WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
 
     
 
ਕੱਚੀ ਯਾਰੀ ਅੰਬੀਆਂ ਦੀ - ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ
ਉਜਾਗਰ ਸਿੰਘ, ਪਟਿਆਲਾ            (30/09/2021)

ujagar

 71
ਨਵਜੋਤ ਸਿੰਘ ਸਿੱਧੂ ਨੇ 'ਪੰਜਾਬ ਪ੍ਰਦੇਸ਼ ਕਾਂਗਰਸ' ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਕੇ ਆਪਣਾ ਸਿਆਸੀ ਭਵਿਖ ਤਾਂ ਦਾਅ ਤੇ ਲਾਕੇ 'ਹੀਰੋ ਤੋਂ ਜ਼ੀਰੋ' ਬਣ ਗਿਆ ਹੈ ਪ੍ਰੰਤੂ ਇਸਦੇ ਨਾਲ ਹੀ ਕਾਂਗਰਸ ਪਾਰਟੀ ਨੂੰ ਜ਼ੀਰੋ ਕਰ ਗਿਆ ਹੈ। ਕਾਂਗਰਸ ਪਾਰਟੀ ਅਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਬੇੜੀ ਵਿੱਚ ਵੱਟੇ ਪਾ ਕੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਵਿੱਚ ਮੋਹਰੀ ਦੀ ਭੂਮਿਕਾ ਨਿਭਾਉਣ ਵਾਲੇ ਪੰਜਾਬ ਕਾਂਗਰਸ ਦੇ ਬਾਗੀ ਸਿਆਸਤਦਾਨਾਂ ਦੇ ਕਮਾਂਡਰ ਇਨ ਚੀਫ਼ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੀ ਚਰਨਜੀਤ ਸਿੰਘ ਚੰਨੀ ਦੀ ਨਵੀਂ ਸਰਕਾਰ ਦੀ ਬੇੜੀ ਨੂੰ ਮੰਝਧਾਰ ਵਿੱਚ ਛੱਡਕੇ ਕਿਨਾਰਾ ਕਰ ਗਏ ਹਨ।

ਹੈਰਾਨੀ ਇਸ ਗੱਲ ਦੀ ਹੈ ਕਿ ਬਾਗ਼ੀਆਂ ਦੀ ਅਗਵਾਈ ਕਰਨ ਵਾਲਾ ਆਪ ਹੀ ਬਾਗੀਆਂ ਅਤੇ ਕਾਂਗਰਸ ਦੀ ਹਾਈ ਕਮਾਂਡ ਵਿਰੁੱਧ ਬਗ਼ਾਬਤ ਕਰ ਗਿਆ। ਜਿਸ ਸਰਕਾਰ ਦੀ 'ਪੰਜਾਬ ਪ੍ਰਦੇਸ਼ ਕਾਂਗਰਸ' ਦੇ ਪ੍ਰਧਾਨ ਦੀ ਹੈਸੀਅਤ ਵਿੱਚ ਉਨ੍ਹਾਂ ਅਗਵਾਈ ਕਰਨੀ ਸੀ, ਆਪ ਹੀ ਨਵੀਂ ਬਣਾਈ ਆਪਣੀ ਸਰਕਾਰ ਨੂੰ ਬੇਦਾਵਾ ਦੇ ਗਏ ਹਨ। ਜੇਕਰ ਕਿਸੇ ਕਿਸ਼ਤੀ ਦਾ ਮਲਾਹ ਹੀ ਚੱਪੂ ਛੱਡਕੇ ਭੱਜ ਜਾਵੇ ਤਾਂ ਕੀ ਕਿਸ਼ਤੀ ਡੁਬਣੋਂ ਭਲਾ ਕਿਵੇਂ ਬਚ ਸਕਦੀ ਹੈ?

ਨਵਜੋਤ ਸਿੰਘ ਸਿੱਧੂ ਆਪਣੇ ਭਵਿਖ ਨੂੰ ਸੁਨਹਿਰਾ ਬਣਾਉਣ ਵਾਲੀ ਕਿਸ਼ਤੀ ਨੂੰ ਸਿਆਸਤ ਦੇ ਸਮੁੰਦਰ ਵਿੱਚ ਡਿਕ ਡੋਲੇ ਖਾਣ ਲਈ ਉਸਦੀ ਕਿਸਮਤ ਦੇ ਸਹਾਰੇ ਛੱਡ ਗਏ ਹਨ।

ਇਸ ਸਮੇਂ ਨਵਜੋਤ ਸਿੰਘ ਸਿੱਧੂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਨੇਤਾਵਾਂ ਨਾਲੋਂ ਵੱਧ ਲੋਕਾਂ ਵਿਚ ਹਰਮਨ ਪਿਆਰੇ ਸਨ। ਲੋਕਾਂ ਦੇ ਦਿਲਾਂ ‘ਤੇ ਰਾਜ ਕਰ ਰਹੇ ਸਨ ਪ੍ਰੰਤੂ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨਾ ਤਾਂ ਸੰਭਵ ਬਣ ਜਾਂਦਾ ਹੈ ਪ੍ਰੰਤੂ ਉਸਨੂੰ ਬਰਕਰਾਰ ਰੱਖਣਾ ਅਤਿਅੰਤ ਅਸੰਭਵ ਹੁੰਦਾ ਹੈ ਕਿਉਂਕਿ ਆਪਣੀ ਬਣੀ ਬਣਾਈ ਪ੍ਰਤਿਭਾ ਨੂੰ ਸੰਭਾਲ ਕੇ ਰੱਖਣ ਨਾਲ ਹੀ ਕੁਝ ਖੱਟਿਆ ਜਾ ਸਕਦਾ ਹੈ। ਇਸੇ ਤਰ੍ਹਾਂ ਕਿਸੇ ਵਿਅਕਤੀ ਦਾ ਵਿਸ਼ਵਾਸ਼ ਜਿੱਤਕੇ ਉਸ ਵਿਸ਼ਵਾਸ਼ ਨੂੰ ਵੀ ਬਰਕਾਰ ਰੱਖਣਾ ਅਤਿਅੰਤ ਜ਼ਰੂਰੀ ਹੁੰਦਾ ਹੈ।

ਨਵਜੋਤ ਸਿੰਘ ਸਿੱਧੂ ਨੇ ਆਪਣੀ ਭਾਸ਼ਣ ਕਲਾ ਨਾਲ ਕਾਂਗਰਸ ਹਾਈ ਕਮਾਂਡ ਖਾਸ ਕਰਕੇ ਸੋਨੀਆਂ ਗਾਂਧੀ ਦੇ ਪਰਿਵਾਰ ਦੇ ਭਰੋਸੇ ਨੂੰ ਅਜਿਹਾ ਜਿੱਤਿਆ ਕਿ ਉਹ ਦਿਗਜ਼ ਨੇਤਾ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਬੇਆਬਰੂ ਕਰਕੇ ਹਟਾਉਣ ਵਿੱਚ ਸਫ਼ਲ ਹੋ ਗਏ ਜਿਸ ਕਰਕੇ ਉਹ ਪੰਜਾਬ ਦੇ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਲੱਗ ਪਏ ਸਨ ਕਿਉਂਕਿ ਉਹ ਪੰਜਾਬ ਦੇ ਮੁੱਦਿਆਂ ਦੀ ਗੱਲ ਕਰ ਰਹੇ ਸਨ। ਮੁੱਦਿਆਂ ਦੀ ਪੂਰਤੀ ਲਈ ਹੀ ਇਤਨੀ ਜਦੋਜਹਿਦ ਤੋਂ ਬਾਅਦ ਨਵੀਂ ਸਰਕਾਰ ਬਣਾਉਣ ਵਿੱਚ ਕਾਮਯਾਬ ਹੋਏ ਸਨ। ਜਦੋਂ ਮੁੱਦਿਆਂ ਦੀ ਪੂਰਤੀ ਲਈ ਸਰਕਾਰ ਦੀ ਰਹਿਨੁਮਾਈ ਕਰਨ ਦਾ ਵਕਤ ਆਇਆ ਤਾਂ ਅਚਾਨਕ 'ਪੰਜਾਬ ਪ੍ਰਦੇਸ਼ ਕਾਂਗਰਸ' ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦੇ ਅਨਾੜੀ ਅਤੇ ਬਚਕਾਨਾ ਫ਼ੈਸਲੇ ਨਾਲ ਗਾਂਧੀ ਪਰਿਵਾਰ ਦਾ ਵਿਸ਼ਵਾਸ਼ ਤਾਂ ਤੋੜਿਆ ਹੀ, ਪੰਜਾਬ ਦੇ ਲੋਕਾਂ ਨੂੰ ਵੀ ਨਿਰਾਸ਼ਾ ਦੇ ਆਲਮ ਵਿੱਚ ਧਕੇਲ ਦਿੱਤਾ ਹੈ।

ਪੰਜਾਬ ਦੇ ਲੋਕਾਂ ਨੂੰ ਜਿਹੜੀ ਮਾੜੀ ਮੋਟੀ ਆਸ ਦੀ ਚਿਣਗ ਨਵਜੋਤ ਸਿੰਘ ਸਿੱਧੂ ਅਤੇ ਨਵੀਂ ਸਰਕਾਰ ਬਣਨ ‘ਤੇ ਵਿਖਾਈ ਦੇਣ ਲੱਗੀ ਸੀ, ਉਹ ਵੀ ਖ਼ਤਮ ਹੁੰਦੀ ਨਜ਼ਰ ਆ ਰਹੀ ਹੈ। ਸਿਆਸਤ ਬਾਰੇ ਲੋਕਾਂ ਦੀ ਕਈ ਤਰ੍ਹਾਂ ਦੀ ਰਾਏ ਹੈ। ਕੋਈ ਸਿਆਸਤ ਨੂੰ ਸ਼ਤਰੰਜ ਦੀ ਬਾਜ਼ੀ, ਕੋਈ ਤਿਲਕਣਬਾਜ਼ੀ, ਕੋਈ ਤਿਗੜਮਬਾਜ਼ੀ ਵੀ ਕਹਿੰਦੇ ਹਨ। ਇਕ ਅੰਗਰੇਜ਼ ਨੇ ਤਾਂ ਸਿਆਸਤਦਾਨਾਂ ਨੂੰ ਬਦਮਾਸ਼ਾਂ ਦੀ ਟੋਲੀ ਤੱਕ ਕਹਿ ਦਿੱਤਾ ਹੈ। ਪ੍ਰੰਤੂ ਸਿਆਸਤ ਤਿਲਕਣਬਾਜ਼ੀ ਹੀ ਹੈ।

ਜਿਹੜਾ ਸਿਆਸਤਦਾਨ ਇਕ ਵਾਰ ਤਿਲਕ ਜਾਵੇ ਮੁੜਕੇ ਮੁੱਖ ਧਾਰਾ ਵਿੱਚ ਆਉਣਾ ਮੁਸ਼ਕਲ ਹੁੰਦਾ ਹੈ। ਵਰਤਮਾਨ ਸਿਆਸਤ ਅਸੂਲਾਂ ਦੀ ਥਾਂ ਮੌਕਾਪ੍ਰਸਤੀ ਦੀ ਸਿਆਸਤ ਬਣ ਗਈ ਹੈ। ਸਾਰੀਆਂ ਸਿਆਸੀ ਪਾਰਟੀਆਂ ਨੇ ਹੀ ਅਸੂਲਾਂ ਨੂੰ ਛਿਕੇ ‘ਤੇ ਟੰਗ ਦਿੱਤਾ ਹੈ। ਜੇਕਰ ਕਿਸੇ ਨੇਤਾ/ਵਿਅਕਤੀ ਨੂੰ ਉਸਦੀ ਪਾਰਟੀ ਮਹੱਤਤਾ ਨਹੀਂ ਦਿੰਦੀ ਤਾਂ ਤੁਰੰਤ ਉਹ ਕਿਸੇ ਦੂਜੀ ਪਾਰਟੀ ਦਾ ਪੱਲਾ ਫੜ ਲੈਂਦੇ ਹਨ। ਬਹਾਨੇ ਅਜ਼ੀਬ ਕਿਸਮ ਦੇ ਲਾਉਂਦੇ ਹਨ ਕਿ ਉਹ ਪਾਰਟੀ ਵਿਚਾਰਧਾਰਾ ਦੀ ਥਾਂ ਵੋਟਾਂ ਵਟੋਰਨ ਦੇ ਤੌਰ ਤਰੀਕੇ ਵਰਤਦੀ ਹੈ। ਹਾਲਾਂ ਕਿ ਸਾਰੀਆਂ ਪਾਰਟੀਆਂ ਹੀ ਇਹ ਕੰਮ ਕਰ ਰਹੀਆਂ ਹਨ। ਮੁੱਦਿਆਂ ਦੀ ਸਿਆਸਤ ਕੋਈ ਪਾਰਟੀ ਨਹੀਂ ਕਰ ਰਹੀ।

ਸਿਆਸਤ ਵਿੱਚ ਲਗਾਤਾਰ ਪ੍ਰਭਾਵਸ਼ਾਲੀ ਰਹਿਣਾ ਆਮ ਵਿਅਕਤੀ ਦੇ ਵਸ ਦੀ ਗੱਲ ਨਹੀਂ ਹੁੰਦੀ। ਸਿਆਸਤ ਵਿੱਚ ਰਹਿਣ ਵਾਲੇ ਸਿਆਸਤਦਾਨਾ ਵਿੱਚ ਲਚਕੀਲਾਪਣ ਅਤੇ ਤਿਗੜਮਬਾਜ਼ ਹੋਣਾ ਜ਼ਰੂਰੀ ਹੁੰਦਾ ਹੈ। ਕਾਠ ਦੀ ਹਾਂਡੀ ਕਦੀਂ ਕੰਮ ਨਹੀਂ ਆ ਸਕਦੀ। ਕਈ ਵਾਰ ਸਿਆਸਤਦਾਨਾਂ ਨੂੰ ਹਾਲਾਤ ਅਨੁਸਾਰ ਬਦਲਣਾ ਪੈਂਦਾ ਹੈ।

ਪੰਜਾਬ ਦੀ ਸਿਆਸਤ ਖਾਸ ਕਰਕੇ ਕਾਂਗਰਸ ਪਾਰਟੀ ਦੀ ਸਿਆਸਤ ਇਕ ਗੁੰਝਲਦਾਰ ਖੇਡ ਬਣ ਗਈ ਹੈ। ਕੌਮੀ ਪਾਰਟੀਆਂ ਦੀ ਸਿਆਸਤ ਦੀ ਵਾਗ ਡੋਰ ਹਾਈ ਕਮਾਂਡ ਦੇ ਹੱਥ ਹੁੰਦੀ ਹੈ। ਰਾਜਾਂ ਦੇ ਸਿਆਸਤਦਾਨ ਆਪਣੀ ਮਰਜ਼ੀ ਅਨੁਸਾਰ ਕੰਮ ਨਹੀਂ ਕਰ ਸਕਦੇ। ਇਸ ਲਈ ਰਾਜਾਂ ਦੇ ਨੇਤਾਵਾਂ ਦੀ ਵਾਗਡੋਰ ਹਾਈ ਕਮਾਂਡ ਦੇ ਹੱਥਾਂ ਵਿੱਚ ਹੁੰਦੀ ਹੈ। ਇਥੋਂ ਤੱਕ ਕਿ ਰਾਜ ਦੇ ਮੁੱਖ ਮੰਤਰੀ, ਮੰਤਰੀ ਅਤੇ ਹੋਰ ਅਹੁਦੇਦਾਰ ਬਣਾਉਣ ਵਿੱਚ ਹਾਈ ਕਮਾਂਡ ਹੀ ਪ੍ਰਭਾਵੀ ਹੁੰਦੀ ਹੈ।

ਨਵਜੋਤ ਸਿੰਘ ਸਿੱਧੂ ਹਮੇਸ਼ਾ ਹੀ ਕੌਮੀ ਪਾਰਟੀ ਵਿੱਚ ਰਹੇ ਹਨ, ਭਾਵੇਂ 'ਭਾਰਤੀ ਜਨਤਾ ਪਾਰਟੀ' ਹੋਵੇ ਅਤੇ ਭਾਵੇਂ ਹੁਣ ਕਾਂਗਰਸ ਪਾਰਟੀ ਵਿੱਚ ਹੈ। ਜੇਕਰ ਉਹ ਹਾਈ ਕਮਾਂਡ ਦੇ ਆਦੇਸ਼ਾਂ ਨੂੰ ਮੰਨਣਾ ਨਹੀਂ ਚਾਹੁੰਦਾ ਜਾਂ ਆਪਣੀ ਮਰਜ਼ੀ ਦੀ ਸਿਆਸਤ ਕਰਨੀ ਹੈ ਤਾਂ ਉਨ੍ਹਾਂ ਨੂੰ ਆਪਣੀ 'ਰੀਜਨਲ ਪਾਰਟੀ' ਬਣਾ ਲੈਣੀ ਚਾਹੀਦੀ ਹੈ। ਜਦੋਂ ਉਨ੍ਹਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਸੀ ਤਾਂ ਉਨ੍ਹਾਂ ਨੂੰ ਇਹ ਗੱਲਾਂ ਕਿਉਂ ਯਾਦ ਨਹੀਂ ਸਨ? ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਵਜ਼ਾਰਤ ਵਿੱਚ ਮੰਤਰੀ ਸਨ ਅਤੇ ਹੁਣ ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਡੇਗਣ ਲਈ ਬਗ਼ਾਬਤ ਕਰਕੇ ਅਤੇ ਆਪਣੇ ਸਾਥੀਆਂ ਤੋਂ ਕਰਵਾ ਰਹੇ ਸਨ, ਉਦੋਂ ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਹਾਈ ਕਮਾਂਡ ਦੇ ਅਨੁਸਾਰ ਚਲਣਾ ਪਵੇਗਾ।

ਇਸ ਤੋਂ ਇਲਾਵਾ ਜਦੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਲਈ ਸਹਿਮਤੀ ਦਿੱਤੀ ਸੀ ਕੀ ਉਦੋਂ ਨਹੀਂ ਪਤਾ ਸੀ ਕਿ ਸਰਕਾਰ ਦੇ ਫ਼ੈਸਲੇ ਉਹ ਨਹੀਂ ਸਗੋਂ ਚੰਨੀ ਕਰਨਗੇ? ਪਰਜਾਤੰਤਰ ਵਿੱਚ ਚੁਣੇ ਹੋਏ ਮੁੱਖ ਮੰਤਰੀ ਫ਼ੈਸਲੇ ਕਰਦੇ ਹਨ। ਜਦੋਂ ਮੁੱਖ ਮੰਤਰੀ ਨੇ ਉਨ੍ਹਾਂ ਦੇ ਹੱਥਠੋਕਾ ਬਣਨ ਤੋਂ ਇਨਕਾਰ ਕਰ ਦਿੱਤਾ, ਉਦੋਂ ਉਨ੍ਹਾਂ ਦਬਾਓ ਦੀ ਰਾਜਨੀਤੀ ਕਰਦਿਆਂ ਅਸਤੀਫ਼ਾ ਦੇ ਦਿੱਤਾ।

ਅਸਤੀਫ਼ਾ ਦੇ ਕੇ ਉਨ੍ਹਾਂ ਪੰਜਾਬ ਦੇ ਲੋਕਾਂ ਦੀਆਂ ਇਨਸਾਫ ਲੈਣ ਦੀਆਂ ਸੱਧਰਾਂ ਦਾ ਕਤਲ ਕੀਤਾ ਹੈ ਅਤੇ ਆਪਣੇ ਬਾਗੀ ਸਾਥੀ ਨੇਤਾਵਾਂ ਦੀਆਂ ਇਛਾਵਾਂ ਮਿੱਟੀ ਵਿੱਚ ਮਿਲਾ ਦਿੱਤੀਆਂ ਹਨ।

ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਨੇ ਉਨ੍ਹਾਂ ਦੇ ਸਿਆਸੀ ਜੀਵਨ ‘ਤੇ ਪ੍ਰਸ਼ਨ ਚਿੰਨ੍ਹ ਲਾ ਦਿੱਤਾ ਹੈ। ਇਹ ਵੀ ਸਾਫ਼ ਹੋ ਗਿਆ ਹੈ ਕਿ ਉਹ ਆਪਣੇ ਜਿੱਦੀ ਅਤੇ ਅੜੀਅਲ ਸੁਭਾ ਕਰਕੇ ਕਿਸੇ ਵੀ ਪਾਰਟੀ ਦੇ ਕਿਸੇ ਵੀ ਨੇਤਾ ਨਾਲ ਰਲਕੇ ਕੰਮ ਨਹੀਂ ਕਰ ਸਕਦੇ। ਉਹ ਸਿਰਫ ਆਪਣੀ ਮਨਮਰਜ਼ੀ ਕਰਨ ਜਾਣਦੇ ਹਨ। ਇਹ ਤਾਂ ਉਹ ਗੱਲ ਹੋਈ ‘‘ਆਪ ਤਾਂ ਡੁਬੇ ਤੇ ਜ਼ਜ਼ਮਾਨ ਵੀ ਡੋਬੇ’’ ਹੁਣ ਚਾਹੇ ਨਵਜੋਤ ਸਿੰਘ ਸਿੱਧੂ ਅਸਤੀਫ਼ਾ ਵਾਪਸ ਲਵੇ ਭਾਵੇਂ ਨਾ ਲਵੇ ਅਤੇ ਸੋਨੇ ਦਾ ਬਣ ਜਾਵੇ ਪ੍ਰੰਤੂ ਕੋਈ ਵੀ ਸਿਆਸੀ ਪਾਰਟੀ ਉਨ੍ਹਾਂ ਉਪਰ ਯਕੀਨ ਨਹੀਂ ਕਰੇਗੀ। ਆਪਣੀ ਕੀਤੀ ਕਰਾਈ ਮਿਹਨਤ ਨੂੰ ਆਪਣੀ ਹਓਮੈ ਕਰਕੇ ਮਿੱਟੀ ਵਿੱਚ ਮਿਲਾ ਦਿੱਤਾ ਹੈ। ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸ਼ੋਸ਼ਲ ਮੀਡੀਆ ‘ਤੇ ਬੋਲਦਿਆਂ ਉਨ੍ਹਾਂ ਕਿਹਾ ਹੈ ਕਿ ‘‘ਮੈਂ ਅੜੂੰ ਅਤੇ ਲੜੂੰ ਭਾਵੇਂ ਸਭ  ਕੁਝ ਜਾਂਦਾ ਜਾਏ’’ ਇਸ ਤੋਂ ਸਾਫ਼ ਹੈ ਕਿ ਉਹ ਤਾਂ ਸਿਆਸੀ ਸੀਨ ਤੋਂ ਵੱਖ ਹੋ ਜਾਣਗੇ ਪ੍ਰੰਤੂ ਆਪਣੇ ਸਾਥੀਆਂ ਨੂੰ ਹਨ੍ਹੇਰੇ ਵਿੱਚੋਂ ਚਾਨਣ ਲੱਭਣ ਲਈ ਪਲਾਹ ਸੋਟੇ ਮਾਰਨ ਲਈ ਛੱਡ ਗਏ ਹਨ।

ਇਸ ਘਟਨਾਕਰਮ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਪਰਸੈਪਸ਼ਨ  ਅਹੁਦਿਆਂ ਦੀ ਪ੍ਰਾਪਤੀ ਕਰਨ ਲਈ ਪੁਠੇ ਸਿੱਧੇ ਫ਼ੈਸਲੇ ਕਰਨ ਵਾਲਾ ਬਣ ਗਿਆ ਹੈ। ਸਭ ਤੋਂ ਪਹਿਲਾਂ ਆਪਣੇ ਆਪ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਬਣਾਇਆ, ਜਦੋਂ ਬਹੁਤੇ ਵਿਧਾਨਕਾਰਾਂ ਨੇ ਸੁਨੀਲ ਕੁਮਾਰ ਜਾਖੜ ਅਤੇ ਫਿਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੁੱਖ ਮੰਤਰੀ ਬਣਾਉਣ ਲਈ ਵੋਟ ਪਾਈ ਤਾਂ ਨਵਜੋਤ ਸਿੰਘ ਸਿੱਧੂ ਮੀਟਿੰਗ ਵਿੱਚੋਂ ਉਠਕੇ ਚਲੇ ਗਏ। ਫਿਰ ਆਪ ਹੀ ਅਨੂਸੂਚਿਤ ਜਤੀਆਂ ਵਿੱਚੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਅਤੇ ਜਦੋਂ ਚੰਨੀ ਮੁੱਖ ਮੰਤਰੀ ਬਣ ਗਏ ਤਾਂ ਬੱਚਿਆਂ ਦੀ ਤਰ੍ਹਾਂ ਪ੍ਰੋਟੋਕੋਲ ਨੂੰ ਅਣਡਿਠ ਕਰਕੇ ਉਨ੍ਹਾਂ ਦਾ ਹੱਥ ਫੜੀ ਫਿਰਦੇ ਰਹੇ।

ਜਦੋਂ ਮੁੱਖ ਮੰਤਰੀ ਨੇ ਆਪਣਾ ਹੱਥ ਛੁਡਵਾਇਆ ਤਾਂ ਬਿਟਰ ਕੇ ਬੈਠ ਗਏ। ਜਦੋਂ ਨਵਜੋਤ ਸਿੰਘ ਆਪਣੀ ਮਰਜ਼ੀ ਦੇ ਅਧਿਕਾਰੀ ਨਿਯੁਕਤ ਨਾ ਕਰਵਾ ਸਕੇ ਤਾਂ ਅਸਤੀਫਾ ਦੇ ਦਿੱਤਾ।

ਮੁੱਖ ਮੰਤਰੀ ਕੋਈ ਨਤੀਜੇ ਤਾਂ ਹੀ ਦੇ ਸਕਦਾ ਹੈ, ਜੇਕਰ ਉਹ ਆਪਣੀ ਮਰਜ਼ੀ ਦੇ ਅਧਿਕਾਰੀ ਨਿਯੁਕਤ ਕਰੇਗਾ। ਨਵਜੋਤ ਸਿੰਘ ਸਿੱਧੂ ਦੋ ਅਧਿਕਾਰੀਆਂ ਡੀ ਜੀ ਪੀ ਅਤੇ ਐਡਵੋਕੇਟ ਜਨਰਲ  ਦੀਆਂ ਨਿਯੁਕਤੀਆਂ ‘ਤੇ ਇਤਰਾਜ਼ ਕਰ ਰਹੇ ਹਨ। ਇਹ ਨਿਯੁਕਤੀਆਂ ਮੁੱਖ ਮੰਤਰੀ ਨੇ ਕਾਂਗਰਸ ਹਾਈ ਕਮਾਂਡ ਦੀ ਪ੍ਰਵਾਨਗੀ ਨਾਲ ਕੀਤੀਆਂ ਹਨ। ਇਨ੍ਹਾਂ ਦੋਵੇਂ ਨੁਕਤਿਆਂ ‘ਤੇ ਨਵਜੋਤ ਸਿੰਘ ਸਿੱਧੂ ਸਹੀ ਲਗਦੇ ਹਨ। ਘੱਟੋ ਘੱਟ ਅਜਿਹੀਆਂ ਨਿਯੁਕਤੀਆਂ ਕਰਨ ਤੋਂ ਪਹਿਲਾਂ ਜਿਨ੍ਹਾਂ ਨਾਲ ਪੰਜਾਬ ਦੇ ਸਿੱਖਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ, ਮੁੱਖ ਮੰਤਰੀ ਨੂੰ ਵੀ ਆਪਣੇ ਸਾਥੀਆਂ ਦੀ ਸਲਾਹ ਲੈਣੀ ਚਾਹੀਦੀ ਸੀ।

ਸੁਖਜਿੰਦਰ ਸਿੰਘ ਰੰਧਾਵਾ ਉਹ ਵਿਅਕਤੀ ਹੈ ਜਿਸਨੇ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਬਗਾਬਤ ਕਰਨ ਵਾਲੇ ਮੰਤਰੀਆਂ ਅਤੇ ਵਿਧਾਨਕਾਰਾਂ ਨੂੰ ਲਾਮਬੰਦ ਕਰਕੇ ਨਵਜੋਤ ਸਿੰਘ ਸਿੱਧੂ ਨਾਲ ਜੋੜਿਆ ਸੀ, ਇਸ ਲਈ ਨਵਜੋਤ ਸਿੰਘ ਸਿੱਧੂ ਨੂੰ ਵੀ ਉਨ੍ਹਾਂ ਦੇ ਵਿਭਾਗਾਂ ਤੇ ਇਤਰਾਜ਼ ਕਰਨਾ ਸ਼ੋਭਦਾ ਨਹੀਂ ਸੀ। ਹੁਣ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ‘ਤੇ ਫ਼ੈਸਲਾ ਜੋ ਮਰਜ਼ੀ ਹੋਵੇ ਕਾਂਗਰਸ ਦੇ ਭਵਿਖ ‘ਤੇ ਸਵਾਲੀਆ ਚਿੰਨ੍ਹ ਲੱਗ ਗਿਆ ਹੈ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
   ਮੋਬਾਈਲ-94178 13072
  ujagarsingh48@yahoo.com

 
 

 
  71ਕੱਚੀ ਯਾਰੀ ਅੰਬੀਆਂ ਦੀ - ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ
ਉਜਾਗਰ ਸਿੰਘ, ਪਟਿਆਲਾ
70ਚਰਨਜੀਤ ਸਿੰਘ ਚੰਨੀ ਦੀ ਵਜ਼ਾਰਤ ਵਿੱਚ ਨੌਜਵਾਨਾ ਅਤੇ ਬਜ਼ੁਰਗਾਂ ਨੂੰ ਬਰਾਬਰ ਦੀ ਪ੍ਰਤੀਨਿਧਤਾ
ਉਜਾਗਰ ਸਿੰਘ, ਪਟਿਆਲਾ
69ਰਾਜਨੀਤੀ ਉੱਪਰ ਜਾਤ-ਰਾਤ ਤੇ ਧਰਮ ਹਾਵੀ
ਹਰਜਿੰਦਰ ਸਿੰਘ ਲਾਲ
68ਸਿੱਖਾਂ ਨੂੰ 'ਨੀਲਾ ਤਾਰਾ' ਸਾਕਾ ਸਮੇਂ ਅਸਤੀਫ਼ਾ ਦੇਣ ਵਾਲੇ ਕਿਉਂ ਯਾਦ ਨਹੀਂ ਆਉਂਦੇ?
ਉਜਾਗਰ ਸਿੰਘ, ਪਟਿਆਲਾ
67ਰੂੜ੍ਹੀਵਾਦੀ ਮਾਨਸਿਕਤਾ ਬਨਾਮ ਪੰਜਾਬ ਦਾ ਨਵਾਂ ਮੁੱਖਮੰਤਰੀ - ਚਰਨਜੀਤ ਸਿੰਘ ਚੰਨੀ !
ਕੇਹਰ ਸ਼ਰੀਫ਼, ਜਰਮਨੀ
66ਇੰਡੋ ਕੈਨੇਡੀਅਨ ਪੰਜਾਬੀਆਂ ਨੇ ਕੈਨੇਡਾ ਦੀਆਂ ਫੈਡਰਲ ਚੋਣਾ ਵਿੱਚ ਜਿੱਤ ਦੇ ਝੰਡੇ ਗੱਡ ਦਿੱਤੇ 
ਉਜਾਗਰ ਸਿੰਘ, ਪਟਿਆਲਾ
65ਕਾਂਗਰਸ ਹਾਈ ਕਮਾਂਡ ਹਮੇਸ਼ਾ ਆਪਣੇ ਪੈਰਾਂ ਹੇਠ ਕੁਹਾੜਾ ਮਾਰਦੀ ਹੈ 
ਉਜਾਗਰ ਸਿੰਘ, ਪਟਿਆਲਾ 
64ਬੰਦਾ ਬਨਾਮ ਬਜ਼ਾਰ ਅਤੇ ਯਾਦਾਂ 
ਬੁੱਧ ਸਿੰਘ ਨੀਲੋਂ 
63ਬਾਤ ਸਹੇ ਦੀ ਨੀ - ਪਹੇ ਦੀ ਹੈ ! 
ਬੁੱਧ ਸਿੰਘ ਨੀਲੋਂ   
62'ਪੈਗਾਸਸ' ਮਾਮਲੇ ਨੇ ਘੇਰ ਲਈ ਭਾਰਤ ਸਰਕਾਰ
ਹਰਜਿੰਦਰ ਸਿੰਘ ਲਾਲ
61ਪੰਜਾਬੀ ਸ਼ਬਦ-ਜੋੜਾਂ ਦੇ ਮਿਆਰੀਕਰਨ ਦਾ ਮਸਲਾ
ਕੇਹਰ ਸ਼ਰੀਫ਼, ਜਰਮਨੀ
60ਪੰਜਾਬ ਲਈ ਨਵੀਂ ਚੁਣੌਤੀ: ਅਗਵਾਈ ਸੰਕਟ
ਹਰਜਿੰਦਰ ਸਿੰਘ ਲਾਲ 
59-4ਮੁਜ਼ੱਫ਼ਰਨਗਰ ਮਹਾਂ ਪੰਚਾਇਤ ਦੇ ਵਿਸ਼ਾਲ ਇਕੱਠ ਨੇ ਕੇਂਦਰ ਸਰਕਾਰ ਦੀ ਨੀਂਦ ਹਰਾਮ ਕੀਤੀ
ਉਜਾਗਰ ਸਿੰਘ, ਪਟਿਆਲਾ
58ਇਤਿਹਾਸ ਨਾਲ ਛੇੜਛਾੜ ਠੀਕ ਨਹੀਂ 
ਹਰਜਿੰਦਰ ਸਿੰਘ ਲਾਲ 
57ਅਮਰੀਕਨ ਫ਼ੌਜ ਅਫ਼ਗਾਨਿਸਤਾਨ ‘ਚੋਂ ਕਿਉਂ ਭੱਜੀ?
ਸ਼ਿਵਚਰਨ ਜੱਗੀ ਕੁੱਸਾ, ਲੰਡਨ
56ਕਰਨਾਲ ਕੋਲ ਕਿਸਾਨਾਂ 'ਤੇ ਹਰਿਆਣਾ ਸਰਕਾਰ ਵੱਲੋਂ ਜ਼ਾਲਮਾਨਾ ਹਮਲਾ
ਉਜਾਗਰ ਸਿੰਘ, ਪਟਿਆਲਾ
55ਕਾਂਗਰਸ ਦੀ ਅੰਦਰੂਨੀ ਕਸ਼ਮਕਸ਼ ਥੰਮ੍ਹਣ ਦੀ ਅਜੇ ਸੰਭਾਵਨਾ ਨਹੀਂ
ਹਰਜਿੰਦਰ ਸਿੰਘ ਲਾਲ
54ਵਿਧਾਨ ਸਭਾ ਚੋਣਾਂ-2022
ਪੰਜਾਬ ਦੀ ਰਾਜਸੀ ਸਥਿਤੀ ਅਜੇ ਵੀ ਅਸਪਸ਼ਟ
ਹਰਜਿੰਦਰ ਸਿੰਘ ਲਾਲ 
53ਵਿਧਾਨ ਸਭਾ ਹਲਕਾ ਦੀਨਾਨਗਰ ਵਿੱਚ ਲੋਕ ਅਧਿਕਾਰ ਲਹਿਰ ਦਾ ਲੋਕ ਚੇਤਨਾ ਦਾ ਆਗਾਜ਼
ਡਾ. ਗੁਰਇਕਬਾਲ ਸਿੰਘ ਕਾਹਲੋਂ  
51ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਉਪ੍ਰੰਤ …. 
ਪੰਜਾਬ ਕਾਂਗਰਸ ਦੀ ਸੂਰਤ-ਏ-ਹਾਲ
ਹਰਜਿੰਦਰ ਸਿੰਘ ਲਾਲ 
51ਪੰਜਾਬੀਆਂ ਦੀਆਂ ਲੋੜਾਂ ਕੌਣ ਪਛਾਣੇਗਾ?
ਡਾ. ਹਰਸ਼ਿੰਦਰ ਕੌਰ, ਪਟਿਆਲਾ
50ਪੰਜਾਬ ਨੂੰ ਲੱਗੀ ਨਾ-ਮੁਰਾਦ ਸਿਉਂਕ: ਮੁਫ਼ਤਖ਼ੋਰੀ
ਹਰਜਿੰਦਰ ਸਿੰਘ ਲਾਲ
49ਨਸ਼ਿਆਂ ਦੇ ਕਾਰੋਬਾਰੀਆਂ ਨੇ ਕੈਨੇਡਾ ਵਿੱਚ ਪੰਜਾਬੀਆਂ ਦਾ ਅਕਸ ਖ਼ਰਾਬ ਕੀਤਾ
ਉਜਾਗਰ ਸਿੰਘ, ਪਟਿਆਲਾ  
48ਪੰਜਾਬ ਕਾਂਗਰਸ ਦੀ ਰੱਸਾਕਸ਼ੀ ਜਾਰੀ
ਹਰਜਿੰਦਰ ਸਿੰਘ ਲਾਲ
47ਪ੍ਰਯਾਵਰਣ ਵਰਣ ਦੇ ਸ੍ਰੋਤ ਰੁੱਖ- ਸ਼ਰੀਂਹ
ਰਵੇਲ ਸਿੰਘ ਇਟਲੀ 
46ਨਵਜੋਤ ਸਿੰਘ ਸਿੱਧੂ ਲਈ ਪ੍ਰਧਾਨਗੀ ਦਾ ਤਾਜ ਕੰਡਿਆਂ ਦੀ ਸੇਜ ਹੋਵੇਗਾ
ਉਜਾਗਰ ਸਿੰਘ, ਪਟਿਆਲਾ
45ਚੋਣ ਚਰਚਾ ਵਿਚੋਂ ਗਾਇਬ ਪੰਜਾਬ ਦੇ ਅਸਲੀ ਮੁੱਦੇ
 ਹਰਜਿੰਦਰ ਸਿੰਘ ਲਾਲ
44ਚਹੇਤੇ, ਚਾਹੁਣ ਵਾਲਿਆਂ ਤੋਂ ਭੇਡਾਂ, ਲੀਰਾਂ, ਸਾਲਿਆਂ, ਪ੍ਰਾਹੁਣਿਆਂ ਤੱਕ ਦਾ ਸਫ਼ਰ
ਮਨਦੀਪ ਖੁਰਮੀ ਹਿੰਮਤਪੁਰਾ
43ਵੇਲੇ ਦਾ ਰਾਗ
ਕੇਹਰ ਸ਼ਰੀਫ਼, ਜਰਮਨੀ   
42ਪ੍ਰਯਾਵਰਣ ਦੇ ਸ੍ਰੋਤ ਰੁੱਖ:  ਤੂਤ
ਰਵੇਲ ਸਿੰਘ ਇਟਲੀ
41ਕਿਸਾਨੀਅਤ ਦਾ ਰਿਸ਼ਤਾ
ਮਿੰਟੂ ਬਰਾੜ, ਆਸਟ੍ਰੇਲੀਆ    
401984-37 ਸਾਲਾਂ ਬਾਅਦ
ਡਾ. ਹਰਸ਼ਿੰਦਰ ਕੌਰ, ਪਟਿਆਲਾ
39ਸਿਆਸੀ ਪਾਰਟੀਆਂ ਪੰਜਾਬੀਆਂ/ ਸਿੱਖਾਂ  ਨੂੰ ਮੁਫ਼ਤਖ਼ੋਰੇ ਬਣਾਉਣ ‘ਤੇ ਤੁਲੀਆਂ
ਉਜਾਗਰ ਸਿੰਘ, ਪਟਿਆਲਾ 
38ਪੰਜਾਬ ਦਾ ਭਵਿੱਖ ਤੇ ਵੋਟ ਬਟੋਰੂ ਰਾਜਨੀਤੀ
ਹਰਜਿੰਦਰ ਸਿੰਘ ਲਾਲ
37ਕੀ ਕੁੰਵਰ ਵਿਜੈ ਪ੍ਰਤਾਪ ਸਿੰਘ/ਅਧਿਕਾਰੀਆਂ ਦਾ ਸਿਆਸਤ ਵਿੱਚ ਆਉਣਾ ਜ਼ਾਇਜ ਹੈ? /a>
ਉਜਾਗਰ ਸਿੰਘ, ਪਟਿਆਲਾ
36ਸੰਸਾਰ ਦੇ ਦਿਲਾਂ ਨੂੰ ਜਿੱਤਣ ਵਾਲੇ ਮਿਲਖਾ ਸਿੰਘ ਮੌਤ ਅੱਗੇ ਹਾਰ ਗਏ
ਉਜਾਗਰ ਸਿੰਘ, ਪਟਿਆਲਾ
35ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਮੌਕਾਪ੍ਰਸਤ ਗਠਜੋੜ
ਉਜਾਗਰ ਸਿੰਘ, ਪਟਿਆਲਾ
34ਪ੍ਰਯਾਵਰਣ ਦੇ ਸ੍ਰੋਤ ਸਾਡੇ ਰੁੱਖ /span>
ਕਿੱਕਰ 
ਰਵੇਲ ਸਿੰਘ ਇਟਲੀ  
33ਕੀ ਨਰਿੰਦਰ ਮੋਦੀ ਦੇ ਫ਼ੈਸਲਿਆਂ ਦਾ ਵਿਰੋਧ ਨਾ ਕਰਨਾ 'ਭਾਜਪਾ' ਦੇ ਨੇਤਾਵਾਂ ਦੀ ਸਾਜ਼ਸ਼ ਹੈ? 
ਉਜਾਗਰ ਸਿੰਘ, ਪਟਿਆਲਾ   
32ਮਿਰਤਕ ਦੇਹ ਦੀਆਂ ਤਸਵੀਰਾਂ ਜਨਤਕ ਕਰਨੀਆਂ ਕਿੰਨੀਆਂ ਕੁ ਜਾਇਜ਼? 
ਮਿੰਟੂ ਬਰਾੜ ਅਸਟਰੇਲੀਆ
31ਪੰਜਾਬ ਦੇ ਕਾਂਗਰਸੀਆਂ ਦੀ ਲੜਾਈ : ਕਾਂਗਰਸ ਹਾਈ ਕਮਾਂਡ ਦੇ ਗਲੇ ਦੀ ਹੱਡੀ 
ਉਜਾਗਰ ਸਿੰਘ, ਪੰਜਾਬ
30ਭਟਕਦੀਆਂ ਰੂਹਾਂ - ਜਾਗਦੇ ਸੁੱਤੇ ਲੋਕ ! 
ਬੁੱਧ ਸਿੰਘ ਨੀਲੋਂ   
29400ਵੇਂ ਪ੍ਰਕਾਸ਼ ਦੀ ਰੌਸ਼ਨੀ ਵਿੱਚ 
ਸ਼ਿੰਦਰਪਾਲ ਸਿੰਘ  
28ਭਾਰਤ ਦੀ ਕੋਵਿਡ ਦੀ ਦੂਜੀ ਲਹਿਰ: ਗਵਾਹ ਚੁਸਤ ਮੁਦਈ ਸੁਸਤ 
ਉਜਾਗਰ ਸਿੰਘ, ਪਟਿਆਲਾ 
27ਜਾਗੋ ਲੋਕੋ - ਨਾਇਕ  ਬਣੋ ! 
ਬੁੱਧ  ਸਿੰਘ  ਨੀਲੋਂ  
26ਕਿਰਤੀਆਂ ਦੇ ਖੂਨ ਨਾਲ ਸਿੰਜਿਆ ਦਿਹਾੜਾ - ਪਹਿਲੀ ਮਈ
ਕੇਹਰ ਸ਼ਰੀਫ਼, ਜਰਮਨੀ 
25ਸਕਾਟਿਸ਼ ਪਾਰਲੀਮੈਂਟ ਚੋਣਾਂ 2021: ਕਿਸੇ ਨੂੰ ਵੀ ਥਾਲੀ 'ਚ ਪਰੋਸੀ ਜਿੱਤ ਨਾ ਮਿਲਣ ਦੇ ਸੰਕੇਤ
ਮਨਦੀਪ ਖੁਰਮੀ ਹਿੰਮਤਪੁਰਾ,  ਗਲਾਸਗੋ, ਸਕਾਟਲੈਂਡ  
24ਸਿਆਸਤਦਾਨਾ ਨੇ ਸਦੀਆਂ ਪੁਰਾਣੀ ਹਿੰਦੂ ਸਿੱਖ ਭਾਈਚਾਰਕ ਸਾਂਝ ਨੂੰ ਦਰਕਿਨਾਰ ਕੀਤਾ
ਉਜਾਗਰ ਸਿੰਘ, ਪਟਿਆਲਾ
23ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ਼ ਗੁਆਚ ਗਿਆ
ਉਜਾਗਰ ਸਿੰਘ, ਪਟਿਆਲਾ 
22ਲੋਕਤੰਤਰ ਦਾ ਮਹੱਤਵ ਤੇ ਲੋਕਤੰਤਰ ਨੂੰ ਖਤਰੇ
ਕੇਹਰ ਸ਼ਰੀਫ਼, ਜਰਮਨੀ 
21ਮਸਲਾ-ਏ-ਕਲਮ: ਕਲਮਾਂ ਦੀ ਸੁੱਕੀ ਸਿਆਹੀ
ਬੁੱਧ ਸਿੰਘ ਨੀਲ਼ੋਂ   
20ਮੇਰਾ ਅਮਰੀਕਾ ਵਿਚ ਡੇਢ ਸਾਲ ਰਹਿਣਾ ਕਈ ਭਰਮ ਭੁਲੇਖੇ ਦੂਰ ਕਰ ਗਿਆ 
ਉਜਾਗਰ ਸਿੰਘ, ਪਟਿਆਲਾ
19ਅੱਖੀਂ ਡਿੱਠਾ ਸ਼ੌਕਤ ਅਲੀ ਸ਼ਿੰਦਰ ਮਾਹਲ  
ਸ਼ਿੰਦਰਪਾਲ ਸਿੰਘ,   ਯੂ ਕੇ   
18-1ਬ੍ਰਤਾਨਵੀ ਜਨਗਣਨਾ ਦੇ ਕੁੱਝ ਰੌਚਕ ਤੱਥ 
ਸ਼ਿੰਦਰਪਾਲ ਸਿੰਘ,   ਯੂ ਕੇ 
17ਮਾਵਾਂ ਠੰਡੀਆਂ ਛਾਵਾਂ ਦਾ ਦਿਹਾੜਾ 2021 
ਸੁਰਿੰਦਰ ਕੌਰ ਜਗਪਾਲ, ਜੇ ਪੀ   ਯੂ ਕੇ 
16ਮੇਰਾ ਫੱਟੀ ਤੋਂ ਯੂਨੀਕੋਡ ਤੱਕ ਦਾ ਸਫਰ 
ਰਵੇਲ ਸਿੰਘ, ਇਟਲੀ 
15ਬ੍ਰਤਾਨਵੀ ਮਰਦਮ-ਸ਼ੁਮਾਰੀ ਭਾਵ ਜਨਗਣਨਾ 2021
ਸ਼ਿੰਦਰ ਪਾਲ ਸਿੰਘ, ਯੂਕੇ 
14ਸ਼ਹੀਦ ਭਗਤ ਸਿੰਘ ਅਤੇ ਅਸੀਂ 
ਸੰਜੀਵਨ ਸਿੰਘ, ਮੁਹਾਲੀ    
13ਕੈਪਟਨ ਅਮਰਿੰਦਰ ਸਿੰਘ ਦੇ ਸੁਭਾਅ ਦੀਆਂ ਦੋ ਵਿਲੱਖਣ ਗੱਲਾਂ 
ਉਜਾਗਰ ਸਿੰਘ, ਪਟਿਆਲਾ 
12ਸਿਆਣਿਆਂ ਦਾ ਕਿਹਾ ਸਿਰ ਮੱਥੇ 
ਰਵੇਲ ਸਿੰਘ ਇਟਲੀ 
11ਪੰਜਾਬ ਦੇ ਸੰਸਦ ਮੈਂਬਰਾਂ ਦੀ ਖੇਤੀ ਕਾਨੂੰਨਾਂ ਸੰਬੰਧੀ ਕਾਰਗੁਜ਼ਾਰੀ ਦੀ ਪੜਚੋਲ  
ਉਜਾਗਰ ਸਿੰਘਰ, ਪਟਿਆਲਾ
10ਮਰਣੈ ਤੇ ਜਗਤੁ ਡਰੈ  
ਡਾ. ਹਰਸ਼ਿੰਦਰ ਕੌਰ, ਪਟਿਆਲਾ  
09ਕਿਸਾਨ ਅਤੇ ਸਰਕਾਰ : ਮੈਂ ਨਾ ਮਾਨੂੰ ਦੀ ਜ਼ਿਦ
ਹਰਜਿੰਦਰ ਸਿੰਘ ਲਾਲ, ਖੰਨਾ 
08ਕਿਸਾਨ ਤੇ ਸਰਕਾਰ: ਝੁਕਣ ਨੂੰ ਨਹੀਂ ਕੋਈ ਤਿਆਰ
ਹਰਜਿੰਦਰ ਸਿੰਘ ਲਾਲ, ਖੰਨਾ
07ਕੇਂਦਰ ਸਰਕਾਰ ਦੀ ਨੀਤੀ ਅਤੇ ਨੀਅਤ ਵਿਚ ਖੋਟ
ਉਜਾਗਰ ਸਿੰਘ, ਪਟਿਆਲਾ  
06ਕਿਸਾਨ ਮੋਰਚਾ: ਪਲ ਪਲ ਬਦਲਦੀ ਸਥਿਤੀ 
ਹਰਜਿੰਦਰ ਸਿੰਘ ਲਾਲ, ਖੰਨਾ
05ਭਾਰਤੀ ਮੂਲ ਦੀ ਅਮਰੀਕਾ ਦੀ ਪਹਿਲੀ ਇਸਤਰੀ ਉਪ ਰਾਸ਼ਟਰਪਤੀ : ਕਮਲਾ ਹੈਰਿਸ
ਉਜਾਗਰ ਸਿੰਘ, ਪਟਿਆਲਾ 
04ਕੇਂਦਰ ਸਰਕਾਰ ਕਿਸਾਨਾ ਨੂੰ 'ਸੁਪਰੀਮ ਕੋਰਟ' ਰਾਹੀਂ ਧੋਖਾ ਦੇਣ ਵਿਚ ਸਫਲ
ਉਜਾਗਰ ਸਿੰਘ, ਪਟਿਆਲਾ
03ਕਿਰਤੀਆਂ ਦਾ ਕਾਰਪੋਰੇਟ ਘਰਾਣਿਆਂ ਉੱਤੇ ਜਿੱਤ ਦਾ ਇਤਿਹਾਸ
ਡਾ. ਹਰਸ਼ਿੰਦਰ ਕੌਰ, ਪਟਿਆਲਾ 
02ਕਦੇ ਤਾਂ ਟੁੱਟੇਗਾ ਕੇਂਦਰ ਤੇ ਕਿਸਾਨਾਂ ਵਿਚਕਾਰ ਜਮੂਦ
ਹਰਜਿੰਦਰ ਸਿੰਘ ਲਾਲ, ਖੰਨਾ 
01ਬੇਟਾ ਪੜ੍ਹਾਓ - ਬੇਟੀ ਬਚਾਓ!
ਡਾ. ਹਰਸ਼ਿੰਦਰ ਕੌਰ,  ਪਟਿਆਲਾ
67ਕਿਸਾਨ ਅੰਦੋਲਨ ਵਿਚ ਧੀਆਂ ਭੈਣਾ ਮੈਦਾਨ ਵਿਚ ਆ ਗਈਆ
ਉਜਾਗਰ ਸਿੰਘ, ਪਟਿਆਲਾ 
6623 ਦਸੰਬਰ ਰਾਸ਼ਟਰੀ ਕਿਸਾਨ ਦਿਵਸ ਤੇ ਵਿਸ਼ੇਸ਼ -ਭਾਰਤੀ ਕਿਸਾਨ ਦੀ ਹੋਂਦ ਨੂੰ ਖ਼ਤਮ ਕਰਨ ਦੀ ਸੌੜੀ ਸੋਚ!
ਗੋਬਿੰਦਰ ਸਿੰਘ ਢੀਂਡਸਾ 
65ਪ੍ਰਚੰਡ ਸੰਘਰਸ਼ ਪਰ ਬਜ਼ਿਦ ਮੋਦੀ ਸਰਕਾਰ
ਹਰਜਿੰਦਰ ਸਿੰਘ ਲਾਲ, ਖੰਨਾ 
64ਕਿਸਾਨ ਸੰਘਰਸ਼: ਮੁਕਾਬਲਾ ਅਤੇ ਭਵਿੱਖ
ਕਮਲਜੀਤ ਸਿੰਘ ਸ਼ਹੀਦਸਰ  

hore-arrow1gif.gif (1195 bytes)

 
     
   
     
 

Terms and Conditions
Privacy Policy
© 1999-2021, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2020, 5abi.com