WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
 
     
 
ਜਾਗੋ ਲੋਕੋ - ਨਾਇਕ  ਬਣੋ ! 
ਬੁੱਧ  ਸਿੰਘ  ਨੀਲੋਂ                 (28/04/2021)

ਨੀਲੋਂ

 27
ਘਰਾਂ ਦੇ ਵਿਚ ਬੈਠੇ ਲੋਕ ਨਾ ਮੁਰਾਦ ਬੀਮਾਰੀਆਂ ਤੋਂ ਦੁਖੀ ਹਨ, ਸਰਕਾਰੀ ਹਸਪਤਾਲਾਂ ਦੇ ਵਿਚ ਡਾਕਟਰ ਨਹੀਂ, ਦਵਾਈਆਂ ਨਹੀਂ, ਸਕੂਲ ਅਧਿਆਪਕਾਂ ਤੋਂ ਸੱਖਣੇ ਹਨ,  ਨੌਜਵਾਨਾਂ ਕੋਲ ਡਿਗਰੀਆਂ ਹਨ ਪਰ ਕੋਈ ਰੁਜਗਾਰ ਨਹੀਂ, ਕਿਸਾਨਾਂ ਦੀਆਂ ਫਸਲਾਂ ਦਾ ਸਹੀ ਮੁੱਲ ਨਹੀਂ ਮਿਲਦਾ, ਕਰਜ਼ੇ ਦੀ ਪੰਡ ਦਿਨੋਂ ਭਾਰੀ ਹੁੰਦੀ ਜਾ ਰਹੀ ਹੈ, ਮਜ਼ਦੂਰ ਦੇ ਕੋਲ ਕੋਈ ਰੁਜ਼ਗਾਰ ਨਹੀਂ, ਧੀਆਂ ਸ਼ਗਨ ਦੀ ਉਡੀਕ 'ਚ, ਬਜ਼ੁਰਗ ਬੁਢਾਪਾ ਪੈਨਸ਼ਨ ਦੀ ਉਡੀਕ 'ਚ ਬੈਠੇ ਹਨ, ਜਵਾਨੀ ਬੇਰੁਜ਼ਗਾਰੀ ਦੀ ਭੰਨੀ ਨਸ਼ਿਆਂ ਦੀ ਦਲਦਲ 'ਚ ਫਸ ਕਿ ਮਰਨ ਕਿਨਾਰੇ ਖੜੀ ਹੈ। ਥਾਣਿਆਂ ਤੇ ਸਰਕਾਰੀ ਦਫ਼ਤਰਾਂ ਦੇ ਵਿਚ ਲੋਕਾਂ ਦੀ ਕੋਈ ਸਾਰ ਨਹੀ ਲੈ ਰਿਹਾ।
 
ਸਮਾਜ ਦੇ ਵਿਚ ਲੋਕਾਂ ਦੇ ਪੈਰਾਂ ਦੇ ਥੱਲੇ ਅੱਗ ਬਲਦੀ ਹੈ। ਉਹ ਹਰ ਤਾਂ ਦੇ ਅੰਗਿਆਰਾਂ ਦੇ ਉਪਰ ਤੁਰਨ ਦੇ ਲਈ ਉਤਾਵਲੇ ਹੋ ਰਹੇ। ਉਹਨਾਂ ਦੇ ਸਾਹਮਣੇ ਦੁਸ਼ਵਾਰੀਆਂ ਤੋਂ ਬਿਨਾਂ ਕੋਈ ਰਸਤਾ ਨਹੀਂ। ਸਿਆਸੀ ਲੋਕ ਹੀ ਨਹੀਂ, ਸਮਾਜ ਦੇ ਵਿੱਚ ਹੋਰ ਵੀ 'ਸਮਾਜ-ਸੇਵੀ' ਸੰਸਥਾਵਾਂ ਹਨ ਜਿਹੜੀਆਂ ਆਪਣੀ ਡਫਲੀ ਵਜਾ ਰਹੀਆਂ ਹਨ, ਧਰਮ ਦੇ ਨਾਲ ਜੁੜੇ ਸੰਤ, ਸਾਧ ਤੇ ਹੋਰ ਸਵਰਗ ਤੇ ਨਰਕ ਦੀਆਂ ਗੱਲਾਂ ਕਰਦੇ ਹਨ, ਸਾਹਿਤ ਤੇ ਸੱਭਿਆਚਾਰ ਦੇ ਖੇਤਰ ਦੇ ਲੋਕ ਆਪਣਾ ਰਾਗ ਅਲਾਪ ਰਹੇ ਹਨ। 
 
ਸਿਆਸੀ ਪਾਰਟੀਆਂ ਹਰ ਪੰਜ ਸਾਲ ਬਾਅਦ ਲੋਕਾਂ 'ਤੇ ਰਾਜ ਕਰ ਰਹੀਆਂ, ਉਹ ਲੋਕਾਂ ਨੂੰ ਲੁੱਟ ਕੇ ਆਪਣੀਆਂ ਤਜ਼ੌਰੀਆਂ ਭਰ ਰਹੇ ਹਨ। ਆਮ ਵਰਗ ਹਰ ਪਾਸ ਤੋਂ ਹਨੇਰ ਦੇ ਵੱਲ ਵਧ ਰਿਹਾ ਹੈ। ਸਿਹਤ, ਸਿਖਿਆ ਤੇ ਰੁਜ਼ਗਾਰ ਵਿਹੂਣਾ ਹੋਇਆ ਅਵਾਮ ਅੱਜ ਅੱਕ ਪਲਾਹੀਂ ਹੱਥ ਮਾਰ ਰਿਹਾ ਹੈ। ਉਸ ਦੀ ਬਾਂਹ ਫੜਨ ਵਾਲਾ ਕੋਈ ਨਹੀਂ। ਹਤਾਸ਼ ਹੋਏ ਲੋਕ ਕਦੇ ਡੇਰਿਆਂ ਵੱਲ ਦੌੜਦੇ ਹਨ, ਕਦੇ ਸਿਆਸੀ ਪਾਰਟੀਆਂ ਦੇ ਜਲਸਿਆਂ ਵੱਲ ਭੱਜਦੇ ਹਨ, ਕਦੇ ਉਹਨਾਂ ਨੂੰ ਇਹ ਲਗਦਾ ਹੈ ਕਿ ਕੋਈ ਹੋਰ ਉਹਨਾਂ ਦੀ ਡੁਬਦੀ ਬੇੜੀ ਬੰਨੇ ਲਾ ਦੇਵੇਗਾ।
 
ਸਮਾਜ ਦੇ ਹਰ ਖੇਤਰ ਵਿਚ ਚੌਧਰੀਆਂ ਦੀ ਤਾਂ ਭਰਮਾਰ ਹੈ ਪਰ ਕੋਈ ਨਾਇਕ ਬਣਿਆ ਨਜ਼ਰ ਨਹੀਂ ਆ ਰਿਹਾ। ਜਿਹਨਾਂ ਸੰਸਥਾਵਾਂ ਨੇ ਨਾਇਕ ਤਿਆਰ ਕਰਨੇ ਸਨ ਉਹ ਸਭ ਦੀਆਂ ਸਭ ਖੁਦ ਨਾਇਕ ਵਿਹੂਣੀਆਂ ਹੋ ਗਈਆਂ, ਇਸੇ ਕਰਕੇ ਉਹਨਾਂ ਥਾਵਾਂ ਦੇ ਉਪਰ ਸਭ ਨੂੰ ਆਪੋ-ਧਾਪੀ ਪਈ ਹੋਈ ਹੈ।
 
ਸਿਆਸੀ ਆਗੂਆਂ ਨੇ ਆਮ ਲੋਕਾਂ ਨੂੰ ' ਵੋਟਰ ' ਬਣਾ ਦਿੱਤਾ, ਉਹ ਹਰ ਪੰਜ ਸਾਲ ਪਾਰਟੀਆਂ ਬਦਲ ਬਦਲ ਕੇ ਰਾਜ ਕਰ ਰਹੀਆਂ ਹਨ। ਵਿਕਾਸ ਦੇ ਨਾਂ 'ਤੇ ਲੋਕਾਂ ਦੇ ਦਿੱਤੇ ਟੈਕਸ ਨੂੰ ਆਪਣੇ ਹਿੱਤਾਂ ਲਈ ਵਰਤਦੀਆਂ ਹਨ। 
 
ਉਪਰ ਤੋਂ ਥੱਲੇ ਤੱਕ ਰਿਸ਼ਵਤ ਦਾ ਬੋਲ ਬਾਲਾ ਹੈ। ਭ੍ਰਿਸ਼ਟਾਚਾਰ ਦੀ ਦਲਦਲ 'ਚ ਲੋਕ ਡੁਬ ਰਹੇ ਹਨ। ਬੀਮਾਰੀਆਂ ਦੇ ਨਾਲ ਮਰ ਰਹੇ ਹਨ ਲੋਕ, ਨਸ਼ਿਆਂ ਦੀ ਲਤ ਦੇ ਨਾਲ ਜਵਾਨੀ ਏਡਜ਼  ਦੀ ਬੀਮਾਰੀ ਦਾ ਸ਼ਿਕਾਰ ਹੋ ਰਿਹਾ ਹੈ। ਨੌਜਵਾਨਾਂ ਦੇ ਵਿੱਚੋ ਮਰਦਾਨਾ ਤਾਕਤ ਘੱਟ ਰਹੀ ਹੈ ਹਾਲਤ ਦਿਨੋਂ ਦਿਨ ਗੰਭੀਰ ਹੋ ਰਹੇ ਹਨ। ਬੇਵੀ ਟਿਊਬ  ਹਸਪਤਾਲ ਖੁਲ ਰਹੇ ਹਨ। ਪੰਜਾਬ ਦੀਆਂ ਕੁੜੀਆਂ ਤੇ ਮੁੰਡੇ  ਵਿਦੇਸ਼ਾਂ ਨੂੰ ਭੱਜ ਰਹੇ ਹਨ। ਜਵਾਨੀ, ਬੌਧਿਕ ਸ਼ਕਤੀ ਤੇ ਸਰਮਾਇਆ ਵਿਦੇਸ਼ ਵੱਲ ਜਾ ਰਿਹਾ ਹੈ। ਪਿੰਡਾਂ ਦੇ ਲੋਕ ਸ਼ਹਿਰਾਂ ਵੱਲ ਦੌੜ ਰਹੇ ਹਨ। 
 
ਉਦਯੋਗਿਕ ਇਕਾਈਆਂ ਬੰਦ ਹੋ ਰਹੀਆਂ, ਜਿਹਨਾਂ ਦੇ ਕੋਲ ਰੁਜ਼ਗਾਰ ਸੀ, ਉਹ ਵੀ ਬੇਰੁਜ਼ਗਾਰ ਹੋ ਰਹੇ ਹਨ। ਹਰ ਤਰਾਂ ਦਾ ਮਾਫੀਆ ਰੂੜੀ ਵਾਂਗ ਵੱਧ ਰਿਹਾ ਹੈਂ . ਹਰ ਥਾਂ 'ਤੇ ਮਾਫੀਆ ਦਾ ਕਬਜ਼ਾ ਹੈ। ਹਰ ਥਾਂ 'ਤੇ ਆਮ ਲੋਕਾਂ ਨੂੰ ਲੁੱਟਣ ਦੇ ਲਈ ਪੁਲਸ ਵਰਦੀ ਵਿੱਚ ਸਿਆਸਤਦਾਨ ਖੜੇ ਹਨ। ਜਿਹਨਾਂ ਪੁਲਸ ਵਾਲਿਆਂ ਤੇ ਸਿਆਸਤਦਾਨਾ ਨੇ ਆਮ ਲੋਕਾਂ ਦੀ ਰਾਖੀ ਕਰਨੀ ਸੀ ਉਹ ਆਪ ਹੀ ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ। ਲਿਖਣ ਤੇ ਬੋਲਣ ਦੀ ਆਜ਼ਾਦੀ 'ਤੇ  ਸੰਵਿਧਾਨ ਦਾ ਨੱਕ ਮਰੋੜਿਆ ਜਾ ਰਿਹਾ ਹੈ। ਲੋਕਾਂ ਦੇ ਮਸਲਿਆਂ ਦੇ ਨਾਲੋਂ ਕੁਰਸੀ ਦੀ ਲੜਾਈ ਲਈ ਸਿਆਸੀ ਪਾਰਟੀਆਂ ਨੂੰ ਵੱਧ ਫਿਕਰ ਹੈ। ਇਸੇ ਕਰਕੇ ਇਹ ਸਿਆਸੀ ਚੌਧਰੀ ਇੱਕ ਦੂਜੇ ਦੇ ਖਿਲਾਫ ਰੈਲੀਆਂ ਕਰਦੇ ਹਨ। ਜਿਹਨਾਂ ਦੀ ਜ਼ਮੀਰ ਮਰ ਗਈ ਹੈ ਉਹ ਦਿਹਾੜੀ ਦੀ ਖਾਤਰ ਵਿਕ ਰਹੇ ਹਨ। 
 
ਲੋਕਾਂ ਨੂੰ ਕਿਰਤਹੀਣ ਕਰ ਕੇ ਉਹਨਾਂ ਨੂੰ ' ਮੁਫਤ ' ਦੀ ਚਾਟ 'ਤੇ ਲਾ ਦਿੱਤਾ। ਇਸੇ ਕਰਕੇ ਉਹਨਾਂ  ਨੂੰ  ਹਰ ਵੋਟਾਂ ਦੇ ਵੇਲੇ ਸਿਆਸੀ ਆਗੂਆਂ  ਦੇ ਵਲੋਂ ਵੰਡੀ ਜਾ ਰਹੀ ਮੁਫਤ ਦੀ ਸ਼ਰਾਬ ਤੇ ਨਕਦ ਮਾਇਆ ਦੀ ਉਡੀਕ ਕਰਨ ਵਾਲੇ ਬਣਾ ਦਿੱਤਾ। ਹੁਣ ਪੰਜਾਬ ਦੇ ਲੋਕ ਜਿਹੜੇ ਨਾਇਕ ਵਿਹੂਣੇ ਹੋਏ ਹਨ, ਉਹਨਾਂ ਦੀ ਬਾਂਹ ਫੜਨ ਵਾਲਾ ਕੋਈ ਵੀ ਕਿਸੇ ਵੀ ਖੇਤਰ ਦੇ ਨਜ਼ਰ ਨਹੀਂ ਆ ਰਿਹਾ। ਜਿਹੜੇ ਆਪਣੇ ਆਪ ਨੂੰ 'ਨਾਇਕ ' ਹੋਣ ਦਾ ਆਪੇ ਹੀ ਖਿਤਾਬ ਲਈ ਬੈਠੇ ਹਨ ਉਹ ਸਭ ਆਪੋ ਆਪਣੀਆਂ ਰੋਟੀਆਂ ਸੇਕਦੇ ਹਨ। ਸਿਆਸੀ ਤੇ ਧਰਮ ਦੇ ਆਗੂ ਆਮ ਲੋਕਾਂ ਦੀ ਭੀੜ ਕੱਠੀ ਤਾਂ ਕਰਦੇ ਹਨ। ਪਰ ਉਸ ਨੂੰ ਕੋਈ ਰਸਤਾ ਨਹੀਂ ਦੱਸ ਰਿਹਾ। 
 
ਹੁਣ ਸਾਨੂੰ 'ਰਸੂਲ ਹਮਜ਼ਾਤੋਵ' ਦੀਆਂ ਗੱਲਾਂ ਚੇਤੇ ਆਉਦੀਆਂ ਹਨ ਜਿਹੜਾ ਆਖਦਾ ਹੈ ਕਿ ' ਸਾਨੂੰ ਆਪਣੇ ਰਸਤੇ ਆਪ ਚੁਨਣੇ ਚਾਹੀਦੇ ਹਨ।' ਪਰ ਅਸੀਂ ਬਣੇ ਬਣਾਏ ਰਸਤਿਆਂ ਦੇ ਉਪਰ ਤੁਰਨ ਦੇ ਆਦੀ ਹੋ ਗਏ ਹਾਂ। ਅਸੀਂ ਕਦੋਂ ਤੱਕ ਆਪਣੇ 'ਫਰਜ਼ਾਂ ਦੇ ਵੱਲ ਪਿੱਠ ਕਰੀ ਰੱਖਾਂਗੇ? ਜਦੋਂ ਤੱਕ ਅਸੀਂ ਸ਼ਬਦ-ਗੁਰੂ ਦੇ ਲੜ ਨਹੀਂ ਲੱਗਦੇ ਅਸੀਂ ਨਾਇਕ ਵਿਹੂਣੇ ਹੀ ਰਹਾਂਗੇ। ਸ਼ਬਦ ਨੇ ਸਾਨੂੰ  ਚੇਤਨਾ  ਦੇਣੀ ਹੈ ਪਰ ਅਸੀਂ  ਕਿਤਾਬ  ਦੇ ਨਾਲੋਂ  ਟੁੱਟ  ਕੇ ਡੇਰਿਆਂ ਦੇ ਰਸਤੇ ਤੁਰ ਪਏ ਹਾਂ ।
 
ਕਦੋਂ  ਪਰਤਾਂਗੇ ਆਪਾਂ? ਕਦੋਂ ਜਿਉਂਦੇ ਹੋਣ ਦਾ ਸਾਨੂੰ  ਹੋਵੇਗਾ ਅਹਿਸਾਸ? ਮਰ ਚੁੱਕਿਆ ਅੰਦਰਲਾ  ਮਨੁੱਖ ਕਦੋਂ  ਜਾਗੇਗਾ? ਪਰ ਹੁਣ  ਸਾਨੂੰ  ਖੁਦ  ਨਾਇਕ  ਬਨਣਾ ਪਵੇਗਾ. ਗਰਜਾਂ ਦੇ ਨਾਲੋਂ ਫਰਜ਼ਾਂ ਦੀ ਜੰਗ ਲੜ੍ਹਾਈ ਕਰਨ ਵਾਸਤੇ ਤੁਰਨਾ ਪਵੇਗਾ।  ਹੁਣ  ਕਿਸੇ ਸ਼ਹੀਦ 'ਭਗਤ  ਸਿੰਘ' ਨੇ ਨਹੀਂ ਆਉਣਾ। ਹੁਣ ਸਾਨੂੰ ਖੁਦ 'ਭਗਤ ਸਿੰਘ', 'ਉੱਧਮ ਸਿੰਘ' ਬਨਣਾ ਪੈਣਾ  ਹੈ।

ਜਾਗੋ ਲੋਕੋ ਜਾਗੋ...
ਬਈ ਹੁਣ ਜਾਗੋ ਆਈ ਆ.
ਸ਼ਬਦ ਗੁਰੂ ਦੀ ਜੋਤ ਜਗਾ ਲੈ ਬਈ..
ਜਾਗੋ ਆਈ ਆ...
ਬਿਨਾਂ ਕਿਤਾਬਾਂ ਅਕਲ ਨਾ ਆਉਂਦੀ
ਹਰ ਕਿਤਾਬ ਕੁੱਝ ਨਵਾਂ ਸਿਖਾਉਦੀ
ਇਸ ਨੂੰ  ਦੋਸਤ  ਬਣਾ ਲੈ ਬਈ..
ਹੁਣ ਜਾਗੋ ਆਈਆ ....
ਹੁਣ ਕਿਤਾਬਾਂ ਨੂੰ ਨਾਇਕ ਬਣਾ ਲੈ ਬਈ....।

 
ਬਿਨਾਂ ਗਿਆਨ ਦੇ ਸੂਝ ਨਹੀਂ ਆਉਣੀ, ਕਿਤਾਬਾਂ ਕਿਹੜੀਆਂ ਪੜ੍ਹਣੀਆਂ? ਇਹ ਵੀ ਬਹੁਤ ਮੁਸ਼ਕਲ ਹੈ । ਚੋਣ ਕਰਨੀ ਔਖੀ ਹੈ ਕਿਉਂ ਕਿ ਕਿਤਾਬਾਂ ਦੇ ਢੇਰ ਵਿਚੋਂ ਚੰਗੀਆਂ ਕਿਤਾਬਾਂ ਭਾਲਣੀਆਂ ਔਖੀਆਂ ਹਨ। ਪੰਜਾਬੀ ਸਾਹਿਤ ਦੀ ਹਾਲਤ ਤਾਂ ਕਬਾੜੀਏ ਦੀ ਦੁਕਾਨ ਬਣ ਗਈ ਹੈ। ਪੈਸੇ ਦੇ ਨਾਲ ਛਪੀਆਂ ਕਿਤਾਬਾਂ ਦਾ ਢੇਰ ਵੱਧ ਰਿਹਾ ਹੈ। ਵਧੀਆ ਤੇ ਪੜ੍ਹਨ ਯੋਗ ਕਿਤਾਬਾਂ ਘੱਟ ਰਹੀਆਂ ਹਨ। ਸਾਡਾ ਗੁਰ ਮਤਿ, ਸੂਫੀ, ਵਾਰਾਂ, ਕੁੱਝ ਆਧੁਨਿਕ ਸਾਹਿਤ ਪੜ੍ਹਨ ਯੋਗ ਹੈ।
 
ਪਰ ਨਾਇਕਾਂ ਦੀ ਘਾਟ ਕਾਰਨ ਲੁੱਟਣ ਵਾਲਿਆਂ ਦੀ ਚੜ੍ਹਤ ਹੈ। ਡਾਕੂ, ਚੋਰ , ਮਾਫੀਆ, ਸਰਗਰਮ ਹੈ। ਭੇਸ ਬਦਲ ਕੇ ਪੱਗ ਬਦਲ ਕੇ ਝੰਡੇ ਬਦਲ ਕੇ ਉਹੀ ਆ ਰਹੇ ਹਨ। ਜੁਮਲੇਬਾਜ,  ਪਹਾੜੀਏ ਝੂਠੀਆਂ ਸਹੁੰ ਤੇ ਕਸਮਾਂ ਖਾਣ ਵਾਲੇ। ਇਕ ਦੂਜੇ ਦੇ ਚਾਚੇ ਭਤੀਜੇ ਤੇ ਜੀਜੇ ਸਾਲੇ। ਬਿਨਾ ਨਾਇਕਾ ਦੇ ਹੁਣ ਏਹੀ ਕੁੱਝ ਹੋਵੇਗਾ, ਬੰਦਾ ਘਰ ਬਹਿ ਕੇ ਰੋਵੇਗਾ, ਹਨੇਰਾ ਢੋਵੇਗਾ। ਆਪਣੇ ਅੰਦਰਲੇ ਬੰਦੇ ਨੂੰ ਜਗਾਵੋ, ਉਡਦੇ ਬਾਜ਼ਾਂ ਤੇ ਗਿਰਝਾਂ ਹੱਥ ਪਾਵੋ। ਆਪੋ ਆਪਣੇ ਇਲਾਕੇ ਦੇ ਨਾਇਕ ਬਣ ਜਾਵੋ।
 
 94643 70823

 
 
 

 
  27ਜਾਗੋ ਲੋਕੋ - ਨਾਇਕ  ਬਣੋ ! 
ਬੁੱਧ  ਸਿੰਘ  ਨੀਲੋਂ  
26ਕਿਰਤੀਆਂ ਦੇ ਖੂਨ ਨਾਲ ਸਿੰਜਿਆ ਦਿਹਾੜਾ - ਪਹਿਲੀ ਮਈ
ਕੇਹਰ ਸ਼ਰੀਫ਼, ਜਰਮਨੀ 
25ਸਕਾਟਿਸ਼ ਪਾਰਲੀਮੈਂਟ ਚੋਣਾਂ 2021: ਕਿਸੇ ਨੂੰ ਵੀ ਥਾਲੀ 'ਚ ਪਰੋਸੀ ਜਿੱਤ ਨਾ ਮਿਲਣ ਦੇ ਸੰਕੇਤ
ਮਨਦੀਪ ਖੁਰਮੀ ਹਿੰਮਤਪੁਰਾ,  ਗਲਾਸਗੋ, ਸਕਾਟਲੈਂਡ  
24ਸਿਆਸਤਦਾਨਾ ਨੇ ਸਦੀਆਂ ਪੁਰਾਣੀ ਹਿੰਦੂ ਸਿੱਖ ਭਾਈਚਾਰਕ ਸਾਂਝ ਨੂੰ ਦਰਕਿਨਾਰ ਕੀਤਾ
ਉਜਾਗਰ ਸਿੰਘ, ਪਟਿਆਲਾ
23ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ਼ ਗੁਆਚ ਗਿਆ
ਉਜਾਗਰ ਸਿੰਘ, ਪਟਿਆਲਾ 
22ਲੋਕਤੰਤਰ ਦਾ ਮਹੱਤਵ ਤੇ ਲੋਕਤੰਤਰ ਨੂੰ ਖਤਰੇ
ਕੇਹਰ ਸ਼ਰੀਫ਼, ਜਰਮਨੀ 
21ਮਸਲਾ-ਏ-ਕਲਮ: ਕਲਮਾਂ ਦੀ ਸੁੱਕੀ ਸਿਆਹੀ
ਬੁੱਧ ਸਿੰਘ ਨੀਲ਼ੋਂ   
20ਮੇਰਾ ਅਮਰੀਕਾ ਵਿਚ ਡੇਢ ਸਾਲ ਰਹਿਣਾ ਕਈ ਭਰਮ ਭੁਲੇਖੇ ਦੂਰ ਕਰ ਗਿਆ 
ਉਜਾਗਰ ਸਿੰਘ, ਪਟਿਆਲਾ
19ਅੱਖੀਂ ਡਿੱਠਾ ਸ਼ੌਕਤ ਅਲੀ ਸ਼ਿੰਦਰ ਮਾਹਲ  
ਸ਼ਿੰਦਰਪਾਲ ਸਿੰਘ,   ਯੂ ਕੇ   
18-1ਬ੍ਰਤਾਨਵੀ ਜਨਗਣਨਾ ਦੇ ਕੁੱਝ ਰੌਚਕ ਤੱਥ 
ਸ਼ਿੰਦਰਪਾਲ ਸਿੰਘ,   ਯੂ ਕੇ 
17ਮਾਵਾਂ ਠੰਡੀਆਂ ਛਾਵਾਂ ਦਾ ਦਿਹਾੜਾ 2021 
ਸੁਰਿੰਦਰ ਕੌਰ ਜਗਪਾਲ, ਜੇ ਪੀ   ਯੂ ਕੇ 
16ਮੇਰਾ ਫੱਟੀ ਤੋਂ ਯੂਨੀਕੋਡ ਤੱਕ ਦਾ ਸਫਰ 
ਰਵੇਲ ਸਿੰਘ, ਇਟਲੀ 
15ਬ੍ਰਤਾਨਵੀ ਮਰਦਮ-ਸ਼ੁਮਾਰੀ ਭਾਵ ਜਨਗਣਨਾ 2021
ਸ਼ਿੰਦਰ ਪਾਲ ਸਿੰਘ, ਯੂਕੇ 
14ਸ਼ਹੀਦ ਭਗਤ ਸਿੰਘ ਅਤੇ ਅਸੀਂ 
ਸੰਜੀਵਨ ਸਿੰਘ, ਮੁਹਾਲੀ    
13ਕੈਪਟਨ ਅਮਰਿੰਦਰ ਸਿੰਘ ਦੇ ਸੁਭਾਅ ਦੀਆਂ ਦੋ ਵਿਲੱਖਣ ਗੱਲਾਂ 
ਉਜਾਗਰ ਸਿੰਘ, ਪਟਿਆਲਾ 
12ਸਿਆਣਿਆਂ ਦਾ ਕਿਹਾ ਸਿਰ ਮੱਥੇ 
ਰਵੇਲ ਸਿੰਘ ਇਟਲੀ 
11ਪੰਜਾਬ ਦੇ ਸੰਸਦ ਮੈਂਬਰਾਂ ਦੀ ਖੇਤੀ ਕਾਨੂੰਨਾਂ ਸੰਬੰਧੀ ਕਾਰਗੁਜ਼ਾਰੀ ਦੀ ਪੜਚੋਲ  
ਉਜਾਗਰ ਸਿੰਘਰ, ਪਟਿਆਲਾ
10ਮਰਣੈ ਤੇ ਜਗਤੁ ਡਰੈ  
ਡਾ. ਹਰਸ਼ਿੰਦਰ ਕੌਰ, ਪਟਿਆਲਾ  
09ਕਿਸਾਨ ਅਤੇ ਸਰਕਾਰ : ਮੈਂ ਨਾ ਮਾਨੂੰ ਦੀ ਜ਼ਿਦ
ਹਰਜਿੰਦਰ ਸਿੰਘ ਲਾਲ, ਖੰਨਾ 
08ਕਿਸਾਨ ਤੇ ਸਰਕਾਰ: ਝੁਕਣ ਨੂੰ ਨਹੀਂ ਕੋਈ ਤਿਆਰ
ਹਰਜਿੰਦਰ ਸਿੰਘ ਲਾਲ, ਖੰਨਾ
07ਕੇਂਦਰ ਸਰਕਾਰ ਦੀ ਨੀਤੀ ਅਤੇ ਨੀਅਤ ਵਿਚ ਖੋਟ
ਉਜਾਗਰ ਸਿੰਘ, ਪਟਿਆਲਾ  
06ਕਿਸਾਨ ਮੋਰਚਾ: ਪਲ ਪਲ ਬਦਲਦੀ ਸਥਿਤੀ 
ਹਰਜਿੰਦਰ ਸਿੰਘ ਲਾਲ, ਖੰਨਾ
05ਭਾਰਤੀ ਮੂਲ ਦੀ ਅਮਰੀਕਾ ਦੀ ਪਹਿਲੀ ਇਸਤਰੀ ਉਪ ਰਾਸ਼ਟਰਪਤੀ : ਕਮਲਾ ਹੈਰਿਸ
ਉਜਾਗਰ ਸਿੰਘ, ਪਟਿਆਲਾ 
04ਕੇਂਦਰ ਸਰਕਾਰ ਕਿਸਾਨਾ ਨੂੰ 'ਸੁਪਰੀਮ ਕੋਰਟ' ਰਾਹੀਂ ਧੋਖਾ ਦੇਣ ਵਿਚ ਸਫਲ
ਉਜਾਗਰ ਸਿੰਘ, ਪਟਿਆਲਾ
03ਕਿਰਤੀਆਂ ਦਾ ਕਾਰਪੋਰੇਟ ਘਰਾਣਿਆਂ ਉੱਤੇ ਜਿੱਤ ਦਾ ਇਤਿਹਾਸ
ਡਾ. ਹਰਸ਼ਿੰਦਰ ਕੌਰ, ਪਟਿਆਲਾ 
02ਕਦੇ ਤਾਂ ਟੁੱਟੇਗਾ ਕੇਂਦਰ ਤੇ ਕਿਸਾਨਾਂ ਵਿਚਕਾਰ ਜਮੂਦ
ਹਰਜਿੰਦਰ ਸਿੰਘ ਲਾਲ, ਖੰਨਾ 
01ਬੇਟਾ ਪੜ੍ਹਾਓ - ਬੇਟੀ ਬਚਾਓ!
ਡਾ. ਹਰਸ਼ਿੰਦਰ ਕੌਰ,  ਪਟਿਆਲਾ
67ਕਿਸਾਨ ਅੰਦੋਲਨ ਵਿਚ ਧੀਆਂ ਭੈਣਾ ਮੈਦਾਨ ਵਿਚ ਆ ਗਈਆ
ਉਜਾਗਰ ਸਿੰਘ, ਪਟਿਆਲਾ 
6623 ਦਸੰਬਰ ਰਾਸ਼ਟਰੀ ਕਿਸਾਨ ਦਿਵਸ ਤੇ ਵਿਸ਼ੇਸ਼ -ਭਾਰਤੀ ਕਿਸਾਨ ਦੀ ਹੋਂਦ ਨੂੰ ਖ਼ਤਮ ਕਰਨ ਦੀ ਸੌੜੀ ਸੋਚ!
ਗੋਬਿੰਦਰ ਸਿੰਘ ਢੀਂਡਸਾ 
65ਪ੍ਰਚੰਡ ਸੰਘਰਸ਼ ਪਰ ਬਜ਼ਿਦ ਮੋਦੀ ਸਰਕਾਰ
ਹਰਜਿੰਦਰ ਸਿੰਘ ਲਾਲ, ਖੰਨਾ 
64ਕਿਸਾਨ ਸੰਘਰਸ਼: ਮੁਕਾਬਲਾ ਅਤੇ ਭਵਿੱਖ
ਕਮਲਜੀਤ ਸਿੰਘ ਸ਼ਹੀਦਸਰ  

hore-arrow1gif.gif (1195 bytes)

 
     
   
     
 

Terms and Conditions
Privacy Policy
© 1999-2021, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2020, 5abi.com