|
ਸੰਸਾਰ ਦੇ ਦਿਲਾਂ ਨੂੰ ਜਿੱਤਣ ਵਾਲੇ ਮਿਲਖਾ
ਸਿੰਘ ਮੌਤ ਅੱਗੇ ਹਾਰ ਗਏ
ਉਜਾਗਰ ਸਿੰਘ, ਪਟਿਆਲਾ
(19/06/2021) |
|
|
|
ਸੰਸਾਰ ਦੇ ਉਭਰਦੇ ਨੌਜਵਾਨ ਖਿਡਾਰੀਆਂ ਦੇ ਪ੍ਰੇਰਨਾ ਸਰੋਤ
'ਉਡਣੇ ਸਿੱਖ' ਦੇ ਤੌਰ
ਤੇ ਜਾਣੇ ਜਾਣ ਵਾਲੇ ਮਿਲਖਾ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ।
ਵਾਲੀਵਾਲ ਕੌਮੀ ਖਿਡਾਰਨ ਆਪਣੀ ਧਰਮ ਪਤਨੀ ਨਿਰਮਲ ਮਿਲਖਾ ਸਿੰਘ ਦੀ ਮੌਤ ਤੋਂ ਮਹਿਜ਼ 5
ਦਿਨ ਬਾਅਦ ਹੀ ਉਨ੍ਹਾਂ ਕੋਲ ਚਲੇ ਗਏ।
ਉਹ ਪਿਛਲੇ ਮਹੀਨੇ ਤੋਂ ਕਰੋਨਾ ਦੀ ਮਹਾਂਮਾਰੀ
ਦਾ ਸ਼ਿਕਾਰ ਸਨ। ਅਖ਼ੀਰ ਅੱਜ ਉਹ ਚੰਡੀਗੜ੍ਹ ਵਿਚ ਕਰੋਨਾ ਮਹਾਂਮਾਰੀ ਦੀ ਬਾਜ਼ੀ ਜਿੱਤਣ
ਤੋਂ ਬਾਅਦ ਦੇ ਪ੍ਰਭਾਵਾਂ ਕਰਕੇ ਸਵਰਗ ਸਿਧਾਰ ਗਏ। ਜ਼ਿੰਦਗੀ ਵਿੱਚ ਕਦੀਂ ਵੀ ਹਾਰ ਨਾ
ਮੰਨਣ ਵਾਲੇ 'ਉਡਣੇ ਸਿੱਖ' ਅਖ਼ੀਰ ਮੌਤ ਦੀ ਬਾਜ਼ੀ ਹਾਰ ਗਏ। ਉਹ 91 ਸਾਲ ਦੇ ਸਨ।
ਉਨ੍ਹਾਂ
ਦੀ ਸਾਰੀ ਜ਼ਿੰਦਗੀ ਜਦੋਜਹਿਦ ਵਾਲੀ ਰਹੀ। ਉਨ੍ਹਾਂ ਦੇਸ਼ ਦੀ ਵੰਡ ਸਮੇਂ ਫਿਰਕੂ
ਫਸਾਦਕਾਰੀਆਂ ਤੋਂ ਵੀ ਭੱਜਕੇ ਹੀ ਆਪਣੀ ਜਾਨ ਬਚਾਈ ਸੀ। ਵੰਡ ਦਾ ਸੰਤਾਪ ਹੰਢਾਉਂਦਿਆਂ
ਭਾਰਤ ਵਿਚ ਆ ਕੇ ਅਨੇਕਾ ਦੁਸ਼ਾਵਰੀਆਂ ਦਾ ਸਾਹਮਣਾ ਕੀਤਾ ਪ੍ਰੰਤੂ ਸਫਲਤਾ ਹਮੇਸ਼ਾ
ਉਨ੍ਹਾਂ ਦੀ ਮਿਹਨਤ ਅਤੇ ਦਿ੍ਰੜ੍ਹ ਇਰਾਦੇ ਕਰਕੇ ਉਨ੍ਹਾਂ ਦੀ ਝੋਲੀ ਪੈਂਦੀ ਰਹੀ। ਕੋਈ
ਵੀ ਰਿਸ਼ਤੇਦਾਰ ਉਨ੍ਹਾਂ ਦਾ ਹੱਥ ਫੜਨ ਨੂੰ ਵੀ ਤਿਆਰ ਨਹੀਂ ਸੀ। ਇਥੋਂ ਤੱਕ ਕਿ
ਉਨ੍ਹਾਂ ਦੀ ਭੈਣ ਦੇ ਸਹੁਰਿਆਂ ਨੇ ਦਿੱਲੀ ਵਿਖੇ ਉਨ੍ਹਾਂ ਨੂੰ ਆਪਣੇ ਘਰੋਂ ਕੱਢ
ਦਿੱਤਾ ਸੀ ਪ੍ਰੰਤੂ ਉਨ੍ਹਾਂ ਨੇ ਹੌਸਲਾ ਨਾ ਹਾਰਿਆ।
ਆਮ ਤੌਰ ਤੇ ਸੰਸਾਰ ਵਿਚ ਆਉਣ
ਵਾਲਾ ਹਰ ਇਨਸਾਨ ਆਪਣੇ ਸਮਾਜ ਦੀਆਂ ਸਮਾਜਕ ਪਰੰਪਰਾਵਾਂ ਉਪਰ ਚਲਣ ਨੂੰ ਹੀ ਤਰਜ਼ੀਹ ਹੀ
ਦਿੰਦਾ ਹੈ ਕਿਉਂਕਿ ਬਚਪਨ ਵਿਚ ਜਿਹੜੀ ਸੋਚ ਅਤੇ ਰਵਾਇਤਾਂ ਆਪਣੇ ਪਰਿਵਾਰ, ਸਮਾਜ,
ਆਲੇ ਦੁਆਲੇ ਅਤੇ ਮਾਪਿਆਂ ਤੋਂ ਗ੍ਰਹਿਣ ਕਰਦਾ ਹੈ, ਉਹ ਹੀ ਉਸ ਲਈ ਮਾਰਗ ਦਰਸ਼ਕ
ਬਣਦੀਆਂ ਹਨ। ਪ੍ਰੰਤੂ ਕੁਝ ਇਨਸਾਨ ਅਜਿਹੇ ਹੁੰਦੇ ਹਨ, ਜਿਹੜੇ ਪੁਰਾਤਨ ਰਾਹਾਂ ਉਪਰ
ਚਲਣ ਦੀ ਥਾਂ ਆਪਣੀਆਂ ਨਵੀਂਆਂ ਪਗਡੰਡੀਆਂ ਆਪ ਬਣਾਉਂਦੇ ਹਨ। ਉਨ੍ਹਾਂ ਵੱਲੋਂ ਬਣਾਈਆਂ
ਉਹ ਪਗਡੰਡੀਆਂ ਸਫਲਤਾ ਦੇ ਰਾਹਾਂ ਵਿਚ ਬਦਲ ਜਾਂਦੀਆਂ ਹਨ। ਅਜਿਹੇ ਇਨਸਾਨ ਆਟੇ ਵਿਚ
ਲੂਣ ਦੇ ਬਰਾਬਰ ਹੁੰਦੇ ਹਨ ਕਿਉਂਕਿ ਆਮ ਤੌਰ ਤੇ ਸਮਾਜ ਉਨ੍ਹਾਂ ਦਾ ਸਾਥ ਨਹੀਂ
ਦਿੰਦਾ, ਉਹ ਰਸਤੇ ਵਿਚ ਹੀ ਨਿਰਾਸ਼ ਹੋ ਕੇ ਰਸਤਾ ਬਦਲ ਲੈਂਦੇ ਹਨ। ਕਈ ਵਾਰ ਸਮੇਂ ਦੇ
ਗੇੜ ਅਤੇ ਹਾਲਾਤ ਉਸਦੇ ਰਾਹ ਵਿਚ ਰੋੜਾ ਵੀ ਬਣਦੇ ਹਨ ਪ੍ਰੰਤੂ ਉਨ੍ਹਾਂ ਵਿਚੋਂ ਮਿਲਖਾ
ਸਿੰਘ ਇਕ ਅਜਿਹਾ ਵਿਲੱਖਣ ਇਨਸਾਨ ਸਨ, ਜਿਹੜੇ ਵਕਤ ਦੀਆਂ ਠੋਕਰਾਂ ਦੇ ਬਾਵਜੂਦ
ਦ੍ਰਿੜ੍ਹ ਇਰਾਦੇ ਨਾਲ ਆਪਣਾ ਨਿਸ਼ਾਨਾ ਮਿਥ ਕੇ ਚਲਦੇ ਰਹੇ ਅਤੇ ਅਖ਼ੀਰ ਸਫਲਤਾ ਪ੍ਰਾਪਤ
ਕੀਤੀ।
ਮਿਲਖਾ ਸਿੰਘ 'ਉਡਣਾ ਸਿੱਖ' ਦੇ ਨਾਮ ਨਾਲ ਜਾਣੇ ਜਾਣ ਵਾਲੇ ਸੰਸਾਰ ਪ੍ਰਸਿਧ
ਦੌੜਾਕ ਸਨ। ਉਹ 70 ਮੁਲਕਾਂ ਵਿੱਚ ਮੁਕਾਬਲੇ ਦੀਆਂ ਦੌੜਾਂ ਵਿੱਚ ਦੌੜੇ ਹੀ ਨਹੀਂ
ਸਗੋਂ ਉਡੇ ਸਨ। ਉਨ੍ਹਾਂ ਨੇ 82 ਵਿਸ਼ੇਸ਼ ਮੁਕਾਬਲਿਆਂ ਵਿੱਚੋਂ 79 ਵਾਰ ਜਿੱਤ ਪ੍ਰਾਪਤ
ਕੀਤੀ। ਉਨ੍ਹਾਂ ਦੀ ਜਨਮ ਮਿਤੀ ਦਾ ਅਸਲੀ ਵੇਰਵਾ ਪ੍ਰਾਪਤ ਨਹੀਂ ਹੈ ਪ੍ਰੰਤੂ ਫੌਜ
ਵਿੱਚ ਭਰਤੀ ਹੋਣ ਸਮੇਂ 20 ਨਵੰਬਰ 1935 ਲਿਖਾਈ ਹੋਈ ਸੀ। ਉਨ੍ਹਾਂ ਦਾ ਜਨਮ ਲਹਿੰਦੇ
ਪੰਜਾਬ ਦੇ ਜਿਲ੍ਹਾ ਮੁਜੱਫਰ ਨਗਰ ਵਿੱਚ ਪਿੰਡ ਗੋਬਿੰਦਪੁਰਾ ਵਿਖੇ ਹੋਇਆ ਸੀ। ਉਹ ਪੰਜ
ਭਰਾ ਤੇ ਤਿੰਨ ਭੈਣਾਂ ਸਨ। ਉਨ੍ਹਾਂ ਨੂੰ ਪਿੰਡੋਂ ਨੰਗੇ ਪੈਰੀਂ ਹਰ ਰੋਜ 5-6 ਮੀਲ
ਪੜ੍ਹਨ ਲਈ ਜਾਣਾ ਪੈਂਦਾ ਸੀ। ਜਦੋਂ ਗਰਮੀਆਂ ਵਿਚ ਪੈਰਾਂ ਨੂੰ ਸੇਕ ਲਗਦਾ ਤਾਂ ਉਹ
ਭੱਜ ਲੈਂਦੇ ਸਨ ਅਤੇ ਕੁਝ ਸਮੇਂ ਬਾਅਦ ਕਿਸੇ ਦਰੱਖਤ ਦੀ ਛਾਂ ਵਿਚ ਖੜ੍ਹਕੇ ਪੈਰਾਂ
ਨੂੰ ਠੰਡੇ ਕਰਦੇ ਸਨ। ਇਥੋਂ ਹੀ ਉਨ੍ਹਾਂ ਨੂੰ ਦੌੜਨ ਦੀ ਆਦਤ ਪੈ ਗਈ ਜੋ ਕਿ ਉਨ੍ਹਾਂ
ਲਈ ਵਰਦਾਨ ਸਾਬਤ ਹੋਈ।
ਦੇਸ਼ ਦੀ ਵੰਡ ਸਮੇਂ 1947 ਵਿਚ ਉਹ 8ਵੀਂ ਜਮਾਤ ਵਿਚ ਪੜ੍ਹਦੇ
ਸਨ। ਵਟਵਾਰੇ ਸਮੇਂ ਉਨ੍ਹਾਂ ਦੇ ਪਰਿਵਾਰ ਦੇ ਬਹੁਤੇ ਮੈਂਬਰ ਧਾਰਮਿਕ ਫਸਾਦਾਂ ਦਾ
ਸ਼ਿਕਾਰ ਹੋਣ ਕਰਕੇ ਉਥੇ ਹੀ ਮਾਰੇ ਗਏ ਸਨ। ਇਥੋਂ ਤੱਕ ਕਿ ਉਨ੍ਹਾਂ ਦੇ ਪਿਤਾ ਨੂੰ
ਮਿਲਖਾ ਸਿੰਘ ਦੀਆਂ ਅੱਖਾਂ ਦੇ ਸਾਹਮਣੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਇੱਕ
ਭੈਣ, ਇੱਕ ਭਰਜਾਈ ਅਤੇ ਇੱਕ ਭਰਾ ਮੱਖਣ ਸਿੰਘ ਫ਼ੌਜ ਵਿਚ ਹੋਣ ਕਰਕੇ ਬਚ ਗਏ ਸਨ। ਫਿਰ
ਉਹ ਫਿਰੋਜਪੁਰ ਪੰਜਾਬ ਵਿਚ ਆ ਗਏ। ਫੀਰੋਜਪੁਰ ਵਿਚ ਉਨ੍ਹਾਂ ਨੇ ਕੁਝ ਸਮਾਂ ਫੌਜੀਆਂ
ਦੇ ਬੂਟ ਵੀ ਪਾਲਿਸ਼ ਕੀਤੇ।
ਮਿਹਨਤ ਹਮੇਸ਼ਾ ਰੰਗ ਲਿਆਉਂਦੀ ਹੈ। ਕਿਰਤ ਕਰੋ ਤੇ ਵੰਡ
ਛੱਕੋ ਦੀ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਉਪਰ ਉਹ ਪਹਿਰਾ ਦਿੰਦੇ ਰਹੇ। ਫਿਰ ਉਹ
ਦਿੱਲੀ ਆਪਣੀ ਭੈਣ ਕੋਲ ਆ ਗਏ। ਉਨ੍ਹਾਂ ਦਾ ਵੱਡਾ ਭਰਾ ਫੌਜ ਵਿਚ ਸਨ, ਜਿਸ ਕਰਕੇ ਉਹ
ਵੀ 1952 ਵਿੱਚ ਫ਼ੌਜ ਵਿੱਚ ਭਰਤੀ ਹੋ ਗਏ। ਉਨ੍ਹਾਂ ਦਾ ਕੱਦ 5 ਫੁਟ 9 ਇੰਚ ਸੀ। ਫੌਜ
ਵਿਚ ਉਨ੍ਹਾਂ ਨੂੰ 1953 ਵਿਚ ਦੌੜਨ ਦੇ ਮੁਕਾਬਲਿਆਂ ਦਾ ਪਤਾ ਲੱਗਿਆ ਤੇ ਰਗੰਰੂਟੀ
ਕਰਦਿਆਂ ਹੀ ਉਨ੍ਹਾਂ ਨੇ ਕਰਾਸ ਕੰਟਰੀ ਲਗਾਈ ਤੇ ਸਾਥੀਆਂ ਵਿਚੋਂ ਛੇਵੇਂ ਨੰਬਰ ਤੇ
ਆਏ।
ਮਿਲਖਾ ਸਿੰਘ 400 ਮੀਟਰ ਦੀ ਰੇਸ ਵਿਚ ਆਪਣੀ ਕੰਪਨੀ ਵਿਚੋਂ ਪਹਿਲੇ ਨੰਬਰ
ਤੇ ਆਏ, ਇਸ ਤੋਂ ਬਾਅਦ ਉਨ੍ਹਾਂ ਨੂੰ ਦੌੜ ਲਾਉਣ ਦਾ ਉਤਸ਼ਾਹ ਪੈਦਾ ਹੋ ਗਿਆ ਤੇ ਫੌਜ
ਵਿਚ ਅਭਿਆਸ ਕਰਨ ਲੱਗ ਪਏ। ਇਸ ਪ੍ਰੈਕਟਿਸ ਕਰਕੇ ਪੂਰੀ ਫੌਜ ਵਿਚੋਂ ਪਹਿਲੇ ਨੰਬਰ ਤੇ
ਆਉਣ ਲੱਗ ਪਏ। ਉਨ੍ਹਾਂ ਨੂੰ ਪਹਿਲੀ ਵਾਰ 1956 ਵਿਚ 'ਮੈਲਬੌਰਨ, ਆਸਟਰੇਲੀਆ' ਵਿਚ ਹੋਈਆਂ
ਓਲੰਪਿਕ ਖੇਡਾਂ ਵਿਚ ਭਾਰਤ ਦੀ ਟੀਮ ਵਿਚ ਸ਼ਾਮਲ ਕਰ ਲਿਆ ਪ੍ਰੰਤੂ ਉਥੇ ਭਾਰਤ ਦੀ ਟੀਮ
ਹਾਰ ਗਈ। 1958 ਵਿਚ ਹੋਈਆਂ ਟੋਕੀਓ ਦੀਆਂ ਏਸ਼ੀਆਈ ਖੇਡਾਂ ਵਿਚ ਉਹ ਸਭ ਤੋਂ ਮਜ਼ਬੂਤ
ਐਥਲੀਟ ਸਾਬਤ ਹੋਏ।
ਫਿਰ ਉਨ੍ਹਾਂ ਨੂੰ ਮਹਿਸੂਸ ਹੋਇਆ ਕਿ ਜੇਕਰ ਥੋੜ੍ਹੀ ਹੋਰ ਮਿਹਨਤ
ਕੀਤੀ ਜਾਵੇ ਤਾਂ ਉਹ ਤਮਗੇ ਜਿੱਤ ਸਕਦੇ ਹਨ। ਇਸ ਕਰਕੇ ਉਨ੍ਹਾਂ ਆਪਣਾ ਅਭਿਆਸ ਦਾ ਸਮਾ
ਵਧਾ ਦਿੱਤਾ। ਉਨ੍ਹਾਂ ਨੇ 200 ਮੀਟਰ ਅਤੇ 400 ਮੀਟਰ ਰੇਸ ਦੇ ਏਸ਼ੀਆ ਵਿਚ ਨਵੇਂ
ਰਿਕਾਰਡ ਸਥਾਪਤ ਕੀਤੇ। 1958 ਵਿਚ ਹੀ 'ਕਾਰਡਿਫ' ਵਿਖੇ 'ਕਾਮਨਵੈਲਥ ਖੇਡਾਂ' ਸਮੇਂ 400
ਮੀਟਰ ਦੀ ਦੌੜ ਵਿਚ ਉਹ ਪਹਿਲੇ ਨੰਬਰ ਤੇ ਆਏ। ਉਹ 1958 ਤੋਂ 60 ਤੱਕ ਅਨੇਕਾਂ ਦੇਸ਼ਾਂ
ਵਿਚ ਮੁਕਾਬਲਿਆਂ ਵਿਚ ਦੌੜਿਆ। ਲਾਹੌਰ ਵਿਖੇ ਹੋਈਆਂ 'ਇੰਡੋ ਪਾਕਿ ਖੇਡਾਂ' ਵਿਚ ਮਿਲਖਾ
ਸਿੰਘ ਆਪਣੇ ਸਾਥੀਆਂ ਤੋਂ ਬਹੁਤ ਅੱਗੇ ਨਿਕਲ ਕੇ ਜਿੱਤਿਆ, ਜਿਸ ਕਰਕੇ ਅਨਾਊਂਸਰ ਕਹਿਣ
ਲੱਗਾ, ਮਿਲਖਾ ਸਿੰਘ ਦੌੜਿਆ ਨਹੀਂ, ਉੱਡਿਆ ਹੈ। ਇਸ ਕਰਕੇ ਹੀ ਉਨ੍ਹਾਂ ਦਾ ਨਾਂ
'ਉੱਡਣਾ ਸਿੱਖ' ਅਰਥਾਤ ਫਲਾਇੰਗ ਸਿੱਖ ਪੈ ਗਿਆ।
ੳਨ੍ਹਾਂ ਨੇ ਆਪਣੀ ਜੀਵਨੀ ਲਿਖੀ ਇਸਦਾ
ਨਾਂ ਵੀ 'ਫਲਾਇੰਗ ਸਿੱਖ' ਹੀ ਰੱਖਿਆ ਸੀ।
200 ਮੀਟਰ ਤੇ 400 ਮੀਟਰ ਦੇ ਮਿਲਖਾ ਸਿੰਘ
ਦੇ ਕੌਮੀ ਰਿਕਾਰਡ ਲਗਪਗ 4 ਦਹਾਕੇ ਕੋਈ ਤੋੜ ਨਹੀਂ ਸਕਿਆ। 1962 ਵਿਚ 'ਜਕਾਰਤਾ' ਦੀਆਂ
ਏਸ਼ੀਆਈ ਖੇਡਾਂ ਵਿਚੋਂ 400 ਮੀਟਰ ਤੇ 4 ਰੀਲੇ 400 ਮੀਟਰ ਦੌੜਾਂ ਵਿਚੋਂ ਦੋ ਸੋਨੇ ਦੇ
ਤਮਗੇ ਜਿੱਤੇ।
1964 ਦੀਆਂ 'ਟੋਕੀਓ ਓਲੰਪਿਕ' ਤੋਂ ਬਾਅਦ ਉਹ ਸਰਗਰਮ ਦੌੜ ਮੁਕਾਬਲਿਆਂ
ਵਿਚੋਂ ਰਿਟਾਇਰ ਹੋ ਗਏ। ਭਾਰਤ ਸਰਕਾਰ ਨੇ ਉਨ੍ਹਾਂ ਨੂੰ 'ਪਦਮ ਸ੍ਰੀ' ਨਾਲ ਸਨਮਾਨਿਆਂ
ਸੀ।
ਅਮਰੀਕਾ ਦੀ ਇੱਕ ਖੇਡ ਸੰਸਥਾ ਨੇ ਮਿਲਖਾ ਸਿੰਘ ਨੂੰ ਏਸ਼ੀਆ ਦਾ ਸਰਵੋਤਮ ਐਥਲੀਟ
ਮੰਨਦਿਆਂ ਹੈਲਮਜ ਟਰਾਫੀ ਦੇ ਕੇ ਸਨਮਾਨਤ ਕੀਤਾ ਸੀ। ਫੌਜ ਦੀ ਨੌਕਰੀ ਤੋਂ ਬਾਅਦ ਉਹ
ਸਿੱਖਿਆ ਵਿਭਾਗ ਵਿਚ ਖੇਡ ਵਿੰਗ ਦੇ ਐਡੀਸ਼ਨਲ ਡਾਇਰੈਕਟਰ ਦੇ ਅਹੁਦੇ ਤੇ ਵੀ ਰਹੇ।
ਮਿਲਖਾ ਸਿੰਘ ਦੇ ਜੱਦੋਜਹਿਦ ਭਰੇ ਜੀਵਨ ਤੇ ਇੱਕ ਫਿਲਮ ‘‘ਭਾਗ ਮਿਲਖਾ ਭਾਗ ’’ ਵੀ ਬਣ
ਚੁੱਕੀ ਹੈ, ਜਿਹੜੀ ਨੌਜਵਾਨਾ ਨੂੰ ਪ੍ਰੇਰਨਾਦਾਇਕ ਸਾਬਤ ਹੋ ਰਹੀ ਹੈ। ਉਹਨਾ ਦੀ ਪਤਨੀ
ਸ੍ਰੀਮਤੀ ਨਿਰਮਲ ਮਿਲਖਾ ਸਿੰਘ ਕੌਮੀ ਪੱਧਰ ਦੀ ਵਾਲੀਬਾਲ ਖਿਡਾਰਨ ਰਹੀ ਹੈ। ਉਨ੍ਹਾਂ
ਦਾ ਲੜਕਾ ਚਿਰੰਜੀਵ ਮਿਲਖਾ ਸਿੰਘ ਗੋਲਫ ਦਾ ਅੰਤਰ ਰਾਸ਼ਟਰੀ ਖਿਡਾਰੀ ਹੈ। ਭਾਰਤ
ਹਮੇਸ਼ਾ ਖੇਡਾਂ ਦੇ ਖੇਤਰ ਵਿਚ ਮੋਹਰੀ ਦੀ ਭੂਮਿਕਾ ਨਿਭਾਉਂਦਾ ਰਿਹਾ ਹੈ ਪ੍ਰੰਤੂ
ਪਿਛਲੇ ਕੁਝ ਸਮੇਂ ਤੋਂ ਭਾਰਤ ਨੂੰ ਨਿਰਾਸ਼ਾ ਦਾ ਮੂੰਹ ਵੇਖਣਾ ਪਿਆ ਕਿਉਂਕਿ ਖੇਡ ਜਗਤ
ਦੀ ਆਪਸੀ ਧੜੇਬੰਦੀ ਅਤੇ ਖਿਡਾਰੀਆਂ ਦੀ ਸਹੀ ਪਛਾਣ ਰਸਤੇ ਦਾ ਰੋੜਾ ਬਣਦੀ ਰਹੀ ਹੈ
ਪ੍ਰੰਤੂ 'ਗੋਲਡ ਕੋਸਟ' ਵਿਚ ਹੋਈਆਂ ਰਾਸ਼ਟਰਮੰਡਲ ਖੇਡਾਂ ਵਿਚ ਭਾਰਤ ਨੇ 26 ਸੋਨੇ
ਦੇ ਅਤੇ ਕੁਲ 66 ਤਗ਼ਮੇ ਜਿੱਤ ਲਈ ਹਨ, ਜਿਸ ਕਰਕੇ ਭਵਿਖ ਵਿਚ ਆਸ ਦੀ ਕਿਰਨ ਵਿਖਾਈ
ਦਿੰਦੀ ਹੈ।
ਅਜਿਹੇ ਸਮੇਂ ਵਿਚ ਭਾਰਤੀ ਖਿਡਾਰੀਆਂ ਨੂੰ ਮਿਲਖਾ ਸਿੰਘ ਨੂੰ ਆਪਣਾ
ਰੋਲ
ਮਾਡਲ ਬਣਾਕੇ ਲਗਨ, ਮਿਹਨਤ ਅਤੇ ਦ੍ਰਿੜ੍ਹਤਾ ਦਾ ਗੁਣ ਗ੍ਰਹਿਣ ਕਰਕੇ ਪ੍ਰੈਕਟਿਸ ਕਰਨੀ
ਚਾਹੀਦੀ ਹੈ।
ਮਿਲਖਾ ਸਿੰਘ ਆਪਣਾ ਕੈਰੀਅਰ ਬਣਉਣ ਲਈ ਰੇਲ ਗੱਡੀਆਂ ਦੇ ਪਿੱਛੇ ਭੱਜਕੇ
ਅਭਿਆਸ ਕਰਦੇ ਰਹੇ ਕਿਉਂਕਿ ਉਹ ਆਪਣੇ ਮਿਥੇ ਨਿਸ਼ਾਨੇ ਤੇ ਪਹੁੰਚਣਾ ਚਾਹੀਦਾ ਹੈ। ਹੁਣ
ਤਾਂ ਉਨ੍ਹਾਂ ਲਈ ਸਾਰੇ ਸਾਧਨ ਪ੍ਰਪਤ ਹਨ ਪ੍ਰੰਤੂ ਮਿਲਖਾ ਸਿੰਘ ਬਿਨਾਂ ਅਜਿਹੇ ਸਾਧਨਾ
ਦੇ ਸਿਖਰਾਂ ਛੂੰਹਦਾ ਰਿਹਾ ਹੈ। ਨਵੇਂ ਖਿਡਾਰੀ ਉਨ੍ਹਾਂ ਦੀ ਜ਼ਿੰਦਗੀ ਤੋਂ ਪ੍ਰੇਰਨਾ
ਲੈ ਕੇ ਸਫਲਤਾ ਪ੍ਰਾਪਤ ਕਰ ਸਕਦੇ ਹਨ। ੳਹ ਆਪਣੇ ਪਿਛੇ ਸਪੁੱਤਰ ਜੀਵ ਮਿਲਖਾ ਸਿੰਘ
ਅਤੇ ਤਿੰਨ ਧੀਆਂ ਛੱਡ ਗਏ ਹਨ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072 ujagarsingh48@yahoo.com
|
|
|
|
ਸੰਸਾਰ
ਦੇ ਦਿਲਾਂ ਨੂੰ ਜਿੱਤਣ ਵਾਲੇ ਮਿਲਖਾ ਸਿੰਘ ਮੌਤ ਅੱਗੇ ਹਾਰ ਗਏ
ਉਜਾਗਰ ਸਿੰਘ, ਪਟਿਆਲਾ |
ਸ਼੍ਰੋਮਣੀ
ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਮੌਕਾਪ੍ਰਸਤ ਗਠਜੋੜ
ਉਜਾਗਰ ਸਿੰਘ, ਪਟਿਆਲਾ |
ਪ੍ਰਯਾਵਰਣ
ਦੇ ਸ੍ਰੋਤ ਸਾਡੇ ਰੁੱਖ
ਕਿੱਕਰ
ਰਵੇਲ ਸਿੰਘ ਇਟਲੀ |
ਕੀ
ਨਰਿੰਦਰ ਮੋਦੀ ਦੇ ਫ਼ੈਸਲਿਆਂ ਦਾ ਵਿਰੋਧ ਨਾ ਕਰਨਾ 'ਭਾਜਪਾ' ਦੇ ਨੇਤਾਵਾਂ ਦੀ
ਸਾਜ਼ਸ਼ ਹੈ? ਉਜਾਗਰ ਸਿੰਘ, ਪਟਿਆਲਾ |
ਮਿਰਤਕ
ਦੇਹ ਦੀਆਂ ਤਸਵੀਰਾਂ ਜਨਤਕ ਕਰਨੀਆਂ ਕਿੰਨੀਆਂ ਕੁ ਜਾਇਜ਼?
ਮਿੰਟੂ ਬਰਾੜ ਅਸਟਰੇਲੀਆ |
ਪੰਜਾਬ
ਦੇ ਕਾਂਗਰਸੀਆਂ ਦੀ ਲੜਾਈ : ਕਾਂਗਰਸ ਹਾਈ ਕਮਾਂਡ ਦੇ ਗਲੇ ਦੀ ਹੱਡੀ
ਉਜਾਗਰ ਸਿੰਘ, ਪੰਜਾਬ |
ਭਟਕਦੀਆਂ
ਰੂਹਾਂ - ਜਾਗਦੇ ਸੁੱਤੇ ਲੋਕ !
ਬੁੱਧ ਸਿੰਘ ਨੀਲੋਂ |
400ਵੇਂ
ਪ੍ਰਕਾਸ਼ ਦੀ ਰੌਸ਼ਨੀ ਵਿੱਚ
ਸ਼ਿੰਦਰਪਾਲ ਸਿੰਘ |
ਭਾਰਤ
ਦੀ ਕੋਵਿਡ ਦੀ ਦੂਜੀ ਲਹਿਰ: ਗਵਾਹ ਚੁਸਤ ਮੁਦਈ ਸੁਸਤ
ਉਜਾਗਰ ਸਿੰਘ, ਪਟਿਆਲਾ |
ਜਾਗੋ
ਲੋਕੋ - ਨਾਇਕ ਬਣੋ ! ਬੁੱਧ ਸਿੰਘ
ਨੀਲੋਂ |
ਕਿਰਤੀਆਂ
ਦੇ ਖੂਨ ਨਾਲ ਸਿੰਜਿਆ ਦਿਹਾੜਾ - ਪਹਿਲੀ ਮਈ
ਕੇਹਰ ਸ਼ਰੀਫ਼, ਜਰਮਨੀ |
ਸਕਾਟਿਸ਼
ਪਾਰਲੀਮੈਂਟ ਚੋਣਾਂ 2021: ਕਿਸੇ ਨੂੰ ਵੀ ਥਾਲੀ 'ਚ ਪਰੋਸੀ ਜਿੱਤ ਨਾ ਮਿਲਣ
ਦੇ ਸੰਕੇਤ ਮਨਦੀਪ ਖੁਰਮੀ
ਹਿੰਮਤਪੁਰਾ, ਗਲਾਸਗੋ, ਸਕਾਟਲੈਂਡ |
ਸਿਆਸਤਦਾਨਾ
ਨੇ ਸਦੀਆਂ ਪੁਰਾਣੀ ਹਿੰਦੂ ਸਿੱਖ ਭਾਈਚਾਰਕ ਸਾਂਝ ਨੂੰ ਦਰਕਿਨਾਰ ਕੀਤਾ
ਉਜਾਗਰ ਸਿੰਘ, ਪਟਿਆਲਾ |
ਕੋਟਕਪੂਰਾ
ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ਼ ਗੁਆਚ ਗਿਆ
ਉਜਾਗਰ ਸਿੰਘ, ਪਟਿਆਲਾ |
ਲੋਕਤੰਤਰ
ਦਾ ਮਹੱਤਵ ਤੇ ਲੋਕਤੰਤਰ ਨੂੰ ਖਤਰੇ
ਕੇਹਰ ਸ਼ਰੀਫ਼, ਜਰਮਨੀ |
ਮਸਲਾ-ਏ-ਕਲਮ: ਕਲਮਾਂ
ਦੀ ਸੁੱਕੀ ਸਿਆਹੀ ਬੁੱਧ ਸਿੰਘ
ਨੀਲ਼ੋਂ |
ਮੇਰਾ
ਅਮਰੀਕਾ ਵਿਚ ਡੇਢ ਸਾਲ ਰਹਿਣਾ ਕਈ ਭਰਮ ਭੁਲੇਖੇ ਦੂਰ ਕਰ ਗਿਆ
ਉਜਾਗਰ ਸਿੰਘ, ਪਟਿਆਲਾ |
ਅੱਖੀਂ
ਡਿੱਠਾ ਸ਼ੌਕਤ ਅਲੀ ਸ਼ਿੰਦਰ ਮਾਹਲ
ਸ਼ਿੰਦਰਪਾਲ ਸਿੰਘ, ਯੂ ਕੇ |
ਬ੍ਰਤਾਨਵੀ
ਜਨਗਣਨਾ ਦੇ ਕੁੱਝ ਰੌਚਕ ਤੱਥ
ਸ਼ਿੰਦਰਪਾਲ ਸਿੰਘ, ਯੂ ਕੇ |
ਮਾਵਾਂ
ਠੰਡੀਆਂ ਛਾਵਾਂ ਦਾ ਦਿਹਾੜਾ 2021
ਸੁਰਿੰਦਰ ਕੌਰ ਜਗਪਾਲ, ਜੇ ਪੀ ਯੂ ਕੇ |
ਮੇਰਾ
ਫੱਟੀ ਤੋਂ ਯੂਨੀਕੋਡ ਤੱਕ ਦਾ ਸਫਰ
ਰਵੇਲ ਸਿੰਘ, ਇਟਲੀ |
ਬ੍ਰਤਾਨਵੀ
ਮਰਦਮ-ਸ਼ੁਮਾਰੀ ਭਾਵ ਜਨਗਣਨਾ 2021
ਸ਼ਿੰਦਰ ਪਾਲ ਸਿੰਘ, ਯੂਕੇ |
ਸ਼ਹੀਦ
ਭਗਤ ਸਿੰਘ ਅਤੇ ਅਸੀਂ ਸੰਜੀਵਨ
ਸਿੰਘ, ਮੁਹਾਲੀ |
ਕੈਪਟਨ
ਅਮਰਿੰਦਰ ਸਿੰਘ ਦੇ ਸੁਭਾਅ ਦੀਆਂ ਦੋ ਵਿਲੱਖਣ ਗੱਲਾਂ
ਉਜਾਗਰ ਸਿੰਘ, ਪਟਿਆਲਾ |
ਸਿਆਣਿਆਂ
ਦਾ ਕਿਹਾ ਸਿਰ ਮੱਥੇ ਰਵੇਲ ਸਿੰਘ
ਇਟਲੀ |
ਪੰਜਾਬ
ਦੇ ਸੰਸਦ ਮੈਂਬਰਾਂ ਦੀ ਖੇਤੀ ਕਾਨੂੰਨਾਂ ਸੰਬੰਧੀ ਕਾਰਗੁਜ਼ਾਰੀ ਦੀ ਪੜਚੋਲ
ਉਜਾਗਰ ਸਿੰਘਰ, ਪਟਿਆਲਾ |
ਮਰਣੈ
ਤੇ ਜਗਤੁ ਡਰੈ ਡਾ. ਹਰਸ਼ਿੰਦਰ
ਕੌਰ, ਪਟਿਆਲਾ |
ਕਿਸਾਨ
ਅਤੇ ਸਰਕਾਰ : ਮੈਂ ਨਾ ਮਾਨੂੰ ਦੀ ਜ਼ਿਦ
ਹਰਜਿੰਦਰ ਸਿੰਘ ਲਾਲ, ਖੰਨਾ |
ਕਿਸਾਨ
ਤੇ ਸਰਕਾਰ: ਝੁਕਣ ਨੂੰ ਨਹੀਂ ਕੋਈ ਤਿਆਰ
ਹਰਜਿੰਦਰ ਸਿੰਘ ਲਾਲ, ਖੰਨਾ |
ਕੇਂਦਰ
ਸਰਕਾਰ ਦੀ ਨੀਤੀ ਅਤੇ ਨੀਅਤ ਵਿਚ ਖੋਟ
ਉਜਾਗਰ ਸਿੰਘ, ਪਟਿਆਲਾ |
ਕਿਸਾਨ
ਮੋਰਚਾ: ਪਲ ਪਲ ਬਦਲਦੀ ਸਥਿਤੀ
ਹਰਜਿੰਦਰ ਸਿੰਘ ਲਾਲ, ਖੰਨਾ |
ਭਾਰਤੀ
ਮੂਲ ਦੀ ਅਮਰੀਕਾ ਦੀ ਪਹਿਲੀ ਇਸਤਰੀ ਉਪ ਰਾਸ਼ਟਰਪਤੀ : ਕਮਲਾ ਹੈਰਿਸ
ਉਜਾਗਰ ਸਿੰਘ, ਪਟਿਆਲਾ |
ਕੇਂਦਰ
ਸਰਕਾਰ ਕਿਸਾਨਾ ਨੂੰ 'ਸੁਪਰੀਮ ਕੋਰਟ' ਰਾਹੀਂ ਧੋਖਾ ਦੇਣ ਵਿਚ ਸਫਲ
ਉਜਾਗਰ ਸਿੰਘ, ਪਟਿਆਲਾ |
ਕਿਰਤੀਆਂ
ਦਾ ਕਾਰਪੋਰੇਟ ਘਰਾਣਿਆਂ ਉੱਤੇ ਜਿੱਤ ਦਾ ਇਤਿਹਾਸ
ਡਾ. ਹਰਸ਼ਿੰਦਰ ਕੌਰ, ਪਟਿਆਲਾ |
ਕਦੇ
ਤਾਂ ਟੁੱਟੇਗਾ ਕੇਂਦਰ ਤੇ ਕਿਸਾਨਾਂ ਵਿਚਕਾਰ ਜਮੂਦ
ਹਰਜਿੰਦਰ ਸਿੰਘ ਲਾਲ, ਖੰਨਾ |
ਬੇਟਾ
ਪੜ੍ਹਾਓ - ਬੇਟੀ ਬਚਾਓ! ਡਾ.
ਹਰਸ਼ਿੰਦਰ ਕੌਰ, ਪਟਿਆਲਾ |
ਕਿਸਾਨ
ਅੰਦੋਲਨ ਵਿਚ ਧੀਆਂ ਭੈਣਾ ਮੈਦਾਨ ਵਿਚ ਆ ਗਈਆ
ਉਜਾਗਰ ਸਿੰਘ, ਪਟਿਆਲਾ |
23
ਦਸੰਬਰ ਰਾਸ਼ਟਰੀ ਕਿਸਾਨ ਦਿਵਸ ਤੇ ਵਿਸ਼ੇਸ਼ -ਭਾਰਤੀ ਕਿਸਾਨ ਦੀ ਹੋਂਦ ਨੂੰ ਖ਼ਤਮ
ਕਰਨ ਦੀ ਸੌੜੀ ਸੋਚ! ਗੋਬਿੰਦਰ ਸਿੰਘ
ਢੀਂਡਸਾ |
ਪ੍ਰਚੰਡ
ਸੰਘਰਸ਼ ਪਰ ਬਜ਼ਿਦ ਮੋਦੀ ਸਰਕਾਰ
ਹਰਜਿੰਦਰ ਸਿੰਘ ਲਾਲ, ਖੰਨਾ |
ਕਿਸਾਨ
ਸੰਘਰਸ਼: ਮੁਕਾਬਲਾ ਅਤੇ ਭਵਿੱਖ
ਕਮਲਜੀਤ ਸਿੰਘ ਸ਼ਹੀਦਸਰ |
|
|
|
|
|
|
|