|
ਚਹੇਤੇ, ਚਾਹੁਣ ਵਾਲਿਆਂ ਤੋਂ ਭੇਡਾਂ, ਲੀਰਾਂ,
ਸਾਲਿਆਂ, ਪ੍ਰਾਹੁਣਿਆਂ ਤੱਕ ਦਾ ਸਫ਼ਰ
ਮਨਦੀਪ ਖੁਰਮੀ ਹਿੰਮਤਪੁਰਾ
(16/07/2021) |
|
|
|
ਕਿਸੇ
ਗਾਇਕ ਦਾ ਫੈਨ ਜਾਂ ਚਾਹੁਣ ਵਾਲਾ, ਉਸ ਗਾਇਕ ਲਈ ਗੀਤ ਲਿਖਣ ਵਾਲਾ ਜਾਂ ਸੰਗੀਤ ਤਿਆਰ
ਕਰਨ ਵਾਲਾ ਲਿਆਕਤਮੰਦ ਹੋ ਸਕਦੈ ਪਰ ਇਸ ਗੱਲ ਦੀ ਕਦਾਚਿਤ ਗਾਰੰਟੀ ਨਹੀਂ ਕਿ ਓਹ ਗਾਇਕ
ਬੂਝੜ ਨਹੀਂ ਹੋ ਸਕਦਾ। ਗਾਇਕੀ ਖੇਤਰ ਵਿੱਚ ਅਸੀਂ ਸ਼ੋਹਰਤ ਤੇ ਮਿਹਨਤ ਦੇ ਤੁਪਕੇ
ਤੁਪਕੇ ਦੀ ਖੁਰਾਕ ਨਾਲ ਪਲ਼ੇ ਤੇ ਛਾਵਾਂ ਵੰਡਣ ਵਾਲੇ ਬੋਹੜ ਵੀ ਬਹੁਤ ਦੇਖੇ ਹੋਣਗੇ
ਤੇ ਸਾਡੀਆਂ ਰਗਾਂ 'ਚ ਸਿੱਧੀ ਫੈਨਪੁਣੇ ਦੀ ਨਾਲ਼ੀ ਲਾ ਕੇ ਦਿਨਾਂ 'ਚ ਵਧੇ ਸਫੈਦੇ ਵੀ
ਬਹੁਤ ਦੇਖੇ ਹੋਣਗੇ। ਸਭ ਤੋਂ ਪਹਿਲਾਂ ਇਹ ਗੱਲ ਦਿਮਾਗ ਦਾ ਹਿੱਸਾ ਬਣਾਉਣ ਦੀ ਲੋੜ ਐ
ਕਿ ਸਫੈਦਾ ਅਸਮਾਨ ਵੱਲ ਨੂੰ ਲੰਮਾ ਤਾਂ ਬਹੁਤ ਲੰਘ ਜਾਂਦੈ ਪਰ ਜੜ੍ਹ ਜਿਆਦਾ ਡੂੰਘੀ
ਨਹੀਂ ਹੁੰਦੀ। ਇੱਕ ਸਰੋਤੇ ਵਜੋਂ ਜਿਉਂ ਹੀ ਕੋਈ ਗੀਤ ਟੁੰਬਦੈ ਤਾਂ ਵਾਰ
ਵਾਰ ਸੁਣਦਾ ਹਾਂ ਪਰ ਜਿਸ ਚੀਜ਼ ਨੂੰ ਅੱਖ ਨਾ ਝੱਲੇ, ਓਹਨੂੰ ਜੀਭ ਨਹੀਂ ਝੱਲ ਸਕਦੀ।
ਗਾਇਕਾਂ ਦੇ ਫੈਨ ਬਣਨਾ ਮਾੜੀ ਗੱਲ ਨਹੀਂ, ਸਗੋਂ ਪਿਛਲੱਗ ਬਣਨਾ ਓਨਾ ਹੀ ਖਤਰਨਾਕ ਹੈ
ਜਿੰਨਾ ਪੈਸੇ ਜਾਂ ਬੋਤਲ ਖਾਤਰ ਵੋਟ ਵੇਚਣੀ। ਮਾਂ ਪਿਓ ਨੂੰ ਘਰੇ ਪਾਣੀ ਨਾ ਪੁੱਛਣਾ
ਤੇ ਡੇਰੇ ਜਾ ਕੇ ਬੂਬਨੇ ਦੇ ਖੁਰੜਿਆਂ ਦੀ ਮੈਲ ਧੋਣੀ। ਤੁਸੀਂ ਇੱਕ ਨੂੰ ਸੁਣਦੇ ਹੋ
ਤੇ ਦੂਜਾ ਤੁਹਾਨੂੰ ਲੀਰਾਂ, ਭੇਡਾਂ, ਖੱਚਾਂ ਦੱਸੇ? ਇਹ ਕਸੂਰ ਓਹਨਾਂ ਦਾ ਨਹੀਂ,
ਸਗੋਂ ਸਾਡਾ ਹੈ। ਅਸੀਂ ਇਹ 'ਸਮਾਨ' ਖੁਦ ਬਣ ਰਹੇ ਹਾਂ, ਓਹਨਾਂ ਨੂੰ ਮੂੰਹ ਥਾਈਂ
ਜੰਗਲ ਪਾਣੀ ਜਾਣ ਦੀ ਆਦਤ ਪਾ ਰਹੇ ਹਾਂ। ਅਸੀਂ ਇਹ ਨਹੀਂ ਕਿਹਾ ਕਿ "ਨਿੱਕਿਆ! ਤੇਰੀ
ਜੀਭ ਗਾਉਂਦੀ ਹੀ ਸ਼ੋਭਦੀ ਐ। ਜੇ ਸਾਡੇ ਹੋਰ ਭੈਣਾਂ ਭਾਈਆਂ ਨੂੰ ਤੂੰ ਭੇਡਾਂ ਬੱਕਰੀਆਂ
ਦੱਸੇਂਗਾ, ਤਾਂ ਮੂਹਰਲਾ ਅਖੌਤੀ ਵੈਲੀ ਤੇਰੇ ਪਿਛਲੱਗ ਸਾਡੇ ਹੀ ਭੈਣਾਂ ਭਾਈਆਂ ਲਈ
ਪਤਾ ਨਹੀਂ ਕੀ ਕੀ ਗੰਦ ਮੂੰਹ ਰਾਹੀਂ ਹੱਗੂ?"
ਗੀਤਾਂ 'ਚ ਸਾਲੇ ਪ੍ਰਾਹੁਣੇ
ਸੁਣਨ ਦੇ 'ਰਿਵਾਜ਼' ਨੂੰ ਵੀ ਤਾਂ ਅਸੀਂ ਹੀ ਹਵਾ ਦੇ ਰਹੇ ਹਾਂ। ਅਸੀਂ ਕੂਕਾਂ ਚੀਕਾਂ
ਮਾਰ ਮਾਰ ਕੇ ਸਹਿਮਤੀ ਦੇ ਦਿੰਨੇ ਆਂ ਕਿ "ਪ੍ਰਵਾਨ ਆ ਬਈ, ਪ੍ਰਵਾਨ ਐ। ਅਗਲੇ ਗੀਤ 'ਚ
ਮਾਂ ਦੀ ਗਾਲ ਕੱਢੀਂ। ਅਸੀਂ ਚੀਕਾਂ ਦੇ ਨਾਲ ਨਾਲ ਭੰਗੜਾ ਵੀ ਪਾਵਾਂਗੇ।"
ਇੱਕ ਕੁਆਰੀ ਬੀਬੀ ਦੇ ਨਾਂ ਖ਼ਤ ਰੂਪੀ ਲੇਖ ਲਿਖਿਆ ਸੀ ਤਾਂ
ਗੁੰਮਰਾਹ ਹੋਏ 'ਕੁਝ' ਕੁ ਸੱਜਣਾਂ ਵੱਲੋਂ "ਧਮਕਾਊ-ਸੰਵਾਦ" ਸ਼ੁਰੂ ਕੀਤਾ ਗਿਆ ਸੀ।
ਹਾਲਾਂਕਿ ਉਸ ਲੇਖ 'ਚ ਗਾਇਕਾ ਨੂੰ ਕੁਝ ਕੁ ਸਵਾਲ ਕੀਤੇ ਸਨ ਪਰ ਦੋ ਵੱਖ ਵੱਖ ਮੁਲਕਾਂ
(ਇਟਲੀ ਤੇ ਅਮਰੀਕਾ) ਤੋਂ ਮਾਰਨ ਤੱਕ ਦੀ ਧਮਕੀ ਵੀ ਆਈ। (ਸ਼ਾਇਦ ਪ੍ਰਮੋਟਰ ਸੱਜਣ
ਹੋਣਗੇ) ਸਬੱਬੀਂ ਦੋਵੇਂ ਦੇਸ਼ੀਂ ਹੀ ਜਾਣ ਦਾ ਸਬੱਬ ਬਣ ਗਿਆ। ਦੋਵੇਂ ਥਾਈਂ ਜਾ ਕੇ
ਖੁੱਲ੍ਹੇਆਮ ਇਹੀ ਸੱਦਾ ਦਿੱਤਾ ਸੀ ਕਿ "ਮੈਂ ਮਰਨ ਲਈ ਖੁਦ ਹਵਾਈ ਟਿਕਟ ਖਰਚ ਕੇ
ਤੁਹਾਡੇ ਦੇਸ਼ ਆਇਆ ਹਾਂ। ਜੀਅ ਸਦਕੇ ਮਾਰੋ ਪਰ ਓਹੀ ਸਵਾਲਾਂ ਦੇ ਜੁਆਬ ਤੁਸੀਂ ਜ਼ਰੂਰ
ਦੇ ਦੇਣੇ।" ਅਮਰੀਕਾ ਤਾਂ ਮੈਂ ਲਗਭਗ ਦੋ ਹਫਤੇ ਰਿਹਾ, ਪਰ ਬਹੁੜਿਆ ਕੋਈ ਨਾ।
ਵਜ੍ਹਾ ਇਹੀ ਸੀ ਕਿ ਜਿਵੇਂ ਅਸੀਂ ਜੀਭ ਦੇ ਸੁਆਦ ਲਈ ਤਰ੍ਹਾਂ ਤਰ੍ਹਾਂ ਦੇ ਖਾਣੇ
ਖਾਂਦੇ ਹਾਂ, ਓਸੇ ਤਰ੍ਹਾਂ ਹੀ ਕੰਨਾਂ ਦੇ ਸੁਆਦ ਲਈ ਇੱਕ ਕਿੱਲੇ ਬੱਝ ਹੀ ਨਹੀਂ
ਸਕਦੇ। ਇਹੀ ਕਾਰਨ ਹੋ ਸਕਦੈ ਕਿ ਮੇਰੇ ਅਮਰੀਕਾ ਜਾਂ ਇਟਲੀ ਜਾਣ ਤੱਕ ਉਹਨਾਂ "ਬਦਮਾਸ਼
ਫੈਨਾਂ" ਨੇ ਕਿਸੇ ਹੋਰ ਨੂੰ ਸੁਣਨਾ ਸ਼ੁਰੂ ਕਰ ਦਿੱਤਾ ਹੋਵੇ।
ਸਾਡੇ ਮਾਨਸਿਕ
ਨਿਘਾਰ ਦਾ ਸਬੂਤ ਹੀ ਹੈ ਇਹ, ਕਿ ਅਸੀਂ ਦੂਜੇ ਨੂੰ ਸਾਲ਼ਾ ਬਣਾ ਕੇ ਤੇ ਪ੍ਰਾਹੁਣਾ
ਅਖਵਾ ਕੇ ਜੇਤੂ ਮਹਿਸੂਸ ਕਰਦੇ ਹਾਂ। ਜੇ ਸਾਲ਼ਾ ਸ਼ਬਦ ਐਨਾ ਹੀ ਤਰਸ ਦਾ ਪਾਤਰ ਐ ਤਾਂ
ਦੁਆ ਕਰੂੰਗਾ ਕਿ ਅਜਿਹੇ ਕਪੂਤ ਦੇ ਘਰੇ ਕੁੜੀ ਨਾ ਹੀ ਜੰਮੇ। ਜਿਹੜੇ ਕਲੱਗ ਲਈ ਕੁੜੀ
ਸਿਰਫ਼ 'ਪ੍ਰਾਹੁਣੇ ਦਾ ਤਾਜ' ਸਿਰ ਧਰਾਉਣ ਵਾਲੀ ਸ਼ਾਮਲਾਟ ਹੈ, ਅਜਿਹੇ ਦੇ ਘਰੋਂ ਕਦੇ
ਵੀ ਕੋਈ ਵੀ ਮਨਹੂਸ ਖ਼ਬਰ ਸੁਣਨ ਨੂੰ ਮਿਲ ਸਕਦੀ ਐ। ਗੀਤਾਂ 'ਚ ਸਾਲ਼ੇ ਪ੍ਰਾਹੁਣਿਆਂ
ਵਾਲ਼ੇ ਬੋਲਾਂ 'ਤੇ ਬਾਘੀਆਂ ਪਾਉਣ ਵਾਲਿਆਂ ਨੂੰ ਇਹ ਵੀ ਸੋਚਣਾ ਪਵੇਗਾ ਕਿ ਇਹ
ਤੁਹਾਡੇ ਲਈ ਵੀ ਕਿਹਾ ਗਿਆ ਹੈ। ਕਿਉਂਕਿ ਤੁਸੀਂ ਇੱਕ ਦੇ ਫੈਨ ਤੇ ਦੂਜੇ ਲਈ ਇਹੀ ਕੁਝ
ਹੋ। ਇਹ ਸਵਾਲ ਵੀ ਵਾਰ ਵਾਰ ਜ਼ਿਹਨ 'ਚ ਆਉਂਦੈ ਕਿ ਜੇ 'ਪ੍ਰਾਹੁਣਾ' ਸ਼ਬਦ ਕਿਸੇ
ਜਿੱਤ, ਹੈਂਕੜ ਜਾਂ ਧੌਂਸ ਦਾ ਪ੍ਰਤੀਕ ਐ ਤਾਂ...... ਗੀਤਾਂ 'ਚ ਪ੍ਰਾਹੁਣਾ
ਪ੍ਰਾਹੁਣਾ ਦਾ ਅਲਾਪ ਰਟਣ ਵਾਲੇ ਆਪਣੀਆਂ ਭੈਣਾਂ ਨੂੰ ਤਾ-ਉਮਰ ਕੁਆਰੀਆਂ ਰੱਖਣਗੇ ਕਿ
ਕਿਸੇ ਦੇ ਸਾਲ਼ੇ ਬਣਨਾ ਪਊ?
ਥੋੜ੍ਹੀ ਜਿਹੀ ਉਮਰ 'ਚ ਹੀ ਉੱਚੇ ਉੱਚੇ ਸਫੈਦੇ
ਖਤਾਨਾਂ 'ਚ ਡਿੱਗੇ ਪਏ ਦੇਖੇ ਹਨ। ਮੀਂਹ ਕਣੀ ਜੜ੍ਹਾਂ ਨਾਲ ਕਿਲੋ ਮਿੱਟੀ ਵੀ ਨਹੀਂ
ਲੱਗੀ ਰਹਿਣ ਦਿੰਦੀ। ਪੱਤੇ, ਬੱਕਰੀਆਂ ਭੇਡਾਂ ਦੀ ਹੀ ਖੁਰਾਕ ਬਣ ਜਾਂਦੇ ਨੇ ਤੇ
ਟਾਹਣੀਆਂ ਲੋੜਵੰਦਾਂ ਦੇ ਚੁੱਲ੍ਹਿਆਂ ਦਾ ਬਾਲਣ ਬਣ ਜਾਂਦੀਆਂ ਹਨ। ਬਾਕੀ ਬਚਦਾ ਮੁੱਚਰ
ਸਿਉਂਕ ਦੇ ਹਿੱਸੇ ਆ ਜਾਂਦੈ। ਸਵਾਲ ਸਾਡੇ ਸਭ ਲਈ ਐ ਕਿ ਬਣਨਾ ਕੀ ਐ? ਸਾਲੇ
ਪ੍ਰਾਹੁਣੇ ਬਣਨੈ? ਸਿਰਫ ਪਿਛਲੱਗ ਸ਼ਰਧਾਲੂ, ਫੈਨ ਬਣਨੈ? ਜਾਂ ਆਪਣੇ ਖੋਪੜ ਵਰਤਣ ਵਾਲੇ
ਬਣਨੈ?? ਲੋੜ ਤਾਂ ਇਹੀ ਐ ਕਿ ਸਾਲ਼ੇ ਜਾਂ ਪ੍ਰਾਹੁਣੇ ਬਣਨ ਬਣਾਉਣ ਦੀ ਦੌੜ 'ਚ ਬਚਿਆ
ਖੁਚਿਆ ਦਿਮਾਗ ਖਰਚਣ ਨਾਲੋਂ ਬੰਦੇ ਬਣ ਲਿਆ ਜਾਵੇ। ਸਮਾਜ 'ਚ ਗੰਦ ਪਾਉਣ ਨਾਲੋਂ ਗੰਦ
ਸਾਫ਼ ਕਰਨ ਵਾਲ਼ਿਆਂ 'ਚ ਸ਼ੁਮਾਰ ਹੋਈਏ। ਸਾਡੇ ਛੇ ਛੇ ਫੁੱਟੇ ਕੱਦ, ਮੋਢੇ ਡੱਬਾਂ 'ਚ
ਟੰਗੇ ਪਿਸਤੌਲ ਬੰਦੂਕਾਂ, ਫੁਕਰੀਆਂ ਕਿਸੇ ਕੰਮ ਨਹੀਂ ਕਿਉਂਕਿ ਕੁੱਤਾ ਵੀ ਪੂਛ
ਮਾਰਕੇ, ਥਾਂ ਸਾਫ਼ ਕਰਕੇ ਬਹਿੰਦੈ। ਸ਼ਾਇਦ ਇਸੇ ਕਰਕੇ ਹੀ ਕਿਸੇ ਦੀ ਮੱਤ ਟਿਕਾਣੇ
ਲਿਆਉਣ ਲਈ ਅਕਸਰ ਹੀ ਇਹੀ ਕਿਹਾ ਜਾਂਦੈ ਕਿ "ਤੈਨੂੰ ਮੈਂ ਬਣਾਉਨਾਂ ਬੰਦਾ"। ਸਿੱਧਾ
ਜਿਹਾ ਮਤਲਬ ਮੁੜ ਇਹੀ ਐ ਕਿ ਅਸੀਂ ਅਜੇ ਬੰਦੇ ਵੀ ਨਹੀਂ ਬਣ ਸਕੇ।
|
|
|
|
|
|
ਚਹੇਤੇ,
ਚਾਹੁਣ ਵਾਲਿਆਂ ਤੋਂ ਭੇਡਾਂ, ਲੀਰਾਂ, ਸਾਲਿਆਂ, ਪ੍ਰਾਹੁਣਿਆਂ ਤੱਕ ਦਾ
ਸਫ਼ਰ ਮਨਦੀਪ ਖੁਰਮੀ ਹਿੰਮਤਪੁਰਾ |
ਵੇਲੇ
ਦਾ ਰਾਗ ਕੇਹਰ ਸ਼ਰੀਫ਼, ਜਰਮਨੀ
|
ਪ੍ਰਯਾਵਰਣ
ਦੇ ਸ੍ਰੋਤ ਰੁੱਖ: ਤੂਤ ਰਵੇਲ
ਸਿੰਘ ਇਟਲੀ |
ਕਿਸਾਨੀਅਤ
ਦਾ ਰਿਸ਼ਤਾ ਮਿੰਟੂ ਬਰਾੜ,
ਆਸਟ੍ਰੇਲੀਆ |
1984-37
ਸਾਲਾਂ ਬਾਅਦ ਡਾ. ਹਰਸ਼ਿੰਦਰ ਕੌਰ,
ਪਟਿਆਲਾ |
ਸਿਆਸੀ
ਪਾਰਟੀਆਂ ਪੰਜਾਬੀਆਂ/ ਸਿੱਖਾਂ ਨੂੰ ਮੁਫ਼ਤਖ਼ੋਰੇ ਬਣਾਉਣ ‘ਤੇ ਤੁਲੀਆਂ
ਉਜਾਗਰ ਸਿੰਘ, ਪਟਿਆਲਾ |
ਪੰਜਾਬ
ਦਾ ਭਵਿੱਖ ਤੇ ਵੋਟ ਬਟੋਰੂ ਰਾਜਨੀਤੀ
ਹਰਜਿੰਦਰ ਸਿੰਘ ਲਾਲ |
ਕੀ
ਕੁੰਵਰ ਵਿਜੈ ਪ੍ਰਤਾਪ ਸਿੰਘ/ਅਧਿਕਾਰੀਆਂ ਦਾ ਸਿਆਸਤ ਵਿੱਚ ਆਉਣਾ ਜ਼ਾਇਜ ਹੈ?
/a> ਉਜਾਗਰ ਸਿੰਘ, ਪਟਿਆਲਾ |
ਸੰਸਾਰ
ਦੇ ਦਿਲਾਂ ਨੂੰ ਜਿੱਤਣ ਵਾਲੇ ਮਿਲਖਾ ਸਿੰਘ ਮੌਤ ਅੱਗੇ ਹਾਰ ਗਏ
ਉਜਾਗਰ ਸਿੰਘ, ਪਟਿਆਲਾ |
ਸ਼੍ਰੋਮਣੀ
ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਮੌਕਾਪ੍ਰਸਤ ਗਠਜੋੜ
ਉਜਾਗਰ ਸਿੰਘ, ਪਟਿਆਲਾ |
ਪ੍ਰਯਾਵਰਣ
ਦੇ ਸ੍ਰੋਤ ਸਾਡੇ ਰੁੱਖ /span>
ਕਿੱਕਰ
ਰਵੇਲ ਸਿੰਘ ਇਟਲੀ |
ਕੀ
ਨਰਿੰਦਰ ਮੋਦੀ ਦੇ ਫ਼ੈਸਲਿਆਂ ਦਾ ਵਿਰੋਧ ਨਾ ਕਰਨਾ 'ਭਾਜਪਾ' ਦੇ ਨੇਤਾਵਾਂ ਦੀ
ਸਾਜ਼ਸ਼ ਹੈ? ਉਜਾਗਰ ਸਿੰਘ, ਪਟਿਆਲਾ |
ਮਿਰਤਕ
ਦੇਹ ਦੀਆਂ ਤਸਵੀਰਾਂ ਜਨਤਕ ਕਰਨੀਆਂ ਕਿੰਨੀਆਂ ਕੁ ਜਾਇਜ਼?
ਮਿੰਟੂ ਬਰਾੜ ਅਸਟਰੇਲੀਆ |
ਪੰਜਾਬ
ਦੇ ਕਾਂਗਰਸੀਆਂ ਦੀ ਲੜਾਈ : ਕਾਂਗਰਸ ਹਾਈ ਕਮਾਂਡ ਦੇ ਗਲੇ ਦੀ ਹੱਡੀ
ਉਜਾਗਰ ਸਿੰਘ, ਪੰਜਾਬ |
ਭਟਕਦੀਆਂ
ਰੂਹਾਂ - ਜਾਗਦੇ ਸੁੱਤੇ ਲੋਕ !
ਬੁੱਧ ਸਿੰਘ ਨੀਲੋਂ |
400ਵੇਂ
ਪ੍ਰਕਾਸ਼ ਦੀ ਰੌਸ਼ਨੀ ਵਿੱਚ
ਸ਼ਿੰਦਰਪਾਲ ਸਿੰਘ |
ਭਾਰਤ
ਦੀ ਕੋਵਿਡ ਦੀ ਦੂਜੀ ਲਹਿਰ: ਗਵਾਹ ਚੁਸਤ ਮੁਦਈ ਸੁਸਤ
ਉਜਾਗਰ ਸਿੰਘ, ਪਟਿਆਲਾ |
ਜਾਗੋ
ਲੋਕੋ - ਨਾਇਕ ਬਣੋ ! ਬੁੱਧ ਸਿੰਘ
ਨੀਲੋਂ |
ਕਿਰਤੀਆਂ
ਦੇ ਖੂਨ ਨਾਲ ਸਿੰਜਿਆ ਦਿਹਾੜਾ - ਪਹਿਲੀ ਮਈ
ਕੇਹਰ ਸ਼ਰੀਫ਼, ਜਰਮਨੀ |
ਸਕਾਟਿਸ਼
ਪਾਰਲੀਮੈਂਟ ਚੋਣਾਂ 2021: ਕਿਸੇ ਨੂੰ ਵੀ ਥਾਲੀ 'ਚ ਪਰੋਸੀ ਜਿੱਤ ਨਾ ਮਿਲਣ
ਦੇ ਸੰਕੇਤ ਮਨਦੀਪ ਖੁਰਮੀ
ਹਿੰਮਤਪੁਰਾ, ਗਲਾਸਗੋ, ਸਕਾਟਲੈਂਡ |
ਸਿਆਸਤਦਾਨਾ
ਨੇ ਸਦੀਆਂ ਪੁਰਾਣੀ ਹਿੰਦੂ ਸਿੱਖ ਭਾਈਚਾਰਕ ਸਾਂਝ ਨੂੰ ਦਰਕਿਨਾਰ ਕੀਤਾ
ਉਜਾਗਰ ਸਿੰਘ, ਪਟਿਆਲਾ |
ਕੋਟਕਪੂਰਾ
ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ਼ ਗੁਆਚ ਗਿਆ
ਉਜਾਗਰ ਸਿੰਘ, ਪਟਿਆਲਾ |
ਲੋਕਤੰਤਰ
ਦਾ ਮਹੱਤਵ ਤੇ ਲੋਕਤੰਤਰ ਨੂੰ ਖਤਰੇ
ਕੇਹਰ ਸ਼ਰੀਫ਼, ਜਰਮਨੀ |
ਮਸਲਾ-ਏ-ਕਲਮ: ਕਲਮਾਂ
ਦੀ ਸੁੱਕੀ ਸਿਆਹੀ ਬੁੱਧ ਸਿੰਘ
ਨੀਲ਼ੋਂ |
ਮੇਰਾ
ਅਮਰੀਕਾ ਵਿਚ ਡੇਢ ਸਾਲ ਰਹਿਣਾ ਕਈ ਭਰਮ ਭੁਲੇਖੇ ਦੂਰ ਕਰ ਗਿਆ
ਉਜਾਗਰ ਸਿੰਘ, ਪਟਿਆਲਾ |
ਅੱਖੀਂ
ਡਿੱਠਾ ਸ਼ੌਕਤ ਅਲੀ ਸ਼ਿੰਦਰ ਮਾਹਲ
ਸ਼ਿੰਦਰਪਾਲ ਸਿੰਘ, ਯੂ ਕੇ |
ਬ੍ਰਤਾਨਵੀ
ਜਨਗਣਨਾ ਦੇ ਕੁੱਝ ਰੌਚਕ ਤੱਥ
ਸ਼ਿੰਦਰਪਾਲ ਸਿੰਘ, ਯੂ ਕੇ |
ਮਾਵਾਂ
ਠੰਡੀਆਂ ਛਾਵਾਂ ਦਾ ਦਿਹਾੜਾ 2021
ਸੁਰਿੰਦਰ ਕੌਰ ਜਗਪਾਲ, ਜੇ ਪੀ ਯੂ ਕੇ |
ਮੇਰਾ
ਫੱਟੀ ਤੋਂ ਯੂਨੀਕੋਡ ਤੱਕ ਦਾ ਸਫਰ
ਰਵੇਲ ਸਿੰਘ, ਇਟਲੀ |
ਬ੍ਰਤਾਨਵੀ
ਮਰਦਮ-ਸ਼ੁਮਾਰੀ ਭਾਵ ਜਨਗਣਨਾ 2021
ਸ਼ਿੰਦਰ ਪਾਲ ਸਿੰਘ, ਯੂਕੇ |
ਸ਼ਹੀਦ
ਭਗਤ ਸਿੰਘ ਅਤੇ ਅਸੀਂ ਸੰਜੀਵਨ
ਸਿੰਘ, ਮੁਹਾਲੀ |
ਕੈਪਟਨ
ਅਮਰਿੰਦਰ ਸਿੰਘ ਦੇ ਸੁਭਾਅ ਦੀਆਂ ਦੋ ਵਿਲੱਖਣ ਗੱਲਾਂ
ਉਜਾਗਰ ਸਿੰਘ, ਪਟਿਆਲਾ |
ਸਿਆਣਿਆਂ
ਦਾ ਕਿਹਾ ਸਿਰ ਮੱਥੇ ਰਵੇਲ ਸਿੰਘ
ਇਟਲੀ |
ਪੰਜਾਬ
ਦੇ ਸੰਸਦ ਮੈਂਬਰਾਂ ਦੀ ਖੇਤੀ ਕਾਨੂੰਨਾਂ ਸੰਬੰਧੀ ਕਾਰਗੁਜ਼ਾਰੀ ਦੀ ਪੜਚੋਲ
ਉਜਾਗਰ ਸਿੰਘਰ, ਪਟਿਆਲਾ |
ਮਰਣੈ
ਤੇ ਜਗਤੁ ਡਰੈ ਡਾ. ਹਰਸ਼ਿੰਦਰ
ਕੌਰ, ਪਟਿਆਲਾ |
ਕਿਸਾਨ
ਅਤੇ ਸਰਕਾਰ : ਮੈਂ ਨਾ ਮਾਨੂੰ ਦੀ ਜ਼ਿਦ
ਹਰਜਿੰਦਰ ਸਿੰਘ ਲਾਲ, ਖੰਨਾ |
ਕਿਸਾਨ
ਤੇ ਸਰਕਾਰ: ਝੁਕਣ ਨੂੰ ਨਹੀਂ ਕੋਈ ਤਿਆਰ
ਹਰਜਿੰਦਰ ਸਿੰਘ ਲਾਲ, ਖੰਨਾ |
ਕੇਂਦਰ
ਸਰਕਾਰ ਦੀ ਨੀਤੀ ਅਤੇ ਨੀਅਤ ਵਿਚ ਖੋਟ
ਉਜਾਗਰ ਸਿੰਘ, ਪਟਿਆਲਾ |
ਕਿਸਾਨ
ਮੋਰਚਾ: ਪਲ ਪਲ ਬਦਲਦੀ ਸਥਿਤੀ
ਹਰਜਿੰਦਰ ਸਿੰਘ ਲਾਲ, ਖੰਨਾ |
ਭਾਰਤੀ
ਮੂਲ ਦੀ ਅਮਰੀਕਾ ਦੀ ਪਹਿਲੀ ਇਸਤਰੀ ਉਪ ਰਾਸ਼ਟਰਪਤੀ : ਕਮਲਾ ਹੈਰਿਸ
ਉਜਾਗਰ ਸਿੰਘ, ਪਟਿਆਲਾ |
ਕੇਂਦਰ
ਸਰਕਾਰ ਕਿਸਾਨਾ ਨੂੰ 'ਸੁਪਰੀਮ ਕੋਰਟ' ਰਾਹੀਂ ਧੋਖਾ ਦੇਣ ਵਿਚ ਸਫਲ
ਉਜਾਗਰ ਸਿੰਘ, ਪਟਿਆਲਾ |
ਕਿਰਤੀਆਂ
ਦਾ ਕਾਰਪੋਰੇਟ ਘਰਾਣਿਆਂ ਉੱਤੇ ਜਿੱਤ ਦਾ ਇਤਿਹਾਸ
ਡਾ. ਹਰਸ਼ਿੰਦਰ ਕੌਰ, ਪਟਿਆਲਾ |
ਕਦੇ
ਤਾਂ ਟੁੱਟੇਗਾ ਕੇਂਦਰ ਤੇ ਕਿਸਾਨਾਂ ਵਿਚਕਾਰ ਜਮੂਦ
ਹਰਜਿੰਦਰ ਸਿੰਘ ਲਾਲ, ਖੰਨਾ |
ਬੇਟਾ
ਪੜ੍ਹਾਓ - ਬੇਟੀ ਬਚਾਓ! ਡਾ.
ਹਰਸ਼ਿੰਦਰ ਕੌਰ, ਪਟਿਆਲਾ |
ਕਿਸਾਨ
ਅੰਦੋਲਨ ਵਿਚ ਧੀਆਂ ਭੈਣਾ ਮੈਦਾਨ ਵਿਚ ਆ ਗਈਆ
ਉਜਾਗਰ ਸਿੰਘ, ਪਟਿਆਲਾ |
23
ਦਸੰਬਰ ਰਾਸ਼ਟਰੀ ਕਿਸਾਨ ਦਿਵਸ ਤੇ ਵਿਸ਼ੇਸ਼ -ਭਾਰਤੀ ਕਿਸਾਨ ਦੀ ਹੋਂਦ ਨੂੰ ਖ਼ਤਮ
ਕਰਨ ਦੀ ਸੌੜੀ ਸੋਚ! ਗੋਬਿੰਦਰ ਸਿੰਘ
ਢੀਂਡਸਾ |
ਪ੍ਰਚੰਡ
ਸੰਘਰਸ਼ ਪਰ ਬਜ਼ਿਦ ਮੋਦੀ ਸਰਕਾਰ
ਹਰਜਿੰਦਰ ਸਿੰਘ ਲਾਲ, ਖੰਨਾ |
ਕਿਸਾਨ
ਸੰਘਰਸ਼: ਮੁਕਾਬਲਾ ਅਤੇ ਭਵਿੱਖ
ਕਮਲਜੀਤ ਸਿੰਘ ਸ਼ਹੀਦਸਰ |
|
|
|
|
|
|
|