|
ਸਿੱਖਾਂ ਨੂੰ 'ਨੀਲਾ ਤਾਰਾ' ਸਾਕਾ ਸਮੇਂ
ਅਸਤੀਫ਼ਾ ਦੇਣ ਵਾਲੇ ਕਿਉਂ ਯਾਦ ਨਹੀਂ ਆਉਂਦੇ?
ਉਜਾਗਰ ਸਿੰਘ, ਪਟਿਆਲਾ
(22/09/2021) |
|
|
|
ਨੀਲਾ
ਤਾਰਾ ਅਪ੍ਰੇਸ਼ਨ ਸਿੱਖ ਪੈਰੋਕਾਰਾਂ ਲਈ ਅਤਿਅੰਤ ਦੁੱਖਦਾਈ
ਘਟਨਾ ਹੈ। ਇਸ ਦੇ ਸੰਤਾਪ ਨੂੰ ਰਹਿੰਦੀ ਦੁਨੀਆਂ ਤੱਕ ਭੁੱਲਾਇਆ ਨਹੀਂ ਜਾ ਸਕਦਾ।
ਸਿਆਸਤਦਾਨ 'ਨੀਲਾ ਤਾਰਾ' ‘ਤੇ ਸਿਆਸਤ ਕਰਨ ਲੱਗ ਜਾਂਦੇ ਹਨ ਜਦੋਂ ਕਿ ਸਿਆਸਤ ਅਤੇ
ਧਰਮ ਦੋਵੇਂ ਵੱਖਰੇ ਹਨ। ਧਰਮ ਹਰ ਇਕ ਵਿਅਕਤੀ ਦਾ ਨਿੱਜੀ ਹੁੰਦਾ ਹੈ। ਹਰ ਸਿੱਖ ਦੇ
ਖ਼ੂਨ ਵਿਚ ਸਿੱਖੀ ਵਸੀ ਹੋਈ ਹੈ। ਸਵਾਲ ਤਾਂ ਇਹ ਹੈ ਕਿ ਕਿਸੇ ਘਟਨਾ ਦੇ ਵਾਪਰਨ ‘ਤੇ
ਸਿੱਖੀ ਕਿਸ ਵਿਅਕਤੀ ਵਿਚ ਪ੍ਰਗਟ ਹੋ ਕੇ ਬਾਹਰ ਆਉਂਦੀ ਹੈ। ਸਿੱਖੀ ਪ੍ਰਗਟ ਵੀ ਗੁਰੂ
ਦੀ ਬਖ਼ਸ਼ਿਸ਼ ਨਾਲ ਹੀ ਹੁੰਦੀ ਹੈ।
ਸਿੱਖ ਸਿਆਸਤਦਾਨ ਜੂਨ ਦੇ ਮਹੀਨੇ ਆਪੋ
ਆਪਣੀ ਸਿਆਸੀ ਰੋਟੀਆਂ ਸੇਕਣ ਦੀਆਂ ਸਕੀਮਾ ਬਣਾਕੇ ਘੱਲੂਘਾਰਾ ਦਿਵਸ ਸਮਾਗਮ ਆਯੋਜਤ
ਅਤੇ ਬਿਆਨਬਾਜ਼ੀ ਕਰਕੇ ਸਿੱਖ ਪੈਰੋਕਾਰਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ਼
ਕਰਦੇ ਹਨ। ਸਾਰਾ ਸਾਲ ਉਹ ਇਸ ਵਿਸ਼ੇ ‘ਤੇ ਜ਼ੁਬਾਨ ਨਹੀਂ ਖੋਲ੍ਹਦੇ, ਸਿਰਫ ਸਿਆਸਤ ਕਰਦੇ
ਹਨ। ਜਿਨ੍ਹਾਂ ਪੈਰੋਕਾਰਾਂ ਦੀਆਂ ਸਾਕਾ 'ਨੀਲਾ ਤਾਰਾ' ਕਰਨ ਨਾਲ ਭਾਵਨਾਵਾਂ
ਕੁਰੇਦੀਆਂ ਗਈਆਂ ਸਨ, ਉਨ੍ਹਾਂ ਨੇ ਆਪੋ ਆਪਣੇ ਅਕੀਦਿਆਂ ਅਨੁਸਾਰ ਰੋਸ ਪ੍ਰਗਟ ਕਰਦੇ
ਹੋਏ ਆਪਣੇ ਵੱਡੇ ਤੋਂ ਵੱਡੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਸਨ। ਦੁੱਖ ਇਸ ਗੱਲ
ਦਾ ਹੈ ਕਿ ਜਿਹੜੇ ਸਿਆਸਤਦਾਨ ਇਸ ਸਾਕੇ ਤੋਂ ਸਿਆਸੀ ਰੋਟੀਆਂ ਸੇਕਣੀਆਂ ਚਾਹੁੰਦੇ ਹਨ,
ਉਹ ਸਿਰਫ ਇਸ ਮਹੀਨੇ ਵਿਚ ਹੀ ਬਿਆਨਬਾਜ਼ੀ ਕਰਕੇ ਅਹੁਦੇ ਪ੍ਰਾਪਤ ਕਰਨਾ ਚਾਹੁੰਦੇ ਹਨ।
ਦੋਹਾਂ ਵਿਚ ਜ਼ਮੀਨ ਅਸਮਾਨ ਦਾ ਅੰਤਰ ਹੈ, ਇਕ ਸਿਆਸਤਦਾਨ ਰੋਸ ਪ੍ਰਗਟ ਕਰਕੇ ਅਹੁਦੇ
ਤੋਂ ਅਸਤੀਫਾ ਦਿੰਦਾ ਹੈ ਪ੍ਰੰਤੂ ਦੂਜਾ ਅਹੁਦਾ ਪ੍ਰਾਪਤ ਕਰਨ ਦਾ ਸਾਧਨ ਬਣਾਉਂਦਾ ਹੈ।
ਇਸ ਤੋਂ ਵੱਡੀ ਦੁੱਖ ਦੀ ਗੱਲ ਕੀ ਹੋ ਸਕਦੀ ਹੈ?
ਸਿੱਖ ਕੌਮ ਨੂੰ ਬਹਾਦਰ,
ਦਲੇਰ ਅਤੇ ਜੁਝਾਰੂ ਗਿਣਿਆਂ ਜਾਂਦਾ ਹੈ। ਪ੍ਰੰਤੂ ਸਿੱਖ ਜ਼ਜ਼ਬਾਤੀ ਵੀ ਬਹੁਤ ਹੁੰਦੇ
ਹਨ। ਸਿੱਖ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ। ਇਨਸਾਨੀਅਤ ਦੀ ਹਰ ਔਖੀ ਘੜੀ ਮੌਕੇ
ਉਹ ਲੋਕਾਈ ਦੇ ਹਮਸਾਏ ਬਣਨ ਲਈ ਤਿਆਰ ਰਹਿੰਦੇ ਹਨ। ਮੁਗਲ ਧਾੜਵੀਆਂ ਨਾਲ ਪੰਗਾ ਲਿਆ,
ਜਦੋਂ ਉਹ ਪੰਜਾਬ ਦੀਆਂ ਬਹੂ ਬੇਟੀਆਂ ਨੂੰ ਚੁੱਕ ਕੇ ਲਿਜਾ ਰਹੇ ਸਨ, ਉਨ੍ਹਾਂ ਨੂੰ
ਵਾਪਸ ਲਿਆਂਦਾ। ਜਦੋਂ ਕਸ਼ਮੀਰ ਦੇ ਪੰਡਤਾਂ ਦਾ ਧਰਮ ਬਦਲਿਆ ਜਾ ਰਿਹਾ ਸੀ, ਉਦੋਂ ਵੀ
ਉਨ੍ਹਾਂ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਦਿੱਲੀ ਜਾ ਕੇ ਕੁਰਬਾਨੀ ਦਿੱਤੀ।
ਸਿੱਖ ਧਰਮ ਨਿਰਪੱਖ ਕੌਮ ਹੈ, ਪ੍ਰੰਤੂ ਦੁੱਖ ਦੀ ਗੱਲ ਹੈ ਕਿ ਸਿੱਖਾਂ ਨੂੰ ਬਹੁਤ
ਸਾਰੀਆਂ ਮੁਸ਼ਕਲਾਂ ਅਤੇ ਜ਼ਿਆਦਤੀਆਂ ਦਾ ਸਾਹਮਣਾ ਵੀ ਅਨੇਕਾਂ ਵਾਰ ਕਰਨਾ ਪਿਆ। ਸਿੱਖਾਂ
ਦੀਆਂ ਧਾਰਮਿਕ ਸੰਸਥਾਵਾਂ ਅਤੇ ਸਿੱਖ ਸਿਆਸਤਦਾਨਾ ਨੇ ਸਿੱਖ ਧਰਮ ਦੇ ਹਿਤਾਂ ਲਈ
ਕੁਰਬਾਨੀਆਂ ਕਰਨ ਵਾਲੇ ਅਜਿਹੇ ਬਹਾਦਰ ਸਿੱਖਾਂ ਦੇ ਯੋਗਦਾਨ ਦਾ ਮੁੱਲ ਨਹੀਂ ਪਾ
ਰਹੀਆਂ, ਸਗੋਂ ਕੁਰਬਾਨੀਆਂ ਕਰਨ ਵਾਲਿਆਂ ਨੂੰ ਅਣਗੌਲਿਆਂ ਕਰਕੇ ਆਪਣੇ ਨਿੱਜੀ ਹਿਤਾਂ
ਦੀ ਪੂਰਤੀ ਕਰਦੀਆਂ ਰਹੀਆਂ ਹਨ। ਜਦੋਂ ਮੈਂ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਦੇ
ਯੋਗਦਾਨ ਬਾਰੇ ਇਕ ਚੈਨਲ ‘ਤੇ ਤਰਲੋਚਨ ਸਿੰਘ ਸਾਬਕਾ ਐਮ ਪੀ ਦੀ ਇੰਟਰਵਿਊ
ਸੁਣ ਰਿਹਾ ਸੀ ਤਾਂ ਮੈਨੂੰ ਇਹ ਲੇਖ ਲਿਖਣ ਦਾ ਵਿਚਾਰ ਬਣਿਆਂ। ਹੋ ਸਕਦਾ ਸਿੱਖ
ਇਨ੍ਹਾਂ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਤੋਂ ਕੁਝ ਪ੍ਰੇਰਨਾ ਲੈ ਸਕਣ।
ਹੈਰਾਨੀ ਇਸ ਗੱਲ ਦੀ ਹੈ ਕਿ 'ਬਲਿਊ ਸਟਾਰ ਅਪ੍ਰੇਸ਼ਨ' ਦੇ ਮੌਕੇ ਪੰਜਾਬ ਦੇ 20 ਸਿੱਖ
ਸਿਆਸਤਦਾਨ ਰਾਜ ਸਭਾ ਅਤੇ ਲੋਕ ਸਭਾ ਦੇ ਮੈਂਬਰ ਸਨ। ਇਸ ਤੋਂ ਇਲਾਵਾ ਬਹੁਤ ਸਾਰੇ
ਸਿੱਖ ਆਈ ਏ ਐਸ ਅਤੇ ਆਈ ਪੀ ਐਸ ਦੇ ਅਹੁਦਿਆਂ ਤੇ ਬਿਰਾਜਮਾਨ
ਸਨ। ਬਹੁਤਿਆਂ ਨੂੰ ਉਨ੍ਹਾਂ ਦੇ ਯੋਗਦਾਨ ਕਰਕੇ ਪਦਮ ਭੂਸ਼ਣ, ਪਦਮ ਸ੍ਰੀ ਅਤੇ ਹੋਰ
ਤਮਗੇ ਮਿਲੇ ਹੋਏ ਸਨ ਪ੍ਰੰਤੂ ਦੁੱਖ ਦੀ ਗੱਲ ਹੈ ਕਿ ਉਨ੍ਹਾਂ ਵਿਚੋਂ ਚੰਦ ਕੁ ਨੂੰ
ਛੱਡਕੇ ਬਾਕੀਆਂ ਨੂੰ ਇਸ ਹਮਲੇ ਦਾ ਕੋਈ ਸੋਗ ਨਹੀਂ ਹੋਇਆ। ਉਨ੍ਹਾਂ ਦੇ ਕੰਨਾਂ ਤੇ
ਜੂੰ ਨਹੀਂ ਸਰਕੀ।
ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਸਿੱਖਾਂ ਦਾ ਸਰਵੋਤਮ
ਧਰਮ ਅਸਥਾਨ ਹੈ। ਸਿਰਫ਼ ਇਕ ਸਿਆਸਤਦਾਨਾ ਕੈਪਟਨ ਅਮਰਿੰਦਰ ਸਿੰਘ ਨੇ ਲੋਕ ਸਭਾ ਦੀ
ਮੈਂਬਰੀ ਅਤੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦਿੱਤਾ ਸੀ ਹਾਲਾਂ ਕਿ ਉਸ ਸਮੇਂ ਉਹ
ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਸਨ। ਏਥੇ ਹੀ ਬਸ ਨਹੀਂ ਜਦੋਂ
ਉਹ ਸੁਰਜੀਤ ਸਿੰਘ ਬਰਨਾਲਾ ਮੁੱਖ ਮੰਤਰੀ ਪੰਜਾਬ ਦੀ ਵਜਾਰਤ ਵਿਚ ਖੇਤੀਬਾੜੀ ਮੰਤਰੀ
ਸਨ ਤਾਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਪੁਲਿਸ ਭੇਜੀ ਗਈ, ਜਿਸਨੂੰ 'ਬਲੈਕ ਥੰਡਰ' ਦਾ
ਨਾਮ ਦਿੱਤਾ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਉਦੋਂ ਵੀ ਵਜਾਰਤ ਵਿਚੋਂ ਰੋਸ ਵਜੋ
ਅਸਤੀਫ਼ਾ ਦੇ ਦਿੱਤਾ ਸੀ। ਹਾਲਾਂ ਕਿ ਕੈਪਟਨ ਅਮਰਿੰਦਰ ਸਿੰਘ ਦਾ ਪ੍ਰਧਾਨ ਮੰਤਰੀ
ਇੰਦਰਾ ਗਾਂਧੀ ਦੇ ਨਾਲ ਪਰਿਵਾਰਕ ਸੰਬੰਧ ਸਨ ਪ੍ਰੰਤੂ ਆਪਣੇ ਧਾਰਮਿਕ ਮਾਮਲਿਆਂ ਵਿਚ
ਇੰਦਰਾ ਗਾਂਧੀ ਦੇ ਦਖ਼ਲ ਦੇਣ ਨੂੰ ਉਨ੍ਹਾਂ ਬੁਰਾ ਮਨਾਇਆ। ਕੈਪਟਨ ਨੇ ਇਕ ਸਿੱਖ ਹੋਣ
ਦੇ ਨਾਤੇ ਅਸਤੀਫਾ ਦਿੱਤਾ ਸੀ।
ਡਾ ਹਰਭਜਨ ਸਿੰਘ ਦਿਓਲ ਨੇ ਪਬਲਿਕ
ਸਰਵਿਸ ਕਮਿਸ਼ਨ ਦੀ ਮੈਂਬਰੀ ਦੇ ਸੰਵਿੱਧਾਨਿਕ ਅਹੁਦੇ ਤੋਂ ਅਸਤੀਫਾ ਦਿੱਤਾ,
ਖ਼ੁਸ਼ਵੰਤ ਸਿੰਘ, ਡਾ ਗੰਡਾ ਸਿੰਘ ਅਤੇ ਸਾਧੂ ਸਿੰਘ ਹਮਦਰਦ ਨੇ ਪਦਮ ਭੂਸ਼ਣ ਦਾ ਖ਼ਿਤਾਬ
ਨੀਲਾ ਤਾਰਾ ਅਪ੍ਰੇਸ਼ਨ ਦੇ ਰੋਸ ਵਜੋਂ ਇਹ ਖ਼ਿਤਾਬ ਵਾਪਸ ਦੇ ਦਿੱਤੇ ਸਨ।
ਸਰਵਿਸਜ ਵਿਚੋਂ ਸਿਰਫ਼ ਦੋ ਅਧਿਕਾਰੀਆਂ ਸਿਮਰਨਜੀਤ ਸਿੰਘ ਮਾਨ ਅਤੇ ਆਈ
ਐਫ ਐਸ ਅਧਿਕਾਰੀ ਹਰਿੰਦਰ ਸਿੰਘ ਖਾਲਸਾ ਨੇ ਅਸਤੀਫੇ ਦਿੱਤੇ ਸਨ। ਆਈ ਪੀ
ਐਸ ਅਧਿਕਾਰੀ ਸਿਮਰਨਜੀਤ ਸਿੰਘ ਮਾਨ ਜੋ ਉਦੋਂ ਡੀ ਆਈ ਜੀ ਦੇ ਅਹੁਦੇ
‘ਤੇ ਤਾਇਨਾਤ ਸਨ, ਉਨ੍ਹਾਂ ਨੇ ਵੀ ਆਈ ਪੀ ਐਸ ਤੋਂ ਅਸਤੀਫ਼ਾ ਦਿੱਤਾ ਸੀ।
ਹਰਿੰਦਰ ਸਿੰਘ ਨਾਰਵੇ ਵਿਚ 'ਹਾਈ ਕਮਿਸ਼ਨਰ' ਸਨ। ਏਸੇ ਤਰ੍ਹਾਂ ਤਿੰਨ ਆਈ ਏ ਐਸ
ਅਧਿਕਾਰੀਆਂ ਅਮਰੀਕ ਸਿੰਘ ਪੂਨੀ, ਹਰਦਿਆਲ ਸਿੰਘ ਅਤੇ ਗੁਰਦੇਵ ਸਿੰਘ ਬਰਾੜ ਰੋਸ ਵਜੋਂ
ਛੁਟੀ ਤੇ ਚਲੇ ਗਏ ਸਨ। ਚਰਨਜੀਤ ਸਿੰਘ ਆਈ ਏ ਐਸ ਜੋ ਬੰਗਲੌਰ ਸਰਕਾਰ ਦੇ
ਮੁੱਖ ਸਕੱਤਰ ਰਹੇ ਅਤੇ ਯੂਨੇਸਕੋ ਵਿਚ ਭਾਰਤ ਦੀ ਪ੍ਰਤੀਨਿਧਤਾ ਕਰਦੇ ਰਹੇ
ਹਨ ਨੇ ਨੌਕਰੀ ਵਿਚ ਹੁੰਦਿਆਂ ਸਾਕਾ 'ਨੀਲਾ ਤਾਰਾ' ਦੇ ਰੋਸ ਵੱਜੋਂ ਵਿਰੋਧ ਮਾਰਚ ਵਿਚ
ਹਿੱਸਾ ਲਿਆ।
ਇਸੇ ਪ੍ਰਕਾਰ ਡਾ ਸੰਤੋਖ਼ ਸਿੰਘ ਜੋ 'ਸਿੱਖ ਸਟੂਡੈਂਟਸ
ਫ਼ੈਡਰੇਸ਼ਨ' ਦੇ ਫਾਊਂਡਰ ਪ੍ਰਧਾਨ ਰਹੇ ਹਨ, ਉਨ੍ਹਾਂ ਨੇ ਵੀ ਲੋਕਾਂ ਨੂੰ
ਲਾਮਬੰਦ ਕਰਕੇ ਸਰਕਾਰ ਦਾ ਡਟਕੇ ਵਿਰੋਧ ਕੀਤਾ। ਇਸ ਤੋਂ ਇਲਾਵਾ ਸਭ ਤੋਂ
ਮਹੱਤਵਪੂਰਨ ਹਜ਼ਾਰਾਂ ਧਰਮੀ ਫ਼ੌਜੀ ਹਨ, ਜਿਨ੍ਹਾਂ ਨੇ ਧਾਰਮਿਕ ਭਾਵਨਾਵਾਂ ਵਿਚ ਵਹਿਕੇ
ਫ਼ੌਜ ਵਿਚ ਬਗਾਬਤ ਕਰ ਦਿੱਤੀ ਸੀ ਉਨ੍ਹਾਂ ਨੂੰ ਨੌਕਰੀਆਂ ਤੋਂ ਬਰਖਾਸਤ ਕਰ ਦਿੱਤਾ
ਗਿਆ। ਦੁੱਖ ਇਸ ਗੱਲ ਦਾ ਹੈ ਕਿ 'ਅਕਾਲੀ ਦਲ' ਦੀ ਪੰਜਾਬ ਵਿਚ 15 ਸਾਲ ਸਰਕਾਰ ਰਹੀ,
ਸਰਕਾਰ ਨੇ ਧਰਮੀ ਫ਼ੌਜੀਆਂ ਦੀ ਸਾਰ ਨਹੀਂ ਲਈ ਅਤੇ ਨਾ ਹੀ ਕਿਸੇ ਕਿਸਮ ਦੀ ਆਰਥਿਕ ਮਦਦ
ਕੀਤੀ ਹੈ। ਬਿਲਕੁਲ ਇਸੇ ਤਰ੍ਹਾਂ 'ਸ਼ਰੋਮਣੀ ਪ੍ਰਬੰਧਕ ਕਮੇਟੀ' ਅਤੇ ਸਿੱਖ ਸੰਸਥਾਵਾਂ
ਨੇ ਵੀ ਕੁਝ ਨਹੀਂ ਕੀਤਾ। ਹਾਲਾਂ ਕਿ 'ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ' ਦਾ ਤਾਂ
ਉਨ੍ਹਾਂ ਦੀ ਮਦਦ ਕਰਨਾ ਫਰਜ ਬਣਦਾ ਸੀ। ਧਰਮੀ ਫ਼ੌਜੀਆਂ ਦੇ ਪਰਿਵਾਰ ਆਰਥਿਕ ਤੰਗੀਆਂ
ਕਰਕੇ ਬਹੁਤ ਮੁਸ਼ਕਲਾਂ ਵਿਚ ਫਸੇ ਰਹੇ ਹਨ।
ਹਰ ਸਾਲ ਸਿੱਖ ਉਦਾਸੀ ਨਾਲ 'ਨੀਲਾ
ਤਾਰਾ ਅਪ੍ਰੇਸ਼ਨ' ਦੇ ਰੋਸ ਵਜੋਂ ਸਮਾਗਮ ਕਰਦੇ ਹਨ ਪ੍ਰੰਤੂ ਕਦੇ ਵੀ ਇਨ੍ਹਾਂ ਸਮਾਗਮਾ
ਵਿਚ ਅਸਤੀਫੇ ਦੇਣ ਵਾਲੇ ਸਿੱਖਾਂ ਨੂੰ ਬੁਲਾਕੇ ਸਿਰੋਪੇ ਦੇ ਕੇ ਸਨਮਾਨਤ ਵੀ ਨਹੀਂ
ਕੀਤਾ। ਕਦੀ ਵੀ ਉਨ੍ਹਾਂ ਨੂੰ ਯਾਦ ਨਹੀਂ ਕੀਤਾ। ਸਗੋਂ ਸਿਆਸਤਦਾਨ ਇਸ ਗੱਲ ਤੋਂ ਹੀ
ਡਰਦੇ ਰਹਿੰਦੇ ਹਨ ਕਿ ਉਹ ਕੁਰਬਾਨੀਆਂ ਕਰਨ ਵਾਲੇ ਉਨ੍ਹਾਂ ਤੋਂ ਅੱਗੇ ਨਾ ਲੰਘ ਜਾਣ।
ਜੇ ਧਿਆਨ ਨਾਲ ਆਪਣੀ ਅੰਤਹਕਰਨ ਦੀ ਅਵਾਜ਼ ਸੁਣਨ ਕੁਰਬਾਨੀਆਂ ਕਰਨ ਵਾਲੇ ਸਿੱਖ ਤਾਂ
ਉਦੋਂ ਹੀ ਉਨ੍ਹਾਂ ਤੋਂ ਅੱਗੇ ਨਿਕਲ ਗਏ ਸਨ, ਜਦੋਂ ਉਹ ਅਸਤੀਫੇ ਦੇ ਕੇ ਅਹੁਦੇ ਛੱਡ
ਗਏ ਸਨ। ਅਸਲ ਵਿਚ ਉਹ ਜਾਗਦੀ ਜ਼ਮੀਰ ਵਾਲੇ ਲੋਕ ਹਨ। ਕੁਰਸੀਆਂ ਦੇ ਲਾਲਚੀ ਸਿਆਸਤਦਾਨਾ
ਨਾਲੋਂ ਸੌ ਗੁਣਾ ਚੰਗੇ ਸਾਬਤ ਹੋਏ ਹਨ, ਜਿਨ੍ਹਾਂ ਦੇ ਦਿਲ ਵਿਚ ਆਪਣੇ ਧਰਮ ਪ੍ਰਤੀ
ਸਤਿਕਾਰ ਹੈ।
ਸਮਾਜ ਭਾਵੇਂ ਸਿਮਰਨਜੀਤ ਸਿੰਘ ਮਾਨ ਬਾਰੇ ਕੁਝ ਵੀ ਕਹੇ। ਹੋ
ਸਕਦਾ ਉਨ੍ਹਾਂ ਬਾਰੇ ਕਈ ਵਾਦਵਿਵਾਦ ਹੋਣ ਪ੍ਰੰਤੂ ਜਿਹੜਾ ਉਨ੍ਹਾਂ ਆਪਣੇ ਅਹੁਦੇ ਤੋਂ
ਰੋਸ ਵਜੋਂ ਅਸਤੀਫ਼ਾ ਦਿੱਤਾ, ਉਸ ਤੋਂ ਕੋਈ ਮੁਨਕਰ ਨਹੀਂ ਹੋ ਸਕਦਾ। ਉਨ੍ਹਾਂ ਅਤੇ
ਉਨ੍ਹਾਂ ਦੇ ਪਰਿਵਾਰ ‘ਤੇ ਕਿਤਨੇ ਸਰੀਰਕ ਅਤੇ ਮਾਨਸਕ ਜ਼ੁਲਮ ਹੋਏ। ਪਵਿਤਰ ਧਾਰਮਿਕ
ਸਥਾਨ ਦੀ ਬੇਹੁਰਮਤੀ ਦਾ ਅਹਿਸਾਸ ਜਾਗਦੀ ਜ਼ਮੀਰ ਵਾਲੇ ਲੋਕਾਂ ਨੂੰ ਹੀ ਹੁੰਦਾ ਹੈ।
ਕੈਪਟਨ ਅਮਰਿੰਦਰ ਸਿੰਘ ਵੀ ਦੋ ਵਾਰ ਮੁੱਖ ਮੰਤਰੀ ਰਹੇ ਹਨ, ਭਾਵੇਂ ਉਨ੍ਹਾਂ
ਦੀ ਦੂਜੀ ਪਾਰੀ ਦੀ ਕਾਰਗੁਜ਼ਾਰੀ ਬਾਰੇ ਕਿਤਨੇ ਕਿੰਤੂ ਪ੍ਰੰਤੂ ਹੋਣ, ਉਹ ਇਕ ਵੱਖਰੀ
ਸਿਆਸੀ ਗੱਲ ਹੈ ਪ੍ਰੰਤੂ ਸਿੱਖਾਂ ਨਾਲ ਹਾਅਦਾ ਨਾਅਰਾ ਮਾਰਨ ਵਾਲੇ ਨਵਾਬ ਮਾਲੇਰ
ਕੋਟਲਾ ਦੀ ਯਾਦ ਨੂੰ ਤਾਜ਼ਾ ਰੱਖਣ ਵਿਚ ਜਿਹੜਾ ਉਨ੍ਹਾਂ ਮਾਲੇਰਕੋਟਲਾ ਨੂੰ ਜਿਲ੍ਹਾ
ਬਣਾਕੇ ਕੀਤਾ ਹੈ, ਉਸਦਾ ਕੋਈ ਸਾਨੀ ਨਹੀਂ ਹੋ ਸਕਦਾ। ਜਿਸ ਵਿਅਕਤੀ ਨੂੰ ਸਿੱਖ ਧਰਮ
ਨਾਲ ਪਿਆਰ ਅਤੇ ਸਤਿਕਾਰ ਹੈ, ਉਹੀ ਅਜਿਹਾ ਫ਼ੈਸਲਾ ਕਰ ਸਕਦਾ ਹੈ।
ਅਕਾਲੀ ਦਲ
ਦੀ ਸਰਕਾਰ ਪੰਜ ਵਾਰ ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ, ਇਕ ਵਾਰ ਜਸਟਿਸ ਗੁਰਨਾਮ
ਸਿੰਘ, ਇਕ ਵਾਰ ਲਛਮਣ ਸਿੰਘ ਗਿੱਲ ਅਤੇ ਪੈਪਸੂ ਵਿਚ ਗਿਆਨ ਸਿੰਘ ਰਾੜੇਵਾਲਾ ਦੀ
ਸਰਕਾਰ ਰਹੀ। ਉਨ੍ਹਾਂ ਵਿਚੋਂ ਕਿਸੇ ਨੇ ਵੀ ਨਵਾਬ ਮਾਲੇਰਕੋਟਲਾ ਦੇ ਯੋਗਦਾਨ ਦੀ
ਮਹੱਤਤਾ ਨਹੀਂ ਸਮਝੀ।
ਕੈਪਟਨ ਅਮਰਿੰਦਰ ਸਿੰਘ ਸਾਕਾ ਨੀਲਾ ਤਾਰਾ ਤੋਂ ਬਾਅਦ
ਅਕਾਲੀ ਦਲ ਵਿੱਚ ਆਏ ਪ੍ਰੰਤੂ ਤਾਕਤ ਦੇ ਭੁੱਖੇ ਸਿਆਸਤਦਾਨਾ ਨੇ ਉਨ੍ਹਾਂ ਦੇ ਪੈਰ
ਨਹੀਂ ਲੱਗਣ ਦਿੱਤੇ। ਉਹ ਬੇਸ਼ਕ ਕਾਂਗਰਸ ਪਾਰਟੀ ਵਿਚ ਹਨ ਪ੍ਰੰਤੂ ਉਹ ਅਕਾਲੀਆਂ ਨਾਲੋਂ
ਵਧੇਰੇ ਸੱਚੇ ਸਿੱਖ ਹਨ। ਜਦੋਂ 1920 ਵਿਚ ਜਲਿਆਵਾਲ ਵਾਲੇ ਬਾਗ ਵਿਚ ਜਨਰਲ ਡਾਇਰ ਨੇ
ਗੋਲੀਆਂ ਚਲਾ ਕੇ ਨਿਰਦੋਸ਼ ਲੋਕਾਂ ਨੂੰ ਮਾਰ ਦਿੱਤਾ ਸੀ ਤਾਂ ਰਾਬਿੰਦਰ ਨਾਥ ਟੈਗੋਰ ਨੇ
ਅੰਗਰੇਜ਼ਾਂ ਨੂੰ ਸਰ ਦਾ ਖ਼ਿਤਾਬ ਵਾਪਸ ਕਰ ਦਿੱਤਾ ਸੀ ਜਿਨ੍ਹਾਂ ਨੂੰ ਹੁਣ ਤੱਕ ਯਾਦ
ਕੀਤਾ ਜਾਂਦਾ ਹੈ।
ਸਿੱਖ ਧਰਮ ਦੇ ਸਿਆਸਤਦਾਨ ਉਨ੍ਹਾਂ ਨੂੰ ਬਣਦਾ ਮਾਨ
ਸਨਮਾਨ ਦੇਣ ਤੋਂ ਵੀ ਕੰਨੀ ਕਤਰਾਉਂਦੇ ਹਨ ਪ੍ਰੰਤੂ ਉਹ ਆਪਣੇ ਆਪ ਨੂੰ ਸਿਆਸੀ ਲਾਭ
ਲੈਣ ਲਈ ਸੱਚੇ ਸਿੱਖ ਕਹਿੰਦੇ ਹਨ। ਸਿੱਖ ਜਗਤ ਧਰਮ ਲਈ ਕੁਰਬਾਨੀਆਂ ਕਰਨ ਵਾਲਿਆਂ ਨੂੰ
ਭੁੱਲੀ ਬੈਠਾ ਹੈ। ਜੇਕਰ ਸਾਡੇ ਸਿਆਸਤਦਾਨਾ ਦਾ ਇਹੋ ਹਾਲ ਰਿਹਾ ਤਾਂ ਉਹ ਦਿਨ ਦੂਰ
ਨਹੀਂ ਜਦੋਂ ਸਾਡੇ ਵਾਰਸ ਸਿੱਖ ਧਰਮ ਤੋਂ ਹੀ ਮੁਨਕਰ ਹੋ ਜਾਣਗੇ। ਸਿੱਖ ਸੰਗਤ ਨੂੰ
ਸੋਚ ਸਮਝ ਕੇ ਆਪਣੇ ਪ੍ਰਤੀਨਿਧ ਚੁਣ ਲੈਣੇ ਚਾਹੀਦੇ ਹਨ ਤਾਂ ਜੋ ਸਿੱਖ ਧਰਮ ਪ੍ਰਫੁਲਤ
ਹੋ ਸਕੇ।
ਸਾਬਕਾ ਜਿਲ੍ਹਾ ਲੋਕ ਸੰਪਰਕ
ਅਧਿਕਾਰੀ ਮੋਬਾਈਲ-94178 13072 ujagarsingh48@yahoo.com
|
|
|
|
|
|
ਸਿੱਖਾਂ
ਨੂੰ 'ਨੀਲਾ ਤਾਰਾ' ਸਾਕਾ ਸਮੇਂ ਅਸਤੀਫ਼ਾ ਦੇਣ ਵਾਲੇ ਕਿਉਂ ਯਾਦ ਨਹੀਂ
ਆਉਂਦੇ? ਉਜਾਗਰ ਸਿੰਘ, ਪਟਿਆਲਾ |
ਰੂੜ੍ਹੀਵਾਦੀ
ਮਾਨਸਿਕਤਾ ਬਨਾਮ ਪੰਜਾਬ ਦਾ ਨਵਾਂ ਮੁੱਖਮੰਤਰੀ - ਚਰਨਜੀਤ ਸਿੰਘ ਚੰਨੀ !
ਕੇਹਰ ਸ਼ਰੀਫ਼, ਜਰਮਨੀ |
ਇੰਡੋ
ਕੈਨੇਡੀਅਨ ਪੰਜਾਬੀਆਂ ਨੇ ਕੈਨੇਡਾ ਦੀਆਂ ਫੈਡਰਲ ਚੋਣਾ ਵਿੱਚ ਜਿੱਤ ਦੇ
ਝੰਡੇ ਗੱਡ ਦਿੱਤੇ ਉਜਾਗਰ ਸਿੰਘ,
ਪਟਿਆਲਾ |
ਕਾਂਗਰਸ
ਹਾਈ ਕਮਾਂਡ ਹਮੇਸ਼ਾ ਆਪਣੇ ਪੈਰਾਂ ਹੇਠ ਕੁਹਾੜਾ ਮਾਰਦੀ ਹੈ
ਉਜਾਗਰ ਸਿੰਘ, ਪਟਿਆਲਾ |
ਬੰਦਾ
ਬਨਾਮ ਬਜ਼ਾਰ ਅਤੇ ਯਾਦਾਂ ਬੁੱਧ
ਸਿੰਘ ਨੀਲੋਂ |
ਬਾਤ
ਸਹੇ ਦੀ ਨੀ - ਪਹੇ ਦੀ ਹੈ ! ਬੁੱਧ
ਸਿੰਘ ਨੀਲੋਂ |
'ਪੈਗਾਸਸ'
ਮਾਮਲੇ ਨੇ ਘੇਰ ਲਈ ਭਾਰਤ ਸਰਕਾਰ
ਹਰਜਿੰਦਰ ਸਿੰਘ ਲਾਲ |
ਪੰਜਾਬੀ
ਸ਼ਬਦ-ਜੋੜਾਂ ਦੇ ਮਿਆਰੀਕਰਨ ਦਾ ਮਸਲਾ
ਕੇਹਰ ਸ਼ਰੀਫ਼, ਜਰਮਨੀ |
ਪੰਜਾਬ
ਲਈ ਨਵੀਂ ਚੁਣੌਤੀ: ਅਗਵਾਈ ਸੰਕਟ
ਹਰਜਿੰਦਰ ਸਿੰਘ ਲਾਲ |
ਮੁਜ਼ੱਫ਼ਰਨਗਰ
ਮਹਾਂ ਪੰਚਾਇਤ ਦੇ ਵਿਸ਼ਾਲ ਇਕੱਠ ਨੇ ਕੇਂਦਰ ਸਰਕਾਰ ਦੀ ਨੀਂਦ ਹਰਾਮ ਕੀਤੀ
ਉਜਾਗਰ ਸਿੰਘ, ਪਟਿਆਲਾ |
ਇਤਿਹਾਸ
ਨਾਲ ਛੇੜਛਾੜ ਠੀਕ ਨਹੀਂ ਹਰਜਿੰਦਰ
ਸਿੰਘ ਲਾਲ |
ਅਮਰੀਕਨ
ਫ਼ੌਜ ਅਫ਼ਗਾਨਿਸਤਾਨ ‘ਚੋਂ ਕਿਉਂ ਭੱਜੀ?
ਸ਼ਿਵਚਰਨ ਜੱਗੀ ਕੁੱਸਾ, ਲੰਡਨ |
ਕਰਨਾਲ
ਕੋਲ ਕਿਸਾਨਾਂ 'ਤੇ ਹਰਿਆਣਾ ਸਰਕਾਰ ਵੱਲੋਂ ਜ਼ਾਲਮਾਨਾ ਹਮਲਾ
ਉਜਾਗਰ ਸਿੰਘ, ਪਟਿਆਲਾ |
ਕਾਂਗਰਸ
ਦੀ ਅੰਦਰੂਨੀ ਕਸ਼ਮਕਸ਼ ਥੰਮ੍ਹਣ ਦੀ ਅਜੇ ਸੰਭਾਵਨਾ ਨਹੀਂ
ਹਰਜਿੰਦਰ ਸਿੰਘ ਲਾਲ |
ਵਿਧਾਨ
ਸਭਾ ਚੋਣਾਂ-2022
ਪੰਜਾਬ ਦੀ ਰਾਜਸੀ ਸਥਿਤੀ ਅਜੇ
ਵੀ ਅਸਪਸ਼ਟ ਹਰਜਿੰਦਰ ਸਿੰਘ ਲਾਲ |
ਵਿਧਾਨ
ਸਭਾ ਹਲਕਾ ਦੀਨਾਨਗਰ ਵਿੱਚ ਲੋਕ ਅਧਿਕਾਰ ਲਹਿਰ ਦਾ ਲੋਕ ਚੇਤਨਾ ਦਾ ਆਗਾਜ਼
ਡਾ. ਗੁਰਇਕਬਾਲ ਸਿੰਘ ਕਾਹਲੋਂ |
ਨਵਜੋਤ
ਸਿੰਘ ਸਿੱਧੂ ਦੇ ਪ੍ਰਧਾਨ ਬਣਨ ਉਪ੍ਰੰਤ ….
ਪੰਜਾਬ ਕਾਂਗਰਸ ਦੀ
ਸੂਰਤ-ਏ-ਹਾਲ ਹਰਜਿੰਦਰ ਸਿੰਘ ਲਾਲ |
ਪੰਜਾਬੀਆਂ
ਦੀਆਂ ਲੋੜਾਂ ਕੌਣ ਪਛਾਣੇਗਾ? ਡਾ.
ਹਰਸ਼ਿੰਦਰ ਕੌਰ, ਪਟਿਆਲਾ |
ਪੰਜਾਬ
ਨੂੰ ਲੱਗੀ ਨਾ-ਮੁਰਾਦ ਸਿਉਂਕ: ਮੁਫ਼ਤਖ਼ੋਰੀ
ਹਰਜਿੰਦਰ ਸਿੰਘ ਲਾਲ |
ਨਸ਼ਿਆਂ
ਦੇ ਕਾਰੋਬਾਰੀਆਂ ਨੇ ਕੈਨੇਡਾ ਵਿੱਚ ਪੰਜਾਬੀਆਂ ਦਾ ਅਕਸ ਖ਼ਰਾਬ ਕੀਤਾ
ਉਜਾਗਰ ਸਿੰਘ, ਪਟਿਆਲਾ |
ਪੰਜਾਬ
ਕਾਂਗਰਸ ਦੀ ਰੱਸਾਕਸ਼ੀ ਜਾਰੀ
ਹਰਜਿੰਦਰ ਸਿੰਘ ਲਾਲ |
ਪ੍ਰਯਾਵਰਣ
ਵਰਣ ਦੇ ਸ੍ਰੋਤ ਰੁੱਖ- ਸ਼ਰੀਂਹ ਰਵੇਲ
ਸਿੰਘ ਇਟਲੀ |
ਨਵਜੋਤ
ਸਿੰਘ ਸਿੱਧੂ ਲਈ ਪ੍ਰਧਾਨਗੀ ਦਾ ਤਾਜ ਕੰਡਿਆਂ ਦੀ ਸੇਜ ਹੋਵੇਗਾ
ਉਜਾਗਰ ਸਿੰਘ, ਪਟਿਆਲਾ |
ਚੋਣ
ਚਰਚਾ ਵਿਚੋਂ ਗਾਇਬ ਪੰਜਾਬ ਦੇ ਅਸਲੀ ਮੁੱਦੇ
ਹਰਜਿੰਦਰ ਸਿੰਘ ਲਾਲ |
ਚਹੇਤੇ,
ਚਾਹੁਣ ਵਾਲਿਆਂ ਤੋਂ ਭੇਡਾਂ, ਲੀਰਾਂ, ਸਾਲਿਆਂ, ਪ੍ਰਾਹੁਣਿਆਂ ਤੱਕ ਦਾ
ਸਫ਼ਰ ਮਨਦੀਪ ਖੁਰਮੀ ਹਿੰਮਤਪੁਰਾ |
ਵੇਲੇ
ਦਾ ਰਾਗ ਕੇਹਰ ਸ਼ਰੀਫ਼, ਜਰਮਨੀ
|
ਪ੍ਰਯਾਵਰਣ
ਦੇ ਸ੍ਰੋਤ ਰੁੱਖ: ਤੂਤ ਰਵੇਲ
ਸਿੰਘ ਇਟਲੀ |
ਕਿਸਾਨੀਅਤ
ਦਾ ਰਿਸ਼ਤਾ ਮਿੰਟੂ ਬਰਾੜ,
ਆਸਟ੍ਰੇਲੀਆ |
1984-37
ਸਾਲਾਂ ਬਾਅਦ ਡਾ. ਹਰਸ਼ਿੰਦਰ ਕੌਰ,
ਪਟਿਆਲਾ |
ਸਿਆਸੀ
ਪਾਰਟੀਆਂ ਪੰਜਾਬੀਆਂ/ ਸਿੱਖਾਂ ਨੂੰ ਮੁਫ਼ਤਖ਼ੋਰੇ ਬਣਾਉਣ ‘ਤੇ ਤੁਲੀਆਂ
ਉਜਾਗਰ ਸਿੰਘ, ਪਟਿਆਲਾ |
ਪੰਜਾਬ
ਦਾ ਭਵਿੱਖ ਤੇ ਵੋਟ ਬਟੋਰੂ ਰਾਜਨੀਤੀ
ਹਰਜਿੰਦਰ ਸਿੰਘ ਲਾਲ |
ਕੀ
ਕੁੰਵਰ ਵਿਜੈ ਪ੍ਰਤਾਪ ਸਿੰਘ/ਅਧਿਕਾਰੀਆਂ ਦਾ ਸਿਆਸਤ ਵਿੱਚ ਆਉਣਾ ਜ਼ਾਇਜ ਹੈ?
/a> ਉਜਾਗਰ ਸਿੰਘ, ਪਟਿਆਲਾ |
ਸੰਸਾਰ
ਦੇ ਦਿਲਾਂ ਨੂੰ ਜਿੱਤਣ ਵਾਲੇ ਮਿਲਖਾ ਸਿੰਘ ਮੌਤ ਅੱਗੇ ਹਾਰ ਗਏ
ਉਜਾਗਰ ਸਿੰਘ, ਪਟਿਆਲਾ |
ਸ਼੍ਰੋਮਣੀ
ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਮੌਕਾਪ੍ਰਸਤ ਗਠਜੋੜ
ਉਜਾਗਰ ਸਿੰਘ, ਪਟਿਆਲਾ |
ਪ੍ਰਯਾਵਰਣ
ਦੇ ਸ੍ਰੋਤ ਸਾਡੇ ਰੁੱਖ /span>
ਕਿੱਕਰ
ਰਵੇਲ ਸਿੰਘ ਇਟਲੀ |
ਕੀ
ਨਰਿੰਦਰ ਮੋਦੀ ਦੇ ਫ਼ੈਸਲਿਆਂ ਦਾ ਵਿਰੋਧ ਨਾ ਕਰਨਾ 'ਭਾਜਪਾ' ਦੇ ਨੇਤਾਵਾਂ ਦੀ
ਸਾਜ਼ਸ਼ ਹੈ? ਉਜਾਗਰ ਸਿੰਘ, ਪਟਿਆਲਾ |
ਮਿਰਤਕ
ਦੇਹ ਦੀਆਂ ਤਸਵੀਰਾਂ ਜਨਤਕ ਕਰਨੀਆਂ ਕਿੰਨੀਆਂ ਕੁ ਜਾਇਜ਼?
ਮਿੰਟੂ ਬਰਾੜ ਅਸਟਰੇਲੀਆ |
ਪੰਜਾਬ
ਦੇ ਕਾਂਗਰਸੀਆਂ ਦੀ ਲੜਾਈ : ਕਾਂਗਰਸ ਹਾਈ ਕਮਾਂਡ ਦੇ ਗਲੇ ਦੀ ਹੱਡੀ
ਉਜਾਗਰ ਸਿੰਘ, ਪੰਜਾਬ |
ਭਟਕਦੀਆਂ
ਰੂਹਾਂ - ਜਾਗਦੇ ਸੁੱਤੇ ਲੋਕ !
ਬੁੱਧ ਸਿੰਘ ਨੀਲੋਂ |
400ਵੇਂ
ਪ੍ਰਕਾਸ਼ ਦੀ ਰੌਸ਼ਨੀ ਵਿੱਚ
ਸ਼ਿੰਦਰਪਾਲ ਸਿੰਘ |
ਭਾਰਤ
ਦੀ ਕੋਵਿਡ ਦੀ ਦੂਜੀ ਲਹਿਰ: ਗਵਾਹ ਚੁਸਤ ਮੁਦਈ ਸੁਸਤ
ਉਜਾਗਰ ਸਿੰਘ, ਪਟਿਆਲਾ |
ਜਾਗੋ
ਲੋਕੋ - ਨਾਇਕ ਬਣੋ ! ਬੁੱਧ ਸਿੰਘ
ਨੀਲੋਂ |
ਕਿਰਤੀਆਂ
ਦੇ ਖੂਨ ਨਾਲ ਸਿੰਜਿਆ ਦਿਹਾੜਾ - ਪਹਿਲੀ ਮਈ
ਕੇਹਰ ਸ਼ਰੀਫ਼, ਜਰਮਨੀ |
ਸਕਾਟਿਸ਼
ਪਾਰਲੀਮੈਂਟ ਚੋਣਾਂ 2021: ਕਿਸੇ ਨੂੰ ਵੀ ਥਾਲੀ 'ਚ ਪਰੋਸੀ ਜਿੱਤ ਨਾ ਮਿਲਣ
ਦੇ ਸੰਕੇਤ ਮਨਦੀਪ ਖੁਰਮੀ
ਹਿੰਮਤਪੁਰਾ, ਗਲਾਸਗੋ, ਸਕਾਟਲੈਂਡ |
ਸਿਆਸਤਦਾਨਾ
ਨੇ ਸਦੀਆਂ ਪੁਰਾਣੀ ਹਿੰਦੂ ਸਿੱਖ ਭਾਈਚਾਰਕ ਸਾਂਝ ਨੂੰ ਦਰਕਿਨਾਰ ਕੀਤਾ
ਉਜਾਗਰ ਸਿੰਘ, ਪਟਿਆਲਾ |
ਕੋਟਕਪੂਰਾ
ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ਼ ਗੁਆਚ ਗਿਆ
ਉਜਾਗਰ ਸਿੰਘ, ਪਟਿਆਲਾ |
ਲੋਕਤੰਤਰ
ਦਾ ਮਹੱਤਵ ਤੇ ਲੋਕਤੰਤਰ ਨੂੰ ਖਤਰੇ
ਕੇਹਰ ਸ਼ਰੀਫ਼, ਜਰਮਨੀ |
ਮਸਲਾ-ਏ-ਕਲਮ: ਕਲਮਾਂ
ਦੀ ਸੁੱਕੀ ਸਿਆਹੀ ਬੁੱਧ ਸਿੰਘ
ਨੀਲ਼ੋਂ |
ਮੇਰਾ
ਅਮਰੀਕਾ ਵਿਚ ਡੇਢ ਸਾਲ ਰਹਿਣਾ ਕਈ ਭਰਮ ਭੁਲੇਖੇ ਦੂਰ ਕਰ ਗਿਆ
ਉਜਾਗਰ ਸਿੰਘ, ਪਟਿਆਲਾ |
ਅੱਖੀਂ
ਡਿੱਠਾ ਸ਼ੌਕਤ ਅਲੀ ਸ਼ਿੰਦਰ ਮਾਹਲ
ਸ਼ਿੰਦਰਪਾਲ ਸਿੰਘ, ਯੂ ਕੇ |
ਬ੍ਰਤਾਨਵੀ
ਜਨਗਣਨਾ ਦੇ ਕੁੱਝ ਰੌਚਕ ਤੱਥ
ਸ਼ਿੰਦਰਪਾਲ ਸਿੰਘ, ਯੂ ਕੇ |
ਮਾਵਾਂ
ਠੰਡੀਆਂ ਛਾਵਾਂ ਦਾ ਦਿਹਾੜਾ 2021
ਸੁਰਿੰਦਰ ਕੌਰ ਜਗਪਾਲ, ਜੇ ਪੀ ਯੂ ਕੇ |
ਮੇਰਾ
ਫੱਟੀ ਤੋਂ ਯੂਨੀਕੋਡ ਤੱਕ ਦਾ ਸਫਰ
ਰਵੇਲ ਸਿੰਘ, ਇਟਲੀ |
ਬ੍ਰਤਾਨਵੀ
ਮਰਦਮ-ਸ਼ੁਮਾਰੀ ਭਾਵ ਜਨਗਣਨਾ 2021
ਸ਼ਿੰਦਰ ਪਾਲ ਸਿੰਘ, ਯੂਕੇ |
ਸ਼ਹੀਦ
ਭਗਤ ਸਿੰਘ ਅਤੇ ਅਸੀਂ ਸੰਜੀਵਨ
ਸਿੰਘ, ਮੁਹਾਲੀ |
ਕੈਪਟਨ
ਅਮਰਿੰਦਰ ਸਿੰਘ ਦੇ ਸੁਭਾਅ ਦੀਆਂ ਦੋ ਵਿਲੱਖਣ ਗੱਲਾਂ
ਉਜਾਗਰ ਸਿੰਘ, ਪਟਿਆਲਾ |
ਸਿਆਣਿਆਂ
ਦਾ ਕਿਹਾ ਸਿਰ ਮੱਥੇ ਰਵੇਲ ਸਿੰਘ
ਇਟਲੀ |
ਪੰਜਾਬ
ਦੇ ਸੰਸਦ ਮੈਂਬਰਾਂ ਦੀ ਖੇਤੀ ਕਾਨੂੰਨਾਂ ਸੰਬੰਧੀ ਕਾਰਗੁਜ਼ਾਰੀ ਦੀ ਪੜਚੋਲ
ਉਜਾਗਰ ਸਿੰਘਰ, ਪਟਿਆਲਾ |
ਮਰਣੈ
ਤੇ ਜਗਤੁ ਡਰੈ ਡਾ. ਹਰਸ਼ਿੰਦਰ
ਕੌਰ, ਪਟਿਆਲਾ |
ਕਿਸਾਨ
ਅਤੇ ਸਰਕਾਰ : ਮੈਂ ਨਾ ਮਾਨੂੰ ਦੀ ਜ਼ਿਦ
ਹਰਜਿੰਦਰ ਸਿੰਘ ਲਾਲ, ਖੰਨਾ |
ਕਿਸਾਨ
ਤੇ ਸਰਕਾਰ: ਝੁਕਣ ਨੂੰ ਨਹੀਂ ਕੋਈ ਤਿਆਰ
ਹਰਜਿੰਦਰ ਸਿੰਘ ਲਾਲ, ਖੰਨਾ |
ਕੇਂਦਰ
ਸਰਕਾਰ ਦੀ ਨੀਤੀ ਅਤੇ ਨੀਅਤ ਵਿਚ ਖੋਟ
ਉਜਾਗਰ ਸਿੰਘ, ਪਟਿਆਲਾ |
ਕਿਸਾਨ
ਮੋਰਚਾ: ਪਲ ਪਲ ਬਦਲਦੀ ਸਥਿਤੀ
ਹਰਜਿੰਦਰ ਸਿੰਘ ਲਾਲ, ਖੰਨਾ |
ਭਾਰਤੀ
ਮੂਲ ਦੀ ਅਮਰੀਕਾ ਦੀ ਪਹਿਲੀ ਇਸਤਰੀ ਉਪ ਰਾਸ਼ਟਰਪਤੀ : ਕਮਲਾ ਹੈਰਿਸ
ਉਜਾਗਰ ਸਿੰਘ, ਪਟਿਆਲਾ |
ਕੇਂਦਰ
ਸਰਕਾਰ ਕਿਸਾਨਾ ਨੂੰ 'ਸੁਪਰੀਮ ਕੋਰਟ' ਰਾਹੀਂ ਧੋਖਾ ਦੇਣ ਵਿਚ ਸਫਲ
ਉਜਾਗਰ ਸਿੰਘ, ਪਟਿਆਲਾ |
ਕਿਰਤੀਆਂ
ਦਾ ਕਾਰਪੋਰੇਟ ਘਰਾਣਿਆਂ ਉੱਤੇ ਜਿੱਤ ਦਾ ਇਤਿਹਾਸ
ਡਾ. ਹਰਸ਼ਿੰਦਰ ਕੌਰ, ਪਟਿਆਲਾ |
ਕਦੇ
ਤਾਂ ਟੁੱਟੇਗਾ ਕੇਂਦਰ ਤੇ ਕਿਸਾਨਾਂ ਵਿਚਕਾਰ ਜਮੂਦ
ਹਰਜਿੰਦਰ ਸਿੰਘ ਲਾਲ, ਖੰਨਾ |
ਬੇਟਾ
ਪੜ੍ਹਾਓ - ਬੇਟੀ ਬਚਾਓ! ਡਾ.
ਹਰਸ਼ਿੰਦਰ ਕੌਰ, ਪਟਿਆਲਾ |
ਕਿਸਾਨ
ਅੰਦੋਲਨ ਵਿਚ ਧੀਆਂ ਭੈਣਾ ਮੈਦਾਨ ਵਿਚ ਆ ਗਈਆ
ਉਜਾਗਰ ਸਿੰਘ, ਪਟਿਆਲਾ |
23
ਦਸੰਬਰ ਰਾਸ਼ਟਰੀ ਕਿਸਾਨ ਦਿਵਸ ਤੇ ਵਿਸ਼ੇਸ਼ -ਭਾਰਤੀ ਕਿਸਾਨ ਦੀ ਹੋਂਦ ਨੂੰ ਖ਼ਤਮ
ਕਰਨ ਦੀ ਸੌੜੀ ਸੋਚ! ਗੋਬਿੰਦਰ ਸਿੰਘ
ਢੀਂਡਸਾ |
ਪ੍ਰਚੰਡ
ਸੰਘਰਸ਼ ਪਰ ਬਜ਼ਿਦ ਮੋਦੀ ਸਰਕਾਰ
ਹਰਜਿੰਦਰ ਸਿੰਘ ਲਾਲ, ਖੰਨਾ |
ਕਿਸਾਨ
ਸੰਘਰਸ਼: ਮੁਕਾਬਲਾ ਅਤੇ ਭਵਿੱਖ
ਕਮਲਜੀਤ ਸਿੰਘ ਸ਼ਹੀਦਸਰ |
|
|
|
|
|
|
|