WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
 
     
 
23 ਦਸੰਬਰ ਰਾਸ਼ਟਰੀ ਕਿਸਾਨ ਦਿਵਸ ਤੇ ਵਿਸ਼ੇਸ਼
ਭਾਰਤੀ ਕਿਸਾਨ ਦੀ ਹੋਂਦ ਨੂੰ ਖ਼ਤਮ ਕਰਨ ਦੀ ਸੌੜੀ ਸੋਚ!

ਗੋਬਿੰਦਰ ਸਿੰਘ ਢੀਂਡਸਾ   (21/12/2020)

gobinder

66ਭਾਰਤ ਵਿੱਚ ਖੇਤੀਬਾੜੀ ਦਾ ਇਤਿਹਾਸ ਸਿੰਧੂ ਘਾਟੀ ਸੱਭਿਅਤਾ ਦੇ ਸਮੇਂ ਤੋਂ ਹੈ ਅਤੇ ਇਸ ਤੋਂ ਪਹਿਲਾਂ ਵੀ ਦੱਖਣੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਹੈ। ਖੇਤੀਬਾੜੀ ਉਤਪਾਦਨ ਵਿੱਚ ਭਾਰਤ ਦਾ ਸੰਸਾਰ ਵਿੱਚ ਦੂਜਾ ਸਥਾਨ ਹੈ ਅਤੇ ਦੁਨੀਆਂ ਭਰ ਵਿੱਚ ਭਾਰਤ ਦੁੱਧ ਉਤਪਾਦਨ ਵਿੱਚ ਪਹਿਲੇ ਸਥਾਨ ਤੇ ਹੈ।

ਭਾਰਤੀ ਕਿਸਾਨ, ਭਾਰਤੀ ਅਰਥਵਿਵਸਥਾ ਦੀ ਰੀੜ ਦੀ ਹੱਡੀ ਹੈ ਇਸੇ ਕਰਕੇ 28 ਜੁਲਾਈ 1979 ਤੋਂ 14 ਜਨਵਰੀ 1980 ਤੱਕ ਭਾਰਤ ਦੇ ਪੰਜਵੇਂ ਪ੍ਰਧਾਨਮੰਤਰੀ ਰਹੇ, ਕਿਸਾਨ ਆਗੂ ਚੌਧਰੀ ਚਰਨ ਸਿੰਘ ਦੇ ਜਨਮ ਦਿਨ ਤੇ ‘ਰਾਸ਼ਟਰੀ ਕਿਸਾਨ ਦਿਵਸ’ ਮਨਾਇਆ ਜਾਂਦਾ ਹੈ ਜਿਨ੍ਹਾਂ ਨੇ ਭਾਰਤੀ ਕਿਸਾਨਾਂ ਦੇ ਜੀਵਨ ਨੂੰ ਬੇਹਤਰ ਬਣਾਉਣ ਲਈ ਕਈ ਨੀਤੀਆਂ ਦੀ ਸ਼ੁਰੂਆਤ ਕੀਤੀ। ਚੌਧਰੀ ਚਰਨ ਸਿੰਘ 29 ਮਈ 1987 ਨੂੰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।

ਆਜ਼ਾਦੀ ਤੋਂ ਬਾਅਦ ਦੋ ਮਹਾਂ ਅੰਦੋਲਨ ਹੋਏ ਜਿਹਨਾਂ ਅੱਗੇ ਤੱਤਕਾਲੀਨ ਕੇਂਦਰੀ ਸਰਕਾਰਾਂ ਨੂੰ ਝੁਕਣਾ ਪਿਆ। ਇਸ ਵਿੱਚ ਪਹਿਲਾ ਅੰਦੋਲਨ 1956-57 ਵਿੱਚ ਹੋਇਆ ਅਤੇ ਦੂਜਾ 1965 ਵਿੱਚ।

ਸਾਲ 2020 ਕੋਰੋਨਾਂ ਮਹਾਂਮਾਰੀ ਦੇ ਸਮੇਂ ਦੌਰਾਨ ਆਪਣੀ ਹੋਂਦ ਅਤੇ ਬੱਚਿਆਂ ਦੇ ਭਵਿੱਖ ਨੂੰ ਬਚਾਉਣ ਲਈ ਤਿੰਨ ਖੇਤੀ ਕਾਨੂੰਨਾਂ ਫਾਰਮਰਜ਼ ਪਰਡਿਊਸ ਟਰੇਡ ਐਂਡ ਕਮਰਸ (ਪਰਮੋਸ਼ਨ ਐਂਡ ਫੈਸੇਲੀਟੇਸ਼ਨ) ਐਕਟ-2020, ਫਾਰਮਰਜ਼ (ਇੰਪਾਵਰਮੈਂਟ ਐਂਡ ਪ੍ਰੋਟੈਕਸ਼ਨ) ਅਗਰੀਮੈਂਟ ਆਨ ਪਰਾਈਸ ਅਸ਼ਿਓਰੈਂਸ ਐਂਡ ਫਾਰਮ ਸਰਵਿਸਜ਼ ਐਕਟ--2020, ਅਸੈਂਸ਼ੀਅਲ ਕੌਮੋਡਿਟੀਜ਼ (ਅਮੈਂਡਮੈਂਟ) ਐਕਟ-2020 ਖਿਲਾਫ਼ ਦੇਸ਼ ਦਾ ਕਿਸਾਨ ਉੱਠ ਖੜਾ ਹੋਇਆ ਹੈ ਜਿਸਦੀ ਸ਼ੁਰੂਆਤ ਪੰਜਾਬ ਤੋਂ ਹੋਈ।

ਕਿਸਾਨਾਂ ਨੂੰ ਘੱਟੋ ਘੱਟ ਸਮੱਰਥਨ ਮੁੱਲ ਮਿਲੇ, ਇਸਦੇ ਲਈ ਇਹਨਾਂ ਕਾਨੂੰਨਾਂ ਵਿੱਚ ਕੋਈ ਵਿਧਾਨਿਕ ਪ੍ਰਾਵਧਾਨ ਨਹੀਂ ਹੈ। ਕੰਟ੍ਰੈਕਟ ਖੇਤੀਬਾੜੀ ਵਾਲੇ ਕਾਨੂੰਨ ਵਿੱਚ ਆਪਸੀ ਵਿਵਾਦ ਹੋਣ ਦੀ ਸਥਿਤੀ ਵਿੱਚ, ਕਿਸਾਨ ਸਿਵਲ ਅਦਾਲਤ ਵਿੱਚ ਨਹੀਂ ਜਾ ਸਕਦੇ। ਉਹ ਆਪਣੇ ਵਿਵਾਦ ਸੰਬੰਧੀ ਐੱਸ.ਡੀ.ਐੱਮ., ਡੀ.ਸੀ. ਕੋਲ ਜਾ ਸਕਦੇ ਹਨ। ਮੰਡੀ ਤੇ ਟੈਕਸ ਅਤੇ ਮੰਡੀ ਤੋਂ ਬਾਹਰ ਕੋਈ ਟੈਕਸ ਨਹੀਂ, ਇਸ ਨਾਲ ਮੰਡੀਆਂ ਹੌਲੀ ਹੌਲੀ ਬੰਦ ਹੋ ਜਾਣਗੀਆਂ ਅਤੇ ਖੇਤੀ ਪੈਦਾਵਾਰ ਤੇ ਕੰਪਨੀ ਅਤੇ ਵਪਾਰੀਆਂ ਦਾ ਏਕਾਧਿਕਾਰ ਹੋ ਜਾਵੇਗਾ, ਜਿਸਦੇ ਅਖੀਰ ਵਿੱਚ ਸਰਕਾਰੀ ਖਰੀਦ ਘੱਟ ਹੋਣ ਲੱਗੇਗੀ ਜਿਸਦੀ ਮਾੜਾ ਅਸਰ, ਸਰਕਾਰੀ ਅੰਨ ਭੰਡਾਰਣ ਅਤੇ ਪਬਲਿਕ ਡਿਸਟ੍ਰੀਬਿਊਸ਼ਨ ਸਿਸਟਮ ਤੇ ਵੀ ਪਵੇਗਾ। ਨਤੀਜੇ ਵਜੋਂ ਕਿਸਾਨ ਪੂਰੀ ਤਰ੍ਹਾਂ ਬਾਜ਼ਾਰ ਦੇ ਰਹਿਮੋ-ਕਰਮ ਤੇ ਹੋ ਜਾਵੇਗਾ। ਅਨਾਜ, ਆਲੂ, ਪਿਆਜ ਸਹਿਤ ਹੋਰ ਵਸਤੂਆਂ ਦੀ ਜਮ੍ਹਾਂਖੋਰੀ ਵੱਧ ਜਾਵੇਗੀ ਕਿਉਂਕਿ ਜ਼ਰੂਰੀ ਵਸਤੂ ਅਧਿਨਿਯਮ ਵਿੱਚ, ਸੰਸ਼ੋਧਨ ਤੋਂ ਬਾਅਦ, ਇਹ ਸਭ ਜਿੰਸ ਜ਼ਰੂਰੀ ਖਾਦ ਦੀ ਸ਼੍ਰੇਣੀ  ਤੋਂ ਬਾਹਰ ਆ ਗਏ  ਹਨ। ਹੁਣ ਇਸ ਸੁਧਾਰ ਨਾਲ ਇਹਨਾਂ ਦੀ ਜਮ੍ਹਾਂਖੋਰੀ ਤੇ ਕੋਈ ਕਾਨੂੰਨੀ ਰੋਕ ਨਹੀਂ ਰਹੀ ਹੈ।
 
ਪੰਜਾਬ ਵਿੱਚ ਕਿਸਾਨਾਂ ਨੇ ਤਕਰੀਬਨ 2 ਮਹੀਨੇ ਸ਼ਾਂਤਮਈ ਸੰਘਰਸ਼ ਕੀਤਾ, ਜਦ ਕੇਂਦਰ ਸਰਕਾਰ ਦੇ ਕੰਨ੍ਹਾਂ ਤੇ ਜੂੰ ਤੱਕ ਨਾ ਸਰਕੀ ਤਾਂ ਕਿਸਾਨਾਂ ਨੇ ‘ਦਿੱਲੀ ਚਲੋ’ ਦਾ ਨਾਅਰਾ ਦਿੱਤਾ ਅਤੇ ਦਿੱਲੀ ਕੂਚ ਕਰ ਦਿੱਤਾ। ਇਹ ਭਾਰਤੀ ਵਿਵਸਥਾ ਤੇ ਰਾਜਨੀਤੀ ਦਾ ਦੁਖਾਂਤ ਹੈ ਕਿ ਪੋਹ ਦੀ ਕੜਾਕੇ ਦੀ ਠੰਢ ਵਿੱਚ ਰਾਸ਼ਟਰੀ ਕਿਸਾਨ ਦਿਵਸ ਤੇ ਮੌਕੇ ‘ਤੇ ਕਿਸਾਨ ਦਿੱਲੀ ਦੀਆਂ ਸੜਕਾਂ ਤੇ ਆਪਣੀ ਹੋਂਦ ਨੂੰ ਬਚਾਉਣ ਅਤੇ ਬਣਾਈ ਰੱਖਣ ਲਈ ਆਸਮਾਨ ਦੀ ਛੱਤ ਹੇਠ ਸੰਘਰਸ਼ ਦੇ ਪੈਂਡੇ ਤੇ ਡਟਿਆ ਹੋਇਆ ਹੈ।

5 ਜੂਨ 2020 ਨੂੰ ਕੇਂਦਰ ਸਰਕਾਰ ਨੇ ਕਿਸਾਨੀ ਨਾਲ ਜੁੜੇ ਤਿੰਨ 'ਅਧਿਆਦੇਸ਼' ਜਾਰੀ ਕੀਤੇ ਅਤੇ ਜੋ ਸਤੰਬਰ ਵਿੱਚ ਰਾਸ਼ਟਰਪਤੀ ਦੇ ਦਸਤਖਤ ਕਰਨ ਤੇ ਕਾਨੂੰਨ ਬਣ ਗਏ ਹਨ, ਇਹ ਸਿੱਧੇ ਤੌਰ ਤੇ ਕਿਸਾਨ ਵਿਰੋਧੀ ਹੋਣ ਦੇ ਨਾਲ ਨਾਲ ਕੇਂਦਰ ਸਰਕਾਰ ਵੱਲੋਂ ਪੂੰਜੀਪਤੀਆਂ ਦੇ ਹਿੱਤਾਂ ਲਈ ਘੜੇ ਗਏ ਕਾਨੂੰਨ ਨਜ਼ਰ ਆ ਰਹੇ ਹਨ। ਪੰਜਾਬ ਵਿੱਚੋਂ ਉੱਠੇ ਕਿਸਾਨ ਅੰਦੋਲਨ ਨੂੰ ਦੇਸ਼ ਦੇ ਹੋਰ ਸੂਬਿਆਂ ਦੇ ਕਿਸਾਨਾਂ ਨੂੰ ਵੀ ਬਲ ਬਖਸ਼ਿਆ ਹੈ ਅਤੇ ਕਿਸਾਨ ਅੰਦੋਲਨ ਦੇਸ਼ ਵਿਆਪੀ ਰੂਪ ਧਾਰਨ ਕਰ ਚੁੱਕਾ ਹੈ ਜਿਸ ਵਿੱਚ ਹਰਿਆਣਾ, ਹਿਮਾਚਲ ਪ੍ਰਦੇਸ਼, ਉਤਰਾਖੰਡ, ਉੱਤਰ ਪ੍ਰਦੇਸ਼, ਰਾਜਸਥਾਨ, ਮਹਾਂਰਾਸ਼ਟਰ ਅਤੇ ਹੋਰ ਸੂਬਿਆਂ ਦੇ ਕਿਸਾਨ ਵੀ ਸ਼ਾਮਿਲ ਹੋ ਚੁੱਕੇ ਹਨ। ਇਸਦੇ ਨਾਲ ਹੀ ਕਿਸਾਨ ਅੰਦੋਲਨ ਨੂੰ ਵੱਖੋ ਵੱਖਰੇ ਢੰਗਾਂ ਨਾਲ ਲੋਕ ਅਤੇ ਹੋਰ ਜਥੇਬੰਦੀਆਂ ਆਪਣੀ ਹਮਾਇਤ ਦੇ ਰਹੀਆਂ ਹਨ। ਤਿੰਨ ਖੇਤੀ ਕਾਨੂੰਨਾਂ ਅਤੇ ਬਿਜਲੀ ਸੰਸ਼ੋਧਨ ਬਿੱਲ ਦੀ ਵਾਪਸੀ ਮੁੱਦੇ ਤੇ ਸਰਕਾਰ ਅਤੇ ਕਿਸਾਨਾਂ ਵਿੱਚ ਗਤੀਰੋਧ ਬਣਿਆ ਹੋਇਆ ਹੈ।
 
25 ਸਤੰਬਰ 2020 ਨੂੰ ਕਿਸਾਨ ਸੰਗਠਨਾਂ ਨੇ ਭਾਰਤ ਬੰਦ ਦਾ ਸੱਦਾ ਦਿੱਤਾ ਜੋ ਕਿ ਸਫ਼ਲ ਰਿਹਾ। ਖੇਤੀ ਕਾਨੂੰਨਾਂ ਤੇ ਸਰਕਾਰ ਅਤੇ ਕਿਸਾਨਾਂ ਦੇ ਵਿੱਚ ਗਤੀਰੋਧ ਦਾ ਮਾਮਲਾ ਵੱਧਦੇ ਵੱਧਦੇ ਸੁਪਰੀਮ ਕੋਰਟ ਤੱਕ ਪਹੁੰਚਿਆ ਹੈ ਅਤੇ ਸਰਵਉੱਚ ਅਦਾਲਤ ਨੇ ਕਿਹਾ ਕਿ ਉਹ ਕਿਸਾਨਾਂ ਦੇ ਪ੍ਰਦਰਸ਼ਨ ਦੇ ਅਧਿਕਾਰ ਨੂੰ ਸਵੀਕਾਰ ਕਰਦੀ ਹੈ ਅਤੇ ਕਿਸਾਨਾਂ ਦੇ ‘ਰਾਈਟ ਟੂ ਪਰੋਟੈਸਟ’ ਦੇ ਅਧਿਕਾਰ ਵਿੱਚ ਕਟੌਤੀ ਨਹੀਂ ਕਰ ਸਕਦੀ। ਅੰਦੋਲਨਕਾਰੀ ਕਿਸਾਨ ਜਥੇਬੰਦੀਆਂ ਨੇ ‘ਰਾਸ਼ਟਰੀ ਕਿਸਾਨ ਦਿਵਸ’ ਮੌਕੇ ਪੂਰੇ ਦੇਸ਼ ਦੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਅੰਨਦਾਤਾ ਦਿੱਲੀ ਦੇ ਆਲੇ ਦੁਆਲੇ ਬੈਠੇ ਹਨ, ਉਨ੍ਹਾਂ ਲਈ ਇੱਕ ਦਿਨ ਦਾ ਖਾਣਾ ਛੱਡਣ।

ਸਪੱਸ਼ਟ ਬਹੁਮਤ ਚਲਦਿਆਂ ਕੇਂਦਰ ਸਰਕਾਰ ਨੇ ਵਿਰੋਧੀ ਧਿਰਾਂ ਅਤੇ ਸਰਕਾਰ ਵਿਰੋਧ ਨੂੰ ਹਾਸ਼ੀਏ ਤੇ ਰੱਖਦੇ ਹੋਏ ਤਾਨਾਸ਼ਾਹੀ ਰਵੱਈਆ ਅਖਤਿਆਰ ਕੀਤਾ ਹੋਇਆ ਹੈ ਜੋ ਕਿ ਨੋਟਬੰਦੀ, ਐੱਨ.ਆਰ.ਸੀ.-ਸੀ.ਏ.ਏ., ਧਾਰਾ 370, ਜੀ.ਐੱਸ.ਟੀ. ਲੌਕਡਾਊਨ ਆਦਿ ਮਾਮਲਿਆਂ ਵਿੱਚ ਸਾਹਮਣੇ ਆਇਆ ਹੈ, ਸਰਕਾਰ ਦਾ ਵਿਰੋਧ ਕਰਨ ਵਾਲੇ ਨੂੰ ਦੇਸ਼ਦ੍ਰੋਹੀ ਬਣਾ ਦੇਣ ਦਾ ਰਿਵਾਜ਼ ਬਣਾ ਦਿੱਤਾ ਗਿਆ ਹੈ ਜੋ ਕਿ ਸਵੱਸਥ ਲੋਕਤੰਤਰ ਲਈ ਘਾਤਕ ਹੈ। ਸਾਲ 2014 ਵਿੱਚ ਕੇਂਦਰ ਸਰਕਾਰ ਨੇ ਪੂੰਜੀਪਤੀਆਂ ਦੇ ਹਿੱਤ ਵਿੱਚ, ਉਹਨਾਂ ਦੇ ਇਸ਼ਾਰੇ ਤੇ ਭੂਮੀ ਅਧਿਗ੍ਰਹਿਣ ਕਾਨੂੰਨ ਨੂੰ ਸੰਸਦ ਵਿੱਚ ਪੇਸ਼ ਕੀਤਾ ਅਤੇ ਕਿਸਾਨਾਂ ਨੂੰ ਨਿਰਾਸ਼ਾ ਨਾਲ ਭਰ ਦਿੱਤਾ।

27 ਨਵੰਬਰ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸਿੰਘੂ ਹੱਦ, ਟਿਕਰੀ ਅਤੇ ਹੋਰ ਹੱਦਾਂ ਤੇ ਪ੍ਰਸ਼ਾਸਨ ਤਰਫ਼ੋਂ ਰੋਕੇ ਜਾਣ ਤੇ ਉੱਥੇ ਹੀ ਮੋਰਚੇ ਲਗਾ ਦਿੱਤੇ ਹਨ। ਸਰਕਾਰ ਅਤੇ ਕਿਸਾਨਾਂ ਵਿੱਚਕਾਰ ਪੰਜ ਦੌਰਾਂ ਦੀ ਗੱਲਬਾਤ ਅਸਫ਼ਲ ਰਹੀ, ਸਰਕਾਰ ਦੁਆਰਾ ਮੀਟਿੰਗਾਂ ਦੌਰਾਨ ਦਿੱਤੇ ਖਾਣੇ ਨੂੰ ਨਾ ਖਾ ਕੇ ਕਿਸਾਨਾਂ ਦੁਆਰਾ ਆਪਣੇ ਨਾਲ ਲਿਆਂਦੇ ਖਾਣੇ ਨੂੰ ਖਾਣਾ, ਕਿਸਾਨਾਂ ਵਿੱਚ ਸਰਕਾਰ ਸੰਬੰਧੀ ਗੈਰ ਭਰੋਸੇਯੋਗਤਾ ਨੂੰ ਸਪੱਸ਼ਟ ਕਰਦਾ ਹੈ।

ਕਿਸਾਨ ਅੰਦੋਲਨ ਪ੍ਰਤੀ ਮੁੱਖ ਧਾਰਾ ਦੇ ਰਾਸ਼ਟਰੀ ਮੀਡੀਆ ਦੀ ਪੇਸ਼ਕਾਰੀ ਨਕਰਾਤਮਕ ਅਤੇ ਨਿੰਦਣਯੋਗ ਰਹੀ ਹੈ, ਕਿਸਾਨਾਂ ਵਿੱਚ ਰਾਸ਼ਟਰੀ ਮੀਡੀਆ ਆਪਣੀ ਭਰੋਸੇਯੋਗਤਾ ਗੁਆ ਚੁੱਕਾ ਹੈ ਜਿਸ ਦੀ ਪੁਸ਼ਟੀ ਕਿਸਾਨੀ ਅੰਦੋਲਨ ਵਿੱਚੋਂ ਨਿਕਲਿਆ ਪਰਚਾ ‘ਟਰਾਲੀ ਟਾਇਮਜ਼’ ਕਰਦਾ ਹੈ। ਸੱਤਾਧਾਰੀ ਪਾਰਟੀ ਦੇ ਸਮੱਰਥਕਾਂ ਤੇ ਆਈ.ਟੀ.ਸੈੱਲ ਦੇ ਕਿਸਾਨਾਂ ਸੰਬੰਧੀ ਨਕਰਾਤਮਕ ਪ੍ਰਚਾਰ ਦਾ ਮੁਕਾਬਲਾ ਕਰਨ ਲਈ ਕਿਸਾਨ ਅੰਦੋਲਨ ਵਿੱਚੋਂ ਸੋਸ਼ਲ ਮੀਡੀਆਂ ਲਈ ਡਿਜੀਟਲ ਟੀਮ ਦਾ ਗਠਨ ਕੀਤਾ ਗਿਆ।

ਇਹ ਲਾਜ਼ਮੀ ਹੈ ਕਿ ਕਿਸਾਨਾਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ। ਮੌਜੂਦਾ ਕੇਂਦਰ ਸਰਕਾਰ ਨੇ ਸਿੱਧੇ-ਅਸਿੱਧੇ ਤਰੀਕਿਆਂ ਨਾਲ ਹਵਾਈ ਅੱਡੇ, ਰੇਵਲੇ ਸਟੇਸ਼ਨ, ਬੱਸ ਅੱਡੇ ਅਤੇ ਰਾਸ਼ਟਰੀ ਕੰਪਨੀਆਂ ਦੇਸ਼ ਦੇ ਕੁਝ ਅਮੀਰਾਂ ਦੇ ਹੱਥਾਂ  ਵਿੱਚ ਦੇ ਦਿੱਤੀਆਂ ਹਨ ਅਤੇ ਹੁਣ ਸਰਕਾਰ ਚਾਹੁੰਦੀ ਹੈ ਕਿ  ਖੇਤੀ ਦਾ ਬਾਜ਼ਾਰ ਵੀ ਪੂੰਜੀਪਤੀਆਂ ਦੇ ਹੱਥ ਵਿੱਚ ਹੋਵੇ, ਜੇਕਰ ਅਜਿਹਾ ਹੁੰਦਾ ਹੈ ਤਾਂ ਭਾਰਤ ਦਾ ਨਵਾਂ ਗੁਲਾਮੀ ਦਾ ਦੌਰ ਸ਼ੁਰੂ ਹੋਵੇਗਾ ਅਤੇ ਦੇਸ਼ ਉਦਯੋਗਪਤੀਆਂ ਦਾ ਗੁਲਾਮ ਬਣ ਰਹਿ ਜਾਵੇਗਾ ਤੇ ਆਮ ਨਾਗਰਿਕਾਂ ਦੀ ਹਾਲਤ ਪਤਲੀ ਪੈ ਜਾਵੇਗੀ।

ਦੇਸ਼ ਦੇ ਅੰਨਦਾਤੇ ਦੇ ਅੰਦੋਲਨ ਨੂੰ ਸੱਤਾਧਾਰੀ ਧਿਰਾਂ ਤਰਫ਼ੋਂ ਸਿੱਧੇ ਅਸਿੱਧੇ ਢੰਗਾਂ ਨਾਲ ਤੋੜਨ, ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰੰਤੂ ਇਹ ਕਿਸਾਨ ਅੰਦੋਲਨਕਾਰੀਆਂ, ਆਗੂਆਂ ਦੀ ਸੂਝ ਦਾ ਨਤੀਜਾ ਹੈ ਕਿ ਅਜੇ ਤੱਕ ਕੋਈ ਅਣਸੁਖਾਵੀਂ ਘਟਨਾ ਨਹੀਂ ਘਟੀ।

ਸਮੇਂ ਦੀ ਜ਼ਰੂਰਤ ਹੈ ਕਿ ਕੇਂਦਰ ਸਰਕਾਰ ਆਪਣੀ ਅੜੀ ਛੱਡ ਕੇ ਕਿਸਾਨਾਂ ਦਾ ਮਸਲਾ ਹੱਲ ਕਰੇ ਅਤੇ ਅੰਨਦਾਤੇ ਨੂੰ ਦੇਸ਼ ਦੇ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਲਈ ਸਿਜਦਾ ਕਰੇ, ਜਿਸ ਨੇ ਦੇਸ਼ ਨੂੰ ਭੁੱਖਮਰੀ ਵਿੱਚੋਂ ਕੱਢਿਆ ਹੈ।

ਗੋਬਿੰਦਰ ਸਿੰਘ ਢੀਂਡਸਾ
ਪਿੰਡ ਤੇ ਡਾਕ. ਬਰੜਵਾਲ
ਤਹਿਸੀਲ: ਧੂਰੀ (ਸੰਗਰੂਰ)
bardwal.gobinder@gmail.com

 
 
 
  6623 ਦਸੰਬਰ ਰਾਸ਼ਟਰੀ ਕਿਸਾਨ ਦਿਵਸ ਤੇ ਵਿਸ਼ੇਸ਼ -ਭਾਰਤੀ ਕਿਸਾਨ ਦੀ ਹੋਂਦ ਨੂੰ ਖ਼ਤਮ ਕਰਨ ਦੀ ਸੌੜੀ ਸੋਚ!
ਗੋਬਿੰਦਰ ਸਿੰਘ ਢੀਂਡਸਾ 
65ਪ੍ਰਚੰਡ ਸੰਘਰਸ਼ ਪਰ ਬਜ਼ਿਦ ਮੋਦੀ ਸਰਕਾਰ
ਹਰਜਿੰਦਰ ਸਿੰਘ ਲਾਲ, ਖੰਨਾ 
64ਕਿਸਾਨ ਸੰਘਰਸ਼: ਮੁਕਾਬਲਾ ਅਤੇ ਭਵਿੱਖ
ਕਮਲਜੀਤ ਸਿੰਘ ਸ਼ਹੀਦਸਰ  
63ਹੱਕ ਸੱਚ ਦੀ ਜ਼ਮੀਨ ਤੇ ਜ਼ਮੀਰ ਦਾ ਸੰਘਰਸ਼
ਹਰਜਿੰਦਰ ਸਿੰਘ ਲਾਲ, ਖੰਨਾ
62ਕਿਸਾਨ ਅੰਦੋਲਨ ਅਨੇਕ ਨਵੇਂ ਕੀਰਤੀਮਾਨ ਸਿਰਜਕੇ ਭਾਈਚਾਰਕ ਸਾਂਝ ਦਾ ਪ੍ਰਤੀਕ ਬਣਿਆਂ
ਉਜਾਗਰ ਸਿੰਘ, ਪਟਿਆਲਾ 
61ਕਿਸਾਨ ਸੰਘਰਸ਼ ਦੀਆਂ ਉਮੀਦਾਂ ਅਤੇ ਬੀਬੀ ਜਗੀਰ ਕੌਰ ਦੀਆਂ ਚੁਣੌਤੀਆਂ
ਹਰਜਿੰਦਰ ਸਿੰਘ ਲਾਲ, ਖੰਨਾ
60ਕਿਸਾਨ ਯੋਧਿਆਂ ਦੇ ਨਾਂਅ ਅਪੀਲ
ਡਾ: ਗੁਰਇਕਬਾਲ ਸਿੰਘ ਕਾਹਲੋਂ  
59ਕਿਸਾਨਾਂ ਵਾਸਤੇ ਪਰਖ ਦੀ ਘੜੀ
ਹਰਜਿੰਦਰ ਸਿੰਘ ਲਾਲ, ਖੰਨਾ 
58ਕੀ ਪੰਜਾਬ ਮੁੜ ਲੀਹਾਂ ਉੱਤੇ ਪਾਇਆ ਜਾ ਸਕਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
bhajਹੁਣ ਭਾਜਪਾ ਦੀ ਪੰਜਾਬ ਉੱਤੇ ਅੱਖ ਹੈ  
ਹਰਜਿੰਦਰ ਸਿੰਘ ਲਾਲ, ਖੰਨਾ 
ਸ਼ਗਪਕਸ਼੍ਰੋ. ਗੁ. ਪ. ਕਮੇਟੀ ਤੇ ਨਿਰਪੱਖ ਅੱਖ ਰੱਖਣ ਦੀ ਲੋੜ
 ਹਰਜਿੰਦਰ ਸਿੰਘ ਲਾਲ, ਖੰਨਾ
55ਅਮਰੀਕਨਾ ਨੇ ਟਰੰਪ ਕਰਤਾ ਡੰਪ-ਜੋਅ ਬਾਇਡਨ ਅਮਰੀਕਾ ਦੇ ਬਣੇ ਰਾਸ਼ਟਰਪਤੀ  
ਉਜਾਗਰ ਸਿੰਘ, ਪਟਿਆਲਾ 
54ਪੰਜਾਬ ਪ੍ਰਤੀ ਕੇਂਦਰ ਦੀ ਨੀਅਤ ਸ਼ੱਕ ਦੇ ਘੇਰੇ ਵਿੱਚ
ਹਰਜਿੰਦਰ ਸਿੰਘ ਲਾਲ, ਖੰਨਾ 
kisanਕੇਂਦਰੀ ਕਿਸਾਨ ਸੰਘਰਸ਼ ਅਤੇ ਸਮਰਥਨ ਮੁੱਲ ਦਾ ਭਵਿੱਖ
ਹਰਜਿੰਦਰ ਸਿੰਘ ਲਾਲ, ਖੰਨਾ 
52ਕੇਂਦਰੀ ਖੇਤੀਬਾੜੀ ਕਾਨੂੰਨ ਰੱਦ ਕਰਨਾ ਕੈਪਟਨ ਦਾ ਮਾਸਟਰ ਸਟਰੋਕ ਵਿਰੋਧੀ ਚਿਤ  
ਉਜਾਗਰ ਸਿੰਘ, ਪਟਿਆਲਾ
kisanਦਿੱਲੀ ਦੀ ਧੌਂਸ ਬਨਾਮ ਕਿਸਾਨ ਸੰਘਰਸ਼  
ਹਰਜਿੰਦਰ ਸਿੰਘ ਲਾਲ, ਖੰਨਾ  
50ਮੋਦੀ ਦੇ ਸਬਜ਼ਬਾਗ ਕਿਸਾਨਾਂ ਨੂੰ ਤਬਾਹੀ ਵੱਲ ਲੈ ਕੇ ਜਾਣਗੇ!  
ਸ਼ਿਵਚਰਨ ਜੱਗੀ ਕੁੱਸਾ
49ਅੱਜ ਬਲਾਤਕਾਰ ਕਿਸ ਦਾ ਹੋਇਆ ਹੈ?  
ਡਾ. ਹਰਸ਼ਿੰਦਰ ਕੌਰ, ਪਟਿਆਲਾ 
48ਕਿਸਾਨ ਅੰਦੋਲਨ ਨੇ 'ਅਕਾਲੀ ਦਲ' ਨੂੰ 'ਭਾਜਪਾ' ਨਾਲੋਂ ਨਾਤਾ ਤੋੜਨ ਲਈ ਮਜ਼ਬੂਰ ਕੀਤਾ  
ਉਜਾਗਰ ਸਿੰਘ, ਪਟਿਆਲਾ
47ਜੇਲ੍ਹਾਂ ਅੰਦਰ ਡੱਕੇ ਲੋਕ  
ਡਾ. ਹਰਸ਼ਿੰਦਰ ਕੌਰ, ਪਟਿਆਲਾ
46ਕੱਚੀ ਯਾਰੀ ਅੰਬੀਆਂ ਦੀ ਟੁੱਟ ਗਈ ਤੜਿਕ ਕਰਕੇ
ਉਜਾਗਰ ਸਿੰਘ, ਪਟਿਆਲਾ  
kangrasਕਾਂਗਰਸ ਦੇ ਨਵੇਂ ਅਹੁਦੇਦਾਰ: ਲੈਟਰ ਬੰਬ ਵਾਲਿਆਂ ਨੂੰ ਸੋਨੀਆਂ ਗਾਂਧੀ ਦਾ ਧੋਬੀ ਪਟੜਾ
ਉਜਾਗਰ ਸਿੰਘ, ਪਟਿਆਲਾ
44ਕੋਵਿਡ-19 ਬਾਰੇ ਅਫਵਾਹਾਂ ਫੈਲਾਉਣ ਵਾਲੇ ਪੰਜਾਬੀਆਂ ਦਾ ਨੁਕਸਾਨ ਕਰ ਰਹੇ ਹਨ
ਉਜਾਗਰ ਸਿੰਘ, ਪਟਿਆਲਾ
42ਕੀ ਵਿਰੋਧ ਪ੍ਰਗਟ ਕਰਨ ਲਈ ਧਰਨੇ, ਮੁਜ਼ਾਹਰੇ, ਜਲਸੇ ਅਤੇ ਜਲੂਸ ਜ਼ਾਇਜ਼ ਹਨ?
ਉਜਾਗਰ ਸਿੰਘ, ਪਟਿਆਲਾ
42ਟਿਕ-ਟਾਕ ਤੋਂ  ਹੈਰਿਸ ਪਾਰਕ ਦੇ ਜੂਤ-ਪਤਾਂਗ ਤੱਕ
ਮਿੰਟੂ ਬਰਾੜ, ਆਸਟ੍ਰੇਲੀਆ
41ਤਰਖਾਣ
ਹਰਜੀਤ ਸਿੰਘ ਮਠਾੜੂ, ਲੀਡਸ ਇੰਗਲੈਂਡ
40ਕਿਤਿਓਂ ਰਾਵਣ ਨੂੰ ਹੀ ਲੱਭ ਲਿਆਓ
ਡਾ. ਹਰਸ਼ਿੰਦਰ ਕੌਰ, ਪਟਿਆਲਾ
ਆਜ਼ਾਦੀ ਦਾ ਦੂਜਾ ਪੱਖ
ਡਾ. ਹਰਸ਼ਿੰਦਰ ਕੌਰ, ਪਟਿਆਲਾ
38ਖਾੜੀ ਯੁੱਧ ਦੇ 30 ਵਰ੍ਹੇ ਪੂਰੇ
ਰਣਜੀਤ 'ਚੱਕ ਤਾਰੇ ਵਾਲਾ' ਆਸਟ੍ਰੇਲੀਆ
37ਕੀ ਰਾਜਸਥਾਨ ਸਰਕਾਰ ਵਿਚ ਬਗ਼ਾਬਤ ਦਾ ਪੰਜਾਬ ਸਰਕਾਰ ‘ਤੇ ਕੋਈ ਪ੍ਰਭਾਵ ਪੈ ਸਕਦਾ?
ਉਜਾਗਰ ਸਿੰਘ, ਪਟਿਆਲਾ 
36ਪ੍ਰਸਾਰ ਮਾਧਿਅਮ ਤੋਂ ਬਾਅਦ ਨਿਆਂ ਪ੍ਰਣਾਲੀ ਨੂੰ ਖੂੰਜੇ ਲਾਉਣ ਦੀਆਂ ਤਿਆਰੀਆਂਪ੍ਰਸਾਰ ਮਾਧਿਅਮ ਤੋਂ ਬਾਅਦ ਨਿਆਂ ਪ੍ਰਣਾਲੀ ਨੂੰ ਖੂੰਜੇ ਲਾਉਣ ਦੀਆਂ ਤਿਆਰੀਆਂ
ਨਿਸ਼ਾਨ ਸਿੰਘ ਰਾਠੌਰ (ਡਾ.), ਕੁਰੂਕਸ਼ੇਤਰ  
kangrasਕਾਂਗਰਸ ਪਾਰਟੀ ਦੀ ਸਿਆਸੀ ਲੰਕਾ ਘਰ ਦੇ ਭੇਤੀ ਢਾਹ ਰਹੇ ਹਨ
ਉਜਾਗਰ ਸਿੰਘ, ਪਟਿਆਲਾ 
34ਅਜ਼ੀਜ਼  ਮਿੱਤਰ  ਅਮੀਨ  ਮਲਿਕ  ਦੇ  ਤੁਰ  ਜਾਣ  ਤੇ
ਕਿੱਸਾ ਅਮੀਨ ਮਲਿਕ
ਇੰਦਰਜੀਤ ਗੁਗਨਾਨੀ, ਯੂ ਕੇ
33ਕੀ ਸੁਖਦੇਵ ਸਿੰਘ ਢੀਂਡਸਾ ਬਾਦਲ ਦੀ ਲੰਕਾ ਢਾਹ ਸਕੇਗਾ?
ਉਜਾਗਰ ਸਿੰਘ, ਪਟਿਆਲਾ
32ਸਾਹਿੱਤ ਦੇ ਸੁਸ਼ਾਂਤ ਸਿੰਘ ਰਾਜਪੂਤ
ਡਾ: ਨਿਸ਼ਾਨ ਸਿੰਘ, ਕੁਰੂਕਸ਼ੇਤਰ
31ਚਿੱਟਾ ਹਾਥੀ ਵੀ ਸੋਨੇ ਦੇ ਆਂਡੇ ਦੇ ਸਕਦਾ
ਮਿੰਟੂ ਬਰਾੜ, ਆਸਟ੍ਰੇਲੀਆ
mafiaਮਾਫ਼ੀਆ ਕੋਈ ਵੀ ਹੋਵੇ, ਕਿਸੇ ਨਾ ਕਿਸੇ ਦੀ ਬਲੀ ਮੰਗਦਾ ਹੈ!
ਸ਼ਿਵਚਰਨ ਜੱਗੀ ਕੁੱਸਾ
29ਜ਼ਿੰਮੇਵਾਰੀਆਂ ਤੋਂ ਭੱਜਦਾ ਮਨੁੱਖ
ਡਾ. ਨਿਸ਼ਾਨ ਸਿੰਘ, ਕੁਰੂਕਸ਼ੇਤਰ
28ਕੁਦਰਤੀ ਆਫਤਾਂ ਦੇ ਨੁਕਸਾਨ ਅਣਗਿਣਤ ਪ੍ਰੰਤੂ ਲਾਭਾਂ ਨੂੰ ਅਣਡਿਠ ਨਹੀਂ ਕੀਤਾ ਜਾ ਸਕਦਾ
ਉਜਾਗਰ ਸਿੰਘ, ਪਟਿਆਲਾ  
27ਸਿਲੇਬਸ ਤੋਂ ਬਾਹਰ ਨਿਕਲਣ ਸਿੱਖਿਆ ਸੰਸਥਾਵਾਂ
ਡਾ. ਨਿਸ਼ਾਨ ਸਿੰਘ, ਕੁਰੂਕਸ਼ੇਤਰ
26"ਧੌਣ ਤੇ ਗੋਡਾ ਰੱਖ ਦਿਆਂਗੇ"
ਮਿੰਟੂ ਬਰਾੜ, ਆਸਟ੍ਰੇਲੀਆ
balbirਹਾਕੀ ਦਾ ਧਰੂ ਤਾਰਾ ਅਸਤ ਹੋ ਗਿਆ : ਯੁਗ ਪੁਰਸ਼ ਉਲੰਪੀਅਨ ਬਲਬੀਰ ਸਿੰਘ ਸੀਨੀਅਰ
ਉਜਾਗਰ ਸਿੰਘ, ਪਟਿਆਲਾ
pindਪਿੰਡ ਦੇ ਪਿੰਡੇ 'ਤੇ ਫਿਰ ਕਿਉਂ ਮਾਸ ਦੀ ਬੋਟੀ ਨਹੀਂ !
ਡਾ: ਨਿਸ਼ਾਨ ਸਿੰਘ ਰਾਠੌਰ
ਪਰਿਵਾਰਮੋਹ ਭਿੱਜੇ ਰਿਸ਼ਤਿਆਂ ਤੋਂ ਟੁੱਟਦਾ ਮਨੁੱਖ
ਡਾ: ਨਿਸ਼ਾਨ ਸਿੰਘ ਰਾਠੌਰ
  
21ਕੌਮਾਂਤਰੀ ਰੈੱਡ ਕਰਾਸ ਦਿਵਸ – 8 ਮਈ
ਗੋਬਿੰਦਰ ਸਿੰਘ ਢੀਂਡਸਾ
20ਕੋਰੋਨਾ ਵਾਇਰਸ, ਇਕੱਲਾਪਣ ਅਤੇ ਮਾਨਸਿਕ ਰੋਗ : ਕਾਰਣ ਅਤੇ ਨਿਵਾਰਣ
ਡਾ: ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
19"ਮਾਂ ਬੋਲੀ ਨੂੰ ਮਾਂ ਤੋਂ ਖ਼ਤਰਾ"
ਮਿੰਟੂ ਬਰਾੜ, ਆਸਟ੍ਰੇਲੀਆ   
pulasਪੁਲਿਸ ਪੰਜਾਬ ਦੀ, ਸਮਾਂ ਨਹੀਂ ਵਿਚਾਰਦੀ
ਮਿੰਟੂ ਬਰਾੜ, ਆਸਟ੍ਰੇਲੀਆ
coronaਕਰੋਨਾ ਦਾ ਕਹਿਰ ਅਤੇ ਫ਼ਾਇਦੇ
ਹਰਦੀਪ ਸਿੰਘ ਮਾਨ, ਆਸਟਰੀਆ
bolਉਚਾ ਬੋਲ ਨਾ ਬੋਲੀਏ, ਕਰਤਾਰੋਂ ਡਰੀਏ....
ਸ਼ਿਵਚਰਨ ਜੱਗੀ ਕੁੱਸਾ, ਲੰਡਨ
15ਗੁਰੂ ਗੋਬਿੰਦ ਸਿੰਘ ਮਾਰਗ ਦੀ 47 ਸਾਲ ਬਾਅਦ ਹਾਲਤ ਤਰਸਯੋਗ
ਉਜਾਗਰ ਸਿੰਘ, ਪਟਿਆਲਾ 
sanjidaਅਸੀਂ ਸੰਜੀਦਾ ਕਿਉਂ ਨਹੀਂ ਹੁੰਦੇ...?
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ 
13ਕਿਹੜੀਆਂ ਕੰਦਰਾਂ 'ਚ ਜਾ ਲੁਕਦੇ ਨੇ ਭਵਿੱਖਬਾਣੀਆਂ ਕਰਨ ਵਾਲੇ ਬਾਬੇ?
ਸ਼ਿਵਚਰਨ ਜੱਗੀ ਕੁੱਸਾ, ਲੰਡਨ
lottery“ਓਹ ਲਾਟਰੀ ਕਿਵੇਂ ਨਿੱਕਲੇਗੀ, ਜਿਹੜੀ ਕਦੇ ਪਾਈ ਹੀ ਨਹੀਂ।“
ਮਨਦੀਪ ਖੁਰਮੀ ਹਿੰਮਤਪੁਰਾ, ਗਲਾਸਗੋ 
kronaਕਰੋਨਾ ਨੇ ਮਹਾਂ-ਸ਼ਕਤੀਆਂ ਨੂੰ ਦਿਖਾਈ ਉਨ੍ਹਾਂ ਦੀ ਔਕਾਤ
ਮਿੰਟੂ ਬਰਾੜ, ਆਸਟ੍ਰੇਲੀਆ
corona'ਕੋਰੋਨਾ ਵਾਇਰਸ' ਮਾਧਿਅਮ ਦਾ ਸਿਰਜਿਆ ਹਊਆ? ਇੱਕ ਦੂਜੇ ਨੂੰ ਠਿੱਬੀ? ਜਾਂ ਥੋਕ 'ਚ ਵਪਾਰ?
ਸ਼ਿਵਚਰਨ ਜੱਗੀ ਕੁੱਸਾ, ਲੰਡਨ
foodਪੰਜਾਬ ਵਿਚ ਖਾਦ ਪਦਾਰਥਾਂ ਵਿਚ ਮਿਲਾਵਟ ਵਿਰੁਧ ਮੁਹਿੰਮ ਸ਼ੁਭ ਸੰਕੇਤ ਪ੍ਰੰਤੂ ਨਤੀਜੇ ਖੌਫਨਾਕ
ਉਜਾਗਰ ਸਿੰਘ, ਪਟਿਆਲਾ 
08ਪੱਥਰ ਪਾੜ ਕੇ ਉੱਗੀ ਕਰੂੰਬਲ 'ਸੰਨੀ ਹਿੰਦੁਸਤਾਨੀ'
ਮਿੰਟੂ ਬਰਾੜ, ਆਸਟ੍ਰੇਲੀਆ
03ਪੰਜਾਬੀ ਗੀਤਾਂ ਦਾ ਦਿਸ਼ਾਹੀਣ ਫਿਲਮਾਂਕਣ ਅਤੇ ਬਚਪਨ?
ਰਮਨਦੀਪ ਕੌਰ, ਸੰਗਰੂਰ  
kejriwalਡੁੱਲ੍ਹੇ ਬੇਰ ਹਾਲੇ ਵੀ ਚੁੱਕਣ ਦੇ ਕਾਬਿਲ
ਮਿੰਟੂ ਬਰਾੜ, ਆਸਟ੍ਰੇਲੀਆ
tiwanaਦਲੀਪ ਕੌਰ ਟਿਵਾਣਾ ਦੇ ਤੁਰ ਜਾਣ ਨਾਲ ਪੰਜਾਬੀ ਸਾਹਿਤ ਦੇ ਇੱਕ ਯੁਗ ਦਾ ਅੰਤ
ਉਜਾਗਰ ਸਿੰਘ, ਪਟਿਆਲਾ
04ਨਾਗਰਿਕ ਸੋਧ ਕਾਨੂੰਨ-ਭਾਰਤ ਦੇ ਵੋਟਰਾਂ ਨੂੰ ਆਪਣੇ ਬੀਜੇ ਕੰਡੇ ਆਪ ਹੀ ਚੁਗਣੇ ਪੈਣਗੇ
ਉਜਾਗਰ ਸਿੰਘ, ਪਟਿਆਲਾ 
agg"ਨਾਮ ਚੋਟੀ ਦੀਆਂ ਮੁਲਕਾਂ 'ਚ ਬੋਲਦਾ, ਤੇ ਘਰ ਲੱਗੀ ਅੱਗ ਨਾ ਬੁੱਝੇ।"
ਮਿੰਟੂ ਬਰਾੜ ਆਸਟ੍ਰੇਲੀਆ  
baarਬਾਰਿ ਪਰਾਇਐ ਬੈਸਣਾ...
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ 
ausਅੱਗ ਦੀ ਮਾਰ ਅਤੇ ਆਸਟ੍ਰੇਲੀਆ ਦੇ ਨਵੇਂ ਵਰ੍ਹੇ ਦੇ ਜਸ਼ਨ
ਮਿੰਟੂ ਬਰਾੜ ਆਸਟ੍ਰੇਲੀਆ 
sahibzadeਨਿੱਕੀਆਂ ਜਿੰਦਾਂ ਦੀ ਲਾਸਾਨੀ ਕੁਰਬਾਨੀ ਨੂੰ ਪ੍ਰੇਰਨਾ ਸਰੋਤ ਬਣਾਉਣ ਦੀ ਲੋੜ
ਉਜਾਗਰ ਸਿੰਘ, ਪਟਿਆਲਾ 
jawaniਜਵਾਨੀ ਜ਼ਿੰਦਾਬਾਦ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੁਕਸ਼ੇਤਰ 
girdavriਜ਼ਮੀਨ ਦੀ ਗਿਰਦਾਵਰੀ ਕੀ ਹੈ
ਰਵੇਲ ਸਿੰਘ ਇਟਲੀ 

hore-arrow1gif.gif (1195 bytes)

 
     
   
     
 

Terms and Conditions
Privacy Policy
© 1999-2020, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2020, 5abi.com