WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
 
     
 
ਕੌਮਾਂਤਰੀ ਰੈੱਡ ਕਰਾਸ ਦਿਵਸ – 8 ਮਈ
ਗੋਬਿੰਦਰ ਸਿੰਘ ਢੀਂਡਸਾ    
 (03/05/2020)

gobinder

 
21
 

ਮਾਨਵਤਾ ਨੂੰ ਸਮਰਪਿਤ ਸੰਸਥਾਵਾਂ ਦਾ ਜ਼ਿਕਰ ਹੁੰਦਿਆਂ "ਰੈੱਡ ਕਰਾਸ" ਦਾ ਨਾਮ ਆਪ ਮੁਹਾਰੇ ਜ਼ੁਬਾਨ ਤੇ ਆ ਜਾਂਦਾ ਹੈ। ਸਵਿਟਜ਼ਰਲੈਂਡ ਦੇ ਉੱਦਮੀ, ਰੈੱਡ ਕਰਾਸ ਦੇ ਸੰਸਥਾਪਕ  ਅਤੇ 1901 ਵਿੱਚ ਵਿਸ਼ਵ ਸ਼ਾਂਤੀ ਦੇ ਲਈ ਪਹਿਲੇ ਨੋਬਲ ਪੁਰਸਕਾਰ ਜੇਤੂ ਜੀਨ ਹੇਨਰੀ ਡਿਊਨੈਂਟ ਦੇ ਜਨਮ ਦਿਨ ਤੇ ਹਰ ਸਾਲ 8 ਮਈ ਨੂੰ ਕੌਮਾਂਤਰੀ ਰੈੱਡ ਕਰਾਸ ਦਿਵਸ ਮਨਾਇਆ ਜਾਂਦਾ ਹੈ। ਰੈੱਡ ਕਰਾਸ ਆਪਣੀ ਕਾਰਜਸ਼ੈਲੀ ਦੌਰਾਨ  ਮੁੱਖ ਸੱਤ ਸਿਧਾਂਤਾਂ ਮਨੁੱਖਤਾ, ਸਮਦਰਸ਼ਤਾ, ਨਿਰਪੱਖਤਾ, ਆਜ਼ਾਦੀ, ਵਲੰਟਰੀ ਸੇਵਾ, ਏਕਤਾ ਅਤੇ ਸਰਵ ਵਿਆਪਕਤਾ ਦੇ ਨਿਰੰਤਰ ਪਹਿਰਾ ਦਿੰਦਾ ਆ ਰਿਹਾ ਹੈ।

'ਇੰਟਰਨੈਸ਼ਨਲ ਕਮੇਟੀ ਆੱਫ਼ ਦ ਰੈੱਡ ਕਰਾਸ' (ਆਈ.ਸੀ.ਆਰ.ਸੀ.) ਦੀ ਸਥਾਪਨਾ 1863 ਵਿੱਚ ਹੋਈ ਅਤੇ ਇਹ ਸੰਸਥਾ ਯੁੱਧ ਪੀੜਤ ਲੋਕਾਂ, ਸੈਨਿਕਾਂ ਅਤੇ ਯੁੱਧ ਬੰਦੀਆਂ ਲਈ ਕੰਮ ਕਰਦੀ ਰਹੀ ਹੈ। ਰੈੱਡ ਕਰਾਸ ਉਹਨਾਂ ਕਾਨੂੰਨਾਂ ਨੂੰ ਉਤਸ਼ਾਹਿਤ ਕਰਦੀ ਹੈ ਜਿਸ ਨਾਲ ਯੁੱਧ ਪੀੜਤਾਂ ਦੀ ਸੁਰੱਖਿਆ ਹੋ ਸਕੇ। ਰੈੱਡ ਕਰਾਸ ਦਾ ਮੁੱਖ ਦਫ਼ਤਰ ਜਿਨੇਵਾ (ਸਵਿਟਜ਼ਰਲੈਂਡ) ਵਿਖੇ ਹੈ। ਰੈੱਡ ਕਰਾਸ ਦਾ ਮੁੱਖ ਉਦੇਸ਼ ਜਿਥੇ ਜੰਗ ਸਮੇਂ ਫੱਟੜ ਹੋਏ ਸੈਨਿਕਾਂ ਦੀ ਸੇਵਾ-ਸੰਭਾਲ ਕਰਨਾ ਹੈ, ਉਥੇ ਆਫਤਾਂ, ਹੜ੍ਹਾਂ, ਸੋਕੇ, ਭੁਚਾਲ ਅਤੇ ਬੀਮਾਰੀਆਂ ਆਦਿ ਤੋਂ ਪੀੜਤ ਲੋਕਾਂ ਦੀ ਅੱਗੇ ਹੋ ਕੇ ਬਿਨ੍ਹਾਂ ਕਿਸੇ ਵਿਤਕਰੇ ਤੋਂ ਸੇਵਾ ਕਰਨਾ  ਹੈ।

ਸੰਸਾਰ ਦੇ ਤਕਰੀਬਨ ਹਰ ਦੇਸ਼ ਵਿੱਚ ਰੈੱਡ ਕਰਾਸ-ਰੈੱਡ ਕਰੀਸੈਂਟ ਸੰਸਥਾਵਾਂ ਮਨੁੱਖਤਾ ਦੀ ਭਲਾਈ ਹਿੱਤ ਕੰਮ ਕਰ ਰਹੀਆਂ ਹਨ। ਭਾਰਤ ਸਰਕਾਰ ਦੇ ਪਾਰਲੀਮੈਂਟ ਐਕਟ 15 ਅਧੀਨ ਸਾਲ 1920 ਵਿੱਚ ਭਾਰਤੀ ਰੈੱਡ ਕਰਾਸ ਸੋਸਾਇਟੀ ਦਾ ਗਠਨ ਕੀਤਾ ਗਿਆ। ਸਾਲ 1994 ਵਿੱਚ ਬਣਾਏ ਨਿਯਮਾਂ ਅਨੁਸਾਰ ਭਾਰਤੀ ਰੈੱਡ ਕਰਾਸ ਸੋਸਾਇਟੀ ਦੇ ਪ੍ਰਧਾਨ ਰਾਸ਼ਟਰਪਤੀ ਅਤੇ ਚੇਅਰਮੈਨ ਕੇਂਦਰੀ ਸਿਹਤ ਮੰਤਰੀ ਨੂੰ ਬਣਾਇਆ ਗਿਆ। ਰੈੱਡ ਕਰਾਸ ਦੇ ਨਿਸ਼ਾਨ ਦੀ ਗਲਤ ਵਰਤੋਂ ਕਰਨ ਤੇ ਜ਼ੁਰਮਾਨਾ ਕੀਤਾ ਜਾ ਸਕਦਾ ਹੈ ਅਤੇ ਉਸ ਵਿਅਕਤੀ ਦੀ ਸੰਪੱਤੀ ਵੀ ਜ਼ਬਤ ਕੀਤੀ ਜਾ ਸਕਦੀ ਹੈ।

ਪੰਜ ਪਾਣੀਆਂ ਦੀ ਧਰਤੀ ਪੰਜਾਬ ਦੇ ਇਤਿਹਾਸ ਵਿੱਚ ਭਾਈ ਘਨ੍ਹਈਆ ਜੀ ਨੇ ਆਨੰਦਪੁਰ ਸਾਹਿਬ ਦੀ ਧਰਤੀ ਉੱਤੇ ਬਿਨ੍ਹਾਂ ਕਿਸੇ ਭੇਦਭਾਵ ਤੋਂ ਜ਼ਖਮੀਆਂ ਨੂੰ ਪਾਣੀ ਪਿਲਾ ਅਤੇ ਮਰਹਮ ਪੱਟੀਆਂ ਕਰ ਕੇ ਅਜਿਹੀ ਹੀ ਮਾਨਵਤਾ ਦੀ ਸੇਵਾ ਦੀ ਉੱਚ ਸੋਚ ਦੀ ਪਿਊਂਦ ਲਗਾਈ ਜਿਸ ਦਾ ਝੰਡਾ ਰੈੱਡ ਕਰਾਸ ਨੇ ਚੁੱਕਿਆ ਹੋਇਆ ਹੈ। ਇਹ ਕੋਈ ਅੱਤਕੱਥਨੀ ਨਹੀਂ ਕਿ ਪੰਜਾਬ ਵਿੱਚ ਭਾਈ ਘੱਨ੍ਹਈਆ ਜੀ ਨੇ ਰੈੱਡ ਕਰਾਸ ਦੀ ਵਿਚਾਰਧਾਰਾ ਨੂੰ ਪਹਿਲਾਂ ਹੀ ਜਨਮ ਦੇ ਦਿੱਤਾ ਸੀ ਅਤੇ ਮਨੁੱਖਤਾ ਦੀ ਪੁੱਜ ਕੇ ਸੇਵਾ ਕੀਤੀ। ਇਸ ਲਈ ਪੰਜਾਬ ਵਿੱਚ ਭਾਈ ਘਨ੍ਹਈਆ ਜੀ ਨੂੰ ਵੀ ਰੈੱਡ ਕਰਾਸ ਦੇ ਪਹਿਲੇ ਪਰਿਵਰਤਕ ਦੇ ਤੌਰ ਉੱਤੇ ਯਾਦ ਕੀਤਾ ਜਾਂਦਾ ਹੈ।

ਸਾਲ 1937 ਵਿੱਚ ਰੈੱਡ ਕਰਾਸ ਸੰਸਥਾ ਦੁਆਰਾ ਵਿਸ਼ਵ ਦਾ ਪਹਿਲਾ ਬਲੱਡ ਬੈਂਕ ਅਮਰੀਕਾ ਵਿੱਚ ਖੋਲਿਆ ਗਿਆ ਅਤੇ ਭਾਰਤ ਵਿੱਚ 1942 ਵਿੱਚ ਕਲਕੱਤੇ ਦੇ ਆਲ ਇੰਡੀਆ ਇੰਸਟੀਚਿਊਟ ਆੱਫ਼ ਹਾਈਜੀਨ ਐਂਡ ਪਬਲਿਕ ਹੈਲਥ ਦੇ ਅਧੀਨ ਭਾਰਤੀ ਰੈੱਡ ਕਰਾਸ ਸੋਸਾਇਟੀ ਦੁਆਰਾ ਪਹਿਲਾ ਬਲੱਡ ਬੈਂਕ ਸਥਾਪਿਤ ਕੀਤਾ ਗਿਆ। ਸਾਲ 1977 ਵਿੱਚ ਭਾਰਤੀ ਰੈੱਡ ਕਰਾਸ ਸੋਸਾਇਟੀ ਹੈੱਡਕੁਆਟਰ ਦੁਆਰਾ ਸਿੱਧੇ ਤੌਰ ਤੇ ਬਲੱਡ ਬੈਂਕਾਂ ਦਾ ਸੰਚਾਲਨ ਕੀਤਾ ਜਾਣ ਲੱਗਾ ਅਤੇ ਇਸਦੇ ਤਹਿਤ ਵੱਖੋ ਵੱਖਰੇ ਰਾਜਾਂ ਵਿੱਚ ਇਸਦੀਆਂ ਸ਼ਾਖਾਵਾਂ ਸਥਾਪਿਤ ਕੀਤੀਆਂ ਗਈਆਂ।

ਰੈੱਡ ਕਰਾਸ ਨੇ ਪਹਿਲੇ ਅਤੇ ਦੂਜੇ ਵਿਸ਼ਵ ਯੁੱਧ ਸਮੇਂ ਆਪਣੀ ਅਹਿਮ ਭੂਮਿਕਾ ਨਿਭਾਉਂਦੇ ਹੋਏ ਜ਼ਖ਼ਮੀ ਸੈਨਿਕਾਂ ਅਤੇ ਨਾਗਰਿਕਾਂ ਦੀ ਸਹਾਇਤਾ ਕੀਤੀ। ਰੈੱਡ ਕਰਾਸ ਦੇ ਸਾਰਥਕ ਕਾਰਜਾਂ ਕਰਕੇ ਹੀ ਸਾਲ 1917 ਦਾ ਸ਼ਾਂਤੀ ਨੋਬਲ ਪੁਰਸਕਾਰ ਰੈੱਡ ਕਰਾਸ ਨੂੰ ਦਿੱਤਾ ਗਿਆ। ਇਸ ਤੋਂ ਇਲਾਵਾ ਰੈੱਡ ਕਰਾਸ ਨੂੰ 1944 ਅਤੇ 1963 ਵਿੱਚ ਵੀ ਨੋਬਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਮੌਜੂਦਾ ਸਮੇਂ ਸੰਸਾਰ ਕੋਰੋਨਾ ਵਾਇਰਸ (ਕੋਵਿਡ-19) ਮਹਾਂਮਾਰੀ ਨਾਲ ਜੂਝ ਰਿਹਾ ਹੈ ਅਤੇ ਮਾਨਵਤਾ ਦੀ ਸੇਵਾ ਵਿੱਚ ਰੈੱਡ ਕਰਾਸ ਅਤੇ ਉਸਦੇ ਵਲੰਟੀਅਰ ਆਪਣੀ ਅਹਿਮ ਭੂਮਿਕਾ ਨਿਭਾ ਰਹੇ ਹਨ।
 
ਗੋਬਿੰਦਰ ਸਿੰਘ ਢੀਂਡਸਾ
ਪਿੰਡ ਤੇ ਡਾਕ. ਬਰੜ੍ਹਵਾਲ (ਧੂਰੀ)
ਜ਼ਿਲ੍ਹਾ ਸੰਗਰੂਰ (ਪੰਜਾਬ)
ਈਮੇਲ- bardwal.gobinder@gmail.com

 
 
21ਕੌਮਾਂਤਰੀ ਰੈੱਡ ਕਰਾਸ ਦਿਵਸ – 8 ਮਈ
ਗੋਬਿੰਦਰ ਸਿੰਘ ਢੀਂਡਸਾ
20ਕੋਰੋਨਾ ਵਾਇਰਸ, ਇਕੱਲਾਪਣ ਅਤੇ ਮਾਨਸਿਕ ਰੋਗ : ਕਾਰਣ ਅਤੇ ਨਿਵਾਰਣ
ਡਾ: ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
19"ਮਾਂ ਬੋਲੀ ਨੂੰ ਮਾਂ ਤੋਂ ਖ਼ਤਰਾ"
ਮਿੰਟੂ ਬਰਾੜ, ਆਸਟ੍ਰੇਲੀਆ   
pulasਪੁਲਿਸ ਪੰਜਾਬ ਦੀ, ਸਮਾਂ ਨਹੀਂ ਵਿਚਾਰਦੀ
ਮਿੰਟੂ ਬਰਾੜ, ਆਸਟ੍ਰੇਲੀਆ
coronaਕਰੋਨਾ ਦਾ ਕਹਿਰ ਅਤੇ ਫ਼ਾਇਦੇ
ਹਰਦੀਪ ਸਿੰਘ ਮਾਨ, ਆਸਟਰੀਆ
bolਉਚਾ ਬੋਲ ਨਾ ਬੋਲੀਏ, ਕਰਤਾਰੋਂ ਡਰੀਏ....
ਸ਼ਿਵਚਰਨ ਜੱਗੀ ਕੁੱਸਾ, ਲੰਡਨ
15ਗੁਰੂ ਗੋਬਿੰਦ ਸਿੰਘ ਮਾਰਗ ਦੀ 47 ਸਾਲ ਬਾਅਦ ਹਾਲਤ ਤਰਸਯੋਗ
ਉਜਾਗਰ ਸਿੰਘ, ਪਟਿਆਲਾ 
sanjidaਅਸੀਂ ਸੰਜੀਦਾ ਕਿਉਂ ਨਹੀਂ ਹੁੰਦੇ...?
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ 
13ਕਿਹੜੀਆਂ ਕੰਦਰਾਂ 'ਚ ਜਾ ਲੁਕਦੇ ਨੇ ਭਵਿੱਖਬਾਣੀਆਂ ਕਰਨ ਵਾਲੇ ਬਾਬੇ?
ਸ਼ਿਵਚਰਨ ਜੱਗੀ ਕੁੱਸਾ, ਲੰਡਨ
lottery“ਓਹ ਲਾਟਰੀ ਕਿਵੇਂ ਨਿੱਕਲੇਗੀ, ਜਿਹੜੀ ਕਦੇ ਪਾਈ ਹੀ ਨਹੀਂ।“
ਮਨਦੀਪ ਖੁਰਮੀ ਹਿੰਮਤਪੁਰਾ, ਗਲਾਸਗੋ 
kronaਕਰੋਨਾ ਨੇ ਮਹਾਂ-ਸ਼ਕਤੀਆਂ ਨੂੰ ਦਿਖਾਈ ਉਨ੍ਹਾਂ ਦੀ ਔਕਾਤ
ਮਿੰਟੂ ਬਰਾੜ, ਆਸਟ੍ਰੇਲੀਆ
corona'ਕੋਰੋਨਾ ਵਾਇਰਸ' ਮਾਧਿਅਮ ਦਾ ਸਿਰਜਿਆ ਹਊਆ? ਇੱਕ ਦੂਜੇ ਨੂੰ ਠਿੱਬੀ? ਜਾਂ ਥੋਕ 'ਚ ਵਪਾਰ?
ਸ਼ਿਵਚਰਨ ਜੱਗੀ ਕੁੱਸਾ, ਲੰਡਨ
foodਪੰਜਾਬ ਵਿਚ ਖਾਦ ਪਦਾਰਥਾਂ ਵਿਚ ਮਿਲਾਵਟ ਵਿਰੁਧ ਮੁਹਿੰਮ ਸ਼ੁਭ ਸੰਕੇਤ ਪ੍ਰੰਤੂ ਨਤੀਜੇ ਖੌਫਨਾਕ
ਉਜਾਗਰ ਸਿੰਘ, ਪਟਿਆਲਾ 
08ਪੱਥਰ ਪਾੜ ਕੇ ਉੱਗੀ ਕਰੂੰਬਲ 'ਸੰਨੀ ਹਿੰਦੁਸਤਾਨੀ'
ਮਿੰਟੂ ਬਰਾੜ, ਆਸਟ੍ਰੇਲੀਆ
03ਪੰਜਾਬੀ ਗੀਤਾਂ ਦਾ ਦਿਸ਼ਾਹੀਣ ਫਿਲਮਾਂਕਣ ਅਤੇ ਬਚਪਨ?
ਰਮਨਦੀਪ ਕੌਰ, ਸੰਗਰੂਰ  
kejriwalਡੁੱਲ੍ਹੇ ਬੇਰ ਹਾਲੇ ਵੀ ਚੁੱਕਣ ਦੇ ਕਾਬਿਲ
ਮਿੰਟੂ ਬਰਾੜ, ਆਸਟ੍ਰੇਲੀਆ
tiwanaਦਲੀਪ ਕੌਰ ਟਿਵਾਣਾ ਦੇ ਤੁਰ ਜਾਣ ਨਾਲ ਪੰਜਾਬੀ ਸਾਹਿਤ ਦੇ ਇੱਕ ਯੁਗ ਦਾ ਅੰਤ
ਉਜਾਗਰ ਸਿੰਘ, ਪਟਿਆਲਾ
04ਨਾਗਰਿਕ ਸੋਧ ਕਾਨੂੰਨ-ਭਾਰਤ ਦੇ ਵੋਟਰਾਂ ਨੂੰ ਆਪਣੇ ਬੀਜੇ ਕੰਡੇ ਆਪ ਹੀ ਚੁਗਣੇ ਪੈਣਗੇ
ਉਜਾਗਰ ਸਿੰਘ, ਪਟਿਆਲਾ 
agg"ਨਾਮ ਚੋਟੀ ਦੀਆਂ ਮੁਲਕਾਂ 'ਚ ਬੋਲਦਾ, ਤੇ ਘਰ ਲੱਗੀ ਅੱਗ ਨਾ ਬੁੱਝੇ।"
ਮਿੰਟੂ ਬਰਾੜ ਆਸਟ੍ਰੇਲੀਆ  
baarਬਾਰਿ ਪਰਾਇਐ ਬੈਸਣਾ...
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ 
ausਅੱਗ ਦੀ ਮਾਰ ਅਤੇ ਆਸਟ੍ਰੇਲੀਆ ਦੇ ਨਵੇਂ ਵਰ੍ਹੇ ਦੇ ਜਸ਼ਨ
ਮਿੰਟੂ ਬਰਾੜ ਆਸਟ੍ਰੇਲੀਆ 
sahibzadeਨਿੱਕੀਆਂ ਜਿੰਦਾਂ ਦੀ ਲਾਸਾਨੀ ਕੁਰਬਾਨੀ ਨੂੰ ਪ੍ਰੇਰਨਾ ਸਰੋਤ ਬਣਾਉਣ ਦੀ ਲੋੜ
ਉਜਾਗਰ ਸਿੰਘ, ਪਟਿਆਲਾ 
jawaniਜਵਾਨੀ ਜ਼ਿੰਦਾਬਾਦ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੁਕਸ਼ੇਤਰ 
girdavriਜ਼ਮੀਨ ਦੀ ਗਿਰਦਾਵਰੀ ਕੀ ਹੈ
ਰਵੇਲ ਸਿੰਘ ਇਟਲੀ 

hore-arrow1gif.gif (1195 bytes)

 
     
   
     
 

Terms and Conditions
Privacy Policy
© 1999-2020, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2020, 5abi.com