WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
 
     
 
ਨਿੱਕੀਆਂ ਜਿੰਦਾਂ ਦੀ ਲਾਸਾਨੀ ਕੁਰਬਾਨੀ ਨੂੰ ਪ੍ਰੇਰਨਾ ਸਰੋਤ ਬਣਾਉਣ ਦੀ ਲੋੜ
ਉਜਾਗਰ ਸਿੰਘ, ਪਟਿਆਲਾ 
 (24/12/2019)

 

 
sahibzade
 

ਦਸੰਬਰ ਦਾ ਮਹੀਨਾ ਸਿੱਖ ਜਗਤ ਲਈ ਬੜਾ ਮਹੱਤਵਪੂਰਨ ਅਤੇ ਦੁੱਖਦਾਈ ਹੈ ਕਿਉਂਕਿ ਇਸ ਮਹੀਨੇ ਛੋਟੇ ਸਾਹਿਬਜ਼ਾਦਿਆਂ ਨੂੰ ਸਰਹੰਦ ਵਿਖੇ ਸਰਹੰਦ ਦੇ ਨਵਾਬ ਨੇ ਨੀਹਾਂ ਵਿਚ ਚਿਣ ਕੇ ਸ਼ਹੀਦ ਕਰ ਦਿੱਤਾ ਸੀ ਅਤੇ ਮਾਤਾ ਗੁਜਰੀ ਠੰਡੇ ਬੁਰਜ ਵਿਚ ਸਵਰਗ ਸਿਧਾਰ ਗਏ ਸਨ।

ਲਗਪਗ ਤਿੰਨ ਸਦੀਆਂ ਪਹਿਲਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਨੇ ਮਾਨਵਤਾ ਦੀ ਰੱਖਿਆ ਲਈ ਜ਼ੁਲਮ ਦਾ ਮੁਕਾਬਲਾ ਕਰਦਿਆਂ ਆਪਣੀਆਂ ਮਾਸੂਮ ਜ਼ਿੰਦਗੀਆਂ ਦੀਆਂ ਕੁਰਬਾਨੀਆਂ ਦੇ ਕੇ ਸਿੱਖ ਸੰਗਤਾਂ ਨੂੰ ਸੱਚ ਦੇ ਰਾਹ ਤੇ ਚਲਣ ਅਤੇ ਆਪੋ ਆਪਣੇ ਧਰਮ ਵਿਚ ਮਜ਼ਬੂਤ ਅਤੇ ਸਥਾਈ ਰਹਿਣ ਦੀ ਪ੍ਰੇਰਨਾ ਦਿੱਤੀ ਸੀ। ਮਾਤਾ ਗੁਜ਼ਰੀ ਜੀ ਛੋਟੇ ਸ਼ਹਿਬਜ਼ਾਦਿਆਂ ਦੀ ਸ਼ਹੀਦੀ ਤੋਂ ਬਾਅਦ ਠੰਡੇ ਬੁਰਜ ਵਿਚ ਸ਼ਹੀਦੀ ਦਾ ਜਾਮ ਪੀ ਗਏ ਸਨ।

ਇਸ ਸਮੇਂ ਸਿੱਖ ਜਗਤ ਵਿਚ ਬਹੁਤ ਜ਼ਿਆਦਾ ਨਿਘਾਰ ਆ ਚੱਕਾ ਹੈ। ਅਜਿਹੇ ਹਾਲਾਤ ਵਿਚ ਜਦੋਂ ਸਿੱਖ ਵਿਚਾਰਧਾਰਾ ਨੂੰ ਸਿੱਖਾਂ ਤੋਂ ਹੀ ਖ਼ਤਰਾ ਪੈਦਾ ਹੋ ਗਿਆ ਹੈ ਕਿਉਂਕਿ ਸਿਆਸਤ ਭਾਰੂ ਹੋ ਗਈ ਹੈ। ਲਾਲਚ ਨੇ ਕਦਰਾਂ ਕੀਮਤਾਂ ਦਾ ਘਾਣ ਕੀਤਾ ਹੋਇਆ ਹੈ। ਸਿੱਖ ਜਗਤ ਸਿੱਖ ਵਿਚਾਰਧਾਰਾ ਨੂੰ ਤਿਆਗਕੇ ਸਿਆਸੀ ਲਾਲਚ ਅਧੀਨ ਦੂਜੀਆਂ ਸਿਆਸੀ ਪਾਰਟੀਆਂ ਦੇ ਗ਼ੁਲਾਮ ਹੁੰਦੇ ਜਾ ਰਹੇ ਹਨ। ਵੋਟ ਦੀ ਰਾਜਨੀਤੀ ਨੇ ਸਿੱਖੀ ਨੂੰ ਸਭ ਤੋਂ ਵੱਧ ਨੁਕਮਸਾਨ ਪਹੁੰਚਾਇਆ ਹੈ। ਇਸ ਲਈ ਸਿੱਖ ਜਗਤ ਨੂੰ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੀ ਕੁਰਬਾਨੀ ਤੋਂ ਸਬਕ ਸਿੱਖਣ ਅਤੇ ਅਗਵਾਈ ਲੈਣ ਦੀ ਲੋੜ ਹੈ।

ਕਿਸੇ ਵੀ ਕੌਮ ਦਾ ਭਵਿਖ ਉਸਦੇ ਬੱਚੇ ਹੁੰਦੇ ਹਨ, ਜਿਨ੍ਹਾਂ ਭਵਿਖ ਵਿਚ ਕੌਮ ਦੀ ਵਾਗ ਡੋਰ ਸੰਭਾਲਣੀ ਹੁੰਦੀ ਹੈ। ਇਸ ਲਈ ਸਿੱਖ ਬੱਚਿਆਂ ਅਤੇ ਨੌਜਵਾਨਾ ਨੂੰ ਛੋਟੇ ਸਾਹਿਬਜ਼ਾਦਿਆਂ ਨੂੰ ਆਪਣਾ ਮਾਰਗ ਦਰਸ਼ਕ ਬਣਾਕੇ ਆਪਣਾ ਜੀਵਨ ਬਸਰ ਕਰਦਿਆਂ ਧਰਮ ਦੀ ਰੱਖਿਆ ਲਈ ਕਾਰਗਰ ਰਹਿਣਾ ਚਾਹੀਦਾ ਹੈ। ਵੈਸੇ ਬਜ਼ੁਰਗ ਨੌਜਵਾਨਾ ਲਈ ਰਾਹ ਦਸੇਰਾ ਹੁੰਦੇ ਹਨ, ਜਿਵੇਂ ਸ੍ਰੀ ਗੁਰੂ ਗੋਬਿੰਦ ਸਿੰਘ ਆਪਣੇ ਬੱਚਿਆਂ ਲਈ ਸਨ, ਜਿਸ ਕਰਕੇ ਸਾਹਿਬਜ਼ਾਦੇ ਆਪਣੇ ਧਰਮ ਦੇ ਅਸੂਲਾਂ ਤੇ ਡਟੇ ਰਹੇ। ਪ੍ਰੰਤੂ ਦੁੱਖ ਦੀ ਗੱਲ ਹੈ ਸਿੱਖ ਬਜ਼ੁਰਗ ਆਪਣੇ ਬੱਚਿਆਂ ਲਈ ਪ੍ਰੇਰਨਾ ਸਰੋਤ ਨਹੀਂ ਬਣ ਸਕੇ, ਜਿਸ ਕਰਕੇ ਸਿੱਖ ਧਰਮ ਵਿਚ ਗਿਰਾਵਟ ਆ ਰਹੀ ਹੈ। ਸਿੱਖ ਸੰਗਤ ਤਾਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਨੂੰ ਵੀ ਸਿੱਖ ਵਿਚਾਰਧਾਰਾ ਅਨੁਸਾਰ ਮਨਾਉਣ ਤੋਂ ਬਾਗੀ ਹੋਈ ਪਈ ਹੈ। ਨਸ਼ਿਆਂ ਵਰਗੀਆਂ ਅਨੇਕਾਂ ਕੁਰੈਹਤਾਂ ਵਿਚ ਪੈ ਗਈ ਹੈ। ਸਿੱਖੀ ਸਰੂਪ ਨੂੰ ਵੀ ਤਿਲਾਂਜਲੀ ਦੇਈ ਬੈਠੀ ਹੈ।

ਸਿੱਖ ਜਗਤ ਤਿੰਨ ਸਦੀਆਂ ਵਿਚ ਹੀ ਆਪਣੀ ਵਿਰਾਸਤ ਤੋਂ ਮੁੱਖ ਮੋੜ ਗਿਆ ਹੈ। ਸੰਸਾਰ ਦੇ ਇਤਿਹਾਸ ਵਿਚ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਤੋਂ ਇਲਾਵਾ ਅਜਿਹੀਆਂ ਕੁਰਬਾਨੀਆਂ ਦਾ ਜ਼ਿਕਰ ਕਿਧਰੇ ਵੀ ਨਹੀਂ ਮਿਲਦਾ, ਜਿਸ ਵਿਚ ਸਾਰੇ ਸਰਬੰਸ ਨੇ ਹੀ ਜ਼ੁਲਮ ਦੇ ਵਿਰੁਧ ਆਵਾਜ਼ ਬੁਲੰਦ ਕਰਦਿਆਂ ਕੁਰਬਾਨੀਆਂ ਦਿੱਤੀਆਂ ਹੋਣ। ਇਤਨੀ ਛੋਟੀ ਉਮਰ ਵਿਚ ਜ਼ੁਲਮ ਦਾ ਮੁਕਾਬਲਾ ਕਰਦਿਆਂ ਕੁਰਬਾਨੀ ਕਰਨ ਦਾ ਵੀ ਹੋਰ ਕੋਈ ਇਤਿਹਾਸ ਨਹੀਂ ਹੈ। ਸਿੱਖ ਜਗਤ ਮਾਸੂਮਾਂ ਦੀਆਂ ਕੁਰਬਾਨੀਆਂ ਤੋਂ ਵੀ ਕੁਝ ਸਿੱਖਣ ਤੋਂ ਮੁਨਕਰ ਹੋ ਰਿਹਾ ਹੈ। ਵਰਤਮਾਨ ਸਮਾਜ ਵਿਚ ਸਿੱਖ ਜਗਤ ਸਿੱਖ ਧਰਮ ਦੀ ਵਿਚਾਰਧਾਰਾ ਤੇ ਪਹਿਰਾ ਦੇਣ ਵਿਚ ਅਸਮਰੱਥ ਹੋਇਆ ਪਿਆ ਹੈ। ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੱਥੇ ਤਾਂ ਟੇਕਦੇ ਹਨ ਪ੍ਰੰਤੂ ਸਿੱਖ ਧਰਮ ਦੀ ਵਿਚਾਰਧਾਰਾ ਤੋਂ ਨਿੱਜੀ ਹਿਤਾਂ ਦੀ ਪੂਰਤੀ ਲਈ ਕਿਨਾਰਾ ਕਰੀ ਬੈਠੇ ਹਨ। ਛੋਟੇ ਛੋਟੇ ਅਹੁਦਿਆਂ ਦੇ ਲਾਲਚ ਵਿਚ ਸਿੱਖ ਧਰਮ ਦੀ ਵਿਚਾਰਧਾਰਾ ਅਤੇ ਪਰੰਪਰਾਵਾਂ ਦੇ ਵਿਰੁੱਧ ਭੁਗਤ ਰਹੇ ਹਨ। ਸਰਦਾਰ ਦਾ ਖ਼ਿਤਾਬ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਦਿੱਤਾ ਸੀ ਪ੍ਰੰਤੂ ਆਧੁਨਿਕ ਸਿੱਖ ਸਰਦਾਰੀਆਂ ਮਿੱਟੀ ਵਿਚ ਰੋਲ ਰਹੇ ਹਨ।

ਰਾਜ ਭਾਗ ਤਾਂ ਆਉਂਦੇ ਜਾਂਦੇ ਰਹਿਣੇ ਹਨ ਪ੍ਰੰਤੂ ਮਨੁਖਤਾ ਦੇ ਹਿਤਾਂ ਤੇ ਪਹਿਰਾ ਦੇਣਾ ਅਤੇ ਸਰਬਤ ਦੇ ਭਲੇ ਦੇ ਸੰਕਲਪ ਨੂੰ ਆਪਣੇ ਜੀਵਨ ਵਿਚੋਂ ਵਿਸਾਰਨਾ ਸਿੱਖਾਂ ਲਈ ਆਤਮਘਾਤ ਦੇ ਬਰਾਬਰ ਹੋਵੇਗਾ। ਗੁਰੂ ਸਾਹਿਬ ਨੇ ਤਾਂ ਕਿਹਾ ਸੀ ਕਿ ਕਿਸੇ ਉਪਰ ਹੱਥ ਨਾ ਚੁੱਕੋ ਪ੍ਰੰਤੂ ਜਦੋਂ ਕੋਈ ਹੋਰ ਹੱਦ ਬੰਨੇ ਟੱਪ ਕੇ ਜ਼ੁਲਮ ਕਰੇ ਤਾਂ ਤਲਵਾਰ ਚੁੱਕ ਲਓ ਪ੍ਰੰਤੂ ਸਿੱਖ ਸੰਗਤ ਇਨ੍ਹਾਂ ਗੱਲਾਂ ਤੋਂ ਹੀ ਕਿਨਾਰਾ ਕਰੀ ਬੈਠੀ ਹੈ।

ਪਹਿਰਾਵਿਆਂ ਨਾਲ ਸਿੱਖ ਨਹੀਂ ਬਣਦਾ ਸਿੱਖ ਤਾਂ ਵਿਚਾਰਧਾਰਾ ਉਪਰ ਪਹਿਰਾ ਦੇਣ ਵਾਲਾ ਹੁੰਦਾ ਹੈ। ਹਾਲਾਂ ਕਿ ਸਿੱਖਾਂ ਦਾ ਇਤਿਹਾਸ ਬਹਾਦਰੀ, ਦ੍ਰਿੜ੍ਹਤਾ, ਲਗਨ ਅਤੇ ਸਰਬਤ ਦੇ ਭਲੇ ਦਾ ਪੈਰੋਕਾਰ ਹੈ। ਉਹ ਊਚ ਨੀਚ, ਜ਼ਾਤ ਪਾਤ ਅਤੇ ਸਮਾਜਿਕ ਵਰਗੀਕਰਨ ਦੇ ਵਿਰੁੱਧ ਹੈ। ਭਾਈ ਜੀਵਨ ਸਿੰਘ ਜਿਹੜਾ ਭਾਈ ਜੈਤਾ ਦੇ ਨਾਮ ਨਾਲ ਸਿੱਖ ਇਤਿਹਾਸ ਵਿਚ ਜਾਣਿਆਂ ਜਾਂਦਾ ਹੈ ਜਦੋਂ ਸ੍ਰੀ ਗੁਰੂ ਤੇਗ ਬਹਾਦਰ ਦਾ ਸੀਸ ਦਿੱਲੀ ਤੋਂ ਆਨੰਦਪੁਰ ਸਾਹਿਬ ਲੈ ਕੇ ਆਇਆ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਉਸਨੂੰ ‘‘ਰੰਘਰੇਟਾ ਗੁਰੂ ਕਾ ਬੇਟਾ’’ ਕਿਹਾ ਸੀ। ਅਸੀਂ ਅਜੇ ਵੀ ਜ਼ਾਤ ਪਾਤ ਦੇ ਬੰਧਨ ਵਿਚ ਜਕੜੇ ਪਏ ਹਾਂ। ਮਜ਼ਹਬਾਂ, ਫਿਰਕਿਆਂ ਅਤੇ ਜ਼ਾਤਾਂ ਦੇ ਨਾਮ ਉਪਰ ਗੁਰਦੁਆਰੇ ਉਸਾਰ ਰਹੇ ਹਾਂ। ਸਿੱਖ ਗੁਰੂ ਦੀ ਬਾਣੀ ਦਾ ਪਾਠ ਤਾਂ ਕਰਦੇ ਹਨ ਪ੍ਰੰਤੂ ਉਸ ਉਪਰ ਅਮਲ ਨਹੀਂ ਕਰਦੇ, ਜਾਣੀ ਕਿ ਸਿੱਖ ਦੁਆਰਾ ਕਰਮ ਕਾਂਡਾਂ ਵਿਚ ਪੈ ਗਏ ਹਨ, ਜਿਨ੍ਹਾਂ ਵਿਚੋਂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕੱਢਣ ਦੀ ਕੋਸਿਸ਼ ਕੀਤੀ ਸੀ।

ਸਿੱਖ ਜਗਤ ਦੀ ਵਿਰਾਸਤ ਅਮੀਰ ਹੈ। ਸੰਸਾਰ ਵਿਚ ਅਜਿਹੀ ਕੋਈ ਉਦਾਹਰਣ ਨਹੀਂ ਮਿਲਦੀ, ਜਿਸ ਵਿਚ 7 ਅਤੇ 9 ਸਾਲ ਦੇ ਮਾਸੂਮ ਬੱਚਿਆਂ ਨੇ ਜ਼ੁਲਮ ਦੇ ਵਿਰੁੱਧ ਆਵਾਜ਼ ਬੁਲੰਦ ਕਰਕੇ ਧਰਮ ਦੀ ਰੱਖਿਆ ਲਈ ਕੁਰਬਾਨੀ ਦਿੱਤੀ ਹੋਵੇ। ਇਸ ਸਮੇਂ ਸਿੱਖ ਆਪਣੀ ਵਿਰਾਸਤ ਤੋਂ ਮੁੱਖ ਮੋੜ ਰਹੇ ਹਨ।

ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਜੋੜ ਮੇਲ ਫਤਿਹਗੜ੍ਹ ਸਾਹਿਬ ਵਿਖੇ ਹਰ ਸਾਲ 25 ਤੋਂ 27 ਦਸੰਬਰ ਦੇ ਦਰਮਿਆਨ ਮਨਾਇਆ ਜਾਂਦਾ ਹੈ। ਸਮੁੱਚੇ ਦੇਸ ਅਤੇ ਵਿਦੇਸ ਵਿਚੋਂ ਸਿੱਖ ਸੰਗਤਾਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਨੂੰ ਆਪਣੀ ਅਕੀਦਤ ਦੇ ਫੁਲ ਭੇਂਟ ਕਰਨ ਆਉਂਦੀਆਂ ਹਨ। ਇਸ ਮੌਕੇ ਤੇ ਸਿੱਖਾਂ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਉਹ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਸੰਸਾਰ ਵਿਚ ਜ਼ਬਰ ਜ਼ੁਲਮ ਦੇ ਵਿਰੁੱਧ ਇਕ ਮਤ ਹੋ ਕੇ ਲਾਮਬੰਦ ਹੋਣ ਅਤੇ ਸਰਬਤ ਦੇ ਭਲੇ ਦੇ ਸਿਧਾਂਤ ਤੇ ਪਹਿਰਾ ਦੇਣ। ਇਸ ਜੋੜ ਮੇਲ ਦੇ ਮੌਕੇ ਸੰਜੀਦਗੀ ਨਾਲ ਸੋਚਣਾ ਚਾਹੀਦਾ ਹੈ ਕਿ ਸਿੱਖ ਸੰਗਤ ਵਿਚ ਕਿਹੜੀਆਂ ਊਣਤਾਈਆਂ ਆ ਗਈਆਂ ਹਨ ਅਤੇ ਇਨ੍ਹਾਂ ਨੂੰ ਦੂਰ ਕਰਨ ਲਈ ਕਿਹੜੇ ਉਪਰਾਲੇ ਕਰਨੇ ਚਾਹੀਦੇ ਹਨ। ਅਸੀਂ ਸ਼ਹੀਦੀ ਜੋੜ ਮੇਲ ਦੇ ਮੌਕੇ ਤੇ ਸਰਹੰਦ ਫਤਿਹਗੜ੍ਹ ਸਾਹਿਬ ਨੂੰ ਆਉਣ ਵਾਲੀਆਂ ਸੜਕਾਂ ਤੇ ਲੰਗਰ ਲਾ ਕੇ ਵਿਖਾਵੇ ਕਰਕੇ ਸ਼ਰਧਾ ਦੇ ਫੁਲ ਭੇਂਟ ਕਰਦੇ ਹਾਂ। ਲੰਗਰ ਲਾਉਣਾ ਕੋਈ ਮਾੜੀ ਗੱਲ ਨਹੀਂ। ਲੰਗਰ ਦੀ ਭਾਵਨਾ ਸਮਝਣ ਦੀ ਲੋੜ ਹੈ। ਭੁਖਿਆਂ ਨੂੰ ਭੋਜਨ ਛਕਾਉਣਾ ਜ਼ਾਇਜ ਹੈ ਪ੍ਰੰਤੂ ਅਸੀਂ ਰਸਤਿਆਂ ਵਿਚ ਰੋਕਾਂ ਲਗਾਕੇ ਧੱਕੇ ਨਾਲ ਬੱਸਾਂ, ਟਰੱਕਾਂ, ਕਾਰਾਂ ਅਤੇ ਹੋਰ ਆਵਾਜਾਈ ਦੇ ਸਾਧਨਾ ਨੂੰ ਰੋਕ ਕੇ ਲੰਗਰ ਛਕਾਉਂਦੇ ਹਨ। ਲੰਗਰ ਵਿਚ ਖੀਰ, ਲਡੂ, ਜਲੇਬੀਆਂ ਅਤੇ ਹੋਰ ਤਰ੍ਹਾਂ ਤਰ੍ਹਾਂ ਦੇ ਮਹਿੰਗੇ ਪਕਵਾਨ ਬਣਾਉਂਦੇ ਹਾਂ ਜੋ ਬਿਲਕੁਲ ਹੀ ਜਾਇਜ ਨਹੀਂ।

ਅਸੀਂ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿਚ ਕੇਕ, ਖੀਰ, ਪੂੜੇ, ਪੀਜ਼ਾ, ਬਰਗਰ ਅਤੇ ਹੋਰ ਮਹਿੰਗੇ ਪਕਵਾਨ ਬਣਾਕੇ ਵਿਖਾਵਾ ਹੀ ਨਹੀਂ ਕੀਤਾ ਸਗੋਂ ਭਾਈ ਲਾਲੋ ਦੀ ਥਾਂ ਮਲਕ ਭਾਗੋ ਦਾ ਲੰਗਰ ਛਕਾ ਕੇ ਸੰਗਤ ਨੂੰ ਇਹ ਸੰਦੇਸ ਦਿੱਤਾ ਹੈ ਕਿ ਗੁਰੂ ਨਾਨਕ ਦੀ ਵਿਚਾਰਧਾਰਾ ਵਿਰੁੱਧ ਚਲੋ । ਗੁਰੂ ਦੇ ਸਿੱਖੋ ਆਧੁਨਿਕਤਾ ਦੇ ਰਾਹੀਂ ਸਿੱਖ ਸੰਕਲਪ ਦਾ ਨੁਕਸਾਨ ਕਰਨ ਤੋਂ ਬਾਜ ਆ ਜਾਓ, ਤੁਹਾਨੂੰ ਇਤਿਹਾਸ ਮੁਆਫ ਨਹੀਂ ਕਰੇਗਾ। ਤੁਹਾਡੇ ਨਾਲੋਂ ਤਾਂ ਇਕ ਹਿੰਦੂ ਆਈ ਏ ਐਸ ਅਧਿਕਾਰੀ ਸੁਰਿੰਦਰ ਕੁਮਾਰ ਵਾਲੀਆ ਹੀ ਚੰਗਾ ਰਿਹਾ ਜਿਹੜਾ ਜਦੋਂ ਉਹ ਡਿਪਟੀ ਕਮਿਸਨਰ ਫਤਿਹਗੜ੍ਹ ਸੀ ਤਾਂ ਉਸਨੇ ਅਜਿਹੇ ਲੰਗਰ ਲਾਉਣ ਦੀ ਮਨਾਹੀ ਕਰ ਦਿੱਤੀ ਸੀ ਅਤੇ ਨਾਲ ਹੀ ਅਸ਼ਲੀਲ ਪ੍ਰੋਗਰਾਮ ਭੰਗੜੇ, ਗਿੱਧੇ, ਜੂਆ, ਸਰਕਸਾਂ ਅਤੇ ਹੋਰ ਅਪਵਿਤਰ ਪੰਡਾਲ ਲਾਉਣ ਤੇ ਪਾਬੰਦੀ ਲਾ ਕੇ ਸਿੱਖ ਜਗਤ ਨੂੰ ਸਿੱਧੇ ਰਾਹ ਪਾਇਆ ਸੀ।

ਤੁਸੀਂ ਗੁਰੂ ਦੇ ਸਿੱਖ ਹੋ ਕੇ ਸਿੱਖ ਸਿਧਾਂਤਾਂ ਦਾ ਘਾਣ ਕਰ ਰਹੇ ਹੋ। ਸ਼ਹੀਦੀ ਜੋੜ ਮੇਲ ਉਪਰ ਸਿਰਫ ਤੇ ਸਿਰਫ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਸੰਬੰਧੀ ਹੀ ਸਾਰੇ ਸਮਾਗਮਾ ਵਿਚ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾਣ ਤਾਂ ਜੋ ਸਿੱਖ ਸੰਗਤ ਉਨ੍ਹਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈ ਸਕੇ। ਸਿਆਸੀ ਕਾਨਫਰੰਸਾਂ ਉਪਰ ਵੀ ਸਿਰਫ ਧਾਰਮਿਕ ਪ੍ਰੋਗਰਾਮ ਹੀ ਕੀਤੇ ਜਾਣੇ ਚਾਹੀਦੇ ਹਨ। ਆਪਣੇ ਅਮੀਰ ਇਤਿਹਾਸ ਤੇ ਨਜ਼ਰ ਮਾਰੋ ਜਦੋਂ ਇਹ ਭਾਣਾ ਵਰਤਿਆ ਸੀ ਤਾਂ ਇਸ ਸ਼ਹੀਦੀ ਜੋੜ ਮੇਲ ਦੇ ਸਮੇਂ ਆਲੇ ਦੁਆਲੇ ਦੇ ਪਿੰਡਾਂ ਵਿਚ ਅਫਸੋਸ ਵਜੋਂ ਰੋਟੀ ਨਹੀਂ ਪਕਾਈ ਜਾਂਦੀ ਸੀ। ਲੋਕ ਮੰਜਿਆਂ ਉਪਰ ਨਹੀਂ ਸਗੋਂ ਜ਼ਮੀਨ ਤੇ ਸੌਂਦੇ ਸਨ। ਲੋਕ ਸ਼ਹੀਦੀ ਜੋੜ ਮੇਲ ਤੇ ਕਾਲੇ ਕਪੜੇ ਪਹਿਨ ਕੇ ਆਉਂਦੇ ਸਨ। ਅਸੀਂ ਸਾਰਾ ਕੁਝ ਹੀ ਬਦਲ ਦਿੱਤਾ ਹੈ।

ਸ਼ਹੀਦੀ ਜੋੜ ਮੇਲ ਦੇ ਮੌਕੇ ਵਾਹਿਗੁਰੂ ਵੀ ਅਫਸੋਸ ਵਜੋਂ ਮੀਂਹ ਪਾ ਕੇ ਅਥਰੂ ਕੇਰਦਾ ਹੈ। ਅਸੀਂ ਆਪਣੀਆਂ ਖੁਦਗਰਜੀਆਂ ਲਈ ਭੱਟਕ ਗਏ ਹਾਂ। ਮਹਿੰਗੇ ਰੁਮਾਲੇ, ਸੋਨੇ ਦੇ ਚੌਰ, ਖਾਮਖਾਹ ਦੀ ਸਜਾਵਟ ਅਤੇ ਹੋਰ ਵਿਖਾਵੇ ਕਰਕੇ ਆਪਣੀ ਉਸਤਤ ਕਰਵਾਉਣੀ ਚਾਹੁੰਦੇ ਹਾਂ। ਅਜੇ ਵੀ ਡੁਲ੍ਹੇ ਬੇਰਾਂ ਦਾ ਕੁਝ ਨਹੀਂ ਵਿਗੜਿਆ। ਗੁਰੂ ਦੇ ਲੜ ਲੱਗਕੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸਿੱਖਣ ਦੀ ਕੋਸਿਸ਼ ਕਰਨੀ ਬਣਦੀ ਹੈ। ਲੰਘਿਆ ਵਕਤ ਹੱਥ ਨਹੀਂ ਆਉਣਾ ਆਪਣੀ ਵਿਰਾਸਤ ਨੂੰ ਸਾਬਤ ਸੂਰਤ ਵਿਚ ਰੱਖਣਾ ਹਰ ਸਿੱਖ ਦਾ ਫ਼ਰਜ ਹੈ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ujagarsingh48@yahoo.com

 
 
  sahibzadeਨਿੱਕੀਆਂ ਜਿੰਦਾਂ ਦੀ ਲਾਸਾਨੀ ਕੁਰਬਾਨੀ ਨੂੰ ਪ੍ਰੇਰਨਾ ਸਰੋਤ ਬਣਾਉਣ ਦੀ ਲੋੜ
ਉਜਾਗਰ ਸਿੰਘ, ਪਟਿਆਲਾ 
jawaniਜਵਾਨੀ ਜ਼ਿੰਦਾਬਾਦ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੁਕਸ਼ੇਤਰ 
girdavriਜ਼ਮੀਨ ਦੀ ਗਿਰਦਾਵਰੀ ਕੀ ਹੈ
ਰਵੇਲ ਸਿੰਘ ਇਟਲੀ 
gobindਸਾਹਿਬੇ ਕਮਾਲ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਬਹਾਦਰੀ...
ਰਵੇਲ ਸਿੰਘ ਇਟਲੀ 
nanakਸਾਂਝਾ ਦਰ ਬਾਬੇ ਨਾਨਕ ਦਾ
ਰਵੇਲ ਸਿੰਘ ਇਟਲੀ  
punjabiਪੰਜਾਬੀਅਤ ਦੇ ਨਿੱਕੇ ਨਿੱਕੇ ਦੀਵੇ
ਡਾ: ਗੁਰਮਿੰਦਰ ਸਿੱਧੂ, ਕਨੇਡਾ  
kavitaਹਰਿਆਣੇ ਦੀ ਨਵੀਂ ਪੰਜਾਬੀ ਕਵਿਤਾ: ਸੀਮਾਵਾਂ ਤੇ ਸੰਭਾਵਨਾਵਾਂ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੁਕਸ਼ੇਤਰ 
bhashaਹਿੰਦੂ, ਹਿੰਦੀ ਅਤੇ ਹਿੰਦੋਸਤਾਨ ਦਾ ਨਾਅਰਾ: ਰਾਜਾਂ ਦੀਆਂ ਮਾਤ ਭਾਸ਼ਾਵਾਂ ਲਈ ਖ਼ਤਰਨਾਕ
ਉਜਾਗਰ ਸਿੰਘ, ਪਟਿਆਲਾ
nanakਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਉਤਸਵ ਨੂੰ ਸਮਰਪਿਤ
ਕੁਲਵਿੰਦਰ ਕੌਰ ਮਹਿਕ 
punjabpani1ਪੰਜਾਬ ਦੇ ਪਾਣੀਆਂ ਤੇ ਡਾਕਾ: ਸਤਲੁਜ ਜਮਨਾ ਨਹਿਰ ਬਨਾਮ; ਸ਼ਾਰਦਾ ਜਮਨਾ ਨਹਿਰ
ਉਜਾਗਰ ਸਿੰਘ, ਪਟਿਆਲਾ  
punjabiਸ਼ੁਹਰਤ ਦੀ ਦੌੜ 'ਚ ਵਿਚਾਰੀ ਪੰਜਾਬੀ
ਅਮਨਦੀਪ ਸਿੰਘ, ਟੈਰੇਸ, ਕਨੇਡਾ  
samaਸਮੇਂ ਦੀ ਚੁਣੌਤੀ
ਸ਼ਿੰਦਰ ਪਾਲ ਸਿੰਘ 
nanakਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ
ਡਾ. ਹਰਸ਼ਿੰਦਰ ਕੌਰ, ਐਮ. ਡੀ.,  ਪਟਿਆਲਾ
bainsਸਿਮਰਜੀਤ ਸਿੰਘ ਬੈਂਸ ਵਿਰੁੱਧ ਕੇਸ ਦਰਜ ਕਰਨ ਨਾਲ ਪਟਾਕਾ ਫੈਕਟਰੀ ਦੀ ਪੜਤਾਲ ਲਟਕ ਗਈ
ਉਜਾਗਰ ਸਿੰਘ, ਪਟਿਆਲਾ
turnaਤੁਰਦਿਆਂ ਦੇ ਨਾਲ ਤੁਰਦੇ . . .
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ 
gurmatਗੁਰਮਤਿ ਵਿਚਾਰਧਾਰਾ ਵਿਚ ਗੁਰੂ ਦਾ ਸਥਾਨ: ਸੰਖੇਪ ਚਰਚਾ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ 
3talaqਮੁਸਿਲਮ ਔਰਤਾਂ ਤੇ ਤਿੰਨ ਤਲਾਕ
ਗੋਬਿੰਦਰ ਸਿੰਘ ਢੀਂਡਸਾ, ਸੰਗਰੂਰ 
khedਰਾਸ਼ਟਰੀ ਖੇਡ ਦਿਵਸ – 29 ਅਗਸਤ
ਗੋਬਿੰਦਰ ਸਿੰਘ ਢੀਂਡਸਾ, ਸੰਗਰੂਰ
kangrasਲੋਕ ਸਭਾ ਦੀਆਂ 8 ਸੀਟਾਂ ਜਿੱਤਕੇ ਪੰਜਾਬ ਪ੍ਰਦੇਸ਼ ਕਾਂਗਰਸ ਕੁੰਭਕਰਨੀ ਨੀਂਦ ਸੌਂ ਗਈ
ਉਜਾਗਰ ਸਿੰਘ, ਪਟਿਆਲਾ  
wapssiਵਾਪਸੀ ਕੁੰਜੀ ਦਾ ਭੇਤ
ਰਵੇਲ ਸਿੰਘ ਇਟਲੀ

kangrasਗਾਂਧੀ ਪਰਿਵਾਰ ਤੋਂ ਬਿਨਾ ਕਾਂਗਰਸ ਨੂੰ ਕੋਈ ਬਾਲੀਵਾਰਸ ਨਹੀਂ ਲੱਭਦਾ
ਉਜਾਗਰ ਸਿੰਘ, ਪਟਿਆਲਾ  

sidhuਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ: ਟੁੱਟ ਗਈ ਤੜੱਕ ਕਰਕੇ ਯਾਰੀ ਬੇਕਦਰਾਂ ਨਾਲ ਲਾਈ
ਉਜਾਗਰ ਸਿੰਘ, ਪਟਿਆਲਾ 
punjabiਪੰਜਾਬੀ ਸਹਿਤ ਅਤੇ ਸਭਿਅਤਾ ਬਾਰੇ ਵਿਚਾਰਾਂ ਦੀ ਸਾਂਝ
 ਸੁਰਿੰਦਰ ਕੌਰ ਜਗਪਾਲ ਜੇ.ਪੀ., ਯੂ ਕੇ 
kharbujaਵਾਹ ਓ ਖਰਬੂਜਿਆ ਤੇਰੇ ਰੰਗ ਵੀ ਨਵੇਕਲੇ
ਰਵੇਲ ਸਿੰਘ, ਇਟਲੀ 
akaliਪੰਜਾਬ ਵਿਚ ਅਕਾਲੀ ਦਲ ਦਾ ਨਿਘਾਰ ਭਾਜਪਾ ਦਾ ਉਭਾਰ
ਉਜਾਗਰ ਸਿੰਘ, ਪਟਿਆਲਾ 
roko"ਰੋਕੋ ਕੈਂਸਰ" ਇੱਕ ਦਿਲਚਸਪ ਖਾਸ ਮੁਲਾਕਾਤ
ਸੁਰਿੰਦਰ ਕੋਰ ਜਗਪਾਲ ਜੇ ਪੀ, ਯੂ ਕੇ 
dilliਦਿੱਲੀ ਦੀ ਘਟਨਾ ਨਵੀਂ ਸਰਕਾਰ ਦੇ ਨਵੇਂ ਰਾਸ਼ਟਰਵਾਦ ਦਾ ਸਿੱਖ ਜਗਤ ਨੂੰ ਪਹਿਲਾ ਤੋਹਫ਼ਾ
ਉਜਾਗਰ ਸਿੰਘ, ਪਟਿਆਲਾ 
yogaਮੇਰੇ ਖਿਆਲ ਵਿੱਚ ਯੋਗਾ
ਗੁਰਪ੍ਰੀਤ ਕੌਰ ਗੈਦੂ , ਯੂਨਾਨ 
fatehweerਫਤਿਹਵੀਰ ਸਿੰਘ ਦੀ ਦੁੱਖਦਾਇਕ ਘਟਨਾ ਤੇ ਦੂਸ਼ਣਬਾਜ਼ੀ ਨਾਲੋਂ ਸੰਜੀਦਗੀ ਦੀ ਲੋੜ
ਉਜਾਗਰ ਸਿੰਘ, ਪਟਿਆਲਾ  
navjotਨਵਜੋਤ ਸਿੰਘ ਸਿੱਧੂ ਨੇ ਆਪਣੇ ਪੈਰੀਂ ਆਪ ਕੁਹਾੜਾ ਮਾਰਿਆ
ਉਜਾਗਰ ਸਿੰਘ, ਪਟਿਆਲਾ  
choneਲੋਕ ਸਭਾ ਚੋਣਾਂ ਵਿਚ ਪੰਥ ਹਾਰ ਗਿਆ ਬਾਦਲ ਪਰਿਵਾਰ ਜਿੱਤ ਗਿਆ
ਉਜਾਗਰ ਸਿੰਘ, ਪਟਿਆਲਾ
syasatਸਾਰਥਕਤਾਂ ਤੋਂ ਦੂਰ ਹੁੰਦੀ ਪੰਜਾਬ ਦੀ ਸਿਆਸਤ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
sikhyaਸਿੱਖਿਆ ਸੰਸਥਾਵਾਂ ਦਾ ਸਿਆਸੀਕਰਨ : ਕਾਰਨ ਅਤੇ ਨਤੀਜੇ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
dhindsaਸਾਊ ਸਿਆਸਤਦਾਨ ਸੁਖਦੇਵ ਸਿੰਘ ਢੀਂਡਸਾ ਨੂੰ ਪਦਮ ਭੂਸ਼ਣ ਪੁਰਸਕਾਰ: ਬਾਦਲ ਪਰਿਵਾਰ ਲਈ ਨਮੋਸ਼ੀ
ਉਜਾਗਰ ਸਿੰਘ, ਪਟਿਆਲਾ
parvasਪਰਵਾਸ: ਸ਼ੌਂਕ ਜਾਂ ਮਜ਼ਬੂਰੀ
ਡਾ. ਨਿਸ਼ਾਨ ਸਿੰਘ ਰਾਠੌਰ  
sikhਸਿੱਖਾਂ ਦੀ ਪਾਰਲੀਮੈਂਟ ਵਿਚ ਬਹਿਸ ਦੀ ਇਜ਼ਾਜਤ ਕਿਉਂ ਨਹੀਂ?
ਉਜਾਗਰ ਸਿੰਘ, ਪਟਿਆਲਾ  
lohriਸਰਦ ਰੁੱਤ ਦਾ ਤਿਉਹਾਰ ਲੋਹੜੀ
ਕੰਵਲਜੀਤ ਕੌਰ ਢਿੱਲੋਂ, ਤਰਨ ਤਾਰਨ
2018ਸਾਲ 2018 ਦੀ ਮੁਖ ਧਾਰਮਿਕ ਘਟਣਾ ਕਰਤਾਰਪੁਰ ਸਾਹਿਬ ਲਾਂਘਾ
ਹਰਬੀਰ ਸਿੰਘ ਭੰਵਰ, ਲੁਧਿਆਣਾ  
pohਸ਼ਹੀਦੀਆਂ ਦਾ ਮਹੀਨਾ : ਪੋਹ
ਡਾ. ਨਿਸ਼ਾਨ ਸਿੰਘ ਰਾਠੌਰ

hore-arrow1gif.gif (1195 bytes)

 
     
   
     
 

Terms and Conditions
Privacy Policy
© 1999-2019, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2018, 5abi.com