|
ਚਰਨਜੀਤ ਸਿੰਘ ਚੰਨੀ ਦੀ ਵਜ਼ਾਰਤ ਵਿੱਚ ਨੌਜਵਾਨਾ
ਅਤੇ ਬਜ਼ੁਰਗਾਂ ਨੂੰ ਬਰਾਬਰ ਦੀ ਪ੍ਰਤੀਨਿਧਤਾ
ਉਜਾਗਰ ਸਿੰਘ, ਪਟਿਆਲਾ
(26/09/2021) |
|
|
|
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਫਰਵਰੀ 2022 ਦੇ ਪਹਿਲੇ ਹਫ਼ਤੇ ਹੋਣੀਆਂ ਹਨ।
ਕਾਂਗਰਸ ਹਾਈ ਕਮਾਂਡ ਨੇ ਚੋਣਾ ਤੋਂ ਸਿਰਫ਼ 4 ਮਹੀਨੇ ਪਹਿਲਾਂ ਮੁੱਖ
ਮੰਤਰੀ ਬਦਲਕੇ ਮਾਸਟਰ ਸਟਰੋਕ ਮਾਰਨ ਦੀ ਕੋਸ਼ਿਸ਼ ਕੀਤੀ ਹੈ। ਰਣਨੀਤੀਕਾਰ
ਪ੍ਰਸ਼ਾਂਤ ਕਿਸ਼ੋਰ ਦੀ ਤਜ਼ਵੀਜ਼ ‘ਤੇ ਫੁੱਲ ਚੜ੍ਹਾਉਂਦਿਆਂ ਅਗਲੀਆਂ ਵਿਧਾਨ ਸਭਾ ਚੋਣਾ
ਜਿੱਤਣ ਲਈ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਅਹੁਦਾ ਦੇ ਕੇ ਅਨੁਸੂਚਿਤ
ਜਾਤੀਆਂ ਦੀਆਂ ਵੋਟਾਂ ਵਟੋਰਨ ਦਾ ਪੈਂਤੜਾ ਚਲਿਆ ਹੈ।
ਕਾਂਗਰਸ ਹਾਈ
ਕਮਾਂਡ ਆਮ ਤੌਰ ‘ਤੇ ਮੰਤਰੀਆਂ ਦੇ ਫ਼ੈਸਲੇ ਕਰਨ ਵਿੱਚ ਦੇਰੀ ਕਰ ਦਿੰਦੀ ਹੈ
ਪ੍ਰੰਤੂ ਇਹ ਪਹਿਲੀ ਵਾਰ ਹੈ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
ਦੇ ਸਹੁੰ ਚੁਕਣ ਤੋਂ ਇਕ ਹਫ਼ਤਾ ਬਾਅਦ ਕਾਂਗਰਸ ਹਾਈ ਕਮਾਂਡ ਨੇ ਪੂਰੇ
ਮੰਤਰੀ ਮੰਡਲ ਦੇ ਗਠਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਨਵਾਂ ਮੰਤਰੀ ਮੰਡਲ ਬਣਾਉਣ ਲਈ
ਸਲਾਹ ਕਰਨ ਵਾਸਤੇ ਚਰਨਜੀਤ ਸਿੰਘ ਚੰਨੀ ਨੂੰ 4 ਦਿਨਾਂ ਵਿੱਚ 3 ਵਾਰ ਦਿੱਲੀ ਸੱਦਿਆ
ਗਿਆ। ਇੱਕ ਵਾਰ ਰਾਹੁਲ ਗਾਂਧੀ ਨੇ ਵੀਡੀਓ ਕਾਨਫ਼ਰੰਸ ਕਰਕੇ ਸਲਾਹ ਮਸ਼ਵਰਾ ਕੀਤਾ ਹੈ।
ਦਿੱਲੀ ਜਾਣ ਸਮੇਂ ਮੁੱਖ ਮੰਤਰੀ ਦੇ ਸਹਿਯੋਗੀ ਸੱਗੀ ਨਾਲ ਪਰਾਂਦਾ ਪੰਜਾਬ
ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਉਪ ਮੁੱਖ ਮੰਤਰੀ ਗਏ ਸਨ।
ਪ੍ਰੰਤੂ ਜਦੋਂ ਮੰਤਰੀ ਮੰਡਲ ‘ਤੇ ਹਾਈ ਕਮਾਂਡ ਨੇ ਆਖ਼ਰੀ ਮੋਹਰ ਲਗਾਈ ਉਦੋਂ ਨਵਜੋਤ
ਸਿੰਘ ਸਿੱਧੂ ਨੂੰ ਦਿੱਲੀ ਦਰਬਾਰ ਨੇ ਨਹੀਂ ਬੁਲਾਇਆ। ਇਸ ਤੋਂ ਪਤਾ ਲੱਗਦਾ ਹੈ ਕਿ
ਕਾਂਗਰਸ ਹਾਈ ਕਮਾਂਡ ਮੁੱਖ ਮੰਤਰੀ ਨੂੰ ਫਰੀ ਹੈਂਡ ਦੇਣਾ
ਚਾਹੁੰਦੀ ਹੈ।
ਕੈਪਟਨ ਅਮਰਿੰਦਰ ਸਿੰਘ ਵਿਰੁੱਧ ਬਗਾਬਤ ਕਰਨ ਸਮੇਂ
ਇਕਮੁੱਠਤਾ ਦਾ ਸਬੂਤ ਦੇਣ ਵਾਲੇ ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ
ਦਰਮਿਆਨ ਨਵੇਂ ਮੰਤਰੀਆਂ ਦੀ ਚੋਣ ਵਿੱਚ ਵਖਰੇਵੇਂ ਦੀਆਂ ਕਨਸੋਆਂ ਆ ਰਹੀਆਂ ਹਨ। ਨਵੇਂ
ਮੰਤਰੀ ਮੰਡਲ ਉਪਰ ਕਾਂਗਰਸ ਹਾਈ ਕਮਾਂਡ ਦੀ ਛਾਪ ਸਾਫ਼ ਵਿਖਾਈ ਦਿੰਦੀ ਹੈ।
ਨਵਜੋਤ ਸਿੰਘ ਸਿੱਧੂ ਪ੍ਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਓਮ
ਪ੍ਰਕਾਸ਼ ਸੋਨੀ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕਰਵਾਉਣ ਵਿੱਚ ਸਫਲ ਹੋਏ ਹਨ। ਬਾਕੀ
ਸਾਰੇ ਮੰਤਰੀ ਸੋਨੀਆਂ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਚੋਣ ਹਨ।
ਮੰਤਰੀਆਂ ਦੀ ਸੂਚੀ ਤੋਂ ਪਤਾ ਲਗਦਾ ਹੈ ਕਿ ਕਾਂਗਰਸ ਦੇ ਕਿਸੇ ਇਕ ਧੜੇ ਦਾ ਨਿੱਜੀ
ਪ੍ਰਭਾਵ ਬਹੁਤਾ ਵਿਖਾਈ ਨਹੀਂ ਦਿੰਦਾ।
ਨਵੇਂ 7 ਮੰਤਰੀਆਂ ਵਿੱਚ ਰਾਜ ਕੁਮਾਰ
ਵੇਰਕਾ ਨੂੰ ਛੱਡਕੇ ਕਾਕਾ ਰਣਦੀਪ ਸਿੰਘ, ਪ੍ਰਗਟ ਸਿੰਘ, ਅਮਰਿੰਦਰ ਸਿੰਘ ਰਾਜਾ
ਵੜਿੰਗ, ਗੁਰਕੀਰਤ ਸਿੰਘ ਕੋਟਲੀ ਅਤੇ ਸੰਗਤ ਸਿੰਘ ਗਿਲਜੀਆਂ ਸਾਰੇ ਹੀ 50 ਸਾਲ ਤੋਂ
ਘੱਟ ਉਮਰ ਵਾਲੇ ਨੌਜਵਾਨ ਹਨ। ਪੁਰਾਣੇ ਮੰਤਰੀਆਂ ਵਿੱਚ ਵਿਜੈ ਇੰਦਰ ਸਿੰਗਲਾ ਵੀ
ਨੌਜਵਾਨਾ ਵਿੱਚ ਹੀ ਆਉਂਦੇ ਹਨ। ਨੌਜਵਾਨਾ ਅਤੇ ਬਜ਼ੁਰਗਾਂ ਨੂੰ ਬਰਾਬਰ ਦੀ
ਪ੍ਰਤੀਨਿਧਤਾ ਦਾ ਮਿਲਣਾ ਵੀ ਰਾਹੁਲ ਗਾਂਧੀ, ਪਿ੍ਰਅੰਕਾ ਗਾਂਧੀ ਅਤੇ ਸੋਨੀਆਂ ਗਾਂਧੀ
ਦੀ ਸਿਆਣਪ ਦਾ ਪ੍ਰਤੀਕ ਹੈ।
ਕਾਂਗਰਸ ਹਾਈ ਕਮਾਂਡ ਵੱਲੋਂ ਸਾਰੇ ਵਰਗਾਂ
ਨੂੰ ਨੁਮਾਇੰਦਗੀ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਸੰਗਤ ਸਿੰਘ ਗਿਲਜੀਆਂ ਨਵਜੋਤ ਸਿੰਘ
ਸਿੱਧੂ ਦੇ ਨਾਲ ਕਾਰਜਕਾਰੀ ਪ੍ਰਧਾਨ ਬਣਾਏ ਗਏ ਸਨ। ਪ੍ਰਗਟ ਸਿੰਘ ਵੀ ਨਵਜੋਤ ਸਿੰਘ
ਸਿੱਧੂ ਦੇ ਸਭ ਤੋਂ ਨਜ਼ਦੀਕੀ ਦੋਸਤ ਹਨ, ਉਹ ਉਨ੍ਹਾਂ ਦੇ ਕੋਟੇ ਵਿੱਚੋਂ ਪੰਜਾਬ
ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਵੀ ਹਨ।
ਇਨ੍ਹਾਂ 2 ਦੇ ਮੰਤਰੀ ਬਣਨ ਨਾਲ
ਕੀ ਉਹ ਪਾਰਟੀ ਦੇ ਅਹੁਦਿਆਂ ਤੋਂ ਅਸਤੀਫ਼ੇ ਦੇਣਗੇ? ਕਾਂਗਰਸ ਪਾਰਟੀ ਦੇ ਕੰਮ ਨੂੰ
ਸੁਚਾਰੂ ਢੰਗ ਨਾਲ ਚਲਾਉਣ ਲਈ ਨਵੇਂ ਅਹੁਦੇਦਾਰ ਬਣਾਏ ਜਾਣਗੇ ਕਿ ਨਹੀਂ, ਇਹ ਵੀ ਅਜੇ
ਸ਼ਪਸ਼ਟ ਨਹੀਂ ਹੈ?
ਕੈਪਟਨ ਅਮਰਿੰਦਰ ਸਿੰਘ ਦੀ ਵਜ਼ਾਰਤ ਦੇ 5 ਮੰਤਰੀਆਂ ਦੀ
ਛਾਂਟੀ ਕਰ ਦਿੱਤੀ ਗਈ ਹੈ, ਉਨ੍ਹਾਂ ਵਿੱਚ ਬਲਬੀਰ ਸਿੰਘ ਸਿੱਧੂ, ਸਾਧੂ ਸਿੰਘ
ਧਰਮਸੋਤ, ਸ਼ਾਮ ਸੁੰਦਰ ਅਰੋੜਾ, ਰਾਣਾ ਗੁਰਮੀਤ ਸਿੰਘ ਸੋਢੀ ਅਤੇ ਗੁਰਪ੍ਰੀਤ ਸਿੰਘ
ਕਾਂਗੜ ਸ਼ਾਮਲ ਹਨ। ਛਾਂਟੀ ਕੀਤੇ ਗਏ 2 ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸ਼ੁੰਦਰ ਸ਼ਾਮ
ਅਰੋੜਾ ਅੰਬਿਕਾ ਸੋਨੀ ਦੇ ਨਜ਼ਦੀਕੀ ਹਨ। ਦੋ ਜੱਟ ਸਿੱਖ ਮੰਤਰੀਆਂ ਨੂੰ ਬਾਹਰ
ਦਾ ਰਸਤਾ ਵਿਖਾਕੇ 5 ਜੱਟ ਸਿੱਖ ਮੰਤਰੀ ਬਣਾਏ ਗਏ ਹਨ। ਹੁਣ ਨਵੇਂ ਮੰਤਰੀ ਮੰਡਲ ਵਿੱਚ
9 ਜੱਟ ਸਿੱਖ ਮੰਤਰੀ ਹਨ। ਰਾਣਾ ਗੁਰਜੀਤ ਸਿੰਘ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ
ਦੀ ਵਜ਼ਾਰਤ ਵਿੱਚ ਮੰਤਰੀ ਸਨ ਪ੍ਰੰਤੂ ਰੇਤ ਦੀਆਂ ਖੱਡਾਂ ਦੇ ਵਾਦਵਿਵਾਦ ਕਰਕੇ ਉਨ੍ਹਾਂ
ਨੇ ਮੰਤਰੀ ਮੰਡਲ ਵਿੱਚੋਂ ਅਸਤੀਫ਼ਾ ਦੇ ਦਿੱਤਾ ਸੀ। 2 ਖੱਤਰੀਆਂ ਰਾਣਾ ਗੁਰਮੀਤ ਸਿੰਘ
ਸੋਢੀ ਅਤੇ ਸ਼ੁੰਦਰ ਸ਼ਾਮ ਅਰੋੜਾ ਦੀ ਛਾਂਟੀ ਕੀਤੀ ਗਈ ਹੈ ਪ੍ਰੰਤੂ ਪਛੜੀਆਂ ਸ਼੍ਰੇਣੀਆਂ
ਵਿੱਚੋਂ ਸੰਗਤ ਸਿੰਘ ਗਿਲਜੀਆਂ ਨੂੰ ਸ਼ਾਮਲ ਕਰ ਲਿਆ ਗਿਆ ਹੈ। ਕੈਪਟਨ ਅਮਰਿੰਦਰ ਸਿੰਘ
ਦੇ ਮੰਤਰੀ ਮੰਡਲ ਵਿੱਚ ਪਛੜੀਆਂ ਸ਼੍ਰੇਣੀਆਂ ਨੂੰ ਪ੍ਰਤੀਨਿਧਤਾ ਨਹੀਂ ਮਿਲੀ ਸੀ। 4
ਹਿੰਦੂ ਅਤੇ ਇਕ ਮੁਸਲਿਮ ਭਾਈਚਾਰੇ ਦੇ ਮੰਤਰੀ ਹਨ।
ਕੈਪਟਨ ਅਮਰਿੰਦਰ ਸਿੰਘ
ਦੇ ਮੰਤਰੀ ਮੰਡਲ ਵਿੱਚੋਂ ਇਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ 10
ਮੰਤਰੀ ਦੁਬਾਰਾ ਲਏ ਗਏ ਹਨ, ਜਿਨ੍ਹਾਂ ਵਿੱਚ ਦੋ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ
ਰੰਧਾਵਾ, ਓਮ ਪ੍ਰਕਾਸ਼ ਸੋਨੀ, ਮੰਤਰੀ ਬ੍ਰਹਮ ਮਹਿੰਦਰਾ, ਤਿ੍ਰਪਤ ਰਾਜਿੰਦਰ ਸਿੰਘ
ਬਾਜਵਾ, ਮਨਪ੍ਰੀਤ ਸਿੰਘ ਬਾਦਲ, ਵਿਜੈ ਇੰਦਰ ਸਿੰਗਲਾ, ਸੁਖਬਿੰਦਰ ਸਿੰਘ ਸੁਖ
ਸਰਕਾਰੀਆ, ਰਜ਼ੀਆ ਸੁਲਤਾਨਾ, ਭਾਰਤ ਭੂਸ਼ਣ ਆਸ਼ੂ ਅਤੇ ਅਰੁਣਾ ਚੌਧਰੀ ਸ਼ਾਮਲ ਹਨ।
ਅਨੁਸੂਚਿਤ ਜਾਤੀਆਂ ਵਿੱਚੋਂ ਸਾਧੂ ਸਿੰਘ ਧਰਮਸੋਤ ਦੀ ਥਾਂ ‘ਤੇ ਰਾਜ ਕੁਮਾਰ
ਵੇਰਕਾ ਨੂੰ ਸ਼ਾਮਲ ਕੀਤਾ ਗਿਆ ਹੈ, ਇਸ ਤਰ੍ਹਾਂ ਅਨੁਸੂਚਿਤ ਜਾਤੀਆਂ ਦੀ ਪ੍ਰਤੀਨਿਧਤਾ
ਪਹਿਲਾਂ ਦੀ ਤਰ੍ਹਾਂ ਬਰਕਰਾਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਵਿਰੁੱਧ ਬਗ਼ਾਬਤ ਕਰਨ
ਵਾਲਿਆਂ ਵਿੱਚੋਂ ਇਕ ਮੁੱਖ ਮੰਤਰੀ, ਇਕ ਡਿਪਟੀ ਮੁੱਖ ਮੰਤਰੀ ਅਤੇ 3 ਮੰਤਰੀ ਬਣ ਗਏ
ਹਨ। ਭਾਵ ਬਗ਼ਾਬਤ ਕਰਨ ਵਾਲੇ 5 ਮੰਤਰੀਆਂ ਨੂੰ ਹੀ ਹਾਈ ਕਮਾਂਡ ਨੇ ਅਹੁਦੇ
ਦੇ ਕੇ ਨਿਵਾਜਿਆ ਹੈ, ਜਿਸ ਤੋਂ ਪਤਾ ਚਲਦਾ ਹੈ ਕਿ ਹਾਈ ਕਮਾਂਡ ਦੇ ਇਸ਼ਾਰੇ
‘ਤੇ ਹੀ ਬਗ਼ਾਬਤ ਹੋਈ ਸੀ।
ਇਹ ਵੀ ਧਿਆਨ ਰੱਖਿਆ ਗਿਆ ਹੈ ਕਿ ਕੈਪਟਨ
ਅਮਰਿੰਦਰ ਧੜੇ ਨੂੰ ਨਰਾਜ਼ ਨਾ ਕੀਤਾ ਜਾਵੇ, ਇਸ ਕਰਕੇ ਕੈਪਟਨ ਦੇ ਵਿਸ਼ਵਾਸ਼ ਪਾਤਰਾਂ ਓਮ
ਪ੍ਰਕਾਸ਼ ਸੋਨੀ, ਬ੍ਰਹਮ ਮਹਿੰਦਰਾ, ਵਿਜੈ ਇੰਦਰ ਸਿੰਗਲਾ, ਅਰੁਣਾ ਚੌਧਰੀ, ਰਜ਼ੀਆ
ਸੁਲਤਾਨਾ, ਭਾਰਤ ਭੂਸ਼ਣ ਆਸ਼ੂ ਅਤੇ ਮਨਪ੍ਰੀਤ ਸਿੰਘ ਬਾਦਲ ਨੂੰ ਮੰਤਰੀ ਬਣਾਇਆ ਗਿਆ ਹੈ।
ਰਜ਼ੀਆ ਸੁਲਤਾਨਾ ਭਾਵੇਂ ਨਵਜੋਤ ਸਿੰਘ ਸਿੱਧੂ ਦੇ ਰਣਨੀਤੀਕਾਰ ਮੁਹੰਮਦ ਮੁਸਤਫ਼ਾ ਦੀ
ਪਤਨੀ ਹਨ ਪ੍ਰੰਤੂ ਉਹ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਹਨ। ਇਸੇ ਤਰ੍ਹਾਂ ਭਾਰਤ
ਭੂਸ਼ਣ ਆਸ਼ੂ ਅਤੇ ਨਵਜੋਤ ਸਿੰਘ ਸਿੱਧੂ ਦਾ 36 ਦਾ ਅੰਕੜਾ ਸੀ ਪ੍ਰੰਤੂ ਭਾਰਤ ਭੂਸ਼ਣ ਆਸ਼ੂ
ਸੋਨੀਆਂ ਗਾਂਧੀ ਦੇ ਕੋਟੇ ਵਿੱਚੋਂ ਮੰਤਰੀ ਬਣੇ ਹਨ।
ਮੰਤਰੀ ਮੰਡਲ ਵਿੱਚੋਂ
ਕੁਝ ਮੰਤਰੀਆਂ ਨੂੰ ਕੱਢਣ ਲਗਿਆਂ ਇਸ ਗੱਲ ਦਾ ਵੀ ਧਿਆਨ ਰੱਖਿਆ ਗਿਆ ਹੈ ਕਿ ਜਿਹੜੇ
ਮੰਤਰੀਆਂ ਉਪਰ ਕਥਿਤ ਭਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਸਨ, ਉਨ੍ਹਾਂ ਨੂੰ ਮੰਤਰੀ ਮੰਡਲ
ਵਿੱਚੋਂ ਕੱਢ ਦਿੱਤਾ ਗਿਆ ਹੈ, ਜਿਨ੍ਹਾਂ ਵਿੱਚ ਸਮਾਜ ਭਲਾਈ ਮੰਤਰੀ ਸਾਧੂ ਸਿੰਘ
ਧਰਮਸੋਤ ਜਿਨ੍ਹਾਂ ਉਪਰ ਅਨੁਸੂਚਿਤ ਜ਼ਾਤੀਆਂ ਦੇ ਵਿਦਿਆਰਥੀਆਂ ਦੇ ਵਜ਼ੀਫਿਆਂ ਵਿਚ ਕਥਿਤ
ਘਪਲੇ ਦੇ ਦੋਸ਼ ਲੱਗੇ ਸਨ, ਸਨਅਤ ਮੰਤਰੀ ਸੁੰਦਰ ਸ਼ਾਮ ਅਰੋੜਾ, ਰਾਣਾ ਗੁਰਮੀਤ ਸਿੰਘ
ਸੋਢੀ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਉਪਰ ਵੀ ਅਜਿਹੇ ਇਲਜ਼ਾਮ ਅਖ਼ਬਾਰਾਂ ਦੀਆਂ
ਸੁਰਖੀਆਂ ਬਣਦੇ ਰਹੇ ਸਨ।
ਕੁਝ ਕਥਿਤ ਦੋਸ਼ਾਂ ਵਾਲੇ ਮੰਤਰੀ ਅਜੇ ਵੀ ਆਪਣੀ
ਕੁਰਸੀ ਬਚਾਉਣ ਵਿੱਚ ਸਫਲ ਹੋ ਗਏ ਹਨ। ਕਾਂਗਰਸ ਹਾਈ ਕਮਾਂਡ ਨੇ ਪੰਜਾਬ
ਕਾਂਗਰਸ ਦੇ ਸਾਰੇ ਧੜਿਆਂ ਨੂੰ ਪ੍ਰਤੀਨਿਧਤਾ ਦੇ ਕੇ ਸੰਤੁਸ਼ਟ ਕਰਨ ਦੀ ਕੋਸ਼ਿਸ਼ ਕੀਤੀ
ਹੈ। ਪਹਿਲੀ ਵਾਰ ਪੰਜਾਬ ਦੇ 3 ਖਿਤਿਆਂ ਮਾਲਵਾ ਵਿੱਚੋਂ 9, ਦੁਆਬਾ ਵਿੱਚੋਂ 3
ਅਤੇ ਮਾਝਾ ਵਿੱਚੋਂ 6 ਮੰਤਰੀ ਲੈ ਕੇ ਸੁਚੱਜੀ ਪ੍ਰਤੀਨਿਧਤਾ ਦਿੱਤੀ ਗਈ ਹੈ।
ਮੁੱਖ ਮੰਤਰੀ ਮਾਲਵੇ ‘ਚੋਂ ਅਤੇ ਦੋਵੇਂ ਡਿਪਟੀ ਮੁੱਖ ਮੰਤਰੀ ਮਾਝੇ ਵਿੱਚੋਂ ਲਏ
ਹਨ। ਮਾਝੇ ਵਿੱਚੋਂ ਹੁਣ ਤੱਕ ਇਕੋ ਇਕ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਬਣੇ ਸਨ
ਅਤੇ ਉਨ੍ਹਾਂ ਤੋਂ 57 ਸਾਲ ਬਾਅਦ ਮਾਝੇ ਵਿੱਚੋਂ ਦੋ ਡਿਪਟੀ ਮੁੱਖ ਮੰਤਰੀ ਬਣੇ ਹਨ।
ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤਾਂ ਪਹਿਲਾਂ ਵੀ ਮਾਝੇ ਵਿੱਚੋਂ
ਬਣਦੇ ਰਹੇ ਹਨ।
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਸਭ ਤੋਂ ਵੱਧ ਪੜ੍ਹੇ
ਲਿਖੇ ਹਨ। ਉਤਰੀ ਭਾਰਤ ਦੇ ਸਿਆਸੀ ਜੀਵਨ ਵਿੱਚ ਅਨੁਸੂਚਿਤ ਜਾਤੀਆਂ ਦੇ ਸਰਗਰਮ
ਸਿਆਸਤਦਾਨਾ ਵਿੱਚੋਂ ਚੰਨੀ ਸਭ ਤੋਂ ਵੱਧ ਪੜ੍ਹੇ ਲਿਖੇ ਮੁੱਖ ਮੰਤਰੀ ਹਨ। ਉਨ੍ਹਾਂ ਦੇ
ਮੰਤਰੀ ਮੰਡਲ ਵਿੱਚ 11 ਗ੍ਰੈਜੂਏਟ, 3 ਲਾਅ ਗ੍ਰੈਜੂਏਟ, ਰਾਜ ਕੁਮਾਰ ਵੇਰਕਾ
ਪਲੱਸ ਟੂ ਅਤੇ ਰਜ਼ੀਆ ਸੁਲਤਾਨਾ, ਓਮ ਪ੍ਰਕਾਸ਼ ਸੋਨੀ, ਅਮਰਿੰਦਰ ਸਿੰਘ
ਰਾਜਾ ਵੜਿੰਗ ਅਤੇ ਰਾਣਾ ਗੁਰਜੀਤ ਸਿੰਘ ਦਸਵੀਂ ਪਾਸ ਹਨ। ਸੰਗਤ ਸਿੰਘ ਗਿਲਜੀਆਂ
ਅੰਡਰ ਮੈਟਰਿਕ ਹਨ।
ਮੰਤਰੀ ਮੰਡਲ ਵਿੱਚ 10 ਮੰਤਰੀ ਕਿਸਾਨੀ
ਪਰਿਵਾਰਾਂ ਨਾਲ ਸੰਬੰਧਤ ਹਨ। ਵੇਖਣ ਵਾਲੀ ਗੱਲ ਹੈ ਕਿ ਇਹ ਕਿਸਾਨੀ ਕਿਤੇ ਨਾਲ
ਸੰਬੰਧਤ ਮੰਤਰੀ ਵਰਤਮਾਨ ਕਿਸਾਨ ਅੰਦੋਲਨ ਦੇ ਚਲਦਿਆਂ ਕਿਸਾਨੀ ਦੇ ਹੱਕ ਵਿੱਚ ਪੰਜਾਬ
ਸਰਕਾਰ ਤੋਂ ਕੋਈ ਫ਼ੈਸਲੇ ਕਰਵਾਉਣ ਵਿੱਚ ਸਫ਼ਲ ਹੋਣਗੇ ਜਾਂ ਨਹੀਂ।
2022
ਦੀਆਂ ਵਿਧਾਨ ਸਭਾ ਚੋਣਾ ਦੇ ਨਤੀਜਿਆਂ ਵਿੱਚ ਕਿਸਾਨੀ ਅੰਦੋਲਨ ਦਾ ਪ੍ਰਭਾਵ ਵੇਖਣ ਨੂੰ
ਮਿਲੇਗਾ। ਨਵੇਂ ਮੰਤਰੀਆਂ ਨੂੰ ਪ੍ਰਬੰਧਕੀ ਪ੍ਰਣਾਲੀ ਨੂੰ ਸਮਝਣ ਵਿੱਚ ਵੀ ਥੋੜ੍ਹਾ
ਸਮਾਂ ਲੱਗੇਗਾ। ਇਸ ਲਈ ਨਵੇਂ ਮੰਤਰੀਆਂ ਲਈ ਵਿਭਾਗਾਂ ਦੀ ਆਪਣੀ ਕਾਰਗੁਜ਼ਾਰੀ ਦੇ
ਨਤੀਜੇ ਵਿਖਾਉਣਾ ਇਕ ਚੁਣੌਤੀ ਹੋਵੇਗੀ।
ਚਰਨਜੀਤ ਸਿੰਘ ਚੰਨੀ ਨੇ
ਅਧਿਕਾਰੀਆਂ ਦੀ ਚੋਣ ਹੁਣ ਤੱਕ ਤਾਂ ਮੈਰਿਟ ‘ਤੇ ਕੀਤੀ ਹੈ, ਜਿਨ੍ਹਾਂ ਵਿੱਚ ਮੁੱਖ
ਸਕੱਤਰ ਅਨੁਰਿਧ ਤਿਵਾੜੀ, ਡਾਇਰੈਕਟਰ ਜਨਰਲ ਪੁਲਿਸ ਇਕਬਾਲਪ੍ਰੀਤ ਸਿੰਘ ਸਹੋਤਾ ਅਤੇ
ਪਿ੍ਰੰਸੀਪਲ ਸਕੱਤਰ ਮੁੱਖ ਮੰਤਰੀ ਹੁਸਨ ਲਾਲ ਤੋਂ ਇਲਾਵਾ ਮੁੱਖ ਮੰਤਰੀ ਦੇ ਦਫ਼ਤਰ
ਵਿੱਚ ਤਾਇਨਾਤ ਅਧਿਕਾਰੀ ਸਾਰੇ ਹੀ ਇਮਾਨਦਾਰ ਅਤੇ ਕਾਰਜਕੁਸ਼ਲ ਹਨ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072 ujagarsingh48@yahoo.com
|
|
|
|
|
|
ਚਰਨਜੀਤ
ਸਿੰਘ ਚੰਨੀ ਦੀ ਵਜ਼ਾਰਤ ਵਿੱਚ ਨੌਜਵਾਨਾ ਅਤੇ ਬਜ਼ੁਰਗਾਂ ਨੂੰ ਬਰਾਬਰ ਦੀ
ਪ੍ਰਤੀਨਿਧਤਾ ਉਜਾਗਰ ਸਿੰਘ,
ਪਟਿਆਲਾ |
ਰਾਜਨੀਤੀ
ਉੱਪਰ ਜਾਤ-ਰਾਤ ਤੇ ਧਰਮ ਹਾਵੀ
ਹਰਜਿੰਦਰ ਸਿੰਘ ਲਾਲ |
ਸਿੱਖਾਂ
ਨੂੰ 'ਨੀਲਾ ਤਾਰਾ' ਸਾਕਾ ਸਮੇਂ ਅਸਤੀਫ਼ਾ ਦੇਣ ਵਾਲੇ ਕਿਉਂ ਯਾਦ ਨਹੀਂ
ਆਉਂਦੇ? ਉਜਾਗਰ ਸਿੰਘ, ਪਟਿਆਲਾ |
ਰੂੜ੍ਹੀਵਾਦੀ
ਮਾਨਸਿਕਤਾ ਬਨਾਮ ਪੰਜਾਬ ਦਾ ਨਵਾਂ ਮੁੱਖਮੰਤਰੀ - ਚਰਨਜੀਤ ਸਿੰਘ ਚੰਨੀ !
ਕੇਹਰ ਸ਼ਰੀਫ਼, ਜਰਮਨੀ |
ਇੰਡੋ
ਕੈਨੇਡੀਅਨ ਪੰਜਾਬੀਆਂ ਨੇ ਕੈਨੇਡਾ ਦੀਆਂ ਫੈਡਰਲ ਚੋਣਾ ਵਿੱਚ ਜਿੱਤ ਦੇ
ਝੰਡੇ ਗੱਡ ਦਿੱਤੇ ਉਜਾਗਰ ਸਿੰਘ,
ਪਟਿਆਲਾ |
ਕਾਂਗਰਸ
ਹਾਈ ਕਮਾਂਡ ਹਮੇਸ਼ਾ ਆਪਣੇ ਪੈਰਾਂ ਹੇਠ ਕੁਹਾੜਾ ਮਾਰਦੀ ਹੈ
ਉਜਾਗਰ ਸਿੰਘ, ਪਟਿਆਲਾ |
ਬੰਦਾ
ਬਨਾਮ ਬਜ਼ਾਰ ਅਤੇ ਯਾਦਾਂ ਬੁੱਧ
ਸਿੰਘ ਨੀਲੋਂ |
ਬਾਤ
ਸਹੇ ਦੀ ਨੀ - ਪਹੇ ਦੀ ਹੈ ! ਬੁੱਧ
ਸਿੰਘ ਨੀਲੋਂ |
'ਪੈਗਾਸਸ'
ਮਾਮਲੇ ਨੇ ਘੇਰ ਲਈ ਭਾਰਤ ਸਰਕਾਰ
ਹਰਜਿੰਦਰ ਸਿੰਘ ਲਾਲ |
ਪੰਜਾਬੀ
ਸ਼ਬਦ-ਜੋੜਾਂ ਦੇ ਮਿਆਰੀਕਰਨ ਦਾ ਮਸਲਾ
ਕੇਹਰ ਸ਼ਰੀਫ਼, ਜਰਮਨੀ |
ਪੰਜਾਬ
ਲਈ ਨਵੀਂ ਚੁਣੌਤੀ: ਅਗਵਾਈ ਸੰਕਟ
ਹਰਜਿੰਦਰ ਸਿੰਘ ਲਾਲ |
ਮੁਜ਼ੱਫ਼ਰਨਗਰ
ਮਹਾਂ ਪੰਚਾਇਤ ਦੇ ਵਿਸ਼ਾਲ ਇਕੱਠ ਨੇ ਕੇਂਦਰ ਸਰਕਾਰ ਦੀ ਨੀਂਦ ਹਰਾਮ ਕੀਤੀ
ਉਜਾਗਰ ਸਿੰਘ, ਪਟਿਆਲਾ |
ਇਤਿਹਾਸ
ਨਾਲ ਛੇੜਛਾੜ ਠੀਕ ਨਹੀਂ ਹਰਜਿੰਦਰ
ਸਿੰਘ ਲਾਲ |
ਅਮਰੀਕਨ
ਫ਼ੌਜ ਅਫ਼ਗਾਨਿਸਤਾਨ ‘ਚੋਂ ਕਿਉਂ ਭੱਜੀ?
ਸ਼ਿਵਚਰਨ ਜੱਗੀ ਕੁੱਸਾ, ਲੰਡਨ |
ਕਰਨਾਲ
ਕੋਲ ਕਿਸਾਨਾਂ 'ਤੇ ਹਰਿਆਣਾ ਸਰਕਾਰ ਵੱਲੋਂ ਜ਼ਾਲਮਾਨਾ ਹਮਲਾ
ਉਜਾਗਰ ਸਿੰਘ, ਪਟਿਆਲਾ |
ਕਾਂਗਰਸ
ਦੀ ਅੰਦਰੂਨੀ ਕਸ਼ਮਕਸ਼ ਥੰਮ੍ਹਣ ਦੀ ਅਜੇ ਸੰਭਾਵਨਾ ਨਹੀਂ
ਹਰਜਿੰਦਰ ਸਿੰਘ ਲਾਲ |
ਵਿਧਾਨ
ਸਭਾ ਚੋਣਾਂ-2022
ਪੰਜਾਬ ਦੀ ਰਾਜਸੀ ਸਥਿਤੀ ਅਜੇ
ਵੀ ਅਸਪਸ਼ਟ ਹਰਜਿੰਦਰ ਸਿੰਘ ਲਾਲ |
ਵਿਧਾਨ
ਸਭਾ ਹਲਕਾ ਦੀਨਾਨਗਰ ਵਿੱਚ ਲੋਕ ਅਧਿਕਾਰ ਲਹਿਰ ਦਾ ਲੋਕ ਚੇਤਨਾ ਦਾ ਆਗਾਜ਼
ਡਾ. ਗੁਰਇਕਬਾਲ ਸਿੰਘ ਕਾਹਲੋਂ |
ਨਵਜੋਤ
ਸਿੰਘ ਸਿੱਧੂ ਦੇ ਪ੍ਰਧਾਨ ਬਣਨ ਉਪ੍ਰੰਤ ….
ਪੰਜਾਬ ਕਾਂਗਰਸ ਦੀ
ਸੂਰਤ-ਏ-ਹਾਲ ਹਰਜਿੰਦਰ ਸਿੰਘ ਲਾਲ |
ਪੰਜਾਬੀਆਂ
ਦੀਆਂ ਲੋੜਾਂ ਕੌਣ ਪਛਾਣੇਗਾ? ਡਾ.
ਹਰਸ਼ਿੰਦਰ ਕੌਰ, ਪਟਿਆਲਾ |
ਪੰਜਾਬ
ਨੂੰ ਲੱਗੀ ਨਾ-ਮੁਰਾਦ ਸਿਉਂਕ: ਮੁਫ਼ਤਖ਼ੋਰੀ
ਹਰਜਿੰਦਰ ਸਿੰਘ ਲਾਲ |
ਨਸ਼ਿਆਂ
ਦੇ ਕਾਰੋਬਾਰੀਆਂ ਨੇ ਕੈਨੇਡਾ ਵਿੱਚ ਪੰਜਾਬੀਆਂ ਦਾ ਅਕਸ ਖ਼ਰਾਬ ਕੀਤਾ
ਉਜਾਗਰ ਸਿੰਘ, ਪਟਿਆਲਾ |
ਪੰਜਾਬ
ਕਾਂਗਰਸ ਦੀ ਰੱਸਾਕਸ਼ੀ ਜਾਰੀ
ਹਰਜਿੰਦਰ ਸਿੰਘ ਲਾਲ |
ਪ੍ਰਯਾਵਰਣ
ਵਰਣ ਦੇ ਸ੍ਰੋਤ ਰੁੱਖ- ਸ਼ਰੀਂਹ ਰਵੇਲ
ਸਿੰਘ ਇਟਲੀ |
ਨਵਜੋਤ
ਸਿੰਘ ਸਿੱਧੂ ਲਈ ਪ੍ਰਧਾਨਗੀ ਦਾ ਤਾਜ ਕੰਡਿਆਂ ਦੀ ਸੇਜ ਹੋਵੇਗਾ
ਉਜਾਗਰ ਸਿੰਘ, ਪਟਿਆਲਾ |
ਚੋਣ
ਚਰਚਾ ਵਿਚੋਂ ਗਾਇਬ ਪੰਜਾਬ ਦੇ ਅਸਲੀ ਮੁੱਦੇ
ਹਰਜਿੰਦਰ ਸਿੰਘ ਲਾਲ |
ਚਹੇਤੇ,
ਚਾਹੁਣ ਵਾਲਿਆਂ ਤੋਂ ਭੇਡਾਂ, ਲੀਰਾਂ, ਸਾਲਿਆਂ, ਪ੍ਰਾਹੁਣਿਆਂ ਤੱਕ ਦਾ
ਸਫ਼ਰ ਮਨਦੀਪ ਖੁਰਮੀ ਹਿੰਮਤਪੁਰਾ |
ਵੇਲੇ
ਦਾ ਰਾਗ ਕੇਹਰ ਸ਼ਰੀਫ਼, ਜਰਮਨੀ
|
ਪ੍ਰਯਾਵਰਣ
ਦੇ ਸ੍ਰੋਤ ਰੁੱਖ: ਤੂਤ ਰਵੇਲ
ਸਿੰਘ ਇਟਲੀ |
ਕਿਸਾਨੀਅਤ
ਦਾ ਰਿਸ਼ਤਾ ਮਿੰਟੂ ਬਰਾੜ,
ਆਸਟ੍ਰੇਲੀਆ |
1984-37
ਸਾਲਾਂ ਬਾਅਦ ਡਾ. ਹਰਸ਼ਿੰਦਰ ਕੌਰ,
ਪਟਿਆਲਾ |
ਸਿਆਸੀ
ਪਾਰਟੀਆਂ ਪੰਜਾਬੀਆਂ/ ਸਿੱਖਾਂ ਨੂੰ ਮੁਫ਼ਤਖ਼ੋਰੇ ਬਣਾਉਣ ‘ਤੇ ਤੁਲੀਆਂ
ਉਜਾਗਰ ਸਿੰਘ, ਪਟਿਆਲਾ |
ਪੰਜਾਬ
ਦਾ ਭਵਿੱਖ ਤੇ ਵੋਟ ਬਟੋਰੂ ਰਾਜਨੀਤੀ
ਹਰਜਿੰਦਰ ਸਿੰਘ ਲਾਲ |
ਕੀ
ਕੁੰਵਰ ਵਿਜੈ ਪ੍ਰਤਾਪ ਸਿੰਘ/ਅਧਿਕਾਰੀਆਂ ਦਾ ਸਿਆਸਤ ਵਿੱਚ ਆਉਣਾ ਜ਼ਾਇਜ ਹੈ?
/a> ਉਜਾਗਰ ਸਿੰਘ, ਪਟਿਆਲਾ |
ਸੰਸਾਰ
ਦੇ ਦਿਲਾਂ ਨੂੰ ਜਿੱਤਣ ਵਾਲੇ ਮਿਲਖਾ ਸਿੰਘ ਮੌਤ ਅੱਗੇ ਹਾਰ ਗਏ
ਉਜਾਗਰ ਸਿੰਘ, ਪਟਿਆਲਾ |
ਸ਼੍ਰੋਮਣੀ
ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਮੌਕਾਪ੍ਰਸਤ ਗਠਜੋੜ
ਉਜਾਗਰ ਸਿੰਘ, ਪਟਿਆਲਾ |
ਪ੍ਰਯਾਵਰਣ
ਦੇ ਸ੍ਰੋਤ ਸਾਡੇ ਰੁੱਖ /span>
ਕਿੱਕਰ
ਰਵੇਲ ਸਿੰਘ ਇਟਲੀ |
ਕੀ
ਨਰਿੰਦਰ ਮੋਦੀ ਦੇ ਫ਼ੈਸਲਿਆਂ ਦਾ ਵਿਰੋਧ ਨਾ ਕਰਨਾ 'ਭਾਜਪਾ' ਦੇ ਨੇਤਾਵਾਂ ਦੀ
ਸਾਜ਼ਸ਼ ਹੈ? ਉਜਾਗਰ ਸਿੰਘ, ਪਟਿਆਲਾ |
ਮਿਰਤਕ
ਦੇਹ ਦੀਆਂ ਤਸਵੀਰਾਂ ਜਨਤਕ ਕਰਨੀਆਂ ਕਿੰਨੀਆਂ ਕੁ ਜਾਇਜ਼?
ਮਿੰਟੂ ਬਰਾੜ ਅਸਟਰੇਲੀਆ |
ਪੰਜਾਬ
ਦੇ ਕਾਂਗਰਸੀਆਂ ਦੀ ਲੜਾਈ : ਕਾਂਗਰਸ ਹਾਈ ਕਮਾਂਡ ਦੇ ਗਲੇ ਦੀ ਹੱਡੀ
ਉਜਾਗਰ ਸਿੰਘ, ਪੰਜਾਬ |
ਭਟਕਦੀਆਂ
ਰੂਹਾਂ - ਜਾਗਦੇ ਸੁੱਤੇ ਲੋਕ !
ਬੁੱਧ ਸਿੰਘ ਨੀਲੋਂ |
400ਵੇਂ
ਪ੍ਰਕਾਸ਼ ਦੀ ਰੌਸ਼ਨੀ ਵਿੱਚ
ਸ਼ਿੰਦਰਪਾਲ ਸਿੰਘ |
ਭਾਰਤ
ਦੀ ਕੋਵਿਡ ਦੀ ਦੂਜੀ ਲਹਿਰ: ਗਵਾਹ ਚੁਸਤ ਮੁਦਈ ਸੁਸਤ
ਉਜਾਗਰ ਸਿੰਘ, ਪਟਿਆਲਾ |
ਜਾਗੋ
ਲੋਕੋ - ਨਾਇਕ ਬਣੋ ! ਬੁੱਧ ਸਿੰਘ
ਨੀਲੋਂ |
ਕਿਰਤੀਆਂ
ਦੇ ਖੂਨ ਨਾਲ ਸਿੰਜਿਆ ਦਿਹਾੜਾ - ਪਹਿਲੀ ਮਈ
ਕੇਹਰ ਸ਼ਰੀਫ਼, ਜਰਮਨੀ |
ਸਕਾਟਿਸ਼
ਪਾਰਲੀਮੈਂਟ ਚੋਣਾਂ 2021: ਕਿਸੇ ਨੂੰ ਵੀ ਥਾਲੀ 'ਚ ਪਰੋਸੀ ਜਿੱਤ ਨਾ ਮਿਲਣ
ਦੇ ਸੰਕੇਤ ਮਨਦੀਪ ਖੁਰਮੀ
ਹਿੰਮਤਪੁਰਾ, ਗਲਾਸਗੋ, ਸਕਾਟਲੈਂਡ |
ਸਿਆਸਤਦਾਨਾ
ਨੇ ਸਦੀਆਂ ਪੁਰਾਣੀ ਹਿੰਦੂ ਸਿੱਖ ਭਾਈਚਾਰਕ ਸਾਂਝ ਨੂੰ ਦਰਕਿਨਾਰ ਕੀਤਾ
ਉਜਾਗਰ ਸਿੰਘ, ਪਟਿਆਲਾ |
ਕੋਟਕਪੂਰਾ
ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ਼ ਗੁਆਚ ਗਿਆ
ਉਜਾਗਰ ਸਿੰਘ, ਪਟਿਆਲਾ |
ਲੋਕਤੰਤਰ
ਦਾ ਮਹੱਤਵ ਤੇ ਲੋਕਤੰਤਰ ਨੂੰ ਖਤਰੇ
ਕੇਹਰ ਸ਼ਰੀਫ਼, ਜਰਮਨੀ |
ਮਸਲਾ-ਏ-ਕਲਮ: ਕਲਮਾਂ
ਦੀ ਸੁੱਕੀ ਸਿਆਹੀ ਬੁੱਧ ਸਿੰਘ
ਨੀਲ਼ੋਂ |
ਮੇਰਾ
ਅਮਰੀਕਾ ਵਿਚ ਡੇਢ ਸਾਲ ਰਹਿਣਾ ਕਈ ਭਰਮ ਭੁਲੇਖੇ ਦੂਰ ਕਰ ਗਿਆ
ਉਜਾਗਰ ਸਿੰਘ, ਪਟਿਆਲਾ |
ਅੱਖੀਂ
ਡਿੱਠਾ ਸ਼ੌਕਤ ਅਲੀ ਸ਼ਿੰਦਰ ਮਾਹਲ
ਸ਼ਿੰਦਰਪਾਲ ਸਿੰਘ, ਯੂ ਕੇ |
ਬ੍ਰਤਾਨਵੀ
ਜਨਗਣਨਾ ਦੇ ਕੁੱਝ ਰੌਚਕ ਤੱਥ
ਸ਼ਿੰਦਰਪਾਲ ਸਿੰਘ, ਯੂ ਕੇ |
ਮਾਵਾਂ
ਠੰਡੀਆਂ ਛਾਵਾਂ ਦਾ ਦਿਹਾੜਾ 2021
ਸੁਰਿੰਦਰ ਕੌਰ ਜਗਪਾਲ, ਜੇ ਪੀ ਯੂ ਕੇ |
ਮੇਰਾ
ਫੱਟੀ ਤੋਂ ਯੂਨੀਕੋਡ ਤੱਕ ਦਾ ਸਫਰ
ਰਵੇਲ ਸਿੰਘ, ਇਟਲੀ |
ਬ੍ਰਤਾਨਵੀ
ਮਰਦਮ-ਸ਼ੁਮਾਰੀ ਭਾਵ ਜਨਗਣਨਾ 2021
ਸ਼ਿੰਦਰ ਪਾਲ ਸਿੰਘ, ਯੂਕੇ |
ਸ਼ਹੀਦ
ਭਗਤ ਸਿੰਘ ਅਤੇ ਅਸੀਂ ਸੰਜੀਵਨ
ਸਿੰਘ, ਮੁਹਾਲੀ |
ਕੈਪਟਨ
ਅਮਰਿੰਦਰ ਸਿੰਘ ਦੇ ਸੁਭਾਅ ਦੀਆਂ ਦੋ ਵਿਲੱਖਣ ਗੱਲਾਂ
ਉਜਾਗਰ ਸਿੰਘ, ਪਟਿਆਲਾ |
ਸਿਆਣਿਆਂ
ਦਾ ਕਿਹਾ ਸਿਰ ਮੱਥੇ ਰਵੇਲ ਸਿੰਘ
ਇਟਲੀ |
ਪੰਜਾਬ
ਦੇ ਸੰਸਦ ਮੈਂਬਰਾਂ ਦੀ ਖੇਤੀ ਕਾਨੂੰਨਾਂ ਸੰਬੰਧੀ ਕਾਰਗੁਜ਼ਾਰੀ ਦੀ ਪੜਚੋਲ
ਉਜਾਗਰ ਸਿੰਘਰ, ਪਟਿਆਲਾ |
ਮਰਣੈ
ਤੇ ਜਗਤੁ ਡਰੈ ਡਾ. ਹਰਸ਼ਿੰਦਰ
ਕੌਰ, ਪਟਿਆਲਾ |
ਕਿਸਾਨ
ਅਤੇ ਸਰਕਾਰ : ਮੈਂ ਨਾ ਮਾਨੂੰ ਦੀ ਜ਼ਿਦ
ਹਰਜਿੰਦਰ ਸਿੰਘ ਲਾਲ, ਖੰਨਾ |
ਕਿਸਾਨ
ਤੇ ਸਰਕਾਰ: ਝੁਕਣ ਨੂੰ ਨਹੀਂ ਕੋਈ ਤਿਆਰ
ਹਰਜਿੰਦਰ ਸਿੰਘ ਲਾਲ, ਖੰਨਾ |
ਕੇਂਦਰ
ਸਰਕਾਰ ਦੀ ਨੀਤੀ ਅਤੇ ਨੀਅਤ ਵਿਚ ਖੋਟ
ਉਜਾਗਰ ਸਿੰਘ, ਪਟਿਆਲਾ |
ਕਿਸਾਨ
ਮੋਰਚਾ: ਪਲ ਪਲ ਬਦਲਦੀ ਸਥਿਤੀ
ਹਰਜਿੰਦਰ ਸਿੰਘ ਲਾਲ, ਖੰਨਾ |
ਭਾਰਤੀ
ਮੂਲ ਦੀ ਅਮਰੀਕਾ ਦੀ ਪਹਿਲੀ ਇਸਤਰੀ ਉਪ ਰਾਸ਼ਟਰਪਤੀ : ਕਮਲਾ ਹੈਰਿਸ
ਉਜਾਗਰ ਸਿੰਘ, ਪਟਿਆਲਾ |
ਕੇਂਦਰ
ਸਰਕਾਰ ਕਿਸਾਨਾ ਨੂੰ 'ਸੁਪਰੀਮ ਕੋਰਟ' ਰਾਹੀਂ ਧੋਖਾ ਦੇਣ ਵਿਚ ਸਫਲ
ਉਜਾਗਰ ਸਿੰਘ, ਪਟਿਆਲਾ |
ਕਿਰਤੀਆਂ
ਦਾ ਕਾਰਪੋਰੇਟ ਘਰਾਣਿਆਂ ਉੱਤੇ ਜਿੱਤ ਦਾ ਇਤਿਹਾਸ
ਡਾ. ਹਰਸ਼ਿੰਦਰ ਕੌਰ, ਪਟਿਆਲਾ |
ਕਦੇ
ਤਾਂ ਟੁੱਟੇਗਾ ਕੇਂਦਰ ਤੇ ਕਿਸਾਨਾਂ ਵਿਚਕਾਰ ਜਮੂਦ
ਹਰਜਿੰਦਰ ਸਿੰਘ ਲਾਲ, ਖੰਨਾ |
ਬੇਟਾ
ਪੜ੍ਹਾਓ - ਬੇਟੀ ਬਚਾਓ! ਡਾ.
ਹਰਸ਼ਿੰਦਰ ਕੌਰ, ਪਟਿਆਲਾ |
ਕਿਸਾਨ
ਅੰਦੋਲਨ ਵਿਚ ਧੀਆਂ ਭੈਣਾ ਮੈਦਾਨ ਵਿਚ ਆ ਗਈਆ
ਉਜਾਗਰ ਸਿੰਘ, ਪਟਿਆਲਾ |
23
ਦਸੰਬਰ ਰਾਸ਼ਟਰੀ ਕਿਸਾਨ ਦਿਵਸ ਤੇ ਵਿਸ਼ੇਸ਼ -ਭਾਰਤੀ ਕਿਸਾਨ ਦੀ ਹੋਂਦ ਨੂੰ ਖ਼ਤਮ
ਕਰਨ ਦੀ ਸੌੜੀ ਸੋਚ! ਗੋਬਿੰਦਰ ਸਿੰਘ
ਢੀਂਡਸਾ |
ਪ੍ਰਚੰਡ
ਸੰਘਰਸ਼ ਪਰ ਬਜ਼ਿਦ ਮੋਦੀ ਸਰਕਾਰ
ਹਰਜਿੰਦਰ ਸਿੰਘ ਲਾਲ, ਖੰਨਾ |
ਕਿਸਾਨ
ਸੰਘਰਸ਼: ਮੁਕਾਬਲਾ ਅਤੇ ਭਵਿੱਖ
ਕਮਲਜੀਤ ਸਿੰਘ ਸ਼ਹੀਦਸਰ |
|
|
|
|
|
|
|