|
ਪੰਜਾਬ ਦੇ ਕਾਂਗਰਸੀਆਂ ਦੀ ਲੜਾਈ: ਕਾਂਗਰਸ
ਹਾਈ ਕਮਾਂਡ ਦੇ ਗਲੇ ਦੀ ਹੱਡੀ
ਉਜਾਗਰ ਸਿੰਘ, ਪੰਜਾਬ
(12/05/2021) |
|
|
|
ਬੇਅਦਬੀ ਦੇ ਵਿਰੋਧ ਵਿਚ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਪੁਲਿਸ ਦੀਆਂ ਗੋਲੀਆਂ
ਨਾਲ ਸ਼ਹੀਦ ਅਤੇ ਜ਼ਖ਼ਮੀ ਹੋਏ ਸ਼ਰਧਾਲੂਆਂ ਦੇ ਕੇਸਾਂ ਦੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ
ਪੜਤਾਲ ਨੂੰ ਹਾਈ ਕੋਰਟ ਵੱਲੋਂ ਰੱਦ ਕਰਨ ਤੋਂ ਬਾਅਦ ਪੰਜਾਬ ਕਾਂਗਰਸ ਪਾਰਟੀ ਵਿਚ
ਜਿਹੜੀ ਅੱਗ ਧੁਖਣ ਲੱਗੀ ਸੀ, ਉਹ ਹੁਣ ਭਾਂਬੜ ਬਣਨ ਜਾ ਰਹੀ ਹੈ।
ਨਵਜੋਤ ਸਿੰਘ ਸਿੱਧੂ
ਹਰ ਰੋਜ਼ ਸਰਕਾਰ ਨੂੰ ਆਪਣੇ ਟਵੀਟਾਂ ਨਾਲ ਕਟਹਿਰੇ ਵਿਚ ਖੜ੍ਹਾ ਕਰੀ ਜਾ ਰਿਹਾ ਹੈ। ਇਸ
ਸਮੇਂ ਮੰਤਰੀਆਂ, ਸੰਸਦਾਂ ਅਤੇ ਵਿਧਾਨਕਾਰਾਂ ਦੀ ਅਸੰਤੁਸ਼ਟਤਾ ਗੁਰਪ ਮੀਟਿੰਗਾਂ ਦੇ
ਸਿਲਸਿਲੇ ਤੋਂ ਸਾਫ਼ ਵਿਖਾਈ ਦੇ ਰਹੀ ਹੈ।
ਕੈਪਟਨ ਵਿਰੋਧੀ ਅਤੇ ਸਮਰਥਕ ਦੋ ਧੜੇ ਆਹਮੋ
ਸਾਹਮਣੇ ਆ ਗਏ ਹਨ। ਕਾਂਗਰਸ ਹਾਈ ਕਮਾਂਡ ਆਪਣੀ ਚੌਧਰ ਬਣਾਈ ਰੱਖਣ ਲਈ ਪੰਜਾਬ ਦੇ
ਕਾਂਗਰਸੀ ਨੇਤਾਵਾਂ ਨੂੰ ਹੱਲਾ ਸ਼ੇਰੀ ਦੇ ਕੇ ਇਕ ਦੂਜੇ ਨਾਲ ਸਿੰਗ ਫਸਾਉਣ ਦੀਆਂ
ਚਾਲਾਂ ਚਲਦੀ ਰਹੀ ਹੈ ਤਾਂ ਜੋ ਪੰਜਾਬ ਦੇ ਸਾਰੇ ਧੜਿਆਂ ਦੇ ਨੇਤਾ ਉਨ੍ਹਾਂ ਦੀ
ਚਮਚਾਗਿਰੀ ਕਰਦੇ ਰਹਿਣ। ਹੁਣ ਇਹ ਲੜਾਈ ਉਨ੍ਹਾਂ ਲਈ ਗਲੇ ਦੀ ਹੱਡੀ ਬਣ ਗਈ ਹੈ।
ਕਾਂਗਰਸ ਦੇਸ਼ ਵਿਚੋਂ ਬਹੁਤ ਕਮਜ਼ੋਰ ਹੋ ਗਈ ਹੈ। ਅਜਿਹੀ ਸਥਿਤੀ ਵਿਚ ਉਹ ਕੈਪਟਨ
ਅਮਰਿੰਦਰ ਸਿੰਘ ਵਿਰੁੱਧ ਕੋਈ ਫ਼ੈਸਲਾ ਲੈਣ ਦੇ ਸਮਰੱਥ ਨਹੀਂ ਹੈ। ਜਦੋਂ ਪੰਜਾਬ ਵਿਧਾਨ
ਸਭਾ ਦੀਆਂ ਚੋਣਾਂ ਵਿਚ ਮਹਿਜ਼ 8 ਮਹੀਨੇ ਬਾਕੀ ਹਨ ਤਾਂ ਘੋੜੇ ਬਦਲਣੇ ਬਹੁਤੇ ਵਾਜਬ
ਨਹੀਂ ਰਹਿਣਗੇ। ਵੇਖਣ ਵਾਲੀ ਗੱਲ ਤਾਂ ਇਹ ਹੈ ਕਿ ਕਾਂਗਰਸ ਹਾਈ ਕਮਾਂਡ ਵਿਰੋਧੀ
ਸੁਰਾਂ ਨੂੰ ਕਿਸ ਫਾਰਮੂਲੇ ਤਹਿਤ ਸੰਤੁਸ਼ਟ ਕਰੇਗੀ।
ਨਵਾਂ ਨੇਤਾ 8 ਮਹੀਨੇ ਦੇ ਸਮੇਂ
ਵਿਚ ਕੋਈ ਸਾਰਥਿਕ ਨਤੀਜੇ ਸਾਹਮਣੇ ਨਹੀਂ ਲਿਆ ਸਕੇਗਾ। 2022 ਵਿਚ ਹੋਣ ਵਾਲੀਆਂ
ਵਿਧਾਨ ਸਭਾ ਦੀਆਂ ਚੋਣਾਂ ਵਿਚ ਇਸਦਾ ਇਵਜ਼ਾਨਾ ਕਾਂਗਰਸ ਪਾਰਟੀ ਨੂੰ ਭੁਗਤਣਾ ਪੈ ਸਕਦਾ
ਹੈ। ਪੰਜਾਬ ਦੇ ਕਾਂਗਰਸੀਆਂ ਦੀ ਬਦਕਿਸਮਤੀ ਰਹੀ ਹੈ ਕਿ ਹਰ ਕਾਂਗਰਸੀ, ਵਰਕਰ ਬਣਕੇ
ਪਾਰਟੀ ਵਿਚ ਕੰਮ ਕਰਨ ਦੀ ਥਾਂ ਨੇਤਾ ਬਣਨਾ ਚਾਹੁੰਦਾ ਹੈ। ਹੁਣ ਤਾਂ ਸ਼ਾਰਟ ਕੱਟ
ਮਾਰਕੇ ਨੇਤਾ ਬਣਨ ਦੀ ਕੋਸ਼ਿਸ ਵਿਚ ਰਹਿੰਦੇ ਹਨ ਜਿਸ ਕਰਕੇ ਪਾਰਟੀ ਦੀ ਹਾਲਤ
ਦਿਨ-ਬਦਿਨ ਨਿਘਰਦੀ ਜਾ ਰਹੀ ਹੈ।
ਪਾਰਟੀ ਅਤੇ ਪਾਰਟੀ ਦੀ ਵਿਚਾਧਾਰਾ ਦੀ ਵਫ਼ਾਦਾਰੀ ਤਾਂ
ਪਰ ਲਾ ਕੇ ਉਡ ਗਈ ਹੈ। ਹੁਣ ਤਾਂ ਜਿਥੋਂ ਸਿਆਸੀ ਤਾਕਤ ਮਿਲਦੀ ਹੈ, ਓਧਰ ਨੂੰ ਹੀ ਝੁਕ
ਜਾਂਦੇ ਹਨ। ਜੇ ਵਫ਼ਾਦਾਰੀ ਹੈ ਤਾਂ ਧੜੇਬੰਦੀ ਦੀ ਵਫ਼ਾਦਾਰੀ ਰਹਿ ਗਈ। ਛੋਟੇ-ਛੋਟੇ ਧੜੇ
ਬਣ ਗਏ ਹਨ ਜੋ ਇਕ ਦੂਜੇ ਦੀਆਂ ਲੱਤਾਂ ਖਿਚਕੇ ਅੱਗੇ ਆਉਣਾ ਚਾਹੁੰਦੇ ਹਨ। ਉਨ੍ਹਾਂ
ਵੱਲੋਂ ਪਾਰਟੀ ਜਾਵੇ ਢੱਠੇ ਖੂਹ ਵਿਚ।
ਸਿਆਸੀ ਤਾਕਤ ਲਈ ਬਹੁਤੇ ਤਾਂ ਪਾਰਟੀਆਂ ਬਦਲਣ
ਨੂੰ ਵੀ ਮਾੜਾ ਨਹੀਂ ਸਮਝਦੇ। ਉਹ ਤਾਂ ਗਿਰਗਟ ਦੇ ਰੰਗ ਬਦਲਣ ਨਾਲੋਂ ਛੇਤੀ ਰੰਗ ਬਦਲ
ਜਾਂਦੇ ਹਨ। ਪੰਜਾਬ ਕਾਂਗਰਸ ਦੇ ਨੇਤਾਵਾਂ ਦੀ ਖ਼ਹਿਬਾਜ਼ੀ ਜਗ ਜ਼ਾਹਰ ਹੈ, ਪ੍ਰੰਤੂ
ਕਾਂਗਰਸ ਹਾਈ ਕਮਾਂਡ ਜਿਵੇਂ ਬਿੱਲੀ ਨੂੰ ਵੇਖਕੇ ਕਬੂਤਰ ਅੱਖਾਂ ਮੀਚ ਲੈਂਦਾ ਹੈ, ਉਸੇ
ਤਰ੍ਹਾਂ ਕਾਂਗਰਸ ਹਾਈ ਕਮਾਂਡ ਸਭ ਕੁਝ ਜਾਣਦੀ ਹੋਈ ਚੁੱਪ ਕਰਕੇ ਪਾਸਾ ਵੱਟ ਕੇ ਬੈਠੀ
ਹੈ।
2017 ਦੀ ਪੰਜਾਬ ਵਿਧਾਨ ਸਭਾ ਦੀ ਚੋਣ ਕੈਪਟਨ ਅਮਰਿੰਦਰ ਸਿੰਘ ਦੇ ਨਾਮ ‘ਤੇ ਲੜੀ
ਗਈ ਸੀ। ਲੋਕਾਂ ਨੇ ਵੋਟਾਂ ਕਾਂਗਰਸ ਨੂੰ ਨਹੀਂ, ਸਗੋਂ ਕੈਪਟਨ ਅਮਰਿੰਦਰ ਸਿੰਘ ਨੂੰ
ਪਾਈਆਂ ਸਨ। ਇਸ ਕਰਕੇ ਉਨ੍ਹਾਂ ਦਾ ਮੁੱਖ ਮੰਤਰੀ ਬਣਨਾ ਕੁਦਰਤੀ ਸੀ। ਕੁਝ ਨੇਤਾ ਉਦੋਂ
ਦੇ ਹੀ ਮੁੱਖ ਮੰਤਰੀ ਦੇ ਵਿਰੁਧ ਝੰਡਾ ਚੁਕੀ ਫਿਰਦੇ ਹਨ। ਇਹ ਵੀ ਹੈਰਾਨੀ ਦੀ ਗੱਲ ਹੈ
ਕਿ ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਸਨ, ਉਦੋਂ ਤੋਂ ਕਾਂਗਰਸ ਦੇ
ਸੀਨੀਅਰ ਲੀਡਰਾਂ ਨੂੰ ਉਨ੍ਹਾਂ ਦਾ ਮੁੱਖ ਮੰਤਰੀ ਬਣਨਾ ਹਜ਼ਮ ਨਹੀਂ ਹੋ ਰਿਹਾ। ਵਾਰੋ
ਵਾਰੀ ਸੀਨੀਅਰ ਨੇਤਾ ਸਰਕਾਰ ਦੀ ਕਾਰਗੁਜ਼ਾਰੀ ਦੀ ਨਿੰਦਿਆ ਕਰਦੇ ਰਹਿੰਦੇ ਹਨ। ਇਹ
ਉਨ੍ਹਾਂ ਦਾ ਹੱਕ ਵੀ ਹੈ ਪ੍ਰੰਤੂ ਪਾਰਟੀ ਪੱਧਰ ਤੇ ਅਜਿਹੀ ਨਿੰਦਿਆ ਜਾਇਜ਼ ਹੈ।
ਅਖ਼ਬਾਰਾਂ ਵਿਚ ਖ਼ਬਰਾਂ ਲਗਾਉਣ ਲਈ ਬਿਆਨਬਾਜ਼ੀ ਕਰਨੀ ਪਾਰਟੀ ਨੂੰ ਮਜ਼ਬੂਤ ਕਰਨ ਦੀ ਥਾਂ
ਕਮਜ਼ੋਰ ਕਰਨ ਵਿਚ ਸਹਾਈ ਹੁੰਦੀ ਹੈ। ਇਸ ਨਾਲ ਵਿਰੋਧੀ ਪਾਰਟੀਆਂ ਨੂੰ ਵੀ ਮੁੱਦਾ ਮਿਲ
ਜਾਂਦਾ ਹੈ। ਕੈਪਟਨ ਅਮਰਿੰਦਰ ਸਿੰਘ ਵੀ ਲੋਕਾਂ ਦੀਆਂ ਉਮੀਦਾਂ ‘ਤੇ ਪੂਰੇ ਨਹੀਂ ਉਤਰ
ਸਕੇ। ਇਸ ਵਾਰੀ ਉਹ ਨਤੀਜੇ ਨਹੀਂ ਵਿਖਾ ਸਕੇ ਜਿਹੜੇ 2002 ਵਾਲੀ ਸਰਕਾਰ ਵਿਚ ਵਿਖਾਏ
ਸਨ। ਚਾਪਲੂਸੀ ਨੇ ਕਾਂਗਰਸ ਪਾਰਟੀ ਦੀਆਂ ਜੜ੍ਹਾਂ ਵਿਚ ਤੇਲ ਦਿੱਤਾ ਹੈ। ਕਾਂਗਰਸ
ਪਾਰਟੀ ਵਿਚ ਅਜਿਹੇ ਹਾਲਾਤ ਪੈਦਾ ਕਰਨ ਦੀ ਜ਼ਿੰਮੇਵਾਰ ਕੇਂਦਰੀ ਲੀਡਰਸ਼ਿਪ ਦੀ ਹੈ, ਜਿਹੜੀ
ਉਨ੍ਹਾਂ ਨੂੰ ਆਪਸ ਵਿਚ ਬਿਠਾਕੇ ਮਸਲੇ ਦਾ ਹਲ ਕਰਵਾਉਣਾ ਨਹੀਂ ਚਾਹੁੰਦੀ। ਕਾਂਗਰਸ
ਪਾਰਟੀ ਵਿਚ ਅਨੁਸ਼ਾਸ਼ਨ ਨਾ ਦੀ ਕੋਈ ਚੀਜ਼ ਨਹੀਂ ਹੈ। ਜੇਕਰ ਨੇਤਾ ਲੋਕ ਇਸੇ ਤਰ੍ਹਾਂ
ਲੜਦੇ ਰਹੇ ਤਾਂ ਪੰਜਾਬ ਦਾ ਹਾਲ 2022 ਵਿਚ ਦੂਜੇ ਰਾਜਾਂ ਵਾਲਾ ਹੋਵੇਗਾ, ਜਿਥੇ
ਸਰਕਾਰ ਬਣਾਉਣੀ ਤਾਂ ਵੱਖਰੀ ਗੱਲ ਹੈ, ਪਾਰਟੀ ਦੀ ਹੋਂਦ ਵੀ ਨਜ਼ਰ ਨਹੀਂ ਆ ਰਹੀ।
ਜਿਸ ਦਿਨ ਤੋਂ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਵਿਚ ਮੁੱਖ ਮੰਤਰੀ ਬਣਨ ਦੇ ਸਪਨੇ
ਸਿਰਜਕੇ ਭਾਰਤੀ ਜਨਤਾ ਪਾਰਟੀ ਨੂੰ ਪਲਟੀ ਮਾਰਕੇ ਕਾਂਗਰਸ ਪਾਰਟੀ ਵਿਚ ਪਿ੍ਰਅੰਕਾ
ਗਾਂਧੀ ਦਾ ਸਹਾਰਾ ਲੈ ਕੇ ਸ਼ਾਮਲ ਹੋਏ ਸਨ ਉਸੇ ਦਿਨ ਤੋਂ ਪੰਜਾਬ ਕਾਂਗਰਸ ਦੇ
ਨੇਤਾਵਾਂ ਵਿਚ ਖੁਸਰ ਮੁਸਰ ਸ਼ੁਰੂ ਹੋ ਗਈ ਸੀ। ਕਾਂਗਰਸ ਵਿਚਲੀ ਹਲਚਲ ਇਸ ਕਰਕੇ ਸੀ
ਕਿਉਂਕਿ ਮੁੱਖ ਮੰਤਰੀ ਦੇ ਪਹਿਲਾਂ ਹੀ ਬਹੁਤ ਉਮੀਦਵਾਰ ਲਾਈਨ ਵਿਚ ਲੱਗੇ ਹੋਏ ਸਨ।
ਦੱਬੀ ਜ਼ੁਬਾਨ ਨਾਲ ਉਹ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਦੇ ਸਨ, ਪ੍ਰੰਤੂ
ਖੁਲ੍ਹਕੇ ਬੋਲਦੇ ਨਹੀਂ ਸਨ।
ਨਵਜੋਤ ਸਿੰਘ ਸਿੱਧੂ ਨੂੰ ਉਸ ਦਿਨ ਪਤਾ ਹੋਣਾ ਚਾਹੀਦਾ
ਸੀ ਕਿ ਉਨ੍ਹਾਂ ਤੋਂ ਪਹਿਲਾਂ ਪ੍ਰਨਾਬ ਮੁਕਰਜੀ ਰਾਹੀਂ ਇਹੋ ਸਬਜ਼ ਬਾਗ ਵੇਖਣ ਦੇ ਸਪਨੇ
ਸਿਰਜਕੇ ਆਏ ਮਨਪ੍ਰੀਤ ਸਿੰਘ ਬਾਦਲ ਪਹਿਲਾਂ ਹੀ ਲਾਈਨ ਵਿਚ ਲੱਗੇ ਹੋਏ ਹਨ। 100 ਸਾਲ
ਪੁਰਾਣੀ ਆਜ਼ਾਦੀ ਸੰਗਰਾਮੀਆਂ ਦੇ ਵਾਰਸਾਂ ਦੀ ਕਾਂਗਰਸ ਪਾਰਟੀ ਦੇ ਪੁਸ਼ਤਾਨੀ ਪਰਿਵਾਰਾਂ
ਦੇ ਫਰਜੰਦ ਕਿਵੇਂ ਉਨ੍ਹਾਂ ਦੇ ਪੈਰ ਲੱਗਣ ਦੇਣਗੇ? ਸ਼ਾਰਟ ਕੱਟ ਰਾਹੀਂ ਮੁੱਖ
ਮੰਤਰੀ ਦੀ ਕੁਰਸੀ ਕਾਂਗਰਸ ਪਾਰਟੀ ਦੇ ਕੌਮੀ ਪੱਧਰ ਤੇ ਕਮਜ਼ੋਰ ਹੁੰਦਿਆਂ ਹੱਥਿਆਉਣਾ
ਮੁਸ਼ਕਲ ਹੀ ਨਹੀਂ ਸਗੋਂ ਅਸੰਭਵ ਵੀ ਹੈ। ਇਸ ਤੋਂ
ਵੀ ਵੱਡੀ ਗੱਲ ਇਹ ਹੈ ਕਿ ਕਾਂਗਰਸ ਵਿਚ ਉਨ੍ਹਾਂ ਤੋਂ ਬਹੁਤ ਸੀਨੀਅਰ ਨੇਤਾ ਬੈਠੇ ਹਨ,
ਜਿਨ੍ਹਾਂ ਦਾ ਮੁੱਖ ਮੰਤਰੀ ਦੀ ਕੁਰਸੀ ‘ਤੇ ਦਾਅਵਾ ਕਰਨ ਦਾ ਹੱਕ ਬਣਦਾ ਹੈ। ਉਨ੍ਹਾਂ
ਨੇਤਾਵਾਂ ਵਿਚ ਪ੍ਰਤਾਪ ਸਿੰਘ ਬਾਜਵਾ, ਬ੍ਰਹਮ ਮਹਿੰਦਰਾ, ਸੁਨੀਲ ਕੁਮਾਰ ਜਾਖੜ, ਲਾਲ
ਸਿੰਘ, ਸ਼ਮਸ਼ੇਰ ਸਿੰਘ ਦੂਲੋ, ਮਹਿੰਦਰ ਸਿੰਘ ਕੇ ਪੀ, ਰਵਨੀਤ ਸਿੰਘ ਬਿੱਟੂ ਅਤੇ ਮਨੀਸ਼
ਤਿਵਾੜੀ ਆਦਿ ਦੀ ਲੰਬੀ ਸੂਚੀ ਹੈ।
ਨਵਜੋਤ ਸਿੰਘ ਸਿੱਧੂ ਤਾਂ ਅਜੇ ਪੰਜਾਬੀ ਦੀ ਕਹਾਵਤ
ਦੀ ਤਰ੍ਹਾਂ, ਕਲ੍ਹ ਦੀ ਭੂਤਨੀ ਸਿਵਿਆਂ ਵਿਚ ਅੱਧ ਵਾਲੀ ਗੱਲ ਹੈ। ਉਨ੍ਹਾਂ ਨੂੰ ਪੌੜੀ
ਦਰ ਪੌੜੀ ਚੜ੍ਹਨ ਨੂੰ ਹੀ ਤਰਜ਼ੀਹ ਦੇਣੀ ਬਣਦੀ ਸੀ। ਸਿਆਸਤ ਵਿਚ ਲਚਕੀਲਾਪਣ ਹੋਣਾ
ਜ਼ਰੂਰੀ , ਲੱਕੜ ਬਣਕੇ ਕੁਝ ਖੱਟਣਾ ਅਸੰਭਵ ਹੁੰਦਾ ਹੈ। ਸਮੇਂ ਦੀ ਨਜ਼ਾਕਤ ਨੂੰ ਸਮਝਕੇ
ਨਵੇਂ ਮਿਲੇ ਵਿਭਾਗ ਰਾਹੀਂ ਆਪਣੀ ਭੱਲ ਬਣਾਉਂਦੇ, ਬਿਜਲੀ ਵਿਭਾਗ ਦਾ ਸੰਬੰਧ ਪੰਜਾਬ
ਦੇ ਹਰ ਘਰ ਨਾਲ ਹੈ। ਅਕਾਲੀ ਦਲ ਦੇ ਬਿਜਲੀ ਦੇ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ
ਸਮਝੌਤਿਆਂ ਨੂੰ ਰੱਦ ਕਰਵਾਕੇ ਪੰਜਾਬ ਦੇ ਲੋਕਾਂ ਦੇ ਮਸੀਹਾ ਬਣ ਸਕਦੇ ਸਨ।
ਕਾਂਗਰਸ
ਪਾਰਟੀ ਵਿਚ ਥੋੜ੍ਹਾ ਸਮਾਂ ਪਹਿਲਾਂ ਸਰਗਰਮ ਹੋਏ ਪਿ੍ਰਅੰਕਾ ਗਾਂਧੀ, ਸੀਨੀਅਰ ਘਾਗ
ਕਾਂਗਰਸੀਆਂ ਤੋਂ ਉਨ੍ਹਾਂ ਨੂੰ ਕਿਵੇਂ ਉਪ ਮੁੱਖ ਮੰਤਰੀ ਦੀ ਕੁਰਸੀ ਦਿਵਾ ਸਕਣਗੇ।
ਭਾਵੇਂ ਪਿ੍ਰਅੰਕਾ ਗਾਂਧੀ ਕਾਂਗਰਸ ਪਾਰਟੀ ਦੇ ਪ੍ਰਧਾਨ ਦੇ ਧੀ ਹਨ ਪ੍ਰੰਤੂ ਉਹ
ਸੀਨੀਅਰ ਨੇਤਾਵਾਂ ਨੂੰ ਨਰਾਜ਼ ਕਰਕੇ ਕਾਂਗਰਸ ਪਾਰਟੀ ਨੂੰ ਹੋਰ ਕਮਜ਼ੋਰ ਨਹੀਂ ਕਰਨਾ
ਚਾਹੁਣਗੇ ਕਿਉਂਕਿ ਉਨ੍ਹਾਂ ਨੂੰ ਤਾਂ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਿਆਂਦਾ
ਗਿਆ ਹੈ।
ਭਾਵੇਂ ਨਵਜੋਤ ਸਿੰਘ ਸਿੱਧੂ ਨੂੰ ਸਿਆਸਤ ਪਰਿਵਾਰਿਕ ਵਿਰਸੇ ਵਿਚੋਂ ਮਿਲੀ
ਹੈ ਕਿਉਂਕਿ ਉਨ੍ਹਾਂ ਦੇ ਪਿਤਾ ਮਰਹੂਮ ਭਗਵੰਤ ਸਿੰਘ ਸਿੱਧੂ ਬੜਾ ਲੰਬਾ ਸਮਾਂ ਜਿਲ੍ਹਾ
ਕਾਂਗਰਸ ਕਮੇਟੀ ਦਿਹਾਤੀ ਪਟਿਆਲਾ ਦੇ ਪ੍ਰਧਾਨ ਅਤੇ ਦਰਬਾਰਾ ਸਿੰਘ ਦੀ ਵਜਾਰਤ ਵਿਚ
ਪੰਜਾਬ ਦੇ ਐਡਵੋਕੇਟ ਜਨਰਲ ਰਹੇ ਹਨ ਪ੍ਰੰਤੂ ਇਉਂ ਲੱਗਦਾ ਹੈ ਕਿ ਨਵਜੋਤ ਸਿੰਘ ਸਿੱਧੂ
ਨੇ ਉਨ੍ਹਾਂ ਤੋਂ ਸਿਆਸਤ ਦੇ ਗੁਰ ਸਿੱਖਣ ਦੀ ਕੋਸ਼ਿਸ਼ ਨਹੀਂ ਕੀਤੀ। ਉਦੋਂ ਉਹ ਕਿ੍ਰਕਟ
ਖੇਡਣ ਵਲ ਹੀ ਧਿਆਨ ਲਾਉਂਦੇ ਰਹੇ।
ਨਵਜੋਤ ਸਿੰਘ ਸਿੱਧੂ ਵਿਚ ਦੋ ਗੁਣ ਅਜਿਹੇ ਹਨ,
ਜਿਹੜੇ ਹਰ ਸਿਆਸਤਦਾਨ ਵਿਚ ਬਹੁਤ ਘੱਟ ਮਿਲਦੇ ਹਨ। ਉਹ ਇਮਾਨਦਾਰ ਅਤੇ ਬੁਲਾਰੇ
ਬਿਹਤਰੀਨ ਹਨ ਪ੍ਰੰਤੂ ਉਹ ਜ਼ਿਆਦਾ ਬਿਆਨਬਾਜ਼ੀ ਕਰਕੇ ਕਿਸੇ ਵੀ ਪਾਰਟੀ ਵਿਚ ਉਨ੍ਹਾਂ
ਗੁਣਾ ਦਾ ਲਾਭ ਨਹੀਂ ਲੈ ਸਕੇ, ਜਿਤਨਾ ਲਾਭ ਉਨ੍ਹਾਂ ਨੂੰ ਮਿਲਣਾ ਚਾਹੀਦਾ ਸੀ। ਸਿਆਸਤ
ਵਿਚ ਸੰਜੀਦਗੀ ਹੋਣੀ ਬਹੁਤ ਜ਼ਰੂਰੀ ਹੁੰਦੀ ਹੈ ਜਿਸਦੀ ਨਵਜੋਤ ਸਿੰਘ ਸਿੱਧੂ ਵਿਚ ਘਾਟ
ਹੈ। ਕੁਰਸੀ ਮਿਲਣਾ ਤਾਂ ਵੱਖਰੀ ਗੱਲ ਹੈ।
ਇਸ ਵਿਚ ਕੋਈ ਸ਼ੱਕ ਨਹੀਂ ਕਿ ਨਵਜੋਤ ਸਿੰਘ
ਸਿੱਧੂ ਕੇਂਦਰੀ ਹਾਈ ਕਮਾਂਡ ਦੇ ਨੇੜੇ ਹਨ। ਪਿਛਲੇ ਸਵਾ ਚਾਰ ਸਾਲ ਤੋਂ ਜਦੋਂ
ਤੋਂ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਹੈ,
ਕਾਂਗਰਸ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਨੇ ਸਰਕਾਰ ਦੀ ਕਾਰਗੁਜ਼ਾਰੀ ਤੇ ਕਿੰਤੂ
ਪ੍ਰੰਤੂ ਕੀਤਾ ਹੈ। ਉਨ੍ਹਾਂ ਵਿਚ ਪ੍ਰਤਾਪ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋ, ਨਵਜੋਤ
ਸਿੰਘ ਸਿੱਧੂ ਵਰਨਣਯੋਗ ਹਨ। ਬੇਅਦਬੀ ਦੇ ਮੁੱਦੇ ਨੇ ਕੈਪਟਨ ਅਮਰਿੰਦਰ ਸਿੰਘ ਦੀ
ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲੀਆ ਚਿੰਨ੍ਹ ਲਗਾ ਦਿੱਤਾ ਹੈ। ਵੇਖਣਾ ਹੈ ਕਿ ਕੈਪਟਨ
ਅਮਰਿੰਦਰ ਸਿੰਘ ਕਿਹੜੀ ਗਿਦੜਸਿੰਗੀ ਨਾਲ ਅਰਥਾਤ ਦਾਅ ਪੇਚ ਨਾਲ ਆਪਣਾ ਅਕਸ ਮੁੜ
ਸਥਾਪਤ ਕਰਨਗੇ। ਜੇਕਰ ਬੇਅਦਬੀ ਦੇ ਮੁੱਦੇ ਕੋਈ ਸਾਰਥਿਕ ਕਾਰਵਾਈ ਨਾ ਕੀਤੀ ਤਾਂ
ਕਾਂਗਰਸ ਦਾ ਭਵਿਖ ਖ਼ਤਰੇ ਵਿਚ ਪੈ ਜਾਵੇਗਾ।
ਸਾਬਕਾ ਜਿਲ੍ਹਾ ਲੋਕ ਸੰਪਕ ਅਧਿਕਾਰੀ ਮੋਬਾਈਲ-9417913072
ujagarsingh48@yahoo.com
|
|
|
|
|
ਪੰਜਾਬ
ਦੇ ਕਾਂਗਰਸੀਆਂ ਦੀ ਲੜਾਈ : ਕਾਂਗਰਸ ਹਾਈ ਕਮਾਂਡ ਦੇ ਗਲੇ ਦੀ ਹੱਡੀ
ਉਜਾਗਰ ਸਿੰਘ, ਪੰਜਾਬ |
ਭਟਕਦੀਆਂ
ਰੂਹਾਂ - ਜਾਗਦੇ ਸੁੱਤੇ ਲੋਕ !
ਬੁੱਧ ਸਿੰਘ ਨੀਲੋਂ |
400ਵੇਂ
ਪ੍ਰਕਾਸ਼ ਦੀ ਰੌਸ਼ਨੀ ਵਿੱਚ
ਸ਼ਿੰਦਰਪਾਲ ਸਿੰਘ |
ਭਾਰਤ
ਦੀ ਕੋਵਿਡ ਦੀ ਦੂਜੀ ਲਹਿਰ: ਗਵਾਹ ਚੁਸਤ ਮੁਦਈ ਸੁਸਤ
ਉਜਾਗਰ ਸਿੰਘ, ਪਟਿਆਲਾ |
ਜਾਗੋ
ਲੋਕੋ - ਨਾਇਕ ਬਣੋ ! ਬੁੱਧ ਸਿੰਘ
ਨੀਲੋਂ |
ਕਿਰਤੀਆਂ
ਦੇ ਖੂਨ ਨਾਲ ਸਿੰਜਿਆ ਦਿਹਾੜਾ - ਪਹਿਲੀ ਮਈ
ਕੇਹਰ ਸ਼ਰੀਫ਼, ਜਰਮਨੀ |
ਸਕਾਟਿਸ਼
ਪਾਰਲੀਮੈਂਟ ਚੋਣਾਂ 2021: ਕਿਸੇ ਨੂੰ ਵੀ ਥਾਲੀ 'ਚ ਪਰੋਸੀ ਜਿੱਤ ਨਾ ਮਿਲਣ
ਦੇ ਸੰਕੇਤ ਮਨਦੀਪ ਖੁਰਮੀ
ਹਿੰਮਤਪੁਰਾ, ਗਲਾਸਗੋ, ਸਕਾਟਲੈਂਡ |
ਸਿਆਸਤਦਾਨਾ
ਨੇ ਸਦੀਆਂ ਪੁਰਾਣੀ ਹਿੰਦੂ ਸਿੱਖ ਭਾਈਚਾਰਕ ਸਾਂਝ ਨੂੰ ਦਰਕਿਨਾਰ ਕੀਤਾ
ਉਜਾਗਰ ਸਿੰਘ, ਪਟਿਆਲਾ |
ਕੋਟਕਪੂਰਾ
ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ਼ ਗੁਆਚ ਗਿਆ
ਉਜਾਗਰ ਸਿੰਘ, ਪਟਿਆਲਾ |
ਲੋਕਤੰਤਰ
ਦਾ ਮਹੱਤਵ ਤੇ ਲੋਕਤੰਤਰ ਨੂੰ ਖਤਰੇ
ਕੇਹਰ ਸ਼ਰੀਫ਼, ਜਰਮਨੀ |
ਮਸਲਾ-ਏ-ਕਲਮ: ਕਲਮਾਂ
ਦੀ ਸੁੱਕੀ ਸਿਆਹੀ ਬੁੱਧ ਸਿੰਘ
ਨੀਲ਼ੋਂ |
ਮੇਰਾ
ਅਮਰੀਕਾ ਵਿਚ ਡੇਢ ਸਾਲ ਰਹਿਣਾ ਕਈ ਭਰਮ ਭੁਲੇਖੇ ਦੂਰ ਕਰ ਗਿਆ
ਉਜਾਗਰ ਸਿੰਘ, ਪਟਿਆਲਾ |
ਅੱਖੀਂ
ਡਿੱਠਾ ਸ਼ੌਕਤ ਅਲੀ ਸ਼ਿੰਦਰ ਮਾਹਲ
ਸ਼ਿੰਦਰਪਾਲ ਸਿੰਘ, ਯੂ ਕੇ |
ਬ੍ਰਤਾਨਵੀ
ਜਨਗਣਨਾ ਦੇ ਕੁੱਝ ਰੌਚਕ ਤੱਥ
ਸ਼ਿੰਦਰਪਾਲ ਸਿੰਘ, ਯੂ ਕੇ |
ਮਾਵਾਂ
ਠੰਡੀਆਂ ਛਾਵਾਂ ਦਾ ਦਿਹਾੜਾ 2021
ਸੁਰਿੰਦਰ ਕੌਰ ਜਗਪਾਲ, ਜੇ ਪੀ ਯੂ ਕੇ |
ਮੇਰਾ
ਫੱਟੀ ਤੋਂ ਯੂਨੀਕੋਡ ਤੱਕ ਦਾ ਸਫਰ
ਰਵੇਲ ਸਿੰਘ, ਇਟਲੀ |
ਬ੍ਰਤਾਨਵੀ
ਮਰਦਮ-ਸ਼ੁਮਾਰੀ ਭਾਵ ਜਨਗਣਨਾ 2021
ਸ਼ਿੰਦਰ ਪਾਲ ਸਿੰਘ, ਯੂਕੇ |
ਸ਼ਹੀਦ
ਭਗਤ ਸਿੰਘ ਅਤੇ ਅਸੀਂ ਸੰਜੀਵਨ
ਸਿੰਘ, ਮੁਹਾਲੀ |
ਕੈਪਟਨ
ਅਮਰਿੰਦਰ ਸਿੰਘ ਦੇ ਸੁਭਾਅ ਦੀਆਂ ਦੋ ਵਿਲੱਖਣ ਗੱਲਾਂ
ਉਜਾਗਰ ਸਿੰਘ, ਪਟਿਆਲਾ |
ਸਿਆਣਿਆਂ
ਦਾ ਕਿਹਾ ਸਿਰ ਮੱਥੇ ਰਵੇਲ ਸਿੰਘ
ਇਟਲੀ |
ਪੰਜਾਬ
ਦੇ ਸੰਸਦ ਮੈਂਬਰਾਂ ਦੀ ਖੇਤੀ ਕਾਨੂੰਨਾਂ ਸੰਬੰਧੀ ਕਾਰਗੁਜ਼ਾਰੀ ਦੀ ਪੜਚੋਲ
ਉਜਾਗਰ ਸਿੰਘਰ, ਪਟਿਆਲਾ |
ਮਰਣੈ
ਤੇ ਜਗਤੁ ਡਰੈ ਡਾ. ਹਰਸ਼ਿੰਦਰ
ਕੌਰ, ਪਟਿਆਲਾ |
ਕਿਸਾਨ
ਅਤੇ ਸਰਕਾਰ : ਮੈਂ ਨਾ ਮਾਨੂੰ ਦੀ ਜ਼ਿਦ
ਹਰਜਿੰਦਰ ਸਿੰਘ ਲਾਲ, ਖੰਨਾ |
ਕਿਸਾਨ
ਤੇ ਸਰਕਾਰ: ਝੁਕਣ ਨੂੰ ਨਹੀਂ ਕੋਈ ਤਿਆਰ
ਹਰਜਿੰਦਰ ਸਿੰਘ ਲਾਲ, ਖੰਨਾ |
ਕੇਂਦਰ
ਸਰਕਾਰ ਦੀ ਨੀਤੀ ਅਤੇ ਨੀਅਤ ਵਿਚ ਖੋਟ
ਉਜਾਗਰ ਸਿੰਘ, ਪਟਿਆਲਾ |
ਕਿਸਾਨ
ਮੋਰਚਾ: ਪਲ ਪਲ ਬਦਲਦੀ ਸਥਿਤੀ
ਹਰਜਿੰਦਰ ਸਿੰਘ ਲਾਲ, ਖੰਨਾ |
ਭਾਰਤੀ
ਮੂਲ ਦੀ ਅਮਰੀਕਾ ਦੀ ਪਹਿਲੀ ਇਸਤਰੀ ਉਪ ਰਾਸ਼ਟਰਪਤੀ : ਕਮਲਾ ਹੈਰਿਸ
ਉਜਾਗਰ ਸਿੰਘ, ਪਟਿਆਲਾ |
ਕੇਂਦਰ
ਸਰਕਾਰ ਕਿਸਾਨਾ ਨੂੰ 'ਸੁਪਰੀਮ ਕੋਰਟ' ਰਾਹੀਂ ਧੋਖਾ ਦੇਣ ਵਿਚ ਸਫਲ
ਉਜਾਗਰ ਸਿੰਘ, ਪਟਿਆਲਾ |
ਕਿਰਤੀਆਂ
ਦਾ ਕਾਰਪੋਰੇਟ ਘਰਾਣਿਆਂ ਉੱਤੇ ਜਿੱਤ ਦਾ ਇਤਿਹਾਸ
ਡਾ. ਹਰਸ਼ਿੰਦਰ ਕੌਰ, ਪਟਿਆਲਾ |
ਕਦੇ
ਤਾਂ ਟੁੱਟੇਗਾ ਕੇਂਦਰ ਤੇ ਕਿਸਾਨਾਂ ਵਿਚਕਾਰ ਜਮੂਦ
ਹਰਜਿੰਦਰ ਸਿੰਘ ਲਾਲ, ਖੰਨਾ |
ਬੇਟਾ
ਪੜ੍ਹਾਓ - ਬੇਟੀ ਬਚਾਓ! ਡਾ.
ਹਰਸ਼ਿੰਦਰ ਕੌਰ, ਪਟਿਆਲਾ |
ਕਿਸਾਨ
ਅੰਦੋਲਨ ਵਿਚ ਧੀਆਂ ਭੈਣਾ ਮੈਦਾਨ ਵਿਚ ਆ ਗਈਆ
ਉਜਾਗਰ ਸਿੰਘ, ਪਟਿਆਲਾ |
23
ਦਸੰਬਰ ਰਾਸ਼ਟਰੀ ਕਿਸਾਨ ਦਿਵਸ ਤੇ ਵਿਸ਼ੇਸ਼ -ਭਾਰਤੀ ਕਿਸਾਨ ਦੀ ਹੋਂਦ ਨੂੰ ਖ਼ਤਮ
ਕਰਨ ਦੀ ਸੌੜੀ ਸੋਚ! ਗੋਬਿੰਦਰ ਸਿੰਘ
ਢੀਂਡਸਾ |
ਪ੍ਰਚੰਡ
ਸੰਘਰਸ਼ ਪਰ ਬਜ਼ਿਦ ਮੋਦੀ ਸਰਕਾਰ
ਹਰਜਿੰਦਰ ਸਿੰਘ ਲਾਲ, ਖੰਨਾ |
ਕਿਸਾਨ
ਸੰਘਰਸ਼: ਮੁਕਾਬਲਾ ਅਤੇ ਭਵਿੱਖ
ਕਮਲਜੀਤ ਸਿੰਘ ਸ਼ਹੀਦਸਰ |
|
|
|
|
|
|
|