|
ਸਿਆਸੀ ਪਾਰਟੀਆਂ ਪੰਜਾਬੀਆਂ/ ਸਿੱਖਾਂ
ਨੂੰ ਮੁਫ਼ਤਖ਼ੋਰੇ ਬਣਾਉਣ ‘ਤੇ ਤੁਲੀਆਂ
ਉਜਾਗਰ ਸਿੰਘ, ਪਟਿਆਲਾ
(04/07/2021) |
|
|
|
ਪੰਜਾਬ
ਦੀਆਂ ਸਾਰੀਆਂ ਸਿਆਸੀ ਪਾਰਟੀਆਂ, ਸਿਆਸੀ ਤਾਕਤ ਹਾਸਲ ਕਰਨ ਲਈ ਪੰਜਾਬੀਆਂ/ਸਿੱਖਾਂ ਦੀ
ਅਣਖ਼ ਨੂੰ ਵੰਗਾਰਕੇ ਲਾਭ ਉਠਾਉਣਾ ਚਾਹੁੰਦੀਆਂ ਹਨ।
ਪੰਜਾਬੀ/ ਸਿੱਖ ਸੰਸਾਰ
ਵਿੱਚ ਮਿਹਨਤੀ, ਅਣਖ਼ੀ, ਗੈਰਤਮੰਦ ਅਤੇ ਬਹਾਦਰੀ ਕਰਕੇ ਜਾਣੇ ਜਾਂਦੇ ਹਨ। ਪੰਜਾਬ ਦੀ
ਪਵਿਤਰ ਧਰਤੀ ਨੂੰ ਗੁਰੂਆਂ ਦੀ ਛੋਹ ਪ੍ਰਾਪਤ ਹੋਣ ਦੇ ਨਾਲ ਪੰਜਾਬੀਆਂ ਨੂੰ ਸ੍ਰੀ
ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਵੰਡ ਛੱਕੋ ਅਤੇ ਨਾਮ ਜਪੋ ਦੀ ਵਿਚਾਰਧਾਰਾ
ਦਿੱਤੀ ਹੈ। ਪੰਜਾਬੀ/ਸਿੱਖ ਇਸ ਵਿਚਾਰਧਾਰਾ ‘ਤੇ ਪਹਿਰਾ ਦਿੰਦੇ ਹੋਏ, ਦੁਨੀਆਂ ਦੇ ਹਰ
ਖੇਤਰ ਵਿੱਚ ਮੋਹਰੀ ਦੀ ਭੂਮਿਕਾ ਨਿਭਾ ਰਹੇ ਹਨ। ਕਰੋਨਾ ਕਾਲ ਵਿੱਚ ਤਾਲਾਬੰਦੀ ਦੌਰਾਨ
ਆਪਣੀ ਦਸਾਂ ਨਹੁੰਆਂ ਦੀ ਕਿਰਤ ਕਮਾਈ ਵਿੱਚੋਂ ਦਸਵੰਦ ਕੱਢਕੇ ਸੰਸਾਰ ਵਿੱਚ ਲੋੜਵੰਦਾਂ
ਨੂੰ ਲੰਗਰ ਛਕਾਏ, ਆਕਸੀਜਨ ਗੈਸ ਸਿੰਲਡਰ ਉਪਲਭਧ ਕਰਵਾਏ, ਇਥੋਂ ਤੱਕ ਕਿ ਜਦੋਂ ਕਰੋਨਾ
ਨਾਲ ਮਰਨ ਵਾਲਿਆਂ ਨੂੰ ਪਰਿਵਾਰਿਕ ਮੈਂਬਰਾਂ ਨੇ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ
ਤਾਂ ਪੰਜਾਬੀਆਂ/ਸਿੱਖਾਂ ਨੇ ਇਹ ਜ਼ਿੰਮੇਵਾਰੀ ਨਿਭਾਈ।
ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੀ ਜਦੋਂ ਹੱਥ ਖੜ੍ਹੇ ਕਰ ਗਈ
ਤਾਂ ਪੰਜਾਬੀ/ਸਿੱਖ ਅੱਗੇ ਆਏ। ਅਰਵਿੰਦ ਕੇਜਰੀਵਾਲ ਅਜੇ ਵੀ ਪੰਜਾਬੀਆਂ/ਸਿੱਖਾਂ ਦੀ
ਅਣਖ਼ ਅਤੇ ਫਰਾਕਦਿਲੀ ਨੂੰ ਸਮਝ ਨਹੀਂ ਸਕੇ। ਪੰਜਾਬੀ/ਸਿੱਖ ਤਾਂ ਮੁਫ਼ਤ ਦੇਣ ਵਾਲੇ ਹਨ,
ਲੈਣ ਵਾਲੇ ਨਹੀਂ। ਇਹ ਸਿਰਫ਼ ਗੁਰੂ ਤੋਂ ਮੰਗਦੇ ਹਨ, ਹੋਰ ਕਿਸੇ ਤੋਂ ਮੰਗਣ ਦਾ ਸਵਾਲ
ਹੀ ਪੈਦਾ ਨਹੀਂ ਹੁੰਦਾ।
ਦੁਨੀਆਂ ਅਤੇ ਭਾਰਤ ਵਿੱਚ ਇਤਨੇ ਮੰਗਤੇ ਹਨ, ਕਦੀਂ
ਕਿਸੇ ਨੇ ਕਈ ਪੰਜਾਬੀ/ਸਿੱਖ ਮੰਗਤਾ ਵੇਖਿਆ ਹੈ? ਸਿਆਸੀ ਪਾਰਟੀਆਂ ਨੂੰ
ਪੰਜਾਬੀਆਂ/ਸਿੱਖਾਂ ਦੇ ਇਤਿਹਾਸ ਨੂੰ ਪੜ੍ਹਕੇ ਉਨ੍ਹਾਂ ਦੇ ਗੁਣ ਗ੍ਰਹਿਣ ਕਰਨ ਦੀ
ਤਕਲੀਫ਼ ਕਰਨੀ ਬਣਦੀ ਹੈ ਨਾ ਕਿ ਮੁਫ਼ਤਖ਼ੋਰੇ ਬਣਾਉਣ ਬਾਰੇ ਸੋਚਣਾ ਚਾਹੀਦਾ ਹੈ।
ਪੰਜਾਬੀਆਂ/ਸਿੱਖਾਂ ਨੂੰ ਵੀ ਅਜਿਹੀਅ ਲੁਭਾਓ ਚਲਾਂ ਤੋਂ ਸੁਚੇਤ ਹੋਣਾ ਚਾਹੀਦਾ ਹੈ।
ਐਵੇਂ ਨਾ ਬਿਨਾ ਸੋਚੇ ਸਮਝੇ ਵਕਤੀ ਲਾਭ ਲਈ ਗੁਮਰਾਹ ਹੋ ਜਾਇਓ।
ਦੁੱਖ ਇਸ
ਗੱਲ ਦਾ ਹੈ ਕਿ ਪੰਥਕ ਕਹਾਉਣ ਵਾਲੀ ਪਾਰਟੀ ਜੋ ਸਿੱਖ ਧਰਮ ਬਾਰੇ ਬਾਖ਼ੂਬੀ ਜਾਣਦੀ ਹੈ,
ਉਸਨੇ ਹੀ ਮੰਗਤੇ ਬਣਾਉਣ ਦੀ ਚਾਲ ਸਭ ਤੋਂ ਪਹਿਲਾਂ ਚਲੀ ਸੀ।
ਸਿਆਸਤਦਾਨੋ
ਵੋਟਾਂ ਵਟੋਰਨ ਲਈ ਪਲਾਹ ਸੋਟੇ ਨਾ ਮਾਰੋ। ਅਸੂਲਾਂ ‘ਤੇ ਅਧਾਰਤ ਸਿਆਸਤ ਕਰੋ।
ਕਿਰਤ ਕਰਨ ਦੀ ਵਿਚਾਰਧਾਰਾ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪੰਜਾਬੀਆਂ ਨੂੰ
ਦਿੱਤੀ ਸੀ। ਪੰਜਾਬੀ/ਸਿੱਖ ਕਿਰਤ ਕਰਨ ਤੋਂ ਪਿੱਛੇ ਹਟਣ ਵਾਲੇ ਨਹੀਂ ਹਨ, ਸਗੋਂ ਉਹ
ਤਾਂ ਪਰਵਾਸ ਵਿੱਚ ਜਾ ਕੇ ਵੀ ਸਖਤ ਮਿਹਨਤ ਕਰਕੇ ਮੱਲਾਂ ਮਾਰ ਰਹੇ ਹਨ। ਸਿਆਸੀ
ਪਾਰਟੀਆਂ ਪੰਜਾਬੀਆਂ/ਸਿੱਖਾਂ ਨੂੰ ਕਿਰਤ ਕਰਨ ਦੀ ਥਾਂ ਮੁਫ਼ਤਖ਼ੋਰੇ ਬਣਾਉਣ ਲੱਗ ਪਈਆਂ
ਹਨ। ਵੋਟਾਂ ਵਟੋਰਨ ਲਈ ਇਹ ਲੋਕ ਲੁਭਾਊ ਸਕੀਮਾਂ ਪੰਜਾਬੀਆਂ/ਸਿੱਖਾਂ ਦੀ ਅਣਖ਼ ਨੂੰ
ਵੰਗਾਰਨ ਵਾਲੀ ਗੱਲ ਹੈ।
ਲੋਕ ਲੁਭਾਊ ਸਕੀਮਾਂ ਦੇ ਐਲਾਨ ਕਰਨ ਵਿੱਚ ਸਾਰੀਆਂ
ਪਾਰਟੀਆਂ ਇਕ ਦੂਜੇ ਤੋਂ ਮੋਹਰੀ ਹੋਣ ਲਈ ਲਟਾ ਪੀਂਘ ਹੋਈਆਂ ਪਈਆਂ ਹਨ। ਉਹ
ਪੰਜਾਬੀਆਂ/ਸਿੱਖਾਂ ਨੂੰ ਮੂਰਖ਼ ਸਮਝ ਰਹੀਆਂ ਹਨ। ਉਨ੍ਹਾਂ ਨੂੰ ਮੂੰਹ ਦੀ ਖਾਣੀ
ਪਵੇਗੀ। ਪੰਜਾਬੀ ਰਾਜ ਭਾਗ ਅਤੇ ਪ੍ਰਬੰਧ ਵਿਚ ਪਾਰਦਰਸ਼ਤਾ ਚਾਹੁੰਦੇ ਹਨ। ਉਹ ਲਾਲਚੀ
ਨਹੀਂ। ਉਹ ਖ੍ਰੀਦੇ ਨਹੀਂ ਜਾ ਸਕਦੇ, ਸਗੋਂ ਉਹ ਤਾਂ ਖ੍ਰੀਦਣ ਵਾਲੇ ਹਨ। ਪੰਜਾਬੀ
ਸਿਆਸੀ ਪਾਰਟੀਆਂ ਦੀਆਂ ਇਨ੍ਹਾਂ ਚਾਲਾਂ ਨੂੰ ਬਹੁਤ ਚੰਗੀ ਤਰ੍ਹਾਂ ਸਮਝਦੇ ਹਨ। ਉਹ
ਤਾਂ ਆਪਣੇ ਆਪ ਨੂੰ ਪਹਿਲਾਂ ਹੀ ਠੱਗੇ ਮਹਿਸੂਸ ਕਰ ਰਹੇ ਹਨ। ਸਿਅਸਤਦਾਨ ਇਕ ਪਾਸੇ
ਮੁਫ਼ਤ ਸਹੂਲਤਾਂ ਦੇ ਕੇ ਦੂਜੇ ਪਾਸੇ ਟੈਕਸ ਲਗਾਕੇ ਪੰਜਾਬ ਦੇ ਲੋਕਾਂ ‘ਤੇ ਹੀ ਭਾਰ ਪਾ
ਦਿੰਦੇ ਹਨ। ਸਿਆਸਤਦਾਨਾ ਨੇ ਆਪਣੀਆਂ ਜੇਬਾਂ ਵਿੱਚੋਂ ਤਾਂ ਕੁਝ ਦੇਣਾ ਹੀ ਨਹੀਂ
ਹੁੰਦਾ। ਪੰਜਾਬ ਦੇ ਬਜਟ ਵਿੱਚੋਂ ਹੀ ਦਿੰਦੇ ਹਨ। ਭਾਵ ਉਹ ਪਰਜਾ ਦੇ ਕੰਨ ਨੂੰ ਸੱਜੇ
ਪਾਸਿਓਂ ਫੜਨ ਦੀ ਥਾਂ ਖੱਬੇ ਪਾਸੇ ਤੋਂ ਫੜਕੇ ਟੈਕਸ ਵਟੋਰ ਲੈਂਦੇ ਹਨ।
ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ
ਰਵਾਇਤੀ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਬਦਲ ਦੇ ਰੂਪ ਵਿੱਚ ਵੇਖਿਆ ਜਾ ਰਿਹਾ
ਸੀ। ਪੰਜਾਬ ਦੇ ਲੋਕ ਬਦਲ ਵੀ ਚਾਹੁੰਦੇ ਸਨ ਪ੍ਰੰਤੂ ਆਪਣੀਆਂ ਗਲਤੀਆਂ ਕਰਕੇ 'ਆਮ
ਆਦਮੀ ਪਾਰਟੀ' ਸਰਕਾਰ ਬਣਾਉਣ ਤੋਂ ਖੁੰਝ ਗਈ। ਵਾਅਦੇ ਉਦੋਂ ਵੀ ਲੰਬੇ ਚੌੜੇ ਕੀਤੇ ਸਨ
ਪ੍ਰੰਤੂ ਕਾਂਗਰਸ ਪਾਰਟੀ ਆਪਣੇ ਵਾਅਦਿਆਂ ਨਾਲ ਬਾਜ਼ੀ ਮਾਰ ਗਈ ਸੀ। ਹੁਣ ਫਿਰ ਅਰਵਿੰਦ
ਕੇਜਰੀਵਾਲ 10 ਦਿਨਾ ਵਿੱਚ ਦੂਜੀ ਵਾਰ ਪੰਜਾਬ ਵਿੱਚ ਗੇੜਾ ਮਾਰ ਗਏ, ਉਹ ਵੀ ਵੋਟਾਂ
ਵਟੋਰਨ ਲਈ ਭਰਮਾਉਣ ਆਏ ਸਨ। ਸਾਢੇ ਚਾਰ ਸਾਲ ਪੰਜਾਬ ਨੂੰ ਮੂੰਹ ਨਹੀਂ ਵਿਖਾਇਆ।
ਅੰਮ੍ਰਿਤਸਰ ਵਿਖੇ ਸਿੱਖ ਮੁੱਖ ਮੰਤਰੀ ਦੇਣ ਦਾ ਐਲਾਨ ਕਰਕੇ ਪੰਜਾਬੀਆਂ/ਸਿੱਖਾਂ
ਵਿੱਚ ਵੰਡੀਆਂ ਪਾਉਣ ਦੀ ਰਾਜਨੀਤੀ ਕਰ ਗਏ। ਚੰਡੀਗੜ੍ਹ ਆ ਕੇ ਸਾਰੇ ਪੰਜਾਬੀਆਂ ਨੂੰ
300 ਯੁਨਿਟ ਬਿਜਲੀ ਮਾਫ਼ ਕਰਨ ਦਾ ਲਾਰਾ ਲਾ ਗਏ। ਬਿਜਲੀ ਦੇ ਬਕਾਇਆ ਬਿਲਾਂ ਨੂੰ ਮਾਫ਼
ਕਰਨ ਦਾ ਐਲਾਨ ਕਰਕੇ ਲੋਕਾਂ ਨੂੰ ਸੰਦੇਸ਼ ਦਿੱਤਾ ਹੈ ਕਿ ਤੁਸੀਂ ਬੇਸ਼ਕ ਬਿਲ ਨਾ ਭਰੋ
ਸਾਡੀ ਸਰਕਾਰ ਸਾਰੇ ਬਕਾਇਆ ਮਾਫ ਕਰ ਦੇਵੇਗੀ।
ਪੰਜਾਬ ਵਿੱਚ ਸਰਕਾਰ ਬਣਾਉਣ
ਦੇ ਖਿਆਲੀ ਪਲਾਓ ਹਨ, ਜੇ ਸਰਕਾਰ ਨਾ ਬਣੀ ਤਾਂ ਏਰੀਅਰ ਕੌਣ ਭਰੇਗਾ, ਜੋ
ਜੁਰਮਾਨੇ ਲੱਗ ਕੇ ਬਿਲ ਦੁਗਣੇ ਹੋ ਜਾਣਗੇ। ਮੁੱਖ ਮੰਤਰੀ ਹੋ ਕੇ ਲੋਕਾਂ ਨੂੰ ਕਾਨੂੰਨ
ਆਪਣੇ ਹੱਥ ਵਿੱਚ ਲੈਣ ਦੀ ਗੱਲ ਕਰਦੇ ਹੋ। 'ਪੰਜਾਬ ਰਾਜ ਬਿਜਲੀ ਬੋਰਡ' ਤਾਂ ਪਹਿਲਾਂ
ਹੀ ਦਿਵਾਲੀਆ ਹੋਣ ਦੇ ਕਿਨਾਰੇ ਪਹੁੰਚਿਆ ਹੋਇਆ ਹੈ।
ਦਿੱਲੀ ਵਿੱਚ ਵੀ
ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ 200 ਯੁਨਿਟ ਮਾਫ ਕੀਤੇ ਹੋਏ ਹਨ, ਉਸ ਸਕੀਮ ਦਾ
ਲਾਭ ਵੀ 5 ਫੀ ਸਦੀ ਲੋਕਾਂ ਨੂੰ ਹੀ ਹੁੰਦਾ ਹੈ ਕਿਉਂਕਿ ਜੇ 200 ਤੋਂ ਇਕ
ਯੂਨਿਟ ਵੱਧ ਬਿਲ ਆ ਗਿਆ ਤਾਂ ਸਾਰਾ ਬਿਲ ਦੇਣਾ ਪਵੇਗਾ। ਬਹੁਤ ਘੱਟ ਅਜਿਹੇ
ਪਰਿਵਾਰ ਹਨ, ਜਿਨ੍ਹਾਂ ਦੀਆਂ ਲੋੜਾਂ 200 ਨਾਲ ਪੂਰੀਆਂ ਹੋ ਜਾਂਦੀਆਂ ਹਨ।
ਇਸੇ ਤਰ੍ਹਾਂ ਪੰਜਾਬ ਵਿੱਚ ਹੋਵੇਗਾ। ਪੰਜਾਬ ਵਿੱਚ 200 ਯੁਨਿਟ ਪਹਿਲਾਂ ਹੀ ਬਾਦਲ
ਸਰਕਾਰ ਨੇ ਅਨੁਸੂਚਿਤ ਜਾਤੀਆਂ ਅਤੇ ਗ਼ਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਲੋਕਾਂ ਦੀ
ਮਾਫ ਕੀਤੀ ਹੋਈ ਹੈ। ਪੰਜਾਬ ਦੇ ਲੋਕ ਤਾਂ ਦਿੱਲੀ ਦੇ ਲੋਕਾਂ ਨਾਲੋਂ ਬਿਹਤਰ ਪੋਜੀਸ਼ਨ
ਵਿੱਚ ਹਨ। ਉਨ੍ਹਾਂ ਦੀਆਂ ਲੋੜਾਂ ਤਾਂ 500 ਯੁਨਿਟਾਂ ਵੀ ਪੂਰੀਆਂ ਨਹੀਂ ਕਰਦੀਆਂ।
ਰਾਜਿੰਦਰ ਕੌਰ ਭੱਠਲ ਜਦੋਂ 1996 ਵਿੱਚ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ
ਤਾਂ ਉਨ੍ਹਾਂ ਨੇ ਤਜ਼ਵੀਜ ਬਣਾਈ ਸੀ ਕਿ 5 ਏਕੜ ਜ਼ਮੀਨ ਦੇ ਮਾਲਕ ਕਿਸਾਨਾ ਦੀਆਂ ਮੋਟਰਾਂ
ਦੇ ਬਿਜਲੀ ਦੇ ਬਿਲ ਮਾਫ ਕੀਤੇ ਜਾਣਗੇ। ਪਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਦੇ ਐਲਾਨ
ਤੋਂ ਪਹਿਲਾਂ ਹੀ ਉਨ੍ਹਾਂ ਦੀ ਸਰਕਾਰ ਆਉਣ ‘ਤੇ ਸਾਰੇ ਕਿਸਾਨਾ ਨੂੰ ਮੁਫਤ ਬਿਜਲੀ ਦੇਣ
ਦਾ ਐਲਾਨ ਕਰ ਦਿੱਤਾ ਸੀ। ਉਦੋਂ ਵੀ ਕਿਸਾਨਾ ਨੇ ਕਿਹਾ ਸੀ ਕਿ ਸਾਨੂੰ ਬਿਜਲੀ 24
ਘੰਟੇ ਦਿੱਤੀ ਜਾਵੇ ਪ੍ਰੰਤੂ ਮੁਫ਼ਤ ਨਹੀਂ।
ਪਰਕਾਸ਼ ਸਿੰਘ ਬਾਦਲ ਨੇ ਤਾਂ ਇਸ
ਤੋਂ ਬਾਅਦ ਆਟਾ ਦਾਲ ਦੇਣ ਦਾ ਐਲਾਨ ਵੀ ਕਰ ਦਿੱਤਾ ਸੀ। ਸਕੂਲਾਂ ਵਿੱਚ ਪੜ੍ਹ ਰਹੀਆਂ
ਲੜਕੀਆਂ ਨੂੰ ਮੁਫ਼ਤ ਸਾਈਕਲ ਦਿੱਤੇ ਗਏ।
ਕੈਪਟਨ ਅਮਰਿੰਦਰ ਸਿੰਘ ਜਦੋਂ 2002
ਵਿੱਚ ਮੁੱਖ ਮੰਤਰੀ ਬਣੇ ਸਨ ਤਾਂ ਉਨ੍ਹਾਂ ਨੇ ਮੁਫ਼ਤ ਬਿਜਲੀ ਵਾਪਸ ਲੈਣ ਬਾਰੇ ਵਿਚਾਰ
ਵਟਾਂਦਰਾ ਆਪਣੇ ਮੰਤਰੀਆਂ ਨਾਲ ਕੀਤਾ ਸੀ ਪ੍ਰੰਤੂ ਕਾਂਗਰਸ ਹਾਈ ਕਮਾਂਡ
ਦੇ ਕਹਿਣ ‘ਤੇ ਉਨ੍ਹਾਂ ਜਾਰੀ ਰਹਿਣ ਦਿੱਤੀ ਪ੍ਰੰਤੂ ਜਦੋਂ 2017 ਦੀ ਚੋਣ ਦਾ
ਮੈਨੀਫ਼ੈਸਟੋ ਬਣਾਇਆ ਉਸ ਵਿੱਚ ਹੋਰ ਬਹੁਤ ਚੀਜ਼ਾਂ ਮੁਫ਼ਤ ਦੇਣ ਦੇ ਐਲਾਨ ਕਰ
ਦਿੱਤਾ ਜਿਨ੍ਹਾਂ ਵਿਚ ਖੰਡ, ਮੋਬਾਈਲ, ਕਰਜ਼ੇ ਮਾਫ ਕਰਨ ਦੇ ਵਾਅਦੇ ਆਦਿ ਸ਼ਾਮਲ ਸਨ।
ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਬੱਸਾਂ ਵਿੱਚ ਇਸਤਰੀਆਂ ਦੇ ਸਫਰ ਨੂੰ
ਮੁਫ਼ਤ ਕਰ ਦਿੱਤਾ। ਸੋਚਣ ਵਾਲੀ ਗੱਲ ਹੈ ਕਿ ਜੇਕਰ ਇਸੇ ਤਰ੍ਹਾਂ ਮੁਫ਼ਤ ਚੀਜ਼ਾਂ ਦੇਣ ਦੀ
ਪ੍ਰਣਾਲੀ ਜ਼ਾਰੀ ਰਹੀ ਤਾਂ ਪੰਜਾਬ ਦਾ ਆਰਥਿਕ ਤੌਰ ਤੇ ਦਿਵਾਲਾ ਨਿਕਲ ਜਾਵੇਗਾ। ਸਰਕਾਰ
ਦੇ ਇਨ੍ਹਾਂ ਖ਼ਰਚਿਆਂ ਲਈ ਆਮਦਨ ਕਿਥੋਂ ਹੋਵੇਗੀ? ਇਹ ਘਾਟੇ ਪੂਰੇ ਕਰਨ ਲਈ ਆਮ ਲੋਕਾਂ
ਤੇ ਹੀ ਬੋਝ ਪਾਇਆ ਜਾਵੇਗਾ। ਪੈਟਰੌਲ ਡੀਜ਼ਲ ‘ਤੇ ਹੋਰ ਸੈਸ ਲਾਕੇ ਲੋਕਾਂ
ਦਾ ਕਚੂਮਰ ਕੱਢਿਆ ਜਾਵੇਗਾ। 'ਪੰਜਾਬ ਰੋਡਵੇਜ਼' ਅਤੇ 'ਪੀ ਆਰ ਟੀ ਸੀ' ਬੰਦ ਹੋਣ ਦੇ
ਨੇੜੇ ਪਹੁੰਚ ਗਈਆਂ ਹਨ।
ਸਿਆਸੀ ਪਾਰਟੀਆਂ ਅਸੂਲਾਂ ਦੀ ਰਾਜਨੀਤੀ ਨਹੀਂ ਕਰ
ਰਹੀਆਂ। ਲੋਕਾਂ ਨੂੰ ਅਸਲੀ ਭਖਦੇ ਨਸ਼ਿਆਂ, ਬੇਰੋਜ਼ਗਾਰੀ, ਮਹਿੰਗਾਈ,
ਭਰਿਸ਼ਟਾਚਾਰ, ਗ਼ਰੀਬੀ, ਕਿਸਾਨਾ ਦੀਆਂ ਖ਼ੁਦਕਸ਼ੀਆਂ, ਕਰਜ਼ੇ, ਸਤਲੁਜ ਯਮੁਨਾ ਲਿੰਕ ਨਹਿਰ,
ਰੇਤ ਮਾਫੀਆ ਅਤੇ ਨਜ਼ਾਇਜ਼ ਸ਼ਰਾਬ ਮਾਫੀਆ ਵਰਗੇ ਮੁਦਿਆਂ ਤੋਂ ਧਿਆਨਾ ਹਟਾਕੇ ਲੋਕ ਲੁਭਾਊ
ਐਲਾਨ ਕਰਕੇ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
ਅਰਵਿੰਦ ਕੇਜਰੀਵਾਲ
‘ਤੇ ਤਾਂ ਵਿਸ਼ਵਾਸ਼ ਹੀ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ 'ਅੰਨਾ ਹਜ਼ਾਰੇ' ਦੀ
ਭਰਿਸ਼ਟਾਚਾਰ ਵਿਰੁਧ ਸ਼ੁਰੂ ਕੀਤੀ ਗਈ ਲਹਿਰ ਵਿਚੋਂ ਉਪਜੇ ਸਨ। ਬਾਅਦ ਵਿੱਚ ਉਸਨੂੰ ਹੀ
ਭੁੱਲਕੇ ਆਮ ਰਵਾਇਤੀ ਪਾਰਟੀਆਂ ਦੇ ਰਾਹ ਪੈ ਗਏ ਹਨ। ਉਨ੍ਹਾਂ ਨੂੰ ਪੰਜਾਬ ਨਾਲੋਂ
ਦਿੱਲੀ ਅਤੇ ਹਰਿਆਣਾ ਦੇ ਹਿਤ ਪਹਿਲਾਂ ਹਨ। ਸਤਲੁਜ ਯਮੁਨਾ ਲਿੰਕ ਨਹਿਰ ਦੇ ਪਾਣੀ ਤੋਂ
ਦਿੱਲੀ ਨੂੰ ਪਾਣੀ ਲੈਣ ਦੀ ਗੱਲ ਕਰਦੇ ਹਨ। ਪੰਜਾਬ ਵਿੱਚ ਆ ਕੇ ਪੰਜਾਬ ਦੀ ਗੱਲ ਕਰਦੇ
ਹਨ। ਦਿੱਲੀ ਅਤੇ ਹਰਿਆਣਾ ਵਿੱਚ ਜਾ ਕੇ ਪੰਜਾਬ ਦੇ ਹਿੱਤਾਂ ਨੂੰ ਕੁਰਬਾਨ ਕਰ ਜਾਂਦੇ
ਹਨ। ਉਹ ਤਾਂ ਕਿਸੇ ਪੰਜਾਬੀ ‘ਤੇ ਵਿਸ਼ਵਾਸ਼ ਹੀ ਨਹੀਂ ਕਰਦੇ। ਸੁੱਚਾ ਸਿੰਘ ਛੋਟੇਪੁਰ,
ਹਰਵਿੰਦਰ ਸਿੰਘ ਫੂਲਕਾ, ਧਰਮਵੀਰ ਗਾਂਧੀ, ਹਰਿੰਦਰ ਸਿੰਘ ਖਾਲਸਾ, ਸੁਖਪਾਲ ਸਿੰਘ
ਖ਼ਹਿਰਾ, ਗੁਰਪ੍ਰੀਤ ਸਿੰਘ ਘੁਗੀ ਨੇ ਜਦੋਂ ਪੰਜਾਬ ਦੇ ਹਿੱਤਾਂ ਅਤੇ ਪਾਰਦਰਸ਼ਤਾ ਦੀ
ਗੱਲ ਕੀਤੀ ਤਾਂ ਉਨ੍ਹਾਂ ਨੂੰ ਬਾਹਰ ਦਾ ਰਸਤਾ ਅਪਨਾਉਣਾ ਪਿਆ ਕਿਉਂਕਿ ਕੇਜਰੀਵਾਲ
ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਅਸਮਰਥ ਰਹੇ। ਪੰਜਾਬੀਆਂ/ਸਿੱਖਾਂ ਨੂੰ
ਕੇਜਰੀਵਾਲ ਹਰਿਆਣਾ ਅਤੇ ਦਿੱਲੀ ਦੇ ਹਿਤਾਂ ਲਈ ਵਰਤ ਨਹੀਂ ਸਕਦਾ।
ਪੰਜਾਬੀਆਂ/ ਸਿੱਖਾਂ ਦੀ ਅਣਖ਼ ਬਰਕਰਾਰ ਰਹੇਗੀ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com
|
|
|
|
|
ਸਿਆਸੀ
ਪਾਰਟੀਆਂ ਪੰਜਾਬੀਆਂ/ ਸਿੱਖਾਂ ਨੂੰ ਮੁਫ਼ਤਖ਼ੋਰੇ ਬਣਾਉਣ ‘ਤੇ ਤੁਲੀਆਂ
ਉਜਾਗਰ ਸਿੰਘ, ਪਟਿਆਲਾ |
ਪੰਜਾਬ
ਦਾ ਭਵਿੱਖ ਤੇ ਵੋਟ ਬਟੋਰੂ ਰਾਜਨੀਤੀ
ਹਰਜਿੰਦਰ ਸਿੰਘ ਲਾਲ |
ਕੀ
ਕੁੰਵਰ ਵਿਜੈ ਪ੍ਰਤਾਪ ਸਿੰਘ/ਅਧਿਕਾਰੀਆਂ ਦਾ ਸਿਆਸਤ ਵਿੱਚ ਆਉਣਾ ਜ਼ਾਇਜ ਹੈ?
/a> ਉਜਾਗਰ ਸਿੰਘ, ਪਟਿਆਲਾ |
ਸੰਸਾਰ
ਦੇ ਦਿਲਾਂ ਨੂੰ ਜਿੱਤਣ ਵਾਲੇ ਮਿਲਖਾ ਸਿੰਘ ਮੌਤ ਅੱਗੇ ਹਾਰ ਗਏ
ਉਜਾਗਰ ਸਿੰਘ, ਪਟਿਆਲਾ |
ਸ਼੍ਰੋਮਣੀ
ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਮੌਕਾਪ੍ਰਸਤ ਗਠਜੋੜ
ਉਜਾਗਰ ਸਿੰਘ, ਪਟਿਆਲਾ |
ਪ੍ਰਯਾਵਰਣ
ਦੇ ਸ੍ਰੋਤ ਸਾਡੇ ਰੁੱਖ /span>
ਕਿੱਕਰ
ਰਵੇਲ ਸਿੰਘ ਇਟਲੀ |
ਕੀ
ਨਰਿੰਦਰ ਮੋਦੀ ਦੇ ਫ਼ੈਸਲਿਆਂ ਦਾ ਵਿਰੋਧ ਨਾ ਕਰਨਾ 'ਭਾਜਪਾ' ਦੇ ਨੇਤਾਵਾਂ ਦੀ
ਸਾਜ਼ਸ਼ ਹੈ? ਉਜਾਗਰ ਸਿੰਘ, ਪਟਿਆਲਾ |
ਮਿਰਤਕ
ਦੇਹ ਦੀਆਂ ਤਸਵੀਰਾਂ ਜਨਤਕ ਕਰਨੀਆਂ ਕਿੰਨੀਆਂ ਕੁ ਜਾਇਜ਼?
ਮਿੰਟੂ ਬਰਾੜ ਅਸਟਰੇਲੀਆ |
ਪੰਜਾਬ
ਦੇ ਕਾਂਗਰਸੀਆਂ ਦੀ ਲੜਾਈ : ਕਾਂਗਰਸ ਹਾਈ ਕਮਾਂਡ ਦੇ ਗਲੇ ਦੀ ਹੱਡੀ
ਉਜਾਗਰ ਸਿੰਘ, ਪੰਜਾਬ |
ਭਟਕਦੀਆਂ
ਰੂਹਾਂ - ਜਾਗਦੇ ਸੁੱਤੇ ਲੋਕ !
ਬੁੱਧ ਸਿੰਘ ਨੀਲੋਂ |
400ਵੇਂ
ਪ੍ਰਕਾਸ਼ ਦੀ ਰੌਸ਼ਨੀ ਵਿੱਚ
ਸ਼ਿੰਦਰਪਾਲ ਸਿੰਘ |
ਭਾਰਤ
ਦੀ ਕੋਵਿਡ ਦੀ ਦੂਜੀ ਲਹਿਰ: ਗਵਾਹ ਚੁਸਤ ਮੁਦਈ ਸੁਸਤ
ਉਜਾਗਰ ਸਿੰਘ, ਪਟਿਆਲਾ |
ਜਾਗੋ
ਲੋਕੋ - ਨਾਇਕ ਬਣੋ ! ਬੁੱਧ ਸਿੰਘ
ਨੀਲੋਂ |
ਕਿਰਤੀਆਂ
ਦੇ ਖੂਨ ਨਾਲ ਸਿੰਜਿਆ ਦਿਹਾੜਾ - ਪਹਿਲੀ ਮਈ
ਕੇਹਰ ਸ਼ਰੀਫ਼, ਜਰਮਨੀ |
ਸਕਾਟਿਸ਼
ਪਾਰਲੀਮੈਂਟ ਚੋਣਾਂ 2021: ਕਿਸੇ ਨੂੰ ਵੀ ਥਾਲੀ 'ਚ ਪਰੋਸੀ ਜਿੱਤ ਨਾ ਮਿਲਣ
ਦੇ ਸੰਕੇਤ ਮਨਦੀਪ ਖੁਰਮੀ
ਹਿੰਮਤਪੁਰਾ, ਗਲਾਸਗੋ, ਸਕਾਟਲੈਂਡ |
ਸਿਆਸਤਦਾਨਾ
ਨੇ ਸਦੀਆਂ ਪੁਰਾਣੀ ਹਿੰਦੂ ਸਿੱਖ ਭਾਈਚਾਰਕ ਸਾਂਝ ਨੂੰ ਦਰਕਿਨਾਰ ਕੀਤਾ
ਉਜਾਗਰ ਸਿੰਘ, ਪਟਿਆਲਾ |
ਕੋਟਕਪੂਰਾ
ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ਼ ਗੁਆਚ ਗਿਆ
ਉਜਾਗਰ ਸਿੰਘ, ਪਟਿਆਲਾ |
ਲੋਕਤੰਤਰ
ਦਾ ਮਹੱਤਵ ਤੇ ਲੋਕਤੰਤਰ ਨੂੰ ਖਤਰੇ
ਕੇਹਰ ਸ਼ਰੀਫ਼, ਜਰਮਨੀ |
ਮਸਲਾ-ਏ-ਕਲਮ: ਕਲਮਾਂ
ਦੀ ਸੁੱਕੀ ਸਿਆਹੀ ਬੁੱਧ ਸਿੰਘ
ਨੀਲ਼ੋਂ |
ਮੇਰਾ
ਅਮਰੀਕਾ ਵਿਚ ਡੇਢ ਸਾਲ ਰਹਿਣਾ ਕਈ ਭਰਮ ਭੁਲੇਖੇ ਦੂਰ ਕਰ ਗਿਆ
ਉਜਾਗਰ ਸਿੰਘ, ਪਟਿਆਲਾ |
ਅੱਖੀਂ
ਡਿੱਠਾ ਸ਼ੌਕਤ ਅਲੀ ਸ਼ਿੰਦਰ ਮਾਹਲ
ਸ਼ਿੰਦਰਪਾਲ ਸਿੰਘ, ਯੂ ਕੇ |
ਬ੍ਰਤਾਨਵੀ
ਜਨਗਣਨਾ ਦੇ ਕੁੱਝ ਰੌਚਕ ਤੱਥ
ਸ਼ਿੰਦਰਪਾਲ ਸਿੰਘ, ਯੂ ਕੇ |
ਮਾਵਾਂ
ਠੰਡੀਆਂ ਛਾਵਾਂ ਦਾ ਦਿਹਾੜਾ 2021
ਸੁਰਿੰਦਰ ਕੌਰ ਜਗਪਾਲ, ਜੇ ਪੀ ਯੂ ਕੇ |
ਮੇਰਾ
ਫੱਟੀ ਤੋਂ ਯੂਨੀਕੋਡ ਤੱਕ ਦਾ ਸਫਰ
ਰਵੇਲ ਸਿੰਘ, ਇਟਲੀ |
ਬ੍ਰਤਾਨਵੀ
ਮਰਦਮ-ਸ਼ੁਮਾਰੀ ਭਾਵ ਜਨਗਣਨਾ 2021
ਸ਼ਿੰਦਰ ਪਾਲ ਸਿੰਘ, ਯੂਕੇ |
ਸ਼ਹੀਦ
ਭਗਤ ਸਿੰਘ ਅਤੇ ਅਸੀਂ ਸੰਜੀਵਨ
ਸਿੰਘ, ਮੁਹਾਲੀ |
ਕੈਪਟਨ
ਅਮਰਿੰਦਰ ਸਿੰਘ ਦੇ ਸੁਭਾਅ ਦੀਆਂ ਦੋ ਵਿਲੱਖਣ ਗੱਲਾਂ
ਉਜਾਗਰ ਸਿੰਘ, ਪਟਿਆਲਾ |
ਸਿਆਣਿਆਂ
ਦਾ ਕਿਹਾ ਸਿਰ ਮੱਥੇ ਰਵੇਲ ਸਿੰਘ
ਇਟਲੀ |
ਪੰਜਾਬ
ਦੇ ਸੰਸਦ ਮੈਂਬਰਾਂ ਦੀ ਖੇਤੀ ਕਾਨੂੰਨਾਂ ਸੰਬੰਧੀ ਕਾਰਗੁਜ਼ਾਰੀ ਦੀ ਪੜਚੋਲ
ਉਜਾਗਰ ਸਿੰਘਰ, ਪਟਿਆਲਾ |
ਮਰਣੈ
ਤੇ ਜਗਤੁ ਡਰੈ ਡਾ. ਹਰਸ਼ਿੰਦਰ
ਕੌਰ, ਪਟਿਆਲਾ |
ਕਿਸਾਨ
ਅਤੇ ਸਰਕਾਰ : ਮੈਂ ਨਾ ਮਾਨੂੰ ਦੀ ਜ਼ਿਦ
ਹਰਜਿੰਦਰ ਸਿੰਘ ਲਾਲ, ਖੰਨਾ |
ਕਿਸਾਨ
ਤੇ ਸਰਕਾਰ: ਝੁਕਣ ਨੂੰ ਨਹੀਂ ਕੋਈ ਤਿਆਰ
ਹਰਜਿੰਦਰ ਸਿੰਘ ਲਾਲ, ਖੰਨਾ |
ਕੇਂਦਰ
ਸਰਕਾਰ ਦੀ ਨੀਤੀ ਅਤੇ ਨੀਅਤ ਵਿਚ ਖੋਟ
ਉਜਾਗਰ ਸਿੰਘ, ਪਟਿਆਲਾ |
ਕਿਸਾਨ
ਮੋਰਚਾ: ਪਲ ਪਲ ਬਦਲਦੀ ਸਥਿਤੀ
ਹਰਜਿੰਦਰ ਸਿੰਘ ਲਾਲ, ਖੰਨਾ |
ਭਾਰਤੀ
ਮੂਲ ਦੀ ਅਮਰੀਕਾ ਦੀ ਪਹਿਲੀ ਇਸਤਰੀ ਉਪ ਰਾਸ਼ਟਰਪਤੀ : ਕਮਲਾ ਹੈਰਿਸ
ਉਜਾਗਰ ਸਿੰਘ, ਪਟਿਆਲਾ |
ਕੇਂਦਰ
ਸਰਕਾਰ ਕਿਸਾਨਾ ਨੂੰ 'ਸੁਪਰੀਮ ਕੋਰਟ' ਰਾਹੀਂ ਧੋਖਾ ਦੇਣ ਵਿਚ ਸਫਲ
ਉਜਾਗਰ ਸਿੰਘ, ਪਟਿਆਲਾ |
ਕਿਰਤੀਆਂ
ਦਾ ਕਾਰਪੋਰੇਟ ਘਰਾਣਿਆਂ ਉੱਤੇ ਜਿੱਤ ਦਾ ਇਤਿਹਾਸ
ਡਾ. ਹਰਸ਼ਿੰਦਰ ਕੌਰ, ਪਟਿਆਲਾ |
ਕਦੇ
ਤਾਂ ਟੁੱਟੇਗਾ ਕੇਂਦਰ ਤੇ ਕਿਸਾਨਾਂ ਵਿਚਕਾਰ ਜਮੂਦ
ਹਰਜਿੰਦਰ ਸਿੰਘ ਲਾਲ, ਖੰਨਾ |
ਬੇਟਾ
ਪੜ੍ਹਾਓ - ਬੇਟੀ ਬਚਾਓ! ਡਾ.
ਹਰਸ਼ਿੰਦਰ ਕੌਰ, ਪਟਿਆਲਾ |
ਕਿਸਾਨ
ਅੰਦੋਲਨ ਵਿਚ ਧੀਆਂ ਭੈਣਾ ਮੈਦਾਨ ਵਿਚ ਆ ਗਈਆ
ਉਜਾਗਰ ਸਿੰਘ, ਪਟਿਆਲਾ |
23
ਦਸੰਬਰ ਰਾਸ਼ਟਰੀ ਕਿਸਾਨ ਦਿਵਸ ਤੇ ਵਿਸ਼ੇਸ਼ -ਭਾਰਤੀ ਕਿਸਾਨ ਦੀ ਹੋਂਦ ਨੂੰ ਖ਼ਤਮ
ਕਰਨ ਦੀ ਸੌੜੀ ਸੋਚ! ਗੋਬਿੰਦਰ ਸਿੰਘ
ਢੀਂਡਸਾ |
ਪ੍ਰਚੰਡ
ਸੰਘਰਸ਼ ਪਰ ਬਜ਼ਿਦ ਮੋਦੀ ਸਰਕਾਰ
ਹਰਜਿੰਦਰ ਸਿੰਘ ਲਾਲ, ਖੰਨਾ |
ਕਿਸਾਨ
ਸੰਘਰਸ਼: ਮੁਕਾਬਲਾ ਅਤੇ ਭਵਿੱਖ
ਕਮਲਜੀਤ ਸਿੰਘ ਸ਼ਹੀਦਸਰ |
|
|
|
|
|
|
|