WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
 
     
 
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਮੌਕਾਪ੍ਰਸਤ ਗਠਜੋੜ
ਉਜਾਗਰ ਸਿੰਘ, ਪਟਿਆਲਾ                  (17/06/2021)

ujagar

 35
'ਸ਼੍ਰੋਮਣੀ ਅਕਾਲੀ ਦਲ ਬਾਦਲ' ਅਤੇ 'ਬਹੁਜਨ ਸਮਾਜ ਪਾਰਟੀ' ਦਾ ਗਠਜੋੜ ਮੌਕਾਪ੍ਰਸਤੀ ਦਾ ਬਿਹਤਰੀਨ ਨਮੂਨਾ ਹੈ।

ਇਹ ਗਠਜੋੜ ਦੋਹਾਂ ਪਾਰਟੀਆਂ ਦੀ ਮਜ਼ਬੂਰੀ ਦੀ ਮੂੰਹ ਬੋਲਦੀ ਤਸਵੀਰ ਵੀ ਪੇਸ਼ ਕਰਦਾ ਹੈ। ਸਿਆਸਤ ਮੌਕਾ ਪ੍ਰਸਤੀ ਦੀ ਖੇਡ ਹੀ ਬਣਕੇ ਰਹਿ ਗਈ ਹੈ। ਵਿਚਾਰਧਾਰਾ ਦੀ ਰਾਜਨੀਤੀ ਤਾਂ ਖੰਭ ਲਾ ਕੇ ਉਡ ਗਈ ਹੈ।

ਵੈਸੇ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ 1996 ਦੀਆਂ ਲੋਕ ਸਭਾ ਚੋਣਾ ਸਮੇਂ ਵੀ ਗਠਜੋੜ ਕੀਤਾ ਸੀ, ਜਿਸਦੇ ਨਤੀਜੇ ਬਹੁਤ ਵਧੀਆ ਨਿਕਲੇ ਸਨ। ਅਕਾਲੀ ਦਲ 8 ਅਤੇ ਬਹੁਜਨ ਸਮਾਜ ਪਾਰਟੀ 3 ਲੋਕ ਸਭਾ ਦੀਆਂ ਸੀਟਾਂ ਜਿੱਤ ਗਏ ਸਨ। ਉਦੋਂ ਕਾਸ਼ੀ ਰਾਮ ਦੀ ਬਹੁਜਨ ਸਮਾਜ ਪਾਰਟੀ ਸੀ, ਇਸ ਸਮੇਂ ਬੀਬੀ ਮਾਇਆ ਵਤੀ ਦੀ ਬਹੁਜਨ ਸਮਾਜ ਪਾਰਟੀ ਹੈ।

ਦੋਹਾਂ ਦੀ ਕਾਰਜ਼ਸ਼ੈਲੀ ਵਿਚ ਜ਼ਮੀਨ ਅਸਮਾਨ ਦਾ ਅੰਤਰ ਹੈ। ਬਹੁਜਨ ਸਮਾਜ ਪਾਰਟੀ ਸ਼ੁਰੂ ਹੀ ਕਾਸ਼ੀ ਰਾਮ ਨੇ ਪੰਜਾਬ ਵਿਚੋਂ ਕੀਤੀ ਸੀ।

ਕਾਸ਼ੀ ਰਾਮ ਨੇ ਪਾਰਟੀ ਦਾ ਆਧਾਰ ਮਜ਼ਬੂਤ ਕੀਤਾ ਸੀ ਪ੍ਰੰਤੂ ਮਾਇਆ ਵਤੀ ਤੋਂ ਬਾਅਦ ਪੰਜਾਬ ਵਿਚ ਪਾਰਟੀ ਦਾ ਆਧਾਰ ਖ਼ਤਮ ਹੋਣ ਦੇ ਕਿਨਾਰੇ ਪਹੁੰਚ ਗਿਆ ਹੈ। ਇਸੇ ਤਰ੍ਹਾਂ ਅਕਾਲੀ ਦਲ ਵੀ ਉਦੋਂ ਇਕਮੁੱਠ ਸੀ ਪ੍ਰੰਤੂ ਹੁਣ ਖਖੜੀਆਂ ਖਖੜੀਆਂ ਹੋਇਆ ਪਿਆ ਹੈ।

1996 ਵਿਚ ਲੋਕ ਸਭਾ ਦੀਆਂ ਚੋਣਾ ਜਿੱਤਣ ਤੋਂ ਬਾਅਦ ਅਕਾਲੀ ਦਲ ਨੇ 1997 ਵਿਚ ਹਿੰਦੂ ਵਰਗ ਦੀਆਂ ਵੋਟਾਂ ਵਟੋਰਨ ਦੇ ਇਰਾਦੇ ਨਾਲ ਆਪਣੀ ਰਣਨੀਤੀ ਬਦਲਕੇ ਸ਼ਰੋਮਣੀ ਅਕਾਲੀ ਦਲ ਨੇ ਮੋਗਾ ਵਿਖੇ ਕਾਨਫ਼ਰੰਸ ਕਰਕੇ ਪੰਜਾਬੀ ਪਾਰਟੀ ਬਣਾ ਲਈ ਸੀ। ਉਸਤੋਂ ਬਾਅਦ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ ਨਾਲੋਂ ਨਾਤਾ ਤੋੜਕੇ 1997 ਦੀਆਂ ਵਿਧਾਨ ਸਭਾ ਚੋਣਾ ਵਿਚ 'ਭਾਰਤੀ ਜਨਤਾ ਪਾਰਟੀ' ਨਾਲ ਸਮਝੌਤਾ ਕਰ ਲਿਆ ਸੀ।

ਉਹ ਭਾਈਵਾਲ ਪਾਰਟੀ ਨਾਲ ਵਿਸ਼ਵਾਸ਼ਘਾਤ ਅਤੇ ਮੌਕਾਪ੍ਰਸਤੀ ਹੀ ਸੀ। ਇਹ ਗਠਜੋੜ ਦੋਹਾਂ ਪਾਰਟੀਆਂ ਲਈ ਸ਼ਾਇਦ ਸੀਟਾਂ ਜਿੱਤਣ ਲਈ ਤਾਂ ਲਾਭਦਾਇਕ ਨਹੀਂ ਹੋਣਾ ਪ੍ਰੰਤੂ ਵੋਟ ਦੀ ਪ੍ਰਤੀਸ਼ਤ ਵਧਾਉਣ ਵਿਚ ਸਹਾਈ ਜ਼ਰੂਰ ਹੋ ਸਕਦਾ ਹੈ ਕਿਉਂਕਿ ਅਕਾਲੀ ਦਲ ਦੇ ਹੱਥੋਂ ਜ਼ਮੀਨ ਖਿਸਕ ਚੁੱਕੀ ਹੈ। ਜਿਵੇਂ ਕਹਾਵਤ ਹੈ ਕਿ 'ਡੁਬਦੇ ਨੂੰ ਤਿਣਕੇ ਦਾ ਸਹਾਰਾ' ਹੁੰਦਾ ਹੈ ਬਹੁਜਨ ਸਮਾਜ ਪਾਰਟੀ ਪਿਛਲੇ ਲੰਬੇ ਸਮੇਂ ਤੋਂ ਵਿਧਾਨ ਸਭਾ ਦਾ ਮੂੰਹ ਵੇਖਣ ਦੇ ਸਮਰੱਥ ਵੀ ਨਹੀਂ ਹੋਈ। ਉਨ੍ਹਾਂ ਦਾ ਆਪਣਾ ਆਧਾਰ ਵੀ ਖਿਸਕਿਆ ਹੋਇਆ ਹੈ। ਇਸ ਲਈ 2022 ਵਿਚ ਇਸ ਗਠਜੋੜ ਕਰਕੇ ਉਨ੍ਹਾਂ ਦਾ ਦਾਅ ਲਗ ਸਕਦਾ ਹੈ।

ਅਕਾਲੀ ਦਲ ਨਾਲੋਂ 1997 ਵਿਚ ਗਠਜੋੜ ਟੁੱਟਣ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਨੇ ਸਿਮਰਨਜੀਤ ਸਿੰਘ ਮਾਨ ਵਾਲੇ ਅਕਾਲੀ ਦਲ ਨਾਲ ਸਮਝੌਤਾ ਕੀਤਾ ਸੀ, ਜਿਹੜਾ ਇਕ ਸਾਂਝਾ ਸਮਾਗਮ ਕਰਨ ਤੋਂ ਬਾਅਦ ਹੀ ਟੁੱਟ ਗਿਆ ਸੀ।

ਪੰਜਾਬ ਵਿਚ ਇਕ ਵਾਰ 1985 ਵਿਚ ਅਕਾਲੀ ਦਲ ਦੀ ਇਕੱਲਿਆਂ ਸਰਕਾਰ ਬਣੀ ਸੀ, ਉਸਨੂੰ ਵੀ ਕਾਂਗਰਸ ਪਾਰਟੀ ਦੀ ਅਸਿਧੀ ਸਪੋਰਟ  ਸੀ। ਇਸ ਤੋਂ ਬਾਅਦ ਅਤੇ ਪਹਿਲਾਂ ਕਾਂਗਰਸ ਪਾਰਟੀ ਤੋਂ ਬਿਨਾ ਕੋਈ ਵੀ ਪਾਰਟੀ ਆਪਣੇ ਬਲ ਬੂਤੇ ‘ਤੇ ਪੰਜਾਬ ਵਿਚ ਸਰਕਾਰ ਨਹੀਂ ਬਣਾ ਸਕੀ ਅਤੇ ਨਾ ਹੀ ਅੱਗੇ ਨੂੰ ਬਣਨ ਦੀ ਉਮੀਦ ਹੈ। ਇਕ ਗੱਲ ਤਾਂ ਪੱਕੀ ਹੈ ਕਿ ਚੋਣਾ ਦੇ ਨਤੀਜੇ ਭਾਵੇਂ ਕੁਝ ਵੀ ਹੋਣ ਪ੍ਰੰਤੂ 'ਆਮ ਆਦਮੀ ਪਾਰਟੀ' ਅਤੇ ਕਾਂਗਰਸ ਪਾਰਟੀ ਦੇ ਨੇਤਾਵਾਂ ਦੀ ਨੀਂਦ ਉਡ ਗਈ ਲਗਦੀ ਹੈ ਕਿਉਂਕਿ ਉਹ ਇਸ ਗਠਜੋੜ ਨੂੰ ਬੇਅਸੂਲਾ ਸਾਬਤ ਕਰਨ ਦੀ ਕੋਈ ਕਸਰ ਨਹੀਂ ਛੱਡ ਰਹੇ।

ਜਿਹੜੀਆਂ 20 ਵਿਧਾਨ ਸਭਾ ਸੀਟਾਂ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ ਨੂੰ ਛੱਡੀਆਂ ਹਨ, ਉਨ੍ਹਾਂ ਵਿਚ ਅਕਾਲੀ ਦਲ ਦੇ ਟਿਕਟਾਂ ਲੈਣ ਦੇ ਚਾਹਵਾਨ ਪਿਛਲੇ 5 ਸਾਲਾਂ ਤੋਂ ਸਰਗਰਮ ਸਨ ਪ੍ਰੰਤੂ  ਗਠਜੋੜ ਤੋਂ ਬਾਅਦ ਉਨ੍ਹਾਂ ਦੀਆਂ ਆਸਾਂ ਤੇ ਪਾਣੀ ਫਿਰ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਉਨ੍ਹਾਂ ਵਿਚੋਂ ਕੁਝ ਨੇਤਾ ਸੁਖਦੇਵ ਸਿੰਘ ਢੀਂਡਸਾ ਦੇ ਸੰਪਰਕ ਵਿਚ ਹਨ। ਕਿਸੇ ਵਕਤ ਵੀ ਅਕਾਲੀ ਦਲ ਬਾਦਲ ਨੂੰ ਉਹ ਤਿਲਾਂਜ਼ਲੀ ਦੇ ਸਕਦੇ ਹਨ। ਬਹੁਜਨ ਸਮਾਜ ਪਾਰਟੀ ਵਿੱਚ ਹੀ ਬਗਾਬਤ ਹੁੰਦੀ ਲਗਦੀ ਹੈ। ਵੈਸੇ ਗਠਜੋੜ ਦੋਹਾਂ ਪਾਰਟੀਆਂ ਲਈ ਠੁਮਣੇ ਦਾ ਕੰਮ ਕਰੇਗਾ।
 
2012 ਦੀਆਂ ਵਿਧਾਨ ਸਭਾ ਦੀਆਂ ਚੋਣਾ ਵਿਚ ਜਦੋਂ ਅਕਾਲੀ ਦਲ ਇਕੱਠਾ ਸੀ ਤਾਂ ਉਨ੍ਹਾਂ ਨੇ 37 ਪ੍ਰਤੀਸ਼ਤ ਵੋਟਾਂ ਲਈਆਂ ਸਨ, ਜਦੋਂ ਕਿ 2017 ਵਿਚ ਇਹ ਪ੍ਰਤੀਸ਼ਤ ਘਟਕੇ 25 ਰਹਿ ਗਈ ਸੀ। 2019 ਦੀਆਂ ਲੋਕ ਸਭਾ ਚੋਣਾ ਵਿਚ ਅਕਾਲੀ ਦਲ ਦੀ ਵੋਟ ਪ੍ਰਤੀਸ਼ਤ ਵਧਕੇ 27 ਹੋ ਗਈ। ਇਸ ਤੋਂ ਲੱਗਦਾ ਹੈ ਕਿ 2022 ਵਿਚ ਇਹ ਜ਼ਰੂਰ ਵਧੇਗੀ ਕਿਉਂਕਿ ਬਹੁਜਨ ਸਮਾਜ ਪਾਰਟੀ ਦੀਆਂ ਵੋਟਾਂ ਪੈਣਗੀਆਂ।

ਇਸੇ ਤਰ੍ਹਾਂ ਬਹੁਜਨ ਸਮਾਜ ਪਾਰਟੀ ਨੂੰ 2012 ਦੀਆਂ ਵਿਧਾਨ ਸਭਾ ਚੋਣਾ ਵਿਚ ਭਾਵੇਂ ਕੋਈ ਸੀਟ ਵੀ ਨਹੀਂ ਮਿਲੀ ਸੀ ਅਤੇ ਵੋਟ ਪ੍ਰਤੀਸ਼ਤ ਡੇਢ ਸੀ। ਪ੍ਰਤੂੰ 2017 ਦੀਆਂ ਵਿਧਾਨ ਸਭਾ ਚੋਣਾ ਇਹ ਪ੍ਰਤੀਸ਼ਤਤਾ ਵਧਕੇ 4 ਫ਼ੀ ਸਦੀ ਤੋਂ ਉਪਰ ਹੋ ਗਈ ਸੀ। 2019 ਦੀਆਂ ਲੋਕ ਸਭਾ ਚੋਣਾ ਵਿਚ ਉਨ੍ਹਾਂ ਦੀ ਪ੍ਰਤੀਸ਼ਤਾ ਘਟਕੇ ਸਾਢੇ ਤਿੰਨ ਰਹਿ ਗਈ।

ਗਠਜੋੜ ਦੇ ਫੈਸਲੇ ਅਨੁਸਾਰ ਬਹੁਜਨ ਸਮਾਜ ਪਾਰਟੀ ਨੂੰ ਦੁਆਬੇ ਵਿਚੋਂ 8, ਮਾਲਵੇ ‘ਚੋਂ 7 ਅਤੇ ਮਾਝੇ ਵਿਚੋਂ 5 ਸੀਟਾਂ ਲਈਆਂ ਹਨ। ਜੇਕਰ 2017 ਦੀ ਵਿਧਾਨ ਸਭਾ ਦੇ ਇਨ੍ਹਾਂ 20 ਹਲਕਿਆਂ ਵਿਚ ਬਹੁਜਨ ਸਮਾਜ ਪਾਰਟੀ ਨੂੰ ਪੋਲ ਹੋਈਆਂ ਵੋਟਾਂ ਵੇਖੀਆਂ ਜਾਣ ਤਾਂ ਨਿਰਾਸ਼ਾਜਨਕ ਸਥਿਤੀ ਹੈ। ਸਿਰਫ ਫਿਲੌਰ ਵਿਚ 16,578 ਵੋਟਾਂ ਪਈਆਂ ਸਨ, ਬਾਕੀ 7 ਹਲਕਿਆਂ ਵਿਚੋਂ  1,000 ਤੋਂ ਵੀ ਘੱਟ ਵੋਟਾਂ ਪਈਆਂ ਸਨ। ਸਿਰਫ ਫਗਵਾੜਾ ਤੋਂ 6,160 ਅਤੇ ਕਰਤਾਰਪੁਰ ਹਲਕੇ ਵਿਚ 5,208 ਵੋਟਾ ਪਈਆਂ ਸਨ।

6 ਹਲਕਿਆਂ ਵਿਚ 5,000 ਤੋਂ ਘੱਟ ਅਤੇ 4 ਹਲਕਿਆਂ ਵਿਚ 1,500 ਤੋਂ ਵੀ ਘੱਟ ਵੋਟਾ ਪਈਆਂ ਸਨ। ਇਨ੍ਹਾਂ ਵਿਚੋਂ 10 ਹਲਕੇ ਸ਼ਹਿਰੀ ਹਨ ਜਿਥੋਂ 'ਭਾਜਪਾ' ਚੋਣ ਲੜਦੀ ਰਹੀ ਹੈ।

ਅਕਾਲੀ ਦਲ ਨੇ ਹਾਰਨ ਵਾਲੀਆਂ ਸੀਟਾਂ ਬਹੁਜਨ ਸਮਾਜ ਪਾਰਟੀ ਨੂੰ ਦੇ ਦਿੱਤੀਆਂ ਹਨ। ਇਹ ਫ਼ੈਸਲਾ ਵੀ ਮਾਇਆ ਵਤੀ ਨੇ ਕੀਤਾ ਹੈ। ਪੰਜਾਬ ਇਕਾਈ ‘ਤੇ ਤਾਂ ਠੋਸਿਆ ਗਿਆ ਹੈ। ਬਹੁਜਨ ਸਮਾਜ ਪਾਰਟੀ ਦਾ ਇਹ ਗਠਜੋੜ ਇਸ ਕਰਕੇ ਸਿਧਾਂਤਕ ਨਹੀਂ ਕਿਹਾ ਜਾ ਸਕਦਾ ਕਿਉਂਕਿ ਉਨ੍ਹਾਂ ਦਿੱਲੀ ਵਿਚ 'ਭਾਰਤੀ ਜਨਤਾ ਪਾਰਟੀ' ਅਤੇ ਮੱਧ ਪ੍ਰਦੇਸ਼ ਵਿਚ ਕਾਂਗਰਸ ਨਾਲ ਗਠਜੋੜ ਕੀਤਾ ਹੋਇਆ ਹੈ।

ਅਕਾਲੀ ਦਲ ਦੀ ਵੋਟ ਪੈਣ ਕਰਕੇ ਬਹੁਜਨ ਸਮਾਜ ਪਾਰਟੀ ਦੀ ਪ੍ਰਤੀਸ਼ਤਤਾ ਵਧੇਗੀ।

ਪੰਜਾਬ ਵਿਚ 33 ਫ਼ੀ ਸਦੀ ਦਲਿਤ ਭਾਈਚਾਰੇ ਦੀਆਂ ਵੋਟਾਂ ਹਨ ਪ੍ਰੰਤੂ ਕਦੀਂ ਵੀ ਸਾਰਾ ਭਾਈਚਾਰਾ ਇਕ ਪਾਸੇ ਨਹੀਂ ਭੁਗਤਿਆ। ਉਹ ਸਾਰੀਆਂ ਪਾਰਟੀਆਂ ਨਾਲ ਜੁੜੇ ਹੋਏ ਹਨ। ਆਮ ਤੌਰ ਤੇ ਅਕਾਲੀ ਦਲ ਰਾਖਵੀਆਂ ਸੀਟਾਂ ਜ਼ਿਆਦਾ ਜਿੱਤਦਾ ਹੈ ਪ੍ਰੰਤੂ ਬਹੁਜਨ ਸਮਾਜ ਪਾਰਟੀ ਨੂੰ 20 ਵਿਚੋਂ ਲਗਪਗ 10 ਰਾਖਵੇਂ ਹਲਕੇ ਦੇ ਦਿੱਤੇ ਹਨ।

ਇਸ ਗਠਜੋੜ ‘ਤੇ ਇਲਜ਼ਾਮ ਲਗਾਇਆ ਜਾ ਰਿਹਾ ਹੈ ਕਿ ਇਹ ਕਾਰਪੋਰੇਟ  ਘਰਾਣੇ ਅਤੇ ਗ਼ਰੀਬ ਮਜ਼ਦੂਰ  ਵਰਗ ਦਰਮਿਆਨ ਹੋਇਆ ਹੈ। ਜੋ ਬਾਬੂ ਕਾਸ਼ੀ ਰਾਮ ਦੇ ਸਿਧਾਂਤ ਦੇ ਵਿਰੁੱਧ ਹੈ। ਕਾਸ਼ੀ ਰਾਮ ਤਾਂ ਕਿੰਗ ਮੇਕਰ  ਸਾਬਤ ਹੋਇਆ ਸੀ ਪ੍ਰੰਤੂ ਇਹ ਗਠਜੋੜ ਕਿੰਗ ਮੇਕਰ ਤਾਂ ਨਹੀਂ ਪ੍ਰੰਤੂ ਅਕਾਲੀ ਦਲ ਲਈ ਵਿਸਾਖੀਆਂ ਦਾ ਕੰਮ ਜ਼ਰੂਰ ਕਰੇਗਾ।

ਸੁਖਬੀਰ ਸਿੰਘ ਬਾਦਲ ਨੇ ਜਿਹੜਾ ਸ਼ਗੂਫ਼ਾ ਦਲਿਤ ਉਪ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਹੈ, ਹੋ ਸਕਦਾ ਉਸਦਾ ਕੁਝ ਲਾਭ ਵੀ ਮਿਲ ਜਾਵੇ। 'ਬਾਬੂ ਕਾਸ਼ੀ ਰਾਮ ਫ਼ਾਊਂਡੇਸ਼ਨ' ਅਤੇ ਕਾਸ਼ੀ ਰਾਮ ਦੀ ਭੈਣ ਸਵਰਨ ਕੌਰ ਨੇ ਵੀ ਇਸ ਗਠਜੋੜ ਦਾ ਵਿਰੋਧ ਕੀਤਾ ਹੈ। ਬਹੁਜਨ ਸਮਾਜ ਪਾਰਟੀ ਦਾ ਖਾਤਾ ਤਾਂ ਖੁਲ੍ਹ ਸਕਦਾ ਹੈ ਪ੍ਰੰਤੂ ਬਹੁਤਾ ਲਾਭ ਨਹੀਂ ਹੋਵੇਗਾ ਕਿਉਂਕਿ ਅਕਾਲੀ ਦਲ ਦੀ ਵੋਟ ਵੰਡੀ ਜਾਣੀ ਹੈ। ਬਹੁਜਨ ਪਾਰਟੀ ਦੀ ਵੋਟ ਵੰਡੀ ਨਹੀਂ ਜਾਂਦੀ ਕਿਉਂਕਿ ਉਨ੍ਹਾਂ ਦੇ ਵਰਕਰ ਪੱਕ ਹਨ। ਉਨ੍ਹਾਂ ਦੇ ਲੀਡਰ ਜ਼ਰੂਰ ਰੋੜੇ ਅਟਕਾਉਣਗੇ।
 
ਪੰਜਾਬ ਦੇ ਲੋਕ ਅਕਾਲੀ ਦਲ ਬਾਦਲ ਤੋਂ ਕਿਨਾਰਾ ਕਰਨ ਲੱਗ ਪਏ ਹਨ ਕਿਉਂਕਿ ਬੇਅਦਬੀ ਦੇ ਮਸਲੇ ‘ਤੇ ਉਹ ਇਨਸਾਫ਼ ਨਹੀਂ ਦੇ ਸਕੇ ਜਿਸ ਕਰਕੇ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦਾ ਨੇਤਾ ਵੀ ਨਹੀਂ ਬਣਾ ਸਕਿਆ। ਲੋਕ ਸਭਾ ਦੀਆਂ ਚੋਣਾ ਵਿਚ ਅਕਾਲੀ ਦਲ ਸਿਰਫ ਦੋ, ਬਠਿੰਡਾ ਅਤੇ ਫੀਰੋਜਪੁਰ ਦੀਆਂ,  ਸੀਟਾਂ ਹੀ ਜਿੱਤ ਸਕਿਆ।

ਅਕਾਲੀ ਦਲ ਲਗਾਤਾਰ ਗ਼ਲਤੀ ਤੇ ਗ਼ਲਤੀ ਕਰਦਾ ਗਿਆ। ਬੇਅਦਬੀ ਕੇਸ ਵਿਚ ਸੀ ਬੀ ਆਈ  ਤੋਂ 'ਕਲੋਜਰ ਰਿਪੋਰਟ' ਦਿਵਾ ਦਿੱਤੀ ਕਿਉਂਕਿ ਬੀਬਾ ਹਰਸਿਮਰਤ ਕੌਰ ਕੇਂਦਰ ਸਰਕਾਰ ਵਿਚ ਮੰਤਰੀ ਸਨ। ਇੱਥੇ ਹੀ ਬਸ ਨਹੀਂ  ਨਸ਼ਾ ਤਸਕਰੀ ਦੇ ਕੇਸ ਵੀ ਕਿਸੇ ਤਣ ਪੱਤਣ ਨਹੀਂ ਲੱਗਣ ਦਿੱਤੇ। ਇਹ ਗਠਜੋੜ ਕਰਕੇ ਬਹੁਜਨ ਸਮਾਜ ਪਾਰਟੀ ਬੇਅਦਬੀ ਦੀਆਂ ਘਟਨਾਵਾਂ ਦਾ ਇਨਸਾਫ ਨਾ ਦਿਵਾਉਣ ਵਿਚ ਹਿੱਸੇਦਾਰ ਬਣ ਗਈ ਹੈ ਜਦੋਂ ਕਿ ਹੁਣ ਤੱਕ ਉਹ ਅਕਾਲੀ ਦਲ ਨੂੰ ਬੇਅਦਬੀ ਦੀਆਂ ਘਟਨਾਵਾਂ ਦਾ ਜ਼ਿੰਮੇਵਾਰ ਠਹਿਰਾ ਰਹੀ ਸੀ।

ਅਕਾਲੀ ਦਲ ਨੂੰ ਇਹ ਗਠਜੋੜ ਮਜ਼ਬੂਰੀ ਵਸ ਇਸ ਕਰਕੇ ਕਰਨਾ ਪਿਆ ਕਿਉਂਕਿ ਉਨ੍ਹਾਂ ਦਾ ਨਹੁੰ ਮਾਸ ਦਾ ਰਿਸ਼ਤਾ ਭਾਰਤੀ ਜਨਤਾ ਪਾਰਟੀ ਨਾਲੋਂ ਟੁੱਟ ਗਿਆ ਹੈ, ਨਹੁੰ ਤੇ ਮਾਸ ਦੇ ਵੱਖ਼ਰੇ ਹੋਣ ਨਾਲ ਭਾਰਤੀ ਜਨਤਾ ਪਾਰਟੀ ਦੀ ਵੋਟ ਖਾਸ ਤੌਰ ਤੇ ਸ਼ਹਿਰੀ ਵੋਟ ਉਨ੍ਹਾਂ ਨੂੰ ਨਹੀਂ ਮਿਲੇਗੀ। ਖੇਤੀਬਾੜੀ ਆਰਡੀਨੈਂਸ ਜ਼ਾਰੀ ਕਰਨ ਸਮੇਂ ਇਨ੍ਹਾਂ ਆਰਡੀਨੈਂਸਾਂ ਦੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਹਰ ਸੰਭਵ ਸਪੋਰਟ  ਕਰਨ ਕਰਕੇ ਦਿਹਾਤੀ ਕਿਸਾਨ ਵੋਟ, ਜਿਸਨੂੰ ਅਕਾਲੀ ਦਲ ਦਾ ਆਧਾਰ ਕਿਹਾ ਜਾਂਦਾ ਸੀ, ਉਹ ਵੀ ਦੂਰ ਹੋ ਗਈ।

ਭਾਵੇਂ ਅਕਾਲੀ ਦਲ ਨੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਅਤੇ ਗਠਜੋੜ ਨਾਲੋਂ ਨਾਤਾ ਤੋੜ ਲਿਆ ਹੈ ਪ੍ਰੰਤੂ ਪੰਜਾਬ ਦੇ ਕਿਸਾਨ ਅਕਾਲੀ ਦਲ ਨੂੰ ਮੂੰਹ ਨਹੀਂ ਲਾ ਰਹੇ। ਇਨ੍ਹਾਂ ਵੋਟਾਂ ਦੀ ਭਰਪਾਈ ਲਈ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਕੀਤਾ ਗਿਆ ਹੈ। ਦੂਜੇ, ਸੁਖਦੇਵ ਸਿੰਘ ਢੀਂਡਸਾ ਅਤੇ ਬ੍ਰਹਮਪੁਰਾ ਵਾਲਾ ਅਕਾਲੀ ਦਲ ਵੀ ਉਨ੍ਹਾਂ ਦੀਆਂ ਜੜ੍ਹਾਂ ਵਿਚ ਤੇਲ ਦੇਵੇਗਾ।

ਕੁਲ ਮਿਲਾਕੇ ਜੇ ਵੇਖਿਆ ਜਾਵੇ ਤਾਂ ਦੋਹਾਂ ਪਾਰਟੀਆਂ ਲਈ ਇਹ ਸਮਝੌਤਾ ਖਿਆਲੀ ਪਲਾਓ ਬਣਾਕੇ ਸੁੰਡ ਦੀ ਗੱਠੀ ਸਮਝਿਆ ਜਾ ਰਿਹਾ ਹੈ। ਦੋਵੇਂ ਪਾਰਟੀਆਂ ਸਰਕਾਰ ਬਣਾਉਣ ਦੇ ਸਪਨੇ ਲੈ ਰਹੀਆਂ ਹਨ। ਵੇਖਣ ਵਾਲੀ ਗੱਲ ਇਹ ਹੈ ਕਿ ਕੀ ਦੋਹਾਂ ਪਾਰਟੀਆਂ ਦੇ ਵੋਟਰ ਉਨ੍ਹਾਂ ਦੇ ਸਪਨੇ ਪੂਰੇ ਕਰਨ ਵਿਚ ਸਹਾਈ ਹੋਣਗੇ?
 
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072         
ujagarsingh48@yahoo.com
 


 
  35ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਮੌਕਾਪ੍ਰਸਤ ਗਠਜੋੜ
ਉਜਾਗਰ ਸਿੰਘ, ਪਟਿਆਲਾ
34ਪ੍ਰਯਾਵਰਣ ਦੇ ਸ੍ਰੋਤ ਸਾਡੇ ਰੁੱਖ
ਕਿੱਕਰ 
ਰਵੇਲ ਸਿੰਘ ਇਟਲੀ  
33ਕੀ ਨਰਿੰਦਰ ਮੋਦੀ ਦੇ ਫ਼ੈਸਲਿਆਂ ਦਾ ਵਿਰੋਧ ਨਾ ਕਰਨਾ 'ਭਾਜਪਾ' ਦੇ ਨੇਤਾਵਾਂ ਦੀ ਸਾਜ਼ਸ਼ ਹੈ? 
ਉਜਾਗਰ ਸਿੰਘ, ਪਟਿਆਲਾ   
32ਮਿਰਤਕ ਦੇਹ ਦੀਆਂ ਤਸਵੀਰਾਂ ਜਨਤਕ ਕਰਨੀਆਂ ਕਿੰਨੀਆਂ ਕੁ ਜਾਇਜ਼? 
ਮਿੰਟੂ ਬਰਾੜ ਅਸਟਰੇਲੀਆ
31ਪੰਜਾਬ ਦੇ ਕਾਂਗਰਸੀਆਂ ਦੀ ਲੜਾਈ : ਕਾਂਗਰਸ ਹਾਈ ਕਮਾਂਡ ਦੇ ਗਲੇ ਦੀ ਹੱਡੀ 
ਉਜਾਗਰ ਸਿੰਘ, ਪੰਜਾਬ
30ਭਟਕਦੀਆਂ ਰੂਹਾਂ - ਜਾਗਦੇ ਸੁੱਤੇ ਲੋਕ ! 
ਬੁੱਧ ਸਿੰਘ ਨੀਲੋਂ   
29400ਵੇਂ ਪ੍ਰਕਾਸ਼ ਦੀ ਰੌਸ਼ਨੀ ਵਿੱਚ 
ਸ਼ਿੰਦਰਪਾਲ ਸਿੰਘ  
28ਭਾਰਤ ਦੀ ਕੋਵਿਡ ਦੀ ਦੂਜੀ ਲਹਿਰ: ਗਵਾਹ ਚੁਸਤ ਮੁਦਈ ਸੁਸਤ 
ਉਜਾਗਰ ਸਿੰਘ, ਪਟਿਆਲਾ 
27ਜਾਗੋ ਲੋਕੋ - ਨਾਇਕ  ਬਣੋ ! 
ਬੁੱਧ  ਸਿੰਘ  ਨੀਲੋਂ  
26ਕਿਰਤੀਆਂ ਦੇ ਖੂਨ ਨਾਲ ਸਿੰਜਿਆ ਦਿਹਾੜਾ - ਪਹਿਲੀ ਮਈ
ਕੇਹਰ ਸ਼ਰੀਫ਼, ਜਰਮਨੀ 
25ਸਕਾਟਿਸ਼ ਪਾਰਲੀਮੈਂਟ ਚੋਣਾਂ 2021: ਕਿਸੇ ਨੂੰ ਵੀ ਥਾਲੀ 'ਚ ਪਰੋਸੀ ਜਿੱਤ ਨਾ ਮਿਲਣ ਦੇ ਸੰਕੇਤ
ਮਨਦੀਪ ਖੁਰਮੀ ਹਿੰਮਤਪੁਰਾ,  ਗਲਾਸਗੋ, ਸਕਾਟਲੈਂਡ  
24ਸਿਆਸਤਦਾਨਾ ਨੇ ਸਦੀਆਂ ਪੁਰਾਣੀ ਹਿੰਦੂ ਸਿੱਖ ਭਾਈਚਾਰਕ ਸਾਂਝ ਨੂੰ ਦਰਕਿਨਾਰ ਕੀਤਾ
ਉਜਾਗਰ ਸਿੰਘ, ਪਟਿਆਲਾ
23ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ਼ ਗੁਆਚ ਗਿਆ
ਉਜਾਗਰ ਸਿੰਘ, ਪਟਿਆਲਾ 
22ਲੋਕਤੰਤਰ ਦਾ ਮਹੱਤਵ ਤੇ ਲੋਕਤੰਤਰ ਨੂੰ ਖਤਰੇ
ਕੇਹਰ ਸ਼ਰੀਫ਼, ਜਰਮਨੀ 
21ਮਸਲਾ-ਏ-ਕਲਮ: ਕਲਮਾਂ ਦੀ ਸੁੱਕੀ ਸਿਆਹੀ
ਬੁੱਧ ਸਿੰਘ ਨੀਲ਼ੋਂ   
20ਮੇਰਾ ਅਮਰੀਕਾ ਵਿਚ ਡੇਢ ਸਾਲ ਰਹਿਣਾ ਕਈ ਭਰਮ ਭੁਲੇਖੇ ਦੂਰ ਕਰ ਗਿਆ 
ਉਜਾਗਰ ਸਿੰਘ, ਪਟਿਆਲਾ
19ਅੱਖੀਂ ਡਿੱਠਾ ਸ਼ੌਕਤ ਅਲੀ ਸ਼ਿੰਦਰ ਮਾਹਲ  
ਸ਼ਿੰਦਰਪਾਲ ਸਿੰਘ,   ਯੂ ਕੇ   
18-1ਬ੍ਰਤਾਨਵੀ ਜਨਗਣਨਾ ਦੇ ਕੁੱਝ ਰੌਚਕ ਤੱਥ 
ਸ਼ਿੰਦਰਪਾਲ ਸਿੰਘ,   ਯੂ ਕੇ 
17ਮਾਵਾਂ ਠੰਡੀਆਂ ਛਾਵਾਂ ਦਾ ਦਿਹਾੜਾ 2021 
ਸੁਰਿੰਦਰ ਕੌਰ ਜਗਪਾਲ, ਜੇ ਪੀ   ਯੂ ਕੇ 
16ਮੇਰਾ ਫੱਟੀ ਤੋਂ ਯੂਨੀਕੋਡ ਤੱਕ ਦਾ ਸਫਰ 
ਰਵੇਲ ਸਿੰਘ, ਇਟਲੀ 
15ਬ੍ਰਤਾਨਵੀ ਮਰਦਮ-ਸ਼ੁਮਾਰੀ ਭਾਵ ਜਨਗਣਨਾ 2021
ਸ਼ਿੰਦਰ ਪਾਲ ਸਿੰਘ, ਯੂਕੇ 
14ਸ਼ਹੀਦ ਭਗਤ ਸਿੰਘ ਅਤੇ ਅਸੀਂ 
ਸੰਜੀਵਨ ਸਿੰਘ, ਮੁਹਾਲੀ    
13ਕੈਪਟਨ ਅਮਰਿੰਦਰ ਸਿੰਘ ਦੇ ਸੁਭਾਅ ਦੀਆਂ ਦੋ ਵਿਲੱਖਣ ਗੱਲਾਂ 
ਉਜਾਗਰ ਸਿੰਘ, ਪਟਿਆਲਾ 
12ਸਿਆਣਿਆਂ ਦਾ ਕਿਹਾ ਸਿਰ ਮੱਥੇ 
ਰਵੇਲ ਸਿੰਘ ਇਟਲੀ 
11ਪੰਜਾਬ ਦੇ ਸੰਸਦ ਮੈਂਬਰਾਂ ਦੀ ਖੇਤੀ ਕਾਨੂੰਨਾਂ ਸੰਬੰਧੀ ਕਾਰਗੁਜ਼ਾਰੀ ਦੀ ਪੜਚੋਲ  
ਉਜਾਗਰ ਸਿੰਘਰ, ਪਟਿਆਲਾ
10ਮਰਣੈ ਤੇ ਜਗਤੁ ਡਰੈ  
ਡਾ. ਹਰਸ਼ਿੰਦਰ ਕੌਰ, ਪਟਿਆਲਾ  
09ਕਿਸਾਨ ਅਤੇ ਸਰਕਾਰ : ਮੈਂ ਨਾ ਮਾਨੂੰ ਦੀ ਜ਼ਿਦ
ਹਰਜਿੰਦਰ ਸਿੰਘ ਲਾਲ, ਖੰਨਾ 
08ਕਿਸਾਨ ਤੇ ਸਰਕਾਰ: ਝੁਕਣ ਨੂੰ ਨਹੀਂ ਕੋਈ ਤਿਆਰ
ਹਰਜਿੰਦਰ ਸਿੰਘ ਲਾਲ, ਖੰਨਾ
07ਕੇਂਦਰ ਸਰਕਾਰ ਦੀ ਨੀਤੀ ਅਤੇ ਨੀਅਤ ਵਿਚ ਖੋਟ
ਉਜਾਗਰ ਸਿੰਘ, ਪਟਿਆਲਾ  
06ਕਿਸਾਨ ਮੋਰਚਾ: ਪਲ ਪਲ ਬਦਲਦੀ ਸਥਿਤੀ 
ਹਰਜਿੰਦਰ ਸਿੰਘ ਲਾਲ, ਖੰਨਾ
05ਭਾਰਤੀ ਮੂਲ ਦੀ ਅਮਰੀਕਾ ਦੀ ਪਹਿਲੀ ਇਸਤਰੀ ਉਪ ਰਾਸ਼ਟਰਪਤੀ : ਕਮਲਾ ਹੈਰਿਸ
ਉਜਾਗਰ ਸਿੰਘ, ਪਟਿਆਲਾ 
04ਕੇਂਦਰ ਸਰਕਾਰ ਕਿਸਾਨਾ ਨੂੰ 'ਸੁਪਰੀਮ ਕੋਰਟ' ਰਾਹੀਂ ਧੋਖਾ ਦੇਣ ਵਿਚ ਸਫਲ
ਉਜਾਗਰ ਸਿੰਘ, ਪਟਿਆਲਾ
03ਕਿਰਤੀਆਂ ਦਾ ਕਾਰਪੋਰੇਟ ਘਰਾਣਿਆਂ ਉੱਤੇ ਜਿੱਤ ਦਾ ਇਤਿਹਾਸ
ਡਾ. ਹਰਸ਼ਿੰਦਰ ਕੌਰ, ਪਟਿਆਲਾ 
02ਕਦੇ ਤਾਂ ਟੁੱਟੇਗਾ ਕੇਂਦਰ ਤੇ ਕਿਸਾਨਾਂ ਵਿਚਕਾਰ ਜਮੂਦ
ਹਰਜਿੰਦਰ ਸਿੰਘ ਲਾਲ, ਖੰਨਾ 
01ਬੇਟਾ ਪੜ੍ਹਾਓ - ਬੇਟੀ ਬਚਾਓ!
ਡਾ. ਹਰਸ਼ਿੰਦਰ ਕੌਰ,  ਪਟਿਆਲਾ
67ਕਿਸਾਨ ਅੰਦੋਲਨ ਵਿਚ ਧੀਆਂ ਭੈਣਾ ਮੈਦਾਨ ਵਿਚ ਆ ਗਈਆ
ਉਜਾਗਰ ਸਿੰਘ, ਪਟਿਆਲਾ 
6623 ਦਸੰਬਰ ਰਾਸ਼ਟਰੀ ਕਿਸਾਨ ਦਿਵਸ ਤੇ ਵਿਸ਼ੇਸ਼ -ਭਾਰਤੀ ਕਿਸਾਨ ਦੀ ਹੋਂਦ ਨੂੰ ਖ਼ਤਮ ਕਰਨ ਦੀ ਸੌੜੀ ਸੋਚ!
ਗੋਬਿੰਦਰ ਸਿੰਘ ਢੀਂਡਸਾ 
65ਪ੍ਰਚੰਡ ਸੰਘਰਸ਼ ਪਰ ਬਜ਼ਿਦ ਮੋਦੀ ਸਰਕਾਰ
ਹਰਜਿੰਦਰ ਸਿੰਘ ਲਾਲ, ਖੰਨਾ 
64ਕਿਸਾਨ ਸੰਘਰਸ਼: ਮੁਕਾਬਲਾ ਅਤੇ ਭਵਿੱਖ
ਕਮਲਜੀਤ ਸਿੰਘ ਸ਼ਹੀਦਸਰ  

hore-arrow1gif.gif (1195 bytes)

 
     
   
     
 

Terms and Conditions
Privacy Policy
© 1999-2021, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2020, 5abi.com