WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
 
     
 
'ਪੈਗਾਸਸ' ਮਾਮਲੇ ਨੇ ਘੇਰ ਲਈ ਭਾਰਤ ਸਰਕਾਰ
ਹਰਜਿੰਦਰ ਸਿੰਘ ਲਾਲ                        (17/09/2021)

lall

62ਹਵਾ ਕੋ ਜ਼ਿਦ ਕਿ ਉੜਾਏਗੀ ਧੂਲ ਹਰ ਸੂਰਤ,
ਹਮੇਂ ਯੇ ਧੁਨ ਹੈ ਕਿ ਆਈਨਾ ਸਾਫ਼ ਕਰਨਾ ਹੈ।


'ਪੈਗਾਸਸ' ਜਾਸੂਸੀ ਦੇ ਮਾਮਲੇ ਵਿਚ ਭਾਰਤ ਦੀ ਸਰਬਉੱਚ ਅਦਾਲਤ ਦਾ ਰਵੱਈਆ ਕੁੱਝ ਅਜ਼ਹਰ ਅਦੀਬ ਦੇ ਉਪਰੋਕਤ ਸ਼ਿਅਰ ਵਰਗਾ ਜਾਪ ਰਿਹਾ ਹੈ। ਕੇਂਦਰ ਸਰਕਾਰ ਨੇ ਇਸ ਮਾਮਲੇ ਵਿਚ ਹੋਰ ਐਫੀਡੇਵਿਟ (ਸਹੁੰ ਪੱਤਰ) ਦੇਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਇਸ ਤਰ੍ਹਾਂ ਕੇਂਦਰ ਸਰਕਾਰ ਆਪਣੇ ਇਸ ਜ਼ਿੱਦੀ ਵਤੀਰੇ ਕਾਰਨ ਬੁਰੀ ਤਰ੍ਹਾਂ ਘਿਰੀ ਨਜ਼ਰ ਆ ਰਹੀ ਹੈ। ਬੇਸ਼ੱਕ ਹਰ ਸਰਕਾਰ ਨੂੰ ਦੇਸ਼ ਰੱਖਿਆ ਲਈ ਜਾਸੂਸੀ ਕਰਨੀ ਪੈਂਦੀ ਹੈ ਤੇ ਸਮੇਂ-ਸਮੇਂ ਸਾਰੀਆਂ ਸਰਕਾਰਾਂ ਹੀ ਜਾਸੂਸੀ ਕਰਦੀਆਂ ਜਾਂ ਕਰਵਾਉਂਦੀਆਂ ਹਨ, ਪਰ ਜੇਕਰ ਸਰਕਾਰਾਂ ਲੋਕਾਂ ਦੀ ਨਿੱਜੀ ਜ਼ਿੰਦਗੀ ਦੀ ਜਾਸੂਸੀ ਸ਼ੁਰੂ ਕਰ ਦੇਣ, ਜੇਕਰ ਰਾਜਨੀਤਕ ਕਾਰਨਾਂ ਕਰਕੇ ਹੀ ਨਿਰਦੋਸ਼ ਪੱਤਰਕਾਰਾਂ, ਵਕੀਲਾਂ, ਰਾਜਨੀਤਕ ਨੇਤਾਵਾਂ, ਉਦਯੋਗਪਤੀਆਂ ਤੇ ਹੋਰ ਸਰਕਾਰ ਵਿਰੋਧੀ (ਦੇਸ਼ ਵਿਰੋਧੀ ਨਹੀਂ) ਸਮਝੀਆਂ ਜਾਂਦੀਆਂ ਪ੍ਰਮੁੱਖ ਸਮਾਜਿਕ ਹਸਤੀਆਂ ਦੀ ਜਾਸੂਸੀ ਸ਼ੁਰੂ ਹੋ ਜਾਵੇ ਤਾਂ ਲੋਕਰਾਜ ਵਿਚ ਇਹ ਕਿਸੇ ਤਰ੍ਹਾਂ ਵੀ ਬਰਦਾਸ਼ਤਯੋਗ ਨਹੀਂ ਤੇ ਨਾ ਹੀ ਇਹ ਕਾਨੂੰਨ ਅਤੇ ਨਿੱਜਤਾ ਦੇ ਅਧਿਕਾਰ ਮੁਤਾਬਿਕ ਹੀ ਠੀਕ ਗੱਲ ਹੈ। ਹਾਲਾਂ ਕਿ ਸਰਕਾਰ ਨੇ 16 ਅਗਸਤ ਨੂੰ ਪਹਿਲਾਂ ਦਿੱਤੇ ਸਹੁੰ ਪੱਤਰ ਵਿਚ ਕਿਹਾ ਸੀ ਕਿ ਉਹ ਮਾਮਲੇ ਦੀ ਜਾਂਚ ਲਈ ਮਾਹਰਾਂ ਦੀ ਕਮੇਟੀ ਬਣਾਉਣ ਲਈ ਤਿਆਰ ਹੈ ਪਰ ਇਸ ਵਿਚ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ 'ਪੈਗਾਸਸ' ਰਾਹੀਂ ਵਪਾਰੀਆਂ, ਪੱਤਰਕਾਰਾਂ, ਰਾਜਨੀਤਕ ਨੇਤਾਵਾਂ, ਸਮਾਜਿਕ ਕਾਰਜਕਰਤਾਵਾਂ ਦੀ ਜਾਸੂਸੀ ਕੀਤੀ ਗਈ ਹੈ ਜਾਂ ਨਹੀਂ? ਬੇਸ਼ੱਕ ਅਸੀਂ ਸਰਕਾਰ ਦੀ ਇਸ ਦਲੀਲ ਨਾਲ ਸਹਿਮਤ ਹਾਂ ਕਿ ਜਾਸੂਸੀ ਬਾਰੇ ਜਨਤਕ ਤੌਰ 'ਤੇ ਸਭ ਕੁਝ ਦੱਸਣਾ ਕੌਮੀ ਸੁਰੱਖਿਆ ਦੇ ਹਿਤ ਵਿਚ ਨਹੀਂ, ਪਰ ਸਰਬਉੱਚ ਅਦਾਲਤ ਨੇ ਤਾਂ ਸਪੱਸ਼ਟ ਕੀਤਾ ਹੈ ਕਿ ਉਹ ਕੌਮੀ ਸੁਰੱਖਿਆ ਬਾਰੇ ਨਹੀਂ ਪੁੱਛਣਾ ਚਾਹੁੰਦੇ, ਸਗੋਂ ਸਿਰਫ ਇਹ ਜਾਣਕਾਰੀ ਚਾਹੀਦੀ ਹੈ ਕਿ 'ਪੈਗਾਸਸ ਸਾਫਟਵੇਅਰ' ਦੀ ਵਰਤੋਂ ਕੁਝ ਵਿਅਕਤੀਆਂ ਦੇ ਫੋਨਾਂ ਦੀ ਜਾਸੂਸੀ ਕਰਨ ਲਈ ਕੀਤੀ ਗਈ ਹੈ ਜਾਂ ਨਹੀਂ?

ਅਦਾਲਤ ਵਿਚ ਐਡੀਟਰਜ਼ ਗਿਲਡ ਆਫ ਇੰਡੀਆ  ਅਤੇ ਕੁਝ ਹੋਰ ਪੱਤਰਕਾਰਾਂ ਨੇ ਰਿੱਟ ਰਾਹੀਂ ਸਰਕਾਰ ਤੋਂ ਪੁੱਛਿਆ ਹੈ ਕਿ ਉਸ ਨੇ ਪੈਗਾਸਸ ਜਾਸੂਸੀ ਸਾਫਟਵੇਅਰ ਦੀ ਵਰਤੋਂ ਕੀਤੀ ਹੈ ਜਾਂ ਨਹੀਂ? ਜੇਕਰ ਇਹ ਸਾਫਟਵੇਅਰ ਵਰਤਿਆ ਗਿਆ ਹੈ ਤਾਂ ਕਿਸ-ਕਿਸ ਦੇ ਖਿਲਾਫ਼, ਕੀ ਉਨ੍ਹਾਂ ਵਿਚ ਪੱਤਰਕਾਰ ਤੇ ਨੇਤਾ ਆਦਿ ਵੀ ਸ਼ਾਮਿਲ ਹਨ ਜਾਂ ਨਹੀਂ? ਉਨ੍ਹਾਂ ਨੇ ਸਰਕਾਰ ਤੋਂ ਇਹ ਬਿਲਕੁਲ ਨਹੀਂ ਪੁੱਛਿਆ ਕਿ ਪੈਗਾਸਸ ਦੀ ਵਰਤੋਂ ਕਿਹੜੇ-ਕਿਹੜੇ ਅੱਤਵਾਦੀਆਂ ਜਾਂ ਦੇਸ਼ ਵਿਰੋਧੀਆਂ ਖਿਲਾਫ਼ ਕੀਤੀ ਗਈ ਹੈ। ਕਮਾਲ ਦੀ ਗੱਲ ਹੈ ਕਿ ਸਰਕਾਰ ਆਪਣੇ ਸਹੁੰ ਪੱਤਰ ਵਿਚ ਮਾਮਲੇ ਦੀ ਜਾਂਚ ਨਿਰਪੱਖ ਮਾਹਰਾਂ ਦੀ ਕਮੇਟੀ ਤੋਂ ਕਰਵਾਉਣ ਲਈ ਤਾਂ ਕਹਿੰਦੀ ਹੈ ਪਰ ਖ਼ੁਦ ਕੋਈ ਜਵਾਬ ਨਹੀਂ ਦੇ ਰਹੀ। ਸਵਾਲ ਪੈਦਾ ਹੁੰਦਾ ਹੈ ਕਿ ਜਦੋਂ ਕਮੇਟੀ ਦੀ ਰਿਪੋਰਟ ਪੇਸ਼ ਹੋਵੇਗੀ ਤਾਂ ਫਿਰ ਵੀ ਤਾਂ ਸਾਰੀ ਜਾਣਕਾਰੀ ਸਾਹਮਣੇ ਆਏਗੀ ਹੀ। ਅਸੀਂ ਸਮਝਦੇ ਹਾਂ ਕਿ ਕੇਂਦਰ ਸਰਕਾਰ ਇਸ ਮਾਮਲੇ ਵਿਚ ਬੁਰੀ ਤਰ੍ਹਾਂ ਘਿਰ ਗਈ ਹੈ ਤੇ ਉਹ ਮਾਹਰਾਂ ਦੀ ਕਮੇਟੀ ਦੇ ਨਾਂਅ 'ਤੇ ਮਾਮਲਾ ਲਟਕਾਉਣਾ ਚਾਹੁੰਦੀ ਹੈ। ਹੋ ਸਕਦਾ ਹੈ ਕਿ ਇਸ ਸੰਭਾਵਿਤ ਕਮੇਟੀ ਦੀ ਰਿਪੋਰਟ ਕਦੇ ਆਵੇ ਹੀ ਨਾ ਜਾਂ ਅਦਾਲਤ ਵਿਚ ਪੇਸ਼ ਹੀ ਨਾ ਕੀਤੀ ਜਾਵੇ।
 
ਸਰਬਉੱਚ ਅਦਾਲਤ ਨੇ ਸਰਕਾਰ ਨੂੰ ਸਾਫ਼-ਸਾਫ਼ ਪੁੱਛਿਆ ਹੈ ਕਿ ਕੀ ਸਰਕਾਰ ਨੇ ਜਾਸੂਸੀ ਕਰਨ ਸਮੇਂ ਆਪਣੇ ਹੀ ਬਣਾਏ ਨਿਯਮਾਂ ਦੀ ਉਲੰਘਣਾ ਕੀਤੀ ਹੈ ਜਾਂ ਨਹੀਂ? ਭਾਰਤ ਦੇ ਪ੍ਰਮੁੱਖ ਜੱਜ 'ਜਸਟਿਸ ਐਨ. ਵੀ. ਰਮੰਨਾ' ਅਤੇ ਦੋ ਜੱਜਾਂ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਹਿਮਾ ਕੋਹਲੀ 'ਤੇ ਆਧਾਰਿਤ ਬੈਂਚ ਨੇ ਭਾਰਤ ਦੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਸਾਫ਼ ਕਿਹਾ ਹੈ ਕਿ ਅਸੀਂ ਉਨ੍ਹਾਂ ਮੁੱਦਿਆਂ ਵਿਚ ਰੁਚੀ ਨਹੀਂ ਰੱਖਦੇ ਜੋ ਰਾਸ਼ਟਰੀ ਹਿਤਾਂ ਨਾਲ ਜੁੜੇ ਹੋਏ ਹਨ। ਸਾਨੂੰ ਦੋਸ਼ਾਂ ਦੇ ਮੱਦੇਨਜ਼ਰ ਸਿਰਫ ਇਹ ਚਿੰਤਾ ਹੈ ਕਿ ਕਿਸੇ ਸਾਫਟਵੇਅਰ ਦੀ ਵਰਤੋਂ ਕੁਝ ਵਿਸ਼ੇਸ਼ ਨਾਗਰਿਕਾਂ, ਪੱਤਰਕਾਰਾਂ, ਵਕੀਲਾਂ ਆਦਿ ਵਿਰੁੱਧ ਕੀਤੀ ਗਈ ਹੈ? ਕੀ ਇਸ ਦੀ ਵਰਤੋਂ ਸਰਕਾਰ ਵਲੋਂ ਕੀਤੀ ਗਈ? ਇਨ੍ਹਾਂ ਹਾਲਤਾਂ ਵਿਚ ਸਰਕਾਰ ਦੀ ਹਾਲਤ ਇਸ ਸ਼ਿਅਰ ਵਾਂਗ ਨਜ਼ਰ ਆ ਰਹੀ ਹੈ :

ਅਰਮਾਂ ਕੋ ਛੁਪਾਨੇ ਸੇ ਮੁਸੀਬਤ ਮੇਂ ਹੈ ਜਾਂ ਔਰ।
ਸ਼ੋਲੋਂ ਕੋ ਦਬਾਨੇ ਸੇ ਉਠਤਾ ਹੈ ਧੂਆਂ ਔਰ।
...........
 
ਪੈਗਾਸਸ ਕੀ ਹੈ ਤੇ ਕਿਵੇਂ ਕੰਮ ਕਰਦਾ ਹੈ?
ਪੈਗਾਸਸ ਇਜ਼ਰਾਈਲ ਦੀ ਐਨ.ਐਸ.ਓ. ਨਾਂਅ ਦੀ ਸਾਇਬਰ ਇੰਟੈਲੀਜੈਂਸ ਕੰਪਨੀ ਵਲੋਂ ਬਣਾਇਆ ਇਕ ਜਾਸੂਸੀ ਸਾਫਟਵੇਅਰ ਹੈ। ਇਸ ਨਾਲ ਕਿਸੇ ਵਿਅਕਤੀ ਦੇ ਫੋਨ ਰਾਹੀਂ ਉਸ ਦੇ ਸੁਨੇਹੇ, ਈ.ਮੇਲਾਂ, ਫੋਨ ਕਾਲਾਂ, ਕੈਮਰਾ ਤੇ ਮਾਈਕਰੋਫੋਨ ਆਦਿ ਤੱਕ ਹਾਈਜੈਕ ਕਰਕੇ ਉਸ ਬਾਰੇ ਸਭ ਕੁਝ ਜਾਣਿਆ ਜਾ ਸਕਦਾ ਹੈ। ਇਹ ਜੀ.ਮੇਲ, ਫੇਸ ਬੁੱਕ, ਵਟਸਐਪ, ਫੇਸ ਟਾਈਮ ਵਾਇਬਰ, ਟੈਲੀਗਰਾਮ, ਈ ਚੈਟ ਅਤੇ ਕਈ ਹੋਰ ਐਪਾਂ ਨਾਲ ਜੁੜ ਕੇ ਜਾਸੂਸੀ ਕਰ ਸਕਦਾ ਹੈ। ਇਹ ਐਂਡਰਾਇਡ, ਸਿੰਬਿਅਨ ਫੋਨਾਂ ਤੋਂ ਇਲਾਵਾ ਐਪਲ ਦੇ ਆਈ. ਫੋਨਾਂ 'ਤੇ ਵੀ ਕੰਮ ਕਰ ਸਕਦਾ ਹੈ। ਇਸ ਲਈ ਕਿਸੇ ਲਿੰਕ 'ਤੇ ਕਲਿਕ ਕਰਵਾਉਣ ਦੀ ਵੀ ਲੋੜ ਨਹੀਂ। ਇਹ ਇਕ ਖ਼ਾਸ ਤਕਨੀਕ 'ਫਾਰਮਾਰੂਟ' ਅਧੀਨ ਕੰਮ ਕਰਦਾ ਹੈ। 'ਇਜ਼ਰਾਈਲ' ਦਾ ਕਹਿਣਾ ਹੈ ਕਿ ਇਹ ਸਾਫਟਵੇਅਰ ਸਿਰਫ ਸਰਕਾਰਾਂ ਜਾਂ ਉਨ੍ਹਾਂ ਦੀਆਂ ਅਧਿਕਾਰਤ ਏਜੰਸੀਆਂ ਨੂੰ ਹੀ ਵੇਚਿਆ ਜਾਂਦਾ ਹੈ। ਹੁਣ ਤੱਕ ਕਰੀਬ 40 ਦੇਸ਼ਾਂ ਵਲੋਂ ਇਹ ਸਾਫਟਵੇਅਰ ਖ਼ਰੀਦੇ ਜਾਣ ਦੀ ਚਰਚਾ ਹੈ। ਇਸ ਦੀ ਕੀਮਤ ਇਕ ਵਾਰ ਐਂਡਰਾਇਡ ਵਾਸਤੇ 3.7 ਕਰੋੜ ਰੁਪਏ ਹੈ ਅਤੇ ਆਈ. ਫੋਨ ਲਈ 4.8 ਕਰੋੜ। ਇਹ 10 ਫੋਨਾਂ 'ਤੇ ਵਰਤਿਆ ਜਾ ਸਕਦਾ ਹੈ। ਪਰ ਇਸ ਤੋਂ ਬਾਅਦ ਹੋਰ ਫੋਨਾਂ 'ਤੇ ਵਰਤਣ ਲਈ ਕਰੀਬ 10 ਤੋਂ 11 ਲੱਖ ਰੁਪਏ ਪ੍ਰਤੀ ਫੋਨ ਦੇ ਹਿਸਾਬ ਨਾਲ ਕੰਪਨੀ ਨੂੰ ਦੇਣੇ ਪੈਂਦੇ ਹਨ। ਇਹ ਕਿੰਨਾ ਮਹਿੰਗਾ ਹੈ ਇਸ ਦਾ ਅੰਦਾਜ਼ਾ ਮੈਕਸੀਕੋ ਦੇ ਪ੍ਰਮੁੱਖ ਸਕਿਉਰਿਟੀ ਅਫ਼ਸਰ ਦੇ ਇੰਕਸ਼ਾਫ਼ ਤੋਂ ਹੋ ਜਾਂਦਾ ਹੈ ਕਿ ਮੈਕਸੀਕੋ ਨੇ ਦੋ ਵਾਰ ਪੈਗਾਸਸ ਲਈ 452 ਕਰੋੜ ਰੁਪਏ ਦੇ ਕਰੀਬ ਅਦਾ ਕੀਤੇ ਹਨ।

ਅਕਾਲੀ ਦਲ ਦਾ ਮਾਰਚ ਇਕ ਨਵਾਂ ਮੋੜ
ਕੋਈ ਕਿਰਦਾਰ ਅਦਾ ਕਰਤਾ ਹੈ ਕੀਮਤ ਇਸ ਕੀ,
ਜਬ ਕਹਾਨੀ ਕੋ ਨਯਾ ਮੋੜ ਦੀਆ ਜਾਤਾ ਹੈ।

ਅਸੀਂ ਸਮਝਦੇ ਹਾਂ ਕਿ ਅਕਾਲੀ ਦਲ ਵਲੋਂ ਕਿਸਾਨ ਅੰਦੋਲਨ ਦੇ ਹੱਕ ਵਿਚ ਗੁਰਦੁਆਰਾ ਰਕਾਬ ਗੰਜ ਤੋਂ ਸੰਸਦ ਤੱਕ ਕੱਢਿਆ ਜਾਣ ਵਾਲਾ ਰੋਸ ਮਾਰਚ ਕਿਸਾਨ ਅੰਦੋਲਨ ਲਈ ਇਕ ਨਵਾਂ ਮੋੜ ਸਾਬਤ ਹੋ ਸਕਦਾ ਹੈ। ਪਰ ਇਸ ਨਵੇਂ ਮੋੜ ਦੀ ਕੀਮਤ ਕਿਸ ਕਿਰਦਾਰ ਨੂੰ ਭਰਨੀ ਪਵੇਗੀ, ਇਸ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ। ਕਿਸਾਨ ਅੰਦੋਲਨ ਅਤੇ ਪੰਜਾਬ ਦੀ ਰਾਜਨੀਤੀ ਲਈ ਇਹ ਮਾਰਚ ਦੋਧਾਰੀ ਤਲਵਾਰ ਵਰਗਾ ਸਾਬਤ ਹੋ ਸਕਦਾ ਹੈ। ਇਕ ਪਾਸੇ ਇਸ ਦੇ ਚੰਗੇ ਪਹਿਲੂ ਵੀ ਹਨ। ਜਿਵੇਂ 'ਅਕਾਲੀ ਦਲ' ਵਲੋਂ ਕਿਸਾਨ ਅੰਦੋਲਨ ਦੇ ਹੱਕ ਵਿਚ ਕੀਤੀ ਇਹ ਪਹਿਲ ਪੰਜਾਬ ਦੀਆਂ ਬਾਕੀ ਪਾਰਟੀਆਂ ਨੂੰ ਇਸ ਦਿਸ਼ਾ ਵਿਚ ਪਾਰਟੀ ਪੱਧਰ 'ਤੇ ਕੁਝ ਕਰਨ ਲਈ ਉਕਸਾਏਗੀ, ਜਿਸ ਨਾਲ ਕਿਸਾਨ ਅੰਦੋਲਨ ਨੂੰ ਸਫਲਤਾ ਵੀ ਮਿਲ ਸਕਦੀ ਹੈ, ਕਿਉਂਕਿ ਚੋਣਾਂ ਸਿਰ 'ਤੇ ਹੋਣ ਕਾਰਨ ਹਰ ਪਾਰਟੀ ਕਿਸਾਨ ਵੋਟਾਂ ਲਈ ਤਰਲੋਮੱਛੀ ਹੋ ਰਹੀ ਹੈ। ਫਿਰ ਇਸ ਰੋਸ ਮਾਰਚ ਦੀ ਸਫਲਤਾ 'ਅਕਾਲੀ ਦਲ' ਨੂੰ ਪੰਜਾਬ ਦੀਆਂ ਪਰੰਪਰਾਗਤ ਮੰਗਾਂ ਲਈ ਲੜਾਈ ਛੇੜਨ ਦੇ ਸਮਰੱਥ ਹੋਣ ਦਾ ਹੌਸਲਾ ਵੀ ਦੇ ਸਕਦੀ ਹੈ। ਪਰ ਇਸ ਮਾਰਚ ਨਾਲ ਕੁਝ ਨੁਕਸਾਨ ਵੀ ਹੋ ਸਕਦੇ ਹਨ। ਸਭ ਤੋਂ ਵੱਧ ਸੁਚੇਤ ਰਹਿਣ ਵਾਲੀ ਗੱਲ ਇਹ ਹੈ ਕਿ ਪੌਣੇ ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ 'ਤੇ ਅਜੇ ਤੱਕ ਇਹ ਠੱਪਾ ਨਹੀਂ ਲੱਗ ਸਕਿਆ ਕਿ ਇਹ ਸਿਰਫ ਇਕ ਵਿਸ਼ੇਸ਼ ਧਰਮ ਨੂੰ ਮੰਨਣ ਵਾਲੇ ਲੋਕਾਂ ਦਾ ਅੰਦੋਲਨ ਹੈ। ਹੁਣ ਅਕਾਲੀ ਦਲ ਨੂੰ ਵੀ ਆਪਣੇ ਰੋਸ ਮਾਰਚ ਵਿਚ ਇਸ ਗੱਲ ਦਾ ਖਿਆਲ ਰੱਖਣਾ ਪਵੇਗਾ।
 
ਇਹ ਬਿਲਕੁਲ ਸਪੱਸ਼ਟ ਹੈ ਕਿ ਕਿਸਾਨ ਜਥੇਬੰਦੀਆਂ ਵਲੋਂ ਅਕਾਲੀ ਦਲ ਤੇ ਪੰਜਾਬ ਦੀਆਂ ਹੋਰ ਪਾਰਟੀਆਂ ਨੂੰ ਆਪਣੀਆਂ ਰੈਲੀਆਂ ਆਦਿ ਰੋਕਣ ਲਈ ਕਹਿਣ ਤੋਂ ਬਾਅਦ ਹੀ ਅਕਾਲੀ ਦਲ ਨੂੰ ਇਹ ਫ਼ੈਸਲਾ ਲੈਣਾ ਪਿਆ ਹੈ। ਇਸ ਨਾਲ ਕਿਸਾਨ ਅੰਦੋਲਨ ਵਿਚ ਜਾਣ ਵਾਲੇ ਅਕਾਲੀ ਵਰਕਰ ਹੁਣ ਅਕਾਲੀ ਦਲ ਦੇ ਕਿਸਾਨਾਂ ਦੇ ਹੱਕ ਵਿਚ ਕੀਤੇ ਜਾਣ ਵਾਲੇ ਪ੍ਰੋਗਰਾਮ ਵਿਚ ਸ਼ਾਮਿਲ ਹੋਣਗੇ। ਬਾਕੀ ਪਾਰਟੀਆਂ ਵੀ ਇਸ ਦੇ ਵੇਖਾ-ਵੇਖੀ ਆਪੋ-ਆਪਣੇ ਵੱਖਰੇ ਪ੍ਰੋਗਰਾਮ ਕਿਸਾਨ ਮੰਗਾਂ ਦੇ ਹੱਕ ਵਿਚ ਦੇ ਸਕਦੀਆਂ ਹਨ। ਸਿਆਸੀ ਪਾਰਟੀਆਂ ਕਿਸੇ ਨਾ ਕਿਸੇ ਰੂਪ ਵਿਚ ਆਪਣੀ ਸਰਗਰਮੀ ਬਣਾਈ ਰੱਖਣ ਲਈ ਯਤਨਸ਼ੀਲ ਰਹਿਣਗੀਆਂ, ਕਿਉਂਕਿ ਚੋਣਾਂ ਵਿਚ ਕੁਝ ਮਹੀਨੇ ਹੀ ਬਾਕੀ ਰਹਿ ਗਏ ਹਨ। ਕਿਸਾਨ ਆਗੂਆਂ ਨੂੰ ਵੀ ਇਹ ਗੱਲ ਸਮਝਣੀ ਚਾਹੀਦੀ ਹੈ। 
 
ਫੋਨ : 92168-60000
E. mail : hslall@ymail.com

 
 

 
62'ਪੈਗਾਸਸ' ਮਾਮਲੇ ਨੇ ਘੇਰ ਲਈ ਭਾਰਤ ਸਰਕਾਰ
ਹਰਜਿੰਦਰ ਸਿੰਘ ਲਾਲ
61ਪੰਜਾਬੀ ਸ਼ਬਦ-ਜੋੜਾਂ ਦੇ ਮਿਆਰੀਕਰਨ ਦਾ ਮਸਲਾ
ਕੇਹਰ ਸ਼ਰੀਫ਼, ਜਰਮਨੀ
60ਪੰਜਾਬ ਲਈ ਨਵੀਂ ਚੁਣੌਤੀ: ਅਗਵਾਈ ਸੰਕਟ
ਹਰਜਿੰਦਰ ਸਿੰਘ ਲਾਲ 
59-4ਮੁਜ਼ੱਫ਼ਰਨਗਰ ਮਹਾਂ ਪੰਚਾਇਤ ਦੇ ਵਿਸ਼ਾਲ ਇਕੱਠ ਨੇ ਕੇਂਦਰ ਸਰਕਾਰ ਦੀ ਨੀਂਦ ਹਰਾਮ ਕੀਤੀ
ਉਜਾਗਰ ਸਿੰਘ, ਪਟਿਆਲਾ
58ਇਤਿਹਾਸ ਨਾਲ ਛੇੜਛਾੜ ਠੀਕ ਨਹੀਂ 
ਹਰਜਿੰਦਰ ਸਿੰਘ ਲਾਲ 
57ਅਮਰੀਕਨ ਫ਼ੌਜ ਅਫ਼ਗਾਨਿਸਤਾਨ ‘ਚੋਂ ਕਿਉਂ ਭੱਜੀ?
ਸ਼ਿਵਚਰਨ ਜੱਗੀ ਕੁੱਸਾ, ਲੰਡਨ
56ਕਰਨਾਲ ਕੋਲ ਕਿਸਾਨਾਂ 'ਤੇ ਹਰਿਆਣਾ ਸਰਕਾਰ ਵੱਲੋਂ ਜ਼ਾਲਮਾਨਾ ਹਮਲਾ
ਉਜਾਗਰ ਸਿੰਘ, ਪਟਿਆਲਾ
55ਕਾਂਗਰਸ ਦੀ ਅੰਦਰੂਨੀ ਕਸ਼ਮਕਸ਼ ਥੰਮ੍ਹਣ ਦੀ ਅਜੇ ਸੰਭਾਵਨਾ ਨਹੀਂ
ਹਰਜਿੰਦਰ ਸਿੰਘ ਲਾਲ
54ਵਿਧਾਨ ਸਭਾ ਚੋਣਾਂ-2022
ਪੰਜਾਬ ਦੀ ਰਾਜਸੀ ਸਥਿਤੀ ਅਜੇ ਵੀ ਅਸਪਸ਼ਟ
ਹਰਜਿੰਦਰ ਸਿੰਘ ਲਾਲ 
53ਵਿਧਾਨ ਸਭਾ ਹਲਕਾ ਦੀਨਾਨਗਰ ਵਿੱਚ ਲੋਕ ਅਧਿਕਾਰ ਲਹਿਰ ਦਾ ਲੋਕ ਚੇਤਨਾ ਦਾ ਆਗਾਜ਼
ਡਾ. ਗੁਰਇਕਬਾਲ ਸਿੰਘ ਕਾਹਲੋਂ  
51ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਉਪ੍ਰੰਤ …. 
ਪੰਜਾਬ ਕਾਂਗਰਸ ਦੀ ਸੂਰਤ-ਏ-ਹਾਲ
ਹਰਜਿੰਦਰ ਸਿੰਘ ਲਾਲ 
51ਪੰਜਾਬੀਆਂ ਦੀਆਂ ਲੋੜਾਂ ਕੌਣ ਪਛਾਣੇਗਾ?
ਡਾ. ਹਰਸ਼ਿੰਦਰ ਕੌਰ, ਪਟਿਆਲਾ
50ਪੰਜਾਬ ਨੂੰ ਲੱਗੀ ਨਾ-ਮੁਰਾਦ ਸਿਉਂਕ: ਮੁਫ਼ਤਖ਼ੋਰੀ
ਹਰਜਿੰਦਰ ਸਿੰਘ ਲਾਲ
49ਨਸ਼ਿਆਂ ਦੇ ਕਾਰੋਬਾਰੀਆਂ ਨੇ ਕੈਨੇਡਾ ਵਿੱਚ ਪੰਜਾਬੀਆਂ ਦਾ ਅਕਸ ਖ਼ਰਾਬ ਕੀਤਾ
ਉਜਾਗਰ ਸਿੰਘ, ਪਟਿਆਲਾ  
48ਪੰਜਾਬ ਕਾਂਗਰਸ ਦੀ ਰੱਸਾਕਸ਼ੀ ਜਾਰੀ
ਹਰਜਿੰਦਰ ਸਿੰਘ ਲਾਲ
47ਪ੍ਰਯਾਵਰਣ ਵਰਣ ਦੇ ਸ੍ਰੋਤ ਰੁੱਖ- ਸ਼ਰੀਂਹ
ਰਵੇਲ ਸਿੰਘ ਇਟਲੀ 
46ਨਵਜੋਤ ਸਿੰਘ ਸਿੱਧੂ ਲਈ ਪ੍ਰਧਾਨਗੀ ਦਾ ਤਾਜ ਕੰਡਿਆਂ ਦੀ ਸੇਜ ਹੋਵੇਗਾ
ਉਜਾਗਰ ਸਿੰਘ, ਪਟਿਆਲਾ
45ਚੋਣ ਚਰਚਾ ਵਿਚੋਂ ਗਾਇਬ ਪੰਜਾਬ ਦੇ ਅਸਲੀ ਮੁੱਦੇ
 ਹਰਜਿੰਦਰ ਸਿੰਘ ਲਾਲ
44ਚਹੇਤੇ, ਚਾਹੁਣ ਵਾਲਿਆਂ ਤੋਂ ਭੇਡਾਂ, ਲੀਰਾਂ, ਸਾਲਿਆਂ, ਪ੍ਰਾਹੁਣਿਆਂ ਤੱਕ ਦਾ ਸਫ਼ਰ
ਮਨਦੀਪ ਖੁਰਮੀ ਹਿੰਮਤਪੁਰਾ
43ਵੇਲੇ ਦਾ ਰਾਗ
ਕੇਹਰ ਸ਼ਰੀਫ਼, ਜਰਮਨੀ   
42ਪ੍ਰਯਾਵਰਣ ਦੇ ਸ੍ਰੋਤ ਰੁੱਖ:  ਤੂਤ
ਰਵੇਲ ਸਿੰਘ ਇਟਲੀ
41ਕਿਸਾਨੀਅਤ ਦਾ ਰਿਸ਼ਤਾ
ਮਿੰਟੂ ਬਰਾੜ, ਆਸਟ੍ਰੇਲੀਆ    
401984-37 ਸਾਲਾਂ ਬਾਅਦ
ਡਾ. ਹਰਸ਼ਿੰਦਰ ਕੌਰ, ਪਟਿਆਲਾ
39ਸਿਆਸੀ ਪਾਰਟੀਆਂ ਪੰਜਾਬੀਆਂ/ ਸਿੱਖਾਂ  ਨੂੰ ਮੁਫ਼ਤਖ਼ੋਰੇ ਬਣਾਉਣ ‘ਤੇ ਤੁਲੀਆਂ
ਉਜਾਗਰ ਸਿੰਘ, ਪਟਿਆਲਾ 
38ਪੰਜਾਬ ਦਾ ਭਵਿੱਖ ਤੇ ਵੋਟ ਬਟੋਰੂ ਰਾਜਨੀਤੀ
ਹਰਜਿੰਦਰ ਸਿੰਘ ਲਾਲ
37ਕੀ ਕੁੰਵਰ ਵਿਜੈ ਪ੍ਰਤਾਪ ਸਿੰਘ/ਅਧਿਕਾਰੀਆਂ ਦਾ ਸਿਆਸਤ ਵਿੱਚ ਆਉਣਾ ਜ਼ਾਇਜ ਹੈ? /a>
ਉਜਾਗਰ ਸਿੰਘ, ਪਟਿਆਲਾ
36ਸੰਸਾਰ ਦੇ ਦਿਲਾਂ ਨੂੰ ਜਿੱਤਣ ਵਾਲੇ ਮਿਲਖਾ ਸਿੰਘ ਮੌਤ ਅੱਗੇ ਹਾਰ ਗਏ
ਉਜਾਗਰ ਸਿੰਘ, ਪਟਿਆਲਾ
35ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਮੌਕਾਪ੍ਰਸਤ ਗਠਜੋੜ
ਉਜਾਗਰ ਸਿੰਘ, ਪਟਿਆਲਾ
34ਪ੍ਰਯਾਵਰਣ ਦੇ ਸ੍ਰੋਤ ਸਾਡੇ ਰੁੱਖ /span>
ਕਿੱਕਰ 
ਰਵੇਲ ਸਿੰਘ ਇਟਲੀ  
33ਕੀ ਨਰਿੰਦਰ ਮੋਦੀ ਦੇ ਫ਼ੈਸਲਿਆਂ ਦਾ ਵਿਰੋਧ ਨਾ ਕਰਨਾ 'ਭਾਜਪਾ' ਦੇ ਨੇਤਾਵਾਂ ਦੀ ਸਾਜ਼ਸ਼ ਹੈ? 
ਉਜਾਗਰ ਸਿੰਘ, ਪਟਿਆਲਾ   
32ਮਿਰਤਕ ਦੇਹ ਦੀਆਂ ਤਸਵੀਰਾਂ ਜਨਤਕ ਕਰਨੀਆਂ ਕਿੰਨੀਆਂ ਕੁ ਜਾਇਜ਼? 
ਮਿੰਟੂ ਬਰਾੜ ਅਸਟਰੇਲੀਆ
31ਪੰਜਾਬ ਦੇ ਕਾਂਗਰਸੀਆਂ ਦੀ ਲੜਾਈ : ਕਾਂਗਰਸ ਹਾਈ ਕਮਾਂਡ ਦੇ ਗਲੇ ਦੀ ਹੱਡੀ 
ਉਜਾਗਰ ਸਿੰਘ, ਪੰਜਾਬ
30ਭਟਕਦੀਆਂ ਰੂਹਾਂ - ਜਾਗਦੇ ਸੁੱਤੇ ਲੋਕ ! 
ਬੁੱਧ ਸਿੰਘ ਨੀਲੋਂ   
29400ਵੇਂ ਪ੍ਰਕਾਸ਼ ਦੀ ਰੌਸ਼ਨੀ ਵਿੱਚ 
ਸ਼ਿੰਦਰਪਾਲ ਸਿੰਘ  
28ਭਾਰਤ ਦੀ ਕੋਵਿਡ ਦੀ ਦੂਜੀ ਲਹਿਰ: ਗਵਾਹ ਚੁਸਤ ਮੁਦਈ ਸੁਸਤ 
ਉਜਾਗਰ ਸਿੰਘ, ਪਟਿਆਲਾ 
27ਜਾਗੋ ਲੋਕੋ - ਨਾਇਕ  ਬਣੋ ! 
ਬੁੱਧ  ਸਿੰਘ  ਨੀਲੋਂ  
26ਕਿਰਤੀਆਂ ਦੇ ਖੂਨ ਨਾਲ ਸਿੰਜਿਆ ਦਿਹਾੜਾ - ਪਹਿਲੀ ਮਈ
ਕੇਹਰ ਸ਼ਰੀਫ਼, ਜਰਮਨੀ 
25ਸਕਾਟਿਸ਼ ਪਾਰਲੀਮੈਂਟ ਚੋਣਾਂ 2021: ਕਿਸੇ ਨੂੰ ਵੀ ਥਾਲੀ 'ਚ ਪਰੋਸੀ ਜਿੱਤ ਨਾ ਮਿਲਣ ਦੇ ਸੰਕੇਤ
ਮਨਦੀਪ ਖੁਰਮੀ ਹਿੰਮਤਪੁਰਾ,  ਗਲਾਸਗੋ, ਸਕਾਟਲੈਂਡ  
24ਸਿਆਸਤਦਾਨਾ ਨੇ ਸਦੀਆਂ ਪੁਰਾਣੀ ਹਿੰਦੂ ਸਿੱਖ ਭਾਈਚਾਰਕ ਸਾਂਝ ਨੂੰ ਦਰਕਿਨਾਰ ਕੀਤਾ
ਉਜਾਗਰ ਸਿੰਘ, ਪਟਿਆਲਾ
23ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ਼ ਗੁਆਚ ਗਿਆ
ਉਜਾਗਰ ਸਿੰਘ, ਪਟਿਆਲਾ 
22ਲੋਕਤੰਤਰ ਦਾ ਮਹੱਤਵ ਤੇ ਲੋਕਤੰਤਰ ਨੂੰ ਖਤਰੇ
ਕੇਹਰ ਸ਼ਰੀਫ਼, ਜਰਮਨੀ 
21ਮਸਲਾ-ਏ-ਕਲਮ: ਕਲਮਾਂ ਦੀ ਸੁੱਕੀ ਸਿਆਹੀ
ਬੁੱਧ ਸਿੰਘ ਨੀਲ਼ੋਂ   
20ਮੇਰਾ ਅਮਰੀਕਾ ਵਿਚ ਡੇਢ ਸਾਲ ਰਹਿਣਾ ਕਈ ਭਰਮ ਭੁਲੇਖੇ ਦੂਰ ਕਰ ਗਿਆ 
ਉਜਾਗਰ ਸਿੰਘ, ਪਟਿਆਲਾ
19ਅੱਖੀਂ ਡਿੱਠਾ ਸ਼ੌਕਤ ਅਲੀ ਸ਼ਿੰਦਰ ਮਾਹਲ  
ਸ਼ਿੰਦਰਪਾਲ ਸਿੰਘ,   ਯੂ ਕੇ   
18-1ਬ੍ਰਤਾਨਵੀ ਜਨਗਣਨਾ ਦੇ ਕੁੱਝ ਰੌਚਕ ਤੱਥ 
ਸ਼ਿੰਦਰਪਾਲ ਸਿੰਘ,   ਯੂ ਕੇ 
17ਮਾਵਾਂ ਠੰਡੀਆਂ ਛਾਵਾਂ ਦਾ ਦਿਹਾੜਾ 2021 
ਸੁਰਿੰਦਰ ਕੌਰ ਜਗਪਾਲ, ਜੇ ਪੀ   ਯੂ ਕੇ 
16ਮੇਰਾ ਫੱਟੀ ਤੋਂ ਯੂਨੀਕੋਡ ਤੱਕ ਦਾ ਸਫਰ 
ਰਵੇਲ ਸਿੰਘ, ਇਟਲੀ 
15ਬ੍ਰਤਾਨਵੀ ਮਰਦਮ-ਸ਼ੁਮਾਰੀ ਭਾਵ ਜਨਗਣਨਾ 2021
ਸ਼ਿੰਦਰ ਪਾਲ ਸਿੰਘ, ਯੂਕੇ 
14ਸ਼ਹੀਦ ਭਗਤ ਸਿੰਘ ਅਤੇ ਅਸੀਂ 
ਸੰਜੀਵਨ ਸਿੰਘ, ਮੁਹਾਲੀ    
13ਕੈਪਟਨ ਅਮਰਿੰਦਰ ਸਿੰਘ ਦੇ ਸੁਭਾਅ ਦੀਆਂ ਦੋ ਵਿਲੱਖਣ ਗੱਲਾਂ 
ਉਜਾਗਰ ਸਿੰਘ, ਪਟਿਆਲਾ 
12ਸਿਆਣਿਆਂ ਦਾ ਕਿਹਾ ਸਿਰ ਮੱਥੇ 
ਰਵੇਲ ਸਿੰਘ ਇਟਲੀ 
11ਪੰਜਾਬ ਦੇ ਸੰਸਦ ਮੈਂਬਰਾਂ ਦੀ ਖੇਤੀ ਕਾਨੂੰਨਾਂ ਸੰਬੰਧੀ ਕਾਰਗੁਜ਼ਾਰੀ ਦੀ ਪੜਚੋਲ  
ਉਜਾਗਰ ਸਿੰਘਰ, ਪਟਿਆਲਾ
10ਮਰਣੈ ਤੇ ਜਗਤੁ ਡਰੈ  
ਡਾ. ਹਰਸ਼ਿੰਦਰ ਕੌਰ, ਪਟਿਆਲਾ  
09ਕਿਸਾਨ ਅਤੇ ਸਰਕਾਰ : ਮੈਂ ਨਾ ਮਾਨੂੰ ਦੀ ਜ਼ਿਦ
ਹਰਜਿੰਦਰ ਸਿੰਘ ਲਾਲ, ਖੰਨਾ 
08ਕਿਸਾਨ ਤੇ ਸਰਕਾਰ: ਝੁਕਣ ਨੂੰ ਨਹੀਂ ਕੋਈ ਤਿਆਰ
ਹਰਜਿੰਦਰ ਸਿੰਘ ਲਾਲ, ਖੰਨਾ
07ਕੇਂਦਰ ਸਰਕਾਰ ਦੀ ਨੀਤੀ ਅਤੇ ਨੀਅਤ ਵਿਚ ਖੋਟ
ਉਜਾਗਰ ਸਿੰਘ, ਪਟਿਆਲਾ  
06ਕਿਸਾਨ ਮੋਰਚਾ: ਪਲ ਪਲ ਬਦਲਦੀ ਸਥਿਤੀ 
ਹਰਜਿੰਦਰ ਸਿੰਘ ਲਾਲ, ਖੰਨਾ
05ਭਾਰਤੀ ਮੂਲ ਦੀ ਅਮਰੀਕਾ ਦੀ ਪਹਿਲੀ ਇਸਤਰੀ ਉਪ ਰਾਸ਼ਟਰਪਤੀ : ਕਮਲਾ ਹੈਰਿਸ
ਉਜਾਗਰ ਸਿੰਘ, ਪਟਿਆਲਾ 
04ਕੇਂਦਰ ਸਰਕਾਰ ਕਿਸਾਨਾ ਨੂੰ 'ਸੁਪਰੀਮ ਕੋਰਟ' ਰਾਹੀਂ ਧੋਖਾ ਦੇਣ ਵਿਚ ਸਫਲ
ਉਜਾਗਰ ਸਿੰਘ, ਪਟਿਆਲਾ
03ਕਿਰਤੀਆਂ ਦਾ ਕਾਰਪੋਰੇਟ ਘਰਾਣਿਆਂ ਉੱਤੇ ਜਿੱਤ ਦਾ ਇਤਿਹਾਸ
ਡਾ. ਹਰਸ਼ਿੰਦਰ ਕੌਰ, ਪਟਿਆਲਾ 
02ਕਦੇ ਤਾਂ ਟੁੱਟੇਗਾ ਕੇਂਦਰ ਤੇ ਕਿਸਾਨਾਂ ਵਿਚਕਾਰ ਜਮੂਦ
ਹਰਜਿੰਦਰ ਸਿੰਘ ਲਾਲ, ਖੰਨਾ 
01ਬੇਟਾ ਪੜ੍ਹਾਓ - ਬੇਟੀ ਬਚਾਓ!
ਡਾ. ਹਰਸ਼ਿੰਦਰ ਕੌਰ,  ਪਟਿਆਲਾ
67ਕਿਸਾਨ ਅੰਦੋਲਨ ਵਿਚ ਧੀਆਂ ਭੈਣਾ ਮੈਦਾਨ ਵਿਚ ਆ ਗਈਆ
ਉਜਾਗਰ ਸਿੰਘ, ਪਟਿਆਲਾ 
6623 ਦਸੰਬਰ ਰਾਸ਼ਟਰੀ ਕਿਸਾਨ ਦਿਵਸ ਤੇ ਵਿਸ਼ੇਸ਼ -ਭਾਰਤੀ ਕਿਸਾਨ ਦੀ ਹੋਂਦ ਨੂੰ ਖ਼ਤਮ ਕਰਨ ਦੀ ਸੌੜੀ ਸੋਚ!
ਗੋਬਿੰਦਰ ਸਿੰਘ ਢੀਂਡਸਾ 
65ਪ੍ਰਚੰਡ ਸੰਘਰਸ਼ ਪਰ ਬਜ਼ਿਦ ਮੋਦੀ ਸਰਕਾਰ
ਹਰਜਿੰਦਰ ਸਿੰਘ ਲਾਲ, ਖੰਨਾ 
64ਕਿਸਾਨ ਸੰਘਰਸ਼: ਮੁਕਾਬਲਾ ਅਤੇ ਭਵਿੱਖ
ਕਮਲਜੀਤ ਸਿੰਘ ਸ਼ਹੀਦਸਰ  

hore-arrow1gif.gif (1195 bytes)

 
     
   
     
 

Terms and Conditions
Privacy Policy
© 1999-2021, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2020, 5abi.com