|
ਸ਼ਹੀਦੀਆਂ ਦਾ ਮਹੀਨਾ : ਪੋਹ
ਡਾ. ਨਿਸ਼ਾਨ ਸਿੰਘ ਰਾਠੌਰ
(19/12/2018) |
|
|
|
|
|
ਕਿਸੇ ਵੀ ਕੌਮ ਅਤੇ ਦੇਸ਼ ਦੀ ਰੱਖਿਆ ਲਈ ਬਹੁਤ ਸਾਰੇ ਸੂਰਬੀਰ ਯੋਧੇ ਆਪਣੀਆਂ
ਜਾਨਾਂ ਵਾਰ ਦਿੰਦੇ ਹਨ। ਇਨਾਂ ਸੂਰਬੀਰਾਂ ਯੋਧਿਆਂ ਦੀਆਂ ਅਮਰ ਕਥਾਵਾਂ ਨੂੰ ਸੁਣ
ਕੇ, ਪੜ ਕੇ ਆਉਣ ਵਾਲੀਆਂ ਨਸਲਾਂ ਸਬਕ ਸਿੱਖਦੀਆਂ ਹਨ। ਸਿਆਣਿਆਂ ਦਾ ਕਥਨ ਹੈ ਕਿ
ਜਿਹੜੀਆਂ ਕੌਮਾਂ ਆਪਣੇ ਵੱਡੇ- ਵਡੇਰਿਆਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਭੁੱਲ
ਜਾਂਦੀਆਂ ਹਨ ਉਹ ਬਹੁਤ ਜਲਦ ਖ਼ਤਮ ਹੋ ਜਾਂਦੀਆਂ ਹਨ।
ਅਫ਼ਸੋਸ! ਅਸੀਂ ਵੀ
ਆਪਣੇ ਪੁਰਖ਼ਿਆਂ ਦੀਆਂ ਕੁਰਬਾਨੀਆਂ ਨੂੰ ਭੁਲਾਉਣ ਵਿਚ ਕੋਈ ਕਸਰ ਨਹੀਂ ਛੱਡੀ। ਅਸਲ
ਵਿਚ ਹਿੰਦੋਸਤਾਨ ਦੇ ਆਧੁਨਿਕ ਸਰੂਪ ਨੂੰ ਜੇਕਰ ਅਸੀਂ ਦੇਖਦੇ ਹਾਂ ਤਾਂ ਇਹ ਗੁਰੂ
ਗੋਬਿੰਦ ਸਿੰਘ ਜੀ ਦੀ ਦੇਣ ਹੈ। ਜੇਕਰ ਗੁਰੂ ਗੋਬਿੰਦ ਸਿੰਘ ਜੀ ਆਪਣਾ ਸਰਬੰਸ
ਕੁਰਬਾਨ ਨਾ ਕਰਦੇ ਤਾਂ ਖ਼ਬਰੇ ਸਾਡੇ ਮੁਲਕ ਦਾ ਆਧੁਨਿਕ ਚਿਹਰਾ ਕੁਝ ਹੋਰ ਹੁੰਦਾ।
ਖ਼ੈਰ! ਪੋਹ ਦਾ ਮਹੀਨਾ ਸ਼ਹੀਦੀਆਂ ਦਾ ਮਹੀਨਾ ਹੈ। ਇਸ ਮਹੀਨੇ ਵਿਚ ਗੁਰੂ
ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਂਦਿਆਂ ਦੀ ਸ਼ਹੀਦੀ ਹੋਈ। ਚਾਲੀ ਮੁਕਤਿਆਂ ਨੇ
ਚਮਕੌਰ ਦੀ ਗੜੀ ਵਿਚ ਦੇਸ਼, ਕੌਮ ਲਈ ਆਪਣੀ ਸ਼ਹਾਦਤ ਦਿੱਤੀ। ਮਾਤਾ ਗੁਜਰੀ ਜੀ ਦੀ
ਸ਼ਹਾਦਤ ਹੋਈ।
ਸੂਬਾ ਸਰਹੰਦ ਦੇ ਹੁਕਮ ਨਾਲ ਬਾਬਾ ਜੋਰਾਵਰ ਸਿੰਘ ਜੀ ਅਤੇ
ਬਾਬਾ ਫ਼ਤਿਹ ਸਿੰਘ ਜੀ ਨੂੰ ਜੀਉਂਦਿਆਂ ਹੀ ਨੀਹਾਂ ਵਿਚ ਚਿੰਨ ਦਿੱਤਾ ਗਿਆ। ਸੰਸਾਰ
ਦੇ ਇਤਿਹਾਸ ਵਿਚ ਇਹ ਪਹਿਲੀ ਮਿਸਾਲ ਹੈ ਜਦੋਂ ਇੰਨੀ ਛੋਟੀ ਉਮਰ ਦੇ ਬੱਚਿਆਂ ਨੂੰ
ਅਜਿਹੀ ਮੌਤ ਦਿੱਤੀ ਗਈ ਹੋਵੇ। ਪਰ ਧੰਨ ਗੁਰੂ ਦੇ ਸਾਹਿਬਜਾਦੇ ਜਿਨਾਂ ਦੇਸ਼ ਅਤੇ
ਧਰਮ ਦੀ ਖ਼ਾਤਰ ਹੱਸ ਕੇ ਆਪਣੀ ਸ਼ਹੀਦੀ ਦੇ ਦਿੱਤੀ ਪਰ! ਆਪਣੇ ਦਿੜ ਇਰਾਦੇ ਤੋਂ ਨਹੀਂ
ਡੋਲੇ।
ਸਿਆਣਿਆਂ ਦਾ ਕਥਨ ਹੈ, 'ਸਰੀਰਕ ਮੌਤ ਅਸਲ ਮੌਤ ਨਹੀਂ ਹੁੰਦੀ ਬਲਕਿ
ਜਮੀਰ ਦਾ ਮਰ ਜਾਣਾ ਅਸਲ ਮੌਤ ਹੁੰਦੀ ਹੈ।' ਬਹੁਤ ਸਾਰੇ ਲੋਕ ਮਰ ਕੇ ਵੀ ਲੋਕ-
ਮਨਾਂ ਵਿਚ ਜੀਉਂਦੇ ਹਨ ਅਤੇ ਬਹੁਤ ਸਾਰੇ ਲੋਕ ਜੀਉਂਦਿਆਂ ਵੀ ਮਰਿਆਂ ਵਾਂਗ ਜੀਵਨ
ਕੱਟਦੇ ਹਨ।
ਚਮਕੌਰ ਦੀ ਕੱਚੀ ਗੜੀ ਵਿਚ ਦਸਮੇਸ਼ ਪਿਤਾ ਚਾਲੀ ਸਿੰਘਾਂ ਨਾਲ
ਮੌਜੂਦ ਹਨ। ਗੜੀ ਦੇ ਬਾਹਰ ਦਸ ਲੱਖ ਮੁਗ਼ਲ ਫੌਜ ਘੇਰਾ ਪਾ ਕੇ ਖੜੀ ਹੈ। ਪੰਜ- ਪੰਜ
ਸਿੰਘਾਂ ਦਾ ਜੱਥਾ ਬਾਹਰ ਆਉਂਦਾ ਹੈ ਅਤੇ ਬੇਅੰਤ ਵੈਰੀਆਂ ਨੂੰ ਮਾਰ ਕੇ ਸ਼ਹੀਦ ਹੋ
ਜਾਂਦਾ ਹੈ। ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜਾਦੇ ਬਾਬਾ ਅਜੀਤ ਸਿੰਘ ਜੀ
ਜੰਗ ਵਿਚ ਜਾਣ ਦੀ ਆਗਿਆ ਮੰਗਦੇ ਹਨ ਤਾਂ ਦਸਮੇਸ਼ ਪਿਤਾ ਹੱਸ ਕੇ ਆਗਿਆ ਦੇ ਦਿੰਦੇ
ਹਨ।
ਗੁਰੂ ਸਾਹਿਬ ਜਾਣਦੇ ਹਨ ਕਿ ਬਾਬਾ ਅਜੀਤ ਸਿੰਘ ਜੀ ਨੇ ਮੁੜ ਕੇ
ਵਾਪਸ ਨਹੀਂ ਆਉਣਾ ਪਰ ਧੰਨ ਜਿਗਰਾ ਹੈ ਦਸਮੇਸ਼ ਪਿਤਾ ਦਾ ਜਿਨਾਂ ਆਪਣੇ ਜ਼ਿਗਰ ਦੇ
ਟੁਕੜੇ ਨੂੰ ਦੇਸ਼, ਧਰਮ ਤੋਂ ਕੁਰਬਾਨ ਹੋਣ ਲਈ ਜੰਗ ਵੱਲ ਤੋਰ ਦਿੱਤਾ।
ਹੈਰਾਨੀ ਹੁੰਦੀ ਹੈ ਇਹ ਸੋਚ ਕੇ/ ਪੜ ਕੇ ਕਿ ਬਾਬਾ ਜੁਝਾਰ ਸਿੰਘ ਜੀ ਨੂੰ ਹੁਕਮ
ਦੇਣ ਦੀ ਲੋੜ ਨਹੀਂ ਪਈ। ਜਦੋਂ ਵੱਡਾ ਵੀਰ ਜੰਗ ਦੇ ਮੈਦਾਨ ਵਿਚ ਸ਼ਹੀਦ ਹੋ ਗਿਆ ਤਾਂ
ਬਾਬਾ ਜੁਝਾਰ ਸਿੰਘ ਆਪ ਦਸਮੇਸ਼ ਪਿਤਾ ਦੇ ਸਨਮੁੱਖ ਪੇਸ਼ ਹੋਏ ਅਤੇ ਜੰਗ ਵਿਚ ਜਾਣ ਦੀ
ਆਗਿਆ ਮੰਗੀ।
ਸੰਸਾਰ ਦੇ ਇਤਿਹਾਸ ਵਿਚ ਇਹ ਪਹਿਲੀ ਅਤੇ ਆਖ਼ੀਰੀ ਵਾਰ ਹੋਇਆ
ਹੈ ਕਿ ਇੱਕ ਪਿਤਾ ਨੇ ਆਪਣੇ ਪੁੱਤਰਾਂ ਨੂੰ ਆਪਣੇ ਮੁਲਕ ਲਈ ਹੱਸ ਕੇ ਕੁਰਬਾਨ ਕੀਤਾ
ਹੈ। ਸਾਹਿਬਜਾਦੇ ਜੁਝਾਰ ਸਿੰਘ ਜੀ ਨੂੰ ਦਸਮੇਸ਼ ਪਿਤਾ ਨੇ ਆਪਣੇ ਹੱਥੀਂ ਜੰਗ ਦੇ
ਮੈਦਾਨ ਵੱਲ ਤੋਰਿਆ। ਦਸਮ ਪਿਤਾ ਨੇ ਆਪਣੇ ਮੁੰਹੋਂ ਉਫ਼ ਤੱਕ ਨਹੀਂ ਕੀਤੀ ਬਲਕਿ
ਅਕਾਲ ਪੁਰਖ਼ ਦਾ ਸ਼ੁਕਰਾਨਾ ਕੀਤਾ। ਉਨਾਂ ਕਿਹਾ ਕਿ ਇਹ ਸਭ ਦਾਤਾਂ ਅਕਾਲ ਪੁਰਖ਼ ਨੇ
ਦਿੱਤੀਆਂ ਸਨ ਅਤੇ ਮੈਂ ਸਤਿਗੁਰ ਨੂੰ ਮੋੜ ਦਿੱਤੀਆਂ ਹਨ।
ਪੋਹ ਦੇ ਮਹੀਨੇ
ਵਿਚ ਜਿੱਥੇ ਪੰਜ ਸਾਲ ਦੇ ਫ਼ਤਿਹ ਸਿੰਘ ਦੀ ਸ਼ਹਾਦਤ ਹੋਈ ਉੱਥੇ ਸੱਤਰ ਸਾਲ ਦੇ ਮਾਤਾ
ਗੁਜਰੀ ਜੀ ਦੀ ਸ਼ਹਾਦਤ ਵੀ ਇਤਿਹਾਸ ਦੇ ਪੰਨਿਆਂ ਵਿਚ ਦਰਜ ਹੈ। ਮਾਤਾ ਗੁਜਰੀ ਅਜਿਹੀ
ਮਹਾਨ ਸਖ਼ਸੀਅਤ ਸਨ ਜਿਨਾਂ ਆਪਣੇ ਸਮੁੱਚੇ ਪਰਿਵਾਰ ਨੂੰ ਦੇਸ਼, ਧਰਮ ਉੱਤੋਂ ਕੁਰਬਾਨ
ਕਰ ਦਿੱਤਾ।
ਮਾਤਾ ਗੁਜਰੀ ਜੀ ਨੇ ਛੋਟੇ ਸਾਹਿਬਜਾਦਿਆਂ ਨੂੰ ਅਜਿਹੀ ਦਲੇਰੀ
ਅਤੇ ਹਿੰਮਤ ਦਿੱਤੀ ਕਿ ਉਹ ਸੂਬੇ ਦੀ ਕਚਹਿਰੀ ਵਿਚ ਅਡੋਲ ਰਹੇ। ਇਹੀ ਸੁਚੱਜੀ ਮਾਂ
ਦਾ ਫ਼ਰਜ਼ ਹੁੰਦਾ ਹੈ। ਅੱਜ ਦੀਆਂ ਮਾਂਵਾਂ ਨੂੰ ਮਾਤਾ ਗੁਜਰੀ ਜੀ ਤੋਂ ਸਿੱਖਿਆ ਲੈਣ
ਦੀ ਲੋੜ ਹੈ।
ਆਖ਼ਰ ਵਿਚ ਕਿਹਾ ਜਾ ਸਕਦਾ ਹੈ ਕਿ ਜੇਕਰ ਦਸਮੇਸ਼ ਪਿਤਾ ਸਰਬੰਸ
ਕੁਰਬਾਨ ਨਾ ਕਰਦੇ ਤਾਂ ਹਿੰਦੋਸਤਾਨ ਦਾ ਨਕਸ਼ਾ ਕੁਝ ਹੋਰ ਹੁੰਦਾ। ਹਾਲਾਂਕਿ ਗੁਰੂ
ਸਾਹਿਬ ਕਿਸੇ ਮਹਜ਼ਬ ਜਾਂ ਫਿਰਕੇ ਦੇ ਖਿਲਾਫ਼ ਨਹੀਂ ਸਨ ਉਹ ਤਾਂ ਜੁਲਮ ਦੇ ਖਿਲਾਫ਼
ਸਨ। ਉਨਾਂ ਆਪਣੇ ਜੀਵਨਕਾਲ ਵਿਚ ਜੁਲਮ ਦਾ ਟਾਕਰਾ ਕੀਤਾ। ਅਜਿਹੇ ਸੂਰਬੀਰ ਯੋਧੇ
ਨੂੰ ਨਤਮਸਤਕ ਕਰਨਾ ਬਣਦਾ ਹੈ ਅਤੇ ਉਨਾਂ ਸ਼ਹੀਦਾਂ ਦੀ ਸ਼ਹੀਦੀ ਨੂੰ ਯਾਦ ਕਰਨਾ ਬਣਦਾ
ਹੈ ਜਿਨਾਂ ਨੇ ਸਾਡੇ ਲਈ ਆਪਣੀ ਜ਼ਿੰਦਗੀ ਹੱਸ ਕੇ ਕੁਰਬਾਨ ਕਰ ਦਿੱਤੀ।
ਮੋਬਾ. 075892- 33437
|
|
|
|
|
|
ਸ਼ਹੀਦੀਆਂ
ਦਾ ਮਹੀਨਾ : ਪੋਹ ਡਾ. ਨਿਸ਼ਾਨ ਸਿੰਘ
ਰਾਠੌਰ |
ਕੀ
’84 ਸੱਚੀਂ ਮੁੱਚੀਂ ਭੁਲਾ ਦੇਣੀ ਚਾਹੀਦੀ ਹੈ?
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
|
ਡਮ
ਡਮ ਖੜਕਦੇ ਖਾਲੀ ਖ਼ਜ਼ਾਨੇ 'ਚ ਲੋਕਾਂ ਦਾ ਕੀ ਦੋਸ਼?
ਮਨਦੀਪ ਖੁਰਮੀ ਹਿੰਮਤਪੁਰਾ |
ਹੱਸਦਿਆਂ
ਦੇ ਘਰ ਵੱਸਦੇ ਡਾ. ਨਿਸ਼ਾਨ ਸਿੰਘ
ਰਾਠੌਰ, ਕੁਰੂਕਸ਼ੇਤਰ |
ਕਾਂਗਰਸ
ਪਾਰਟੀ ਦੇ ਨੇਤਾ ਆਪਣੀਆਂ ਅਸਫਲਤਾਵਾਂ ਤੋਂ ਸਬਕ ਨਹੀਂ ਸਿਖਦੇ
ਉਜਾਗਰ ਸਿੰਘ, ਪਟਿਆਲਾ |
ਅਰਦਾਸਾਂ
ਹੋਈਆਂ ਪੂਰੀਆਂ ਜੀ ਮਿੰਟੂ ਬਰਾੜ,
ਆਸਟ੍ਰੇਲੀਆ |
ਹਰਸ਼
ਮਾਸੀ ਦਾ ਜਿੱਤ ਦਾ ਮੰਤਰ ਡਾ.
ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ |
ਸਥਾਪਨਾ ਦਿਵਸ ਤੇ ਵਿਸ਼ੇਸ਼
ਯੂਨੀਸੇਫ (UNICEF)
ਗੋਬਿੰਦਰ ਸਿੰਘ ਢੀਂਡਸਾ, ਸੰਗਰੂਰ
|
ਪੰਜਾਬੀ
ਗੀਤਕਾਰੀ : ਸਮਝਣ ਅਤੇ ਸੰਭਲਣ ਦੀ ਲੋੜ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਕਰਤਾਰਪੁਰ
ਲਾਂਘਾ: ਦੋ ਕ੍ਰਿਕਟਰਾਂ ਦੀ ਦੋਸਤੀ ਦਾ ਸਿੱਖ ਜਗਤ ਨੂੰ ਤੋਹਫ਼ਾ
ਉਜਾਗਰ ਸਿੰਘ, ਪਟਿਆਲਾ |
ਜਬਰ
ਤੇ ਜ਼ੁਲਮ ਦਾ ਵਿਰੋਧ ਡਾ. ਹਰਸ਼ਿੰਦਰ
ਕੌਰ, ਐਮ. ਡੀ., ਪਟਿਆਲਾ |
ਪੰਜਾਬ
ਸਕੂਲ ਸਿਖਿਆ ਬੋਰਡ ਦੀਆਂ ਪੁਸਤਕਾਂ ਦਾ ਗ਼ੈਰ ਜ਼ਰੂਰੀ ਵਾਦ ਵਿਵਾਦ
ਉਜਾਗਰ ਸਿੰਘ, ਪਟਿਆਲਾ |
ਪਹਿਲੀ
ਨਵੰਬਰ ਤੇ ਵਿਸ਼ੇਸ਼ ਪੰਜਾਂ ਦਹਾਕਿਆਂ ਬਾਅਦ ਆਖ਼ਿਰ ਸੁਣੀ ਗਈ ਪੰਜਾਬੀ ਦੀ
ਸ਼ਿੰਦਰ ਪਾਲ ਸਿੰਘ |
ਅੰਮ੍ਰਿਤਸਰ
ਦੁਸਹਿਰਾ ਹਾਦਸੇ ਪ੍ਰਤੀ ਸਾਡੀ ਸੰਵੇਦਨਸ਼ੀਲਤਾ
ਦਵਿੰਦਰ ਸਿੰਘ ਸੋਮਲ, ਯੂ ਕੇ |
ਡੇਂਗੂ
ਬੁਖ਼ਾਰ ਗੋਬਿੰਦਰ ਸਿੰਘ ਢੀਂਡਸਾ,
ਸੰਗਰੂਰ |
ਸਿੱਖਾਂ
ਦਾ ਅਕਸ ਕਿਉਂ ਤੇ ਕਿਸਨੇ ਵਿਗਾੜਨ ਦੀ ਸ਼ਾਜਸ ਬਣਾਈ ?
ਉਜਾਗਰ ਸਿੰਘ, ਪਟਿਆਲਾ |
ਵਿਦਿਆਰਥਣਾਂ
ਦੀ ਆਵਾਜ਼ ਗੋਬਿੰਦਰ ਸਿੰਘ ਢੀਂਡਸਾ,
ਸੰਗਰੂਰ |
ਸਿੱਖਿਆ
ਸੰਸਥਾਵਾਂ ਦਾ ਸਿਆਸੀਕਰਨ : ਕਾਰਨ ਅਤੇ ਨਤੀਜੇ
ਨਿਸ਼ਾਨ ਸਿੰਘ ਰਾਠੌਰ (ਡਾ), ਕੁਰੂਕਸ਼ੇਤਰ |
ਜਾਂਦੇ
ਜਾਂਦੇ .... ਰਵੇਲ ਸਿੰਘ, ਇਟਲੀ
|
ਸਵਾਲਾਂ
ਹੇਠ ਹੈ ਸੰਚਾਰ ਮਾਧਿਅਮ ਦੀ ਭਰੋਸੇਯੋਗਤਾ
ਨਿਸ਼ਾਨ ਸਿੰਘ ਰਾਠੌਰ (ਡਾ.), ਕੁਰੂਕਸ਼ੇਤਰ |
ਲੋਕ-ਮਾਧਿਅਮ:
ਵਰ ਜਾਂ ਸਰਾਪ ਨਿਸ਼ਾਨ ਸਿੰਘ ਰਾਠੌਰ
(ਡਾ.), ਕੁਰੂਕਸ਼ੇਤਰ |
ਸਿੱਖ
ਰਹੇ ਚਾਹੇ ਨਾ ਰਹੇ ਪ੍ਰੰਤੂ ਸਿੱਖੀ ਨੂੰ ਆਂਚ ਨਾ ਆਵੇ - ਖਾਲਸਾ ਏਡ ਮਿਸ਼ਨ
ਸੰਸਥਾ ਉਜਾਗਰ ਸਿੰਘ, ਪਟਿਆਲਾ |
ਨਵਜੋਤ
ਸਿੰਘ ਸਿੱਧੂ ਨੇ ਪਾਕਿਸਤਾਨ ਦੀ ਫ਼ੌਜ ਦੇ ਮੁੱਖੀ ਨੂੰ ਜੱਫੀ ਪਾਕੇ ਕੀ ਗੁਨਾਹ
ਕੀਤਾ ? ਉਜਾਗਰ ਸਿੰਘ, ਪਟਿਆਲਾ
|
ਦਿੱਲੀ
ਵਿੱਚ ਪੰਜਾਬੀ ਭਾਸ਼ਾ ਦੀ ਦਸ਼ਾ ਤੇ ਉਸਦੇ ਸਨਮਾਨ ਦੀ ਗਲ
ਜਸਵੰਤ ਸਿੰਘ ‘ਅਜੀਤ’, ਦਿੱਲੀ |
ਆਪਣਾ
ਪੰਜਾਬ ਹੋਵੇ . . . ਡਾ. ਨਿਸ਼ਾਨ
ਸਿੰਘ ਰਾਠੌਰ, ਕੁਰੂਕਸ਼ੇਤਰ |
ਆਪ
ਦਾ ਕਾਟੋ ਕਲੇਸ਼
ਯਾਰੀ ਬੇਕਦਰਾਂ ਨਾਲ ਲਾਈ-ਟੁੱਟ ਗਈ ਤੜੱਕ ਕਰਕੇ
ਉਜਾਗਰ ਸਿੰਘ, ਪਟਿਆਲਾ |
ਲੋਕ
ਕਵੀ ਬਾਬਾ ਨਜਮੀ ਸ੍ਰੋਤਿਆਂ ਦੇ ਰੂਬਰੂ ਆਪਣੀਆਂ ਕਵਿਤਾਂਵਾਂ ਸੁਣਾਉਂਦੇ ਹੋਏ
ਰਵੇਲ ਸਿੰਘ, ਇਟਲੀ |
ਗੁਰਦੁਆਰਾ
'ਖਾਲਸਾ ਦਰਬਾਰ' ਡਿਕਸੀ ਰੋਡ ਮਿੱਸੀਸਾਉਗਾ ਦੇ ਦਰਸ਼ਨ
ਰਵੇਲ ਸਿੰਘ, ਇਟਲੀ |
ਵਿਆਹਾਂ
ਤੇ ਫਿਜੂਲਖ਼ਰਚੀ: ਇਕ ਸਮਾਜਕ ਕੁਰੀਤੀ
ਡਾ. ਨਿਸ਼ਾਨ ਸਿੰਘ ਰਾਠੌਰ |
ਘਿਉ
ਦਾ ਘੜਾ ਰਵੇਲ ਸਿੰਘ ਇਟਲੀ |
ਪੰਥਕ
ਸੰਸਥਾਵਾਂ ਵਿਚ ਟਕਰਾਓ ਸਿੱਖ ਧਰਮ ਦੀ ਪ੍ਰਫੁਲਤਾ ਵਿਚ ਰੁਕਾਵਟ ਪਾਉਣ ਦੀ
ਕੋਸ਼ਿਸ਼ ਉਜਾਗਰ ਸਿੰਘ, ਪਟਿਆਲਾ |
ਅੰਧਵਿਸ਼ਵਾਸਾਂ
ਵਿਚ ਜਕੜਿਆ ਮਨੁੱਖ ਡਾ. ਨਿਸ਼ਾਨ ਸਿੰਘ
ਰਾਠੌਰ, ਕੁਰੂਕਸ਼ੇਤਰ |
ਪੰਜਾਬ,
ਪੰਜਾਬੀ ਅਤੇ ਚਿੱਟਾ ਡਾ. ਨਿਸ਼ਾਨ
ਸਿੰਘ ਰਾਠੌਰ, ਕੁਰੂਕਸ਼ੇਤਰ |
ਵੱਧਦੀ
ਆਬਾਦੀ : ਕਾਰਨ, ਪ੍ਰਭਾਵ ਅਤੇ ਬਚਾਓ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਅਮਰੀਕਾ
ਦੇ ਪੁਰਾਤਨ ਵਿਚ ਜਦੋਂ ਇਕ ਗੋਰੀ ਨੇ ਸਤਿ ਸ੍ਰੀ ਅਕਾਲ ਬੁਲਾਈ
ਉਜਾਗਰ ਸਿੰਘ, ਪਟਿਆਲਾ |
ਸ਼ਿਲਾਂਗ
ਦੇ ਸਿੱਖਾਂ ਦੇ ਸਿਰ ’ਤੇ ਉਜਾੜੇ ਦੀ ਤਲਵਾਰ?
ਜਸਵੰਤ ਸਿੰਘ ‘ਅਜੀਤ’, ਦਿੱਲੀ |
ਭਾਰਤੀ
ਰਾਜਨੀਤੀ ਵਿੱਚਲੇ ਆਪੋ-ਆਪਣੇ ਸੱਚ!
ਜਸਵੰਤ ਸਿੰਘ ‘ਅਜੀਤ’, ਦਿੱਲੀ |
ਹੈਰਾਨੀ
ਭਰਿਆ ਹੋ ਸਕਦਾ ਹੈ ਚੋਣ ਵਰ੍ਹਾ ਡਾ
ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਪੰਜਾਬ
ਪ੍ਰਦੇਸ਼ ਕਾਂਗਰਸ ਸਿਆਸੀ ਤਾਕਤ ਦਾ ਆਨੰਦ ਮਾਣਦੀ ਹੋਈ
ਉਜਾਗਰ ਸਿੰਘ, ਪਟਿਆਲਾ |
ਮਨੁੱਖ,
ਮੋਬਾਈਲ ਅਤੇ ਸੋਸ਼ਲ ਮੀਡੀਆ ਡਾ ਨਿਸ਼ਾਨ
ਸਿੰਘ ਰਾਠੌਰ, ਕੁਰੂਕਸ਼ੇਤਰ |
ਪੰਜਾਬ
ਮੰਤਰੀ ਮੰਡਲ ਦੇ ਗਠਨ ਵਿਚ ਕੇਂਦਰੀ ਕਾਂਗਰਸੀ ਨੇਤਾਵਾਂ ਦੀ ਦਖ਼ਲਅੰਦਾਜ਼ੀ
ਵਿਧਾਨਕਾਰਾਂ ਵਿਚ ਨਿਰਾਸ਼ਾ ਦਾ ਕਾਰਨ - ਉਜਾਗਰ
ਸਿੰਘ, ਪਟਿਆਲਾ |
ਭਾਰਤੀ
ਰਾਜਨੀਤੀ, ਤਾਂ ਇਉਂ ਹੀ ਚਲੇਗੀ!
ਜਸਵੰਤ ਸਿੰਘ ‘ਅਜੀਤ’, ਦਿੱਲੀ |
ਜ਼ਿੰਦਗੀ
ਦਾ ਦੂਜਾ ਨਾਂ ਹੈ ਮਾਂ ! ਸੁਰਜੀਤ
ਕੌਰ, ਕਨੇਡਾ |
ਮਨੁੱਖ
ਵਿੱਚੋਂ ਖ਼ਤਮ ਹੁੰਦੀ ਮਨੁੱਖਤਾ ਡਾ
ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਕੀ
ਸਾਡੇ ਪੰਜਾਬੀ, ਇਤਿਹਾਸਕ ਜਾਂ ਸਾਡੇ ਸੂਰਮਿਆਂ ਦੀਆਂ ਫ਼ਿਲਮਾਂ ਦੇਖਣ ਦੇ ਰੌਂਅ
ਵਿੱਚ ਹਨ? ਸ਼ਿਵਚਰਨ ਜੱਗੀ ਕੁੱਸਾ,
ਲੰਡਨ |
ਸਰਵੁੱਚ
ਧਾਰਮਕ ਸਿੱਖ ਸੰਸਥਾਵਾਂ ਦੀ ਸਾਖ ਦਾਅ ’ਤੇ?
ਜਸਵੰਤ ਸਿੰਘ ‘ਅਜੀਤ’, ਦਿੱਲੀ |
ਪ੍ਰੋ.
ਕਿਰਪਾਲ ਸਿੰਘ ਬਡੂੰਗਰ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੇਹਣੋ ਮੇਹਣੀ
ਉਜਾਗਰ ਸਿੰਘ, ਪਟਿਆਲਾ |
ਬਾਦਲ
ਅਕਾਲੀ ਦਲ ਨੇ ਪੰਜਾਬੋਂ ਬਾਹਰ ਪੈਰ ਪਸਾਰੇ?
ਜਸਵੰਤ ਸਿੰਘ ‘ਅਜੀਤ’, ਦਿੱਲੀ |
1
ਅਪ੍ਰੈਲ 2018 ਨੂੰ ਬਰਸੀ ਤੇ ਵਿਸ਼ੇਸ਼
ਹਮੇਸ਼ਾ ਵਾਦਵਿਵਾਦਾਂ ਵਿਚ ਘਿਰੇ
ਰਹੇ: ਕਿੰਗ ਮੇਕਰ ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ, ਪਟਿਆਲਾ |
ਆਮ
ਆਦਮੀ ਪਾਰਟੀ ਪਾਣੀ ਦੇ ਉਬਾਲ ਵਾਂਗੂੰ ਆਈ ਭਾਫ ਬਣਕੇ ਉਡਣ ਲੱਗੀ
ਉਜਾਗਰ ਸਿੰਘ, ਪਟਿਆਲਾ |
ਸਿਆਸਤ
’ਤੇ ਭਾਰੂ ਹੁੰਦਾ ਧਰਮ: ਕਾਰਨ ਅਤੇ ਨਤੀਜੇ
ਡਾ. ਨਿਸ਼ਾਨ ਸਿੰਘ
ਰਾਠੌਰ |
23
ਮਾਰਚ ਸ਼ਹੀਦੀ ਦਿਵਸ ਤੇ ਵਿਸ਼ੇਸ਼
ਭਾਰਤ ਦੀ ਆਜ਼ਾਦੀ
ਸੰਗਰਾਮ ਦਾ ਅਜ਼ੀਮ ਹੀਰੋ: ਸ੍ਰ. ਭਗਤ ਸਿੰਘ -
ਪ੍ਰੋ. ਅਰਚਨਾ, ਬਰਨਾਲਾ |
ਕੈਨੇਡਾ
ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਪੰਜਾਬੀਆਂ ਲਈ ਮਹੱਤਵਪੂਰਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
’ਚ ਘੱਟਦਾ ਸਾਹਿਤ ਪੜ੍ਹਨ ਦਾ ਰੁਝਾਨ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ |
ਸਿਆਸਤ
ਦੇ ਰਾਹਾਂ ਤੋਂ ਗਾਇਬ ਹੁੰਦੇ ਅਸਲ ਮੁੱਦੇ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਸ਼ੇਤਰ
|
ਕੋਕੜੂਆਂ ਦੀ ਭਰਮਾਰ ਵੇ
ਮਾਹੀਆ ਸ਼ਿੰਦਰ ਮਾਹਲ, ਯੂ ਕੇ
|
ਨਵੀਂ
ਦੁਨੀਆਂ - ਨਵੇਂ ਨਜ਼ਾਰੇ
ਸ਼ਿੰਦਰ ਮਾਹਲ, ਯੂ ਕੇ
|
ਕੁਝ
ਚਰਚਤ ਖਬਰਾਂ, ਆਮ ਰੁਝਾਨਾਂ ਤੋਂ ਕੁਝ ਹਟ ਕੇ
ਜਸਵੰਤ ਸਿੰਘ ‘ਅਜੀਤ’, ਦਿੱਲੀ |
ਸੁਰੇਸ਼ ਕੁਮਾਰ ਨੂੰ ਇਮਾਨਦਾਰੀ ਤੇ ਪਹਿਰਾ ਦੇਣ ਅਤੇ ਭਰਿਸ਼ਟਾਚਾਰ ਰੋਕਣ ਦੀ
ਸਜਾ ਉਜਾਗਰ ਸਿੰਘ, ਪਟਿਆਲਾ
|
ਸੁੰਦਰ
ਮੁੰਦਰੀਏ ਹੋ
ਕੰਵਲਜੀਤ ਕੌਰ ਢਿੱਲੋਂ, ਤਰਨ ਤਾਰਨ |
ਹੁਣ
ਬਾਪੂ ਕਦੇ ਕਦੇ ਬੜਾ ਯਾਦ ਆਉਂਦੈ
ਰਵੇਲ ਸਿੰਘ ਇਟਲੀ |
ਭਾਰਤ-ਪਾਕ
ਸੰਬੰਧਾਂ ਵਿੱਚ ਸੁਧਾਰ ਕਿਉਂ ਨਹੀਂ ਆਉਂਦਾ?
ਜਸਵੰਤ ਸਿੰਘ ‘ਅਜੀਤ’, ਦਿੱਲੀ |
ਨਸ਼ਾ,
ਸਮਾਜ ਅਤੇ ਦੇਸ਼ ਦੀ ਬਰਬਾਦੀ
ਹਰਜੀਤ ਕਾਤਿਲ, ਸ਼ੇਰਪੁਰ |
|
|
|
|
|
|
|