|
ਕੇਂਦਰੀ ਖੇਤੀਬਾੜੀ ਕਾਨੂੰਨ ਰੱਦ ਕਰਨਾ ਕੈਪਟਨ
ਦਾ ਮਾਸਟਰ ਸਟਰੋਕ ਵਿਰੋਧੀ ਚਿਤ
ਉਜਾਗਰ ਸਿੰਘ, ਪਟਿਆਲਾ
(21/10/2020) |
|
|
|
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਦਾ ਕੇਂਦਰ ਸਰਕਾਰ ਦੇ ਤਿੰਨ
ਖੇਤੀਬਾੜੀ ਨਾਲ ਸੰਬੰਧਤ ਕਾਨੂੰਨਾ ਨੂੰ ਰੱਦ ਕਰਨਾ 'ਮਾਸਟਰ ਸਟਰੋਕ' ਹੈ। ਕੋਈ
ਮੰਨੇ ਭਾਵੇਂ ਨਾ ਮੰਨੇ ਕੈਪਟਨ ਅਮਰਿੰਦਰ ਸਿੰਘ ਦੀ ਸਾਢੇ ਤਿੰਨ ਸਾਲ ਦੀ
ਕਾਰਗੁਜ਼ਾਰੀ ਦੇ ਧੋਣੇ ਧੋ ਕੇ ਵਿਰੋਧੀ ਪਾਰਟੀਆਂ ਖਾਸ ਤੌਰ ਤੇ ਭਾਰਤੀ ਜਨਤਾ ਪਾਰਟੀ
ਨੂੰ ਚਿਤ ਕਰ ਦਿੱਤਾ ਹੈ।
ਪੰਜਾਬ ਅਤੇ ਕੇਂਦਰ ਸਰਕਾਰ ਵਿਚ ਟਕਰਾਓ ਦੀ
ਸਥਿਤੀ ਬਣ ਗਈ ਹੈ। ਇਨ੍ਹਾਂ ਕਾਨੂੰਨਾ ਨੂੰ ਰੱਦ ਕਰਨ ਦਾ ਭਾਵੇਂ ਪਾਣੀਆਂ ਦੇ
ਸਮਝੌਤੇ ਨੂੰ ਰੱਦ ਕਰਨ ਵਾਲਾ ਹਾਲ ਹੀ ਹੋਵੇ ਪ੍ਰੰਤੂ ਇਕ ਵਾਰ ਤਾਂ ਕੈਪਟਨ
ਅਮਰਿੰਦਰ ਸਿੰਘ ਪੰਜਾਬ ਦੀ ਸਿਆਸਤ ਛਾਅ ਗਏ ਹਨ। ਜਿਹੇ ਉਸਦੀ ਨਿੰਦਿਆ ਕਰਦੇ ਸਨ
ਹੁਣ ਉਹ ਸਾਰੇ ਪ੍ਰਸੰਸਾ ਕਰ ਰਹੇ ਹਨ। ਕਾਂਗਰਸ ਪਾਰਟੀ ਦੇ ਬਗਾਬਤ ਕਰਨ
ਵਾਲੇ ਨੇਤਾ ਵੀ ਬੋਲਣ ਜੋਗੇ ਨਹੀਂ ਛੱਡੇ ਸਗੋਂ ਹੁਣ ਤਾਂ ਉਹ ਵੀ ਤਾਰੀਫ ਕਰ ਰਹੇ
ਹਨ।
ਇਹ ਕੈਪਟਨ ਅਮਰਿੰਦਰ ਸਿੰਘ ਹੀ ਹੈ, ਜਿਸਦੇ ਮਾਸਟਰ ਸਟਰੋਕ ਨੇ
ਵਿਰੋਧੀ ਪਾਰਟੀਆਂ ਨੂੰ ਮਜ਼ਬੂਰ ਅਤੇ ਕਿਸਾਨਾ ਦੀਆਂ ਵੋਟਾਂ ਖੁਸਣ ਦੇ ਡਰ ਕਰਕੇ ਇਹ
ਬਿਲ ਸਰਬਸੰਮਤੀ ਨਾਲ ਪਾਸ ਕਰਵਾਏ ਹਨ। ਇਹ ਦੂਜੀ ਵਾਰੀ ਹੈ ਕਿ ਜਦੋਂ ਪੰਜਾਬ ਵਿਧਾਨ
ਸਭਾ ਦੇ ਇਤਿਹਾਸ ਵਿਚ ਕਿ ਸਾਰੀਆਂ ਪਾਰਟੀਆਂ ਨੇ ਇਕਜੁਟਤਾ ਦਾ ਸਬੂਤ ਦਿੱਤਾ ਹੈ ਤੇ
ਰਾਜਪਾਲ ਕੋਲ ਸਾਰੇ ਵਿਧਾਇਕ ਇਕੱਠੇ ਹੋ ਕੇ ਕਾਨੂੰਨਾ ਦੀ ਮਨਜ਼ੂਰੀ ਲਈ ਗਏ ਹਨ।
ਪਹਿਲੀ ਵਾਰ 2004 ਵਿਚ ਜਦੋਂ ਪਾਣੀਆਂ ਦਾ ਸਮਝੌਤਾ ਰੱਦ ਕੀਤਾ ਸੀ, ਉਦੋਂ
ਸਾਰੀਆਂ ਪਾਰਟੀਆਂ ਦੇ ਨੇਤਾ ਕੈਪਟਨ ਅਮਰਿੰਦਰ ਸਿੰਘ ਨਾਲ ਇਕਮਤ ਹੋਏ ਸਨ। ਪਰਕਾਸ਼
ਸਿੰਘ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਦੋ ਮੈਂਬਰ ਸ਼ੈਸ਼ਨ ਵਿਚੋਂ ਗੈਰ ਹਾਜ਼ਰ
ਰਹੇ। ਹੁਣ ਕਿਸਾਨ ਜਥੇਬੰਦੀਆਂ ਅਤੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦਾ
ਫਰਜ ਬਣਦਾ ਹੈ ਕਿ ਉਹ ਕਿਸਾਨ ਅੰਦੋਲਨ ਦੀ ਚਾਲ ਮੱਠੀ ਨਾ ਹੋਣ ਦੇਣ ਸਗੋਂ ਹੋਰ
ਹੌਸਲੇ ਨਾਲ ਅੰਦੋਲਨ ਨੂੰ ਤੇਜ ਕਰਨ ਤਾਂ ਜੋ ਕੇਂਦਰ ਸਰਕਾਰ ਆਪਣੇ ਕਾਨੂੰਨ ਰੱਦ ਕਰ
ਦੇਵੇ। ਕਿਸਾਨ ਅੰਦੋਲਨ ਨੇ ਹੀ ਇਹ ਕਾਨੂੰਨ ਰੱਦ ਕਰਨ ਲਈ ਮਜ਼ਬੂਰ ਕੀਤਾ ਹੈ।
ਭਾਰਤੀ ਜਨਤਾ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਕਿਸਾਨਾ ਦੀ ਆਮਦਨ
ਦੁਗਣੀ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ ਉਨ੍ਹਾਂ ਦੀ ਆਮਦਨ ਦੁਗਣੀ ਤਾਂ ਕੀ ਕਰਨੀ
ਸੀ ਸਗੋਂ ਉਨ੍ਹਾਂ ਦੀ ਕੇਂਦਰੀ ਸਰਕਾਰ ਨੇ ਖੇਤੀਬਾੜੀ ਨਾਲ ਸੰਬੰਧਤ ਤਿੰਨ ਕਾਨੂੰਨ
ਅਜਿਹੇ ਬਣਾ ਦਿੱਤੇ ਹਨ, ਜਿਨ੍ਹਾਂ ਦੇ ਬਣਨ ਨਾਲ ਕਿਸਾਨਾ ਦਾ ਕਾਰੋਬਾਰ ਚੌਪਟ ਹੋ
ਜਾਵੇਗਾ। ਦੇਸ ਦੇ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਕਿਸਾਨੀ ਨੂੰ ਤਬਾਹ ਕਰਨ ਵਾਲੇ
ਕਹਿੰਦੇ ਹਨ। ਭਾਰਤ ਦੇ ਲਗਪਗ ਸਾਰੇ ਰਾਜਾਂ ਵਿਚ ਇਨ੍ਹਾਂ ਕਾਨੂੰਨਾ ਦਾ ਵਿਰੋਧ ਹੋ
ਰਿਹਾ ਹੈ ਪ੍ਰੰਤੂ ਪੰਜਾਬ ਤੇ ਹਰਿਆਣਾ ਵਿਚ ਸਭ ਤੋਂ ਵੱਧ ਵਿਰੋਧ ਅੰਦੋਲਨ ਦੇ ਰੂਪ
ਵਿਚ ਹੋ ਰਿਹਾ ਹੈ। ਪੰਜਾਬ ਵਿਚ ਤਾਂ ਸੜਕਾਂ ਅਤੇ ਰੇਲ ਲਾਈਨਾ ਤੇ ਧਰਨੇ ਦਿੱਤੇ ਜਾ
ਰਹੇ ਹਨ। ਪੰਜਾਬ ਵਿਚ ਰੇਲ ਆਵਾਜਾਈ ਰੇਲਵੇ ਟਰੈਕਾਂ ਤੇ ਧਰਨੇ ਲਾਉਣ ਕਰਕੇ ਬਿਲਕੁਲ
ਹੀ ਬੰਦ ਹੈ, ਜਿਸਦੇ ਸਿੱਟੇ ਵਜੋਂ ਰੇਲਵੇ ਦੀ ਆਰਥਿਕਤਾ ਉਪਰ ਬੁਰਾ ਅਸਰ ਪੈ ਰਿਹਾ
ਹੈ ਅਤੇ ਉਨ੍ਹਾਂ ਸਨਅਤੀ ਅਦਾਰਿਆਂ ਜਿਨ੍ਹਾਂ ਨੂੰ ਰੇਲ ਰਾਹੀਂ ਕੋਲਾ, ਕੱਚਾ ਮਾਲ,
ਤਿਆਰ ਸਾਮਾਨ ਅਤੇ ਹੋਰ ਜੋ ਮਾਲ ਆਉਂਦਾ ਅਤੇ ਜਾਂਦਾ ਹੈ, ਉਨ੍ਹਾਂ ਦੇ ਧੰਧੇ ਵੀ
ਬੰਦ ਹੋਣ ਦੇ ਕਿਨਾਰੇ ਹਨ।
ਕੇਂਦਰ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਰਕ
ਰਹੀ। ਸਗੋਂ ਭਾਰਤੀ ਜਨਤਾ ਪਾਰਟੀ ਨੇ ਕਿਸਾਨਾ ਨੂੰ ਇਨ੍ਹਾਂ ਕਾਨੂੰਨਾ ਦੇ ਲਾਭਾਂ
ਬਾਰੇ ਦੱਸਣ ਲਈ ਆਪਣੇ ਮੰਤਰੀ ਭੇਜੇ ਹਨ ਪ੍ਰੰਤੂ ਕੇਂਦਰੀ ਮੰਤਰੀ ਪਬਲਿਕ ਥਾਵਾਂ ਤੇ
ਜਾਣ ਤੋਂ ਕੰਨੀ ਕਤਰਾ ਰਹੇ ਹਨ। ਉਹ ਚੋਣਵੇਂ ਲੋਕਾਂ ਨਾਲ ਹੋਟਲਾਂ ਵਿਚ ਮੀਟਿੰਗਾਂ
ਕਰਕੇ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ ਕਰ ਰਹੇ ਹਨ। ਲੋਕਾਂ ਵੱਲੋਂ ਸਗੋਂ ਪੰਜਾਬ
ਵਿਚ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਦੇ ਘਰਾਂ ਦਾ ਘੇਰਾਓ ਕੀਤਾ ਜਾ ਰਿਹਾ ਹੈ।
ਇਥੋਂ ਤੱਕ ਕਿ ਰਿਲਾਇੰਸ ਦੇ ਪੈਟਰੌਲ ਪੰਪਾਂ ਤੇ ਧਰਨੇ ਦੇ ਕੇ ਪਟਰੌਲ ਵੇਚਣ ਨਹੀਂ
ਦਿੱਤਾ ਜਾ ਰਿਹਾ ਹੈ। ਪੰਪਾਂ ਦੇ ਮਾਲਕਾਂ ਨੂੰ ਤਾਂ ਆਰਥਿਕ ਨੁਕਸਾਨ ਹੋਵੇਗਾ ਹੀ
ਜਿਨ੍ਹਾਂ ਪੰਜਾਬੀਆਂ ਨੇ ਇਹ ਪੰਪ ਲਏ ਹੋਏ ਹਨ, ਉਨ੍ਹਾਂ ਦਾ ਵੀ ਨੁਕਸਾਨ ਹੋ ਰਿਹਾ
ਹੈ। ਪੰਜਾਬ ਵਿਚ ਕਿਸਾਨਾ ਦੀਆਂ ਇਕੱਤੀ ਯੂਨੀਅਨਾ ਹਨ। ਇਹ ਵੀ
ਪਹਿਲੀ ਵਾਰ ਹੈ ਕਿ ਇਹ ਸਾਰੀਆਂ ਜਥੇਬੰਦੀਆਂ ਇਕਮੁਠ ਹੋ ਕੇ ਅੰਦੋਲਨ ਕਰ ਰਹੀਆਂ
ਹਨ। ਹਾਲਾਂ ਕਿ ਕਿਸਾਨਾ ਦਾ ਝੋਨੇ ਦਾ ਸੀਜਨ ਹੈ ਪ੍ਰੰਤੂ ਉਹ ਫਿਰ ਵੀ ਧਰਨੇ ਲਾ
ਰਹੇ ਹਨ। ਇਨ੍ਹਾਂ ਧਰਨਿਆਂ ਵਿਚ ਕਿਸਾਨਾਂ ਦੇ ਪਰਿਵਾਰ ਵੀ ਹਿੱਸਾ ਲੈ ਰਹੇ ਹਨ।
ਬੱਚੇ ਅਤੇ ਇਸਤਰੀਆਂ ਵੀ ਧਰਨਿਆਂ ਤੇ ਬੈਠੇ ਹਨ। ਸਿਆਸੀ ਪਾਰਟੀਆਂ ਵਿਚ ਕਿਸਾਨਾ ਦਾ
ਪੱਖ ਲੈਣ ਵਿਚ ਹੋੜ੍ਹ ਲੱਗ ਹੋਈ ਹੈ। ਇਹ ਪਹਿਲੀ ਵਾਰ ਹੈ ਕਿ ਪੰਜਾਬ ਵਿਚ ਕਿਸੇ
ਅੰਦੋਲਨ ਨੂੰ ਇਤਨਾ ਵੱਡਾ ਸਮਰਥਨ ਮਿਲਿਆ ਹੋਵੇ। ਤਿੰਨ ਖੇਤੀਬਾੜੀ ਕਾਨੂੰਨਾ ਦੇ
ਵਿਰੁਧ ਪੰਜਾਬ ਵਿਚ ਇਕ ਲਹਿਰ ਬਣ ਗਈ ਹੈ। ਪੰਜਾਬ ਦੇ ਹਰ ਵਰਗ ਦੇ ਲੋਕ ਇਸ ਅੰਦੋਲਨ
ਵਿਚ ਆਪੋ ਆਪਣੀ ਸ਼ਮੂਲੀਅਤ ਕਰ ਰਹੇ ਹਨ। ਸਿਆਸਤਦਾਨਾ ਨੂੰ ਇਨ੍ਹਾਂ ਧਰਨਿਆਂ ਵਿਚ
ਬੋਲਣ ਨਹੀਂ ਦਿੱਤਾ ਜਾ ਰਿਹਾ। ਜਿਤਨੀਆਂ ਵੀ ਸਾਹਿਤਕ, ਸਮਾਜਿਕ, ਆਰਥਿਕ, ਸਵੈ
ਇੱਛਤ, ਬੁੱਧੀਜੀਵੀਆਂ, ਸੇਵਾ ਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਪੱਤਰਕਾਰਾਂ,
ਆੜ੍ਹਤੀਆਂ, ਮਜ਼ਦੂਰਾਂ ਅਤੇ ਕਲਾਕਾਰਾਂ ਦੀਆਂ ਸੰਸਥਾਵਾਂ ਹਨ, ਉਹ ਸਾਰੀਆਂ ਹੁਮ
ਹੁਮਾਕੇ ਧਰਨਿਆਂ ਵਿਚ ਪਹੁੰਚ ਰਹੀਆਂ ਹਨ। ਉਹ ਪਹੁੰਚਣ ਵੀ ਕਿਉਂ ਨਾ ਕਿਉਂਕਿ
ਉਨ੍ਹਾਂ ਸਾਰਿਆਂ ਦਾ ਕਾਰੋਬਾਰ ਕਿਸਾਨਾ ਤੇ ਨਿਰਭਰ ਕਰਦਾ ਹੈ। ਕਹਿਣ ਤੋਂ ਭਾਵ
ਸਮਾਜ ਦਾ ਕੋਈ ਤਬਕਾ ਅਜਿਹਾ ਨਹੀਂ ਜਿਹੜਾ ਇਸ ਅੰਦੋਲਨ ਵਿਚ ਪਹੁੰਚਿਆ ਨਾ ਹੋਵੇ।
ਰਾਜਨੀਤਕ ਪਾਰਟੀਆਂ ਕਿਸਾਨਾ ਦੇ ਅੰਦੋਲਨ ਦਾ ਸਮਰਥਨ ਕਰਕੇ ਆਪੋ ਆਪਣੀਆਂ ਪਾਰਟੀਆਂ
ਲਈ ਅਗਲੀਆਂ ਵਿਧਾਨ ਸਭਾ ਚੋਣਾ ਵਿਚ ਸਮਰਥਨ ਲੈਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਕੇ
ਸਿਆਸੀ ਰੋਟੀਆਂ ਸੇਕ ਰਹੀਆਂ ਹਨ। ਕਾਂਗਰਸ ਪਾਰਟੀ ਨੇ ਤਾਂ ਰਾਹੁਲ ਗਾਂਧੀ ਨੂੰ
ਪੰਜਾਬ ਬੁਲਾਕੇ ਤਿੰਨ ਦਿਨ ਪੰਜਾਬ ਵਿਚ ਟਰੈਕਰ ਰੈਲੀਆਂ ਕੱਢੀਆਂ ਹਨ।
ਅਕਾਲੀ ਦਲ ਬਾਦਲ ਜਿਹੜਾ ਤਿੰਨ ਮਹੀਨੇ ਇਨ੍ਹਾਂ ਆਰਡੀਨੈਂਸਾਂ ਦੀ ਪ੍ਰਸੰਸਾ ਕਰਦਾ
ਰਿਹਾ ਹੈ, ਜਦੋਂ ਸਾਰਾ ਪੰਜਾਬ ਵਿਰੋਧ ਕਰਨ ਲੱਗਿਆ ਤਾਂ ਉਸਨੇ ਵੀ ਆਪਣੀ ਕੇਂਦਰ
ਵਿਚਲੀ ਆਪਣੀ ਮੰਤਰੀ ਬੀਬੀ ਹਰਸਿਮਰਤ ਕੌਰ ਤੋਂ ਅਸਤੀਫਾ ਦਵਾ ਦਿੱਤਾ। ਏਥੇ ਹੀ ਬਸ
ਨਹੀ ਲੋਕਾਂ ਦੇ ਗੁੱਸੇ ਨੂੰ ਵੇਖਦਿਆਂ ਅਕਾਲੀ ਦਲ ਨੇ ਭਾਰਤੀ ਜਨਤਾ ਪਾਰਟੀ ਨਾਲੋਂ
ਨਾਤਾ ਤੋੜ ਲਿਆ ਹੈ। ਅਕਾਲੀ ਦਲ ਨੇ ਹਮੇਸ਼ਾ ਦੀ ਤਰ੍ਹਾਂ ਕਿਸਾਨ ਅੰਦੋਲਨ ਨੂੰ
ਧਾਰਮਿਕ ਰੰਗਤ ਦੇਣ ਦੀ ਵੀ ਕੋਸਿਸ਼ ਕੀਤੀ ਸੀ ਕਿਉਂਕਿ ਉਹ ਹਮੇਸ਼ਾ ਹੀ ਧਰਮ ਖ਼ਤਰੇ
ਵਿਚ ਕਹਿਕੇ ਹੀ ਸਿੱਖਾਂ ਦੀਆਂ ਵੋਟਾ ਵਟੋਰਦਾ ਰਿਹਾ ਹੈ। ਉਸਨੇ ਵੀ ਟਰੈਕਟਰ
ਰੈਲੀਆਂ ਕੱਢੀਆਂ ਪ੍ਰੰਤੂ ਉਨ੍ਹਾਂ ਨੇ ਸਿੱਖ ਧਰਮ ਦੇ ਤਿੰਨ ਤਖ਼ਤਾਂ ਤੋਂ ਰੈਲੀਆਂ
ਸ਼ੁਰੂ ਕੀਤੀਆਂ ਤਾਂ ਜੋ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਿਆ ਜਾ ਸਕੇ। ਜਿਸਦਾ ਆਮ
ਲੋਕਾਂ ਨੇ ਬੁਰਾ ਮਨਾਇਆ ਹੈ।
ਕਿਸਾਨਾਂ ਦੀ ਹਮਾਇਤ ਲੈਣ ਲਈ ਕੈਪਟਨ
ਅਮਰਿੰਦਰ ਸਿੰਘ ਨੇ ਪਹਿਲਾਂ ਖੇਤੀਬਾੜੀ ਨਾਲ ਸੰਬੰਧਤ ਕੇਂਦਰ ਸਰਕਾਰ ਵੱਲੋਂ ਜਾਰੀ
ਕੀਤੇ ਗਏ ਤਿੰਨ ਆਰਡੀਨੈਂਸਾਂ ਨੂੰ ਪੰਜਾਬ ਵਿਧਾਨ ਸਭਾ ਵਿਚ ਰੱਦ ਕਰ ਦਿੱਤਾ ਸੀ।
ਹੈਰਾਨੀ ਦੀ ਗੱਲ ਹੈ ਕਿਸਾਨਾਂ ਦੀ ਹਮਾਇਤੀ ਕਹਾਉਣ ਵਾਲੀ ਅਕਾਲੀ ਪਾਰਟੀ ਨੇ ਉਸ
ਸ਼ੈਸ਼ਨ ਵਿਚ ਹਿੱਸਾ ਹੀ ਨਹੀਂ ਲਿਆ। ਹੁਣ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ 19
ਅਤੇ 20 ਅਕਤੂਬਰ ਨੂੰ ਦੋ ਦਿਨਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ ਸ਼ੈਸ਼ਨ ਬੁਲਾਕੇ ਇਹ
ਤਿੰਨੋ ਐਕਟ ਰੱਦ ਕਰ ਦਿੱਤੇ ਹਨ।
ਮੁੱਖ ਮੰਤਰੀ ਨੇ ਵਿਧਾਨ ਸਭਾ ਵਿਚ "ਦਾ
ਫਾਰਮਰਜ਼ ਪ੍ਰੋਡਿਊਸ ਟਰੇਡ ਐਂਡ ਕਮਰਸ (ਪ੍ਰੋਮੋਸ਼ਨ ਐਂਡ ਫੈਸੀਲੀਟੇਸ਼ਨ) ਸਪੈਸ਼ਨ
ਪ੍ਰੋਵੀਜ਼ਨਜ਼ ਐਂਡ ਪੰਜਾਬ ਅਮੈਂਡਮੈਂਟ ਬਿਲ 2020", "ਦਾ ਫਾਰਮਰਜ਼
(ਇਮਪਾਵਰਮੈਂਟ ਐਂਡ ਪ੍ਰੋਟੈਕਸ਼ਨ) ਐਗਰੀਮੈਂਟ ਆਨ ਪ੍ਰਾਈਸ ਐਸ਼ੋਰੈਂਸ ਐਂਡ ਫਾਰਮ
ਸਰਵਿਸਜ਼ (ਸਪੈਸ਼ਨ ਪ੍ਰੋਵੀਜ਼ਨਜ਼ ਐਂਡ ਪੰਜਾਬ ਅਮੈਂਡਮੈਂਟ) ਬਿਲ 2020" ਅਤੇ
"ਦਾ ਅਸ਼ੈਸ਼ੀਅਲ ਕਮੋਡੀਟੀਜ਼ (ਸਪੈਸ਼ਨ ਐਂਡ ਪੰਜਾਬ ਅਮੈਂਡਮੈਂਟ) ਬਿਲ 2020" ਵਿਧਾਨ
ਸਭਾ ਵਿਚ ਪੇਸ਼ ਕੀਤੇ ਜਿਨ੍ਹਾਂ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਸ ਤੋਂ
ਇਲਾਵਾ ਕੇਂਦਰ ਦਾ ਬਿਜਲੀ ਸੰਬੰਧੀ ਤਜ਼ਵੀਜ ਸ਼ੁਦਾ ਬਿਜਲੀ ਸੋਧ ਬਿਲ ਦੇ ਵਿਰੁਧ ਮਤਾ
ਪਾਸ ਕਰ ਦਿੱਤਾ ਗਿਆ। ਇਸੇ ਤਰ੍ਹਾਂ ਢਾਈ ਏਕੜ ਵਾਲੇ ਕਿਸਾਨਾ ਉਪਰ ਕਰਜ਼ੇ ਦੀ ਵਸੂਲੀ
ਲਈ ਕੁਰਕੀ ਰੱਦ ਕਰਨ ਵਾਲਾਂ ਕਾਨੂੰਨ ਵੀ ਰੱਦ ਕਰ ਦਿੱਤਾ ਗਿਆ ਹੈ। ਕੇਂਦਰੀ
ਕਾਨੂੰਨਾ ਨੂੰ ਰੱਦ ਕਰਨ ਦੇ ਫੈਸਲੇ ਦੀ ਕਾਪੀ ਮੁੱਖ ਮੰਤਰੀ ਨੇ ਰਾਜਪਾਲ ਪੰਜਾਬ
ਨੂੰ ਸਾਰੇ ਵਿਧਾਇਕਾਂ ਨਾਲ ਜਾ ਕੇ ਸੌਂਪ ਦਿੱਤੀ ਤਾਂ ਜੋ ਰਾਜਪਾਲ ਇਸਦੀ ਮਨਜ਼ੂਰੀ
ਦੇ ਕੇ ਕੇਂਦਰ ਸਰਕਾਰ ਨੂੰ ਇਹ ਸੂਚਨਾ ਦਿੱਤੀ ਜਾ ਸਕੇ। ਇਸਤੋਂ ਬਾਅਦ ਕੈਪਟਨ
ਪੰਜਾਬ ਦੇ ਕਿਸਾਨਾ ਦਾ ਰਾਖਾ ਬਣ ਗਿਆ ਹੈ। ਖੇਤੀਬਾੜੀ ਰਾਜ ਦਾ
ਵਿਸ਼ਾ ਹੈ, ਇਸ ਵਿਚ ਕੇਂਦਰ ਸਰਕਾਰ ਦਖ਼ਲ ਨਹੀਂ ਦੇ ਸਕਦੀ ਪ੍ਰੰਤੂ ਇਸਦੇ ਬਾਵਜੂਦ
ਕੇਂਦਰ ਸਰਕਾਰ ਨੇ ਇਹ ਐਕਟ ਬਣਾ ਦਿੱਤੇ ਸਨ। ਹੁਣ ਕੈਪਟਨ ਅਮਰਿੰਦਰ ਸਿੰਘ ਪੰਜਾਬ
ਦੇ ਕਿਸਾਨਾ ਅਤੇ ਮਜ਼ਦੂਰਾਂ ਦਾ ਰਾਖਾ ਬਣਕੇ ਸਾਹਮਣੇ ਆਇਆ ਹੈ।
ਕੈਪਟਨ
ਅਮਰਿੰਦਰ ਸਿੰਘ ਦਬੰਗ ਨੇਤਾ ਹੈ ਜਿਸਨੇ ਪਾਣੀਆਂ ਦਾ ਸਮਝੌਤਾ ਪੰਜਾਬ ਵਿਧਾਨ ਸਭਾ
ਵਿਚ ਰੱਦ ਕਰਕੇ ਕਾਂਗਰਸ ਦੀ ਕੇਂਦਰ ਸਰਕਾਰ ਦੀ ਨਰਾਜ਼ਗੀ ਮੁਲ ਲਈ ਸੀ। ਕੋਈ ਗੁੱਸੇ
ਰਹੇ ਤੇ ਭਾਵੇਂ ਨਰਾਜ਼ ਰਹੇ ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਦੇ
ਦਿਲਾਂ ਤੇ ਰਾਜ ਕਰਨ ਲਗ ਗਿਆ ਸੀ। ਇਸ ਕਰਕੇ ਉਨ੍ਹਾਂ ਨੂੰ ਪਾਣੀਆਂ ਦੇ ਰਾਖੇ ਦਾ
ਖ਼ਿਤਾਬ ਵੀ ਪੰਜਾਬ ਦੇ ਲੋਕਾਂ ਵੱਲੋਂ ਦਿੱਤਾ ਗਿਆ ਸੀ।
ਪ੍ਰੰਤੂ ਹੁਣ
ਜਦੋਂ 2017 ਵਿਚ ਕੈਪਟਨ ਅਮਰਿੰਦਰ ਸਿੰਘ ਦੀ ਦੁਬਾਰਾ ਸਰਕਾਰ ਬਣਕੇ ਆਈ ਤਾਂ ਕੈਪਟਨ
ਅਮਰਿੰਦਰ ਸਿੰਘ ਦੀ ਕਾਰਜ਼ਸ਼ੈਲੀ ਵਿਚ ਜ਼ਮੀਨ ਅਸਮਾਨ ਦਾ ਅੰਤਰ ਲੋਕਾਂ ਨੂੰ ਵੇਖਣ ਨੂੰ
ਮਿਲ ਰਿਹਾ ਹੈ।
ਪੰਜਾਬ ਦੇ ਲੋਕਾਂ ਦੇ ਸੁਭਾਅ ਹਮਲਾਵਰ ਹਨ। ਉਹ ਚਾਹੁੰਦੇ
ਹਨ ਕਿ ਜਿਵੇਂ ਕੈਪਟਨ ਅਮਰਿੰਦਰ ਸਿੰਘ ਨੇ 2002 ਦੀ ਸਰਕਾਰ ਸਮੇਂ ਖੂੰਡਾ ਫੇਰਿਆ
ਸੀ, ਉਹ ਇਸ ਵਾਰੀ ਵੀ ਉਸੇ ਤਰ੍ਹਾਂ ਖੂੰਡਾ ਫੇਰੇ ਪ੍ਰੰਤੂ ਕੈਪਟਨ ਅਮਰਿੰਦਰ ਸਿੰਘ
ਅਜਿਹਾ ਨਹੀਂ ਕਰ ਰਹੇ। ਜਿਸ ਕਰਕੇ ਪੰਜਾਬ ਦੇ ਲੋਕ ਨਰਾਜ਼ ਹਨ। ਖੂੰਡਾ ਫੇਰਨ ਤੋਂ
ਭਾਵ ਹੈ ਕਿ ਜਿਵੇਂ ਉਸਨੇ ਪਰਕਾਸ਼ ਸਿੰਘ ਬਾਦਲ ਨੂੰ ਜੇਲ੍ਹ ਭੇਜਿਆ ਸੀ ਉਸੇ ਤਰ੍ਹਾਂ
ਇਸ ਵਾਰੀ ਵੀ ਕਰਨਾ ਬਣਦਾ ਸੀ।
ਲੋਕਾਂ ਦਾ ਗੁੱਸਾ ਵੀ ਜ਼ਾਇਜ਼ ਹੈ ਕਿਉਂਕਿ
ਪੰਜਾਬ ਦੇ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਰਗਾੜੀ ਵਿਖੇ ਪੁਲਿਸ
ਦੀ ਗੋਲੀ ਨਾਲ ਮਾਰੇ ਗਏ ਦੋ ਨੌਜਵਾਨਾ ਦੇ ਦੋਸ਼ੀਆਂ ਨੂੰ ਸਜਾਵਾਂ ਚਾਹੁੰਦੇ ਹਨ।
ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਨੇ ਅਜਿਹਾ ਨਹੀਂ ਕੀਤਾ। ਕੈਪਟਨ ਤੇ ਇਹ ਇਲਜ਼ਾਮ ਵੀ
ਲੱਗ ਰਿਹਾ ਸੀ ਕਿ ਉਹ ਨਰਿੰਦਰ ਮੋਦੀ ਨਾਲ ਰਲਿਆ ਹੋਇਆ ਹੈ। ਖੇਤੀਬਾੜੀ ਨਾਲ
ਸੰਬੰਧਤ ਤਿੰਨ ਕਾਨੂੰਨਾਂ ਨੂੰ ਰੱਦ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਸ਼ੰਕੇ
ਦੂਰ ਦਿੱਤੇ ਕਰ ਹਨ ਅਤੇ ਇਕ ਵਾਰ ਫਿਰ ਪੰਜਾਬ ਦਾ ਹਿਤੈਸ਼ੀ ਸਾਬਤ ਹੋ ਗਿਆ ਹੈ। ਹੁਣ
ਉਹ ਪੰਜਾਬ ਦੀ ਕਿਸਾਨੀ ਦਾ ਰਾਖਾ ਵੀ ਬਣ ਗਿਆ ਹੈ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com
|
|
|
|
|
ਕੇਂਦਰੀ
ਖੇਤੀਬਾੜੀ ਕਾਨੂੰਨ ਰੱਦ ਕਰਨਾ ਕੈਪਟਨ ਦਾ ਮਾਸਟਰ ਸਟਰੋਕ ਵਿਰੋਧੀ ਚਿਤ
ਉਜਾਗਰ ਸਿੰਘ, ਪਟਿਆਲਾ
|
ਦਿੱਲੀ
ਦੀ ਧੌਂਸ ਬਨਾਮ ਕਿਸਾਨ ਸੰਘਰਸ਼
ਹਰਜਿੰਦਰ ਸਿੰਘ ਲਾਲ, ਖੰਨਾ |
ਮੋਦੀ
ਦੇ ਸਬਜ਼ਬਾਗ ਕਿਸਾਨਾਂ ਨੂੰ ਤਬਾਹੀ ਵੱਲ ਲੈ ਕੇ ਜਾਣਗੇ!
ਸ਼ਿਵਚਰਨ ਜੱਗੀ ਕੁੱਸਾ
|
ਅੱਜ
ਬਲਾਤਕਾਰ ਕਿਸ ਦਾ ਹੋਇਆ ਹੈ?
ਡਾ. ਹਰਸ਼ਿੰਦਰ ਕੌਰ, ਪਟਿਆਲਾ |
ਕਿਸਾਨ
ਅੰਦੋਲਨ ਨੇ 'ਅਕਾਲੀ ਦਲ' ਨੂੰ 'ਭਾਜਪਾ' ਨਾਲੋਂ ਨਾਤਾ ਤੋੜਨ ਲਈ ਮਜ਼ਬੂਰ ਕੀਤਾ
ਉਜਾਗਰ ਸਿੰਘ, ਪਟਿਆਲਾ
|
ਜੇਲ੍ਹਾਂ
ਅੰਦਰ ਡੱਕੇ ਲੋਕ ਡਾ. ਹਰਸ਼ਿੰਦਰ
ਕੌਰ, ਪਟਿਆਲਾ |
ਕੱਚੀ
ਯਾਰੀ ਅੰਬੀਆਂ ਦੀ ਟੁੱਟ ਗਈ ਤੜਿਕ ਕਰਕੇ
ਉਜਾਗਰ ਸਿੰਘ, ਪਟਿਆਲਾ
|
ਕਾਂਗਰਸ
ਦੇ ਨਵੇਂ ਅਹੁਦੇਦਾਰ: ਲੈਟਰ ਬੰਬ ਵਾਲਿਆਂ ਨੂੰ ਸੋਨੀਆਂ ਗਾਂਧੀ ਦਾ ਧੋਬੀ
ਪਟੜਾ ਉਜਾਗਰ ਸਿੰਘ, ਪਟਿਆਲਾ |
ਕੋਵਿਡ-19
ਬਾਰੇ ਅਫਵਾਹਾਂ ਫੈਲਾਉਣ ਵਾਲੇ ਪੰਜਾਬੀਆਂ ਦਾ ਨੁਕਸਾਨ ਕਰ ਰਹੇ ਹਨ
ਉਜਾਗਰ ਸਿੰਘ, ਪਟਿਆਲਾ
|
ਕੀ
ਵਿਰੋਧ ਪ੍ਰਗਟ ਕਰਨ ਲਈ ਧਰਨੇ, ਮੁਜ਼ਾਹਰੇ, ਜਲਸੇ ਅਤੇ ਜਲੂਸ ਜ਼ਾਇਜ਼ ਹਨ?
ਉਜਾਗਰ ਸਿੰਘ, ਪਟਿਆਲਾ |
ਟਿਕ-ਟਾਕ
ਤੋਂ ਹੈਰਿਸ ਪਾਰਕ ਦੇ ਜੂਤ-ਪਤਾਂਗ ਤੱਕ
ਮਿੰਟੂ ਬਰਾੜ, ਆਸਟ੍ਰੇਲੀਆ
|
ਤਰਖਾਣ
ਹਰਜੀਤ ਸਿੰਘ ਮਠਾੜੂ, ਲੀਡਸ
ਇੰਗਲੈਂਡ |
ਕਿਤਿਓਂ
ਰਾਵਣ ਨੂੰ ਹੀ ਲੱਭ ਲਿਆਓ ਡਾ.
ਹਰਸ਼ਿੰਦਰ ਕੌਰ, ਪਟਿਆਲਾ
|
ਆਜ਼ਾਦੀ
ਦਾ ਦੂਜਾ ਪੱਖ ਡਾ. ਹਰਸ਼ਿੰਦਰ ਕੌਰ,
ਪਟਿਆਲਾ |
ਖਾੜੀ
ਯੁੱਧ ਦੇ 30 ਵਰ੍ਹੇ ਪੂਰੇ ਰਣਜੀਤ
'ਚੱਕ ਤਾਰੇ ਵਾਲਾ' ਆਸਟ੍ਰੇਲੀਆ
|
ਕੀ
ਰਾਜਸਥਾਨ ਸਰਕਾਰ ਵਿਚ ਬਗ਼ਾਬਤ ਦਾ ਪੰਜਾਬ ਸਰਕਾਰ ‘ਤੇ ਕੋਈ ਪ੍ਰਭਾਵ ਪੈ
ਸਕਦਾ? ਉਜਾਗਰ ਸਿੰਘ, ਪਟਿਆਲਾ |
ਪ੍ਰਸਾਰ
ਮਾਧਿਅਮ ਤੋਂ ਬਾਅਦ ਨਿਆਂ ਪ੍ਰਣਾਲੀ ਨੂੰ ਖੂੰਜੇ ਲਾਉਣ ਦੀਆਂ ਤਿਆਰੀਆਂਪ੍ਰਸਾਰ
ਮਾਧਿਅਮ ਤੋਂ ਬਾਅਦ ਨਿਆਂ ਪ੍ਰਣਾਲੀ ਨੂੰ ਖੂੰਜੇ ਲਾਉਣ ਦੀਆਂ ਤਿਆਰੀਆਂ
ਨਿਸ਼ਾਨ ਸਿੰਘ ਰਾਠੌਰ (ਡਾ.), ਕੁਰੂਕਸ਼ੇਤਰ
|
ਕਾਂਗਰਸ
ਪਾਰਟੀ ਦੀ ਸਿਆਸੀ ਲੰਕਾ ਘਰ ਦੇ ਭੇਤੀ ਢਾਹ ਰਹੇ ਹਨ
ਉਜਾਗਰ ਸਿੰਘ, ਪਟਿਆਲਾ |
ਅਜ਼ੀਜ਼
ਮਿੱਤਰ ਅਮੀਨ ਮਲਿਕ ਦੇ ਤੁਰ ਜਾਣ ਤੇ
ਕਿੱਸਾ ਅਮੀਨ ਮਲਿਕ
ਇੰਦਰਜੀਤ ਗੁਗਨਾਨੀ, ਯੂ ਕੇ
|
ਕੀ
ਸੁਖਦੇਵ ਸਿੰਘ ਢੀਂਡਸਾ ਬਾਦਲ ਦੀ ਲੰਕਾ ਢਾਹ ਸਕੇਗਾ?
ਉਜਾਗਰ ਸਿੰਘ, ਪਟਿਆਲਾ |
ਸਾਹਿੱਤ
ਦੇ ਸੁਸ਼ਾਂਤ ਸਿੰਘ ਰਾਜਪੂਤ ਡਾ:
ਨਿਸ਼ਾਨ ਸਿੰਘ, ਕੁਰੂਕਸ਼ੇਤਰ
|
ਚਿੱਟਾ
ਹਾਥੀ ਵੀ ਸੋਨੇ ਦੇ ਆਂਡੇ ਦੇ ਸਕਦਾ
ਮਿੰਟੂ ਬਰਾੜ, ਆਸਟ੍ਰੇਲੀਆ |
ਮਾਫ਼ੀਆ
ਕੋਈ ਵੀ ਹੋਵੇ, ਕਿਸੇ ਨਾ ਕਿਸੇ ਦੀ ਬਲੀ ਮੰਗਦਾ ਹੈ!
ਸ਼ਿਵਚਰਨ ਜੱਗੀ ਕੁੱਸਾ
|
ਜ਼ਿੰਮੇਵਾਰੀਆਂ
ਤੋਂ ਭੱਜਦਾ ਮਨੁੱਖ ਡਾ. ਨਿਸ਼ਾਨ
ਸਿੰਘ, ਕੁਰੂਕਸ਼ੇਤਰ |
ਕੁਦਰਤੀ
ਆਫਤਾਂ ਦੇ ਨੁਕਸਾਨ ਅਣਗਿਣਤ ਪ੍ਰੰਤੂ ਲਾਭਾਂ ਨੂੰ ਅਣਡਿਠ ਨਹੀਂ ਕੀਤਾ ਜਾ
ਸਕਦਾ ਉਜਾਗਰ ਸਿੰਘ, ਪਟਿਆਲਾ
|
ਸਿਲੇਬਸ
ਤੋਂ ਬਾਹਰ ਨਿਕਲਣ ਸਿੱਖਿਆ ਸੰਸਥਾਵਾਂ
ਡਾ. ਨਿਸ਼ਾਨ ਸਿੰਘ, ਕੁਰੂਕਸ਼ੇਤਰ |
"ਧੌਣ
ਤੇ ਗੋਡਾ ਰੱਖ ਦਿਆਂਗੇ" ਮਿੰਟੂ
ਬਰਾੜ, ਆਸਟ੍ਰੇਲੀਆ
|
ਹਾਕੀ
ਦਾ ਧਰੂ ਤਾਰਾ ਅਸਤ ਹੋ ਗਿਆ : ਯੁਗ ਪੁਰਸ਼ ਉਲੰਪੀਅਨ ਬਲਬੀਰ ਸਿੰਘ ਸੀਨੀਅਰ
ਉਜਾਗਰ ਸਿੰਘ, ਪਟਿਆਲਾ |
ਪਿੰਡ
ਦੇ ਪਿੰਡੇ 'ਤੇ ਫਿਰ ਕਿਉਂ ਮਾਸ ਦੀ ਬੋਟੀ ਨਹੀਂ !
ਡਾ: ਨਿਸ਼ਾਨ ਸਿੰਘ ਰਾਠੌਰ
|
ਮੋਹ
ਭਿੱਜੇ ਰਿਸ਼ਤਿਆਂ ਤੋਂ ਟੁੱਟਦਾ ਮਨੁੱਖ
ਡਾ: ਨਿਸ਼ਾਨ ਸਿੰਘ ਰਾਠੌਰ |
|
ਕੌਮਾਂਤਰੀ
ਰੈੱਡ ਕਰਾਸ ਦਿਵਸ – 8 ਮਈ
ਗੋਬਿੰਦਰ ਸਿੰਘ ਢੀਂਡਸਾ |
ਕੋਰੋਨਾ
ਵਾਇਰਸ, ਇਕੱਲਾਪਣ ਅਤੇ ਮਾਨਸਿਕ ਰੋਗ : ਕਾਰਣ ਅਤੇ ਨਿਵਾਰਣ
ਡਾ: ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
"ਮਾਂ
ਬੋਲੀ ਨੂੰ ਮਾਂ ਤੋਂ ਖ਼ਤਰਾ"
ਮਿੰਟੂ ਬਰਾੜ, ਆਸਟ੍ਰੇਲੀਆ |
ਪੁਲਿਸ
ਪੰਜਾਬ ਦੀ, ਸਮਾਂ ਨਹੀਂ ਵਿਚਾਰਦੀ
ਮਿੰਟੂ ਬਰਾੜ, ਆਸਟ੍ਰੇਲੀਆ
|
ਕਰੋਨਾ
ਦਾ ਕਹਿਰ ਅਤੇ ਫ਼ਾਇਦੇ ਹਰਦੀਪ
ਸਿੰਘ ਮਾਨ, ਆਸਟਰੀਆ |
ਉਚਾ
ਬੋਲ ਨਾ ਬੋਲੀਏ, ਕਰਤਾਰੋਂ ਡਰੀਏ....
ਸ਼ਿਵਚਰਨ ਜੱਗੀ ਕੁੱਸਾ, ਲੰਡਨ
|
ਗੁਰੂ
ਗੋਬਿੰਦ ਸਿੰਘ ਮਾਰਗ ਦੀ 47 ਸਾਲ ਬਾਅਦ ਹਾਲਤ ਤਰਸਯੋਗ
ਉਜਾਗਰ ਸਿੰਘ, ਪਟਿਆਲਾ |
ਅਸੀਂ
ਸੰਜੀਦਾ ਕਿਉਂ ਨਹੀਂ ਹੁੰਦੇ...? ਡਾ.
ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਕਿਹੜੀਆਂ
ਕੰਦਰਾਂ 'ਚ ਜਾ ਲੁਕਦੇ ਨੇ ਭਵਿੱਖਬਾਣੀਆਂ ਕਰਨ ਵਾਲੇ ਬਾਬੇ?
ਸ਼ਿਵਚਰਨ ਜੱਗੀ ਕੁੱਸਾ, ਲੰਡਨ |
“ਓਹ
ਲਾਟਰੀ ਕਿਵੇਂ ਨਿੱਕਲੇਗੀ, ਜਿਹੜੀ ਕਦੇ ਪਾਈ ਹੀ ਨਹੀਂ।“
ਮਨਦੀਪ ਖੁਰਮੀ ਹਿੰਮਤਪੁਰਾ, ਗਲਾਸਗੋ
|
ਕਰੋਨਾ
ਨੇ ਮਹਾਂ-ਸ਼ਕਤੀਆਂ ਨੂੰ ਦਿਖਾਈ ਉਨ੍ਹਾਂ ਦੀ ਔਕਾਤ
ਮਿੰਟੂ ਬਰਾੜ, ਆਸਟ੍ਰੇਲੀਆ |
'ਕੋਰੋਨਾ
ਵਾਇਰਸ' ਮਾਧਿਅਮ ਦਾ ਸਿਰਜਿਆ ਹਊਆ? ਇੱਕ ਦੂਜੇ ਨੂੰ ਠਿੱਬੀ? ਜਾਂ ਥੋਕ 'ਚ
ਵਪਾਰ? ਸ਼ਿਵਚਰਨ ਜੱਗੀ ਕੁੱਸਾ, ਲੰਡਨ
|
ਪੰਜਾਬ
ਵਿਚ ਖਾਦ ਪਦਾਰਥਾਂ ਵਿਚ ਮਿਲਾਵਟ ਵਿਰੁਧ ਮੁਹਿੰਮ ਸ਼ੁਭ ਸੰਕੇਤ ਪ੍ਰੰਤੂ
ਨਤੀਜੇ ਖੌਫਨਾਕ ਉਜਾਗਰ ਸਿੰਘ,
ਪਟਿਆਲਾ |
ਪੱਥਰ
ਪਾੜ ਕੇ ਉੱਗੀ ਕਰੂੰਬਲ 'ਸੰਨੀ ਹਿੰਦੁਸਤਾਨੀ'
ਮਿੰਟੂ ਬਰਾੜ, ਆਸਟ੍ਰੇਲੀਆ
|
ਪੰਜਾਬੀ
ਗੀਤਾਂ ਦਾ ਦਿਸ਼ਾਹੀਣ ਫਿਲਮਾਂਕਣ ਅਤੇ ਬਚਪਨ?
ਰਮਨਦੀਪ ਕੌਰ, ਸੰਗਰੂਰ |
ਡੁੱਲ੍ਹੇ
ਬੇਰ ਹਾਲੇ ਵੀ ਚੁੱਕਣ ਦੇ ਕਾਬਿਲ
ਮਿੰਟੂ ਬਰਾੜ, ਆਸਟ੍ਰੇਲੀਆ
|
ਦਲੀਪ
ਕੌਰ ਟਿਵਾਣਾ ਦੇ ਤੁਰ ਜਾਣ ਨਾਲ ਪੰਜਾਬੀ ਸਾਹਿਤ ਦੇ ਇੱਕ ਯੁਗ ਦਾ ਅੰਤ
ਉਜਾਗਰ ਸਿੰਘ, ਪਟਿਆਲਾ
|
ਨਾਗਰਿਕ
ਸੋਧ ਕਾਨੂੰਨ-ਭਾਰਤ ਦੇ ਵੋਟਰਾਂ ਨੂੰ ਆਪਣੇ ਬੀਜੇ ਕੰਡੇ ਆਪ ਹੀ ਚੁਗਣੇ ਪੈਣਗੇ
ਉਜਾਗਰ ਸਿੰਘ, ਪਟਿਆਲਾ
|
"ਨਾਮ
ਚੋਟੀ ਦੀਆਂ ਮੁਲਕਾਂ 'ਚ ਬੋਲਦਾ, ਤੇ ਘਰ ਲੱਗੀ ਅੱਗ ਨਾ ਬੁੱਝੇ।"
ਮਿੰਟੂ ਬਰਾੜ ਆਸਟ੍ਰੇਲੀਆ |
ਬਾਰਿ
ਪਰਾਇਐ ਬੈਸਣਾ... ਡਾ. ਨਿਸ਼ਾਨ ਸਿੰਘ
ਰਾਠੌਰ, ਕੁਰੂਕਸ਼ੇਤਰ
|
ਅੱਗ
ਦੀ ਮਾਰ ਅਤੇ ਆਸਟ੍ਰੇਲੀਆ ਦੇ ਨਵੇਂ ਵਰ੍ਹੇ ਦੇ ਜਸ਼ਨ
ਮਿੰਟੂ ਬਰਾੜ ਆਸਟ੍ਰੇਲੀਆ |
ਨਿੱਕੀਆਂ
ਜਿੰਦਾਂ ਦੀ ਲਾਸਾਨੀ ਕੁਰਬਾਨੀ ਨੂੰ ਪ੍ਰੇਰਨਾ ਸਰੋਤ ਬਣਾਉਣ ਦੀ ਲੋੜ
ਉਜਾਗਰ ਸਿੰਘ, ਪਟਿਆਲਾ
|
ਜਵਾਨੀ
ਜ਼ਿੰਦਾਬਾਦ ਡਾ. ਨਿਸ਼ਾਨ ਸਿੰਘ ਰਾਠੌਰ,
ਕੁਰੁਕਸ਼ੇਤਰ |
ਜ਼ਮੀਨ
ਦੀ ਗਿਰਦਾਵਰੀ ਕੀ ਹੈ ਰਵੇਲ ਸਿੰਘ
ਇਟਲੀ
|
|
|
|
|
|
|
|