੂ ਹੁੰਦਾ ਧਰਮ: ਕਾਰਨ ਅਤੇ ਨਤੀਜੇ
ਡਾ. ਨਿਸ਼ਾਨ ਸਿੰਘ ਰਾਠੌਰ 
bhagat23 ਮਾਰਚ ਸ਼ਹੀਦੀ ਦਿਵਸ ਤੇ ਵਿਸ਼ੇਸ਼
ਭਾਰਤ ਦੀ ਆਜ਼ਾਦੀ ਸੰਗਰਾਮ ਦਾ ਅਜ਼ੀਮ ਹੀਰੋ: ਸ੍ਰ. ਭਗਤ ਸਿੰਘ  - ਪ੍ਰੋ. ਅਰਚਨਾ, ਬਰਨਾਲਾ 
trudeauਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਪੰਜਾਬੀਆਂ ਲਈ ਮਹੱਤਵਪੂਰਨ
ਉਜਾਗਰ ਸਿੰਘ, ਪਟਿਆਲਾ
punjabiਪੰਜਾਬੀਆਂ ’ਚ ਘੱਟਦਾ ਸਾਹਿਤ ਪੜ੍ਹਨ ਦਾ ਰੁਝਾਨ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ 
syasatਸਿਆਸਤ ਦੇ ਰਾਹਾਂ ਤੋਂ ਗਾਇਬ ਹੁੰਦੇ ਅਸਲ ਮੁੱਦੇ
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਸ਼ੇਤਰ
kokru

ਕੋਕੜੂਆਂ ਦੀ ਭਰਮਾਰ ਵੇ ਮਾਹੀਆ
ਸ਼ਿੰਦਰ ਮਾਹਲ, ਯੂ ਕੇ 

naviਨਵੀਂ ਦੁਨੀਆਂ - ਨਵੇਂ ਨਜ਼ਾਰੇ
ਸ਼ਿੰਦਰ ਮਾਹਲ, ਯੂ ਕੇ 
charchitਕੁਝ ਚਰਚਤ ਖਬਰਾਂ, ਆਮ ਰੁਝਾਨਾਂ ਤੋਂ ਕੁਝ ਹਟ ਕੇ
ਜਸਵੰਤ ਸਿੰਘ ‘ਅਜੀਤ’, ਦਿੱਲੀ
suresh

ਸੁਰੇਸ਼ ਕੁਮਾਰ ਨੂੰ ਇਮਾਨਦਾਰੀ ਤੇ ਪਹਿਰਾ ਦੇਣ ਅਤੇ ਭਰਿਸ਼ਟਾਚਾਰ ਰੋਕਣ ਦੀ ਸਜਾ
ਉਜਾਗਰ ਸਿੰਘ, ਪਟਿਆਲਾ

ਸੁੰਦਰ ਮੁੰਦਰੀਏ ਹੋ
ਕੰਵਲਜੀਤ ਕੌਰ ਢਿੱਲੋਂ, ਤਰਨ ਤਾਰਨ
ਹੁਣ ਬਾਪੂ ਕਦੇ ਕਦੇ ਬੜਾ ਯਾਦ ਆਉਂਦੈ
ਰਵੇਲ ਸਿੰਘ ਇਟਲੀ 
ਭਾਰਤ-ਪਾਕ ਸੰਬੰਧਾਂ ਵਿੱਚ ਸੁਧਾਰ ਕਿਉਂ ਨਹੀਂ ਆਉਂਦਾ?
ਜਸਵੰਤ ਸਿੰਘ ‘ਅਜੀਤ’, ਦਿੱਲੀ
ਨਸ਼ਾ, ਸਮਾਜ ਅਤੇ ਦੇਸ਼ ਦੀ ਬਰਬਾਦੀ
ਹਰਜੀਤ ਕਾਤਿਲ, ਸ਼ੇਰਪੁਰ

hore-arrow1gif.gif (1195 bytes)

 
     
   
     
 

Terms and Conditions
Privacy Policy
© 1999-2018, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2018, 5abi.com