WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
 
     
 
ਕਿਸਾਨ ਅੰਦੋਲਨ ਅਨੇਕ ਨਵੇਂ ਕੀਰਤੀਮਾਨ ਸਿਰਜਕੇ ਭਾਈਚਾਰਕ ਸਾਂਝ ਦਾ ਪ੍ਰਤੀਕ ਬਣਿਆਂ
ਉਜਾਗਰ ਸਿੰਘ, ਪਟਿਆਲਾ   (08/12/2020)

 

62ਦਿੱਲੀ ਦੀਆਂ ਸਰਹੱਦਾਂ ਉਪਰ ਚਲ ਰਿਹਾ ਕਿਸਾਨ ਅੰਦੋਲਨ ਕਈ ਨਵੇਂ ਕੀਰਤੀਮਾਨ ਸਿਰਜਕੇ ਭਾਈਚਾਰਕ ਸਾਂਝ ਦਾ ਪ੍ਰਤੀਕ ਬਣ ਗਿਆ ਹੈ। ਇਕ ਕਿਸਮ ਨਾਲ ਸ਼ਾਂਤਮਈ ਇਨਕਲਾਬ ਦੀ ਨੀਂਹ ਰੱਖੀ ਗਈ ਹੈ। ਪੰਜਾਬੀਆਂ ਦੇ ਖ਼ੂਨ ਵਿਚ ਲੜਨ ਮਰਨ ਦਾ ਜ਼ਜਬਾ, ਲਗਨ, ਦ੍ਰਿੜ੍ਹਤਾ, ਜੋਸ਼, ਅਖ਼ਰੋਸ਼ ਦਲੇਰੀ ਅਤੇ ਹਿੰਮਤ ਨਾ ਹਾਰਨ ਦੀ ਪ੍ਰਵਿਰਤੀ ਹੈ, ਜਿਸ ਕਰਕੇ ਉਹ ਜੋ ਪ੍ਰਣ ਕਰ ਲੈਣ ਉਸਦੀ ਪ੍ਰਾਪਤੀ ਤੋਂ ਬਿਨਾ ਪਿਛੇ ਨਹੀਂ ਹੱਟਦੇ।

ਸਬਰ, ਸੰਤੋਖ, ਸ਼ਹਿਨਸ਼ੀਲਤਾ ਅਤੇ ਸਰਬਤ ਦਾ ਭਲਾ ਕਰਨ ਦੀ ਭਾਵਨਾ ਵੀ ਗੁਰੂਆਂ ਨੇ ਉਨ੍ਹਾਂ ਵਿਚ ਪ੍ਰਜਵਲਿਤ ਕੀਤੀ ਹੋਈ ਹੈ ਪ੍ਰੰਤੂ ਜਦੋਂ ਜ਼ੁਲਮ ਵੱਧ ਜਾਵੇ ਤਾਂ ਸ਼ਮਸ਼ੀਰ ਚੁਕਣ ਦਾ ਸਿਧਾਂਤ ਵੀ ਗੁਰੂ ਸਾਹਿਬ ਨੇ ਦਿੱਤਾ ਹੈ। ਇਸਦਾ ਸਬੂਤ ਦੇਸ਼ ਦੀ ਆਜ਼ਾਦੀ ਦੀ ਮੁਹਿੰਮ ਵਿਚ ਪੰਜਾਬੀਆਂ ਦੇ ਯੋਗਦਾਨ ਤੋਂ ਸਾਫ ਹੋ ਜਾਂਦਾ ਹੈ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਰਹੱਦਾਂ ਤੇ ਭਾਵੇਂ ਪਾਕਿਸਤਾਨ ਅਤੇ ਚੀਨ ਦੀ ਲੜਾਈ ਹੋਵੇ ਹਮੇਸ਼ਾ ਪੰਜਾਬੀਆਂ ਨੇ ਮੋਹਰੀ ਦੀ ਭੂਮਿਕਾ ਨਿਭਾਕੇ ਮੱਲਾਂ ਮਾਰੀਆਂ ਹਨ।

ਪਾਕਿਸਤਾਨ ਵਿਚੋਂ ਬੰਗਲਾ ਦੇਸ਼ ਨੂੰ ਵੱਖਰਾ ਦੇਸ਼ ਬਣਾਉਣ ਦੀ ਲੜਾਈ ਵਿਚ ਇਕ ਲੱਖ ਪਾਕਿਸਤਾਨੀ ਫੌਜੀਆਂ ਤੋਂ ਹਥਿਆਰ ਸੁਟਵਾਉਣ ਵਾਲੇ ਜਗਜੀਤ ਸਿੱਘ ਅਰੋੜਾ ਵੀ ਪੰਜਾਬੀ ਹੀ ਸਨ। ਵਿਰੋਧੀਆਂ ਤੋਂ ਹਥਿਆਰ ਸੁਟਵਾਉਣ ਦਾ ਤਜਰਬਾ ਪੰਜਾਬੀਆਂ ਕੋਲ ਹੈ। ਕਿਸਾਨ ਅੰਦੋਲਨ ਵੀ ਕੇਂਦਰ ਸਰਕਾਰ ਦੇ ਜ਼ੁਲਮ ਦੇ ਵਿਰੋਧ ਦਾ ਹੀ ਨਤੀਜਾ ਹੈ।

ਕਿਸਾਨ ਅੰਦੋਲਨ ਵਿਚ ਵੀ ਪੰਜਾਬੀ ਹੀ ਮੋਹਰੀ ਦੀ ਭੂਮਿਕਾ ਨਿਭਾ ਰਹੇ ਹਨ। ਹਰਿਆਣਵੀ ਵੀ ਮੁੱਢਲੇ ਤੌਰ ਤੇ ਪੰਜਾਬੀ ਹੀ ਹਨ। ਕੇਂਦਰ ਸਰਕਾਰ ਵੱਲੋਂ ਕਿਸਾਨਾ ਦੀ ਆਮਦਨ ਵਧਾਉਣ ਦੇ ਨਾਂ ਉਪਰ ਖੇਤੀਬਾੜੀ ਨਾਲ ਸੰਬੰਧਤ ਬਣਾਏ ਗਏ ਤਿੰਨ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਕੀਤੇ ਜਾ ਰਹੇ ਕਿਸਾਨ ਅੰਦੋਲਨ ਨੇ ਕਈ ਨਵੇਂ ਕੀਰਤੀਮਾਨ ਸਿਰਜ ਦਿੱਤੇ ਹਨ। ਇਸ ਅੰਦੋਲਨ ਨੇ ਪੰਜਾਬ ਦੇ ਕਿਸਾਨਾ ਦੀਆਂ 31 ਜਥੇਬੰਦੀਆਂ ਵਿਚ ਅਨੇਕਾਂ ਵਖਰੇਵੇਂ ਹੋਣ ਦੇ ਬਾਵਜੂਦ ਜਦੋਂ ਕੇਂਦਰ ਨੇ ਉਨ੍ਹਾਂ ਦੇ ਅਸਤਿਤਵ ਨੂੰ ਹੱਥ ਪਾ ਲਿਆ ਤਾਂ ਇਕ ਮੰਚ ‘ਤੇ ਇਕੱਠੇ ਹੋ ਗਏ। ਇਸ ਤੋਂ ਵੀ ਵੱਡੀ ਗੱਲ ਇਸ ਅੰਦੋਲਨ ਨੇ ਭਾਰਤ ਦੇ ਸਮੁੱਚੇ ਕਿਸਾਨਾ ਨੂੰ ਵੀ ਲਾਮਬੰਦ ਕਰ ਦਿੱਤਾ ਹੈ।

ਪੰਜਾਬ ਅਤੇ ਹਰਿਆਣਾ ਵਿਚ ਹੁਣ ਤੱਕ ਜਿਹੜੀ ਦੋਹਾਂ ਰਾਜਾਂ ਦੇ ਕਿਸਾਨਾ ਦੇ ਹਿਤਾਂ ਦੇ ਟਕਰਾਓ ਕਰਕੇ ਕੁੜੱਤਣ ਵਧਦੀ ਹੀ ਜਾ ਰਹੀ ਸੀ, ਉਹ ਵੀ ਖ਼ਤਮ ਕਰ ਦਿੱਤੀ ਹੈ।

ਹਰਿਆਣਾ ਦੇ ਕਿਸਾਨ ਪੰਜਾਬ ਦੇ ਕਿਸਾਨਾ ਨਾਲ ਮੋਢੇ ਨਾਲ ਮੋਢਾ ਜੋੜਕੇ ਜਦੋਜਹਿਦ ਕਰ ਰਹੇ ਹਨ। ਇੱਥੇ ਹੀ ਬਸ ਨਹੀਂ ਹਰਿਆਣਵੀ ਪੰਜਾਬੀ ਕਿਸਾਨਾ ਦੀ ਆਓ ਭਗਤ ਵਿਚ ਵੀ ਕੋਈ ਕਸਰ ਨਹੀਂ ਛੱਡ ਰਹੇ। ਇਕ ਹੋਰ ਮਹੱਤਵਪੂਰਨ ਗੱਲ ਇਹ ਵੀ ਹੈ ਕਿ ਹੁਣ ਤੱਕ ਦੇਸ ਵਿਚ ਇਤਨਾ ਵੱਡਾ, ਲੰਮਾ ਅਤੇ ਸ਼ਾਂਤਮਈ ਕੋਈ ਵੀ ਅੰਦੋਲਨ ਨਹੀਂ ਹੋਇਆ। ਇਹ ਅੰਦੋਲਨ ਇਤਿਹਾਸ ਦਾ ਹਿੱਸਾ ਬਣੇਗਾ।

ਅੰਦੋਲਨ ਆਮ ਤੌਰ ਤੇ ਹਿੰਸਕ ਹੋ ਜਾਂਦੇ ਹਨ ਪ੍ਰੰਤੂ ਕਿਸਾਨਾ ਦਾ ਇਹ ਅੰਦੋਲਨ ਪੂਰਨ ਸ਼ਾਂਤਮਈ ਢੰਗ ਨਾਲ ਵੱਡਾ ਇਕੱਠ ਹੋਣ ਦੇ ਬਾਵਜੂਦ ਚਲ ਰਿਹਾ ਹੈ। ਭਾਵੇਂ ਕੇਂਦਰੀ ਏਜੰਸੀਆਂ ਨੇ ਇਸ ਅੰਦੋਲਨ ਵਿਚ ਆਪਣੇ ਬੰਦਿਆਂ ਦੀ ਘੁਸਪੈਠ ਕਰਵਾਕੇ ਅਸ਼ਾਂਤ ਕਰਨ ਦੀ ਕੋਸਿਸ਼ ਕੀਤੀ ਹੈ, ਕਿਸਾਨ ਉਨ੍ਹਾਂ ਘੁਸਪੈਠੀਆਂ ਉਪਰ ਵੀ ਹੱਥ ਨਹੀਂ ਚੁਕ ਰਹੇ। ਉਨ੍ਹਾਂ ਘੁਸਪੈਠੀਆਂ ਨੂੰ ਸ਼ਾਂਤਮਈ ਢੰਗ ਨਾਲ ਪਕੜਕੇ ਪੁਲਿਸ ਦੇ ਸਪੁਰਦ ਕਰ ਰਹੇ ਹਨ।

ਇਸ ਤੋਂ ਪਹਿਲਾਂ ਹਰ ਅੰਦੋਲਨ ਦੀ ਰਹਿਨੁਮਾਈ ਜਾਂ ਪਿਠਭੂਮੀ ਵਿਚ ਕੋਈ ਨਾ ਕੋਈ ਸਿਆਸੀ ਪਾਰਟੀ ਹੁੰਦੀ ਸੀ। ਇਸ ਵਾਰ ਕਿਸੇ ਵੀ ਸਿਆਸੀ ਪਾਰਟੀ ਨੂੰ ਇਸ ਅੰਦੋਲਨ ਵਿਚ ਦਖ਼ਲਅੰਦਾਜ਼ੀ ਨਹੀਂ ਕਰਨ ਦਿੱਤੀ ਜਾ ਰਹੀ। ਇਥੋਂ ਤੱਕ ਕੇ ਸਟੇਜਾਂ ਦੇ ਕੋਲ ਢੁਕਣ ਹੀ ਨਹੀਂ ਦਿੱਤਾ ਜਾਂਦਾ। ਹਾਲਾਂ ਕਿ ਅੰਦੋਲਨ ਵਿਚ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਵਰਕਰ ਸ਼ਾਮਲ ਹੋ ਰਹੇ ਹਨ ਪ੍ਰੰਤੂ ਉਹ ਕੋਈ ਵੀ ਆਪੋ ਆਪਣੀਆਂ ਪਾਰਟੀਆਂ ਦਾ ਝੰਡਾ ਨਹੀਂ ਲਿਜਾ ਰਹੇ, ਸਿਰਫ ਕਿਸਾਨ ਯੂਨੀਅਨ ਦਾ ਇਕੋ ਇਕ ਝੰਡਾ ਲੈ ਕੇ ਜਾਣ ਦੀ ਪ੍ਰਵਾਨਗੀ ਹੈ। ਅਨੁਸ਼ਾਸਨ ਵੀ ਕਮਾਲ ਦਾ ਹੈ। ਕੋਈ ਹੁਲੜਬਾਜ਼ੀ ਨਹੀਂ। ਸਗੋਂ ਸ਼ਾਂਤਮਈ ਰਹਿਣ ਦੀਆਂ ਅਪੀਲਾਂ ਸਟੇਜ ਤੋਂ ਵਾਰ ਵਾਰ ਕੀਤੀਆਂ ਜਾ ਰਹੀਆਂ ਹਨ। ਭਾਵੇਂ 'ਭਾਰਤੀ ਜਨਤਾ ਪਾਰਟੀ' ਦੇ ਨੇਤਾਵਾਂ ਨੇ ਇਸ ਅੰਦੋਲਨ ਨੂੰ ਵਖਵਾਦੀ ਵੀ ਕਿਹਾ ਹੈ ਪ੍ਰੰਤੂ ਦੂਜੇ ਰਾਜਾਂ ਦੇ ਕਿਸਾਨ ਕਹਿ ਰਹੇ ਹਨ ਕਿ ਜੇ ਆਪਣੇ ਹੱਕ ਮੰਗਣਾ ਵੱਖਵਾਦੀ ਹੈ ਤਾਂ ਉਹ ਵੀ ਵੱਖਵਾਦੀ ਹਨ। ਦੇਸ ਵਿਚ ਜਿਤਨੇ ਵੀ ਅੰਦੋਲਨ ਹੁੰਦੇ ਰਹੇ ਹਨ, ਉਨ੍ਹਾਂ ਦੀ ਅਗਵਾਈ ਮਰਦ ਹੀ ਕਰਦੇ ਰਹੇ ਹਨ ਪ੍ਰੰਤੂ ਇਸ ਅੰਦੋਲਨ ਦੀ ਵਿਲੱਖਣਤਾ ਇਹ ਹੈ ਕਿ ਇਸ ਵਿਚ ਇਸਤਰੀਆਂ, ਬੱਚੇ, ਨੌਜਵਾਨ, ਵਿਦਿਆਰਥੀ ਅਤੇ ਬਜ਼ੁਰਗ ਵੀ ਬਰਾਬਰ ਗਿਣਤੀ ਵਿਚ ਸ਼ਾਮਲ ਹਨ। ਪੰਜਾਬ ਦੇ ਨੌਜਵਾਨਾ ਨੇ ਵੱਡੀ ਗਿਣਤੀ ਵਿਚ ਹਿੱਸਾ ਲੈ ਕੇ ਸਾਬਤ ਕਰ ਦਿੱਤਾ ਹੈ ਕਿ ਉਹ ਪੰਜਾਬ ਦੇ ਰੱਖਵਾਲੇ ਹਨ।
 
ਇਹ ਗੱਲ ਤਾਂ ਠੀਕ ਹੈ ਕਿ ਆਮ ਲੋਕਾਂ ਨੂੰ ਆਵਾਜਾਈ ਦੀ ਅੰਦੋਲਨ ਨਾਲ ਥੋੜ੍ਹੀ ਮੁਸ਼ਕਲ ਆ ਰਹੀ ਹੈ ਪ੍ਰੰਤੂ ਫਿਰ ਵੀ ਹੈਰਾਨੀ ਦੀ ਗੱਲ ਹੈ ਕਿ ਆਮ ਲੋਕ ਇਸ ਅੰਦੋਲਨ ਦੇ ਹੱਕ ਵਿਚ ਖੜ੍ਹੇ ਹਨ। ਸਮਾਜ ਦੇ ਹਰ ਵਰਗ ਦੀਆਂ ਸੰਸਥਾਵਾਂ ਇਸ ਅੰਦੋਲਨ ਦਾ ਹਿੱਸਾ ਬਣ ਰਹੀਆਂ ਹਨ। ਇਸ ਤੋਂ ਪਹਿਲਾਂ ਸਿਰਫ ਇਕ ਅੱਧੀ ਸੰਸਥਾ ਕਿਸੇ ਵੀ ਅੰਦੋਲਨ ਦੀ ਸਪੋਰਟ ਤਾਂ ਕਰ ਦਿੰਦੀ ਸੀ ਪ੍ਰੰਤੂ ਉਸ ਵਿਚ ਸ਼ਾਮਲ ਨਹੀਂ ਹੁੰਦੀ ਸੀ। ਇਸ ਅੰਦੋਲਨ ਵਿਚ ਦੇਸ ਅਤੇ ਖਾਸ ਤੌਰ ਤੇ ਪੰਜਾਬ ਦੀ ਕੋਈ ਅਜਿਹੀ ਸੰਸਥਾ ਨਹੀਂ ਜਿਹੜੀ ਸ਼ਾਮਲ ਨਾ ਹੋ ਰਹੀ ਹੋਵੇ। ਮੁੱਖ ਤੌਰ ਤੇ ਕਲਾਕਾਰ, ਡਾਕਟਰ, ਵਕੀਲ, ਸਮਾਜ ਸੇਵੀ ਸੰਸਥਾਵਾਂ, ਪੈਰਾ ਮੈਡੀਕਲ ਸਭਾਵਾਂ,  ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਸੰਸਥਾਵਾਂ, ਸਾਬਕਾ ਨੌਕਰਸ਼ਾਹ, ਸਾਬਕਾ ਫੌਜੀ ਅਧਿਕਾਰੀ, ਸਾਹਿਤਕਾਰ, ਪੱਤਰਕਾਰ, ਵਿਦਿਆਰਥੀ ਜਥੇਬੰਦੀਆਂ, ਨਿਹੰਗ ਸਿੰਘ ਅਤੇ ਵੱਖ ਵੱਖ ਖੇਤਰਾਂ ਦੇ ਮਹੱਤਵਪੂਰਨ ਵਿਅਕਤੀਆਂ ਨੂੰ ਕੇਂਦਰ ਸਰਕਾਰ ਵੱਲੋਂ ਜਿਹੜੇ ਪੁਰਸਕਾਰ ਮਿਲੇ ਹੋਏ ਸਨ, ਉਨ੍ਹਾਂ ਨੂੰ ਵਿਰੋਧ ਕਰਕੇ ਵਾਪਸ ਕਰ ਰਹੇ ਹਨ। ਭਾਰਤ ਦੇ ਇਤਿਹਾਸ ਵਿਚ ਕਿਸੇ ਵੀ ਅੰਦੋਲਨ ਨੂੰ ਇਤਨਾ ਸਮਰਥਨ ਨਹੀਂ ਮਿਲਿਆ ਜਿਤਨਾ ਇਸ ਅੰਦੋਲਨ ਨੂੰ ਮਿਲ ਰਿਹਾ ਹੈ।
 
ਵਿਦੇਸ਼ਾਂ ਵਿਚ ਜਿਹੜੇ ਪਰਵਾਸੀ ਵਸੇ ਹੋਏ ਹਨ, ਉਹ ਵੀ ਉਥੇ ਕਿਸਾਨਾ ਨਾਲ ਹਮਦਰਦੀ ਪ੍ਰਗਟਾਉਣ ਲਈ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਤੋਂ ਇਲਾਵਾ ਉਹ ਕਿਸਾਨ ਅੰਦੋਲਨ ਲਈ ਆਰਥਿਕ ਮਦਦ ਵੀ ਕਰ ਰਹੇ ਹਨ। ਅਮਰੀਕਾ ਵਿਚੋਂ ਕਿਸਾਨਾ ਦੀ ਹੌਸਲਾ ਅਫਜਾਈ ਲਈ ਟੁੱਟ ਭਰਾਵਾਂ ਨੇ 25 ਕਵਿੰਟਲ ਬਦਾਮ ਭੇਜੇ ਦੇ ਕੁਝ ਹੋਰ ਲੋਕਾਂ ਨੇ ਦਸ ਕਵਿੰਟਲ ਬਦਾਮ ਭੇਜੇ ਹਨ। 

ਵੈਸੇ ਤਾਂ ਕਿਸਾਨ ਆਪੋ ਆਪਣੇ ਜਥਿਆਂ ਲਈ ਲੰਗਰ ਦਾ ਪ੍ਰਬੰਧ ਕਰਕੇ ਗਏ ਹਨ, ਫਿਰ ਵੀ ਪੰਜਾਬ ਅਤੇ ਦੂਜੇ ਰਾਜਾਂ ਵਿਚੋਂ ਲੰਗਰ ਦਾ ਸਾਮਾਨ ਲਗਾਤਾਰ ਪਹੁੰਚ ਰਿਹਾ ਹੈ। ਕਈ ਤਰ੍ਹਾਂ ਦੇ ਪਕਵਾਨਾ ਦੇ ਲੰਗਰ ਚਲ ਰਹੇ ਹਨ। ਚਾਹ ਦੇ ਨਾਲ ਦੁੱਧ, ਖੀਰ, ਜਲੇਬੀਆਂ, ਫਲ, ਕਾਜੂ, ਬਦਾਮ, ਸੌਗੀ, ਲੱਸੀ, ਦਹੀਂ, ਮੱਖਣ, ਗੁੜ ਦੀਆਂ ਪਿੰਨੀਆਂ ਅਤੇ ਹੋਰ ਅਨੇਕ ਕਿਸਮ ਦੇ ਪਕਵਾਨ ਤਿਆਰ ਹੋ ਰਹੇ ਹਨ।

ਬਾਹਰਲੇ ਸੂਬਿਆਂ ਵਿਚੋਂ ਕੁਝ ਨੌਜਵਾਨਾ ਨੇ ਆ ਕੇ ਲੰਗਰ ਲਾਇਆ ਹੋਇਆ ਹੈ, ਜਿਸ ਵਿਚ ਚਪਾਤੀਆਂ ਅਤੇ ਚਾਉਲ ਬਣਾਉਣ ਵਾਲੀਆਂ ਮਸ਼ੀਨਾ ਲਿਆਂਦੀਆਂ ਹੋਈਆਂ ਹਨ। ਉਸ ਲੰਗਰ ਵਿਚ ਹਰ ਰੋਜ 25 ਹਜ਼ਾਰ ਕਿਸਾਨ ਲੰਗਰ ਛਕ ਰਹੇ ਹਨ। ਇਹ ਨੌਜਵਾਨ ਕਿਸਾਨਾ ਨੂੰ ਲੰਗਰ ਉਨ੍ਹਾਂ ਦੇ ਧਰਨਿਆਂ ਵਾਲੇ ਥਾਂ ਤੇ ਵੀ ਪਹੁੰਚਾ ਦਿੰਦੇ ਹਨ, ਬਸ਼ਰਤੇ ਕਿ ਉਨ੍ਹਾਂ ਨੂੰ ਅਗਾਊਂ ਸੂਚਨਾ ਦੇ ਦਿੱਤੀ ਜਾਵੇ ਕਿ ਕਿਤਨਾ ਲੰਗਰ ਲੋੜੀਂਦਾ ਹੈ। ਇਨ੍ਹਾਂ ਲੰਗਰਾਂ ਦੀ ਇਕ ਵਿਲੱਖਣਤਾ ਇਹ ਵੀ ਹੈ ਕਿ ਕਿਸਾਨਾ ਤੋਂ ਬਿਨਾ ਕੋਈ ਵੀ ਆ ਕੇ ਲੰਗਰ ਛੱਕ ਸਕਦਾ ਹੈ।

ਬਹੁਤ ਸਾਰੇ ਗਰੀਬ ਲੋਕ ਵੀ ਆ ਕੇ ਲੰਗਰ ਛੱਕ ਰਹੇ ਹਨ। ਕਿਸਾਨਾ ਦੀ ਖੁਲ੍ਹਦਿਲੀ ਵੀ ਕਮਾਲ ਦੀ ਹੈ ਕਿ ਉਹ ਉਨ੍ਹਾਂ ਸੁਰੱਖਿਆ ਕਰਮਚਾਰੀਆਂ ਨੂੰ ਵੀ ਲੰਗਰ ਛਕਾ ਰਹੇ ਹਨ, ਜਿਨ੍ਹਾਂ ਨੇ ਉਨ੍ਹਾਂ ਉਪਰ ਪਾਣੀ ਦੀਆਂ ਬੁਛਾੜਾਂ ਅਤੇ ਅਥਰੂ ਗੈਸ ਦੇ ਗੋਲੇ ਸੁਟੇ ਸਨ। ਗੈਸ ਏਜੰਸੀਆਂ ਲੰਗਰ ਤਿਆਰ ਕਰਨ ਲਈ ਗੈਸ ਦੇ ਸਿਲੰਡਰ ਮੁਫਤ ਦੇ ਰਹੀਆਂ ਹਨ।

ਕੰਬਲ, ਜਰਸੀਆਂ, ਜੁਰਾਬਾਂ ਅਤੇ ਜੈਕਟਾਂ ਵੰਡੀਆਂ ਜਾ ਰਹੀਆਂ ਹਨ। ਲੰਗਰਾਂ ਵਿਚ ਲੋਕ ਸਵੈ ਇਛਾ ਨਾਲ ਆ ਕੇ ਕੰਮ ਕਰ ਰਹੇ ਹਨ। ਇਕ ਹੋਰ ਕਮਾਲ ਦੀ ਗੱਲ ਹੈ ਕਿ ਸਾਰੇ ਧਰਨਿਆਂ ਵਿਚ ਸਫਾਈ ਦਾ ਵਿਸੇਸ਼ ਧਿਆਨ ਰੱਖਿਆ ਜਾਂਦਾ ਹੈ। ਸਫਾਈ ਦਾ ਪ੍ਰਬੰਧ ਨੌਜਵਾਨਾ ਅਤੇ ਬਜ਼ੁਰਗਾਂ ਨੇ ਆਪਣੇ ਹੱਥਾਂ ਵਿਚ ਲਿਆ ਹੋਇਆ ਹੈ। ਅਨੁਸ਼ਾਸ਼ਨ ਵੀ ਬਿਹਤਰੀਨ ਹੈ। ਪ੍ਰਬੰਧਕਾਂ ਨੇ ਹਰ ਕੰਮ ਕਰਨ ਲਈ ਟੀਮਾ ਬਣਾਈਆਂ ਹੋਈਆਂ ਹਨ। ਡਾਕਟਰਾਂ ਦੀਆਂ ਟੀਮਾ ਸਵੈ ਇਛਾ ਨਾਲ ਡਾਕਟਰੀ ਸਹੂਲਤਾਂ ਚੌਵੀ ਘੰਟੇ ਦੇ ਰਹੀਆਂ ਹਨ। ਇਸਤਰੀਆਂ ਦੇ ਇਸ਼ਨਾਨ ਕਰਨ ਲਈ ਵਿਸੇਸ਼ ਪ੍ਰਬੰਧ ਕੀਤੇ ਗਏ ਹਨ। ਨੇੜੇ ਦੇ ਹੋਟਲ ਮਾਲਕਾਂ ਨੇ ਆਪਣੇ ਹੋਟਲ ਇਸਤਰੀਆਂ ਲਈ ਮੁਫਤ ਵਿਚ ਦੇ ਦਿੱਤੇ ਹਨ। ਹੈ।

ਪੰਜਾਬ ਵਿਚੋਂ ਬੱਸਾਂ ਦੇ ਮਾਲਕਾਂ ਨੇ ਹਰ ਰੋਜ਼ ਮੁਫਤ ਬੱਸਾਂ ਜਿਲ੍ਹਾ ਹੈਡ ਕੁਆਟਰਾਂ ਤੋਂ ਦਿੱਲੀ ਜਾਣ ਅਤੇ ਵਾਪਸ ਲਿਆਉਣ ਲਈ ਦੇ ਦਿੱਤੀਆਂ ਹਨ। ਪੈਟਰੌਲ ਪੰਪਾਂ ਦੇ ਮਾਲਕ ਕਿਸਾਨਾ ਦੇ ਟਰੈਕਟਰਾਂ ਵਿਚ ਡੀਜ਼ਲ ਮੁਫ਼ਤ ਪਾ ਰਹੇ ਹਨ। ਕੁਝ ਲੋਕ ਟਰੈਕਟਰਾਂ ਵਿਚ ਮੁਫਤ ਡੀਜ਼ਲ ਪਾ ਰਹੇ ਹਨ। ਲੋਕਾਂ ਵੱਲੋਂ ਇਨ੍ਹਾਂ ਲੰਗਰਾਂ ਅਤੇ ਹੋਰ ਸੇਵਾਵਾਂ ਦੇਣ ਦਾ ਅਰਥ ਇਹ ਨਿਕਲਦਾ ਹੈ ਕਿ ਸਮੁੱਚਾ ਭਾਰਤ ਅਤੇ ਪਰਵਾਸੀ ਭਾਰਤੀ ਕਿਸਾਨ ਅੰਦੋਲਨ ਦੀ ਖੁਲ੍ਹਕੇ ਸਪੋਰਟ ਕਰ ਰਹੇ ਹਨ।
 
ਹੁਣ ਤੱਕ ਕਿਸਾਨਾ ਦੀਆਂ ਮੰਤਰੀਆਂ ਨਾਲ ਪੰਜ ਮੀਟਿੰਗਾਂ ਹੋ ਚੁਕੀਆਂ ਹਨ ਪ੍ਰੰਤੂ ਮੀਟਿੰਗਾਂ ਵਿਚ ਕਿਸਾਨ ਸਰਕਾਰੀ ਚਾਹ ਅਤੇ ਖਾਣਾ ਨਹੀਂ ਖਾ ਰਹੇ। ਉਹ ਆਪਣਾ ਖਾਣਾ ਨਾਲ ਲੈ ਕੇ ਜਾਂਦੇ ਹਨ। ਗੋਦੀ ਮੀਡੀਆ ਸਹੀ ਖਬਰਾਂ ਨਾ ਦੇਣ ਕਰਕੇ ਬਦਨਾਮੀ ਖੱਟ ਰਿਹਾ ਹੈ।      

ਇਸ ਅੰਦੋਲਨ ਨੂੰ ਸਮੁੱਚੇ ਸੰਸਾਰ ਵਿਚੋਂ ਸਪੋਰਟ ਮਿਲ ਰਹੀ ਹੈ।

ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਵੀ ਕਿਸਾਨਾ ਦੇ ਮਨੁਖੀ ਅਧਿਕਾਰਾਂ ਦੇ ਹੱਕ ਵਿਚ ਬਿਆਨ ਦਿੱਤਾ ਹੈ। ਇੰਗਲੈਂਡ ਦੇ 36 ਸੰਸਦ ਮੈਂਬਰਾਂ ਨੇ ਤਨਮਨਜੀਤ ਸਿੰਘ ਢੇਸੀ ਦੀ ਅਗਵਾਈ ਵਿਚ ਇਸ ਅੰਦੋਲਨ ਦੀ ਹਮਾਇਤ ਕੀਤੀ ਹੈ ਅਤੇ ਇੰਗਲੈਂਡ ਸਰਕਾਰ ਨੂੰ ਭਾਰਤ ਸਰਕਾਰ ਨੂੰ ਕਿਸਾਨਾ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਤੋਂ ਰੋਕਣ ਲਈ ਪਹੁੰਚ ਕਰਨ ਲਈ ਕਿਹਾ ਹੈ। ਯੂ ਐਨ ਓ ਦੇ ਪ੍ਰਤੀਨਿਧ ਨੇ ਵੀ ਕਿਹਾ ਹੈ ਕਿ ਕਿਸਾਨਾ ਨੂੰ ਸ਼ਾਂਤਮਈ ਅੰਦੋਲਨ ਕਰਨ ਦਾ ਅਧਿਕਾਰ ਹੈ।

ਕਹਿਣ ਤੋਂ ਭਾਵ ਇਹ ਪਹਿਲਾ ਅਜਿਹਾ ਅੰਦੋਲਨ ਹੈ ਲੋਕਾਂ ਵੱਲੋਂ ਇਨ੍ਹਾਂ ਲੰਗਰਾਂ ਅਤੇ ਹੋਰ ਸੇਵਾਵਾਂ ਦੇਣ ਦਾ ਅਰਥ ਇਹ ਨਿਕਲਦਾ ਹੈ ਕਿ ਸਮੁੱਚਾ ਭਾਰਤ ਅਤੇ ਪਰਵਾਸੀ ਭਾਰਤੀ ਕਿਸਾਨ ਅੰਦੋਲਨ ਦੀ ਖੁਲ੍ਹਕੇ ਸਪੋਰਟ ਕਰ ਰਹੇ ਹਨ। 

ਕੇਂਦਰ ਸਰਕਾਰ ਦੀ ਟਾਲ ਮਟੋਲ ਦੀ ਨੀਤੀ ਪਿਛੇ ਅਹੰਕਾਰ ਦੀ ਪ੍ਰਵਿਰਤੀ ਛੁਪੀ ਹੋਈ ਹੈ। ਪੰਜਾਬ ਦਾ ਤਾਂ ਬੱਚਾ ਬੱਚਾ ਇਸ ਅੰਦੋਲਨ ਨਾਲ ਜੁੜਿਆ ਹੋਇਆ ਪੰਜਾਬ ਦੇ ਸਾਰੇ ਅਖਬਾਰ ਇਸ ਅੰਦੋਲਨ ਨੂੰ ਪੂਰੀ ਕਵਰੇਜ ਦੇ ਰਹੇ ਹਨ।

ਹੁਣ ਦਿੱਲੀ ਦਾ ਪ੍ਰਸਾਰ ਮਾਧਿਅਮ ਵੀ ਹੌਲੀ ਹੌਲੀ ਸਮਰਥਨ ਕਰਨ ਲਈ ਅੱਗੇ ਆ ਰਿਹਾ ਹੈ। ਤੇਲ ਵੇਖੋ ਤੇ ਤੇਲ ਦੀ ਘਾਰ ਵੇਖੋ ਨਤੀਜਾ ਕੀ ਨਿਕਲਦਾ ਹੈ ਪ੍ਰੰਤੂ ਕਿਸਾਨ ਤਿੰਨੋ ਕਾਨੂੰਨਾ ਨੂੰ ਰੱਦ ਕਰਨ ਤੋਂ ਪਹਿਲਾਂ ਅੰਦੋਲਨ ਖ਼ਤਮ ਨਹੀਂ ਕਰਨਗੇ। ਇਹ ਪੱਥਰ ਤੇ ਲਕੀਰ ਦੀ ਤਰ੍ਹਾਂ ਹੈ।।
 
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com

 
 
 
  62ਕਿਸਾਨ ਅੰਦੋਲਨ ਅਨੇਕ ਨਵੇਂ ਕੀਰਤੀਮਾਨ ਸਿਰਜਕੇ ਭਾਈਚਾਰਕ ਸਾਂਝ ਦਾ ਪ੍ਰਤੀਕ ਬਣਿਆਂ
ਉਜਾਗਰ ਸਿੰਘ, ਪਟਿਆਲਾ 
61ਕਿਸਾਨ ਸੰਘਰਸ਼ ਦੀਆਂ ਉਮੀਦਾਂ ਅਤੇ ਬੀਬੀ ਜਗੀਰ ਕੌਰ ਦੀਆਂ ਚੁਣੌਤੀਆਂ
ਹਰਜਿੰਦਰ ਸਿੰਘ ਲਾਲ, ਖੰਨਾ
60ਕਿਸਾਨ ਯੋਧਿਆਂ ਦੇ ਨਾਂਅ ਅਪੀਲ
ਡਾ: ਗੁਰਇਕਬਾਲ ਸਿੰਘ ਕਾਹਲੋਂ  
59ਕਿਸਾਨਾਂ ਵਾਸਤੇ ਪਰਖ ਦੀ ਘੜੀ
ਹਰਜਿੰਦਰ ਸਿੰਘ ਲਾਲ, ਖੰਨਾ 
58ਕੀ ਪੰਜਾਬ ਮੁੜ ਲੀਹਾਂ ਉੱਤੇ ਪਾਇਆ ਜਾ ਸਕਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
bhajਹੁਣ ਭਾਜਪਾ ਦੀ ਪੰਜਾਬ ਉੱਤੇ ਅੱਖ ਹੈ  
ਹਰਜਿੰਦਰ ਸਿੰਘ ਲਾਲ, ਖੰਨਾ 
ਸ਼ਗਪਕਸ਼੍ਰੋ. ਗੁ. ਪ. ਕਮੇਟੀ ਤੇ ਨਿਰਪੱਖ ਅੱਖ ਰੱਖਣ ਦੀ ਲੋੜ
 ਹਰਜਿੰਦਰ ਸਿੰਘ ਲਾਲ, ਖੰਨਾ
55ਅਮਰੀਕਨਾ ਨੇ ਟਰੰਪ ਕਰਤਾ ਡੰਪ-ਜੋਅ ਬਾਇਡਨ ਅਮਰੀਕਾ ਦੇ ਬਣੇ ਰਾਸ਼ਟਰਪਤੀ  
ਉਜਾਗਰ ਸਿੰਘ, ਪਟਿਆਲਾ 
54ਪੰਜਾਬ ਪ੍ਰਤੀ ਕੇਂਦਰ ਦੀ ਨੀਅਤ ਸ਼ੱਕ ਦੇ ਘੇਰੇ ਵਿੱਚ
ਹਰਜਿੰਦਰ ਸਿੰਘ ਲਾਲ, ਖੰਨਾ 
kisanਕੇਂਦਰੀ ਕਿਸਾਨ ਸੰਘਰਸ਼ ਅਤੇ ਸਮਰਥਨ ਮੁੱਲ ਦਾ ਭਵਿੱਖ
ਹਰਜਿੰਦਰ ਸਿੰਘ ਲਾਲ, ਖੰਨਾ 
52ਕੇਂਦਰੀ ਖੇਤੀਬਾੜੀ ਕਾਨੂੰਨ ਰੱਦ ਕਰਨਾ ਕੈਪਟਨ ਦਾ ਮਾਸਟਰ ਸਟਰੋਕ ਵਿਰੋਧੀ ਚਿਤ  
ਉਜਾਗਰ ਸਿੰਘ, ਪਟਿਆਲਾ
kisanਦਿੱਲੀ ਦੀ ਧੌਂਸ ਬਨਾਮ ਕਿਸਾਨ ਸੰਘਰਸ਼  
ਹਰਜਿੰਦਰ ਸਿੰਘ ਲਾਲ, ਖੰਨਾ  
50ਮੋਦੀ ਦੇ ਸਬਜ਼ਬਾਗ ਕਿਸਾਨਾਂ ਨੂੰ ਤਬਾਹੀ ਵੱਲ ਲੈ ਕੇ ਜਾਣਗੇ!  
ਸ਼ਿਵਚਰਨ ਜੱਗੀ ਕੁੱਸਾ
49ਅੱਜ ਬਲਾਤਕਾਰ ਕਿਸ ਦਾ ਹੋਇਆ ਹੈ?  
ਡਾ. ਹਰਸ਼ਿੰਦਰ ਕੌਰ, ਪਟਿਆਲਾ 
48ਕਿਸਾਨ ਅੰਦੋਲਨ ਨੇ 'ਅਕਾਲੀ ਦਲ' ਨੂੰ 'ਭਾਜਪਾ' ਨਾਲੋਂ ਨਾਤਾ ਤੋੜਨ ਲਈ ਮਜ਼ਬੂਰ ਕੀਤਾ  
ਉਜਾਗਰ ਸਿੰਘ, ਪਟਿਆਲਾ
47ਜੇਲ੍ਹਾਂ ਅੰਦਰ ਡੱਕੇ ਲੋਕ  
ਡਾ. ਹਰਸ਼ਿੰਦਰ ਕੌਰ, ਪਟਿਆਲਾ
46ਕੱਚੀ ਯਾਰੀ ਅੰਬੀਆਂ ਦੀ ਟੁੱਟ ਗਈ ਤੜਿਕ ਕਰਕੇ
ਉਜਾਗਰ ਸਿੰਘ, ਪਟਿਆਲਾ  
kangrasਕਾਂਗਰਸ ਦੇ ਨਵੇਂ ਅਹੁਦੇਦਾਰ: ਲੈਟਰ ਬੰਬ ਵਾਲਿਆਂ ਨੂੰ ਸੋਨੀਆਂ ਗਾਂਧੀ ਦਾ ਧੋਬੀ ਪਟੜਾ
ਉਜਾਗਰ ਸਿੰਘ, ਪਟਿਆਲਾ
44ਕੋਵਿਡ-19 ਬਾਰੇ ਅਫਵਾਹਾਂ ਫੈਲਾਉਣ ਵਾਲੇ ਪੰਜਾਬੀਆਂ ਦਾ ਨੁਕਸਾਨ ਕਰ ਰਹੇ ਹਨ
ਉਜਾਗਰ ਸਿੰਘ, ਪਟਿਆਲਾ
42ਕੀ ਵਿਰੋਧ ਪ੍ਰਗਟ ਕਰਨ ਲਈ ਧਰਨੇ, ਮੁਜ਼ਾਹਰੇ, ਜਲਸੇ ਅਤੇ ਜਲੂਸ ਜ਼ਾਇਜ਼ ਹਨ?
ਉਜਾਗਰ ਸਿੰਘ, ਪਟਿਆਲਾ
42ਟਿਕ-ਟਾਕ ਤੋਂ  ਹੈਰਿਸ ਪਾਰਕ ਦੇ ਜੂਤ-ਪਤਾਂਗ ਤੱਕ
ਮਿੰਟੂ ਬਰਾੜ, ਆਸਟ੍ਰੇਲੀਆ
41ਤਰਖਾਣ
ਹਰਜੀਤ ਸਿੰਘ ਮਠਾੜੂ, ਲੀਡਸ ਇੰਗਲੈਂਡ
40ਕਿਤਿਓਂ ਰਾਵਣ ਨੂੰ ਹੀ ਲੱਭ ਲਿਆਓ
ਡਾ. ਹਰਸ਼ਿੰਦਰ ਕੌਰ, ਪਟਿਆਲਾ
ਆਜ਼ਾਦੀ ਦਾ ਦੂਜਾ ਪੱਖ
ਡਾ. ਹਰਸ਼ਿੰਦਰ ਕੌਰ, ਪਟਿਆਲਾ
38ਖਾੜੀ ਯੁੱਧ ਦੇ 30 ਵਰ੍ਹੇ ਪੂਰੇ
ਰਣਜੀਤ 'ਚੱਕ ਤਾਰੇ ਵਾਲਾ' ਆਸਟ੍ਰੇਲੀਆ
37ਕੀ ਰਾਜਸਥਾਨ ਸਰਕਾਰ ਵਿਚ ਬਗ਼ਾਬਤ ਦਾ ਪੰਜਾਬ ਸਰਕਾਰ ‘ਤੇ ਕੋਈ ਪ੍ਰਭਾਵ ਪੈ ਸਕਦਾ?
ਉਜਾਗਰ ਸਿੰਘ, ਪਟਿਆਲਾ 
36ਪ੍ਰਸਾਰ ਮਾਧਿਅਮ ਤੋਂ ਬਾਅਦ ਨਿਆਂ ਪ੍ਰਣਾਲੀ ਨੂੰ ਖੂੰਜੇ ਲਾਉਣ ਦੀਆਂ ਤਿਆਰੀਆਂਪ੍ਰਸਾਰ ਮਾਧਿਅਮ ਤੋਂ ਬਾਅਦ ਨਿਆਂ ਪ੍ਰਣਾਲੀ ਨੂੰ ਖੂੰਜੇ ਲਾਉਣ ਦੀਆਂ ਤਿਆਰੀਆਂ
ਨਿਸ਼ਾਨ ਸਿੰਘ ਰਾਠੌਰ (ਡਾ.), ਕੁਰੂਕਸ਼ੇਤਰ  
kangrasਕਾਂਗਰਸ ਪਾਰਟੀ ਦੀ ਸਿਆਸੀ ਲੰਕਾ ਘਰ ਦੇ ਭੇਤੀ ਢਾਹ ਰਹੇ ਹਨ
ਉਜਾਗਰ ਸਿੰਘ, ਪਟਿਆਲਾ 
34ਅਜ਼ੀਜ਼  ਮਿੱਤਰ  ਅਮੀਨ  ਮਲਿਕ  ਦੇ  ਤੁਰ  ਜਾਣ  ਤੇ
ਕਿੱਸਾ ਅਮੀਨ ਮਲਿਕ
ਇੰਦਰਜੀਤ ਗੁਗਨਾਨੀ, ਯੂ ਕੇ
33ਕੀ ਸੁਖਦੇਵ ਸਿੰਘ ਢੀਂਡਸਾ ਬਾਦਲ ਦੀ ਲੰਕਾ ਢਾਹ ਸਕੇਗਾ?
ਉਜਾਗਰ ਸਿੰਘ, ਪਟਿਆਲਾ
32ਸਾਹਿੱਤ ਦੇ ਸੁਸ਼ਾਂਤ ਸਿੰਘ ਰਾਜਪੂਤ
ਡਾ: ਨਿਸ਼ਾਨ ਸਿੰਘ, ਕੁਰੂਕਸ਼ੇਤਰ
31ਚਿੱਟਾ ਹਾਥੀ ਵੀ ਸੋਨੇ ਦੇ ਆਂਡੇ ਦੇ ਸਕਦਾ
ਮਿੰਟੂ ਬਰਾੜ, ਆਸਟ੍ਰੇਲੀਆ
mafiaਮਾਫ਼ੀਆ ਕੋਈ ਵੀ ਹੋਵੇ, ਕਿਸੇ ਨਾ ਕਿਸੇ ਦੀ ਬਲੀ ਮੰਗਦਾ ਹੈ!
ਸ਼ਿਵਚਰਨ ਜੱਗੀ ਕੁੱਸਾ
29ਜ਼ਿੰਮੇਵਾਰੀਆਂ ਤੋਂ ਭੱਜਦਾ ਮਨੁੱਖ
ਡਾ. ਨਿਸ਼ਾਨ ਸਿੰਘ, ਕੁਰੂਕਸ਼ੇਤਰ
28ਕੁਦਰਤੀ ਆਫਤਾਂ ਦੇ ਨੁਕਸਾਨ ਅਣਗਿਣਤ ਪ੍ਰੰਤੂ ਲਾਭਾਂ ਨੂੰ ਅਣਡਿਠ ਨਹੀਂ ਕੀਤਾ ਜਾ ਸਕਦਾ
ਉਜਾਗਰ ਸਿੰਘ, ਪਟਿਆਲਾ  
27ਸਿਲੇਬਸ ਤੋਂ ਬਾਹਰ ਨਿਕਲਣ ਸਿੱਖਿਆ ਸੰਸਥਾਵਾਂ
ਡਾ. ਨਿਸ਼ਾਨ ਸਿੰਘ, ਕੁਰੂਕਸ਼ੇਤਰ
26"ਧੌਣ ਤੇ ਗੋਡਾ ਰੱਖ ਦਿਆਂਗੇ"
ਮਿੰਟੂ ਬਰਾੜ, ਆਸਟ੍ਰੇਲੀਆ
balbirਹਾਕੀ ਦਾ ਧਰੂ ਤਾਰਾ ਅਸਤ ਹੋ ਗਿਆ : ਯੁਗ ਪੁਰਸ਼ ਉਲੰਪੀਅਨ ਬਲਬੀਰ ਸਿੰਘ ਸੀਨੀਅਰ
ਉਜਾਗਰ ਸਿੰਘ, ਪਟਿਆਲਾ
pindਪਿੰਡ ਦੇ ਪਿੰਡੇ 'ਤੇ ਫਿਰ ਕਿਉਂ ਮਾਸ ਦੀ ਬੋਟੀ ਨਹੀਂ !
ਡਾ: ਨਿਸ਼ਾਨ ਸਿੰਘ ਰਾਠੌਰ
ਪਰਿਵਾਰਮੋਹ ਭਿੱਜੇ ਰਿਸ਼ਤਿਆਂ ਤੋਂ ਟੁੱਟਦਾ ਮਨੁੱਖ
ਡਾ: ਨਿਸ਼ਾਨ ਸਿੰਘ ਰਾਠੌਰ
  
21ਕੌਮਾਂਤਰੀ ਰੈੱਡ ਕਰਾਸ ਦਿਵਸ – 8 ਮਈ
ਗੋਬਿੰਦਰ ਸਿੰਘ ਢੀਂਡਸਾ
20ਕੋਰੋਨਾ ਵਾਇਰਸ, ਇਕੱਲਾਪਣ ਅਤੇ ਮਾਨਸਿਕ ਰੋਗ : ਕਾਰਣ ਅਤੇ ਨਿਵਾਰਣ
ਡਾ: ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
19"ਮਾਂ ਬੋਲੀ ਨੂੰ ਮਾਂ ਤੋਂ ਖ਼ਤਰਾ"
ਮਿੰਟੂ ਬਰਾੜ, ਆਸਟ੍ਰੇਲੀਆ   
pulasਪੁਲਿਸ ਪੰਜਾਬ ਦੀ, ਸਮਾਂ ਨਹੀਂ ਵਿਚਾਰਦੀ
ਮਿੰਟੂ ਬਰਾੜ, ਆਸਟ੍ਰੇਲੀਆ
coronaਕਰੋਨਾ ਦਾ ਕਹਿਰ ਅਤੇ ਫ਼ਾਇਦੇ
ਹਰਦੀਪ ਸਿੰਘ ਮਾਨ, ਆਸਟਰੀਆ
bolਉਚਾ ਬੋਲ ਨਾ ਬੋਲੀਏ, ਕਰਤਾਰੋਂ ਡਰੀਏ....
ਸ਼ਿਵਚਰਨ ਜੱਗੀ ਕੁੱਸਾ, ਲੰਡਨ
15ਗੁਰੂ ਗੋਬਿੰਦ ਸਿੰਘ ਮਾਰਗ ਦੀ 47 ਸਾਲ ਬਾਅਦ ਹਾਲਤ ਤਰਸਯੋਗ
ਉਜਾਗਰ ਸਿੰਘ, ਪਟਿਆਲਾ 
sanjidaਅਸੀਂ ਸੰਜੀਦਾ ਕਿਉਂ ਨਹੀਂ ਹੁੰਦੇ...?
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ 
13ਕਿਹੜੀਆਂ ਕੰਦਰਾਂ 'ਚ ਜਾ ਲੁਕਦੇ ਨੇ ਭਵਿੱਖਬਾਣੀਆਂ ਕਰਨ ਵਾਲੇ ਬਾਬੇ?
ਸ਼ਿਵਚਰਨ ਜੱਗੀ ਕੁੱਸਾ, ਲੰਡਨ
lottery“ਓਹ ਲਾਟਰੀ ਕਿਵੇਂ ਨਿੱਕਲੇਗੀ, ਜਿਹੜੀ ਕਦੇ ਪਾਈ ਹੀ ਨਹੀਂ।“
ਮਨਦੀਪ ਖੁਰਮੀ ਹਿੰਮਤਪੁਰਾ, ਗਲਾਸਗੋ 
kronaਕਰੋਨਾ ਨੇ ਮਹਾਂ-ਸ਼ਕਤੀਆਂ ਨੂੰ ਦਿਖਾਈ ਉਨ੍ਹਾਂ ਦੀ ਔਕਾਤ
ਮਿੰਟੂ ਬਰਾੜ, ਆਸਟ੍ਰੇਲੀਆ
corona'ਕੋਰੋਨਾ ਵਾਇਰਸ' ਮਾਧਿਅਮ ਦਾ ਸਿਰਜਿਆ ਹਊਆ? ਇੱਕ ਦੂਜੇ ਨੂੰ ਠਿੱਬੀ? ਜਾਂ ਥੋਕ 'ਚ ਵਪਾਰ?
ਸ਼ਿਵਚਰਨ ਜੱਗੀ ਕੁੱਸਾ, ਲੰਡਨ
foodਪੰਜਾਬ ਵਿਚ ਖਾਦ ਪਦਾਰਥਾਂ ਵਿਚ ਮਿਲਾਵਟ ਵਿਰੁਧ ਮੁਹਿੰਮ ਸ਼ੁਭ ਸੰਕੇਤ ਪ੍ਰੰਤੂ ਨਤੀਜੇ ਖੌਫਨਾਕ
ਉਜਾਗਰ ਸਿੰਘ, ਪਟਿਆਲਾ 
08ਪੱਥਰ ਪਾੜ ਕੇ ਉੱਗੀ ਕਰੂੰਬਲ 'ਸੰਨੀ ਹਿੰਦੁਸਤਾਨੀ'
ਮਿੰਟੂ ਬਰਾੜ, ਆਸਟ੍ਰੇਲੀਆ
03ਪੰਜਾਬੀ ਗੀਤਾਂ ਦਾ ਦਿਸ਼ਾਹੀਣ ਫਿਲਮਾਂਕਣ ਅਤੇ ਬਚਪਨ?
ਰਮਨਦੀਪ ਕੌਰ, ਸੰਗਰੂਰ  
kejriwalਡੁੱਲ੍ਹੇ ਬੇਰ ਹਾਲੇ ਵੀ ਚੁੱਕਣ ਦੇ ਕਾਬਿਲ
ਮਿੰਟੂ ਬਰਾੜ, ਆਸਟ੍ਰੇਲੀਆ
tiwanaਦਲੀਪ ਕੌਰ ਟਿਵਾਣਾ ਦੇ ਤੁਰ ਜਾਣ ਨਾਲ ਪੰਜਾਬੀ ਸਾਹਿਤ ਦੇ ਇੱਕ ਯੁਗ ਦਾ ਅੰਤ
ਉਜਾਗਰ ਸਿੰਘ, ਪਟਿਆਲਾ
04ਨਾਗਰਿਕ ਸੋਧ ਕਾਨੂੰਨ-ਭਾਰਤ ਦੇ ਵੋਟਰਾਂ ਨੂੰ ਆਪਣੇ ਬੀਜੇ ਕੰਡੇ ਆਪ ਹੀ ਚੁਗਣੇ ਪੈਣਗੇ
ਉਜਾਗਰ ਸਿੰਘ, ਪਟਿਆਲਾ 
agg"ਨਾਮ ਚੋਟੀ ਦੀਆਂ ਮੁਲਕਾਂ 'ਚ ਬੋਲਦਾ, ਤੇ ਘਰ ਲੱਗੀ ਅੱਗ ਨਾ ਬੁੱਝੇ।"
ਮਿੰਟੂ ਬਰਾੜ ਆਸਟ੍ਰੇਲੀਆ  
baarਬਾਰਿ ਪਰਾਇਐ ਬੈਸਣਾ...
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ 
ausਅੱਗ ਦੀ ਮਾਰ ਅਤੇ ਆਸਟ੍ਰੇਲੀਆ ਦੇ ਨਵੇਂ ਵਰ੍ਹੇ ਦੇ ਜਸ਼ਨ
ਮਿੰਟੂ ਬਰਾੜ ਆਸਟ੍ਰੇਲੀਆ 
sahibzadeਨਿੱਕੀਆਂ ਜਿੰਦਾਂ ਦੀ ਲਾਸਾਨੀ ਕੁਰਬਾਨੀ ਨੂੰ ਪ੍ਰੇਰਨਾ ਸਰੋਤ ਬਣਾਉਣ ਦੀ ਲੋੜ
ਉਜਾਗਰ ਸਿੰਘ, ਪਟਿਆਲਾ 
jawaniਜਵਾਨੀ ਜ਼ਿੰਦਾਬਾਦ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੁਕਸ਼ੇਤਰ 
girdavriਜ਼ਮੀਨ ਦੀ ਗਿਰਦਾਵਰੀ ਕੀ ਹੈ
ਰਵੇਲ ਸਿੰਘ ਇਟਲੀ 

hore-arrow1gif.gif (1195 bytes)

 
     
   
     
 

Terms and Conditions
Privacy Policy
© 1999-2020, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2020, 5abi.com